वडहंसु महला १ घरु २ ॥ मोरी रुण झुण लाइआ भैणे सावणु आइआ ॥ तेरे मुंध कटारे जेवडा तिनि लोभी लोभ लुभाइआ ॥ तेरे दरसन विटहु खंनीऐ वंञा तेरे नाम विटहु कुरबाणो ॥ जा तू ता मै माणु कीआ है तुधु बिनु केहा मेरा माणो ॥ चूड़ा भंनु पलंघ सिउ मुंधे सणु बाही सणु बाहा ॥ एते वेस करेदीए मुंधे सहु रातो अवराहा ॥ ना मनीआरु न चूड़ीआ ना से वंगुड़ीआहा ॥ जो सह कंठि न लगीआ जलनु सि बाहड़ीआहा ॥ सभि सहीआ सहु रावणि गईआ हउ दाधी कै दरि जावा ॥ अमाली हउ खरी सुचजी तै सह एकि न भावा ॥ माठि गुंदाईं पटीआ भरीऐ माग संधूरे ॥ अगै गई न मंनीआ मरउ विसूरि विसूरे ॥ मै रोवंदी सभु जगु रुना रुंनड़े वणहु पंखेरू ॥ इकु न रुना मेरे तन का बिरहा जिनि हउ पिरहु विछोड़ी ॥ सुपनै आइआ भी गइआ मै जलु भरिआ रोइ ॥ आइ न सका तुझ कनि पिआरे भेजि न सका कोइ ॥ आउ सभागी नीदड़ीए मतु सहु देखा सोइ ॥ तै साहिब की बात जि आखै कहु नानक किआ दीजै ॥ सीसु वढे करि बैसणु दीजै विणु सिर सेव करीजै ॥ किउ न मरीजै जीअड़ा न दीजै जा सहु भइआ विडाणा ॥१॥३॥

हे बहिन! सावन (का महिना) आ गया है (सावन की काली घटा देख के सुंदर) मोरों ने मीठे गीत गाने शुरू कर दिए हैं(और पैलें डालनी(नाचना) शुरू कर दी हैं। (हे प्रभु!) तुम्हारी यह सुंदर कुदरत मेरे जैसे जिव-इस्त्री के लिए मनो कटार है (जो मेरे अंदर बिरहा की चोट लगा रही है) फंदा है, इस ने मुझे तेरे दीदार की प्यारी को मोह लिया है (और मुझे तेरे चरणों में खींचे जा रही है)। (हे प्रभु!) तेरे इस सुंदर सरूप से जो अब दिख रहा है मैं सदके हूँ (तुम्हारा यह रूप मुझे तुम्हारा नाम याद करवा रहा है, और) मैं तेरे नाम से कुर्बान हूँ। (हे प्रभु!) क्योंकि तूँ(इस कुदरत में मुझे दिख रहा है) मैंने यह कहने का साहस किया है (की तेरी यह कुदरत सुहावनी है)। अगर कुदरत में तू न दिखे तो यह कहने में क्या स्वाद रह जाये की तेरी कुदरत सुन्दर है? हे भोली स्त्री! (तूने पति को मिलने के लिए अपनी बाँहों में चूड़ा डाला, व और भी कई श्रृंगार किए, पर) हे इतने सारे श्रृंगार करने वाली नारी! अगर तेरा पति (फिर भी) औरों से ही प्यार करता रहा (तो इतने सारे श्रृंगारों के क्या लाभ? फिर) पलंघ से मार-मार के अपना चूड़ा तोड़ दे, पलंघ की बाहियां ही तोड़ डाल और अपनी सजाई हुई बाँहें ही तोड़ डाल क्योंकि ना उन बाँहों को सजाने वाला मनियार ही तेरा कुछ सवार सका, ना ही उसकी दी हुई चूड़ियाँ और कंगन किसी काम आए। जल जाएं वे (सजी हुई) बाँहें जो पति के गले से ना लग सकीं। (भाव, अगर जीव-स्त्री सारी उम्र धार्मिक भेष करने में ही गुजार दे, इसको धर्मोपदेश देने वाला भी अगर बाहरी भेष की तरफ ही उसे प्रेरित करता रहे, तो ये सारे उद्यम व्यर्थ चले गए। क्योंकि, धार्मिक वेश-भूसा से ईश्वर को प्रसन्न नहीं किया जा सकता। उससे तो सिर्फ आत्मिक मिलाप ही हो सकता है)। (प्रभू-चरणों में जुड़ने वाली) सारी सहेलियाँ (तो) प्रभू पति को प्रसन्न करने के यतन कर रही हैं (पर, मैं जो निरे दिखावे के ही धर्म-वेष करती रही) मैं कर्म जली किसके दर पर जाऊँ? हे सखी! मैं (इन धर्म-भेषों पर ही टेक रख के) अपनी ओर से तो बड़ी अच्छी करतूत वाली बनी बैठी हूँ। पर, (हे) प्रभू पति! किसी एक भी गुण के कारण मैं तुझे पसंद नहीं आ रही। मैं सवार-सवार के चोटियाँ गूँदती हूँ, मेरी पटियों के चीर में सिंदूर भी भरा जाता है, पर तेरी हजूरी में मैं फिर भी प्रवान नहीं हो रही, (इस वास्ते) झुर झुर के मर रही हूँ। (प्रभू-पति से विछुड़ के) मैं इतनी दुखी हो रही हूँ (कि) सारा जगत मेरे पर तरस कर रहा है, जंगल के पक्षी भी (मेरी दुखी हालत पर) तरस कर रहे हैं। सिर्फ ये मेरे अंदर का विछोड़ा ही है जो तरस नहीं करता (जो मेरी खलासी नहीं करता), इसने मुझे प्रभू-पति से विछोड़ा हुआ है। (हे पति!) मुझे तू सपने में मिला (सपना खत्म हुआ, और तू) फिर चला गया, (विछोड़े के दुख में) मैं आूंसू भर के रोई। हे प्यारे! मैं (निमाणी) तेरे पास पहुँच नहीं सकती, मैं (गरीब) किसी को तेरे पास भेज नहीं सकती (जो मेरी हालत तुझे बताए। नींद के आगे ही तरले करती हूँ-) हे सौभाग्यशाली सुंदर नींद! तू (मेरे पास आ) शायद (तेरे द्वारा ही) मैं अपने पति-प्रभू का दीदार कर सकूँ। हे नानक! (प्रभू-दर पर) कह– हे मेरे मालिक! अगर कोई गुरमुखि मुझे तेरी कोई बात सुनाए तो मैं उसके आगे कौन सी भेटा रखूँ! अपना सिर काट के मैं उसके बैठने के लिए आसन बना दूँ (भाव,) स्वै भाव दूर करके मैं उसकी सेवा करूँ। जब हमारा प्रभू-पति (हमारी मूर्खता के कारण) हमसे अलग हो जाए (तो उसे दुबारा अपना बनाने के लिए यही एक तरीका है कि) हम स्वैभाव मार दें, और अपनी जिंद उस पर सदके कर दें।1।3।



Share On Whatsapp

Leave a comment




ਅੰਗ : 557

ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥

ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ)। (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ)। (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ)। ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ? ਹੇ ਭੋਲੀ ਇਸਤ੍ਰੀਏ! ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ, ਤੇ ਹੋਰ ਭੀ ਕਈ ਸਿੰਗਾਰ ਕੀਤੇ, ਪਰ) ਹੇ ਇਤਨੇ ਸਿੰਗਾਰ ਕਰਦੀਏ ਨਾਰੇ! ਜੇ ਤੇਰਾ ਪਤੀ (ਫਿਰ ਭੀ) ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ (ਤਾਂ ਇਹਨਾਂ ਸਿੰਗਾਰਾਂ ਦਾ ਕੀਹ ਲਾਭ?, ਫਿਰ) ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇ, ਪਲੰਘ ਦੀਆਂ ਹੀਆਂ ਭੀ ਭੰਨ ਦੇ ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇ ਕਿਉਂਕਿ ਨਾਹ ਇਹਨਾਂ ਬਾਹਾਂ ਨੂੰ ਸਜਾਣ ਵਾਲਾ ਮਨਿਆਰ ਹੀ ਤੇਰਾ ਕੁਝ ਸਵਾਰ ਸਕਿਆ, ਨਾਹ ਹੀ ਉਸ ਦੀਆਂ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ। ਸੜ ਜਾਣ ਉਹ (ਸਜਾਈਆਂ) ਬਾਹਾਂ ਜੋ ਖਸਮ ਦੇ ਗਲ ਨਾਹ ਲੱਗ ਸਕੀਆਂ। (ਭਾਵ, ਜੇ ਜੀਵ-ਇਸਤ੍ਰੀ ਸਾਰੀ ਉਮਰ ਧਾਰਮਿਕ ਭੇਖ ਕਰਨ ਵਿਚ ਹੀ ਗੁਜ਼ਾਰ ਦੇਵੇ, ਇਸ ਨੂੰ ਧਰਮ-ਉਪਦੇਸ਼ ਦੇਣ ਵਾਲਾ ਭੀ ਜੇ ਬਾਹਰਲੇ ਭੇਖ ਵਲ ਹੀ ਪ੍ਰੇਰਦਾ ਰਹੇ, ਤਾਂ ਇਹ ਸਾਰੇ ਉੱਦਮ ਵਿਅਰਥ ਚਲੇ ਗਏ, ਕਿਉਂਕਿ ਧਾਰਮਿਕ ਭੇਖਾਂ ਨਾਲ ਪਰਮਾਤਮਾ ਨੂੰ ਪ੍ਰਸੰਨ ਨਹੀਂ ਕਰ ਸਕੀਦਾ। ਉਸ ਦੇ ਨਾਲ ਤਾਂ ਸਿਰਫ਼ ਆਤਮਕ ਮਿਲਾਪ ਹੀ ਹੋ ਸਕਦਾ ਹੈ) । (ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ) ਸਾਰੀਆਂ ਸਹੇਲੀਆਂ (ਤਾਂ) ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ (ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ) ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈਂ (ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ) ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ। ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ। ਮੈਂ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ, ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, (ਇਸ ਵਾਸਤੇ) ਝੂਰ ਝੂਰ ਕੇ ਮਰ ਰਹੀ ਹਾਂ। (ਪ੍ਰਭੂ-ਪਤੀ ਤੋਂ ਵਿਛੁੜ ਕੇ) ਮੈਂ ਇਤਨੀ ਦੁਖੀ ਹੋ ਰਹੀ ਹਾਂ (ਕਿ) ਸਾਰਾ ਜਗਤ ਮੇਰੇ ਉਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ (ਮੇਰੀ ਦੁਖੀ ਹਾਲਤ ਤੇ) ਤਰਸ ਕਰ ਰਹੇ ਹਨ। ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ (ਜੋ ਮੇਰੀ ਖ਼ਲਾਸੀ ਨਹੀਂ ਕਰਦਾ) , ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ। (ਹੇ ਪਤੀ!) ਮੈਨੂੰ ਤੂੰ ਸੁਪਨੇ ਵਿਚ ਮਿਲਿਆ (ਸੁਪਨਾ ਮੁੱਕਿਆ, ਤੇ ਤੂੰ) ਫਿਰ ਚਲਾ ਗਿਆ, (ਵਿਛੋੜੇ ਦੇ ਦੁੱਖ ਵਿਚ) ਮੈਂ ਹੰਝੂ ਭਰ ਕੇ ਰੋਈ। ਹੇ ਪਿਆਰੇ! ਮੈਂ (ਨਿਮਾਣੀ) ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ (ਗ਼ਰੀਬ) ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ (ਜੋ ਮੇਰੀ ਹਾਲਤ ਤੈਨੂੰ ਦੱਸੇ। ਨੀਂਦ ਅੱਗੇ ਹੀ ਤਰਲੇ ਕਰਦੀ ਹਾਂ-) ਹੇ ਭਾਗਾਂ ਵਾਲੀ ਸੋਹਣੀ ਨੀਂਦ! ਤੂੰ (ਮੇਰੇ ਕੋਲ ਆ) ਸ਼ਾਇਦ (ਤੇਰੀ ਰਾਹੀਂ ਹੀ) ਮੈਂ ਆਪਣੇ ਖਸਮ-ਪ੍ਰਭੂ ਦਾ ਦੀਦਾਰ ਕਰ ਸਕਾਂ। ਹੇ ਨਾਨਕ! ਪ੍ਰਭੂ-ਦਰ ਤੇ) ਆਖ-ਹੇ ਮੇਰੇ ਮਾਲਕ! ਜੇ ਕੋਈ ਗੁਰਮੁਖਿ ਮੈਨੂੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕੇਹੜੀ ਭੇਟ ਧਰਾਂ! ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ (ਭਾਵ,) ਆਪਾ-ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ। ਜਦੋਂ ਸਾਡਾ ਪ੍ਰਭੂ-ਪਤੀ (ਸਾਡੀ ਮੂਰਖਤਾ ਦੇ ਕਾਰਨ) ਸਾਥੋਂ ਓਪਰਾ ਹੋ ਜਾਏ (ਤਾਂ ਉਸ ਨੂੰ ਮੁੜ ਆਪਣਾ ਬਨਾਣ ਲਈ ਇਹੀ ਇਕ ਤਰੀਕਾ ਹੈ ਕਿ) ਅਸੀ ਆਪਾ-ਭਾਵ ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ।੧।੩।



Share On Whatsapp

Leave a Comment
SIMRANJOT SINGH : Waheguru Ji🙏🌹

रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥

अर्थ: राग धनासरी, घर ४ में गुरू अमरदास जी की बाणी। अकाल पुरख एक है और सतिगुरू की कृपा द्वारा मिलता है। हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥



Share On Whatsapp

Leave a comment


ਅੰਗ : 666

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥



Share On Whatsapp

Leave a Comment
SIMRANJOT SINGH : Waheguru Ji🙏🌹





Share On Whatsapp

Leave a comment




Share On Whatsapp

Leave a comment


सोरठि महला ५ ॥ खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गोपाला ॥४॥१०॥

अर्थ: हे भाई! बड़ी लंबी खोज करके हम इस नतीजे पर पहुँचे हैं कि परमात्मा का नाम (-सिमरन करना ही मनुष्य के जीवन की) सब से बड़ी असलियत है। गुरू की श़रण पड़ कर ही हरी-नाम सिमरन से (यह नाम) पलक झपकते ही (सारे) पाप कट देता है, और, (संसार-समुँद्र से) पार कर देता है॥१॥ आत्मिक जीवन की समझ वाले हे मनुष्य! (सदा) परमात्मा का नाम रस पिया कर। (हे भाई!) गुरू की आत्मिक जीवन देने वाली बाणी के द्वारा (परमात्मा का) नाम बार बार सुन कर (मनुष्य का) मन सब से ऊँचा संतोष हासिल कर लेता है ॥ रहाउ ॥ हे भाई! सारे सुखों का देने वाला, सदा कायम रहने वाला परमात्मा अगर मिल जाए, तो यही है विकारों से मुक्ति (का मूल), यही है (आत्मा की) ख़ुराक, यही है जीने का सही ढंग। वह सर्व-व्यापक सिरजनहार प्रभू भक्ति का (यह) दान अपने सेवक को (ही) बख्श़श़ करता है ॥२॥ हे भाई! उस (प्रभू के) ही (नाम) को काँनों से सुनना चाहिए, जीभ से गाना चाहिए, हृदय में अराधना चाहिए, जिस जगत के मूल सब ताकतों के मालिक के दर से कोई जीव ख़ाली-हाथ नहीं जाता ॥३॥ हे कृपाल! बड़ी किस्मत से यह श्रेष्ठ मनुष्या जन्म मिला है (अब) मेहर कर, गोपाल जी! (तेरा सेवक) नानक साध संगत में रह कर तेरे गुण गाता रहे, तेरा नाम सदा सिमरता रहे ॥४॥१०॥



Share On Whatsapp

Leave a comment




ਅੰਗ : 611

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥

ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥



Share On Whatsapp

Leave a Comment
SIMRANJOT SINGH : Waheguru Ji🙏🌹



Share On Whatsapp

Leave a comment


वडहंसु महला ३ ॥ ए मन मेरिआ आवा गउणु संसारु है अंति सचि निबेड़ा राम ॥ आपे सचा बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥ माइआ मोहु सभु बरलु है दूजै भाइ खुआई राम ॥ माता पिता सभु हेतु है हेते पलचाई राम ॥ हेते पलचाई पुरबि कमाई मेटि न सकै कोई ॥ जिनि स्रिसटि साजी सो करि वेखै तिसु जेवडु अवरु न कोई ॥ मनमुखि अंधा तपि तपि खपै बिनु सबदै सांति न आई ॥ नानक बिनु नावै सभु कोई भुला माइआ मोहि खुआई ॥२॥ एहु जगु जलता देखि कै भजि पए हरि सरणाई राम ॥ अरदासि करी गुर पूरे आगै रखि लेवहु देहु वडाई राम ॥ रखि लेवहु सरणाई हरि नामु वडाई तुधु जेवडु अवरु न दाता ॥ सेवा लागे से वडभागे जुगि जुगि एको जाता ॥ जतु सतु संजमु करम कमावै बिनु गुर गति नही पाई ॥ नानक तिस नो सबदु बुझाए जो जाइ पवै हरि सरणाई ॥३॥ जो हरि मति देइ सा ऊपजै होर मति न काई राम ॥ अंतरि बाहरि एकु तू आपे देहि बुझाई राम ॥ आपे देहि बुझाई अवर न भाई गुरमुखि हरि रसु चाखिआ ॥ दरि साचै सदा है साचा साचै सबदि सुभाखिआ ॥ घर महि निज घरु पाइआ सतिगुरु देइ वडाई ॥ नानक जो नामि रते सेई महलु पाइनि मति परवाणु सचु साई ॥४॥६॥

अर्थ: हे मेरे मन! जगत (का मोह जीव के वास्ते) जनम-मरन (के चक्कर लाता) है, आखिर सदा कायम रहने वाले परमात्मा में जुड़ने से (जनम-मरण के चक्कर का) खात्मा हो जाता है। जिस मनुष्य को सदा स्थिर रहने वाला प्रभू खुद ही बख्शता है उसको जगत में बार बार फेरा नहीं डालना पड़ता। उसको बार बार जनम मरण के चक्कर नहीं मिलते, सदा स्थिर हरी-नाम में रंगे जाते हैं, वे आत्मिक अडोलता में मस्त रहते हैं, और आत्मिक अडोलता के द्वारा ही परमात्मा में लीन हो जाते हैं। हे मेरे मन! जिन मनुष्यों को सदा स्थिर रहने वाला प्रभू प्यारा लगने लग जाता है, जो मनुष्य सदा स्थिर प्रभू को अपने मन में बसा लेते हैं, जो मनुष्य गुरू के शबद में रंगे जाते हैं, उनके जनम-मरण का आखिर खात्मा हो जाता है। हे नानक! प्रभू के नाम-रंग में रंगे हुए मनुष्य सदा-स्थिर प्रभू में लीन हो जाते हैं, उनको संसार-समुंद्र में बार-बार फेरा नहीं डालना पड़ता।1। माया का मोह पूरी तरह पागलपन है (जो दुनिया को चिपका हुआ है, दुनिया इस) माया के मोह में सही रास्ते से टूटती जा रही है। (ये मेरी) माँ (है, ये मेरा) पिता (है, ये मेरी स्त्री है, ये मेरा पुत्र है’ ये भी) निरा मोह है, इस मोह में ही दुनिया उलझी पड़ी है। पूबर्लि जनम में किए कर्मों के अनुसार (दुनिया संन्धियों के) मोह में फँसी रहती है, (अपनी किसी समझदारी-चतुराई से पूबर्लि कर्मों के संस्कारों को) कोई मनुष्य मिटा नहीं सकता। जिस करतार ने ये सृष्टि पैदा की है, वह यह माया का मोह रच के (तमाशा) देख रहा है (कोई उसके रास्ते पर रुकावट नहीं खड़ी कर सकता, क्योंकि) उसके बराबर का कोई और नहीं। अपने मन के पीछे चलने वाला मनुष्य माया के मोह में अंधा हो के (मोह में) जल-जल के दुखी होता है, गुरू के शबद के बिना उसको शांति नहीं मिल सकती। हे नानक! परमात्मा के नाम के बिना हरेक जीव गलत रास्ते पर पड़ा हुआ है, माया के मोह के कारण सही जीवन राह से टूटा हुआ है।2। हे भाई! इस संसार को (विकारों में) जलता देख के (जो मनुष्य) दौड़ के परमात्मा की शरण जा पड़ते हैं (वे जलने से बच जाते हैं)। मैं (भी) पूरे गुरू के आगे अरजोई करता हूँ- मुझे (विकारों में जलने से) बचा ले, मुझे (ये) बड़प्पन बख्श। मुझे अपनी शरण में रख परमात्मा का नाम जपने की वडिआई बख्श। ये दाति बख्शने की समर्था रखने वाला तेरे जितना और कोई नहीं। हे भाई! जो मनुष्य परमात्मा की सेवा भक्ति में लगते हैं, वे बहुत भाग्यशाली हैं, वह उस परमात्मा के साथ गहरी सांझ डाल लेते हैं जो हरेक युग में एक स्वयं ही स्वयं है। (हे भाई! जो कोई मनुष्य) जत सत संजम (आदि) कर्म करता है (उसका ये उद्यम व्यर्थ जाता है), गुरू की शरण पड़े बिना ऊँची आत्मिक अवस्था प्राप्त नहीं हो सकती। हे नानक! जो मनुष्य परमात्मा की शरण जा पड़ता है, परमात्मा उसको गुरू का शबद समझने की दाति बख्शता है।3। हे भाई! परमात्मा जो बुद्धि (मनुष्य को) देता है (उसके अंदर) वही मति प्रकट होती है। (प्रभू की दी हुई मति के बिना) और कोई मति (मनुष्य ग्रहण) नहीं (कर सकता)। हे प्रभू! (हरेक जीव के) अंदर और बाहर सिर्फ तू ही तू बसता है, तू खुद ही जीव को समझ बख्शता है। (हे प्रभू!) तू खुद ही (जीव को) अक्ल देता है (तेरी दी हुई अक्ल के बिना) कोई और (अकल जीव को) पसंद ही नहीं आ सकती। (तभी तो, हे भाई!) गुरू की शरण पड़ने वाला मनुष्य परमात्मा के नाम का स्वाद चखता है। गुरू के शबद के माध्यम से जो मनुष्य सदा स्थिर प्रभू की सिफत सालाह करता है, वह सदा-स्थिर प्रभू के दर पर सदा अडोल-चिक्त टिका रहता है। हे भाई! जिस मनुष्य को सतिगुरू वडिआई देता है वह अपने हृदय में ही प्रभू की हजूरी हासिल कर लेता है। हे नानक! जो मनुष्य परमात्मा के नाम-रंग में रंगे जाते हैं, वह ही परमात्मा की हजूरी प्राप्त करते हैं, सदा स्थिर प्रभू उनकी वह (नाम सिमरने वाली) बुद्धि परवान करता है।4।6।



Share On Whatsapp

Leave a comment




ਅੰਗ : 571

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

ਅਰਥ: ਹੇ ਮੇਰੇ ਮਨ! ਜਗਤ ਤਾਂ ਜਨਮ ਮਰਨ ਦਾ ਗੇੜ ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਇਸ ਵਿਚੋਂ ਨਿਕਲਿਆ ਜਾਂਦਾ ਹੈ। ਜਦੋਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਤਾਂ ਹੀ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਗੁਰੂ ਦੀ ਸਰਨ ਪੈਣ ਵਾਲੇ ਨੂੰ ਫਿਰ ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ ਤੇ ਸਦਾ ਲਈ ਇਹ ਟੈਂਟਾ ਖਤਮ ਹੋ ਜਾਂਦਾ ਹੈ ਅਤੇ ਉਸ ਨੂੰ ਇੱਜ਼ਤ ਮਿਲਦੀ ਹੈ। ਜੇਹੜੇ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਜਿਨ੍ਹਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ ਤੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ ਜੀ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ ॥੧॥ ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ ਜਿਸ ਕਾਰਨ ਸਹੀ ਜੀਵਨ-ਰਾਹ ਖੁੰਝੀ ਜਾ ਰਹੀ ਹੈ। ਮਾਂ ਪਿਉ ਤਾਂ ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ ਲੁਕਾਈ ਮੋਹ ਵਿਚ ਫਸੀ ਰਹਿੰਦੀ ਹੈ ਤੇ ਮਨੁੱਖ ਇਸ ਨੂੰ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ ਜੀ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ ਤੇ ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ ॥੨॥ ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ)। ਮੈਂ ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ ਕਿ ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਤੇ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼; ਇਹ ਦਾਤ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ। ਭਾਵੇਂ ਕੋਈ ਜਤ ਸਤ ਸੰਜਮ (ਆਦਿਕ) ਕਰਮ ਕਮਾਵੇ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ ਜੀ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤ ਬਖ਼ਸ਼ਦਾ ਹੈ ॥੩॥ ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ ਉਹੀ ਮੱਤ ਪਰਗਟ ਹੁੰਦੀ ਹੈ; (ਪ੍ਰਭੂ ਦੀ ਦਿੱਤੀ ਮੱਤ ਤੋਂ ਬਿਨਾ) ਹੋਰ ਕੋਈ ਮੱਤ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ)। (ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ। (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ। ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ। ਹੇ ਨਾਨਕ ਜੀ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ ॥੪॥੬॥



Share On Whatsapp

Leave a Comment
SIMRANJOT SINGH : Waheguru Ji🙏🌹



Share On Whatsapp

Leave a comment


ਇਹ ਅਸਥਾਨ ਮੀਰੀ ਪੀਰੀ ਦੇ ਮਾਲਿਕ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਨੇ ਗੁਰਦੁਆਰਾ ਤੀਰ ਸਾਹਿਬ ਦੇ ਅਸਥਾਨ ਤੋਂ ਤੀਰ ਮਾਰਕੇ ਪ੍ਰਗਟ ਕੀਤਾ ਸੀ |
ਇਸ ਅਸਥਾਨ ਤੇ ਛੇਂਵੇ ਅਤੇ ਸਤਵੇਂ ਪਾਤਸਾਹ ਸਾਹਿਬ ਜੀ ਦਾ ਸੰਸਕਾਰ ਹੋਇਆ ਸੀ ਤੇ ਅੱਠਵੇਂ ਪਾਤਸਾਹ ਸ਼੍ਰੀ ਹਰਕ੍ਰਿਸ਼ਨ ਜੀ ਦੀਆਂ ਅਸਥੀਆਂ ਦਿੱਲੀ
ਤੋਂ ਲਿਆ ਕੇ ਜਲ ਪ੍ਰਵਾਹ ਕੀਤੀਆਂ ਸਨ | ਇਸ ਅਸਥਾਨ ਦਾ ਨਾਮ ਪਤਾਲਪੁਰੀ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਨੇ ਆਪ ਰੱਖਿਆ ਸੀ



Share On Whatsapp

Leave a Comment
Ranjeet Singh : V good app





Share On Whatsapp

Leave a comment




Share On Whatsapp

Leave a comment


ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਉਤਰਾਖੰਡ ਦੀ ਉਦਾਸੀ ਸਮੇਂ ਸਿੱਧਾ ਜੋਗੀਆਂ ਨਾਲ ਦੋਸਤੀ ਕਰਨ ਲਈ ਇਥੇ ਪੁੱਜੇ | ਭਾਈ ਮਰਦਾਨਾ ਜੀ ਦੇ ਭੁੱਖ ਲੱਗਣ ਤੇ ਉਹਨਾਂ ਨੇ ਸਿਧਾਂ ਪਾਸੋਂ ਭੋਜਨ ਦੀ ਮੰਗ ਕੀਤੀ , ਪਰ ਸਿਧਾਂ ਨੇ ਈਰਖਾ ਨਾਲ ਮਨ੍ਹਾ ਕਰ ਦਿੱਤਾ | ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਮੇਹਰ ਭਰੀ ਦ੍ਰਿਸ਼ਟੀ ਨਾਲ ਰੀਠੇ ਦੇ ਦਰਖਤ ਵੱਲ ਇਸ਼ਾਰਾ ਕਰਕੇ
ਭਾਈ ਮਰਦਾਨਾ ਜੀ ਨੂੰ ਫਲ ਤੋੜ ਕੇ ਖਾਣ ਲਈ ਕਿਹਾ | ਭਾਈ ਮਰਦਾਨਾ ਜੀ ਨੇ ਕਹਿਣਾ ਮੰਨ ਕੇ ਫਲ ਤੋੜਕੇ ਖਾਣੇ ਸ਼ੁਰੂ ਕਰ ਦਿੱਤੇ ਜੋ ਕੇ ਸ਼ਹਿਦ ਵਾਂਗ ਮਿੱਠੇ ਹੋ ਗਏ , ਜਿਸ ਨੂੰ ਦੇਖ ਕੇ ਸਿੱਧ ਹੈਰਾਨ ਹੋ ਗਏ ਤੇ ਉਹਨਾਂ ਵੀ ਫਲ ਖਾਣੇ ਸ਼ੁਰੂ ਕਰ ਦਿੱਤੇ |
ਉਸ ਸਮੇਂ ਤੋਂ ਇਸ ਅਸਥਾਨ ਨੂੰ ਰੀਠਾ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ | ਅੱਜ ਵੀ ਇਸ ਅਸਥਾਨ ਤੇ ਰੀਠੇ ਦਾ ਪ੍ਰਸ਼ਾਦ ਦਿੱਤਾ ਜਾਂਦਾ ਹੈ



Share On Whatsapp

Leave a Comment
Sarbjit Singh : Satnaam shree waheguru ji




  ‹ Prev Page Next Page ›