ਅੰਗ : 949

ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥ ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥

ਅਰਥ: (ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ ‘ਅਨੰਤ’ ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ। ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ “ਅਨੰਤ” ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ) ; ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ। ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ।1। ਜੋ ਮਨੁੱਖ ਸਿਦਕ ਸਰਧਾ ਨਾਲ ਸਤਿਗੁਰੁ ਦੇ ਹੁਕਮ ਵਿਚ ਨਹੀਂ ਤੁਰਿਆ, ਉਹ ਹਉਮੈ ਵਿਚ (ਰਹਿ ਕੇ) (ਜਗਤ ਵਿਚ) ਜਨਮ ਲੈ ਕੇ (ਜੀਵਨ) ਅਜਾਂਈ ਗਵਾ ਗਿਆ; ਜਿਸ ਨੇ ਜੀਭ ਨਾਲ ਪ੍ਰਭੂ ਦੇ ਨਾਮ ਦਾ ਆਨੰਦ ਨਹੀਂ ਲਿਆ ਉਸ ਦਾ ਹਿਰਦਾ-ਰੂਪ ਕਉਲ ਫੁੱਲ ਨਹੀਂ ਖਿੜਿਆ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਵਿਹੁ ਖਾਂਦਾ ਰਿਹਾ, (ਅਸਲ ਜੀਵਨ ਵੱਲੋਂ) ਮੋਇਆ ਹੀ ਰਿਹਾ ਤੇ ਮਾਇਆ ਦੇ ਮੋਹ ਵਿਚ ਉਸ ਦੀ ਜ਼ਿੰਦਗੀ ਤਬਾਹ ਹੋ ਗਈ। ਇਕ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਵਿਚ) ਜੀਊਣਾ ਵੱਸਣਾ ਫਿਟਕਾਰ-ਜੋਗ ਹੈ। ਜਦੋਂ ਸੱਚਾ ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰਦਾ ਹੈ ਤਾਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਨਿੱਤ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ, ਕਦੇ ਗੁਰੂ ਦਾ ਪੱਲਾ ਨਹੀਂ ਛੱਡਦਾ, (ਫਿਰ) ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਭੀ ਇਉਂ ਉਪਰਾਮ ਜਿਹਾ ਰਹਿੰਦਾ ਹੈ ਜਿਵੇਂ ਪਾਣੀ ਵਿਚ (ਉੱਗਾ ਹੋਇਆ) ਕਉਲ-ਫੁੱਲ (ਪਾਣੀ ਦੇ ਅਸਰ ਤੋਂ) ਬਚਿਆ ਰਹਿੰਦਾ ਹੈ। ਹੇ ਦਾਸ ਨਾਨਕ! ਜਿਵੇਂ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਭਾਉਂਦਾ ਹੈ ਤਿਵੇਂ ਹਰੇਕ ਜੀਵ ਉਸ ਦਾ ਕਰਾਇਆ ਕਰਦਾ ਹੈ।2। (ਪਹਿਲਾਂ ਜਦੋਂ ਪ੍ਰਭੂ ਨਿਰਗੁਣ ਰੂਪ ਵਿਚ ਸੀ ਤਦੋਂ) ਬੇਅੰਤ ਸਮਾ ਹਨੇਰਾ ਸੀ (ਭਾਵ, ਤਦੋਂ ਕੀਹ ਸਰੂਪ ਸੀ = ਇਹ ਗੱਲ ਦੱਸੀ ਨਹੀਂ ਜਾ ਸਕਦੀ) , (ਫਿਰ ਸਰਗੁਣ ਰੂਪ ਰਚ ਕੇ) ਉਸ ਨੇ ਆਪ ਹੀ (ਜਗਤ-ਰਚਨਾ ਦੀ) ਵਿਚਾਰ ਕੀਤੀ; ਉਸ (ਪ੍ਰਭੂ) ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਤੇ ਆਪ ਹੀ (ਜੀਵਾਂ ਨੂੰ) ਅਕਲ ਦਿੱਤੀ; (ਇਸ ਤਰ੍ਹਾਂ ਮਨੁੱਖ ਬੁੱਧਵਾਨਾਂ ਦੀ ਰਾਹੀਂ ਉਸ ਨੇ ਆਪ ਹੀ ਸਿਮ੍ਰਿਤੀਆਂ ਤੇ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਬਣਾਏ, (ਉਹਨਾਂ ਵਿਚ) ਪਾਪ ਤੇ ਪੁੰਨ ਦਾ ਨਿਖੇੜਾ ਕੀਤਾ (ਭਾਵ, ਦੱਸਿਆ ਕਿ ‘ਪਾਪ’ ਕੀਹ ਹੈ ਤੇ ‘ਪੁੰਨ’ ਕੀਹ ਹੈ) । ਜਿਸ ਮਨੁੱਖ ਨੂੰ (ਇਹ ਸਾਰਾ ਰਾਜ਼) ਸਮਝਾਂਦਾ ਹੈ ਉਹੀ ਸਮਝਦਾ ਹੈ, ਉਸ ਮਨੁੱਖ ਦਾ ਮਨ ਗੁਰੂ ਦੇ ਸੱਚੇ ਸ਼ਬਦ ਵਿਚ ਸਰਧਾ ਧਾਰ ਲੈਂਦਾ ਹੈ। ਹਰੇਕ ਕਾਰਜ ਵਿਚ ਪ੍ਰਭੂ ਆਪ ਹੀ ਆਪ ਮੌਜੂਦ ਹੈ, ਆਪ ਹੀ ਮੇਹਰ ਕਰ ਕੇ (ਜੀਵ ਨੂੰ ਆਪਣੇ ਵਿਚ) ਮਿਲਾਂਦਾ ਹੈ।7।



Share On Whatsapp

View All 2 Comments
SIMRANJOT SINGH : Waheguru Ji🙏🌹
Dalbara Singh : waheguru ji 🙏🌹🙏





Share On Whatsapp

Leave a comment




Share On Whatsapp

Leave a Comment
Ramdgopal Singh : waheguru ji

ਸਿਮਰਨ ਕਰੀਏ ਤਾ ਮੰਨ ਸਵਰ ਜਾਵੇ
ਸੇਵਾ ਕਰੀਏ ਤਾ ਤੰਨ ਸਵਰ ਜਾਵੇ
ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ
ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ !!
#ਵਾਹਿਗੁਰੂ ਜੀ 🙏🏻🙏🏻🙏🏻🙏🏻🙏🏻



Share On Whatsapp

Leave a Comment
Chandpreet Singh : ਵਾਹਿਗੁਰੂ ਜੀ🙏



ਸਮਰਥ ਗੁਰੂ ਸਿਰਿ ਹਥੁ ਧਰੵਉ ॥
ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ
ਜਿਸੁ ਦੇਖਿ ਚਰੰਨ ਅਘੰਨ ਹਰੵਉ ॥



Share On Whatsapp

Leave a comment


ਅੰਗ : 630

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥ ਰਹਾਓ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥

ਅਰਥ: ਅਰਥ:-ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਕਾਮਯਾਬੀ ਬਖ਼ਸ਼ ਦਿੱਤੀ, ਪਰਮਾਤਮਾ ਨੇ ਉਸ ਦੇ ਸਾਰੇ ਵੈਰੀਆਂ ਨੂੰ (ਉਸ ਦੀ ਕਾਮਨਾ ਵਿਚ) ਹਰਾ ਦਿੱਤਾ; ਅਤੇ, ਉਸ ਸੇਵਕ (ਨਾਮ ਸਿਮਰਨ) ਨੂੰ ਉੱਤਮ ਅਕਲ ਦਿੱਤੀ।੧।ਰਹਾਉ। ਹੇ ਭਾਈ! ਪਰਮਾਤਮਾ ਮੇਰੇ ਨਾਲ ਹੈ (ਮੇਰੇ ਹਿਰਦੇ ਵਿਚ ਮੌਜੂਦ ਹੈ)। (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਆਇਆ (ਮੈਨੂੰ ਹੁਣ ਆਤਮਕ ਮੌਤ ਦਾ ਖ਼ਤਰਾ ਨਹੀਂ ਸੀ)। ਹੇ ਭਾਈ! ਯਾਦ ਦਾ ਸਬਕ ਮਿਲਦਾ ਹੈ ਵਾਹਿਗੁਰੂ, ਤੂੰ ਉਸ ਬੰਦੇ ਨੂੰ ਆਪਣੇ ਨਾਲ ਲੈ ਆਇਆ। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ ਵਿਚ ਕਾਮਯਾਬੀ ਬਖ਼ਸ਼ ਦਿੱਤੀ ਹੈ, ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਪਰਮਾਤਮਾ ਨੇ ਬਖ਼ਸ਼ ਦਿੱਤੇ ਹਨ।) ਪਰਮਾਤਮਾ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ ਜਾਤਿਵਾਨ-ਬਹਖ਼ਲਕਮ (ਬਹਖ਼ਲਕਮ) ਪਰਤ ਦੇ ਆਤਮਕ ਆਨੰਦ ਵਿਚ ਸਮਾ ਦਿੱਤਾ ਹੈ। ਨਾਨਕ! ਉਸ ਪਰਮਾਤਮਾ ਦੀ ਸ਼ਰਨ ਲੈ, ਜਿਸ ਨੇ (ਉਸ ਦੀ ਸ਼ਰਨ ਲੈ ਕੇ) ਸਾਰੇ ਰੋਗ ਦੂਰ ਕਰ ਦਿੱਤੇ ਹਨ।੨।



Share On Whatsapp

Leave a Comment
SIMRANJOT SINGH : Waheguru Ji🙏🌹

सोरठि महला ५ ॥ नालि नराइणु मेरै ॥ जमदूतु न आवै नेरै ॥ कंठि लाइ प्रभ राखै ॥ सतिगुर की सचु साखै ॥१॥ गुरि पूरै पूरी कीती ॥ दुसमन मारि विडारे सगले दास कउ सुमति दीती ॥१॥ रहाउ ॥ प्रभि सगले थान वसाए ॥ सुखि सांदि फिरि आए ॥ नानक प्रभ सरणाए ॥ जिनि सगले रोग मिटाए ॥२॥२४॥८८॥

अर्थ :-हे भाई ! जिस मनुख को पूरे गुरु ने (जीवन में) सफलता बख्शी, भगवान ने (कामादिक उस के) सारे ही वैरी मार मुकाए; और, उस सेवक को (नाम सुमिरन की) श्रेष्ठ अकल दे दी ।1 ।रहाउ । हे भाई ! परमात्मा मेरे साथ (मेरे हृदय में वश रहा) है । (उस की बरकत के साथ) जमदूत मेरे करीब नहीं ढुकदा (मुझे मौत का, आत्मिक मौत का खतरा नहीं रहा) । हे भाई ! सुमिरन की सिख मिल जाती है, भगवान उस मनुख को आपने गल के साथ ला। (हे भाई ! जिन मनुष्यों को गुरु ने जीवन-सफलता बख्शी) भगवान ने उन के सारे ज्ञान-इंद्रे जीवन-सफलता बख्शी) भगवान ने उन के सारे ज्ञान-इंद्रे जतीवन-बहखलकम (बहखलकम) तरफ से) परत के आत्मिक आनंद में आ टिके । हे नानक ! उस भगवान की शरण पड़ा रह, जिस ने (शरण आए के) सारे रोग दूर कर दिये ।2।



Share On Whatsapp

Leave a comment






Share On Whatsapp

Leave a comment


ਆਗਿਆ ਭਈ ਅਕਾਲ ਕੀ ਤਭੀ ਚਲਾਇਓ ਪੰਥ।
ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓਂ ਗ੍ਰੰਥ।
ਗੁਰੂ ਗ੍ਰੰਥ ਜੀ ਮਾਨਿਓਂ ਪਰਗਟ ਗੁਰਾਂ ਕੀ ਦੇਹ।
ਜਾਂ ਕਾ ਹਿਰਦਾ ਸੁਧ ਹੈ ਖੋਜ ਸ਼ਬਦ ਮੈ ਲੇਹ।



Share On Whatsapp

Leave a comment


धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥

अर्थ: हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए जीवन बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की शांति) की बूँद पा दे ॥१॥ हे भाई! परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ सकते। तूँ परे से परे हैं, तूँ बेअंत हैं। हे स्वामी! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम सिमरिया, वह गुरू के (बख़्से हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम सिमरिया, उन को उत्तम इज़्जत प्राप्त हुई ॥३॥ पर, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी शरण आया है। तूँ आप ही अपने भगतों की इज्ज़त रखता हैं ॥४॥५॥



Share On Whatsapp

Leave a comment




ਅੰਗ : 668

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥



Share On Whatsapp

Leave a Comment
Harpinder Singh : Waheguru Ji🌹🌹🌼🌸🙏🏻

धनासरी महला १ ॥ काइआ कागदु मनु परवाणा ॥ सिर के लेख न पड़ै इआणा ॥ दरगह घड़ीअहि तीने लेख ॥ खोटा कामि न आवै वेखु ॥१॥ नानक जे विचि रुपा होइ ॥ खरा खरा आखै सभु कोइ ॥१॥ रहाउ ॥ कादी कूड़ु बोलि मलु खाइ ॥ ब्राहमणु नावै जीआ घाइ ॥ जोगी जुगति न जाणै अंधु ॥ तीने ओजाड़े का बंधु ॥२॥ सो जोगी जो जुगति पछाणै ॥ गुर परसादी एको जाणै ॥ काजी सो जो उलटी करै ॥ गुर परसादी जीवतु मरै ॥ सो ब्राहमणु जो ब्रहमु बीचारै ॥ आपि तरै सगले कुल तारै ॥३॥ दानसबंदु सोई दिलि धोवै ॥ मुसलमाणु सोई मलु खोवै ॥ पड़िआ बूझै सो परवाणु ॥ जिसु सिरि दरगह का नीसाणु ॥४॥५॥७॥

अर्थ :- यह मनुष्या शरीर (मानों) एक कागज़ है, और मनुष्य का मन (शरीर-कागज़ ऊपर लिखा हुआ) दरगाही परवाना है। परन्तु मूर्ख मनुष्य​ अपने माथे के यह लेख नहीं पढ़ता (भाव, यह समझने का यत्न नहीं करता कि उस के पिछले किए कर्मो अनुसार किस तरह के संस्कार-लेख उसके मन में मौजूद हैं जो उस को अब ओर प्रेरणा कर रहे हैं)। माया के तीन गुणों के असर मे रह कर किए हुए कर्मो के संस्कार रब के नियम अनुसार प्रत्येक मनुष्य​ के मन में लिखे जाते हैं। परन्तु हे भाई! देख (जैसे कोई खोटा सिक्का काम नहीं आता, उसी प्रकार खोटे किए कामों का) खोटा संस्कार-लेख भी काम नहीं आता ॥१॥ हे नानक जी! अगर रुपए आदि सिक्के में चांदी हो, तो हर कोई उस को खरा सिक्का कहता है, (इसी तरह जिस मन में पवित्रता हो, उस को खरा कहा जाता है) ॥१॥ रहाउ ॥ काज़ी (अगर एक तरफ तो इसलाम धर्म का नेता है और दूसरी तरफ हाकम भी है, रिश्वत की खातिर सही कानून बारे) झूठ बोल कर हराम का माल (रिश्वत) खाता है। ब्राह्मण (शूद्र कहलाते) मनुष्यों को दुखी कर कर के तीर्थ स्नान (भी) करता है। योगी​ भी अन्धा है और जीवन की जांच नहीं जानता। (यह तीनों अपनी तरफों धर्म-नेता हैं, परन्तु) इन तीनों के ही अंदर आतमिक जीवन शून्य ही शून्य है ॥२॥ असल योगी वह है जो जीवन की सही जांच समझता है, और गुरू की कृपा द्वारा एक परमात्मा के साथ गहरी सांझ पाता है। काज़ी वह है जो सुरत को हराम के माल (रिश्वत) से मोड़ता है, जो गुरू की कृपा द्वारा दुनिया में रहता हुआ दुनियावी इच्छाओं से निरलेप रहता है। ब्राह्मण वह है जो सर्व-व्यापक प्रभू में सुरत जोड़ता है, इसी तरह आप भी संसार-समुँद्र से​ पार निकल जाता है और अपनी सारी कुलों को भी पार निकाल लेता है ॥३॥ वही मनुष्य अक्लमंद है जो अपने दिल में टिकी हुई बुराई को दूर करता​ है। वही मुसलमान है जो मन में से विकारों की मैल को नाश करता है। वही विद्वान है जो जीवन का सही रास्ता समझता है, वही प्रभू की हज़ूरी में कबूल होता है, जिस के माथे पर दरगाह का टिक्का लगता है ॥४॥५॥७॥



Share On Whatsapp

Leave a comment


ਅੰਗ : 662

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥

ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥ ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥ ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ, ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ॥੩॥ ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ, ਜਿਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ॥੪॥੫॥੭॥



Share On Whatsapp

Leave a Comment
SIMRANJOT SINGH : Waheguru Ji🙏🙏



सोरठि महला ५ ॥ गुर अपुने बलिहारी ॥ जिनिपूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूखमिटाइआ ॥२॥५॥६९॥

हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरीइज्ज़त रख ली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करता है॥१॥ हे संत जनों! उस परमात्मा के बिना (जीवों का) कोई और (रखवाला)नहीं। वोही परमात्मा जगत का मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस ने अपने बस में कररखा है। हे दास नानक! (कह की जब भी किसी ने)परमात्मा का नाम सुमिरा, तभी उस ने अपने सारेदुःख दूर कर लिए॥।२॥५॥६९॥



Share On Whatsapp

Leave a comment


ਅੰਗ : 626

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥

ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥



Share On Whatsapp

Leave a comment


18ਵੀਂ ਸਦੀ ਦੇ ਸਿੱਖ ਆਗੂ
ਇੱਕ ਜੰਗੀ ਜਰਨੈਲ਼
ਗੁਰਬਾਣੀ ਦੇ ਰਸੀਏ
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਦੇਸ਼ ਵਿਦੇਸ਼ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ ਬਹੁਤ ਮੁਬਾਰਕਾਂ ਹੋਵਣ ਜੀ।
🙏ਦਾਸ 🙏
ਗੁਰਜੀਤ ਸਿੰਘ ਕੰਗ ਖਮਾਣੋਂ



Share On Whatsapp

Leave a comment





  ‹ Prev Page Next Page ›