ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਸਤੰਬਰ 2026

ਅੰਗ : 957
ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥
ਅਰਥ: (ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ। ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ। ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ।੧। ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤਿ੍ਰਸ਼ਨਾ ਮੁੱਕ ਜਾਏ ।ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ? ।੨।ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ । ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ ।ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ । ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ । ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ । (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ ।ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ ।੩।

Share On Whatsapp
Leave a Reply




"3" Comments
Leave Comment
  1. SinderPal Singh janagal

    Sat shari akal ji

  2. DhanDhanShriGuruRamDassJiMEHARkaroJi

  3. Waheguru Ji🙏