ਅੰਗ : 682
*ਧਨਾਸਰੀ ਮਹਲਾ ੫ ॥*
*ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥*
ਅਰਥ: ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ॥ ਰਹਾਉ ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ ਜੀ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥*
ਪ੍ਰਸੰਗ:
ਗੁਰੂ ਅੰਗਦ ਦੇਵ ਜੀ (ਸਿੱਖ ਧਰਮ ਦੇ ਦੂਜੇ ਗੁਰੂ) ਦੇ ਜ਼ਮਾਨੇ ਵਿੱਚ, ਬਾਬਾ ਅਮਰ ਦਾਸ ਜੀ ਇੱਕ ਸਮਰਪਿਤ ਸਿੱਖ ਸਨ। ਉਹ 72 ਸਾਲ ਦੀ ਉਮਰ ਵਿਚ ਗੁਰੂ ਅੰਗਦ ਦੇਵ ਜੀ ਦੇ ਚਰਨਾ ਵਿਚ ਆਏ ਅਤੇ ਆਪਣੀ ਉਮਰ ਦੇ ਬਾਵਜੂਦ ਉੱਚੀ ਸ਼ਰਧਾ ਅਤੇ ਨਿਮਰਤਾ ਨਾਲ ਸੇਵਾ ਕਰਨੀ ਸ਼ੁਰੂ ਕਰ ਦਿੱਤੀ।
ਹਰ ਰੋਜ਼ ਦੀ ਸੇਵਾ
ਬਾਬਾ ਅਮਰ ਦਾਸ ਜੀ ਹਰ ਰੋਜ਼ ਅੰਮ੍ਰਿਤ ਵੇਲੇ (ਸਵੇਰੇ 2-3 ਵਜੇ) ਉੱਠ ਕੇ, ਬਿਆਸ ਨਦੀ ਤੋਂ ਗੰਗਾ ਜਲ ਲਿਆਉਂਦੇ, ਤਾਂ ਜੋ ਗੁਰੂ ਅੰਗਦ ਦੇਵ ਜੀ ਦੇ ਇਸ਼ਨਾਨ ਲਈ ਪਾਣੀ ਮਿਲ ਸਕੇ। ਉਹ ਕਈ ਮੀਲ ਪੈਦਲ ਚਲਦੇ, ਕਦੇ ਵੀ ਕੋਈ ਸ਼ਿਕਾਇਤ ਨਹੀਂ ਕਰਦੇ। ਇਹ ਉਹਨਾਂ ਦੀ ਨਿਰੰਤਰ ਸੇਵਾ, ਸਮਰਪਣ ਅਤੇ ਭਗਤੀ ਦਾ ਉਤਮ ਉਦਾਹਰਨ ਸੀ।
ਇੱਕ ਪਰਖ ਦੀ ਘੜੀ
ਇਕ ਦਿਨ, ਗੁਰੂ ਅੰਗਦ ਦੇਵ ਜੀ ਦੇ ਕੁਝ ਪਰਿਵਾਰਕ ਲੋਕ, ਖਾਸ ਕਰਕੇ ਗੁਰੂ ਜੀ ਦੇ ਪੁੱਤਰ ਦਾਤੂ, ਇਹ ਸੋਚਣ ਲੱਗੇ ਕਿ ਗੁਰੂ ਗੱਦੀ ਉਨ੍ਹਾਂ ਨੂੰ ਮਿਲਣੀ ਚਾਹੀਦੀ ਹੈ, ਨਾ ਕਿ ਬਾਬਾ ਅਮਰ ਦਾਸ ਨੂੰ। ਉਹਨਾਂ ਨੇ ਕਿਹਾ,
“ਇਹ ਬੁੱਢਾ ਮਨੁੱਖ (ਅਮਰ ਦਾਸ) ਸਿਰਫ਼ ਸੇਵਾ ਕਰਦਾ ਹੈ, ਪਰ ਗੁਰੂ ਗੱਦੀ ਪਰਿਵਾਰ ਵਿੱਚ ਰਹਿਣੀ ਚਾਹੀਦੀ ਹੈ।”
ਗੁਰੂ ਅੰਗਦ ਦੇਵ ਜੀ ਦਾ ਫੈਸਲਾ
ਗੁਰੂ ਅੰਗਦ ਦੇਵ ਜੀ ਨੇ ਸੋਚਿਆ ਕਿ ਗੁਰੂ ਗੱਦੀ ਉਸੇ ਨੂੰ ਮਿਲਣੀ ਚਾਹੀਦੀ ਹੈ, ਜੋ ਸੱਚੀ ਸੇਵਾ ਕਰਦਾ ਹੈ ਅਤੇ ਜਿਸ ਵਿੱਚ ਅੰਕੁਰੀ ਭਗਤੀ ਹੈ।
ਉਨ੍ਹਾਂ ਨੇ ਇੱਕ ਦਿਨ ਬਾਬਾ ਅਮਰ ਦਾਸ ਜੀ ਨੂੰ ਆਖਿਆ:
“ਸੱਚੀ ਸੇਵਾ ਵਾਲੇ ਨੂੰ ਹੀ ਗੁਰੂ ਗੱਦੀ ਮਿਲਣੀ ਚਾਹੀਦੀ ਹੈ। ਤੂੰ ਆਪਣੇ ਆਪ ਨੂੰ ਕਿਵੇਂ ਪੂਰਾ ਸਮਰਪਿਤ ਕਰ ਸਕਦਾ ਹੈ?”
ਬਾਬਾ ਅਮਰ ਦਾਸ ਜੀ ਨੇ ਨਿਮਰਤਾ ਨਾਲ ਉੱਤਰ ਦਿੱਤਾ:
“ਜੇਕਰ ਮੇਰਾ ਮਾਸ ਹੱਡੀਆਂ ਵਿੱਚੋਂ ਨਿਕਲ ਜਾਵੇ, ਅਤੇ ਮੈਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਤੇਰੇ ਚਰਨਾ ਵਿੱਚ ਰੱਖ ਦਿਆਂ, ਤਾਂ ਹੀ ਮੈਂ ਯੋਗ ਹਾਂ।”
ਗੁਰੂ ਗੱਦੀ ਦੀ ਪੀੜ੍ਹੀ ਮਿਲਣੀ
ਗੁਰੂ ਅੰਗਦ ਦੇਵ ਜੀ ਨੇ ਇਹ ਸ਼ਬਦ ਸੁਣਕੇ, ਗੁਰੂ ਅਮਰ ਦਾਸ ਜੀ ਨੂੰ ਗੁਰੂ ਗੱਦੀ (ਸਿੱਖ ਧਰਮ ਦਾ ਤੀਜਾ ਗੁਰੂ) ਦਿਤੀ।
ਉਨ੍ਹਾਂ ਨੇ ਆਖਿਆ:
“ਅਜ ਤੋਂ ਤੂੰ ਸਿੱਖ ਧਰਮ ਦਾ ਤੀਜਾ ਗੁਰੂ ਹੈ। ਤੂੰ ਆਪਣੇ ਸ਼ਬਦਾਂ ਤੇ ਕਾਇਮ ਰਹੀਂ।”
ਵਿਰੋਧ ਤੇ ਪਰਖ
ਜਦ ਗੁਰੂ ਅਮਰ ਦਾਸ ਜੀ ਗੁਰੂ ਬਣੇ, ਗੁਰੂ ਅੰਗਦ ਦੇਵ ਜੀ ਦੇ ਪੁੱਤਰ ਦਾਤੂ ਬਹੁਤ ਨਾਰਾਜ਼ ਹੋਏ।
ਉਹ ਇੱਕ ਦਿਨ ਗੋਇੰਦਵਾਲ ਆਏ, ਜਿੱਥੇ ਗੁਰੂ ਅਮਰ ਦਾਸ ਜੀ ਰਹਿੰਦੇ ਸਨ।
ਉਹ ਗੁਰੂ ਜੀ ਦੇ ਕੋਲ ਆਏ, ਉਨ੍ਹਾਂ ਨੂੰ ਲੱਤ ਮਾਰੀ ਅਤੇ ਆਖਿਆ:
“ਇਹ ਗੱਦੀ ਮੇਰੀ ਸੀ, ਤੂੰ ਇੱਕ ਆਮ ਮਨੁੱਖ ਹੈ।”
ਗੁਰੂ ਅਮਰ ਦਾਸ ਜੀ ਦੀ ਨਿਮਰਤਾ
ਪਰ ਗੁਰੂ ਅਮਰ ਦਾਸ ਜੀ ਨੇ ਉਨ੍ਹਾਂ ਨੂੰ ਗੁੱਸਾ ਕਰਦੇ ਵੇਖ ਕੇ ਬਿਲਕੁਲ ਵੀ ਤਕਰਾਰ ਨਹੀਂ ਕੀਤੀ।
ਉਨ੍ਹਾਂ ਨੇ ਨਿਮਰਤਾ ਨਾਲ ਆਖਿਆ:
“ਮੇਰੇ ਬੁੱਢੇ ਸਰੀਰ ਨੇ ਤੇਰੀ ਲੱਤ ਨੂੰ ਚੋਟ ਮਾਰ ਦਿੱਤੀ। ਮੈਨੂੰ ਅਫ਼ਸੋਸ ਹੈ ਕਿ ਮੇਰੇ ਹੱਡੀਆਂ ਨੇ ਤੈਨੂੰ ਦਰਦ ਦਿੱਤਾ।”
ਇਹ ਗੱਲ ਸੁਣਕੇ, ਦਾਤੂ ਹੋਰ ਵੀ ਅਸ਼ਚਰਜ ਵਿੱਚ ਪੈ ਗਿਆ। ਇਹ ਗੁਰੂ ਅਮਰ ਦਾਸ ਜੀ ਦੀ ਉੱਚੀ ਨਿਮਰਤਾ ਅਤੇ ਮਹਾਨਤਾ ਦੱਸਦੀ ਹੈ।
“ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥”
(ਸ੍ਰੀ ਗੁਰੂ ਗ੍ਰੰਥ ਸਾਹਿਬ, ਅੰਗ ५१५)
ਅਰਥ:
ਸਤਿਗੁਰੂ ਦੀ ਬਾਣੀ ਆਪ ਹੀ ਨਿਰੰਕਾਰ ਪ੍ਰਭੂ ਦਾ ਰੂਪ ਹੈ। ਇਸ ਤੋਂ ਵੱਡੀ ਹੋਰ ਕੋਈ ਚੀਜ਼ ਨਹੀਂ ਹੈ। ਗੁਰਬਾਣੀ ਸਾਨੂੰ ਸੱਚ ਦੇ ਰਾਹ ਤੇ ਲੈ ਜਾਂਦੀ ਹੈ ਅਤੇ ਅਸਲ ਜੀਵਨ ਦਾ ਗਿਆਨ ਦਿੰਦੀ ਹੈ।
ਅੰਗ : 654
ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥
ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥
ਅੰਗ : 654
राग सोरठि, घर १ में भगत कबीर जी की बाणी
ੴ सतिगुर प्रसादि ॥
जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥
ਅਰਥ: (मरने के बाद) अगर सरीर (चित्ता में) जलाया जाये तो वह रख हो जाता है, अगर (कबर में) टिकाया जाये तो चींटियों का दल इस को खा जाता है। (जैसे) कच्चे घड़े में पानी डालने से (घड़ा गल कर पानी बहार निकल जाता है उसी प्रकार स्वास ख़तम हो जाने पर सरीर में से जींद बहार निकल जाती है, सो) इस सरीर का इतना कु ही मान हैं जितना कच्चे घड़े का॥१॥ हे भाई! तूँ किस बात के अहंकार में भरा घूमता है ? तुझे वह समां क्यों भूल गया है जब तू (माँ के पेट में) दस महीने उल्टा टिका रहा था॥१॥रहाउ॥ जैसे माखी (फूलों का) रस जोड़ जोड़ कर शहद इकट्ठा करती है, उसी प्रकार मुर्ख व्यक्ति सर्फे कर कर के चन जोड़ता है (परन्तु आखिर वह बेगाना हो जाता है। मौत आई, तो सब यही कहते हैं, ले चलो, ले चलो, अब यह बीत चूका है, बहुत समां घर रखने से कोई लाभ नहीं॥२॥
ਅੰਗ : 664
धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ गुर ते साति सहज सुखु बाणी ॥ सेवा साची नामि समाणी ॥ सबदि मिलै प्रीतमु सदा धिआए ॥ साच नामि वडिआई पाए ॥३॥ आपे करता जुगि जुगि सोइ ॥ नदरि करे मेलावा होइ ॥ गुरबाणी ते हरि मंनि वसाए ॥ नानक साचि रते प्रभि आपि मिलाए ॥४॥३॥*
ਅਰਥ: हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥
ਅੰਗ : 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥
ਅੰਗ : 601
सोरठि महला ३ ॥ हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥
ਅਰਥ: हे प्रभू जी! तू स्वयं ही (अपना नाम जपने की मुझे) समझ दे। हे प्रभू! मैं तुझसे सदके जाऊँ, मैं तेरे से कुर्बान जाऊँ। रहाउ
हे प्यारे प्रभू जी! (मेहर कर) जब तक मेरे शरीर में प्राण है, मैं सदा तेरी सिफत सालाह करता रहूँ। हे मालिक प्रभू! जब तू मुझे एक पल भर एक छिन भर बिसरता है, तो मैं (मेरे लिए जैसे) पचास साल बीत गए समझता हूँ। हे भाई! हम सदा से ही मूर्ख अंजान चले आ रहे थे, गुरू के शबद की बरकति से (हमारे अंदर आत्मिक जीवन का) प्रकाश हो गया है।1।
हे भाई! हम (जीव) गुरू के शबद के द्वारा (विकारों से) मर सकते हैं, शबद के द्वारा ही (विकारों को) मार के (गुरू) आत्मिक जीवन देता है, गुरू के शबद में जुड़ने से ही विकारों से मुक्ति मिलती है। गुरू के शबद से मन पवित्र होता है, और परमात्मा मन में आ बसता है। हे भाई! गुरू का शबद (ही नाम की दाति) देने वाला है, जब शबद में मन रंगा जाता है तो परमात्मा में लीन हो जाता है।2।
हे भाई! जो मनुष्य गुरू के शबद के साथ सांझ नहीं डालते वह (माया के मोह में आत्मिक जीवन की ओर से) अंधे-बहरे हुए रहते हैं, संसार में आ के भी वे कुछ नहीं कमाते। उन्हें प्रभू के नाम का स्वाद नहीं आता, वे अपना जीवन व्यर्थ गवा जाते हैं, वे बार-बार पैदा होते मरते रहते हैं। जैसे गंदगी के कीड़े गंदगी में ही टिके रहते हैं।, वैसे ही अपने मन के पीछे चलने वाले मूर्ख मनुष्य (अज्ञानता के) अंधकार में ही (मस्त रहते हैं)।3।
पर, हे भाई! (जीवों के भी क्या वश?) प्रभू खुद ही (जीवों को) पैदा करके संभाल करता है, खुद ही (जीवन के सही) रास्ते पर डालता है, उस प्रभू के बिना और कोई नहीं (जो जीवों को रास्ता बता सके)। हे भाई! करतार जो कुछ करता है वही होता है, धुर दरगाह से (जीवों के माथे पर लेख) लिख देता है, उसे कोई और मिटा नहीं सकता। हे नानक! (कह–) हे भाई! (उस प्रभू की मेहर से ही उसका) नाम (मनुष्य के) मन में बस सकता है, कोई और ये दाति देने के काबिल नहीं है।4।4।
ਅੰਗ : 601
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।
ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।
ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
🙏 ਅਨੋਖੇ ਅਮਰ ਸ਼ਹੀਦ 🙏
ਧੰਨ ਧੰਨ ਬਾਬਾ ਦੀਪ ਸਿੰਘ ।।
ਬਾਬਾ ਜੀ ਦਿਨ ਸੁੱਖ ਨਾਲ ਬਤੀਤ ਹੋਇਆ ਹੈ ,
ਇਸ ਵੇਲੇ ਸੋ ਦਰ ਸੰਧਿਆ ਰਹਿਣ ਆਈ ਹੈ !
ਸੁੱਖ ਨਾਲ ਬਿਤਾਉਣੀ ਜੀ!!
ਅੰਮ੍ਰਿਤ ਵੇਲੇ ਉੱਠਣ ਦਾ ਜਾਗਣਾ ਬਖਸ਼ਣਾ!
ਸਭ ਦੀਆਂ ਮਨੋਕਾਮਨਾ ਪੂਰੀਆਂ ਕਰਨੀਆਂ ਜੀ !! ਵਾਹਿਗੁਰੂ ਜੀ!!
ਜਦੋਂ ਵਾਹਿਗੁਰੂ ਦਾਤਾ ਦੇਣ ਤੇ ਆਉਦਾ ਤਾਂ
ਝੋਲੀਆਂ ਛੋਟੀਆ ਪੈ ਜਾਂਦੀਆਂ 🙏
ਅੰਗ : 601
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।੪।੪।
टोडी महला ५ घरु २ दुपदे
ੴ सतिगुर प्रसादि ॥
मागउ दानु ठाकुर नाम ॥
अवरु कछू मेरै संगि न चालै
मिलै क्रिपा गुण गाम ॥१॥ रहाउ ॥
राजु मालु अनेक भोग रस
सगल तरवर की छाम ॥
धाइ धाइ बहु बिधि कउ धावै
सगल निरारथ काम ॥१॥
बिनु गोविंद अवरु जे चाहउ
दीसै सगल बात है खाम ॥
कहु नानक संत रेन मागउ
मेरो मनु पावै बिस्राम ॥२॥१॥६॥
{अंग-७१३}
टोडी पातशाही पांचवी दुपदे घरु २दुपदे
वाहेगुरु केवल एक है और वह सच्चे गुरु द्वारा प्राप्त होता है।
हे मालिक प्रभू! मैं (तेरे पास से तेरे) नाम का दान माँगता हूँ। कोई भी और चीज तेरे साथ नहीं जा सकती। अगर तेरी कृपा हो, तो मुझे तेरी सिफत सालाह मिल जाए।1। रहाउ।
हे भाई! हकूमत, धन और अनेकों पदार्थों के स्वाद – ये सारे वृक्ष की छाया समान हैं (सदा एक जगह टिके नहीं रह सकते)। मनुष्य (इनकी खातिर) सदा ही कई तरीकों से दौड़-भाग करता रहता है, पर उसके सारे काम व्यर्थ चले जाते हैं।1।
हे नानक! कह– (हे भाई!) अगर मैं परमात्मा के नाम के बिना कुछ और ही माँगता रहूँ, तो यही सारी बात कच्ची है। मैं तो संतजनों के चरणों की धूल माँगता हूँ, (ता कि) मेरा मन (दुनियावी दौड़-भाग से) ठिकाना हासिल कर सके।2।1।9।
ਅੰਗ : 713
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।
ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਕ ਦਿਨ ਭਾਈ ਸਾਹਿਬ ਭਾਈ ਨੰਦ ਲਾਲ ਤੇ ਪ੍ਰਸ਼ਨ ਕੀਤੈ,🌹🌹*
*💥”ਪੁਰਖਾ ! ਤੂੰ ਜ਼ਿੰਦਗੀ ‘ਚ ਕਦੀ ਕੋਈ ਐਸਾ ਕਰਮ ਕੀਤੈ, ਕੋਈ ਐਸੀ ਕ੍ਰਿਤ ਹੋਈ ਏ ਤੇਰੇ ਕੋਲੋਂ, ਤੂੰ ਕਰਕੇ ਬਹੁਤ ਪਛਤਾਇਆ ਹੋਵੇਂ,ਬਹੁਤ ਦੁਖੀ ਹੋਇਆ ਹੋਵੇਂ, ਉਸਦਾ ਤੇਨੂੰ ਬਹੁਤ ਅਫ਼ਸੋਸ ਹੋਇਆ ਹੋਵੇ?”💥*
*🌹ਆਪ ਸੁਣਕੇ ਹੈਰਾਨ ਹੋਵੋਗੇ, ਭਾਈ ਸਾਹਿਬ ਹੱਥ ਜੋੜ ਕੇ ਕਹਿੰਦੇ ਨੇ, “ਪਾਤਿਸ਼ਾਹ ! ਐਸੀ ਕ੍ਰਿਤ ਮੈਥੋਂ ਰੋਜ਼ ਹੋ ਜਾਂਦੀ ਏ, ਬਹੁਤਾਤ ਦੇ ਵਿਚ ਹੋ ਜਾਂਦੀ ਏ। ਅੱਧੇ ਤੋਂ ਜਿਆਦਾ ਦਿਨ ਫਿਰ ਮੇਰਾ ਪਸ਼ਚਾਤਾਪ,ਅਫ਼ਸੋਸ ਦੇ ਵਿਚ ਲੰਘਦੈ।”*
*ਇਕ ਦਫ਼ਾ ਤੇ ਸਤਿਗੁਰੂ ਵੀ ਹੈਰਾਨ ਹੋ ਗਏ,🌹*
*💥”ਹੈਂ ! ਤੈਥੋਂ ਐਸੀ ਕੋਈ ਕ੍ਰਿਤ ਹੁੰਦੀ ਏ ਔਰ ਬਹੁਤਾਤ ਦੇ ਵਿਚ ਹੁੰਦੀ ਏ ਔਰ ਤੂੰ ਅਫਸੋਸ ਵੀ ਕਰਦੈਂ, ਕੀ ਏ,ਐਸਾ ਕੀ ਏ?”💥*
*🌹ਭਾਈ ਸਾਹਬ ਜੀ ਦਾ ਵਾਕ ਮੈਂ ਤੁਹਾਡੇ ਸਾਹਮਣੇ ਰੱਖਾਂ 😘
*”ਵਾਏ , ਬਰ ਨਫ਼ਸੇ ਕਿ: ਬੇਹੁੂਦਾ ਗੁਜ਼ੱਸਤ।*
*ਅਲ-ਗਿਆਸ,ਅਜ਼ ਗ਼ਫ਼ਲਤਿ ਮਾ,ਅਲ-ਗਿਆਸ।”*
*{ਗ਼ਜਲ ੧੫,੨}🌹*
*🌹”ਐਹ ਮੇਰੇ ਪਾਤਿਸ਼ਾਹ ! ਜਿਹੜਾ ਦਮ ਪ੍ਰਭੂ ਦੀ ਯਾਦ ਤੋਂ ਬਿਨਾ ਲੰਘ ਜਾਂਦੈ, ਉਸ ਗੁਜਰੇ ਹੋਏ ਦਮ ਦਾ ਮੈਨੂੰ ਅਫ਼ਸੋਸ ਬੜਾ ਹੁੰਦੈ, ਪਸਚਾਤਾਪ ਬੜਾ ਹੁੰਦੈ ਤੇ ਮੈਂ ਕਿਸੇ ਕੀਮਤ ਨਾਲ ਵੀ ਉਸ ਦਮ ਨੂੰ ਲਿਆ ਨਈਂ ਸਕਦਾ। ਉਹ ਵਿਅਰਥ ਚਲਾ ਜਾਂਦੈ, ਅਜਾਈਂ ਚਲਾ ਜਾਂਦੈ।”*
*ਦਮ ਤੇ ਮੁਫ਼ਤ ਦੇ ‘ਚ ਮਿਲੇ ਨੇ, ਜੀਵਨ ਤੇ ਮੁਫ਼ਤ ਦੇ ‘ਚ ਮਿਲਿਐ, ਹੱਥ ਪੈਰ ਤੇ ਮੁਫ਼ਤ ਦੇ ਵਿਚ ਮਿਲੇ ਨੇ, ਪਰ ਇਹਨਾ ਹੱਥਾਂ ਪੈਰਾਂ ਨੇ, ਇਹਨਾਂ ਦਮਾਂ ਨੇ, ਇਸ ਜੀਵਨ ਨੇ ਜੋ ਮਿਹਨਤ ਕਰਕੇ ਜੋ ਸੰਗ੍ਰਹਿ ਕੀਤੈ, ਮਨੁੱਖ ਉਸ ਦੀ ਕਦਰ ਕਰਦੈ। ਉਹਦੇ ‘ਚ ਘਾਟਾ ਪੈ ਜਾਏ, ਅਫ਼ਸੋਸ ਹੋ ਜਾਂਦੈ, ਦਮ ਰੋਜ਼ ਘਟਦੇ ਜਾ ਰਹੇ ਨੇ ਕੋਈ ਅਫ਼ਸੋਸ ਨਹੀ, ਕੋਈ ਅਫ਼ਸੋਸ ਨਹੀ।🌹*
*🚩”ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ॥🚩* *ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉਪਾਨੀ॥”🚩*
*{ਤਿਲੰਗ ਮ: ੯ , ਕਾਫੀ,ਅੰਗ ੭੨੬}*
* —ਗਿਆਨੀ ਸੰਤ ਸਿੰਘ ਜੀ ਮਸਕੀਨ*
रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥
अर्थ: राग सोरठि, घर १ में भगत कबीर जी की बाणी। अकाल पुरख एक है और सतिगुरू की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥