ਅੰਗ : 589
ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥
ਅਰਥ: ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ 'ਨਾਮ' ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ)।੧।
wahe guru mehar kre ji
Waheguruji meharkaroji
Waheguru Ji🙏