अंग : 652
सलोकु मः ४ ॥
अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥
अर्थ: (मनमुख के) हृदय में अज्ञान है, (उस की) अक्ल मंदी होती है और सतिगुरू के ऊपर उस को सिदक नहीं होता; मन में धोखा (होने के कारण संसार में भी) वह सारा धोखा ही धोखा होता समझता है। (मनमुख मनुष्य खुद) दुःखी होते हैं (और अन्यों को) दुःखी करते हैं; सतिगुरू का हुक्म उनके चित में नही आता (भावार्थ, हुक्म नही मानते) और अपनी मत के पीछे भटकते रहते हैं; हे नानक जी! अगर हरी अपनी मेहर करे, तो ही वह गुरू के श़ब्द में लीन होते हैं ॥१॥ माया के मोह में फंसे हुए मनमुखों का मन माया के प्यार में एक जगह नहीं टिकता। हर समय दिन रात (माया में) जलते रहते हैं। अहंकार में आप दुःखी होते हैं, अन्यों को दुःखी करते हैं। उनके अंदर लोभ-रूपी बड़ा अंधेरा होता है, कोई मनुष्य उनके पास नही जाता। वह अपने अाप ही दुःखी रहते हैं, कभी सुखी नही होते, सदा जन्म मरण के चक्रों में पड़े रहते हैं। हे नानक जी! अगर वह गुरू के चरणों में चित जोड़न, तो सच्चा हरी उनको बख़्श़ लएगा ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सियाने हैं जो हरी-नाम सिमरते हैं। आत्मिक जीवन देने वाला नाम ख़ज़ाना-रूपी भोजन खाते हैं, और संतो की चरण-धूल अपने माथे पर लगाते हैं। हे नानक जी! (इस तरह के मनुष्य) हरी (के भजन-रूपी) तीर्थ में नहाते हैं और पवित्र हो जाते हैं ॥२६॥
ਅੰਗ : 453
ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ
ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥
अंग : 453
आसा छंत महला ५ घरु ४ ੴ सतिगुर प्रसादि
हरि चरन कमल मनु बेधिआ किछु आन न मीठा राम राजे ॥ मिलि संतसंगति आराधिआ हरि घटि घटे डीठा राम राजे ॥ हरि घटि घटे डीठा अम्रितो वूठा जनम मरन दुख नाठे ॥ गुण निधि गाइआ सभ दूख मिटाइआ हउमै बिनसी गाठे ॥ प्रिउ सहज सुभाई छोडि न जाई मनि लागा रंगु मजीठा ॥ हरि नानक बेधे चरन कमल किछु आन न मीठा ॥१॥
ਅੰਗ : 658
ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ। ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ – ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥
अंग : 658
रागु सोरठि बानी भगत रविदास जी की ੴ सतिगुर प्रसादि ॥ दुलभ जनमु पुंन फल पाइओ बिरथा जात अबिबेकै ॥ राजे इंद्र समसरि ग्रिह आसन बिनु हरि भगति कहहु किह लेखै ॥१॥ न बीचारिओ राजा राम को रसु ॥ जिह रस अन रस बीसरि जाही ॥१॥ रहाउ ॥ जानि अजान भए हम बावर सोच असोच दिवस जाही ॥ इंद्री सबल निबल बिबेक बुधि परमारथ परवेस नही ॥२॥ कहीअत आन अचरीअत अन कछु समझ न परै अपर माइआ ॥ कहि रविदास उदास दास मति परहरि कोपु करहु जीअ दइआ ॥३॥३॥
अर्थ: राग सोरठि में भगत रविदास जी की बाणी। अकाल पुरख एक है और सतिगुरू की कृपा द्वारा मिलता है। यह मनुष्य जन्म बहुत मुश्किल से मिलता है, (पहले किए) भले कामों के फल स्वरूप हमें मिला है, परन्तु हमारी अज्ञानता में यह व्यर्थ ही जा रहा है, (हमने कभी सोचा ही नहीं कि) जे प्रभू की बंदगी से दूर रहे तो (देवतायों के) राजा इन्दर के स्वर्ग के महल भी किसी काम न आएंगे ॥१॥ (हम मायाधारी जीवों ने) जगत-प्रभू परमात्मा के नाम के उस आनंद को कभी नहीं विचारा, जिस आनंद की बरकत से (माया के) और सारे चस्के दूर हो जाते हैं ॥१॥ रहाउ ॥ (हे प्रभू!) जानते बुझते हुए भी हम पागल और मुर्ख बने हुए हैं, हमारी उम्र के दिन (माया की ही) अच्छी बुरी विचारों में बीत रहे हैं, हमारी काम-वाश़ना बढ रही है, विचार-शक्ति घट रही है, इस बात को हमने कभी नहीं सोचा की हमारी सब से बड़ी जरुरत क्या है ॥२॥ हम कहते कुछ हैं और करते कुछ ओर हैं, माया इतनी बलवान हो रही है कि हमें (अपनी मुर्खता की) समझ ही नहीं होती। (हे प्रभू!) तेरा दास रविदास कहता है – मैं अब इस (मुर्ख-पुने) से निरलेप हो गया हूँ, (मेरे अनजानपुने पर) गुस्सा ना करना और मेरी आत्मा पर मेहर करना ॥३॥३॥
ਅੰਗ : 690
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।
अंग : 690
धनासरी छंत महला ४ घरु १ सतिੴ गुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्ह्हारी जा नामु लई ता जीवा ॥ स्रवणी सुणी त इहु मनु त्रिपतै गुरमुखि अंम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥ सतसंगति मिलै वडभागि ता हरि रसु आवए जीउ ॥ अनदिनु रहै लिव लाइ त सहजि समावए जीउ ॥ सहजि समावै ता हरि मनि भावै सदा अतीतु बैरागी ॥ हलति पलति सोभा जग अंतरि राम नामि लिव लागी ॥ हरख सोग दुहा ते मुकता जो प्रभु करे सु भावए ॥ सतसंगति मिलै वडभागि ता हरि रसु आवए जीउ ॥३॥ दूजै भाइ दुखु होइ मनमुख जमि जोहिआ जीउ ॥ हाइ हाइ करे दिनु राति माइआ दुखि मोहिआ जीउ ॥ माइआ दुखि मोहिआ हउमै रोहिआ मेरी मेरी करत विहावए ॥ जो प्रभु देइ तिसु चेतै नाही अंति गइआ पछुतावए ॥ बिनु नावै को साथि न चालै पुत्र कलत्र माइआ धोहिआ ॥ दूजै भाइ दुखु होइ मनमुखि जमि जोहिआ जीउ ॥४॥ करि किरपा लेहु मिलाइ महलु हरि पाइआ जीउ ॥ सदा रहै कर जोड़ि प्रभु मनि भाइआ जीउ ॥ प्रभु मनि भावै ता हुकमि समावै हुकमु मंनि सुखु पाइआ ॥ अनदिनु जपत रहै दिनु राती सहजे नामु धिआइआ ॥ नामो नामु मिली वडिआई नानक नामु मनि भावए ॥ करि किरपा लेहु मिलाइ महलु हरि पावए जीउ ॥५॥१॥
अर्थ: राग धनासरी, घर १ मे गुरु रामदास जी की बाणी ‘छंद’। अकाल पूरख एक है व् परमात्मा की कृपा द्वारा मिलता है। हे भाई! अगर परमात्मा आप कृपा कर, तो उस का नाम सिमरा जा सकता है। अगर गुरु मिल जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१। हे भाई ! पूरे गुरु के द्वारा (मेरे) मन में (भगवान के साथ) सदा-थिर रहने वाला प्यार बन गया है। (गुरु की कृपा के साथ) मैं उस (भगवान) को दिन रात सुमिरता रहता हूँ, मुझे वह कभी भी नहीं भूलता। मैं उस को कभी भुलता नहीं, मैं हर समय (उस भगवान को) हृदय में बसाए रखता हूँ। जब मैं उस का नाम जपता हूँ, तब मुझे आत्मिक जीवन प्राप्त होता है। जब मैं आपने कानो के साथ (हरि-नाम) सुनता हूँ तब (मेरा) यह मन (माया की तरफ से) तृप्त हो जाता है। हे भाई ! मैं गुरु की शरण में आकर आत्मिक जीवन देने वाला नाम-जल पीता रहता हूँ (जब भगवान मनुख ऊपर कृपा की) निगाह करता है, तब (उस को) गुरु मिलाता है (तब हर समय उस मनुख के अंदर) अच्छे मंदे की परख कर सकने वाली समझ काम करती है। हे भाई ! पूरे गुरु की कृपा के साथ मेरे अंदर (भगवान के साथ) सदा कायम रहने वाला प्यार बन गया है।2। (जिस मनुष्य को) बड़ी किस्मत से साधु-संगत प्राप्त हो जाती है, तो उसको परमात्मा के नाम का स्वाद आने लग जाता है, वह हर वक्त (प्रभु की याद में) तवज्जो जोड़े रखता है, आत्मिक अडोलता में टिका रहता है। जब मनुष्य आत्मिक अडोलता में लीन हो जाता है, तब परमात्मा को प्यारा लगने लग जाता है, तब माया के मोह से परे लांघ जाता है, निर्लिप हो जाता है। इस लोक में, परलोक में, सारे संसार में उसकी शोभा होने लग जाती है, परमात्मा के नाम में उसकी लगन लगी रहती है। वह मनुष्य खुशी-ग़मी दोनों से स्वतंत्र हो जाता है, जो कुछ परमात्मा करता है वह उसको अच्छा लगने लगता है। हे भाई! जब बड़ी किस्मत से किसी मनुष्य को साधु-संगत प्राप्त होती है तब उसको परमात्मा के नाम का रस आने लग पड़ता है।3। हे भाई! अपने मन के पीछे चलने वाले मनुष्य को आत्मिक मौत ने सदा अपनी निगाह तले रखा हुआ है, माया के मोह के कारण उसे सदा दुख व्यापता है। वह दिन रात ‘हाय हाय’ करता रहता है, माया के दुख में फंसा रहता है। वह सदा माया के दुख में ग्रसा हुआ अहंम् के कारण क्रोधातुर भी रहता है। उसकी सारी उम्र ‘मेरी माया मेरी माया’ करते हुए बीत जाती है। जो परमात्मा (उसे सब कुछ) दे रहा है उस परमात्मा को वह कभी याद नहीं करता, आखिर में जब यहाँ से चलता है तो पछताता है। पुत्र, स्त्री (आदि) हरि-नाम के बिना कोई (मनुष्य के) साथ नहीं जाता, दुनिया की माया उसे छल लेती है। हे भाई! अपने मन के पीछे चलने वाले मनुष्य को आत्मिक मौत ग्रसे रखती है, माया के कारण उस को सदा दुख व्यापता है।4। हे हरि! जिस मनुष्य को तू (अपनी) कृपा करके (अपने चरणों में) जोड़ लेता है, उसको तेरी हजूरी प्राप्त हो जाती है। (हे भाई! वह मनुष्य प्रभु की हजूरी में) सदा हाथ जोड़ के टिका रहता है, उसको (अपने) मन में प्रभु प्यारा लगता है। जब मनुष्य को अपने मन में प्रभु प्यारा लगने लगता है, तब वह प्रभु की रजा में टिक जाता है, और हुक्म मान के आत्मिक आनंद लेता है। वह मनुष्य हर वक्त दिन रात परमात्मा का नाम जपता रहता है, आत्मिक अडोलता में टिक के वह हरि-नाम स्मरण करता रहता है। हे नानक! परमात्मा का (हर वक्त) नाम-स्मरण करने से (ही) उसको बड़ाई मिली रहती है, प्रभु का नाम (उसको अपने) मन में प्यारा लगता है। हे हरि! (अपनी) कृपा करके (जिस मनुष्य को तू अपने चरणों में) जोड़ लेता है, उसको तेरी हजूरी प्राप्त हो जाती है।5।1।
ਅੰਗ : 685
ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
ਅਰਥ: ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ।੧।ਰਹਾਉ। ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ। ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ।੧। ਹੇ ਭਾਈ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ। ਹੇ ਨਾਨਕ! ਆਖ-ਹੇ ਪ੍ਰਭੂ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇਂ।੨।੪।੯।੯।੧੩।੫੮।੪।੯੩।
अंग : 685
धनासरी महला ९ ॥ अब मै कउनु उपाउ करउ ॥ जिह बिधि मन को संसा चूकै भउ निधि पारि परउ ॥१॥ रहाउ ॥ जनमु पाइ कछु भलो न कीनो ता ते अधिक डरउ ॥ मन बच क्रम हरि गुन नही गाए यह जीअ सोच धरउ ॥१॥ गुरमति सुनि कछु गिआनु न उपजिओ पसु जिउ उदरु भरउ ॥ कहु नानक प्रभ बिरदु पछानउ तब हउ पतित तरउ ॥२॥४॥९॥९॥१३॥५८॥४॥९३॥
अर्थ: हे भाई! अब मैं कौन सा यतन करूँ (जिससे मेरे) मन का सहम खत्म हो जाए, और, मैं संसार-समुंद्र से पार लांघ जाऊँ।1। रहाउ। हे भाई! मानस जन्म प्राप्त करके मैंने कोई भलाई नहीं की, इसलिए मैं बहुत डरता रहता हूँ। मैं (अपने) अंदर (हर वक्त) यही चिंता करता रहता हूँ कि मैंने अपने मन से अपने वचन से, कर्म से (कभी भी) परमात्मा के गुण नहीं गाए।1। हे भाई! गुरू की मति सुन के मेरे अंदर आत्मिक जीवन की कुछ भी सूझ पैदा नहीं हुई, मैं पशू की तरह (रोज) अपना पेट भर लेता हूँ। हे नानक! कह– हे प्रभू! मैं विकारी तब ही (संसार-समुंद्र से) पार लांघ सकता हूँ अगर तू अपना मूल कदीमों वाला प्यार वाला स्वभाव याद रखे।2।4।9।9।13।58।4।93।
ਅੰਗ : 830
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
ਅਰਥ: ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ—) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ)।1। ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ—) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।1। (ਸੁਹਾਗਣ ਆਖਦੀ ਹੈ—) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ। ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।2। ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ। ਰਹਾਉ ਦੂਜਾ।1। 128।
अंग : 830
रागु बिलावलु महला ५ घरु १३ पड़ताल ੴ सतिगुर प्रसादि ॥ मोहन नीद न आवै हावै हार कजर बसत्र अभरन कीने ॥ उडीनी उडीनी उडीनी ॥ कब घरि आवै री ॥१॥ रहाउ ॥ सरनि सुहागनि चरन सीसु धरि ॥ लालनु मोहि मिलावहु ॥ कब घरि आवै री ॥१॥ सुनहु सहेरी मिलन बात कहउ सगरो अहं मिटावहु तउ घर ही लालनु पावहु ॥ तब रस मंगल गुन गावहु ॥ आनद रूप धिआवहु ॥ नानकु दुआरै आइओ ॥ तउ मै लालनु पाइओ री ॥२॥ मोहन रूपु दिखावै ॥ अब मोहि नीद सुहावै ॥ सभ मेरी तिखा बुझानी ॥ अब मै सहजि समानी ॥ मीठी पिरहि कहानी ॥ मोहनु लालनु पाइओ री ॥ रहाउ दूजा ॥१॥१२८॥
अर्थ: हे मोहन-भगवान ! (जैसे पती से विछुड़ी हुई स्त्री चाहे) हार, काजल, कपड़े, गहिणे पहनती है, (पर विछोड़े के कारण) (उस को) नींद नहीं आती, (पती के इंतज़ार में वह) हर समय उदास उदास रहती है, (और सहेली से पुछती है-) हे बहन ! (मेरा पती) कब घर आएगा (इसी प्रकार, हे मोहन ! तेरे से विछुड़ के मुझे शांती नहीं आती)।1।रहाउ। हे मोहन भगवान ! मैं गुरमुख सुहागण की शरण पड़ती हूँ, उस के चरणों पर (अपना) सिर रख कर (पुछती हूँ-) हे बहन ! मुझे सुंदर लाल मिला दे (बता, वह) कब मेरे हृदय-घर में आएगा।1। (सुहागण कहती है-) हे सखी ! सुन, मैं तुझे मोहन-भगवान के मिलने की बात सुनाती हूँ। तूँ (अपने अंदर से) सारा अहंकार दूर कर के। तब तूँ अपने हृदय-घर में ही उस सुंदर लाल को खोज पाएगी। (हृदय-घर में उस का दर्शन कर के) फिर तूँ खुशी आनंद पैदा करने वाले हरि-गुण गायन करना, और उस भगवान का सुमिरन करना जो केवल आनंद ही आनंद-रूप है। हे बहन ! नानक (भी उस गुरु के) दर पर आ गया है, (गुरु के दर पर आ के) मैं (नानक ने हृदय-घर में ही) सुंदर लाल खोज लिया है।2। हे बहन ! (अब) मोहन भगवान मुझे दर्शन दे रहा है, अब (माया के मोह की तरफ से पैदा हुई) उपरामता मुझे मिठ्ठी लग रही है, मेरी सारी माया की तृष्णा मिट गई है। अब मैं आत्मिक अढ़ोलता में टिक गई हूँ। भगवान-पती की सिफ़त-सालाह की बाते मुझे प्यारी लग रही हैं। हे बहन ! अब मैंने सुंदर लाल मोहण खोज लिया है।रहाउ दूजा।1।128।
ਅੰਗ : 633
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।
अंग : 633
सोरठि महला ९ ॥ इह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥ कहंउ कहा यिआ मन बउरे कउ इन सिउ नेहु लगाइओ ॥ दीना नाथ सकल भै भंजन जसु ता को बिसराइओ ॥२॥ सुआन पूछ जिउ भइओ न सूधउ बहुतु जतनु मै कीनउ ॥ नानक लाज बिरद की राखहु नामु तुहारउ लीनउ ॥३॥९॥
अर्थ: हे बही! इस जगत में कोई (अंत तक साथ निभाने वाला) मित्र (मैने) नहीं देखा। सारा संसार अपने सुख में ही जुटता पड़ा है। दुःख में (कोई किसी का) साथी नहीं बनता।१।रहाउ। हे भाई! स्त्री, मित्र, पुत्र, रिश्तेदार-यह सरे धन से (ही) मोह करते हैं। जब यह मनुख को कंगाल देखते हैं, (तभी) साथ छोड़ कर भाग जाते हैं।१।हे भाई! मैं इस पागल मन को क्या समझाऊँ? (इसने) इन (कच्चे साथियों) के साथ प्यार डाला हुआ है। (जो परमात्मा) गरीबों का रखवाला और सारे डर नाश करने वाला है उसकी सिफत सालाह (इसने) भुलाई हुई है।2। हे भाई! जैसे कुत्ते की पूँछ सीधी नहीं होती (इसी तरह इस मन की परमात्मा की याद के प्रति लापरवाही हटती नहीं) मैंने बहुत यत्न किया है। हे नानक! (कह– हे प्रभू! अपने) बिरदु भरे प्यार वाले स्वभाव की लाज रख (मेरी मदद कर, तो ही) मैं तेरा नाम जप सकता हूँ।3।9।
ਅੰਗ : 853
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥
ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧। ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨। (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ। ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।
अंग : 853
सलोक मः ३ ॥ जगतु जलंदा रखि लै आपणी किरपा धारि ॥ जितु दुआरै उबरै तितै लैहु उबारि ॥ सतिगुरि सुखु वेखालिआ सचा सबदु बीचारि ॥ नानक अवरु न सुझई हरि बिनु बखसणहारु ॥१॥ मः ३ ॥ हउमै माइआ मोहणी दूजै लगै जाइ ॥ ना इह मारी न मरै ना इह हटि विकाइ ॥ गुर कै सबदि परजालीऐ ता इह विचहु जाइ ॥ तनु मनु होवै उजला नामु वसै मनि आइ ॥ नानक माइआ का मारणु सबदु है गुरमुखि पाइआ जाइ ॥२॥ पउड़ी ॥ सतिगुर की वडिआई सतिगुरि दिती धुरहु हुकमु बुझि नीसाणु ॥ पुती भातीई जावाई सकी अगहु पिछहु टोलि डिठा लाहिओनु सभना का अभिमानु ॥ जिथै को वेखै तिथै मेरा सतिगुरू हरि बखसिओसु सभु जहानु ॥ जि सतिगुर नो मिलि मंने सु हलति पलति सिझै जि वेमुखु होवै सु फिरै भरिसट थानु ॥ जन नानक कै वलि होआ मेरा सुआमी हरि सजण पुरखु सुजानु ॥ पउदी भिति देखि कै सभि आइ पए सतिगुर की पैरी लाहिओनु सभना किअहु मनहु गुमानु ॥१०॥
अर्थ: हे प्रभू! (विकारों में) जल रहे संसार को अपनी मेहर से बचा लें, जिस भी तरीके से ये बच सकता है उसी तरह बचा ले।
हे नानक! सदा-स्थिर प्रभू की सिफत सालाह की बाणी मन में बसा के (जिस मनुष्य को) सतिगुरू ने (सिमरन का) आत्मिक आनंद दिखा दिया, उसको यह समझ आ जाती है कि परमात्मा के बिना कोई और ये बख्शिश करने वाला नहीं है।1। हे भाई! माया का अहंकार (सारे संसार को) अपने वश में करने की समर्थता रखने (की मानसिकता) वाला है, (इसके असर तले जीव परमात्मा को बिसार के) और (के मोह) में फसता है। ये अहंकार ना (किसी और से) मारा जा सकता है, ना ही ये खुद मरता है, ना ही यह किसी दुकान पर बेचा जा सकता है। जब इसको गुरू के शबद द्वारा अच्छी तरह जलाया जाता है, तब ही यह (जीव के) अंदर से समाप्त होता है। (हे भाई! जिस मनुष्य के अंदर से माया का अहंकार खत्म हो जाता है उसका) तन (उसका) मन पवित्र हो जाता है, उसके मन में परमात्मा का नाम आ बसता है। हे नानक! गुरू का शबद ही माया के प्रभाव को (असर को) खत्म करने का एक मात्र) वसीला है, और, ये शबद गुरू की शरण पड़ने पर ही मिलता है।2। (जो) इज्जत गुरू (अमरदास जी) की (हुई, वह) गुरू (अंगद देव जी) ने परमात्मा की हजूरी से (मिला) हुकम समझ के परवाना समझ के (उनको) दी। पुत्रों ने, भतीजों ने, और साक-संबन्धियों ने अच्छी तरह परख के देख लिया था (गुरू ने) सबका गुमान दूर कर दिया। हे भाई! परमात्मा ने (गुरू के माध्यम से) सारे संसार को (नाम की) बख्शिश की है; जहाँ भी कोई देखता है वहाँ ही प्यारा गुरू (नाम की दाति देने के लिए मौजूद) है। जो मनुष्य गुरू को मिल के पतीजता है वह इस लोक में और परलोक में कामयाब हो जाता है, पर जो मनुष्य गुरू की तरफ से मुँह मोड़ता है, वह भटकता फिरता है, उसका हृदय-स्थल (विकारों से) गंदा बना रहता है। हे नानक! (कह-) सब के दिल की जानने वाला सब का मित्र सबमें व्यापक प्रभू अपने सेवक के पक्ष में रहता है। हे भाई! (गुरू के दर से) आत्मिक खुराक मिलती देख के सारे लोग गुरू के चरणों में आ लगे। गुरू ने सबके मन से अहंकार दूर कर दिया।10
ਅੰਗ : 668
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥