ਸਿਮਰਨ ਕਰੀਏ ਤਾ ਮੰਨ ਸਵਰ ਜਾਵੇ
ਸੇਵਾ ਕਰੀਏ ਤਾ ਤੰਨ ਸਵਰ ਜਾਵੇ
ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ
ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ !!
#ਵਾਹਿਗੁਰੂ ਜੀ 🙏🏻🙏🏻🙏🏻🙏🏻🙏🏻



Share On Whatsapp

Leave a Comment
Chandpreet Singh : ਵਾਹਿਗੁਰੂ ਜੀ🙏



ਸਮਰਥ ਗੁਰੂ ਸਿਰਿ ਹਥੁ ਧਰੵਉ ॥
ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ
ਜਿਸੁ ਦੇਖਿ ਚਰੰਨ ਅਘੰਨ ਹਰੵਉ ॥



Share On Whatsapp

Leave a comment


ਅੰਗ : 630

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥ ਰਹਾਓ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥

ਅਰਥ: ਅਰਥ:-ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਕਾਮਯਾਬੀ ਬਖ਼ਸ਼ ਦਿੱਤੀ, ਪਰਮਾਤਮਾ ਨੇ ਉਸ ਦੇ ਸਾਰੇ ਵੈਰੀਆਂ ਨੂੰ (ਉਸ ਦੀ ਕਾਮਨਾ ਵਿਚ) ਹਰਾ ਦਿੱਤਾ; ਅਤੇ, ਉਸ ਸੇਵਕ (ਨਾਮ ਸਿਮਰਨ) ਨੂੰ ਉੱਤਮ ਅਕਲ ਦਿੱਤੀ।੧।ਰਹਾਉ। ਹੇ ਭਾਈ! ਪਰਮਾਤਮਾ ਮੇਰੇ ਨਾਲ ਹੈ (ਮੇਰੇ ਹਿਰਦੇ ਵਿਚ ਮੌਜੂਦ ਹੈ)। (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਆਇਆ (ਮੈਨੂੰ ਹੁਣ ਆਤਮਕ ਮੌਤ ਦਾ ਖ਼ਤਰਾ ਨਹੀਂ ਸੀ)। ਹੇ ਭਾਈ! ਯਾਦ ਦਾ ਸਬਕ ਮਿਲਦਾ ਹੈ ਵਾਹਿਗੁਰੂ, ਤੂੰ ਉਸ ਬੰਦੇ ਨੂੰ ਆਪਣੇ ਨਾਲ ਲੈ ਆਇਆ। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ ਵਿਚ ਕਾਮਯਾਬੀ ਬਖ਼ਸ਼ ਦਿੱਤੀ ਹੈ, ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਪਰਮਾਤਮਾ ਨੇ ਬਖ਼ਸ਼ ਦਿੱਤੇ ਹਨ।) ਪਰਮਾਤਮਾ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ ਜਾਤਿਵਾਨ-ਬਹਖ਼ਲਕਮ (ਬਹਖ਼ਲਕਮ) ਪਰਤ ਦੇ ਆਤਮਕ ਆਨੰਦ ਵਿਚ ਸਮਾ ਦਿੱਤਾ ਹੈ। ਨਾਨਕ! ਉਸ ਪਰਮਾਤਮਾ ਦੀ ਸ਼ਰਨ ਲੈ, ਜਿਸ ਨੇ (ਉਸ ਦੀ ਸ਼ਰਨ ਲੈ ਕੇ) ਸਾਰੇ ਰੋਗ ਦੂਰ ਕਰ ਦਿੱਤੇ ਹਨ।੨।



Share On Whatsapp

Leave a Comment
SIMRANJOT SINGH : Waheguru Ji🙏🌹

सोरठि महला ५ ॥ नालि नराइणु मेरै ॥ जमदूतु न आवै नेरै ॥ कंठि लाइ प्रभ राखै ॥ सतिगुर की सचु साखै ॥१॥ गुरि पूरै पूरी कीती ॥ दुसमन मारि विडारे सगले दास कउ सुमति दीती ॥१॥ रहाउ ॥ प्रभि सगले थान वसाए ॥ सुखि सांदि फिरि आए ॥ नानक प्रभ सरणाए ॥ जिनि सगले रोग मिटाए ॥२॥२४॥८८॥

अर्थ :-हे भाई ! जिस मनुख को पूरे गुरु ने (जीवन में) सफलता बख्शी, भगवान ने (कामादिक उस के) सारे ही वैरी मार मुकाए; और, उस सेवक को (नाम सुमिरन की) श्रेष्ठ अकल दे दी ।1 ।रहाउ । हे भाई ! परमात्मा मेरे साथ (मेरे हृदय में वश रहा) है । (उस की बरकत के साथ) जमदूत मेरे करीब नहीं ढुकदा (मुझे मौत का, आत्मिक मौत का खतरा नहीं रहा) । हे भाई ! सुमिरन की सिख मिल जाती है, भगवान उस मनुख को आपने गल के साथ ला। (हे भाई ! जिन मनुष्यों को गुरु ने जीवन-सफलता बख्शी) भगवान ने उन के सारे ज्ञान-इंद्रे जीवन-सफलता बख्शी) भगवान ने उन के सारे ज्ञान-इंद्रे जतीवन-बहखलकम (बहखलकम) तरफ से) परत के आत्मिक आनंद में आ टिके । हे नानक ! उस भगवान की शरण पड़ा रह, जिस ने (शरण आए के) सारे रोग दूर कर दिये ।2।



Share On Whatsapp

Leave a comment






Share On Whatsapp

Leave a comment


ਆਗਿਆ ਭਈ ਅਕਾਲ ਕੀ ਤਭੀ ਚਲਾਇਓ ਪੰਥ।
ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓਂ ਗ੍ਰੰਥ।
ਗੁਰੂ ਗ੍ਰੰਥ ਜੀ ਮਾਨਿਓਂ ਪਰਗਟ ਗੁਰਾਂ ਕੀ ਦੇਹ।
ਜਾਂ ਕਾ ਹਿਰਦਾ ਸੁਧ ਹੈ ਖੋਜ ਸ਼ਬਦ ਮੈ ਲੇਹ।



Share On Whatsapp

Leave a comment


धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥

अर्थ: हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए जीवन बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की शांति) की बूँद पा दे ॥१॥ हे भाई! परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ सकते। तूँ परे से परे हैं, तूँ बेअंत हैं। हे स्वामी! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम सिमरिया, वह गुरू के (बख़्से हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम सिमरिया, उन को उत्तम इज़्जत प्राप्त हुई ॥३॥ पर, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी शरण आया है। तूँ आप ही अपने भगतों की इज्ज़त रखता हैं ॥४॥५॥



Share On Whatsapp

Leave a comment




ਅੰਗ : 668

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥



Share On Whatsapp

Leave a Comment
Harpinder Singh : Waheguru Ji🌹🌹🌼🌸🙏🏻

धनासरी महला १ ॥ काइआ कागदु मनु परवाणा ॥ सिर के लेख न पड़ै इआणा ॥ दरगह घड़ीअहि तीने लेख ॥ खोटा कामि न आवै वेखु ॥१॥ नानक जे विचि रुपा होइ ॥ खरा खरा आखै सभु कोइ ॥१॥ रहाउ ॥ कादी कूड़ु बोलि मलु खाइ ॥ ब्राहमणु नावै जीआ घाइ ॥ जोगी जुगति न जाणै अंधु ॥ तीने ओजाड़े का बंधु ॥२॥ सो जोगी जो जुगति पछाणै ॥ गुर परसादी एको जाणै ॥ काजी सो जो उलटी करै ॥ गुर परसादी जीवतु मरै ॥ सो ब्राहमणु जो ब्रहमु बीचारै ॥ आपि तरै सगले कुल तारै ॥३॥ दानसबंदु सोई दिलि धोवै ॥ मुसलमाणु सोई मलु खोवै ॥ पड़िआ बूझै सो परवाणु ॥ जिसु सिरि दरगह का नीसाणु ॥४॥५॥७॥

अर्थ :- यह मनुष्या शरीर (मानों) एक कागज़ है, और मनुष्य का मन (शरीर-कागज़ ऊपर लिखा हुआ) दरगाही परवाना है। परन्तु मूर्ख मनुष्य​ अपने माथे के यह लेख नहीं पढ़ता (भाव, यह समझने का यत्न नहीं करता कि उस के पिछले किए कर्मो अनुसार किस तरह के संस्कार-लेख उसके मन में मौजूद हैं जो उस को अब ओर प्रेरणा कर रहे हैं)। माया के तीन गुणों के असर मे रह कर किए हुए कर्मो के संस्कार रब के नियम अनुसार प्रत्येक मनुष्य​ के मन में लिखे जाते हैं। परन्तु हे भाई! देख (जैसे कोई खोटा सिक्का काम नहीं आता, उसी प्रकार खोटे किए कामों का) खोटा संस्कार-लेख भी काम नहीं आता ॥१॥ हे नानक जी! अगर रुपए आदि सिक्के में चांदी हो, तो हर कोई उस को खरा सिक्का कहता है, (इसी तरह जिस मन में पवित्रता हो, उस को खरा कहा जाता है) ॥१॥ रहाउ ॥ काज़ी (अगर एक तरफ तो इसलाम धर्म का नेता है और दूसरी तरफ हाकम भी है, रिश्वत की खातिर सही कानून बारे) झूठ बोल कर हराम का माल (रिश्वत) खाता है। ब्राह्मण (शूद्र कहलाते) मनुष्यों को दुखी कर कर के तीर्थ स्नान (भी) करता है। योगी​ भी अन्धा है और जीवन की जांच नहीं जानता। (यह तीनों अपनी तरफों धर्म-नेता हैं, परन्तु) इन तीनों के ही अंदर आतमिक जीवन शून्य ही शून्य है ॥२॥ असल योगी वह है जो जीवन की सही जांच समझता है, और गुरू की कृपा द्वारा एक परमात्मा के साथ गहरी सांझ पाता है। काज़ी वह है जो सुरत को हराम के माल (रिश्वत) से मोड़ता है, जो गुरू की कृपा द्वारा दुनिया में रहता हुआ दुनियावी इच्छाओं से निरलेप रहता है। ब्राह्मण वह है जो सर्व-व्यापक प्रभू में सुरत जोड़ता है, इसी तरह आप भी संसार-समुँद्र से​ पार निकल जाता है और अपनी सारी कुलों को भी पार निकाल लेता है ॥३॥ वही मनुष्य अक्लमंद है जो अपने दिल में टिकी हुई बुराई को दूर करता​ है। वही मुसलमान है जो मन में से विकारों की मैल को नाश करता है। वही विद्वान है जो जीवन का सही रास्ता समझता है, वही प्रभू की हज़ूरी में कबूल होता है, जिस के माथे पर दरगाह का टिक्का लगता है ॥४॥५॥७॥



Share On Whatsapp

Leave a comment


ਅੰਗ : 662

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥

ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥ ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥ ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ, ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ॥੩॥ ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ, ਜਿਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ॥੪॥੫॥੭॥



Share On Whatsapp

Leave a Comment
SIMRANJOT SINGH : Waheguru Ji🙏🙏



सोरठि महला ५ ॥ गुर अपुने बलिहारी ॥ जिनिपूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूखमिटाइआ ॥२॥५॥६९॥

हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरीइज्ज़त रख ली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करता है॥१॥ हे संत जनों! उस परमात्मा के बिना (जीवों का) कोई और (रखवाला)नहीं। वोही परमात्मा जगत का मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस ने अपने बस में कररखा है। हे दास नानक! (कह की जब भी किसी ने)परमात्मा का नाम सुमिरा, तभी उस ने अपने सारेदुःख दूर कर लिए॥।२॥५॥६९॥



Share On Whatsapp

Leave a comment


ਅੰਗ : 626

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥

ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥



Share On Whatsapp

Leave a comment


18ਵੀਂ ਸਦੀ ਦੇ ਸਿੱਖ ਆਗੂ
ਇੱਕ ਜੰਗੀ ਜਰਨੈਲ਼
ਗੁਰਬਾਣੀ ਦੇ ਰਸੀਏ
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਦੇਸ਼ ਵਿਦੇਸ਼ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ ਬਹੁਤ ਮੁਬਾਰਕਾਂ ਹੋਵਣ ਜੀ।
🙏ਦਾਸ 🙏
ਗੁਰਜੀਤ ਸਿੰਘ ਕੰਗ ਖਮਾਣੋਂ



Share On Whatsapp

Leave a comment




धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥

अर्थ: (हे भाई! दुनिया में) बड़े बड़े राजे हैं, बड़े बड़े जिमींदार हैं, (माया के लिए) उनकी तृष्णा कभी भी खत्म नहीं होती, वह माया के अचंभों में मस्त रहते हैं, माया से चिपके रहते हैं। (माया के बिना) ओर कुछ उनको आँखों से दिखता ही नहीं ॥१॥ हे भाई! माया (के मोह) में (फंसे रह के) किसी मनुष्य ने माया की तृप्ति को प्राप्त नहीं किया है, जैसे आग को बालण देते जाओ वह तृप्त नहीं होती। परमात्मा के नाम के बिना मनुष्य कभी तृप्त नहीं हो सकता ॥ रहाउ ॥ हे भाई! जो मनुष्य हर रोज़ स्वादले भोजन खाता रहता है, उस की (स्वादले भोजनों की) भूख कभी नहीं खत्म होती। (स्वादले भोजनों की खातिर) वह मनुष्य कुत्ते की तरह दौड़-भज करता है, चारों ओर ढूंढ़ता फिरता है ॥२॥ हे भाई! काम-वश हुए विशई मनुष्य की चाहे कितनी ही स्त्री हों, पराए घर की तरफ उस की मंदी निगाह फिर भी नहीं हटती। वह हर रोज़ (विशे-पाप करता है, और, पछतावा (भी) है। सो, इस काम-वाशना में और पछतावे में उस का आतमिक जीवन सुखता जाता है ॥३॥ हे भाई! परमात्मा का नाम ही एक ऐसा बेअंत और कीमती ख़ज़ाना है जो आतमिक जीवन देता है। (इस नाम-ख़ज़ाने की बरकत से) संत जनों के हृदय-घर में आतमिक अडोलता बनी रहती है, सुख आनंद बना रहता है। पर, हे नानक जी! गुरू पासों ही इस ख़ज़ाने की जान-पहचान प्राप्त होती है ॥४॥६॥



Share On Whatsapp

Leave a comment


ਅੰਗ : 672

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥



Share On Whatsapp

Leave a Comment
Dalbara Singh : waheguru ji 🙏

ਪੰਜਾਬ ਦੀ ਧਰਤੀ ਨੂੰ ਯੋਧਿਆਂ ਦੀ ਜਨਮ ਭੂਮੀ ਮੰਨਿਆ ਜਾਂਦਾ ਹੈ। ਪੰਜਾਬ ਦੇ ਇਤਿਹਾਸ ਵਿੱਚ ਅਜਿਹੇ ਬਹੁਤ ਸਾਰੇ ਯੋਧੇ ਮਿਲ ਜਾਣਗੇ, ਜਿਨ੍ਹਾਂ ਦੀ ਬਹਾਦਰੀ ਦੀਆਂ ਕਹਾਣੀਆਂ ਅੱਜ ਵੀ ਮਸ਼ਹੂਰ ਹਨ। 17 ਵੀਂ ਸਦੀ ਵਿੱਚ, ਪੰਜਾਬ ਦੀ ਪਵਨ ਭੂਮੀ ਉੱਤੇ ਇੱਕ ਅਜਿਹਾ ਹੀ ਨਾਇਕ ਪੈਦਾ ਹੋਇਆ ਸੀ, ਜਿਸਦਾ ਨਾਮ ਬਾਬਾ ਦੀਪ ਸਿੰਘ ਸੀ। ਉਹ ਇਤਿਹਾਸ ਦਾ ਇਕਲੌਤਾ ਬਹਾਦਰ ਯੋਧਾ ਸੀ, ਜੋ ਜੰਗ ਦੇ ਮੈਦਾਨ ਵਿੱਚ ਸਿਰ ਕਲਮ ਹੋਣ ਤੋਂ ਬਾਅਦ ਵੀ, ਸਿਰ ਹਥੇਲੀ ‘ਤੇ ਰੱਖ ਕੇ ਦੁਸ਼ਮਣ ਨਾਲ ਲੜਦਾ ਰਿਹਾ. ਬਾਬਾ ਦੀਪ ਸਿੰਘ ਜੀ ਨੇ ਯੁੱਧ ਦੌਰਾਨ ਮੁਗਲਾਂ ਨੂੰ ਆਪਣੀ ਬਹਾਦਰੀ ਅਤੇ ਦਲੇਰੀ ਨਾਲ ਗੋਡਿਆਂ ਭਾਰ ਕਰ ਦਿੱਤਾ ਸੀ। ਦੁਸ਼ਮਣ ਬਾਬਾ ਦੀਪ ਸਿੰਘ ਦੇ ਨਾਂ ਤੋਂ ਥਰ ਥਰ ਕੰਬਦੇ ਸਨ।

ਆਓ ਜਾਣਦੇ ਹਾਂ ਇਸ ਮਹਾਨ ਸਿੱਖ ਯੋਧੇ ਦੀ ਬਹਾਦਰੀ ਦੀ ਕਹਾਣੀ-

ਕਹਾਣੀ 17ਵੀਂ ਸਦੀ ਦੀ ਹੈ. ਕਿਸਾਨ ਭਗਤੂ ਭਾਈ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਦੇ ਪਿੰਡ ਪਹੂਵਿੰਡ ਵਿੱਚ ਰਹਿੰਦਾ ਸੀ। ਪਰਮਾਤਮਾ ਦੀ ਕਿਰਪਾ ਨਾਲ ਭਗਤੂ ਭਾਈ ਦੇ ਘਰ ਵਿੱਚ ਕਿਸੇ ਚੀਜ਼ ਦੀ ਕਮੀ ਨਹੀਂ ਸੀ, ਪਰ ਇੱਕ ਬੱਚੇ ਦੀ ਘਾਟ ਸੀ. ਭਗਤੂ ਭਾਈ ਅਤੇ ਉਨ੍ਹਾਂ ਦੀ ਪਤਨੀ ਗਿਓਨੀ ਜੀ ਹਮੇਸ਼ਾਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੇ ਜੀਵਨ ਵਿੱਚ ਬੱਚੇ ਦੀ ਖੁਸ਼ੀ ਹੋਵੇ. ਇੱਕ ਦਿਨ ਉਹਨਾਂ ਦੀ ਮੁਲਾਕਾਤ ਇੱਕ ਸੰਤ ਮਹਾਤਮਾ ਨਾਲ ਹੋਈ, ਜਿਸਨੇ ਉਹਨਾਂ ਨੂੰ ਦੱਸਿਆ ਕਿ ਉਹਨਾਂ ਦੇ ਘਰ ਇੱਕ ਬਹੁਤ ਪ੍ਰਤਿਭਾਸ਼ਾਲੀ ਬੱਚਾ ਪੈਦਾ ਹੋਵੇਗਾ ਅਤੇ ਉਸਦਾ ਨਾਮ ਦੀਪ ਰੱਖਣਾ।

ਬਾਬਾ ਦੀਪ ਸਿੰਘ ਦਾ ਜਨਮ

ਅਖੀਰ ਰੱਬ ਨੇ ਭਗਤੂ ਭਾਈ ਅਤੇ ਗਿਓਨੀ ਜੀ ਦੀ ਬੇਨਤੀ ਨੂੰ ਸੁਣਿਆ. 26 ਜਨਵਰੀ 1682 ਨੂੰ ਉਨ੍ਹਾਂ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਜਿਸਦਾ ਨਾਮ ਰੱਖਿਆ ਦੀਪ ਸਿੰਘ । ਇਕਲੌਤਾ ਪੁੱਤਰ ਹੋਣ ਕਰਕੇ, ਮਾਪਿਆਂ ਨੇ ਦੀਪ ਸਿੰਘ ਨੂੰ ਬਹੁਤ ਪਿਆਰ ਨਾਲ ਪਾਲਿਆ. ਜਦੋਂ ਦੀਪ ਸਿੰਘ ਜੀ 12 ਸਾਲ ਦੇ ਹੋਏ ਤਾਂ ਉਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਅਨੰਦਪੁਰ ਸਾਹਿਬ ਲੈ ਗਏ। ਜਿੱਥੇ ਉਹ ਪਹਿਲੀ ਵਾਰ ਸਿੱਖਾਂ ਦੇ 10ਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮਿਲੇ ਸਨ। ਇਸ ਦੌਰਾਨ ਦੀਪ ਸਿੰਘ ਆਪਣੇ ਮਾਪਿਆਂ ਦੇ ਨਾਲ ਕੁਝ ਦਿਨ ਉੱਥੇ ਰਿਹਾ ਅਤੇ ਸੇਵਾ ਕਰਨ ਲੱਗ ਪਿਆ।

ਕੁਝ ਦਿਨਾਂ ਬਾਅਦ ਜਦੋਂ ਉਹ ਪਿੰਡ ਵਾਪਸ ਆਉਣਾ ਲੱਗੇ ਤਾਂ , ਗੁਰੂ ਗੋਬਿੰਦ ਸਿੰਘ ਜੀ ਨੇ ਦੀਪ ਸਿੰਘ ਜੀ ਦੇ ਮਾਪਿਆਂ ਨੂੰ ਉਸਨੂੰ ਇੱਥੇ ਛੱਡਣ ਲਈ ਕਿਹਾ. ਉਹ ਗੁਰੂ ਜੀ ਦੀ ਗੱਲ ਕਿਵੇਂ ਟਾਲ ਸਕਦੇ ਸੀ ? ਇਸ ਲਈ ਦੀਪ ਸਿੰਘ ਦੇ ਮਾਪੇ ਤੁਰੰਤ ਸਹਿਮਤ ਹੋ ਗਏ. ਅਨੰਦਪੁਰ ਸਾਹਿਬ ਵਿੱਚ ਦੀਪ ਸਿੰਘ ਨੇ ਗੁਰੂ ਜੀ ਦੀ ਰਹਿਨੁਮਾਈ ਹੇਠ ਸਿੱਖ ਫਲਸਫੇ ਅਤੇ ਗੁਰੂ ਗ੍ਰੰਥ ਸਾਹਿਬ ਦਾ ਗਿਆਨ ਪ੍ਰਾਪਤ ਕੀਤਾ। ਇਸ ਸਮੇਂ ਦੌਰਾਨ ਉਹਨਾਂ ਨੇ ਗੁਰਮੁਖੀ ਦੇ ਨਾਲ ਨਾਲ ਹੋਰ ਬਹੁਤ ਸਾਰੀਆਂ ਭਾਸ਼ਾਵਾਂ ਸਿੱਖੀਆਂ. ਗੁਰੂ ਗੋਬਿੰਦ ਸਿੰਘ ਜੀ ਨੇ ਖੁਦ ਉਨ੍ਹਾਂ ਨੂੰ ਘੋੜਸਵਾਰੀ ਅਤੇ ਹਥਿਆਰ ਚਲਾਉਣਾ ਸਿਖਾਇਆ ਸੀ।

18 ਸਾਲ ਦੀ ਉਮਰ ਵਿੱਚ, ਦੀਪ ਸਿੰਘ ਜੀ ਨੇ ਵਿਸਾਖੀ ਦੇ ਸ਼ੁਭ ਅਵਸਰ ਤੇ ਗੁਰੂ ਜੀ ਦੇ ਹੱਥਾਂ ਨਾਲ ਅੰਮ੍ਰਿਤ ਛਕਿਆ ਅਤੇ ਸਹੁੰ ਚੁੱਕੀ. ਇਸ ਤੋਂ ਬਾਅਦ, ਬਾਬਾ ਦੀਪ ਸਿੰਘ ਜੀ ਗੁਰੂ ਜੀ ਦੇ ਆਦੇਸ਼ ਤੇ ਵਾਪਸ ਆਪਣੇ ਪਿੰਡ ਆ ਗਏ। ਇੱਕ ਦਿਨ ਗੁਰੂ ਜੀ ਦਾ ਇੱਕ ਸੇਵਕ ਬਾਬਾ ਦੀਪ ਸਿੰਘ ਜੀ ਕੋਲ ਆਇਆ, ਉਸਨੇ ਦੱਸਿਆ ਕਿ ਗੁਰੂ ਜੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡ ਕੇ ‘ਹਿੰਦੂ ਪਹਾੜੀ’ ਦੇ ਰਾਜਿਆਂ ਨਾਲ ਯੁੱਧ ਕਰਨ ਗਏ ਸਨ। ਇਸ ਯੁੱਧ ਦੇ ਕਾਰਨ, ਗੁਰੂ ਜੀ ਦੀ ਮਾਤਾ “ਮਾਤਾ ਗੁਜਰੀ” ਅਤੇ ਉਨ੍ਹਾਂ ਦੇ 4 ਪੁੱਤਰ ਉਨ੍ਹਾਂ ਤੋਂ ਵਿਛੜ ਗਏ।

ਇਹ ਖਬਰ ਸੁਣ ਕੇ ਬਾਬਾ ਦੀਪ ਸਿੰਘ ਜੀ ਤੁਰੰਤ ਗੁਰੂ ਜੀ ਨੂੰ ਮਿਲਣ ਲਈ ਚਲੇ ਗਏ। ਬਹੁਤ ਭਾਲ ਤੋਂ ਬਾਅਦ ਅਖੀਰ ਬਾਬਾ ਦੀਪ ਸਿੰਘ ਅਤੇ ਗੁਰੂ ਜੀ ਤਲਵੰਡੀ ਦੇ ਦਮਦਮਾ ਸਾਹਿਬ ਵਿਖੇ ਮਿਲੇ। ਇਸ…

ਦੌਰਾਨ ਬਾਬਾ ਦੀਪ ਸਿੰਘ ਜੀ ਨੂੰ ਪਤਾ ਲੱਗਾ ਕਿ ਗੁਰੂ ਜੀ ਦੇ ਦੋ ਪੁੱਤਰ ਅਜੀਤ ਸਿੰਘ ਅਤੇ ਜੁਝਾਰ ਸਿੰਘ ‘ਚਮਕੌਰ’ ਦੀ ਲੜਾਈ ਵਿੱਚ ਸ਼ਹੀਦ ਹੋਏ ਸਨ, ਜਦੋਂ ਕਿ ਉਨ੍ਹਾਂ ਦੇ ਦੋ ਛੋਟੇ ਪੁੱਤਰਾਂ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਨੂੰ ਵਜ਼ੀਰ ਖਾਨ ਨੇ ਸਰਹਿੰਦ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। .
ਸੰਨ 1755 ਵਿੱਚ, ਜਦੋਂ ਭਾਰਤ ਵਿੱਚ ਮੁਗਲਾਂ ਦੀ ਦਹਿਸ਼ਤ ਵਧਣੀ ਸ਼ੁਰੂ ਹੋਈ ਤਾਂ , ਬਾਬਾ ਦੀਪ ਸਿੰਘ ਜੀ ਬੇਸਹਾਰਾ ਲੋਕਾਂ ਦੀਆਂ ਚੀਕਾਂ ਸੁਣ ਕੇ ਪ੍ਰੇਸ਼ਾਨ ਹੋ ਗਏ। ਇਸ ਦੌਰਾਨ ਅਹਿਮਦ ਸ਼ਾਹ ਅਬਦਾਲੀ ਦੇ ਸੈਨਾਪਤੀ ਜਹਾਨ ਖਾਨ ਨੇ ਭਾਰਤ ਵਿੱਚ ਬਹੁਤ ਤਬਾਹੀ ਮਚਾਈ। ਉਹ 15 ਵਾਰ ਭਾਰਤ ਆਇਆ ਸੀ ਅਤੇ ਇੱਥੇ ਉਸਨੇ ਬਹੁਤ ਲੁੱਟ ਕੀਤੀ ਸੀ . ਉਸ ਨੇ ਨਾ ਸਿਰਫ ਦਿੱਲੀ ਸਮੇਤ ਕਈ ਨੇੜਲੇ ਇਲਾਕਿਆਂ ਤੋਂ ਸੋਨਾ, ਹੀਰੇ ਅਤੇ ਹੋਰ ਚੀਜ਼ਾਂ ਲੁੱਟੀਆਂ, ਬਲਕਿ ਹਜ਼ਾਰਾਂ ਲੋਕਾਂ ਨੂੰ ਬੰਦੀ ਬਣਾ ਕੇ ਆਪਣੇ ਨਾਲ ਲੈ ਗਏ।

ਜਦੋਂ ਬਾਬਾ ਦੀਪ ਸਿੰਘ ਜੀ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਆਪਣੇ ਇੱਕ ਸਿਪਾਹੀ ਨੂੰ ਲੈ ਕੇ ਅਬਦਾਲੀ ਦੇ ਲੁਕਵੇਂ ਟਿਕਾਣੇ ਤੇ ਚਲੇ ਗਏ। ਇਸ ਦੌਰਾਨ, ਉਸਨੇ ਨਾ ਸਿਰਫ ਬੰਦੀਆਂ ਦੀ ਜਾਨ ਬਚਾਈ, ਬਲਕਿ ਲੁੱਟਿਆ ਮਾਲ ਵੀ ਵਾਪਸ ਲਿਆਂਦਾ. ਜਦੋਂ ਇਹ ਜਾਣਕਾਰੀ ਅਬਦਾਲੀ ਨੂੰ ਦਿੱਤੀ ਗਈ ਤਾਂ ਉਹ ਗੁੱਸੇ ਵਿੱਚ ਆ ਗਿਆ। ਇਸ ਦੌਰਾਨ ਉਨ੍ਹਾਂ ਨੇ ਸਹੁੰ ਖਾਧੀ ਕਿ ਉਹ ਸਿੱਖ ਭਾਈਚਾਰੇ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਣਗੇ।

1757 ਵਿੱਚ, ਅਬਦਾਲੀ ਦਾ ਸੈਨਾਪਤੀ ਜਹਾਨ ਖਾਨ ਆਪਣੀ ਫੌਜ ਦੇ ਨਾਲ ਹਰਿਮੰਦਰ ਸਾਹਿਬ ਨੂੰ ਢਾਹੁਣ ਲਈ ਅੰਮ੍ਰਿਤਸਰ ਪਹੁੰਚਿਆ। ਇਸ ਦੌਰਾਨ ਹਰਿਮੰਦਰ ਸਾਹਿਬ ਨੂੰ ਬਚਾਉਂਦੇ ਹੋਏ ਬਹੁਤ ਸਾਰੇ ਸਿੱਖ ਫੌਜੀ ਮਾਰੇ ਗਏ। ਜਦੋਂ ਬਾਬਾ ਦੀਪ ਸਿੰਘ ਨੂੰ ਇਸ ਹਮਲੇ ਬਾਰੇ ਜਾਣਕਾਰੀ ਮਿਲੀ ਤਾਂ ਉਹ ‘ਦਮਦਮਾ ਸਾਹਿਬ’ ਵਿੱਚ ਸਨ। ਇਸ ਤੋਂ ਬਾਅਦ ਉਹ ਤੁਰੰਤ ਆਪਣੀ ਫੌਜ ਦੇ ਨਾਲ ਅੰਮ੍ਰਿਤਸਰ ਵੱਲ ਕੂਚ ਕਰ ਗਏ । ਜਿਵੇਂ ਹੀ ਉਹ ਅੰਮ੍ਰਿਤਸਰ ਸਰਹੱਦ ‘ਤੇ ਪਹੁੰਚੇ, ਬਾਬਾ ਦੀਪ ਸਿੰਘ ਨੇ ਐਲਾਨ ਕੀਤਾ ਕਿ ਸਿਰਫ ਉਨ੍ਹਾਂ ਸਿੱਖਾਂ ਨੂੰ ਹੀ ਇਸ ਸਰਹੱਦ ਨੂੰ ਪਾਰ ਕਰਨਾ ਚਾਹੀਦਾ ਹੈ, ਜੋ ਪੰਥ ਦੇ ਮਾਰਗ ਵਿੱਚ ਆਪਣਾ ਸਿਰ ਕੁਰਬਾਨ ਕਰਨ ਲਈ ਤਿਆਰ ਹਨ. ਪੰਥ ਦੀ ਪੁਕਾਰ ਸੁਣ ਕੇ ਸਾਰੇ ਸਿੱਖ ਪੂਰੇ ਜੋਸ਼ ਨਾਲ ਅੱਗੇ ਵਧੇ।

ਅਖੀਰ 13 ਨਵੰਬਰ, 1757 ਨੂੰ, ਅੰਮ੍ਰਿਤਸਰ ਦੇ ਪਿੰਡ ਗੋਹਰਵਾਲ ਵਿਖੇ ਬਾਬਾ ਦੀਪ ਸਿੰਘ ਅਤੇ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਆਹਮੋ -ਸਾਹਮਣੇ ਸਨ। ਜਿਵੇਂ ਹੀ ਯੁੱਧ ਦਾ ਬਿਗਲ ਵੱਜਿਆ, ਬਾਬਾ ਦੀਪ ਸਿੰਘ ਨੇ 15 ਕਿਲੋ ਵਜ਼ਨ ਵਾਲੀ ਆਪਣੀ ਤਲਵਾਰ ਨਾਲ ਦੁਸ਼ਮਣ ਉੱਤੇ ਹਮਲਾ ਕਰ ਦਿੱਤਾ. ਇਸ ਦੌਰਾਨ ਅਚਾਨਕ ਮੁਗਲ ਕਮਾਂਡਰ ਜਮਾਲ ਖਾਨ ਬਾਬਾ ਜੀ ਦੇ ਸਾਹਮਣੇ ਉੱਤਰ ਗਿਆ। ਇਸ ਦੌਰਾਨ ਦੋਵਾਂ ਵਿਚਕਾਰ ਲੰਬੀ ਲੜਾਈ ਹੋਈ। ਇਸ ਯੁੱਧ ਦੇ ਸਮੇਂ ਬਾਬਾ ਦੀਪ ਸਿੰਘ 75 ਸਾਲ ਦੇ ਸਨ। ਜਦੋਂ ਕਿ ਜਮਾਲ ਖਾਨ ਸਿਰਫ 50 ਸਾਲ ਦਾ ਸੀ।
ਇਸ ਦੌਰਾਨ ਇਨ੍ਹਾਂ ਦੋਵਾਂ ਯੋਧਿਆਂ ਨੇ ਪੂਰੀ ਤਾਕਤ ਨਾਲ ਆਪਣੀਆਂ ਤਲਵਾਰਾਂ ਚਲਾਈਆਂ, ਜਿਸ ਕਾਰਨ ਦੋਵਾਂ ਦੇ ਸਿਰ ਧੜ ਤੋਂ ਵੱਖ ਹੋ ਗਏ। ਬਾਬਾ ਜੀ ਦਾ ਸਿਰ ਅਲੱਗ ਹੁੰਦਾ ਵੇਖ ਕੇ, ਇੱਕ ਸਿੱਖ ਸਿਪਾਹੀ ਨੇ ਚੀਖ ਕੇ ਬਾਬਾ ਜੀ ਨੂੰ ਆਵਾਜ਼ ਲਗਾਈ ਅਤੇ ਉਨ੍ਹਾਂ ਨੂੰ ਆਪਣੀ ਸਹੁੰ ਯਾਦ ਕਰਵਾਈ। ਇਸ ਤੋਂ ਬਾਅਦ ਬਾਬਾ ਦੀਪ ਸਿੰਘ ਜੀ ਦਾ ਧੜ ਇਕਦਮ ਖੜ੍ਹਾ ਹੋ ਗਿਆ ਅਤੇ ਉਸਨੇ ਆਪਣਾ ਸਿਰ ਚੁੱਕ ਕੇ ਇਸਨੂੰ ਆਪਣੀ ਹਥੇਲੀ ਤੇ ਰੱਖਿਆ ਅਤੇ ਆਪਣੀ ਤਲਵਾਰ ਨਾਲ ਦੁਸ਼ਮਣਾਂ ਨੂੰ ਮਾਰਦੇ ਹੋਏ, ਸ੍ਰੀ ਹਰਿਮੰਦਰ ਸਾਹਿਬ ਵੱਲ ਚੱਲਣਾ ਸ਼ੁਰੂ ਕਰ ਦਿੱਤਾ।

ਬਾਬਾ ਜੀ ਦੇ ਹੋਂਸਲੇ ਨੂੰ ਵੇਖ ਕੇ, ਜਿੱਥੇ ਸਿੱਖ ਜੋਸ਼ ਨਾਲ ਭਰੇ ਹੋਏ ਸਨ, ਦੁਸ਼ਮਣ ਡਰ ਕੇ ਭੱਜਣ ਲੱਗੇ। ਅਖੀਰ ਬਾਬਾ ਦੀਪ ਸਿੰਘ ਜੀ ਆਪਣੇ ਕੱਟੇ ਹੋਏ ਸਿਰ ਦੇ ਨਾਲ ‘ਸ਼੍ਰੀ ਹਰਿਮੰਦਰ ਸਾਹਿਬ’ ਪਹੁੰਚੇ ਅਤੇ ਪਰਿਕਰਮਾ ਵਿੱਚ ਆਪਣਾ ਸਿਰ ਭੇਟ ਕਰਕੇ ਆਪਣੀ ਜਾਨ ਕੁਰਬਾਨ ਕਰ ਦਿੱਤੀ।



Share On Whatsapp

View All 3 Comments
ਦਲਬੀਰ ਸਿੰਘ : 🙏🙏ek Onkar Satnam Waheguru Ji Sarbat De Bhale Di Ardas Parwan Hove Ji Waheguru Ji🙏🙏
Simarjeet singh : Dhan dhan baba deep singh ji




  ‹ Prev Page Next Page ›