ਅੰਗ : 671
ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥ ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥ ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥
ਅਰਥ: ਹੇ ਭਾਈ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ, ਕਿ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ ॥੧॥ ਹੇ ਭਾਈ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫ਼ਤ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ, (ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ ॥੧॥ ਰਹਾਉ ॥ (ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ। ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ ॥੨॥ (ਹੇ ਭਾਈ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖ਼ਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ। (ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ ॥੩॥ ਹੇ ਭਾਈ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ ॥੪॥੪॥



Share On Whatsapp

Leave a comment




ਅੰਗ : 729
ਸੂਹੀ ਮਹਲਾ ੧ ਘਰੁ ੬*
*ੴ ਸਤਿਗੁਰ ਪ੍ਰਸਾਦਿ ॥*
*ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥



Share On Whatsapp

Leave a comment


ਅੰਗ : 729
सूही महला १ घरु ६*
*ੴ सतिगुर प्रसादि ॥*
*उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि* *घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥*

ਅਰਥ: राग सूही, घर ६ में गुरू नानक​ देव जी की बाणी।*
*अकाल पुरख एक है और सतिगुरू की कृपा द्वारा मिलता है।*
*मैंने​ काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई)। अगर मैं सौ वारी भी उस काँसे के बर्तन को धोवा (साफ करू) तो भी (बाहरों) धोने से उस की (अंदरली) जूठ (कालिख) दूर नहीं होती ॥१॥ मेरे असल मित्र वही हैं जो (सदा) मेरे साथ रहन, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है वहाँ बेझिझक हो कर हिसाब दे सकें (भावार्थ, हिसाब देने में कामयाब हो सकें) ॥१॥ रहाउ ॥ जो घर मन्दिर महल चारों तरफ से तो चित्रे हुए हों, पर अंदर से खाली हों, (वह ढह जाते हैं और) ढहे हुए किसी काम नहीं आते ॥२॥ बगुलों के सफेद पंख होते हैं, वसते भी वह तीर्थों पर ही हैं। पर जीवों को (गला) घोट घोट के खा जाने वाले (अंदर से) साफ सुथरे नहीं कहे जाते ॥३॥ (जैसे) सिंबल का वृक्ष (है उसी प्रकार) मेरा शरीर है, (सिंबल के फलों को) देख कर तोते भ्रम खा जाते हैं, (सिंबल के) वह फल (तोतों के) काम नहीं आते, वैसे ही गुण मेरे शरीर में हैं ॥४॥ मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है। आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं। इस हालत में) किस तरीके के साथ (पहाड़ी पर) चड़ कर मैं पार निकलूँ ? ॥५॥ हे नानक जी! (पहाड़ी रस्ते जैसे बिखड़े जीवन-पंध में से पार निकलने के लिए) दुनिया के लोगों की खुश़ामदें, लोग-दिखावे और चतुराइयाँ किसी काम नहीं आ सकती। परमात्मा का नाम (अपने हृदय में) संभाल कर रख। (माया के मोह में) बंधा हुआ तूँ इस नाम (-सिमरन) के द्वारा ही (मोह के बंधनों से) मुक्ति पा सकेंगा ॥६॥१॥३॥*



Share On Whatsapp

Leave a comment


ਅੰਗ : 677
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।



Share On Whatsapp

Leave a comment




ਅੰਗ : 700
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਅਰਥ: ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਹਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧। ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।



Share On Whatsapp

Leave a comment


ਅੰਗ : 680
ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। (ਹਾਲਾਂਕਿ ਉਹ) ਤਿਆਗੀਆਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥ ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਐਧਰ ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ॥ ਰਹਾਉ ॥ ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਨਾਨਕ ਜੀ ਆਖਦੇ ਹਨ – (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ॥੨॥੫॥੩੬॥



Share On Whatsapp

Leave a comment


ਅੰਗ : 680
धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥
ਅਰਥ: हे भाई! (लालची मनुष्य) अनेकों यत्न करता है, लोगों को धोखा देता है, परन्तु सब के दिलों की जानने वाला परमात्मा (सब कुछ) जानता है। (बल्कि वह) त्यागियों वाले धार्मिक पहरावे बनाई रखता है, पाप करके (फिर उन पापों से) मुकर भी जाता है ॥१॥ हे प्रभू! तुम (सब जीवों के) नजदीक वसते हो, परन्तु (लालची पाखंडी मनुष्य) तुझे दूर (वसता) समझता है। लालची मनुष्य (लालच के) चक्कर में फंसा रहता है, (माया की खातिर) इधर उधर देखता है, उधर से उधर देखता है (उसका मन टिकता नहीं) ॥ रहाउ ॥ हे भाई! जब तक मनुष्य के मन की (माया वाली) भटकना दूर नहीं होती, यह (लालच के पंजों से) आज़ाद नहीं हो सकता। नानक जी कहते हैं – (पहरावों से भगत नहीं बन जाता) जिस मनुष्य पर मालिक-प्रभू दयावान होता है (और, उस को नाम की दात देता है) वही मनुष्य संत है भगत है ॥२॥५॥३६॥



Share On Whatsapp

Leave a comment




ਅੰਗ : 700
ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥
ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।
ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।
ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।



Share On Whatsapp

Leave a comment


ਅੰਗ : 700
ਜੈਤਸਰੀ ਮਹਲਾ ੫ ਘਰੁ ੩ ਦੁਪਦੇ*
*ੴ ਸਤਿਗੁਰ ਪ੍ਰਸਾਦਿ ॥*
*ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*(ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥*



Share On Whatsapp

Leave a comment


ਅੰਗ : 700
जैतसरी महला ५ घरु ३ दुपदे*
*ੴ सतिगुर प्रसादि ॥*
*देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥*

ਅਰਥ: राग जैतसरी, घर ३ में गुरू अर्जन देव जी की दो-बंदों वाली बाणी।*
*अकाल पुरख एक है और सतिगुरु की कृपा द्वारा मिलता है।*
*(हे गुर-सिखों!) मुझे प्यारे प्रभू का मीठा संदेशा दो। मैं (उस प्यारे के बारे में) कई प्रकार (की बातें) सुन सुन के हैरान हो रही हूँ। हे सुहागवती सखियों! (तुम) बताओ (वह किस तरह का है ?) ॥१॥ रहाउ ॥ कोई कहता है, वह सब से बाहर ही वस्ता है, कोई कहता है, वह सब के अन्दर वस्ता है। उस का रंग नहीं दिखता, उस का कोई लक्षण नज़र नहीं आता। हे सुहागनों! तुम मुझे सच्ची बात समझाओ ॥१॥ वह परमात्मा सब में निवास रखने वाला है, प्रत्येक शरीर में वसने वाला है (फिर भी, उस को माया का) जरा भी लेप नहीं है। नानक जी कहते हैं-हे लोगों! सुनों, वह प्रभू संत जनों की जीभ (जिव्हा) पर वस्ता है (संत जन हर समय उसी का नाम जपते हैं) ॥२॥१॥२॥*



Share On Whatsapp

Leave a comment




ਅੰਗ : 702
ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।



Share On Whatsapp

Leave a comment


ਅੰਗ : 702
जैतसरी महला ५ ॥
आए अनिक जनम भ्रमि सरणी ॥
उधरु देह अंध कूप ते
लावहु अपुनी चरणी ॥१॥ रहाउ ॥
गिआनु धिआनु किछु करमु न जाना
नाहिन निरमल करणी ॥
साधसंगति कै अंचलि लावहु
बिखम नदी जाइ तरणी ॥१॥
सुख स्मपति माइआ रस मीठे
इह नही मन महि धरणी ॥
हरि दरसन त्रिपति नानक दास पावत
हरि नाम रंग आभरणी ॥२॥८॥१२॥

ਅਰਥ: जैतसरी पातशाही पांचवी
हे प्रभू! हम जीव कई जन्मों से भटकते हुए अब तेरी शरण आए हैं। हमारे शरीर को (माया के मोह के) घोर अंधेरे भरे कूएं से बचा ले, अपने चरणों में जोड़े रख।1। रहाउ।
हे प्रभू! मुझे आत्मिक जीवन की समझ नहीं, मेरी सुरति तेरे चरणों में जुड़ी नहीं रहती, मुझे कोई अच्छा काम करना नहीं आता, मेरा आचरण भी स्वच्छ नहीं है। हे प्रभू! मुझे साध-संगति के पल्ले से लगा दे, ता कि ये मुश्किल (संसार-) दरिया को तैरा जा सके।1।
हे नानक! दुनिया के सुख, धन, माया के मीठे स्वाद- परमात्मा के दास इन पदार्थों को (अपने) मन में नहीं बसाते। परमात्मा के दर्शनों से वे संतोष हासिल करते हैं, परमात्मा के नाम का प्यार ही उन (के जीवन) का गहना है।2।8।12।



Share On Whatsapp

Leave a comment


ਅੰਗ : 682
धनासरी महला ५ ॥*
*अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखाई ॥२॥१५॥४६॥*

ਅਰਥ: *अर्थ: हे भाई! (वह प्रभू अपने सेवक को) कोई दुख देने वाला समय देखने नहीं देता, वह अपना मूढ़-कदीमां का (प्यार वाला) स्वभाव सदा याद रखता है। प्रभू अपना हाथ दे कर अपने सेवक की रक्षा करता है, (सेवक को उसकी) प्रत्येक साँस के साथ पालता रहता है ॥१॥ हे भाई! मेरा मन (भी) उस प्रभू से जुड़ा रहता है, जो शुरु से आखिर तक सदा ही मददगार बना रहता है। हमारा वह मित्र प्रभू धन्य है (उस की सदा सिफ़त-सलाह करनी चाहिए) ॥ रहाउ ॥ हे भाई! मालिक-प्रभू के हैरान करने वाले कौतक देख के, उस की वडियाई देख के, (सेवक के) मन में (भी) खुशियाँ बनी रहती है। हे नानक जी! तूँ भी परमात्मा का नाम सिमर सिमर के आतमिक आनंद मान। (जिस भी मनुष्य ने सिमरन किया) प्रभू ने पूरे तौर पर उस की इज्ज़त रख ली ॥२॥१५॥४६॥*



Share On Whatsapp

Leave a comment




ਅੰਗ : 682
*ਧਨਾਸਰੀ ਮਹਲਾ ੫ ॥*
*ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥*

ਅਰਥ: ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ॥ ਰਹਾਉ ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ ਜੀ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥*



Share On Whatsapp

Leave a comment


ਪ੍ਰਸੰਗ:
ਗੁਰੂ ਅੰਗਦ ਦੇਵ ਜੀ (ਸਿੱਖ ਧਰਮ ਦੇ ਦੂਜੇ ਗੁਰੂ) ਦੇ ਜ਼ਮਾਨੇ ਵਿੱਚ, ਬਾਬਾ ਅਮਰ ਦਾਸ ਜੀ ਇੱਕ ਸਮਰਪਿਤ ਸਿੱਖ ਸਨ। ਉਹ 72 ਸਾਲ ਦੀ ਉਮਰ ਵਿਚ ਗੁਰੂ ਅੰਗਦ ਦੇਵ ਜੀ ਦੇ ਚਰਨਾ ਵਿਚ ਆਏ ਅਤੇ ਆਪਣੀ ਉਮਰ ਦੇ ਬਾਵਜੂਦ ਉੱਚੀ ਸ਼ਰਧਾ ਅਤੇ ਨਿਮਰਤਾ ਨਾਲ ਸੇਵਾ ਕਰਨੀ ਸ਼ੁਰੂ ਕਰ ਦਿੱਤੀ।

ਹਰ ਰੋਜ਼ ਦੀ ਸੇਵਾ
ਬਾਬਾ ਅਮਰ ਦਾਸ ਜੀ ਹਰ ਰੋਜ਼ ਅੰਮ੍ਰਿਤ ਵੇਲੇ (ਸਵੇਰੇ 2-3 ਵਜੇ) ਉੱਠ ਕੇ, ਬਿਆਸ ਨਦੀ ਤੋਂ ਗੰਗਾ ਜਲ ਲਿਆਉਂਦੇ, ਤਾਂ ਜੋ ਗੁਰੂ ਅੰਗਦ ਦੇਵ ਜੀ ਦੇ ਇਸ਼ਨਾਨ ਲਈ ਪਾਣੀ ਮਿਲ ਸਕੇ। ਉਹ ਕਈ ਮੀਲ ਪੈਦਲ ਚਲਦੇ, ਕਦੇ ਵੀ ਕੋਈ ਸ਼ਿਕਾਇਤ ਨਹੀਂ ਕਰਦੇ। ਇਹ ਉਹਨਾਂ ਦੀ ਨਿਰੰਤਰ ਸੇਵਾ, ਸਮਰਪਣ ਅਤੇ ਭਗਤੀ ਦਾ ਉਤਮ ਉਦਾਹਰਨ ਸੀ।

ਇੱਕ ਪਰਖ ਦੀ ਘੜੀ
ਇਕ ਦਿਨ, ਗੁਰੂ ਅੰਗਦ ਦੇਵ ਜੀ ਦੇ ਕੁਝ ਪਰਿਵਾਰਕ ਲੋਕ, ਖਾਸ ਕਰਕੇ ਗੁਰੂ ਜੀ ਦੇ ਪੁੱਤਰ ਦਾਤੂ, ਇਹ ਸੋਚਣ ਲੱਗੇ ਕਿ ਗੁਰੂ ਗੱਦੀ ਉਨ੍ਹਾਂ ਨੂੰ ਮਿਲਣੀ ਚਾਹੀਦੀ ਹੈ, ਨਾ ਕਿ ਬਾਬਾ ਅਮਰ ਦਾਸ ਨੂੰ। ਉਹਨਾਂ ਨੇ ਕਿਹਾ,
“ਇਹ ਬੁੱਢਾ ਮਨੁੱਖ (ਅਮਰ ਦਾਸ) ਸਿਰਫ਼ ਸੇਵਾ ਕਰਦਾ ਹੈ, ਪਰ ਗੁਰੂ ਗੱਦੀ ਪਰਿਵਾਰ ਵਿੱਚ ਰਹਿਣੀ ਚਾਹੀਦੀ ਹੈ।”

ਗੁਰੂ ਅੰਗਦ ਦੇਵ ਜੀ ਦਾ ਫੈਸਲਾ
ਗੁਰੂ ਅੰਗਦ ਦੇਵ ਜੀ ਨੇ ਸੋਚਿਆ ਕਿ ਗੁਰੂ ਗੱਦੀ ਉਸੇ ਨੂੰ ਮਿਲਣੀ ਚਾਹੀਦੀ ਹੈ, ਜੋ ਸੱਚੀ ਸੇਵਾ ਕਰਦਾ ਹੈ ਅਤੇ ਜਿਸ ਵਿੱਚ ਅੰਕੁਰੀ ਭਗਤੀ ਹੈ।
ਉਨ੍ਹਾਂ ਨੇ ਇੱਕ ਦਿਨ ਬਾਬਾ ਅਮਰ ਦਾਸ ਜੀ ਨੂੰ ਆਖਿਆ:
“ਸੱਚੀ ਸੇਵਾ ਵਾਲੇ ਨੂੰ ਹੀ ਗੁਰੂ ਗੱਦੀ ਮਿਲਣੀ ਚਾਹੀਦੀ ਹੈ। ਤੂੰ ਆਪਣੇ ਆਪ ਨੂੰ ਕਿਵੇਂ ਪੂਰਾ ਸਮਰਪਿਤ ਕਰ ਸਕਦਾ ਹੈ?”

ਬਾਬਾ ਅਮਰ ਦਾਸ ਜੀ ਨੇ ਨਿਮਰਤਾ ਨਾਲ ਉੱਤਰ ਦਿੱਤਾ:
“ਜੇਕਰ ਮੇਰਾ ਮਾਸ ਹੱਡੀਆਂ ਵਿੱਚੋਂ ਨਿਕਲ ਜਾਵੇ, ਅਤੇ ਮੈਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਤੇਰੇ ਚਰਨਾ ਵਿੱਚ ਰੱਖ ਦਿਆਂ, ਤਾਂ ਹੀ ਮੈਂ ਯੋਗ ਹਾਂ।”

ਗੁਰੂ ਗੱਦੀ ਦੀ ਪੀੜ੍ਹੀ ਮਿਲਣੀ
ਗੁਰੂ ਅੰਗਦ ਦੇਵ ਜੀ ਨੇ ਇਹ ਸ਼ਬਦ ਸੁਣਕੇ, ਗੁਰੂ ਅਮਰ ਦਾਸ ਜੀ ਨੂੰ ਗੁਰੂ ਗੱਦੀ (ਸਿੱਖ ਧਰਮ ਦਾ ਤੀਜਾ ਗੁਰੂ) ਦਿਤੀ।
ਉਨ੍ਹਾਂ ਨੇ ਆਖਿਆ:
“ਅਜ ਤੋਂ ਤੂੰ ਸਿੱਖ ਧਰਮ ਦਾ ਤੀਜਾ ਗੁਰੂ ਹੈ। ਤੂੰ ਆਪਣੇ ਸ਼ਬਦਾਂ ਤੇ ਕਾਇਮ ਰਹੀਂ।”

ਵਿਰੋਧ ਤੇ ਪਰਖ
ਜਦ ਗੁਰੂ ਅਮਰ ਦਾਸ ਜੀ ਗੁਰੂ ਬਣੇ, ਗੁਰੂ ਅੰਗਦ ਦੇਵ ਜੀ ਦੇ ਪੁੱਤਰ ਦਾਤੂ ਬਹੁਤ ਨਾਰਾਜ਼ ਹੋਏ।
ਉਹ ਇੱਕ ਦਿਨ ਗੋਇੰਦਵਾਲ ਆਏ, ਜਿੱਥੇ ਗੁਰੂ ਅਮਰ ਦਾਸ ਜੀ ਰਹਿੰਦੇ ਸਨ।
ਉਹ ਗੁਰੂ ਜੀ ਦੇ ਕੋਲ ਆਏ, ਉਨ੍ਹਾਂ ਨੂੰ ਲੱਤ ਮਾਰੀ ਅਤੇ ਆਖਿਆ:
“ਇਹ ਗੱਦੀ ਮੇਰੀ ਸੀ, ਤੂੰ ਇੱਕ ਆਮ ਮਨੁੱਖ ਹੈ।”

ਗੁਰੂ ਅਮਰ ਦਾਸ ਜੀ ਦੀ ਨਿਮਰਤਾ
ਪਰ ਗੁਰੂ ਅਮਰ ਦਾਸ ਜੀ ਨੇ ਉਨ੍ਹਾਂ ਨੂੰ ਗੁੱਸਾ ਕਰਦੇ ਵੇਖ ਕੇ ਬਿਲਕੁਲ ਵੀ ਤਕਰਾਰ ਨਹੀਂ ਕੀਤੀ।
ਉਨ੍ਹਾਂ ਨੇ ਨਿਮਰਤਾ ਨਾਲ ਆਖਿਆ:
“ਮੇਰੇ ਬੁੱਢੇ ਸਰੀਰ ਨੇ ਤੇਰੀ ਲੱਤ ਨੂੰ ਚੋਟ ਮਾਰ ਦਿੱਤੀ। ਮੈਨੂੰ ਅਫ਼ਸੋਸ ਹੈ ਕਿ ਮੇਰੇ ਹੱਡੀਆਂ ਨੇ ਤੈਨੂੰ ਦਰਦ ਦਿੱਤਾ।”

ਇਹ ਗੱਲ ਸੁਣਕੇ, ਦਾਤੂ ਹੋਰ ਵੀ ਅਸ਼ਚਰਜ ਵਿੱਚ ਪੈ ਗਿਆ। ਇਹ ਗੁਰੂ ਅਮਰ ਦਾਸ ਜੀ ਦੀ ਉੱਚੀ ਨਿਮਰਤਾ ਅਤੇ ਮਹਾਨਤਾ ਦੱਸਦੀ ਹੈ।



Share On Whatsapp

Leave a comment


“ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥”
(ਸ੍ਰੀ ਗੁਰੂ ਗ੍ਰੰਥ ਸਾਹਿਬ, ਅੰਗ ५१५)

ਅਰਥ:
ਸਤਿਗੁਰੂ ਦੀ ਬਾਣੀ ਆਪ ਹੀ ਨਿਰੰਕਾਰ ਪ੍ਰਭੂ ਦਾ ਰੂਪ ਹੈ। ਇਸ ਤੋਂ ਵੱਡੀ ਹੋਰ ਕੋਈ ਚੀਜ਼ ਨਹੀਂ ਹੈ। ਗੁਰਬਾਣੀ ਸਾਨੂੰ ਸੱਚ ਦੇ ਰਾਹ ਤੇ ਲੈ ਜਾਂਦੀ ਹੈ ਅਤੇ ਅਸਲ ਜੀਵਨ ਦਾ ਗਿਆਨ ਦਿੰਦੀ ਹੈ।



Share On Whatsapp

Leave a comment





  ‹ Prev Page Next Page ›