ਅੰਗ : 740
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ – ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥



Share On Whatsapp

View All 2 Comments
Parneet Kaur : Waheguru Ji🙏
ਜਸਕਰਨ ਸਿੰਘ : ਵਾਹਿਗੁਰੂ ਜੀ



अंग : 740
सूही महला ५ ॥ गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥ साधसंगि जनम मरण निवारी ॥ अंम्रित कथा सुणि करन अधारी ॥२॥ काम क्रोध लोभ मोह तजारी ॥ द्रिड़ु नाम दानु इसनानु सुचारी ॥३॥ कहु नानक इहु ततु बीचारी ॥ राम नाम जपि पारि उतारी ॥४॥१२॥१८॥
अर्थ: हे भाई! गुरू के श़ब्द के द्वारा मैं अपने ह्रदय में परमात्मा का ध्यान धर्ता हूँ, और अपनी जिव्हा से परमात्मा (के नाम) का जाप जपता हूँ ॥१॥ हे भाई! गुरू की हस्ती मनुष्य जीवन का फल देने वाली है। मैं (गुरू के) दर्शन से सदके जाता हूँ। गुरू के कोमल चरणों को मैं अपने मन का जिंद का आसरा बनाता हूँ ॥१॥ रहाउ ॥ हे भाई! गुरू की संगत में (रह कर) मैं जन्म मरण का चक्र ख़त्म कर लिया है, और आतमिक जीवन देने वाली सिफ़त-सलाह कानों से सुन कर (इस को मैं अपने जीवन का) आसरा बना रहा हूँ ॥२॥ हे भाई! (गुरू की बरकत से) मैं काम क्रोध लोभ मोह (आदि) को त्याग दिया है। ह्रदय में प्रभू-नाम को पक्का कर के टिकाना, दूसरों की सेवा करनी, आचरन को पवित्र रखना – यह मैं अच्छी जीवन-मरयादा बना ली है ॥३॥ नानक जी कहते हैं – (हे भाई! तूँ भी) यह असलीयत अपने मन में वसा ले, और गुरू के द्वारा परमात्मा का नाम जप कर (अपने आप को संसार-समुँद्र से) पार निकाल ले ॥४॥१२॥१८॥



Share On Whatsapp

Leave a comment


ਅੰਗ : 626
ਸੋਰਠਿ ਮਹਲਾ ੫॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥



Share On Whatsapp

View All 4 Comments
Parneet Kaur : Waheguru Ji🙏
Dalbir Singh : 🙏🙏🌺🌸🌼ਹੇ ਅਕਾਲ ਪੁਰਖ ਵਾਹਿਗੁਰੂ ਸਾਹਿਬ ਜੀ ਸਰਬੱਤ ਦੇ ਭਲੇ ਦੀ ਅਰਦਾਸ ਜੀ🌼🌸🌺🙏🙏

अंग : 626
सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥
अर्थ: पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०।



Share On Whatsapp

Leave a comment




ਅੰਗ : 609
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।1। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।2। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।3। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।4।5।



Share On Whatsapp

Leave a Comment
ਜਸਕਰਨ ਸਿੰਘ : ਵਾਹਿਗੁਰੂ ਜੀ

अंग : 609
सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥
अर्थ: हे भाई ! मैं अपने गुरु से कुरबान जाता हूँ, (गुरु की कृपा के साथ) मेरे हृदय-घर में आनंद बना रहता है, इस लोक में भी आत्मिक अढ़ोलता का सुख मुझे प्राप्त हो गया है, और, परलोक में भी यह सुख टिकिआ रहने वाला है।रहाउ। हे भाई ! बड़ी किस्मत के साथ मुझे पूरा गुरु मिल गया है, मेरे मन में आत्मिक जीवन की सूझ पैदा हो गई है। अब मुझे अपने स्वामी का सहारा हो गया है, कोई उस स्वामी की बराबरी नहीं कर सकता।1। हे भाई ! जब से मैं गुरु की चरणी लगा हूँ, मुझे परमात्मा के नाम का सहारा हो गया है, कोई भय मुझे अब पोह नहीं सकता (मुझे निश्चय हो गया है कि जो) सिरजणहार सब के दिल की जानने वाला है वही मेरे सिर ऊपर रखवाला है।2। (हे भाई ! गुरु की कृपा के साथ मुझे यकीन बन गया है कि) जिस परमात्मा का दर्शन मनुष्य जन्म का फल देने वाला है, जिस परमात्मा की हस्ती मौत से रहित है, वह इस समय भी (मेरे सिर ऊपर) मौजूद है, और, सदा कायम रहने वाला है। वह भगवान अपनी प्रीति की अपने प्यार की दाति दे के अपने सेवकों को अपने गले लगा के रखता है।3। हे भाई ! मुझे नानक को पूरा गुरु मिल गया है, मेरे सारे दु:ख दूर हो गए हैं। वह गुरु बड़ी प्रशंसा वाला है, अचरज शोभा वाला है, उस की शरण आने से जिंदगी का मनोरथ प्राप्त हो जाता है।4।5।



Share On Whatsapp

Leave a comment


ਅੰਗ : 601
ਸੋਰਠਿ ਮਹਲਾ ੩ ॥*
*ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ। ਹੇ ਪ੍ਰਭੂ! ਜੇ ਤੂੰ ਮੈਥੋਂ ਇਕ ਪਲ-ਭਰ ਜਾਂ ਇਕ ਛਿਨ-ਭਰ ਵੀ ਵਿੱਸਰਦਾ ਹੈਂ, ਮੈਂ ਉਹ ਵਕਤ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ॥੧॥ ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ॥ ਰਹਾਉ ॥ ਹੇ ਭਾਈ! ਅਸੀਂ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਨ ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ। ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ, ਤੇ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਅੰਦਰ ਆ ਵੱਸਦਾ ਹੈ। ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ॥੨॥ ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ॥੩॥ ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ)। ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ ਜੀ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ* *ਹੈ, ਕੋਈ ਹੋਰ ਇਹ ਦਾਤ ਦੇਣ ਜੋਗਾ ਨਹੀਂ ਹੈ ॥੪॥੪॥



Share On Whatsapp

View All 2 Comments
LACHMAN SINGH : waheguruji meharkaroji
ਜਸਕਰਨ ਸਿੰਘ : ਵਾਹਿਗੁਰੂ ਜੀ



अंग : 601
सोरठि महला ३ ॥*
*हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥*

अर्थ: हे प्यारे प्रभू जी! (मेहर कर) जितना समय मेरे शरीर में जिंद है, मैं सदा तेरी सिफ़त-सलाह करता रहूँ। हे प्रभू! अगर तूँ मुझे एक पल-भर एक क्षण-भर भी भूलता हैं, मैं वह समय पचास साल बीत गए समझता हूँ। हे भाई! हम सदा से मूर्ख अनजान चले आ रहे थे, गुरू के श़ब्द की बरकत से (हमारे अंदर आत्मिक जीवन का) प्रकाश हुआ है ॥१॥ हे प्रभू जी! तूँ आप ही (अपना नाम जपने की मुझे) समझ बख़्श़। हे प्रभू! मैं तुझसे सदा सदके जाऊं, मैं तेरे नाम से कुर्बान जाऊं ॥ रहाउ ॥ हे भाई! हम (जीव) गुरू के श़ब्द द्वारा (विकारों की तरफ़ से) मर सकते हैं, श़ब्द के द्वारा ही (विकारों की तरफ़ से) मन मार कर (गुरू) आत्मिक जीवन देता है। गुरू के श़ब्द में जुड़ने से ही विकारों से मुक्ति हासिल होती है, और मन पवित्र होता है, शरीर पवित्र होता है, और परमात्मा अंदर आ बसता है। गुरू का श़ब्द (ही नाम की दात) देने वाला है, जब श़ब्द में मन रंगा जाता है तो परमात्मा में लीन हो जाता है ॥२॥ जो मनुष्य गुरू के श़ब्द से साँझ नहीं पाते वह (माया के मोह में आत्मिक जीवन की तरफ़ से) अंधे बोले हुए रहते हैं, संसार में आ कर वह कुछ नहीं खटते। उनको प्रभू के नाम का स्वाद नहीं आता, वह अपना जीवन व्यर्थ गंवा जाते हैं, वह बार-बार जन्म मरण के चक्र में पड़े रहते हैं। जैसे गंद के कीड़े गंद में ही टिके रहते हैं, वैसे अपने मन के पीछे चलने वाले मूर्ख मनुष्य (अज्ञानता के) अंधेरे में ही (मस्त रहते हैं) ॥३॥ प्रभू आप ही (जीवों को) पैदा करके संभाल करता है, आप ही (जीवन के सही) रास्ते पाता है, उस प्रभू के अलावा अन्य कोई नहीं (जो जीवों को रास्ता बता सके)। करतार जो कुछ करता है वही होता है, धुर दरगाह से (जीवों के माथे पर लेख) लिख देता है, उस को कोई (अन्य) मिटा नहीं सकता। हे नानक जी! (उस प्रभू की मेहर से ही उसका) नाम (मनुष्य के) मन में वस सकता है, कोई अन्य यह दात देने योग्य नहीं है ॥४॥४॥



Share On Whatsapp

Leave a comment


ਅੰਗ : 134
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ*
*ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥

ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।
(ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ।
ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) ।
ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ।
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5।



Share On Whatsapp

Leave a Comment
Dalbir Singh : 🙏🙏🌺🌸🌼ਹੇ ਅਕਾਲ ਪੁਰਖ ਵਾਹਿਗੁਰੂ ਸਾਹਿਬ ਜੀ ਸਭਨਾਂ ਤੇ ਅਪਣਾ ਮੇਹਰ ਭਰਿਆ ਹੱਥ ਰੱਖਣਾ ਜੀ ਅਸਾੜ...

अंग : 134
बारह माहा मांझ महला ५ घरु ४ ੴ सतिगुर प्रसादि ॥*
*आसाड़ु तपंदा तिसु लगै हरि नाहु न जिंना पासि ॥ जगजीवन पुरखु तिआगि कै माणस संदी आस ॥ दुयै भाइ विगुचीऐ गलि पईसु जम की फास ॥ जेहा बीजै सो लुणै मथै जो लिखिआसु ॥ रैणि विहाणी पछुताणी उठि चली गई निरास ॥ जिन कौ साधू भेटीऐ सो दरगह होइ खलासु ॥ करि किरपा प्रभ आपणी तेरे दरसन होइ पिआस ॥ प्रभ तुधु बिनु दूजा को नही नानक की अरदासि ॥ आसाड़ु सुहंदा तिसु लगै जिसु मनि हरि चरण निवास ॥५॥

अर्थ: आसाड़ का महीना उस जीव को तपता प्रतीत होता है (वे लोग आसाढ़ के महीने की तरह तपते कलपते रहते हैं) जिनके हृदय में प्रभू पति नहीं बसता। जो जगत के सहारे परमात्मा (का आसरा) छोड़ के लोगों से आस बनाए रखते हैं।
(प्रभू के बिना) किसी और के आसरे रहने से खुआर ही होते हैं (जो भी कोई और सहारे ताकता है) उसके गले में जम की फाही पड़ती है (उसका जीवन सदा सहम में व्यतीत होता है)। (कुदरति का नियम ही ऐसा है कि) मनुष्य जैसा बीज बीजता है। (किए कर्मों अनुसार) जो लेख उसके माथे पर लिखा जाता है, वैसा ही फल वह प्राप्त करता है। (जगजीवन पुरख को विसारने वाली जीव स्त्री की) सारी जिंदगी पछतावों में गुजरती है, वह जगत से टूटे हुए दिल के साथ ही चल पड़ती है।
जिन लोगों को गुरू मिल जाता है, वह परमात्मा की हजूरी में सुर्खरू होते हैं (आदर मान पाते हैं)।
हे प्रभू! (तेरे आगे) नानक की विनती है– अपनी मेहर कर, (मेरे मन में) तेरे दर्शन की तमन्ना बनी रहे, (क्योंकि) हे प्रभू! तेरे बिना मेरा और कोई आसरा उम्मीद नहीं है।
जिस मनुष्य के मन में प्रभू के चरणों का निवास बना रहे, उसे (तपता) आसाढ़ (भी) सुहावना प्रतीत होता है (उसको दुनिया के दुख कलेश भी दुखी नहीं कर सकते)।5।



Share On Whatsapp

Leave a comment




ਅੰਗ : 713
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।



Share On Whatsapp

Leave a Comment
LACHMAN SINGH : waheguruji meharkaroji

अंग : 713
टोडी महला ५ ॥ सतिगुर आइओ सरणि तुहारी ॥ मिलै सूखु नामु हरि सोभा चिंता लाहि हमारी ॥१॥ रहाउ ॥ अवर न सूझै दूजी ठाहर हारि परिओ तउ दुआरी ॥ लेखा छोडि अलेखै छूटह हम निरगुन लेहु उबारी ॥१॥ सद बखसिंदु सदा मिहरवाना सभना देइ अधारी ॥ नानक दास संत पाछै परिओ राखि लेहु इह बारी ॥२॥४॥९॥
अर्थ: हे गुरु! मैं तेरी सरन मैं आया हूँ। मेरी चिंता दूर कर (मेहर कर, तेरे दर से मुझे) परमात्मा का नाम मिल जाए, (यही मेरे लिए) सुख है, (यही मेरे लिए) शोभा है)।१।रहाउ। हे प्रभु! (में और सहारों से) हार के तेरे दर पर आ पड़ा हूँ, अब मुझे और कोई सहारा नहीं दिखता। हे प्रभु हम जीवों के कर्मो का लेखा मत कर। हम तभी बच सकते हैं, जब हमारे कर्मो का लेखा न किया जाए। हे प्रभु! हम गुणहीन जीवों को (विकारों से आप बचा लो)।१। हे भाई! परमात्मा सदा बक्शीश करने वाला है, सदा मेहर करने वाला है, वः सब जीवों को आसरा देता है। हे दास नानक। (तू भी अर्जोई कर और कह-) मैं गुरु की सरन आ पड़ा हूँ, मुझे इस जनम में (विकारों से) बचा के रख।२।४।९।



Share On Whatsapp

Leave a comment


ਅੰਗ : 802
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ)ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।
ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।
ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।



Share On Whatsapp

Leave a comment




अंग : 802
रागु बिलावलु महला ५ घरु २ यानड़ीए कै घरि गावणा ੴ सतिगुर प्रसादि ॥ मै मनि तेरी टेक मेरे पिआरे मै मनि तेरी टेक ॥ अवर सिआणपा बिरथीआ पिआरे राखन कउ तुम एक ॥१॥ रहाउ ॥ सतिगुरु पूरा जे मिलै पिआरे सो जनु होत निहाला ॥ गुर की सेवा सो करे पिआरे जिस नो होइ दइआला ॥ सफल मूरति गुरदेउ सुआमी सरब कला भरपूरे ॥ नानक गुरु पारब्रहमु परमेसरु सदा सदा हजूरे ॥१॥ सुणि सुणि जीवा सोइ तिना की जिन्ह अपुना प्रभु जाता ॥ हरि नामु अराधहि नामु वखाणहि हरि नामे ही मनु राता ॥ सेवकु जन की सेवा मागै पूरै करमि कमावा ॥ नानक की बेनंती सुआमी तेरे जन देखणु पावा ॥२॥ वडभागी से काढीअहि पिआरे संतसंगति जिना वासो ॥ अम्रित नामु अराधीऐ निरमलु मनै होवै परगासो ॥ जनम मरण दुखु काटीऐ पिआरे चूकै जम की काणे ॥ तिना परापति दरसनु नानक जो प्रभ अपणे भाणे ॥३॥ ऊच अपार बेअंत सुआमी कउणु जाणै गुण तेरे ॥ गावते उधरहि सुणते उधरहि बिनसहि पाप घनेरे ॥ पसू परेत मुगध कउ तारे पाहन पारि उतारै ॥ नानक दास तेरी सरणाई सदा सदा बलिहारै ॥४॥१॥४॥
अर्थ: हे प्यारे प्रभू! मेरे मन में (एक) तेरा ही आसरा है। हे प्यारे प्रभू! सिर्फ तू ही (हम जीवों की) रक्षा करने योग्य है। (तुझे भुला के रक्षा के लिए) और और चतुराईयाँ (सोचनी) किसी भी काम की नहीं।1। रहाउ।
हे भाई! जिस मनुष्य को पूरा गुरू मिल जाए, वह सदा खिला रहता है। पर हे भाई! वही मनुष्य गुरू की शरण पड़ता है जिस पर (प्रभू खुद) दयावान होता है। हे भाई! गुरू स्वामी मानस जनम का मनोरथ पूरा करने में समर्थ है (क्योंकि) वह सारी ताकतों का मालिक है। हे नानक! गुरू परमात्मा का रूप है। (अपने सेवकों के) सदा ही अंग-संग रहता है।1।
हे भाई! जो मनुष्य अपने परमात्मा के साथ गहरी सांझ डाले रखते हैं, उनकी शोभा सुन-सुन के मेरे अंदर आत्मिक जीवन पैदा होता है। (वे भाग्यशाली मनुष्य सदा) परमात्मा का नाम सिमरते हैं, परमात्मा का नाम उचारते हैं, परमात्मा के नाम में ही उनका मन रंगा रहता है। हे प्रभू! (तेरा यह) सेवक (तेरे उन) सेवकों की सेवा (की दाति तेरे पास से) माँगता है, (तेरी) पूर्ण बख्शिश से (ही) मैं (उनकी) सेवा की कार कर सकता हूँ। हे मालिक प्रभू! (तेरे सेवक) नानक की (तेरे दर पर) प्रार्थना है, (-मेहर कर) मैं तेरे सेवकों के दर्शन कर सकूँ।2।
हे भाई! जिन मनुष्यों का बैठना-उठना सदा गुरमुखों की संगति में है, वे मनुष्य अति भाग्यशाली कहे जा सकते हैं। (गुरमुखों की संगति में ही रह के) आत्मिक जीवन देने वाला पवित्र नाम सिमरा जा सकता है, और मन में (उच्च आत्मिक जीवन का) प्रकाश (ज्ञान) पैदा होता है। हे भाई! (गुरमुखों की संगति में ही) सारी उम्र दुख काटा जा सकता है, और यमराज की धौंस भी समाप्त हो जाती है। पर, हे नानक! (गुरमुखों के) दर्शन उन मनुष्यों को ही नसीब होते हैं जो अपने परमात्मा को प्यारे लगते हैं।3।
हे सबसे ऊँचे, अपार और बेअंत मालिक प्रभू! कोई भी मनुष्य तेरे (सारे) गुण नहीं जान सकता। जो मनुष्य (तेरे गुण) गाते हैं, वे विकारों से बच निकलते हैं। जो मनुष्य (तेरी सिफतें) सुनते हैं, उनके अनेकों पाप नाश हो जाते हैं।
हे भाई! परमात्मा पशु-स्वभाव लोगों को, और महामूर्खों को (संसार-समुंद्र से) पार लंघा देता है, बड़े-बड़े कठोर-चिक्त मनुष्यों को भी पार लंघा देता है। हे नानक! (कह- हे प्रभू!) तेरे दास तेरी शरण पड़े रहते हैं और सदा ही तुझ पर से बलिहार जाते हैं।4।1।4।



Share On Whatsapp

Leave a comment


ਅੰਗ : 688
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥
ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।



Share On Whatsapp

Leave a comment


अंग : 688
धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥
अर्थ: हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।



Share On Whatsapp

Leave a comment





  ‹ Prev Page Next Page ›