ਅੰਗ : 619
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ : ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥
21 ਫਰਵਰੀ ਨੂੰ ਸ਼ਹੀਦੀ ਦਿਹਾੜਾ ਗੁਰਦੁਵਾਰਾ ਨਨਕਾਣਾ ਸਾਹਿਬ ਜੀ ਵਿਖੇ ਹੋਏ ਸਿੰਘਾਂ ਦਾ ਰਿਹਾ ਹੈ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ ।
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੋ ਗੁਰੂ ਨਾਨਕ ਸਾਹਿਬ ਦਾ ਜਨਮ ਅਸਥਾਨ ਹੈ, ਦਾ ਪ੍ਰਬੰਧ ਸੰਨ 1920 ਵਿੱਚ ਮਹੰਤ ਨਰਾਇਣ ਦਾਸ ਚਲਾਉਂਦਾ ਸੀ, ਜਿਹੜਾ ਸਾਰੀ ਮਹੰਤ ਸ਼੍ਰੇਣੀ ਵਿਚੋਂ ਅਤਿ ਦਰਜੇ ਦਾ ਸ਼ਰਾਬੀ ਅਤੇ ਭੈੜੇ ਆਚਰਣ ਵਾਲਾ ਸੀ। ਉਸ ਨੇ ਪਵਿੱਤਰ ਗੁਰਧਾਮ ਨੂੰ ਅਯਾਸ਼ੀ ਦਾ ਅੱਡਾ ਬਣਾਇਆ ਹੋਇਆ ਸੀ। ਉਸ ਨੇ 1917 ਈ. ਵਿੱਚ ਗੁਰਦੁਆਰੇ ਦੀ ਹਦੂਦ ਅੰਦਰ ਵੇਸਵਾ ਦਾ ਨਾਚ ਕਰਾਇਆ। ਗੁਰਦੁਆਰੇ ਦੀ ਹਦੂਦ ਅੰਦਰ ਸ਼ਰ੍ਹੇਆਮ ਸ਼ਰਾਬ ਦਾ ਦੌਰ ਚਲੌਦਾ ਰਹਿੰਦਾ ਸੀ ਅਤੇ ਉਸ ਦੇ ਚੇਲੇ ਖ਼ਤਰਨਾਕ ਹੱਦ ਤਕ ਵਿਗੜੇ ਹੋਏ ਸਨ। ਸੰਨ 1918 ਨੂੰ ਇੱਕ ਰਿਟਾਇਰਡ ਸਿੰਧੀ ਅਫਸਰ ਆਪਣੇ ਪਰਵਾਰ ਸਮੇਤ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਨੂੰ ਆਇਆ ਤਾਂ ਰਾਤ ਸਮੇਂ ਉਸ ਦੀ 13 ਸਾਲਾ ਲੜਕੀ ਦਾ ਮਹੰਤ ਦੇ ਇੱਕ ਚੇਲੇ ਨੇ ਬਲਾਤਕਾਰ ਕੀਤਾ। ਉਸੇ ਸਾਲ ਹੀ ਪੂਰਨਮਾਸ਼ੀ ਨੂੰ ਜ਼ਿਲ੍ਹਾ ਲਾਇਲਪੁਰ ਦੇ ਜੜ੍ਹਾਂ ਵਾਲੇ ਇਲਾਕੇ ਦੀਆਂ ਛੇ ਬੀਬੀਆਂ ਗੁਰਦੁਆਰੇ ਦੇ ਦਰਸ਼ਨਾਂ ਨੂੰ ਆਈਆਂ ਤਾਂ ਮਹੰਤ ਦੇ ਚੇਲਿਆਂ ਨੇ ਉਨ੍ਹਾਂ ਦਾ ਵੀ ਇਹੋ ਹਸ਼ਰ ਕੀਤਾ। ਜਦ ਕੁਝ ਸਿੱਖਾਂ ਨੇ ਮਹੰਤ ਕੋਲ ਇਸ ਗੱਲ ਦਾ ਰੋਸ ਕੀਤਾ ਤਾਂ ਅੱਗੋਂ ਉਸ ਨੇ ਇਹ ਕਿਹਾ ਕਿ ਗੁਰਦੁਆਰਾ ਸਾਡੀ ਨਿੱਜੀ ਦੁਕਾਨ ਹੈ, ਇਥੇ ਤੁਸੀਂ ਆਪਣੀਆਂ ਇਸਤਰੀਆਂ ਨੂੰ ਨਾ ਭੇਜਿਆ ਕਰੋ। ਇਸ ਮਹੰਤ ਦੀ ਵਧ ਰਹੀ ਗੁੰਡਾਗਰਦੀ ਨੂੰ ਵੇਖਦੇ ਹੋਏ 26 ਜਨਵਰੀ 1921 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਇਹ ਗੁਰਮਤਾ ਪਾਸ ਕੀਤਾ ਗਿਆ ਕਿ 4, 5 ਅਤੇ 6 ਮਾਰਚ 1921 ਈ. ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਪੰਥ ਦਾ ਇੱਕ ਭਾਰੀ ਇਕੱਠ ਕੀਤਾ ਜਾਵੇ, ਜਿਸ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਤਜਵੀਜ਼ਾਂ ਹੋਣੀਆਂ ਸਨ। ਖਾਸ ਕਰਕੇ ਸ੍ਰੀ ਨਨਕਾਣਾ ਸਾਹਿਬ ਦੇ ਮਹੰਤ ਬਾਰੇ ਵਿਚਾਰ ਕੀਤੀ ਜਾਣੀ ਸੀ ਕਿ ਉਸ ਨੂੰ ਆਪਣੇ ਆਪ ਦਾ ਅਤੇ ਗੁਰਦੁਆਰੇ ਦੇ ਪ੍ਰਬੰਧ ਦਾ ਸੁਧਾਰ ਕਰਨ ਲਈ ਕਿਹਾ ਜਾਵੇ।
ਦੂਜੇ ਪਾਸੇ ਜਦ ਮਹੰਤ ਨਰੈਣੂ ਨੂੰ ਇਸ ਫੈਸਲੇ ਦੀ ਸੂਹ ਮਿਲੀ ਤਾਂ ਉਸ ਨੇ ਵੀ ਇੱਕ ਸਨਾਤਨ ਸਿੱਖ ਕਾਨਫਰੰਸ ਲਾਹੌਰ ਵਿਖੇ 19, 20 ਅਤੇ 21 ਫਰਵਰੀ ਨੂੰ ਬਾਬਾ ਕਰਤਾਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਸੱਦ ਲਈ, ਜਿਸ ਵਿੱਚ ਬਹੁਤ ਸਾਰੇ ਗੁਰਦੁਆਰਿਆਂ ਦੇ ਮਹੰਤਾਂ ਅਤੇ ਸਰਬਰਾਹਾਂ ਨੂੰ ਸੱਦਾ ਦਿੱਤਾ ਗਿਆ ਇਹ ਵਿਚਾਰ ਕਰਨ ਲਈ ਕਿ ਇਨ੍ਹਾਂ ਅਕਾਲੀ ਸੁਧਾਰਕਾਂ ਦਾ ਡੱਟ ਕੇ ਮੁਕਾਬਲਾ ਕਿਵੇਂ ਕਰਨਾ ਹੈ? ਮਹੰਤ ਸਾਜ਼ਿਸ਼ਾਂ ਕਰਨ ਵਿੱਚ ਬੜਾ ਮਾਹਰ ਸੀ। ਉਹ ਇੱਕ ਪਾਸੇ ਇਹ ਕਹਿ ਰਿਹਾ ਸੀ ਕਿ ਮੈਂ ਸ਼੍ਰੋਮਣੀ ਕਮੇਟੀ ਦੀ ਹਰ ਸ਼ਰਤ ਮੰਨਣ ਲਈ ਤਿਆਰ ਹਾਂ, ਦੂਸਰੇ ਪਾਸੇ ਉਸ ਨੇ ਇਲਾਕੇ ਦੇ ਰਾਂਝੇ ਅਤੇ ਰੀਹਾਨੇ ਵਰਗੇ ਚੋਟੀ ਦੇ ਬਦਮਾਸ਼ਾਂ, ਗੁੰਡਿਆਂ ਨੂੰ ਇਕੱਠਾ ਕਰਕੇ ਇਹ ਗੋਂਦ ਗੁੰਦੀ ਕਿ 4, 5 ਅਤੇ 6 ਮਾਰਚ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਇਕੱਠੇ ਹੋਏ ਪੰਥਕ ਆਗੂਆਂ ਨੂੰ ਹਮਲਾ ਕਰਕੇ ਖਤਮ ਕਰ ਦੇਣਾ ਹੈ। ਇਸ ਲਈ ਉਸ ਨੇ ਕਈ ਪਠਾਣਾਂ ਨੂੰ ਨੌਕਰ ਵੀ ਰੱਖ ਲਿਆ ਅਤੇ ਬਹੁਤ ਸਾਰੇ ਟਕੂਏ, ਛਵ੍ਹੀਆਂ, ਗੰਡਾਸੇ, ਬੰਦੂਕਾਂ ਅਤੇ ਪਿਸਤੌਲਾਂ ਆਦਿ ਹਥਿਆਰ ਇਕੱਠੇ ਕਰ ਲਏ। ਭਾਰੀ ਗਿਣਤੀ ਵਿੱਚ ਗੋਲੀ ਸਿੱਕਾ, ਮਿੱਟੀ ਦਾ ਤੇਲ ਅਤੇ ਲੱਕੜਾਂ ਦਾ ਜਖ਼ੀਰਾ ਜਮ੍ਹਾਂ ਕਰ ਲਿਆ।
ਮਹੰਤ ਨਰੈਣੂ ਦੀ ਇਸ ਕੋਝੀ ਹਰਕਤ ਦੀ ਸੂਹ ਭਾਈ ਵਰਿਆਮ ਸਿੰਘ ਦੇ ਰਾਹੀਂ, ਜਿਸ ਨੂੂੰ ਸੂਹੀਏ ਦੇ ਤੌਰ ਤੇ ਮਹੰਤ ਕੋਲ ਛੱਡਿਆ ਹੋਇਆ ਸੀ, ਭਾਈ ਕਰਤਾਰ ਸਿੰਘ ਝੱਬਰ ਹੋਰਾਂ ਨੂੰ ਲੱਗੀ ਕਿ ਮਹੰਤ ਦੀ ਨੀਅਤ ਸਾਫ ਨਹੀਂ ਅਤੇ ਉਹ ਪੰਥਕ ਆਗੂਆਂ ਨੂੰ ਖਤਮ ਕਰਨਾ ਚਾਹੁੰਦਾ ਹੈ। ਉਸ ਨੇ ਇਲਾਕੇ ਦੇ ਮੁਖੀ ਸਿੰਘਾਂ ਜਿਵੇਂ ਭਾਈ ਲਛਮਣ ਸਿੰਘ ਧਾਰੋਵਾਲੀ, ਭਾਈ ਬੂਟਾ ਸਿੰਘ ਲਾਇਲਪੁਰੀ ਆਦਿ ਨਾਲ ਸਲਾਹ ਕੀਤੀ ਕਿ ਮਾਰਚ ਦੀ ਸਿੱਖ ਕਾਨਫਰੰਸ ਤੋਂ ਪਹਿਲਾਂ ਹੀ ਮਹੰਤ ਨਾਲ ਸਿੱਝ ਲਿਆ ਜਾਵੇ। ਇਸ ਨੇ ਆਪਣੀ ਹਰਕਤ ਤੋਂ ਬਾਜ਼ ਨਹੀਂ ਆਉਣਾ। ਇਸ ਲਈ ਗੁਰਦੁਆਰੇ ਤੇ ਅਚਾਨਕ ਉਸ ਵੇਲੇ ਕਬਜ਼ਾ ਕਰ ਲਿਆ ਜਾਵੇ, ਜਦੋਂ ਮਹੰਤ ਲਾਹੌਰ ਵਿਖੇ ਹੋ ਰਹੀ ਸਨਾਤਨ ਕਾਨਫਰੰਸ ਵਿੱਚ ਗਿਆ ਹੋਵੇ।
੧੭ ਫਰਵਰੀ ੧੯੨੧
17 ਫਰਵਰੀ 1921 ਈ. ਨੂੰ ਗੁ: ਸੱਚਾ ਸੌਦਾ ਚੂਹੜਕਾਣਾ ਵਿਖੇ ਮੀਟਿੰਗ ਕਰਕੇ ਮਤਾ ਪਕਾਇਆ ਗਿਆ ਕਿ 19 ਫਰਵਰੀ ਦੀ ਸ਼ਾਮ ਨੂੰ ਭਾਈ ਲਛਮਣ ਸਿੰਘ ਅਤੇ ਭਾਈ ਕਰਤਾਰ ਸਿੰਘ ਝੱਬਰ ਪਿੰਡਾਂ ਵਿਚੋਂ ਸਿੰਘਾਂ ਦਾ ਜਥਾ ਇਕੱਤਰ ਕਰਕੇ ਸ੍ਰੀ ਨਨਕਾਣਾ ਸਾਹਿਬ ਵੱਲ ਚਾਲੇ ਪਾ ਦੇਣ। 19 ਫਰਵਰੀ ਦੀ ਸ਼ਾਮ ਨੂੰ ਭਾਈ ਲਛਮਣ ਸਿੰਘ ਦਾ ਜਥਾ ਚੰਦਰਕੋਟ ਦੀ ਝਾਲ ਤੇ ਪਹੁੰਚ ਜਾਵੇ, ਉਥੇ ਹੀ ਭਾਈ ਕਰਤਾਰ ਸਿੰਘ ਝੱਬਰ ਦਾ ਜਥਾ ਉਸ ਨੂੰ ਮਿਲ ਪਵੇਗਾ ਅਤੇ ਫਿਰ ਇਕੱਠੇ ਹੋ ਕੇ ਸ੍ਰੀ ਨਨਕਾਣਾ ਸਾਹਿਬ ਵੱਲ ਕੂਚ ਕੀਤਾ ਜਾਵੇ। ਇਹ ਸਾਰੇ ਫੈਸਲੇ ਦੀ ਖ਼ਬਰ ਪੰਥਕ ਆਗੂਆਂ ਤੋਂ ਗੁਪਤ ਰੱਖੀ ਗਈ।
20 ਫਰਵਰੀ
20 ਫਰਵਰੀ ਨੂੰ ਭਾਈ ਲਛਮਣ ਸਿੰਘ ਡੇਢ ਕੁ ਸੌ ਸਿੰਘਾਂ ਦਾ ਜਥਾ ਲੈ ਕੇ ਚੱਲ ਪਿਆ ਅਤੇ ਭਾਈ ਕਰਤਾਰ ਸਿੰਘ ਝੱਬਰ ਨੇ ਵੀ ਗੁਰਦੁਆਰਾ ਸੱਚਾ ਸੌਦਾ ਵਿਖੇ 2200 ਸਿੰਘਾਂ ਦਾ ਜਥਾ ਇਕੱਠਾ ਕਰ ਲਿਆ। ਦੂਜੇ ਪਾਸੇ 20 ਫਰਵਰੀ ਨੂੰ ਹੀ ਲਾਹੌਰ ਵਿਖੇ ਅਕਾਲੀ ਅਖ਼ਬਾਰ ਦੇ ਦਫ਼ਤਰ ਵਿੱਚ ਪੰਥਕ ਮੁਖੀਆਂ ਦੀ ਇਕੱਤਰਤਾ ਹੋਣੀ ਸੀ, ਜਿਸ ਵਿੱਚ ਮਾਸਟਰ ਤਾਰਾ ਸਿੰਘ, ਸ. ਤੇਜਾ ਸਿੰਘ ਸਮੁੰਦਰੀ, ਸ. ਹਰਚਰਨ ਸਿੰਘ, ਗਿਆਨੀ ਸਰਦੂਲ ਸਿੰਘ ਕਵੀਸ਼ਰ, ਮਾਸਟਰ ਸੁੰਦਰ ਸਿੰਘ ਲਾਇਲਪੁਰੀ, ਸ. ਜਸਵੰਤ ਸਿੰਘ ਝਬਾਲ ਅਤੇ ਭਾਈ ਦਲੀਪ ਸਿੰਘ ਇਕੱਠੇ ਹੋਏ ਤਾਂ ਉਥੇ ਪੰਥਕ ਆਗੂਆਂ ਨੂੰ ਭਾਈ ਕਰਤਾਰ ਸਿੰਘ ਝੱਬਰ ਹੋਰਾਂ ਦੇ ਫੈਸਲੇ ਦਾ ਪਤਾ ਲੱਗਾ। ਉਨ੍ਹਾਂ ਨੇ ਫੈਸਲਾ ਕੀਤਾ ਕਿ ਪਹਿਲਾਂ ਮਿੱਥੇ ਹੋਏ ਪ੍ਰੋਗਰਾਮ ਤੋਂ ਪਹਿਲੋਂ ਕੋਈ ਵੀ ਜਥਾ ਸ੍ਰੀ ਨਨਕਾਣਾ ਸਾਹਿਬ ਨਾ ਭੇਜਿਆ ਜਾਵੇ। ਭਾਈ ਕਰਤਾਰ ਸਿੰਘ ਝੱਬਰ ਅਤੇ ਭਾਈ ਲਛਮਣ ਸਿੰਘ ਨੂੰ ਰੋਕਣ ਲਈ ਦੋ ਆਦਮੀ ਭੇਜੇ, ਜਿਹੜੇ ਭਾਈ ਕਰਤਾਰ ਸਿੰਘ ਝੱਬਰ ਨੂੰ ਗੁਰਦੁਆਰਾ ਸੱਚਾ ਸੌਦਾ ਜਾ ਕੇ ਮਿਲੇ ਅਤੇ ਪੰਥਕ ਆਗੂਆਂ ਦੇ ਫੈਸਲੇ ਬਾਰੇ ਦੱਸ ਕੇ ਉਨ੍ਹਾਂ ਨੂੰ ਸ੍ਰੀ ਨਨਕਾਣਾ ਸਾਹਿਬ ਨਾ ਜਾਣ ਲਈ ਮਨਾ ਲਿਆ। ਪਰ ਝੱਬਰ ਨੇ ਕਿਹਾ ਕਿ ਜੇ ਹੋਰ ਜਥੇ ਸ੍ਰੀ ਨਨਕਾਣਾ ਸਾਹਿਬ ਪੁੱਜ ਗਏ ਤਾਂ ਉਨ੍ਹਾਂ ਦੇ ਨੁਕਸਾਨ ਦਾ ਜ਼ਿੰਮੇਵਾਰ ਕੌਣ ਹੋਵੇਗਾ ਤਾਂ ਉਨ੍ਹਾਂ ਜਥਿਆਂ ਨੂੰ ਰੋਕਣ ਦੀ ਜ਼ਿੰਮੇਵਾਰੀ ਭਾਈ ਦਲੀਪ ਸਿੰਘ ਸਾਹੋਵਾਲ ਨੇ ਆਪਣੇ ਸਿਰ ਲਈ ਅਤੇ ਆਪਣੇ ਕੁਝ ਆਦਮੀ ਸ੍ਰੀ ਨਨਕਾਣਾ ਸਾਹਿਬ ਨੂੰ ਆਉਂਦੇ ਰਾਹਾਂ ਤੇ ਖਿੰਡਾ ਦਿੱਤੇ ਤਾਂ ਜੋ ਆਉਣ ਵਾਲੇ ਜਥਿਆਂ ਨੂੰ ਪੰਥਕ ਆਗੂਆਂ ਦੇ ਫੈਸਲੇ ਬਾਰੇ ਦੱਸ ਕੇ ਵਾਪਸ ਮੋੜ ਦੇਣ। ਆਪ ਭਾਈ ਦਲੀਪ ਸਿੰਘ, ਭਾਈ ਲਛਮਣ ਸਿੰਘ ਦੇ ਜਥੇ ਨੂੰ ਰੋਕਣ ਲਈ ਚੰਦਰਕੋਟ ਦੀ ਝਾਲ ਤੇ ਪਹੁੰਚੇ ਤਾਂ ਉਥੇ ਭਾਈ ਲਛਮਣ ਸਿੰਘ ਦਾ ਜਥਾ ਨਾ ਮਿਲਿਆ। ਭਾਈ ਦਲੀਪ ਸਿੰਘ ਨੇ ਸੋਚਿਆ ਕਿ ਹੋ ਸਕਦਾ ਹੈ, ਉਨ੍ਹਾਂ ਨੂੰ ਸੁਨੇਹਾ ਮਿਲ ਗਿਆ ਹੋਵੇ ਅਤੇ ਉਹ ਵਾਪਸ ਮੁੜ ਗਏ ਹੋਣ। ਫਿਰ ਵੀ ਉਨ੍ਹਾਂ ਨੇ ਭਾਈ ਵਰਿਆਮ ਸਿੰਘ ਦੀ ਡਿਊਟੀ ਭਾਈ ਲਛਮਣ ਸਿੰਘ ਦੇ ਜਥੇ ਨੂੰ ਰੋਕਣ ਦੀ ਲਾਈ ਅਤੇ ਆਪ ਸ. ਉਤਮ ਸਿੰਘ ਦੇ ਕਾਰਖਾਨੇ ਵਿੱਚ ਆ ਗਏ। ਭਾਈ ਲਛਮਣ ਸਿੰਘ ਦੇ ਜਥੇ ਨੇ ਅਰਦਾਸਾ ਸੋਧ ਕੇ ਸ੍ਰੀ ਨਨਕਾਣਾ ਸਾਹਿਬ ਵੱਲ ਚਾਲੇ…
ਪਾ ਦਿੱਤੇ ਸਨ ਅਤੇ ਰਸਤੇ ਵਿੱਚ ਉਨ੍ਹਾਂ ਦਾ ਮੇਲ ਭਾਈ ਵਰਿਆਮ ਸਿੰਘ ਨਾਲ ਹੋਇਆ। ਉਸ ਨੇ ਭਾਈ ਲਛਮਣ ਸਿੰਘ ਦੇ ਜਥੇ ਨੂੰ ਪੰਥਕ ਆਗੂਆਂ ਦੇ ਫੈਸਲੇ ਦੀ ਚਿੱਠੀ ਦਿਖਾ ਕੇ ਅਤੇ ਮਹੰਤ ਦੀ ਘਿਨਾਉਣੀ ਸਾਜ਼ਿਸ਼ ਦੱਸ ਕੇ ਵਾਪਸ ਮੁੜਨ ਦੀ ਬੇਨਤੀ ਕੀਤੀ। ਭਾਈ ਲਛਮਣ ਸਿੰਘ ਹੋਰੀਂ ਨਾ ਮੰਨੇ, ਉਹ ਕਹਿਣ ਲੱਗੇ ਅਸੀਂ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤ ਕੋਲੋਂ ਅਜ਼ਾਦ ਕਰਾਉਣ ਲਈ ਅਰਦਾਸਾ ਸੋਧ ਕੇ ਤੁਰੇ ਹਾਂ, ਹੁਣ ਵਾਪਸ ਨਹੀਂ ਮੁੜ ਸਕਦੇ, ਚਾਹੇ ਸਿੱਟਾ ਕੁਝ ਵੀ ਹੋਵੇ। ਅਰਦਾਸਾ ਸੋਧ ਕੇ ਪਿੱਛੇ ਹੱਟਣਾ ਗਿੱਦੜਾਂ ਦਾ ਕੰਮ ਹੈ, ਸ਼ੇਰਾਂ ਦਾ ਨਹੀਂ। ਇਹ ਕਹਿ ਕੇ ਜਥਾ ਅੱਗੇ ਚੱਲ ਪਿਆ।
21 ਫਰਵਰੀ
21 ਫਰਵਰੀ ਨੂੰ ਸਵੇਰੇ ਛੇ ਵਜੇ ਭਾਈ ਲਛਮਣ ਸਿੰਘ ਦਾ ਜਥਾ ਸ਼ਬਦ ਪੜ੍ਹਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋਇਆ। ਭਾਈ ਲਛਮਣ ਸਿੰਘ ਜੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਗਏ ਅਤੇ ਆਸਾ ਕੀ ਵਾਰ ਦਾ ਕੀਰਤਨ ਆਰੰਭ ਕਰ ਦਿੱਤਾ। ਕੁਝ ਸਮੇਂ ਬਾਅਦ ਮਹੰਤ ਆਪਣੇ ਗੁੰਡਿਆਂ ਸਮੇਤ ਸ਼ਰਾਬੀ ਹਾਲਤ ਵਿੱਚ ਆਇਆ। ਉਸ ਨੇ ਸਿੰਘਾਂ ਦਾ ਘਾਣ ਕਰਨ ਲਈ ਪਹਿਲਾਂ ਹੀ ਪੂਰੀ ਤਿਆਰੀ ਕੀਤੀ ਹੋਈ ਸੀ। ਉਸ ਨੇ ਦਰਸ਼ਨੀ ਡਿਉਢੀ ਦਾ ਮੇਨ ਗੇਟ ਬੰਦ ਕਰਵਾ ਦਿੱਤਾ ਅਤੇ ਆਪਣੇ ਗੁੰਡਿਆਂ ਪਾਸੋਂ ਰੱਬੀ ਪਿਆਰ ਵਿੱਚ ਜੁੜੇ ਸ਼ਾਂਤਮਈ ਸਿੰਘਾਂ ਉਂਪਰ ਗੋਲੀਆਂ ਦੀ ਬੁਛਾੜ ਕਰਵਾ ਦਿੱਤੀ। ਸਿੰਘ ਸ਼ਾਂਤਮਈ ਰਹਿੰਦੇ ਹੋਏ ਸ਼ਹੀਦੀ ਪਾ ਰਹੇ ਸਨ। ਗੋਲੀਆਂ ਦੀ ਬੁਛਾੜ ਬੰਦ ਕਰਕੇ ਗੁੰਡੇ ਟਕੂਏ, ਕ੍ਰਿਪਾਨਾਂ, ਛਵ੍ਹੀਆਂ ਤੇ ਗੰਡਾਸੇ ਆਦਿ ਲੈ ਕੇ ਸਿੰਘਾਂ ਉਂਪਰ ਵਾਰ ਕਰਨ ਲੱਗ ਪਏ। ਵੇਖਦਿਆਂ ਵੇਖਦਿਆਂ ਹੀ ਬਹੁਤ ਸਾਰੇ ਸਿੰਘ ਸ਼ਹੀਦ ਕਰ ਦਿੱਤੇ ਅਤੇ ਕਈ ਜ਼ਖ਼ਮੀ ਹੋ ਗਏ। ਇਹ ਇਤਨਾ ਦਿਲਕੰਬਾਊ ਦ੍ਰਿਸ਼ ਸੀ, ਜਿਸ ਨੂੰ ਦੇਖ ਕੇ ਸ਼ਾਇਦ ਔਰੰਗਜ਼ੇਬ, ਨਾਦਰ ਸ਼ਾਹ ਅਬਦਾਲੀ, ਮੀਰ ਮਨੂੰ ਵਰਗਿਆਂ ਦੀਆਂ ਰੂਹਾਂ ਵੀ ਕੰਬ ਉਂਠੀਆਂ ਹੋਣਗੀਆਂ। ਭਾਈ ਲਛਮਣ ਸਿੰਘ ਨੂੰ ਜੰਡ ਨਾਲ ਪੁੱਠਾ ਲਟਕਾ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ।
ਭਾਈ ਦਲੀਪ ਸਿੰਘ ਨੇ, ਜੋ ਸ. ਉਤਮ ਸਿੰਘ ਦੇ ਕਾਰਖਾਨੇ ਵਿੱਚ ਬੈਠੇ ਸਨ, ਜਦੋਂ ਗੋਲੀਆਂ ਦੀ ਆਵਾਜ਼ ਸੁਣੀ ਤਾਂ ਉਹ ਇਹ ਕਹਿ ਕੇ ਗੁਰਦੁਆਰਾ ਸਾਹਿਬ ਵੱਲ ਦੌੜ ਪਏ ਕਿ ਲੱਗਦਾ ਹੈ ਕਿ ਮਹੰਤ ਨੇ ਕਾਰਾ ਕਰ ਦਿੱਤਾ ਹੈ। ਜਦ ਉਹ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਮਹੰਤ ਆਪਣੇ ਗੁੰਡਿਆਂ ਪਾਸੋਂ ਸਿੰਘਾਂ ਦਾ ਘਾਣ ਕਰਵਾ ਰਿਹਾ ਸੀ। ਭਾਈ ਦਲੀਪ ਸਿੰਘ ਨੇ ਮਹੰਤ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਮਹੰਤ ਦੇ ਗੁੰਡਿਆਂ ਨੇ ਉਸ ਨੂੰ ਅਕਾਲੀ ਅਕਾਲੀ ਕਹਿ ਕੇ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ। ਇਹ ਸਾਰਾ ਕਾਰਾ ਕਰਨ ਤੋਂ ਬਾਅਦ ਮਹੰਤ ਨੇ ਲੱਕੜਾਂ ਦੇ ਢੇਰ ਲਗਾ ਕੇ ਉਂਪਰ ਮਿੱਟੀ ਦਾ ਤੇਲ ਪਾਇਆ ਅਤੇ ਉਸ ਉਂਪਰ ਸ਼ਹੀਦ ਹੋ ਚੁਕੇ ਅਤੇ ਜ਼ਖਮੀ ਸਿੰਘਾਂ ਨੂੰ ਸੁੱਟ ਕੇ ਅੱਗ ਲਗਾ ਦਿੱਤੀ ਜੋ ਸ਼ਾਮ ਚਾਰ ਵਜੇ ਤਕ ਲੱਗੀ ਰਹੀ।
ਸ. ਧੰਨਾ ਸਿੰਘ, ਸ. ਉਤਮ ਸਿੰਘ ਕਾਰਖਾਨੇਦਾਰ ਅਤੇ ਸ. ਕਰਮ ਸਿੰਘ ਸਟੇਸ਼ਨ ਮਾਸਟਰ ਦੇ ਉਂਦਮ ਸਦਕਾ ਇਸ ਘਟਨਾ ਦੀ ਖ਼ਬਰ ਸ਼ਾਮ ਤਕ ਚਾਰੇ ਪਾਸੇ ਫੈਲ ਗਈ। ਉਨ੍ਹਾਂ ਨੇ ਇਸ ਸੋਗਮਈ ਘਟਨਾ ਦੀ ਖ਼ਬਰ ਪੰਜਾਬ ਦੇ ਗਵਰਨਰ, ਕਮਿਸ਼ਨਰ, ਡੀ.ਸੀ. ਅਤੇ ਸ਼੍ਰੋਮਣੀ ਕਮੇਟੀ ਆਦਿ ਨੂੰ ਤਾਰਾਂ ਭੇਜ ਕੇ ਦਿੱਤੀ। ਡੀ. ਸੀ. ਮਿਸਟਰ ਕੈਰੀ ਜਦ ਸ੍ਰੀ ਨਨਕਾਣਾ ਸਾਹਿਬ ਪੁੱਜਾ ਤਾਂ ਉਸ ਸਮੇਂ ਮਹੰਤ ਦੇ ਆਦਮੀ ਲਾਸ਼ਾਂ ਨੂੰ ਸਾੜ ਫੂਕ ਰਹੇ ਸਨ, ਜੋ ਸਿਲਸਿਲਾ ਉਸ ਦੇ ਪਹੁੰਚਣ ਤੋਂ ਡੇਢ ਘੰਟੇ ਬਾਅਦ ਵੀ ਚੱਲਦਾ ਰਿਹਾ। ਮਹੰਤ ਨੂੰ ਅਜਿਹਾ ਕਰਨ ਤੋਂ ਕਿਸੇ ਨੇ ਵੀ ਨਾ ਰੋਕਿਆ। ਰਾਤ ਨੌ ਵਜੇ ਦੇ ਕਰੀਬ ਲਾਹੌਰ ਤੋਂ ਸਪੈਸ਼ਲ ਟਰੇਨ ਰਾਹੀਂ ਮਿਸਟਰ ਕਿੰਗ ਕਮਿਸ਼ਨਰ ਲਾਹੌਰ ਆਪਣੇ ਨਾਲ ਸੌ ਦੇ ਕਰੀਬ ਅੰਗਰੇਜ਼ ਅਫਸਰਾਂ ਅਤੇ ਸਿਪਾਹੀਆਂ ਸਮੇਤ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਤਾਂ ਉਸ ਵੇਲੇ ਵੀ ਮਹੰਤ ਦੇ ਹੱਥ ਵਿੱਚ ਬੰਦੂਕ ਸੀ। ਸਰਕਾਰ ਨੇ ਮਹੰਤ ਅਤੇ ਉਸ ਦੇ 26 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਦੇ ਘਰੋਂ ਕਾਫੀ ਅਸਲਾ ਹਥਿਆਰ ਆਦਿ ਬਰਾਮਦ ਕਰ ਲਏ ਅਤੇ ਗੁਰਦੁਆਰੇ ਉਂਪਰ ਸਰਕਾਰ ਨੇ ਕਬਜ਼ਾ ਕਰ ਲਿਆ। ਅਗਲੇ ਦਿਨ 22 ਫਰਵਰੀ ਨੂੰ ਸ. ਮਹਿਤਾਬ ਸਿੰਘ, ਸ. ਹਰਬੰਸ ਸਿੰਘ ਅਟਾਰੀ ਆਦਿ ਆਗੂ ਅਤੇ ਹੋਰ ਸੰਗਤਾਂ ਵੀ ਸ੍ਰੀ ਨਨਕਾਣਾ ਸਾਹਿਬ ਪਹੁੰਚ ਗਈਆਂ। ਭਾਈ ਕਰਤਾਰ ਸਿੰਘ ਝੱਬਰ ਵੀ 2200 ਜੁਆਨਾਂ ਦਾ ਜਥਾ ਲੈ ਕੇ ਪਹੁੰਚ ਗਿਆ। ਇਸ ਘਟਨਾ ਦਾ ਅਤੇ ਗੁਰਦੁਆਰੇ ਉਂਪਰ ਸਰਕਾਰੀ ਕਬਜ਼ੇ ਵਿਰੁੱਧ ਸੰਗਤਾਂ ਅੰਦਰ ਹੋਰ ਰੋਹ ਜਾਗ ਪਿਆ ਸੀ। ਅਖੀਰ ਅੰਗਰੇਜ਼ ਅਧਿਕਾਰੀਆਂ ਨੂੰ ਹਾਰ ਮੰਨਣੀ ਪਈ ਅਤੇ ਗੁਰਦੁਆਰੇ ਦਾ ਪ੍ਰਬੰਧ ਪੰਥ ਦੇ ਹਵਾਲੇ ਕਰ ਦਿੱਤਾ ਗਿਆ।
23-24 ਫਰਵਰੀ
23 ਫਰਵਰੀ ਨੂੰ ਪੰਜਾਬ ਦਾ ਗਵਰਨਰ ਮਕਲੈਗਨ ਆਪਣੀ ਐਗਜ਼ੈਕਟਿਵ ਦੇ ਮੈਂਬਰਾਂ ਸਮੇਤ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਅਤੇ ਸਾਰਾ ਦ੍ਰਿਸ਼ ਉਸ ਨੇ ਅੱਖੀਂ ਵੇਖਿਆ। 24 ਫਰਵਰੀ ਨੂੰ ਸਾਰੇ ਸ਼ਹੀਦ ਸਿੰਘਾਂ ਦਾ ਗੁਰ ਮਰਯਾਦਾ ਅਨੁਸਾਰ ਸਸਕਾਰ ਕੀਤਾ ਗਿਆ।
ਮਹੰਤ ਨੂੰ ਸਜ਼ਾਵਾਂ
21 ਫਰਵਰੀ ਦੀ ਰਾਤ ਨੂੰ ਹੀ ਦੋ ਵਜੇ ਸਪੈਸ਼ਲ ਟਰੇਨ ਰਾਹੀਂ ਮਹੰਤ ਅਤੇ ਉਸ ਦੇ ਸਾਥੀ ਕਾਤਲਾਂ ਨੂੰ ਲਾਹੌਰ ਸੈਂਟਰਲ ਜੇਲ੍ਹ ਭੇਜ ਦਿੱਤਾ ਗਿਆ। ਨਨਕਾਣਾ ਸਾਹਿਬ ਦੇ ਸਾਕੇ ਵੇਲੇ ਸਰਦਾਰ ਬਹਾਦਰ ਮਹਿਤਾਬ ਸਿੰਘ ਸਰਕਾਰੀ ਵਕੀਲ ਵੀ ਸਨ ਅਤੇ ਪੰਜਾਬ ਕੌਸਲ ਦੇ ਡਿਪਟੀ ਚੀਫ਼ ਵੀ ਸਨ। 180 ਤੋਂ ਵੱਧ ਸਿੱਖਾਂ ਦਾ ਕਾਤਲ ਮਹੰਤ ਨਰੈਣੂ, ਸਰਕਾਰੀ ਅਫ਼ਸਰਾਂ ਨਾਲ ਨੇੜਤਾ ਰਖਦਾ ਸੀ। ਇਸ ਕਰ ਕੇ ਪੁਲਿਸ ਉਸ ਦਾ ਕੇਸ ਕਮਜ਼ੋਰ ਰੱਖ ਕੇ ਉਸ ਨੂੰ ਬਚਾਉਣਾ ਚਾਹੁੰਦੀ ਸੀ। ਸਰਕਾਰੀ ਸਾਜ਼ਸ਼ਾਂ ਨੂੰ ਵੇਖ ਕੇ ਸਰਦਾਰ ਬਹਾਦਰ ਮਹਿਤਾਬ ਸਿੰਘ ਨੇ ਸਰਕਾਰੀ ਵਕੀਲ ਦੇ ਅਹੁਦੇ ਤੋਂ ਅਤੇ ਪੰਜਾਬ ਕੌਸਲ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿਤਾ। ਦੋਸ਼ੀ ਉਂਪਰ ਮੁਕੱਦਮਾ ਚਲਾ ਕੇ ਸਜ਼ਾਵਾਂ ਦਿੱਤੀਆਂ ਗਈਆਂ। 12 ਅਕਤੂਬਰ 1921 ਨੂੰ ਸੈਸ਼ਨ ਜੱਜ ਨੇ ਇਸ ਘਟਨਾ ਵਿੱਚ ਸ਼ਾਮਲ ਮਹੰਤ ਅਤੇ ਉਸ ਦੇ ਸੱਤ ਸਾਥੀਆਂ ਕਾਦਰ ਜਲਾਲਾਬਾਦੀ, ਆਤਮ ਰਾਮ ਖਾਨ ਕੀ, ਰਾਂਝਾ ਥਾਣਾ ਝੰਗ, ਹਰੀ ਨਾਥ ਕਨਫਟਾ ਜੋਗੀ, ਨੂਰ ਸ਼ਾਹ ਦੀਨ ਪਠਾਣ, ਸੁਰੈਣ ਸਿੰਘ ਲੁਲਿਆਣੀ, ਰੀਹਾਨਾ ਲੁਲਿਆਣੀ ਨੂੰ ਫਾਂਸੀ ਦੀ ਸਜ਼ਾ, ਅੱਠ ਨੂੰ ਕਾਲੇਪਾਣੀ ਦੀ ਅਤੇ ਬਾਕੀਆਂ ਨੂੰ ਸੱਤ ਸੱਤ ਸਾਲ ਦੀ ਸਜ਼ਾ ਸੁਣਾਈ, ਪਰ ਬਾਅਦ ਵਿੱਚ ਹਾਈਕੋਰਟ ਨੇ ਇਹ ਸਜ਼ਾਵਾਂ ਘੱਟ ਕਰ ਦਿੱਤੀਆਂ। ਮਹੰਤ ਦੀ ਸਜ਼ਾ ਫਾਂਸੀ ਤੋਂ ਘਟਾ ਕੇ ਕਾਲੇਪਾਣੀ ਦੀ ਕਰ ਦਿੱਤੀ। ਬਾਕੀ ਸੱਤਾਂ ਵਿਚੋਂ ਤਿੰਨ ਦੀ ਫਾਂਸੀ ਦੀ ਸਜ਼ਾ ਅਤੇ ਅੱਠ ਦੀ ਕਾਲੇਪਾਣੀ ਦੀ ਸਜ਼ਾ ਵਿਚੋਂ ਦੋ ਦੀ ਕਾਲੇਪਾਣੀ ਦੀ ਸਜ਼ਾ ਕਾਇਮ ਰਹੀ। ਬਾਕੀ ਦੇ ਸਾਰੇ ਬਰੀ ਕਰ ਦਿੱਤੇ ਗਏ।
ਇਸ ਤਰ੍ਹਾਂ ਸ਼ਹੀਦੀਆਂ ਦੇ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਸਿੱਖ ਪੰਥ ਦੇ ਹੱਥਾਂ ਵਿੱਚ ਆਇਆ। ਪਰ 1947 ਈ. ਦੀ ਦੇਸ਼ ਵੰਡ ਹੋਣ ਕਰਕੇ ਇਹ ਗੁਰਧਾਮ ਪਾਕਿਸਤਾਨ ਵਿੱਚ ਰਹਿ ਜਾਣ ਕਰਕੇ ਫਿਰ ਪੰਥ ਇਸ ਦੇ ਦਰਸ਼ਨ ਦੀਦਾਰਿਆਂ ਤੋਂ ਵਾਂਝਾ ਹੋ ਗਿਆ, ਜਿਸ ਦੇ ਖੁੱਲ੍ਹੇ ਦਰਸ਼ਨਾਂ ਦੀ ਸਿੱਕ ਲੈ ਕੇ ਅੱਜ ਹਰੇਕ ਸਿੱਖ ਅਰਦਾਸ ਕਰਦਾ ਹੈ। ਇਹ ਸ਼ਹੀਦੀਆਂ ਸਿੱਖਾਂ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਬਣ ਗਈਆਂ। ਅੱਜ ਵੀ ਜਦ ਸਿੱਖ ਅਰਦਾਸ ਕਰਦਾ ਹੈ ਤਾਂ ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਾ ਹੋਇਆ ਆਖਦਾ ਹੈ– “…ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸਵਾਸਾਂ ਸੰਗ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!”
ਜੋਰਾਵਰ ਸਿੰਘ ਤਰਸਿੱਕਾ ।
ਮੁਗਲ ਬਾਦਸ਼ਾਹ ਅਕਬਰ ਦਾ ਬਾਪ ਤੇ ਬਾਬਰ ਦਾ ਪੁੱਤਰ ਸੀ। ਹੁਮਾਯੂ ਜੋ ਆਪਣੇ ਬਾਪ ਬਾਬਰ ਦੀ ਮੌਤ ਤੋਂ ਬਾਅਦ 26 ਦਸੰਬਰ 1530 ਨੂੰ ਹਿੰਦ ਦੇ ਤਖ਼ਤ ਤੇ ਬੈਠਾ। ਥੋੜ੍ਹੇ ਸਮੇਂ ਚ ਉਹਨੇ ਰਾਜ ਭਾਗ ਨੂੰ ਚੰਗੀ ਤਰ੍ਹਾਂ ਸੰਭਾਲ ਲਿਆ। ਪਰ ਜਦੋਂ 1540 ਚ ਸ਼ੇਰਸ਼ਾਹ ਸੂਰੀ ਨਾਲ ਵਿਗੜੀ ਤਾਂ ਜੰਗ ਹੋਈ ਹੁਮਾਯੂੰ ਜੰਗ ਚ ਹਾਰ ਗਿਆ। ਬੜੀ ਮੁਸ਼ਕਲ ਨਾਲ ਜਾਨ ਬਚਾ ਕੇ ਆਪਣੇ ਪਰਿਵਾਰ , ਤੇ ਕੁਝ ਖ਼ਜ਼ਾਨੇ ਲੈ ਕੇ ਕਾਬਲ ਵੱਲ ਨੂੰ ਦੌੜਿਆ। ਪੰਜਾਬ ਦੇ ਵਿੱਚੋਂ ਲੰਘਦੇ ਨੂੰ ਰੱਬ ਚੇਤੇ ਆਇਆ। ਹਿਮਾਯੂੰ ਨੂੰ ਪਤਾ ਸੀ ਮੇਰੇ ਬਾਪ ਬਾਬਰ ਨੂੰ ਗੁਰੂ ਨਾਨਕ ਸਾਹਿਬ ਮਿਲੇ ਨੇ। ਪਤਾ ਕਰਨ ਦੇ ਪਤਾ ਲੱਗਾ ਕੇ ਗੁਰੂ ਤਖਤ ਤੇ ਹੁਣ ਗੁਰੂ ਅੰਗਦ ਦੇਵ ਜੀ ਨੇ ਜੋ ਬਿਆਸ ਨੇੜੇ ਖਡੂਰ ਸਾਹਿਬ ਰਹਿੰਦੇ ਆ। ਹੁਮਾਯੂੰ ਗੁਰੂ ਅੰਗਦ ਮਹਾਰਾਜੇ ਦੇ ਦਰਬਾਰ ਪਹੁੰਚਿਆ। ਸ਼ਾਮ ਦਾ ਸਮਾਂ ਸੀ।
ਭਾਈ ਵੀਰ ਸਿੰਘ ਲਿਖਦੇ ਆ ਉਸ ਦਿਨ ਮੀਂਹ ਪੈ ਕੇ ਹਟਿਆ ਸੀ , ਮੌਸਮ ਠੰਢਾ ਸੀ , ਗੁਰੂ ਅੰਗਦ ਦੇਵ ਜੀ ਹਰ ਰੋਜ ਸ਼ਾਮ ਦਾ ਸਮਾਂ ਬੱਚਿਆ ਨਾਲ ਬਤੀਤ ਕਰਦੇ। ਬੱਚਿਆ ਨੂੰ ਪੜਉਦੇ ਖਿਡਾਉਂਦੇ ਸੀ, ਜਦੋ ਹਿਮਾਯੂ ਪਹੁੰਚਿਆ ਤਾਂ ਬੇਪਰਵਾਹ ਗੁਰਦੇਵ ਨੇ ਧਿਆਨ ਨ ਦਿੱਤਾ। ਘੋੜੇ ਤੇ ਅਸਵਾਰ ਹਮਾਯੂੰ ਕੁਝ ਸਮਾਂ ਖੜਾ ਰਿਹਾ, ਇੱਕ ਤੇ ਹਾਰ ਤੋਂ ਦੁਖੀ ਦੂਸਰਾ ਸਤਿਗੁਰਾਂ ਨੇ ਕੋਈ ਤਵੱਜੋ ਨ ਦਿੱਤੀ ਕਰਕੇ ਹੁਮਾਯੂੰ ਖਿਝ ਗਿਆ।
ਕਰੋਧ ਨਾਲ ਭਰੇ ਪੀਤੇ ਨੇ ਤਲਵਾਰ ਤੇ ਹੱਥ ਪਾਇਆ ਤਾਂ ਉਹ ਮਿਆਨ ਚ ਅੜ-ਗੀ ਬਾਹਰ ਨ ਨਿਕਲੀ ਅੰਤਰਜਾਮੀ ਪਾਤਸ਼ਾਹ ਨੇ ਹਮਾਯੂੰ ਵੱਲ ਤੱਕਿਆ ਤੇ ਹੱਸ ਕੇ ਕਿਹਾ ,
“ਜਿੱਥੇ ਤਲਵਾਰ ਕੱਢਣ ਦਾ ਸਮਾਂ ਸੀ ਉਥੋਂ ਤੇ ਕਾਇਰ ਹੋ ਜਾਨ ਬਚਾ ਭੱਜ ਆਇਆਂ ਇੱਥੇ ਫ਼ਕੀਰਾਂ ਤੇ ਜ਼ੋਰ ਅਜਮਾਇਸ਼ ਕਰਦਾ ਇਹ ਕਿਹੜੀ ਬਹਾਦਰੀ ਹੈ” …….
ਹਮਾਯੂੰ ਬੜਾ ਸ਼ਰਮਿੰਦਾ ਹੋਇਆ ਹੱਥ ਜੋੜ ਕਿਆ ਮੇਰੀ ਖਤਾ ਬਖ਼ਸ਼ ਦਿਉ ਤੇ ਮੇਰੇ ਹੱਕ ਚ ਦੁਆ ਕਰੋ ਕਿ ਮੈਨੂੰ ਮੇਰਾ ਰਾਜ ਵਾਪਸ ਮਿਲ ਜਾਵੇ , ਗੁਰਦੇਵ ਨੇ ਕਿਆ ਮਾਲਕ ਨੇ ਚਾਹਿਆ ਤੇ ਜਰੂਰ ਮਿਲਜੁੂ। ਅਸੀਸ ਲ਼ੈ ਹੁਮਾਯੂੰ ਅੱਗੇ ਤੁਰ ਗਿਆ
ਇਥੋਂ ਸਤਿਗੁਰੂ ਮਹਾਰਾਜ ਦੀ ਬੇਪਰਵਾਹੀ ਤੇ ਬੇ ਮੁਹਤਾਜ਼ਗੀ ਡੁੱਲ੍ਹ ਡੁੱਲ੍ਹ ਪੈਂਦੇ ਆ ਬਾਦਸ਼ਾਹ ਹੁਮਾਯੂੰ ਨੂੰ ਮੂੰਹ ਤੇ ਕਾਇਰ ਕਹਿਣ ਉਸੇ ਤਰਜ਼ ਤੇ ਆ ਜਿਵੇ ਗੁਰੂ ਬਾਬੇ ਨੇ ਮੁੰਹ ਤੇ ਬਾਬਰ ਨੂੰ ਜਾਬਰ ਕਿਆ ਸੀ।
ਹੁਮਾਯੂ ਕਈ ਸਾਲਾਂ ਬਾਦ ਈਰਾਨ ਦੇ ਬਾਦਸ਼ਾਹ ਦੀ ਫੌਜ ਲੈ ਕੇ ਜੂਨ 1555 ਨੂੰ ਫਿਰ ਹਿੰਦ ਤੇ ਚੜਿਆ ਤੇ ਬਾਦਸ਼ਾਹ ਬਣਿਆ। ਪਰ ਛੇ ਮਹੀਨੇ ਬਾਦ ਲਾਇਬਰੇਰੀ ਦੀਆਂ ਪਉੜੀਆਂ ਚੋ ਡਿੱਗਣ ਕਾਰਨ ਮੌਤ ਹੋਗੀ। ਏਦੀ ਕਬਰ ਦਿੱਲੀ ਮੌਜੂਦ ਆ ਜੋ ਬੇਗਮ ਹਮੀਦਾ ਬਾਨੂੰ ਨੇ (ਅਕਬਰ ਦੀ ਮਾਂ ) 15 ਲੱਖ ਖਰਚ ਕੇ ਬਣਵਾਈ ਸੀ।
ਨੋਟ ਧੰਨ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਤੀਸਰੀ ਪੋਸਟ
ਮੇਜਰ ਸਿੰਘ
ਗੁਰੂ ਕਿਰਪਾ ਕਰੇ
ਬਾਬਾ ਗੁਰਦਿੱਤਾ ਜੀ ਐਸੇ ਮਹਾਨ ਮਹਾਂਪੁਰਸ਼ ਸਨ ਜਿਨਾ ਦੇ ਪੜਦਾਦਾ ਜੀ ਗੁਰੂ , ਦਾਦਾ ਜੀ ਗੁਰੂ , ਪਿਤਾ ਜੀ ਗੁਰੂ , ਭਰਾ ਗੁਰੂ , ਭਤੀਜਾ ਗੁਰੂ , ਪੁੱਤਰ ਗੁਰੂ , ਤੇ ਪੋਤਰਾ ਵੀ ਗੁਰੂ । ਬਾਬਾ ਗੁਰਦਿੱਤਾ ਜੀ ਦਾ ਜਨਮ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਘਰ ਮਾਤਾ ਦਮੋਦਰੀ ਜੀ ਦੀ ਪਵਿੱਤਰ ਕੁੱਖ ਤੋ 15 ਨਵੰਬਰ 1613 ਨੂੰ ਭਾਈ ਕੀ ਡਰੌਲੀ ਵਿੱਚ ਹੋਇਆ ਸੀ । ਆਪ ਜੀ ਦਾ ਬਚਪਨ ਪਿਤਾ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੀਤਿਆ । ਪਿਤਾ ਜੀ ਪਾਸੋ ਹੀ ਸੰਸਾਰੀ ਤੇ ਅਧਿਆਤਮਿਕ ਸਿਖਿਆ ਹਾਸਿਲ ਕੀਤੀ ਭਾਈ ਗੁਰਦਿੱਤਾ ਜੀ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪ ਸ਼ਸਤਰ ਵਿਦਿਆ ਤੇ ਘੋੜਸਵਾਰੀ ਦਾ ਬਹੁਤ ਬਰੀਕੀ ਨਾਲ ਗਿਆਨ ਦਿੱਤਾ ਸੀ । ਜਦੋ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਕਰਤਾਰਪੁਰ ਦੀ ਜੰਗ ਪੈਂਦੇ ਖਾਂਨ ਨਾਲ ਹੋਈ ਤਾ ਭਾਈ ਗੁਰਦਿੱਤਾ ਜੀ ਗੁਰੂ ਤੇਗ ਬਹਾਦਰ ਜੀ ਬਾਬਾ ਬਿਧੀ ਚੰਦ ਜੀ ਤੇ ਹੋਰ ਮਹਾਨ ਸਿੱਖਾ ਨੇ ਬਹੁਤ ਬਹਾਦਰੀ ਨਾਲ ਜੰਗ ਕੀਤੀ ਸੀ। ਬਾਬਾ ਗੁਰਦਿੱਤਾ ਜੀ ਦਾ ਅਨੰਦ ਕਾਰਜ ਵਟਾਲਾ ਨਗਰ ਜਿਸ ਨੂੰ ਹੁਣ ਬਟਾਲਾ ਕਹਿੰਦੇ ਹਨ ਜੋ ਗੁਰਦਾਸਪੁਰ ਜਿਲੇ ਵਿੱਚ ਹੈ । ਭਾਈ ਰਾਮਾ ਜੀ ਦੀ ਸਪੁੱਤਰੀ ਬੀਬੀ ਅਨੰਤੀ ਜੀ ਨਾਲ ਹੋਇਆ , ਜਦੋ ਭਾਈ ਗੁਰਦਿੱਤਾ ਜੀ ਦੀ ਬਰਾਤ ਅੰਮ੍ਰਿਤਸਰ ਸਾਹਿਬ ਤੋ ਚਲੀ ਸੀ ਗੁਰਬਿਲਾਸ ਪਾਤਸ਼ਾਹੀ ਛੇਵੀ ਵਿੱਚ ਲਿਖਿਆ ਹੈ । ਡਰੌਲੀ ਤੋ ਮਾਸੜ ਸਾਈ ਦਾਸ ਤੇ ਮਾਸੀ ਰਾਮੋ ਜੀ ਤੇ ਸਾਰਾ ਨਾਨਕਾ ਪਰਿਵਾਰ ਗੋਇੰਦਵਾਲ ਸਾਹਿਬ ਤੋ ਗੁਰੂ ਅਮਰਦਾਸ ਸਾਹਿਬ ਜੀ ਦਾ ਪਰਿਵਾਰ ਬਾਬਾ ਸੁੰਦਰ ਜੀ ਬਾਬਾ ਅਨੰਦ ਜੀ ਤੇ ਹੋਰ ਘਰ ਦੇ ਜੀਅ ਖਡੂਰ ਸਾਹਿਬ ਗੁਰੂ ਅੰਗਦ ਸਾਹਿਬ ਜੀ ਦੇ ਪਰਿਵਾਰ ਜੀਅ ਤੇ ਹੋਰ ਸਿਖ ਇਸ ਬਰਾਤ ਵਿੱਚ ਸ਼ਾਮਲ ਹੋਏ ਸਨ । ਜਦੋ ਬਰਾਤ ਅੰਮ੍ਰਿਤਸਰ ਸਾਹਿਬ ਤੋ ਚੱਲੀ ਤਾ ਅਕਾਲ ਤਖ਼ਤ ਸਾਹਿਬ ਦੀ ਜਿਮੇਵਾਰੀ ਭਾਈ ਗੁਰਦਾਸ ਜੀ ਨੂੰ ਤੇ ਦਰਬਾਰ ਸਾਹਿਬ ਦੀ ਜਿਮੇਵਾਰੀ ਬਾਬਾ ਬੁੱਢਾ ਸਾਹਿਬ ਜੀ ਨੂੰ ਦਿੱਤੀ ਗਈ। ਅੰਮ੍ਰਿਤਸਰ ਸਾਹਿਬ ਤੋ ਚੱਲ ਕੇ ਬਰਾਤ ਨੇ ਪਹਿਲਾ ਪੜਾਅ ਉਦੋਕੇ ਪਿੰਡ ਜਿਲਾ ਅੰਮ੍ਰਿਤਸਰ ਸਾਹਿਬ ਕੀਤਾ । ਇਸ ਅਸਥਾਨ ਤੇ ਗੁਰੂ ਨਾਨਕ ਸਾਹਿਬ ਜੀ ਜਦੋ ਆਪਣੀ ਬਰਾਤ ਲੈ ਕੇ ਸੁਲਤਾਨਪੁਰ ਸਾਹਿਬ ਤੋ ਆਏ ਸਨ ਤਾ ਇਕ ਰਾਤ ਏਥੇ ਪੜਾਅ ਕੀਤਾ ਸੀ । ਉਥੇ ਖੂਹੀ ਦੇ ਕੋਲ ਇਕ ਥੰਮ ਪਿਆ ਜਿਸ ਦੇ ਕੋਲ ਗੁਰੂ ਹਰਿਗੋਬਿੰਦ ਸਾਹਿਬ ਜੀ ਬੈਠ ਗਏ ਤੇ ਉਸ ਥੰਮ੍ਹ ਨੂੰ ਬਹੁਤ ਸਤਿਕਾਰ ਦਿੱਤਾ ਜਦੋ ਭਾਈ ਬਿਧੀ ਚੰਦ ਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਢੂ ਸਾਂਈ ਦਾਸ ਜੀ ਨੇ ਇਸ ਥੰਮ੍ਹ ਬਾਰੇ ਪੁੱਛਿਆ । ਤਾਂ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਦੱਸਿਆ ਜਦੋ ਵੱਡੇ ਸਤਿਗੁਰੂ ਨਾਨਕ ਸਾਹਿਬ ਜੀ ਬਰਾਤ ਲੈ ਕੇ ਆਏ ਸਨ ਤਾ ਇਕ ਰਾਤ ਇਸ ਅਸਥਾਨ ਤੇ ਰੁਕੇ ਸਨ । ਗੁਰੂ ਨਾਨਕ ਸਾਹਿਬ ਜੀ ਨੇ ਇਸ ਥੰਮ੍ਹ ਨਾਲ ਸਰੀਰ ਨੂੰ ਸਹਾਰਾ ਦੇ ਕੇ 84 ਪਾਠ ਜਪੁਜੀ ਸਾਹਿਬ ਦੇ ਕੀਤੇ ਸਨ ਤੇ ਅੰਮ੍ਰਿਤ ਵੇਲੇ ਇਸ ਖੂਹੀ ਤੋ ਇਸ਼ਨਾਨ ਕਰਕੇ ਚਾਲੇ ਪਾਏ ਸਨ । ਸਤਿਗੁਰਾ ਦੀ ਯਾਦ ਵਿੱਚ ਅੱਜ ਵੀ ਇਸ ਅਸਥਾਨ ਤੇ ਬਹੁਤ ਪਿਆਰਾ ਗੁਰਦੁਵਾਰਾ ਸਾਹਿਬ ਬਣਿਆ ਹੋਇਆ ਹੈ ਤੇ ਉਹ ਥੰਮ੍ਹ ਵੀ ਮੌਜੂਦ ਹੈ ਜਿਸ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕਈ ਵਰ ਬਖਸ਼ਿਸ਼ ਕੀਤੇ ਹਨ । ਗੁਰਦੁਵਾਰਾ ਸਾਹਿਬ ਦਾ ਨਾਮ ਥੰਮ੍ਹ ਸਾਹਿਬ ਕਰਕੇ ਮਸਹੂਰ ਹੈ । ਜਦੋ ਗੁਰੂ ਹਰਿਗੋਬਿੰਦ ਸਾਹਿਬ ਜੀ ਬਟਾਲੇ ਨਗਰ ਵਿੱਚ ਪਹੁੰਚੇ ਤਾ ਸੰਗਤਾਂ ਵਲੋ ਗੁਰੂ ਜੀ ਦਾ ਭਰਵਾਂ ਸਵਾਗਤ ਕੀਤਾ ਗਿਆ। ਗੁਰਮਰਿਆਦਾ ਅਨੁਸਾਰ ਭਾਈ ਗੁਰਦਿੱਤਾ ਜੀ ਦਾ ਅਨੰਦ ਕਾਰਜ ਹੋਇਆ ਉਹਨਾ ਦੀ ਯਾਦ ਵਿੱਚ ਕੰਧ ਸਾਹਿਬ ਥੋੜੀ ਦੂਰੀ ਤੇ ਹੀ ਬਹੁਤ ਪਿਆਰਾ ਅਸਥਾਨ ਬਣਾਇਆ ਹੋਇਆ ਹੈ । ਜਦੋ ਵਾਪਿਸ ਬਰਾਤ ਅੰਮ੍ਰਿਤਸਰ ਸਾਹਿਬ ਪਹੁੰਚੀ ਤਾਂ ਬਾਬਾ ਬੁੱਢਾ ਸਾਹਿਬ ਜੀ ਨੇ ਕੜਾਹ ਪ੍ਰਸਾਦ ਦੀ ਦੇਗ ਤਿਆਰ ਕਰਕੇ ਸੁਕਰਾਨੇ ਦੀ ਅਰਦਾਸ ਬੇਨਤੀ ਕੀਤੀ । ਕੁਝ ਸਮੇ ਬਾਅਦ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਾਈ ਗੁਰਦਿੱਤਾ ਜੀ ਨੂੰ ਆਖਿਆ ਤੁਸੀ ਹੁਣ ਕੀਰਤਪੁਰ ਸਾਹਿਬ ਚਲੇ ਜਾਉ। ਗੁਰੂ ਪਿਤਾ ਜੀ ਦਾ ਹੁਕਮ ਮੰਨ ਕੇ ਆਪ ਜੀ ਕੀਰਤਪੁਰ ਸਾਹਿਬ ਵਿੱਚ ਜਿਥੇ ਹੁਣ ਗੁਰਦੁਵਾਰਾ ਸੀਸ ਮਹਿਲ ਹੈ ੳਥੇ ਆ ਗਏ । ਉਥੇ ਹੀ ਆਪ ਜੀ ਦੇ ਘਰ ਦੋ ਸਪੁੱਤਰ ਧੀਰ ਮੱਲ ਤੇ ਗੁਰੂ ਹਰਿਰਾਇ ਸਾਹਿਬ ਜੀ ਹੋਏ ਸਨ। ਕੀਰਤਪੁਰ ਸਾਹਿਬ ਵਿੱਖੇ ਹੀ ਕਿਸੇ ਦੀ ਮਰੀ ਗਾਂ ਜਿਉਦੀ ਕੀਤੀ ਤਾ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਸ ਦਾ ਬਹੁਤ ਸਖਤ ਐਕਸਨ ਲਿਆ ਤੇ ਬਾਬਾ ਗੁਰਦਿੱਤਾ ਜੀ ਨੂੰ ਆਖਿਆ ਇਕ ਮਿਆਨ ਵਿੱਚ ਦੋ ਤਲਵਾਰਾ ਨਹੀ ਰਹਿ ਸਕਦੀਆਂ ਹੁਣ ਜਾ ਆਪ ਰਹੋ ਜਾ ਅਸੀ ਰਹਾਗੇ । ਕਿਉਕਿ ਕਰਾਮਾਤ ਕਹਿਰ ਦਾ ਨਾਮ ਹੈ ਕਿਸੇ ਸਿੱਖ ਨੂੰ ਕਰਾਮਾਤ ਦਿਖੌਣ ਦੀ ਇਜਾਜ਼ਤ ਨਹੀ ਹੈ । ਇਹ ਬਚਨ ਸੁਣ ਕੇ ਬਾਬਾ ਗੁਰਦਿੱਤਾ ਜੀ ਜਿਥੇ ਪਹਾੜੀ ਦੇ ਉਪਰ ਬਾਬਾ ਬੁਢਣ ਸਾਹ ਦੇ ਲਾਗੇ ਬਾਬਾ ਗੁਰਦਿੱਤਾ ਜੀ ਦਾ ਅਸਥਾਨ ਹੈ ਉਸ ਜਗਾ ਤੇ ਜਾ ਕੇ ਸਰੀਰ ਛੱਡ ਦਿੱਤਾ । ਜਦੋ ਇਸ ਗੱਲ ਦਾ ਪਤਾ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਲੱਗਾ ਆਪ ਪੁੱਤਰ ਦੇ ਆਗਿਆਕਾਰੀ ਸੁਭਾਅ ਦੇਖ ਕੇ ਬਹੁਤ ਖੁਸ਼ ਹੋਏ । ਤੇ ਕੀਰਤਪੁਰ ਪਤਾਲਪੁਰੀ ਵਾਲੇ ਅਸਥਾਨ ਤੋ ਤੁਰ ਕੇ ਸੰਗਤਾ ਨਾਲ ਬਾਬਾ ਗੁਰਦਿੱਤਾ ਜੀ ਦੇ ਅਸਥਾਨ ਤੇ ਪਹੁੰਚੇ ਤੇ ਵਰ ਦਿੱਤਾ।
ਬਾਬਾ ਗੁਰਦਿੱਤਾ ਦੀਨ ਦੁਨੀ ਦਾ ਟਿੱਕਾ ਜੋ ਵਰ ਮੰਗਿਆ ਸੋ ਵਰ ਦਿੱਤਾ ।
ਗੁਰੂ ਹਰਿਗੋਬਿੰਦ ਜੀ ਨੇ ਆਪਣੇ ਹੱਥੀ ਬਾਬਾ ਗੁਰਦਿੱਤਾ ਜੀ ਦਾ ਅੰਗੀਠਾ ਤਿਆਰ ਕਰ ਕੇ ਸੰਸਕਾਰ ਕੀਤਾ ਸੀ ।
ਜੋਰਾਵਰ ਸਿੰਘ ਤਰਸਿੱਕਾ ।
ੴ ਸੁਖਮਨੀ ਸਾਹਿਬ ੴ
ਜੇ ਕੋ ਆਪੁਨਾ ਦੂਖੁ ਮਿਟਾਵੈ ॥
ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥
ਗੁਰੂ ਕਾ ਲੰਗਰ, ਸਾਖੀ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ 🙏
ਇੱਕ ਵਾਰ ਅਕਬਰ ਅਧਖੜ ਉਮਰੇ ਨੰਗੇ ਪੈਰੀਂ ਆਪਣੇ ਪੂਰੇ ਲਾਉ ਲਸ਼ਕਰ ਨਾਲ ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਕੋਲ ਆਇਆ ,,
ਸਤਿਗੁਰੂ ਜੀ ਨੂੰ ਸੰਗਤਾਂ ਨੇ ਦੱਸਿਆ ਕੇ ਮੁਗਲੇਆਜਮ ਅਕਬਰ ਆਏ ਨੇ ,,
ਚੋਬਦਾਰ ਨੇ ਵੀ ਕਿਹਾ ਮਹਾਰਾਜ ਜੀ ,, ਮੁਗਲੇਆਜਮ ਅਕਬਰ ਆਏ ਨੇ ,,
ਗੁਰੂ ਅਮਰਦਾਸ ਜੀ ਕਹਿਣ ਲੱਗੇ ,,
ਅਕਬਰ ਨੂੰ ਕਹੋ ਕਿ ਅਸੀਂ ਇੱਕ ਮਰਿਆਦਾ ਬਣਾਈ ਆ ,, ਊਚ-ਨੀਚ ਨੂੰ ਖਤਮ ਕਰਨ ਵਾਸਤੇ ,, ਵੱਡੇ ਛੋਟੇ ਦੀ ਗੱਲ ਨੂੰ ਖਤਮ ਕਰਨ ਵਾਸਤੇ ,, ਪਹਿਲੇ ਪੰਗਤ ਪਾਛੈ ਸੰਗਤ ,,
ਪਹਿਲਾਂ ਅਕਬਰ ਨੂੰ ਕਹੋ ਕਿ ਉਹ ਇਸ਼ਨਾਨ -ਪਾਨ ਕਰਕੇ ਲੰਗਰ ਛਕੇ ,, ਫਿਰ ਸੰਗਤ ਵਿਚ ਆ ਜਾਣ ,,
ਅਕਬਰ ਪੰਗਤ ਵਿਚ ਬੈਠਾ ਹੈ ,, ਅਤੇ ਅਕਬਰ ਨੂੰ ਪਹਿਲੀ ਵਾਰ ਭੋਜਨ ਦਾ ਬਹੁਤ ਅਨੰਦੁ ਆਇਆ ,, ਸੋਚਦਾ ਕਿ ਦਸਤਰਖੁਵਾਨ ਤੇ ਬੈਠ ਕੇ ਮੈਂ ਛੱਤੀ ਪ੍ਰਕਾਰ ਦੇ ਭੋਜਨ ਖਾਧੇ ਨੇ ,, ਪਰ ਐਨਾ ਸੁਆਦ ਨਹੀਂ ਆਇਆ ,, ਜਿੰਨਾ ਇਸ ਪੰਗਤ ਵਿਚ ਬੈਠ ਕੇ ਗੁਰੂ ਦੇ ਰੁੱਖੇ ਸੁੱਖੇ ਲੰਗਰ ਦਾ ਆਇਆ ਹੈ ,,
ਅਕਬਰ ਅਖੀਰ ਚ ਗੁਰੂ ਅਮਰਦਾਸ ਦੇ ਦਰਸ਼ਨ ਕਰਨ ਤੋਂ ਬਾਅਦ ਜਦੋਂ ਜਾਣ ਲੱਗਿਆ ਤਾਂ ਅਕਬਰ ਲੰਗਰ ਵਾਸਤੇ ਆਪਣੀ ਕਾਫੀ ਜਾਗੀਰ ਲਿਖ ਕੇ ਦੇਣ ਲੱਗ ਪਿਆ ,, ਕਾਫੀ ਪਿੰਡ ਦੇਣ ਲੱਗ ਪਿਆ ,, ਮੈਂ ਪਿੰਡਾ ਦੀ ਜਮੀਨ ਦੇ ਦਿੰਨਾ ,, ਕਿ ਇਹ ਲੰਗਰ ਢੰਗ ਨਾਲ ਚੱਲੇ ਅਤੇ ਅਕਬਰ ਨੇ ਕਿਹਾ ਕਿ ਅੱਜ ਤੋਂ ਬਾਅਦ ਸਾਰੇ ਲੰਗਰ ਦਾ ਖਰਚਾ ਅਸੀਂ ਦੇਵਾਗੇ ,,
ਸਤਿਗੁਰੂ ਕਹਿਣ ਲੱਗੇ ਕਿ, ਨਹੀਂ ਅਕਬਰ ,, ਇਹ ਲੰਗਰ ਸੰਗਤਾਂ ਦੀ ਦਸਾਂ ਨਹੁਆਂ ਦੀ ਕਿਰਤ ਨਾਲ ਚੱਲਦਾ ,, ਇਹ ਲੰਗਰ ਸੰਗਤ ਦੀ ਸੇਵਾ ਨਾਲ ਚੱਲਦਾ ,,
ਇਥੇ ਸੰਗਤ ਆਪਣੇ ਤਨ ਮਨ ਧਨ ਨਾਲ ਦਸਵੰਧ ਨਾਲ ਲੰਗਰ ਨੂੰ ਚਲਾਉਂਦੀਆਂ ਹਨ ,, ਇਹ ਲੰਗਰ ਸਾਹਿਨਸ਼ਾਹਾਂ ਦੀ ਜਾਗੀਰ ਨਾਲ ਨਹੀਂ ਚਲਦਾ ,,
ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥
ਵਾਹਿਗੁਰੂ ਜੀ ਕਾ ਖ਼ਾਲਸਾ,
ਵਾਹਿਗੁਰੂ ਜੀ ਕੀ ਫ਼ਤਹਿ॥
सोरठि महला ५ ॥ नालि नराइणु मेरै ॥ जमदूतु न आवै नेरै ॥ कंठि लाइ प्रभ राखै ॥ सतिगुर की सचु साखै ॥१॥ गुरि पूरै पूरी कीती ॥ दुसमन मारि विडारे सगले दास कउ सुमति दीती ॥१॥ रहाउ ॥ प्रभि सगले थान वसाए ॥ सुखि सांदि फिरि आए ॥ नानक प्रभ सरणाए ॥ जिनि सगले रोग मिटाए ॥२॥२४॥८८॥
अर्थ :-हे भाई ! जिस मनुख को पूरे गुरु ने (जीवन में) सफलता बख्शी, भगवान ने (कामादिक उस के) सारे ही वैरी मार मुकाए; और, उस सेवक को (नाम सुमिरन की) श्रेष्ठ अकल दे दी ।1 ।रहाउ । हे भाई ! परमात्मा मेरे साथ (मेरे हृदय में वश रहा) है । (उस की बरकत के साथ) जमदूत मेरे करीब नहीं ढुकदा (मुझे मौत का, आत्मिक मौत का खतरा नहीं रहा) । हे भाई ! जिस मनुख को गुरु की सदा-थिर हरि-नाम सुमिरन की सिख मिल जाती है, भगवान उस मनुख को आपने गल के साथ ला रखता है ।1 । (हे भाई ! जिन मनुष्यों को गुरु ने जीवन-सफलता बख्शी) भगवान ने उन के सारे ज्ञान-इंद्रे आत्मिक गुणों के साथ भरपूर कर दिये, वह मनुख (कामादिक की तरफ से) परत के आत्मिक आनंद में आ टिके । हे नानक ! उस भगवान की शरण पड़ा रह, जिस ने (शरण आए के) सारे रोग दूर कर दिये ।2।24।88।
ਅੰਗ : 630
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥
ਅਰਥ : ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ।1। ਰਹਾਉ। ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ। (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ)। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ।1। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ। ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ।2। 24। 88।
सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥
अर्थ: राग सूही, घर ६ में गुरू नानक देव जी की बाणी अकाल पुरख एक है और सतिगुरू की कृपा द्वारा मिलता है। मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई)। अगर मैं सौ वारी भी उस काँसे के बर्तन को धोवा (साफ करू) तो भी (बाहरों) धोने से उस की (अंदरली) जूठ (कालिख) दूर नहीं होती ॥१॥ मेरे असल मित्र वही हैं जो (सदा) मेरे साथ रहन, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है वहाँ बेझिझक हो कर हिसाब दे सकें (भावार्थ, हिसाब देने में कामयाब हो सकें) ॥१॥ रहाउ ॥ जो घर मन्दिर महल चारों तरफ से तो चित्रे हुए हों, पर अंदर से खाली हों, (वह ढह जाते हैं और) ढहे हुए किसी काम नहीं आते ॥२॥ बगुलों के सफेद पंख होते हैं, वसते भी वह तीर्थों पर ही हैं। पर जीवों को (गला) घोट घोट के खा जाने वाले (अंदर से) साफ सुथरे नहीं कहे जाते ॥३॥ (जैसे) सिंबल का वृक्ष (है उसी प्रकार) मेरा शरीर है, (सिंबल के फलों को) देख कर तोते भ्रम खा जाते हैं, (सिंबल के) वह फल (तोतों के) काम नहीं आते, वैसे ही गुण मेरे शरीर में हैं ॥४॥ मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है। आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं। इस हालत में) किस तरीके के साथ (पहाड़ी पर) चड़ कर मैं पार निकलूँ ? ॥५॥ हे नानक जी! (पहाड़ी रस्ते जैसे बिखड़े जीवन-पंध में से पार निकलने के लिए) दुनिया के लोगों की खुश़ामदें, लोग-दिखावे और चतुराइयाँ किसी काम नहीं आ सकती। परमात्मा का नाम (अपने हृदय में) संभाल कर रख। (माया के मोह में) बंधा हुआ तूँ इस नाम (-सिमरन) के द्वारा ही (मोह के बंधनों से) मुक्ति पा सकेंगा ॥६॥१॥३॥
ਅੰਗ : 729
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥
ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ਪੜ੍ਹਦਿਆਂ ਇਹ ਅਹਿਸਾਸ ਹੋ ਜਾਂਦਾ ਹੈ ਕਿ ਕਿਸ ਤਰ੍ਹਾਂ ਗੁਰੂ ਦੇ ਸਿੱਖ ਗੁਰੂ ਦੀਦਾਰ ਲਈ ਅੱਖਾਂ ਵਿਛਾਏ ਬੈਠੇ ਰਹਿੰਦੇ ਸਨ । ਇਕ ਝਲਕ , ਇਕ ਸ਼ਬਦ , ਇਕ ਪਲ ਲਈ ਉਨ੍ਹਾਂ ਦਾ ਦੀਦਾਰ ਕਰਨ ਲਈ ਤੜਫਦੇ ਰਹਿੰਦੇ ਸਨ । ਉਨ੍ਹਾਂ ਦੇ ਦਰਸ਼ਨ ਕਰ ਅਨੁਭਵ ਦੀ ਦੁਨੀਆਂ ਵਿਚ ਚਲੇ ਜਾਂਦੇ । ਗੁਰੂ ਦੇ ਦੀਦਾਰ ਕਰ ਐਸੀ ਮਸਤੀ ਛਾਂਦੀ ਕਿ ਆਪਣੇ ਅੰਦਰ ਇਕ ਮਿੱਠੀ ਮਿੱਠੀ ਰਸ ਭਿੰਨੀ ਖੁਸ਼ਬੂ ਛਿੜਕੀ ਮਹਿਸੂਸ ਕਰਦੇ । ਆਪਣਾ ਜੀਵਨ ਸਫ਼ਲ ਸਮਝਦੇ । ਜਿਨ੍ਹਾਂ ਅੱਖਾਂ ਨੇ ਉਸ ਵਾਹਿਗੁਰੂ ਦਾ ਦੀਦਾਰ ਕੀਤਾ ਹੁੰਦਾ ਉਹ ਉਨ੍ਹਾਂ ਅੱਖਾਂ ਨੂੰ ਭਾਗਾਂ ਵਾਲਾ ਸਮਝ ਕਈ ਵਾਰੀ ਤਾਂ ਅੱਖਾਂ ਵੀ ਝਮਕਣਾ ਭੁੱਲ ਜਾਂਦੇ ਕਿ ਕਿਤੇ ਵਾਹਿਗੁਰੂ ਓਹਲੇ ਨਾ ਹੋ ਜਾਵੇ । ਪਰ ਜਦ ਬੰਦ ਕਰਦੇ ਤਾਂ ਵੀ ਉਸੇ ਹੀ ਵਾਹਿਗੁਰੂ ਦੀ ਮੂਰਤ ਅੱਖਾਂ ਅੱਗੇ ਆਉਂਦੀ । ਕੁਝ ਸਿੱਖ ਐਸੇ ਸਨ ਜੋ ਰੋਜ਼ ਦੇ ਦਰਸ਼ਨ ਕਰਨ ਪੈਂਡਾ ਮਾਰ ਆਉਂਦੇ ਰਾਹਾਂ ਵਿਚ ਖੜ੍ਹੇ ਹੋ ਜਾਂਦੇ ਜਿਸ ਰਾਹ ਗੁਰੂ ਨੇ ਗੁਜ਼ਰਨਾ ਹੁੰਦਾ । ਭਾਈ ਗੁਰਦਾਸ ਜੀ ਨੇ ਲਿਖਿਆ : ਐਸਾ ਇਸ ਲਈ ਹੁੰਦਾ ਕਿ ਗੁਰੂ ਜੀ ਇਕ ਥਾਂ ਮੰਜੀ ਲਗਾ ਨਹੀਂ ਸਨ ਬੈਠਦੇ । ਨਮ ਫ਼ਿਰੋਂ ਨ ਡਰੈ ਡਰਾਇਆ } ਖ਼ੁਆਜਾ ਰੋਸ਼ਨ ਨੇ ਵੀ ਜਦ ਗੁਰੂ ਹਰਿਗੋਬਿੰਦ ਜੀ ਦੀ ਵਡਿਆਈ ਸੁਣੀ ਤਾਂ ਗੁਰੂ ਜੀ ਪਾਸ ਆਇਆ ਤੇ ਉਥੋਂ ਦਾ ਹੀ ਹੋ ਗਿਆ । ਜਦ ਸੇਵਾ ਦੀ ਮੰਗ ਕੀਤੀ ਤਾਂ ਗੁਰੂ ਹਰਿਗੋਬਿੰਦ ਜੀ ਨੇ ਖ਼ੁਆਜਾ ਰੋਸ਼ਨ ਨੂੰ ਘੋੜਿਆਂ ਦੀ ਸੇਵਾ ਕਰਨ ਨੂੰ ਲਗਾ ਦਿੱਤਾ । ਰੋਜ਼ ਨਿੱਤ ਦਰਸ਼ਨ ਪਾ ਅਨੰਦਤ ਹੁੰਦਾ । ਇਕ ਦਿਨ ਜਦ ਗੁਰੂ ਜੀ ਘੋੜੇ ਉੱਤੇ ਸਵਾਰ ਹੋ ਕਿਧਰੇ ਜਾਣ ਲੱਗੇ ਤਾਂ ਉਸ ਨੇ ਮਹਿਸੂਸ ਕੀਤਾ ਕਿ ਗੁਰੂ ਜੀ ਉਸ ਤੋਂ ਦੂਰ ਹੋ ਜਾਣਗੇ । ਇਹ ਖ਼ਿਆਲ ਆਉਂਦੇ ਹੀ ਉਸ ਨੇ ਗੁਰੂ ਜੀ ਦਾ ਘੋੜਾ ਦੌੜਦਾ ਦੇਖ ਉਸ ਪਿੱਛੇ ਆਪ ਵੀ ਦੌੜਨਾ ਸ਼ੁਰੂ ਕਰ ਦਿੱਤਾ । ਜਦ ਕੋਈ ਕੋਹਾਂ ਤੱਕ ਗੁਰੂ ਜੀ ਦਾ ਪਿੱਛਾ ਕਰਕੇ ਉਨ੍ਹਾਂ ਪਾਸ ਪੁੱਜਾ ਤਾਂ ਮਹਾਰਾਜ ਨੇ ਪ੍ਰਸੰਨ ਹੋ ਕੇ ਗਲ ਨਾਲ ਲਗਾਇਆ ਤੇ ਅੰਗ ਸੰਗ ਵਾਹਿਗੁਰੂ ਸਹਾਈ ਹੋਣ ਦੀ ਅਸੀਸ ਦਿੱਤੀ । ਉਸ ਦੀ ਘਾਲ ਥਾਇ ਪਈ ਆਖ ਕੇ ਦੁਆਬੇ ਵਿਚ ਪ੍ਰਚਾਰ ਕਰਨ ਲਈ ਨਿਯੁਕਤ ਕੀਤਾ ( ਜਿਵੇਂ ਖ਼ਵਾਜਾ ਨੂੰ ਰੋਸ਼ਨੀ ਮਿਲੀ ਉਸੇ ਤਰ੍ਹਾਂ ਉਸ ਨੇ ਵੀ ਰੁਸ਼ਨਾਈ ਦੁਆਬੇ ਦਾ ਅੰਧੇਰਾ ਦੂਰ ਕਰਨ ਲਈ ਖਿਲਾਰੀ । ਉਸ ਨੇ ਨਗਰ ਨਗਰ ਫਿਰ ਕੇ ਸਿੱਖੀ ਦਾ ਪ੍ਰਚਾਰ ਕੀਤਾ ਤੇ ਆਪਣਾ ਕੇਂਦਰ ਟਿਕਾਣਾ ਮਉ ਪਿੰਡ ਨੂੰ ਬਣਾ ਲਿਆ । ਉਸ ਦਾ ਮਜ਼ਾਰ ਵੀ ਉਸੇ ਪਿੰਡ ਬਣਿਆ ਹੋਇਆ ਹੈ ।
ਓਨੀ ਦਿਨੀਂ ਗੋਬਿੰਦਪੁਰ ( ਰੋਹੇਲਾ ) ਪਿੰਡ ਅਤੇ ਆਸ – ਪਾਸ ਮੁਸਲਿਮ ਵਸੋਂ ਕਾਫੀ ਸੀ । ਸ਼ੱਯਦ ਜਾਨੀ ਸ਼ਾਹ , ਜੋ ਹਜ਼ਰਤ ਮੁਹੰਮਦ ਸਾਹਿਬ ਜੀ ਦੀ ਸੰਤਾਨ ਵਿਚੋਂ ਸੀ ਉਹ ਵੀ ਇਥੇ ਹੀ ਰਹਿੰਦਾ ਸੀ । ਉਹ ਖੁਦਾ ਦੀ ਤਲਾਸ਼ ਅਤੇ ਸ਼ਾਂਤੀ ਲਈ ਭਟਕ ਰਿਹਾ ਸੀ । ਕਈ ਸੂਫ਼ੀ ਫ਼ਕੀਰਾਂ ਦੀ ਸੰਗਤ ਕਰ ਚੁੱਕਾ ਸੀ ਪਰ ਭਟਕਣਾ ਓਸੇ ਤਰਾਂ ਕਾਇਮ ਸੀ । ਉਸ ਨੇ ਆਪਣੀ ਭਟਕਣਾ ਦੀ ਗੱਲ ਇੱਕ ਹੋਰ ਜਗਿਆਸੂ ਨੂੰ ਦੱਸੀ ਤਾਂ ਉਸ ਨੇ ਖੁਆਜਾ ਰੋਸ਼ਨ ਦੀ ਦੱਸ ਪਾਈ । ਜਦੋਂ ਸ਼ੱਯਦ ਜਾਨੀ ਸ਼ਾਹ ਖੁਆਜਾ ਰੋਸ਼ਨ ਕੋਲ ਪੁੱਜਾ ਤਾਂ ਉਸਨੇ ਉਸ ਕੋਲ ਵੀ ਜਾ ਕੇ ਇਹੀ ਕਿਹਾ ਕਿ ‘ ਜਾਨੀ ਕੋ ਜਾਨੀ ਮਿਲਾ ਦੇ । ਖੁਆਜਾ ਰੋਸ਼ਨ ਨੇ ਕਿਹਾ ਕਿ ਜੇਕਰ ਉਹ ਜਾਨੀ ਨੂੰ ਮਿਲਣਾ ਚਾਹੁੰਦਾ ਹੈ ਤਾਂ ਉਹ ਸਿਰਫ ਗੁਰੂ ਹਰਗੋਬਿੰਦ ਸਾਹਿਬ ਤਲਵਾਰ ਤੇ ਤਸਬੀ ਵਾਲੇ ਕੋਲੋਂ ਹੀ ਮਿਲੇਗਾ । ਜਾਨੀ ਸ਼ਾਹ ਨੇ ਹੈਰਾਨੀ ਨਾਲ ਪੁੱਛਿਆ ਕਿ ਤਲਵਾਰ ਤੇ ਤਸਬੀ ਕਿਵੇਂ ਉਸਨੂੰ ਜਾਨੀ ਮਿਲਾ ਸਕਦੇ ਹਨ … ? ਖੁਆਜ਼ਾ ਰੌਸ਼ਨ ਨੇ ਜਾਨੀ ਸ਼ਾਹ ਦੇ ਮਨ ਵਿੱਚ ਇਹ ਗੱਲ ਪੱਕੀ ਤਰਾਂ ਪਾ ਦਿੱਤੀ ਸੀ ਕਿ ਜੇ ਕੋਈ ਮੰਗਤਾ ਦਾਤੇ ਦੇ ਦਰ ਜਾਏ ਤੇ ਅਵਾਜ਼ ਦੇਵੇ ਤਾਂ ਮਾਲਕ ਅਰਜ਼ ਜਰੂਰ ਸੁਣੇਗਾ । ਜਾਨੀ ਸ਼ਾਹ ਗੁਰੂ ਦੇ ਦਰ ਅੱਗੇ ਜਾ ਕੇ ਬੈਠ ਗਿਆ ਅਤੇ ਲੱਗਾ ਪੁਕਾਰ ਕਰਨ ਕਿ ‘ ਜਾਨੀ ਕੋ ਜਾਨੀ ਮਿਲਾ ਦੇ । ਖੁਆਜਾ ਰੋਸ਼ਨ ਨੇ ਸਾਰੀਆਂ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਘਰ ਨਾਲ ਹੀ ਜੋੜਿਆ ਕਦੇ ਵੀ ਆਪਣੀ ਵਡਿਆਈ ਨਹੀ ਕਰਵਾਈ ਐਸੀ ਮਹਾਨ ਰੂਹ ਸਨ ਖੁਆਜਾ ਰੋਸ਼ਨ ਜੀ ।