ਪੰਜ ਠੱਗ-ਗੁਰਬਾਣੀ ਦੇ ਆਧਾਰ ਤੇ 👏🏻
ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥
ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥
ਏਨਾ ਠਗਨ੍ਹਿ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥
ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥੨॥
ਉਪਰੋਕਤ ਸਲੋਕ ਵਿੱਚ ਗੁਰੂ ਨਾਨਕ ਸਾਹਿਬ ਆਪਣੀ ਬਾਣੀ ਵਿੱਚ ਪੰਜਾਂ ਠੱਗਾਂ ਦਾ ਜਿਕਰ ਕਰਕੇ ਇਨ੍ਹਾਂ ਤੋਂ ਸਾਵਧਾਨ ਰਹਿਣ ਦੀ ਤਾਕੀਦ ਕਰਦੇ ਹਨl ਬਾਣੀ ਵਿੱਚ ਪੰਜ ਚੋਰਾਂ ਦਾ ਵਰਣਨ ਤਾ ਬਹੁਤ ਵਾਰ ਆਇਆ ਹੈ ਪਰ ਪੰਜ ਠੱਗਾਂ ਦਾ ਜ਼ਿਕਰ ਤਾਂ ਇੱਕ ਥਾਂ ਤੇ ਹੀ ਕੀਤਾ ਗਿਆ ਹੈ l ਇੱਥੇ ਗੁਰੂ ਨਾਨਕ ਸਾਹਿਬ ਜੀ ਪੰਜ ਠੱਗਾਂ ਬਾਰੇ ਫ਼ੁਰਮਾਉਂਦੇ ਹਨ :-ਰਾਜ, ਧਨ, ਸੁੰਦਰਤਾ, (ਉੱਚੀ) ਜਾਤਿ, ਤੇ ਜੁਆਨੀ—ਇਹ ਪੰਜੇ ਹੀ ਠੱਗ ਹਨ, ਜਿਨ੍ਹਾਂ ਨੇ ਜਗਤ ਨੂੰ ਠੱਗ ਲਿਆ ਹੈ l ਸਾਰਾ ਸੰਸਾਰ ਹੀ ਇਨ੍ਹਾਂ ਪੰਜਾਂ ਚੋਰਾਂ ਤੇ ਪੰਜੇ ਠੱਗਾਂ ਦੇ ਅਧੀਨ ਮਾੜੇ ਚੰਗੇ ਕਰਮ ਕੁਕਰਮ ਕਰਦਾ ਆ ਰਿਹਾ ਹੈ, ਜੋ ਭੀ ਇਹਨਾਂ ਦੇ ਅੱਡੇ ਚੜਿਆ ਹੈ l ਹਾਂ ਜੋ ਸਤਿਗੁਰੂ ਦੀ ਸ਼ਰਨ ਵਿੱਚ ਆ ਜਾਂਦੇ ਹਨ ਉਹ ਇਨ੍ਹਾਂ ਠੱਗਾਂ ਦੇ ਵੱਸ ਵਿੱਚ ਨਹੀਂ ਆਉਂਦੇl ਬੜੇ ਭਾਗਹੀਣ ਐਸੇ ਹਨ ਜੋ ਇਨ੍ਹਾਂ ਦੇ ਢਾਹੇ ਚੱੜ ਕੇ ਲੁੱਟ ਜਾਂਦੇ ਹਨ ਤੇ ਸਾਰੀ ਜਿੰਦਗੀ ਪਛਤਾਉਂਦੇ ਰਹਿੰਦੇ ਹਨl
ਪੰਚਮ ਪਾਤਸ਼ਾਹ ਆਪਣੀ ਬਾਣੀ ਵਿੱਚ ਫ਼ੁਰਮਾਂਦੇ ਹਨ:-
ਪਾਪ ਕਰਹਿ ਪੰਚਾਂ ਕੇ ਬਸਿ ਰੇ ॥
ਤੀਰਥਿ ਨਾਇ ਕਹਹਿ ਸਭਿ ਉਤਰੇ ॥
ਬਹੁਰਿ ਕਮਾਵਹਿ ਹੋਇ ਨਿਸੰਕ ॥
ਜਮ ਪੁਰਿ ਬਾਂਧਿ ਖਰੇ ਕਾਲੰਕ ॥੨॥
ਰਾਜ
ਰਾਜ ਜਾਂ ਰਾਜਸੀ ਸ਼ਕਤੀ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ ਨਸ਼ਾ ਹੈ l ਇਸ ਨੂੰ ਇਸਤੇਮਾਲ ਕਰਕੇ ਕਿਸੇ ਬੇਕਸੂਰ ਨੂੰ ਕਤਲ ਕੀਤਾ ਜਾਂ ਸਕਦਾ , ਜੇਲਾਂ ਵਿੱਚ ਪਾਇਆ ਜਾਂ ਸਕਦਾ ਹੈ ,ਉਸਤੋਂ ਆਪਣੀ ਈਨ ਮਨਵਾਈ ਜਾਂ ਸਕਦੀ , ਕੋਈ ਵੀ ਜ਼ੁਲਮ ,ਅੱਤਿਆਚਾਰ ਉਸਤੇ ਕੀਤਾ ਜਾਂ ਸਕਦਾ ਹੈl ਬਾਬਰ , ਔਰੰਗਜ਼ੇਬ , ਜਕਰੀਆਂ ਖਾਂ ਵਰਗੇ ਕਈ ਰਾਜੇ ਮਹਾਰਾਜਿਆਂ ਦੇ ਪ੍ਰਜਾ ਤੇ ਕੀਤੇ ਜ਼ੁਲਮਾ ਦਾ ਇਤਿਹਾਸ ਭਰਿਆ ਪਿਆ ਹੈl ਪੁਰਾਣੇ ਸਮਿਆਂ ਵਿੱਚ ਰਾਜਸੀ ਸ਼ਕਤੀ ਹਥਿਆਉਣ ਲਈ ਜਿੱਥੇ ਮਾਰੂ ਹਥਿਆਰ ਵਰਤੇ ਜਾਂਦੇ ਸੀ ਉੱਥੇ ਅੱਜ ਕਲ ਵੋਟਾਂ ਦੀ ਵਰਤੋਂ ਹੁੰਦੀ ਹੈ l “ਤਪੋਂ ਰਾਜ ਤੇ ਰਾਜੋਂ ਨਰਕ” ਜ਼ੁਲਮ ਕਰਨ ਵਾਲਿਆਂ ਨੂੰ ਵੀ ਤਪ ਜਾਂ ਚੰਗੇ ਕੰਮ ਕਰਨ ਨਾਲ ਰਾਜ ਤਾਂ ਨਸੀਬ ਹੋ ਜਾਂਦਾ ਹੈ ਪਰ ਰਾਜ ਦੇ ਨਸ਼ੇ ਵਿੱਚ ਅਗਰ ਉਹ ਗਲਤ ਕਰਮ ਕਰਦੇ ਹਨ ਤਾਂ ਮੌਤ ਤੋਂ ਬਾਅਦ ਉਨ੍ਹਾਂ ਨੂੰ ਨਰਕ ਹੀ ਨਸੀਬ ਹੁੰਦਾ ਹੈ l ਦਸਵੇ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਫੁਰਮਾਨ ਹੈ :-
ਮਾਨ ਸੇ ਮਹੀਪ ਅਉ ਦਿਲੀਪ ਕੈਸੇ ਛਤ੍ਰਧਾਰੀ ਬਡੋ ਅਭਿਮਾਨ ਭੁਜ ਦੰਡ ਕੋ ਕਰਤ ਹੈ ॥
ਦਾਰਾ ਸੇ ਦਲੀਸਰ ਦੁਰਜੋਧਨ ਸੇ ਮਾਨਧਾਰੀ ਭੋਗਿ ਭੋਗਿ ਭੂਮਿ ਅੰਤਿ ਭੂਮਿ ਮੈ ਮਿਲਤ ਹੈ ॥੮॥੭੮॥
ਅਕਾਲ ਉਸਤਤਿ – ੭੮/੩ – ਸ੍ਰੀ ਦਸਮ ਗ੍ਰੰਥ ਸਾਹਿਬ
ਮਾਲ
ਮਤਲਬ ਧਨ ਜਾਂ ਪਦਾਰਥ:-ਪਰਮਾਤਮਾ ਹਰੇਕ ਜੀਵ ਨੂੰ ਅਣਗਿਣਤ ਦਾਤਾਂ ਵੰਡਦਾ ਹੈ, ਕੰਚਨ ਰੂਪੀ ਸਰੀਰ ,ਪਹਿਨਣ ਲਈ ਸੁੰਦਰ ਕੱਪੜੇ ,ਗਹਿਣੇ ਅਤੇ ਭੋਗਣ ਲਈ ਅਨੇਕ ਪਦਾਰਥ l ਪਰ ਮਨੁੱਖ ਦਾ ਫਿਰ ਵੀ ਰੱਜ ਨਹੀਂ ਹੁੰਦਾ l ਉਹ ਪਦਾਰਥਾਂ ਦੀ ਦੋੜ੍ਹ ਵਿੱਚੋਂ ਇੱਕ ਦੂਜੇ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰਦਾ, ਦੇਣ ਵਾਲੇ ਦਾਤਾਰ ਨੂੰ ਭੁੱਲ ਜਾਂਦਾ ਹੈl ਬਸ ਇਸੇ ਕੋਸ਼ਿਸ਼ ਵਿੱਚ ਉਹ ਆਪਣੀ ਕੀਮਤੀ ਜੀਵਨ ਨੂੰ ਅਜਾਈ ਗੁਆ ਦਿੰਦਾ ਤੇ ਅੰਤ ਨੂੰ ਪੱਛੋਤਾਉਂਦਾ ਹੈ
ਧਨ ਦੌਲਤ ਵਿੱਚ ਇਤਨੀ ਤਾਕਤ ਹੈ ਕਿ ਵੱਡੇ ਵੱਡੇ ਧਰਮੀਆਂ, ਵਿਦਵਾਨਾਂ,ਯੋਧਿਆਂ,ਇੱਥੋਂ ਤਕ ਕਿ ਰਾਜਿਆਂ ਮਹਾਰਾਜਿਆਂ ਦੇ ਈਮਾਨ ਵੀ ਖਰੀਦੇ ਜਾਂ ਸਕਦੇ ਹਨl ” ਇੱਕ ਲੋਕ ਅੱਖਾਣ ਹੈ ,’ ਤੇਲ਼ ਤਮ੍ਹਾ ਜਾਕੋ ਮਿਲੇ ਤੁਰਤ ਨਰਮ ਹੋ ਜਾਏ l ਧਨ ਦੇਕੇ ਕੋਈ ਵੀ ਕੰਮ , ਜਾਇਜ਼ ,ਨਜਾਇਜ ਇੱਥੋਂ ਤਕ ਕਿ ਕਿਸੇ ਦਾ ਖੂਨ ਵੀ ਕਰਵਾਇਆ ਜਾਂ ਸਕਦਾ ਹੈ l ਮਨੁੱਖ ਸਾਰੀ ਜਿੰਦਗੀ ਧਨ ਦੇ ਨਾਲ ਨਾਲ ਹੰਕਾਰ ਵੀ ਇਕੱਠਾ ਕਰਨ ਤੇ ਲਗਾ ਰਹਿੰਦਾ ਹੈ l ਧਨ ਦਾ ਨਸ਼ਾ ਮਨੁੱਖ ਨੂੰ ਅੰਨਾ, ਬੋਲਾ ਤੇ ਹੰਕਾਰੀ ਬਣਾ ਦਿੰਦਾ ਹੈ l ਗੁਰੂ ਅਮਰਦਾਸ ਜੀ ਲਿਖਦੇ ਹਨl
ਮਾਇਆ ਧਾਰੀ ਅਤਿ ਅੰਨਾ ਬੋਲਾ
ਸਹਿਸ ਖੱਟੇ ਲੱਖ ਕੋ ਉਠਿ ਥਾਵੇ
ਸੁੰਦਰਤਾ
ਸੁੰਦਰਤਾ ਦਾ ਇੱਕ ਆਪਣਾ ਨਸ਼ਾ ਹੁੰਦਾ ਹੈ l ਇਸੇ ਕਰਕੇ ਮਨੁੱਖ ਰਾਤ ਦਿਨ ਆਪਣੇ ਆਪ ਨੂੰ ਸੁੰਦਰ ਬਣਾਉਣ ਵਿੱਚ ਲੱਗਾ ਰਹਿੰਦਾ ਹੈ ਜਿਸ ਲਈ ਉਹ ਆਪਣਾ ਕਿੰਨਾ ਸਮਾਂ, ਸਾਧਨ ਤੇ ਕਮਾਈ ਰੋੜਦਾ ਹੈ l ਲੋਗ ਉਸਨੂੰ ਕੰਮ ਜਾਂ ਪੈਸੇ ਦਾ ਲਾਲਚ ਦੇਕੇ ਗੁਮਰਾਹ ਕਰਦੇ ਹਨ l ਸੁੰਦਰ ਹੋਣਾ ਚੰਗੀ ਗੱਲ ਹੈ ਪਰ ਇਸ ਨਾਲ ਮੰਨ ਦਾ ਸੁੰਦਰ ਹੋਣਾ ਵੀ ਉਤਨਾ ਜਰੂਰੀ ਹੈ ਕਿਓਂਕੀ ਜਿਨ੍ਹਾਂ ਦੇ ਮਨ ਸੁੰਦਰ ਹੁੰਦੇ ਹਨ ਹਿਰਦੈ ਵਿੱਚ ਪ੍ਰਭੂ ਦਾ ਵਾਸ ਹੁੰਦਾ ਹੈ, ਉਨ੍ਹਾਂ ਤੋਂ ਇਹ ਠੱਗ ਹਾਰ ਜਾਂਦੇ ਹਨl
ਜਾਤ -ਪਾਤ
ਜਾਤ -ਪਾਤ ਦਾ ਹੰਕਾਰ ਕਿਤਨਾ ਲੋਕਾਂ ਵਿੱਚ ਸੀ ਇਸਦਾ ਇਤਿਹਾਸ ਗਵਾਹ ਹੈ l ਜਦੋਂ ਗੁਰੂ ਨਾਨਕ ਹੋਇਆ ਉਦੋਂ ਹਿੰਦੂ ਧਰਮ ਵਿਚ ਜੋਰ ਸੀ ਤਾਂ ਸਿਰਫ ਬ੍ਰਾਹਮਣ ਵਾਦ ਦਾl ਉਹ ਆਪਣੇ ਆਪ ਨੂੰ ਅਰਸ਼ਾਂ ਤੋਂ ਉਤਰੇ ਦੇਵਤਾ ਸਮਝਦੇ ਸਨl ਉਨ੍ਹਾਂ ਨੇ ਸਿਰਫ ਵਰਣ ਵੰਡ ਤੇ ਬਸ ਨਹੀ ਕੀਤੀ 1 ਅਗੋਂ ਜਾਤਾਂ ਦੀ ਵੰਡ ਕਰਕੇ ਹਿੰਦੂ ਸਮਾਜ ਨੂੰ ਟੋਟੇ ਟੋਟੇ ਕਰ ਦਿਤਾ l ਖੱਤਰੀ ਤਾਂ ਆਪਣੇ ਆਪ ਤੇ ਆਪਣੇ ਦੇਸ਼ ਨੂੰ ਬੱਚਾਣ ਵਿਚੇ ਲੱਗੇ ਰਹਿੰਦੇ ਸੀ ਤੇ ਵੈਸ਼ ਵਪਾਰ ਵਿੱਚ l ਮੁਸੀਬਤਾਂ ਦੇ ਪਹਾੜ ਟੁੱਟੇ ਤਾ ਸਿਰਫ਼ ਸ਼ੂਦਰਾਂ ਤੇ ਜਿਨ੍ਹਾਂ ਦਾ ਕੰਮ ਸੀ ਸਿਰਫ਼ ਉੱਚੀਆਂ ਜਾਤਾਂ ਦੀ ਸੇਵਾ ਕਰਨੀ l ਕਈ ਜਾਤਾਂ ਨੂੰ ਅਛੂਤ ਸਮ੍ਝਿਆ ਜਾਂਦਾ ਸੀ , ਜਿਨ੍ਹਾਂ ਨੂੰ ਛੂਹ ਕੇ ਵੀ ਇਨਸਾਨ ਅਪਵਿਤਰ ਹੋ ਜਾਂਦਾ 1 ਜਿਨ੍ਹਾ ਰਾਹਾਂ ਤੇ ਉਚੀਆਂ ਜਾਤਾਂ ਵਾਲੇ ਤੁਰਦੇ ਓਨ੍ਹਾ ਰਾਹਾਂ ਤੇ ਤੁਰਨ ਦੀ ਮਨਾਹੀ ਸੀ 1 ਅਗਰ ਕਿਸੇ ਮਜਬੂਰੀ ਵਸ ਰਾਤ ਦੇ ਹਨੇਰੇ ਵਿਚ ਤੁਰਨਾ ਵੀ ਪੈਂਦਾ ਤਾਂ ਗਲ ਵਿਚ ਢੋਲ ਵਜਾਕੇ ਤੁਰਨ ਦਾ ਹੁਕਮ ਸੀ 1 ਸ਼ੁਦਰਾਂ ਨੂੰ ਮੰਦਿਰ ਤਾਂ ਕੀ, ਉਸ ਦੇ ਆਸ ਪਾਸ ਜਾਣ ਦੀ ਵੀ ਮਨਾਹੀ ਸੀl ਅਗਰ ਕਿਸੇ ਸ਼ੂਦਰ ਦੇ ਕੰਨੀ ਮੰਤਰਾਂ ਦੀ ਅਵਾਜ਼ ਵੀ ਪੈ ਜਾਂਦੀ ਤਾਂ ਉਸਦੇ ਕੰਨਾ ਵਿਚ ਗਰਮ ਗਰਮ ਸਿਕਾ ਪਾ ਦਿਤਾ ਜਾਂਦਾ ਤਾਕਿ ਓਹ ਮੁੜ ਕੇ ਕਦੀ ਸੁਣ ਨਾ ਸਕੇl ਅਗਰ ਕੋਈ ਸ਼ੂਦਰ ਉਚੀ ਜਾਤ ਦੇ ਬਰਾਬਰ ਬੈਠਣ ਦੀ ਜੁਰਤ ਕਰਦਾ ਤਾਂ ਉਸਦੀ ਪਿਠ ਦਾ ਮਾਸ ਕਟ ਦਿਤਾ ਜਾਂਦਾl ਖੂਹ ਤੇ ਕੁਤਾ ਚੜਕੇ ਪਾਣੀ ਪੀ ਸਕਦਾ ਸੀ , ਪਰ ਸ਼ੂਦਰ ਨੂੰ ਹੁਕਮ ਨਹੀ ਸੀl ਜਾਤਿ -ਪਾਤ ਦਾ l ਦਰਦ ਹਿੰਦੁਸਤਾਨ ਵਿੱਚ ਜਿੱਤਨਾ ਸ਼ੂਦਰਾਂ ਨੇ ਸਹਿਆ ਹੈ ਸਨ ਕੇ ਰੋਂਗਟੇ ਖੜੇ ਹੋ ਜਾਂਦੇ ਹਨ l
ਜੋਬਨ
ਜਵਾਨੀ ਦਾ ਨਸ਼ਾ ਕੋਈ ਘੱਟ ਨਹੀਂ ਹੁੰਦਾ l ਜਵਾਨੀ ਵਿੱਚ ਇਨਸਾਨ ਬਹੁਤ ਕੁਝ ਐਸਾ ਕਰ ਬੈਠਦਾ ਹੈ ਜਿਸ ਲਈ ਉਸ ਨੂੰ ਸਾਰੀ ਜਿੰਦਗੀ ਪੱਛਤਾਣਾ ਪੈਂਦਾ ਹੈ l ਜਵਾਨੀ ਵਿੱਚ ਇਨਸਾਨ ਚਾਹੇ ਤਾਂ ਬਹੁਤ ਕੁਝ ਚੰਗਾ ਵੀ ਕਰ ਸਕਦਾ ਹੈ ਕਿਓਕੀਂ ਉਸ ਵਿੱਚ ਹਿੰਮਤ ਹੁੰਦੀ, ਤਾਕਤ ਤੇ ਜੋਸ਼ ਹੁੰਦਾ ਹੈ l ਇੱਕ ਚੰਗੀ ਮਤ ਵਾਲਾ ਸੁਲਝਿਆ ਹੋਇਆ ਨੋਜਵਾਨ ਆਪਣੇ ਦੇਸ਼ ਲਈ , ਕੌਮ ,ਪਰਵਾਰ ਤੇ ਸੰਗੀ ਸਾਥੀਆਂ ਦੀ ਭਲਾਈ ਵਿੱਚ ਭਰਪੂਰ ਯੋਗਦਾਨ ਪਾ ਸਕਦਾ ਹੈ ਜਿੱਤਨਾ ਬੱਚਾ ਜਾਂ ਬੁੱਢਾ ਨਹੀਂ ਕਰ ਸਕਦਾ l ਖੋਟੀ ਸੰਗਤ ਵਾਲੇ ਆਪਣੇ ਖੋਟੇ ਕਰਮ ਕਾਰਣ ਮਨੁੱਖਤਾ ਦਾ ਘਾਣਕਰਦੇ ਹਨ ਤੇ ਦੇਸ਼ ਧਰਮ , ਸਮਾਜ ਤੇ ਆਪਣਿਆਂ ਲਈ ਗਲਤ ਸਾਬਤ ਹੋ ਸਕਦੇ ਹਨl
ਇਨ੍ਹਾਂ ਠੱਗਾਂ ਤੋਂ ਬੱਚਣ ਲਈ ਗੁਰੂ ਘਰ ਦਾ ਆਸਰਾ ਹੀ ਤੁਹਾਨੂੰ ਬੱਚਾ ਸਕਦਾ ਹੈ ,” ਹਾਰ ਪਰਿਓ ਸਵਾਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾl ਉਸ ਪਰਮਾਤਮਾ ਦੀ ਟੇਕ ਤੇ ਅਸਰਾ ਹੀ ਤੁਹਾਨੂੰ ਸਹੀ ਰਸਤਾ ਦਿੱਖਾ ਸਕਦਾ ਹੈl
ਵਾਹਿਗੁਰੂ ਜੀ ਕ ਖਾਲਸਾ ਵਾਹਿਗੁਰੂ ਜੀ ਕਈ ਫਤਹਿ
ਭੁੱਲ ਚੁੱਕ ਮੁਆਫ
ਦਾਸ ਸਿਮਰਨਜੀਤ ਸਿੰਘ ਖ਼ਾਲਸਾ
ਸਿਮਰਨਜੀਤ ਸਿੰਘ ਖ਼ਾਲਸਾ
ਸੁਖਮਨੀ ਸਾਹਿਬ ਵਿੱਚ ਸੁਖ ਦਾ ਸੰਕਲਪ
ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ (1563-1606)
ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿਥੇ ਗੁਰੂ ਗ੍ਰੰਥ ਸਾਹਿਬ ਦੇ 30 ਰਾਗਾਂ ਵਿੱਚ ਸਭ ਤੋਂ ਵਧੀਕ ਬਾਣੀ ਦੀ ਰਚਨਾ ਕੀਤੀ, ਉੱਥੇ ਹੀ ਇੱਕ ਸੁਯੋਗ ਸੰਪਾਦਕ ਦੀ ਹੈਸੀਅਤ ਵਿੱਚ ਇਸ ਮਹਾਨ ਗ੍ਰੰਥ ਦਾ ਸੰਪਾਦਨ ਵੀ ਕੀਤਾ। ਉਨ੍ਹਾਂ ਦੀਆਂ ਬਾਣੀਆਂ ਵਿੱਚ ਸੁਖਮਨੀ, ਬਾਵਨ ਅੱਖਰੀ, ਬਾਰਾਮਾਹ ਮਾਝ ਤੇ ਵੱਖ-ਵੱਖ ਰਾਗਾਂ ਵਿੱਚ ਰਚੀਆਂ ਛੇ ਵਾਰਾਂ ਆਦਿ ਪ੍ਰਮੁੱਖ ਹਨ।
ਸੁਖਮਨੀ ਸਾਹਿਬ ਜੀ ਦੀ ਰਚਨਾ ਗੁਰੂ ਅਰਜਨ ਪਾਤਸ਼ਾਹ ਜੀ ਦੀ ਸਿਖ ਜਗਤ ਤੇ ਸੰਸਾਰ ਨੂੰ ਮਹਾਨ ਦੇਣ ਹੈ l ਸੁਖਮਨੀ ਸਾਹਿਬ ਸਿੱਖ ਧਰਮ ਦੀਆਂ ਬਾਣੀਆਂ ਵਿੱਚੋਂ ਇੱਕ ਪ੍ਰਧਾਨ ਤੇ ਸਭ ਤੋਂ ਲੰਬੀ ਬਾਣੀ ਹੈ,ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ 262 ਤੋਂ 296 ਉੱਤੇ ਸੁਭਾਇਮਾਨ ਹੈl ਇਸ ਦੀ ਰਚਨਾ ਗਉੜੀ ਰਾਗ ਵਿੱਚ ਕੀਤੀ ਗਈ ਹੈ ਜੋ ਸਰਦੀਆਂ ਦੀ ਰੁੱਤ ਵਿੱਚ ਪ੍ਰਭਾਤ ਸਮੇਂ ਗਾਇਆ ਜਾਣ ਵਾਲਾ ਰਾਗ ਹੈl ਹਾਲਾਂਕਿ ਸਿੱਖ ਧਰਮ ਵਿੱਚ ਇਸ ਬਾਣੀ ਦੇ ਉਚਾਰਨ ਲਈ ਕੋਈ ਵਿਸ਼ੇਸ਼ ਸਮਾਂ ਨਿਰਧਾਰਤ ਨਹੀਂ ਕੀਤਾ, ਪਰ ਇਹ ਮਾਨਤਾ ਹੈ ਕਿ ਪ੍ਰਭਾਤ ਦੇ ਪਹਿਲੇ ਪਹਿਰ ਵਿੱਚ ਇਸ ਬਾਣੀ ਦਾ ਉਚਾਰਨ ਕਰਨ ਨਾਲ ਵਿਅਕਤੀ ਦੇ ਮਨ ਵਿੱਚ ਸ਼ਾਂਤੀ ਦੇ ਭਾਵ ਉਜਾਗਰ ਕਰਦਾ ਹੈl
ਇਸ ਬਾਣੀ ਦੀ ਵਿਉਂਤਬੰਦੀ 24 ਅਸ਼ਟਪਦੀਆਂ ਵਿੱਚ ਹੈ। ਹਰੇਕ ਅਸ਼ਟਪਦੀ ਵਿੱਚ ਅੱਠ ਪਉੜੀਆਂ ਹਨ ਤੇ ਹਰ ਪਉੜੀ ਵਿੱਚ 10 ਪੰਕਤੀਆਂ ਹਨ। ਪਹਿਲੀ ਅਸ਼ਟਪਦੀ ਦੀ ਪਹਿਲੀ ਪਉੜੀ ਵਿੱਚ ਰਹਾਉ ਦੀਆਂ ਦੋ ਪੰਕਤੀਆਂ ਵਧੇਰੇ ਹਨ। ਹਰ ਅਸ਼ਟਪਦੀ ਦੇ ਆਰੰਭ ਵਿੱਚ ਇੱਕ ਸਲੋਕ ਅੰਕਿਤ ਹੈ, ਜੋ ਉਸ ਅਸ਼ਟਪਦੀ ਦੇ ਕੇਂਦਰੀ ਭਾਵ ਨੂੰ ਪ੍ਰਸਤੁਤ ਕਰਦਾ ਹੈ। ਇਸ ਪ੍ਰਕਾਰ ਸਲੋਕਾਂ ਦੀ ਗਿਣਤੀ ਵੀ 24 ਹੈl ਗੁਰਮਤਿ ਇਤਿਹਾਸਕਾਰਾਂ ਦਾ ਵਿਚਾਰ ਹੈ ਕਿ ਗੁਰੂ ਅਰਜਨ ਦੇਵ ਜੀ ਨੇ ਸੁਖਮਨੀ ਦੀ ਇਹ ਬਾਣੀ ਰਾਮਸਰ ਦੇ ਸਥਾਨ ਉੱਤੇ ਬੈਠ ਕੇ ਅੰਦਾਜ਼ਨ 1601-02 ਵਿੱਚ ਮੁਕੰਮਲ ਕੀਤੀ ਸੀ । ਕਿਹਾ ਜਾਂਦਾ ਹੈ ਇਥੇ ਗੁਰੂ ਸਾਹਿਬ ਦੇ ਦਰਸ਼ਨ ਕਰਨ ਬਾਬਾ ਸ੍ਰੀ ਚੰਦ, ਗੁਰੂ ਨਾਨਕ ਸਾਹਿਬ ਦੇ ਵਡੇ ਫਰਜੰਦ ਆਏ ਸੀ, ਹਾਲ ਚਾਲ ਪੁਛਣ ਤੋਂ ਬਾਅਦ ਜਦ ਪੁਛਿਆ,” ਕੀ ਲਿਖ ਰਹੇ ਹੋl ਗੁਰੂ ਸਾਹਿਬ ਸੁਖਮਨੀ ਸਾਹਿਬ ਦੀਆਂ 15 ਅਸ਼ਟਪਦੀਆਂ ਲਿਖ ਚੁਕੇ ਸੀl ਉਨ੍ਹਾ ਨੂੰ ਇਜ਼ਤ ਦੇਣ ਲਈ ਆਪਣੀ ਲਿਖਤ ਉਨ੍ਹਾ ਦੇ ਅਗੇ ਕਰ ਦਿਤੀ ਤੇ ਕਿਹਾ, ” ਕਿ ਅਗੋ ਤੁਸੀਂ ਇਸ ਨੂੰ ਪੂਰਾ ਕਰੋl l ਬਾਬਾ ਸ੍ਰੀ ਚੰਦ ਨੇ ਇਥੇ ਗੁਰੂ ਨਾਨਕ ਸਾਹਿਬ ਦੀ ਜਪੁਜੀ ਸਾਹਿਬ ਦੀ ਪਹਿਲੀ ਪਉੜੀ ਵਿਚੋਂ ਤੁਕ ਪੜ੍ਹ ਦਿਤੀ” ਆਦਿ ਸਚ ਜੁਗਾਦਿ ਸਚ ਹੈਭੀ ਸਚ ਨਾਨਕ ਹੋਸੀ ਭੀ ਸਚ” ਤੇ ਲਿਖਤ ਵਾਪਸ ਕਰ ਦਿਤੀ ਇਹ ਕਹਿਕੇ ਕਿ ਤੁਸੀਂ ਲਿਖੋ ਮੇਰੇ ਵਿਚ ਇਨੀ ਕਾਬਲੀਅਤ ਨਹੀਂ ਹੈl ਗੁਰੂ ਅਰਜਨ ਦੇਵ ਵਿਚ ਵੀ ਹਲੀਮੀ ਦੀ ਇੰਤਹਾ ਸੀl ਉਨ੍ਹਾ ਨੇ ਉਨ੍ਹਾ ਦਾ ਬੋਲਿਆ ਮੋੜਿਆ ਨਹੀਂ , ਉਨ੍ਹਾ ਤੁਕਾਂ ਨੂੰ ਸੋਲਵੀ ਅਸ਼ਟਪਦੀ ਦੇ ਸਲੋਕ ਦੀ ਥਾਂ ਤੇ ਦਰਜ਼ ਕਰ ਦਿਤਾ “ਤੇ ਬਾਕੀ ਬਾਣੀ ਉਨ੍ਹਾ ਨੇ ਖੁਦ ਪੂਰੀ ਕੀਤੀl
‘ਸੁਖਮਨੀ’ ਮਨ ਦੀ ਸਹਿਜ ਅਵਸਥਾ ਦਾ ਨਾਮ ਹੈ, ਜੋ ਰਜੋ, ਤਮੋ ਤੇ ਸਤੋ ਤੋਂ ਪ੍ਰਾਪਤ ਸੁੱਖਾਂ ਤੋਂ ਉਚੇਰੀ ਅਵਸਥਾ ਹੈ। ਸੁਖਮਨੀ ਸਾਹਿਬ ਦੀ ਬਾਣੀ ਦੀ ਇਹ ਵੀ ਵਿਲੱਖਣਤਾ ਹੈ ਕਿ ਇਸ ਵਿੱਚ ਮਨੁੱਖੀ ਜੀਵਨ ਦਾ ਨਾਸ਼ ਕਰਨ ਵਾਲੇ ਹਰ ਪਹਿਲੂ ਦੀ ਨਿਸ਼ਾਨਦੇਹੀ ਕਰਦਿਆਂ ਉਸ ਤੋਂ ਸਾਵਧਾਨ ਤੇ ਸੁਚੇਤ ਰਹਿਣ ਦੀ ਪ੍ਰੇਰਨਾ ਦੇ ਕੇ ਉਸ ਦਾ ਸੌਖਾ, ਸੰਭਵ ਤੇ ਭਰੋਸੇਯੋਗ ਹੱਲ ਵੀ ਸੁਝਾਇਆ ਗਿਆ ਹੈ। ਸੁਖਮਨੀ ਦੀ ਰਚਨਾ ਸ਼ਾਂਤ ਰਸ ਵਿੱਚ ਹੋਈ ਹੈ ਤੇ ਇਸ ਵਿੱਚ ਸੁੱਖ ਦੇ ਮਾਰਗ ਬਾਰੇ ਵਿਸਥਾਰ ਵਿਚ ਜ਼ਿਕਰ ਕੀਤਾ ਗਿਆ ਹੈ।ਵਖ ਵਖ ਵਿਦਵਾਨ ਇਸਦੇ ਵਖ ਵਖ ਅਰਥ ਕਰਦੇ ਹਨ ਪਰ ਸਭ ਦਾ ਨਿਚੋੜ ਇਕ ਹੀ ਹੈll ਭਾਈ ਵੀਰ ਸਿੰਘ ਜੀ ਨੇ ਇਸ ਬਾਣੀ ਨੂੰ ਸੁਖ+ਮਨ+ਈ ਆਖਿਆ ਹੈ ਜਿਸਦਾ ਮਤਲਬ ਮਨ ਨੂੰ ਸੁਖ ਦੇਣ ਵਾਲੀ, ਪ੍ਰੋ. ਸਾਹਿਬ ਸਿੰਘ ਨੇ ਇਸ ਰਚਨਾ ਨੂੰ ਸੁਖਾਂ ਦੀ ਮਣੀ ਭਾਵ ਸਭ ਤੋ ਉਤਮ ਸੁਖ, ਮੈਕਾਲਿਫ਼ ਨੇ ਸੁਖਮਨੀ ਸਾਹਿਬ ਦਾ ਅਰਥ ਮਨ ਦੀ ਸ਼ਾਤੀl ਭਾਈ ਕਾਨ੍ਹ ਸਿੰਘ ਨਾਭਾ ਨੇ ਸੁਖਮਨੀ ਦੇ ਅਰਥ ‘ਮਨ ਨੂੰ ਆਨੰਦ ਦੇਣ ਵਾਲੀ ਬਾਣੀ’ ਕੀਤੇ ਹਨ l ਗੁਰੂ ਸਾਹਿਬ ਖੁਦ ਹੀ ਸੁਖਮਨੀ ਸਾਹਿਬ ਦੇ ਭਾਵ ਦਾ ਸਪਸ਼ਟੀਕਰਨ ਕਰਦੇ ਸੁਖਮਨੀ ਸਾਹਿਬ ਦੀ ਪਹਿਲੀ ਅਸ਼ਟਪਦੀ ਦੀ ਦੂਜੀ ਪਉੜੀ ਵਿਚ ਫੁਰਮਾਂਦੇ ਹਨ ” ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਮਤਲਬ ਹਰਿ ਦਾ ਨਾਮ ਦਾ ਸੁਖ ਇਸ ਬਾਣੀ ਦੇ ਅੰਦਰ ਹੈl
ਇਹ ਗੁਰਬਾਣੀ, ਜਾਂ ਕੋਈ ਵੀ ਬਾਣੀ ਜੋ ਸਿਖ ਧਰਮ ਦੇ ਗੁਰੂ ਸਾਹਿਬਾਨਾਂ ਨੇ ਉਚਾਰੀ ਹੈ , ਸਰੀਰਕ ਰੋਗਾਂ ਜਾਂ ਦੁਨਿਆਵੀ ਸੁਖਾਂ ਦੀ ਗੱਲ ਨਹੀਂ ਕੀਤੀ ਬਲਕਿ ਆਤਮਿਕ ਰੋਗਾਂ ਨੂੰ ਨਾਸ ਕਰਕੇ ਆਤਮਿਕ ਸੁਖਾਂ ਨੂੰ ਹਾਸਲ ਕਰਨ ਦੀ ਜਾਚ ਦੱਸਦੀ ਹੈ। ਸਰੀਰਕ ਰੋਗਾਂ ਦੇ ਇਲਾਜ ਲਈ ਗੁਰੂ ਅਰਜਨ ਪਾਤਸ਼ਾਹ ਜੀ ਨੇ ਤਰਨ ਤਾਰਨ ਵਿਖੇ ਕੋਹੜੀ ਘਰ ਬਣਾਇਆ, ਗੁਰੂ ਹਰਿ ਰਾਏ ਸਾਹਿਬ ਜੀ ਨੇ ਕੀਰਤਪੁਰ ਦਵਾਖਾਨਾ ਬਣਾਇਆ । ਸਰੀਰ ਦੇ ਰੋਗਾਂ ਲਈ ਹਸਪਤਾਲ ਹਨ, ਪਰ ਆਤਮਿਕ ਰੋਗਾਂ ਦਾ ਇਲਾਜ ਲਈ ਅਮ੍ਰਿਤ ਵੇਲੇ ਸੁਚੇ ਸਚੇ ਤੇ ਸ਼ੁਧ ਹਿਰਦੇ ਨਾਲ ਉਸ ਪ੍ਰਮਾਤਮਾ ਦੀ ਅਰਾਧਨਾ, ਸਿਮਰਨ ਤੇ ਉਸਦੀ ਸਿਫਤ ਸਲਾਹ ਕਰਨਾ , ਉਸ ਨੂੰ ਤਨੋ-ਮਨੋ ਪ੍ਰੇਮ ਕਰਨਾ, ਉਸਦੇ ਹੁਕਮ ਅੰਦਰ ਉਸਦੀ ਰਜ਼ਾ ਵਿਚ ਰਹਿਣਾ ਹੀ ਗੁਰ-ਉਪਦੇਸ਼ ਹੈl ਸੁਖਮਨੀ ਭਾਵੇਂ ਅਧਿਆਤਮਕ ਰਚਨਾ ਹੈ ਪਰ ਇਸ ਦੇ ਬਾਵਜੂਦ ਇਸ ਵਿੱਚ ਬ੍ਰਹਮ, ਜਗਤ, ਜੀਵ ਆਤਮਾ, ਮੁਕਤੀ , ਆਵਾਗਮਨ ਆਦਿ ਵਿਸ਼ਿਆਂ ਨੂੰ ਵੀ ਨਿਰੂਪਣ ਕੀਤਾ ਹੈ। “
ਸੁਖਮਨੀ ਸੁਖ ਅੰਮ੍ਰਿਤ ਪ੍ਰਭੁ ਨਾਮੁ।।
ਭਗਤ ਜਨਾ ਕੈ ਮਨਿ ਬਿਸ੍ਰਾਮ।। ਰਹਾਉ।।
ਸੁਖਮਨੀ ਸਾਹਿਬ ਵਿਚ ਪ੍ਰਭੂ ਦਾ ਨਾਮ ਨੂੰ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਦਸਿਆ ਹੈ ਜੋ ਭਗਤਾਂ, ਸੰਤਾਂ ਤੇ ਬ੍ਰਹਮ ਗਿਆਨੀਆਂ ਦੇ ਹਿਰਦੇ ਵਿੱਚ ਵਸਦਾ ਹੈ। ਨਾਮ ਦਾ ਸਿਮਰਨ ਇਨਸਾਨ ਦੇ ਜੀਵਨ ਦਾ ਸਭ ਤੋ ਉਤਮ ਕਰਮ ਹੈ ਜਿਸ ਨਾਲ ਸਾਰੇ ਡਰ, ਭਉ ,ਦੁਖ ,ਕਲੇਸ਼ ਮਿਟ ਜਾਂਦੇ ਹਨI ਰਿਧੀਆ ,ਸਿਧੀਆਂ , ਮਨ ਦੀਆਂ ਸਮੁੱਚੀਆਂ ਸ਼ਕਤੀਆਂ ਨੂੰ ਇਕਾਗਰ ਕਰਨ ਦੀ ਜਾਚ ਆ ਜਾਂਦੀ ਹੈ। ਤ੍ਰਿਸ਼ਨਾਵਾਂ ਬੁਝ ਜਾਂਦੀਆਂ ਹਨ , ਮਨ ਪਰਉਪਕਾਰੀ ਹੋ ਜਾਂਦਾ ਹੈ,ਮਨ ਦੀ ਮੈਲ ਦੂਰ ਹੋ ਜਾਂਦੀ ਹੈ , ਚੇਹਰੇ ਤੇ ਰਬੀ ਨੂਰ ਤੇ ਹਿਰਦੇ ਵਿਚ ਅਮ੍ਰਿਤ ਵਰਗੀ ਮਿਠਾਸ ਆ ਜਾਂਦੀ , ਜਮਾਂ ਦਾ ਡਰ ਖਤਮ ਹੋ ਜਾਂਦਾ ਹੈ l ਰਬ ਦੇ ਨੇੜੇ ਹੋ ਜਾਂਦੇ ਹਨ ਤੇ ਉਸਦੀ ਦਰਗਾਹ ਵਿਚ ਵੀ ਮਾਨ ਪ੍ਰਾਪਤ ਹੁੰਦਾ ਹੈl ਪਰ ਇਹ ਅਕਾਲ ਪੁਰਖ ਦੀ ਕਿਰਪਾ ਤੇ ਸਾਧੂ ਸੰਤਾ ਦਾ ਸੰਗ ਕਰਨ ਨਾਲ ਹੁੰਦਾ ਹੈl ਸੰਸਾਰ ਵਿੱਚ ਵਿਚਰਦੇ ਮਨੁੱਖਾਂ ਦੀਆਂ ਬਹੁਤ ਸਾਰੀਆਂ ਇੱਛਾਵਾਂ ਹੁੰਦੀਆਂ ਹਨ, ਸਰੀਰਕ, ਪਦਾਰਥਕ, ਭੌਤਿਕ, ਮਾਨਸਿਕ ਤੇ ਬੌਧਿਕ ਪਰ ਸੁਖਮਨੀ ਵਿੱਚ ਜਿਸ ਆਨੰਦ ਦਾ ਵਰਣਨ ਹੈ, ਉਹ ਇਨ੍ਹਾਂ ਅਸਥਾਈ ਇੱਛਾਵਾਂ ਦੀ ਪੂਰਤੀ ਦਾ ਫ਼ਲ ਨਹੀਂ ਬਲਿਕ ਅਧਿਆਤਮਕ ਸੁੱਖ ਜੋ ਸਦਾ ਰਹਿਣ ਵਾਲਾ ਹੈ ਦਾ ਵਰਣਨ ਹੈl
ਸੁਖਮਨੀ ਸਾਹਿਬ ਵਿਚ ਸਾਧੂ, ਭਗਤਾਂ,ਪੰਡਿਤ ਗਿਆਨੀਆਂ ਦੀ ਪਰਿਭਾਸ਼ਾ ਦਿਤੀ ਹੈ ਕਿ ਅਸਲੀ, ਸਾਧੂ, ਬ੍ਰਹਮਗਿਆਨੀ, ਧਿਆਨੀ ,ਪੰਡਿਤਾ, ਰਾਮਦਾਸ ,ਅਪ੍ਪ੍ਰ੍ਸ ਦੀ ਪਰਿਭਾਸ਼ਾ ਕਿ ਹੋਣੀ ਚਾਹੀਦੀ ਦਾ ਵਰਣਨ ਕੀਤਾ ਹੈl ਉਨ੍ਹਾ ਵਿਚ ਕਿਹੜੇ ਕਿਹੜੇ ਗੁਣ ਹੋਣੇ ਚਾਹੀਦੇ ਹਨl ਦਸਿਆ ਹੈ ਉਨ੍ਹਾ ਦੀ ਹੀ ਸੰਗਤ ਕਰਨ ਨਾਲ ਇਕ ਆਮ ਇਨਸਾਨ ਤੋਂ ਬ੍ਰਹਮ ਗਿਆਨੀ ਹੋ ਜਾਂਦਾਂ ਹੈl ਉਹ ਆਪ ਵੀ ਭਵਸਾਗਰ ਤੋ ਪਾਰ ਹੋ ਜਾਂਦਾ ,ਹੈ ਤੇ ਆਪਣੇ ਨਾਲ ਹੋਰਾਂ ਨੂੰ ਵੀ ਤਾਰ ਦਿੰਦਾ ਹੈl ਅਸਲੀ ਸੰਤਾ ਸਾਧੂਆਂ ਦੀ ਨਿੰਦਾ ਕਰਨ ਵਾਲਿਆਂ ਨੂੰ ਫਿਟਕਾਰ ਪਾਈ ਹੈl ਨਿੰਦਾ ਕਰਨ ਵਾਲਿਆਂ ਦੀ ਮਤ ਮਲੀਨ ਜੋ ਜਾਂਦੀ ,ਸਾਰੇ ਸੁਖ ਚਲੇ ਜਾਂਦੇ. ਉਹ ਇਨਸਾਨ ਹਰ ਪਾਸਿਆਂ ਦੁਖਾਂ ਨਾਲ ਘਿਰ ਜਾਂਦਾ ਹੈl ਨਾ ਇਸ ਸੰਸਾਰ ਵਿਚ ਨਾ ਮਰਨ ਤੋ ਬਾਅਦ ਪ੍ਰਮਾਤਮਾ ਦੀ ਦਰਗਾਹ ਉਨ੍ਹਾ ਨੂੰ ਢੋਈ ਮਿਲਦੀ ਹੈ ਤੇ ਉਹ ਜੂਨਾਂ ਵਿਚ ਭਟਕਦੇ ਰਹਿੰਦੇ ਹਨl
ਪ੍ਰਮਾਤਮਾ ਦੀ ਹਸਤੀ ਦੀ ਵਿਆਖਿਆ ਕੀਤੀ ਹੈ l ਪ੍ਰਮਾਤਮਾ ਨੇ ਆਪਣਾ ਨਿਰਗੁਨ ਰੂਪ ਆਪ ਹੀ ਸਰਬ ਵਿਆਪਕ ਹੋਕੇ ਸਰਗੁਨ ਰੂਪ ਬਣਾਇਆ ਹੈl ਸ਼੍ਰਿਸ਼ਟੀ ਦੀ ਰਚਨਾ ਤੋ ਪਹਿਲਾਂ ਨਾ ਜੀਵ ਸੀ , ਨਾ ਮਾਇਆ ਸੀ , ਨਾ ਕਰਮਾਂ ਦੀ ਖੇਡ ਸੀl ਉਸਦੀ ਸਰਗੁਨ ਸ਼ਕਤੀ ਸਦਕਾ ਹੀ ਜਗਤ ਰਚਨਾ ਹੋਂਦ ਵਿਚ ਆਈ ਹੈ ਤੇ ਸਾਰਾ ਸਿਲਸਿਲਾ ਸ਼ੁਰੂ ਹੋਇਆ ਹੈl ਪੇੜ, ਪੋਦੇ, ਮਨੁਖ, ਜਾਨਵਰ ,ਕੀੜੇ,ਮਕੋੜੇ, ਪਹਾੜ , ਦਰਿਆ ,ਨਦੀਆਂ, ਨਾਲੇ, ਧਰਤੀ ਅਸਮਾਨ, ਹਵਾ ,ਪਾਣੀ l ਉਹ ਸਭ ਦੇ ਦਿਲਾਂ ਵਿਚ ਵਸਦਾ ਹੈ ਦੁਨੀਆਂ ਦੀ ਸਾਰੀ ਹਲ-ਚਲ ਉਸਦੀ ਖੇਡ ਹੈ l ਸਰਬ-ਵਿਆਪਕ ਵਹਿਗੁਰ ਆਪਣੇ ਸਾਰੇ ਕੰਮਾਂ ਤੋਂ ਜਾਣੂ ਹੈ ਅੰਤਰਜਾਮੀ ਹੈ , ਸਭ ਦਾ ਰਚਨਹਾਰ, ਪਾਲਣਹਾਰ ਤੇ ਰਖਵਾਲਾ ਹੈl ’
ਸੁਖਮਨੀ ਦੀਆਂ ਅੰਤਿਮ ਅਸ਼ਟਪਦੀਆਂ ਵਿਚ ਨਾਮ ਸਿਮਰਨ ਦਾ ਮਹਾਤਮ ਤੇ ਸਿੱਟਾ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਪਉੜੀਆਂ ਵਿੱਚ ਦੱਸਿਆ ਗਿਆ ਹੈ ਕਿ ਪ੍ਰਭੂ ਆਪਣੇਂ ਆਪ ਵਿਚ ਪੂਰਾ , ਸਰਬ-ਕਲਾ ਸੰਪਨ ਹੈl ਉਹੀ ਸਭ ਸੁਖਾਂ ਤੇ ਪਰਮ ਆਨੰਦ ਦੀ ਪ੍ਰਾਪਤੀ ਦਾ ਸਾਧਨ ਹੈl ਉਸ ਦਾ ਨਾਮ ਸਿਮਰਨ ਕਰੋ , ਸਾਧ ਸੰਗਤ ਵਿਚ ਜਾਕੇ ਉਸਦੇ ਗੁਣਾ ਦਾ ਗਾਇਨ, ਉਸਦੀ ਸਿਫਤ ਸਲਾਹ ਕਰੋ ਤੇ ਸੁਣੋ ,l ਜਦੋਂ ਮਨੁੱਖ ਨੂੰ ਗਿਆਨ ਹੋ ਜਾਂਦਾ ਹੈ , ਅੰਤਰ ਧਿਆਨ ਹੋ ਜਾਂਦਾ ਹੈ ਹੈ ਤਾਂ ਉਸ ਦੇ ਮਨ ਵਿੱਚ ਚਾਨਣ ਹੋ ਜਾਂਦਾ ਹੈ ਕਿ ਪ੍ਰਭੂ ਸਰਬ-ਵਿਆਪਕ ਹੈ ਤੇ ਸਭ ਤੋ ਉਚਾ ਹੈ । ਇਸੇ ਲਈ ਉਸ ਦੇ ਨਾਮ ਨੂੰ ਸੁੱਖਾਂ ਦੀ ਮਣੀ ਜਾਂ ‘ਸੁਖਮਨੀ’ ਕਿਹਾ ਗਿਆ ਹੈ,
ਸਭ ਤੇ ਊਚ ਤਾ ਕੀ ਸੋਭਾ ਬਨੀ।।
ਨਾਨਕ ਇਹ ਗੁਣਿ ਨਾਮੁ ਸੁਖਮਨੀ।। (ਪੰਨਾ 296)
ਇਸ ਰਚਨਾ ਵਿੱਚ ਗੁਰੂ ਅਰਜਨ ਦੇਵ ਜੀ ਨੇ ਮਨ ਨੂੰ ਗਿਆਨ ਤੇ ਕਰਮ ਇੰਦਰੀਆਂ ਦੇ ਪ੍ਰਭਾਵ ਤੋਂ ਬਚਾਉਣ ਲਈ ਇਸ ਨੂੰ ਸਿਮਰਨ, ਸਾਧ ਸੰਗਤ, ਸੇਵਾ ਤੇ ਗੁਰੂ ਦਾ ਹੁਕਮ ਮੰਨਣ ਆਦਿ ਦਾ ਆਦੇਸ਼ ਦਿੱਤਾ ਹੈ। ਸੁਖਮਨੀ ਵਿੱਚ ਮਿਲਦਾ ਸੁੱਖ ਭੌਤਿਕ ਲੱਛਣਾਂ ਦਾ ਧਾਰਨੀ ਨਹੀਂ ਹੈ, ਸਗੋਂ ਇਹ ਉਸ ਅਧਿਆਤਮਕ ਅਵਸਥਾ ਦਾ ਨਾਮ ਹੈ, ਜੋ ਸਦਾ ਸਥਿਰ ਰਹਿੰਦੀ ਹੈ। ਅੱਜ ਦੇ ਅਖੌਤੀ ਧਰਮਾਂ ਦੀ ਚਕਾਚੌਂਧ ਵਿੱਚ ਗੁਆਚੇ, ਪੀੜਤ ਤੇ ਦੁਖੀ ਮਨੁੱਖ ਲਈ ਸੁਖਮਨੀ ਹੀ ਸਹਿਜ ਅਵਸਥਾ ਵਜੋਂ ਇੱਕ ਅਮੋਲਕ ਖ਼ਜ਼ਾਨਾ ਹੈ। ਇਹ ਬਾਣੀ ਸਿਰਫ਼ ਸਿੱਖ ਜਗਤ ਵਿੱਚ ਹੀ ਨਹੀਂ, ਸਗੋਂ ਸਾਰੇ ਉੱਤਰੀ ਭਾਰਤ ਵਿੱਚ ਪਿਛਲੇ ਚਾਰ ਸੌ ਸਾਲਾਂ ਤੋਂ ਤਪਦੇ ਮਨਾਂ ਨੂੰ ਠਾਰਦੀ ਆਈ ਹੈ।
ਭੁੱਲ ਚੁੱਕ ਮੁਆਫ ਕਰਨਾ ਜੀ
ਦਾਸ ਸਿਮਰਨਜੀਤ ਸਿੰਘ ਖਾਲਸਾ
ਵਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕਿ ਫਤਹਿ
ਸਿਮਰਨਜੀਤ ਸਿੰਘ ਖਾਲਸਾ.
ਅੰਗ : 702
ਜੈਤਸਰੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥ ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥ ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥
ਅਰਥ: ਹੇ ਭਾਈ! ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ।੧।ਰਹਾਉ। (ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾਈ ਰੱਖਦਾ ਹੈ। ਪਰਮਾਤਮਾ (ਤਾਂ ਇਸ ਦੇ) ਅੰਗ-ਸੰਗ (ਵੱਸਦਾ ਹੈ) ਉਸ ਨਾਲ ਡੂੰਘੀ ਸਾਂਝ ਨਹੀਂ ਪਾਂਦਾ, ਜੰਗਲ ਭਾਲਣ ਵਾਸਤੇ ਦੌੜ ਪੈਂਦਾ ਹੈ।੧। ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ। ਹੇ ਦਾਸ ਨਾਨਕ! ਆਖ-) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ।੨।੧।
अंग : 702
जैतसरी महला ९ ੴ सतिगुर प्रसादि ॥ भूलिओ मनु माइआ उरझाइओ ॥ जो जो करम कीओ लालच लगि तिह तिह आपु बंधाइओ ॥१॥ रहाउ ॥ समझ न परी बिखै रस रचिओ जसु हरि को बिसराइओ ॥ संगि सुआमी सो जानिओ नाहिन बनु खोजन कउ धाइओ ॥१॥ रतनु रामु घट ही के भीतरि ता को गिआनु न पाइओ ॥ जन नानक भगवंत भजन बिनु बिरथा जनमु गवाइओ ॥२॥१॥
अर्थ: हे भाई! (सही जीवन-राह) भूला हुआ मन माया (के मोह में) फंसा रहता है। (फिर, ये) लालच में फस के जो-जो काम करता है, उनसे अपने आप को (माया के मोह में और) फसा लेता है।1। रहाउ।
(हे भाई! सही जीवन से राह से टूटे हुए मनुष्य को) आत्मि्क जीवन की समझ नहीं होती। विषियों के स्वाद में मस्त रहता है, परमात्मा की सिफत सालाह भुलाए रहता है। परमात्मा (तो इसके) अंग-संग (बसता है) उसके साथ गहरी सांझ नहीं डालता, जंगल में ढूँढने के लिए दौड़ पड़ता है।1।
हे भाई! रत्न (जैसा कीमती) हरी-नाम हृदय के अंदर ही बसता है (पर भूला हुआ मनुष्य) उससे सांझ नहीं बनाता। हे दास नानक! (कह–) परमात्मा के भजन के बिना मनुष्य अपना जीवन व्यर्थ गवा लेता है।2।1।
ਅੰਗ : 601
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
अंग : 601
सोरठि महला ३ ॥ हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥
अर्थ: हे प्यारे प्रभु जी! (कृपा करो) जितना समय मेरे सरीर में प्राण हैं, मैं सदा तुम्हारी सिफत-सलाह करता रहूँ। हे मालिक-प्रभु! जब तूँ मुझे एक पल-भर एक-क्षण बिसरता है, मुझे लगता हैं पचास बरस बीत गए हैं। हे भाई! हम सदा से मुर्ख अनजान चले आ रहे थे, गुरु के शब्द की बरकत से (हमारे अंदर आत्मिक जीवन का) प्रकाश हुआ है।१। हे प्रभु जी! तू सवयं ही (अपना नाम जपने की मुझे समझ बक्श। हे प्रभु! में तुम से सदा सदके जाऊं, मैं तेरे नाम से कुर्बान जाऊं।रहाउ। हे भाई! हम (जीव) गुरु के शब्द के द्वारा (विकारों से) मर सकते हैं, शब्द के द्वारा ही (विकारों को) मार के (गुरु) आत्मिक जीवन देता है, गुरु के शब्द में जुड़ने से ही विकारों से मुक्ति मिलती है। गुरु के शब्द से मन पवित्र होता है, और परमात्मा मन में आ बसता है। हे भाई! गुरु का शब्द (ही नाम की दाति) देने वाला है, जब शब्द में मन रंगा जाता है तो परमात्मा में लीन हो जाता है।2। हे भाई! जो मनुष्य गुरु के शब्द के साथ सांझ नहीं डालते वह (माया के मोह में आत्मिक जीवन की ओर से) अंधे-बहरे हुए रहते हैं, संसार में आ के भी वे कुछ नहीं कमाते। उन्हें प्रभु के नाम का स्वाद नहीं आता, वे अपना जीवन व्यर्थ गवा जाते हैं, वे बार-बार पैदा होते मरते रहते हैं। जैसे गंदगी के कीड़े गंदगी में ही टिके रहते हैं।, वैसे ही अपने मन के पीछे चलने वाले मूर्ख मनुष्य (अज्ञानता के) अंधकार में ही (मस्त रहते हैं)।3। पर, हे भाई! (जीवों के भी क्या वश?) प्रभु खुद ही (जीवों को) पैदा करके संभाल करता है, खुद ही (जीवन के सही) रास्ते पर डालता है, उस प्रभु के बिना और कोई नहीं (जो जीवों को रास्ता बता सके)। हे भाई! कर्तार जो कुछ करता है वही होता है, धुर दरगाह से (जीवों के माथे पर लेख) लिख देता है, उसे कोई और मिटा नहीं सकता। हे नानक! (कह:) हे भाई! (उस प्रभु की मेहर से ही उसका) नाम (मनुष्य के) मन में बस सकता है, कोई और ये दाति देने के काबिल नहीं है।4।4।
ਅੰਗ : 596
ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩। (ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ। ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।
अंग : 596
सोरठि मः १ चउतुके ॥ माइ बाप को बेटा नीका ससुरै चतुरु जवाई ॥ बाल कंनिआ कौ बापु पिआरा भाई कौ अति भाई ॥ हुकमु भइआ बाहरु घरु छोडिआ खिन महि भई पराई ॥ नामु दानु इसनानु न मनमुखि तितु तनि धूड़ि धुमाई ॥१॥ मनु मानिआ नामु सखाई ॥ पाइ परउ गुर कै बलिहारै जिनि साची बूझ बुझाई ॥ रहाउ ॥ जग सिउ झूठ प्रीति मनु बेधिआ जन सिउ वादु रचाई ॥ माइआ मगनु अहिनिसि मगु जोहै नामु न लेवै मरै बिखु खाई ॥ गंधण वैणि रता हितकारी सबदै सुरति न आई ॥ रंगि न राता रसि नही बेधिआ मनमुखि पति गवाई ॥२॥ साध सभा महि सहजु न चाखिआ जिहबा रसु नही राई ॥ मनु तनु धनु अपुना करि जानिआ दर की खबरि न पाई ॥ अखी मीटि चलिआ अंधिआरा घरु दरु दिसै न भाई ॥ जम दरि बाधा ठउर न पावै अपुना कीआ कमाई ॥३॥ नदरि करे ता अखी वेखा कहणा कथनु न जाई ॥ कंनी सुणि सुणि सबदि सलाही अम्रितु रिदै वसाई ॥ निरभउ निरंकारु निरवैरु पूरन जोति समाई ॥ नानक गुर विणु भरमु न भागै सचि नामि वडिआई ॥४॥३॥
अर्थ: जो मनुष कभी माँ बाप का प्यारा बेटा था, कभी ससुर का दामाद था, कभी बेटे बेटियों के लिए प्यारा पिता था, और भाई का बहुत (स्नेही) भाई था, जब अकाल पुरख का हुकम हुआ तो उसने घर भर (सब कुछ) छोड़ दिया तो ऐसे एक पल में सब कुछ पराया हो गया। अपने मन के पीछे चलने वाले इंसान ने ना तो नाम जपा ना सेवा की और ना ही पवित्र आचरण बनाया और इस शारीर से सिर्फ़ इधर उधर के काम ही करता रहा ॥੧॥ जिस मनुष का मन गुरु के उपदेश में जुड़ जाता है वह परमात्मा के नाम को असली मित्र समझता है। में तो गुरु के चरनी लगता हु, गुरु से सदके जाता हु, जिस ने यह सची अकल दी है (की परमात्मा ही असली मित्र है ) ॥ रहाऊ ॥ मनमुख का मन जगत के साथ जूठे प्यार में जुड़ा रहता है, संत जनों के साथ वह लड़ाई करता रहता है । माया (के मोह) में मस्त वह दिन रात माया की राह देखता रहता है, परमात्मा का नाम कभी नहीं सिमरता, इस तरह (माया के मोह में ) जहर खा खा के आत्मक मोंत मर जाता है । वह गंधे गीतों (गाने सुनने ) में मस्त रहता है, गंधे गीत के साथ ही रहता है, परमात्मा की सिफत-सलाह वाली बाणी में उस का मन नहीं लगता है। ना ही परमात्मा के प्यार में रंगा जाता है,ना ही उस को नाम में खिचाव पैदा होता है । मनमुख इस तरह अपनी इज्जत गवाह लेता है ॥੨॥ साध-संगति में जा के मनमुख आत्मिक अडोलता का आनंद कभी नहीं पाता, उसकी जीभ को नाम जपने में थोड़ा सा भी स्वाद नहीं आता। मनमुख अपने मन को तन को धन को ही अपना समझे बैठता है परमात्मा के दर की उसे कोई समझ नहीं होती। मनमुख अंधा (जीवन सफर में) आँखे बँद करके ही चलता जाता है, हे भाई! परमात्मा का घर परमात्मा का दर उसे कभी दिखता ही नहीं। आखिर अपने किए का ये लाभ कमाता है कि यमराज के दरवाजे पर बँधा हुआ (मार खाता है, इस सजा से बचने के लिए) उसे कोई सहारा नहीं मिलता।3। (पर हम जीवों के भी क्या वश?) अगर प्रभू स्वयं मेहर की नजर करे तो ही मैं उसे आँखों से देख सकता हूँ, उसके गुणों का बयान नहीं किया जा सकता। (उसकी मेहर हो तो ही) कानों से उसकी सिफत सालाह सुन-सुन के गुरू के शबद के माध्यम से मैं उसकी सिफत सालाह कर सकता हूँ, और अटल आत्मिक जीवन देने वाला उसका नाम दिल में बसा सकता हूँ। हे नानक! प्रभू निरभय है निराकार है निर्वैर है उसकी ज्योति सारे जगत में पूर्ण रूप में व्यापक है, उसके सदा स्थिर रहने वाले नाम में टिकने से ही आदर मिलता है, पर गुरू की शरण के बिना मन की भटकन दूर नहीं होती (और भटकन दूर हुए बिना नाम में जुड़ा नहीं जा सकता)।4।3।
ਅੰਗ : 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
अंग : 654
रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥
अर्थ: राग सोरठि, घर १ में भगत कबीर जी की बाणी। (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥
ਅੰਗ : 796
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥
ਅਰਥ: ਰਾਗ ਬਿਲਾਵਲੁ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥ ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ॥੧॥ ਰਹਾਉ॥
अंग : 796
बिलावलु महला ३ घरु १ ੴ सतिगुर प्रसादि ॥ ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥ दूजा भाउ न देई लिव लागणि जिनि हरि के चरण विसारे ॥ जगजीवन दाता जन सेवक तेरे तिन के तै दूख निवारे ॥१॥ रहाउ ॥
अर्थ: राग बिलावलु, घर 1 में गुरु अमरदास जी की बाणी। अकाल पुरख एक है सतगुरु की कृपा द्वारा मिलता है। अगर इस शरीर के द्वारा इस जन्म में खसम-प्रभु का मिलाप हासिल नहीं किया, तो यह सरीर फिटकारने योग्य है, (नाक कान आँखे आदिक सभी) परिवार सहित फिटकार-योग्य हैं। (मनुख का सब कुछ) खाना फिटकार योग्य है, सोना (सुख-आराम) फिटकार योग्य है, सरीर ऊपर कपडा पहनना फिटकार-योग्य है। (यह मनुख शारीर प्रभु के देश पहुचने के लिए एक सीडी है) जो यह सीडी (हाथ से) निकल जाए तो फिर हाथ नहीं आती। मनुख अपना बड़ा कीमती जीवन गँवा लेता है॥1॥ माया का मोह जिस ने (जीव को) परमात्मा के चरण (मन में बसाने) भुला दिए हैं, (परमात्मा के चरणों में) सुरत जोड़ने नहीं देता। हे प्रभु! तूं आप ही जगत को आत्मिक जीवन देने वाला है। जो बंदे तेरे सेवक बनते है, उनके (मोह से पैदा होने वाले सारे) दुःख आपने दूर कर दिए है॥1॥रहाउ॥
ਸ੍ਰੀ ਹਰਿਕ੍ਰਿਸ਼ਨ ਧਿਆਈਐ; ਜਿਸ ਡਿਠੈ ਸਭਿ ਦੁਖ ਜਾਇ ॥
ਹਰ ਗੁਰਸਿੱਖ ਜਦੋਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰਦਾ ਹੈ ਤਾਂ ਉਹ ਇਨ੍ਹਾਂ ਸ਼ਬਦਾਂ ਦਾ ਉਚਾਰਨ ਕਰਦਾ ਹੋਇਆ ਬਹੁਤ ਪਿਆਰ, ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅੱਗੇ ਸ਼ਰਧਾ ਦੇ ਫੁੱਲ ਪੇਸ਼ ਕਰਦਾ ਹੈ। ਅਰਦਾਸ ਦੇ ਇਹ ਬੋਲ ਅਜਿਹੇ ਹਨ, ਜਿਹੜੇ ਪ੍ਰੇਰਨਾ ਦਿੰਦੇ ਹਨ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਆਦਰਸ਼ ਜੀਵਨ ਨੂੰ ਜ਼ਰੂਰ ਯਾਦ ਕਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਦਰਸ਼ਨ ਕੀਤਿਆਂ ਸਮੁੱਚੀ ਮਨੁੱਖਤਾ ਦੇ ਸਭ ਤਰ੍ਹਾਂ ਦੇ ਦੁੱਖਾਂ ਦੀ ਨਵਿਰਤੀ ਹੁੰਦੀ ਹੈ। ਇਨ੍ਹਾਂ ਵਿਚਾਰਾਂ ਰਾਹੀਂ ‘ਬਾਲਾ ਪ੍ਰੀਤਮ’ ਗੁਰੂ ਦੀ ਮਾਨਤਾ, ਮਹਾਨਤਾ ਤੇ ਗੌਰਵਤਾ ਦਾ ਪਤਾ ਲੱਗਦਾ ਹੈ।
ਇਤਿਹਾਸਕ ਪੱਖ ਤੋਂ ਵੇਖੀਏ ਤਾਂ ਇੱਕ ਪਾਸੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਹੁਕਮ ਸੀ ਕਿ ਜੇ ਕੋਈ ਰਾਮ ਰਾਇ ਦੇ ਮੱਥੇ ਲੱਗੇਗਾ ਉਹ ਸਿੱਖ ਨਹੀਂ ਤੇ ਦੂਜੇ ਪਾਸੇ ਜੋ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਦਰਸ਼ਨ ਕਰੇਗਾ, ਉਸ ਦੇ ਦੁੱਖ ਦੂਰ ਹੋ ਜਾਣਗੇ। ਰਾਮ ਰਾਇ ਖੁਸ਼ਾਮਦ ਕਰ ਨੀਂਵਾਂ ਹੋ ਗਿਆ ਹੈ ਤੇ ਸ੍ਰੀ (ਗੁਰੂ) ਹਰਿਕ੍ਰਿਸ਼ਨ ਜੀ ਰੱਬੀ ਗੀਤ (ਗੁਣ) ਗਾ ਕੇ ਉੱਚੇ ਰੁਤਬੇ ’ਤੇ ਪਹੁੰਚ ਗਏ। ਬਾਕੀ ਗੁਰੂ ਸਾਹਿਬਾਨ ਨਾਲੋਂ ਵੱਖਰੀ ਸਿਫ਼ਤ ਦਾ ਕਾਰਨ ਰਾਮਰਾਇ ਦੁਆਰਾ ਦਿੱਲੀ ਜਾ ਕੇ ਔਰੰਗਜ਼ੇਬ ਦੇ ਸਾਹਮਣੇ ਗੁਰਬਾਣੀ ਦੀ ਤੁਕ ‘‘ਮਿਟੀ ਮੁਸਲਮਾਨ ਕੀ’’ ਨੂੰ ਬਦਲ ਕੇ ‘ਮਿਟੀ ਬੇਈਮਾਨ ਕੀ’ ਕਰਨ ਦਾ ਵੱਡਾ ਅਪਰਾਧ ਕੀਤਾ ਤੇ ਪਿਤਾ ਗੁਰੂ ਸ੍ਰੀ ਹਰਿ ਰਾਇ ਜੀ ਨੇ ਬਚਨ ਕੀਤਾ ਕਿ ਉਸ ਨੇ ਬਾਣੀ ਦਾ ਸਤਿਕਾਰ ਨਹੀਂ ਕੀਤਾ, ਇਸ ਲਈ ਉਹ ਹੁਣ ਸਾਡੇ ਮੱਥੇ ਨਾ ਲੱਗੇ। ਇਤਿਹਾਸ ਵਿੱਚ ਜ਼ਿਕਰ ਆਉਂਦਾ ਹੈ ਕਿ ਜਦੋਂ ਔਰੰਗਜ਼ੇਬ ਨੇ ਸ੍ਰੀ ਗੁਰੂ ਹਰਿ ਰਾਇ ਜੀ ਨੂੰ ਦਿੱਲੀ ਆਉਣ ਲਈ ਸੱਦਾ ਘੱਲਿਆ ਤਾਂ ਉਨ੍ਹਾਂ ਨੇ ਆਪਣੀ ਥਾਂ ਆਪਣੇ ਵੱਡੇ ਪੁੱਤਰ ਸ੍ਰੀ ਰਾਮ ਰਾਇ ਜੀ ਨੂੰ ਭੇਜਿਆ, ਜੋ ਦਿੱਲੀ ’ਚ ਮਿਲੇ ਪਿਆਰ ਸਤਿਕਾਰ ਜਾਂ ਡਰ ਨੂੰ ਵੇਖਦਿਆਂ ਕੁਝ ਅਜਿਹਾ ਕਰ ਬੈਠਾ ਜੋ ਗੁਰੂ ਘਰ ਦੀ ਮਰਿਆਦਾ ਦੇ ਵਿਪਰੀਤ ਸੀ। ਗੁਰੂ-ਪਿਤਾ ਨੇ ਪੁੱਤਰ ਨੂੰ ਸਮਝਾਇਆ ਸੀ ਕਿ ਦਿੱਲੀ ਜਾ ਕੇ ਔਰੰਗਜ਼ੇਬ ਜੋ ਪੁੱਛੇ ਨਿਡਰ ਹੋ ਕੇ ਸੱਚੀ ਗੱਲ ਬੋਲਣਾ ਤੇ ਕੋਈ ਵਾਧੂ ਹਰਕਤ ਨਾ ਕਰਨਾ। ਮਹਿਮਾ ਪ੍ਰਕਾਸ ਦੇ ਬੋਲ ਹਨ,
ਸੁਨੋ ਪੁੱਤਰ ਮੈਂ ਬਚਨ ਜੋ ਕਹੋਂ। ਤੁਮਰੇ ਸੰਗ ਸਦਾ ਮੈਂ ਰਹੋਂ।
ਦਿੱਲੀ ਪਤ ਸੋ ਜਾਇ ਤੁਮ ਮਿਲੋ। ਕੁਛ ਸ਼ੰਕ ਭੈ ਨਾਹੀਂ ਮਨ ਮੈ ਗਿਲੋ।
ਤੁਮਾਰਾ ਬਚਨ ਸਫਲ ਸਭ ਹੋਏ। ਤੁਮ ਸਮਾਨ ਬਲੀ ਨਹੀਂ ਕੋਏ।
ਜੋ ਪੂਛੈ ਸੋ ਸਤ ਕਹਿ ਦੀਜੇ। ਕਛੁ ਕਰਾਮਾਤ ਪ੍ਰਗਟ ਨਹੀਂ ਕੀਜੇ। (ਸਾਖੀ ੧੮)
ਪਰ ਬਾਬਾ ਰਾਮ ਰਾਇ ਨੇ ਦਿੱਲੀ ਜਾ ਕੇ, ਪਿਤਾ ਗੁਰੂ ਦੇ ਬਚਨ ਭੁੱਲ ਕੇ, ਔਰੰਗਜ਼ੇਬ ਦੇ ਕਹਿਣ ’ਤੇ ੫੨ ਤੋਂ ਵੱਧ ਕਰਾਮਾਤਾਂ ਵਿਖਾਈਆਂ, ਮੰਨਿਆ ਗਿਆ ਅਤੇ ਬਾਦਸ਼ਾਹ ਦੀ ਖੁਸ਼ਾਮਦ ਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਦੀ ਤੁਕ ਵੀ ਬਦਲ ਦਿੱਤੀ। ਇਸ ਕਾਰਨ ਗੁਰਦੇਵ-ਪਿਤਾ ਨੇ ਉਸ ਨੂੰ ਸਦਾ ਲਈ ਤਿਆਗ ਦਿੱਤਾ। ਸ੍ਰੀ ਰਾਮ ਰਾਇ ਦੇ ਮੁਕਾਬਲੇ ’ਤੇ ਸ੍ਰੀ ਹਰਿਕ੍ਰਿਸ਼ਨ ਜੀ ਨੇ ਬਚਪਨ ਵਿੱਚ ਹੀ ਆਪਣੀ ‘ਅਕਾਲੀ’ ਬੋਲਬਿਰਤੀ ਦਾ ਜੋ ਪ੍ਰਗਟਾਵਾ ਕੀਤਾ, ਆਪਣੇ ਆਪ ਨੂੰ ਹਉਂ ਤੋਂ ਮੁਕਤ, ਨਿਰਭਉ ਤੇ ਨਿਰਵੈਰ ਸਾਬਤ ਕੀਤਾ, ਗੁਰੂ-ਦਰਬਾਰ ਨੂੰ ‘ਆਪਾ’ ਸਮਰਪਣ ਕਰ ਕੇ, ਸਮਾਜਿਕ ਤੇ ਰਾਜਸੀ ਸਥਿਤੀ ਵਿੱਚ ਵੀ ਆਪਣੇ ਆਪ ਨੂੰ ‘ਭੁਜਬਲਬੀਰ’ ਸਿਰਜਣ ਦਾ ਜੋ ਪ੍ਰਭਾਵ ਦਿੱਤਾ, ਉਸ ਦਾ ਹੀ ਵੱਡਾ ਫਲ਼ ਇਹ ਮੂਰਤੀਮਾਨ ਹੋਇਆ ਕਿ ਸ੍ਰੀ ਗੁਰੂ ਹਰਿ ਰਾਇ ਸਾਹਿਬ ਨੇ ਵੱਡੇ ਪੁੱਤਰ ਰਾਮ ਰਾਇ ਨੂੰ ਗੁਰਿਆਈ ਤੋਂ ਵੰਚਿਤ ਕਰ ਦਿੱਤਾ ਤੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰਿਆਈ ਯੋਗ ਸਮਝ ਕੇ (ਸਵਾ) ਪੰਜ ਸਾਲ ਦੀ ਉਮਰ ਵਿੱਚ ਹੀ ਗੁਰੂ ਸਿੰਘਾਸਨ ਉੱਤੇ ਬਿਠਾ ਦਿੱਤਾ। ਅਜਿਹੇ ਮਹਾਨ ਗੁਰੂ ਜੀ ਦੇ ਜੀਵਨ ਤੇ ਸ਼ਖ਼ਸੀਅਤ ਬਾਰੇ ਵਿਚਾਰਦੇ ਹਾਂ।
ਜੀਵਨ: ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਪਾਵਨ ਕੁੱਖ ਤੋਂ ੨ ਅਗਸਤ ਸੰਨ ੧੬੫੬ (ਸਾਵਣ ਬਿਕ੍ਰਮੀ ੧੭੧੩) ਨੂੰ ਕੀਰਤਪੁਰ ਸਾਹਿਬ ਦੇ ਪਵਿੱਤਰ ਸਥਾਨ ’ਤੇ ਹੋਇਆ। ਆਪ ਜੀ ਦੇ ਦਾਦਾ ਬਾਬਾ ਗੁਰਦਿੱਤਾ ਜੀ ਤੇ ਪੜਦਾਦਾ ਸ੍ਰੀ ਗੁਰੂ ਹਰਿਗੋਬਿੰਦ ਜੀ ਸਨ। ਸ੍ਰੀ ਰਾਮ ਰਾਇ ਵੱਡਾ ਭਰਾ ਸੀ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਧੁਰ-ਦਰਗਾਹੋਂ ਦੈਵੀ ਗੁਣਾਂ ਵਾਲੀ ਆਤਮਿਕ ਉੱਚਤਾ ਪ੍ਰਾਪਤ ਹੋਈ ਸੀ ਅਤੇ ਜਨਮ ਤੋਂ ਹੀ ਗੁਰਮਤਿ ਦੀ ਸਿੱਖਿਆ-ਦੀਖਿਆ ਮਿਲਣ ਲੱਗ ਪਈ ਸੀ। ਆਪ ਨੇ ਛੋਟੀ ਉਮਰ ਵਿੱਚ ਹੀ ਪਿਤਾ ਜੀ ਦੀ ਸੰਗਤ ਵਿੱਚ ਰਹਿ ਕੇ ਸਭ ਤਰ੍ਹਾਂ ਦੀ ਉਚੇਰੀ ਵਿੱਦਿਆ, ਗੁਰਬਾਣੀ ਤੇ ਗੁਰਮਤਿ ਸਿਧਾਂਤਾਂ ਦੀ ਸੂਝ ਅਤੇ ਦੂਜੇ ਧਰਮਾਂ ਦਾ ਗਿਆਨ ਗ੍ਰਹਿਣ ਕਰ ਲਿਆ ਸੀ। ਆਪ ਅੰਤਰ-ਬੋਧ ਦੇ ਧਾਰਨੀ ਅਤੇ ਬ੍ਰਹਮ-ਗਿਆਨ ਨਾਲ ਓਤ-ਪੋਤ ਸਨ। ਵੇਖਣ-ਸੁਣਨ ਵਾਲੇ ਮਹਾਨ ਵਿਦਵਾਨ ਵੀ ਬਾਲਕ ਦੀ ਦੈਵੀ ਉੱਚਤਾ ਤੇ ਅਲੌਕਿਕ ਸੂਝ-ਬੂਝ ਤੋਂ ਹੈਰਾਨ ਹੋ ਜਾਂਦੇ ਸਨ। ਬਾਲਕ ਸ੍ਰੀ ਹਰਿਕ੍ਰਿਸ਼ਨ ਜੀ ਦਾ ਹਿਰਦਾ ਬਹੁਤ ਕੋਮਲ ਸੀ, ਉਨ੍ਹਾਂ ਵਿੱਚ ਪਰਉਪਕਾਰ ਦੀ ਨੀਤੀ ਨੂੰ ਚੰਗੀ ਤਰ੍ਹਾਂ ਸਮਝਦੇ ਸਨ। ਸ੍ਰੀ ਗੁਰੂ ਹਰਿ ਰਾਇ ਜੀ ਨੂੰ ਆਪਣੇ ਛੋਟੇ ਪੁੱਤਰ ਵਿੱਚ ਗੁਰੂ-ਜੋਤਿ ਦੇ ਅੰਸ਼; ਜੋ ਉਨ੍ਹਾਂ ਨੇ ਪਿਤਾ, ਦਾਦਾ ਤੇ ਪੜਦਾਦਾ ਜੀ ਕੋਲੋਂ ਵਿਰਸੇ ਵਿੱਚ ਪ੍ਰਾਪਤ ਕੀਤੇ ਸਨ; ਦਿਖਾਈ ਦੇ ਰਹੇ ਸਨ।
ਗੁਰਿਆਈ ਦੀ ਪ੍ਰਾਪਤੀ: ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਜੀ ਨੇ ਆਪਣਾ ਜੋਤੀ-ਜੋਤਿ ਸਮਾਉਣ ਦਾ ਸਮਾਂ ਨੇੜੇ ਆਇਆ ਸਮਝ ਕੇ ਆਪਣੇ ਛੋਟੇ ਪੁੱਤਰ ਨੂੰ ਹਰ ਤਰ੍ਹਾਂ ਨਾਲ ਯੋਗ ਸਮਝਿਆ ਅਤੇ ਗੁਰਬਾਣੀ ਦੇ ਮਹਾਂਵਾਕ- ‘‘ਤਖਤਿ ਬਹੈ, ਤਖਤੈ ਕੀ ਲਾਇਕ॥’’ ਅਨੁਸਾਰ ਅਕਤੂਬਰ ੧੬੬੧ ਈ. ( ਕੱਤਕ ੧੭੧੮ ਬਿਕ੍ਰਮੀ) ਨੂੰ ਸਾਰੀ ਸੰਗਤ ਦੇ ਸਨਮੁਖ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰਿਆਈ ਸੌਂਪ ਦਿੱਤੀ। ਆਪ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤਿ ਅਤੇ ਜੁਗਤਿ ਦਾ ਗੁਰੂ-ਵਾਰਿਸ ਸਥਾਪਤ ਕਰਦਿਆਂ ਇਹ ਵਰਦਾਨ ਵੀ ਦਿੱਤਾ ਕਿ ਜਿਹੜਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਾਤਸ਼ਾਹ ਦੇ ਦਰਸ਼ਨ ਕਰੇਗਾ, ਉਸ ਦੇ ਦੁੱਖ-ਦਲਿੱਦਰ ਤੇ ਰੋਗ-ਸੰਤਾਪ ਸਹਿਜੇ ਹੀ ਮਿਟ ਜਾਣਗੇ; ਸੁਖ, ਸਹਿਜ ਤੇ ਅਨੰਦ ਉਸ ਦਾ ਧਨ ਬਣ ਜਾਵੇਗਾ। ਆਪ ਦਾ ਦਰਸ਼ਨ-ਦੀਦਾਰ ਨਿਸ਼ਚੇ ਹੀ ‘‘ਸਭਿ ਦੁਖਿ ਜਾਇ’’ ਦਾ ਪ੍ਰਤੱਖ ਪ੍ਰਮਾਣ ਹੈ। ਇਸ ਤਰ੍ਹਾਂ ਸਵਾ ਪੰਜ ਸਾਲ ਦੀ ਉਮਰ ਵਿੱਚ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸਮਰੱਥ ਤੇ ਯੋਗ ‘ਗੁਰੂ’ ਦੇ ਰੂਪ ਵਿੱਚ ਪ੍ਰਗਟ ਹੋਏ ਅਤੇ ਸਿੱਖਾਂ ਦੇ ਅਠਵੇਂ ਗੁਰੂ-ਜੋਤੀ ਦੇ ਵਾਰਸ ਹੋਏ ਹਨ। ਆਪ ਸਭ ਤੋਂ ਛੋਟੀ ਉਮਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਤਮਕ ਰੱਬੀ ਖ਼ਜ਼ਾਨੇ ਦੇ ਮਾਲਕ ਬਣੇ।
ਇੱਥੇ ਇਹ ਸਪਸ਼ਟ ਕਰਨਾ ਜ਼ਰੂਰੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ‘ਅਨੰਤ ਜੋਤਿ’ ਹੀ ਗੁਰੂ ਰੂਪ ਹੋ ਕੇ ਗੁਰੂ ਸਾਹਿਬਾਨ ਵਿੱਚ ਵਿਚਰਦੀ ਹੋਈ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਵਿੱਚ ਪ੍ਰਵੇਸ਼ ਕਰ ਗਈ। ਇਸ ਲਈ ਉਨ੍ਹਾਂ ਦੀ ਜੀਵਨ-ਜੋਤਿ ਤੇ ਜੁਗਤਿ ਪੂਰਬਲੇ ਗੁਰੂ ਸਾਹਿਬਾਨ ਵਾਲੀ ਹੀ ਸੀ। ਭਾਈ ਸੱਤਾ ਜੀ ਤੇ ਭਾਈ ਬਲਵੰਡ ਜੀ ਅਨੁਸਾਰ ਜਦੋਂ ਇਹ ‘ਅਨੰਤ ਜੋਤਿ’ ਇੱਕ ਗੁਰੂ ਤੋਂ ਦੂਸਰੇ ਵਿੱਚ ਪ੍ਰਵੇਸ਼ ਕਰਦੀ ਹੈ, ਉਸ ਵਿੱਚ ਮੁਕੰਮਲ ਰੂਪ ਵਿੱਚ ਹਲੂਲ (ਲੀਨ) ਹੋ ਜਾਂਦੀ ਹੈ ਤਾਂ ਕੇਵਲ ਕਾਇਆਂ ਹੀ ਪਲਟਦੀ ਹੈ। ਇਸ ਦੀ ਜੁਗਤ ਅਤੇ ਵਰਤਾਰਾ ਉਹੀ ਰਹਿੰਦਾ ਹੈ, ਜੋ ਅਨੰਤ ਦਾ ਹੋ ਸਕਦਾ ਹੈ- ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੀ (ਯਾਦ ਰਹੇ ਕਿ ਗੁਰਬਾਣੀ ਵਿੱਚ ‘ਨਾਨਕ’ ਸ਼ਬਦ, ਸਰੀਰ ਗੁਰੂ ਸਰੂਪ ਲਈ ਨਹੀਂ, ਸਗੋਂ ‘ਸ਼ਬਦ ਜੋਤਿ’ ਦੇ ਪ੍ਰਤੀਕਾਤਮਿਕ ਰੂਪ ਵਿੱਚ ਵਰਤਿਆ ਗਿਆ ਹੈ) ਇਸ ਤਰ੍ਹਾਂ ਇਹ ਜੋਤਿ ਨਵੇਂ ਹੋਣ ਵਾਲੇ ਗੁਰੂ, ਜਿਸ ਵਿੱਚ ਇਹ ਹਲੂਲ ਕਰ ਗਈ ਹੋਵੇ, ਉਸ ਦੀ ਉਮਰ ਦੇ ਲਿਹਾਜ਼ ਤੋਂ ਉੱਪਰ ਰਹਿੰਦੀ ਹੈ। ਜੋਤਿ ਤਾਂ ਸਦੀਵੀ ਹੈ, ਇਸ ਦੀ ਕੋਈ ਉਮਰ ਨਹੀਂ ਹੁੰਦੀ। ਗੁਰੂ-ਸਰੂਪ ਦੇ ਸਰੀਰ ਦੇ ਬਚਪਨ ਜਾਂ ਬੁਢਾਪੇ ਦਾ ਇਸ ਉੱਤੇ ਕੋਈ ਅਸਰ ਨਹੀਂ ਹੁੰਦਾ। ਜੇਕਰ ਇਹ ਜੋਤਿ ੭੦-੭੨ ਸਾਲ ਦੀ ਉਮਰ ਦੇ ਵਿੱਚ ਸ੍ਰੀ ਗੁਰੂ ਅਮਰਦਾਸ ਜੀ ਅੰਦਰ ਪ੍ਰਵੇਸ਼ ਕਰਦੀ ਹੈ ਤਾਂ ਉਹ ਗਿਆਨਵਾਨ, ਸਮਾਜ ਸੁਧਾਰਕ ਤੇ ਅਜਿਹੀਆਂ ਸ਼ਕਤੀਆਂ ਦੇ ਮਾਲਕ ਹੋ ਨਿਬੜਦੇ ਹਨ, ਜਿਨ੍ਹਾਂ ਦਾ ਬਿਆਨ ਕਥਨ ਤੋਂ ਬਾਹਰ ਹੈ (ਗੁਰ ਅਮਰਦਾਸ ਕੀ ਅਕਥ ਕਥਾ ਹੈ, ਇਕ ਜੀਹ ਕਛੁ ਕਹੀ ਨ ਜਾਈ ॥ ਭਟ ਕੀਰਤ/੧੪੦੬) ਅਤੇ ਇਸੇ ਤਰ੍ਹਾਂ ਇਹ ਜੋਤਿ, ਸਵਾ ਪੰਜ ਸਾਲ ਦੀ ਬਾਲ ਉਮਰ ਵਿੱਚ ਪ੍ਰਵੇਸ਼ ਕਰ ਜਾਂਦੀ ਹੈ ਤਾਂ ਉਹ ਹੱਦ ਦਰਜੇ ਦਾ ਸੂਝਵਾਨ, ਗਿਆਨ ਦਾ ਦਾਤਾ, ਦੂਖ ਨਿਵਾਰਨ ਤੇ ਨਿਰਭਉ ਭੁਜਬਲਬੀਰ ਹੋ ਨਿਬੜਦਾ ਹੈ। ਉਸ ਵਿੱਚ ਉਸੇ ਤਰ੍ਹਾਂ ਦੀ ਪ੍ਰੋੜ੍ਹਤਾ, ਦੂਰ-ਅੰਦੇਸ਼ੀ, ਦਿੱਬ-ਦ੍ਰਿਸ਼ਟੀ ਤੇ ਗਿਆਨ ਪ੍ਰਕਾਸ਼ ਕਰਨ ਦੀ ਸਮਰੱਥਾ ਹੋਵੇਗੀ, ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਵਿੱਚ ਸੀ ਤੇ ਇਹ ਬਾਲਕ ਵੀ ਉਸੇ ਤਰ੍ਹਾਂ ਦਾ ਨਿਰਭਉ ਤੇ ਨਿਧੜਕ ਹੋਵੇਗਾ, ਜਿਸ ਤਰ੍ਹਾਂ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਸਨ। ਜੇਕਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਨੂੰ ਜਾਬਰ ਕਿਹਾ ਸੀ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੇ ਔਰੰਗਜ਼ੇਬ ਵਰਗੇ ਸ਼ਕਤੀਵਾਨ, ਸ਼ਹਿਨਸ਼ਾਹ-ਏ-ਹਿੰਦ ਨੂੰ ਮੂੰਹ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ।
ਸਿੱਖ ਧਰਮ ਦੇ ਵਿਕਾਸ ਵਿਚ ਯੋਗਦਾਨ:
ਜਿਸ ਸਿਆਣਪ, ਦੂਰ-ਦਰਸ਼ਤਾ, ਨਿਪੁੰਨਤਾ, ਦ੍ਰਿੜ੍ਹਤਾ, ਲਗਨ ਤੇ ਜ਼ਿੰਮੇਵਾਰੀ ਨਾਲ ਆਪ ਜੀ ਨੇ ਸਿੱਖੀ ਦੀ ਸੇਵਾ ਤੇ ਅਗਵਾਈ ਕੀਤੀ, ਉਸ ਦਾ ਖਿਆਲ ਕਰ ਕੇ ਸਧਾਰਨ ਪ੍ਰਾਣੀ ਦੀ ਬੁੱਧੀ ਚੱਕ੍ਰਿਤ ਹੋ ਜਾਂਦੀ ਹੈ।… ਛੋਟੀ ਉਮਰ ਵਿੱਚ ਆਪ ਉਨ੍ਹਾਂ ਸਰਬ ਸਮਰੱਥਾਵਾਂ ਦੇ ਸੁਆਮੀ ਸਨ, ਜੋ ਅਕਾਲ ਪੁਰਖ ਦੇ ‘ਜੋਤ ਸਰੂਪ’ ਆਪ ਤੋਂ ਪਹਿਲੇ ਸੱਤ ਗੁਰੂ ਸਾਹਿਬਾਨ ਵਿੱਚ ਵਿਦਮਾਨ ਸਨ। ਇਸ ਬਾਰੇ ਗਿਆਨੀ ਗਿਆਨ ਸਿੰਘ ਜੀ ‘ਪੰਥ ਪ੍ਰਕਾਸ਼’ ਵਿੱਚ ਲਿਖਦੇ ਹਨ :
ਜੇਤਕ ਥੀ ਗੁਰੁ ਘਰ ਕੀ ਰੀਤੀ। ਅਸ਼ਟਮ ਗੁਰੁ ਸਬ ਗਹੀ ਬਿਨੀਤੀ।
ਜਦ੍ਯਪਿ ਹੁਤੇ ਬਾਲ ਬਯ ਸੋਈ। ਤਦ੍ਯਪਿ ਬੁਧਿ ਬ੍ਰਿਧਨ ਸਮ ਹੋਈ।
ਸਭ ਬਿਵਹਾਰ ਔਰ ਪਰਮਾਰਥ। ਪੂਰਨ ਕਰੇ ਸਿਖਨ ਕੇ ਸ੍ਵਾਰਥ।
ਅਜ਼ਮਤ ਔਰ ਅਰੂਜ ਅਪਾਰਾ। ਅਸ਼ਟਮ ਗੁਰ ਬਹੁ ਬਿਧ ਬਿਸਤਾਰਾ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੁਆਰਾ ਛੋਟੀ ਉਮਰ ਵਿੱਚ ਸੁਯੋਗ ਢੰਗ ਨਾਲ ਸਿੱਖਾਂ ਦੀ ਅਧਿਆਤਮਿਕ ਰਹਿਨੁਮਾਈ ਕਰਨੀ, ਆਪ ਜੀ ਦੀ ਰੂਹਾਨੀ ਕਲਾ ਦਾ ਇਕ ਮਹਾਨ ਕ੍ਰਿਸ਼ਮਾ ਹੈ। ਆਪ ਨੇ ਦੂਰ-ਦੁਰਾਡੇ ਰਹਿਣ ਵਾਲੀਆਂ ਸਿੱਖ ਸੰਗਤਾਂ ਦੀ ਚੰਗੀ ਅਗਵਾਈ ਕੀਤੀ। ਦੂਰ ਪ੍ਰਦੇਸਾਂ ਵਿੱਚ ਧਰਮ ਪ੍ਰਚਾਰਕ ਨਿਯੁਕਤ ਕੀਤੇ ਅਤੇ ਆਪ ਵੀ ਸੱਚ ਦੇ ਢੁੰਢਾਊਆਂ ਨੂੰ ਉਪਦੇਸ਼ ਦਿੱਤੇ। ਪ੍ਰਸਿੱਧ ਇਤਿਹਾਸਕਾਰ ਡੰਕਨ ਗ੍ਰੀਨਲੀਜ਼ ਦੇ ਸ਼ਬਦਾਂ ਵਿਚ:
At this very early age he was called to lead and to teach the wide-spread and vigorous Sikh community. He did his work well. He sent out missionaries to the furthest outposts of the Religion and he himself taught with all confidence those who asked him of the truth.
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮੁਖਾਰਬਿੰਦ ਤੋਂ ਜੋ ਅੰਮ੍ਰਿਤ ਰੂਪ ਆਤਮ ਉਨ੍ਹਾਂ ਨੂੰ ਮੁਨਵਰ (ਰੌਸ਼ਨ) ਕਰੀ ਜਾਂਦਾ ਸੀ। ਗੁਰੂ ਜੀ ਦੇ ਅਤੀ ਕੋਮਲ ਬਾਲਾ ਸਰੀਰ ਤੋਂ ਰੂਹਾਨੀ ਆਭਾ ਪੂਰੇ ਜੋਬਨ ਵਿੱਚ ਚਮਕਾਰੇ ਮਾਰਦੀ ਸੀ।
ਬੇਸ਼ੱਕ ਆਪ ਬਾਲ ਅਵਸਥਾ ਵਿੱਚ ਸਨ ਪਰ ਯੋਗਤਾ ਅਤੇ ਕਰਨੀ ਕਰ ਕੇ ਸੰਪੂਰਨ ਸਨ। ਫ਼ਾਰਸੀ ਦੀ ਇਹ ਅਖਾਉਤ ਅਠਵੇਂ ਪਾਤਸ਼ਾਹ ’ਤੇ ਠੀਕ ਢੁੱਕਦੀ ਹੈ-‘ਬਜ਼ੁਰਗੀ ਬ-ਅਕਲ, ਨ ਬਸਾਲ’ ਭਾਵ ਵਡਿਆਈ ਨਿਰਮਲ ਬੁੱਧੀ ਤੇ ਗੁਣਾਂ ਉੱਤੇ ਨਿਰਭਰ ਹੈ, ਨਾ ਕਿ ਵੱਡੀ ਉਮਰ ਉੱਤੇ। ਆਪ ਜੀ ਨੇ ਗੁਰੂ-ਘਰ ਦੀ ਸਾਰੀ ਮਰਯਾਦਾ ਗੁਰਮਤਿ ਅਨੁਸਾਰ ਨਿਭਾਈ ਤੇ ਸਿੱਖਾਂ ਨੂੰ ਸੁਯੋਗ ਰਹਿਨੁਮਾਈ ਦਿੱਤੀ। ਆਪ ਦੇ ਮਕਨਾਤੀਸੀ (ਚੁੰਬਕੀ) ਸ਼ਬਦਾਂ ਦੇ ਪ੍ਰਭਾਵ ਅਤੇ ਪ੍ਰਚਾਰ ਸਦਕਾ ਸਿੱਖੀ ਨੇ ਦੇਸ਼-ਪਰਦੇਸ ਵਿੱਚ ਮਕਬੂਲਤਾ ਹਾਸਲ ਕੀਤੀ। ਭਾਈ ਜੈਤਾ ਜੀ ਤੇ ਭਾਈ ਲੱਖੀ ਸ਼ਾਹ ਜੀ ਵਰਗੇ ਅਨੇਕਾਂ ਆਪਾ-ਵਾਰਨ ਵਾਲੇ ਸ਼ਰਧਾਲੂ ਸਿੱਖ ਸਜ ਗਏ। ਬਹੁਤ ਥੋੜ੍ਹੇ ਸਮੇਂ ਵਿੱਚ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਕੀਰਤੀ ਦੂਰ-ਦੂਰ ਤੱਕ ਫੈਲ ਗਈ।
ਰਾਮ ਰਾਇ ਵੱਲੋਂ ਵਿਰੋਧਤਾ:
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਵਧ ਰਹੀ ਵਡਿਆਈ ਨੂੰ ਵੇਖ ਕੇ ਰਾਮ ਰਾਇ ਈਰਖਾ ਦੀ ਅੱਗ ਵਿੱਚ ਸੜਨ ਲੱਗਾ ਤੇ ਉਸ ਨੇ ਛੋਟੇ ਭਰਾ ਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ। ਦਿੱਲੀ ਦਰਬਾਰ ਵਿੱਚ ਜਾ ਕੇ ਔਰੰਗਜ਼ੇਬ ਅੱਗੇ ਫ਼ਰਿਆਦ ਕੀਤੀ ਕਿ ‘ਵੱਡਾ ਹੋਣ ਕਾਰਨ ਗੁਰਤਾਗੱਦੀ ’ਤੇ ਮੇਰਾ ਹੱਕ ਹੈ। ਮੇਰੇ ਨਾਲ ਪਿਤਾ ਨੇ ਧੱਕਾ ਕੀਤਾ ਹੈ। ਬਾਦਸ਼ਾਹ ਆਲਮਗੀਰ ! ਮੈਂ ਆਪ ਜੀ ਦਾ ਵਫ਼ਾਦਾਰ ਹਾਂ ਤੇ ਅੱਗੇ ਤੋਂ ਵੀ ਤੁਸਾਂ ਦਾ ਰਿਣੀ ਰਹਾਂਗਾ। ਗੁਰਤਾ ਦਾ ਹੱਕ ਮੇਰਾ ਹੈ।’
ਔਰੰਗਜ਼ੇਬ ਬੜਾ ਚਲਾਕ ਸੀ। ਉਸ ਨੇ ਸੋਚਿਆ ਜੇ ਮੇਰੇ ਵਫ਼ਾਦਾਰ ਨੂੰ ਗੁਰਤਾਗੱਦੀ ਮਿਲ ਜਾਵੇਗੀ, ਮੈਂ ਸਾਰੀ ਲੋਕਾਈ ਦਾ ਧਰਮ-ਪਰਿਵਰਤਨ ਬੜੀ ਆਸਾਨੀ ਨਾਲ ਕਰ ਸਕਦਾ ਹਾਂ। ਸ਼ਾਹੀ ਹੁਕਮ ਭੇਜ ਦਿੱਤਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਿੱਲੀ ਆਉਣ ਤੇ ਬਾਦਸ਼ਾਹ ਨਾਲ ਵਿਚਾਰ-ਵਟਾਂਦਰਾ ਕਰਨ। ਜਦੋਂ ਸ੍ਰੀ ਰਾਮ ਰਾਇ ਦੀ ਸ਼ਿਕਾਇਤ ਸੁਣ ਕੇ ਔਰੰਗਜ਼ੇਬ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੂੰ ਦਿੱਲੀ ਦਰਬਾਰ ਵਿੱਚ ਹਾਜ਼ਰ ਹੋਣ ਲਈ ਸ਼ਾਹੀ ਕਾਸਦ ਨੂੰ ਚਿੱਠੀ ਦੇ ਕੇ ਕੀਰਤਪੁਰ ਸਾਹਿਬ ਭੇਜਿਆ ਤਾਂ ਆਪ ਜੀ ਨੇ ਗੁਰੂ ਪਿਤਾ ਦੇ ਅੰਤਮ ਸੰਦੇਸ਼ ‘ਨਹਿ ਮਲੇਛ ਕੋ ਦਰਸ਼ਨ ਦੇ ਹੈਂ’ ਨੂੰ ਸਮਰਪਿਤ ਹੋ ਕੇ ਔਰੰਗਜ਼ੇਬ ਨੂੰ ਦਿੱਲੀ ਜਾ ਕੇ ਮਿਲਣ ਤੋਂ ਸਾਫ਼ ਇਨਕਾਰ ਕਰ ਦਿੱਤਾ। ‘ਸੂਰਜ ਪ੍ਰਕਾਸ਼’ ਦੇ ਕਰਤਾ ਨੇ ਇਸ ਘਟਨਾ ਨੂੰ ਇਉਂ ਬਿਆਨ ਕੀਤਾ ਹੈ:
ਸੁਨ ਕੇ ਸ੍ਰੀ ਹਰਿ ਕ੍ਰਿਸਨ ਸੁਜਾਨਾ। ਸਭਨ ਸੁਨਾਵਤ ਬਾਕ ਬਖਾਨਾ।
ਨਹਿ ਮਲੇਛ ਕੋ ਦਰਸ਼ਨ ਦੇ ਹੈ। ਹੋਇ ਸਮੀਪ ਤਿਸ ਕੋ ਨਹਿ ਲੈ ਹੈ।
ਇਹੀ ਨੇਮ ਪਿਤ ਕੀਨ ਹਮਾਰੇ। ਤਿਸ ਪ੍ਰਕਾਰ ਹਮ ਭੀ ਉਰ ਧਾਰੇ।
ਪਰ ਜਦੋਂ ਰਾਜਾ ਜੈ ਸਿੰਘ ਨੇ ਦਿੱਲੀ ਦੀਆਂ ਸੰਗਤਾਂ ਵੱਲੋਂ ਦਿੱਲੀ ਚਰਨ ਪਾਉਣ ਲਈ ਬੇਨਤੀ ਕੀਤੀ ਤਾਂ ਆਪ ਨੇ ਸੰਗਤਾਂ ਦੀ ਅਰਜ਼ੋਈ ਨੂੰ ਪਰਵਾਨ ਕਰਦਿਆਂ ਦਿੱਲੀ ਆ ਪਏ।
ਹੰਕਾਰੀ ਪੰਡਿਤ ਦਾ ਹੰਕਾਰ ਤੋੜਨਾ:
ਦਿੱਲੀ ਵੱਲ ਜਾਂਦੇ ਰਾਹ ਵਿੱਚ ਪੰਜੋਖਰੇ ਦੇ ਸਥਾਨ ’ਤੇ ਪੜਾਅ ਦੌਰਾਨ ਹੰਕਾਰੀ ਪੰਡਿਤ ਲਾਲ ਚੰਦ ਗੁਰੂ-ਪਾਤਸ਼ਾਹ ਕੋਲ ਆਇਆ ਤੇ ਕਹਿਣ ਲੱਗਾ ਕਿ ‘ਨਾਮ ਤਾਂ ਹਰਿਕ੍ਰਿਸ਼ਨ ਰੱਖਿਆ ਹੈ ਪਰ ‘ਗੀਤਾ-ਗਿਆਨ’ ਦਾ ਤਾਂ ਤੁਹਾਨੂੰ ਕੋਈ ਅਨੁਭਵ ਨਹੀਂ। ਸ਼੍ਰੀ ਕ੍ਰਿਸ਼ਨ ਜੀ ਨੇ ਤਾਂ ਗੀਤਾ ਰਚੀ ਸੀ, ਤੁਸੀਂ ਗੀਤਾ ਦੇ ਅਰਥ ਹੀ ਕਰ ਕੇ ਦੱਸੋ।’ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਇੱਕ ਛੱਜੂ ਨਾਮੀ ਗੂੰਗੇ ਬੋਲੇ ਸਾਧਾਰਨ ਇਨਸਾਨ ਉਤੇ ਮਿਹਰ ਦੀ ਨਿਗਾ ਕਰ ਕੇ ਪੰਡਤ ਜੀ ਨੂੰ ਗੀਤਾ ਦੇ ਅਰਥ ਕਰ ਕੇ ਸਮਝਾਉਣ ਲਈ ਕਿਹਾ। ਉਸ ਨੇ ਸਹਿਜੇ ਹੀ ਬਿਬੇਕ ਬੁੱਧੀ ਸਹਿਤ ਗੀਤਾ ਦੇ ਅਰਥ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਪੰਡਿਤ ਲਾਲ ਚੰਦ ਚਰਨੀਂ ਢਹਿ ਪਿਆ ਤੇ ਮਾਫ਼ੀ ਮੰਗੀ। ਇਉਂ ਅਠਵੇਂ ਗੁਰਦੇਵ ਨੇ ਲਾਲ ਚੰਦ ਪੰਡਿਤ ਦਾ ਹੰਕਾਰ ਤੋੜਿਆ। ਪੰਜੋਖਰੇ ਦੀਆਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਦਿੱਲੀ ਵੱਲ ਚੱਲ ਪਏ।
ਦਿੱਲੀ ਵਿੱਚ ਸਿੱਖ ਧਰਮ ਦਾ ਪ੍ਰਚਾਰ ਤੇ ਵਿਸਥਾਰ:
ਦਿੱਲੀ ਪਹੁੰਚਣ ’ਤੇ ਰਾਜਾ ਜੈ ਚੰਦ ਤੇ ਸਿੱਖ ਸੰਗਤਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਭਾਰੀ ਸਵਾਗਤ ਕੀਤਾ। ਰਾਜਾ ਜੈ ਸਿੰਘ, ਜੋ ਗੁਰੂ-ਘਰ ਦਾ ਪੱਕਾ ਸ਼ਰਧਾਲੂ ਸੀ, ਨੇ ਆਪ ਦਾ ਉਤਾਰਾ ਆਪਣੇ ਬੰਗਲੇ ਵਿੱਚ ਕਰਵਾਇਆ। ਉਹ ਨਿੱਜੀ ਤੌਰ ’ਤੇ ਗੁਰੂ ਜੀ ਦੀ ਸੇਵਾ ਵਿੱਚ ਹਾਜ਼ਰ ਰਿਹਾ। ਇੱਕ ਦਿਨ ਰਾਜਾ ਜੈ ਚੰਦ ਦੀ ਰਾਣੀ ਨੇ ਸਤਿਗੁਰਾਂ ਦੇ ਦੀਦਾਰ ਦੀ ਤਾਂਘ ਪ੍ਰਗਟ ਕੀਤੀ ਤਾਂ ਰਾਜੇ ਨੇ ਗੁਰੂ ਜੀ ਨੂੰ ਮਹਿਲ ਵਿੱਚ ਬੁਲਾ ਲਿਆ। ਰਾਣੀ ਨੇ ਗੁਰੂ ਜੀ ਦੀ ਦਿੱਬਦ੍ਰਿਸ਼ਟੀ ਨੂੰ ਪਰਖਣ ਲਈ ਆਪ ਗੋਲੀਆਂ ਵਾਲੇ ਕੱਪੜੇ ਪਾ ਲਏ ਤੇ ਉਨ੍ਹਾਂ ਵਿੱਚ ਹੀ ਬੈਠ ਗਈ। ਗੁਰੂ ਜੀ ਨੇ ਆਪਣੀ ਛੜੀ, ਰਾਣੀ ਦੇ ਸਿਰ ’ਤੇ ਰੱਖ ਕੇ ਚਿਹਰੇ ਵੱਲ ਗਹੁ ਨਾਲ ਵੇਖਿਆ ਤੇ ਕਿਹਾ, ‘ਇਹ ਹੈ ਪਟਰਾਣੀ’। ਗੁਰੂ ਜੀ ਨੇ ਰਾਣੀ ਤੇ ਰਾਜੇ ਦੇ ਮਨੋਰਥ ਪੂਰੇ ਕੀਤੇ। ਰਾਜਾ ਜੈ ਚੰਦ ਬਾਲ-ਗੁਰੂ ਦੀ ਆਤਮਿਕ ਉੱਚਤਾ ਤੋਂ ਬਹੁਤ ਪ੍ਰਭਾਵਤ ਹੋਇਆ। ਉਸ ਨੇ ਇਹੋ ਪ੍ਰਭਾਵ ਬਾਦਸ਼ਾਹ ਔਰੰਗਜ਼ੇਬ ਨੂੰ ਵੀ ਜਾ ਕੇ ਦੱਸਿਆ ਤਾਂ ਬਾਦਸ਼ਾਹ ਨੇ ਵੱਡੇ ਭਰਾ ਦੀ ਗੁਰਗੱਦੀ ਦੇ ਹੱਕ ਲਈ, ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਵਿਰੁਧ ਦਿੱਤੀ ਦਰਖ਼ਾਸਤ ਖਾਰਜ ਕਰ ਦਿੱਤੀ। ਸਿੱਟਾ ਇਹ ਹੋਇਆ ਕਿ ਰਾਮ ਰਾਇ ਜੀ ਦੀ ਸੋਚੀ ਹੋਈ ਸਾਜ਼ਿਸ਼ ਸਿਰੇ ਨਾ ਚੜ੍ਹ ਸਕੀ।
ਰਾਜਾ ਜੈ ਸਿੰਘ ਦੇ ਬੰਗਲੇ ’ਤੇ ਰੋਜ਼ਾਨਾ ਹਰਿ-ਜਸ ਤੇ ਕੀਰਤਨ ਹੋਣ ਲੱਗਾ। ਦਿੱਲੀ ਦੀਆਂ ਸੰਗਤਾਂ ਹੁੰਮ-ਹੁਮਾ ਕੇ ਸਤਿਗੁਰਾਂ ਦੇ ਦਰਸ਼ਨ ਕਰਨ ਲਈ ਆਣ ਜੁੜਦੀਆਂ ਤੇ ਸਤਿਸੰਗ ਦਾ ਲਾਭ ਉੱਠਾ ਕੇ ਨਿਹਾਲ ਹੁੰਦੀਆਂ। ਗੁਰੂ ਜੀ ਨਾਮ ਬਾਣੀ ਦੇ ਉਪਦੇਸ਼ ਦੁਆਰਾ ਸੰਸਾਰੀ ਜੀਵਾਂ ਦੇ ਤਨ-ਮਨ ਦੇ ਅਸਾਧ ਰੋਗ ਦੂਰ ਕਰਦੇ ਸਨ।
ਗੁਰੂ ਜੀ ਨੇ ਵਰਣ ਵੰਡ ਦੇ ਸਿਧਾਂਤ ਦਾ ਸਖ਼ਤੀ ਨਾਲ ਵਿਰੋਧ ਕੀਤਾ, ਚੰਗੇ ਕਰਮ ਕਰਨ ਦੀ ਪ੍ਰੇਰਨਾ ਦਿੱਤੀ, ਇਸਤ੍ਰੀ ਨੂੰ ਸਮਾਜ ਵਿੱਚ ਸਤਿਕਾਰ ਦਿੱਤਾ, ਕੁੜੀ ਮਾਰਨ ਵਾਲਿਆਂ ਦਾ ਗੁਰੂ-ਦਰਬਾਰ ਵਿੱਚ ਆਉਣਾ ਮਨ੍ਹਾ ਕਰ ਦਿੱਤਾ, ਨਸ਼ਿਆਂ ਦੀ ਵਰਤੋਂ ਨਾ ਕਰਨ ’ਤੇ ਜ਼ੋਰ ਦਿੱਤਾ, ਆਦਿ। ਆਪ ਜੀ ਨੇ ਉਨ੍ਹਾਂ ਸਾਰੇ ਉਦੇਸ਼ਾਂ ਤੇ ਆਦਰਸ਼ਾਂ ਉੱਤੇ ਨਿੱਡਰਤਾ ਨਾਲ ਪਹਿਰਾ ਦਿੱਤਾ, ਜਿਹੜੇ ਗੁਰਮਤਿ ਨੇ ਸਿੱਖ ਲਹਿਰ ਲਈ ਮਿਥੇ ਹੋਏ ਸਨ। ਕਿਉਕਿ ਜੋਤਿ ਤੇ ਜੁਗਤਿ ਇੱਕੋ ਸੀ, ਬਾਣੀ ਤੇ ਬੋਲ ਇੱਕੋ ਸੀ, ਦ੍ਰਿਸ਼ਟ ਤੇ ਚਿੰਤਨ ਇੱਕੋ ਸੀ, ਆਦੇਸ਼ ਤੇ ਉਪਦੇਸ਼ ਇੱਕੋ ਜਿਹਾ ਸੀ, ਇਸ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਸਮਕਾਲੀ ਸਮਾਜਕ ਸਥਿਤੀ ਨੂੰ ਸੋਧਣ ਵਾਸਤੇ ਜਿਹੜੇ ਉਪਦੇਸ਼ ਦਿੱਤੇ, ਉਹ ਇੰਨੇ ਸੁਧਾਰ ਵਾਲੇ, ਸਾਰਥਕ ਤੇ ਸਿਰਜਣਾਤਮਕ ਸਨ ਕਿ ਸਮਕਾਲੀ ਸਮਾਜ ਨੂੰ ਪਵਿੱਤਰ ਤੇ ਆਦਰਸ਼ਕ ਜੀਵਨ ਵਾਲਾ ਸਿਰਜਣ ਵਿੱਚ ਵੀ ਉਹ ਬੜੇ ਸਹਾਇਕ ਹੋਏ। ਨਿਰਸੰਦੇਹ, ਸਿੱਖ ਧਰਮ ਦੇ ਪ੍ਰਚਾਰ ਤੇ ਵਿਸਥਾਰ ਵਾਸਤੇ ਆਪ ਜੀ ਨੇ ਇਤਿਹਾਸਕ ਰੋਲ ਅਦਾ ਕੀਤਾ।
ਇਹਨੀਂ ਦਿਨੀਂ ਦਿੱਲੀ ਵਿੱਚ ਚੇਚਕ ਤੇ ਹੈਜ਼ੇ ਦੀ ਭਿਆਨਕ ਬਿਮਾਰੀ ਫੈਲੀ ਹੋਈ ਸੀ। ਆਪ ਪਾਸ ਰੋਗੀ ਆਉਂਦੇ ਸਨ। ਗੁਰੂ ਜੀ ਆਪ ਵੀ ਲੋਕਾਂ ਦੀਆਂ ਪੀੜਾਂ ਹਰਨ ਲਈ ਘਰਾਂ ਵਿੱਚ ਜਾਂਦੇ ਤੇ ਆਪਣੇ ਹੱਥੀਂ ਸੇਵਾ ਕਰ ਕੇ ਦੁਖੀਆਂ ਦੇ ਦੁੱਖ ਦੂਰ ਕਰਦੇ ਰਹੇ ਸਨ। ਦਿਨ-ਰਾਤ ਚੇਚਕ ਨਾਲ ਪੀੜਤ ਰੋਗੀਆਂ ਵਿੱਚ ਵਿਚਰਨ ਕਾਰਨ ਅਤੇ ਅਕਾਲ ਪੁਰਖ ਦੇ ਭਾਣੇ ਅਨੁਸਾਰ ਗੁਰੂ ਜੀ ’ਤੇ ਇਸ ਬਿਮਾਰੀ ਦਾ ਹਮਲਾ ਹੋ ਗਿਆ। ਰੋਗ ਵਧ ਜਾਣ ਕਾਰਨ ਸਿੱਖ ਸੰਗਤਾਂ ਵਿੱਚ ਘਬਰਾਹਟ ਪੈਦਾ ਹੋ ਗਈ। ਆਪ ਜੀ ਨੇ ਸ਼ਹਿਰ ਤੋਂ ਬਾਹਰਵਾਰ ਖੁਲ੍ਹੀ ਥਾਂ ’ਤੇ ਜਾਣ ਦੀ ਇੱਛਾ ਪ੍ਰਗਟ ਕੀਤੀ। ਆਪ ਜਮਨਾ ਦਰਿਆ ਦੇ ਕੰਢੇ ’ਤੇ ਰਮਣੀਕ ਸਥਾਨ ਉੱਪਰ ਚੱਲੇ ਗਏ ਤੇ ਕਾਦਰ ਦੀ ਕੁਦਰਤ ਵਿੱਚ ਅੰਤਲਾ ਸਮਾਂ ਬਿਤਾਇਆ। ਇੱਕ ਦਿਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਮਾਤਾ ਜੀ ਤੇ ਸੰਗਤਾਂ ਨੂੰ ਦੱਸਿਆ ਕਿ ਉਨ੍ਹਾਂ ਦਾ ਜੋਤੀ-ਜੋਤਿ ਸਮਾਉਣ ਦਾ ਸਮਾਂ ਨੇੜੇ ਆ ਗਿਆ ਹੈ। ਫਿਰ ਸਿੱਖ ਸੰਗਤਾਂ ਨੂੰ ਉਪਦੇਸ਼ ਦਿੱਤਾ ਕਿ ਮੇਰੇ ਪਿੱਛੋਂ ਕਿਸੇ ਨੇ ਰੋਣਾ ਨਹੀਂ, ਸਗੋਂ ਭਾਣੇ ਵਿੱਚ ਰਹਿ ਕੇ ਪਰਮਾਤਮਾ ਦਾ ਸਿਮਰਨ ਤੇ ਕੀਰਤਨ ਕਰਨਾ ਹੈ। ਅੰਤ, ਸਿੱਖ ਸੰਗਤਾਂ ਨੂੰ ‘ਬਾਬਾ….ਬਕਾਲੇ’ ਦਾ ਸੰਕੇਤ ਦੇ ਕੇ ਆਪ ‘‘ਜਿਉ ਜਲ ਮਹਿ, ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ, ਜੋਤਿ ਸਮਾਨਾ ॥’’ (ਮ: ੫/੨੭੮) ਗੁਰਵਾਕ ਅਨੁਸਾਰ ੩੦ ਮਾਰਚ ੧੬੬੪ ਈ. (੩ ਵਿਸਾਖ ੧੭੨੧ ਬਿ.) ਨੂੰ ਜੋਤੀ ਜੋਤ ਸਮਾ ਗਏ।
ਗੁਰੂ ਜੀ ਦਾ ‘ਬਾਬਾ…. ਬਕਾਲੇ’ ਦੇ ਸ਼ਬਦਾਂ ਵਿੱਚ ਬਹੁਤ ਡੂੰਘਾ ਰਹੱਸ ਤੇ ਗਹਿਰੀ ਰਮਜ਼ ਸੀ। ਗੁਰੂ ਜੀ ਨੇ ‘ਬਾਬਾ’ ਇਸ ਲਈ ਕਿਹਾ ਕਿਉਂਕਿ ਗੁਰਗੱਦੀ ਦੇ ਜ਼ਿੰਮੇਵਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਸਨ, ਜੋ ਅਠਵੇਂ ਪਾਤਸ਼ਾਹ ਦੇ ਰਿਸ਼ਤੇ ਵਿੱਚ ਬਾਬਾ ਜੀ ਲਗਦੇ ਸਨ। ‘ਬਕਾਲੇ’ ਦਾ ਭਾਵ ਹੈ ਪਿੰਡ ਦਾ ਨਾਂ ਬਕਾਲਾ। ਵਿਦਵਾਨਾਂ ਦੀ ਰਾਇ ਹੈ ਕਿ ਬਾਲਾ-ਪ੍ਰੀਤਮ ਗੁਰੂ ਸਿੱਖਾਂ ਦੀ ਪਰਖ ਕਰਨੀ ਚਾਹੁੰਦੇ ਸਨ ਕਿ ਕੀ ਉਨ੍ਹਾਂ ਵਿੱਚ ਦੰਭ ਤੇ ਪਾਖੰਡ ਵਿੱਚੋਂ ਸੱਚ ਦੀ ਪਛਾਣ ਕਰਨ ਦੀ ਸੂਝ ਆ ਗਈ ਹੈ ਅਤੇ ਕੀ ਉਹ ਸੱਚੇ ਗੁਰੂ ਨੂੰ ਪਛਾਨਣ ਯੋਗ ਹੋ ਗਏ ਹਨ ? ਸਿੱਖ ਇਤਿਹਾਸ ਗਵਾਹ ਹੈ ਕਿ ਬਕਾਲੇ ਦੇ ਸਥਾਨ ’ਤੇ ਇਹ ਪਰਖ ਪੂਰੀ ਹੋਈ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੌਵੇਂ ਗੁਰੂ ਦੇ ਰੂਪ ਵਿੱਚ ਪਰਗਟ ਹੋਏ। ਭਾਈ ਮੱਖਣ ਸ਼ਾਹ ਨੇ ਸੱਚੇ ਗੁਰੂ ਨੂੰ ਲੱਭਣ ਉਪਰੰਤ ਕੋਠੇ ’ਤੇ ਚੜ੍ਹ ਕੇ ‘ਲਾਧੋ ਰੇ, ਗੁਰ ਲਾਧੋ ਰੇ’ ਦਾ ਹੋਕਾ ਦਿੱਤਾ। ਸਿੱਖ ਸੰਗਤਾਂ ਨੂੰ ਅਥਾਹ ਖੁਸ਼ੀ ਹੋਈ ਕਿ ਸੱਚ ਉਜਾਗਰ ਹੋ ਗਿਆ ਹੈ ਤੇ ਉਨ੍ਹਾਂ ਦੀ ਬਾਂਹ ਫੜਨ ਵਾਲਾ ਮਿਲ ਗਿਆ ਹੈ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਵਿਲੱਖਣ ਸ਼ਖ਼ਸੀਅਤ:
ਸਿੱਖ ਗੁਰੂ ਪਰੰਪਰਾ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਮਹਾਨ ਸ਼ਖ਼ਸੀਅਤ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਰੱਬੀ ਜੋਤਿ ਦੀ ਨਦਰਿ ਇੱਕ ਬਾਲਕ ਨੂੰ ਵੀ ਇਲਾਹੀ ਜੋਤਿ ਦਾ ਵਾਰਸ ਬਣਾ ਸਕਦੀ ਹੈ। ਪਾਠਕਾਂ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਵਿਲੱਖਣ ਸ਼ਖ਼ਸੀਅਤ ਬਾਰੇ ਪ੍ਰੋ. ਜੋਗਿੰਦਰ ਸਿੰਘ ਦੇ ਲਿਖੇ ਸ਼ਬਦ (ਹੂ-ਬ-ਹੂ) ਸਾਂਝੇ ਕਰਦਾ ਹਾਂ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ‘ਜੀਵਨ’ ਬੜਾ ਵਚਿੱਤਰ, ਵਿਸ਼ੇਸ਼ਤਾ ਵਾਲਾ ਤੇ ਪ੍ਰਭਾਵਸ਼ਾਲੀ ਹੈ। ਜੇਕਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਭਵ ਤੇ ਬਾਣੀ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਬੜੇ ਸਮਰੱਥ, ਉੱਜਲ-ਦੀਦਾਰ ਤੇ ਸਭ ਦੁੱਖਾਂ ਦੀ ਨਵਿਰਤੀ ਕਰਨ ਵਾਲੇ ਹਨ ਤਾਂ ਸਮਕਾਲੀ ਭਾਈ ਗੁਰਦਾਸ ਜੀ ਦੀ ਦ੍ਰਿਸ਼ਟੀ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਭਰਮ ਅਤੇ ਭੈ ਤੋਂ ਮੁਕਤ ਵੀ ਹਨ। ਬਲਬੀਰ ਇੰਨੇ ਹਨ ਕਿ ਜੇ ਸਮਕਾਲੀ ਬਾਦਸ਼ਾਹ ਔਰੰਗਜ਼ੇਬ ਨਾਲ ਵਾਦ ਰਚਾਉਣ ਦਾ ਸਮਾਂ ਬਣਿਆ ਹੈ ਤਾਂ ਪੂਰੇ ਸੂਰਮਿਆਂ ਤੇ ਬਹਾਦਰਾਂ ਵਾਂਗ ਨਾ ਜ਼ਾਲਮ ਔਰੰਗਜ਼ੇਬ ਨੂੰ ਦਰਸ਼ਨ ਦਿੱਤੇ ਹਨ ਤੇ ਨਾ ਹੀ ਉਸ ਦੀ ਹਕੂਮਤ ਦਾ ਕੋਈ ਡਰ ਸਵੀਕਾਰ ਕੀਤਾ ਹੈ। ਸਹੀ ਅਰਥਾਂ ਵਿੱਚ ਇਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਜੀਵਨ-ਵਚਿੱਤਰਤਾ ਹੈ ਕਿ ਬਾਲ ਉਮਰ ਵਿੱਚ ਦੁਖੀ ਤੇ ਰੋਗੀ ਮਨੁੱਖ ਦਾ ਭਰਪੂਰ ਹਮਦਰਦ ਹੋਣਾ ਅਤੇ ਸਮਕਾਲੀ ਤੇ ਜ਼ਾਲਮ ਹਕੂਮਤ ਦੇ ਭੈ ਤੋਂ ਆਜ਼ਾਦ ਹੋ ਕੇ ਗੁਰੂ-ਪਰੰਪਰਾ ਵਾਂਗ ਬਲਬੀਰ ਹੋ ਕੇ ਆਪਣੀ ਜੀਵਨ-ਕ੍ਰਿਆ ਨੂੰ ਉਜਾਗਰ ਕਰਨਾ ਹੀ ਨਹੀਂ, ਸਗੋਂ ਆਪਣੇ ਚਿੰਤਨ ਤੇ ਉਪਦੇਸ਼ਾਂ ਦਾ ਇੱਕ ਸਫ਼ਲ ਆਗੂ ਵਾਂਗ ਖੁੱਲ੍ਹ ਕੇ ਪ੍ਰਚਾਰ ਕਰਨਾ ਵੀ ਸੀ। ਉਨ੍ਹਾਂ ਨੇ ਪੰਜ ਸਾਲ ਦੀ ਉਮਰ ਵਿੱਚ ਗੁਰੂ-ਜੋਤਿ ਦੀ ਦਾਤਿ-ਵਡਿਆਈ ਪ੍ਰਾਪਤ ਕਰ ਕੇ, ਗੁਰੂ-ਸਿੰਘਾਸਣ ਉੱਤੇ ਬੈਠ ਕੇ, ਸਿੱਖ ਧਰਮ, ਸਿੱਖ ਸੰਗਤ, ਸਿੱਖ-ਸੰਸਥਾਵਾਂ ਤੇ ਸਿੱਖ-ਲਹਿਰ ਨੂੰ ਸਮਰੱਥ ਗੁਰੂ ਵਜੋਂ ਅਗਵਾਈ ਪ੍ਰਦਾਨ ਕੀਤੀ। ਗੁਰ-ਇਤਿਹਾਸ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਤਿੰਨ ਸਾਲ ਦਾ ਗੁਰੂ-ਗੱਦੀ ਕਾਲ ਸਾਖੀ ਹੈ ਕਿ ਪੰਜ ਅਤੇ ਅੱਠ ਸਾਲ ਦੀ ਉਮਰ ਵਿੱਚ ਬਲਬੀਰ ਤੇ ਸਮਰੱਥ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਗੁਰੂ ਪਰੰਪਰਾ ਅਨੁਸਾਰ ਗੁਰੂ-ਦਰ-ਘਰ ਦੀ ਸੇਵਾ-ਸੰਭਾਲ ਵੀ ਕੀਤੀ, ਸਿੱਖ ਸੰਗਤ ਨੂੰ ਨਾਨਕ-ਨਾਮ ਤੇ ਧਰਮ-ਆਦਰਸ਼ਾਂ ਨਾਲ ਪੂਰੀ ਤਰ੍ਹਾਂ ਜੋੜੀ ਵੀ ਰੱਖਿਆ, ਸਮਾਜਿਕ ਤੇ ਰਾਜਨੀਤਕ ਜਾਗ੍ਰਿਤੀ ਲਈ ਸਰੀਰਕ ਬੰਧਨਾਂ ਤੋਂ ਆਜ਼ਾਦ ਹੋ ਕੇ, ਪੜਦਾਦਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਾਂਗ ਭੈ-ਮੁਕਤ ਵਾਤਾਵਰਨ ਵੀ ਸਿਰਜਦੇ ਰਹੇ ਤੇ ਜੇ ਸਮਕਾਲੀ ਬਾਦਸ਼ਾਹ ਔਰੰਗਜ਼ੇਬ ਨੇ ਆਤਮਿਕ ਗਤੀ ਜਾਂ ਰਾਜਨੀਤਕ-ਸਾਂਝ ਲਈ ਦਰਸ਼ਨ-ਦੀਦਾਰ ਦੀ ਇੱਛਾ ਵੀ ਪ੍ਰਗਟਾਈ ਤਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਅਤਿਆਚਾਰੀ ਤੇ ਜ਼ਾਲਮ ਕਹਿ ਕੇ, ਔਰੰਗਜ਼ੇਬ ਨੂੰ ਦਰਸ਼ਨ ਦੇਣ ਜਾਂ ਮਿਲਣ ਤੋਂ ਵੀ ਇਨਕਾਰ ਕਰ ਦਿੱਤਾ। ਨਿਸ਼ਚੇ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੀਵਨ ਬੜਾ ਵਚਿੱਤਰ ਤੇ ਗੁਰੂ-ਪਰੰਪਰਾ ਵਿੱਚ ਵਿਲੱਖਣ ਵਿਸ਼ੇਸ਼ਤਾ ਰੱਖਣ ਵਾਲਾ ਹੈ। ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਵਿਲੱਖਣ ਵਿਸ਼ੇਸ਼ਤਾ ਦਾ ਇੱਕ ਆਧਾਰ ਇਹ ਵੀ ਹੈ ਕਿ ਗੁਰੂ-ਜੀਵਨ ਤੇ ਗੁਰੂ-ਗੱਦੀ ਕਾਲ ਵਿੱਚ ਗੁਰੂ ਹਰਿਕ੍ਰਿਸ਼ਨ ਸਾਹਿਬ ਸਭ ਤੋਂ ਘੱਟ ਉਮਰ ਦੇ ਹਨ। ਉਮਰ ਹੀ ਘੱਟ ਨਹੀਂ, ਗੁਰੂ-ਸਿੰਘਾਸਣ ਉੱਤੇ ਬੈਠ ਕੇ ਸਿੱਖ ਸੰਗਤਾਂ ਨੂੰ ਆਤਮਿਕ, ਸਮਾਜਿਕ ਅਤੇ ਰਾਜਨੀਤਕ ਅਗਵਾਈ ਪ੍ਰਦਾਨ ਕਰਨ ਦਾ ਸਮਾਂ ਵੀ ਸਭ ਗੁਰੂ-ਪ੍ਰਤਿਭਾਵਾਂ ਨਾਲੋਂ ਘੱਟ ਮਿਲਾ ਹੈ।…ਉਨ੍ਹਾਂ ਨੇ ਬਾਲ-ਉਮਰ ਤੋਂ ਘੱਟ ਗੁਰੂ-ਕਾਲ ਵਿੱਚ ਵੀ ਗੁਰੂ-ਸਮਰੱਥਾ, ਗੁਰੂ-ਦ੍ਰਿਸ਼ਟੀ, ਗੁਰੂ-ਮਾਣ ਤੇ ਗੁਰੂ-ਪ੍ਰਭਾਵ ਨੂੰ ਵੀ ਸਥਾਪਤ ਰੱਖਿਆ ਤੇ ਸਮਕਾਲੀ ਵਿਰੋਧਤਾ ਨਾਲ ਭਰੇ ਅਤੇ ਵਿਰੋਧੀ ਹਾਲਾਤ ਤੋਂ ਸਿੱਖ ਧਰਮ ਤੇ ਸਿੱਖ ਲਹਿਰ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਵੀ ਰੱਖਿਆ। ਜੋਤੀ-ਜੋਤਿ ਸਮਾਉਣ ਵੇਲੇ ‘ਬਾਬਾ ਬਕਾਲੇ’ ਦਾ ਸੰਕੇਤ ਕਰ ਕੇ ਜਿਸ ਯੋਗਤਾ, ਸਿਆਣਪ ਤੇ ਦੂਰ-ਦ੍ਰਿਸ਼ਟੀ ਨਾਲ ਗੁਰੂ-ਜੋਤਿ ਦਾ ਅਧਿਕਾਰੀ ਤੇ ਗੁਰੂ-ਸੰਸਥਾ ਦੇ ਨੌਵੇਂ ਵਾਰਸ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਬਣਾਇਆ, ਇਹ ਰਹੱਸ ਵੀ ਸਪਸ਼ਟ ਕਰਦਾ ਹੈ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਬਿਬੇਕ ਬੁੱਧ ਵਾਲੇ ਤੇ ਜਾਗਦੇ ਯੋਧੇ ਸਨ। ਉਹ ਧੀਰਮੱਲੀਆਂ, ਰਾਮਰਾਈਆਂ, ਸੋਢੀਆਂ ਤੇ ਸ਼ਾਹੀ ਏਜੰਟਾਂ ਦੀ ਵਿਰੋਧਤਾ ਤੇ ਵੰਗਾਰਾਂ ਤੋਂ ਸਦਾ ਬੇਮੁਹਤਾਜ ਰਹੇ। ਸਹੀ ਅਰਥਾਂ ਵਿੱਚ ਇਹ ਸਾਰੀ ਗੁਰੂ-ਕ੍ਰਿਆ ਵੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਵਿਲੱਖਣ ਵਿਸ਼ੇਸ਼ਤਾ ਵਾਲੀ ਸਥਾਪਿਤ ਕਰਦੀ ਹੈ।
ਭਾਈ ਗੁਰਦਾਸ ਜੀ (ਦੂਜੇ) ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਸਰੂਪ ਨੂੰ ‘ਅਸਟਮ ਬਲਬੀਰਾ’ ਆਖਿਆ ਹੈ, ਜਿਸ ਦਾ ਅਰਥ ਹੈ ਕਿ ਅਠਵੇਂ ਪਾਤਸ਼ਾਹ ਅਧਿਆਤਮਿਕ ਪੱਖੋਂ ਬਹੁਤ ਬਲਵਾਨ ਹਨ :
ਹਰਿਕਿਸਨ ਭਯੋ ਅਸਟਮ ਬਲਬੀਰਾ। ਜਿਨ ਪਹੁੰਚਿ ਦੇਹਲੀ ਤਜਿਓ ਸਰੀਰਾ।
ਬਾਲ ਰੂਪ ਧਰਿਓ ਸ੍ਵਾਂਗ ਰਚਾਇ। ਤਬ ਸਹਿਜੇ ਤਨ ਕੋ ਛੋਡਿ ਸਿਧਾਇ।
ਇਉ ਮੁਗਲਨ ਸੀਸ ਪਰੀ ਬਹੁ ਛਾਰਾ। ਵੈ ਖੁਦ ਪਤਿ ਸੋ ਪਹੁੰਚੇ ਦਰਬਾਰਾ।
ਆਰੰਗੇ ਇਹ ਬਾਦ ਰਚਾਇਓ। ਤਿਨ ਅਪਨਾ ਕੁਲ ਸਭ ਨਾਸ ਕਰਾਇਓ। (ਭਾਈ ਗੁਰਦਾਸ ਜੀ/ਵਾਰ ੪੧ ਪਉੜੀ ੨੨)
ਭਾਈ ਨੰਦ ਲਾਲ ਜੀ ਦੀਆਂ ਨਜ਼ਰਾਂ ਵਿੱਚ :
ਗੁਰੂ ਹਰਿਕਿਸ਼ਨ ਆਂ ਹਮਾਂ ਫਜਲੋ ਜ਼ੂਦ। ਹਕਸ਼ ਅਜ਼ ਹਮਾਂ ਖ਼ਾਸਗਾਂ ਬਰ ਸਤੂਦ। ਮਿਆਨਿ ਹੱਕ ਵਓ ਫ਼ਸਾਲ-ਉਲ ਵਰੱਕ। ਵਜੂਦਸ਼ ਹਮਾਂ ਫ਼ਸਲੋ ਅਫ਼ਜਾਲਿ ਹੱਕ। ਹਮਾਂ ਸਾਇਲਿ ਲੁਤਫ਼ਿ ਹੱਕ ਪਰਵਰਸ਼। ਜ਼ਮੀਨੋ ਜ਼ਮਾਂ ਜੁਮਲਾ ਫ਼ਰਮਾ ਬਰਸ਼। ਤੁਫ਼ੈਦਸ਼ ਦੁ ਆਲਮ ਬਵਦ ਕਾਮਯਾਬ। ਅਜ਼ੋ ਗਸ਼ਤਾ ਹਰ ਜ਼ੱਰਰਾ ਖ਼ੁਰਸ਼ੈਦ ਤਾਬ।
ਅਰਥਾਤ- ਪਿਆਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਉਪਮਾ ਅਪਰ ਅਪਾਰ ਹੈ- ਉਹ ਬਖਸ਼ਿਸ਼ਾਂ ਦੇ ਭੰਡਾਰੇ ਤੇ ਦਾਤਾਂ ਵੰਡਣ ਵਾਲੇ ਹਨ। ਧਰਤੀ, ਅਕਾਸ਼, ਸੂਰਜ, ਚੰਦ ਤੇ ਤਾਰਿਆਂ ਦੇ ਮਾਲਕ ਆਪ ਨਿਰੰਕਾਰ ਹਨ। ਜਿਸ ’ਤੇ ਉਨ੍ਹਾਂ ਦੀ ਸੁਵੱਲੀ ਨਜ਼ਰ ਹੋ ਜਾਂਦੀ ਹੈ, ਉਸ ਦੇ ਲੋਕ-ਪਰਲੋਕ ਸੁਧਰ ਜਾਂਦੇ ਹਨ।
‘ਮਹਿਮਾ ਪ੍ਰਕਾਸ਼’ ਦਾ ਕਰਤਾ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਉਪਮਾ ਇਨ੍ਹਾਂ ਸ਼ਬਦਾਂ ਵਿੱਚ ਕਰਦਾ ਹੈ :
‘ਮਨ ਇਛਿਆ ਧਰ ਦਰਸਨ ਜੋ ਕਰੇ। ਪਾਏ ਪਦਾਰਥ ਪੂਰੀ ਪਰੇ। ਲੀਲਾ ਸਮੇ ਦਰਸਨ ਜੋ ਕਰੇ। ਅਰਥ ਪਰਮਾਰਥ ਜੋ ਮਨ ਧਰੇ। ਗੁਰ ਅੰਤਰਜਾਮੀ ਸਭ ਕੀ ਜਾਨੇ। ਕਰ ਕਿਰਪਾ ਕਰ ਬਚਨ ਬਖਾਨੇ। ਤਾਤਕਾਲ ਪੂਰਨ ਹੋਇ ਆਸ। ਅਦਭੁਤ ਲੀਲਾ ਪਰਮ ਬਿਲਾਸ।’
ਭਾਈ ਸੰਤੋਖ ਸਿੰਘ ਜੀ ਨੇ ਅਠਵੇਂ ਪਾਤਸ਼ਾਹ ਦੀ ਉਸਤਤੀ ਕਰਦਿਆਂ ਲਿਖਿਆ ਹੈ :
‘ਸੁੰਦਰ ਸੂਰਤਿ ਮਾਧੁਰੀ ਮੂਰਤਿ, ਪੂਰਤਿ ਕਾਮਨਾ ਸਿਖਯਨ ਕੀ। ਸ਼ਾਂਤੀ ਸਰੂਪ ਧਰੇ ਪ੍ਰਭੁ ਪੂਬ, ਆਠਮ ਦੇਹਿ ਸੁ ਨੌਤਨ ਕੀ। ਜਯੋ ਮਹਿਪਾਲਕ ਪੋਸ਼ਿਸ਼ ਕੋ ਤਜਿ, ਪੈ ਪਹਿਰੈ ਹਿਤ ਭਾਤਨ ਕੀ। ਸ੍ਰੀ ਹਰਿ ਕ੍ਰਿਸ਼ਨ ਤਥਾ ਦੁਤ ਪਾਤ, ਸੰਗਤਿ ਪ੍ਰੀਤਿ ਕਰੇ ਮਨ ਕੀ। … ਦੁਖ ਹਰਿ ਲੇਤ, ਸੁਖ ਬਾਂਛਤ ਕੋ ਦੇਤਿ ਗੁਰ, ਸਤਿਨਾਮ ਹੇਤੁ ਲਾਇ ਚੇਤਨਾ ਚਿਤਾਵਈ। ਮਨ ਕੇ ਬਿਕਾਰ ਨਾਸ ਕਰੇ ਏਕ ਬਾਰ ਗਨ, ਧੀਰਜ ਧਰਮ ਦਯਾ ਗੁਨ ਕੋ ਬਧਾਵਈ। ਸਮਤਾ ਸੰਤੋਖ, ਸੰਤੋਖ ਸਿੰਘ ਰਿਦੇ ਬਾਸ, ਸਿਖੀ ਕੋ ਪ੍ਰਕਾਸ਼ ਨੀਕੋ ਸੁਗਮ ਬਤਾਵਈ। ਜਾਨ ਸਿਖ ਆਪਨੇ ਹਰਤਿ ਤੀਨੋ ਤਾਪ ਨੇ, ਬਿਨਾ ਹੀ ਤਪ ਤਾਪਨੋ ਸੁ ਫਲ ਮਹਾਂ ਪਾਵਈ।’ (ਸੂਰਜ ਪ੍ਰਕਾਸ਼, ਰਾਸਿ ੧੦:੨੮)
ਗਿ. ਸੰਤੋਖ ਸਿੰਘ ਆਨੰਦਪੁਰੀ ਨੇ ਬਾਲ ਗੁਰੂ ਦੀ ਅਨੂਪਮ ਸ਼ਖ਼ਸੀਅਤ ਦਾ ਸ਼ਬਦ-ਚਿਤ੍ਰਣ ਇਉਂ ਕੀਤਾ ਹੈ :
‘ਸੂਰਜ ਵੱਤ ਝਿਲਮਿਲ ਝਲਕਦਾ, ਚੰਦਰਮਾ ਵੱਤ ਸੀਤਲਾਇ।… ਮੁਸਕਾਏ ਖਿੜੇ ਗੁਲਾਬ ਜਿਉਂ, ਚੌਤਰਫ ਸੁਗੰਧ ਫੈਲਾਇ। ਗੁਰੂ ਜਿਤ ਵੱਲ ਤੱਕੇ ਦਯਾ ਧਾਰ, ਦੁੱਖ ਦਰਿੱਦਰ ਦਰਦ ਵੰਝਾਇ।… ਲਘੁ ਆਯੂ, ਬੁੱਧਿ ਬਲਵਾਨ ਹੈ, ਸਭ ਸੰਗਤ ਸੀਸ ਨਿਵਾਇ। ਸ੍ਰੀ ਹਰਿਕ੍ਰਿਸ਼ਨ ਧਿਆਈਐ, ਜਿਸ ਡਿਠੇ ਸਭਿ ਦੁਖਿ ਜਾਇ॥’’
ਸਿੱਖਾਂ ਦੀ ਨਿੱਤ ਦੀ ਅਰਦਾਸ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਪ੍ਰਤੀ ‘ਧਿਆਈਐ’ ਅਤੇ ‘ਡਿਠੇ ਸਭਿ ਦੁਖਿ ਜਾਇ’ ਦੋ ਪਦ ਜੋੜ ਕੇ ਉਨ੍ਹਾਂ ਦੀ ਬਲਬੀਰ ਤੇ ਸਿਰਜਨਾਤਮਿਕ ਸ਼ਖ਼ਸੀਅਤ ਦੀ ਜੋ ਮਹਿਮਾ ਗਾਇਨ ਕੀਤੀ ਹੈ, ਜੇ ਸਮੁੱਚੀ ਮਾਨਸ ਜਾਤਿ ਉਸ ਮਹਿਮਾ ਗਾਇਨ ਵਿੱਚ ਇਕ-ਸੁਰ ਹੋ ਸਕੇ ਤਾਂ ਨਿਸ਼ਚੇ ਹੀ ਸਭ ਦੁੱਖ ਦੂਰ ਹੋ ਜਾਣਗੇ। ਸਭ ਦੁਖ ਜਾਣ ਨਾਲ ਹੀ ਸੁਖ, ਸਹਿਜ ਤੇ ਅਨੰਦ ਦੀ ਪ੍ਰਾਪਤੀ ਹੋਵੇਗੀ। ਅਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਦਰਸ਼ਨ-ਦੀਦਾਰ ਸੁਖ, ਸਹਿਜ ਤੇ ਅਨੰਦ ਪ੍ਰਾਪਤੀ ਦਾ ਵੀ ਦਰਸ਼ਨ ਦੀਦਾਰ ਹੈ।
ਅੰਗ : 684
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।
अंग : 684
धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥
अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1। रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरी नाम (की) खुराक खानी शुरू कर दी उसको (माया की तृष्णा की ओर से) शांति आ जाती है।1।जो मनुष्य हर वक्त परमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं (और वह इन सुंदर पोशाकों का आनंद ले रहा है)।2।हे भाई! जो मनुष्य अपने हृदय में परमात्मा के मिलाप का राह ताकता रहता है, वह (जैसे) हाथी, रथों, घोड़ों की सवारी (के सुख मजे ले रहा है)।3।हे नानक! जिस मनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पा लिया है।4।2।56।
अंग : 692
ੴ सतिगुर प्रसादि ॥*
*दिन ते पहर पहर ते घरीआं आव घटै तनु छीजै ॥ कालु अहेरी फिरै बधिक जिउ कहहु कवन बिधि कीजै ॥१॥ सो दिनु आवन लागा ॥ मात पिता भाई सुत बनिता कहहु कोऊ है का का ॥१॥ रहाउ ॥ जब लगु जोति काइआ महि बरतै आपा पसू न बूझै ॥ लालच करै जीवन पद कारन लोचन कछू न सूझै ॥२॥ कहत कबीर सुनहु रे प्रानी छोडहु मन के भरमा ॥ केवल नामु जपहु रे प्रानी परहु एक की सरनां ॥३॥२॥
अर्थ: दिनों से प्रहर एवं प्रहरों से घड़ियों होकर मनुष्य की आयु कम होती जाती है और उसका शरीर कमजोर होता रहता है। काल रूपी शिकारी उसके आस-पास हत्यारे की तरह फिरता रहता है। बताओ, मृत्यु से बचने के लिए वह कौन-सी विधि का प्रयोग करे ? ॥१॥ वह दिन निकट आने वाला है, जब मृत्यु ने उसके प्राण छीन लेने हैं। बताओ, माता-पिता, भाई, पुत्र एवं स्त्री इन में से कौन किस का है ?॥१॥ रहाउ॥ जब तक जीवन की ज्योति अर्थात् आत्मा शरीर में रहती है, तब तक यह पशु जैसा मूर्ख मनुष्य अपने आत्म-स्वरूप को नहीं समझता। वह और अधिक जीवन जीने की लालच करता है परन्तु उसे अपनी ऑखों से कुछ भी नहीं सूझता ॥२॥ कबीर जी कहते हैं कि हे प्राणी ! सुनो, अपने मन के सारे भृम छोड़ दो। हे प्राणी ! एक परमेश्वर की शरण में जाओ और केवल उसके नाम का ही भजन करो ॥३॥२॥