सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥

अर्थ: राग सोरठि, घर ३ में गुरू अर्जनदेव जी की चार-बंदों वाली बाणी। अकाल पुरख एक है और सतिगुरू की कृपा से मिलता है। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥



Share On Whatsapp

Leave a comment




ਅੰਗ : 621

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥



Share On Whatsapp

View All 2 Comments
ਦਰਬਾਰਾ ਸਿੰਘ : ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
Dalbir Singh : 🙏🙏🌼🌺🌸ਜਿਸ ਕਾ ਸਾਹਿਬ ਡਾਢਾ ਹੋਏ ਤਿਸ ਕੋ ਮਾਰ ਨਾ ਸਾਕੇ ਕੋਇ🌺🌼🌸🙏🙏

ਭਾਰਤ ਆਜ਼ਾਦ ਹੋਏ ਨੂੰ ਅਜੇ 8 ਸਾਲ ਵੀ ਨਹੀਂ ਸੀ ਹੋਏ ਸੀ ਕਿ ਭਾਰਤੀ ਹਕੂਮਤ ਵੱਲੋਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰ ਦਿੱਤਾ।
ਇਸ ਹਮਲੇ ਦਾ ਮੁੱਖ ਕਾਰਨ ਸੀ ਕਿ 1947 ਤੋਂ ਪਹਿਲਾਂ ਜੋ ਸਿੱਖਾਂ ਦੇ ਨਾਲ ਵਾਅਦੇ ਕੀਤੇ ਉਨ੍ਹਾਂ ਵਾਅਦਿਆਂ ਤੋਂ ਜਵਾਹਰ ਲਾਲ ਨਹਿਰੂ ਸਾਫ ਮੁੱਕਰ ਗਿਆ , ਸਿੱਖਾਂ ਨੇ ਪੰਜਾਬੀ ਸੂਬਾ ਲੈਣ ਦੇ ਲਈ ਮੋਰਚਾ ਲਾਇਆ। ਪੰਜਾਬੀ ਸੂਬਾ ਜ਼ਿੰਦਾਬਾਦ ਕਹਿਣ ਤੇ ਵੀ ਸਰਕਾਰ ਵਲੋਂ ਪਾਬੰਦੀ ਲਗਾ ਦਿੱਤੀ। ਹਜਾਰਾ ਸਿਖਾਂ ਦੀਆਂ ਗਿ੍ਫ਼ਤਾਰੀਆਂ ਹੋਈਆਂ। ਪੰਜਾਬੀ ਸੂਬਾ ਲੈਣ ਲਈ ਜੂਝ ਰਹੇ ਸਿੱਖਾਂ ਨੂੰ ਦਬਾਉਣ ਵਾਸਤੇ ਨਹਿਰੂ ਨੇ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਵਾਇਆ , ਇਸ ਹਮਲੇ ਦੌਰਾਨ ਪੁਲਿਸ ਦਰਬਾਰ ਸਾਹਿਬ ਕੰਪਲੈਕਸ ਚ ਜੁੱਤੀਆ ਸਮੇਤ ਅੰਦਰ ਗਈ, ਸੰਗਤਾਂ ਅਤੇ ਅਕਾਲ ਤਖਤ ਵੱਲ ਗੋਲੀਆਂ ਚਲਾਈਆਂ,
ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਦਰਬਾਰ ਸਾਹਿਬ ਬਾਬਾ ਅਟੱਲ ਰਾਏ ਤੇ ਹੋਰ ਆਸਪਾਸ ਭੰਨ ਤੋੜ ਕੀਤੀ।
ਕੌਲਸਰ ਦੀਆਂ ਚ ਪਰਕਰਮਾਂ ਪਰੇਡ ਕੀਤੀ। ਪ੍ਰਸ਼ਾਦ ਤੇ ਲੰਗਰ ਤੇ ਵੀ ਪ੍ਰਬੰਧੀ ਲਾਤੀ। ਸੰਗਤ ਦੇ ਉੱਪਰ ਲਾਠੀਚਾਰਜ ਕੀਤਾ , ਕੁਝ ਜਖਮੀ ਹੋ ਗਏ , ਕੁਝ ਸ਼ਹੀਦ ਵੀ ਹੋ ਗਏ। ਬਹੁਤ ਸਾਰੀ ਸੰਗਤ ਨੂੰ ਗ੍ਰਿਫਤਾਰ ਕਰਲਿਆ।
ਤਖ਼ਤ ਸਾਹਿਬ ਦੇ ਜਥੇਦਾਰ ਤੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਘਰਾਂ ਚੋ ਹੀ ਰਾਤ ਚੁਕ ਲਿਆ, ਬਿਨਾਂ ਵਰੰਟ ਦੇ।
ਅਸ਼ਵਨੀ ਕੁਮਾਰ, ਡੀਆਈਜੀ ਜਲੰਧਰ ਦੀ ਅਗਵਾਈ ਵਾਲੀ ਫੋਰਸਾਂ ਨੇ ਤਕਰੀਬਨ 3000 ਬੰਦਿਆ ਨੂੰ ਗ੍ਰਿਫਤਾਰ ਕੀਤਾ।
ਏਸ ਹਮਲਾ ਬਾਰੇ ਬਹੁਤੀ ਸੰਗਤ ਨੂੰ ਪੰਜਾਬ ਵਾਸੀਆਂ ਨੂੰ ਪਤਾ ਨਹੀਂ ਪਰ ਇਹ ਉਸੇ ਤਰ੍ਹਾਂ ਹੈ ਜਿਵੇਂ ਆਨੰਦਪੁਰ ਮਤਾ ਤੇ ਧਰਮ ਯੁੱਧ ਮੋਰਚੇ ਨੂੰ ਖ਼ਤਮ ਕਰਨ ਲਈ 84 ਚ ਅਟੈਕ ਕੀਤਾ ਸੀ।
ਬਾਕੀ ਫੋਟੋ ਚ ਤੁਸੀਂ ਆਪ ਦੇਖ ਸਕਦੇ ਹੋ। ਵਿਸਥਾਰ ਨਾਲ ਜਾਣਕਾਰੀ ਲਈ ਪੰਜਾਬੀ ਸੂਬਾ ਮੋਰਚਾ 1955 ਕਿਤਾਬ ਪੜੋ।
ਨੋਟ : ਜਿਹੜੇ ਕਹਿੰਦੇ ਆ 84 ਚ ਹਮਲਾ ਭਿੰਡਰਾਂਵਾਲੇ ਨੂੰ ਫੜਣ ਲਈ ਹੋਇਆ ਸੀ, ਉਹ ਦਸਣ ਕਿ 1955 ਚ ਕਿਉਂ ਹਮਲਾ ਹੋਇਆ ਸੀ ਉਦੋਂ ਤੇ ਭਿੰਡਰਾਂਵਾਲੇ ਨਹੀਂ ਸੀ ……
ਮੇਜਰ ਸਿੰਘ
ਗੁਰੂ ਕਿਰਪਾ ਕਰੇ



Share On Whatsapp

Leave a comment


ਭਾਰਤ ਆਜ਼ਾਦ ਹੋਏ ਨੂੰ ਅਜੇ 8 ਸਾਲ ਵੀ ਨਹੀਂ ਸੀ ਹੋਏ ਸੀ ਕਿ ਭਾਰਤੀ ਹਕੂਮਤ ਵੱਲੋਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰ ਦਿੱਤਾ।
ਇਸ ਹਮਲੇ ਦਾ ਮੁੱਖ ਕਾਰਨ ਸੀ ਕਿ 1947 ਤੋਂ ਪਹਿਲਾਂ ਜੋ ਸਿੱਖਾਂ ਦੇ ਨਾਲ ਵਾਅਦੇ ਕੀਤੇ ਉਨ੍ਹਾਂ ਵਾਅਦਿਆਂ ਤੋਂ ਜਵਾਹਰ ਲਾਲ ਨਹਿਰੂ ਸਾਫ ਮੁੱਕਰ ਗਿਆ , ਸਿੱਖਾਂ ਨੇ ਪੰਜਾਬੀ ਸੂਬਾ ਲੈਣ ਦੇ ਲਈ ਮੋਰਚਾ ਲਾਇਆ। ਪੰਜਾਬੀ ਸੂਬਾ ਜ਼ਿੰਦਾਬਾਦ ਕਹਿਣ ਤੇ ਵੀ ਸਰਕਾਰ ਵਲੋਂ ਪਾਬੰਦੀ ਲਗਾ ਦਿੱਤੀ। ਹਜਾਰਾ ਸਿਖਾਂ ਦੀਆਂ ਗਿ੍ਫ਼ਤਾਰੀਆਂ ਹੋਈਆਂ। ਪੰਜਾਬੀ ਸੂਬਾ ਲੈਣ ਲਈ ਜੂਝ ਰਹੇ ਸਿੱਖਾਂ ਨੂੰ ਦਬਾਉਣ ਵਾਸਤੇ ਨਹਿਰੂ ਨੇ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਵਾਇਆ , ਇਸ ਹਮਲੇ ਦੌਰਾਨ ਪੁਲਿਸ ਦਰਬਾਰ ਸਾਹਿਬ ਕੰਪਲੈਕਸ ਚ ਜੁੱਤੀਆ ਸਮੇਤ ਅੰਦਰ ਗਈ, ਸੰਗਤਾਂ ਅਤੇ ਅਕਾਲ ਤਖਤ ਵੱਲ ਗੋਲੀਆਂ ਚਲਾਈਆਂ,
ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਦਰਬਾਰ ਸਾਹਿਬ ਬਾਬਾ ਅਟੱਲ ਰਾਏ ਤੇ ਹੋਰ ਆਸਪਾਸ ਭੰਨ ਤੋੜ ਕੀਤੀ।
ਕੌਲਸਰ ਦੀਆਂ ਚ ਪਰਕਰਮਾਂ ਪਰੇਡ ਕੀਤੀ। ਪ੍ਰਸ਼ਾਦ ਤੇ ਲੰਗਰ ਤੇ ਵੀ ਪ੍ਰਬੰਧੀ ਲਾਤੀ। ਸੰਗਤ ਦੇ ਉੱਪਰ ਲਾਠੀਚਾਰਜ ਕੀਤਾ , ਕੁਝ ਜਖਮੀ ਹੋ ਗਏ , ਕੁਝ ਸ਼ਹੀਦ ਵੀ ਹੋ ਗਏ। ਬਹੁਤ ਸਾਰੀ ਸੰਗਤ ਨੂੰ ਗ੍ਰਿਫਤਾਰ ਕਰਲਿਆ।
ਤਖ਼ਤ ਸਾਹਿਬ ਦੇ ਜਥੇਦਾਰ ਤੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਘਰਾਂ ਚੋ ਹੀ ਰਾਤ ਚੁਕ ਲਿਆ, ਬਿਨਾਂ ਵਰੰਟ ਦੇ।
ਅਸ਼ਵਨੀ ਕੁਮਾਰ, ਡੀਆਈਜੀ ਜਲੰਧਰ ਦੀ ਅਗਵਾਈ ਵਾਲੀ ਫੋਰਸਾਂ ਨੇ ਤਕਰੀਬਨ 3000 ਬੰਦਿਆ ਨੂੰ ਗ੍ਰਿਫਤਾਰ ਕੀਤਾ।
ਏਸ ਹਮਲਾ ਬਾਰੇ ਬਹੁਤੀ ਸੰਗਤ ਨੂੰ ਪੰਜਾਬ ਵਾਸੀਆਂ ਨੂੰ ਪਤਾ ਨਹੀਂ ਪਰ ਇਹ ਉਸੇ ਤਰ੍ਹਾਂ ਹੈ ਜਿਵੇਂ ਆਨੰਦਪੁਰ ਮਤਾ ਤੇ ਧਰਮ ਯੁੱਧ ਮੋਰਚੇ ਨੂੰ ਖ਼ਤਮ ਕਰਨ ਲਈ 84 ਚ ਅਟੈਕ ਕੀਤਾ ਸੀ।
ਬਾਕੀ ਫੋਟੋ ਚ ਤੁਸੀਂ ਆਪ ਦੇਖ ਸਕਦੇ ਹੋ। ਵਿਸਥਾਰ ਨਾਲ ਜਾਣਕਾਰੀ ਲਈ ਪੰਜਾਬੀ ਸੂਬਾ ਮੋਰਚਾ 1955 ਕਿਤਾਬ ਪੜੋ।
ਨੋਟ : ਜਿਹੜੇ ਕਹਿੰਦੇ ਆ 84 ਚ ਹਮਲਾ ਭਿੰਡਰਾਂਵਾਲੇ ਨੂੰ ਫੜਣ ਲਈ ਹੋਇਆ ਸੀ, ਉਹ ਦਸਣ ਕਿ 1955 ਚ ਕਿਉਂ ਹਮਲਾ ਹੋਇਆ ਸੀ ਉਦੋਂ ਤੇ ਭਿੰਡਰਾਂਵਾਲੇ ਨਹੀਂ ਸੀ ……
ਮੇਜਰ ਸਿੰਘ
ਗੁਰੂ ਕਿਰਪਾ ਕਰੇ



Share On Whatsapp

Leave a comment




सोरठि महला ५ ॥ चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता ते दुखीआ महि गनणे ॥२॥ जिह गुर मानि प्रभू लिव लाई तिह महा अनंद रसु करिआ ॥ जिह प्रभू बिसारि गुर ते बेमुखाई ते नरक घोर महि परिआ ॥३॥ जितु को लाइआ तित ही लागा तैसो ही वरतारा ॥ नानक सह पकरी संतन की रिदै भए मगन चरनारा ॥४॥४॥१५॥ {पन्ना 612-613}

अर्थ: हे भाई! परमात्मा की आराधना करने से निरोग हो जाते हैं, आत्मिक आनंद बना रहता है। पर जिस मनुष्य को मेरा प्यारा प्रभू भूल जाता है, उस पर (ऐसे) जानो (जैसे) लाखों तकलीफ़ें आ पड़ती हैं। रहाउ।
हे भाई! जिन मनुष्यों का मन प्रभू के कमल फूल जैसे कोमल चरणों में परच जाता है, वह मनुष्य (माया की ओर से) पूरे तौर पर संतोषी रहते हैं। पर, जिस जिस मनुष्य के हृदय में परमात्मा के अमूल्य गुण नहीं आ के बसते, वे मनुष्य माया की तृष्णा में फंसे रहते हैं।1।
हे प्रभू! जिन मनुष्यों ने तेरा आसरा लिया, वे तेरी शरण में रह के सुख पाते हैं। पर, हे भाई! जिन मनुष्यों को सर्व-व्यापक करतार भूल जाता है, वे मनुष्य दुखियों में गिने जाते हैं।2।
हे भाई! जिन मनुष्यों ने गुरू की आज्ञा मान के परमात्मा में सुरति जोड़ ली, उन्होंने बड़ा आनंद बड़ा रस पाया। पर जो मनुष्य परमात्मा को भुला के गुरू की ओर से मुँह मोड़ के रखते हैं वे भयानक नर्क में पड़े रहते हैं।3।
हे नानक! (जीवों के क्या वश?) जिस काम में परमात्मा किसी जीव को लगाता है उसी काम में वह लगा रहता है, हरेक जीव वैसा ही काम करता है। जिन मनुष्यों ने (प्रभू की प्रेरणा से) संत-जनों का आसरा लिया है वे अंदर से प्रभू के चरणों में मस्त रहते हैं।4।4।15।



Share On Whatsapp

Leave a comment


ਅੰਗ : 612-613

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।
ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।
ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।



Share On Whatsapp

Leave a Comment
Dalbir Singh : 🙏🙏🌼🌸🌺ਜਿਸਕੇ ਸਿਰ ਉਪਰ ਤੂੰ ਸਵਾਮੀ ਸੋ ਦੁਖ ਕੈਸਾ ਪਾਵੈ ਤੁਹਾਡੀ ਰਜਾ ਵਿਚ ਰਹਿਣਾ ਹੀ ਮਨੁੱਖ...



Share On Whatsapp

Leave a comment






Share On Whatsapp

Leave a comment




Share On Whatsapp

Leave a comment


ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ।।
ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥
🙏🙏🙏🙏🙏



Share On Whatsapp

Leave a comment




ਇੱਕ ਗੁਰਦੁਆਰੇ ਦੇ ਬਾਹਰ
ਬਹੁਤ ਸੋਹਣਾ ਲਿਖਿਆ ਸੀ
ਬੰਦਿਆ ਜੇ ਤੂੰ ਗੁਨਾਹ ਕਰ ਕਰ ਕੇ
ਥੱਕ ਗਿਆ ਹੈ ਤਾਂ ਅੰਦਰ ਆ ਜਾ…
“ਬਾਬੇ ਨਾਨਕ ਦੀ ਰਹਿਮਤ” ਅੱਜ ਵੀ
ਤੇਰਾ ਇੰਤਜ਼ਾਰ ਕਰਦੀ ਨਹੀਂ ਥੱਕੀ



Share On Whatsapp

Leave a Comment
Jasbir Kaur Sangha : Waheguru Ji 🙏🙏🙏🙏🙏🙏

ਮੈ ਚਾਰੇ ਕੁੰਡਾ ਭਾਲੀਆ ਤੁਧੁ ਜੇਵਡੁ ਨ ਸਾਈਆ ॥
ੴ ਸਤਿਨਾਮ 🧡 ਵਾਹਿਗੁਰੂ ੴ



Share On Whatsapp

Leave a comment


ਬੀਬੀ ਭਾਨੀ ਸਿੱਖ ਜਗਤ ਦੀ ਬਹੁਤ ਹੀ ਮਹਾਨ ਸ਼ਖਸੀਅਤ ਹੈ। ਬੀਬੀ ਭਾਨੀ ਜੀ ਨੇ ਪਿਤਾ ਦੀ ਸੇਵਾ ਕਰ ਕੇ ਇਹ ਪੂਰਨ ਵਿੱਚ ਸਿੱਧ ਕਰ ਦਿੱਤਾ ਕਿ ਬੇਟੀ ਅਤੇ ਬੇਟੇ ਵਿੱਚ ਕੋਈ ਵੀ ਫ਼ਰਕ ਨਹੀਂ ਹੈ।
ਬੀਬੀ ਜੀ ਬਚਪਨ ਤੋਂ ਹੀ ਪ੍ਰਭੁ-ਭਗਤੀ ਵਿੱਚ ਲੱਗ ਗਏ ਸਨ। ਆਪ ਸੁਭਾਅ ਦੇ ਅਤਿ ਸੁਸ਼ੀਲ, ਸੰਜਮੀ ਅਤੇ ਨਿੰਮ੍ਰਤਾ ਵਾਲੇ ਸਨ, ਸ੍ਰੇਸ਼ਟ ਬੁੱਧੀ ਦੇ ਮਾਲਕ ਸਨ। ਅਸੀਂ ਇਹ ਵੀ ਕਹਿ ਸਕਦੇ ਹਾਂ ਕਿ ਸਿੱਖ ਇਤਿਹਾਸ ਵਿੱਚ ਕੇਵਲ ਬੀਬੀ ਭਾਨੀ ਜੀ ਹੀ ਹਨ ਜੋ ਗੁਰ ਬੇਟੀ ਵੀ ਹਨ, ਗੁਰ ਪਤਨੀ ਵੀ, ਗੁਰ ਜਨਣੀ, ਗੁਰੂ ਦੀ ਦਾਦੀ ਅਤੇ ਪੜਦਾਦੀ ਸਨ।
ਆਪ ਦਾ ਜਨਮ 19 ਜਨਵਰੀ, 1535 ਨੂੰ ਸਿੱਖਾਂ ਦੇ ਤੀਜੇ ਗੁਰੂ ਗੁਰੂ ਅਮਰਦਾਸ ਜੀ ਦੇ ਘਰ ਮਾਤਾ ਮਨਸਾ ਦੇਵੀ ਦੀ ਕੁਖੋਂ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ।
ਆਪ ਗੁਰੂ ਜੀ ਦੀ ਛੋਟੀ ਪੁੱਤਰੀ ਸਨ। ਆਪ ਦੇ ਭਰਾਵਾਂ ਦਾ ਨਾਮ ਭਾਈ ਮੋਹਨ ਜੀ ਅਤੇ ਭਾਈ ਮੋਹਰ ਜੀ ਅਤੇ ਵੱਡੀ ਭੈਣ ਦਾ ਨਾਮ ਬੀਬੀ ਦਾਨੀ ਜੀ ਸਨ। ਆਪ ਦਾ ਵਿਆਹ ਭਾਈ ਜੇਠਾ ਜੀ ਗੁਰੂ ਰਾਮਦਾਸ ਜੀ ਨਾਲ ਹੋਇਆ। ਆਪ ਦੇ ਘਰ ਤਿੰਨ ਪੁੱਤਰ ਪ੍ਰਿਥੀ ਚੰਦ 1558,
ਮਹਾਦੇਵ 1560
ਧੰਨ ਧੰਨ ਗੁਰੂ ਅਰਜਨ ਦੇਵ ਜੀ 1563
ਦਾ ਜਨਮ ਹੋਇਆ।
ਧੰਨ ਧੰਨ ਸ਼੍ਰੀ ਗੁਰੂ ਰਾਮ ਦਾਸ ਸਾਹਿਬ ਜੀ ਦੇ 1580 ਵਿਚ ਜੋਤੀ ਜੋਤ ਸਮਾਉਣ ਉਪਰੰਤ ਬੀਬੀ ਭਾਨੀ ਤਰਨ ਤਾਰਨ ਵਿਚ ਟਿਕ ਕੇ 18 ਸਾਲ ਕੋਹੜੀਆਂ ਦੀ ਸੇਵਾ ਕਰਦੇ ਰਹੇ ।
ਬੀਬੀ ਭਾਨੀ ਜੀ 9 ਅਪਰੈਲ,1598 ਈਸਵੀ ਨੂੰ ਅਕਾਲ ਚਲਾਣਾ ਕਰ ਗਏ ।ਧੰਨਵਾਦ ਸਹਿਤ।
🙏ਗੁਰਲਾਲ ਸਿੰਘ ਕੰਗ ਰਾਊ ਵਾਲੀਆ🙏



Share On Whatsapp

Leave a comment




ਤਵੀ ਨੂੰ ਪੁੱਛਿਆ, ਤੈਨੂੰ ਡਰ ਨਹੀਂ ਲੱਗਿਆ ? ਤਵੀ ਨੇ
ਦੱਸਿਆ, ਕਿ ਜ਼ਾਲਮਾਂ ਦੀ ਅੱਗ ਨਾਲ ਮੈਂ ਬਹੁਤ ਸੜ
ਬਲ ਗਈ ਸੀ , ਪਰ ਜਦੋਂ ਸ਼ਹੀਦਾਂ ਦੇ ਸਰਤਾਜ ਧੰਨ
ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਮੇਰੇ ਉੱਪਰ ਬੈਠ ਗਿਆ
ਤਾਂ ਮੈਂ ਠੰਡੀ ਠਾਰ ਹੋ ਗਈ ਤੇ ਮੈਂ ਭਾਗਾਂ ਵਾਲੀ ਹੋ ਗਈ।
ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ
ਕੋਟਿ ਕੋਟਿ ਪ੍ਰਣਾਮ



Share On Whatsapp

Leave a Comment
ਦਲੀਪ ਸਿੰਘ : ਵਾਹਿਗੂਰੂ ਜੀ ਵਾਹਿਗੁਰੂ ਜੀ

सोरठि महला ५ ॥ मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥

अर्थ: हे भाई! (गुरु आतमिक तौर पर) मरे हुए मनुष्य के शरीर में नाम-जिन्द डाल देता है, (प्रभू से) विछुड़े हुए मनुष्य को लिया कर (प्रभू के साथ) मिला देता है। पशू (-स्वभाव मनुष्य) प्रेत (-स्वभाव मनुष्य) मुर्ख मनुष्य (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं ॥१॥ हे भाई! पूरे गुरु की आतमिक उच्चता बड़ी अश्रचर्ज है, उस का मुल्य नहीं बताया जा सकता ॥ रहाउ ॥ (हे भाई! जो मनुष्य गुरु की शरण आ पड़ता है, गुरु उस को नाम-जिन्द दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का टिकाना बना देता है। उस मनुष्य को अचानक मन-इच्छत फल प्राप्त हो जाते हैं उस के सारे कार्य पूरे हो जाते हैं ॥२॥ हे भाई! जो मनुष्य अपने गुरु के मन को पसंद आ जाते हैं, उन को इस लोग में सुख प्राप्त होता है, परलोक में भी वह सतिकारे जाते हैं, उन के जन्म मरण के चक्र खत्म हो जाते हैं। उन को कोई डर नहीं रहता (क्योंकि गुरू की कृपा द्वारा) उन के हृदय में परमात्मा का नाम आ वसता है ॥३॥ वह मनुष्य उठता बैठता हर समय परमात्मा की सिफ़त-सालाह के गीत गाता रहता है, उस के अंदरों प्रत्येक दुःख तकलीफ भटकना खत्म हो जाती है। नानक जी कहते हैं- जिस मनुष्य का मन गुरू के चरणों में जुड़ा रहता है, उस के सारे कार्य सफल हो जाते हैं ॥४॥१०॥२१॥



Share On Whatsapp

Leave a comment


ਅੰਗ : 619

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥



Share On Whatsapp

View All 3 Comments
Dalbir Singh : 🙏🙏🌼🌸🌺ਸਤਿਪੁਰਖ ਜਿਨ ਜਾਣਿਆ ਸਤਿਗੁਰ ਤਿਸ ਕਾ ਨਾਉ,ਤਿਸ ਕੈ ਸੰਗ ਸਿੱਖ ਉਬਰੇ ਨਾਨਕ ਹਰ ਗੁਣ ਗਾਉ🌼🌸🌺🙏🙏
ਦਰਬਾਰਾ ਸਿੰਘ : ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ




  ‹ Prev Page Next Page ›