ਅੰਗ : 664

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।



Share On Whatsapp

Leave a comment




ਬਿਨ ਬੋਲਿਆਂ ,
ਸਭ ਕਿਛ ਜਾਣਦਾ



Share On Whatsapp

Leave a comment




Share On Whatsapp

Leave a Comment
navdeep singh : veer kehra sikh ears ch topas panda. worng photo makings

रागु सोरठि बाणी भगत कबीर जी की घरु १ ੴ सतिगुर प्रसादि ॥ बुत पूजि पूजि हिंदू मूए तुरक मूए सिरु नाई ॥ ओइ ले जारे ओइ ले गाडे तेरी गति दुहू न पाई ॥१॥ मन रे संसारु अंध गहेरा ॥ चहु दिस पसरिओ है जम जेवरा ॥१॥ रहाउ ॥ कबित पड़े पड़ि कबिता मूए कपड़ केदारै जाई ॥ जटा धारि धारि जोगी मूए तेरी गति इनहि न पाई ॥२॥ दरबु संचि संचि राजे मूए गडि ले कंचन भारी ॥ बेद पड़े पड़ि पंडित मूए रूपु देखि देखि नारी ॥३॥ राम नाम बिनु सभै बिगूते देखहु निरखि सरीरा ॥ हरि के नाम बिनु किनि गति पाई कहि उपदेसु कबीरा ॥४॥१॥



Share On Whatsapp

Leave a comment




ਅੰਗ : 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ)। (ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ ॥੧॥ ਹੇ ਮੇਰੇ ਮਨ! (ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ॥੧॥ ਰਹਾਉ ॥ (ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ; ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ। (ਹੇ ਪ੍ਰਭੂ!) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ ॥੨॥ ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ, ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸਤ੍ਰੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ ॥੩॥ ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖ਼ੁਆਰ ਹੋ ਰਹੇ ਹਨ। ਕਬੀਰ ਜੀ ਸਿੱਖਿਆ ਦੀ ਗੱਲ ਆਖਦੇ ਹਨ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ ॥੪॥੧॥



Share On Whatsapp

View All 2 Comments
SIMRANJOT SINGH : Waheguru Ji🙏🌹
Dalbara Singh : waheguru ji 🙏

सलोकु मः ३ ॥
नानक बिनु सतिगुर भेटे जगु अंधु है अंधे करम कमाइ ॥ सबदै सिउ चितु न लावई जितु सुखु वसै मनि आइ ॥ तामसि लगा सदा फिरै अहिनिसि जलतु बिहाइ ॥ जो तिसु भावै सो थीऐ कहणा किछू न जाइ ॥१॥ मः ३ ॥ सतिगुरू फुरमाइआ कारी एह करेहु ॥ गुरू दुआरै होइ कै साहिबु समालेहु ॥ साहिबु सदा हजूरि है भरमै के छउड़ कटि कै अंतरि जोति धरेहु ॥ हरि का नामु अम्रितु है दारू एहु लाएहु ॥ सतिगुर का भाणा चिति रखहु संजमु सचा नेहु ॥ नानक ऐथै सुखै अंदरि रखसी अगै हरि सिउ केल करेहु ॥२॥

हे नानक! गुरु को मिलने के बिना संसार अँधा है और अंधे ही काम करता है। सतगुरु के शब्द के साथ मन नहीं जोड़ता जिससे हृदय में सुख आ बसे। तमो गुण में मस्त हुआ सदा भटकता है और दिन रात (तमो गुण में) जलते हुए (उस की सारी उम्र) बीत जाती है। (इस बारे में) कुछ कहा नहीं जा सकता, जो प्रभु को अच्छा लगता है, सो ही होता है॥१॥ सतगुरु ने हुकम दिया है (भ्रम का साथ छोड़ने के लिए) यह काम (भावार्थ, इलाज) करो। गुरु के दर पर जा कर (गुर के चरण लग कर), मालिक को याद करो। मालिक सदा संग है, (आँखों के आगे से भ्रम के जाले को उतार कर हृदय में उस की जोत टिकाओ। हरी का नाम अमर करने वाला है, यह दावा इस्तेमाल करो। सतगुरु का भाना (सतगुरु का किया) (मानना) चित में रखो और सच्चा प्यार (रूप) रहनी धारण करो। हे नानक! (यह दारु(दवा)) यहाँ (संसार में) सुखी रखेगा और आगे (परलोक में )हरी के साथ आनंद मनाओगे॥२॥



Share On Whatsapp

Leave a comment


ਅੰਗ : 554

ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ: ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ। ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ॥੧॥ ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ। ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ), ਮਾਲਕ ਨੂੰ ਯਾਦ ਕਰੋ। ਮਾਲਕ ਸਦਾ ਅੰਗ ਸੰਗ ਹੈ, (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ, ਇਹ ਦਾਰੂ ਵਰਤੋ। ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ ਧਾਰਨ ਕਰੋ। ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ॥੨॥



Share On Whatsapp

View All 2 Comments
SIMRANJOT SINGH : Waheguru Ji🙏🌹
Dalbara Singh : waheguru ji 🙏



ਧੁਰ ਕੀ ਬਾਣੀ ਆਈ ,
ਤਿਨ ਸਗਲੀ ਚਿਤ ਮਿਟਾਈ



Share On Whatsapp

Leave a comment


ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥
ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥



Share On Whatsapp

Leave a Comment
Garmaan Singh : wmk

रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥

अर्थ: राग सोरठि, घर १ में भगत कबीर जी की बाणी। (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥



Share On Whatsapp

Leave a comment




ਅੰਗ : 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥



Share On Whatsapp

Leave a Comment
SIMRANJOT SINGH : Waheguru Ji🙏🌹

धनासरी महला ५ ॥ मोहि मसकीन प्रभु नामु अधारु ॥ खाटण कउ हरि हरि रोजगारु ॥ संचण कउ हरि एको नामु ॥ हलति पलति ता कै आवै काम ॥१॥ नामि रते प्रभ रंगि अपार ॥ साध गावहि गुण एक निरंकार ॥ रहाउ ॥ साध की सोभा अति मसकीनी ॥ संत वडाई हरि जसु चीनी ॥ अनदु संतन कै भगति गोविंद ॥ सूखु संतन कै बिनसी चिंद ॥२॥ जह साध संतन होवहि इकत्र ॥ तह हरि जसु गावहि नाद कवित ॥ साध सभा महि अनद बिस्राम ॥ उन संगु सो पाए जिसु मसतकि कराम ॥३॥ दुइ कर जोड़ि करी अरदासि ॥ चरन पखारि कहां गुणतास ॥ प्रभ दइआल किरपाल हजूरि ॥ नानकु जीवै संता धूरि ॥४॥२॥२३॥

अर्थ: हे भाई! मुझ आजिज को परमात्मा का नाम (ही) सहारा है, मेरे लिए खटणे कमाणे के लिए परमात्मा का नाम ही रोज़ी है। मेरे लिए इकठ्ठे करने के लिए (भी) परमात्मा का नाम ही है। (जो मनुष्य हरी-नाम-धन इकट्ठा करता है) इस लोक में और परलोक में उस के* *काम आता है ॥१॥ हे भाई! परमात्मा के नाम में मस्त हो कर, संत जन बेअंत प्रभु के प्रेम में जुड़ के- एक निरंकार के गुण गाते रहते हैं ॥ रहाउ ॥ हे भाई! बहुत निम्र-स्वभाव संत की सोभा (का मूल) है, परमात्मा की सिफत-सलाह करनी ही संत की प्रशंसा (का कारण) है। परमात्मा की भगती संत जानों के हृदय में आनंद पैदा करती है। (भक्ति की बरकत से) संत जनों के हृदय में सुख बना रहता है (उनके अंदर की) चिंता नास हो जाती है ॥२॥ हे भाई! साध संत जहाँ (भी) इकट्ठे होते हैं, वहाँ वह साज वरत के बाणी पढ़ कर परमात्मा की सिफत-सलाह का गीत (ही) गाते हैं। हे भाई! संतों की संगत में बैठ कर आतमिक आनंद प्राप्त होता है शांति हासिल होती है। पर उनकी संगत वही मनुष्य प्राप्त करता है जिस के माथे पर बखस़स (का लेख लिखा हो) ॥३॥ हे भाई! मैं अपने दोनों हाथ जोड़ कर अरदास करता हूँ, कि मैं संत जनां के चरन धो कर गुणों के ख़जाने परमात्मा का नाम उचारता रहूँ। हे भाई! जो दयाल कृपाल प्रभू की हज़ूरी में (सदा टिके रहते हैं) नानक उन्हा संत जनां के चरनों की धूड़ से आतमिक जीवन प्राप्त करता है ॥४॥२॥२३॥



Share On Whatsapp

Leave a comment


ਅੰਗ : 676

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਅਰਥ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥ ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ, ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥ ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ, ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥



Share On Whatsapp

View All 2 Comments
SIMRANJOT SINGH : Waheguru Ji🙏🌹
Dalbara Singh : waheguru ji 🙏



धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥

अर्थ :राग धनासरी, घर १२ में गुरू अर्जन देव जी की बाणी। अकाल पुरख एक है और सतिगुरू की कृपा द्वारा मिलता है हे भाई! परमात्मा को सदा नमस्कार करा करो, प्रभू पातिश़ाह के गुण गाते रहो ॥ रहाउ ॥ हे भाई! जिस मनुष्य को बड़ी किस्मत से गुरू मिल जाता है, (गुरू के द्वारा) परमात्मा की सेवा-भगती करने से उस के करोड़ों पाप मिट जाते हैं ॥१॥ हे भाई! जिस मनुष्य का मन परमात्मा के सुंदर चरणों (के प्रेम-रंग) में रंग जाता है, उस मनुष्य ऊपर चिंता की आग ज़ोर नहीं पा सकती ॥२॥ हे भाई! गुरू की संगत में (नाम जपने की बरकत से) संसार-समुँद्र से पार निकल जाते हैं। प्रेम से निरभउ प्रभू का नाम जपा करो ॥३॥ हे भाई! (सिमरन का सदका) पराए धन (आदि) के कोई अैब पाप मंदे कर्म नहीं होते, भयानक यम भी नज़दीक नहीं आते (मौत का डर नहीं लगता, आत्मिक मौत नज़दीक़ नहीं आती ॥४॥ हे भाई! (जो मनुष्य प्रभू के गुण गाते हैं) उन की तृष्णा की आग प्रभू ने आप बुझा दी है। हे नानक जी! प्रभू की श़रण पड़ कर (अनेकों जीव तृष्णा की आग में से) बच निकलते हैं ॥५॥१॥५५॥



Share On Whatsapp

Leave a comment


ਅੰਗ : 683

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥



Share On Whatsapp

View All 2 Comments
SIMRANJOT SINGH : Waheguru Ji🙏🌹
ਦਲਬੀਰ ਸਿੰਘ : 🙏🙏ਹੇ ਸਟਵ ਸਕਤੀਮਾਨ ਤੇਰਾ ਕੋਟਿ ਕੋਟਾਣ ਸੁਕਰ ਹੈ ਇਹ ਜਿੰਦਗੀ ਦੇਣ ਲਈ ਧੰਨਵਾਦ ਵਜੋਂ ਬੇਨਤੀ...

ਅਹਿਮਦ ਸ਼ਾਹ ਅਬਦਾਲੀ ਹਿੰਦ ਮੁਲਕ ਦੀ ਧੁਨੀ ਦਿੱਲੀ ਨੂੰ ਫ਼ਤਹ ਕਰਕੇ, ਮੇਰਠ, ਬਿੰਦ੍ਰਬਨ ਦਾ ਇਲਾਕਾ ਲੁਟ ਪੁਟ ਕੇ ਜਦੋਂ ਵਾਪਸ ਆਪਣੇ ਮੁਲਕ ਨੂੰ ਮੁੜਨ ਲੱਗਦਾ ਹੈ ਤਾਂ ਉਹ ਜਿੱਥੇ ਆਪਣੀ ਨਾਲ ਬੇਇੰਤਹਾ ਦੌਲਤ, ਹੀਰੇ-ਜਵਾਰਾਤ, ਨੌਜਵਾਨ ਗੁਲਾਮ ਲਿਜਾ ਰਿਹਾ ਸੀ, ਉਥੇ ਹੀ ਉਹ ਕਾਬੁਲ ਕੰਧਾਰ ਗਜ਼ਨੀ ਦੇ ਬਾਜ਼ਾਰਾਂ ਵਿਚ ਟਕੇ ਟਕੇ ਤੇ ਵੇਚਣ ਲੀ ਇਸ ਮੁਲਕ ਦੀ ਔਰਤਾਂ ਵੀ ਲਿਜਾ ਰਿਹਾ ਸੀ, ਜਿਨ੍ਹਾਂ ਦੀ ਗਿਣਤੀ ਕਈ ਸੈਕੜਿਆਂ ਵਿਚ ਸੀ। ਕਿਸੇ ਮਰਾਠੇ ਜਾਂ ਰਾਜਪੂਤ ਦੀ ਹਿੰਮਤ ਨ ਪਈ ਕਿ ਉਹ ਇਨ੍ਹਾਂ ਧੀਆਂ ਧਿਆਣੀਆਂ ਦੀ ਇੱਜ਼ਤ ਕੱਜ ਸਕੇ।
ਅਬਦਾਲੀ ਜਦ ਬਿਆਸ ਦਾ ਪੱਤਣ ਟੱਪਿਆ ਤਾਂ ਸਿੰਘਾਂ ਨੇ ਥਾਂ ਪੁਰ ਅੱਟਕ ਤਕ ਉਸਤੇ ਹਮਲੇ ਕਰਕੇ ਉਸਦਾ ਜਿੱਥੇ ਧਨ ਦੌਲਤ ਦਾ ਭਾਰ ਹੌਲਾ ਕੀਤਾ, ਉਥੇ ਹੀ ਸ.ਜੱਸਾ ਸਿੰਘ ਆਹਲੂਵਾਲੀਆ, ਚੜਤ ਸਿੰਘ ਸ਼ੁਕਰਚੱਕੀਆ, ਹਰੀ ਸਿੰਘ ਭੰਗੀ ਆਦਿ ਨੇ ਕਹਿੰਦੇ ਕੋਈ ੧੭੦੦ ਦੇ ਲਾਗੇ ਤਾਗੇ ਜਵਾਨ ਨੂੰਹਾਂ ਧੀਆਂ ਨੂੰ ਅਬਦਾਲੀ ਦੇ ਪੰਜੇ ਵਿਚੋਂ ਬਚਾ ਲਿਆ, ਜਦੋਂ ਇਨ੍ਹਾਂ ਨੂੰ ਵਾਪਸ ਇਨ੍ਹਾਂ ਦੇ ਘਰਾਂ ਤਕ ਪਹੁੰਚਾਣ ਦਾ ਵਕਤ ਆਇਆ ਤਾਂ ਕੁਝ ਬਾਹਮਣਾਂ ਦੀ ਚੁਕ ਵਿਚ ਇਹਨਾਂ ਦੇ ਪਰਿਵਾਰਾਂ ਨੇ ਆਪਣੀਆਂ ਧੀਆਂ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ, ਅਖੇ ਇਹ ਇਨ੍ਹੇ ਦਿਨ ਬਾਹਰ ਰਹੀਆਂ ਨੇ ਅਪਵਿੱਤਰ ਹੋ ਗਈਆਂ ਹਨ। ਸਿੰਘਾਂ ਬੜਾ ਸਮਝਾਇਆ ਕਿ ਭਾਈ ਇਹੋ ਜਾ ਕੁਝ ਨਹੀ ਹੋਇਆ, ਇਹ ਬੱਚੀਆਂ ਜਤ ਸਤ ਵਿਚ ਪ੍ਰਪਕ ਨੇ, ਨਾਲੇ ਇਨ੍ਹਾਂ ਵਿਚਾਰੀਆਂ ਦਾ ਕਾਅਦਾ ਦੋਸ਼, ਫਰਜ਼ ਤੇ ਥੋਡਾ ਸੀ ਇਨ੍ਹਾਂ ਨੂੰ ਬਚਾਉਣ ਦਾ !
ਗੱਲ ਦਾ ਪਾਸਾ ਜਦ ਪੁਠਾ ਪੈਂਦਾ ਦੇਖਿਆ ਤਾਂ ਬਾਹਮਣ ਕਹਿਣ ਲੱਗੇ ਕਿ, ਅਸੀਂ ਤੁਹਾਡੇ ਨਾਲ ਸਹਿਮਤ ਹਾਂ, ਪਰ ਇਨ੍ਹਾਂ ਨੂੰ ਆਪਣੇ ਜਤ ਸਤ ਦਾ ਸਬੂਤ ਦੇਣਾ ਪਵੇਗਾ, ਅਸੀਂ ਅੱਗ ਬਾਲ੍ਹਾਂਗੇ, ਇਹ ਉਸ ਵਿਚੋਂ ਲੰਘਣ ਜੋ ਪਾਕ ਪਵਿੱਤਰ ਹੋਣਗੀਆਂ ਅੱਗ ਉਨ੍ਹਾਂ ਦਾ ਕੁਝ ਨਹੀ ਵਿਗਾੜ ਸਕੇਗੀ! ਇਹ ਗੱਲ ਸੁਣ ਕੇ ਸਭ ਦੇ ਸਾਹ ਸੂਤੇ ਗਏ। ਸ.ਹਰੀ ਸਿੰਘ ਭੰਗੀ ਕਹਿਣ ਲੱਗੇ, ਵਈ ਸਾਨੂੰ ਥੋਡੀ ਸ਼ਰਤ ਮਨਜ਼ੂਰ ਹੈ, ਪਰ ਇਕ ਸ਼ਰਤ ਸਾਡੀ ਵੀ ਹੈ, ਇਨ੍ਹਾਂ ਦੀ ਪਰਖ ਵੀ ਕੋਈ ਜਤ ਸਤ ਵਾਲਾ ਬ੍ਰਹਾਮਣ ਹੀ ਲੈ ਸਕੇਗਾ,ਇਸ ਲਈ ਪਹਿਲ੍ਹਾਂ ਮੈਂ ਤੁਹਾਡੀ ਪ੍ਰੀਖਿਆ ਲਵਾਂਗਾ, ਬ੍ਰਹਾਮਣ ਸਾਰੇ ਹੈਰਾਨ, ਉਹ ਕਹਿਣ ਲੱਗੇ ਅਸੀ ਸਭ ਬਹੁਤ ਉੱਚੇ ਆਚਰਣ ਦੇ ਮਾਲਕ ਹਾਂ , ਸਰਦਾਰ ਕਹਿੰਦਾ ਲੱਗ ਜਾਂਦਾ ਬਸ ਹੁਣੇ ਹੀ ਪਤਾ ਤੁਹਾਡਾ ਕਿਰਦਾਰ ਕੀ ਹੈ?…ਸਰਦਾਰ ਨੇ ਇਕ ਮੁੱਢ ਮੰਗਵਾਇਆ ਤੇ ਨਾਲ ਹੀ ਆਪਣੀ ਸ੍ਰੀ ਸਾਹਬ ਮਿਆਨ ਵਿਚੋਂ ਬਾਹਰ ਕੱਢ ਕੇ ਕਹਿਣ ਲੱਗਾ, ਹਾਂਜੀ ਪੰਡਤੋ!ਹੋ ਜੋ ਤਿਆਰ ਫਿਰ ਆਪਣੇ ਜਤ ਸਤ ਦੇ ਪਰਚੇ ਲਈ, ਆਹ ਮੁੱਢ ਤੇ ਆਪਣਾ ਵਾਰੀ ਵਾਰੀ ਸਿਰ ਰੱਖਦੇ ਜਾਹੋ, ਮੈੰ ਸ੍ਰੀ ਸਾਹਿਬ ਨਾਲ ਵਾਰ ਕਰਦਾ ਜਾਵਾਂਗਾ, ਜੋ ਜਤੀ ਸਤੀ ਹੋਵੇਗਾ, ਉਸਦੀ ਧੋਣ ਮੇਰੀ ਸ੍ਰੀ ਸਾਹਿਬ (ਕਿਰਪਾਨ) ਨਹੀ ਲਾਹ ਸਕੇਗੀ ਤੇ ਜੋ ਦਿਖਾਵਾ ਕਰ ਰਿਹਾ ਉਹ ਮੂਲੀ ਗਾਜਰ ਵਾਂਗ ਛਿੱਲਿਆ ਜਾਵੇਗਾ । ਇਹ ਸੁਣ ਸਾਰੇ ਬਾਹਮਣਾਂ ਦੇ ਹੱਥਾਂ ਦੇ ਤੋਤੇ ਉੱਡ ਗਏ, ਉਤਲਾ ਸਾਹ ੳਤਾਂਹ ਤੇ ਥੱਲੜਾ ‘ਠਾਂਹ ਰਹਿ ਗਿਆ। ਝੱਟ ਹਥ ਜੋੜ ਕੇ ਸਰਦਾਰ ਨੂੰ ਕਹਿਣ ਲੱਗੇ ਬਖਸ਼ੋ ਅਸੀਂ ਤੇ ਤੁਹਾਡੀ ਗਊ ਹਾਂ, ਸਾਨੂੰ ਪੂਰਾ ਯਕੀਨ ਹੈ ਕਿ ਇਹ ਬੀਬੀਆਂ ਜਤ ਸਤ ਵਿਚ ਪੂਰੀਆਂ ਨੇ , ਅਸੀਂ ਇਨ੍ਹਾਂ ਨੂੰ ਅੰਗੀਕਾਰ (ਕਬੂਲ ) ਕਰਦੇ ਹਾਂ। ਸਰਦਾਰਾਂ ਨੇ ਧੀਆਂ ਭੈਣਾਂ ਦੇ ਸਿਰ ਪਲੋਸੇ ਤੇ ਕਿਹਾ ਬੱਚੜੀਓ, ਕੋਈ ਹੀਲ ਹੁਜਤਾਂ ਕਰੇ ਤਾਂ ਆਪਣੇ ਇੰਨਾਂ ਭਰਾਵਾਂ ਨੂੰ ਯਾਦ ਕਰ ਲੈਣਾ । ਸੱਚੇ ਪਾਤਸ਼ਾਹ ਤੁਹਾਨੂੰ ਚੜ੍ਹਦੀਕਲਾ ਬਖਸ਼ੇ ।
ਬਲਦੀਪ ਸਿੰਘ ਰਾਮੂੰਵਾਲੀਆ



Share On Whatsapp

Leave a comment





  ‹ Prev Page Next Page ›