ਕੁਨਿੰਘਮ ਲਿਖਦੇ ਹਨ, ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਵਿਚ ਐਸੀ ਰੂਹ ਫੂਕੀ ਜਿਸਨੇ ਨਾ ਸਿਰਫ ਸਿਖਾਂ ਦੇ ਤਨ ਮਨ ਨੂੰ ਬਦਲ ਦਿਤਾ, ਉਨਾਂ ਦੀ ਅਕਲ, ਸ਼ਕਲ, ਹਿੰਮਤ ਤੇ ਤਾਕਤ ਸਭ ਕੁਛ ਬਦਲ ਕੇ ਰਖ ਦਿਤਾ “। ਸਾਧੂ ਟ.ਲ .ਵਾਸਵਾਨੀ ਲਿਖਦੇ ਹਨ ,”ਜੋ ਕੰਮ ਹਜ਼ਾਰਾਂ ਰਲ ਕੇ ਨਾ ਕਰ ਸਕੇ, ਓਹ ਗੁਰੂ ਗੋਬਿੰਦ ਸਿੰਘ ਜੀ ਨੇ ਕਰ ਕੇ ਦਿਖਾਇਆ , ਜਿਨਾਂ ਦੀ ਹਸਤੀ ਰਾਹ ਚਲਦੇ ਕੀੜੀਆਂ ਤੋ ਵਧ ਕੇ ਨਹੀ ਸੀ ,ਗਲੇ ਨਾਲ ਲਗਾਇਆ ,ਅਮ੍ਰਿਤ ਛਕਾਕੇ ਸਰਦਾਰ ਬਣਾਇਆ । ਬਸ ਇਥੇ ਹੀ ਨਹੀਂ ਉਹਨਾਂ ਤੋਂ ਆਪ ਅਮ੍ਰਿਤ ਛਕ ਕੇ ਗੁਰੂ ਚੇਲੇ ਦਾ ਭੇਦ ਮਿਟਾ ਦਿਤਾ “। ਇਤਿਹਾਸਕਾਰ ਲਿਖਦੇ ਹਨ ਜਿਹੜਾ ਸ਼ਾਨਦਾਰ ਖਾਲਸਾ ਰਾਜ ਮਹਾਰਾਜਾ ਰਣਜੀਤ ਸਿੰਘ ਨੇ ਬਣਾਇਆ ਸੀ ਉਸਦਾ ਨੀਂਹ – ਪਥਰ ਵੀ ਗੁਰੂ ਕੇ ਖਾਲਸੇ ਨੇ ਰਖਿਆ । ਜਾਲਮਾਂ ਨੂੰ ਪੰਜਾਬ ਤੋ ਸਦਾ ਲਈ ਕਢ ਦਿਤਾ ਤੇ ਸਦੀਆਂ ਦਾ ਜ਼ੁਲਮੀ ਰਾਜ ਖਤਮ ਕਰ ਦਿਤਾ ।
ਸਾਫ਼ੀ ਖਾਨ ਲਿਖਦਾ ਹੈ ,” ਜੇਹੜੀ ਰੂਹ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਨਾ ਕਰਕੇ ਸਿਖ ਕੌਮ ਵਿਚ ਫੂਕੀ ਹੈ ਓਹ ਦੁਨਿਆ ਦੀ ਇਕ ਅਨੋਖੀ ਮਿਸਾਲ ਹੈ । ਹਰੀ ਰਾਮ ਗੁਪਤਾ’ ਲਿਖਦਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਲਿਤਾੜੇ ਲੋਕਾਂ ਨੂੰ ਸਰਦਾਰ ਤੇ ਸੂਰਮੇ ਬਣਾ ਦਿੱਤਾ। ਇਹਨਾਂ ਲਿਤਾੜੇ ਲੋਕਾਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਤੇ ਸ਼ਬਦ ਰਾਹੀਂ ਐਸੀ ਸ਼ਕਤੀ ਪ੍ਰਾਪਤ ਕਰ ਲਈ ਕਿ ਇਹ ਲੋਕ ਗੁਰੂ ਜੀ ਦੀ ਇਕ ਆਵਾਜ਼ ਤੇ ਬੰਦੂਕਾਂ ਅੱਗੇ ਪੈਲਾਂ ਪਾਉਂਦੇ ਨਜਰ ਆਉਂਦੇ । ਮੋਰ, ਬੱਦਲ ਦੇਖ ਕੇ ਪੈਲਾਂ ਪਾਉਂਦੇ , ਸੱਪ ਬੀਨ ਦੀ ਮਧੁਰ ਧੁਨੀ ਸੁਣ ਕੇ ਮਸਤ ਹੁੰਦੇ, ਬੰਸਰੀ ਦੀ ਸੁਰੀਲੀ ਆਵਾਜ਼ ’ਤੇ ਪੰਛੀ ਮੋਹਿਤ ਹੁੰਦੇ ਤਾਂ ਸਾਰੀ ਦੁਨੀਆਂ ਨੇ ਸੁਣੇ ਸਨ, ਪਰ ਬੰਦੂਕ ਦੀ ਗੋਲੀ ਜਿਸ ਵਿਚੋਂ ਸਿਰਫ ਮੌਤ ਦਾ ਹੀ ਸੁਨੇਹਾ ਨਿਕਲਦਾ ਹੋਵੇ, ਉਸ ਅੱਗੇ ਪੈਲਾਂ ਪਾਉਣੀਆਂ ਤੇ ਇੱਕ ਦੂਜੇ ਤੋਂ ਅੱਗੇ ਹੋ ਕੇ ਸ਼ਹੀਦੀ ਦਾ ਜਾਮ ਪੀਣ ਲਈ ਝਗੜਨਾ, ਸਿਰਫ ਗੁਰੂ ਗੋਬਿੰਦ ਸਿੰਘ ਦੇ ਸਿਖਾਂ ਦਾ ਹੀ ਕਮਾਲ ਹੈ ।
ਡਾਕਟਰ ਆਰ. ਸੀ. ਮਜੂਮਦਾਰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ , ਉਹਨਾਂ ਦੀ ਦੇਸ਼ ਭਗਤੀ ਦੇ ਜਜ਼ਬੇ, ਦਲੇਰੀ ਤੇ ਧਾਰਮਿਕ ਉਚਤਾ ਤੋਂ ਬਹੁਤ ਪਰਭਾਵਿਤ ਸਨ ਪਰ ਉਹਨਾਂ ਦੀ ਸੂਝ ਬੂਝ ਤੇ ਜਥੇਬੰਦਕ ਤੇ ਪ੍ਰਬੰਧਕ ਸ਼ਕਤੀ ਜਿਸ ਦੁਆਰਾ ਉਹਨਾਂ ਨੇ ਵੰਨ ਸੁਵੰਨੇ ਜਾਤੀ ਦੇ ਲੋਕਾਂ ਵਿਚੋਂ ਇੱਕ ਨਵੀਂ ਕੌਮ ਦੀ ਸਿਰਜਨਾ ਕੀਤੀ ਦੇ ਪੁਜਾਰੀ ਬਣ ਗਏ ।ਉਹ ਕਹਿੰਦੇ ਹਨ ਕੀ ਇਸ ਤੋਂ ਪਹਿਲਾਂ ਜਾਂ ਬਾਅਦ ਇਸ ਤਰ੍ਹਾਂ ਜਾਤਾਂ ਦੇ ਭੇਦ–ਭਾਵ ਮਿਟਾ ਕੇ ਕਿਸੇ ਨੇ ਵੀ ਹਿੰਦੂ ਅਤੇ ਮੁਸਲਮਾਨਾਂ ਨੂੰ ਇੱਕ ਲੜੀ ਵਿੱਚ ਪਰੋਣ ਦਾ ਕੰਮ ਨਹੀਂ ਸੀ ਕੀਤਾ ਜੋ ਗੁਰੂ ਜੀ ਨੇ ਖਾਲਸਾ ਸਾਜ ਕੇ ਕਰ ਵਿਖਾਇਆ। ਭਾਰਤੀ ਇਤਿਹਾਸ ਵਿੱਚ ਇਹ ਇੱਕ ਲਾਸਾਨੀ ਤੇ ਅਦੁੱਤੀ ਮਿਸਾਲ ਹੈ ਜਿਸ ਵਾਸਤੇ ਸਾਰੇ ਭਾਰਤੀਆਂ ਨੂੰ ਗੁਰੂ ਜੀ ਦਾ ਅਹਿਸਾਨਮੰਦ ਹੋਣਾ ਚਾਹਿਦਾ ਹੈ ।
‘ਲਾਲਾ ਦੋਲਤ ਰਾਏ’ ਜੀ ਲਿਖਦੇ ਹਨ ‘ਜਿਹਨਾਂ ਸ਼ੂਦਰਾਂ ਦੀ ਬਾਤ ਕੋਈ ਨਹੀਂ ਸੀ ਪੁੱਛਦਾ, ਜਿਹਨਾਂ ਨੂੰ ਦੁਰਕਾਰਿਆਂ ਤੇ ਫਿਟਕਾਰਿਆਂ ਵਾਰ ਵੀ ਨਹੀਂ ਸੀ ਆਉਂਦੀ, ਜੋ ਗੁਲਾਮੀ ਤੇ ਜ਼ਿਲਤ ਦੀ ਜਿੰਦਗੀ ਗੁਜ਼ਾਰ ਰਹੇ ਸਨ ਉਹਨਾਂ ਨੂੰ ਸੰਸਾਰ ਦੇ ਮਹਾਂ ਯੋਧਿਆਂ ਦੀਆਂ ਕਤਾਰਾਂ ਵਿਚ ਖੜਾ ਕਰ ਦਿਤਾ । ਜੋ ਰਾਮ ਚੰਦਰ ਜੀ ਨਾ ਕਰ ਸਕੇ, ਜਿਸ ਬਾਰੇ ਸੋਚਣ ਦਾ ਕ੍ਰਿਸ਼ਨ ਜੀ ਨੂੰ ਖਿਆਲ ਤੱਕ ਨਾ ਆਇਆ, ਜਿਹੜਾ ਸ਼ੰਕਰ ਦੀ ਨਜ਼ਰ ਵਿੱਚ ਨੀਵਾਂ ਕੰਮ ਸੀ, ਜਿਹੜਾ ਕੰਮ ਸੂਰਜ ਤੇ ਚੰਦਰ ਵੰਸੀ ਰਾਜਿਆਂ ਦੇ ਬਾਹਦਰਾਂ ਨੂੰ ਨਾ ਸੁਝਿਆ, ਉਸ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਕਰਕੇ ਦਿਖਾ ਦਿਤਾ । ‘ਹਜ਼ਰਤ ਮੁਹੰਮਦ’ ਸਾਹਿਬ ਨੇ ਕੁੱਝ ਉਪਰਾਲੇ ਤਾਂ ਕੀਤੇ ਪਰ ਉਹ ਵੀ ਮੁਸਲਮਾਨਾਂ ਵਿਚੋਂ ਗੁਲਾਮੀ ਦੀ ਬਦ–ਆਦਤ ਨਾ ਕੱਢ ਸਕੇ। ਇੱਕ ਮੁਸਲਮਾਨ ਦੂਜੇ ਮੁਸਲਮਾਨ ਦਾ ਉਸੇ ਤਰ੍ਹਾਂ ਹੀ ਗੁਲਾਮ ਹੁੰਦਾ ਹੈ ਜਿਵੇਂ ਕਿਸੇ ਹੋਰ ਕੌਮ ਦਾ ਕਾਫ਼ਰ ” ।
ਮੈਕਲਾਫ ਲਿਖਦਾ ਹੈ: ‘ਗੁਰੂ ਵਿੱਚ ਜਾਦੂਈ ਤਾਕਤ ਸੀ, ਉਹਨਾਂ ਦੇ ਉਪਦੇਸ਼ਾਂ ਦਾ ਜਾਦੂਈ ਅਸਰ ਆਮ ਲੋਕਾਂ ’ਤੇ ਹੋਇਆ, ਜਿਸ ਨੇ ਲਿਤਾੜੇ ਹੋਏ ਲੋਕਾਂ ਨੂੰ ਸੰਸਾਰ ਦੇ ਪ੍ਰਸਿੱਧ ਯੋਧੇ ਬਣਾ ਦਿੱਤਾ। ਸਿੱਖ ਗੁਰੂਆਂ ਤੋਂ ਪਹਿਲਾਂ ਦੁਨੀਆਂ ਦੇ ਕਿਸੇ ਵੀ ਜਰਨੈਲ ਨੇ ਉਹਨਾਂ ਆਦਮੀਆਂ ਨੂੰ ਜਥੇਬੰਦ ਕਰਨ ਦਾ ਖਿਆਲ ਤੱਕ ਨਹੀਂ ਸੀ ਕੀਤਾ ਜਿਹਨਾਂ ਨੂੰ ਉਚ ਜਾਤੀ ਦੇ ਲੋਕ ਜਨਮ ਤੋਂ ਦੁਰ ਦੁਰ ਕਰਦੇ ਆ ਰਹੇ ਸਨ । ਪਰ ਗੁਰੂ ਗੋਬਿੰਦ ਸਿੰਘ ਜੀ ਨੇ ਜਿਹਨਾਂ ਨੂੰ ਸੰਸਾਰ ਦੀ ਰਹਿੰਦ ਖੂਹੰਦ ਕਿਹਾ ਜਾਂਦਾ ਸੀ, ਵਿੱਚ ਐਸੀ ਸ਼ਕਤੀ ਭਰੀ ਕਿ ਉਹ ਯੋਧੇ ਹੋ ਨਿਬੜੇ ਤੇ ਫਿਰ ਯੋਧੇ ਭੀ ਐਸੇ ਜਿਹਨਾਂ ਦੀ ਦ੍ਰਿੜ੍ਹਤਾ, ਦਲੇਰੀ ਤੇ ਵਫਾਦਾਰੀ ਦੇ ਅਗੇ ਕਿਸੇ ਆਗੂ ਨੂੰ ਮਾਯੂਸ ਨਹੀਂ ਹੋਣਾ ਪਿਆ “।’
( ਚਲਦਾ )
धनासरी महला ५ ॥ पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥
अर्थ: (हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके लिए आटा) पीसता रहूँ, और, हे गोबिंद! तेरी सिफत सलाह तेरे सुन गाता रहूँ। मेरे मन प्रतेक साँस के साथ (तेरा) नाम याद करता रहे, मैं तेरा यह नाम प्राप्त कर लूँ जो सुख शांति का खज़ाना है ॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो कि मैं सदा ही तेरा नाम सिमरता रहूँ ॥१॥ रहाउ ॥ हे प्रभु! तेरी कृपा से (मेरे अंदर से) माया का मोह ख़त्म हो जाए, अहंकार दूर हो जाए, मेरी भटकना का नास हो जाए, मैं जहाँ जहाँ जा के देखूँ सब में मुझे तूँ आनंद-सरूप ही वसता दिखे ॥२॥ हे धरती के खसम! तूँ दयाल हैं, कृपाल हैं, तूँ दया का खज़ाना हैं, तूँ विकारियों को पवित्र करने वाले हैं। जब मैं आँख झमकण जितने समय के लिए मुँहों तेरा नाम उचारता हूँ, मुझे इस तरह जापता है कि मैं राज-भाग के करोड़ों सुख आनन्द प्रापत कर लिए हैं ॥३॥ वही जाप ताप वही भगती पूरन मानों, जो परमात्मा के मन में पसंद आती है। हे नानक जी! परमात्मा का नाम जपिया सारी त्रिसना खत्म हो जाती है, (माया वाले पदार्थों से) पूरन तौर से संतुस्टी हो जाती है ॥४॥१०
ਅੰਗ : 673
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥
रामकली महला ५ ॥ दीनो नामु कीओ पवितु ॥ हरि धनु रासि निरास इह बितु ॥ काटी बंधि हरि सेवा लाए ॥ हरि हरि भगति राम गुण गाए ॥१॥ बाजे अनहद बाजा ॥ रसकि रसकि गुण गावहि हरि जन अपनै गुरदेवि निवाजा ॥१॥ रहाउ ॥ आइ बनिओ पूरबला भागु ॥ जनम जनम का सोइआ जागु ॥ गई गिलानि साध कै संगि ॥ मनु तनु रातो हरि कै रंगि ॥२॥ राखे राखनहार दइआल ॥ ना किछु सेवा ना किछु घाल ॥ करि किरपा प्रभि कीनी दइआ ॥ बूडत दुख महि काढि लइआ ॥३॥ सुणि सुणि उपजिओ मन महि चाउ ॥ आठ पहर हरि के गुण गाउ ॥ गावत गावत परम गति पाई ॥ गुर प्रसादि नानक लिव लाई ॥४॥२०॥३१॥
अर्थ: (है भाई! जिस मनुष्य को गुरु ने परमात्मा का नाम ) दे दिया (उसका जीवन) पवित्र बना दिया । (जिसको गुरु ने) हरी नाम धन खजाना (दे दिया दुनिया वाला) यह धन (देखकर )वह (इसकी तरफ से) उपराम चित ही रहता है । गुरु ने जिस मनुष्य के जीवन मार्ग में से माया के मोह की रुकावट काट दी, उसको परमात्मा की भक्ति में जोड़ दिया, वह मनुष्य सदा परमात्मा की भक्ति करता रहता है। सदा परमात्मा के गुण गाता रहता है। है भाई , उसके अंदर यह चाव बना रहता है मानो उसके अंदर एक रस बजे बज रहे हो।
ਅੰਗ : 892
ਰਾਮਕਲੀ ਮਹਲਾ ੫ ॥ਦੀਨੋ ਨਾਮੁ ਕੀਓ ਪਵਿਤੁ ॥ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥ਕਾਟੀ ਬੰਧਿ ਹਰਿ ਸੇਵਾ ਲਾਏ ॥ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥ਬਾਜੇ ਅਨਹਦ ਬਾਜਾ ॥ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥ਆਇ ਬਨਿਓ ਪੂਰਬਲਾ ਭਾਗੁ ॥ਜਨਮ ਜਨਮ ਕਾ ਸੋਇਆ ਜਾਗੁ ॥ਗਈ ਗਿਲਾਨਿ ਸਾਧ ਕੈ ਸੰਗਿ ॥ਮਨੁ ਤਨੁ ਰਾਤੋ ਹਰਿ ਕੈ ਰੰਗਿ ॥੨॥ਰਾਖੇ ਰਾਖਨਹਾਰ ਦਇਆਲ ॥ਨਾ ਕਿਛੁ ਸੇਵਾ ਨਾ ਕਿਛੁ ਘਾਲ ॥ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥ਬੂਡਤ ਦੁਖ ਮਹਿ ਕਾਢਿ ਲਇਆ ॥੩॥ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥ਆਠ ਪਹਰ ਹਰਿ ਕੇ ਗੁਣ ਗਾਉ ॥ਗਾਵਤ ਗਾਵਤ ਪਰਮ ਗਤਿ ਪਾਈ ॥ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥੪॥੨੦॥੩੧॥
ਅਰਥ: (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ) ਨਾਮ ਦੇ ਦਿੱਤਾ, (ਉਸ ਦਾ ਜੀਵਨ) ਪਵਿੱਤਰ ਬਣਾ ਦਿੱਤਾ। (ਜਿਸ ਨੂੰ ਗੁਰੂ ਨੇ) ਹਰਿ-ਨਾਮ ਧਨ ਸਰਮਾਇਆ (ਬਖ਼ਸ਼ਿਆ, ਦੁਨੀਆ ਵਾਲਾ) ਇਹ ਧਨ (ਵੇਖ ਕੇ), ਉਹ (ਇਸ ਵਲੋਂ) ਉਪਰਾਮ-ਚਿੱਤ ਹੀ ਰਹਿੰਦਾ ਹੈ। (ਗੁਰੂ ਨੇ ਜਿਸ ਮਨੁੱਖ ਦੇ ਜੀਵਨ-ਰਾਹ ਵਿਚੋਂ ਮਾਇਆ ਦੇ ਮੋਹ ਦੀ) ਰੁਕਾਵਟ ਕੱਟ ਦਿੱਤੀ, ਉਸ ਨੂੰ ਪਰਮਾਤਮਾ ਦੀ ਭਗਤੀ ਵਿਚ ਜੋੜ ਦਿੱਤਾ, ਉਹ ਮਨੁੱਖ (ਸਦਾ) ਪਰਮਾਤਮਾ ਦੀ ਭਗਤੀ ਕਰਦਾ ਹੈ, (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੧॥ (ਹੇ ਭਾਈ! ਉਹਨਾਂ ਦੇ ਅੰਦਰ (ਇਉਂ ਖਿੜਾਉ ਬਣਿਆ ਰਹਿੰਦਾ ਹੈ, ਮਾਨੋ, ਉਹਨਾਂ ਦੇ ਅੰਦਰ) ਇੱਕ-ਰਸ ਵਾਜੇ ਵੱਜ ਰਹੇ ਹਨ। (ਜਿਨ੍ਹਾਂ ਮਨੁੱਖਾਂ ਉਤੇ) ਆਪਣੇ (ਪਿਆਰੇ) ਗੁਰਦੇਵ ਨੇ ਮਿਹਰ ਕੀਤੀ, ਹਰੀ ਦੇ ਉਹ ਸੇਵਕ ਬੜੇ ਆਨੰਦ ਨਾਲ ਹਰੀ ਦੇ ਗੁਣ ਗਾਂਦੇ ਰਹਿੰਦੇ ਹਨ ॥੧॥ ਰਹਾਉ ॥ (ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਉਸ ਦਾ ਪਹਿਲੇ ਜਨਮਾਂ ਦਾ ਚੰਗਾ ਭਾਗ ਮਿਲਣ ਦਾ ਸਬੱਬ ਆ ਬਣਦਾ ਹੈ। (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਕਈ ਜਨਮਾਂ ਦਾ ਸੁੱਤਾ ਹੋਇਆ ਜਾਗ ਪੈਂਦਾ ਹੈ।ਗੁਰੂ ਦੀ ਸੰਗਤਿ ਵਿਚ (ਰਿਹਾਂ ਮਨੁੱਖ ਦੇ ਅੰਦਰੋਂ ਦੂਜਿਆਂ ਵਾਸਤੇ) ਨਫ਼ਰਤ ਦੂਰ ਹੋ ਜਾਂਦੀ ਹੈ, ਮਨੁੱਖ ਦਾ ਮਨ ਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ॥੨॥ (ਹੇ ਭਾਈ! ਦੁੱਖਾਂ ਤੋਂ) ਬਚਾਣ ਦੀ ਸਮਰੱਥਾ ਵਾਲੇ ਨੇ ਦਇਆ ਦੇ ਸੋਮੇ ਨੇ ਪਰਮਾਤਮਾ ਨੇ ਉਸ ਦੀ ਰੱਖਿਆ ਕੀਤੀ, ਉਸ ਦੀ ਕੀਤੀ ਕੋਈ ਸੇਵਾ ਨਹੀਂ ਵੇਖੀ ਕੋਈ ਮਿਹਨਤ ਨਹੀਂ ਵੇਖੀ। (ਗੁਰੂ ਦੀ ਸੰਗਤਿ ਵਿਚ ਰਿਹਾਂ ਜਿਸ ਮਨੁੱਖ ਉੱਤੇ) ਪ੍ਰਭੂ ਨੇ ਕਿਰਪਾ ਕੀਤੀ, ਦਇਆ ਕੀਤੀ, (ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ) ਮੁੜ ਮੁੜ ਸੁਣ ਕੇ (ਜਿਸ ਮਨੁੱਖ ਦੇ) ਮਨ ਵਿਚ (ਸਿਫ਼ਤਿ-ਸਾਲਾਹ ਕਰਨ ਦਾ) ਚਾਉ ਪੈਦਾ ਹੋ ਗਿਆ, ਉਹ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਣ ਲੱਗ ਪਿਆ। (ਗੁਣ) ਗਾਂਦਿਆਂ ਗਾਂਦਿਆਂ ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਨੇ (ਪ੍ਰਭੂ-ਚਰਨਾਂ ਵਿਚ) ਸੁਰਤ ਜੋੜ ਲਈ ॥੪॥੨੦॥੩੧॥
ਹਰ ਧਰਮ ਕਿਸੇ ਨਾ ਕਿਸੇ ਲਾਲਚ ਦੇ ਅਧਾਰ ਤੇ ਲੋਕਾਂ ਨੂੰ ਆਪਣੇ ਧਰਮ ਵਿਚ ਸ਼ਾਮਲ ਕਰਦਾ ਹੈ । ਕਿਸੇ ਨੂੰ ਸਵਰਗ ਦਾ, ਕਿਸੇ ਨੂੰ ਸਵਰਗ ਵਿਚ ਅਪਸਰਾ ਤੇ ਸ਼ਰਾਬ ਦੀਆਂ ਨਦੀਆਂ ਦਾ ਲਾਲਚ, ਕਿਸੇ ਨੂੰ ਮਨੁਖ ਦੇ ਪਾਪਾਂ ਦੀ ਜ਼ਿਮੇਦਾਰੀ ਖੁਦਾ ਨੂੰ ਦੇਣ ਦਾ । ਇਕ ਸਿਖ ਧਰਮ ਹੀ ਐਸਾ ਧਰਮ ਹੋਇਆ ਹੈ ਜਿਸ ਵਿਚ ਅਉਣ ਲਈ ਗੁਰੂ ਸਾਹਿਬ ਨੇ ਸੀਸ ਦੀ ਮੰਗ ਕੀਤੀ ਤੇ ਪੰਜ ਪਿਆਰਿਆਂ ਦੀ ਸਾਜਨਾ ਨਾਲ ਐਸੇ ਯੋਧੇ ਪੈਦਾ ਕੀਤੇ, ਐਸੇ ਮਰਦ ਪੈਦਾ ਕੀਤੇ ਕਿ “ਸਿਰ ਧਰ ਤਲੀ ਗਲੀ ਮੇਰੀ ਆਓ “,” ਇਤਿ ਮਾਰਗ ਪੈਰ ਧਰੀਜੇ , ਸਿਰ ਦੀਜੇ ਕਾਣ ਨਾ ਕੀਜੇ ” ਤੇ “ਸਵਾ ਲਾਖ ਸੇ ਇਕ ਲੜਾਉ “ਦਾ ਮਹਾਂ ਵਾਕ ਸਚ ਕਰਕੇ ਦਿਖਾ ਦਿਤੇ 40-40 ਸਿਖਾਂ ਨੇ 10-10 ਲੱਖ ਦੀ ਮੁਗਲ ਫੌਜ਼ ਨਾਲ ਟਾਕਰਾ ਕੀਤਾ ਤੇ ਜਿੱਤੇ ਵੀ ।
ਗੁਰੂ ਸਾਹਿਬ ਜਾਣਦੇ ਸੀ ਕੌਮ ਉਸਾਰੀ ਲਈ ਲੋਕਾਂ ਦੇ ਮਨਾਂ ,ਸੁਭਾਵਾਂ, ਰੁਚੀਆਂ ਤੇ ਆਚਰਨ ਨੂੰ ਢਾਲਣ ਲਈ ਸਹਿਤ ਦਾ ਬਹੁਤ ਵਡਾ ਹਥ ਹੁੰਦਾ ਹੈ, ਜਿਸਦੀ ਪੂਰਤੀ ਲਈ ਆਪਜੀ ਨੇ ਪੁਰਾਤਨ ਗਰੰਥ ,ਪੁਰਾਣਾਂ , ਮਹਾਂਭਾਰਤ , ਰਮਾਇਣ ਆਦਿ ਦਾ ਉਲਥਾ ਕਰਵਾਇਆ। ਦੇਸ਼ ਭਰ ਦੇ ਕਵੀਆਂ ਤੇ ਢਾਡੀਆਂ ਨੂੰ ਸਦ ਕੇ ਜਿਹਨਾਂ ਵਿਚ 52 ਉਘੇ ਕਵੀ ਸਨ ,ਆਪਣੇ ਦਰਬਾਰ ਦਾ ਸ਼ਿੰਗਾਰ ਬਣਾਇਆ । ਜਮਨਾ ਦੇ ਕਿਨਾਰੇ ਪਾਉਂਟਾ ਸਾਹਿਬ ਵਿਖੇ ਹਰ ਰੋਜ਼ 52 ਕਵੀਆਂ ਦੀ ਮਹਿਫਿਲ ਲਗਦੀ ਜਿਥੇ ਸੰਸਕ੍ਰਿਤ , ਫ਼ਾਰਸੀ ਵਿਚ ਲਿਖੇ ਗ੍ਰੰਥਾਂ ਦਾ ਅਨੁਵਾਦ ਕਰਕੇ ਹਿੰਦੀ ਤੇ ਪੰਜਾਬੀ ਸਹਿਤ ਨੂੰ ਅਣਮੁਲਾ ਖਜਾਨਾ ਦਿਤਾ ਜਿਸ ਲਈ ਕਈ ਵਿਦਵਾਨਾ ਨੂੰ ਸੰਸਕ੍ਰਿਤ ਪੜਨ ਲਈ ਬਨਾਰਸ ਵੀ ਭੇਜਿਆ । ਸਹਿਤ ਰਾਹੀਂ ਸਿੰਘਾ ਵਿਚ ਨਵੀਂ ਜਿੰਦ –ਜਾਨ , ਨਵਾਂ ਜੋਸ਼ ,ਨਵੀਂ ਤਰੰਗ, ਨਵੀਆਂ ਤਾਂਘਾ ,ਨਵੈ ਸਚੇ ਤੇ ਸੁਚੇ ਇਰਾਦੇ ਭਰੇ । ਬੀਰ ਰਸ ਨੇ ਉਹਨਾਂ ਨੂੰ ਜਬਰ, ਧਕੇ ਜੁਲਮ ਤੇ ਬੇਇਨਸਾਫ਼ੀ ਦੇ ਵਿਰੁਧ ਹਿਕਾਂ ਤਨ ਕੇ ਡਟ ਜਾਣ ਦੀ ਤਾਕਤ ਬਖਸ਼ੀ ।
ਲੋਕਾਂ ਦਾ ਮਿਆਰ ਉਚਾ ਕਰਨ ਲਈ ਤਿਉਹਾਰ ਮਨਾਣ ਦੇ ਢੰਗ ਬਦਲੇ । ਹੋਲੀ ਜੋ ਕੀ ਇਕ ਖੁਸ਼ੀਆਂ ਭਰਿਆ ਤਿਉਹਾਰ ਸੀ , ਚਿਕੜ ਤੇ ਗੰਦਾ ਪਾਣੀ ਇਕ ਦੂਜੇ ਤੇ ਸੁਟਿਆ ਜਾਂਦਾ । ਗੁਰੂ ਸਾਹਿਬ ਨੇ ਇਸ ਤਿਉਹਾਰ ਨੂੰ ਨਵਾਂ ਰੂਪ ਦੇਕੇ ਹੋਲੇ ਮਹੱਲੇ ਦਾ ਨਾਂ ਦਿਤਾ । ਜਿਸ ਵਿਚ ਸਵੇਰ ਦੇ ਦੀਵਾਨ ਮਗਰੋ ਕਵੀ ਦਰਬਾਰ ਤੇ ਰਾਗ ਸਭਾਵਾਂ ਹੁੰਦੀਆਂ । ਕਵੀ ਢਾਡੀ ਰਾਗੀ ਤੇ ਕੀਰਤਨੀਏ ਆਪਣੇ ਆਪਣੇ ਵਿਚਾਰ ਸੁਣਾਂਦੇ । ਲੋਢ਼ੇ ਵੇਲੇ ਫਿਰ ਬਹਾਦਰੀ ਦੇ ਕਰਤਵ , ਫੌਜੀ ਕਸਰਤਾਂ ਤੇ ਖੇਡਾਂ ਹੁੰਦੀਆਂ. ਗੁਲਾਲ ਜਲ ਦੀ ਵਰਖਾ ਹੁੰਦੀ । ਅਗਲਾ ਦਿਨ ਹੋਲਾ ਮਹੱਲਾ ਜਿਸ ਵਿਚ ਫੌਜੀ ਯੋਗਤਾ ਦਾ ਪ੍ਰਸਾਰ ਹੁੰਦਾ । ਇਸ ਯੋਗਤਾ ਵਿਚ ਸ਼ਾਮਲ ਹੋਣ ਲਈ ਲੋਕ ਸਾਰਾ ਸਾਰਾ ਸਾਲ ਤਿਆਰੀ ਕਰਦੇ ਤੇ ਆਪਣਾ ਆਪ ਨੂੰ ਗੁਰੂ ਸਾਹਿਬ ਦੀ ਕਸੋਟੀ ਤੇ ਪੂਰਾ ਉਤਰਨ ਲਈ ਕੋਸ਼ਿਸ਼ਾਂ ਕਰਦੇ । ਗਰੀਬ ਦਾ ਮੂੰਹ ਗੁਰੂ ਕੀ ਗੋਲਕ – ਗੁਰੂ ਦਰਬਾਰ ਵਿਚ ਆਏ ਸਿਖ ਸੰਗਤਾਂ ਤੇ ਜਵਾਨਾ ਦੀ ਜਿਸਮਾਨੀ ,ਆਤਮਿਕ ਤੇ ਮਾਨਸਿਕ ਖੁਰਾਕ ਲਈ ਜਗਾ ਜਗਾ ਲੰਗਰ ਲਗਵਾਏ ਜਾਂਦੇ ।
ਭੰਗਾਣੀ ਦੀ ਜਿਤ ਮਗਰੋਂ ਗੁਰੂ ਸਹਿਬ ਦੇ ਆਦਰਸ਼ਾਂ ਵਿਚ ਹੋਰ ਦ੍ਰਿੜਤਾ ਆ ਗਈ ਜਿਸ ਨਾਲ ਕੌਮ ਉਸਾਰੀ ਦੇ ਮਕਸਦ ਨੂੰ ਤਕੜਾਈ ਮਿਲੀ । ਇਸ ਧਰਮ ਯੁਧ ਸਦਕਾ ਗੁਰੂ ਸਾਹਿਬ ਦਾ ਜਸ ਦੂਰ ਦੂਰ ਤਕ ਫੈਲ ਗਿਆ । ਵਧੇਰੇ ਸ਼ਸ਼ਤਰ ਇਕੱਠੇ ਹੋ ਗਏ । ਦੂਰ ਦੂਰ ਤੋਂ ਜਵਾਨ ਉਹਨਾਂ ਦੀ ਸੇਵਾ ਵਿਚ ਹਾਜਰ ਹੋਏ , ਜਿਨਾਂ ਨੇ ਸਿਰਫ ਦੋ ਵਕਤ ਦੀ ਰੋਟੀ ਤੇ 6 ਮਹੀਨੇ ਬਾਅਦ ਇਕ ਜੋੜੇ ਦੀ ਮੰਗ ਕੀਤੀ । ਗੁਰੂ ਸਾਹਿਬ ਆਪਣੇ ਫਰਜਾਂ ਤੇ ਜ਼ਿਮੇਦਾਰੀਆਂ ਵਲ ਵਧੇਰੇ ਚੇਤਨ ਹੋ ਗਏ । ਤਿਆਰੀ ਦਾ ਇਕ ਨਵਾਂ ਦੋਰ ਸ਼ੁਰੂ ਹੋਇਆ, ਜਿਸ ਵਿਚ ਫੌਜ਼ ਭਰਤੀ , ਸੈਨਿਕ ਸਿਖਲਾਈ ,ਸਾਧਨ ਪ੍ਰਾਪਤੀ ਤੇ ਕਿਲੇ ਬੰਦੀ ਸ਼ਾਮਿਲ ਹੋ ਗਈ ।
1699 ਵੈਸਾਖੀ ਵਾਲੇ ਦਿਨ ਮਾਨਵ ਸਮਾਜ ਦੀ ਸਮਾਨਤਾ ਦੀ ਨੀਹ ਰਖਕੇ ਇਕ ਨਵੇ ਸਮਾਜ ਦੀ ਉਸਾਰੀ ਕੀਤੀ ,ਖਾਲਸਾ ਪੰਥ ਸਾਜਿਆ , ਇਕ ਅਜਿਹੇ ਸਮਾਜ ਅਤੇ ਭਾਈਚਾਰੇ ਦੀ ਸਿਰਜਨਾ ਕੀਤੀ ਜਿਥੇ ਜਾਤ–ਪਾਤ ,ਵਰਣ–ਵੰਡ ਤੇ ਊਚ– ਨੀਚ ਦੀ ਕੋਈ ਥਾਂ ਨਹੀ ਸੀ । ਇਹ ਇਕ ਨਵੇ ਸਮਾਜ ਦੀ ਸੁਤੰਤਰ ਹੋਂਦ ਦਾ ਐਲਾਨ ਸੀ ਜਿਸ ਨਾਲ ਜਾਤ ਪਾਤ ਤੋਂ ਮੁਕਤੀ ਦੇ ਫ਼ਲਸਫ਼ੇ ਨੇ ਲੋਕਾਂ ਵਿਚ ਏਕਤਾ ਦੀ ਭਾਵਨਾ ਪੈਦਾ ਕੀਤੀ ਜੋ ਆਓਣ ਵਾਲੇ ਸਮੇ ਵਿਚ ਕੌਮੀ ਏਕਤਾ ਦਾ ਅਧਾਰ ਬਣ ਗਈ । ਵਖੋ ਵਖ ਜਾਤੀਆਂ, ਧਰਮ, ਤੇ ਕਿਤਿਆ ਦੇ ਲੋਕਾਂ ਨੂੰ ਇਕ ਬਾਟੇ ਵਿਚ ਅਮ੍ਰਿਤ ਛਕਾ ਕੇ ਇਕ ਨਵੇ ਸਮਾਜ ਦੀ ਨੀਹ ਰਖੀ। ਇਖਲਾਕੀ ਤੇ ਅਧਿਆਤ੍ਮਿਕ ਤੋਰ ਤੇ ਉਚਾ ਕਰਨ ਲਈ ਕੁਝ ਰਹਿਤਾਂ ਤੇ ਕੁਰਹਿਤਾਂ ਨੀਅਤ ਕੀਤੀਆਂ । ਸੰਸਾਰਕ ਤੋਰ ਤੇ ਮਜਬੂਤ ਹੋਣ ਲਈ ਕਿਰਪਾਨ ਧਾਰਨ ਇਕ ਜਰੂਰੀ ਅੰਗ ਬਣਾ ਦਿਤਾ । ਉਹਨਾਂ ਦੇ ਦਿਲਾਂ ਵਿਚੋਂ ਡਰ ਤੇ ਹੀਨਤਾ ਦੀ ਭਾਵਨਾ ਦੂਰ ਕਰਨ ਲਈ ਅਕਾਲ ਪੁਰਖ ਦੀਆਂ ਅਸੀਮ ਸ਼ਕਤੀਆਂ ਪ੍ਰਤੀ ਅਟਲ ਵਿਸ਼ਵਾਸ ਪੈਦਾ ਕੀਤਾ ਜੋ ਵਡਿਆਂ ਵਡਿਆਂ ਹਕੂਮਤਾਂ ਨੂੰ ਕੁਚਲਨ ਦੀ ਸ਼ਕਤੀ ਰਖਦਾ ਹੋਵੇ । ਉਹਨਾਂ ਦੇ ਆਚਰਣ ਨੂੰ ਉਚੀ ਮਿਆਰ ਤੇ ਰਖਣ ਲਈ 5 ਕਕਾਰਾਂ, ਚਾਰ ਕੁਰਹਿਤਾਂ, ਪੰਜ ਬਾਣੀਆਂ ਦਾ ਪਾਠ, ਸਚੀ ਸੁਚੀ ਕਿਰਤ ਕਰਕੇ ਵੰਡ ਕੇ ਛਕਣ ਤੇ ਸਿਮਰਨ ਕਰਨ ਦਾ ਹੁਕਮ ਦਿਤਾ । ਕੁਰਬਾਨੀ ਦੇਣ ਦੇ ਨਾਲ ਨਾਲ ਉਹਨਾਂ ਲਈ ਉਤਮ ਕਿਸਮ ਦੇ ਸੰਸਕਾਰ ਤੇ ਆਦਰਸ਼ ਵੀ ਕਾਇਮ ਕੀਤੇ ।
ਪੰਜ ਪਿਆਰਿਆਂ ਨੂੰ ਪੁਤਰਾਂ ਤੋ ਵਧ ਪਿਆਰ ਕੀਤਾ । ਪਾਹੁਲ ਦਿਤੀ, ਆਪਣਾ ਨਾਮ ਦਿਤਾ । ਪੁਤਰ ਬਣਾਇਆ । ਪੁਰਾਣੀ ਕੁਲ–ਨਾਸ਼, ਵਰਣ ਨਾਸ਼ ,ਜਾਤ ਨਾਸ਼ ਕਰਕੇ ਖਾਲਸੇ ਦਾ ਖਿਤਾਬ ਬਖਸ਼ਿਆ । ਉਹਨਾਂ ਤੋਂ ਹੀ ਖੰਡਾ ਬਾਟੇ ਦੀ ਪਹੁਲ ਲੈਕੇ ਗੁਰੂ ਗੋਬਿੰਦ ਰਾਇ ਤੋ ਗੁਰੂ ਗੋਬਿੰਦ ਸਿੰਘ ਬਣਕੇ ਗੁਰੂ ਚੇਲੇ ਦਾ ਭੇਦ ਮਿਟਾ ਦਿਤਾ । ਏਕ ਪਿਤਾ ਏਕਸ ਕੇ ਹਮ ਬਾਰਿਕ ” ਖਾਲਸੇ ਨੂੰ ਆਪਣਾ ਰੂਪ ,ਆਪਣਾ ਇਸ਼ਟ ,ਸ਼ਹਿਰਦ ,ਆਪਣਾ ਪਿੰਡ ਪਰਾਨ, ਸਤਿਗੁਰੂ ਪੂਰਾ ਅਤੇ ਸਜਣ ਸੂਰਾ ਕਹਿ ਕੇ ਨਿਵਾਜਿਆ ।
ਖਾਲਸਾ ਮੇਰਾ ਰੂਪ ਹੈ ਖਾਸ ।।
ਖਾਲਸੇ ਮੇ ਹਓ ਕਰਓ ਨਿਵਾਸ ।।
ਇਸ ਦਿਨ ਪੰਜ ਪਿਆਰਿਆਂ ਤੋ ਬਾਅਦ ਲਖਾਂ ਨੇ ਅਮ੍ਰਿਤ ਛਕਿਆ ਤੇ ਖਾਲਸਾ ਪੰਥ ਵਿਚ ਸ਼ਾਮਲ ਹੋਏ । ਗੁਰੂ ਸਾਹਿਬ ਦਾ ਇਹ ਇਕ ਐਸਾ ਮਹਾਨ ਕਾਰਨਾਮਾ ਸੀ ਜਿਸਨੇ ਮੁਰਦਾ ਕੌਮ ਵਿਚ ਰੂਹ ਫੂਕ ਦਿਤੀ । ਸੋਈ ਹੋਈ ਹਿੰਦੁਸਤਾਨ ਦੀ ਮਿਟੀ ਵਿਚੋਂ ਅਜਿਹੇ ਸੰਤ ਸਿਪਾਹੀ ਪੈਦਾ ਕੀਤੇ ਜਿਸਨੇ ਦੇਸ਼ ਤੇ ਕੌਮ ਦੀ ਤਸਵੀਰ ਬਦਲ ਕੇ ਰਖ ਦਿਤੀ । ਸਿਖਾਂ ਨੂੰ ਉਸ ਮੰਜਿਲ ਤੇ ਪੁਚਾ ਦਿਤਾ ਜਿਥੇ ਦੁਸ਼ਮਣਾ ਦੀਆਂ ਲਖਾਂ ਕੋਸ਼ਿਸ਼ਾਂ ਵੀ ਹਿਲਾ ਨਾ ਸਕੀਆਂ । ਰਾਜੇ ,ਮਹਾਰਜਿਆਂ ਨੂੰ ਵੀ ਖਾਲਸਾ ਪੰਥ ਵਿਚ ਸ਼ਾਮਿਲ ਕਰਨ ਦੇ ਜਤਨ ਕੀਤੇ ,ਪਰ ਓਹ ਜਾਤ ਪਾਤ ,ਨਸਲ, ਗੋਤ, ਕੁਲ ਤੋਂ ਉਪਰ ਨਹੀਂ ਉਠ ਸਕੇ । ਉਹਨਾਂ ਨੇ ਆਪਣੀ ਐਸ਼ ਪ੍ਰਸਤੀ ਤੇ ਅਜ਼ਾਦੀ ਦਾ ਸੋਖਾ ਰਾਹ ਚੁਣਿਆ । ਰਾਜੇ ,ਮਹਾਰਾਜੇ ਤੇ ਉਚੀਆਂ ਜਾਤਾਂ ਦੇ ਲੋਕਾਂ ਨੇ ਗੁਰੂ ਸਾਹਿਬ ਦੀਆਂ ਸਰਗਰਮੀਆਂ ਨੂੰ ਆਪਣੇ ਲਈ ਖਤਰਾ ਤੇ ਵਿਦ੍ਰੋਹ ਸਮਝਿਆ । ਨੀਵੀਆਂ ਜਾਤੀਆਂ ਦੇ ਬਰਾਬਰ ਖੜਾ ਕਰਨਾ ਉਹਨਾਂ ਕੋਲ ਸਹਿਣ ਨਹੀ ਸੀ ਹੋ ਰਿਹਾ । ਇਹੀ ਕਾਰਨ ਹੈ ਕੀ ਇਸ ਕੋਮੀ ਤੇ ਅਧਿਆਤਮਿਕ ਜਦੋ ਜਹਿਦ ਵਿਚ ਜਿਨੀਆਂ ਰੁਕਾਵਟਾ ਤੇ ਮੁਸ਼ਕਲਾਂ ਰਾਜਿਆਂ, ਮਹਾਰਾਜਿਆਂ ਨੇ ਖੜੀਆਂ ਕੀਤੀਆਂ ਮੁਗਲ ਹਕੂਮਤ ਨੇ ਵੀ ਨਹੀਂ ਖੜੀਆਂ ਕੀਤੀਆਂ ।
ਖਾਲਸਾ ਪੰਥ ਨੇ ਉਨਾਂ ਸਾਰੀਆਂ ਗਲਾਂ ਦਾ ਡਟ ਕੇ ਵਿਰੋਧ ਕੀਤਾ ਜਿਨਾਂ ਤੇ ਭਾਰਤੀ ਸਮਾਜ ਨੂੰ ਉਸਾਰਿਆ ਗਿਆ ਸੀ । ਜਿਹਨਾ ਨੂੰ ਧਰਤੀ ਤੇ ਕੀੜਿਆਂ ਵਾਂਗੂ ਰੇਗਣ ਦਾ ਹੁਕਮ ਸੀ ਘੋੜਿਆਂ ਤੇ ਚੜਨ ਦੀ ਮਨਾਹੀ ਸੀ ਉਹਨਾਂ ਨੂੰ ਸਹਿ –ਸਵਾਰ ਬਣਾ ਦਿਤਾ । ਜਿਹਨਾਂ ਨੂੰ ਘਰ ਵਿਚ ਕਰਦ ਰਖਣ ਦੀ ਆਗਿਆ ਨਹੀਂ ਸੀ ਉਨਾ ਦੇ ਹਥ ਤਲਵਾਰਾਂ ਪਕੜਾ ਦਿਤੀਆਂ । ਜਿਹਨਾਂ ਨੀਵੀਆਂ ਜਾਤਾਂ ਦੀ ਹੋਂਦ ਨਾਲ ਹਵਾ ਗੰਦੀ ਹੋ ਜਾਂਦੀ ,ਮੰਦਰਾਂ ਵਿਚ ਜਾਣਾ ਤਾਂ ਇਕ ਪਾਸੇ ਮੰਦਰਾਂ ਦੇ ਆਸ ਪਾਸ ਵੀ ਜਾਣ ਦੀ ਮਨਾਹੀ ਸੀ ਉਨਾ ਨੂੰ ਸੰਗਤ ਤੇ ਪੰਗਤ ਵਿਚ ਬੈਠਣ ਦੀ ਆਜ਼ਾਦੀ ਦੇ ਦਿਤੀ । ਔਰੰਗਜ਼ੇਬ ਨੇ ਜਦ ਮੰਦਰਾਂ ਵਿਚ ਸੰਖ ਵਜਾਣ ਦੀ ਮਨਾਹੀ ਕੀਤੀ ਤਾਂ ਰਣਜੀਤ ਨਗਾਰੇ ਵਜਾਣ ਦੀ ਪਰੰਪਰਾ ਸ਼ੁਰੂ ਕਰਵਾ ਦਿਤੀ । ਜਦ ਉਸਨੇ ਸੰਗੀਤ ਤੇ ਰਾਗ ਦੀ ਮਨਾਹੀ ਕੀਤੀ ਤਾ ਕਵੀਆਂ , ਢਾਡੀਆਂ , ਰਾਗੀਆਂ ਤੇ ਸੰਗੀਤਕਾਰਾਂ ਨੂੰ ਆਪਣੇ ਦਰਬਾਰ ਦਾ ਸ਼ਿੰਗਾਰ ਬਣਾ ਲਿਆ । ਸੰਸਕ੍ਰਿਤ ਪਾਠਸ਼ਾਲਾਂ ਬੰਦ ਕਰਵਾਈਆਂ ਤਾਂ ਗੁਰੂ ਸਾਹਿਬ ਨੇ ਸਿਖਾਂ ਨੂੰ ਸੰਸਕ੍ਰਿਤ ਪੜਨ ਲਈ ਬਨਾਰਸ ਭੇਜ ਦਿਤਾ । ਗੁਰੂ ਗੋਬਿੰਦ ਸਿੰਘ ਜੀ ਨੇ ਸਿਖਾਂ ਨੂੰ ਆਪਣੇ ਕੋਲ ਇਕ ਖੰਡਾ ਰਖਣ ਦਾ ਹੁਕਮ ਦਿਤਾ ਤੇ ਵੰਗਾਰ ਕੇ ਕਿਹਾ ਕੀ ਲੋੜ ਪਵੇ ਇਸ ਨੂੰ ਗਡ ਲਵੋ । ਦੇਖੋ ਕਿਸਦੀ ਹਿੰਮਤ ਪੈਂਦੀ ਹੈ ਇਸ ਅਗੇ ਸਿਰ ਚੁਕਣ ਦੀ ਅਗਰ ਫਿਰ ਵੀ ਕੋਈ ਚੁਕੇ ਤਾਂ ਗਰਦਨ ਲਾਹ ਦਿਉ ।
ਸੰਤਾਂ ਅਤੇ ਸ਼ਹੀਦਾ ਦੀ ਇਸ ਧਾਰਮਿਕ ਸੰਪਰਦਾ ਨੇ ਹੌਲੀ ਹੌਲੀ ਬਹਾਦਰ ਯੋਧਿਆਂ ਦੇ ਸੰਗਠਨ ਦਾ ਰੂਪ ਧਾਰਨ ਕਰ ਲਿਆ , ਜੋ ਸਿਪਾਹੀ ਤਾਂ ਬਣੇ ਪਰ ਸੰਤਾ ਵਾਲੇ ਗੁਣ ਨਹੀਂ ਛਡੇ । । ਉਹਨਾਂ ਨੇ ਆਪਣੇ ਸਿਖਾਂ ਨੂੰ ਸਿਰਫ ਤਾਕਤ ਹੀ ਨਹੀਂ ਬਖਸ਼ੀ , ਸੰਸਕਾਰ ਵੀ ਦਿਤੇ । ਸਮਾਜ ਸੇਵਾ ਨੂੰ ਇਕ ਰੂਹਾਨੀ ਤਰਕੀ ਵਾਸਤੇ ਮੁਢਲੀ ਸ਼ਰਤ ਬਣਾ ਦਿਤਾ । ਕਾਮ , ਕ੍ਰੋਧ , ਲੋਭ ,ਮੋਹ , ਹੰਕਾਰ ਤੇ ਕਾਬੂ ਪਾਣ ਦੀ ਜਰੂਰਤ ਤੇ ਜੋਰ ਦਿਤਾ । ਜਾਤ– ਪਾਤ ਦੀਆਂ ਸੰਸਥਾਵਾਂ –ਉਚੇ –ਨੀਵੇਂ ਰੁਤਬੇ , ਮਰਦ –ਇਸਤਰੀ ਵਿਚ ਨਾ ਬਰਾਬਰੀ , ਧਾਰਮਕ ਤੇ ਸਿਆਸੀ ਜਬਰ ਦੇ ਖਿਲਾਫ਼ ਜਦੋ–ਜਹਿਦ ਕਰਨ ਦੀ ਹਿੰਮਤ ਤੇ ਤਾਕਤ ਬਖਸ਼ੀ , ਸ਼ਕਤੀ ਸੰਕਲਪ ਤੇ ਸਮਾਜ ਸੇਵਾ ਨੂੰ ਇਨਕਲਾਬੀ ਰੰਗਤ ਦਿਤੀ । ਮਨੁਖ ਦੀ ਸੰਪੂਰਨ ਅਜਾਦੀ ਸਿਖ ਲਹਿਰ ਦਾ ਨਿਸ਼ਾਨਾ ਬਣ ਗਿਆ ਜਿਸਨੇ ਮੁਗਲ ਹਕੂਮਤ ਦੇ ਹਰ ਜੁਲਮ ਦਾ ਡਟ ਕੇ ਵਿਰੋਧ ਕੀਤਾ । ਲੋੜ ਪਈ ਤਾ ਕੁਰਬਾਨੀਆਂ ਵੀ ਦਿਤੀਆਂ ਜਿਸ ਵਿਚ ਉਮਰ ਦੀ ਕੋਈ ਅਹਿਮੀਅਤ ਨਹੀਂ ਸੀ । ਗੁਰੂ ਸਾਹਿਬ ਦੇ ਸਾਹਿਬਜਾਦੇ ਨੇ ਲੜਾਈ ਦੇ ਮੈਦਾਨ ਵਿਚ ਛੋਟੇ ਖੰਡੇ ਵਾਹੇ । ਦੋ ਛੋਟੇ ਪੁਤਰਾਂ ਨੇ ਸਰਹੰਦ ਦੀਆਂ ਨੀਹਾਂ ਵਿਚ ਧਰਮ ਬਦਲਣ ਦੀ ਬਜਾਇ ਸ਼ਹੀਦੀ ਨੂੰ ਤਰਜੀਹ ਦਿਤੀ । ਬੰਦਾ ਬਹਾਦਰ ਦਾ ਚਾਰ ਸਾਲ ਦਾ ਪੁਤ ਸ਼ਹੀਦ ਹੋਇਆ ਤੇ ਇਸਤੋਂ ਬਾਅਦ ਹੋਰ ਕਿਤਨੇ ਹੀ ਬਚੀ ਬਚਿਆਂ ਨੇ ਅਕਿਹ ਤੇ ਅਸਹਿ ਕਸ਼ਟ ਸਹਾਰਦੇ ਹੋਏ ਸ਼ਹੀਦੀਆਂ ਨੂੰ ਗਲੇ ਲਗਾਇਆ ।
“ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ“
ਬੜੀ ਵਾਰ ਭੁਲੇਖਾ ਪਾਇਆ ਜਾਂਦਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਨਾਨਕ ਦਾ ਰਾਹ ਤਿਆਗ ਕੇ ਸਿਖਾਂ ਦੀ ਪਰਮਾਰਥ ਏਕਤਾ ਨੂੰ ਦੁਨਿਆਵੀ ਸਫਲਤਾ ਦਾ ਵਸੀਲਾ ਬਣਾ ਦਿਤਾ । ਰਾਜਸੀ ਉਨਤੀ ਦਾ ਸਾਧਨ ਬਣਾ ਦਿਤਾ ਜਿਸ ਕਰਕੇ ਸਿਖ ਜੋ ਸਦੀਆਂ ਤੋਂ ਸਚੇ ਸੁਚੇ ਮਨੁਖ ਬਣਨ ਵਲ ਪ੍ਰਗਤੀ ਕਰ ਰਹੇ ਸੀ ਨਿਰੇ ਸਿਪਾਹੀ ਬਣ ਕੇ ਰਹਿ ਗਏ । ਕਈ ਲੋਗ ਜਿਨਾ ਨੇ ਇਤਿਹਾਸ ਨੂੰ ਠੀਕ ਤਰਹ ਪੜਿਆ ਨਹੀਂ ਜਾ ਜਾਣ–ਬੁਝ ਕੇ‘ਗੁਰੂ ਸਾਹਿਬ ਦੀ ਤੁਲਨਾ ਮਹਾਰਾਣਾ ਪ੍ਰਤਾਪ ਅਤੇ ਸ਼ਿਵਾ ਜੀ ਨਾਲ ਕਰਦੇ ਹਨ। ਸਚਮੁਚ ਉਨਾ ਦੀ ਸੋਚ ਤੇ ਮਾਨਸਿਕ ਉਡਾਰੀ ਤੇ ਬੜਾ ਅਫਸੋਸ ਹੁੰਦਾ ਹੈ । ਉਹਨਾਂ ਨੂੰ ਬਹੁਤ ਢੁਕਵਾਂ ਤੇ ਮੂੰਹ ਤੋੜਵਾਂ ਜਵਾਬ ‘ਅਰਬਿੰਦੂ ਘੋਸ਼’ ਨੇ ਆਪਣੀ ਪੁਸਤਕ ‘ਫਾਊਂਡੇਸ਼ਨ ਆਫ ਇੰਡੀਅਨ ਕਲਚਰ’ ਵਿੱਚ ਦਿੱਤਾ ਹੈ ਕਿ ‘ ਮਹਾਰਾਣਾ ਪ੍ਰਤਾਪ ਤੇ ਸ਼ਿਵਾ ਜੀ ਦਾ ਨਿਸ਼ਾਨਾ ਸੀਮਤ ਅਤੇ ਕਰਤਵ ਨਿੱਜੀ ਸਨ। ਦੂਜੇ ਪਾਸੇ ਖਾਲਸਾ ਅਸਚਰਜ ਮਈ ਅਨੋਖੀ ਤੇ ਨਿਰਾਲੀ ਸਿਰਜਨਾ ਹੈ ।’ ‘ਸੀ. ਐਚ. ਪੇਨ’ ਲਿਖਦਾ ਹੈ ਕਿ ‘ਇਹ ਗੁਰੂ ਗੋਬਿੰਦ ਸਿੰਘ ਜੀ ਦਾ ਹੀ ਕਮਾਲ ਹੈ ਜਿਹਨਾਂ ਨੇ ਜਾਤ ਪਾਤ ਦੇ ਦੈਂਤ ਨੂੰ ਸਿੰਙਾਂ ਤੋਂ ਪਕੜ ਕੇ ਕਾਬੂ ਕੀਤਾ। ਜਾਤ ਦੀਆਂ ਜੜ੍ਹਾਂ ਉੱਤੇ ਕੁਲਹਾੜਾ ਮਾਰਿਆ ਅਤੇ ਐਸੀ ਕੌਮ ਬਣਾਉਣ ਦਾ ਫੈਸਲਾ ਕੀਤਾ ਜੋ ਖਿਆਲੀ ਅਤੇ ਅਮਲੀ ਤੌਰ ਤੇ ਇੱਕ ਹੋਵੇ । ..
( ਚਲਦਾ )
ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥
ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥ 🌷🌹🙏
जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥
हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥
ਅੰਗ : 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥
धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥
अर्थ: हे भाई! जिस प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥
ਅੰਗ : 671
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
ਗੁਰੂ ਸਾਹਿਬ ਨੂੰ ਖੁਸ਼ ਕਰਨ ਲਈ ਬਹਾਦਰ ਸ਼ਾਹ ਇਕ ਕੀਮਤੀ ਹੀਰਾ ਤੇ ਕੁਛ ਹੋਰ ਚੀਜ਼ਾਂ ਤੋਫੇ ਵਜੋ ਲੈਕੇ ਆਇਆ । ਗੁਰੂ ਸਾਹਿਬ ਨੇ ਚੀਜ਼ਾ ਤਾਂ ਸਿਖਾਂ ਨੂੰ ਦੇ ਦਿਤੀਆਂ ਕਿ ਲੋੜਵੰਦਾ ਵਿਚ ਵੰਡ ਦਿਉ , ਹੀਰਾ ਨਦੀ ਵਿਚ ਸੁਟ ਦਿਤਾ । ਬਹਾਦਰ ਸ਼ਾਹ ਨੂੰ ਬੜੀ ਬੇਇਜ਼ਤੀ ਮਹਿਸੂਸ ਹੋਈ । ਕਹਿਣ ਲਗਾ ਇਹ ਹੀਰਾ ਬੜਾ ਕੀਮਤੀ ਸੀ ਮੈ ਇਸਨੂੰ ਬੜੀ ਦੇਰ ਦਾ ਸੰਭਾਲ ਕੇ ਰਖਿਆ ਸੀ । ਤੁਸੀਂ ਇਸ ਨੂੰ ਦਰਿਆ ਵਿਚ ਸੁਟ ਦਿਤਾ ਹੈ ? ਗੁਰੂ ਸਾਹਿਬ ਨੇ ਜਵਾਬ ਵਿਚ ਕਿਹਾ ,” ਤੁਸੀਂ ਮਨੁਖੀ ਹਿਰਦੇ ਜੋ ਹੀਰਿਆ ਤੋਂ ਵਧ ਕੀਮਤੀ ਹਨ ,ਹਥੋੜਿਆ ਨਾਲ ਤੋੜ ਰਹੇ ਹੋ ਤੇ ਪਥਰ ਨੂੰ ਸੰਭਾਲ ਕੇ ਰਖਦੇ ਹੋ, ਹਿੰਦ ਦੇ ਬਾਦਸ਼ਾਹ ਹੋ ,ਹਿੰਦੂਆਂ ਨੂੰ ਗੁਲਾਮ ਬਣਾ ਕੇ ਆਗਰੇ ਤੇ ਦਿਲੀ ਦੇ ਖ਼ਜ਼ਾਨੇ ਭਰਦੇ ਹੋ । ਪਰ ਕੁਦਰਤ ਕੋਲ ਤੁਹਾਡੇ ਤੋਂ ਵਡੇ ਖ਼ਜ਼ਾਨੇ ਹਨ । ਰਤਾ ਨਦੀ ਦੇ ਨਿਰਮਲ ਜਲ ਵਿਚ ਝਾਤ ਮਾਰਕੇ ਦੇਖੋ ਇਸਦੀ ਗੋਦ ਵਿਚ ਕਿੰਨੇ ਹੀਰੇ ,ਪੰਨੇ ਤੇ ਲਾਲ ਹਨ, ਲੋੜ ਹੈ ਤਾਂ ਚੁਕ ਲਵੋ। ਬਹਾਦਰ ਸ਼ਾਹ ਬੜਾ ਸ਼ਰਮਿੰਦਾ ਹੋਇਆ ।
ਉਸਨੇ ਬੰਦਾ ਬਹਾਦੁਰ ਬਾਰੇ ਪੁਛਿਆ ? ਗੁਰੂ ਸਾਹਿਬ ਨੇ ਕਿਹਾ ਕੀ ਧਰਮ ਤੇ ਮਨੁਖਤਾ ਦੇ ਵੈਰੀਆਂ ਨੂੰ ਸੋਧਣ ਦਾ ਕੰਮ ਜੋ ਤੁਸੀਂ ਬਾਦਸ਼ਾਹ ਹੋਕੇ ਨਹੀ ਕਰ ਸਕੇ ਓਹ ਬੰਦਾ ਬਹਾਦਰ ਕਰੇਗਾ । ਗੁਰੂ ਸਾਹਿਬ ਦਾ ਇਹ ਵਾਕ ਸਚ ਹੋਕੇ ਨਿਬੜਿਆ । ਬੰਦਾ ਬਹਾਦਰ ਨੇ ਸਰਹੰਦ ਦੀ ਇਟ ਨਾਲ ਇਟ ਖੜਕਾ ਦਿਤੀ । 26 ਨਵੰਬਰ 1708 ਬਾਬਾ ਬੰਦਾ ਸਿੰਘ ਬਹਾਦੁਰ ਸਿਖ ਫੌਜ਼ ਲੈਕੇ ਸਰਹੰਦ ਵਲ ਕੂਚ ਕੀਤਾ । ਸਮਾਣੇ ਪਹੁੰਚਿਆ । ਇਥੇ ਗੁਰੂ ਤੇਗ ਬਹਾਦਰ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਵਾਲੇ ਜਲਾਦਾਂ , ਸਯਦ ਜਲਾਲੁਦੀਨ ਤੇ ਸ਼ਾਸ਼ਲ ਬੇਗ ਤੇ ਬਾਸ਼ਲ ਬੇਗ ਨੂੰ ਕਤਲ ਕਰਕੇ , 24 ਘੰਟੇ ਦੇ ਅੰਦਰ ਅੰਦਰ ਸਮਾਣੇ ਤੇ ਕਬਜਾ ਕਰ ਲਿਆ । ਸ਼ਾਹਬਾਦ–ਡਸਕਾ –ਮੁਸਤਫਾਬਾਦ ਤੇ ਖਾਲਸੇ ਦਾ ਨਿਸ਼ਾਨ ਸਾਹਿਬ ਝੁਲਾ ਦਿਤਾ । ਫਿਰ ਕਪੂਰੇ ਕਸਬੇ ਵਲ ਵਧੇ ਜਿਥੋਂ ਦਾ ਹਾਕਮ ਕਦਾਮੁਦੀਨ ਸਿਖਾਂ ਦੇ ਖਿਲਾਫ਼ ਲੁਟਮਾਰ ਕਰਨ ਲਈ ਫੌਜੀ ਦਸਤੇ ਭੇਜਿਆ ਕਰਦਾ ਸੀ , ਭਿਆਨਕ ਸਜਾ ਦਿਤੀ । ਸਢੋਰੇ ਵਲ ਤੁਰ ਪਏ , ਇਥੋਂ ਦੇ ਸ਼ਾਸ਼ਕ ਉਸਮਾਨ ਖਾਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪਿਆਰੇ ਮਿਤਰ ਪੀਰ ਬੁਧੂ ਸ਼ਾਹ ਨੂੰ ਬੜੇ ਤਸੀਹੇ ਦੇਕੇ ਕਤਲ ਕੀਤਾ ਸੀ । ਉਸ ਨੂੰ ਉਸਦੀ ਕਰਨੀ ਦੀ ਸਜਾ ਦੇਕੇ ਮੁਖਲਿਸ ਖਾਨ ਦੇ ਕਿਲੇ ਤੇ ਕਬਜਾ ਕਰ ਲਿਆ । ਘੜਾਮ ਜੋ ਸਈਦ ਪਠਾਣਾ ਦਾ ਗੜ ਸੀ ਮਿਟੀ ਦੇ ਢੇਰ ਵਿਚ ਬਦਲ ਕੇ ਰਖ ਦਿਤਾ । ਇਸਤੋਂ ਬਾਅਦ ਸਰਹੰਦ ਦੀ ਵਾਰੀ ਆਈ । ਵਜ਼ੀਰ ਖਾਨ ਤੇ ਲੜਾਈ ਦੇ ਮੈਦਾਨ ਵਿਚ ਫਤਿਹ ਸਿੰਘ ਨੇ ਤਲਵਾਰ ਨਾਲ ਐਸਾ ਵਾਰ ਕੀਤਾ ਕੀ ਉਸਦੀ ਬਾਹ ਕਟੀ ਗਈ , ਓਹ ਜਮੀਨ ਤੇ ਡਿਗ ਪਿਆ,ਜਿਸ ਨੂੰ ਦੇਖੇਕੇ ਉਸਦੀਆਂ ਸਾਰੀਆਂ ਫੌਜਾਂ ਨਸ ਤੁਰੀਆਂ । ਵਜ਼ੀਰ ਖਾਨ ਦੀਆਂ ਲਤਾਂ ਵਿਚ ਰਸੀ ਬੰਨ ਕੇ ਘੋੜੇ ਦੇ ਪਿਛੇ ਬੰਨ ਦਿਤਾ ਤੇ ਸਾਰੇ ਸ਼ਹਿਰ ਵਿਚ ਘਸੀਟਿਆ । ਮਲੇਰਕੋਟਲੇ ਦੇ ਨਵਾਬ ਨੇ ਕਿਸੇ ਸਿਖ ਬੀਬੀ ਨੂੰ ਕਬਰ ਵਿਚ ਦਫਨ ਕੀਤਾ ਸੀ । ਕਬਰ ਪੁਟਵਾਕੇ ਬੀਬੀ ਦਾ ਸਿਖ ਮਰਿਆਦਾ ਨਾਲ ਸਸਕਾਰ ਕੀਤਾ । ਵਜ਼ੀਰ ਖਾਨ ਨੂੰ ਮੌਤ ਦੇ ਘਾਟ ਉਤਾਰ ਦਿਤਾ । ਬਸ ਇਥੇ ਸਿਖਾਂ ਤੇ ਮੁਗਲਾਂ ਵਲੋਂ ਹੋਏ ਅਤਿਆਚਾਰਾਂ ਦਾ ਬਦਲਾ ਪੂਰਾ ਹੋਇਆ ਜਿਸਦੀ ਮਾਫ਼ੀ ਵੀ ਬੰਦਾ ਬਹਾਦਰ ਨੇ ਗੁਰੂ ਸਹਿਬ ਅਗੇ ਅਰਦਾਸ ਕਰਕੇ ਮੰਗੀ ਕਿਓਕੀ ਬਦਲਾ ਲੈਣਾ ਨਾਂ ਗੁਰੂ ਸਾਹਿਬ ਦੀ ਬੰਦਾ ਬਹਾਦਰ ਨੂੰ ਹਿਦਾਇਤ ਸੀ ਨਾ ਉਹਨਾਂ ਦਾ ਕੋਈ ਮਕਸਦ !
ਸਰਹੰਦ ਤੇ ਖਾਲਸਾਈ ਫ਼ਤਿਹ ਦਾ ਕੇਸਰੀ ਨਿਸ਼ਾਨ ਸਾਹਿਬ ਬੁਲੰਦ ਹੋਏ। ਪਹਿਲੀ ਵਾਰੀ ਸਿਖ ਸਲਤਨਤ ਕਾਇਮ ਹੋਈ । ਗੁਰੂ ਗੋਬਿੰਦ ਸਿੰਘ ਦੇ ਨਾਂ ਦਾ ਸਿਕਾ ਚਲਿਆ ।
ਦੇਗ ਤੇਗ ਫਤਿਹ ਨੁਸਰਤ ਬੇ ਦਰੰਗ
ਯਫਤ ਅਜ ਨਾਨਕ
ਗੁਰੂ ਗੋਬਿੰਦ ਸਿੰਘ ।।
ਮੇਕਗਰੇਗਰ ਲਿਖਦੇ ਹਨ” ਜੇ ਅਸੀਂ ਗੁਰੂ ਗੋਬਿੰਦ ਸਿੰਘ ਦੇ ਕੀਤੇ ਕੰਮਾਂ ਨੂੰ ਵਾਚੀਏ , ਉਨਾਂ ਦੇ ਧਾਰਮਿਕ ਸੁਧਾਰ , ਕੌਮੀ ਸ਼ਕਤੀ, ਉਨਾਂ ਦੀ ਨਿਜੀ ਬਹਾਦਰੀ, ਤੇ ਦੁਖਾਂ ਦਾ ਇਸਤਕਬਾਲ ਦਾ ਇਤਿਹਾਸ, ਦੁਖਾਂ ਦਾ ਟਾਕਰਾ ਕਰਦੇ ਵੇਖੀਏ , ਦੁਸ਼ਮਣ ਦਾ ਮੁਕਾਬਲਾ ਕਰਦੇ ਤੇ ਉਨਾਂ ਦੀਆਂ ਜਿਤਾ ਨੂੰ ਦੇਖੀਏ ਤਾਂ ਸਮਝ ਆ ਜਾਂਦੀ ਹੈ ਕਿ ਅਜ ਤਕ ਉਹਨਾਂ ਦੇ ਸਨਮਾਨ ਵਜੋਂ ਲੋਕੀ ਕਿਓਂ ਉਹਨਾਂ ਦਾ ਪੁਰਬ ਮਨਾਂਦੇ ਹਨ । ਦੌਲਤ ਰਾਇ ਲਿਖਦੇ ਹਨ ‘ ਗੁਰੂ ਗੋਬਿੰਦ ਸਿੰਘ ਯੋਧਾ ਕੌਮ ਪ੍ਰਸਤ ਲੋਕਾਂ ਦੇ ਮਦਦਗਾਰ , ਲੋਕਾਂ ਦਾ ਪਿਆਰ ਦਿਲ ਵਿਚ ਲੈਕੇ ਆਪਣੇ ਨਿਸ਼ਾਨੇ ਵਲ ਵਧੇ ਜਿਸ ਵਿਚ ਆਪਣੇ ਖਾਨਦਾਨ ਦੀ ਆਹੂਤੀ ਦੇਣ ਤੋਂ ਵੀ ਸੰਕੋਚ ਨਹੀ ਕੀਤਾ ।ਪਿਛਲੇ 350 ਸਾਲ ਤੋਂ ਗੁਰੂ ਸਾਹਿਬ ਦਾ ਜੀਵਨ, ਉਹਨਾਂ ਦਾ ਫਲਸਫਾ , ਉਹਨਾਂ ਦੇ ਕਾਰਨਾਮੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੇ ਆ ਰਹੇ ਹਨ । ਓਹ ਇਕ ਐਸੇ ਆਦਰਸ਼ਕ ਨਾਇਕ ਸਨ ਜਿਹਨਾਂ ਦਾ ਜੀਵਨ ਤੇ ਕੁਰਬਾਨੀਆਂ ਦੇਸ਼ ਲਈ ਸਦਾ ਪ੍ਰੇਰਨਾ ਬਣਿਆ ਰੇਹਾਗਾ ‘।
ਵਰਤਮਾਨ ਸਿਖ ਪੰਥ ਭਾਵੈਂ ਆਪਣੀ ਹਸਤੀ ,ਆਪਣੀ ਤਵਾਰੀਖ ਤੋ ਬੇਖਬਰ ਹੈ ਪਰ ਇਹ ਲਾਸਾਨੀ ਕੁਰਬਾਨੀਆਂ ਸਿਖਾਂ ਦੇ ਉਜਵਲ ਭਵਿਖ ਦੀਆਂ ਨਿਸ਼ਾਨੀਆਂ ਹਨ ਜਿਸ ਵਿਚ ਮਨੁਖਤਾ ਦਾ ਕਲਿਆਣ ਨਾ ਸਿਰਫ ਭਾਰਤਵਰਸ਼ ਵਿਚ ਹੋਇਆ ਹੈ ਸਗੋਂ ਉਸਤੋ ਬਾਅਦ ਦੁਨੀਆਂ ਵਿਚ ਅਉਣ ਵਾਲੀਆਂ ਸਾਰੀਆਂ ਕ੍ਰਾਂਤੀਆਂ ਤੇ ਦੇਸ਼ਵਾਸੀਆਂ ਓਪਰ ਹੋਇਆ ਹੈ । ਉਹਨਾਂ ਦੀਆ ਕੋਸ਼ਿਸ਼ਾ ਨੇ ਨਾ ਸਿਰਫ ਊਚ–ਨੀਚ, ਜਾਤ–ਪਾਤ ਤੇ ਕਰਮਕਾਂਡਾ ਦੇ ਭਰਮ–ਜਾਲ ਨੂੰ ਤੋੜਿਆ ਹੈ ਸਗੋਂ ਮੁਗਲ ਸਮਰਾਜ ਤੇ ਜਾਬਰ ਹਕੂਮਤ ਦੀਆ ਜੜਾਂ ਹਿਲਾਕੇ ਰਖ ਦਿਤੀਆਂ ।
ਇਕ ਮੁਸਲਿਮ ਨਾਮੀ ਸ਼ਾਇਰ ਅਲਾ ਯਾਰ ਖਾਨ ਜੋਗੀ ਲਿਖਦਾ ਹੈ ” ਦੁਨੀਆਂ ਦੇ ਲੋਕੋ ਅਗਰ ਤੁਸੀਂ ਸਾਰੀ ਉਮਰ ਗੁਰੂ ਗੋਬਿੰਦ ਸਿੰਘ ਜੀ ਤੇ ਬੋਲਦੇ ਰਹੋਗੇ ਤੇ ਬੋਲ ਨਹੀ ਸਕੋਗੇ । ਤੁਸੀਂ ਸਮੁੰਦਰ ਨੂੰ ਸ਼ਾਹੀ ਬਣਾ ਲਉ , ਸਾਰੇ ਦਰਖਤਾਂ ਨੂੰ ਕਲਮਾ ਬਣਾ ਲਉ , ਲਿਖ ਨਹੀ ਸਕੋਗੇ । ਉਸਨੇ ਬੋਲਣ ਵਾਲੇ ਦੇ ਵਜੂਦ ਦਾ ਇਕ ਬੁਲਬੁਲੇ ਨਾਲ ਮੁਕਾਬਲਾ ਕੀਤਾ ਹੈ ਤੇ ਗੁਰੂ ਗੋਬਿੰਦ ਸਿੰਘ ਦੇ ਗੁਣਾ ਦਾ ਸਮੁੰਦਰ ਨਾਲ।ਇਸ ਸ਼ਾਇਰ ਨੂੰ ਕਾਫ਼ਰ ਕਰਾਰ ਕੀਤਾ ਗਿਆ ਕਿਓਂਕਿ ਇਸਦੀ ਸਾਰੀ ਦੀ ਸਾਰੀ ਸ਼ਾਇਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਸੀ । ਜਦੋ ਇਹ ਮੌਤ ਦੇ ਬਿਸਤਰ ਤੇ ਪਿਆ ਸੀ ਤਾਂ ਕਾਜ਼ੀ ਮਾਫੀਨਾਮਾ ਲੈਕੇ ਆਓਂਦਾ ਹੈ , ਕਹਿੰਦਾ ਹੈ ਕੀ ਤੂੰ ਸਾਰੀ ਜਿੰਦਗੀ ਆਪਣੀ ਸ਼ਾਇਰੀ ਵਿਚ ਇਕ ਕਾਫਰ ਦੀ ਤਰੀਫ ਕਰਦਾ ਰਿਹਾਂ ਹੈ ਹੁਣ ਮਰਨ ਵੇਲੇ ਇਸ ਮਾਫ਼ੀਨਾਮੇ ਤੇ ਦਸਖਤ ਕਰਦੇ ਤਾਕਿ ਤੇਰੀ , ਨਮਾਜ਼ੇ–ਮ੍ਯੀਤ ਤੇ ਨਮਾਜ਼ੇ– ਜਨਾਜਾ ਪੜਕੇ ਤੈਨੂੰ ਇਸਲਾਮੀ ਸ਼ਰਾ ਦੇ ਮੁਤਾਬਿਕ ਦਫਨ ਕੀਤਾ ਜਾਏ । ਉਸਨੇ ਜਵਾਬ ਦਿਤਾ , ਮੈਨੂੰ ਨਮਾਜ਼ੇ–ਮ੍ਯੀਤ ਤੇ ਨਮਾਜ਼ੇ– ਜਨਾਜਾ ਦੀ ਲੋੜ ਨਹੀ , ਨਾ ਹੀ ਇਸਲਾਮੀ ਸ਼ਰਾ ਦੇ ਮੁਤਾਬਿਕ ਕਫਨ ਦਫਨ ਦੀ ਲੋੜ ਹੈ, ਨਾ ਸ੍ਵਰਗ ਦੇ ਖੁਲੇ ਦਰਵਾਜ਼ੇ ਦੀ । ਮੇਰਾ ਗੁਰੂ ਗੋਬਿੰਦ ਸਿੰਘ ਦਰਵਾਜ਼ੇ ਖੋਲਕੇ ਮੈਨੂ ਉਡੀਕ ਰਿਹਾ ਹੈ।
ਅੱਲਾ ਯਾਰ ਖਾਨ ਜੋਗੀ ਨੇ ਚਮਕੌਰ ਨੂੰ ਹਿੰਦੁਆਂ ਦਾ ਇਕੋ–ਇਕ ਤੀਰਥ ਅਸਥਾਨ ਮੰਨਿਆ ਹੈ ।
ਬੁਲੇ ਸ਼ਾਹ ਜੋ ਇਕ ਮਹਾਨ ਮੁਸਲਿਮ ਸੂਫ਼ੀ ਸ਼ਾਇਰ ਹੋਏ ਹਨ ਓਹ ਗੁਰੂ ਸਾਹਿਬ ਬਾਰੇ ਲਿਖਦੇ ਹਨ:
ਨਾ ਕਹੂੰ ਜਬ ਕੀ ਨਾ ਕਹੂੰ ਤਬ ਕੀ
ਬਾਤ ਕਹੂੰ ਮੈਂ ਅਬ ਕੀ
ਅਗਰ ਨਾ ਹੋਤੇ ਗੁਰੂ ਗੋਬਿੰਦ ਸਿੰਘ
ਤੋ ਸੁਨਤ ਹੋਤਿ ਸਭ ਕੀ ।
ਇੰਦੂ ਭੂਸ਼ਣ ਬੇਨਰਜੀ ਲਿਖਦੇ ਹਨ ਕੀ ਗੁਰੂ ਗੋਬਿੰਦ ਸਿੰਘ ਜੀ ਇਕ ਮਹਾਨ ਅਧਿਆਤਮਿਕ ਨੇਤਾ ਸਨ ਜਿਹਨਾਂ ਨੇ ਆਪਣੇ ਰੂਹਾਨੀ ਕਮਾਲਾਂ ਸਦਕੇ ਲਾਸਾਨੀ ਕਾਰਨਾਮੇ ਕਰ ਵਿਖਾਏ। ਲੜਾਈਆਂ ਲੜਨਾ ਉਹਨਾਂ ਦਾ ਪੇਸ਼ਾ ਨਹੀਂ ਸੀ ਨਾਂ ਇਮਪਾਇਰ ਖੜਾ ਕਰਨਾ ਕੋਈ ਮਕਸਦ । ਉਹਨਾਂ ਨੇ ਤਲਵਾਰ ਕਿਸੇ ਵੈਰ ਵਿਰੋਧ ਲਈ ਨਹੀਂ ਸਗੋਂ ਸਵੇ ਤੇ ਮਜ਼ਲੂਮਾ ਦੀ ਰਖਿਆ ਲਈ ਚੁਕੀ । ਉਹਨਾਂ ਨੇ ਆਪਣੇ ਜੀਵਨ ਵਿਚ ਕਿਸੇ ਵੀ ਪੜਾਵ ਤੇ ਆਪਣੇ ਰੂਹਾਨੀ ਅਤੇ ਧਾਰਮਿਕ ਫਰਜ਼ ਨੂੰ ਪਿਛੇ ਨਹੀ ਪੈਣ ਦਿਤਾ। ਕਈ ਇਤਿਹਾਸਕਾਰ ਆਪਣੀ ਸਧਾਰਨ ਸੋਚ ਤੇ ਨਿਜੀ ਪੈਮਾਨੇ ਨਾਲ ਗੁਰੂ ਸਾਹਿਬ ਦੀਆਂ ਸਫਲਤਾਵਾਂ ਤੇ ਅਸਫਲਤਾਵਾਂ ਦਾ ਨਾਪ ਤੋਲ ਕਰਦੇ ਰਹਿੰਦੇ ਹਨ ।
ਕੁਨਿੰਘਮ ਲਿਖਦੇ ਹਨ ” ਸਿਰਫ ਸੰਸਾਰਿਕ ਕਾਮਯਾਬੀ ਕਿਸੇ ਦੀ ਵਡੀਆਈ ਦਾ ਨਿਸ਼ਾਨਾ ਨਹੀਂ ਹੁੰਦੀ । ਵਡੀਤਣ ਤੇ ਆਦਰਸ਼ ਦੇ ਨਿਸ਼ਾਨੇ ਦੀ ਹੁੰਦੀ ਹੈ । ਇਸ ਵਿਚ ਕੋਈ ਸ਼ਕ ਨਹੀ ਸੀ ਕੀ ਉਹਨਾਂ ਦੇ ਆਦਰਸ਼ ਇਤਨੇ ਉਚੇ ਤੇ ਮਹਾਨ ਸਨ ਕੀ ਵਕ਼ਤ ਦੀ ਹਕੂਮਤ ਵੀ ਝੁਕਾ ਨਹੀ ਸਕੀ । ਲਤੀਫ ਲਿਖਦਾ ਹੈ ਕਿ ਉਹਨਾਂ ਦਾ ਨਿਸ਼ਾਨਾ ਉਚਾ ਸੀ । ਉਹਨਾਂ ਨੇ ਜਿਸ ਕੰਮ ਵਿਚ ਵੀ ਹਥ ਪਾਇਆ ਓਹ ਮਹਾਨ ਸੀ । ਉਹਨਾਂ ਨੇ ਖਤਰੇ ਤੇ ਤਬਾਹੀ ਦੇ ਵਿਚਕਾਰ ਵੀ ਇਸਤਕਬਾਲ ਦਾ ਪਲਾ ਨਹੀ ਛਡਿਆ । ਹਿੰਦੁਸਤਾਨ ਦੇ ਬਾਦਸ਼ਾਹ ਨੂੰ ਫਿਟਕਾਰਾਂ ਭਰੀ ਚਿਠੀ ਲਿਖਣੀ ਜਿਸ ਨੂੰ ਜਫਰਨਾਮਾ ਤੇ ਗੁਰੂ ਸਾਹਿਬ ਦਾ ਫਤਿਹ ਨਾਮਾ ਕਿਹਾ ਜਾਂਦਾ ਹੈ ,ਇਕ ਵਡੇਰੀ ਜੁਰਤ ਦੀ ਮਿਸਾਲ ਹੈ । ਉਸ ਨੂੰ ਟਕੇ ਦਾ ਮੁਰੀਦ ਤੇ ਈਮਾਂ–ਸ਼ਿਕਨ (ਬੇਈਮਾਨ) ਕਿਹਾ । ਉਸ ਨੂੰ ਵੰਗਾਰ ਕੇ ਕਿਹਾ ਕਿ ਜੇਕਰ ਹੁਣ ਤੂੰ ਪੰਜਾਬ ਵਲ ਮੂੰਹ ਕਰੇਗਾਂ ਤਾਂ ਤੇਰੇ ਘੋੜੇ ਦੇ ਖੁਰਾਂ ਹੇਠ ਅਜਿਹੀ ਅਗ ਬਾਲ ਦਿਆਂਗਾ ਕਿ ਪੰਜਾਬ ਵਿਚ ਤੈਨੂੰ ਪਾਣੀ ਨਸੀਬ ਨਹੀਂ ਹੋਵੇਗਾ. ਕੋਈ ਛੋਟੀ ਗਲ ਨਹੀਂ । ਇਹ ਜਫਰਨਾਮਾ ਸਿੰਘਾਂ ਨੇ ਜਦ ਔਰੰਗਜ਼ੇਬ ਦੇ ਹਥ ਵਿਚ ਇਹ ਕਹਿਕੇ ਪਕੜਾਇਆ ਕੀ ਗੁਰੂ ਸਾਹਿਬ ਨੇ ਤੁਹਾਡੇ ਲਈ ਇਕ ਬੜਾ ਕੀਮਤੀ ਕੁਰਾਨ ਭੇਜਿਆ ਹੈ ਤਾਂ ਉਸਨੇ ਬੜੀ ਅਕੀਦਤ ਨਾਲ ਉਸਨੂੰ ਸਿਰ ਨਿਵਾ ਕੇ ਖੋਲਿਆ ਤੇ ਜਦ ਪੜਿਆ ,ਉਸਦਾ ਰੰਗ ਪੀਲਾ ਪੈ ਗਿਆ ,ਚਿਹਰੇ ਦੀਆਂ ਹਵਾਈੰਆਂ ਉਡ ਗਈਆਂ ਉਸ ਨੂੰ ਆਪਣੇ, ਅਹਿਲਕਾਰਾਂ ਦੀਆ ਵਧੀਕੀਆਂ ਤੇ ਗਲਤ ਨੀਤੀਆਂ ਦਾ ਪਤਾ ਚਲਿਆ। ਉਸਦੀ ਆਤਮਾ ਝਨਝੋਰ ਉਠੀ ਜਿਸਦਾ ਉਲੇਖ ਉਸਦੇ ਵਸੀਅਤ ਨਾਮੇ ਵਿਚ ਸਾਫ਼ ਨਜਰ ਆਓਂਦਾ ਹੈ ।ਮੌਤ ਤੋ ਪਹਿਲਾਂ ਉਸਨੇ ਇਕ ਚਿਠੀ ਲਿਖੀ ਜਿਸ ਵਿਚ ਉਸਨੇ ਆਪਣੇ ਗੁਨਾਹਾਂ ਦਾ ਇਕਬਾਲ ਕੀਤਾ ,” ਮੈ ਦੁਨਿਆ ਵਿਚ ਖਾਲੀ ਹਥ ਆਇਆ ਸੀ, ਪਾਪਾਂ ਦੀ ਪੰਡ ਲੈਕੇ ਜਾ ਰਿਹਾਂ ਹਾਂ ਮੈ ਇਤਨੇ ਪਾਪ ਕਰ ਚੁਕਾ ਹਾਂ ਕੀ ਪਰਮਾਤਮਾ ਨੂੰ ਮੂੰਹ ਦਿਖਾਣ ਜੋਗਾ ਨਹੀ ਰਿਹਾ ”
ਭਾਈ ਦਾਇਆ ਸਿੰਘ ਜੀ ਨੂੰ ਸ਼ਾਹੀ ਸਨਮਾਨਾ ਨਾਲ , ਸੁਰਖਿਆ ਦਾ ਪਰਵਾਨਾ ਦੇਕੇ ਵਿਦਾ ਕੀਤਾ । ਉਸਨੇ ਆਪਣੀ ਕੀਤੀ ਤੇ ਪਛਤਾਵਾ ਜਹਿਰ ਕਰਦਿਆਂ ਆਪਣੇ ਅਹਿਲ੍ਕਾਰਾਂ ਨੂੰ ਹੁਕਮਨਾਮਾ ਭੇਜਿਆ ਕਿ ਗੁਰੂ ਸਾਹਿਬ ਜਿਥੇ ਵੀ ਰਹਿਣ , ਜੋ ਵੀ ਕਰਨ ਉਸ ਵਿਚ ਕੋਈ ਦਖਲ ਅੰਦਾਜੀ ਨਹੀ ਹੋਣੀ ਚਾਹੀਦੀ । ਇਹਨਾਂ ਹੁਕਮਾ ਤੇ ਅਮਲ ਵੀ ਹੋਣਾ ਸ਼ੁਰੂ ਹੋ ਗਿਆ ।
ਇਕ ਚਿਠੀ ਵਿਚ ਉਸਨੇ ਗੁਰੂ ਸਾਹਿਬ ਨੂੰ ਤਰਲਿਆਂ ਮਿਨਤਾਂ ਨਾਲ ਆਪਣੇ ਕੋਲ ਸਦਿਆ । ਮਿਲਣ ਦੀ ਖਾਹਿਸ਼ ਤੇ ਆਪਣੀ ਨਾ ਆ ਸਕਣ ਦੀ ਮਜਬੂਰੀ ਜਾਹਿਰ ਕੀਤੀ। ਉਸਨੇ ਨੇ ਲਿਖਿਆ ਕੀ ਮੈ ਤੁਹਾਡੇ ਕੋਲ ਖੁਦ ਚਲ ਕੇ ਆਓਦਾ ਪਰ ਬੀਮਾਰੀ ਮੈਨੂ ਇਜਾਜ਼ਤ ਨਹੀਂ ਦਿੰਦੀ । ਗੁਰੂ ਸਾਹਿਬ ਨੇ ਜਦ ਚਿਠੀ ਪੜੀ ਤਾਂ ਸਭ ਕੁਝ ਭੁਲਾ ਕੇ ਜਾਣ ਦੀ ਤਿਆਰੀ ਕਰ ਲਈ ਪਰ ਉਹ ਵਖਰੀ ਗਲ ਹੈ ਕੀ ਉਸ ਦੇ ਨਾਲ ਮੇਲ ਨਾ ਹੋ ਸਕਿਆ , ਪਛਤਾਵੇ ਦੀ ਅਗ ਵਿਚ ਸੜਦਾ ਤੇ ਗੁਰੂ ਸਾਹਿਬ ਦੀਆਂ ਫਿਟਕਾਰਾਂ ਦੀ ਤਾਬ ਨਾ ਝਲਦਾ ਸ਼ਹਿਨਸ਼ਾਹ ਔਰੰਗਜੇਬ 1707 ਈਸਵੀ ਵਿਚ ਬਿਨਾਂ ਆਪਣੇ ਗੁਨਾਹ ਬਖ਼ਸ਼ਾਏ ਇਸ ਦੁਨਿਆ ਤੋ ਕੂਚ ਕਰ ਗਿਆ ।
( ਚਲਦਾ )