ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਇੰਝ ਕੀਤਾ ਸੀ ਸੰਗਤਾਂ ਨੂੰ ਨਿਹਾਲ

ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਸੱਤਵੇਂ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ 1656 ਈਸਵੀਂ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ.
ਆਪ ਗੁਰੂ ਨਾਨਕ ਜੀ ਦੁਆਰਾ ਚਲਾਏ ਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ।ਹਰਕ੍ਰਿਸ਼ਨ ਜੀ ਨੂੰ ਪੰਜ ਸਾਲ ਦੀ ਉਮਰ ਵਿਚ ਹੀ ਗੁਰਿਆਈ ਮਿਲੀ ਸੀ ਅਤੇ ਅੱਠ ਸਾਲ ਦੀ ਉਮਰ ਵਿਚ ਜੋਤੀ ਜੋਤ ਸਮਾ ਗਏ ਸਨ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਹਨਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿਚ ਕੋਈ ਬਾਧਾ ਨਹੀਂ ਹੈ।ਆਪ ਜੀ ਦੇ ਵੱਡੇ ਭਰਾ ਦਾ ਨਾਂ ਰਾਮਰਾਏ ਸੀ। ਜਦੋਂ ਔਰੰਗਜੇਬ ਨੇ ਗੁਰੂ ਹਰ ਰਾਇ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿਚ ਕਰਾਮਾਤਾਂ ਦਿਖਾਈਆਂ। ਬਾਅਦ ਵਿਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀ ਗਈ ਹੈ।ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇ ਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਪ੍ਰਕਾਰ ਰਾਮ ਰਾਏ ਨੇ ਆਪ ਜੀ ਦੀ ਵਿਰੋ ਧਤਾ ਜਾਰੀ ਰੱਖੀ। ਕੀਰਤਪੁਰ ਸਾਹਿਬ ਵਿਖੇ ਆਪ ਪਹਿਲਾਂ ਗੁਰੂਆਂ ਵਾਂਗ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ਼ ਦਿੰਦੇ। ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ।
ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ।ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂ ਸਾਹਿਬ ਨੇ ਦੀਵਾਨ ਨੂੰ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫ਼ੈਸਲਾ ਕੀਤਾ।


Share On Whatsapp

Leave a Reply




"1" Comment
Leave Comment
  1. Chandpreet Singh

    ਵਾਹਿਗੁਰੂ ਜੀ🙏

top