ਅੰਗ : 601
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।



Share On Whatsapp

View All 3 Comments
Rajinder kaur : Dhan Dhan shri guru Ramdas ji 🙏🏻
SinderPal Singh janagal : Sat shari akal ji



अंग : 601
सोरठि महला ३ ॥ हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥
अर्थ: हे प्यारे प्रभु जी! (कृपा करो) जितना समय मेरे सरीर में प्राण हैं, मैं सदा तुम्हारी सिफत-सलाह करता रहूँ। हे मालिक-प्रभु! जब तूँ मुझे एक पल-भर एक-क्षण बिसरता है, मुझे लगता हैं पचास बरस बीत गए हैं। हे भाई! हम सदा से मुर्ख अनजान चले आ रहे थे, गुरु के शब्द की बरकत से (हमारे अंदर आत्मिक जीवन का) प्रकाश हुआ है।१। हे प्रभु जी! तू सवयं ही (अपना नाम जपने की मुझे समझ बक्श। हे प्रभु! में तुम से सदा सदके जाऊं, मैं तेरे नाम से कुर्बान जाऊं।रहाउ। हे भाई! हम (जीव) गुरु के शब्द के द्वारा (विकारों से) मर सकते हैं, शब्द के द्वारा ही (विकारों को) मार के (गुरु) आत्मिक जीवन देता है, गुरु के शब्द में जुड़ने से ही विकारों से मुक्ति मिलती है। गुरु के शब्द से मन पवित्र होता है, और परमात्मा मन में आ बसता है। हे भाई! गुरु का शब्द (ही नाम की दाति) देने वाला है, जब शब्द में मन रंगा जाता है तो परमात्मा में लीन हो जाता है।2। हे भाई! जो मनुष्य गुरु के शब्द के साथ सांझ नहीं डालते वह (माया के मोह में आत्मिक जीवन की ओर से) अंधे-बहरे हुए रहते हैं, संसार में आ के भी वे कुछ नहीं कमाते। उन्हें प्रभु के नाम का स्वाद नहीं आता, वे अपना जीवन व्यर्थ गवा जाते हैं, वे बार-बार पैदा होते मरते रहते हैं। जैसे गंदगी के कीड़े गंदगी में ही टिके रहते हैं।, वैसे ही अपने मन के पीछे चलने वाले मूर्ख मनुष्य (अज्ञानता के) अंधकार में ही (मस्त रहते हैं)।3। पर, हे भाई! (जीवों के भी क्या वश?) प्रभु खुद ही (जीवों को) पैदा करके संभाल करता है, खुद ही (जीवन के सही) रास्ते पर डालता है, उस प्रभु के बिना और कोई नहीं (जो जीवों को रास्ता बता सके)। हे भाई! कर्तार जो कुछ करता है वही होता है, धुर दरगाह से (जीवों के माथे पर लेख) लिख देता है, उसे कोई और मिटा नहीं सकता। हे नानक! (कह:) हे भाई! (उस प्रभु की मेहर से ही उसका) नाम (मनुष्य के) मन में बस सकता है, कोई और ये दाति देने के काबिल नहीं है।4।4।



Share On Whatsapp

Leave a comment


ਅੰਗ : 654
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਅਰਥ: ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩। ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।



Share On Whatsapp

Leave a Comment
SinderPal Singh janagal : wahe guru mehar kre ji Sat shari akal ji

अंग : 654
बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाइ जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ भगति नारदी रिदै न आई काछि कूछि तनु दीना ॥ राग रागनी डि्मभ होइ बैठा उनि हरि पहि किआ लीना ॥३॥ परिओ कालु सभै जग ऊपर माहि लिखे भ्रम गिआनी ॥ कहु कबीर जन भए खालसे प्रेम भगति जिह जानी ॥४॥३॥
अर्थ: जिन सयाने लोगों ने वेद पुरान आदि के सारे मत सुन के कर्म-काँड की आशा रखी, (यह आशा रखी कि कर्म-काँड के साथ जीवन संवरेगा), वह सारे (आत्मिक) मौत में ही ग्रसे रहे। पंडित लोक भी आशा पूरी होने के बिना ही उॅठ के चले गए (जगत त्याग गए)।1। हे मन ! तुमने प्रकाश-रूप परमात्मा का भजन नहीं किया, तेरे से यह एक काम भी (जो करने-योग्य था) नहीं हो सका।1।रहाउ। कई लोकों ने जंगलों में जा के योग साधे, तप किये, गाजर-मूली आदि चुन खा के गुजारा किया; योगी, कर्म-काँडी, ‘अलख’ कहने वाले योगी, मोनधारी-यह सारे यम के लेखे में ही लिखे गए (भावार्थ, इन के साधन मौत के डर से बचा नहीं सकते)।2। जिन मनुष्यों ने शरीर पर तो (धार्मिक चिन्ह) चक्र आदि लगा लिए हैं, पर प्रेमा-भक्ति उसके हृदय में पैदा नहीं हुई, राग-रागनियां तो गाता है पर निरी पाखण्ड की मूर्ति ही बना बैठा है, ऐसे मनुष्य को परमात्मा से कुछ नहीं मिलता।3। सारे जगत पर काल का सहम पड़ा हुआ है, भरमी-ज्ञानी भी उसी ही लेखे में लिखे गए हैं (वे भी मौत के सहम में ही हैं)। हे कबीर! कह– जिन मनुष्यों ने प्रेमा-भक्ति करनी समझ ली है वह (मौत के सहम से) आजाद हो गए हैं।4।3।



Share On Whatsapp

Leave a comment




ਅੰਗ : 608
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਅਰਥ: ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।



Share On Whatsapp

View All 5 Comments
Krishan pal singh : WaheGuru Ji ka Khalsa WaheGuru Ji ki Fateh
Dalbir Singh : 🙏🙏🌺🌸🌼ਹੇ ਕਿਰਪਾਲੂ ਹੇ ਦਿਆਲੂ ਹੇ ਬਖ਼ਸ਼ਣਹਾਰੇ ਤੂੰ ਹੀ ਸਰਬ-ਸ਼ਕਤੀਮਾਨ ਹੈ ਸਭ ਜੀਵਾਂ ਦੀ ਪਾਲਣਾਂ ਕਰਦਾ...

अंग : 608
सोरठि महला ५ घरु १ तितुके ੴ सतिगुर प्रसादि ॥ किस हउ जाची किसु आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥ हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥ जिनि हरि धिआइआ सभु किछु तिस का तिस की भूख गवाई ॥ अैसा धनु दीआ सुखदातै निखुटि न कब ही जाई ॥ अनदु भइआ सुख सहजि समाणे सतिगुरि मेलि मिलाई ॥२॥ मन नामु जपि नामु आराधि अनदिनु नामु वखाणी ॥ उपदेसु सुणि साध संतन का सभ चूकी काणि जमाणी ॥ जिन कउ क्रिपालु होआ प्रभु मेरा से लागे गुर की बाणी ॥३॥ कीमति कउणु करै प्रभ तेरी तू सरब जीआ दइआला ॥ सभु किछु कीता तेरा वरतै किआ हम बाल गुपाला ॥ राखि लेहु नानकु जनु तुमरा जिउ पिता पूत किरपाला ॥४॥१॥
अर्थ: हे प्रभू जी! मैं तेरी (दी हुई) दातों से (ही) तृप्त हो सकता हूँ, मैं किसी विचारे मनुष्य की उपमा क्यों करता फिरूँ? जो भी कोई बड़ा अथवा धनाढ मनुष्य दिखाई देता है, हरेक ने (मर के) मिट्टी में मिल जाना है (एक परमात्मा ही सदा कायम रहने वाला दाता है)। हे भाई! सारे सुख और जगत के सारे नौ खजाने वह निरंकार ही देने वाला है जिसको किसी का डर नहीं, और, जो सब जीवों का जनम-मरण व नाश करने वाला है।1। हे भाई! जिस मनुष्य ने परमात्मा की भक्ति शुरू कर दी, जगत की हरेक चीज ही उसकी बन जाती है, परमात्मा उसके अंदर से (माया की) भूख दूर कर देता है। सुखदाते प्रभू ने उसको ऐसा (नाम-) धन दे दिया है जो (उसके पास से) कभी खत्म नहीं होता। गुरू ने उस परमात्मा के चरणों में (जब) मिला दिया, तो आत्मिक अडोलता के कारण उसके अंदर आनंद के सारे सुख आ बसते हैं।2। हे (मेरे) मन! हर समय परमात्मा का नाम जपा कर, सिमरा कर, उचारा कर। संत जनों का उपदेश सुन के जमों की भी सारी मुथाजी (गुलामी) खत्म हो जाती है। (पर, हे मन!) सतिगुरू की बाणी में वही मनुष्य सुरति जोड़ते हैं, जिन पर प्यारा प्रभू आप दयावान होता है।3। हे प्रभू! तेरी (मेहर की) कीमत कौन पा सकता है? तू सारे ही जीवों पर मेहर करने वाला है। हे गोपाल प्रभू! हम जीवों की क्या बिसात है? जगत में हरेक काम तेरा ही किया हुआ होता है। हे प्रभू! नानक तेरा दास है, (इस दास की) रक्षा उसी तरह करता रह, जैसे पिता अपने पुत्रों पर कृपालु हो के करता है।4।1।



Share On Whatsapp

Leave a comment


ਅੰਗ : 631
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥



Share On Whatsapp

Leave a comment




अंग : 631
सोरठि महला ९ ॥ मन की मन ही माहि रही ॥ ना हरि भजे न तीरथ सेवे चोटी कालि गही ॥१॥ रहाउ ॥ दारा मीत पूत रथ स्मपति धन पूरन सभ मही ॥ अवर सगल मिथिआ ए जानउ भजनु रामु को सही ॥१॥ फिरत फिरत बहुते जुग हारिओ मानस देह लही ॥ नानक कहत मिलन की बरीआ सिमरत कहा नही ॥२॥२॥
अर्थ: (हे भाई! देखो, माया धारी की मंद-भागता! उस के) मन की आश मन में ही रह गई। ना उस ने परमात्मा का भजन किया, ना ही उस ने संत जनों की सेवा की, और, मौत ने बोदी आ पकड़ी ॥१॥ रहाउ ॥ हे भाई! स्त्री, मित्र, पुत्र, गाड़ियाँ, माल-असबाब, धन-पदार्थ सारी ही धरती – यह सब कुछ नाशवान समझो। परमात्मा का भजन (ही) असली (मित्र) है ॥१॥ हे भाई! कई युग (जूनों में) भटक भटक कर तूँ थक गया था। (अब) तुझे मनुष्या शरीर मिला है। नानक जी कहते हैं – (हे भाई! परमात्मा को) मिलने की यही बारी है, अब तूँ सिमरन क्यों नहीं करता ? ॥२॥२॥



Share On Whatsapp

Leave a comment


ਅੰਗ : 701
ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ, (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ ॥੧॥ ਰਹਾਉ ॥ ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ। ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ – ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ ॥੧॥ ਉਹ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ। ਹੇ ਨਾਨਕ ਜੀ! ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੨॥੩॥੭॥



Share On Whatsapp

View All 3 Comments
SinderPal Singh janagal : wahe guru mehar kre ji Sat shari akal ji
Parneet Kaur : Waheguru Ji🙏

अंग : 701
जैतसरी महला ५ ॥ जा कउ भए गोविंद सहाई ॥ सूख सहज आनंद सगल सिउ वा कउ बिआधि न काई ॥१॥ रहाउ ॥ दीसहि सभ संगि रहहि अलेपा नह विआपै उन माई ॥ एकै रंगि तत के बेते सतिगुर ते बुधि पाई ॥१॥ दइआ मइआ किरपा ठाकुर की सेई संत सुभाई ॥ तिन कै संगि नानक निसतरीऐ जिन रसि रसि हरि गुन गाई ॥२॥३॥७॥
अर्थ: हे भाई! जिन मनुष्यों के लिए परमात्मा मददगार बन जाता है, (उन की उम्र) आतमिक अडोलता के सारे सुखों आनंदों के साथ (बीतती है) उनको कोई रोग नहीं सताता ॥१॥ हे भाई! वह मनुष्य सभी के साथ (वरतते) दिखते हैं, पर वह (माया से) निरलेप रहते हैं, माया उनके ऊपर अपना जोर नहीं डाल सकती। वह एक परमात्मा के प्रेम में टिके रहते हैं, वह जीवन की असलीयत के जानने वाले बन जाते हैं – यह समझ उन्होंने गुरु से प्राप्त कर ली होती है ॥१॥ रहाउ ॥ वह मनुष्य प्रेम-भरे हृदय वाले संत बन जाते हैं, जिनके ऊपर मालिक-प्रभू की कृपा दया होती है। हे नानक जी! जो मनुष्य सदा प्रेम के साथ परमात्मा के गुण गाते रहते हैं, उन की संगत में रह के संसार-समुंद्र को पार कर लईदा है ॥२॥३॥७॥



Share On Whatsapp

Leave a comment




ਅੰਗ : 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥



Share On Whatsapp

Leave a Comment
SinderPal Singh janagal : Sat shari akal ji

अंग : 656
रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥
अर्थ: राग सोरठि, घर १ में भगत कबीर जी की बाणी। अकाल पुरख एक है और सतिगुरू की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥



Share On Whatsapp

Leave a comment


ਅੰਗ : 604
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥
ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1।



Share On Whatsapp

View All 2 Comments
ਜਸਕਰਨ ਸਿੰਘ : ਵਾਹਿਗੁਰੂ ਜੀ
SinderPal Singh janagal : wahe guru mehar kre ji Sat shari akal ji



अंग : 604
सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥
अर्थ: हे (मेरे) मन ! सदा परमात्मा का नाम सुमिरन कर, सिफ़त-सालाह करा कर । (हे भाई !) गुरु की कृपा के साथ ही वह प्यारा भगवान मिल सकता है, जो आत्मिक जीवन देने वाला है, जो अपहुँच है, और, जो बहुत गहरा है ।रहाउ । हे भाई ! भगवान आप ही हर जगह मौजूद है (व्यापक होते हुए भी) भगवान आप ही निरलेप (भी) है । जगत-वणजारा भगवान आप ही है (जगत-बंजारे को रासि-पूँजी देने वाला भी) सदा कायम रहने वाला भगवान आप ही साहूकार है । भगवान आप ही वणज है, आप ही व्यापार करने वाला है, आप सदा-थिर रहने वाला सरमाया है ।1 । हे भाई ! भगवान आप ही (जीवों की अरदास) सुन के सब की संभाल करता है, आप ही मुक्ख से (जीवों को ढाढस देने के लिए) मीठा बोल बोलता है । प्यारा भगवान आप ही (जीवों को) कुराहे ड़ाल देता है, आप ही (जिंदगी का सही) मार्ग दिखाता है । हे भाई ! हर जगह भगवान आप ही आप है, (इतने खलजगन का स्वामी होता हुआ) भगवान बे-परवाह रहता है ।2 । हे भाई ! भगवान आप ही (सब जीवों को) पैदा करता है, आप ही हरेक जीव को माया के आहर में लगाए रखता है, भगवान आप ही (जीवों की) बणतर बनाता है, आप ही मारता है, (तो उस का पैदा किया जीव) मर जाता है । भगवान आप ही (संसार-नदी पर) पतण है, आप ही मलाह है, आप ही (जीवों को) पार निकालता है ।3 । हे भाई ! भगवान आप ही (संसार-) समुंद्र है, आप ही जहाज है, आप ही गुरु-मलाह हो के जहाज को चलाता है । भगवान आप ही (जहाज में) चड़ के पार निकलता है । भगवान-पातिशाह कौतक-तमाशे कर के आप ही (इतना तमाशों को) देख रहा है । हे नानक ! (बोल-) भगवान आप ही (सदा) दया का सोमा है, आप ही बख्शश कर के (अपने पैदा किये जीवों को अपने साथ) मिला लेता है ।4 ।1 ।



Share On Whatsapp

Leave a comment


ਅੰਗ : 683
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥



Share On Whatsapp

Leave a Comment
SinderPal Singh janagal : wahe guru mehar kre ji Sat shari akal ji

अंग : 683
धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥
अर्थ: राग धनासरी, घर १२ में गुरू अर्जन देव जी की बाणी। अकाल पुरख एक है और सतिगुरू की कृपा द्वारा मिलता है हे भाई! परमात्मा को सदा नमस्कार करा करो, प्रभू पातिश़ाह के गुण गाते रहो ॥ रहाउ ॥ हे भाई! जिस मनुष्य को बड़ी किस्मत से गुरू मिल जाता है, (गुरू के द्वारा) परमात्मा की सेवा-भगती करने से उस के करोड़ों पाप मिट जाते हैं ॥१॥ हे भाई! जिस मनुष्य का मन परमात्मा के सुंदर चरणों (के प्रेम-रंग) में रंग जाता है, उस मनुष्य ऊपर चिंता की आग ज़ोर नहीं पा सकती ॥२॥ हे भाई! गुरू की संगत में (नाम जपने की बरकत से) संसार-समुँद्र से पार निकल जाते हैं। प्रेम से निरभउ प्रभू का नाम जपा करो ॥३॥ हे भाई! (सिमरन का सदका) पराए धन (आदि) के कोई अैब पाप मंदे कर्म नहीं होते, भयानक यम भी नज़दीक नहीं आते (मौत का डर नहीं लगता, आत्मिक मौत नज़दीक़ नहीं आती ॥४॥ हे भाई! (जो मनुष्य प्रभू के गुण गाते हैं) उन की तृष्णा की आग प्रभू ने आप बुझा दी है। हे नानक जी! प्रभू की श़रण पड़ कर (अनेकों जीव तृष्णा की आग में से) बच निकलते हैं ॥५॥१॥५५॥



Share On Whatsapp

Leave a comment





  ‹ Prev Page Next Page ›