सोरठि महला १ ॥ जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥ पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥ हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥ हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥ हुकमे गणत गणाईऐ पिआरे हुकमे हउमै दोइ ॥ हुकमे भवै भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई होइ ॥६॥ आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥ काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥

अर्थ: जिन लोगों ने सतिगुरू का पल्ला पकड़ा है, हे सज्जन! उनके संगी-साथी भी पार लांघ जाते हैं। जिनकी जीभ परमात्मा का नाम-अमृत चखती है उनके (जीवन-यात्रा में विकार आदि की) रुकावटें नहीं पड़ती। हे सज्जन! जो लोग परमात्मा के डर-अदब से वंचित रहते हैं वे विकारों के भार से लादे जाते हैं और संसार समुंद्र में डूब जाते हैं। पर जब परमात्मा मेहर की निगाह करता है तो उनको भी पार लंघा लेता है।1। हे सज्जन प्रभू! सदा तुझे ही सलाहना चाहिए, हमेशा तेरी ही सिफत सालाह करनी चाहिए। (इस संसार-समुंद्र में से पार लांघने के लिए तेरी सिफत सालाह ही जीवों के लिए जहाज है, इस) जहाज के बिना भव-सागर में डूब जाते हैं। (कोई भी जीव समुंद्र का) दूसरा छोर ढूँढ नहीं सकता। रहाउ। हे सज्जन! सलाहने योग्य परमात्मा की सिफत सालाह करनी चाहिए, उस जैसा और कोई नहीं है। जो लोग प्यारे प्रभू की सिफत सालाह करते हैं वे भाग्यशाली हैं। गुरू के शबद में गहरी लगन रखने वाले व्यक्ति को परमात्मा का प्रेम रंग चढ़ता है। ऐसे आदमी की संगति अगर (किसी को) प्राप्त हो जाए तो वह हरी नाम का रस लेता है। और (नाम-दूध को) मथ के वह जगत के मूल प्रभू में मिल जाता है।2। हे भाई! सदा स्थिर रहने वाले प्रभू का नाम प्रभू-पति को मिलने के लिए (इस जीवन-सफर में) राहदारी है, ये नाम सदा-स्थिर रहने वाली मेहर है। (प्रभू का यही हुकम है कि) जगत में जो भी आया है उसने (प्रभू को मिलने के लिए, ये नाम-रूपी राहदारी) लिख के अपने साथ ले जानी है। हे भाई! प्रभू की इस आज्ञा को समझ (पर इस हुकम को समझने के लिए गुरू की शरण पड़ना पड़ेगा) गुरू के बिना प्रभू का हुकम समझा नहीं जा सकता। हे भाई! (जो मनुष्य गुरू की शरण पड़ के समझ लेता है, विकारों का मुकाबला करने के लिए उसको) सदा-स्थिर प्रभू का बल हासिल हो जाता है।3। हे भाई! जीव परमात्मा के हुकम अनुसार (पहले) माता के गर्भ में ठहरता है, और माँ के पेट में (दस महीने निवास रखता है)। उल्टे सिर भार रह के प्रभू के हुकम अनुसार ही (फिर) जनम लेता है। (किसी खास जीवन उद्देश्य के लिए ही जीव जगत में आता है) जो जीव गुरू की शरण पड़ कर जीवन-उद्देश्य को सँवार के यहाँ से जाता है वही परमात्मा की हजूरी में आदर पाता है।4। हे सज्जन! परमात्मा की रजा के अनुसार ही जीव जगत में आता है, रजा के अनुसार ही यहाँ से चला जाता है। जो मनुष्य अपने मन के पीछे चलता है (और माया के मोह में फस जाता है) उसे प्रभू की रजा के अनुसार ही बाँध के (भाव, जबरदस्ती) यहाँ से रवाना किया जाता है (क्योंकि मोह के कारण वह इस माया को छोड़ना नहीं चाहता)। परमात्मा की रजा के अनुसार ही जिसने गुरू के शबद के द्वारा (जीवन-उद्देश्य को) पहचान लिया है वह परमात्मा की हजूरी में आदर सहित जाता है।5। हे भाई! परमात्मा की रजा के अनुसार ही (कहीं) माया की सोच सोची जा रही है, प्रभू की रजा में ही कहीं अहंकार व कहीं द्वैत है। प्रभू की रजा के अनुसार ही (कहीं कोई माया की खातिर) भटक रहा है, (कहीं कोई) जनम-मरन के चक्कर में डाला जा रहा है, कहीं पाप की ठॅगी हुई दुनिया (अपने दुख) रो रही है। जिस मनुष्य को शाह-प्रभू की रजा की समझ आ जाती है, उसे सदा-स्थिर रहने वाला प्रभू मिल जाता है, उसकी (लोक-परलोक में) उपमा होती है।6। हे भाई! (जगत में माया का प्रभाव इतना है कि) परमात्मा का सदा-स्थिर रहने वाला नाम सिमरना बड़ा कठिन हो रहा है, ना ही प्रभू-नाम सुना जा रहा है (माया के प्रभाव तले जीव नाम नहीं सिमरते, नाम नहीं सुनते)। हे भाई! मैं उन लोगों से कुर्बान जाता हूँ जिन्होंने प्रभू की सिफत सालाह की है। (मेरी यही प्रार्थना है कि उन की संगति में) मुझे भी नाम मिले और मेरा जीवन संतोषी हो जाए, मेहर की नज़र वाले प्रभू के चरणों में मैं जुड़ा रहूँ।7। हे भाई! हमारा शरीर कागज बन जाए, यदि मन को स्याही की दवात बना लें, यदि हमारी जीभ प्रभू की सिफत सालाह बनने के लिए कलम बन जाए, तो हे भाई! (सौभाग्य इसी बात में है कि) परमात्मा के गुणों को अपने विचार-मण्डल में ला के (अपने अंदर) उकरते चलो। हे नानक! वह लिखारी धन्य है जो सदा-स्थिर प्रभू के नाम को हृदय में टिका के (अपने अंदर) उकर लेता है।8।3।



Share On Whatsapp

Leave a comment




ਅੰਗ : 636

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

ਅਰਥ: ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥



Share On Whatsapp

Leave a comment


सोरठि महला ५ घरु २ असटपदीआ ੴ सतिगुर प्रसादि ॥ पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥

राग सोरठि, घर २ में गुरु अर्जनदेव जी की आठ-बंद वाली बाणी अकाल पुरुख एक है वः सतगुरु की कृपा द्वारा मिलता है हे भाई! कोई मनुख वेद (आदिक धरम पुस्तक को) पड़ता है और विचारता है। कोई मनुख निवलीकरम करता है, कोई कुंडलनी नाडी रस्ते प्राण चडाता है। (परन्तु इन साधनों से कामादिक ) पांचो के साथ , साथ ख़तम नहीं हो सकता। (बलिक ) और अहंकार में (मनुख) बंध जाता है ।१। हे भाई! मेरे देखते हुए अनेकों ही लोग (निश्चित धार्मिक) कर्म करते हैं, परन्तु इन साधनों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालिक परभू के दर पर आ गिरा हूँ (और विनती करता रहता हूँ हे प्रभु! मुझे भलाई और बुराई की) परख करने की अकल दो।रहाउ। हे भाई! कोई मनुख चुप साधे बैठा है, कोई कर-पाती बन बैठा है (बर्तन के स्थान पर अपने हाथ बरतता है), कोई जंगल में नगन घूमता है। कोई मनुख सारे तीर्थों का रटन कर रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़तम नहीं होती॥२॥ हे भाई! कोई मनुष्य अपनी मनोकामना के अनुसार तीर्थों पे जा बसा है, (मुक्ति का चाहवान अपने) सिर पर (शिव जी वाला) आरा रखवाता है (और, अपने आप को चिरवा लेता है)। पर अगर कोई मनुष्य (ऐसे) लाखों ही यतन करे, इस तरह भी मन की (विकारों की) मैल नहीं उतरती।3। हे भाई! कोई मनुष्य सोना, स्त्री, बढ़िया घोड़े, बढ़िया हाथी (और ऐसे ही) कई किसमों के दान करने वाला है। कोई मनुष्य अन्न दान करता है, कपड़े दान करता है, जमीन दान करता है। (इस तरह भी) परमात्मा के दर पर पहुँचा नहीं जा सकता।4। हे भाई! कोई मनुष्य देव-पूजा में, देवताओं को नमस्कार दंडवत करने में, खट् कर्म करने में मस्त रहता है। पर वह भी (इन मिथे हुए धार्मिक कर्मों को करने के कारण अपने आप को धार्मिक समझ के) अहंकार करता-करता (माया के मोह के) बँधनों में जकड़ा रहता है। इस ढंग से भी परमात्मा को नहीं मिला जा सकता।5। योग-मत में सिद्धों के प्रसिद्ध चौरासी आसन हैं। ये आसन कर करके भी मनुष्य थक जाता है। उम्र तो लंबी कर लेता है, पर इस तरह परमात्मा से मिलाप का संजोग नहीं बनता, बार बार जनम मरन के चक्कर में पड़ा रहता है।6। हे भाई! कई ऐसे हैं जो राज हकूमत के रंग तमाशे भोगते हैं, राजाओं वाले ठाठ-बाठ बनाते हैं, लोगों पर हुकम चलाते हैं, कोई उनका हुकम मोड़ नहीं सकता। सुंदर स्त्री की सेज भोगते हैं, (अपने शरीर पर) चंदन व इत्र लगाते हैं। पर ये सब कुछ तो भयानक नर्क की ओर ले जाने वाले हैं।7। हे भाई! साध-संगति में बैठ के परमात्मा की सिफत सालाह करनी- ये कर्म और सारे कर्मों से श्रेष्ठ है। पर, हे नानक! कह– ये अवसर उस मनुष्य को ही मिलता है जिसके माथे पर पूर्बले किए कर्मों के संस्कारों के अनुसार लेख लिखा होता है।8। हे भाई! तेरा सेवक तेरी सिफत सालाह के रंग में मस्त रहता है। हे भाई! दीनों के दुख दूर करने वाला परमात्मा जिस मनुष्य पर दयावान होता है, उसका ये मन परमात्मा की सिफत सालाह के रंग में रंगा रहता है। रहाउ दूजा।1।3।



Share On Whatsapp

Leave a comment


ਅੰਗ : 641

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।



Share On Whatsapp

View All 2 Comments
ਦਲਬੀਰ ਸਿੰਘ : ਹੇ ਅਕਾਲ ਪੁਰਖ ਵਾਹਿਗੁਰੂ ਜੀਓ ਸਾਨੂੰ ਤੇਰਾ ਹੀ ਆਸਰਾ ਹੈ ਅਸੀ ਗੁਣਹੀਣ ਚੰਗੇ ਗੁਣਾਂ ਤੋਂ...
Darabara singh : ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ



ਆਪਣੇ ਗੁਰੂ ਤੋਂ ਮੁੱਖ ਮੋੜਨ ਲੱਗੇ ਕਦੇ ਵੀ
ਕਾਹਲੀ ਨਾ ਕਰਿਆ ਕਰੋ ਤੁਹਾਡੀ ਆਪਣੇ
ਗੁਰੂ ਨੂੰ ਕੀਤੀ ਹੋਈ ਅਰਦਾਸ ਇੱਕ ਬੀਜ
ਵਰਗੀ ਹੁੰਦੀ ਆ ਤੁਹਾਨੂੰ ਕੁਝ ਨਹੀਂ ਪਤਾ
ਕਿਹੜੇ ਦਿਨ ਇਸ ਬੀਜ ਨੇ ਪੁੰਗਰ ਕੇ
ਫੁੱਲ ਬਣ ਜਾਣਾ



Share On Whatsapp

Leave a comment


सोरठि मः १ चउतुके ॥ माइ बाप को बेटा नीका ससुरै चतुरु जवाई ॥ बाल कंनिआ कौ बापु पिआरा भाई कौ अति भाई ॥ हुकमु भइआ बाहरु घरु छोडिआ खिन महि भई पराई ॥ नामु दानु इसनानु न मनमुखि तितु तनि धूड़ि धुमाई ॥१॥ मनु मानिआ नामु सखाई ॥ पाइ परउ गुर कै बलिहारै जिनि साची बूझ बुझाई ॥ रहाउ ॥ जग सिउ झूठ प्रीति मनु बेधिआ जन सिउ वादु रचाई ॥ माइआ मगनु अहिनिसि मगु जोहै नामु न लेवै मरै बिखु खाई ॥ गंधण वैणि रता हितकारी सबदै सुरति न आई ॥ रंगि न राता रसि नही बेधिआ मनमुखि पति गवाई ॥२॥ साध सभा महि सहजु न चाखिआ जिहबा रसु नही राई ॥ मनु तनु धनु अपुना करि जानिआ दर की खबरि न पाई ॥ अखी मीटि चलिआ अंधिआरा घरु दरु दिसै न भाई ॥ जम दरि बाधा ठउर न पावै अपुना कीआ कमाई ॥३॥ नदरि करे ता अखी वेखा कहणा कथनु न जाई ॥ कंनी सुणि सुणि सबदि सलाही अम्रितु रिदै वसाई ॥ निरभउ निरंकारु निरवैरु पूरन जोति समाई ॥ नानक गुर विणु भरमु न भागै सचि नामि वडिआई ॥४॥३॥

जो मनुष कभी माँ बाप का प्यारा बेटा था, कभी ससुर का दामाद था, कभी बेटे बेटियों के लिए प्यारा पिता था, और भाई का बहुत (स्नेही) भाई था, जब अकाल पुरख का हुकम हुआ तो उसने घर भर (सब कुछ) छोड़ दिया तो ऐसे एक पल में सब कुछ पराया हो गया। अपने मन के पीछे चलने वाले इंसान ने ना तो नाम जपा ना सेवा की और ना ही पवित्र आचरण बनाया और इस शारीर से सिर्फ़ इधर उधर के काम ही करता रहा ॥੧॥ जिस मनुष का मन गुरु के उपदेश में जुड़ जाता है वह परमात्मा के नाम को असली मित्र समझता है। में तो गुरु के चरनी लगता हु, गुरु से सदके जाता हु, जिस ने यह सची अकल दी है (की परमात्मा ही असली मित्र है ) ॥ रहाऊ ॥ मनमुख का मन जगत के साथ जूठे प्यार में जुड़ा रहता है, संत जनों के साथ वह लड़ाई करता रहता है । माया (के मोह) में मस्त वह दिन रात माया की राह देखता रहता है, परमात्मा का नाम कभी नहीं सिमरता, इस तरह (माया के मोह में ) जहर खा खा के आत्मक मोंत मर जाता है । वह गंधे गीतों (गाने सुनने ) में मस्त रहता है, गंधे गीत के साथ ही रहता है, परमात्मा की सिफत-सलाह वाली बाणी में उस का मन नहीं लगता है। ना ही परमात्मा के प्यार में रंगा जाता है,ना ही उस को नाम में खिचाव पैदा होता है । मनमुख इस तरह अपनी इज्जत गवाह लेता है ॥੨॥ साध-संगति में जा के मनमुख आत्मिक अडोलता का आनंद कभी नहीं पाता, उसकी जीभ को नाम जपने में थोड़ा सा भी स्वाद नहीं आता। मनमुख अपने मन को तन को धन को ही अपना समझे बैठता है परमात्मा के दर की उसे कोई समझ नहीं होती। मनमुख अंधा (जीवन सफर में) आँखे बँद करके ही चलता जाता है, हे भाई! परमात्मा का घर परमात्मा का दर उसे कभी दिखता ही नहीं। आखिर अपने किए का ये लाभ कमाता है कि यमराज के दरवाजे पर बँधा हुआ (मार खाता है, इस सजा से बचने के लिए) उसे कोई सहारा नहीं मिलता।3। (पर हम जीवों के भी क्या वश?) अगर प्रभू स्वयं मेहर की नजर करे तो ही मैं उसे आँखों से देख सकता हूँ, उसके गुणों का बयान नहीं किया जा सकता। (उसकी मेहर हो तो ही) कानों से उसकी सिफत सालाह सुन-सुन के गुरू के शबद के माध्यम से मैं उसकी सिफत सालाह कर सकता हूँ, और अटल आत्मिक जीवन देने वाला उसका नाम दिल में बसा सकता हूँ। हे नानक! प्रभू निरभय है निराकार है निर्वैर है उसकी ज्योति सारे जगत में पूर्ण रूप में व्यापक है, उसके सदा स्थिर रहने वाले नाम में टिकने से ही आदर मिलता है, पर गुरू की शरण के बिना मन की भटकन दूर नहीं होती (और भटकन दूर हुए बिना नाम में जुड़ा नहीं जा सकता)।4।3।



Share On Whatsapp

Leave a comment


ਅੰਗ : 506

ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩। (ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ। ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।



Share On Whatsapp

View All 3 Comments
Hardeep singh : ਵਾਹਿਗੁਰੂ ਜੀਉ ਆਪ ਜੀ ਦਾ ਬਹੁਤ ਬਹੁਤ ਧੰਨਵਾਦ ਹੈ ਜੀ ਕਿ ਸਾਨੂੰ ਹੁਕਮਨਾਮਾ ਸਾਹਿਬ ਆਪ...
ਦਲਬੀਰ ਸਿੰਘ : 🙏🙏🌸🌺🌼ਹੇ ਗ਼ਰੀਬਾਂ ਉੱਤੇ ਦਿਆਕਰਨ ਵਾਲੇ ਬਖ਼ਸ਼ਣ ਹਾਰ ਪ੍ਰਭੂ ਹੇ ਭਗਤਾਂ ਦੇ ਪਿਆਰੇ ਸਦਾ ਕਿਰਪਾਲੂ ਹੇ...



सोरठि मः ३ दुतुके ॥ सतिगुर मिलिऐ उलटी भई भाई जीवत मरै ता बूझ पाइ ॥ सो गुरू सो सिखु है भाई जिसु जोती जोति मिलाइ ॥१॥ मन रे हरि हरि सेती लिव लाइ ॥ मन हरि जपि मीठा लागै भाई गुरमुखि पाए हरि थाइ ॥ रहाउ ॥ बिनु गुर प्रीति न ऊपजै भाई मनमुखि दूजै भाइ ॥ तुह कुटहि मनमुख करम करहि भाई पलै किछू न पाइ ॥२॥ गुर मिलिऐ नामु मनि रविआ भाई साची प्रीति पिआरि ॥ सदा हरि के गुण रवै भाई गुर कै हेति अपारि ॥३॥ आइआ सो परवाणु है भाई जि गुर सेवा चितु लाइ ॥ नानक नामु हरि पाईऐ भाई गुर सबदी मेलाइ ॥४॥८॥

हे भाई! अगर गुरु मिल जाए तो मनुख आत्मिक जीवन की सूझ हासिल कर लेता है, मनुख की सुरत विकारो की तरफ से पलट जाती है, दुनिया के कार-विहारों को करता हुआ ही मनुख विकारों से अछूता हो जाता है। हे भाई! जिस मनुख की आत्मा को गुरु परमात्मा में मिला देता है, वह असली सिख बन जाता है।१। हे मन! सदा परमात्मा से सूरत जोड़े रख! बार बार जप जप कर के परमात्मा प्यारा लगने लग जाता है। हे भाई! गुरु की सरन आने वाला मनुख प्रभु की हजूरी में (स्थान) खोज ही लेता है।रहाउ। हे भाई! गुरू के बिना (मनुष्य का प्रभू में) प्यार पैदा नहीं होता, अपने मन के पीछे चलने वाले मनुष्य (प्रभू को छोड़ के) और ही प्यार में टिके रहते हैं। हे भाई! अपने मन के पीछे चलने वाले मनुष्य (जो भी धार्मिक) काम करते हैं वह (जैसे) फॅक ही कूटते हैं, (उनको, उन कर्मों में से) कुछ हासिल नहीं होता (जैसे फोक में से कुछ नहीं निकलता)।2। हे भाई! यदि गुरू मिल जाए, तो परमात्मा का नाम उसके मन में सदा बसा रहता है, मनुष्य सदा-स्थिर प्रभू की प्रीति में प्यार में मगन रहता है। हे भाई! गुरू के बख्शे अटूट प्यार की बरकति से वह सदा परमात्मा के गुण गाता रहता है।3। हे भाई! जो मनुष्य गुरू की बताई हुई सेवा में चिक्त जोड़ता है उसका जगत में आया हुआ सफल हो जाता है। हे नानक! गुरू के माध्यम से परमात्मा का नाम प्राप्त हो जाता है, गुरू के शबद की बरकति से प्रभू से मिलाप हो जाता है।4।8।



Share On Whatsapp

Leave a comment


ਅੰਗ : 602

ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

ਅਰਥ: ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।



Share On Whatsapp

Leave a comment


सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥

अर्थ :-हे (मेरे) मन ! सदा परमात्मा का नाम सुमिरन कर, सिफ़त-सालाह करा कर । (हे भाई !) गुरु की कृपा के साथ ही वह प्यारा भगवान मिल सकता है, जो आत्मिक जीवन देने वाला है, जो अपहुँच है, और, जो बहुत गहरा है ।रहाउ । हे भाई ! भगवान आप ही हर जगह मौजूद है (व्यापक होते हुए भी) भगवान आप ही निरलेप (भी) है । जगत-वणजारा भगवान आप ही है (जगत-बंजारे को रासि-पूँजी देने वाला भी) सदा कायम रहने वाला भगवान आप ही साहूकार है । भगवान आप ही वणज है, आप ही व्यापार करने वाला है, आप सदा-थिर रहने वाला सरमाया है ।1 । हे भाई ! भगवान आप ही (जीवों की अरदास) सुन के सब की संभाल करता है, आप ही मुक्ख से (जीवों को ढाढस देने के लिए) मीठा बोल बोलता है । प्यारा भगवान आप ही (जीवों को) कुराहे ड़ाल देता है, आप ही (जिंदगी का सही) मार्ग दिखाता है । हे भाई ! हर जगह भगवान आप ही आप है, (इतने खलजगन का स्वामी होता हुआ) भगवान बे-परवाह रहता है ।2 । हे भाई ! भगवान आप ही (सब जीवों को) पैदा करता है, आप ही हरेक जीव को माया के आहर में लगाए रखता है, भगवान आप ही (जीवों की) बणतर बनाता है, आप ही मारता है, (तो उस का पैदा किया जीव) मर जाता है । भगवान आप ही (संसार-नदी पर) पतण है, आप ही मलाह है, आप ही (जीवों को) पार निकालता है ।3 । हे भाई ! भगवान आप ही (संसार-) समुंद्र है, आप ही जहाज है, आप ही गुरु-मलाह हो के जहाज को चलाता है । भगवान आप ही (जहाज में) चड़ के पार निकलता है । भगवान-पातिशाह कौतक-तमाशे कर के आप ही (इतना तमाशों को) देख रहा है । हे नानक ! (बोल-) भगवान आप ही (सदा) दया का सोमा है, आप ही बख्शश कर के (अपने पैदा किये जीवों को अपने साथ) मिला लेता है ।4 ।1 ।



Share On Whatsapp

Leave a comment




ਅੰਗ : 604

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1।



Share On Whatsapp

Leave a comment


ਕੁੰਭ ਕਮਲੁ ਜਲਿ ਭਰਿਆ ॥
ਜਲੁ ਮੇਟਿਆ ਊਭਾ ਕਰਿਆ ॥
ਕਹੁ ਕਬੀਰ ਜਨ ਜਾਨਿਆ ॥
ਜਉ ਜਾਨਿਆ ਤਉ ਮਨੁ ਮਾਨਿਆ ॥



Share On Whatsapp

Leave a comment


ਆਪਣੀ ਚੌਥੀ ਉਦਾਸੀ ਵਿੱਚ ਗੁਰੂ ਨਾਨਕ ਸਾਹਿਬ ਕੂਫ਼ਾ ਸ਼ਹਿਰ ਪਹੁੰਚੇ| ਇਹ ਸ਼ਹਿਰ ਫ਼ਰਾਤ ਨਦੀ ਦੇ ਨਜ਼ਦੀਕ ਪੁਰਾਣਾ ਅਤੇ ਆਲੀਸ਼ਾਨ ਸ਼ਹਿਰ ਹੈ | ਇਹ ਸ਼ਹਿਰ ਹਜ਼ਰਤ ਮੁਹੰਮਦ ਸਾਹਿਬ ਦੇ ਬਜ਼ੁਰਗਾਂ ਵਿੱਚੋਂ ਇਮਾਮ ਮਾਯਵਿਆ ਦੀ ਰਿਹਾਇਸ਼ ਗਾਹ ਹੈ | ਇੱਥੇ ਹੀ ਤਾਜ਼ੀਆ ਨੇ ਹਜ਼ਰਤ ਅਲੀ ਦੇ ਬੇਟੇ ਹੂਸੈਨ ਨੂੰ ਪਰਿਵਾਰ ਸਮੇਤ ਸ਼ਹੀਦ ਕੀਤਾ ਸੀ | ਉਸ ਦਾ ਨਾਂ ‘ਕਰਬਲਾ’ ਕਰਕੇ ਮਸ਼ਹੂਰ ਹੈ , ਜੋ ਸ਼ਹਿਰ ਦੇ ਬਾਹਰ ਮੁਹੰਮਦੀ ਕੋਨੇ ਵਿੱਚ ਹੈ | ਇਸੇ ਨਾਲ ਹੀ ਕਬਰਸਤਾਨ ਦੇ ਵਿੱਚ ‘ਨਾਨਕ ਵਲੀ ਹਿੰਦ’ ਦਾ ਸ਼ਾਨਦਾਰ ਮੰਦਿਰ ਹੈ | ਤਾਜ਼ਦੀਨ ਅਨੁਸਾਰ ਇੱਥੇ ਬਾਬਾ ਗੁਰੂ ਨਾਨਕ ਨੇ 3 ਮਹੀਨੇ 27 ਦਿਨ ਇਲਾਹੀ ਬਾਣੀ ਦਾ ਪ੍ਰਚਾਰ ਕੀਤਾ | ਇਸ ਮੰਦਿਰ ਦਾ ਇੰਤਜ਼ਾਮ ਇਮਾਮ ਮਾਯਵਿਆ ਦੇ ਵੰਸ਼ ਕੋਲ ਹੈ | ਇਸ ਸ਼ਹਿਰ ਦੇ ਲੋਕ ਬੜੇ ਪਿਆਰ ਵਾਲੇ ਸਨ | ਬੜੇ ਪਿਆਰ ਨਾਲ ਕੀਰਤਨ ਸੁਣਦੇ ਅਤੇ ਗੁਰੂ ਨਾਨਕ ਸਾਹਿਬ ਨੰ ਸਵਾਲ ਪੁੱਛ ਕੇ ਆਪਣੇ ਦਿਲਾਂ ਦੇ ਸ਼ੰਕੇ ਦੂਰ ਕਰਦੇ |
ਉਸ ਸੰਗਤ ਵਿੱਚ ਇੱਕ ਔਰਤ , ਜੋ ਬੜੀ ਨੇਕ ਦਿਲ ਅਤੇ ਖੁਦਾ ਪ੍ਰਸਤ ਸੀ , ਵੀ ਆਉਂਦੀ ਸੀ ਅਤੇ ਇੱਕ ਨੁੱਕਰ ਵਿੱਚ ਬੈਠ ਕੇ ਅਰਬੀ ਜ਼ੁਬਾਨ ਵਿੱਚ ਹੋ ਰਹੇ ਕੀਰਤਨ ਨੂੰ ਬੜੇ ਪਿਆਰ ਨਾਲ ਸੁਣਦੀ |
ਤਾਜ਼ਦੀਨ ਨੇ ਆਪਣੀ ਕਿਤਾਬ ‘#ਸਿਹਾਯਤੋ_ਬਾਬਾ_ਨਾਨਕ_ਫਕੀਰ’ ਵਿੱਚ ਉਸਦਾ ਨਾਂ ਸਲੀਮਾਂ ਦਰਜ ਕੀਤਾ ਹੈ | ਉਸਦਾ ਖਾਵੰਦ ਊਠਾਂ ਦਾ ਸੌਦਾਗਰ ਸੀ | ਉਸ ਦਾ ਨਾਂ ਗ਼ੁਲਾਮ ਯਾਹੀਆ ਖਾਨ ਸੀ | ਸ਼ਾਮ ਦਾ ਵੇਲਾ ਸੀ | ਸਲੀਮਾ ਨੂੰ ਕੀਰਤਨ ਦੀ ਮਸਤੀ ਵਿੱਚ ਸਮਾਧੀ ਲੱਗੀ ਹੋਈ ਸੀ | ਤਾਜ਼ਦੀਨ ਨੂੰ ਬਾਬਾ ਜੀ ਨੇ ਸਲੀਮਾ ਨੂੰ ਖ਼ਬਰਦਾਰ ਕਰਨ ਲਈ ਆਖਿਆ | ਉਹ ਲਿਖਦੇ ਹਨ ਕਿ” ਮੈਂ ਹੈਰਾਨ ਹੋਇਆ ਕਿ ਪਹਿਲਾ ਤਾਂ ਬਾਬਾ ਜੀ ਨੇ ਇੰਝ ਕਰਨ ਲਈ ਕਦੀ ਨਹੀ ਆਖਿਆ | ਉਹ ਸ਼ਾਮ ਨੂੰ ਆਪ ਹੀ ਘਰ ਚਲੀ ਜਾਂਦੀ | ਹੁਕਮ ਪਾ ਕੇ ਮੈਂ ਉਸਦੇ ਲਾਗੇ ਜਾ ਕੇ ਉਸ ਨੂੰ ਅਵਾਜ ਮਾਰੀ ਤਾਂ ਉਹ ਹੁਸ਼ਿਆਰ ਹੋਈ | ਅੱਖਾਂ ਖੁੱਲ੍ਹੀਆਂ ਤਾਂ ਬਾਬਾ ਜੀ ਨੇ ਕਿਹਾ , ‘ ਬੇਟਾ ! ਜਲਦੀ ਘਰ ਜਾਓ ‘|
ਉਸਨੇ ਗੁਰੂ ਜੀ ਦੇ ਪੈਰਾਂ ਵਿੱਚ ਮੱਥਾ ਟੇਕਿਆ ਤੇ ਇੱਕ ਦਮ ਅੰਦਰ ਰੌਸ਼ਨੀ ਹੋ ਗਈ ਅਤੇ ਅੰਤਰਯਾਫ਼ਤਾ (ਹਰ ਇੱਕ ਦੇ ਅੰਦਰ ਦੀ ਬਾਤ ਦਾ ਪਤਾ ਲੱਗ ਜਾਣਾ ) ਹੋ ਗਈ | ਦਸ ਕਦਮ ਚੱਲਣ ਤੋਂ ਬਾਅਦ ਵਾਪਸ ਆ ਕੇ ਕਹਿਣ ਲੱਗੀ | ਮੇਰੇ ਪਤੀ ਤਜਾਰਤੀ ਦੇ ਦੌਰੇ ਤੋਂ ਵਾਪਸ ਆ ਗਏ ਹਨ |
ਕੱਲ੍ਹ ਉਹਨਾਂ ਨੂੰ ਨਾਲ ਲੈ ਕੇ ਅਵਾਂਗੀ | ਬਾਬਾ ਜੀ ਨੇ ਕਿਹਾ , ‘ਬੇਟਾ ਇਸ ਇਲਾਹੀ ਜ਼ਲਾਲ ਨੂੰ ਪ੍ਰਗਟ ਨਹੀ ਕੀਤਾ ਜਾਂਦਾ ‘ | ਆਪਣੇ ਅੰਦਰ ਹੀ ਜਰਨਾ ਹੈ | ਉਹ ਬਾਬਾ ਜੀ ਨੂੰ ਸਜਦਾ ਕਰਕੇ ਵਾਪਸ ਘਰ ਆਈ | ਅੱਗੇ ਉਸਦਾ ਪਤੀ ਅੱਗ ਬਗੂਲਾ ਹੋਇਆ ਬੈਠਾ ਸੀ ਕਿਉਂਕਿ ਉਸ ਦੇ ਘਰ ਆਉਣ ਉੱਤੇ ਸਲੀਮਾ ਘਰ ਨਹੀਂ ਸੀ ਅਤੇ ਕਈ ਲੋਕਾਂ ਨੇ ਉਸ ਨੂੰ ਦੱਸਿਆ ਸੀ ਕਿ ਤੇਰੀ ਔਰਤ ਸਾਰੇ ਸ਼ਰੀਏ ਅਹਿਕਾਮ ਨਮਾਜ਼ , ਕਲਮਾ ਛੱਡ ਕੇ ਕਬਰਸਤਾਨ ਵਿੱਚ ਬੈਠ ਕੇ ਇੱਕ ਹਿੰਦੀ ਫ਼ਕੀਰ, ਜੋ ਕਾਫ਼ਰ ਲੱਗਦਾ ਹੈ , ਦੇ ਕੋਲ ਦਿਨ ਰਾਤ ਬੈਠੀ ਰਹਿੰਦੀ ਹੈ ਬੇਪਰਦਾ ਹੋ ਕੇ | ਪਤੀ ਦੇ ਘਰ ਆਉਣ ਉੱਤੇ ਸਲੀਮਾ ਉਸਨੂੰ ਬੜੇ ਪਿਆਰ ਨਾਲ ਮਿਲੀ | ਪਰ ਉਸਨੇ ਉਸਨੂੰ ਬੜੀ ਕਹਿਰੀ ਨਜ਼ਰ ਨਾਲ ਦੇਖਿਆ | ਸਲੀਮਾ ਬੜੇ ਪਿਆਰ ਨਾਲ ਖਾਣਾ ਬਣਾਕੇ ਲੈ ਕੇ ਆਈ | ਉਸ ਨੂੰ ਖਾਣ ਲਈ ਕਿਹਾ ਤਾਂ ਅੱਗੋਂ ਉਸਨੇ ਕਿਹਾ ਤੂੰ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾ ਦਿੱਤਾ | ਸਲੀਮਾ ਨੇ ਕਿਹਾ ਕਿ ਮੇਰੀ ਗਹਿਰੀ ਬੰਦਗੀ ਅਤੇ ਖੁਦਾਈ ਭਰੋਸੇ ਦੀ ਵਜ੍ਹਾ ਕਾਰਨ ਆਪ ਸਹੀ ਸਲਾਮਤ ਘਰ ਪਹੁੰਚ ਗਏ ਹੋ | ਨਹੀਂ ਤਾਂ ਆਪ ਨੂੰ ਮਿਸਰ ਦੀ ਅਦਾਲਤ ਦੇ ਫੈਸਲੇ ਅਨੁਸਾਰ ਕਤਲ ਦੇ ਬਦਲੇ ਕਤਲ ਹੋ ਜਾਣਾ ਸੀ | ਉਹ ਬੋਲਿਆ , ‘ਸਲੀਮਾ , ਮੈਂ ਤਾਂ ਇਸ ਬਾਤ ਦਾ ਕਿਸੇ ਕੋਲ ਜ਼ਿਕਰ ਨਹੀਂ ਕੀਤਾ ਤਾਂ ਤੈਨੂੰ ਕਿਵੇਂ ਪਤਾ ਚੱਲਿਆ ? ਸਲੀਮਾ ਫਿਰ ਬੋਲੀ , ਆਪ ਮਿਸਰ ਤੋਂ ਆ ਕੇ ਹੌਲੀ ਜਹੀ ਜ਼ਮੀਨ ਵਿੱਚੋਂ ਦੱਬੀਆਂ ਪੰਜ ਸੋ ਮੋਹਰਾਂ , ਜੋ ਆਪ ਨੂੰ ਭਤੀਜੇ ਮਜ਼ੀਦ ਨੇ ਅਮਾਨਤ ਦਿੱਤੀ ਸੀ ਕੱਢ ਕੇ ਉਸਨੂੰ ਦੇ ਗਏ ਸੋ | ਉਹ ਹੋਰ ਹੈਰਾਨ ਹੋ ਕੇ ਬੋਲਿਆ , “ਮੈਂ ਇਸਦਾ ਵੀ ਜਿਕਰ ਕਿਸੇ ਕੋਲ ਨਹੀਂ ਕੀਤਾ | ਸਲੀਮਾ , ਸੱਚ ਦੱਸ ਤੈਨੂੰ ਇਹ ਸਾਰਾ ਕਿਵੇਂ ਪਤਾ ਚੱਲਿਆ ? ਸਲੀਮਾ ਬੋਲੀ , “ਪਹਿਲੇ ਆਪ ਦੱਸੋ ਕੇ ਮਿਸ਼ਰ ਦੀ ਅਦਾਲਤ ਵਿੱਚ ਕਿਉਂ ਜਾਣਾ ਪਿਆ ” ? ਉਹ ਆਖਣ ਲੱਗਾ ,” ਮੈਂ ਮਿਸ਼ਰ ਸ਼ਹਿਰ ਦੇ ਬਾਹਰ ਸਵੇਰ ਦੀ ਨਮਾਜ਼ ਪੜ੍ਹਨ ਲਈ ਆਪਣੇ ਲਸ਼ਕਰ ਨੂੰ ਲੈ ਕੇ ਜਾ ਰਿਹਾ ਸਾਂ ਤਾਂ ਮੇਰੇ ਬਾਗੜੀਏ ਨਾਂ ਦੇ ਊਠ ਨੇ ਇੱਕ ਸੇਬ ਦੇ ਬਾਗ ਵਿੱਚ ਇੱਕ ਟਾਹਣੀ ਤੋੜ ਕੇ ਖਾ ਲਈ ,,,! ਬਾਗ਼ ਦੇ ਬੱੱਢੇ ਮਾਲਕ ਨੇ ਬਾਗ਼ ਦੇ ਵਿੱਚੋਂ ਨਿਕਲ ਕੇ ਊਠ ਦੇ ਸਿਰ ਵਿੱਚ ਵੱਡਾ ਸਾਰਾ ਪੱਥਰ ਮਾਰਿਆ ਤਾਂ ਊਠ ਮਰ ਗਿਆ | ਇਹ ਊਠ 50 ਊਠਾਂ ਦਾ ਪਿਤਾ ਹੋਣ ਕਰਕੇ ਮੈਂਨੂੰ ਬਹੁਤ ਪਿਆਰਾ ਸੀ | ਉਹੀ ਪੱਥਰ ਚੁੱਕ ਕੇ ਮੈਂ ਬੁੱਢੇ ਮਾਲਕ ਦੇ ਸਿਰ ਵਿੱਚ ਮਾਰਿਆ ਤਾਂ ਉਹ ਵੀ ਮਰ ਗਿਆ | ਮੈਂ ਆਪਣੇ ਕਾਫ਼ਲੇ ਨੂੰ ਲੈ ਕੇ ਭੱਜ ਰਿਹਾ ਸਾਂ ਕਿ ਪਿੱਛੋਂ ਬੁੱਢੇ ਦੇ ਪੋਤਿਆਂ ਨੇ ਮੈਂਨੂੰ ਫੜ ਲਿਆ ਅਤੇ ਕਤਲ ਦੇ ਬਦਲੇ ਕਤਲ ਦਾ ਹੁਕਮ ਹੋਇਆ | ਹਾਕਮ ਨੇ ਦੋਵਾਂ ਪਾਸਿਆ ਦੀ ਬਾਤ ਸੁਣ ਕੇ ਮੈਨੂੰ ਕਿਹਾ ਕੇ ਅਗਰ ਤੇਰੇ ਊਠ ਨੂੰ ਬਾਗ਼ ਦੇ ਮਾਲਕ ਨੇ ਮਾਰਿਆ ਸੀ ਤਾਂ ਉਸ ਦੀ ਕੀਮਤ ਵਸੀਲ ਕਰਨ ਦਾ ਦਾਅਵਾ ਕਰਦਾ ਤਾਂ ਤੈਨੂੰ ਊਠ ਦੀ ਕੀਮਤ ਦਿੱਤੀ ਜਾ ਸਕਦੀ ਸੀ | ਹੁਣ ਤੈਨੂੰ ਕਤਲ ਦੇ ਬਦਲੇ ਕਤਲ ਹੋਣਾ ਪਵੇਗਾ | ਮਿਸਰ ਦਾ ਕਾਨੂੰਨ ਹੈ | ਉਸ ਨੇ ਹਾਕਮ ਕੋਲ ਅਰਜ਼ ਕੀਤਾ ਕੇ ਮੇਰੇ ਕੋਲ ਯਾਤੀਮਾਂ ਦੀਆਂ 500 ਮੋਹਰਾਂ ਹਨ ,ਜਿਸਦਾ ਮੇਰੇ ਤੋਂ ਇਲਾਵਾ ਕਿਸੇ ਹੋਰ ਨੂੰ ਪਤਾ ਨਹੀਂ , ਜੇਕਰ ਮੈਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਜਾਵੇ ਤਾਂ ਇਹ ਅਮਾਨਤ ਦੇ ਕੇ ਵਾਪਸ ਆ ਜਾਵਾਂਗਾ |
ਹਾਕਮ ਨੇ ਕਿਹਾ “ਕੋਈ ਜਮਾਨਤ ਦੇ ਕੇ ਜਾ ਸਕਦੇ ਹੋ | ਸਲੀਮਾ ! ਅਦਾਲਤ ਖਚਾਖਚ ਭਰੀ ਹੋਈ ਸੀ | ਆਖ਼ਰ ਨੁੱਕਰ ਵਿੱਚ ਬੈਠੇ ਇਕ ਚਿੱਟੇ ਕੱਪੜਿਆਂ ਵਾਲੇ ਚਮਕਦੇ ਚਿਹਰੇ ਵਾਲੇ ਡੂੰਘੀ ਨਜ਼ਰ ਨਾਲ ਵੇਖ ਰਹੇ ਸਨ , ਜਿਵੇਂ ਕਹਿ ਰਹੇ ਹੋਣ ਕਿ ਮੈਂ ਜਮਾਨਤ ਦੇਣ ਨੂੰ ਤਿਆਰ ਹਾਂ | ਇਹੋ ਹੋਇਆ ਕਿ ਮੇਰੇ ਕੋਲ ਆਣ ਨਾਲ ਉਹਨਾਂ ਆਖਿਆ , ਮੈਂ ਜਮਾਨਤ ਦੇਣ ਲਈ ਤਿਆਰ ਹਾਂ | ਹਾਕਮ ਦੇ ਪੁੱਛਣ ਤੇ ਉਨ੍ਹਾਂ ਨੇ ਸਾਫ ਕਹਿ ਦਿੱਤਾ ਕਿ ਜੇਕਰ ਇਹ ਨਿਸਚਿਤ ਸਮੇਂ ਉੱਤੇ ਹਾਜ਼ਰ ਨਾ ਹੋਇਆ ਤਾਂ ਮੈਂ ਇਸਦੇ ਬਦਲੇ ਕਤਲ ਹੋਣ ਲਈ ਤਿਆਰ ਹਾਂ | ਇਸ ਉੱਤੇ ਮੈਂਨੂੰ ਤਿੰਨ ਦਿਨਾਂ ਦੀ ਮਹੁਲਤ (ਵਕਫ਼ਾ ਜਾਂ ਢਿੱਲ) ਮਿਲੀ| ਸਲੀਮਾ,,,! ਜੇਕਰ ਉਹ ਨੇਕ ਆਦਮੀ ਮੇਰੀ ਜਮਾਨਤ ਨਾਂ ਦਿੰਦਾ ਤਾਂ,,,| ਨਾ ਮੈਂ ਯਤੀਮਾਂ ਦੀ ਰੱਖੀ ਅਮਾਨਤ ਵਾਪਸ ਕਰ ਸਕਦਾ ਅਤੇ ਨਾ ਮੈਂ ਤੇਰੇ ਕੋਲ ਵਾਪਸ ਆ ਸਕਦਾ | ਜੇਕਰ ਮੋਹਰਾਂ ਕੱਢਦੇ ਸਮੇਂ ਮੈਂ ਤੈਨੂੰ ਮਿਲਦਾ ਤਾਂ ਤੂੰ ਮੈਨੂੰ ਵਾਪਸ ਨਹੀਂ ਜਾਣ ਦੇਣਾ ਸੀ ਅਤੇ ਬਦਲੇ ਵਿੱਚ ਮੇਰੇ ਉਸ ਨੇਕ ਜ਼ਮਾਨਤੀ ਨੂੰ ਕਤਲ ਹੋਣਾ ਪੈਦਾ, ਜੋ ਮੈਂ ਹਰਗਿਜ ਨਹੀਂ ਚਾਹੁੰਦਾ ਸਾਂ | ਸਲੀਮਾ,,,! ਮੈਂ ਮਜੀਦ ਨੂੰ ਮੋਹਰਾਂ ਦੇ ਕੇ ਬੜੀ ਤੇਜੀ ਨਾਲ ਊਠਾਂ ਨੂੰ ਦੋੜਾ ਕੇ ਜਦੋਂ ਅਦਾਲਤ ਵਿੱਚ ਪੁੱਜਾ ਤਾਂ ਨਿਸਚਿਤ ਸਮੇਂ ਤੋਂ ਇਕ ਘੜੀ ਸਮਾਂ ਉੱਤੇ ਹੋ ਗਿਆ ਸੀ ਅਤੇ ਮੁੱਦਈਆਂ (ਦਾਅਵਾ ਕਰਨ ਵਾਲੇ) ਨੇ ਹਾਕਮ ਨੂੰ ਕਹਿ ਦਿੱਤਾ ਸੀ ਕੇ ਉਹ ਕਦੀ ਵਾਪਸ ਨਹੀਂ ਆਵੇਗਾ | ਇਸ ਲਈ ਜ਼ਮਾਨਤੀ ਨੂੰ ਕਤਲ ਦੀ ਸਜਾ ਸੁਣਾਈ ਜਾਵੇ | ਜ਼ਮਾਨਤੀ ਨੇ ਛਾਤੀ ਠੋਕ ਕੇ ਆਖਿਆ ਕੇ ਮੁੱਦਈਆਂ ਨੂੰ ਇਨਸਾਫ਼ ਦਿੰਦੇ ਹੋਏ ਮੈਂ ਕਤਲ ਦੀ ਸਜਾ ਸੁਣਾਈ ਜਾਵੇ , ਮੈਂ ਕਤਲ ਹੋਣ ਲਈ ਤਿਆਰ ਹਾਂ | ਏਨੇ ਚਿਰ ਨੂੰ ਮੈਂ ਅਦਾਲਤ ਵਿੱਚ ਪਹੁੰਚ ਕੇ ਹਾਕਮ ਨੂੰ ‘ਇਸਲਾਮ ਵਾਲੇਕੁਮ’ ਬੁਲਾਈ | ਮੈਂਨੂੰ ਵੇਖ ਕੇ ਸਾਰੇ ਹੈਰਾਨ ਹੋ ਗਏ | ਮੈਂ ਹਾਕਮ ਨੂੰ ਕਿਹਾ ਕਿ ਇਨ੍ਹਾਂ ਮੁੱਦਈਆਂ ਨੂੰ ਇਨਸਾਫ਼ ਦੇਂਦੇ ਹੋਏ ਮੈਨੂੰ ਕਤਲ ਦੀ ਸਜਾ ਸੁਣਾਈ ਜਾਵੇ | ਇਹ ਸੁਣਕੇ ਹਾਕਮ ਕੁੱਝ ਦੇਰ ਚੁੱਪ ਰਹੇ , ਫਿਰ ਸੋਚ ਵਿਚਾਰ ਤੋਂ ਬਾਅਦ ਫੈਸਲਾ ਸੁਣਾਇਆ ਕਿ ਤੇਰੀ ਨੇਕਨੀਤੀ ਅਤੇ ਤੇਰੇ ਜ਼ਮਾਨਤੀ ਦੀ ਨੇਕੀ ਦੀ ਵਜ੍ਹਾ ਕਰਕੇ ਅਦਾਲਤ ਤੈਨੂੰ ਬਰੀ ਕਰਦੀ ਹੈ | ਸਲੀਮਾ,,! ਮੈਂ ਅਦਾਲਤ ਵਿੱਚੋਂ ਬਾਹਰ ਆ ਕੇ ਨੇਕ ਆਦਮੀ ਦਾ ਧੰਨਵਾਦ ਕਰਨ ਲਈ ਇੱਧਰ ਉਧਰ ਦੇਖਿਆ ਪਰ ਉਹ ਨਹੀਂ ਮਿਲਿਆ |
ਸਲੀਮਾ ਨੇ ਕਿਹਾ ਤੁਸੀ ਉਸ ਨੇਕ ਜ਼ਮਾਨਤੀ ਦੇ ਚਿਹਰੇ ਤੋਂ ਵਾਕਫ਼ ਹੋੋਵੋਗੇ ? ਕਿਉਂ ਨਹੀਂ , ਚੰਗੀ ਤਰ੍ਹਾਂ ਪਛਾਣ ਹੈ ,ਉਸ ਨੇਕ ਚਿਹਰੇ ਦੀ ਜਿਸਨੇ ਮੇਰੀ ਜਾਨ ਬਚਾਈ,,,|
ਸਲੀਮਾ ਨੇ ਆਖਿਆ, “ਆਪ ਨੇ ਖਾਣਾ ਖਾ ਲਿਆ ਹੈ , ਮੈਂ ਥੋੜੀ ਦੇਰ ਬਾਅਦ ਆ ਜਾਵਾਂਗੀ ?” ਉਸ ਨੇ ਪੁੱਛਿਆ,’ਕਿੱਥੇ ਜਾਣਾ ਹੈ?’ ਤਾਂ ਉਸਨੇ ਜਵਾਬ ਦਿੱਤਾ ‘ਅੱਲਾ ਲੋਕਾਂ ਦੇ ਦੀਦਾਰ ਲਈ|’ ਉਸਨੇ ਆਖਿਆ ‘ਮੈਂ ਸੁਣਿਆ ਹੈ ਕਿ ਉਹ ਹਿੰਦੀ ਹੈ ?’ ‘ਹਾਂ ,ਉਹ ਹਿੰਦੀ ਹੈ ਅਤੇ ਮੈਂ ਚਾਹੁੰਦੀ ਹਾਂ ਕਿ ਆਪ ਵੀ ਮੇਰੇ ਨਾਲ ਚੱਲੋ ,ਉਹਨਾਂ ਦੇ ਦੀਦਾਰ ਕਰੋ |’ ਉਸ ਨੇ ਜ਼ੋਰ ਨਾਲ ਕਿਹਾ ਕਿ ‘ਕਾਫ਼ਰਾਂ ਦੇ ਦੀਦਾਰ ਕਰਾਂ,,,!’ ਐਸਾ ਕਦੀ ਨਹੀਂ ਹੋ ਸਕਦਾ | ਮੇਰਾ ਭਰੋਸਾ ਖੁਦਾ ਅਤੇ ਉਸਦੇ ਨਬੀ ਪਾਕਿ ‘ਤੇ ਹੈ | ਸਲੀਮਾ ਨੇ ਕਿਹਾ, ਆਪਦੀ ਜੇਬ ਵਿੱਚ ਕੋਈ ਜ਼ਹਿਰੀਲੀ ਚੀਜ ਦਿਸ ਰਹੀ ਹੈ | ਖ਼ਬਰਦਾਰ,,,! ਜੇਬ ਵਿੱਚ ਹੱਥ ਨਾ ਪਾਉਣਾ | ਸਲੀਮਾ ਨੂੰ ਬੁਰਾ ਭਲਾ ਆਖਦੇ ਹੋਏ ਉਸਨੇ ਜੇਬ ਵਿੱਚ ਹੱਥ ਪਾਇਆ ਤਾਂ ਬਿੱਛੂ ਨੇ ਉਸਨੂੰ ਕੱਟ ਲਿਆ ਅਤੇ ਉਹ ਸ਼ੋਰ ਮਚਾਉਣ ਲੱਗ ਪਿਆ | ਸਲੀਮਾ ਨੇ ਉਸਦੀ ਉਂਗਲੀ ਨੂੰ ਮੂੰਹ ਵਿੱਚ ਪਾ ਕੇ ਸਾਰਾ ਜ਼ਹਿਰ ਚੂਸ ਲਿਆ ਤਾਂ ਉਹ ਬਿਲਕੁਲ ਠੀਕ ਹੋ ਗਿਆ | ਕਹਿਣ ਲੱਗਾ,’ਤੂੰ ਤਾਂ ਮੰਤਰ ਜਾਣ ਗਈ ਹੈ |’ਸਲੀਮਾ ਨੇ ਆਖਿਆ, ‘ਮੈਂ ਕੋਈ ਜੰਤਰ ਮੰਤਰ ਨਹੀਂ ਜਾਣਦੀ |’ ਇਹ ਤਾਂ ਸਾਰੀ ਉਹਨਾਂ ਅੱਲ੍ਹਾ ਲੋਕਾਂ ਦੀ ਬਖ਼ਸ਼ਿਸ਼ ਹੈ ਜਿੰਨ੍ਹਾਂ ਕੋਲ ਜਾਣ ਲਈ ਮੈਂਨੂੰ ਰੋਕ ਰਹੇ ਹੋ | ਉਹਨਾਂ ਕਿਹਾ , ‘ਅਜਿਹੇ ਹਨ ਤਾਂ ਮੈਂਨੂੰ ਵੀ ਨਾਲ ਲੈ ਕੇ ਚੱਲੋ |’ ਜਦੋਂ ਬਾਬਾ ਜੀ ਕੋਲ ਪਹੁੰਚੇ ਤਾਂ ਪਹਿਲਾ ਹੀ ਉਸਨੇ ਸਾਹਮਣੇ ਦੇਖਿਆ ਤਾਂ ਇੱਕ ਦਮ ਬੋਲ ਉੱਠਿਆ , ਸਲੀਮਾ,,,! ‘ਇਹ ਤਾਂ ਉਹੀ ਹਨ , ਸੱਚ ਮੁੱਚ ਉਹੀ ਹਨ, ਜਿਨ੍ਹਾਂ ਨੇ ਜ਼ਮਾਨਤ ਦੇ ਕੇ ਮੇਰੀ ਜਾਨ ਬਚਾਈ ਸੀ´ ਅਤੇ ਉਹ ਦੌੜ ਕੇ ਬਾਬਾ ਨਾਨਕ ਜੀ ਦੇ ਪੈਰਾਂ ਜਾ ਡਿੱਗਿਆ |
(ਗੁਰੂ ਨਾਨਕ ਸਾਹਿਬ ਦਾ ਅਰਬੀ ਦੇਸ਼ਾਂ ਦਾ ਸਫ਼ਰਨਾਮਾ)



Share On Whatsapp

Leave a comment




सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥

अर्थ: राग सोरठि, घर ३ में गुरू अर्जनदेव जी की चार-बंदों वाली बाणी। अकाल पुरख एक है और सतिगुरू की कृपा से मिलता है। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥



Share On Whatsapp

Leave a comment


ਅੰਗ : 621

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥



Share On Whatsapp

Leave a Comment
Darabara singh : ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ

सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥

अर्थ: राग सोरठि, घर ३ में गुरू अर्जनदेव जी की चार-बंदों वाली बाणी। अकाल पुरख एक है और सतिगुरू की कृपा से मिलता है। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥



Share On Whatsapp

Leave a comment





  ‹ Prev Page Next Page ›