ਅਮ੍ਰਿਤ ਵੇਲੇ ਦਾ ਹੁਕਮਨਾਮਾ – 07 ਅਕਤੂਬਰ 2026

ਅੰਗ : 956
ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥
ਅਰਥ: ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ) , ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ। ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ।1। ਆਸਾ' ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ 'ਆਸਾ' ਤੋਂ ਨਹੀਂ ਬਚ ਸਕਦਾ। ਇਹ ਵਿਚਾਰੀ 'ਆਸਾ' ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ।2।

Share On Whatsapp
Leave a Reply

→

→


"3" Comments
Leave Comment
  1. ਜਸਕਰਨ ਸਿੰਘ

    ਵਾਹਿਗੁਰੂ ਜੀ

  2. Waheguru Ji🙏

  3. DhanDhanGuruRamDassjimeharkaroji