वडहंसु महला ३ ॥ इहु सरीरु जजरी है इस नो जरु पहुचै आए ॥ गुरि राखे से उबरे होरु मरि जमै आवै जाए ॥ होरि मरि जमहि आवहि जावहि अंति गए पछुतावहि बिनु नावै सुखु न होई ॥ ऐथै कमावै सो फलु पावै मनमुखि है पति खोई ॥ जम पुरि घोर अंधारु महा गुबारु ना तिथै भैण न भाई ॥ इहु सरीरु जजरी है इस नो जरु पहुचै आई ॥१॥
यह सरीर नास हो जाने वाला है, इस को बुढ़ापा आ दबाता है। जिनकी गुरु ने रक्षा की, वह (मोह में गर्क होने से)बच जाते हैं पर और जनम मरण में रहते हैं। और अंत समय पछताते हैं; हरी नाम के बिना आत्मिक जीवन का सुख नहीं मिलता। इस लोक में जीव जो करनी कमाता है वोही फल भोगता है। अपने मन के पीछे चलने वाला (प्रभु दरबार में) अपनी इज्जत गवा लेता है। (उनके लिए) जम राज की पूरी में भी घोर अँधेरा, घोर अँधेरा ही बना रहता है, उधर बहिन या भाई कोई सहायता नहीं कर सकता। यह सरीर पुराना हो जाने वाला है, इस को भुदापा (जरूर) आ जाता है॥1॥
ਅੰਗ : 584
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥
ਅਰਥ: ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥
धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥
(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥
ਅੰਗ : 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
सूही महला ३ ॥ जे लोड़हि वरु बालड़ीए ता गुर चरणी चितु लाए राम ॥ सदा होवहि सोहागणी हरि जीउ मरै न जाए राम ॥ हरि जीउ मरै न जाए गुर कै सहजि सुभाए सा धन कंत पिआरी ॥ सचि संजमि सदा है निरमल गुर कै सबदि सीगारी ॥ मेरा प्रभु साचा सद ही साचा जिनि आपे आपु उपाइआ ॥ नानक सदा पिरु रावे आपणा जिनि गुर चरणी चितु लाइआ ॥१॥
हे अंजान जिव-स्त्री! अगर तूं प्रभु-पति का मिलाप चाहती है, तो अपने गुरु के चरणों में मन जोड़ कर रख। तूं सदा के लिए सुहाग-भाग्य वाली बन जाएगी, (क्योंकि) प्रभु-पति न कभी मरता है ना ही कभी नास होता है। प्रभु-पति कभी मरता नहीं ना ही कभी नास होता है। जो जिव-इस्त्री गुरु के द्वारा आत्मिक अडोलता में प्रेम में लीं रहती है, वह खसम प्रभु को प्यारी लगती है। सदा-थिर प्रभु में जुड़ के, (विकारों की) बंदिश में न रह के, वह जिव स्त्री पवित्र जीवन वाली हो जाती है, गुरु के शब्द की बरकत से वेह अपने आत्मिक जीवन को सुहागन बना लेती है। हे सखी! मेरा प्रभु सदा कायम रहने वाला है, सदा ही कायम रहते वाला है, उस ने अपने आप को खुद ही प्रकट किया हुआ है। हे नानक! जिस जिव-स्त्री ने गुरु के चरणों में अपना मन जोड़ लिया, वह सदा प्रभु-पति का मिलाप मानती।१।
ਅੰਗ : 771
ਸੂਹੀ ਮਹਲਾ ੩ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥
ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।
सोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥
हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। हे भाई! नानक (उस) गुणों के खजाने परमात्मा की सिफत-सलाह का गीत गाता है। गुरु ने (नानक का) भ्रम दूर कर दिया है। (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥
ਅੰਗ : 617
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥
30 ਅਕਤੂਬਰ 1922 ਨੂੰ ਪੰਜਾ ਸਾਹਿਬ ਜੀ ਦਾ ਸਾਕਾ ਵਾਪਰਿਆ, ਆਉ ਸੰਖੇਪ ਝਾਤ ਮਾਰੀਏ।
ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਗੁਰਦੁਆਰਿਆਂ ਵਿਚ ਮਸੰਦਾਂ ਨੇ ਪੈਰ ਜਮਾਉਣੇ ਸ਼ੁਰੂ ਕਰ ਦਿੱਤੇ। ਧਿਆਨ ਸਿੰਘ ਡੋਗਰਾ ਅਤੇ ਉਸ ਦੇ ਭੇਖਧਾਰੀ ਸਿੱਖ ਭਰਾਵਾਂ ਨੇ ਜੰਮੂ ਤੋਂ ਡੋਗਰੇ ਲਿਆ ਕੇ ਉਨ੍ਹਾਂ ਨੂੰ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਲਈ ਗੁਰਦੁਆਰਿਆਂ ਵਿਚ ਬਿਠਾ ਦਿੱਤਾ। ਉਨ੍ਹਾਂ ਬੰਦਿਆਂ ਨੂੰ ਹੀ ਪੁਜਾਰੀ ਜਾਂ ਮਸੰਦਾਂ ਦਾ ਨਾਂ ਦਿੱਤਾ ਗਿਆ। ਇਨ੍ਹਾਂ ਨੇ ਗੁਰਦੁਆਰਿਆਂ ਦਾ ਪੂਜਾ ਧਾਨ ਖਾਣਾ ਤੇ ਗੁਰਦੁਆਰਿਆਂ ਦੀ ਬੇਅਦਬੀ ਕਰਨੀ ਸ਼ੁਰੂ ਕਰ ਦਿੱਤੀ।
ਅੰਮ੍ਰਿਤਸਰ ਤੋਂ 13 ਕਿਲੋਮੀਟਰ ਦੀ ਦੂਰੀ ’ਤੇ ਘੁੱਕੇਵਾਲੀ ਵਿਚ ਗੁਰੂ ਅਰਜਨ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਥਾਪਿਤ ਹੈ। ਇਸ ਗੁਰਦੁਆਰੇ ਨੂੰ ਕਾਫੀ ਜ਼ਮੀਨ ਮਿਲੀ ਹੋਈ ਹੈ, ਜੋ ‘ਗੁਰੂ ਕਾ ਬਾਗ਼’ ਅਖਵਾਉਂਂਦੀ ਹੈ।
‘ਗੁਰੂ ਕਾ ਬਾਗ਼’ ਦਾ ਪ੍ਰਬੰਧ ਮਹੰਤ ਸੁੰਦਰ ਦਾਸ ਦੇ ਕਬਜ਼ੇ ਵਿਚ ਸੀ, ਜਿਸ ਨੇ ਉਥੇ ਬਿਨਾਂ ਵਿਆਹ ਤੋਂ ਇੱਕ ਔਰਤ ਰੱਖੀ ਹੋਈ ਸੀ ਅਤੇ ਗੁਰਦੁਆਰੇ ਦੀ ਮਰਿਆਦਾ ਨੂੰ ਵੀ ਸਹੀ ਢੰਗ ਨਾਲ ਨਹੀਂ ਨਿਭਾਅ ਰਿਹਾ ਸੀ। ਇਹ ਸਭ ਕੁਝ ਇਲਾਕੇ ਦੀ ਸੰਗਤ ਨੂੰ ਮਨਜ਼ੂਰ ਨਹੀਂ ਸੀ। ਇਹ ਗੱਲ ਉਨ੍ਹਾਂ ਸ਼੍ਰੋਮਣੀ ਕਮੇਟੀ ਕੋਲ ਕੀਤੀ। ਸ਼੍ਰੋਮਣੀ ਕਮੇਟੀ ਨੇ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਲਈ ਦਾਨ ਸਿੰਘ ਵਿਛੋਆ ਦੀ ਡਿਊਟੀ ਲਾ ਦਿੱਤੀ। ਦਾਨ ਸਿੰਘ ਵਿਛੋਆ ਦੇ ਕਹਿਣ ’ਤੇ ਮਹੰਤ ਸੁੰਦਰ ਦਾਸ ਨੇ ਈਸ਼ਰੀ ਨਾਂ ਦੀ ਔਰਤ ਨਾਲ ਵਿਆਹ ਕਰਵਾ ਲਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਛਕ ਕੇ ਗੁਰਦੁਆਰੇ ਦੀ ਮਰਿਆਦਾ ਨੂੰ ਠੀਕ ਢੰਗ ਨਾਲ ਚਲਾਉਣ ਲੱਗ ਪਿਆ।
21 ਫ਼ਰਵਰੀ 1921 ਈਃ ਨੂੰ ਸਿੱਖਾਂ ਨੇ ਸ਼ਹੀਦੀਆਂ ਪ੍ਰਾਪਤ ਕਰਕੇ ਨਨਕਾਣਾ ਸਾਹਿਬ ਦਾ ਕਬਜ਼ਾ ਲੈ ਲਿਆ ਸੀ। ਉਸ ਵੇਲੇ ਮਹੰਤ ਸੁੰਦਰ ਦਾਸ ਨੂੰ ਵੀ ਆਪਣਾ ਫਿਕਰ ਪੈ ਗਿਆ। ਉਸ ਨੇ ਸ਼੍ਰੋਮਣੀ ਕਮੇਟੀ ਨਾਲ ਸਮਝੌਤਾ ਕਰ ਲਿਆ। ਕਮੇਟੀ ਨੇ ਮਹੰਤ ਸੁੰਦਰ ਦਾਸ ਨੂੰ 120 ਰੁਪਏ ਮਹੀਨਾ ਦੇਣਾ ਮੰਨ ਲਿਆ ਅਤੇ ਅੰਮ੍ਰਿਤਸਰ ਵਿਚ ਰਹਿਣ ਲਈ ਇੱਕ ਮਕਾਨ ਮੁੱਲ ਲੈ ਕੇ ਦੇ ਦਿੱਤਾ। ਗੁਰਦੁਆਰੇ ਦਾ ਪ੍ਰਬੰਧ ਕਮੇਟੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਪਰ ਅੰਗਰੇਜ਼ ਸਰਕਾਰ ਦੀ ਸ਼ਹਿ ’ਤੇ ਮਹੰਤ ਨੇ ਫਿਰ ਗੁਰਦੁਆਰੇ ਦਾ ਪ੍ਰਬੰਧ ਆਪਣੇ ਕਬਜ਼ੇ ਵਿਚ ਲੈਣ ਲਈ ਹੱਥ ਪੈਰ ਮਾਰਨੇ ਸ਼ੁਰੂ ਕਰ ਦਿੱਤੇ।
8 ਅਗਸਤ, 1922 ਨੂੰ 5 ਸਿੰਘਾਂ ਦਾ ਜਥਾ ਲੰਗਰ ਲਈ ਲੱਕੜਾਂ ਕੱਟਣ ਲਈ ਗੁਰੂ ਕਾ ਬਾਗ਼ ਚਲਾ ਗਿਆ। ਮਹੰਤ ਸੁੰਦਰ ਦਾਸ ਨੇ ਇਹ ਖ਼ਬਰ ਪੁਲੀਸ ਨੂੰ ਦੇ ਦਿੱਤੀ। ਉਨ੍ਹਾਂ ਨੇ 9 ਅਗਸਤ ਨੂੰ ਪੰਜੇ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ। 10 ਤਾਰੀਖ ਨੂੰ ਸਿੰਘਾਂ ਨੂੰ ਛੇ-ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਸੁਣਾ ਦਿੱਤਾ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਮਿਸਟਰ ਡੰਟ ਨੇ ਸਰਕਾਰੀ ਹਦਾਇਤਾਂ ਅਨੁਸਾਰ 22 ਅਗਸਤ ਤੋਂ ਸਿੱਖਾਂ ਦੀਆਂ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ। 25 ਅਗਸਤ ਤੋਂ ਸਿੱਖਾਂ ’ਤੇ ਤਸ਼ੱਦਦ ਢਾਹੁਣਾ ਸ਼ੁਰੂ ਕਰ ਦਿੱਤਾ ਗਿਆ।
26 ਅਗਸਤ 1922 ਨੂੰ ਅਕਾਲ ਤਖ਼ਤ ਸਾਹਿਬ ’ਤੇ ਮੀਟਿੰਗ ਕਰ ਰਹੀ ਅੰਤਰਿੰਗ ਕਮੇਟੀ ਦੇ ਆਗੂ ਭਗਤ ਜਸਵੰਤ ਸਿੰਘ (ਜਨਰਲ ਸਕੱਤਰ), ਮਹਿਤਾਬ ਸਿੰਘ (ਪ੍ਰਧਾਨ), ਪ੍ਰੋ. ਸਾਹਿਬ ਸਿੰਘ (ਮੀਤ ਸਕੱਤਰ), ਸਰਮੁਖ ਸਿੰਘ ਝਬਾਲ (ਪ੍ਰਧਾਨ, ਅਕਾਲੀ ਦਲ), ਬਾਬਾ ਕੇਹਰ ਸਿੰਘ ਪੱਟੀ, ਮਾਸਟਰ ਤਾਰਾ ਸਿੰਘ ਤੇ ਰਵੇਲ ਸਿੰਘ ਨੂੰ ਡੀਸੀ ਨੇ ਵਾਰੰਟ ਜਾਰੀ ਕਰ ਕੇ ਸਾਰੇ ਗ੍ਰਿਫ਼ਤਾਰ ਕਰ ਲਏ। ਸਰਕਾਰ ਨਨਕਾਣਾ ਸਾਹਿਬ ਦੇ ਸਾਕੇ ਵੇਲੇ ਸਿੱਖਾਂ ਦੇ ਦਲੇਰੀ ਭਰੇ ਕਾਰਨਾਮੇ ਦੇਖ ਚੁੱਕੀ ਸੀ, ਹੁਣ ਉਹ ਸਿੱਖਾਂ ਦੀ ਲਹਿਰ ਨੂੰ ਸਖ਼ਤੀ ਨਾਲ ਦਬਾਉਣਾ ਚਾਹੁੰਦੀ ਸੀ ਪਰ ਸਰਕਾਰ ਦੀ ਸਖਤੀ ਦਾ ਸਿੱਖਾਂ ’ਤੇ ਕੋਈ ਅਸਰ ਨਾ ਪਿਆ।
30 ਅਗਸਤ ਨੂੰ 60 ਕੁ ਸਿੰੰਘਾਂ ਦਾ ਜਥਾ ‘ਗੁਰੂ ਕਾ ਬਾਗ਼’ ਨੂੰ ਰਵਾਨਾ ਹੋਇਆ। ਜਥੇ ਨੂੰ ਰਸਤੇ ਵਿਚ ਹੀ ਰਾਤ ਕੱਟਣੀ ਪਈ ਪਰ ਪੁਲੀਸ ਨੇ ਸੁੱਤੇ ਪਏ ਜਥੇ ’ਤੇ ਡਾਂਗਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਫਿਰ ਇਹ ਮੋਰਚਾ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕਰ ਦਿੱਤਾ ਗਿਆ। 31 ਅਗਸਤ ਤੋਂ ਹਰ ਰੋਜ਼ 100 ਸਿੰਘਾਂ ਦਾ ਜਥਾ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਕੇ ਤੁਰਦਾ। ਜਥੇ ਨੂੰ ਤੁਰਨ ਵੇਲੇ ਇਹ ਕਿਹਾ ਜਾਂਦਾ ਕਿ ਭਾਵੇਂ ਸਰਕਾਰ ਵੱਲੋਂ ਤਸ਼ੱਦਦ ਢਾਹੇ ਜਾਣ, ਪਰ ਉਹ ਸ਼ਾਂਤ ਹੀ ਰਹਿਣਗੇ।
30 ਅਕਤੂਬਰ 1922 ਨੂੰ ਸਰਕਾਰ ਨੇ ਇੱਕ ਕੈਦੀ ਜਥੇ ਨੂੰ ਰੇਲ ਗੱਡੀ ਰਾਹੀਂ ਅਟਕ ਜ੍ਹੇਲ ਭੇਜਣ ਦੀ ਤਿਆਰੀ ਕਰ ਲਈ। ਜਦ ਹਸਨ ਅਬਦਾਲ ਵਿਚ ਸਿੱਖਾਂ ਨੂੰ ਪਤਾ ਲੱਗਾ ਕਿ ਸਿੱਖ ਕੈਦੀ ਜਥੇ ਦੀ ਭਰੀ ਗੱਡੀ ਆ ਰਹੀ ਹੈ ਅਤੇ ਉਸ ਨੇ ਗੁਰਦੁਆਰਾ ਪੰਜਾ ਸਾਹਿਬ ਕੋਲੋਂ ਲੰਘ ਕੇ ਅਟਕ ਜ੍ਹੇਲ ਜਾਣਾ ਹੈ ਤਾਂ ਉਨ੍ਹਾਂ ਨੇ ਲੰਗਰ-ਪਾਣੀ ਦਾ ਪ੍ਬੰਧ ਸ਼ਟੇਸ਼ਨ ਤੇ ਕਰਨ ਦਾ ਮਤਾ ਪਾਸ ਕੀਤਾ ।
ਸਿੱਖਾਂ ਦੀ ਸਹਿਨਸ਼ੀਲਤਾ , ਸੂਰਬੀਰਤਾ ਅਤੇ ਪੂਰਨ ਕੁਰਬਾਨੀ ਦਾ ਇਕ ਉਦਾਹਰਨ ਸੀ ਜੋ ਮਿਤੀ 30 ਅਕਤੂਬਰ 1922 ਦੀ ਸਵੇਰ 10 ਵਜੇ ਨੂੰ ਪੰਜਾ ਸਾਹਿਬ ਦੇ ਨੇੜੇ ਹਸਨ ਅਬਦਾਲ ( ਪਾਕਿਸਤਾਨ ) ਰੇਲਵੇ ਸਟੇਸ਼ਨ ਤੇ ਸਿੱਖਾਂ ਵੱਲੋਂ ਦੁਨੀਆਂ ਅੱਗੇ ਪੇਸ਼ ਕੀਤਾ ਗਿਆ । ਸਿੱਖਾਂ ਦੀ ਸੂਰਬੀਰਤਾ ਅਤੇ ਸੰਕਲਪ ਦ੍ਰਿੜਤਾ ਦੀ ਇਹ ਮਿਸਾਲ ਸੁਤੇ-ਸਿੱਧ ਹੀ ਇਕ ਲੋਕ ਗਾਥਾ ਦਾ ਰੂਪ ਧਾਰਨ ਕਰ ਗਈ । ਜ਼ਿਲਾ ਅੰਮ੍ਰਿਤਸਰ ਵਿਚ ਗੁਰਦੁਆਰਾ ਗੁਰੂ ਕਾ ਬਾਗ , ਆਪਸੀ ਸਮਝੌਤੇ ਮਗਰੋਂ , ਪੁਜਾਰੀਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਬਜ਼ੇ ਵਿਚ ਆ ਗਿਆ ਸੀ । ਇਸ ਗੁਰਦੁਆਰੇ ਦੇ ਨਾਂ ਲਗੀ ਜ਼ਮੀਨ ਤੋਂ ‘ ਗੁਰੂ ਕਾ ਲੰਗਰ` ਲਈ ਲੱਕੜ ਲਿਆਉਣ ਵਾਸਤੇ ਦਰਖ਼ਤ ਕੱਟਣ ਦੇ ਅਧਿਕਾਰ ਨੂੰ ਦ੍ਰਿੜ੍ਹ ਕਰਾਉਣ ਹਿਤ 8 ਅਗਸਤ 1922 ਨੂੰ ਇਕ ਅਹਿੰਸਕ ਸੰਘਰਸ਼ ਸ਼ੁਰੂ ਹੋ ਚੁੱਕਾ ਸੀ । ਪਹਿਲਾਂ ਤਾਂ ਇਸ ਅੰਦੋਲਨ ਦੇ ਜਥੇ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਉੱਤੇ ਨਾਜਾਇਜ਼ ਦਖ਼ਲ ਦਾ ਮੁਕੱਦਮਾ ਚਲਾਇਆ ਗਿਆ ਪਰੰਤੂ 25 ਅਗਸਤ ਤੋਂ ਮਗਰੋਂ ਹਰ ਰੋਜ਼ ਆਉਣ ਵਾਲੇ ਸਿੱਖ ਜਥਿਆਂ ਦੀ ਪੁਲਿਸ ਨੇ ਕੁਟਾਈ ਕਰਨੀ ਸ਼ੁਰੂ ਕਰ ਦਿੱਤੀ । ਇਹ ਸਭ ਕੁਝ 13 ਸਤੰਬਰ ਤਕ ਵਾਪਰਦਾ ਰਿਹਾ । ਫਿਰ ਗਵਰਨਰ ਪੰਜਾਬ ਦੇ ਦਖ਼ਲ ਦੇਣ ਤੇ ਕੁਟਾਈ ਬੰਦ ਹੋ ਗਈ ਅਤੇ ਮੁੜ ਗ੍ਰਿਫ਼ਤਾਰੀਆਂ ਸ਼ੁਰੂ ਹੋ ਗਈਆਂ ।
ਬੰਦੀਆਂ ( ਕੈਦੀਆਂ ) ਵਿਰੁੱਧ ਅੰਮ੍ਰਿਤਸਰ ਵਿਚ ਸਰਸਰੀ ਸੁਣਵਾਈ ਵਾਲੇ ਮੁਕੱਦਮੇ ਚਲਾਉਣ ਉਪਰੰਤ ਰੇਲ ਗੱਡੀਆਂ ਰਾਹੀਂ ਉਹਨਾਂ ਨੂੰ ਦੂਰ-ਦੂਰ ਦੀਆਂ ਜੇਲ੍ਹਾਂ ਵਿਚ ਭੇਜਣਾ ਸ਼ੁਰੂ ਹੋ ਗਿਆ । 29 ਅਕਤੂਬਰ 1922 ਨੂੰ ਇਕ ਜਥਾ ਰੇਲ ਗੱਡੀ ਰਾਹੀਂ ਅੱਟਕ ਦੇ ਕਿਲੇ ਵੱਲ ਤੋਰਿਆ ਗਿਆ ਜਿਸ ਨੇ ਹਸਨ ਅਬਦਾਲ ਸਟੇਸ਼ਨ ਤੇ ਪੁਜਣਾ ਸੀ । ਪੰਜਾ ਸਾਹਿਬ ਦੇ ਸਿੱਖਾਂ ਨੇ ਇਹਨਾਂ ਬੰਦੀਆਂ ਨੂੰ ਭੋਜਨ ਛਕਾਉਣ ਦਾ ਫ਼ੈਸਲਾ ਕੀਤਾ ਅਤੇ ਜਦੋਂ ਲਗਪਗ 200 ਸਿੱਖ ਲੰਗਰ ਲੈ ਕੇ ਰੇਲਵੇ ਸਟੇਸ਼ਨ ਪੁੱਜੇ ਤਾਂ ਸਟੇਸ਼ਨ ਮਾਸਟਰ ਨੇ ਦਸਿਆ ਕਿ ਇਸ ਗੱਡੀ ਨੂੰ ਇਸ ਸਟੇਸ਼ਨ ਤੇ ਰੋਕਣਾ ਅੱਜ ਦੀ ਸਮਾਂ ਸੂਚੀ ਵਿਚ ਸ਼ਾਮਲ ਨਹੀਂ ਹੈ । ਪੰਜਾ ਸਾਹਿਬ ਦੀ ਸੰਗਤ ਦੀਆਂ ਮਿੰਨਤਾਂ ਅਤੇ ਬੇਨਤੀਆਂ ਦਾ ਕਿ ਅਜਿਹੀਆਂ ਗੱਡੀਆਂ ਨੂੰ ਕੈਦੀਆਂ ਦੇ ਭੋਜਨ ਵਾਸਤੇ ਹੋਰਨਾਂ ਥਾਵਾਂ ਤੇ ਰੋਕਿਆ ਜਾਂਦਾ ਹੈ ਕੋਈ ਅਸਰ ਨਹੀਂ ਹੋਇਆ ।
ਇਹ ਦਲੀਲ ਵੀ ਕਾਰਗਰ ਸਿੱਧ ਨਾ ਹੋਈ ਕਿ ਅਜਿਹੀਆਂ ਗੱਡੀਆਂ ਹੋਰ ਕਈ ਥਾਵਾਂ ਤੇ ਲੰਗਰ ਛਕਾਉਣ ਲਈ ਰੋਕੀਆਂ ਸਨ । ਸੰਗਤ ਦੇ ਦੋ ਆਗੂਆਂ , ਭਾਈ ਪ੍ਰਤਾਪ ਸਿੰਘ ਅਤੇ ਭਾਈ ਕਰਮ ਸਿੰਘ ਨੇ ਜਦੋਂ ਦੂਰੋਂ ਆਉਂਦੀ ਗੱਡੀ ਦੀ ਗੜ ਗੜ ਤੇ ਸੀਟੀਆਂ ਸੁਣੀਆਂ ਤਾਂ ਉਹ ਅੱਗੇ ਵਧ ਕੇ ਰੇਲ ਦੀ ਪਟੜੀ ਦੇ ਵਿਚਕਾਰ ਚੌਕੜੀ ਮਾਰ ਕੇ ਬੈਠ ਗਏ । ਇਹ ਵੇਖ ਕੇ ਕੁਝ ਹੋਰ ਸਿੱਖ ਅਤੇ ਬੀਬੀਆਂ ਵੀ ਰੇਲ-ਪਟੜੀ ਤੇ ਜਾ ਬੈਠੇ । ਗੱਡੀ ਨੇ 11 ਵਿਅਕਤੀਆਂ ਨੂੰ ਕੁਚਲਣ ਤੋਂ ਪਹਿਲਾਂ ਨਾ ਰੁਕ ਸਕੀ । ਗੱਡੀ ਰੁਕੀ ਅਤੇ ਬੰਦੀਆਂ ਨੂੰ ਪ੍ਰਸ਼ਾਦਾ ਛਕਾਇਆ ਗਿਆ । ਭਾਈ ਪ੍ਰਤਾਪ ਸਿੰਘ ਅਤੇ ਭਾਈ ਕਰਮ ਸਿੰਘ ਬੁਰੀ ਤਰ੍ਹਾਂ ਜਖਮੀ ਹੋਏ ਅਤੇ ਇਹ ਦੋਵੇਂ ਅਗਲੇ ਦਿਨ ਦਮ ਤੋੜ ਗਏ ।
ਸ਼ਹੀਦ ਭਾਈ ਪ੍ਰਤਾਪ ਸਿੰਘ ਦਾ ਜਨਮ 26 ਮਾਰਚ, 1899 ਈ: ਨੂੰ ਜ਼ਿਲ੍ਹਾ ਗੁਜਰਾਂਵਾਲਾ ਦੇ ਪਿੰਡ ਅਕਾਲਗੜ੍ਹ ਦੇ ਸ: ਸਰੂਪ ਸਿੰਘ ਦੇ ਘਰ ਬੀਬੀ ਪ੍ਰੇਮ ਕੌਰ ਦੀ ਕੁੱਖ ਤੋਂ ਹੋਇਆ ਸੀ। ਆਪਣੇ ਕਸਬੇ ਵਿਚ ਸਿੱਖਿਆ ਪ੍ਰਾਪਤ ਕਰਨ ਪਿੱਛੋਂ ਭਾਈ ਪ੍ਰਤਾਪ ਸਿੰਘ ਸਰਗੋਧਾ ਜ਼ਿਲ੍ਹੇ ਦੀ ਮੰਡੀ ਭਲਵਾਲ ਵਿਚ ਅਧਿਆਪਕ ਨਿਯੁਕਤ ਹੋਏ। ਪਿੱਛੋਂ ਕਰਾਚੀ ਦੇ ਕਿਸੇ ਆੜ੍ਹਤੀਏ ਕੋਲ ਵੀ ਨੌਕਰੀ ਕੀਤੀ।
1918 ਈ: ਵਿਚ ਇਨ੍ਹਾਂ ਦੀ ਸ਼ਾਦੀ ਬੀਬੀ ਹਰਨਾਮ ਕੌਰ ਨਾਲ ਹੋਈ। ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਤੋਂ ਪ੍ਰੇਰਿਤ ਹੋ ਕੇ ਨੌਕਰੀ ਛੱਡ ਦਿੱਤੀ। ਆਪਣਾ ਪੂਰਾ ਜੀਵਨ ਗੁਰਦੁਆਰਾ ਸੁਧਾਰ ਲਹਿਰ ਲਈ ਗੁਰੂ ਪੰਥ ਦੇ ਲੇਖੇ ਲਾਉਣ ਲਈ ਕੌਮ ਨੂੰ ਸਮਰਪਿਤ ਕਰ ਦਿੱਤਾ। ਪੰਜਾਬ ਸਾਹਿਬ ਦੇ ਸਾਕੇ ਸਮੇਂ ਉਹ ਹੁਣ ਗੁਰਦੁਆਰਾ ਪੰਜਾ ਸਾਹਿਬ ਵਿਚ ਖਜ਼ਾਨਚੀ ਦੀ ਸੇਵਾ ਕਰ ਰਹੇ ਸਨ।
ਇਸ ਸਾਕੇ ਦੇ ਦੂਸਰੇ ਸ਼ਹੀਦ ਭਾਈ ਕਰਮ ਸਿੰਘ ਸਨ। ਇਨ੍ਹਾਂ ਦਾ ਜਨਮ 14 ਨਵੰਬਰ, 1885 ਈ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਗ੍ਰੰਥੀ ਭਾਈ ਭਗਵਾਨ ਸਿੰਘ ਦੇ ਗ੍ਰਹਿ ਵਿਖੇ ਹੋਇਆ। ਅੰਮ੍ਰਿਤ ਛੱਕਣ ਤੋਂ ਪਹਿਲਾਂ ਇਨ੍ਹਾਂ ਦਾ ਪਰਿਵਾਰਕ ਨਾਂਅ ਸ: ਸੰਤ ਸਿੰਘ ਸੀ। ਪਰ ਘਰ ਦੇ ਧਾਰਮਿਕ ਪ੍ਰਭਾਵ ਕਾਰਨ ਪਿਤਾ ਜੀ ਤੋਂ ਗੁਰਬਾਣੀ ਦੀ ਸੰਥਿਆ ਅਤੇ ਕੀਰਤਨ ਦੀ ਸਿਖਲਾਈ ਪ੍ਰਾਪਤ ਕਰਕੇ ਥੋੜ੍ਹੇ ਸਮੇਂ ਵਿਚ ਨਾਮਵਰ ਕੀਰਤਨੀਏ ਬਣ ਗਏ।
1922 ਈ: ਵਿਚ ਆਪਣੀ ਪਤਨੀ ਸਮੇਤ ਗੁ: ਪੰਜਾ ਸਾਹਿਬ ਦੇ ਦਰਸ਼ਨਾਂ ਨੂੰ ਗਏ, ਇਥੇ ਹੀ ਕੀਰਤਨ ਦੀ ਸੇਵਾ ਨਿਭਾਉਣ ਲੱਗ ਪਏ। ਇਥੇ ਹੀ ਅੰਮ੍ਰਿਤਪਾਨ ਕਰਕੇ ਸੰਤ ਸਿੰਘ ਤੋਂ ਕਰਮ ਸਿੰਘ ਨਾਂਅ ਰੱਖਿਆ ਗਿਆ, ਜਦੋਂ ਇਸ ਸਾਕੇ ਦੀ ਇਹ ਘਟਨਾ ਵਾਪਰੀ ਉਦੋਂ ਭਾਈ ਪ੍ਰਤਾਪ ਸਿੰਘ ਤੇ ਭਾਈ ਕਰਮ ਸਿੰਘ ਰੇਲਵੇ ਲਾਈਨ ਉੱਪਰ ਚੌਂਕੜੇ ਮਾਰ ਕੇ ਬੈਠੇ ਸਨ ਅਤੇ ਬਾਕੀ ਸੰਗਤਾਂ ਉਨ੍ਹਾਂ ਦੇ ਪਿੱਛੇ ਰੇਲ ਲਾਈਨ ਉੱਪਰ ਬੈਠੀਆਂ ਸਨ। ਗੱਡੀ ਵਿਸਲਾਂ ਮਾਰਦੀ ਆ ਰਹੀ ਸੀ ਪਰ ਇਹ ਮਰਜੀਵੜੇ ਆਪਣੇ ਅਕੀਦੇ ਅਤੇ ਕੀਤੀ ਹੋਈ ਅਰਦਾਸ ਤੋਂ ਜ਼ਰਾ ਜਿੰਨਾ ਵੀ ਨਹੀਂ ਥਿੜਕੇ। ਰੇਲ ਗੱਡੀ ਰੁਕ ਤਾਂ ਗਈ ਪਰ ਗਿਆਰਾਂ ਸਿੰਘ ਨੂੰ ਦਰੜ ਕੇ। ਭਾਈ ਪ੍ਰਤਾਪ ਸਿੰਘ ਤੇ ਭਾਈ ਕਰਮ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਸਨ ਪਰ ਸੁਆਸ ਚੱਲ ਰਹੇ ਸਨ। ਸਾਰੇ ਜ਼ਖਮੀਆਂ ਨੂੰ ਗੁ: ਪੰਜਾ ਸਾਹਿਬ ਦੇ ਗੁਰ ਧਾਮ ਵਿਚ ਇਲਾਜ ਲਈ ਪਹੁੰਚਾਇਆ ਗਿਆ।
ਇਹਨਾਂ ਦੇ ਮ੍ਰਿਤਕ ਸਰੀਰਾਂ ਨੂੰ ਰਾਵਲਪਿੰਡੀ ( ਪਾਕਿਸਤਾਨ ) ਲਿਆਂਦਾ ਗਿਆ । ਇਕ ਨਵੰਬਰ 1922 ਨੂੰ ਇਹਨਾਂ ਦਾ ਉਥੇ ਸਸਕਾਰ ਕੀਤਾ ਗਿਆ ਅਤੇ ਸਿੱਖ ਸੰਗਤਾਂ ਵੱਲੋਂ ਇਹਨਾਂ ਨੂੰ ਸ਼ਹੀਦ ਐਲਾਨਿਆ ਗਿਆ । 1947 ਵਿਚ ਦੇਸ ਦੀ ਵੰਡ ਤਕ ਇਹਨਾਂ , ਸ਼ਹੀਦਾਂ ਦੀ ਯਾਦ ਵਿਚ ਪੰਜਾ ਸਾਹਿਬ ਵਿਖੇ ਹਰ ਸਾਲ ਤਿੰਨ ਦਿਨਾਂ , 30 ਅਕਤੂਬਰ ਤੋਂ 1 ਨਵੰਬਰ ਤਕ ਧਾਰਮਿਕ ਜੋੜ ਮੇਲਾ ਕੀਤਾ ਜਾਂਦਾ ਰਿਹਾ ਹੈ ।
ਦਾਸ ਜੋਰਾਵਰ ਸਿੰਘ ਤਰਸਿੱਕਾ ।
धंना ॥ गोपाल तेरा आरता ॥ जो जन तुमरी भगति करंते तिन के काज सवारता ॥१॥ रहाउ ॥ दालि सीधा मागउ घीउ ॥ हमरा खुसी करै नित जीउ ॥ पन्हीआ छादनु नीका ॥ अनाजु मगउ सत सी का ॥१॥ गऊ भैस मगउ लावेरी ॥ इक ताजनि तुरी चंगेरी ॥ घर की गीहनि चंगी ॥ जनु धंना लेवै मंगी ॥२॥४॥
अर्थ: हे पृथ्वी को पालने वाले प्रभू! मैं तेरे दर का मंगता हूँ (मेरी जरूरतें पूरी कर); जो जो मनुष्य तेरी भक्ति करते हैं तू उनके काम सिरे चढ़ाता है।1। रहाउ। मैं (तेरे दर से) दाल, आटा और घी माँगता हूँ, जो मेरी जिंद को नित्य सुखी रखे, जूती व बढ़िया कपड़ा भी माँगता हूँ, और सात जोताई वाला अन्न भी (तुझी से) माँगता हूँ।1। हे गोपाल! मैं गाय भैंस लावेरी भी माँगता हूँ, और एक बढ़िया अरबी घोड़ी भी चाहिए। मैं तेरा दास धंना तुझसे माँग के घर की अच्छी स्त्री भी लेता हूँ।2।1।
ਅੰਗ : 695
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਅਰਥ: ਧੰਨਾ ॥ ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧।ਰਹਾਉ। ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧। ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ । ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ ।੨।੪।
सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥
अर्थ: हे (बातों में) आए हुए शेख! इस मन को ठिकाने पर ला, टेढ़ी-मेढ़ी बातें छोड़ और सतिगुरु के शब्द को समझ। हे शेख! जो (सबका) जानकार सतिगुरु सब कुछ समझता है उसके चरणों में लग; आशाएं और मन की दौड़ मिटा के अपने आप को जगत में मेहमान समझ; अगर तू सतिगुरु की रजा में चलेगा तो ईश्वर की दरगाह में आदर पाएगा। हे नानक! जो मनुष्य नाम नहीं स्मरण करते, उनका (अच्छा) खाना और (अच्छा) पहनना सब धिक्कार है।1। हरि के गुण बयान करते हुए वे गुण समाप्त नहीं होते, और ना ही ये बताया जा सकता है कि इन गुणों की कीमत क्या है; (पर) हे नानक! गुरमुख हरि के गुण गाते हैं। (जो मनुष्य प्रभु के गुण गाता है वह) गुणों में लीन हुआ रहता है।2। (ये मानव) शरीर, जैसे, चोली है जो प्रभु ने बनाई है और भक्ति (-रूप का कसीदा) काढ़ के ये चोली पहनने योग्य बनती है। (इस चोली को) बहुत तरह के कई प्रकार के हरि-नाम के गोटे लगे हुए हैं; (इस भेद को) मन में विचार के कोई विरला ही समझने वाला समझता है। इस विचार को वही समझता है जिसे हरि खुद समझाए। नानक दास ये विचार बताता है कि सदा स्थिर रहने वाला हरि गुरु के द्वारा (स्मरण किया जा सकता है)।11।
ਅੰਗ : 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥
हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥
ਅੰਗ : 619
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥