ਅੰਗ : 652-653
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥



Share On Whatsapp

Leave a comment




अंग : 652-653
सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥
अर्थ: (मनमुख के) हृदय में अज्ञान है, (उस की) अक्ल मंदी होती है और सतिगुरू के ऊपर उस को सिदक नहीं होता; मन में धोखा (होने के कारण संसार में भी) वह सारा धोखा ही धोखा होता समझता है। (मनमुख मनुष्य खुद) दुःखी होते हैं (और अन्यों को) दुःखी करते हैं; सतिगुरू का हुक्म उनके चित में नही आता (भावार्थ, हुक्म नही मानते) और अपनी मत के पीछे भटकते रहते हैं; हे नानक जी! अगर हरी अपनी मेहर करे, तो ही वह गुरू के श़ब्द में लीन होते हैं ॥१॥ माया के मोह में फंसे हुए मनमुखों का मन माया के प्यार में एक जगह नहीं टिकता। हर समय दिन रात (माया में) जलते रहते हैं। अहंकार में आप दुःखी होते हैं, अन्यों को दुःखी करते हैं। उनके अंदर लोभ-रूपी बड़ा अंधेरा होता है, कोई मनुष्य उनके पास नही जाता। वह अपने अाप ही दुःखी रहते हैं, कभी सुखी नही होते, सदा जन्म मरण के चक्रों में पड़े रहते हैं। हे नानक जी! अगर वह गुरू के चरणों में चित जोड़न, तो सच्चा हरी उनको बख़्श़ लएगा ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सियाने हैं जो हरी-नाम सिमरते हैं। आत्मिक जीवन देने वाला नाम ख़ज़ाना-रूपी भोजन खाते हैं, और संतो की चरण-धूल अपने माथे पर लगाते हैं। हे नानक जी! (इस तरह के मनुष्य) हरी (के भजन-रूपी) तीर्थ में नहाते हैं और पवित्र हो जाते हैं ॥२६॥



Share On Whatsapp

Leave a comment


ਅੰਗ : 461
ਆਸਾ ਮਹਲਾ ੫ ॥*
*ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥ ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨ੍ਹ੍ਹੀ ਤਰਿਆ ਜਿਨ੍ਹ੍ਹੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥ ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥

ਅਰਥ: ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ ਜੀ! (ਆਖੋ-ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ ॥੧॥ ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂ ਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ (ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈ ਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ ਦੇ ਰਿਹਾ ਹੈ। ਸਭ ਦਾਤਾਂ ਦੇਣ ਵਾਲਾ ਮਾਲਕ ਸਦਾ ਦਇਆਵਾਨ ਰਹਿੰਦਾ ਹੈ, ਉਸ ਨੂੰ ਕਦੇ ਭੀ ਆਪਣੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ। ਸਾਧ ਸੰਗਤਿ ਵਿਚ ਮਿਲ (-ਬੈਠ), ਝਾਕਾ ਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰ ਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ, ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣ ਵਾਲੇ, ਭਗਤ-ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮ ਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ। ਨਾਨਕ ਜੀ ਬੇਨਤੀ ਕਰਦੇ ਹਨ, ਸਦਾ ਉਸ ਪਰਮਾਤਮਾ ਦਾ ਭਜਨ ਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾ ਪੈਦਾ ਕਰਨ ਵਾਲਾ ਹੈ ॥੨॥ (ਕਦੇ ਕਿਸੇ ਨਾਲ) ਧੋਖਾ ਨਹੀਂ ਕਰਨਾ ਚਾਹੀਦਾ, (ਪਰਮਾਤਮਾ ਖਰੇ ਖੋਟੇ ਦੀ) ਪਛਾਣ ਕਰਨ ਦੀ ਸਮਰੱਥਾ ਰੱਖਦਾ ਹੈ। ਜੇਹੜੇ ਮਨੁੱਖ (ਹੋਰਨਾਂ ਨੂੰ ਠੱਗਣ ਵਾਸਤੇ) ਝੂਠ ਬੋਲਦੇ ਹਨ, ਉਹ ਸੰਸਾਰ ਵਿਚ (ਮੁੜ ਮੁੜ) ਜੰਮਦੇ (ਮਰਦੇ) ਰਹਿੰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਹੈ,* *ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ਹਨ। ਜੇਹੜੇ ਕਾਮ ਕ੍ਰੋਧ ਤਿਆਗ ਕੇ ਭਲਿਆਂ ਦੀ ਨਿੰਦਾ ਛੱਡ ਕੇ ਪ੍ਰਭੂ ਦੀ ਸਰਨ ਆ ਗਏ ਹਨ, (ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ਹਨ।) (ਹੇ ਭਾਈ!) ਜੇਹੜਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ, ਜੋ ਸਭ ਤੋਂ ਉੱਚਾ ਹੈ, ਜੋ ਅਪਹੁੰਚ ਹੈ ਤੇ ਬੇਅੰਤ ਹੈ, ਨਾਨਕ ਜੀ ਬੇਨਤੀ ਕਰਦੇ ਹਨ, ਉਹ ਆਪਣੇ ਸੇਵਕਾਂ (ਦੀ ਜ਼ਿੰਦਗੀ) ਦਾ ਸਹਾਰਾ ਹੈ, ਉਸ ਦੇ ਸੋਹਣੇ ਕੋਮਲ ਚਰਨ ਉਸ ਦੇ ਸੇਵਕਾਂ ਲਈ ਆਸਰਾ ਹਨ ॥੩॥ (ਇਹ ਸਾਰਾ ਸੰਸਾਰ ਜੋ ਦਿੱਸ ਰਿਹਾ ਹੈ ਇਸ ਨੂੰ) ਧੂਏਂ ਦਾ ਪਹਾੜ (ਕਰ ਕੇ) ਵੇਖ (ਇਸ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ। ਮਾਇਆ ਦੇ ਜਿਤਨੇ ਭੀ ਮੌਜ-ਮੇਲੇ ਹਨ ਉਹ ਸਾਰੇ (ਕਿਸੇ ਦੇ) ਨਾਲ ਨਹੀਂ ਜਾਂਦੇ। ਪਰਮਾਤਮਾ ਹੀ ਸਦਾ ਤੇਰੇ ਨਾਲ ਨਿਭਣ ਵਾਲਾ ਸਾਥੀ ਹੈ, ਦਿਨ ਰਾਤ ਹਰ ਵੇਲੇ ਉਸ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ। ਇਕ ਪਰਮਾਤਮਾ ਤੋਂ ਬਿਨਾ ਹੋਰ ਕੁਝ ਭੀ (ਸਦਾ ਟਿਕੇ ਰਹਿਣ ਵਾਲਾ) ਨਹੀਂ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕੋਈ ਹੋਰ ਪਿਆਰ (ਮਨ ਵਿਚੋਂ) ਸਾੜ ਦੇਣਾ ਚਾਹੀਦਾ ਹੈ। ਮਿੱਤਰ, ਜਵਾਨੀ, ਧਨ, ਆਪਣਾ ਹੋਰ ਸਭ ਕੁਝ-ਇਹ ਸਭ ਕੁਝ ਇਕ ਪਰਮਾਤਮਾ ਨੂੰ ਹੀ ਆਪਣੇ ਮਨ ਵਿਚ ਸਮਝ। ਨਾਨਕ ਜੀ ਬੇਨਤੀ ਕਰਦੇ ਹਨ (-ਹੇ ਭਾਈ!) ਪਰਮਾਤਮਾ ਵੱਡੀ ਕਿਸਮਤਿ ਨਾਲ ਮਿਲਦਾ ਹੈ (ਜਿਨ੍ਹਾਂ ਨੂੰ ਮਿਲਦਾ ਹੈ ਉਹ ਸਦਾ) ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ ॥੪॥੪॥੧੩॥



Share On Whatsapp

Leave a comment


अंग : 461
आसा महला ५ ॥*
*दिनु राति कमाइअड़ो सो आइओ माथै ॥ जिसु पासि लुकाइदड़ो सो वेखी साथै ॥ संगि देखै करणहारा काइ पापु कमाईऐ ॥ सुक्रितु कीजै नामु लीजै नरकि मूलि न जाईऐ ॥ आठ पहर हरि नामु सिमरहु चलै तेरै साथे ॥ भजु साधसंगति सदा नानक मिटहि दोख कमाते ॥१॥ वलवंच करि उदरु भरहि मूरख गावारा ॥ सभु किछु दे रहिआ हरि देवणहारा ॥ दातारु सदा दइआलु सुआमी काइ मनहु विसारीऐ ॥ मिलु साधसंगे भजु निसंगे कुल समूहा तारीऐ ॥ सिध साधिक देव मुनि जन भगत नामु अधारा ॥ बिनवंति नानक सदा भजीऐ प्रभु एकु करणैहारा ॥२॥ खोटु न कीचई प्रभु परखणहारा ॥ कूड़ु कपटु कमावदड़े जनमहि संसारा ॥ संसारु सागरु तिन्ही तरिआ जिन्ही एकु धिआइआ ॥ तजि कामु क्रोधु अनिंद निंदा प्रभ सरणाई आइआ ॥ जलि थलि महीअलि रविआ सुआमी ऊच अगम अपारा ॥ बिनवंति नानक टेक जन की चरण कमल अधारा ॥३॥ पेखु हरिचंदउरड़ी असथिरु किछु नाही ॥ माइआ रंग जेते से संगि न जाही ॥ हरि संगि साथी सदा तेरै दिनसु रैणि समालीऐ ॥ हरि एक बिनु कछु अवरु नाही भाउ दुतीआ जालीऐ ॥ मीतु जोबनु मालु सरबसु प्रभु एकु करि मन माही ॥ बिनवंति नानकु वडभागि पाईऐ सूखि सहजि समाही ॥४॥४॥१३॥

अर्थ: जो कुछ दिन रात हर समय अच्छा बुरा काम तूँ किया है, वह संस्कार-रूप बन कर तेरे मन में लिखा गया है। जिस से तूँ (अपने किए काम) छुपा रहा हैं वह तो तेरे साथ ही बैठा देखता जा रहा है। सिरजनहार (प्रत्येक जीव के) साथ (बैठा प्रत्येक के किए काम) देखता रहता है। सो कोई बुरा काम नहीं करना चाहिए, (बल्कि) अच्छा काम करना चाहिए, परमात्मा का नाम सिमरन करना चाहिए (नाम की बरकत से) नर्क में कभी भी नहीं जाना पड़ता। आठों पहर परमात्मा का नाम सिमरता रह, परमात्मा का नाम तेरे साथ जाएगा। हे नानक जी! (कहो-हे भाई!) साध संगत में टिक कर परमात्मा का भजन किया कर (भजन की बरकत से पिछले) किए हुए विकार मिट जाते हैं ॥१॥ हे मुर्ख! हे गंवार! तूँ (ओरों से) छल कपट कर के (अपना) पेट भरता हैं (रोजी कमाता है। तुझे यह बात भुल चुकी हुई है कि) हरी दातार (सब जीवों को) प्रत्येक चीज दे रहा है। सब दातें देने वाला मालिक सदा दयावान रहता है, उस को कभी भी अपने मन से भुलाना नहीं चाहिए। साध संगत में मिल (-बैठ), झिझक उतार कर उस का भजन किया कर, (भजन की बरकत से अपनी) सारी कुलें तर जाती हैं। योग-साधना में पूर्ण योगी, योग-साधन करने वाले, देवते, समाधी लगाने वाले, भक्त-सभी की जिन्दगी का हरी-नाम ही सहारा बना चला आ रहा है। नानक जी बेनती करते* *हैं, सदा उस परमात्मा का भजन करना चाहिए जो आप ही सारे संसार का पैदा करने वाला है ॥२॥ (कभी किसी से) धोखा नहीं करना चाहिए, (परमात्मा खरे खोटे की) पहचान करने की समर्था रखता है। जो मनुष्य (ओरों को ठगने के लिए) झूठ बोलते हैं, वह संसार में (दुबारा दुबारा) जमते (मरते) रहते हैं। जिन मनुष्यों ने एक परमात्मा का सिमरन किया है, वह संसार-समुँद्र से पार निकल गए हैं। जो काम क्रोध त्याग कर अच्छों की निंदा छोड़ कर प्रभू की शरण आ गए हैं, (वह संसार-समुँद्र से पार निकल गए हैं।) (हे भाई!) जो परमात्मा पानी में धरती में आकाश़ में सभी जगह मौजूद है, जो सब से उच्चा है, जो अपहुँच है और बेअंत है, नानक जी बेनती करते हैं, वह अपने सेवकों (की जिंदगी) का सहारा है, उस के सुंदर कोमल चरण उस के सेवकों के लिए आसरा हैं ॥३॥ (यह सारा संसार जो दिख रहा है इस को) धूएं का पहाड़ (कर के) देख (इस में) कोई भी चीज सदा कायम रहने वाली नहीं। माया के जितने भी मौज-मेले हैं वह सभी (किसी के) साथ नहीं जाते। परमात्मा ही सदा तेरे साथ निभन वाला साथी है, दिन रात हर समय उस को अपने हृदय में संभाल कर रखना चाहिए। एक परमात्मा के बिना अन्य कुछ भी (सदा टिके रहने वाला) नहीं (इस लिए परमात्मा के बिना) कोई अन्य प्यार (मन में से) निकाल देना चाहिए। मित्र, जवानी, धन, अपना अन्य सब कुछ-यह सब कुछ एक परमात्मा को ही अपने मन में समझ। नानक जी बेनती करते हैं (-हे भाई!) परमात्मा बड़ी किस्मत से मिलता है (जिन को मिलता है वह सदा) आनंद में आतमिक अडोलता में लीन रहते हैं ॥४॥४॥१३॥*



Share On Whatsapp

Leave a comment




ਸ਼੍ਰੀ ਗੁਰੂ ਅੰਗਦ ਦੇਵ ਜੀ ਦੇ
ਪ੍ਰਕਾਸ਼ ਪੁਰਬ ਦੀਆਂ
ਸਰਬੱਤ ਸੰਗਤਾਂ ਨੂੰ ਲੱਖ ਲੱਖ
ਮੁਬਾਰਕਾਂ



Share On Whatsapp

Leave a comment


ਅੰਗ : 641-642
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ॥੧॥ ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ)। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ॥੩॥ ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ॥੪॥ ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ॥੫॥ ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੬॥ ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ॥੭॥ ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਨਾਨਕ ਜੀ ਆਖਦੇ ਹਨ – ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ॥੮॥ ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ ॥੧॥੩॥



Share On Whatsapp

Leave a comment


अंग : 641-642
सोरठि महला ५ घरु २ असटपदीआ ੴ सतिगुर प्रसादि ॥ पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥
अर्थ: राग सोरठि, घर २ में गुरू अर्जन देव जी की आठ-बंदों वाली बाणी। अकाल पुरख एक है और सतिगुरू की कृपा द्वारा मिलता है। हे भाई! कोई मनुष्य वेद (आदि धर्म-पुस्तक को) पढ़ता है और विचारता है। कोई मनुष्य निवली कर्म करता है, कोई कुंडलनी नाडी रस्ते प्राण चाड़ता है। (परन्तु इन साधनों से कामादिक) पांचों से साथ ख़त्म नहीं हो सकता। (बल्कि) ओर अहंकार में (मनुष्य) बंध जाता है ॥१॥ हे भाई! मेरे देखते हुए लोग अनेकों ही (निश्चित धार्मिक) कर्म करते हैं, परन्तु इन तरीकों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालक-प्रभू के दर पर आ गिरा हूँ (और बेनती करता रहता हूँ-हे प्रभू! मुझे भलाई और बुराई की) परख करने वाली अकल दो ॥ रहाउ ॥ हे भाई! कोई मनुष्य चुपी साधे बैठा है, कोई कर-पाती बन गया है (बर्तनों के स्थान पर अपने हाथ ही वरतता है), कोई जंगल में नंगा घूमता है। कोई मनुष्य सभी तीर्थों का चक्र लगा रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़त्म नहीं होती ॥२॥ हे भाई! कोई मनुष्य अपनी मनो-कामना* *अनुसार तीर्थों पर जा वसा है, (मुक्ति के चाहवान अपने) सिर पर (श़िव जी वाला) आरा रखाता है (और, अपने आप को चिरा लेता है)। परन्तु अगर कोई मनुष्य (इस तरह के) लाखों प्रयास करे, इस तरह भी मन की (विकारों की) मैल नहीं लहती ॥३॥ हे भाई! कोई मनुष्य सोना, स्त्री, अच्छे घोड़े, अच्छे हाथी (और इस तरह के) कई प्रकारों के दान करने वाला है। कोई मनुष्य अन्न दान करता है, कपड़ा दान करता है, जमीन दान करता है। (इस तरह भी) परमात्मा के द्वार पर पहुंच नहीं सकता ॥४॥ हे भाई! कोई मनुष्य देव-पूजा में, देवतों को नमस्कार डंडउत करने में, छ: कर्मों को करने में मस्त रहता है। परन्तु वह भी (इन बनाए हुए धार्मिक कर्मों को करने कर के अपने आप को धर्मी जान कर) अहंकार से करते करते (माया के मोह के) बंधनों में फंसा रहता है। इस प्रकार भी परमात्मा को नहीं मिल सकता ॥५॥ जोग-मत में सिद्धों के प्रसिद्ध चौरासी आसण हैं। यह आसण कर कर के भी मनुष्य थक जाता है। उम्र तो लंबी कर लेता है, पर इस तरह परमात्मा से मिलाप नहीं बनता, बार बार जन्मों के चक्र में पड़ा रहता है ॥६॥ हे भाई! कई ऐसे हैं जो राज-हकूमत के रंग-तमाशे मानते हैं, राजों वाले ठाठ-बाठ बनाते हैं, लोगों पर हुक्म चलाते हैं, कोई उनका हुक्म मोड़ नहीं सकता। सुंदर स्त्री की सेज मानते हैं, (अपने शरीर पर) चंदन और अतर वरतते हैं। पर यह सब कुछ तो भयानक नर्क की तरफ ले जान वाला है ॥७॥ हे भाई! साध संगत में बैठ कर परमात्मा की सिफ़त-सलाह करनी-यह काम ओर सभी कामों से उत्तम है। परन्तु नानक जी कहते हैं – यह अवसर उस मनुष्य को ही मिलता है जिस के माथे पर पूर्वले किए कार्यों के संस्कारों अनुसार लेख लिखा होता है ॥८॥ हे भाई! तेरा सेवक तेरी सिफ़त-सालाह के रंग में मस्त रहता है। दीनों के दुख दूर करने वाला परमात्मा जिस मनुष्य पर दयावान होता है, उस का यह मन परमात्मा की सिफ़त-सलाह के रंग में रंगा रहता है। रहाउ दूसरा ॥१॥३॥



Share On Whatsapp

Leave a comment




अंग : 674-675
धनासिरी महला ५ ॥ अब हरि राखनहारु चितारिआ ॥ पतित पुनीत कीए खिन भीतरि सगला रोगु बिदारिआ ॥१॥ रहाउ ॥ गोसटि भई साध कै संगमि काम क्रोधु लोभु मारिआ ॥ सिमरि सिमरि पूरन नाराइन संगी सगले तारिआ ॥१॥ अउखध मंत्र मूल मन एकै मनि बिस्वासु प्रभ धारिआ ॥ चरन रेन बांछै नित नानकु पुनह पुनह बलिहारिआ ॥२॥१६॥
अर्थ: हे भाई! जिन मनुष्यों ने इस मानस जन्म में (विकारों से) बचा सकने वाले परमात्मा को याद करना शुरू कर दिया, परमात्मा ने एक छिन में उन्हें विकारियों से पवित्र जीवन वाले बना दिया, उनके सारे रोग काट दिए।1। रहाउ।
हे भाई! गुरू की संगति में जिन मनुष्यों का मेल हो गया, (परमात्मा ने उनके अंदर से) काम-क्रोध-लोभ मार दिया। सर्व-व्यापक परमात्मा का नाम बार-बार सिमर के उन्होंने अपने सारे साथी भी (संसार-समंद्र से) पार लंघा लिए।1।
हे मन! परमात्मा का एक नाम ही सारी दवाओं का मूल है, सारे मंत्रों का मूल है। जिस मनूष्य ने अपने मन में परमात्मा के लिए श्रद्धा धारण कर ली है, नानक उसके चरणों की धूड़ सदा मांगता है, नानक उस मनुष्य से सदा सदके जाता है।2।16।



Share On Whatsapp

Leave a comment


ਅੰਗ : 674-675
ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।੧।ਰਹਾਉ।
ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।੧।
ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।੨।੧੬।



Share On Whatsapp

Leave a comment


ਅੰਗ : 644
ਸਲੋਕੁ ਮਃ ੩ ॥*
*ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥*

ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ ਜੀ! (ਆਖੋ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ। ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ। ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ ਜੀ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ॥੨॥ ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ। ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ॥੬॥



Share On Whatsapp

Leave a comment




अंग : 644
सलोकु मः ३ ॥*
*सतिगुर की सेवा सफलु है जे को करे चितु लाइ ॥ मनि चिंदिआ फलु पावणा हउमै विचहु जाइ ॥ बंधन तोड़ै मुकति होइ सचे रहै समाइ ॥ इसु जग महि नामु अलभु है गुरमुखि वसै मनि आइ ॥ नानक जो गुरु सेवहि आपणा हउ तिन बलिहारै जाउ ॥१॥ मः ३ ॥ मनमुख मंनु अजितु है दूजै लगै जाइ ॥ तिस नो सुखु सुपनै नही दुखे दुखि विहाइ ॥ घरि घरि पड़ि पड़ि पंडित थके सिध समाधि लगाइ ॥ इहु मनु वसि न आवई थके करम कमाइ ॥ भेखधारी भेख करि थके अठिसठि तीरथ नाइ ॥ मन की सार न जाणनी हउमै भरमि भुलाइ ॥ गुर परसादी भउ पइआ वडभागि वसिआ मनि आइ ॥ भै पइऐ मनु वसि होआ हउमै सबदि जलाइ ॥ सचि रते से निरमले जोती जोति मिलाइ ॥ सतिगुरि मिलिऐ नाउ पाइआ नानक सुखि समाइ ॥२॥ पउड़ी ॥ एह भूपति राणे रंग दिन चारि सुहावणा ॥ एहु माइआ रंगु कसु्मभ खिन महि लहि जावणा ॥ चलदिआ नालि न चलै सिरि पाप लै जावणा ॥ जां पकड़ि चलाइआ कालि तां खरा डरावणा ॥ ओह वेला हथि न आवै फिरि पछुतावणा ॥६॥*

अर्थ: अगर कोई मनुष्य चित लगा कर सेवा करे, तो सतिगुरू की (बताई) सेवा जरूर फल लगाती है; मन-इच्छत फल मिलता है, अहंकार मन में से दूर होता है; (गुरू की बताई कार माया के) बंधनों को तोड़ती है (बंधनों से) खलासी हो जाती है और सच्चे हरी में मनुष्य समाया रहता है। इस संसार में हरी का नाम दुर्लभ है, सतिगुरू के सनमुख मनुष्य के मन में आ कर वसता है; हे नानक जी! (कहो-) मैं सदके हूँ उन से जो अपने सतिगुरू की बताई कार करते हैं ॥१॥ मनमुख का मन उस के काबू से बाहर है, क्योंकि वह माया में जा कर लगा हुआ है; (नतीजा यह कि) उस को सपने में भी सुख नहीं मिलता, (उस की उम्र) सदा दुख में ही गुज़रती है। अनेकों पंडित लोग पढ़ पढ़ कर और सिध समाधियाँ लगा लगा कर थक गए हैं, कई कर्म कर के थक गए हैं; (पढ़ने से और समाधियों से) यह मन काबू नहीं आता। भेख करने वाले मनुष्य (भावार्थ, साधू लोग) कई भेख कर के और अठाहठ तीरर्थों पर नहा कर थक गए हैं; हउमै और भ्रम में भुले होया को मन की सोझी नहीं आई। बड़े भाग्य से सतिगुरू की कृपा द्वारा प्रभू का डर पैदा होता है और प्रभू मन में आ कर वसता है। (हरी का) डर पैदा होने से ही, और हउमै सतिगुरू के श़ब्द से जला कर ही मन वस में आता है। जो मनुष्य ज्योती-प्रभू में अपनी बिरती मिला कर सच्चे में रंगे गए हैं, वह निर्मल हो गए हैं; (पर) हे नानक जी! सतिगुरू के मिलने पर ही नाम मिलता है और सुख में लीन हो जाते हैं ॥२॥ राजों और राणों के यह रंग चार दिनों (भावार्थ, थोड़े समय) के लिए शोभनीय होते हैं; माया का यह रंग कसुंभे का रंग है (भावार्थ कसुंभे की तरह खिन में उत्तर जाता है), थोड़े समय में लह जाता है, (संसार से) चलने के समय माया साथ नहीं जाती, (पर इस के कारण किए) पाप अपने सिर पर लै जाते हैं। जब जम-काल ने पकड़ कर आगे ला लिया, तो (जीव) बहुत भय-भीत होता है; (मनुष्य-जन्म वाला) वह समय फिर मिलता नहीं, इस लिए पछताता है ॥६॥



Share On Whatsapp

Leave a comment


ਅੰਗ : 862
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥
ਅਰਥ: ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧।ਰਹਾਉ।
ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ?।੧।
ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ, ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ।੨।
ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ। ਮੈਂ ਉਸ ਦੇ ਕਿਤਨੇ ਕੁ ਗੁਣ ਗਿਣਾਂ? ਉਹ ਬੇਅੰਤ ਗੁਣਾਂ ਦਾ ਮਾਲਕ ਹੈ। ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ। ਉਹ ਪ੍ਰਭੂ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ।੩।
ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰ ਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ। ਹੇ ਨਾਨਕ! ਆਪਣੇ ਚਿੱਤ ਵਿਚ ਉਸ ਪ੍ਰਭੂ ਦਾ ਪਿਆਰ ਪੈਦਾ ਕਰ, ਉਹ (ਹਰੇਕ ਜੀਵ ਦਾ) ਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ।੪।੧।੩।



Share On Whatsapp

Leave a comment


अंग : 862
रागु गोंड महला ५ चउपदे घरु २ ੴ सतिगुर प्रसादि ॥ जीअ प्रान कीए जिनि साजि ॥ माटी महि जोति रखी निवाजि ॥ बरतन कउ सभु किछु भोजन भोगाइ ॥ सो प्रभु तजि मूड़े कत जाइ ॥१॥ पारब्रहम की लागउ सेव ॥ गुर ते सुझै निरंजन देव ॥१॥ रहाउ ॥ जिनि कीए रंग अनिक परकार ॥ ओपति परलउ निमख मझार ॥ जा की गति मिति कही न जाइ ॥ सो प्रभु मन मेरे सदा धिआइ ॥२॥ आइ न जावै निहचलु धनी ॥ बेअंत गुना ता के केतक गनी ॥ लाल नाम जा कै भरे भंडार ॥ सगल घटा देवै आधार ॥३॥ सति पुरखु जा को है नाउ ॥ मिटहि कोटि अघ निमख जसु गाउ ॥ बाल सखाई भगतन को मीत ॥ प्रान अधार नानक हित चीत ॥४॥१॥३॥
अर्थ: हे भाई! मैं तो परमात्मा की भक्ति में लगना चाहता हॅूँ। गुरू से ही उस प्रकाश-रूप माया-रहित प्रभू की भगती की समझ पड़ सकती है।1। रहाउ।
हे मूर्ख! जिस प्रभू ने (तुझे) पैदा करके तुझे जिंद दी, तुझे प्राण दिए, जिस प्रभू ने मेहर करके शरीर में (अपनी) ज्योति रख दी है, बरतने के लिए हरेक चीज दी है, और अनेकों किस्मों के भोजन तुझे खिलाता है, उस प्रभू को बिसार के (तेरा मन) और कहाँ भटकता है?।1।
हे मेरे मन! सदा उस प्रभू का ध्यान धरा कर, जिसने (जगत में) अनेकों किस्मों के रंग (-रूप) पैदा किए हुए हैं, जो अपनी पैदा की हुई रचना को आँख झपकने जितने समय में नाश कर सकता है, और जिसकी बाबत ये नहीं कहा जा सकता कि वह कैसा है और कितना बड़ा है।2।
हे मन! वह मालिक प्रभू सदा कायम रहने वाला है, वह ना पैदा होता है ना मरता है। मैं उसके कितने गुण गिनूँ? वह बेअंत गुणों का मालिक है। उसके घर में उसके गुण-रूपी रत्न-जवाहरात के खजाने भरे पड़े हैं। वह प्रभू सब जीवों को आसरा देता है।3।
हे मन! जिस प्रभू का नाम (ही बताता है कि वह) सदा कायम रहने वाला है और सर्व-व्यापक है, उसका यश हर वक्त गाया कर, (उसकी सिफत-सालाह की बरकति से) करोड़ों पाप मिट जाते हैं। हे नानक! अपने चिक्त में उस प्रभू का प्यार पैदा कर, वह (हरेक जीव का) आरम्भ से ही साथी है, भक्तों का मित्र है और (हरेक की) जीवात्मा का आसरा है।4।1।3।



Share On Whatsapp

Leave a comment




(ਪ੍ਰਕਾਸ਼ ਉਤਸਵ ਤੇ ਵਿਸ਼ੇਸ਼) (ਇਕ ਵਾਰ ਸਾਰਾ ਲੇਖ ਜ਼ਰੂਰ ਪੜ੍ਹੋ ਨਾਸਤਿਕਾਂ ਵੱਲੋਂ ਪਾਏ ਸ਼ੰਕੇ ਜ਼ਰੂਰ ਨਵਿਰਤ ਹੋਣਗੇ।)
ਸ਼੍ਰਿਸ਼ਟੀ ਦੀ ਹੋਂਦ ਤੋਂ ਪਹਿਲਾਂ ਪਰਮਾਤਮਾ ਅਫੁਰ ਅਵਸਥਾ ਵਿੱਚ ਸੀ ਉਦੋਂ ਨਾ ਕੋਈ ਚੰਦ ਨਾ ਸੂਰਜ ਨਾ ਆਕਾਸ਼ ਨਾ ਧਰਤੀ ਕੁਝ ਵੀ ਨਹੀਂ ਸੀ। ਤਦ ਪਰਮਾਤਮਾ ਦੇ ਨੇ ਇਕ ਸੰਕਲਪ ਨਾਲ ਮੂੰਹ ਵਿਚੋਂ ਆਵਾਜ਼ ਕੱਢੀ ਜਿਸ ਤੋਂ ਇਹ ਸਾਰੀ ਸ੍ਰਿਸਟੀ ਹੋਂਦ ਵਿੱਚ ਆਈ ਇਸ ਆਵਾਜ਼ ਨੂੰ ਹੀ ਨਾਮ ਬਾਣੀ ਸ਼ਬਦ ਓਅੰਕਾਰ ਕਿਹਾ ਜਾਂਦਾ ਹੈ। ਇਸ ਤੋਂ ਹੀ ਸਾਰੀ ਸ਼੍ਰਿਸ਼ਟੀ ਹੋਂਦ ਵਿੱਚ ਆਈ। ਇਸ ਤੋਂ ਬਾਅਦ ਗੈਸਾਂ ਬਣੀਆਂ ਗੈਸਾਂ ਤੋਂ ਪਾਣੀ ਤੇ ਫਿਰ ਹੌਲੀ ਹੌਲੀ ਸਾਰਾ ਆਕਾਰ ਬਣਿਆ।
ਇਸ ਨੂੰ ਜਪੁਜੀ ਸਾਹਿਬ ਵਿੱਚ ਗੁਰੂ ਸਾਹਿਬ ਇਸ ਤਰ੍ਹਾਂ ਬਿਆਨ ਕਰਦੇ ਹਨ।
ਕੀਤਾ ਪਸਾਓ ਏਕੋ ਕਵਾਉ ਤਿਸ ਤੇ ਹੋਇ ਲਖ ਦਰਿਆਉ।।
ਭਾਵ ਕੀ ਇਕ ਕਵਾਉ ਭਾਵ ਇਕ ਬੋਲ ਨਾਲ ਸਾਰਾ ਪਸਾਰਾ ਕੀਤਾ ਤੇ ਲੱਖਾਂ ਦਰਿਆ ਬਣਾ ਦਿੱਤੇ।
ਨਾਨਕ ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਜਿਆ।।
ਭਾਵ ਕਿ ਸ਼ਬਦ ਦੁਆਰਾ ਹੀ ਸਾਰਾ ਕੁਝ ਸਾਜਿਆ ਗਿਆ ਹੈ।
ਨਿਰਮਲ ਸਬਦ ਨਿਰਮਲ ਹੈ ਬਾਣੀ।। ਨਿਰਮਲ ਜੋਤਿ ਸਭ ਮਾਹਿ ਸਮਾਣੀ।।
ਇਸ ਆਵਾਜ਼ ਨੂੰ ਗੁਰੂ ਨਾਨਕ ਦੇਵ ਜੀ ਨੇ ਓਅੰਕਾਰ ਕਰਕੇ ਲਿਖਿਆ ਹੈ। ਹਿੰਦੂ ਧਰਮ ਵਿੱਚ ਇਸ ਨੂੰ ਓਮ ਲਿਖਿਆ ਹੈ ਤੇ ਈਸਲਾਮ ਵਿੱਚ ਕੁਨ ਕਰਕੇ ਲਿਖਿਆ ਹੈ। ਇਸੇ ਨੂੰ ਹੀ ਵਿਗਿਆਨ ਨੇ ਬਿਗ ਬੈਂਗ ਥਿਊਰੀ ਦਾ ਨਾਮ ਦਿੱਤਾ ਹੈ। ਭਾਵ ਸਾਰਿਆਂ ਦਾ ਇਕ ਹੀ ਹੈ।
ਓਅੰਕਾਰ ਉਹ ਸ਼ਬਦ ਜਾਂ ਧਵਨੀ ਕਹਿ ਲਵੋ ਜਾਂ ਰਾਗ ਕਹਿ ਲਵੋ ਜਿਸ ਤੋਂ ਸਾਰੀ ਸ਼੍ਰਿਸ਼ਟੀ ਹੋਂਦ ਵਿੱਚ ਆਈ।
ਦੇਖੋ ਹੋਰ ਗੁਰ ਪ੍ਰਮਾਣ
ਓਅੰਕਾਰ ਬ੍ਰਹਮਾ ਉਤਪਤ।। ਉਅੰਕਾਰ ਕੀਆ ਜਿਨਿ ਚਿਤਿ।। ਉਅੰਕਾਰ ਸੈਲ ਗਿਰਿ ਪਏ।। ਉਅੰਕਾਰ ਬੇਦ ਨਿਰਮਏ।।
ਇਨ੍ਹਾਂ ਤੋਂ ਸਪਸ਼ਟ ਹੈ ਕਿ ਇਕ ਸ਼ਬਦ ਦੁਆਰਾ ਹੀ ਸਾਰੀ ਸ਼੍ਰਿਸ਼ਟੀ ਹੋਂਦ ਵਿੱਚ ਆਈ ਤੇ ਇਸ ਸ਼ਬਦ ਦੇ ਅਧਾਰ ਤੇ ਹੀ ਸਾਰੀ ਸ਼ਿਸ਼ਟੀ ਟਿਕੀ ਹੋਈ ਹੈ। ਜਿਸ ਨੂੰ ਕਹਿੰਦੇ ਹਨ
ਨਾਮ ਕੇ ਧਾਰੇ ਸਗਲੇ ਜੰਤ ਨਾਮ ਕੇ ਧਾਰੇ ਖੰਡ ਬ੍ਰਹਮੰਡ।।
ਇਹ ਸ਼ਬਦ ਹੀ ਸੀ ਜਿਸ ਦੁਆਰਾ ਸਾਰੀ ਸ਼ਿਸ਼ਟੀ ਹੋਂਦ ਵਿੱਚ ਆਈ। ਸ਼ਬਦ ਦੁਆਰਾ ਹੀ ਪਰਮਾਤਮਾ ਨੇ ਆਪਣੇ ਆਪ ਨੂੰ ਪ੍ਰਗਟ ਕੀਤਾ। ਜਦ ਸਿੱਧਾਂ ਨੂੰ ਗੁਰੂ ਨਾਨਕ ਦੇਵ ਜੀ ਨੂੰ ਪੁੱਛਿਆ ਸੀ ਕਿ ਤੁਹਾਡਾ ਗੁਰੂ ਕੌਣ ਹੈ ਤਾਂ ਸਿੱਧਾਂ ਨੇ ਇਕ ਹੀ ਜਵਾਬ ਦਿੱਤਾ ਸੀ ਕਿ
ਸ਼ਬਦ ਗੁਰੂ ਸੁਰਤ ਧੁਨ ਚੇਲਾ।।
ਇਸੇ ਸ਼ਬਦ ਨੂੰ ਹੀ ਸਤਿਨਾਮ ਕਰਕੇ ਪ੍ਰਗਟ ਕੀਤਾ ਹੈ।
ਇਸ ਸਾਰੇ ਗੁਰ ਪ੍ਰਮਾਣਾਂ ਤੋਂ ਸਾਫ ਸਿੱਧ ਹੁੰਦਾ ਹੈ ਕਿ ਸ਼ਬਦ ਦੁਆਰਾ ਹੀ ਸਾਰੀ ਸ਼੍ਰਿਸ਼ਟੀ ਹੋਂਦ ਵਿੱਚ ਆਈ ਬਾਕੀ ਸਭ ਕੁਝ ਬਾਅਦ ਵਿੱਚ ਬਣਿਆ।
ਹੁਣ ਗੱਲ ਕਰੀਏ ਗੁਰੂ ਗ੍ਰੰਥ ਸਾਹਿਬ ਦੀ ਤਾਂ ਗੁਰੂ ਗ੍ਰੰਥ ਸਾਹਿਬ ਨੂੰ ਸ਼ਬਦ ਗੁਰੂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਨਾਮ ਦਿੱਤਾ ਗਿਆ ਹੈ।
ਆਦਿ ਨਾਮ ਕਿਉਂ ਦਿੱਤਾ ਗਿਆ । ਆਦਿ ਤਾਂ ਉਹ ਹੈ ਜੋ ਸ਼ੁਰੂ ਤੋਂ ਸੀ ਪਰ ਗੁਰੂ ਗ੍ਰੰਥ ਸਾਹਿਬ ਦੀ ਸਥਾਪਨਾ ਤਾਂ ਬਾਅਦ ਵਿੱਚ ਹੋਈ। ਫਿਰ ਗੁਰੂ ਗ੍ਰੰਥ ਸਾਹਿਬ ਜੀ ਆਦਿ ਕਿਵੇਂ ਹੋਏ।
ਭਾਵੇਂ ਗੁਰੂ ਗ੍ਰੰਥ ਸਾਹਿਬ ਦੀ ਸਥਾਪਨਾ ਕਾਫੀ ਸਮਾਂ ਬਾਅਦ ਵਿੱਚ ਹੁੰਦੀ ਹੈ ਪਰ ਗੁਰੂ ਗ੍ਰੰਥ ਸਾਹਿਬ ਵਿਚਲੇ ਸ਼ਬਦ ਤਾਂ ਗਿਆਰਵੀਂ ਸਦੀ ਵਿੱਚ ਬਾਬਾ ਫਰੀਦ ਦੇ ਅੰਦਰ ਪਹਿਲਾਂ ਹੀ ਬੋਲ ਰਹੇ ਹਨ। ਬਾਬਾ ਫਰੀਦ ਜੀ ਨੇ ਆਪਣੇ ਜੀਵਣ ਕਾਲ ਵਿੱਚ ਹੀ ਬਾਣੀ ਦੀ ਰਚਨਾ ਕੀਤੀ। ਇਸ ਤੋਂ ਇਹੀ ਸਿੱਧ ਹੁੰਦਾ ਹੈ ਕਿ ਬਾਣੀ ਤਾਂ ਗੁਰੂ ਗ੍ਰੰਥ ਸਾਹਿਬ ਤੋਂ ਪਹਿਲਾਂ ਵੀ ਮੌਜੂਦ ਸੀ ਗੁਰੂ ਅਰਜਨ ਦੇਵ ਜੀ ਨੇ ਸਾਰੀ ਬਾਣੀ ਨੂੰ ਇਕੱਤਰ ਕੀਤਾ ਹੈ।
ਜਿਵੇਂ ਆਤਮਾ ਤਾਂ ਸਾਡੇ ਜਨਮ ਤੋਂ ਪਹਿਲਾਂ ਵੀ ਮੌਜੂਦ ਸੀ ਪਰ ਜੇ ਸਾਡੇ ਸਰੀਰ ਦਾ ਜਨਮ ਵੀਹਵੀਂ ਸਦੀ ਵਿੱਚ ਹੋਇਆ ਤਾਂ ਇਹ ਨਹੀਂ ਕਿਹਾ ਜਾ ਸਕਦਾ ਕਿ ਮੈਂ ਪਹਿਲਾਂ ਹੈ ਹੀ ਨਹੀਂ ਸੀ। ਆਤਮਾ ਤਾਂ ਪਹਿਲਾਂ ਵੀ ਸੀ ਜਿਸ ਕਰਕੇ ਇਹ ਪੰਜ ਭੂਤਕ ਸਰੀਰ ਵਿੱਚ ਸਤ੍ਹਾ ਹੈ।
ਇਸ ਤਰ੍ਹਾਂ ਸ਼ਬਦ ਤਾਂ ਆਦਿ ਕਾਲ ਤੋਂ ਹੀ ਮੌਜੂਦ ਸੀ ਇਸ ਕਰਕੇ ਹੀ ਸ੍ਰਿਸ਼ਟੀ ਉਤਪੰਨ ਹੋਈ ਹੈ। ਇਹ ਤਾਂ ਗੁਰੂ ਸਾਹਿਬ ਨੇ ਸਾਡੇ ਕਲਯੁਗੀ ਜੀਵਾਂ ਦੇ ਉਧਾਰ ਲਈ ਉਸ ਸ਼ਬਦ ਨੂੰ ਉਸ ਬਾਣੀ ਨੂੰ ਨਾਮ ਨੂੰ ਅੱਖਰਾਂ ਵਿੱਚ ਪਾਕੇ ਸਾਡੀ ਕਲਿਆਣ ਲਈ ਤਿਆਰ ਕੀਤਾ ਹੈ।
ਅਖਰੀ ਨਾਮ ਅਖਰੀ ਸਾਲਾਹ।।
ਗ੍ਰੰਥ ਤਾਂ ਤਾਂ ਗੁਰੂ ਦਾ ਇਕ ਸਰੀਰ ਹੈ ਜਿਸ ਤਰ੍ਹਾਂ ਪਹਿਲਾਂ ਗੁਰੂ ਮਨੁੱਖੀ ਜਾਮੇਂ ਵਿੱਚ ਆਕੇ ਉਧਾਰ ਕਰਦਾ ਸੀ ਹੁਣ ਗ੍ਰੰਥ ਰੂਪ ਵਿੱਚ ਉਧਾਰ ਕਰ ਰਿਹਾ ਹੈ। ਜੋਤ ਓਹੀ ਹੈ।
ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ।।
ਪਹਿਲਾਂ ਜੋਤ ਮਨੁੱਖੀ ਸਰੀਰਾਂ ਵਿੱਚ ਸੀ ਹੁਣ ਗ੍ਰੰਥ ਵਿਚ ਹੈ।
ਜਦ ਮਨਸੁਖ ਨੇ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ ਤਾਂ ਉਸਦਾ ਗੁਰੂ ਸਾਹਿਬ ਨੂੰ ਛੱਡਕੇ ਜਾਣ ਨੂੰ ਜੀਅ ਨਾ ਕਰੇ ਜਾਇਆ ਕਰੇ ਫਿਰ ਵਾਪਸ ਆ ਜਾਇਆ ਕਰੇ ਤਾਂ ਗੁਰੂ ਸਾਹਿਬ ਨੇ ਉਸ ਨੂੰ ਦੋ ਸ਼ਬਦ ਦਿੱਤੇ ਸਨ ਤੇ ਸਮਝਾਇਆ ਸੀ ਕਿ ਸਾਡਾ ਸਰੀਰ ਹਮੇਸ਼ਾ ਤੁਹਾਡੇ ਨਾਲ ਨਹੀਂ ਰਹਿ ਸਕਦਾ ਇਸ ਲਈ ਸਾਡਾ ਅਸਲ ਰੂਪ ਜੋ ਸੂਖਮ ਹੈ ਉਹ ਸ਼ਬਦ ਹੀ ਹੈ ਇਨ੍ਹਾਂ ਸ਼ਬਦਾਂ ਨੂੰ ਸਦਾ ਹਿਰਦੇ ਵਿੱਚ ਧਾਰਕੇ ਰੱਖੋ।
ਆਦਿ ਤੋਂ ਲੈਕੇ ਅੱਜ ਤੱਕ ਜੇ ਕੋਈ ਵੀ ਰੱਬ ਨੂੰ ਮਿਲਿਆ ਹੈ ਤਾਂ ਕਿਰਤਮ ਨਾਮ ਜਪਕੇ ਸਤਿਨਾਮ ਦੀ ਪ੍ਰਾਪਤੀ ਕਰਕੇ ਹੀ ਪਹੁੰਚਿਆ ਹੈ। ਇਸ ਲਈ ਇਹ ਕਹਿ ਦੇਣਾ ਕਿ ਹੋਰ ਧਰਮਾਂ ਵਾਲੇ ਕਿਵੇਂ ਤਰਦੇ ਹੋਣਗੇ ਜਾਂ ਉਹ ਕਿਵੇਂ ਰੱਬ ਨੂੰ ਮਿਲਣਗੇ ਉਨ੍ਹਾਂ ਕੋਲ ਤਾਂ ਗੁਰੂ ਗ੍ਰੰਥ ਸਾਹਿਬ ਹੈ ਹੀ ਨਹੀਂ।
ਗ੍ਰੰਥ ਗੁਰੂ ਦਾ ਸਥੂਲ ਰੂਪ ਹੈ ਦਿਬ ਰੂਪ ਤੇ ਸੂਖਮ ਰੂਪ ਸ਼ਬਦ ਹੀ ਹੈ। ਇਹ ਸ਼ਬਦ ਓਹੀ ਹੈ ਜਿਸਨੇ ਸਾਰੀ ਸ਼੍ਰਿਸ਼ਟੀ ਦੀ ਰਚਨਾ ਕੀਤੀ ਜੋ ਰੱਬ ਵਿੱਚ ਅਭੇਦ ਹੈ। ਉਹ ਤੇ ਉਸ ਦਾ ਸ਼ਬਦ ਇਕ ਹੀ ਹਨ ਨਾਮ ਭਾਵੇਂ ਦੋ ਹਨ ਪਰ ਹੈਨ ਇਕ ਹੀ।
ਗੁਰੂ ਗ੍ਰੰਥ ਸਾਹਿਬ ਤਾਂ ਬਾਹਰੀ ਸਰੀਰ ਹੈ ਪਰ ਸੂਖਮ ਰੂਪ ਵਿੱਚ ਪਰਮਾਤਮਾ ਹੀ ਹੈ।
ਇਸੇ ਲਈ ਗੁਰਬਾਣੀ ਵਿੱਚ ਕਿਹਾ ਹੈ ਕਿ
ਪੋਥੀ ਪਰਮੇਸ਼ਰ ਕਾ ਥਾਨ।।
ਪਰਮਾਤਮਾ ਦੇ ਤਿੰਨ ਰੂਪ ਨਿਰਗੁਣ, ਸਰਗੁਣ ,ਸ਼ਬਦ
ਨਿਰਗੁਣ ਉਹ ਜਦੋਂ ਪਰਮਾਤਾ ਅਫੁਰ ਅਵਸਥਾ ਵਿੱਚ ਸੀ ਜਦੋਂ ਖੰਡ ਮੰਡਲ ਦੀਪ ਲੋਅ ਪਾਤਾਲ ਕੁਝ ਵੀ ਹੋਂਦ ਵਿੱਚ ਨਹੀਂ ਸੀ ਆਇਆ ਪਰਮਾਤਮਾ ਆਪ ਹੀ ਆਪ ਸੀ।
ਸਰਗੁਣ ਜੋ ਹੁਣ ਸਾਰਾ ਕੁਝ ਦਿਸ ਰਿਹਾ ਹੈ ਇਸ ਸਾਰੇ ਵਿੱਚ ਜਰੇ ਜਰੇ ਵਿੱਚ ਉਹ ਆਪ ਸਮਾਇਆ ਹੋਇਆ ਹੈ ਇਹ ਉਸ ਦਾ ਸਰਗੁਣ ਸਰੂਪ ਹੈ।
ਤੇ ਸ਼ਬਦ ਗੁਰੂ ਗ੍ਰੰਥ ਸਾਹਿਬ ਦੇ ਰੂਪ ਵਿੱਚ ਸਾਡੇ ਪਾਸ ਸੁਭਾਇਮਾਨ ਹੈ।
ਬੇਸ਼ੱਕ ਬਾਣੀ ਪੜ੍ਹਨ ਤੇ ਸੁਣਨ ਵਾਲਾ ਹੀ ਬਾਣੀ ਦੇ ਗੁਰੂ ਗ੍ਰੰਥ ਸਾਹਿਬ ਦੇ ਦਿਬ ਰੂਪ ਤੱਕ ਪਹੁੰਚ ਸਕਦਾ ਹੈ ਪਰ ਗੁਰੂ ਦੇ ਸਰੀਰ ਦੀ ਪੂਜਾ ਕਰਨ ਵਾਲਾ ਹੀ ਨਰਕਾਂ ਵਿੱਚ ਨਹੀਂ ਜਾਂਦਾ ਗੁਰੂ ਦੀ ਸੇਵਾ ਸਦਕਾ ਵੀ ਸਾਰੇ ਪਦਾਰਥ ਪ੍ਰਾਪਤ ਹੁੰਦੇ ਹਨ।
ਗੁਰੂ ਗ੍ਰੰਥ ਸਾਹਿਬ ਦੀ ਸੇਵਾ ਤੋਂ ਮੁਨਕਰ ਹੋਣਾ ਇਉਂ ਹੈ ਜਿਵੇਂ ਕੋਈ ਕਹੇ ਕਿ ਮੈਂ ਤੇਰੀ ਆਤਮਾ ਨੂੰ ਤਾਂ ਪਿਆਰ ਕਰਦਾ ਹਾਂ ਉਹ ਤਾਂ ਮੈਨੂੰ ਚੰਗੀ ਲੱਗਦੀ ਹੈ ਉਸ ਦਾ ਮੈਂ ਸਤਿਕਾਰ ਵੀ ਕਰਦਾ ਹਾਂ ਪਰ ਤੇਰੇ ਸਰੀਰ ਦਾ ਮੈਨੂੰ ਕੋਈ ਭਾਅ ਨਹੀਂ । ਇਹ ਕਦੇ ਨਹੀਂ ਹੋ ਸਕਦਾ ਕਿ ਅਸੀਂ ਕਿਸੇ ਦੇ ਗੁਣਾਂ ਦਾ ਸਤਿਕਾਰ ਕਰੀਏ ਪਰ ਉਸਦੇ ਸਰੀਰ ਦਾ ਨਾ ਕਰੀਏ। ਕਦੇ ਕਿਸੇ ਨੇ ਆਪਣੇ ਅਧਿਆਪਕ ਨੂੰ ਨਹੀਂ ਕਿਹਾ ਕਿ ਮੈਨੂੰ ਤੇਰੇ ਵਿਚਾਰ ਚੰਗੇ ਲੱਗਦੇ ਹਨ ਉਨ੍ਹਾਂ ਤੇ ਚਲਕੇ ਮੈਂ ਆਪਣਾ ਆਪ ਸਵਾਰਣ ਦੀ ਕੋਸ਼ਿਸ਼ ਕਰਦਾ ਹਾਂ ਤੇਰੇ ਦੱਸੇ ਮਾਰਗ ਤੇ ਮੈਂ ਚਲਦਾ ਹਾਂ ਤੇ ਨਾਲ ਹੀ ਕਹੇ ਕਿ ਤੇਰੇ ਸਰੀਰ ਦਾ ਮੈਨੂੰ ਕੋਈ ਭਾਅ ਨਹੀਂ ਇਹ ਜਿੱਥੇ ਮਰਜ਼ੀ ਰੁਲੇ ਕਪੜੇ ਪਾਵੇ ਭਾਵੇਂ ਨਾ ਸਰੀਰ ਨਾਲ ਸਾਡਾ ਕੋਈ ਮਤਲਬ ਨਹੀਂ।
ਇਕ ਅਫਸਰ ਦਾ ਸਰੀਰ ਭਾਵੇਂ ਉਹ ਕੋਈ ਜੱਜ ਹੈ ਜਾਂ ਕਿਸੇ ਹੋਰ ਅਹੁਦੇ ਤੇ ਬੈਠਾ ਹੋਇਆ ਉਸ ਦਾ ਸਤਿਕਾਰ ਉਸ ਦੇ ਗੁਣਾਂ ਕਰਕੇ ਹੈ ਕਿਉਂ ਕਿ ਉਹ ਆਪਣੀ ਜੋਗਤਾ ਕਰਕੇ ਉਸ ਅਹੁਦੇ ਤੱਕ ਪਹੁੰਚਿਆ ਹੈ। ਸਰੀਰ ਉਸ ਦਾ ਵੀ ਬਾਕੀਆਂ ਵਰਗਾ ਹੈ। ਭਾਵੇਂ ਆਮ ਆਦਮੀਆਂ ਨਾਲੋਂ ਵਿੰਗਾ ਟੇਡਾ ਹੀ ਉਸ ਦਾ ਸਰੀਰ ਹੋਵੇ ਪਰ ਉਸ ਦੀ ਕਦਰ ਉਸ ਦੇ ਗੁਣਾਂ ਕਰਕੇ ਹੈ। ਪਰ ਇਹ ਕਦੇ ਨਹੀ ਹੋਇਆ ਕਿ ਉਸ ਦੇ ਗੁਣਾਂ ਦੀ ਤਾਂ ਕਦਰ ਕੀਤੀ ਜਾਵੇ ਪਰ ਉਸ ਦੇ ਸਰੀਰ ਦੀ ਕੋਈ ਕਦਰ ਨਾ ਹੋਵੇ।
ਜਿਸ ਤਰ੍ਹਾਂ ਕਿਸੇ ਖਾਸ ਆਦਮੀ ਦੇ ਗੁਣ ਤੇ ਉਸ ਦਾ ਸਰੀਰ ਦੋਨੋਂ ਅਭੇਦ ਚੀਜ਼ਾਂ ਹਨ ਇਸ ਤਰ੍ਹਾਂ ਪਰਮਾਤਮਾ ਤੇ ਗੁਰੂ ਗ੍ਰੰਥ ਸਾਹਿਬ ਦੋਨੋਂ ਅਭੇਦ ਹਨ। ਇਨ੍ਹਾਂ ਵਿੱਚ ਫਰਕ ਨਹੀਂ ਕੀਤਾ ਜਾ ਸਕਦਾ ।



Share On Whatsapp

View All 2 Comments
Gurpreet kaur : ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
Harwinder singh : waheguru waheguru ji

ਅੰਗ : 683-684
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥



Share On Whatsapp

Leave a comment


अंग : 683-684
धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥
अर्थ: राग धनासरी, घर १२ में गुरू अर्जन देव जी की बाणी। अकाल पुरख एक है और सतिगुरू की कृपा द्वारा मिलता है हे भाई! परमात्मा को सदा नमस्कार करा करो, प्रभू पातिश़ाह के गुण गाते रहो ॥ रहाउ ॥ हे भाई! जिस मनुष्य को बड़ी किस्मत से गुरू मिल जाता है, (गुरू के द्वारा) परमात्मा की सेवा-भगती करने से उस के करोड़ों पाप मिट जाते हैं ॥१॥ हे भाई! जिस मनुष्य का मन परमात्मा के सुंदर चरणों (के प्रेम-रंग) में रंग जाता है, उस मनुष्य ऊपर चिंता की आग ज़ोर नहीं पा सकती ॥२॥ हे भाई! गुरू की संगत में (नाम जपने की बरकत से) संसार-समुँद्र से पार निकल जाते हैं। प्रेम से निरभउ प्रभू का नाम जपा करो ॥३॥ हे भाई! (सिमरन का सदका) पराए धन (आदि) के कोई अैब पाप मंदे कर्म नहीं होते, भयानक यम भी नज़दीक नहीं आते (मौत का डर नहीं लगता, आत्मिक मौत नज़दीक़ नहीं आती ॥४॥ हे भाई! (जो मनुष्य प्रभू के गुण गाते हैं) उन की तृष्णा की आग प्रभू ने आप बुझा दी है। हे नानक जी! प्रभू की श़रण पड़ कर (अनेकों जीव तृष्णा की आग में से) बच निकलते हैं ॥५॥१॥५५॥



Share On Whatsapp

Leave a comment





Next Page ›