ਅੰਗ : 845
ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣੀ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥
ਅਰਥ : ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ । ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ । (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ । (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ—ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ । (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ—) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ । ਨਾਨਕ (ਭੀ) ਬੇਨਤੀ ਕਰਦਾ ਹੈ—(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ।੧। ਹੇ ਭਾਈ! (ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ । ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ । ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ । ਹੇ ਭਾਈ! (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ । ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ । (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ । ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ—ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ । ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ । ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ । ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ । (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ । ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ । (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ । ਨਾਨਕ ਬੇਨਤੀ ਕਰਦਾ ਹੈ—(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ ।੩। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ । (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ । ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ । ਨਾਨਕ ਬੇਨਤੀ ਕਰਦਾ ਹੈ—(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ ।੪।੧।
सोरठि महला ५ ॥ गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ रहाउ ॥ जैसा बालकु भाइ सुभाई लख अपराध कमावै ॥ करि उपदेसु झिड़के बहु भाती बहुड़ि पिता गलि लावै ॥ पिछले अउगुण बखसि लए प्रभु आगै मारगि पावै ॥२॥ हरि अंतरजामी सभ बिधि जाणै ता किसु पहि आखि सुणाईऐ ॥ कहणै कथनि न भीजै गोबिंदु हरि भावै पैज रखाईऐ ॥ अवर ओट मै सगली देखी इक तेरी ओट रहाईऐ ॥३॥ होइ दइआलु किरपालु प्रभु ठाकुरु आपे सुणै बेनंती ॥ पूरा सतगुरु मेलि मिलावै सभ चूकै मन की चिंती ॥ हरि हरि नामु अवखदु मुखि पाइआ जन नानक सुखि वसंती ॥४॥१२॥६२॥
अर्थ: हे प्रभू! तूँ (आत्मिक जीवन की) लुप्त हो चुकी (रास-पूँजी) को वापिस दिलाने वाला हैं, तुँ (विकारों की) कैद से छुड़ाने वाला हैं, तेरा कोई खास स्वरूप बयान नहीं किया जा सकता, तूँ (जीवों को दुःख में धीरज देने वाला हैं। हे प्रभू! मैं कोई अच्छा कर्म कोई अच्छा धर्म करना नहीं जनता, मैं लोभ में फँसा रहता हूँ, मैं माया के मोह में ग्रस्त रहता हूँ। परन्तु हे प्रभू! मेरा नाम “गोबिंद का भगत” पड़ चुका है। सो, अब तूँ अपने नाम की आप लाज रख ॥१॥ हे प्रभू जी! तूँ उन लोगो को मान देता हैं, जिनका कोई मान नहीं करता। मैं तेरी ताकत से सदके जाता हूँ। हे भाई! मेरा गोबिंद नाकाम और नकारे गए लोगों को भी आदर के योग्य बना देता है ॥ रहाउ ॥ हे भाई! जैसे कोई बच्चा अपनी लग्न अनुसार स्वभाव अनुसार लाखों गलतियाँ करता है, उस का पिता उस को शिक्षा दे दे कर कई तरीकों से झिड़कता भी है, परन्तु फिर अपने गल से (उस को) लगा लेता है, इसी तरह प्रभू-पिता भी जीवों के पिछले गुनाह बख़्श लेता है, और आगे के लिए (जीवन के) ठीक रास्ते पर पा देता है ॥२॥ हे भाई! परमात्मा प्रत्येक के दिल की जानने वाला है, (जीवों की) प्रत्येक (आत्मिक) हालत को जानता है। (उस को छोड़ कर) अन्य किस पास (अपनी हालत) कह कर सुनाई जा सकती है ? हे भाई! परमात्मा केवल जुबानी बातों से ख़ुश नहीं होता। (कार्या कर के जो मनुष्य) परमात्मा को अच्छा लग जाता है, उस की वह इज़्ज़त रख लेता है। हे प्रभू! मैं अन्य सभी आसरे देख लिए हैं, मैं एक तेरा आसरा ही रखा हुआ है ॥३॥ हे भाई! मालिक-प्रभू दयावान हो कर कृपाल हो कर आप ही (जिस मनुष्य की) बेनती सुन लेता है, उसको पूरा गुरू मिला देता है (इस तरह, उस मनुष्य के) मन की प्रत्येक चिंता ख़त्म हो जाती है। दास नानक जी! (कहो – गुरू जिस मनुष्य के) मुँह में परमात्मा की नाम-दवाई पा देता है, वह मनुष्य आत्मिक आनंद में जीवन बितीत करता है ॥४॥१२॥६२॥
ਅੰਗ : 624
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
ਅਰਥ : ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! (ਆਖੋ – ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥
ਪੀਲੀਭੀਤ ਦੇ ਨਜ਼ਦੀਕ ਪਿੰਡ ਕਰਾ ਸੀ , ਕਰੇ ਦੇ ਨਾਲ ਨਦੀ ਹੈ ਇਥੋਂ ਦੇ ਰਾਜਾ ਬਾਜ ਬਹਾਦਰ ਸੀ ਜਿਹਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਲਿਆਂਦਾ ਸੀ। ਗੁਰੂ ਜੀ ਨੇ ਇਥੇ ਦੀਵਾਨ ਸਜਾਇਆ। ਇਥੇ ਇੱਕ ਕੋਹੜੀ ਬੈਠਾ ਸੀ ਜਿਹੜਾ ਅੱਖਾਂ ਤੋਂ ਵੀ ਅੰਨਾ ਸੀ ਉਸ ਨੇ ਗੁਰੂ ਸਾਹਿਬ ਦੇ ਜੋੜ੍ਹਿਆ ਦੀ ਧੂੜ ਆਪਣੀਆਂ ਅੱਖਾਂ ਨਾਲ ਲਾਈ ਤਾਂ ਉਸ ਦੀਆ ਅੱਖਾਂ ਦੀ ਰੋਸ਼ਨੀ ਵਾਪਿਸ ਆ ਗਈ। ਉਸ ਨੇ ਗੁਰੂ ਜੀ ਦੇ ਅੱਗੇ ਬੇਨਤੀ ਕੀਤੀ ਕੇ ਮਹਾਰਾਜ ਆਪ ਦੇ ਜੋੜੇਆਂ ਦੀ ਧੂੜ ਅੱਖਾਂ ਨਾਲ ਲਾਉਣ ਨਾਲ ਮੇਰੀਆਂ ਅੱਖਾਂ ਵਿਚ ਰੋਸ਼ਨੀ ਆ ਗਈ ਹੈ। ਆਪ ਕਿਰਪਾ ਕਰੋ ਤਾਂ ਮੇਰੇ ਸਰੀਰ ਦੇ ਸਾਰੇ ਰੋਗ ਕੱਟੇ ਜਾਣ ਤਾਂ ਗੁਰੂ ਜੀ ਨੇ ਹੁਕਮ ਕੀਤਾ ਕੇ ਤੂੰ ਇਸ ਜਗ੍ਹਾ ਤੇ ਝਾੜੂ ਦੀ ਸੇਵਾ ਕਰਿਆ ਕਰ ਤੇਰੇ ਸਾਰੇ ਰੋਗ ਦੂਰ ਹੋ ਜਾਣਗੇ ਤਾਂ ਉਸਦੇ ਝਾੜੂ ਫੇਰਨ ਨਾਲ ਉਸਦੇ ਸਰੀਰ ਦੇ ਰੋਗ ਠੀਕ ਹੋ ਗਏ
ਸ਼੍ਰੀ ਗੁਰੂ ਅਰਜਨ ਦੇਵ ਜੀ ਜਦੋਂ ਪਿੰਡ ਸਰਹਾਲੀ ਤੋਂ ਹੁੰਦੇ ਹੋਏ ਭੈਣੀ ਪਿੰਡ ਪੁਜੇ ਤਾਂ ਗੁਰੂ ਜੀ ਇਸ ਅਸਥਾਨ ਤੇ ਉਪਰ ਬਿਰਾਜਮਾਨ ਹੋ ਕੇ ਸੰਗਤਾਂ ਨੂੰ ਉਪਦੇਸ਼ ਦੇ ਰਹੇ ਸਨ ਤਾਂ ਇਕ ਮਾਈ ਨੇ ਗੁਰੂ ਜੀ ਨੂੰ ਚੂਰੀ ਕੁੱਟ , ਬਹੁਤ ਸਾਰਾ ਮੱਖਣ ਪਾ ਕੇ ਥਾਲ ਭੇਂਟ ਕੀਤਾ , ਜਦੋਂ ਗੁਰੂ ਜੀ ਨੇ ਇਸ ਸਭ ਦੇਖਿਆ ਤਾਂ ਕਿਹਾ , ਕਿ ਮਾਈ ਇਹ ਤੂੰ ਕੀ ਸਾਡੇ ਵਾਸਤੇ ਚੋਲ੍ਹਾ ਤਿਆਰ ਕਰ ਲਿਆਈ ਹੈ ਤਦ ਗੁਰੂ ਜੀ ਨੇ ਆਪਣੇ ਮੁਖਾਰਬਿੰਦ ਤੋਂ ਇਸ ਬਾਰੇ ਇਹ ਸ਼ਬਦ ਉਚਾਰਨ ਕੀਤੇ :-
ਹਰਿ ਹਰਿ ਨਾਮੁ ਅਮੋਲਾ । ।
ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹ ਹਰਿ ਕਾ ਚੋਲ੍ਹਾ । ।
ਸੀਤਲ ਸਾਂਤ ਮਹਾ ਸੁਖੁ ਪਾਇਆ , , ਸੰਤਸੰਗਿ ਰਹਿਓ ਓਲ੍ਹਾ । ।
ਹਰਿ ਧਨੁ ਸੰਚਨ ਹਰਿਨਾਮੁ ਭੋਜਨ ਇਹ ਨਾਨਕ ਕੀਨੇ ਚੋਲ੍ਹਾ । ।
ਉਦੋਂ ਤੋਂ ਇਸ ਨਗਰ ਦਾ ਨਾਂ ਚੋਹਲਾ ਸਾਹਿਬ ਪਿਆ ਹੈ , ਜਿਥੇ ਇਹ ਗੁਰਦੁਆਰਾ ਸਥਿਤ ਹੈ ਸ਼੍ਰੀ ਗੁਰੂ ਅਰਜਨ ਦੇਵ ਜੀ ਇਥੇ ਕੋਠੜੀ ਵਿਚ ਸਮੇਤ ਪਰਿਵਾਰ 2 ਸਾਲ 5 ਮਹੀਨੇ 23 ਦਿਨ ਰਹੇ , ਵਿਸ਼ਰਾਮ ਕੀਤਾ
ਇਕ ਮੁਸਲਮਾਨ ਔਰਤ ਹੋਈ ਹੈ ਜਿਸਦਾ ਨਾਮ ਇਤਿਹਾਸ ਵਿੱਚ ਰਾਬੀਆ ਜਾ ਰਹਿਬਾ ਕਰਕੇ ਆਉਦਾ ਹੈ ਇਸ ਦੀ ਬਹੁਤ ਪਿਆਰੀ ਤੇ ਮਿਠੀ ਅਵਾਜ ਸੀ । ਇਹ ਆਪਣੇ ਘਰ ਕੁਰਾਨ ਸਰੀਫ ਦੀਆਂ ਆਇਤਾ ਪੜਿਆ ਕਰਦੀ ਸੀ । ਇਸ ਦੀ ਅਵਾਜ ਏਨੀ ਜਿਆਦਾ ਸੁਰੀਲੀ ਸੀ ਜੋ ਵੀ ਇਸ ਦੀ ਅਵਾਜ ਸੁਣਦਾ ਇਸ ਵੱਲ ਖਿਚਿਆ ਆਉਦਾ ਸੀ । ਜਦੋ ਸੰਗਤ ਬਹੁਤ ਜਿਆਦਾ ਆਉਣ ਲੱਗ ਪਈ ਤਾ ਰਹਿਬਾ ਨੇ ਸਾਂਮ ਦੇ ਵੇਲੇ ਦਾ ਟਾਈਮ ਰੱਖ ਲਿਆ ਜਦੋ ਕੁਰਾਨ ਸਰੀਫ ਪੜਿਆ ਜਾਵੇ । ਰਹਿਬਾ ਹਰ ਰੋਜ ਸਾਮ ਨੂੰ ਕੁਰਾਨ ਸਰੀਫ ਦੀਆਂ ਆਇਤਾ ਬਹੁਤ ਸੁਰੀਲੀ ਅਵਾਜ ਵਿੱਚ ਪੜਨ ਲੱਗ ਪਈ । ਇਕ ਦਿਨ ਸਾਮ ਨੂੰ ਜਦੋ ਕੁਰਾਨ ਸਰੀਫ ਪੜਨ ਦਾ ਟਾਈਮ ਹੋਇਆ ਤਾ ਰਹਿਬਾ ਕੋਈ ਚੀਜ ਘਰ ਦੇ ਵਿਹੜੇ ਵਿੱਚ ਲੱਭਣ ਲੱਗੀ । ਜਦੋ ਕੁਝ ਸੰਗਤ ਆਈ ਤਾ ੳਹਨਾਂ ਨੇ ਰਹਿਬਾ ਨੂੰ ਪੁੱਛਿਆ ਕੀ ਗਵਾਚ ਗਿਆ , ਤਾ ਰਹਿਬਾ ਕਹਿਣ ਲੱਗੀ ਸੂਈ ਗਵਾਚ ਗਈ ਹੈ ਸਾਰੇ ਉਸ ਦੇ ਨਾਲ ਸੂਈ ਲੱਭਣ ਲੱਗ ਪਏ। ਹੋਰ ਵੀ ਸੰਗਤ ਆ ਗਈ ਜਦੋ ਵਿਹੜਾ ਭਰ ਗਿਆ ਸਾਰਿਆ ਨੂੰ ਪਤਾ ਲੱਗਾ ਤਾ ਵਿੱਚੋ ਕੁਝ ਸਿਆਣੇ ਬੰਦਿਆ ਨੇ ਪੁੱਛਿਆ ਰਹਿਬਾ ਏਦਾ ਤਾ ਸੂਈ ਨਹੀ ਲੱਭਣੀ । ਤੂ ਇਹ ਦੱਸ ਸੂਈ ਡਿੱਗੀ ਕਿਥੇ ਹੈ ਤਾ ਰਹਿਬਾ ਕਹਿਣ ਲੱਗੀ ਸੂਈ ਅੰਦਰ ਡਿੱਗੀ ਹੈ । ਇਹ ਸੁਣ ਕੇ ਸਾਰੇ ਹੱਸਣ ਲੱਗ ਪਏ ਕਹਿਣ ਲੱਗੇ ਸੂਈ ਅੰਦਰ ਡਿੱਗੀ ਹੈ ਸਾਰਿਆ ਨਾਲ ਲੱਭ ਬਾਹਰ ਰਹੀ ਹੈ । ਰਹਿਬਾ ਕਹਿਣ ਲੱਗੀ ਅੰਦਰ ਬਹੁਤ ਹਨੇਰਾਂ ਹੈ ਬਾਹਰ ਕੁਝ ਚਾਨਣ ਸੀ ਇਸ ਲਈ ਬਾਹਰ ਆਣ ਕੇ ਲੱਭਣ ਲੱਗ ਪਈ ਸੀ । ਸਾਰੇ ਕਹਿਣ ਲੱਗ ਪਏ ਏਦਾ ਨਹੀ ਹੁੰਦਾਂ ਜਿਥੇ ਚੀਜ ਹੋਵੇ ਉਥੋ ਹੀ ਮਿਲਦੀ ਹੈ ਜੇ ਅੰਦਰ ਹਨੇਰਾ ਹੈ ਤਾ ਅੰਦਰ ਅੱਗ ਬਾਲ ਕੇ ਰੌਸ਼ਨੀ ਕਰ ਸਭ ਕੁਝ ਦਿਖਾਈ ਪੈ ਜਾਵੇਗਾ । ਰਹਿਬਾ ਕਹਿਣ ਲੱਗੀ ਜੇ ਤਹਾਨੂੰ ਇਹ ਸਮਝ ਹੈ ਕਿ ਜਿਥੇ ਚੀਜ ਹੋਵੇ ਉਥੋ ਹੀ ਮਿਲਦੀ ਹੈ ਜੇ ਅੰਦਰ ਹਨੇਰਾ ਹੋਵੇ ਤਾ ਚਾਨਣ ਕੀਤਿਆਂ ਸਭ ਕੁਝ ਦਿਖਾਈ ਦੇਣ ਲੱਗ ਪੈਦਾ ਹੈ । ਤਾ ਤੁਸੀ ਬਾਹਰ ਕੀ ਲੱਭਦੇ ਫਿਰਦੇ ਹੋ ਪ੍ਰਮੇਸ਼ਰ ਤੇ ਅੰਦਰ ਹੀ ਹੈ ਤੇ ਹਨੇਰੇ ਵਿੱਚ ਦਿਖਾਈ ਨਹੀ ਦੇਦਾ ਇਸ ਲਈ ਤੁਸੀ ਕਿਉ ਨਹੀ ਅੰਦਰ ਚਾਨਣ ਕਰਕੇ ਉਸ ਪ੍ਰਮੇਸ਼ਰ ਨੂੰ ਲੱਭਣ ਦੀ ਕੋਸ਼ਿਸ਼ ਕਰਦੇ । ਸਾਰੇ ਬਹੁਤ ਸ਼ਰਮਸਾਰ ਹੋਏ ਰਹਿਬਾ ਕਹਿਣ ਲੱਗੀ ਚੰਗੇ ਕਿਰਦਾਰਾ ਵਾਲੇ ਇਨਸਾਨ ਬਣੋ ਹਰ ਇਕ ਦੀ ਮੱਦਦ ਕਰੋ ਉਸ ਸੱਚੇ ਰੱਬ ਨੂ ਹਮੇਸ਼ਾ ਆਪਣੇ ਚੇਤੇ ਵਿੱਚ ਰੱਖੋ । ਜਦੋ ਉਸ ਦਾ ਨਾਮ ਜਪਦਿਆਂ ਅੰਦਰ ਚਾਨਣ ਹੋ ਜਾਵੇਗਾ ਤਾ ਪ੍ਰਮੇਸ਼ਰ ਤਹਾਨੂੰ ਤੁਹਾਡੇ ਅੰਦਰ ਬੈਠਾ ਹੀ ਨਜਰ ਆਵੇਗਾ ।
ਇਹ ਤਾਂ ਸਾਰੇ ਜਾਣਦੇ ਆ ਕਿ ਬਾਬਾ ਬਿਧੀ ਚੰਦ ਜੀ ਨੇ ਲਾਹੌਰ ਦੇ ਕਿਲੇ ਚੋ ਦੋ ਘੋੜੇ ਵਾਪਸ ਲਿਆਦੇ ਸੀ ਪਰ ਏ ਘੋੜੇ ਆਏ ਕਿੱਥੋਂ ਬਹੁਤਿਆ ਨੂੰ ਪਤਾ ਨੀ ਹੋਣਾ
ਮੁਗ਼ਲ ਰਾਜ ਸਮੇ ਕਾਬਲ ਘੋੜਿਆਂ ਦੇ ਵਪਾਰ ਲਈ ਮੰਨਿਆ ਪ੍ਰਮੰਨਿਆ ਸ਼ਹਿਰ ਸੀ ਬਾਦਸ਼ਾਹ ਲੋਕ ਏਥੋ ਘੋੜੇ ਖਰੀਦ ਦੇ ਕਾਬੁਲ ਦੇ ਰਹਿਣ ਵਾਲਾ ਗੁਰੂ ਕਾ ਸਿੱਖ ਭਾਈ ਕਰੋੜੀ ਜੀ ਬੜਾ ਅਮੀਰ ਘੋੜਿਆਂ ਦੇ ਸੌਦਾਗਰ ਜੋ ਕਈ ਵਾਰ ਗੁਰੂ ਪਾਤਸ਼ਾਹ ਲਈ ਘੋੜੇ ਲੈ ਕੇ ਆਇਆ ਸੀ ਉਹਨੂੰ ਦਰਿਆਈ ਘੋੜਿਆਂ ਦੀ ਨਸਲ ਦੇ ਦੋ ਬੜੇ ਸੋਹਣੇ ਵਛੇਰੇ ਮਿਲ ਗਏ ਭਾਈ ਕਰੋੜੀ ਨੇ ਪਿਆਰ ਦੇ ਨਾਲ ਘਰ ਰੱਖ ਕੇ ਪਲਿਆ ਮਨ ਚ ਭਾਵਨਾ ਸੀ ਕਿ ਜਦੋ ਵੱਡੇ ਹੋਏ ਤਾਂ ਗੁਰੂ ਦਰ ਭੇਟਾ ਕਰ ਮੀਰੀ ਪੀਰੀ ਦੇ ਮਾਲਕ ਦੀ ਖ਼ੁਸ਼ੀ ਲਵਾਂਗਾ ਸਮਾਂ ਲੰਘਿਆ ਘੋੜਿਆ ਦੀ ਨੁਹਾਰ ਇਹੋ ਜਿਹੀ ਕੇ ਹਰ ਕੋਈ ਵੇਖ ਕੇ ਮੋਹਿਆ ਜਾਂਦਾ ਦਿੱਲੀ ਦੇ ਬਾਦਸ਼ਾਹ ਕੋਲ ਵੀ ਏਦਾ ਦੇ ਘੋੜੇ ਨਹੀ ਸੀ ਕਾਬੁਲ ਦਾ ਮਸੰਦ ਭਾਈ ਬਖਤ ਮੱਲ ਕਰੀਬ 1200 ਸੰਗਤ ਦਾ ਜੱਥਾ ਲੈ ਸਤਿਗੁਰਾਂ ਦੇ ਦੀਦਾਰ ਕਰਨ ਪੰਜਾਬ ਨੂੰ ਚੱਲਿਆ ਨਾਲ ਹੀ ਭਾਈ ਕਰੋੜੀ ਘੋੜੇ ਲੈ ਕੇ ਚੱਲ ਪਿਆ ਜਦੋਂ ਲਾਹੌਰ ਪਹੁੰਚਿਆ ਤਾਂ ਘੋੜੇ ਸਰਕਾਰੀ ਹਾਕਮਾਂ ਦੀ ਨਿਗ੍ਹਾ ਪੈ ਗਏ ਉਨ੍ਹਾਂ ਨੇ ਮੂੰਹ ਮੰਗਿਆ ਮੁੱਲ ਕਿਆ ਪਰ ਭਾਈ ਕਰੋੜੀ ਨੇ ਆਖਿਆ ਏ ਮੇਰੇ ਨਹੀ ਸਤਿਗੁਰੂ ਜੀ ਦੇ ਆ ਹਾਕਮਾਂ ਨੇ ਧੱਕੇ ਨਾਲ ਖੋਹ ਲਏ ਸਿੱਖ ਬੜੇ ਦੁਖੀ ਹੋਏ ਪਰ ਵੱਸ ਨਾ ਚੱਲਿਆ
ਗੁਰੂ ਪਾਤਸ਼ਾਹ ਦੇ ਹਜ਼ੂਰ ਪਹੁੰਚੇ ਭਾਈ ਬਖਤ ਮੱਲ ਸਾਰਾ ਹਾਲ ਦੱਸਿਆ ਆਪ ਦੇ ਲਈ ਘੋੜੇ ਲਿਆ ਰਹੇ ਸੀ ਹਾਕਮਾਂ ਨੇ ਖੋਹ ਲਏ ਕਰੋੜੀ ਜੀ ਨੇ ਕਿਹਾ ਮਹਾਰਾਜ ਮੇਰੀ ਤੇ ਇੱਛਾ ਸੀ ਤੁਹਾਨੂੰ ਉਨ੍ਹਾਂ ਤੇ ਸਵਾਰ ਹੋਇਆ ਦੇਖਾਂ ਪਾਤਸ਼ਾਹ ਨੇ ਸਿੱਖ ਦਾ ਪਿਆਰ ਦੇਖਦਿਆਂ ਧੀਰਜ ਦਿੱਤਾ ਤੁਸੀਂ ਫ਼ਿਕਰ ਨਾ ਕਰੋ ਏ ਸਮਝੋ ਤਾਡੀ ਸੇਵਾ ਪਹੁੰਚ ਗੀ ਹੁਣ ਅਸੀਂ ਆਪੇ ਲੈ ਆਵਾਂਗੇ ਫਿਰ ਬਾਬਾ ਬਿਧੀ ਚੰਦ ਜੀ ਨੂੰ ਭੇਜਿਆ ਉ ਵਾਰੀ ਵਾਰੀ ਲਾਹੌਰ ਦੇ ਕਿਲੇ ਤੋਂ ਦੋਵੇ ਘੋੜੇ ਲੈ ਕੇ ਆਏ ਜਿਸ ਕਰਕੇ ਜੰਗ ਵੀ ਹੋਈ ਇਨ੍ਹਾਂ ਦਾ ਨਾਮ ਸੀ ਦਿਲਬਾਗ ਤੇ ਗੁਲਬਾਗ ਪਾਤਸ਼ਾਹ ਨੂੰ ਘੋੜੇ ਏਨੇ ਪਸੰਦ ਆਏ ਕੇ ਨਾਮ ਬਦਲ ਕੇ ਸੁਹੇਲਾ ਤੇ ਭਾਈਜਾਨ ਰੱਖਿਆ ਸੁਹੇਲਾ ਘੋੜਾ ਕਰਤਾਰਪੁਰ ਦੀ ਜੰਗ ਦੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ ਕੀਰਤਪੁਰ ਸਾਹਿਬ ਨੂੰ ਜਾਂਦਿਆਂ ਉਹ ਚੜ੍ਹਾਈ ਕਰ ਗਿਆ ਗੁਰਦੇਵ ਨੇ ਆਪ ਹੱਥੀ ਸਸਕਾਰ ਕੀਤਾ ਅਰਦਾਸ ਕੀਤੀ ਸਸਕਾਰ ਤੋਂ ਬਾਅਦ ਖਾਕ ਚੋ 20 ਕਿੱਲੋ (ਗੋਲੀਆਂ ਤੀਰਾਂ ਦੀਅਾਂ ਨੋਕਾਂ ਆਦਿਕ ਦਾ ) ਲੋਹਾ ਨਿਕਲਿਆ ਸੀ ਬਕਾਇਦਾ ਘੋੜੇ ਦੀ ਯਾਦ ਚ ਸਥਾਨ ਬਣਾਇਆ ਹੋਇਆ ਹੈ
ਇੰਨਾ ਪਿਆਰ ਸੀ ਕਾਬੁਲ ਦੀ ਸੰਗਤ ਦਾ ਗੁਰੂ ਘਰ ਨਾਲ
ਮੇਜਰ ਸਿੰਘ
ਗੁਰੂ ਕਿਰਪਾ ਕਰੇ
धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥
हे प्रभु! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! तू ही एक एक पल हमारी पालना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बेअंत मालिक प्रभु! किसी भी तरफ से तेरे गुणों का अंत नहीं खोजा जा सका। (मनुष्य की) एक जिव्हा से तेरा कौन कौन सा गुण बयान किया जाये।१।रहाउ। हे प्रभु! तू हमारे करोड़ों अपराध नाश करता है, तू हमें अनेक प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला स्वभाव कायम रखता है ॥२॥ हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।
ਅੰਗ : 673
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ : ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ 9ਵੀਂ ਕੈਥਲ ਦੀ 5 ਕਰੋੜ ਰੁਪਏ ਨਾਲ ਬਣਨ ਵਾਲੀ ਸ਼ਾਨਦਾਰ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਜਾਰੀ ਹਨ | ਸ੍ਰੀ ਗੁਰੂ ਤੇਗ ਬਹਾਦਰ ਜੀ ਮਾਲਵੇ ਦੀ ਯਾਤਰਾ ਦੌਰਾਨ ਬੈਹਰ ਸਾਹਿਬ ਧਮਤਾਨ ਸਾਹਿਬ ਤੋਂ ਹੁੰਦੇ ਹੋਏ ਭਾਈ ਮੱਲਾ ਤੇ ਸੰਗਤ ਨਾਲ 7 ਸੰਮਤ 1723 ਨੂੰ ਇਸ ਸਥਾਨ ‘ਤੇ ਆਏ ਸਨ | ਇਸ ਦੌਰਾਨ ਗੁਰੂ ਜੀ ਨੇ ਭਾਈ ਮੱਲੇ ਬਹਿਰ ਜਛ ਵਾਲੇ ਨੂੰ ਪੁੱਛਿਆ ਕਿ ਅਸੀਂ ਕੈਥਲ ਜਾਣਾ ਹੈ ਤੇ ਉਥੇ ਕੋਈ ਗੁਰੂ ਦਾ ਪ੍ਰੇਮੀ ਹੈ ਤਾਂ ਮੱਲੇ ਨੇ ਕੈਥਲ ‘ਚ ਦੋ ਘਰਾਂ ਬਾਰੇ ਦੱਸਿਆ | ਗੁਰੂ ਜੀ ਮੱਲੇ ਨਾਲ ਕੈਥਲ ਵੱਲ ਚੱਲ ਪਏ ਤੇ ਕੈਥਲ ਨੇੜੇ ਪਹੁੰਚ ਕੇ ਮੱਲੇ ਨੇ ਪੁੱਛਿਆ ਕਿ ਕਿਹੜੇ ਘਰ ਜਾਣਾ ਹੈ | ਇਸ ‘ਤੇ ਗੁਰੂ ਨੇ ਕਿਹਾ ਕਿ ਜਿਹੜਾ ਘਰ ਨੇੜੇ ਹੈ | ਭਾਈ ਮੱਲਾ ਜੁਗਲ ਨਾਂਅ ਦੇ ਤਰਖਾਣ ਸਿੱਖ ਦੇ ਘਰ ਲੈ ਗਏ ਤੇ ਆਵਾਜ਼ ਮਾਰੀ ਕਿ ਤੁਹਾਡੇ ਘਰ ਜਗਤ ਦੇ ਤਾਰਨਹਾਰ ਆਏ ਹਨ | ਇਹ ਸੁਣ ਕੇ ਜੁਗਲ ਨੇ ਗੁਰੂ ਜੀ ਦਾ ਬਹੁਤ ਆਦਰ ਸਨਮਾਨ ਕੀਤਾ | ਇਸ ਤੋਂ ਬਾਅਦ ਗੁਰੂ ਜੀ ਅੰਮਿ੍ਤ ਵੇਲੇ ਠੰਡਾਰ ਤੀਰਥ ‘ਤੇ ਇਸ਼ਨਾਨ ਕਰਕੇ ਨਿੰਮ ਦੇ ਰੁੱਖ ਹੇਠਾਂ ਬੈਠ ਦੇ ਨਿੱਤਨੇਮ ਕਰ ਰਹੇ ਸਨ ਤਾਂ ਉਨ੍ਹਾਂ ਬਾਰੇ ਸੁਣ ਕੇ ਸ਼ਹਿਰ ਦੀ ਸੰਗਤ ਉਥੇ ਇਕੱਠੀ ਹੋ ਗਈ | ਸੰਗਤ ‘ਚ ਇਕ ਬੁਖਾਰ ਦਾ ਮਰੀਜ਼ ਸੀ | ਗੁਰੂ ਨੇ ਨਿੰਮ ਦੇ ਪੱਤੇ ਖੁਆ ਕੇ ਰੋਗੀ ਦਾ ਬੁਖਾਰ ਦੂਰ ਕੀਤਾ | ਇਹ ਸਥਾਨ ਨਿੰਮ ਸਾਹਿਬ ਦੇ ਨਾਂਅ ਨਾਲ ਪ੍ਰਸਿੱਧ ਹੋਇਆ | ਬਾਣੀਆਂ (ਮਹਾਜਨ) ਦੀ ਸੰਗਤ ਦੇ ਕਹਿਣ ‘ਤੇ ਗੁਰੂ ਜੀ ਦੁਪਹਿਰ ਦਾ ਭੋਜਨ ਕਰਨ ਲਈ ਮੁਹੱਲੇ ਸੇਠਾਨ ‘ਚ ਆਏ | ਗੁਰੂ ਜੀ ਭਾਈ ਜੁਗਲ ਦੇ ਘਰ ਬਿਰਾਜੇ, ਜਿੱਥੇ ਅੱਜ ਇਹ ਅਸਥਾਨ ਸੁਸ਼ੋਭਿਤ ਹੈ | ਸ਼ਹਿਰ ਦੀ ਬੇਅੰਤ ਸੰਗਤ ਗੁਰੂ ਜੀ ਦੇ ਦਰਸ਼ਨ ਕਰਨ ਆਈ | ਇਸ ਦੌਰਾਨ ਗੁਰੂ ਜੀ ਮੰਜੀ ‘ਤੇ ਬੈਠ ਗਏ ਅਤੇ ਵਰਦਾਨ ਦਿੱਤਾ ਕਿ ਇਥੇ ਕੀਰਤਨ ਹੋਇਆ ਕਰੇਗਾ ਅਤੇ ਜੋ ਪ੍ਰੇਮੀ ਸ਼ਰਧਾ ਨਾਲ ਆਵੇਗਾ, ਉਸ ਦੇ ਮਨ ਦੀਆਂ ਇੱਛਾਵਾਂ ਪੂਰੀਆਂ ਹੋਣਗੀਆਂ | ਅੱਜ ਵੀ ਗੁਰੂ ਘਰ ਆਉਣ ਵਾਲੀ ਸਾਧ ਸੰਗਤ ਦੀਆਂ ਝੋਲੀਆਂ ਖੁਸ਼ੀ ਨਾਲ ਭਰਦੀਆਂ ਹਨ | ਫਿਰ ਗੁਰੂ ਜੀ ਨਿੰਮ ਸਾਹਿਬ ਵੱਲ ਚੱਲ ਪਏ ਤੇ ਸੰਗਤ ਨੂੰ ‘ਨਾਮ ਜਪਣ ਤੇ ਵੰਡ ਛਕਣ’ ਦਾ ਉਪਦੇਸ਼ ਦਿੱਤਾ | 10 ਸੰਮਤ 1723 ਨੂੰ ਗੁਰੂ ਜੀ ਬਾਰਨਾ ਪਿੰਡ (ਕੁਰੂਕਸ਼ੇਤਰ) ਵੱਲ ਚੱਲ ਪਏ | ਗੁਰੂ ਪ੍ਰੇਮੀਆਂ ਵਲੋਂ ਭੇਟ ਕੀਤੀ 100 ਵਿਘੇ ਜ਼ਮੀਨ ਇਸ ਅਸਥਾਨ ਦੇ ਨਾਂਅ ਹੈ | ਕੈਥਲ ਸ਼ਹਿਰ ‘ਚ ਗੁਰੂ ਤੇਗ ਬਹਾਦਰ ਚੌਕ ‘ਚ ਵਿਸ਼ਾਲ ਖੰਡਾ ਸਥਾਪਿਤ ਕੀਤਾ ਗਿਆ ਹੈ |
ਗੁਰੂ ਰਾਮਦਾਸ ਦੇ ਘਰ ਵਿੱਚ ਨਿਵ ਕੇ ਆਉਣ ਵਾਲੇ ਤਾਂ
ਲੋਕ ਅਤੇ ਪਰਲੋਕ ਦੇ ਸੁੱਖ ਲੈ ਕੇ ਜਾਂਦੇ ਹਨ ,
ਪਰ ਤਮਾਸ਼ੇ ਬਣਾਉਣ ਵਾਲੇ, ਸਭ ਕੁਝ
ਗਵਾ ਬੈਠਦੇ ਹਨ।
सोरठि महला ५ ॥ गुर अपुने बलिहारी ॥ जिनिपूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूखमिटाइआ ॥२॥५॥६९॥
हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरीइज्ज़त रख ली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करता है॥१॥ हे संत जनों! उस परमात्मा के बिना (जीवों का) कोई और (रखवाला)नहीं। वोही परमात्मा जगत का मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस ने अपने बस में कररखा है। हे दास नानक! (कह की जब भी किसी ने)परमात्मा का नाम सुमिरा, तभी उस ने अपने सारेदुःख दूर कर लिए॥।२॥५॥६९॥
ਅੰਗ : 626
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥
ਅਰਥ : ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥
अर्थ :- (हे भाई!) जब गुरू को अच्छा लगता है जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तब) परमात्मा ने हमारी लाज रख ली (हमें ठगने से बचा लिया) ॥१॥ हे भाई! परमात्मा के चरण सदा सुख देने वाले हैं। (जो मनुष्य हरी-चरणों का सहारा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा के ऊपर रखी हुई कोई भी) आस व्यर्थ नहीं जाती ॥१॥ रहाउ ॥ हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफ़त-सलाह के गीत गाता है। उस मनुष्य का मन परमात्मा की प्यार-भरी भक्ति में मस्त हो जाता है, वह मनुष्य परमात्मा के मन को प्यारा लगने लग जाता है ॥२॥ हे भाई! आठों पहर (हर समय) परमात्मा की सिफ़त-सलाह करने से विकारों की ठग-बूटी का ज़ोर खत्म हो जाता है। (जिस भी मनुष्य ने परमात्मा की सिफ़त-सलाह में मन जोड़ा) करतार ने (उस को) अपने साथ मिला लिया, संत जन उस के संगी-साथी बन गए ॥३॥ (हे भाई! गुरू की श़रण पड़ कर जिस भी मनुष्य ने प्रभू-चरणों का अराधन किया) प्रभू ने उस का हाथ पकड़ कर उस को सब कुछ बख़्श़ दिया, प्रभू ने उस को अपना आप ही मिला दिया। नानक जी कहते हैं – जिस मनुष्य को पूरा गुरू मिल गया, उस के सभी कार्य सफल हो गए ॥४॥१५॥७९॥
ਅੰਗ : 628
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਅਰਥ : (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥