ਅੰਗ : 673
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥
रामकली महला १ ॥ सुरति सबदु साखी मेरी सिंङी बाजै लोकु सुणे ॥ पतु झोली मंगण कै ताई भीखिआ नामु पड़े ॥१॥बाबा गोरखु जागै ॥ गोरखु सो जिनि गोइ उठाली करते बार न लागै ॥१॥ रहाउ॥पाणी प्राण पवणि बंधि राखे चंदु सूरजु मुखि दीए ॥ मरण जीवण कउ धरती दीनी एते गुण विसरे ॥२॥सिध साधिक अरु जोगी जंगम पीर पुरस बहुतेरे ॥ जे तिन मिला त कीरति आखा ता मनु सेव करे ॥३॥कागदु लूणु रहै घ्रित संगे पाणी कमलु रहै ॥ ऐसे भगत मिलहि जन नानक तिन जमु किआ करै ॥४॥४॥
अर्थ: (जो प्रभु सारे) जगत को सुनता है (भाव, सारे जगत की सदाअ सुनता है) उसके चरणों में तवज्जो जोड़नी मेरी सदाअ है, उसको अपने अंदर साक्षात देखना (उसके दर पर) मेरी सिंगी बज रही है। (उसके दर से भिक्षा) मांगने के लिए अपने आप को योग्य पात्र बनाना, (ये) मैंने (कंधे पर) झोली डाली हुई है, ता कि मुझे नाम-भिक्षा मिल जाए।1। हे जोगी! (मैं भी गोरख का चेला हूँ, पर मेरा) गोरख (सदा जीता-) जागता है। (मेरा) गोरख वह है जिसने सृष्टि पैदा की है, और पैदा करते हुए समय नहीं लगता।1। रहाउ। (जिस परमात्मा ने) पानी-पवन (आदि तत्वों) में (जीवों के) प्राण टिका के रख दिए हैं, सूर्य और चंद्रमा मुखी दीए बनाए हैं, बसने के लिए (जीवों को) धरती दी है (जीवों ने उसको भुला के उसके) इतने उपकार बिसार दिए हैं।2। जगत में अनेक जंगम-जोगी, पीर जोग-साधना में सिद्ध हुए जोगी और अन्य साधन करने वाले देखने में आते हैं, पर मैं तो यदि उन्हें मिलूँगा तो (उनसे मिलके) परमात्मा की महिमा ही करूँगा (मेरा जीवन-उद्देश्य यही है) मेरा मन प्रभु का नाम जपना ही करेगा।3। जैसे नमक घी में पड़ा गलता नहीं, जैसे कागज़ घी में रखा गलता नहीं, जैसे कमल फूल पानी में रहने से कुम्हलाता नहीं, इसी तरह, हे दास नानक! भक्त जन परमात्मा के चरणों में मिले रहते हैं, यम उनका कुछ बिगाड़ नहीं सकता।4।4।
ਅੰਗ : 877
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
धनासरी महला ५ ॥ जिह करणी होवहि सरमिंदा इहा कमानी रीति ॥ संत की निंदा साकत की पूजा ऐसी द्रिड़्ही बिपरीति ॥१॥ माइआ मोह भूलो अवरै हीत ॥ हरिचंदउरी बन हर पात रे इहै तुहारो बीत ॥१॥ रहाउ ॥ चंदन लेप होत देह कउ सुखु गरधभ भसम संगीति ॥ अम्रित संगि नाहि रुच आवत बिखै ठगउरी प्रीति ॥२॥ उतम संत भले संजोगी इसु जुग महि पवित पुनीत ॥ जात अकारथ जनमु पदारथ काच बादरै जीत ॥३॥ जनम जनम के किलविख दुख भागे गुरि गिआन अंजनु नेत्र दीत ॥ साधसंगि इन दुख ते निकसिओ नानक एक परीत ॥४॥९॥ {पन्ना 673}
अर्थ: हे भाई! माया के मोह (में फस के) तू गलत राह पर पड़ गया है, (परमात्मा को छोड़ के) और में प्यार डाल रहा है। तेरी अपनी विक्त तो इतनी ही है जितनी जंगल के हरे पक्तों की, जितनी आकाश में दिख रही हरीचंद की नगरी की।1। रहाउ।
हे भाई! जिन कामों से तू (परमात्मा की दरगाह में) शर्मिंदा होगा उन कामों को ही तू किए जा रहा है। तू संत जनों की निंदा करता रहता है, और, परमात्मा के साथ टूटे हुए मनुष्यों का आदर-सत्कार करता रहता है। तूने आश्चर्यजनक उल्टी मति ग्रहण की हुई है।1।
हे भाई! गधा मिट्टी में (लेटने से) खुद को सुखी समझता है, चाहे उसके शरीर पर चंदन का लेप करते रहें (यही हाल तेरा है) आत्मिक जीवन देने वाले नाम-जल से तेरा प्यार नहीं बनता। तू विषियों की ठॅग-बूटी से ही प्यार करता है।2।
हे भाई! ऊँचे जीवन वाले संत जो इस संसार (के विकारों) में भी पवित्र ही रहते हैं, भले संजोगों से ही मिलते हैं। (उनकी संगति से वंचित रह के) तेरा कीमती मानस जन्म व्यर्थ जा रहा है, काँच के बदले में जीता जा रहा है।3।
हे नानक! (कह– हे भाई!) जिस मनुष्य की आँखों में गुरू ने आत्मिक सूझ वाला सुरमा डाल दिया, उसके अनेकों जन्मों के किए पाप दूर हो गए। संगति में टिक के वह मनुष्य इन दुखों-पापों से बच निकला, उसने एक परमात्मा के साथ प्यार डाल लिया।4।9।
ਅੰਗ : 673
ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹ੍ਹੀ ਬਿਪਰੀਤਿ ॥੧॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥ {ਪੰਨਾ 673}
ਅਰਥ: ਹੇ ਭਾਈ! ਜਿਨ੍ਹੀਂ ਕੰਮੀਂ ਤੂੰ (ਪਰਮਾਤਮਾ ਦੀ ਦਰਗਾਹ ਵਿਚ) ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ। ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ। ਤੂੰ ਅਸਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ।੧।
ਹੇ ਭਾਈ! ਖੋਤਾ ਮਿੱਟੀ ਵਿਚ ਹੀ (ਲੇਟਣ ਨਾਲ) ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ (ਇਹੀ ਹਾਲ ਤੇਰਾ ਹੈ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ। ਤੂੰ ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈਂ।੨।
ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ (ਦੇ ਵਿਕਾਰਾਂ) ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ। (ਉਹਨਾਂ ਦੀ ਸੰਗਤਿ ਤੋਂ ਵਾਂਜਿਆਂ ਰਹਿ ਕੇ) ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ।੩।
ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ। ਸੰਗਤਿ ਵਿਚ ਟਿਕ ਕੇ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ।੪।੯।
गोंड महला ५ ॥ नामु निरंजनु नीरि नराइण ॥ रसना सिमरत पाप बिलाइण ॥१॥ रहाउ॥ नाराइण सभ माहि निवास ॥ नाराइण घटि घटि परगास ॥ नाराइण कहते नरकि न जाहि ॥ नाराइण सेवि सगल फल पाहि ॥१॥ नाराइण मन माहि अधार ॥ नाराइण बोहिथ संसार ॥ नाराइण कहत जमु भागि पलाइण ॥ नाराइण दंत भाने डाइण ॥२॥ नाराइण सद सद बखसिंद ॥ नाराइण कीने सूख अनंद ॥ नाराइण प्रगट कीनो परताप ॥ नाराइण संत को माई बाप ॥३॥ नाराइण साधसंगि नराइण ॥ बारं बार नराइण गाइण ॥ बसतु अगोचर गुर मिलि लही ॥ नाराइण ओट नानक दास गही ॥४॥१७॥१९॥
अर्थ: हे भाई! नारायण का नाम माया की कालिख से बचाने वाला (है, इसको अपने हृदय में) सींच। (ये नाम) जीभ से जपते हुए (सारे) पाप दूर हो जाते हैं।1। रहाउ। हे भाई! सब जीवों में नारायण का निवास है, हरेक शरीर में नारायण (की ज्योति) का ही प्रकाश है। नारायण (का नाम) जपने वाले जीव नर्क में नहीं पड़ते। नारायण की भक्ति करके सारे फल प्राप्त कर लेते हैं।1। हे भाई! नारायण (के नाम) को (अपने) मन में आसरा बना ले, नारायण (का नाम) संसार-समुंदर में पार लंघाने के लिए जहाज है। नारायण का नाम जपने से जम भाग के परे चला जाता है। नारायण (का नाम माया रूपी) डायन के दाँत तोड़ देता है।2। हे भाई! नारायण सदा ही बख्शनहार है। नारायण (अपने सेवकों के दिल में) सुख-आनंद पैदा करता है, (उनके अंदर अपना) तेज-प्रताप प्रकट करता है। हे भाई! नारायण अपने सेवकों-संतों का माता-पिता (जैसे रखवाला) है।3। हे भाई! जो मनुष्य साधु-संगत में टिक के सदा नारायण का नाम जपते हैं, बार-बार उसकी महिमा के गीत गाते हैं, वे मनुष्य गुरु को मिल के (वह मिलाप-रूपी कीमती) वस्तु पा लेते हैं जो इन इन्द्रियों की पहुँच से परे है। हे नानक! नारायण के दास सदा नारायण का आसरा लिए रखते हैं।4।17।19।
ਅੰਗ : 867
ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥
ਅਰਥ: ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ। (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ। ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ। ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ। ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ। ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ। ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ। ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ।੪।੧੭।੧੯।
बिलावलु महला ५ ॥ ऐसे काहे भूलि परे ॥ करहि करावहि मूकरि पावहि पेखत सुनत सदा संगि हरे ॥१॥ रहाउ ॥ काच बिहाझन कंचन छाडन बैरी संगि हेतु साजन तिआगि खरे ॥ होवनु कउरा अनहोवनु मीठा बिखिआ महि लपटाइ जरे ॥१॥ अंध कूप महि परिओ परानी भरम गुबार मोह बंधि परे ॥ कहु नानक प्रभ होत दइआरा गुरु भेटै काढै बाह फरे ॥२॥१०॥९६॥
ਅੰਗ : 823
ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥
ਅਰਥ: (ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ-(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (-ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ। ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ ਜੀ! ਆਖੋ-ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ।੨।੧੦।੯੬।
रागु सोरठि महला ५ ॥ दह दिस छत्र मेघ घटा घट दामनि चमकि डराइओ ॥ सेज इकेली नीद नहु नैनह पिरु परदेसि सिधाइओ ॥१॥ हुणि नही संदेसरो माइओ ॥ एक कोसरो सिधि करत लालु तब चतुर पातरो आइओ ॥ रहाउ ॥ किउ बिसरै इहु लालु पिआरो सरब गुणा सुखदाइओ ॥ मंदरि चरि कै पंथु निहारउ नैन नीरि भरि आइओ ॥२॥ हउ हउ भीति भइओ है बीचो सुनत देसि निकटाइओ ॥ भांभीरी के पात परदो बिनु पेखे दूराइओ ॥३॥ भइओ किरपालु सरब को ठाकुरु सगरो दूखु मिटाइओ ॥ कहु नानक हउमै भीति गुरि खोई तउ दइआरु बीठलो पाइओ ॥४॥ सभु रहिओ अंदेसरो माइओ ॥ जो चाहत सो गुरू मिलाइओ ॥ सरब गुना निधि राइओ ॥ रहाउ दूजा ॥११॥६१॥
अर्थ: (जब) बादलों की घन घोर घटाएं दसों दिशाओं में (पसरी होती हैं), बिजली चमक-चमक के डराती है, (जिस स्त्री का) पति परदेस गया होता है, (उसकी) सेज (पति के बिना) सूनी होती है, (उसकी) आँखों में नींद नहीं आती।1। (पति से विछुड़ के घबराई हुई वह कहती है–) हे माँ! अब तो (पति की ओर से) कोई संदेशा भी नहीं आता। (पहले जब कभी घर से जा के पति) एक कोस रास्ता ही तय करता था तब (उसकी) चार चिठियां आ जाती थीं। रहाउ। हे माँ! मुझे भी ये सुंदर प्यारा लाल (प्रभू) कैसे भूल सकता है? ये तो सारे गुणों का मालिक है, सारे सुख देने वाला है। मैं भी (विछुड़ी नारी की तरह) कोठे के ऊपर चढ़ के (पति का) राह ताकती हूँ, (मेरी भी) आँखें (वैराग-) नीर से भर आती हैं।2। हे माँ! मैं सुनती तो ये हूँ, कि (वह पति प्रभू) मेरे हृदय देस में मेरे नजदीक ही बसता है, पर (मेरे और उसके) बीच में मेरी अहंकार की दीवार खड़ी हो गई है, (कहते हैं) भंभीरी के पंखों की तरह (बड़ा बारीक) पर्दा (मेरे और उस पति के बीच में), पर उसके दर्शन किए बिना वह कहीं दूर प्रतीत होता है।3। हे माँ! जिस सौभाग्यवती पर सब जीवों का मालिक दयावान होता है, उसका वह सारा (विछोड़े का) दुख दूर कर देता है। हे नानक! कह– जब गुरू ने (जीव स्त्री के अंदर से) अहंकार की दीवार गिरा दी, तब उसने माया-रहित दयालु (प्रभू-पति) को (अपने अंदर ही) पा लिया।4। हे माँ! प्रभू-पातशाह सारे गुणों का खजाना है। जिस जीव-स्त्री को गुरू ने वह मिला दिया, जिसकी उसे चाहत थी, उसकी सारी चिंता-फिक्र खत्म हो जाती है। रहाउ दूजा।11।61।
ਅੰਗ : 624
ਰਾਗੁ ਸੋਰਠਿ ਮਹਲਾ ੫ ॥ ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥ ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥ ਹੁਣਿ ਨਹੀ ਸੰਦੇਸਰੋ ਮਾਇਓ ॥ ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥ ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥ ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥ ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥ ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥ ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥ ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥ ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੂ ਮਿਲਾਇਓ ॥ ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥
ਅਰਥ: (ਜਦੋਂ) ਬੱਦਲਾਂ ਦੀਆਂ ਘਟਾਂ ਹੀ ਘਟਾਂ ਛਤਰੀ ਵਾਂਗ ਦਸੀਂ ਪਾਸੀਂ (ਪਸਰੀਆਂ ਹੁੰਦੀਆਂ ਹਨ) , ਬਿਜਲੀ ਚਮਕ ਚਮਕ ਕੇ ਡਰਾਂਦੀ ਹੈ, (ਜਿਸ ਇਸਤ੍ਰੀ ਦਾ) ਪਤੀ ਪਰਦੇਸ ਵਿਚ ਗਿਆ ਹੁੰਦਾ ਹੈ, (ਉਸ ਦੀ) ਸੇਜ (ਪਤੀ ਤੋਂ ਬਿਨਾ) ਸੁੰਞੀ ਹੁੰਦੀ ਹੈ, (ਉਸ ਦੀਆਂ) ਅੱਖਾਂ ਵਿਚ ਨੀਂਦ ਨਹੀਂ ਆਉਂਦੀ।੧।
(ਪਤੀ ਤੋਂ ਵਿਛੁੜ ਕੇ ਘਬਰਾਈ ਹੋਈ ਉਹ ਆਖਦੀ ਹੈ-) ਹੇ ਮਾਂ! ਹੁਣ ਤਾਂ (ਪਤੀ ਵਲੋਂ) ਕੋਈ ਸਨੇਹਾ ਭੀ ਨਹੀਂ ਆਉਂਦਾ। (ਪਹਿਲਾਂ ਜਦੋਂ ਕਦੇ ਘਰੋਂ ਜਾ ਕੇ ਪਤੀ) ਇਕ ਕੋਹ ਪੈਂਡਾ ਹੀ ਕਰਦਾ ਸੀ ਤਦੋਂ (ਉਸ ਦੀਆਂ) ਚਾਰ ਚਿੱਠੀਆਂ ਆ ਜਾਂਦੀਆਂ ਸਨ।ਰਹਾਉ। ਹੇ ਮਾਂ! ਮੈਨੂੰ ਭੀ ਇਹ ਸੋਹਣਾ ਪਿਆਰਾ ਲਾਲ (ਪ੍ਰਭੂ) ਕਿਵੇਂ ਭੁੱਲ ਸਕਦਾ ਹੈ? ਇਹ ਤਾਂ ਸਾਰੇ ਗੁਣਾਂ ਦਾ ਮਾਲਕ ਹੈ, ਸਾਰੇ ਸੁਖ ਦੇਣ ਵਾਲਾ ਹੈ। ਮੈਂ ਭੀ (ਵਿਛੁੜੀ ਨਾਰ ਵਾਂਗ) ਕੋਠੇ ਉੱਤੇ ਚੜ੍ਹ ਕੇ (ਪਤੀ ਦਾ) ਰਾਹ ਤੱਕਦੀ ਹਾਂ, (ਮੇਰੀਆਂ ਭੀ) ਅੱਖਾਂ (ਵੈਰਾਗ-) ਨੀਰ ਨਾਲ ਭਰ ਆਈਆਂ ਹਨ।੨। ਹੇ ਮਾਂ! ਮੈਂ ਸੁਣਦੀ ਤਾਂ ਇਹ ਹਾਂ, ਕਿ (ਉਹ ਪਤੀ ਪ੍ਰਭੂ) ਮੇਰੇ ਹਿਰਦੇ-ਦੇਸ ਵਿਚ ਮੇਰੇ ਨੇੜੇ ਹੀ ਵੱਸਦਾ ਹੈ, ਪਰ (ਮੇਰੇ ਤੇ ਉਸ ਦੇ) ਵਿਚਕਾਰ ਮੇਰੀ ਹਉਮੈ ਦੀ ਕੰਧ ਖੜੀ ਹੋ ਗਈ ਹੈ, (ਕਹਿੰਦੇ ਹਨ) ਭੰਭੀਰੀ ਦੇ ਖੰਭ ਵਾਂਗ (ਬੜਾ ਬਰੀਕ) ਪਰਦਾ (ਮੇਰੇ ਤੇ ਉਸ ਪਤੀ ਦੇ ਵਿਚਕਾਰ ਹੈ) , ਪਰ ਉਸ ਦਾ ਦਰਸ਼ਨ ਕਰਨ ਤੋਂ ਬਿਨਾ ਉਹ ਕਿਤੇ ਦੂਰ ਵੱਸਦਾ ਜਾਪਦਾ ਹੈ।੩। ਹੇ ਮਾਂ! ਜਿਸ ਸੁਭਾਗਣ ਉਤੇ ਸਭ ਜੀਵਾਂ ਦਾ ਮਾਲਕ ਦਇਆਵਾਨ ਹੁੰਦਾ ਹੈ, ਉਸ ਦਾ ਉਹ ਸਾਰਾ (ਵਿਛੋੜੇ ਦਾ) ਦੁੱਖ ਦੂਰ ਕਰ ਦੇਂਦਾ ਹੈ। ਹੇ ਨਾਨਕ! ਆਖ-ਜਦੋਂ ਗੁਰੂ ਨੇ (ਜੀਵ-ਇਸਤ੍ਰੀ ਦੇ ਅੰਦਰੋਂ) ਹਉਮੈ ਦੀ ਕੰਧ ਢਾਹ ਦਿੱਤੀ, ਤਦੋਂ ਉਸ ਨੇ ਮਾਇਆ-ਰਹਿਤ ਦਇਆਲ (ਪ੍ਰਭੂ-ਪਤੀ) ਨੂੰ (ਆਪਣੇ ਅੰਦਰ ਹੀ) ਲੱਭ ਲਿਆ।੪। ਹੇ ਮਾਂ! ਪ੍ਰਭੂ-ਪਾਤਿਸ਼ਾਹ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ ਉਹ ਮਿਲਾ ਦਿੱਤਾ, ਜਿਸ ਦੀ ਉਸ ਨੂੰ ਤਾਂਘ ਲੱਗ ਰਹੀ ਸੀ, ਉਸ ਦਾ ਸਾਰਾ ਚਿੰਤਾ-ਫ਼ਿਕਰ ਮੁੱਕ ਜਾਂਦਾ ਹੈ।ਰਹਾਉ ਦੂਜਾ।੧੧।੬੧।
बिहागड़ा महला ५ ॥ खोजत संत फिरहि प्रभ प्राण अधारे राम ॥ ताणु तनु खीन भइआ बिनु मिलत पिआरे राम ॥ प्रभ मिलहु पिआरे मइआ धारे करि दइआ लड़ि लाइ लीजीऐ ॥ देहि नामु अपना जपउ सुआमी हरि दरस पेखे जीजीऐ ॥ समरथ पूरन सदा निहचल ऊच अगम अपारे ॥ बिनवंति नानक धारि किरपा मिलहु प्रान पिआरे ॥१॥
संत जन जीवन के सहारे परमात्मा को (सदा) खोजते रहते हैं, प्यारे प्रभु को मिलने के बिना उनका शरीर कमजोर हो जाता है उनका शारीरिक बल कम हो जाता है। हे प्यारे प्रभु! कृपा कर के मुझे मिल, दया करके मुझे अपने लड़ लगा ले। हे मेरे स्वामी! मुझे अपना नाम देह, मैं (तेरे नाम का सदा) जपता रहूँ, तेरा दर्शन कर के मेरे अंदर आत्मिक जीवन पैदा हो जाता है। सब ताकतों के मालिक! हे सर्ब व्यापक! हे सदा अटल रहने वाले! हे सब से ऊँचे! हे अपहुंच! हे बयंत! (गुरू नानक जी कहते हैं) नानक विनती करता है की हे जीवन से प्यारे, कृपा कर के मुझे आ मिल! ॥१॥
ਅੰਗ : 545
ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥
ਅਰਥ: ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ( ਗੁਰੂ ਨਾਨਕ ਜੀ ਕਹਿੰਦੇ ਹਨ) ਨਾਨਕ ਬੇਨਤੀ ਕਰਦਾ ਹੈ ਕਿ ਹੇ ਜਿੰਦ ਤੋਂ ਪਿਆਰੇ, ਮੇਹਰ ਕਰ ਕੇ ਮੈਨੂੰ ਆ ਮਿਲ! ॥੧॥
सलोकु मः ३ ॥ परथाइ साखी महा पुरख बोलदे साझी सगल जहानै ॥ गुरमुखि होइ सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ जिन कउ मन की परतीति नाही नानक से किआ कथहि गिआनै ॥१॥ मः ३ ॥ गुरमुखि चितु न लाइओ अंति दुखु पहुता आइ ॥ अंदरहु बाहरहु अंधिआं सुधि न काई पाइ ॥ पंडित तिन की बरकती सभु जगतु खाइ जो रते हरि नाइ ॥ जिन गुर कै सबदि सलाहिआ हरि सिउ रहे समाइ ॥ पंडित दूजै भाइ बरकति न होवई ना धनु पलै पाइ ॥ पड़ि थके संतोखु न आइओ अनदिनु जलत विहाइ ॥ कूक पूकार न चुकई ना संसा विचहु जाइ ॥ नानक नाम विहूणिआ मुहि कालै उठि जाइ ॥२॥ पउड़ी ॥ हरि सजण मेलि पिआरे मिलि पंथु दसाई ॥ जो हरि दसे मितु तिसु हउ बलि जाई ॥ गुण साझी तिन सिउ करी हरि नामु धिआई ॥ हरि सेवी पिआरा नित सेवि हरि सुखु पाई ॥ बलिहारी सतिगुर तिसु जिनि सोझी पाई ॥१२॥
अर्थ: महा पुरुख किसी के सम्बन्ध में शिक्षा का बचन बोलते है (पर वेह शिक्षा) सार संसार के लिए बराबर होती हा, जो मनुख सतगुरु के सन्मुख होता है, वह (सुन के) प्रभु का डर (हिरदय में धारण) करता है, और अपने आप की खोह करता है। सतगुरु की कृपा से वह संसार में रहता हुआ माया से दूर रहता है, तो उसका मन अपने आप में रहता है (बहार भटकने से हट जाता है)। हे नानक! जिनका मन पसीजा नहीं, उनको ज्ञान की बातें करने का कोई लाभ नहीं होता।१। हे पंडित! जिन मनुष्यों ने सतिगुरू के सन्मुख हो के (हरी में) मन नहीं जोड़ा, उन्हें आखिर दुख ही होता है। उन अंदर व बाहर के अंधों को कोई समझ नहीं आती। (पर) हे पंडित! जो मनुष्य हरी के नाम में रंगे हुए हैं, जिन्होंने सतिगुरू के शबद के द्वारा सिफत सालाह की है और हरी में लीन हैं, उनकी कमाई की बरकति सारा संसार खाता है। हे पण्डित! माया के मोह में (फसे रहने से) बरकति नहीं हो सकती (आत्मिक जीवन फलता-फूलता नहीं) और ना ही नाम-धन मिलता है; पढ़-पढ़ के थक जाते हैं, पर संतोष नहीं आता और हर वक्त (उम्र) जलते हुए गुजरती है; उनकी गिला-गुजारिश खत्म नहीं होती और मन में से चिंता नहीं जाती। हे नानक! नाम से वंचित रहने के कारण मनुष्य काला मुँह ले के ही (संसार से) उठ जाता है।2। हे प्यारे हरी! मुझे गुरमुख मिला, जिनको मिल के मैं तेरा राह पूछूँ। जो मनुष्य मुझे हरी मित्र (की खबर) बताए, मैं उससे सदके हूँ। उनके साथ मैं गुणों की सांझ डालूँ और हरी का नाम सिमरूँ। मैं सदा प्यारे हरी को सिमरूँ और सिमर के सुख लूँ। मैं सदके हूँ उस सतिगुरू से जिसने (परमात्मा की) समझ बख्शी है।12।