ਸਤਿਨਾਮੁ ਸ਼੍ਰੀ ਵਾਹਿਗੁਰੂ ਜੀ
ਵਾਹਿਗੁਰੂ ਜੀ ਸਰਬੱਤ ਦੇ ਸਿਰ ਤੇ ਮੇਹਰ
ਭਰਿਆ ਹੱਥ ਰੱਖਣਾ
ਖੁਸ਼ੀਆਂ ਨਾਲ ਨਿਵਾਜਣਾ ਵਾਹਿਗੁਰੂ ਜੀ
ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ
ਜਿਨਿ ਸਿਰਿਆ ਤਿਨੈ ਸਵਾਰਿਆ
ਪਰਮਾਤਮਾ ਜੀ ਮੇਹਰ ਕਰਿਓ ਦਾਤਾ ਸਭ ਤੇ ਜੀ
ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ
ਜਿਨਿ ਸਿਰਿਆ ਤਿਨੈ ਸਵਾਰਿਆ
ਪਰਮਾਤਮਾ ਜੀ ਮੇਹਰ ਕਰਿਓ ਦਾਤਾ ਸਭ ਤੇ ਜੀ
ਵਾਹਿਗੁਰੂ ਦਾ ਹਿਸਾਬ ਬੜਾ ਸਿੱਧਾ ਏ
” ਕਰ ਭਲਾ ਹੋ ਭਲਾ…!”
#ਧੰਨ_ਗੁਰੂ_ਰਾਮਦਾਸ
धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानक सचु वडिआई ॥४॥४॥२८॥
अर्थ: मेरे मित्र (मन)! (अब) तू हृदय-घर में टिका रह (आ जा)। परमात्मा ने खुद ही (कामादिक) तेरे वैरी दूर कर दिए हैं (कामादिक वैरियों से पड़ रही मार की) विपदा (अब) समाप्त हो गई है। रहाउ।(हे मेरी जिंदे!) जिसने तुझे (संसार में) भेजा है, उसने तुझे अपनी ओर प्रेरित करना आरम्भ किया हुआ है, तू आनंद से आत्मिक अडोलता से हृदय-घर में टिका रह। हे जिंदे! आत्मिक अडोलता की रौंअ(धुन) में, आनंद-खुशी पैदा करने वाले हरी-गुण गाया कर (इस तरह कामादिक वैरियों पर) अटल राज कर।1।(हे मेरी जिंदे!) सब कुछ कर सकने वाले पति-प्रभू ने जिन पर मेहर की, उनके अंदर उसने अपना आप प्रगट कर दिया, उनकी भटकनें खत्म हो गई, उनके हृदय-घर में आत्मिक आनंद के (मानो) बाजे सदा बजने लग जाते हैं।2।(हे जिंदे!) गुरू के उपदेश पर चल के, गुरू के आसरे रह के, तू भी (कामादिक वैरियों की टक्कर में) मजबूती से खड़ा हो जा, देखना, कभी भी डोलना नहीं। सारी सृष्टि में शोभा होगी, प्रभू की हजूरी में तेरा मुँह उज्जवल होगा।3।हे नानक! जिस प्रभू जी ने जीव पैदा किए हुए हैं, वह स्वयं ही इनको (विकारों से) बचाता है, वह खुद ही मददगार बनता है। सब कुछ कर सकने वाले परमात्मा ने ये अनोखी खेल बना दी है, उसकी महिमा सदा कायम रहने वाली है।4।4।28।
ਅੰਗ : 678
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
7 ਮਾਰਚ 1703 ਨੂੰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਉਦੈ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮ ਅਨੁਸਾਰ ਮੁਗਲਾ ਕੋਲੋ ਹਿੰਦੂ ਲੜਕੀ ਛੁਡਵਾਂ ਕੇ ਹਿੰਦੂਆਂ ਦੇ ਘਰ ਇੱਜਤ ਨਾਲ ਭੇਜੀ ਸੀ ।
ਲੇਖਕ ਜੋਰਾਵਰ ਸਿੰਘ ਤਰਸਿੱਕਾ ।
ਇਕ ਵਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦੀਵਾਨ ਸਜਿਆ ਹੋਇਆ ਸੀ ਕਿ ਇੱਕ ਬ੍ਰਾਹਮਨ ਜਿਸ ਦਾ ਨਾਂਅ ਦੇਵਦਾਸ ਜਾ ( ਦੇਵੀਦਾਸ ) ਸੀ, ਰੋਂਦਾ ਕੁਰਲਾਂਦਾ ਦੀਵਾਨ ਵਿੱਚ ਪੁੱਜਿਆ। ਇਹ ਹੁਸ਼ਿਆਰਪੁਰ ਦੇ ਨੇੜੇ ਦੇ ਇੱਕ ਪਿੰਡ ਜੋਜੇ ਦਾ ਰਹਿਣ ਵਾਲਾ ਸੀ। ਗੁਰੂ ਜੀ ਨੇ ਬ੍ਰਾਹਮਣ ਨੂੰ ਚੁੱਪ ਕਰਾ ਕੇ ਰੋਣ ਦਾ ਕਾਰਨ ਪੁੱਛਿਆ। ਬ੍ਰਾਹਮਣ ਕਹਿਣ ਲੱਗਾ ਬੱਸੀਆਂ ਦਾ ਪਠਾਣ ਜਾਬਰ ਖਾਨ ਜੋ ਹਿਂਦੂਆਂ ਤੇ ਬਹੁਤ ਜੁਲਮ ਕਰਦਾ ਹੈ ਹਿੰਦੂ ਕੁੜੀਆ ਨੂੰ ਚੱਕ ਕੇ ਲੈ ਜਾਦਾ ਹੈ ਤੇ ਉਹਨਾ ਦੀ ਇਜਤ ਬੇ ਪਤ ਕਰਦਾ ਹੈ। ਮੈਂ ਮੁਕਲਾਵਾ ਲੈ ਕੇ ਆ ਰਿਹਾ ਸੀ ਕਿ ਮੇਰੀ ਘਰ ਵਾਲੀ ਬ੍ਰਾਹਮਣੀ , ਪਠਾਣਾਂ ਨੇ ਖੋਹ ਲਈ ਹੈ। ਮੈਂ ਬਹੁਤ ਚੀਕ-ਪੁਕਾਰ ਕੀਤੀ ਪਰ ਮੇਰੀ ਕਿਸੇ ਨੇ ਨਾ ਸੁਣੀ। ਇਨ੍ਹਾਂ ਮੈਨੂੰ ਫੜ ਕੇ ਬਹੁਤ ਮਾਰਿਆ ਤੇ ਮੇਰੀ ਘਰਵਾਲੀ ਖੋਹ ਕੇ ਚਲਦੇ ਬਣੇ। ਮੈ ਸਰਕਾਰੇ ਦਰਬਾਰੇ ਬਹੁਤ ਧੱਕੇ ਖਾਦੇ ਸਾਰੇ ਨਵਾਬਾਂ ਦੇ ਅਗੇ ਹੱਥ ਜੋੜੇ ਪਰ ਮੇਰੀ ਕਿਸੇ ਨੇ ਨਹੀ ਸੁਣੀ ਹੁਣ ਮੈਂ ਆਪ ਜੀ ਦੀ ਸ਼ਰਨ ਆਇਆ ਹਾਂ। ਮੇਰੀ ਸਹਾਇਤਾ ਕਰੋ ਤੇ ਮੇਰੀ ਇਸਤਰੀ ਮੈਨੂੰ ਵਾਪਸ ਦਿਵਾਉ।
ਗੁਰੂ ਜੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਨੂੰ ਹੁਕਮ ਦਿੱਤਾ ਕਿ ਬਸੀ ਦੇ ਪਠਾਣ ਜਾਬਰ ਖਾਂ ਨੇ ਇਸ ਬ੍ਰਾਹਮਣ ਦੀ ਘਰਵਾਲੀ ਖੋਹ ਲਈ ਹੈ। ਤੁਸੀਂ ਸਿੰਘਾਂ ਨੂੰ ਲੈ ਕੇ ਜਾਉ ਤੇ ਬਿਜਲੀ ਦੀ ਫੁਰਤੀ ਵਾਂਗੂ ਬ੍ਰਾਹਮਣੀ ਨੂੰ ਛੁਡਾ ਕੇ ਇਸ ਦੇ ਹਵਾਲੇ ਕਰੋ। ਜਾਬਰ ਖਾਂ ਨੂੰ ਉਸ ਦੇ ਕੀਤੇ ਦੀ ਕਰੜੀ ਸਜ਼ਾ ਦਿਉ।
ਸਾਹਿਬਜਾਦਾ ਅਜੀਤ ਸਿੰਘ ਨੇ ਭਾਈ ਉਦੈ ਸਿੰਘ ਤੇ 100 ਸਿੰਘਾਂ ਨੂੰ ਨਾਲ ਲਿਆ ਤੇ ਬ੍ਰਾਹਮਣ ਨੂੰ ਘੋੜੇ ਤੇ ਬਿਠਾ ਲਿਆ। ਅਜੇ ਦਿਨ ਨਹੀਂ ਸੀ ਚੜ੍ਹਿਆ ਕਿ ਬਸੀ ਪਠਾਣਾਂ ਤੇ ਸਿੰਘ ਜਾ ਪਏ। ਹਵੇਲੀ ਦਾ ਬੂਹਾ ਤੋੜ ਕੇ ਅੰਦਰ ਲੰਘ ਗਏ। ਪਠਾਣਾਂ ਨੇ ਸਿੱਖਾਂ ਨੂੰ ਅੰਦਰ ਆਉਂਦਿਆਂ ਵੇਖ ਸਿੰਘ ਆ ਗਏ ਸਿੱਖ ਆ ਗਏ। ਦਾ ਰੌਲਾ ਪਾ ਦਿੱਤਾ। ਕਿਸੇ ਪਠਾਣ ਦਾ ਹੌਂਸਲਾ ਨਹੀਂ ਸੀ ਕਿ ਸਿੱਖਾਂ ਨਾਲ ਟਾਕਰਾ ਲੈ ਸਕੇ।
ਪਰ ਜਾਨ ਬਚੌਣ ਲਈ ਪਠਾਣਾਂ ਨੇ ਤਲਵਾਰਾ ਸਿੰਘਾ ਨਾਲ ਖੜਕਾਈਆਂ ਜਿਸ ਵਿੱਚ ਬਹੁਤ ਪਠਾਣ ਮਾਰੇ ਗਏ ਕੁਝ ਸਿੰਘ ਵੀ ਜਖਮੀ ਹੋਏ ।
ਜਾਬਰ ਖਾਂ ਅੰਦਰਲੇ ਕਮਰੇ ਵਿੱਚ ਲੁਕਿਆ ਹੋਇਆ ਸੀ। ਸਿੱਖਾਂ ਨੇ ਘਬਰਾਏ ਹੋਏ ਜਾਬਰ ਖਾਂ ਨੂੰ ਜਾ ਪਕੜਿਆਂ ਬ੍ਰਾਹਮਣ ਨੇ ਦੋਸ਼ੀ ਜਾਬਰ ਖਾਂ ਨੂੰ ਪਛਾਣ ਲਿਆ ਸੀ। ਬ੍ਰਾਹਮਣੀ ਨੂੰ ਵੀ ਅੰਦਰੋਂ ਲੱਭ ਕੇ ਬ੍ਰਾਹਮਣ ਦੇ ਹਵਾਲੇ ਕੀਤੀ। ਹੋਰ ਕਿਸੇ ਚੀਜ ਨੂੰ ਹੱਥ ਨਹੀਂ ਲਾਇਆ।
ਸਾਹਿਬਜਾਦਾ ਅਜੀਤ ਸਿੰਘ ਜੀ ਫਿਰ ਉੱਥੇ ਪਹੁੰਚੇ ਜਿੱਥੇ ਹੁਣ ਗੁਰਦੁਆਰਾ ਸ਼ਹੀਦਾਂ ਲਦੇਵਾਲ ਮਹਿਲਪੁਰ ਸਥਿਤ ਹੈ।ਜਖਮੀ ਸਿੰਘਾਂ ਵਿੱਚੋਂ ਕੁੱਝ ਰਾਤ ਨੂੰ ਸ਼ਹੀਦ ਹੋ ਗਏ। ਉਨ੍ਹਾਂ ਸਿੰਘਾਂ ਦਾ ਸੰਸਕਾਰ ਬਾਬਾ ਅਜੀਤ ਸਿੰਘ ਜੀ ਨੇ ਸਵੇਰੇ ਆਪਣੇ ਹੱਥਾਂ ਨਾਲ ਕੀਤਾ।
ਜਾਬਰ ਖਾਂ ਪਠਾਣ ਨੂੰ ਬੰਨ੍ਹ ਕੇ ਘੋੜੇ ਤੇ ਬਿਠਾ ਕੇ ਬ੍ਰਾਹਮਣੀ ਸਮੇਤ ਅਨੰਦਪੁਰ ਸਾਹਿਬ ਪਹੁੰਚੇ। ਗੁਰੂ ਗੋਬਿੰਦ ਸਿੰਘ ਜੀ ਨੇ ਬ੍ਰਾਹਮਣੀ ਪੰਡਤ ਨੂੰ ਦੇ ਕੇ ਉਸਦੇ ਘਰ ਭੇਜ ਦਿੱਤਾ ਤੇ ਕਿਹਾ ਜਿਸ ਦੇ ਲਈ ਸਾਰੇ ਦਰਵਾਜੇ ਬੰਦ ਹੋ ਜਾਣ ਉਸ ਲਈ ਗੁਰੂ ਨਾਨਕ ਸਾਹਿਬ ਜੀ ਦੇ ਦਰਵਾਜੇ ਹਮੇਸ਼ਾ ਲਈ ਖੁਲੇ ਹਨ । ਜਿਸ ਦੀ ਕੋਈ ਮੱਦਦ ਨਹੀ ਕਰਰੇਗਾ ਹਮੇਸ਼ਾ ਮੇਰਾ ਖਾਲਸਾ ਉਸ ਨਾਲ ਹੋਵੇਗਾ ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ।।
ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
*ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ, ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀਂ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ ਜੀ! (ਆਖੋ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥*
ਚਿੰਤਾ ਨਾ ਕਰਿਆ ਕਰੋ ਕਿਉਂਕਿ ਜਿਸ ਨੇ ਤਹਾਨੂੰ ਧਰਤੀ ਤੇ ਭੇਜਿਆ ਹੈ
ਉਸ ਵਾਹਿਗੁਰੂ ਨੂੰ ਤੁਹਾਡੀ ਬਹੁਤ ਫਿਕਰ ਹੈ
धनासरी महला ३ ॥ नावै की कीमति मिति कही न जाइ ॥ से जन धंनु जिन इक नामि लिव लाइ ॥ गुरमति साची साचा वीचारु ॥ आपे बखसे दे वीचारु ॥१॥ हरि नामु अचरजु प्रभु आपि सुणाए ॥ कली काल विचि गुरमुखि पाए ॥१॥ रहाउ ॥ हम मूरख मूरख मन माहि ॥ हउमै विचि सभ कार कमाहि ॥ गुर परसादी हंउमै जाइ ॥ आपे बखसे लए मिलाइ ॥२॥ बिखिआ का धनु बहुतु अभिमानु ॥ अहंकारि डूबै न पावै मानु ॥ आपु छोडि सदा सुखु होई ॥ गुरमति सालाही सचु सोई ॥३॥ आपे साजे करता सोइ ॥ तिसु बिनु दूजा अवरु न कोइ ॥ जिसु सचि लाए सोई लागै ॥ नानक नामि सदा सुखु आगै ॥४॥८॥*
*☬ अर्थ ☬*
*हे भाई! यह नहीं बताया जा सकता कि परमात्मा का नाम किस मुल्य से मिल सकता है और यह नाम कितनी ताकत वाला है। जिन मनुष्यों ने परमात्मा के नाम में सुरत जोड़ी हुई है वह क़िस्मत वाले हैं। जो मनुष्य कभी उकाई ना खाने वाली गुरू की मत ग्रहण करता है, वह मनुष्य सदा-थिर प्रभू के गुणों की विचार (अपने अंदर) वसाता है। परन्तु यह विचार प्रभू उस को ही देता है जिस ऊपर आप ही बख़्श़श करता है ॥१॥ हे भाई! परमात्मा का नाम हैरान करने वाली ताकत वाला है। (परन्तु यह नाम) प्रभू आप ही (किसी वड-भागी को) सुनाता है। इस झगड़ों-भरे जीवन-समय में वही मनुष्य हरी-नाम प्राप्त करता है जो गुरू के सनमुख रहता है ॥१॥ रहाउ ॥ हे भाई! (अगर हम अपने) मन में (ध्यान के साथ विचारें तो इस हऊमै के कारण) हम निरोल मूर्ख हैं। क्योंकि हम जीव (अपना) प्रत्येक काम हऊमै के आसरे ही करते हैं, यह हऊमै (हमारे अंदर से) गुरू की कृपा के साथ ही दूर हो सकती है। (गुरू भी उसे को) मिलाता है जिस ऊपर प्रभू आप ही मेहर करता है ॥२॥ (हे भाई! यह दुनिया वाला) माया का धन (मनुष्य के मन में) बड़ा अहंकार (पैदा करता है)। और, जो मनुष्य अहंकार में डूबा रहता है वह (प्रभू की हज़ूरी में) आदर नहीं पाता। हे भाई! आपा-भाव छोड़ कर सदा आत्मिक आनंद बना रहता है। हे भाई! मैं तो गुरू की मत ले कर उस सदा-थिर प्रभू की सिफ़त-सालाह करता रहता हूँ ॥३॥ हे भाई! वह करतार आप ही (सारी सृष्टि को) पैदा करता है, उस के बिना कोई ओर (इस प्रकार की अवस्था वाला) नहीं है। वह करतार जिस मनुष्य को (अपने) सदा-थिर नाम में जोड़ता है, वही मनुष्य (नाम-सिमरन में) लगता है। हे नानक जी! जो मनुष्य नाम में लगता है उस को सदा ही आत्मिक आनंद बना रहता है (इस लोक में भी, और) परलोक में भी ॥४॥८॥
ਅੰਗ : 666
ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਅਰਥ: ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ॥੧॥ ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥ ਹੇ ਭਾਈ! (ਜੇ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ। ਕਿਉਂਕਿ ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ॥੨॥ (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)। ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹਾਂ ॥੩॥ ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ ਜੀ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ ॥੪॥੮॥
धनासरी महला १ ॥*
*काइआ कागदु मनु परवाणा ॥ सिर के लेख न पड़ै इआणा ॥ दरगह घड़ीअहि तीने लेख ॥ खोटा कामि न आवै वेखु ॥१॥ नानक जे विचि रुपा होइ ॥ खरा खरा आखै सभु कोइ ॥१॥ रहाउ ॥ कादी कूड़ु बोलि मलु खाइ ॥* *ब्राहमणु नावै जीआ घाइ ॥ जोगी जुगति न जाणै अंधु ॥ तीने ओजाड़े का बंधु ॥२॥ सो जोगी जो जुगति पछाणै ॥ गुर परसादी एको जाणै ॥ काजी सो जो उलटी करै ॥ गुर परसादी जीवतु मरै ॥ सो ब्राहमणु जो ब्रहमु बीचारै ॥ आपि तरै सगले कुल तारै ॥३॥ दानसबंदु सोई दिलि धोवै ॥ मुसलमाणु सोई मलु खोवै ॥ पड़िआ बूझै सो परवाणु ॥ जिसु सिरि दरगह का नीसाणु ॥४॥५॥७॥*
*अर्थ :- यह मनुष्या शरीर (मानों) एक कागज़ है, और मनुष्य का मन (शरीर-कागज़ ऊपर लिखा हुआ) दरगाही परवाना है। परन्तु मूर्ख मनुष्य अपने माथे के यह लेख नहीं पढ़ता (भाव, यह समझने का यत्न नहीं करता कि उस के पिछले किए कर्मो अनुसार किस तरह के संस्कार-लेख उसके मन में मौजूद हैं जो उस को अब ओर प्रेरणा कर रहे हैं)। माया के तीन गुणों के असर मे रह कर किए हुए कर्मो के संस्कार रब के नियम अनुसार प्रत्येक मनुष्य के मन में लिखे जाते हैं। परन्तु हे भाई! देख (जैसे कोई खोटा सिक्का काम नहीं आता, उसी प्रकार खोटे किए कामों का) खोटा संस्कार-लेख भी काम नहीं आता ॥१॥ हे नानक जी! अगर रुपए आदि सिक्के में चांदी हो, तो हर कोई उस को खरा सिक्का कहता है, (इसी तरह जिस मन में पवित्रता हो, उस को खरा कहा जाता है) ॥१॥ रहाउ ॥ काज़ी (अगर एक तरफ तो इसलाम धर्म का नेता है और दूसरी तरफ हाकम भी है, रिश्वत की खातिर सही कानून बारे) झूठ बोल कर हराम का माल (रिश्वत) खाता है। ब्राह्मण (शूद्र कहलाते) मनुष्यों को दुखी कर कर के तीर्थ स्नान (भी) करता है। योगी भी अन्धा है और जीवन की जांच नहीं जानता। (यह तीनों अपनी तरफों धर्म-नेता हैं, परन्तु) इन तीनों के ही अंदर आतमिक जीवन शून्य ही शून्य है ॥२॥ असल योगी वह है जो जीवन की सही जांच समझता है, और गुरू की कृपा द्वारा एक परमात्मा के साथ गहरी सांझ पाता है। काज़ी वह है जो सुरत को हराम के माल (रिश्वत) से मोड़ता है, जो गुरू की कृपा द्वारा दुनिया में रहता हुआ दुनियावी इच्छाओं से निरलेप रहता है। ब्राह्मण वह है जो सर्व-व्यापक प्रभू में सुरत जोड़ता है, इसी तरह आप भी संसार-समुँद्र से पार निकल जाता है और अपनी सारी कुलों को भी पार निकाल लेता है ॥३॥ वही मनुष्य अक्लमंद है जो अपने दिल में टिकी हुई बुराई को दूर करता है। वही मुसलमान है जो मन में से विकारों की मैल को नाश करता है। वही विद्वान है जो जीवन का सही रास्ता समझता है, वही प्रभू की हज़ूरी में कबूल होता है, जिस के माथे पर दरगाह का टिक्का लगता है ॥४॥५॥७॥*
ਅੰਗ : 662
*ਧਨਾਸਰੀ ਮਹਲਾ ੧ ॥*
*ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥*
ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥ ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥ ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ, ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ॥੩॥ ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ, ਜਿਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ॥੪॥੫॥੭॥
जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥ सलोकु ॥ निरति न पवै असंख गुण ऊचा प्रभ का नाउ ॥ नानक की बेनंतीआ मिलै निथावे थाउ ॥२॥ छंतु ॥ दूसर नाही ठाउ का पहि जाईऐ ॥ आठ पहर कर जोड़ि सो प्रभु धिआईऐ ॥ धिआइ सो प्रभु सदा अपुना मनहि चिंदिआ पाईऐ ॥ तजि मान मोहु विकारु दूजा एक सिउ लिव लाईऐ ॥ अरपि मनु तनु प्रभू आगै आपु सगल मिटाईऐ ॥ बिनवंति नानकु धारि किरपा साचि नामि समाईऐ ॥२॥ सलोकु ॥ रे मन ता कउ धिआईऐ सभ बिधि जा कै हाथि ॥ राम नाम धनु संचीऐ नानक निबहै साथि ॥३॥ छंतु ॥ साथीअड़ा प्रभु एकु दूसर नाहि कोइ ॥ थान थंनतरि आपि जलि थलि पूर सोइ ॥ जलि थलि महीअलि पूरि रहिआ सरब दाता प्रभु धनी ॥ गोपाल गोबिंद अंतु नाही बेअंत गुण ता के किआ गनी ॥ भजु सरणि सुआमी सुखह गामी तिसु बिना अन नाहि कोइ ॥ बिनवंति नानक दइआ धारहु तिसु परापति नामु होइ ॥३॥ सलोकु ॥ चिति जि चितविआ सो मै पाइआ ॥ नानक नामु धिआइ सुख सबाइआ ॥४॥ छंतु ॥ अब मनु छूटि गइआ साधू संगि मिले ॥ गुरमुखि नामु लइआ जोती जोति रले ॥ हरि नामु सिमरत मिटे किलबिख बुझी तपति अघानिआ ॥ गहि भुजा लीने दइआ कीने आपने करि मानिआ ॥ लै अंकि लाए हरि मिलाए जनम मरणा दुख जले ॥ बिनवंति नानक दइआ धारी मेलि लीने इक पले ॥४॥२॥
ਅੰਗ : 704-705
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
ਅਰਥ: ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ,ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ । ਹੇ ਨਾਨਕ! (ਆਖ—) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ ।੧। ਛੰਤੁ ॥ ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ । ਮੈਂ (ਆਪਣੇ) ਕਿਤਨੇ ਕੁ ਅੌਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਅੌਗੁਣ ਹਨ । ਹੇ ਪ੍ਰਭੂ! ਮੇਰੇ ਅਣਿਗਣਤ ਹੀ ਅੌਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ । ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ । ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ । ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ।੧। ਸਲੋਕੁ ॥ ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ । ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ ।੨। ਛੰਤੁ ॥ ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ । ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨਮੰਗੀ ਮੁਰਾਦ ਹਾਸਲ ਕਰ ਲਈਦੀ ਹੈ । (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ । ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ । ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ—ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਸਲੋਕੁ ॥ ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ । ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ ॥ ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ । ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ । ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ । ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ । ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਸਲੋਕੁ ॥ ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ, ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ), ।੪। ਛੰਤੁ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ । (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ । ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।