ਤੁਮ ਕਰਹੁ ਭਲਾ ਹਮ ਭਲੋ ਨ ਜਾਨਹ
ਤੁਮ ਸਦਾ ਸਦਾ ਦਇਆਲਾ ॥
ਤੁਮ ਸੁਖਦਾਈ ਪੁਰਖ ਬਿਧਾਤੇ
ਤੁਮ ਰਾਖਹੁ ਅਪੁਨੇ ਬਾਲਾ ॥
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ
ਬਾਬਾ ਬੰਦਾ ਸਿੰਘ ਬਹਾਦਰ ਜੀ ਕੋਲ ਇੱਕ ਮੁਸਲਮਾਨ ਘੁਮਿਆਰ ਬਹੁਤ ਸੋਹਣੀ ਮਿੱਟੀ ਦੀ ਸੁਰਾਹੀ ਬਣਾ ਕੇ ਲਿਆਇਆ,ਇਸ ਸੁਰਾਹੀ ਚ ਘੜੇ ਵਾਂਗ ਪਾਣੀ ਬਹੁਤ ਠੰਡਾ ਰਹਿੰਦਾ ਸੀ,ਬਾਬਾ ਬੰਦਾ ਸਿੰਘ ਜੀ ਬਹੁਤ ਖੁਸ਼ ਹੋਏ,ਉਹਨਾਂ ਨੇ ਚਾਂਦੀ ਦੀਆਂ ਮੋਹਰਾਂ ਦਾ ਬੁੱਕ ਭਰ ਕੇ ਉਸ ਘੁਮਿਆਰ ਨੂੰ ਇਨਾਮ ਚ ਦੇ ਦਿੱਤਾ,ਕੁੱਝ ਸਿੱਖਾਂ ਨੇ ਚਿੱਠੀ ਲਿਖ ਕੇ ਇਸਦੀ ਸ਼ਿਕਾਇਤ ਮਾਤਾ ਸੁੰਦਰੀ ਜੀ ਕੋਲ ਭੇਜੀ ਕਿ ਬਾਬਾ ਜੀ ਖਾਲਸਾ ਰਾਜ ਦਾ ਖਜਾਨਾ ਲੁਟਾ ਰਹੇ ਹਨ,ਮਾਤਾ ਜੀ ਨੇ ਬਾਬਾ ਜੀ ਦੀ ਜਵਾਬ ਤਲਬੀ ਕਰ ਲਈ,ਪਰ ਬਾਬਾ ਜੀ ਨੇ ਜੋ ਜਵਾਬ ਲਿਖ ਕੇ ਭੇਜਿਆ ਉਹ ਬਾ-ਕਮਾਲ ਸੀ,ਬਾਬਾ ਜੀ ਨੇ ਲਿਖਿਆ ਕਿ ਮਾਤਾ ਜੀ ਮੈਨੂੰ ਹੈਰਾਨੀ ਹੋਈ ਕਿ ਤੁਸੀਂ ਮੇਰੇ ਕੋਲੋਂ ਜਵਾਬ ਤਲਬੀ ਕੀਤੀ ਹੈ ਉਹ ਵੀ ਇਸ ਕਰਕੇ ਕਿ ਮੈਂ ਧੰਨ ਵੰਡਿਆ ਹੈ ਜਦਕਿ ਜੇ ਮੈਂ ਵੰਡਣ ਦੀ ਬਜਾਏ ਜੋੜਨ ਲੱਗ ਜਾਂਦਾ ਫੇਰ ਮੇਰੀ ਸ਼ਿਕਾਇਤ ਤੁਹਾਡੇ ਤੱਕ ਪਹੁੰਚਣੀ ਚਾਹੀਦੀ ਸੀ,ਅਸੀਂ ਕਲਗੀਧਰ ਪਾਤਸ਼ਾਹ ਜੀ ਤੋਂ ਵੰਡਣਾ ਤੇ ਕੌਮ ਤੋਂ ਵਾਰਨਾ ਸਿੱਖਿਆ ਹੈ ਜਿਵੇਂ ਉਹਨਾਂ ਨੇ ਕਦੇ ਕੁੱਝ ਨਹੀਂ ਜੋੜਿਆ ਉਂਝ ਮੈਂ ਵੀ ਕੁੱਝ ਨਹੀਂ ਜੋੜਨਾ ਚਾਹੁੰਦਾ,ਮਾਤਾ ਜੀ ਤੁਸੀਂ ਆਪਣੇ ਬੱਚੇ ਤੇ ਕ੍ਰਿਪਾ ਕਰੋ ਤੇ ਸਾਨੂੰ ਇਹੋ ਜਿਹੇ ਕੰਮਾਂ ਲਈ ਹੌਂਸਲਾ ਅਫਜਾਈ ਦਿਆ ਕਰੋ ਤੇ ਸਚਮੁੱਚ ਹੀ ਕਲਗੀਧਰ ਪਾਤਸ਼ਾਹ ਵਾਂਗ ਹੀ ਬਾਬਾ ਜੀ ਨੇ ਵੀ ਆਪਣਾ ਸਭ ਕੁੱਝ ਵਾਰ ਦਿੱਤਾ,ਫਾਰੁਕ ਸ਼ਿਅਰ ਮੌਕੇ ਦੇ ਬਾਦਸ਼ਾਹ ਨੇ ਬਾਬਾ ਜੀ ਦੇ ਸਾਹਮਣੇ ਬਾਬਾ ਜੀ ਦੇ ਚਾਲੀ ਜਰਨੈਲਾਂ ਦੇ ਸਿਰ ਵੱਢ ਕੇ ਨੇਜਿਆਂ ਤੇ ਟੰਗ ਕੇ ਬਾਬਾ ਜੀ ਦੇ ਘੇਰੇ ਘੇਰੇ ਟੰਗ ਦਿੱਤੇ,ਕਹਿਣ ਲੱਗਾ ਬੰਦਾ ਸਿੰਘ ਹੁਣ ਅੱਖਾਂ ਕਿਉਂ ਬੰਦ ਕਰਕੇ ਬੈਠਾ ਹੈਂ,ਕੀ ਗੱਲ ਆਪਣੇ ਜਰਨੈਲਾਂ ਦੀ ਮੌਤ ਦੇਖੀ ਨਹੀਂ ਜਾਂਦੀ,ਬਾਬਾ ਜੀ ਨੇ ਕਿਹਾ ਫਾਰੁਕਸ਼ਿਅਰ ਮੈਂ ਤਾਂ ਇਹ ਸੋਚ ਰਿਹਾ ਹਾਂ ਕਿ ਇਹ ਜੋ ਜਰਨੈਲ ਮੇਰੇ ਤੋਂ ਬਾਅਦ ਧਰਮਯੁੱਧ ਚ ਆਏ ਇਹ ਮੇਰੇ ਤੋਂ ਪਹਿਲਾਂ ਗੁਰੂ ਦੀ ਗੋਦ ਚ ਜਾ ਕੇ ਬੈਠ ਗਏ ਤੇ ਮੈਨੂੰ ਦੇਰੀ ਕਿਉਂ ਕੀਤੀ ਜਾ ਰਹੀ ਹੈ,ਦਸਮ ਪਾਤਸ਼ਾਹ ਨੇ ਆਪਣੇ ਚਾਰ ਪੁੱਤ ਪੰਥ ਦੀ ਝੋਲੀ ਪਾਏ ਹਨ ਅੱਜ ਮੇਰੇ ਪੁੱਤਰ ਦੀ ਲਾਸ਼ ਮੇਰੀ ਗੋਦ ਚ ਪਈ ਹੈ ਤੇ ਮੈਂ ਸ਼ਹੀਦ ਹੋ ਕੇ ਦਸਮ ਪਿਤਾ ਦੇ ਕਰਜ ਤੋਂ ਮੁਕਤ ਹੋ ਕੇ ਹਮੇਸ਼ਾਂ ਲਈ ਉਹਨਾਂ ਦੀ ਗੋਦੀ ਚ ਜਾ ਬੈਠਾਂਗਾ,ਬਾਬਾ ਬੰਦਾ ਸਿੰਘ ਜੀ ਨੂੰ ਦੁਨੀਆਂ ਦਾ ਹਰ ਵੱਡੇ ਤੋਂ ਵੱਡਾ ਤਸੀਹਾ ਦੇ ਕੇ ਸ਼ਹੀਦ ਕਰ ਦਿੱਤਾ ਗਿਆ॥ ਸਿੱਖ ਇਤਿਹਾਸ ਦੀ ਵਧੀਆ ਜਾਣਕਾਰੀ ਲੈਣ ਲਈ ਸਾਡਾ ਪੇਜ਼ ਜ਼ਰੂਰ ਵੇਖਿਆ ਕਰੋ ਜੀ,,ਹੋਰ ਇਤਿਹਾਸਕ ਪੋਸਟਾਂ ਦੇਖਣ ਲਈ ਪੇਜ ਨੂੰ ਫਾਲੋ। ਕਰੋ ਜੀ।ਪੋਸਟ ਨੂੰ ਲਾਈਕ ਸ਼ੇਅਰ ਅਤੇ ਕਮੇਂਟ ਜਰੂਰ ਕਰੋ ਜੀ।
ਵੱਡੇ ਘੱਲੂਘਾਰੇ ਵਿੱਚ ਹੋਈਆਂ ਸ਼ਹਾਦਤਾਂ ਅਤੇ ਆਪਣੀ ਅਗਲੀ ਰਣਨੀਤੀ ਦਾ ਲੇਖਾ ਜੋਖਾ ਕਰਨ ਸਿੰਘ ਸਰਦਾਰ ਬੈਠੇ ਸਨ… ਹੱਥਾਂ ਵਿੱਚ ਲਹੂ ਰੰਗੀਆਂ ਸ਼ਮਸ਼ੀਰਾਂ …..ਗੋਲ਼ੀਆਂ ਤੇ ਫੱਟਾਂ ਨਾਲ ਜਖ਼ਮੀ ਹੋਏ ਰਕਤਅੰਗੇਜ਼ ਤਨ…. ਜਾਨ ਤੋਂ ਪਿਆਰੇ ਹਾਲੋ ਬੇਹਾਲ ਤੁਰੰਗ… ਖਾਮੋਸ਼ੀ ਨੂੰ ਤੋੜਦਿਆਂ ਇਕ ਇਰਾਨੀ ਤਲਵਾਰ ਦੀ ਧਾਰ ਤੇ ਉਂਗਲ ਫੇਰਦਾ ਸ: ਮਿੱਤ ਸਿੰਘ ਡੱਲੇਵਾਲੀਆ ਬੋਲਿਆ,” ਵੈਸੇ… ਪਠਾਣਾਂ ਦੀਆਂ ਤੇਗ਼ਾਂ ਵਿੱਚ ਵੀ ਦਮ ਹੈ।”
ਚਿਹਰੇ ਤੇ ਮੁਸਕੁਰਾਹਟ ਲਿਆ ਕੇ ,ਸ: ਰਾਮਗੜ੍ਹੀਆ ਬੋਲਿਆ,” ਹਮਮਮ.. ਤੇਗ਼ਾਂ ਵਿੱਚ ਤਾਂ ਦਮ ਹੈ…ਵਾਹੁਣ ਵਾਲੇ ਸੀ ਦਮਦਾਰ ਸੀ… ਪਰ ਅੱਗੇ ਜਿਸਮ ਲੋਹੇ ਦੇ ਸੀ।”
ਸ: ਚੜ੍ਹਤ ਸਿੰਘ ਸ਼ੁਕਰਚੱਕੀਏ ਨੇ ਸਹਜ ਨਾਲ ਹੁੰਗਾਰਾ ਭਰਦਿਆਂ ਕਿਹਾ,”… ਤੇਗ਼ਾਂ ਵੀ ਵਧੀਆ ਸੀ… ਤੇ ਵਾਹੁਣ ਵਾਲੇ ਵੀ… ਪਰ ਅੱਗੇ ਮਰਹੱਟੇ ਨਹੀ ਸੀ…ਖ਼ਾਲਸਾ ਸੀ..।”
ਸਾਰਿਆਂ ਤੇ ਚਿਹਰਿਆਂ ਤੇ ਮੁਸਕੁਰਾਹਟ ਜਿਹੀ ਸੀ… ਲਹੂ ਦਾ ਬੁੱਤ ਬਣੇ ਜਿਸਮ ਵੀ ਅਡੋਲ ਸਨ….ਵਕਤ ਦੀ ਕੁਠਾਲੀ ਵਿੱਚ ਜ਼ੁਲਮ ਦੀ ਤਾਅਬ ਨਾਲ ਕੰਚਨ ਹੋਇਆ ਖ਼ਾਲਸਾ ਬੈਠਾ ਸੀ। ਸਾਰੇ ਪਾਸੇ ਸੁੰਨ… ਇਕ ਦਮ ਸ: ਆਹਲੂਵਾਲੀਆ ਬੋਲੇ…..,” ਅਬਦਾਲੀ…. ਅੱਜ ਮਲੇਰਕੋਟਲੇ ਬੈਠਾ ਸੋਚਦਾ ਹੋਣਾ… ਗਿੱਦੜ ਨੇ ਹਦਵਾਣਿਆਂ ਭੁਲੇਖੇ ਪੱਥਰ ਨੂੰ ਮੂੰਹ ਮਾਰ ਲਿਆ।”
ਡਾ:ਸੁਖਪ੍ਰੀਤ ਸਿੰਘ ਉਦੋਕੇ
बैराड़ी महला ४ ॥ हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥
अर्थ: परमात्मा का भगत हर समय परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं छोड़ता ॥१॥ रहाउ ॥ (भगत अपनी निंदा सुन के भी अपना स्वभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को) समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है ॥१॥ (भगत जनता है कि) परमात्मा ने आप ही (अपने आप से) पांच तत्वों का जगत-बिखेरा हुआ है, आप ही इन पांच तत्वों में पांच विषय भरे हुए हैं। हे नानक जी! परमात्मा आप ही अपने सेवक को मिलाता है, और, आप ही (उस के अंदर से हरेक प्रकार की) खिचोतान ख़त्म करता है ॥२॥३॥
ਅੰਗ : 719
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥
सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजीऐ ॥ हरि बिसरिऐ किउ त्रिपतावै ना मनु रंजीऐ ॥ प्रभू छोडि अन लागै नरकि समंजीऐ ॥ होहु क्रिपाल दइआल नानक भउ भंजीऐ ॥१०॥
अर्थ: हे नानक जी! यह राज रूप धन और (ऊँची) कुल का अभिमान-सब छल-रूप है। जीव छल कर के दूसरों पर दोष लगा लगा कर (कई तरीकों से) माया जोड़ते हैं, परन्तु प्रभू के नाम के बिना कोई भी वस्तु यहाँ से साथ नहीं जाती ॥१॥ तुम्मा देखने में तो मुझे सुंदर दिखा। क्या यह ऊकाई लग गई ? इस का तो आधी कोडी भी मुल्य नहीं मिलता। हे नानक जी! (यही हाल माया का है, जीव के लिए तो यह भी कोड़ी मुल्य की नहीं होती क्योंकि यहाँ से चलने के समय) यह माया जीव के साथ नहीं जाती ॥२॥ उस माया को इकट्ठी करने का क्या लाभ, जो (जगत से चलने समय) साथ नहीं जाती, जिस से आखिर विछुड़ ही जाना है, उस की खातिर बताओ क्या यत्न करना हुआ ? प्रभू को भुला हुआ (बहुती माया से) तृप्त भी नहीं और ना ही मन प्रसन्न होता है। परमात्मा को छोड़ कर अगर मन अन्य जगह लगाया तो नर्क में समाता है। हे प्रभू! कृपा कर, दया कर, नानक का सहम दूर कर दे ॥१०॥
ਅੰਗ : 708
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥
रामकली महला ५ ॥ काहू बिहावै रंग रस रूप ॥ काहू बिहावै माइ बाप पूत ॥ काहू बिहावै राज मिलख वापारा ॥ संत बिहावै हरि नाम अधारा ॥१॥ रचना साचु बनी ॥ सभ का एकु धनी ॥१॥ रहाउ ॥ काहू बिहावै बेद अरु बादि ॥ काहू बिहावै रसना सादि ॥ काहू बिहावै लपटि संगि नारी ॥ संत रचे केवल नाम मुरारी ॥२॥ काहू बिहावै खेलत जूआ ॥ काहू बिहावै अमली हूआ ॥ काहू बिहावै पर दरब चोराए ॥ हरि जन बिहावै नाम धिआए ॥३॥ काहू बिहावै जोग तप पूजा ॥ काहू रोग सोग भरमीजा ॥ काहू पवन धार जात बिहाए ॥ संत बिहावै कीरतनु गाए ॥४॥ काहू बिहावै दिनु रैनि चालत ॥ काहू बिहावै सो पिड़ु मालत ॥ काहू बिहावै बाल पड़ावत ॥ संत बिहावै हरि जसु गावत ॥५॥ काहू बिहावै नट नाटिक निरते ॥ काहू बिहावै जीआइह हिरते ॥ काहू बिहावै राज महि डरते ॥ संत बिहावै हरि जसु करते ॥६॥ काहू बिहावै मता मसूरति ॥ काहू बिहावै सेवा जरूरति ॥ काहू बिहावै सोधत जीवत ॥ संत बिहावै हरि रसु पीवत ॥७॥ जितु को लाइआ तित ही लगाना ॥ ना को मूड़ु नही को सिआना ॥ करि किरपा जिसु देवै नाउ ॥ नानक ता कै बलि बलि जाउ ॥८॥३॥
अर्थ :-हे भाई ! परमात्मा सदा कायम रहने वाला है। यह सारी सृष्टि उसे की पैदा की हुई है। एक वही हरेक जीव का स्वामी है।1।रहाउ। (चाहे परमात्मा ही हरेक जीव का स्वामी है फिर भी) किसी मनुख की उम्र दुनिया के रंग-तमाशों, दुनिया के सुंदर रूपों और पदार्थों के रसों-स्वादों में बीत रही है; किसी की उम्र माँ पिता पुत्र आदि परिवार के मोह में गुजर रही है; किसी मनुख की उम्र राज भोगने, भूमी की मालिकी, व्यापार आदि करन में निकल रही है। (हे भाई ! सिर्फ) संत की उम्र परमात्मा के नाम के सहारे बीतती गुजरती है।1। हे भाई ! किसी मनुख की उम्र वेद आदि धर्म-पुस्तक पढ़ने और (धार्मिक) चर्चा में गुजर रही है; किसी मनुख की जिंदगी जिव्हा के स्वाद में बीत रही है; किसी की उम्र स्त्री के साथ काम-पूरती में निकलती जाती है। हे भाई ! संत ही सिर्फ परमात्मा के नाम में मस्त रहते हैं।2। हे भाई ! किसी मनुख की उम्र जूआ खेलते निकल जाती है; कोई मनुख अफीम आदि नशे का आदी हो जाता है उस की उम्र नशों में ही गुजरती है; किसी की उम्र पराया धन चुराते बीतती है; पर भगवान के भक्तों की उम्र भगवान का नाम सुमिरते हुए गुजरती है।3। हे भाई ! किसी मनुख की उम्र योग-साधन करते हुए, किसी की धूणी तपाते, किसी की देव-पूजा करते हुए गुजरती है; किसी मनुख की उम्र रोगों में, ग़मों में, अनेकों भटकन भटकने में बीतती है; किसी मनुख की सारी उम्र प्राणायाम करते हुए निकल जाती है; पर संत की उम्र गुजरती है परमात्मा की सिफ़त-सालाह के गीत गाते हुए।4।
ਅੰਗ : 914
ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥ ਕਾਹੂ ਬਿਹਾਵੈ ਖੇਲਤ ਜੂਆ ॥ ਕਾਹੂ ਬਿਹਾਵੈ ਅਮਲੀ ਹੂਆ ॥ ਕਾਹੂ ਬਿਹਾਵੈ ਪਰ ਦਰਬ ਚੋੁਰਾਏ ॥ ਹਰਿ ਜਨ ਬਿਹਾਵੈ ਨਾਮ ਧਿਆਏ ॥੩॥ ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ ਕੀਰਤਨੁ ਗਾਏ ॥੪॥ ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥ ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ ਕਾਹੂ ਬਿਹਾਵੈ ਜੀਆਇਹ ਹਿਰਤੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥ ਕਾਹੂ ਬਿਹਾਵੈ ਮਤਾ ਮਸੂਰਤਿ ॥ ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥ ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥
ਅਰਥ: ਹੇ ਭਾਈ! ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ। ਇਹ ਸਾਰੀ ਸ੍ਰਿਸ਼ਟੀ ਉਸੇ ਦੀ ਪੈਦਾ ਕੀਤੀ ਹੋਈ ਹੈ। ਇਕ ਉਹੀ ਹਰੇਕ ਜੀਵ ਦਾ ਮਾਲਕ ਹੈ।1। ਰਹਾਉ। (ਭਾਵੇਂ ਪਰਮਾਤਮਾ ਹੀ ਹਰੇਕ ਜੀਵ ਦਾ ਮਾਲਕ ਹੈ ਫਿਰ ਭੀ) ਕਿਸੇ ਮਨੁੱਖ ਦੀ ਉਮਰ ਦੁਨੀਆ ਦੇ ਰੰਗ-ਤਮਾਸ਼ਿਆਂ, ਦੁਨੀਆ ਦੇ ਸੋਹਣੇ ਰੂਪਾਂ ਅਤੇ ਪਦਾਰਥਾਂ ਦੇ ਰਸਾਂ-ਸੁਆਦਾਂ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਮਾਂ ਪਿਉ ਪੁੱਤਰ ਆਦਿਕ ਪਰਵਾਰ ਦੇ ਮੋਹ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਉਮਰ ਰਾਜ ਮਾਣਨ, ਭੁਇਂ ਦੀ ਮਾਲਕੀ, ਵਪਾਰ ਆਦਿਕ ਕਰਨ ਵਿਚ ਲੰਘ ਰਹੀ ਹੈ। (ਹੇ ਭਾਈ! ਸਿਰਫ਼) ਸੰਤ ਦੀ ਉਮਰ ਪਰਮਾਤਮਾ ਦੇ ਨਾਮ ਦੇ ਆਸਰੇ ਬੀਤਦੀ ਗੁਜ਼ਰਦੀ ਹੈ।1। ਹੇ ਭਾਈ! ਕਿਸੇ ਮਨੁੱਖ ਦੀ ਉਮਰ ਵੇਦ ਆਦਿਕ ਧਰਮ-ਪੁਸਤਕ ਪੜ੍ਹਨ ਅਤੇ (ਧਾਰਮਿਕ) ਚਰਚਾ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਜ਼ਿੰਦਗੀ ਜੀਭ ਦੇ ਸੁਆਦ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਇਸਤ੍ਰੀ ਨਾਲ ਕਾਮ-ਪੂਰਤੀ ਵਿਚ ਲੰਘਦੀ ਜਾਂਦੀ ਹੈ। ਹੇ ਭਾਈ! ਸੰਤ ਹੀ ਸਿਰਫ਼ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦੇ ਹਨ।2। ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੂਆ ਖੇਡਦਿਆਂ ਲੰਘ ਜਾਂਦੀ ਹੈ; ਕੋਈ ਮਨੁੱਖ ਅਫ਼ੀਮ ਆਦਿਕ ਨਸ਼ੇ ਦਾ ਆਦੀ ਹੋ ਜਾਂਦਾ ਹੈ ਉਸ ਦੀ ਉਮਰ ਨਸ਼ਿਆਂ ਵਿਚ ਹੀ ਗੁਜ਼ਰਦੀ ਹੈ; ਕਿਸੇ ਦੀ ਉਮਰ ਪਰਾਇਆ ਧਨ ਚੁਰਾਂਦਿਆਂ ਬੀਤਦੀ ਹੈ; ਪਰ ਪ੍ਰਭੂ ਦੇ ਭਗਤਾਂ ਦੀ ਉਮਰ ਪ੍ਰਭੂ ਦਾ ਨਾਮ ਸਿਮਰਦਿਆਂ ਗੁਜ਼ਰਦੀ ਹੈ।3। ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੋਗ-ਸਾਧਨ ਕਰਦਿਆਂ, ਕਿਸੇ ਦੀ ਧੂਣੀਆਂ ਤਪਾਂਦਿਆਂ, ਕਿਸੇ ਦੀ ਦੇਵ-ਪੂਜਾ ਕਰਦਿਆਂ ਗੁਜ਼ਰਦੀ ਹੈ; ਕਿਸੇ ਬੰਦੇ ਦੀ ਉਮਰ ਰੋਗਾਂ ਵਿਚ, ਗ਼ਮਾਂ ਵਿਚ, ਅਨੇਕਾਂ ਭਟਕਣਾਂ ਵਿਚ ਬੀਤਦੀ ਹੈ; ਕਿਸੇ ਮਨੁੱਖ ਦੀ ਸਾਰੀ ਉਮਰ ਪ੍ਰਾਣਾਯਾਮ ਕਰਦਿਆਂ ਲੰਘ ਜਾਂਦੀ ਹੈ; ਪਰ ਸੰਤ ਦੀ ਉਮਰ ਗੁਜ਼ਰਦੀ ਹੈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਿਆਂ।4।
धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥
(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥
ਅੰਗ : 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
सोरठि महला ४ ॥ आपे स्रिसटि उपाइदा पिआरा करि सूरजु चंदु चानाणु ॥ आपि निताणिआ ताणु है पिआरा आपि निमाणिआ माणु ॥ आपि दइआ करि रखदा पिआरा आपे सुघड़ु सुजाणु ॥१॥ मेरे मन जपि राम नामु नीसाणु ॥ सतसंगति मिलि धिआइ तू हरि हरि बहुड़ि न आवण जाणु ॥ रहाउ ॥ आपे ही गुण वरतदा पिआरा आपे ही परवाणु ॥ आपे बखस कराइदा पिआरा आपे सचु नीसाणु ॥ आपे हुकमि वरतदा पिआरा आपे ही फुरमाणु ॥२॥ आपे भगति भंडार है पिआरा आपे देवै दाणु ॥ आपे सेव कराइदा पिआरा आपि दिवावै माणु ॥ आपे ताड़ी लाइदा पिआरा आपे गुणी निधानु ॥३॥ आपे वडा आपि है पिआरा आपे ही परधाणु ॥ आपे कीमति पाइदा पिआरा आपे तुलु परवाणु ॥ आपे अतुलु तुलाइदा पिआरा जन नानक सद कुरबाणु ॥४॥५॥
अर्थ: हे भाई! वह प्यारा प्रभू आप ही सृष्टि की रचना करता है, और (संसार को) रोशन करने के लिए सूरज व् चंदर बनाता है। प्रभू आप ही बेसहारों का सहारा है, जिस को कोई आदर मान नहीं देता उनको वह आदर मान देने वाला है। वह प्यारा प्रभू सुंदर आत्मिक बनावट वाला है, सब के दिलों की जानने वाला है, वह कृपा कर के सब की रक्षा करता है ॥१॥ हे मेरे मन! परमात्मा का नाम सुमिरन किया कर। (नाम ही जीवन-सफ़र के लिए) राहदारी है। हे भाई! साध संगत में मिल कर तूँ परमात्मा का ध्यान धरा कर, (ध्यान की बरकत से) फिर जन्म मरण का चक्र नहीं रहेगा ॥ रहाउ ॥ हे भाई! वह प्यारा प्रभू आप ही (जीवों को अपनें) गुणों की सौगात देता है, आप ही जीवों को अपनी हजूरी में कबूल करता है। प्रभू आप ही सब ऊपर कृपा करता है, वह आप ही (जीवों के लिए) सदा कायम रहने वाली प्रकाश की मीनार है। वह प्यारा प्रभू आप ही (जीवों को) हुकम में चलाता है, आप ही हर जगह हुकम करता है ॥२॥ हे भाई! वह प्यारा प्रभू (अपनी) भगती के खजानों वाला है, आप ही (जीवों को अपनी भगती की) दात देता है। प्रभू आप ही (जीवों से) सेवा-भगती करवाता है, और आप ही (सेवा-भगती करने वालों को जगत से) इज्जत दिलवाता है। वह प्रभू आप ही गुणों का खजाना है, और आप ही (अपने गुणों में) समाधी लाता है ॥३॥ हे भाई! वह प्रभू प्यारा आप ही सब से बड़ा है और सब का प्रधान है। वह आप ही (अपना) तोल और पैमाना इस्तेमाल कर के (अपने पैदा किए हुए जीवों के जीवन का) मुल्य पाता है। वह प्रभू आप अतुल्य है (उस की बुजुर्गी का माप नहीं हो सकता) वह (जीवों के जीवन सदा) तोलता है। हे दास नानक जी! (कहो-) मैं सदा उस से सदके जाता हूँ ॥४॥५॥
ਅੰਗ : 606
ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥
ਅਰਥ: ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ॥੧॥ ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ॥ ਰਹਾਉ ॥ ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ॥੨॥ ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ। ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ। ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ ॥੩॥ ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੋਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ ਜੀ! (ਆਖੋ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ ॥੪॥੫॥
।।ਤੇਰੇ ਲਾਲੇ ਕਿਆ ਚਤੁਰਾਈ।।
।।ਸਾਹਿਬ ਕਾ ਹੁਕਮਿ ਨਾ ਕਰਣਾ ਜਾਈ।।
धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥ तुम सरि अवरु न कोइ आइआ जाइसी जीउ ॥ हुकमी होइ निबेड़ु भरमु चुकाइसी जीउ ॥ गुरु भरमु चुकाए अकथु कहाए सच महि साचु समाणा ॥ आपि उपाए आपि समाए हुकमी हुकमु पछाणा ॥ सची वडिआई गुर ते पाई तू मनि अंति सखाई ॥ नानक साहिबु अवरु न दूजा नामि तेरै वडिआई ॥२॥ तू सचा सिरजणहारु अलख सिरंदिआ जीउ ॥ एकु साहिबु दुइ राह वाद वधंदिआ जीउ ॥ दुइ राह चलाए हुकमि सबाए जनमि मुआ संसारा ॥ नाम बिना नाही को बेली बिखु लादी सिरि भारा ॥ हुकमी आइआ हुकमु न बूझै हुकमि सवारणहारा ॥ नानक साहिबु सबदि सिञापै साचा सिरजणहारा ॥३॥ भगत सोहहि दरवारि सबदि सुहाइआ जीउ ॥ बोलहि अम्रित बाणि रसन रसाइआ जीउ ॥ रसन रसाए नामि तिसाए गुर कै सबदि विकाणे ॥ पारसि परसिऐ पारसु होए जा तेरै मनि भाणे ॥ अमरा पदु पाइआ आपु गवाइआ विरला गिआन वीचारी ॥ नानक भगत सोहनि दरि साचै साचे के वापारी ॥४॥ भूख पिआसो आथि किउ दरि जाइसा जीउ ॥ सतिगुर पूछउ जाइ नामु धिआइसा जीउ ॥ सचु नामु धिआई साचु चवाई गुरमुखि साचु पछाणा ॥ दीना नाथु दइआलु निरंजनु अनदिनु नामु वखाणा ॥ करणी कार धुरहु फुरमाई आपि मुआ मनु मारी ॥ नानक नामु महा रसु मीठा त्रिसना नामि निवारी ॥५॥२॥
अर्थ: हे प्रभू जी! तेरे नाम में (जुड़ कर) मेरे अंदर आतमिक जीवन पैदा होता है, मेरे मन में ख़ुश़ी पैदा होती है। हे भाई! परमात्मा का नाम सदा-थिर रहने वाला है, प्रभू गुणों (का ख़ज़ाना) है और धरती के जीवों के दिल की जानने वाला है। गुरू का बख़्श़ा ज्ञान बताता है कि सिरजनहार प्रभू बेअंत है, जिस ने यह सृष्टि पैदा की है, वही इस को नाश करता है। जब उस के हुक्म में भेजा हुआ (मौत का) निमंत्रण आता है तो कोई जीव (उस निमंत्रण को) मोड़ नहीं सकता। परमात्मा आप ही (जीवों को) पैदा कर के आप ही संभाल करता है, आप ही प्रत्येक जीव के सिर पर (उस के किए कार्य अनुसार) लेख लिखता है, आप ही (जीव को सही जीवन-मार्ग की) सूझ बख़्श़ता है। मालिक-प्रभू अपहुँच है, जीवों के ज्ञान-इंद्रियों की उस तक पहुँच नहीं हो सकती। हे नानक जी! (उस के द्वार पर अरदास करो, और कहो – हे प्रभू!) तेरी सदा कायम रहने वाली सिफ़त-सलाह कर के मेरे अंदर आतमिक जीवन पैदा होता है (मुझे अपनी सिफ़त-सलाह बख़्श़) ॥१॥ हे प्रभू जी! तेरे बराबर का अन्य कोई नहीं है, (अन्य जो भी जगत में) आया है, (वह यहाँ से आखिर) चला जाएगा (तूँ ही सदा कायम रहने वाला हैं)। जिस मनुष्य की भटकना (गुरू) दूर करता है, प्रभू के हुक्म अनुसार उस के जन्म मरण के चक्र खत्म हो जाते हैं। गुरू जिस की भटकना दूर करता है, उस से उस परमात्मा की सिफ़त-सलाह करवाता है जिस के गुण बताए नहीं जा सकते। वह मनुष्य सदा-थिर प्रभू (की याद) में रहता है, सदा-थिर प्रभू (उस के हृदय में) प्रगट हो जाता है। वह मनुष्य रज़ा के मालिक-प्रभू का हुक्म पहचान लेता है (और समझ लेता है कि) प्रभू आप ही पैदा करता है और आप ही (अपने में) लीन कर लेता है। हे प्रभू! जिस मनुष्य ने तेरी सिफ़त- सलाह (की दात) गुरू से प्राप्त कर लई है, तूँ उस के मन में आ वसता हैं और अंत समय भी उस का मित्र बनता हैं। हे नानक जी! मालिक-प्रभू सदा कायम रहने वाला है, उस जैसा अन्य कोई नहीं। (उस के द्वार पर अरदास करो और कहो-) हे प्रभू! तेरे नाम से जुड़ने से (लोग परलोग में) आदर मिलता है ॥२॥ हे अदृष्ट रचनहार! तूँ सदा-थिर रहने वाला हैं और सब जीवों को पैदा करने वाला हैं। एक सिरजणहार ही (सारे जगत का) मालिक है, उस ने (जन्म और मरण) के दो रास्ते चलाएं हैं। (उसी की रज़ा अनुसार जगत में) झगड़ों की वृद्धि होती है। दोनों रास्ते प्रभू ने ही चलाएं हैं, सभी जीव उसी के हुक्म में हैं, (उसी के हुक्म अनुसार) जगत जमता और मरता रहता है। (जीव नाम को भुला कर माया के मोह का) ज़हर-रूप बोझ अपने सिर पर इक्कठा करी जाता है, (और यह नहीं समझता कि) परमात्मा के नाम के बिना अन्य कोई भी साथी-मित्र नहीं बन सकता। जीव (परमात्मा के) हुक्म अनुसार (जगत में) आता है, (पर माया के मोह में फंस कर उस) हुक्म को समझता नहीं। प्रभू आप ही जीव को अपने हुक्म अनुसार (सही रास्ते पा कर) संवारने के समर्थ है। हे नानक जी! गुरू के श़ब्द में जुड़ने से यह पहचान आती है कि जगत का मालिक सदा-थिर रहने वाला है और सब का पैदा करने वाला है ॥३॥ हे भाई! परमात्मा की भगती करने वाले मनुष्य परमात्मा की हज़ूरी में शोभा प्राप्त करते हैं, क्योंकि गुरू के श़ब्द की बरकत से वह अपने जीवन को सुंदर बना लेते हैं। वह मनुष्य आतमिक जीवन देने वाली बाणी अपनी जीभ से उचारते रहते हैं, जीव को उस बाणी से एक-रस कर लेते हैं। भगत-जन प्रभू के नाम से जीभ को रसा लेते हैं, नाम में जुड़ कर (नाम के लिए उनकी) प्यास बढ़ती है, गुरू के श़ब्द द्वारा वह प्रभू-नाम से सदके होते हैं (नाम की खातिर अन्य सभी शारीरिक सुख कुर्बान करते हैं। हे प्रभू! जब (भगत जन) तेरे मन को प्यारे लगते हैं, तब वह गुरू-पारस से स्पर्श कर के आप भी पारस हो जाते हैं (अन्यों को पवित्र जीवन देने योग्य हो जाते हैं)। जो मनुष्य आपा-भाव दूर करते हैं उनको वह आतमिक दर्जा मिल जाता है जहाँ आतमिक मौत असर नहीं कर सकती। परन्तु इस तरह कोई विरला ही गुरू के दिए ज्ञान की विचार करने वाला मनुष्य होता है। हे नानक जी! परमात्मा की भगती करने वाले मनुष्य सदा-थिर प्रभू के द्वार पर शोभा प्राप्त करते हैं, वह (अपने सारे जीवन में) सदा-थिर प्रभू के नाम का ही व्यपार करते हैं ॥४॥ जब तक मैं माया के लिए भुखा प्यासा रहता हूँ, तब तक मैं किसी भी तरह प्रभू के द्वार पर पहुँच नहीं सकता। (माया की तृष्णा दूर करने का इलाज) मैं जा कर अपने गुरू से पुछता हूँ (और उन की शिक्षा के अनुसार) मैं परमात्मा का नाम सिमरता हूँ (नाम ही तृष्णा दूर करता है)। गुरू की श़रण पड़ कर मैं सदा-थिर नाम सिमरता हूँ, सदा-थिर प्रभू (की सिफ़त-सलाह) उचारता हूँ, और सदा-थिर प्रभू के साथ सांझ पाता हूँ। मैं हर रोज़ उस प्रभू का नाम मुख से लेता हूँ जो दीनों का सहारा है जो दया का स्रोत है और जिस पर माया का असर नहीं पड़ सकता। परमात्मा ने जिस मनुष्य को अपनी हज़ूरी से ही नाम सिमरन की करने-योग्य कार्य करने का हुक्म दे दिया, वह मनुष्य अपने मन को (माया की तरफ़ से) मार कर तृष्णा के असर से बच जाता है। हे नानक जी! उस मनुष्य को प्रभू का नाम ही मीठा और अन्य सभी रसों से श्रेष्ठ लगता है, उस ने नाम सिमरन की बरकत से माया की तृष्णा (अपने अंदर से) दूर कर ली होती है ॥५॥२॥
ਅੰਗ : 688
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! (ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥ ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥ ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ ਜੀ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)। ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ* *ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥