ਚੱਕ ਤਾਸ਼ ਵਾਲੀ ਗੱਦੀ
ਟਰਾਲੀ ਸਰਹਿੰਦ ਵੱਲ ਦੱਬੀ
ਜਾਂਦਾ ਕੇਸਰੀ ਰੁਮਾਲ ਵਾਲਾ ਕੂਕਾਂ ਮਾਰਦਾ।
ਬੁਲਟ ਮਾਰਦਾ ਪਟਾਕੇ
ਜਾਂਦੇ ਫਤਿਹਗੜ੍ਹ‌ ਸਹਿਬ ਕਾਕੇ
ਕੂਲ ਲਿੱਪਾਂ ਜਦੋਂ ਲੈਂਦੇ ਲਾਲਾ ਧਾਹਾਂ‌ ਮਾਰਦਾ।
ਠੰਡਾ ਬੁਰਜ਼ ਵੀ ਰੋਇਆ
ਥੋਡੇ ਭਾਣੇ ਮੇਲਾ ਹੋਇਆ
ਠੰਡੀ ਹਵਾ ਦਾ ਸੀ ਬੁੱਲਾ ਬੱਚਿਆਂ ਨੂੰ ਠਾਰਦਾ।
ਜੇ ਘਰੇਂ ਹੋਜੇ‌ ਕੋਈ ਮੌਤ
ਐਡਾ ਵੱਜਦਾ ਏ ਸ਼ੌਕ
ਸੁਰਤ ਹੁੰਦੀ ਨੀ ਗੁਆਂਡੀ ਪੱਗ ਨੂੰ ਸੁਆਰਦਾ।
ਸਾਨੂੰ ਆਉਣੀ ਕਦੋਂ‌ ਮੱਤ
ਚੱਕੀ ਸੜਕਾਂ ਤੇ ਅੱਤ
ਮੁੜ ਆਓ ਪੁੱਤੋ ਬਾਜਾਂ ਵਾਲਾ ਵਾਜਾਂ ਮਾਰਦਾ।
ਕਾਪੀ
✍️………..ਰਵੀ ਘੱਗਾ



Share On Whatsapp

Leave a Comment
Bahal singh sidhu Sidhu : Waheguru ji mehar karo