ਅੰਗ : 752
ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥
ਅਰਥ: ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮੱਤ ਸਿੱਖਦਾ ਹੈ) ॥੧॥ (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥



Share On Whatsapp

View All 3 Comments
Dalbara Singh : waheguru ji 🙏
Parneet Kaur : Waheguru Ji🙏



अंग : 752
सूही महला १ ॥ जिउ आरणि लोहा पाइ भंनि घड़ाईऐ॥ तिउ साकतु जोनी पाइ भवै भवाईऐ ॥१॥ बिनु बूझे सभु दुखु दुखु कमावणा ॥ हउमै आवै जाइ भरमि भुलावणा ॥१॥ रहाउ ॥ तूं गुरमुखि रखणहारु हरि नामु धिआईऐ ॥ मेलहि तुझहि रजाइ सबदु कमाईऐ ॥२॥
अर्थ: जैसे भठ्ठी में लोहा डाल कर (और) गला कर (नये तौर) से बनाया जाता है (लोहे के काम आने वाली चीजें बनाई जाती है)उसी प्रकार माया के मोह में फसा जीव, जनम मरण के फेर में घूमता रहता है (और आखिर में गुरु की कृपा द्वारा सुमति सीखता है।१। (सही जीवन) की समझ के बिना मनुख (जो भी) कर्म करता है (दुःख पैदा करने वाले करता है) दुःख ही दुःख (एकत्र करता ) है। अहंकार के कारण मनुख जनम मरण के चक्कर में फसा रहता है, और भटकन में आ के गलत रस्ते पर ही रहता है।१।रहाउ। हे प्रभु! (भटक भटक कर आखिर ) जो मनुख गुरु की शरण पड़ता है तो तूँ उसको (चौरासी के चक्र से बचा लेता है, वह, हे प्रभु! तेरा नाम सुमिरन करता है। गुरु (भी तू अपनी रजा अनुसार मिलाता है ( जिस को मिलाता है) वह गुरु के शबद को कमाता है ( गुरु के शबद के अनुसार आचरण बनाता है)॥२॥



Share On Whatsapp

Leave a comment


ਅੰਗ : 630
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
ਅਰਥ: ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।



Share On Whatsapp

View All 3 Comments
Parneet Kaur : Waheguru Ji🙏
ਜਸਕਰਨ ਸਿੰਘ : ਵਾਹਿਗੁਰੂ ਜੀ

अंग : 630
सोरठि महला ५ ॥ सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥
अर्थ: हे भाई! गुरु सरे सुखों का देने वाला है, उस (गुरु) की सरन में आना चाहिए। गुरु का दर्शन करने से आत्मिक आनंद प्राप्त होता है, हरेक दुःख दूर हो जाता है, (गुरु की शरण आ के) परमात्मा की सिफत-सलाह करनी चाहिए।१। हे भाई! गुरु की सरन आ के परमात्मा का नाम सुमीरन करो, हर समय सुमिरन करो, परमात्मा के नाम का अमिरत पीते रहा करो।रहाउ। परन्तु हे भाई! ( यह नाम की डाट गुरु के दर से) उस मनुख को मिलत है जिस की किस्मत में परमत्मा की हजूरी से इस की प्राप्ति लिखी होती है। वह मनुख सारे गुणों वाला हो जाता है। हे प्रभु जी! (तेरे दास) नानक की (भी तेरे दर पर यह) बेनती है-में तेरे नाम में अपनी सुरती जोड़े रखु।२।२५।८९।



Share On Whatsapp

Leave a comment




ਅੰਗ : 660
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥



Share On Whatsapp

Leave a comment


अंग : 660
धनासरी महला १ घरु १ चउपदे ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥ जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोइ ॥ सुणि सुणि मेरी कामणी पारि उतारा होइ ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोइ ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोइ जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोइ ॥ नानकु ता का दासु है बिंद बिंद चुख चुख होइ ॥४॥ साहिब तेरे नाम विटहु बिंद बिंद चुख चुख होइ ॥१॥ रहाउ ॥४॥१॥
अर्थ: राग धनासरी ,घर १ मे गुरू नानक देव जी की चार-बँदों वाली बाणी। अकाल पुरख एक है, जिस का नाम सच्चा है जो सिृसटी का रचनहार है, जो सब में मौजूद है, डर से रहित है, वैर रहित है, जिस का सरूप काल से परे है, (मतलब जिस का शरीर नाश रहित है), जो जूनों में नही आता, जिस का प्रकाश अपने अाप से हुआ है और जो सतिगुरू की कृपा से मिलता है। (जगत दुखों का समुँद्र है, इन दुखों को देख कर) मेरी जिंद काँप जाती है (परमात्मा के बिना अन्य कोई बचाने वाला नहीं दिखता) जिस के पास जा कर मैं अरजोई-अरदास करूँ। (इस लिए ओर आसरे छोड़ कर) मैं दुखों को नाश करने वाले प्रभू को ही सिमरता हूँ, वह सदा ही मेहर करने वाला है ॥१॥ (फिर वह) मेरा मालिक सदा ही बख्श़श़ें तो करता रहता है (परन्तु वह मेरी रोज की बेनती सुन के बख्श़श़ें करने में कभी परेशान नहीं होता) रोज ऐसे है जैसे पहली बार अपनी मेहर करने लगा है ॥१॥ रहाउ ॥ हे मेरी जिन्दे! हर रोज उस मालिक को याद करना चाहिए (दुखों से) आखिर वही बचाता है। हे मेरी जिन्दे! ध्यान से सुन (उस मालिक का सहारा लेने से ही दुखों से समुँद्र से) पार निकला जा सकता है ॥२॥ हे दयाल प्रभू! (मेहर कर, अपना नाम दे, जो कि) तेरे नाम से मैं (दुखों के इस समुँद्र को) पार कर सकूँ। मैं आपसे सदा सदके जाता हूँ ॥१॥ रहाउ ॥ सदा के लिए रहने वाला परमात्मा ही सब जगह हाज़िर है, उस के बिना ओर कोई नही। जिस जीव पर वह मेहर की निगाह करता है, वह उस का सिमरन करता है ॥३॥ हे प्यारे (प्रभू!) तेरी याद के बिना मे परेशान हो जाता हूँ। मुझे कोई वह बड़ी दात दें, जिस करके मैं तुम्हारे नाम मे जुड़ा रहा। हे प्यारे! तुम्हारे बिना ओर एेसा कोई नही है, जिस पास जा कर मैं यह अरजोई कर सका ॥१॥ रहाउ ॥ (दुखों के इस सागर से तरने के लिए) मैं अपने मालिक प्रभू को ही याद करता हूँ, किसी ओर से मैं यह माँग नही माँगता। नानक जी (अपने) उस (मालिक) का ही सेवक है, उस मालिक से ही खिन खिन सदके जाता है ॥४॥ हे मेरे मालिक! मैं तेरे नाम से खिन खिन कुर्बान जाता हूँ ॥१॥ रहाउ ॥४॥१॥



Share On Whatsapp

Leave a comment


ਅੰਗ : 658
ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ। ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ – ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥



Share On Whatsapp

View All 4 Comments
SinderPal Singh janagal : jai guru dev dhan guru dev sat shri akal ji
Parneet Kaur : Waheguru Ji🙏



अंग : 658
रागु सोरठि बानी भगत रविदास जी की ੴ सतिगुर प्रसादि ॥ दुलभ जनमु पुंन फल पाइओ बिरथा जात अबिबेकै ॥ राजे इंद्र समसरि ग्रिह आसन बिनु हरि भगति कहहु किह लेखै ॥१॥ न बीचारिओ राजा राम को रसु ॥ जिह रस अन रस बीसरि जाही ॥१॥ रहाउ ॥ जानि अजान भए हम बावर सोच असोच दिवस जाही ॥ इंद्री सबल निबल बिबेक बुधि परमारथ परवेस नही ॥२॥ कहीअत आन अचरीअत अन कछु समझ न परै अपर माइआ ॥ कहि रविदास उदास दास मति परहरि कोपु करहु जीअ दइआ ॥३॥३॥
अर्थ: राग सोरठि में भगत रविदास जी की बाणी। अकाल पुरख एक है और सतिगुरू की कृपा द्वारा मिलता है। यह मनुष्य जन्म बहुत मुश्किल से मिलता है, (पहले किए) भले कामों के फल स्वरूप हमें मिला है, परन्तु हमारी अज्ञानता में यह व्यर्थ ही जा रहा है, (हमने कभी सोचा ही नहीं कि) जे प्रभू की बंदगी से दूर रहे तो (देवतायों के) राजा इन्दर के स्वर्ग के महल भी किसी काम न आएंगे ॥१॥ (हम मायाधारी जीवों ने) जगत-प्रभू परमात्मा के नाम के उस आनंद को कभी नहीं विचारा, जिस आनंद की बरकत से (माया के) और सारे चस्के दूर हो जाते हैं ॥१॥ रहाउ ॥ (हे प्रभू!) जानते बुझते हुए भी हम पागल और मुर्ख बने हुए हैं, हमारी उम्र के दिन (माया की ही) अच्छी बुरी विचारों में बीत रहे हैं, हमारी काम-वाश़ना बढ रही है, विचार-शक्ति घट रही है, इस बात को हमने कभी नहीं सोचा की हमारी सब से बड़ी जरुरत क्या है ॥२॥ हम कहते कुछ हैं और करते कुछ ओर हैं, माया इतनी बलवान हो रही है कि हमें (अपनी मुर्खता की) समझ ही नहीं होती। (हे प्रभू!) तेरा दास रविदास कहता है – मैं अब इस (मुर्ख-पुने) से निरलेप हो गया हूँ, (मेरे अनजानपुने पर) गुस्सा ना करना और मेरी आत्मा पर मेहर करना ॥३॥३॥



Share On Whatsapp

Leave a comment



  ‹ Prev Page