ਅੰਗ : 676
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
ਅਰਥ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥ ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ, ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥ ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ, ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥
ਕਲਗੀਆਂ ਵਾਲਿਆ ਤੇਰੇ ਸਕੂਲ ਅੰਦਰ
ਮੈਂ ਤਾਂ ਸੁਣਿਆ ਸੀ ਲਗਦੀ ਫੀਸ ਕੋਈ ਨਾ
ਸੋਭਾ ਸੁਣ ਕੇ ਦਾਖਲ ਮੈਂ ਆਣ ਹੋਇਆ
ਦੇਣੇ ਪੈਣਗੇ ਬੀਸ ਤੇ ਤੀਸ ਕੋਈ ਨਾ
ਐਸੀ ਜੱਗ ਤੇ ਕਾਇਮ ਮਿਸਾਲ ਕੀਤੀ
ਜੀਹਦੀ ਦੁਨੀਆਂ ਤੇ ਕਰਦਾ ਰੀਸ ਕੋਈ ਨਾ
ਝਾਤੀ ਮਾਰੀ ਮੈਂ ਜਦੋਂ ਜਮਾਤ ਅੰਦਰ
ਪੜਨ ਵਾਲਿਆਂ ਦੇ ਸਿਰਾਂ ਤੇ ਸੀਸ ਕੋਈ ਨਾ
ਪ੍ਰਿਥਮੇ ਗੁਰੂ ਗੋਬਿੰਦ ਸਿੰਘ ਸੋਢੀ ਜਿਹ ਜਾਮਾ ।।
ਪਟਨੇ ਲਿਆ ਅਵਤਾਰ ਬਹੁਰ ਅਨੰਦਪੁਰ ਧਾਮਾ ।।
🙏🎉🙏 ਕਲਗ਼ੀਧਰ ਪ੍ਰੀਤਮ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ
ਪਾਵਨ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ । 🙏🥳🙏
जैतसरी मः ४ ॥ हम बारिक कछूअ न जानह गति मिति तेरे मूरख मुगध इआना ॥ हरि किरपा धारि दीजै मति ऊतम करि लीजै मुगधु सिआना ॥१॥ मेरा मनु आलसीआ उघलाना ॥ हरि हरि आनि मिलाइओ गुरु साधू मिलि साधू कपट खुलाना ॥ रहाउ ॥ गुर खिनु खिनु प्रीति लगावहु मेरै हीअरै मेरे प्रीतम नामु पराना ॥ बिनु नावै मरि जाईऐ मेरे ठाकुर जिउ अमली अमलि लुभाना ॥२॥ जिन मनि प्रीति लगी हरि केरी तिन धुरि भाग पुराना ॥ तिन हम चरण सरेवह खिनु खिनु जिन हरि मीठ लगाना ॥३॥ हरि हरि क्रिपा धारी मेरै ठाकुरि जनु बिछुरिआ चिरी मिलाना ॥ धनु धनु सतिगुरु जिनि नामु द्रिड़ाइआ जनु नानकु तिसु कुरबाना ॥४॥३॥
अर्थ: हे भाई! हम तेरे नासमझ मूर्ख बच्चे हैं, हम नहीं जान सकते कि तूँ किस तरह का हैं, और कितना बड़ा हैं। हे हरी! मेहर कर के मुझे अच्छी अकल दो, मुझे मूर्ख को समझदार बना लो ॥१॥ हे भाई! मेरा सुस्त मन (माया की नींद में) सो गया था। परमात्मा ने मुझे गुरू लिया कर मिला दिया। गुरू को मिल कर (मेरे मन के) किवाड़ खुल गए हैं ॥ रहाउ ॥ हे गुरू! मेरे हृदय में प्रभू के लिए हर समय की प्रीत पैदा कर दो, मेरे प्रीतम-प्रभू का नाम मेरे प्राण बन जाएं। हे मालिक-प्रभू! जैसे नशा करने वाला मनुष्य नशे में ख़ुश़ रहता है (और नशे तो बिना घबरा जाता है, वैसे) तेरे नाम के बिना जिन्द व्याकुल हो जाती है ॥२॥ हे भाई! जिन मनुष्यों के मन में परमात्मा की प्रीत पैदा हो जाती है, उनके धुर दरगाह से मिले पिछले समय के भाग्य जाग जाते हैं। हे भाई! जिन मनुष्यों को परमात्मा प्यारा लगने लग जाता है, हम हर समय उनके चरणों की सेवा करते हैं ॥३॥ हे भाई! मेरे मालिक-प्रभू ने जिस मनुष्य पर मेहर की निगाह की, उस को बहुत समय से विछुड़े हुए को उस ने अपने साथ मिला लिया। धन्य है गुरू, धन्य है गुरू, जिस ने उस के हृदय में परमात्मा का नाम पक्का कर दिया। दास नानक जी उस गुरू से (सदा) कुर्बान जाते हैं ॥४॥३॥
ਅੰਗ : 697
ਜੈਤਸਰੀ ਮਃ ੪ ॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥
ਅਰਥ: ਹੇ ਭਾਈ! ਅਸੀਂ ਤੇਰੇ ਅੰਞਾਣ ਮੂਰਖ ਬੱਚੇ ਹਾਂ, ਅਸੀਂ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ, ਅਤੇ ਕੇਡਾ ਵੱਡਾ ਹੈਂ। ਹੇ ਹਰੀ! ਮੇਹਰ ਕਰ ਕੇ ਮੈਨੂੰ ਚੰਗੀ ਅਕਲ ਦੇਹ, ਮੈਨੂੰ ਮੂਰਖ ਨੂੰ ਸਿਆਣਾ ਬਣਾ ਲੈ ॥੧॥ ਹੇ ਭਾਈ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ। ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ। ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ ॥ ਰਹਾਉ ॥ ਹੇ ਗੁਰੂ! ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਹਰ ਵੇਲੇ ਦੀ ਪ੍ਰੀਤਿ ਪੈਦਾ ਕਰ ਦੇਹ, ਮੇਰੇ ਪ੍ਰੀਤਮ-ਪ੍ਰਭੂ ਦਾ ਨਾਮ ਮੇਰੇ ਪ੍ਰਾਣ ਬਣ ਜਾਏ। ਹੇ ਮੇਰੇ ਮਾਲਕ-ਪ੍ਰਭੂ! ਜਿਵੇਂ ਨਸ਼ਈ ਮਨੁੱਖ ਨਸ਼ੇ ਵਿਚ ਖ਼ੁਸ਼ ਰਹਿੰਦਾ ਹੈ (ਤੇ ਨਸ਼ੇ ਤੋਂ ਬਿਨਾ ਘਬਰਾ ਉਠਦਾ ਹੈ, ਤਿਵੇਂ) ਤੇਰੇ ਨਾਮ ਤੋਂ ਬਿਨਾ ਜਿੰਦ ਵਿਆਕੁਲ ਹੋ ਜਾਂਦੀ ਹੈ ॥੨॥ ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਉਹਨਾਂ ਦੇ ਧੁਰ ਦਰਗਾਹ ਤੋਂ ਮਿਲੇ ਚਿਰ ਦੇ ਭਾਗ ਜਾਗ ਪੈਂਦੇ ਹਨ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਅਸੀਂ ਹਰ ਵੇਲੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ ॥੩॥ ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਦੀ ਨਿਗਾਹ ਕੀਤੀ, ਉਸ ਨੂੰ ਚਿਰ ਦੇ ਵਿਛੁੜੇ ਹੋਏ ਨੂੰ ਉਸ ਨੇ ਆਪਣੇ ਨਾਲ ਮਿਲਾ ਲਿਆ। ਧੰਨ ਹੈ ਗੁਰੂ, ਧੰਨ ਹੈ ਗੁਰੂ, ਜਿਸ ਨੇ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ। ਦਾਸ ਨਾਨਕ ਜੀ ਉਸ ਗੁਰੂ ਤੋਂ (ਸਦਾ) ਸਦਕੇ ਜਾਂਦੇ ਹਨ ॥੪॥੩॥
सोरठि महला ५ ॥ सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥
हे भाई! गुरु सरे सुखों का देने वाला है, उस (गुरु) की सरन में आना चाहिए। गुरु का दर्शन करने से आत्मिक आनंद प्राप्त होता है, हरेक दुःख दूर हो जाता है, (गुरु की शरण आ के) परमात्मा की सिफत-सलाह करनी चाहिए।१। हे भाई! गुरु की सरन आ के परमात्मा का नाम सुमीरन करो, हर समय सुमिरन करो, परमात्मा के नाम का अमिरत पीते रहा करो।रहाउ। परन्तु हे भाई! ( यह नाम की डाट गुरु के दर से) उस मनुख को मिलत है जिस की किस्मत में परमत्मा की हजूरी से इस की प्राप्ति लिखी होती है। वह मनुख सारे गुणों वाला हो जाता है। हे प्रभु जी! (तेरे दास) नानक की (भी तेरे दर पर यह) बेनती है-में तेरे नाम में अपनी सुरती जोड़े रखु।२।२५।८९।
ਅੰਗ : 630
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
ਅਰਥ: ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।
धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥
अर्थ: हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए जीवन बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की शांति) की बूँद पा दे ॥१॥ हे भाई! परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ सकते। तूँ परे से परे हैं, तूँ बेअंत हैं। हे स्वामी! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम सिमरिया, वह गुरू के (बख़्से हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम सिमरिया, उन को उत्तम इज़्जत प्राप्त हुई ॥३॥ पर, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी शरण आया है। तूँ आप ही अपने भगतों की इज्ज़त रखता हैं ॥४॥५॥
ਅੰਗ : 668
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥
धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानकु सचु वडिआई ॥४॥४॥२८॥
अर्थ: (हे मेरी जिंदे!) जिस ने तुझे (संसार में) भेजा है, उसी ने तुझे अपनी तरफ प्रेरणा शुरू की हुई है, तूँ आनंद से आत्मिक अडोलता से हृदय-घर में टिकी रह। हे जिन्दे! आत्मिक अडोलता की रोह में, आनंद खुशी पैदा करने वाले हरी-गुण गाया कर (इस प्रकारकामादिक वैरियों पर) अटल राज कर ॥१॥ मेरे मित्र (मन!) (अब) तूँ हृदय-घर में टिका रह (आ जा)। परमत्मा ने आप ही (कामादिक) तेरे वैरी दूर कर दिए हैं, (कामादिक से पड़ रही मार की) बिपता (अब) ख़त्म हो गई है ॥ रहाउ ॥ (हे मेरी जिन्दे!) सब कुछ कर सकने वाले प्रभू ने उनके अंदर उस ने अपना आप प्रगट कर दिया, उनकी भटकने ख़त्म हो गई। खसम-प्रभू ने उनके ऊपर मेहर की, उनके हृदय-घर में आत्मिक आनंद के (मानों) वाजे सदा के लिए वजने लग पड़ते हैं ॥२॥ (हे जिंदे!) गुरू के उपदेश पर चल के, गुरू के आसरे रह के, तूँ भी (कामादिक वैरियों के टाकरे पर) पक्के पैरों पर खड़ जा, देखी, अब कभी भी ना डोलीं। सारी सिृसटी में शोभा होगी, प्रभू की हजूरी मे तेरा मुँह उजला होगा ॥३॥ जिस प्रभू जी ने जीव पैदा किए हुए हैं, वह आप ही इन्हें (विकारों से) मोड़ता है, वह आप ही मददगार बनता है। हे नानक जी! सब कुछ कर सकने वालेे परमात्मा ने यह अनोखी खेल बना दी है, उस की वडियाई सदा कायम रहने वाली है ॥४॥४॥२८॥
ਅੰਗ : 678
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥
ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥
सोरठि महला ५ ॥ ठाढि पाई करतारे ॥ तापु छोडि गइआ परवारे ॥ गुरि पूरै है राखी ॥ सरणि सचे की ताकी ॥१॥ परमेसरु आपि होआ रखवाला ॥ सांति सहज सुख खिन महि उपजे मनु होआ सदा सुखाला ॥ रहाउ ॥ हरि हरि नामु दीओ दारू ॥ तिनि सगला रोगु बिदारू ॥ अपणी किरपा धारी ॥ तिनि सगली बात सवारी ॥२॥ प्रभि अपना बिरदु समारिआ ॥ हमरा गुणु अवगुणु न बीचारिआ ॥ गुर का सबदु भइओ साखी ॥ तिनि सगली लाज राखी ॥३॥ बोलाइआ बोली तेरा ॥ तू साहिबु गुणी गहेरा ॥ जपि नानक नामु सचु साखी ॥ अपुने दास की पैज राखी ॥४॥६॥५६॥
अर्थ: हे भाई! जिस मनुष्य के अंदर करतार ने ठंड डाल दी, उस के परिवार को (उस के ज्ञान-इन्द्रयाँ को विकारों का) ताप छोड़ जाता है। हे भाई! पूरे गुरू ने जिस मनुष्य की मदद की है, उस ने सदा कायम रहने वाले परमात्मा का सहारा ले लिया ॥१॥ हे भाई! जिस मनुष्य का रक्षक परमात्मा आप बन जाता है, उस का मन सदा के लिए सुखी हो जाता है (क्योंकि उस के अंदर) एक पल में आत्मिक अडोलता के सुख और शांति पैदा हो जाते हैं ॥ रहाउ ॥ हे भाई! (विकार- रोगों का इलाज करने के लिए गुरू ने जिस मनुष्य को) परमात्मा की नाम-दवाई दी, उस (नाम-दारू) ने उस मनुष्य का सारा ही (विकार-) रोग काट दिया। जब प्रभू ने उस मनुष्य पर अपनी मेहर की, तो उस ने अपनी सारी जीवन-कहानी ही सुंदर बना ली (अपना सारा जीवन संवार लिया) ॥२॥ हे भाई! प्रभू ने (सदा ही) अपने (प्यार वाले) स्वभाव को याद रखा है। वह हमारे जीवों का कोई गुण या औगुण दिल पर लगा नहीं रखता। (प्रभू की कृपा से जिस मनुष्य के अंदर) गुरू के श़ब्द ने अपना प्रभाव पाया, श़ब्द ने उस की सारी इज़्ज़त रख ली (उस को विकारों में फंसने से बचा लिया) ॥३॥ हे प्रभू! जब तूँ प्रेरणा देता हैं तब ही मैं तेरी सिफ़त-सलाह कर सकता हूँ। तूँ हमारा मालिक हैं, तूँ गुणों का ख़ज़ाना हैं, तूँ गहरे जिगरे वाला हैं। हे नानक जी! सदा-थिर प्रभू का नाम जपा कर, यही सदा साथ निभाने वाला है। प्रभू अपने सेवक की (सदा) इज़्ज़त रखता आया है ॥४॥६॥५६॥