ਅੰਗ : 685
ਧਨਾਸਰੀ ਮਹਲਾ ੯ ॥
ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥

ਅਰਥ: ਹੇ ਭਾਈ ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ।੧।ਰਹਾਉ।
ਹੇ ਭਾਈ ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ। ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ।੧।
ਹੇ ਭਾਈ ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ। ਹੇ ਨਾਨਕ ! ਆਖ-ਹੇ ਪ੍ਰਭੂ ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇਂ।੨।੪।੯।੯।੧੩।੫੮।੪।੯੩।



Share On Whatsapp

Leave a comment




ਅੰਗ : 685
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।



Share On Whatsapp

View All 3 Comments
Parneet Kaur : Waheguru Ji🙏
ਜਸਕਰਨ ਸਿੰਘ : ਵਾਹਿਗੁਰੂ ਜੀ

ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਆਨੰਦ ਕਾਰਜ ਨੂੰ ਕਾਫ਼ੀ ਸਮਾਂ ਬਤੀਤ ਗਿਆ ਪਰ ਘਰ ਚ ਕੋਈ ਔਲਾਦ ਨਹੀਂ ਸੀ , ਪ੍ਰਿਥੀ ਚੰਦ ਦੀ ਘਰਵਾਲੀ ਬੀਬੀ ਕਰਮੋ ਨੇ ਇਕ ਦਿਨ ਮਿਹਣਾ ਮਾਰਿਆ ਇਹ ਤੇ ਔਂਤਰੇ ਨੇ ਇਨ੍ਹਾਂ ਦੇ ਕਿਹੜਾ ਕੋਈ ਔਲਾਦ ਹੈ , ਅਖੀਰ ਨੂੰ ਸਭ ਕੁਝ ਸਾਡੇ ਕੋਲ ਹੀ ਆਉਣਾ ਇਸ ਗੱਲ ਦਾ ਜਦੋਂ ਮਾਤਾ ਗੰਗਾ ਜੀ ਨੂੰ ਪਤਾ ਲੱਗਾ ਬੜੇ ਉਦਾਸ ਹੋਏ ਗੁਰੂਦੇਵ-ਪਤੀ ਕੋਲ ਬੇਨਤੀ ਕੀਤੀ ਤੁਸੀਂ ਸਾਰਿਆਂ ਦੀਆਂ ਝੋਲੀਆਂ ਭਰਦੇ ਹੋ ਦਾਸੀ ਤੇ ਵੀ ਕਿਰਪਾ ਕਰੋ ਹੁਣ ਤਾਂ ਸ਼ਰੀਕ ਵੀ ਮਿਹਣੇ ਮਾਰਨ ਲੱਗ ਪਏ ਨੇ ਨਾਲ ਸਾਰੀ ਗੱਲ ਦੱਸੀ।
ਸਤਿਗੁਰਾਂ ਨੇ ਕਿਹਾ ਬਾਬਾ ਬੁੱਢਾ ਜੀ ਨੇ ਗੁਰੂ ਨਾਨਕ ਸਾਹਿਬ ਦੇ ਦੀਦਾਰ ਕੀਤੇ ਨੇ ਸਿੱਖੀ ਕਮਾਈ ਹੈ ਤੁਸੀਂ ਉਨ੍ਹਾਂ ਦੇ ਕੋਲ ਬੇਨਤੀ ਕਰੋ ਤੁਹਾਡੀ ਜ਼ਰੂਰ ਇੱਛਾ ਪੂਰੀ ਹੋਵੇਗੀ
ਅਗਲੇ ਦਿਨ ਮਾਤਾ ਜੀ ਤਿਆਰੀ ਕਰ ਰੱਥ ਤੇ ਚੜ੍ਹ ਚੱਲ ਪਏ ਬਾਬਾ ਬੁੱਢਾ ਸਾਹਿਬ ਬੀੜ ਦੇ (ਨੇੜੇ ਝਬਾਲ) ਇਲਾਕੇ ਚ ਖੇਤੀਬਾੜੀ ਤੇ ਮਾਲ ਡੰਗਰ ਦੀ ਸੇਵਾ ਕਰਦੇ ਸੀ ਦੂਰੋਂ ਧੂੜ ਉੱਡਦੀ ਦੇਖ ਬਾਬਾ ਬੁੱਢਾ ਜੀ ਨੇ ਕਿਹਾ ਏ ਧੂੜਾਂ ਕਾਹਦੀਆਂ ਉੱਠਦੀਆਂ ਨੇਡ਼ਿਓਂ ਇਕ ਸਿੱਖ ਨੇ ਦਸਿਆ ਬਾਬਾ ਜੀ ਏ ਗੁਰੂ ਕੇ ਮਹਿਲ ਆ ਰਹੇ ਬਾਬਾ ਜੀ ਨੇ ਬਚਨ ਕਹੇ ਗੁਰੂ ਕਿਆਂ ਨੂੰ ਕਿਧਰੋਂ ਭਾਜੜਾਂ ਪੈ ਗਈਆਂ … ਮਾਤਾ ਗੰਗਾ ਜੀ ਜਦੋਂ ਪਹੁੰਚੇ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਬੜੇ ਉਦਾਸ ਹੋ ਗਏ ਫਿਰ ਵੀ ਬੇਨਤੀ ਕੀਤੀ ਤਾਂ ਬਾਬਾ ਬੁੱਢਾ ਜੀ ਨੇ ਕਿਹਾ ਸਾਰੇ ਖ਼ਜ਼ਾਨਿਆਂ ਦੇ ਮਾਲਕ ਗੁਰੂ ਅਰਜਨ ਦੇਵ ਜੀ ਨੇ ਮੈਂ ਤੇ ਨੌਕਰ ਹਾਂ
ਮਾਤਾ ਜੀ ਨੇ ਦਰਸ਼ਨ ਕੀਤੇ ਤੇ ਉਦਾਸ ਚਲੇ ਮੁੜ ਆਏ ਸਾਰੀ ਗੱਲ ਸਤਿਗੁਰਾਂ ਨੂੰ ਦੱਸੀ ਪਾਤਸ਼ਾਹ ਨੇ ਕਿਹਾ ਤੁਹਾਡੇ ਜਾਣ ਦਾ ਢੰਗ ਸਹੀ ਨਹੀਂ ਸੀ ਜਦੋਂ ਵੱਡਿਆਂ ਦੇ ਕੋਲ ਜਾਈਏ ਤੇ ੲੇਦਾਂ ਨਹੀਂ ਜਾਈਦਾ ਨੀਵੇਂ ਹੋ ਕੇ ਜਾਈਦਾ ਫਿਰ ਆਪ ਸਤਿਗੁਰਾਂ ਨੇ ਤਰੀਕਾ ਦੱਸਿਆ ਕਿ ਕੱਲ੍ਹ ਅੰਮ੍ਰਿਤ ਵੇਲੇ ਉੱਠਣਾ ਕੇਸੀ ਇਸ਼ਨਾਨ ਕਰਕੇ ਆਪ ਦਹੀਂ ਰਿੜਕ ਕੇ ਲੱਸੀ ਤਿਆਰ ਕਰਨੀ ਹਥੀਂ ਮਿੱਸੇ ਪ੍ਰਸ਼ਾਦੇ ਤਿਆਰ ਕਰਕੇ ਨਾਲ ਗੰਢਾ ਲੈ ਪੈਦਲ ਚੱਲ ਕੇ ਜਾਓ ਮਾਤਾ ਜੀ ਨੇ ਇਸੇ ਤਰ੍ਹਾਂ ਸਾਰੀ ਤਿਆਰੀ ਕੀਤੀ ਆਪ ਸਿਰ ਤੇ ਪ੍ਰਸ਼ਾਦਿਆਂ ਦਾ ਟੋਕਰਾ ਚੁੱਕ ਕੇ ਲੱਸੀ ਲੈ ਕੇ ਚੱਲੇ ਨਾਲ ਇੱਕ ਦਾਸੀ ਲੈ ਲਈ ਪਹੁੰਚਦਿਆਂ ਨੂੰ ਦਿਨ ਕਾਫੀ ਚੜ੍ਹ ਗਿਆ ਸੀ ਬਾਬਾ ਬੁੱਢਾ ਜੀ ਨੇ ਮਾਤਾ ਜੀ ਨੂੰ ਦੂਰੋਂ ਆਉਂਦਿਆਂ ਦੇਖ ਕੇ ਅੱਗੇ ਹੋ ਕੇ ਪਰਸ਼ਾਦਿਆਂ ਵਾਲਾ ਟੋਕਰਾ ਉਤਾਰਿਆ ਤੇ ਨਾਲ ਬਚਨ ਕਹੇ ਜਦੋਂ ਪੁੱਤ ਨੂੰ ਭੁੱਖ ਲੱਗਦੀ ਆ ਮਾਂ ਨੂੰ ਹੀ ਪਤਾ ਚਲਦਾ ਹੈ ਬਾਬਾ ਜੀ ਨੂੰ ਪ੍ਰਸ਼ਾਦਾ ਛਕਾਇਆ ਬੜੇ ਖ਼ੁਸ਼ ਪਰਸ਼ਾਦਾ ਛਕਦਿਆਂ ਬਾਬਾ ਬੁੱਢਾ ਜੀ ਨੇ ਜਦੋਂ ਗੰਢੇ ਤੇ ਮੁੱਕੀ ਮਾਰੀ ਤਾਂ ਨਾਲ ਬਚਨ ਕੀਤਾ ਤੁਹਾਡੇ ਘਰ ਇਸ ਤਰ੍ਹਾਂ ਦਾ ਸੂਰਬੀਰ ਯੋਧਾ ਪੈਦਾ ਹੋਊ ਜੋ ਗੰਢੇ ਵਾਂਗੂੰ ਵੈਰੀਆਂ ਦੇ ਸਿਰ ਭਨੂੰਗਾ
ਤੁਮਰੇ ਗ੍ਰਹਿ ਪ੍ਰਗਟੇ ਗਾ ਯੋਧਾ ।
ਜਾਕਾ ਬਲ ਗੁਨ ਕਿੰਨਹੁ ਨ ਸੋਧਾ।
ਏਦਾ ਨਾਲ ਬਾਬਾ ਜੀ ਪ੍ਰਸ਼ਾਦਾ ਛਕੀ ਜਾਂਦੇ ਨੇ ਨਾਲ ਨਾਲ ਅਸੀਸਾਂ ਦੇਈ ਜਾਂਦੇ ਨੇ ਬਾਬਾ ਬੁੱਢਾ ਸਾਹਿਬ ਜੀ ਦੀ…

ਅਸੀਸ ਲੈ ਕੇ ਮਾਤਾ ਗੰਗਾ ਜੀ ਘਰ ਆਏ
ਸਮੇ ਨਾਲ ਹਾੜ੍ਹ ਵਦੀ 1 ਸੰਨ 1595 ਈ: ਨੂੰ ਮਾਤਾ ਗੰਗਾ ਜੀ ਦੀ ਪਾਵਨ ਕੁਖੋ ਧੰਨ ਗੁਰੂ ਅਰਜਨ ਦੇਵ ਮਹਾਰਾਜ ਦੇ ਘਰ ਪਿੰਡ ਵਡਾਲੀ (ਜ਼ਿਲ੍ਹਾ ਅੰਮ੍ਰਿਤਸਰ) ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਹੋਇਆ ਸਾਹਿਬਜ਼ਾਦੇ ਦੇ ਆਗਮਨ ਦੀ ਖ਼ੁਸ਼ੀ ਵਿੱਚ ਇੱਕ ਛੇ ਹਲਟਾ ਖੂਹ ਲਗਵਾਇਆ ਇਸ ਕਰਕੇ ਅਸਥਾਨ ਨੂੰ ਛੇਹਰਟਾ ਸਾਹਿਬ ਵੀ ਕਹਿੰਦੇ ਆ ਖੂਹ ਹੁਣ ਵੀ ਮੌਜੂਦ ਆ
ਪੰਜਵੇ ਪਾਤਸ਼ਾਹ ਨੇ ਸ਼ੁਕਰਾਨੇ ਦੇ ਸ਼ਬਦ ਉਚਾਰੇ
ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥
🌹🌹
ਵਡਾਲੀ ਪਿੰਡ ਛੇਵੇਂ ਪਾਤਸ਼ਾਹ ਨੇ ਬਚਪਨ ਦੇ ਕੁੱਝ ਸਾਲ ਬਤੀਤ ਕੀਤੇ ਰਿਸ਼ਤੇ ਵਿੱਚ ਸਤਿਗੁਰਾਂ ਦਾ ਤਾਇਆ ਲੱਗਦੇ ਪ੍ਰਿਥੀ ਚੰਦ ਨੇ ਗੁਰੂ ਪੱਤਰ ਉਪਰ ਕਈ ਜਾਨ ਲੇਵਾ ਹਮਲੇ ਕੀਤੇ ਦਾਈ ਨੂੰ ਜ਼ਹਿਰ ਦੇ ਕੇ ਮਾਰਨ ਲਈ ਭੇਜਿਆ ਸਪੇਰਾ ਭੇਜਿਆ ਸਾਥੀ ਦੇ ਰਾਹੀਂ ਜ਼ਹਿਰ ਦੇਣ ਦਾ ਯਤਨ ਕੀਤਾ ਇਕ ਬ੍ਰਾਹਮਣ ਰਾਹੀਂ ਵੀ ਦਹੀਂ ਵਿੱਚ ਜ਼ਹਿਰ ਮਿਲਾ ਕੇ ਖਵਾਉਣ ਦਾ ਯਤਨ ਕੀਤਾ ਪਰ ਸਭ ਵਿਅਰਥ ਗਿਆ
ਛੇਵੇਂ ਪਾਤਸ਼ਾਹ ਨੂੰ ਬਚਪਨ ਚ ਸੀਤਲਾ( ਚੇਚਕ )ਦਾ ਰੋਗ ਵੀ ਹੋਇਆ ਦਵਾਈਆ ਅਤੇ ਦੁਆਵਾਂ ਦੇ ਨਾਲ ਰੋਗ ਦੂਰ ਹੋਇਆ ਪੰਜਵੇਂ ਪਾਤਸ਼ਾਹ ਨੇ ਸ਼ੁਕਰਾਨੇ ਦੇ ਸ਼ਬਦ ਉਚਾਰੇ
ਸੀਤਲਾ ਤੇ ਰਖਿਆ ਬਿਹਾਰੀ ॥
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥
ਫਿਰ ਬਚਪਨ ਚ ਐਸਾ ਤਾਪ ਚੜ੍ਹਿਆ ਜੋ ਬੜਾ ਨੁਕਸਾਨ-ਦਾਇਕ ਹੋ ਸਕਦਾ ਸੀ ਪਰ ਗੁਰੂ ਕ੍ਰਿਪਾ ਨਾਲ ਉਹ ਵੀ ਲੱਥ ਗਿਆ ਪੰਜਵੇਂ ਪਾਤਸ਼ਾਹ ਫਿਰ ਸ਼ੁਕਰਾਨਾ ਕੀਤਾ
ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ
ਹਰਿ ਗੋਵਿਦੁ ਨਵਾ ਨਿਰੋਆ॥੧॥ ਰਹਾਉ ॥
🌹🌹
ਛੇਵੇਂ ਪਾਤਸ਼ਾਹ ਨੂੰ ਥੋੜ੍ਹਾ ਵੱਡਾ ਹੋਇਆ ਦੇਖ ਪੜ੍ਹਨ ਦੇ ਲਈ ਬਾਬਾ ਬੁੱਢਾ ਜੀ ਦੇ ਕੋਲ ਭੇਜਿਆ ਬਾਬਾ ਜੀ ਕੋਲੋਂ ਅੱਖਰੀ ਵਿੱਦਿਆ ਤੇ ਸ਼ਸਤਰ ਵਿੱਦਿਆ ਲਈ ਯੁੱਧ ਦੇ ਕੁੱਝ ਦਾਅ ਪੇਚ ਤੇ ਘੋੜ ਸਵਾਰੀ ਭਾਈ ਜੇਠਾ ਜੀ ਭਾਈ ਪਿਰਾਗਾ ਜੀ ਤੇ ਭਾਈ ਗੰਗਾ ਸਹਿਗਲ ਜੀ ਕੋਲੋਂ ਵੀ ਸਿੱਖੇ
ਛੇਵੇਂ ਗੁਰਦੇਵ ਦੇ ਤਿੰਨ ਵਿਆਹ ਹੋਏ ਮਾਤਾ ਦਮੋਦਰੀ ਜੀ ਮਾਤਾ ਮਰਵਾਹੀ ਜੀ ਮਾਤਾ ਨਾਨਕੀ ਜੀ ਨਾਲ ਆਪ ਜੀ ਦੇ 6 ਔਲਾਦਾਂ ਸੀ ਪੰਜ ਪੁੱਤਰ ਬਾਬਾ ਗੁਰਦਿੱਤਾ ਜੀ ਬਾਬਾ ਸੂਰਜ ਮੱਲ ਬਾਬਾ ਅਣੀਰਾਏ ਬਾਬਾ ਅਟੱਲ ਰਾਇ ਤੇ ਗੁਰੂ ਤੇਗ ਬਹਾਦਰ ਜੀ ਇਕ ਪੁੱਤਰੀ ਬੀਬੀ ਵੀਰੋ ਜੀ ਸਨ
ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਤੋਂ ਬਾਅਦ ਗੁਰਤਾ ਗੱਦੀ ਤੇ ਬਿਰਾਜਮਾਨ ਹੋਏ ਤਾਂ ਦੋ ਸ੍ਰੀ ਸਾਹਿਬਾਂ ਮੀਰੀ ਤੇ ਪੀਰੀ ਦੀਆਂ ਧਾਰਨ ਕੀਤੀਆਂ ਸਤਿਗੁਰੂ ਜੀ ਸਰੀਰਕ ਤੌਰ ਤੇ ਇੰਨੇ ਬਲਵਾਨ ਸੀ ਕਿ ਇਕ ਘੋੜਾ ਲੰਬਾ ਸਮਾਂ ਸਵਾਰੀ ਨਹੀਂ ਸੀ ਝੱਲਦਾ ਇਸ ਲਈ ਇੱਕ ਘੋੜਾ ਨਾਲ ਖਾਲੀ ਚੱਲਦਾ ਸੀ ਜੋ ਰਸਤੇ ਵਿੱਚ ਬਦਲਿਆ ਜਾਂਦਾ ਭਾਈ ਗੁਰਦਾਸ ਜੀ ਲਿਖਦੇ ਨੇ
ਦਲਭੰਜਨ ਗੁਰੁ ਸੂਰਮਾ
ਵਡ ਜੋਧਾ ਬਹੁ ਪਰਉਪਕਾਰੀ ॥
🌹🌹
ਮੀਰੀ ਪੀਰੀ ਦੇ ਮਾਲਕ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ
ਮੇਜਰ ਸਿੰਘ
ਗੁਰੂ ਕਿਰਪਾ ਕਰੇ



Share On Whatsapp

Leave a comment


अंग : 604
आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अमृतु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥

अर्थ: हे भाई! प्रभु स्वयं ही हर स्थान पर मौजूद है, और व्यापक होते हुए भी स्वयं ही निर्लेप भी है। यह संसार रूपी व्यापारी भी प्रभु स्वयं ही है, और संसार-व्यापारी को पूंजी देने वाला सदा कायम रहने वाला प्रभु स्वयं ही साहूकार है। प्रभु स्वयं ही व्यापार है, स्वयं ही व्यापार करने वाला है, और स्वयं ही सदा स्थिर रहने वाली पूंजी है। ॥१॥

हे मेरे मन! सदा परमात्मा का नाम जपता रह, उसकी स्तुति और गुणगान करता रह। हे भाई! गुरु की कृपा से ही वह प्यारा प्रभु प्राप्त हो सकता है, जो आत्मिक जीवन देने वाला है, जो अगम्य है और बहुत अथाह है। ॥रहाउ॥

हे भाई! प्रभु स्वयं ही जीवों की अरदासें सुनकर सबकी संभाल करता है। स्वयं ही मुख से जीवों को धीरज देने के लिए मीठे वचन बोलता है। प्यारा प्रभु स्वयं ही जीवों को गलत राह पर भी डाल देता है, और स्वयं ही जीवन का सही रास्ता भी दिखाता है। हे भाई! हर जगह प्रभु स्वयं ही स्वयं है, और इतने संसार का मालिक होते हुए भी प्रभु बेपरवाह रहता है। ॥२॥

हे भाई! प्रभु स्वयं ही सब जीवों को पैदा करता है, स्वयं ही हर जीव को माया के काम-धंधों में लगाए रखता है। प्रभु स्वयं ही जीवों की रचना बनाता है, स्वयं ही मारता है, और तब उसका पैदा किया हुआ जीव मर जाता है। प्रभु स्वयं ही संसार-नदी का घाट है, स्वयं ही नाविक है, और स्वयं ही जीवों को पार उतारता है। ॥३॥

हे भाई! प्रभु स्वयं ही संसार-सागर है, स्वयं ही जहाज है, और स्वयं ही गुरु-नाविक बनकर जहाज को चलाता है। प्रभु स्वयं ही जहाज में चढ़कर पार उतरता है। प्रभु-पातशाह कौतुक और तमाशे करके स्वयं ही इन तमाशों को देख रहा है। हे नानक! कहो — प्रभु स्वयं ही सदा दया का स्रोत है; स्वयं ही बख्शिश करके अपने पैदा किए हुए जीवों को अपने साथ मिला लेता है। ॥४॥१॥



Share On Whatsapp

Leave a comment




ਅੰਗ : 604
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥
ਅਰਥ: ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ । ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ । ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ।੧। ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ । (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ ।ਰਹਾਉ। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ । ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ । ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ । ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ।੩। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ । ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ । ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ । ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ।੪।੧।



Share On Whatsapp

View All 2 Comments
Parneet Kaur : Waheguru Ji🙏
ਜਸਕਰਨ ਸਿੰਘ : ਵਾਹਿਗੁਰੂ ਜੀ

ਅੰਗ : 626
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ ਜੀ! (ਆਖੋ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ॥੨॥੬॥੭੦॥



Share On Whatsapp

Leave a comment


अंग : 626
सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥
अर्थ: पूरे गुरू ने (हरि-नाम की दवाई दे कर जिस मनुष्य के अंदर से) ताप दूर कर दिया, (उस के अंदर आत्मिक आनंद के, मानों) एक-रस वाजे वजने लग गए। प्रभू ने सभी सुख आनंद बख़्श़ दिए। उस ने कृपा कर के आप ही यह सुख बख़्श़ दिए ॥१॥ हे भाई! (जिस ने भी परमात्मा का नाम सिमरिया) गुरू ने आप (उस की प्रत्येक) तकलीफ़ दूर कर दी। सारे सिक्ख संत परमात्मा का नाम सिमर सिमर कर आनंद-भरपूर हुए रहते हैं ॥ रहाउ ॥ हे प्रभू! (तेरे दर से तेरे संत जन) जो कुछ माँगते हैं, वह हासिल कर लेते हैं। तूँ अपने संतों को (आप सब कुछ) देता हैं। (हे भाई! बालक) हरि गोबिंद को (भी) प्रभू ने (आप) बचाया है (किसी देवी आदि ने नहीं) हे दास नानक जी! (कहो-) मैं तो सदा-थिर रहने वाले प्रभू का नाम ही उचारता हूँ ॥२॥६॥७०॥



Share On Whatsapp

Leave a comment




अंग : 597
सोरठि महला १ ॥ तू प्रभ दाता दानि मति पूरा हम थारे भेखारी जीउ ॥ मै किआ मागउ किछु थिरु न रहाई हरि दीजै नामु पिआरी जीउ ॥१॥ घटि घटि रवि रहिआ बनवारी ॥ जलि थलि महीअलि गुपतो वरतै गुर सबदी देखि निहारी जीउ ॥ रहाउ ॥ मरत पइआल अकासु दिखाइओ गुरि सतिगुरि किरपा धारी जीउ ॥ सो ब्रहमु अजोनी है भी होनी घट भीतरि देखु मुरारी जीउ ॥२॥ जनम मरन कउ इहु जगु बपुड़ो इनि दूजै भगति विसारी जीउ ॥ सतिगुरु मिलै त गुरमति पाईऐ साकत बाजी हारी जीउ ॥३॥ सतिगुर बंधन तोड़ि निरारे बहुड़ि न गरभ मझारी जीउ ॥ नानक गिआन रतनु परगासिआ हरि मनि वसिआ निरंकारी जीउ ॥४॥८॥

अर्थ: सोरठि पातशाही पहली ।
हे प्रभू जी! तू हमें सब पदार्थ देने वाला है, दातें देने में तू कभी चूकता नहीं, हम तेरे (दर के) मंगते हैं। मैं तुझ से कौन सी चीज माँगू? कोई भी चीज सदा टिकी नहीं रहने वाली। (हाँ, तेरा नाम ही है जो सदा स्थिर रहने वाला है। इसलिए) हे हरी! मुझे अपना नाम दे, मैं तेरे नाम को प्यार करूँ।1।
परमात्मा हरेक शरीर में व्यापक है। पानी में, धरती में, धरती पर, आकाश में हर जगह मौजूद है पर छुपा हुआ है। (हे मन!) गुरू के शबद के माध्यम से उसे देख। रहाउ।
(हे भाई! जिस मनुष्य पर) गुरू ने सतिगुरू ने कृपा की उसको उसने धरती आकाश पाताल (सारा जगत ही परमात्मा के अस्तित्व से भरपूर) दिखा दिया। वह परमात्मा जूनियों में नहीं आता, अब भी मौजूद है, आगे भी मौजूद रहेगा, (हे भाई!) उस प्रभू को तू अपने दिल में बसता देख।2।
ये भाग्यहीन जगत जनम-मरण का चक्कर सहेड़े बैठा है क्योंकि इसने माया के मोह में पड़ कर परमात्मा की भक्ति भुला दी है। अगर सतिगुरू मिल जाए तो गुरू के उपदेश में चलने से (प्रभू की भक्ति) प्राप्त होती है, पर माया-ग्रसित जीव (भक्ति से टूट के मानस जन्म की) बाजी हार जाते हैं।3।
हे सतिगुरू! माया के बँधन तोड़ के जिन लोगों को तू माया से निर्लिप कर देता है, वह दुबारा जनम-मरन के चक्कर में नहीं पड़ता। हे नानक! (गुरू की कृपा से जिनके अंदर परमात्मा के) ज्ञान का रतन चमक पड़ता है, उनके मन में हरी निरंकार (स्वयं) आ बसता है।4।9।



Share On Whatsapp

Leave a comment


ਅੰਗ : 597
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਅਰਥ: ਸੋਰਠਿ ਪਹਿਲੀ ਪਾਤਿਸ਼ਾਹੀ।
ਹੇ ਮੇਰੇ ਪੂਰਨ ਸਮਝ ਅਤੇ ਸਖਾਵਤ ਵਾਲੇ ਮਾਨਣਹੀਯ ਦਾਤਾਰ ਮਾਲਕ, ਮੈਂ ਤੇਰਾ ਇਕ ਮੰਗਤਾ ਹਾਂ।
ਮੈਂ ਕੀ ਮੰਗਾ? ਕੋਈ ਭੀ ਅਸਥਿਰ ਨਹੀਂ ਰਹਿੰਦੀ। ਹੇ ਵਾਹਿਗੁਰੂ! ਮੈਨੂੰ ਆਪਣਾ ਪਿਆਰਾ ਨਾਮ ਬਖਸ਼।
ਫੂਲ-ਮਾਲਾ ਵਾਲਾ ਸਾਈਂ ਹਰ ਦਿਲ ਅੰਦਰ ਰਮ ਰਿਹਾ ਹੈ।
ਸਮੁੰਦਰ, ਧਰਤੀ ਤੇ ਅਸਮਾਨ ਵਿੱਚ ਉਹ ਲੁਕ ਕੇ ਵਿਆਪਕ ਹੋ ਰਿਹਾ ਹੈ। ਗੁਰਾਂ ਦੇ ਉਪਦੇਸ਼ ਦੁਆਰਾ ਉਸ ਦਾ ਦੀਦਾਰ ਦੇਖਿਆ ਜਾਂਦਾ ਹੈ। ਠਹਿਰਾਉ।
ਆਪਣੀ ਮਿਹਰ ਧਾਰ ਕੇ ਵਿਸ਼ਾਲ ਸੱਚੇ ਗੁਰਾਂ ਨੇ ਮੈਨੂੰ ਸਾਹਿਬ, ਮਾਤ ਲੋਕ, ਪਾਤਾਲ ਅਤੇ ਅਸਮਾਨ ਵਿੱਚ ਵਿਖਾਲ ਦਿੱਤਾ ਹੈ।
ਉਹ ਅਜਨਮਾ ਪ੍ਰਭੂ ਹੈ ਅਤੇ ਅੱਗੇ ਨੂੰ ਭੀ ਹੋਵੇਗਾ। ਆਪਣੇ ਦਿਲ ਅੰਦਰ ਤੂੰ ਉਸ ਹੰਕਾਰ ਦੇ ਵੈਰੀ ਨੂੰ ਤੱਕ।
ਇਹ ਨਾਂ-ਮੁਰਾਦ ਦੁਨੀਆਂ ਜੰਮਣ ਦੇ ਮਰਨ ਦੇ ਅਧੀਨ ਹੈ। ਦਵੈਤ-ਭਾਵ ਅੰਦਰ ਇਸ ਨੇ ਸਾਹਿਬ ਦੇ ਸਿਮਰਨ ਨੂੰ ਭੁਲਾ ਛੱਡਿਆ ਹੈ।
ਜਦ ਸੱਚੇ ਗੁਰੂ ਮਿਲ ਪੈਂਦੇ ਹਨ, ਤਦ ਗੁਰਾਂ ਦੀ ਸਿਆਣਪ ਪ੍ਰਾਪਤ ਹੋ ਜਾਂਦੀ ਹੈ। ਮਾਇਾਅ ਨੂੰ ਉਪਾਸ਼ਕ ਆਪਣੀ ਜੀਵਨ ਦੀ ਖੇਡ ਨੂੰ ਹਾਰ ਬਹਿੰਦਾ ਹੈ।
ਮੇਰੇ ਜੁੜ (ਫਾਹੇ) ਵੱਣ ਕੇ ਸੱਚੇ ਗੁਰਾਂ ਨੇ ਮੈਨੂੰ ਆਜਾਦ ਕਰ ਦਿੱਤਾ ਹੈ, ਸੋ ਮੈਂ ਮੁੜ ਕੇ ਮਾਤਾ ਦੇ ਪੇਟ ਵਿੱਚ ਨਹੀਂ ਪਵਾਂਗਾ।
ਮੇਰੇ ਅੰਦਰ, ਹੇ ਨਾਨਕ! ਬ੍ਰਹਮ ਵੀਚਾਰ ਦੇ ਹੀਰੇ ਦਾ ਚਾਨਣ ਹੈ ਅਤੇ ਸਰੂਪ-ਰਹਿਤ ਸੁਆਮੀ ਨੇ ਮੇਰੇ ਹਿਰਦੇ ਅੰਦਰ ਨਿਵਾਸ ਕਰ ਲਿਆ ਹੈ।



Share On Whatsapp

View All 3 Comments
SinderPal Singh janagal : sat shri akal ji
Parneet Kaur : Waheguru Ji🙏

ਅੰਗ : 740
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ – ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥



Share On Whatsapp

View All 2 Comments
Parneet Kaur : Waheguru Ji🙏
ਜਸਕਰਨ ਸਿੰਘ : ਵਾਹਿਗੁਰੂ ਜੀ



अंग : 740
सूही महला ५ ॥ गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥ साधसंगि जनम मरण निवारी ॥ अंम्रित कथा सुणि करन अधारी ॥२॥ काम क्रोध लोभ मोह तजारी ॥ द्रिड़ु नाम दानु इसनानु सुचारी ॥३॥ कहु नानक इहु ततु बीचारी ॥ राम नाम जपि पारि उतारी ॥४॥१२॥१८॥
अर्थ: हे भाई! गुरू के श़ब्द के द्वारा मैं अपने ह्रदय में परमात्मा का ध्यान धर्ता हूँ, और अपनी जिव्हा से परमात्मा (के नाम) का जाप जपता हूँ ॥१॥ हे भाई! गुरू की हस्ती मनुष्य जीवन का फल देने वाली है। मैं (गुरू के) दर्शन से सदके जाता हूँ। गुरू के कोमल चरणों को मैं अपने मन का जिंद का आसरा बनाता हूँ ॥१॥ रहाउ ॥ हे भाई! गुरू की संगत में (रह कर) मैं जन्म मरण का चक्र ख़त्म कर लिया है, और आतमिक जीवन देने वाली सिफ़त-सलाह कानों से सुन कर (इस को मैं अपने जीवन का) आसरा बना रहा हूँ ॥२॥ हे भाई! (गुरू की बरकत से) मैं काम क्रोध लोभ मोह (आदि) को त्याग दिया है। ह्रदय में प्रभू-नाम को पक्का कर के टिकाना, दूसरों की सेवा करनी, आचरन को पवित्र रखना – यह मैं अच्छी जीवन-मरयादा बना ली है ॥३॥ नानक जी कहते हैं – (हे भाई! तूँ भी) यह असलीयत अपने मन में वसा ले, और गुरू के द्वारा परमात्मा का नाम जप कर (अपने आप को संसार-समुँद्र से) पार निकाल ले ॥४॥१२॥१८॥



Share On Whatsapp

Leave a comment


ਅੰਗ : 626
ਸੋਰਠਿ ਮਹਲਾ ੫॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥



Share On Whatsapp

View All 4 Comments
Parneet Kaur : Waheguru Ji🙏
Dalbir Singh : 🙏🙏🌺🌸🌼ਹੇ ਅਕਾਲ ਪੁਰਖ ਵਾਹਿਗੁਰੂ ਸਾਹਿਬ ਜੀ ਸਰਬੱਤ ਦੇ ਭਲੇ ਦੀ ਅਰਦਾਸ ਜੀ🌼🌸🌺🙏🙏

अंग : 626
सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥
अर्थ: पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०।



Share On Whatsapp

Leave a comment




ਅੰਗ : 609
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।1। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।2। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।3। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।4।5।



Share On Whatsapp

Leave a Comment
ਜਸਕਰਨ ਸਿੰਘ : ਵਾਹਿਗੁਰੂ ਜੀ

अंग : 609
सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥
अर्थ: हे भाई ! मैं अपने गुरु से कुरबान जाता हूँ, (गुरु की कृपा के साथ) मेरे हृदय-घर में आनंद बना रहता है, इस लोक में भी आत्मिक अढ़ोलता का सुख मुझे प्राप्त हो गया है, और, परलोक में भी यह सुख टिकिआ रहने वाला है।रहाउ। हे भाई ! बड़ी किस्मत के साथ मुझे पूरा गुरु मिल गया है, मेरे मन में आत्मिक जीवन की सूझ पैदा हो गई है। अब मुझे अपने स्वामी का सहारा हो गया है, कोई उस स्वामी की बराबरी नहीं कर सकता।1। हे भाई ! जब से मैं गुरु की चरणी लगा हूँ, मुझे परमात्मा के नाम का सहारा हो गया है, कोई भय मुझे अब पोह नहीं सकता (मुझे निश्चय हो गया है कि जो) सिरजणहार सब के दिल की जानने वाला है वही मेरे सिर ऊपर रखवाला है।2। (हे भाई ! गुरु की कृपा के साथ मुझे यकीन बन गया है कि) जिस परमात्मा का दर्शन मनुष्य जन्म का फल देने वाला है, जिस परमात्मा की हस्ती मौत से रहित है, वह इस समय भी (मेरे सिर ऊपर) मौजूद है, और, सदा कायम रहने वाला है। वह भगवान अपनी प्रीति की अपने प्यार की दाति दे के अपने सेवकों को अपने गले लगा के रखता है।3। हे भाई ! मुझे नानक को पूरा गुरु मिल गया है, मेरे सारे दु:ख दूर हो गए हैं। वह गुरु बड़ी प्रशंसा वाला है, अचरज शोभा वाला है, उस की शरण आने से जिंदगी का मनोरथ प्राप्त हो जाता है।4।5।



Share On Whatsapp

Leave a comment


ਅੰਗ : 601
ਸੋਰਠਿ ਮਹਲਾ ੩ ॥*
*ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ। ਹੇ ਪ੍ਰਭੂ! ਜੇ ਤੂੰ ਮੈਥੋਂ ਇਕ ਪਲ-ਭਰ ਜਾਂ ਇਕ ਛਿਨ-ਭਰ ਵੀ ਵਿੱਸਰਦਾ ਹੈਂ, ਮੈਂ ਉਹ ਵਕਤ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ॥੧॥ ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ॥ ਰਹਾਉ ॥ ਹੇ ਭਾਈ! ਅਸੀਂ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਨ ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ। ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ, ਤੇ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਅੰਦਰ ਆ ਵੱਸਦਾ ਹੈ। ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ॥੨॥ ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ॥੩॥ ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ)। ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ ਜੀ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ* *ਹੈ, ਕੋਈ ਹੋਰ ਇਹ ਦਾਤ ਦੇਣ ਜੋਗਾ ਨਹੀਂ ਹੈ ॥੪॥੪॥



Share On Whatsapp

View All 2 Comments
LACHMAN SINGH : waheguruji meharkaroji
ਜਸਕਰਨ ਸਿੰਘ : ਵਾਹਿਗੁਰੂ ਜੀ




  ‹ Prev Page Next Page ›