ਅੰਗ : 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
अंग : 656
रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥
अर्थ: राग सोरठि, घर १ में भगत कबीर जी की बाणी। अकाल पुरख एक है और सतिगुरू की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥
ਅੰਗ : 608
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਅਰਥ: ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।
ਅੰਗ : 609-610
ਸੋਰਠਿ ਮਹਲਾ ੫ ॥*
*ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ॥੧॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ॥ ਰਹਾਉ ॥ ਹੇ ਭਾਈ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ। ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ। ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ॥੨॥ (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ॥੩॥ ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ॥੪॥੫॥
अंग : 609
सोरठि महला ५ ॥*
*गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥
अर्थ: हे भाई! बड़ी किस्मत से मुझे पूरा गुरू मिल गया है, मेरे मन में आत्मिक जीवन की सूझ पैदा हो गई है। अब मुझे अपने मालिक का सहारा हो गया है, कोई उस मालिक की बराबरी नहीं कर सकता ॥१॥ हे भाई! मैं अपने गुरू से कुर्बान जाता हूँ, (गुरू की कृपा से) मेरे हृदय-घर में आनंद बना रहता है, इस लोग में भी आत्मिक अडोलता का सुख मुझे प्राप्त हो गया है, और, परलोक में भी यह सुख टिका रहने वाला है ॥ रहाउ ॥ हे भाई! (मुझे निश्चय हो गया है कि जो) सिरजनहार सब के दिल की जानने वाला है वही मेरे सिर पर राखा है। जब से मैं गुरू की चरणी लगा हूँ, मुझे परमात्मा के नाम का सहारा हो गया है। कोई भय मुझे अब छू नहीं सकता ॥२॥ (हे भाई! गुरू की कृपा से मुझे यकीन बन गया है कि) जिस परमात्मा का दर्शन मनुष्य जन्म का फल देने वाला है, जिस परमात्मा की हस्ती मौत से रहित है, वह इस पल भी (मेरे सिर पर) मौजूद है, और, सदा कायम रहने वाला है। वह प्रभू अपनी प्रीत की अपने प्यार की दात दे कर अपने सेवकों को अपने गले से लगा कर रखता है ॥३॥ वह गुरू बड़ी वडियाई वाला है, अश्रचर्ज शोभा वाला है, उस की श़रण पड़ने से जिंदगी का मनोरथ प्राप्त हो जाता है। हे भाई! मुझे नानक को पूरा गुरू मिल गया है, मेरे सभी दुख दूर हो गए हैं ॥४॥५॥
ਅੰਗ : 609
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।
अंग : 609
सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥
अर्थ: हे भाई! बड़ी किस्मत से मुझे पूरा गुरु मिल गया है, मेरे मन में आत्मिक जीवन की सूझ पैदा हो गयी है। अब मुझे अपने मालिक का सहारा हो गया है, कोई उस मालिक की बराबरी नहीं कर सकता।1। हे भाई! में अपने गुरु से कुर्बान जाता हूँ, (गुरु की कृपा से) मेरे हिर्दय-घर में आनंद बना रहता है, इस लोक में भी आत्मिक अडोलता का सुख मुझे प्राप्त हो गया है, और, परलोक में भी यह सुख सथिर रहने वाला है।रहाउ। हे भाई! जब से में गुरु की शरण आया हूँ, मुझे परमात्मा के नाम का सहारा हो गया है, कोई भय अब मुझे छु नहीं सकता (मुझे निश्चय हो गया है की जो) सिरजनहार सब के दिल की जानने वाला है वो ही मेरे सिर ऊपर रखवाला है।2। (हे भाई! गुरु की कृपा से मुझे विश्वास हो गया है कि) जिस परमात्मा का दर्शन मानव जनम को फल देने वाला है, जिस परमात्मा की हस्ती मौत से रहित है, वह उस वक्त भी (मेरे सर पर) मौजूद है, और, सदा कायम रहने वाला है। वह प्रभु अपनी प्रीति की अपने प्यार की दाति दे के अपने सेवकों को अपने गले से लगा लेता है।3। हे भाई! मुझे नानक को पूरा गुरु मिल गया है, मेरे सारे दुख दूर हो गए हैं। वह गुरु बड़ी महिमावाला है, आश्चर्य शोभा वाला है, उसकी शरण पड़ने से जिंदगी का उद्देश्य प्राप्त हो जाता है।4।5।
ਅੰਗ : 641-642
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ॥੧॥ ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ)। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ॥੩॥ ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ॥੪॥ ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ॥੫॥ ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੬॥ ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ॥੭॥ ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਨਾਨਕ ਜੀ ਆਖਦੇ ਹਨ – ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ॥੮॥ ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ ॥੧॥੩॥
अंग : 641-642
सोरठि महला ५ घरु २ असटपदीआ ੴ सतिगुर प्रसादि ॥ पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥
अर्थ: राग सोरठि, घर २ में गुरू अर्जन देव जी की आठ-बंदों वाली बाणी। अकाल पुरख एक है और सतिगुरू की कृपा द्वारा मिलता है। हे भाई! कोई मनुष्य वेद (आदि धर्म-पुस्तक को) पढ़ता है और विचारता है। कोई मनुष्य निवली कर्म करता है, कोई कुंडलनी नाडी रस्ते प्राण चाड़ता है। (परन्तु इन साधनों से कामादिक) पांचों से साथ ख़त्म नहीं हो सकता। (बल्कि) ओर अहंकार में (मनुष्य) बंध जाता है ॥१॥ हे भाई! मेरे देखते हुए लोग अनेकों ही (निश्चित धार्मिक) कर्म करते हैं, परन्तु इन तरीकों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालक-प्रभू के दर पर आ गिरा हूँ (और बेनती करता रहता हूँ-हे प्रभू! मुझे भलाई और बुराई की) परख करने वाली अकल दो ॥ रहाउ ॥ हे भाई! कोई मनुष्य चुपी साधे बैठा है, कोई कर-पाती बन गया है (बर्तनों के स्थान पर अपने हाथ ही वरतता है), कोई जंगल में नंगा घूमता है। कोई मनुष्य सभी तीर्थों का चक्र लगा रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़त्म नहीं होती ॥२॥ हे भाई! कोई मनुष्य अपनी मनो-कामना* *अनुसार तीर्थों पर जा वसा है, (मुक्ति के चाहवान अपने) सिर पर (श़िव जी वाला) आरा रखाता है (और, अपने आप को चिरा लेता है)। परन्तु अगर कोई मनुष्य (इस तरह के) लाखों प्रयास करे, इस तरह भी मन की (विकारों की) मैल नहीं लहती ॥३॥ हे भाई! कोई मनुष्य सोना, स्त्री, अच्छे घोड़े, अच्छे हाथी (और इस तरह के) कई प्रकारों के दान करने वाला है। कोई मनुष्य अन्न दान करता है, कपड़ा दान करता है, जमीन दान करता है। (इस तरह भी) परमात्मा के द्वार पर पहुंच नहीं सकता ॥४॥ हे भाई! कोई मनुष्य देव-पूजा में, देवतों को नमस्कार डंडउत करने में, छ: कर्मों को करने में मस्त रहता है। परन्तु वह भी (इन बनाए हुए धार्मिक कर्मों को करने कर के अपने आप को धर्मी जान कर) अहंकार से करते करते (माया के मोह के) बंधनों में फंसा रहता है। इस प्रकार भी परमात्मा को नहीं मिल सकता ॥५॥ जोग-मत में सिद्धों के प्रसिद्ध चौरासी आसण हैं। यह आसण कर कर के भी मनुष्य थक जाता है। उम्र तो लंबी कर लेता है, पर इस तरह परमात्मा से मिलाप नहीं बनता, बार बार जन्मों के चक्र में पड़ा रहता है ॥६॥ हे भाई! कई ऐसे हैं जो राज-हकूमत के रंग-तमाशे मानते हैं, राजों वाले ठाठ-बाठ बनाते हैं, लोगों पर हुक्म चलाते हैं, कोई उनका हुक्म मोड़ नहीं सकता। सुंदर स्त्री की सेज मानते हैं, (अपने शरीर पर) चंदन और अतर वरतते हैं। पर यह सब कुछ तो भयानक नर्क की तरफ ले जान वाला है ॥७॥ हे भाई! साध संगत में बैठ कर परमात्मा की सिफ़त-सलाह करनी-यह काम ओर सभी कामों से उत्तम है। परन्तु नानक जी कहते हैं – यह अवसर उस मनुष्य को ही मिलता है जिस के माथे पर पूर्वले किए कार्यों के संस्कारों अनुसार लेख लिखा होता है ॥८॥ हे भाई! तेरा सेवक तेरी सिफ़त-सालाह के रंग में मस्त रहता है। दीनों के दुख दूर करने वाला परमात्मा जिस मनुष्य पर दयावान होता है, उस का यह मन परमात्मा की सिफ़त-सलाह के रंग में रंगा रहता है। रहाउ दूसरा ॥१॥३॥
अंग : 614
सोरठि महला ५ ॥ मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥
अर्थ: हे भाई! (गुरु आतमिक तौर पर) मरे हुए मनुष्य के शरीर में नाम-जिन्द डाल देता है, (प्रभू से) विछुड़े हुए मनुष्य को लिया कर (प्रभू के साथ) मिला देता है। पशू (-स्वभाव मनुष्य) प्रेत (-स्वभाव मनुष्य) मुर्ख मनुष्य (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं ॥१॥ हे भाई! पूरे गुरु की आतमिक उच्चता बड़ी अश्रचर्ज है, उस का मुल्य नहीं बताया जा सकता ॥ रहाउ ॥ (हे भाई! जो मनुष्य गुरु की शरण आ पड़ता है, गुरु उस को नाम-जिन्द दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का टिकाना बना देता है। उस मनुष्य को अचानक मन-इच्छत फल प्राप्त हो जाते हैं उस के सारे कार्य पूरे हो जाते हैं ॥२॥ हे भाई! जो मनुष्य अपने गुरु के मन को पसंद आ जाते हैं, उन को इस लोग में सुख प्राप्त होता है, परलोक में भी वह सतिकारे जाते हैं, उन के जन्म मरण के चक्र खत्म हो जाते हैं। उन को कोई डर नहीं रहता (क्योंकि गुरू की कृपा द्वारा) उन के हृदय में परमात्मा का नाम आ वसता है ॥३॥ वह मनुष्य उठता बैठता हर समय परमात्मा की सिफ़त-सालाह के गीत गाता रहता है, उस के अंदरों प्रत्येक दुःख तकलीफ भटकना खत्म हो जाती है। नानक जी कहते हैं- जिस मनुष्य का मन गुरू के चरणों में जुड़ा रहता है, उस के सारे कार्य सफल हो जाते हैं ॥४॥१०॥२१॥
ਅੰਗ : 614
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥