ਅੰਗ : 634
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥ ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥ ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪। ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ।੫। ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) । ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ।੬। ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ।੭। ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) । ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧।
ਦਾਨ–ਵੀਰ
ਗੁਰੂ ਗੋਬਿੰਦ ਸਿੰਘ ਤੋਂ ਵਡਾ ਦਾਂਨ–ਵੀਰ ਕੌਣ ਹੋ ਸਕਦਾ , ਜਿਨ੍ਹਾ ਨੇ ਆਪਣਾ ਸਾਰਾ ਪਰਿਵਾਰ ਭੇਟ ਚੜਾ ਦਿਤਾ ਸਿਰਫ ਜਬਰ ਤੇ ਜੁਲਮ ਨੂੰ ਰੋਕਣ ਲਈ ਉਹ ਵੀ ਆਪਣੇ ਤੇ ਨਹੀ ਬਲਿਕ ਦੂਜਿਆਂ ਦੇ ਧਰਮ ਦੀ ਖਾਤਰ , ਮਜਲੂਮਾਂ ਦੀ ਖਾਤਿਰ , ਉਨ੍ਹਾ ਦੀ ਖੁਸ਼ੀ ਤੇ ਸੁਖ ਦੀ ਖਾਤਿਰ ,ਉਨ੍ਹਾ ਦੀ ਗੈਰਤ –ਮੰਦ ਜਿੰਦਗੀ ਦੀ ਖਾਤਿਰ ,ਜਿਸਤੇ ਉਸ ਵਕਤ ਦੀ ਮੁਗਲ ਹਕੂਮਤ ਅੰਤਾ ਦੇ ਜੁਲਮ ਢਾਹ ਰਹੀ ਸੀ ,ਪੂਰੇ ਹਿੰਦੁਸਤਾਨ ਨੂੰ ਦਾਇਰ–ਏ –ਇਸਲਾਮ ਵਿਚ ਲਿਆਉਣ ਲਈ ਜੋਰ ਜਬਰਦਸਤੀ ਦੀ ਹਦ ਤਕ ਪਹੁੰਚ ਚੁਕੀ ਸੀ 9 ਸਾਲ ਦੀ ਉਮਰ ਵਿਚ ਹਿੰਦੂਆਂ ਦੀ ਧੋਤੀ, ਬੋਦੀ ਤੇ ਜੰਜੂ ਦੀ ਰਖਿਆ ਲਈ ਆਪਣੇ ਪਿਤਾ ਨੂੰ ਸਹੀਦ ਕਰਵਾਇਆ , ਦੋ ਬਚੇ ਆਪਣੇ ਹਥੀਂ ਤਿਆਰ ਕਰਕੇ ਜੰਗ ਵਿਚ ਤੋਰੇ 10 ਲਖ ਦੀ ਫੌਜ਼ ਨਾਲ ਮੁਕਾਬਲਾ ਕਰਨ ਲਈ , ਜਿਸ ਵਿਚ ਉਨ੍ਹਾ ਦੀ ਸਹੀਦੀ ਪਕੀ ਸੀ, ਪਤਾ ਸੀ ਕੀ ਇਨ੍ਹਾ ਨੇ ਮੁੜ ਕੇ ਨਹੀਂ ਆਉਣਾ । ਦੋ ਛੋਟੇ ਸਾਹਿਬਜਾਦਿਆਂ ਨੂੰ ਉਨ੍ਹਾ ਲੀਹਾਂ ਤੇ ਤੋਰਿਆ ਕੀ ਇਤਨੇ ਲਾਲਚਾਂ ਦੇ ਬਾਵਜੂਦ ਵੀ ਓਹ ਧਰਮ ਪਿਛੇ ਕੁਰਬਾਨ ਹੋ ਗਏ ਪਰ ਇਸਲਾਮ ਕਬੂਲ ਨਹੀਂ ਕੀਤਾ । ਮਾਤਾ ਗੁਜਰ ਕੌਰ ਜੀ ਵੀ ਮੁਗਲ ਹਕੂਮਤ ਦੇ ਇਨ੍ਹਾ ਜੁਲਮਾਂ ਦੀ ਭੇਟ ਚੜੇ । ਕੋਈ ਏਹੋ ਜਿਹਾ ਇਤਿਹਾਸ ਵਿਚ ਦਾਂਨ–ਵੀਰ ਪੈਦਾ ਨਹੀਂ ਹੋਇਆ ਹੈ ?
ਮਹਾਨ ਆਗੂ
ਗੁਰੂ ਸਾਹਿਬ ਕਿਸੇ ਇਕ ਕੌਮ ਦੇਸ਼ ਜਾਂ ਮਜਹਬ ਦਾ ਨਹੀ ਬਲਕਿ ਸਭ ਦਾ ਭੱਲਾ ਮੰਗਣ ਵਾਲੇ ਇਕ ਮਹਾਨ ਆਗੂ ਸੀ । ਓਹਨਾ ਨੇ ਕੌਮ ਪ੍ਰਸਤੀ ਨੂੰ ਧਰਮ ਬਣਾ ਦਿਤਾ ਇਹ ਕਹਿਣਾ ਬਹੁਤ ਗਲਤ ਹੈ । ਇਕ ਵਾਰੀ ਬੜੋਦਾ ਵਿਚ ਲਖਾਂ ਦੇ ਇਕਠ ਵਿਚ ਮਹਾਤਮਾ ਗਾਂਧੀ ਨੇ ਕਿਹਾ ਸੀ ਗੁਰੂ ਗੋਬਿੰਦ ਸਿੰਘ ਇਕ ਭੁਲੜ ਰਹਿਬਰ ਹੈ । ਵਿਚਾਰ ਦੀ ਗਲ ਕਰਦਿਆਂ ਕਰਦਿਆ ਤਲਵਾਰ ਪਕੜ ਲਈ , ਸ਼ਾਂਤੀ ਦੀ ਗਲ ਕਰਦਿਆਂ ਕਰਦਿਆਂ ਤੋਪਾਂ ਅਗੇ ਲੈ ਆਏ , ਗਲੇ ਵਿਚ ਮਾਲਾ ਪਹਿਨਾਣੀ ਸੀ ਕਿਰਪਾਨਾ ਤੇ ਖੰਡੇ ਪਹਿਨਾ ਛੱਡੇ । ਜਦ ਗਾਂਧੀ ਦੀ ਇਹ ਗਲ ਪ੍ਫੈਸਰ ਗੰਗਾ ਸਿੰਘ ਤਕ ਪਹੁੰਚੀ ਤਾਂ ਓਹ ਸਿਧਾ ਹੀ ਅਹਿਮਦਾਬਾਦ ,ਸਾਬਰਮਤੀ ਦੇ ਆਸ਼ਰਮ ਚਲੇ ਗਏ , ਗਾਂਧੀ ਨੂੰ ਮਿਲੇ ਤੇ ਕਿਹਾ ,”ਤੁਸੀਂ ਹਰ ਥਾਂ ਤੇ ਕਹਿੰਦੇ ਹੋ ਕੀ ਗੀਤਾ ਮੇਰੀ ਮਾਂ ਹੈ, ਇਹ ਮਾਂ ਹੈ ਤੁਹਾਡੀ ? ਗਾਂਧੀ ਨੇ ਕਿਹਾ ਹਾਂ ਮੈ ਹਰ ਰੋਜ਼ ਦੀ ਪ੍ਰੇਰਨਾ ਇਸਤੋਂ ਲੈਂਦਾ ਹਾਂ । ਗੰਗਾ ਸਿੰਘ ਨੇ ਕਿਹਾ ਮੈਂ ਗੀਤਾ ਨੂੰ ਇਕ ਪਵਿਤਰ ਗ੍ਰੰਥ ਸਮਝਦਾ ਹਾ ਤੇ ਤੁਹਾਡੀ ਇਸ ਨੂੰ ਮਾਂ ਕਹਿਣ ਦੀ ਵੀ ਕਦਰ ਕਰਦਾ ਹਾਂ । ਪਰ ਤੁਸੀਂ ਦਸੋ ਗੀਤਾ ਕਿਥੇ ਉਚਾਰੀ ਗਈ ਸੀ ? ਗਾਂਧੀ ਕੁਝ ਸਮਝ ਤੇ ਗਿਆ ਪਰ ਵਾਦ–ਵਿਵਾਦ ਵਿਚ ਨਹੀਂ ਸੀ ਪੈਣਾ ਚਾਹੰਦਾ । ਗੰਗਾ ਸਿੰਘ ਕਦੋਂ ਚੁਪ ਰਹਿਣ ਵਾਲਾ ਨਹੀਂ ਸੀ , ਬੋਲਿਆ ,ਇਹ ਕੁਰਕਸ਼ੇਤਰ ਦੇ ਲੜਾਈ ਦੇ ਮੈਦਾਨ ਵਿਚ ਉਚਾਰੀ ਗਈ ਸੀ ਬਲਿਕ ਲੜਾਈ ਹੀ ਗੀਤਾ ਦੇ ਉਪਦੇਸ਼ ਕਰਕੇ ਹੋਈ । ਜਦੋਂ ਅਰਜੁਨ ਨੇ ਹਥਿਆਰ ਸੁਟ ਦਿਤੇ ਇਹ ਕਹਿਕੇ ਮੈਂ ਕਿਸ ਨਾਲ ਲੜ ਰਿਹਾਂ ਹਾਂ । ਦੁਰਯੋਧਨ ਮੇਰਾ ਭਰਾ ਹੈ ,ਭੀਸ਼ਮ ਪਿਤਾਮਾ ਮੇਰੇ ਵੱਡੇ ਹਨ ਤੇ ਦ੍ਰੋਣਾਚਾਰ੍ਯਾ ਮੇਰੇ ਗੁਰੂ । ਮੈ ਉਹਨਾ ਦੇ ਖਿਲਾਫ਼ ਤਲਵਾਰ ਕਿਸ ਤਰਹ ਚੁਕ ਸਕਦਾ ਹਾਂ । ਤਾਂ ਕ੍ਰਿਸ਼ਨ ਜੀ ਦਾ ਉਪਦੇਸ਼ ਸੀ ਕੀ ਜਦੋ ਕੋਈ ਆਪਣੇ ਸਰੀਰ ਤੇ ਫੋੜਾ ਹੋ ਜਾਏ ਤਾਂ ਉਸ ਨੂੰ ਚੀਰਨਾ ਪੈਦਾਂ ਹੈ ਇਸ ਵਿਚ ਕੋਈ ਪਾਪ ਨਹੀ । ਅਰਜੁਨ ਨੇ ਤਲਵਾਰ ਚੁਕੀ , ਲੜਾਈ ਸ਼ੁਰੂ ਹੋਈ ਜਿਸ ਵਿਚ ਲਖਾਂ ਲੋਕ ਮਾਰੇ ਗਏ । ਗਾਂਧੀ ਕੋਲ ਕੋਈ ਜਵਾਬ ਨਹੀਂ ਸੀ ਕਹਿਣ ਲਗਾ ਕੀ ਇਹ ਦਾ ਮਨ ਦੀ ਲੜਾਈ ਸੀ ਤਾਂ ਗੰਗਾਂ ਸਿੰਘ ਨੇ ਕਿਹਾ ਕੀ ਤਾਂ ਇਹ ਵੀ ਕਹਿ ਦਿਉ ਕਿ ਅਸਲ ਕ੍ਰਿਸ਼ਨ ਕੋਈ ਨਹੀਂ ਸੀ ਇਹ ਵੀ ਮਨ ਦਾ ਕ੍ਰਿਸ਼ਨ ਸੀ । ਗਾਂਧੀ ਨਿਰੁਤਰ ਹੋ ਗਿਆ ਭਰੀ ਸਭਾ ਵਿਚ ਉਸਨੇ ਮਾਫ਼ੀ ਮੰਗੀ ।
ਗੋਕਲ ਚੰਦ ਨਾਰੰਗ ਲਿਖਦੇ ਹਨ ,’ ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਕੰਮ ਸ਼ੁਰੂ ਕੀਤਾ ਉਸ ਵਕਤ ਪੰਜਾਬ ਵਿਚ ਹਿੰਦੂ ਨਾਮ ਵਰਗੀ ਕੋਈ ਚੀਜ਼ ਨਹੀਂ ਸੀ ਨਾ ਹੀ ਕੋਈ ਉਘੀ ਸ਼ਕਤੀ ਸੀ ਜੋ ਜਾਲਮ ਸ਼ਾਸ਼ਕਾਂ ਨੂੰ ਵੰਗਾਰ ਸਕਦੀ ਸੀ । 1008 ਈ ਵਿਚ ਰਾਜਾ ਅਨੰਗਪਾਲ ਦੀ ਹਾਰ ਮਗਰੋਂ ਦੇਸ਼ ਨੇ ਕੋਈ ਵੀ ਅਜਿਹਾ ਆਗੂ ਨਹੀਂ ਪੈਦਾ ਕੀਤਾ ਜੋ ਮੁਗਲ ਹਕੂਮਤ ਨਾਲ ਟਕਰ ਲੈ ਸਕੇ, ਅਜਾਦ ਕਰਵਾ ਸਕੇ । ਬੇਸ਼ਕ ਰਾਣਾ ਸਾਂਗਾ, ਹੇਮੂੰ, ਨਾਰਨੋਲ ਦੇ ਸਤਨਾਮੀਆਂ ਜਾ ਮਥੁਰਾ ਦੇ ਗੋਕਲਾਂ ਨੇ ਇਨ੍ਹਾ ਵਾਸਤੇ ਗੰਭੀਰ ਪਰੇਸ਼ਾਨੀਆਂ ਜਰੂਰ ਖੜੀਆਂ ਕੀਤੀਆਂ ਪਰ ਉਹ ਵੀ ਦੇਸ਼ਵਾਸੀਆਂ ਵਿਚ ਕੌਮੀ ਜਜ੍ਬਾ ਪੈਦਾ ਕਰਨ ਵਿਚ ਸਫਲ ਨਹੀਂ ਹੋ ਸਕੇ । ਸ਼ਿਵਾ ਜੀ ਨੇ ਬਹੁਤ ਸਾਰੀਆਂ ਲੜਾਈਆਂ ਰਾਜਸੀ ਨਿਸ਼ਾਨੇ ਨੂੰ ਮੁਖ ਰਖ ਕੇ ਲੜੀਆਂ ਸੀ । ਪਰ ਗੁਰੂ ਗੋਬਿੰਦ ਸਿੰਘ ਜੀ ਦਾ ਨਿਸ਼ਾਨਾ ਕੌਮ ਪ੍ਰਸਤੀ ਨੂੰ ਲੋਕਾਂ ਦਾ ਧਰਮ ਬਚਾਣਾ ਸੀ ਜਿਸ ਲਈ ਉਹਨਾਂ ਨੇ ਅਨੇਕਾਂ ਕੁਬਾਨੀਆ ਦਿਤੀਆ ਕਾਜ਼ੀ ਨੂਰ ਮਹੰਮਦ ਜੋ ਇਕ ਮੁਤਸਬੀ ਤੇ ਬਦਜੁਬਾਨ ਲਿਖਾਰੀ ਸੀ ਸਿਖਾਂ ਦੀ ਤਰੀਫ ਕਰੇ ਬਿਨਾ ਨਹੀਂ ਰਹਿ ਸਕਿਆ । ਕਹਿੰਦਾ ਹੈ ਸਿਖਾਂ ਵਿਚ ਕੋਈ ਜਨਾਹੀ ਯਾ ਚੋਰ ਨਹੀ । ਔਰਤ ਭਾਵੈਂ ਰਾਣੀ ਹੋਵੇ ਜਾ ਗੋਲੀ , ਬੁਢੀ ਹੋਵੇ ਜਾਂ ਜਵਾਨ, ਸਿਖ ਉਸ ਵਲ ਬਦ–ਨਜਰ ਨਾਲ ਨਹੀਂ ਵੇਖਦਾ । ਜਦੋਂ ਉਸਨੇ ਸ਼ਾਹ ਦੁਰਾਨੀ ਤੇ ਸਿਖਾਂ ਦੀ ਲੜਾਈ ਆਪਣੀ ਅਖੀਂ ਵੇਖੀ ਤਾਂ ਸਿਖਾਂ ਦੇ ਉਚੇ ਆਚਰਣ ਦੀ ਤਾਰੀਫ਼ ਕਰੇ ਬਿਨਾਂ ਨਹੀਂ ਰਹਿ ਸਕਿਆ । ਮੁਸਲਮਾਨ ਸਿਖਾਂ ਨੂੰ ਸਗ (ਕੁਤੇ)ਕਹਿ ਕੇ ਬੁਲਾਂਦੇ ਸੀ । ਉਸਨੇ ਲਿਖਿਆ ਇਹਨਾਂ ਨੂੰ ਸਗ ਨਾ ਕਹੋ । ਇਹ ਮੈਦਾਨੇ ਜੰਗ ਵਿਚ ਸ਼ੇਰਾਂ ਵਾਂਗੂ ਲੜਦੇ ਹਨ ਤੇ ਅਮਨ ਦੇ ਮੈਦਾਨ ਵਿਚ ਹਾਤਮਤਾਈ ਨੂੰ ਵੀ ਮਾਤ ਕਰ ਦਿੰਦੇ ਹਨ । ਗੁਰੂ ਸਾਹਿਬ ਨੇ ਲੜਾਈ ਦੇ ਮੈਦਾਨ ਵਿਚ ਵੀ ਉਚੇ ਮਿਆਰ ਕਾਇਮ ਕੀਤੇ ਜਿਸਦੇ ਸਦਕੇ ਅਉਣ ਵਾਲੀ ਅਠਾਰਵੀ ਸਦੀ ਵਿਚ ਸਿੰਘਾ ਦੇ ਆਚਰਣ ਨੇ ਸਿਖਰਾਂ ਨੂੰ ਛੋਹਿਆ ।
ਨੂਰ ਮਹੰਮਦ ਲਿਖਦਾ ਹੇ “ਸਿਖ ਆਪ ਕਦੀ ਹਮਲਾਵਰ ਨਹੀ ਹੋਏ ਪਰ ਹੋਰਾਂ ਦੇ ਕੀਤੇ ਹਮਲੇ ਦਾ ਮੂੰਹ ਤੋੜ ਜਵਾਬ ਦਿੰਦੇ ਹਨ । ਓਹ ਪਹਿਲਾਂ ਵਾਰ ਕਦੇ ਨਹੀ ਕਰਦੇ ਚਾਹੇ ਪਹਿਲਾ ਹਲਾ ਦੁਸ਼ਮਨ ਨੇ ਹੀ ਬੋਲਿਆ ਹੋਵੇ । ਓਹ ਨਿਹਥੇ , ਕਾਇਰ ਤੇ ਭਗੋੜੇ ਤੇ ਵਾਰ ਨਹੀਂ ਕਰਦੇ । ਪਰਾਈ ਇਸਤਰੀ ਵਲ ਨਹੀ ਝਾਂਕਦੇ ,ਓਸਨੂੰ ਮਾਂ ਭੈਣ ਜਾਂ ਧੀ ਦਾ ਦਰਜਾ ਦਿੰਦੇ ਹਨ । ਓਹ ਝੂਠ ਨਹੀਂ ਬੋਲਦੇ ;ਚੋਰਾਂ ਯਾਰਾਂ ਦੀ ਸੰਗਤ ਨਹੀ ਕਰਦੇ ” । ਅੰਗਰੇਜ਼ੀ ਰਾਜ ਵਿਚ ਸਿਖ ਦੀ ਗਵਾਹੀ ਹੀ ਜਜ ਦਾ ਫੈਸਲਾ ਬਣ ਜਾਂਦਾ ਸੀ , ਕਿਓਕੇ ਓਹ ਜਾਣਦੇ ਸੀ ਕਿ ਸਿਖ ਝੂਠ ਨਹੀ ਬੋਲਦਾ । ਓਹ ਨਿਸਚਿੰਤ ਹੋਕੇ ਆਪਣੀ ਮਾਂ ,ਧੀ ਜਾਂ ਭੈਣ ਨੂੰ ਉਸ ਡਿਬੇ ਵਿਚ ਬਿਠਾ ਦਿੰਦੇ ਜਿਥੇ ਇਕ ਵੀ ਸਿਖ ਹੁੰਦਾ । ਇਹ ਆਦਰਸ਼ ਗੁਰੂ ਸਾਹਿਬ ਨੇ ਆਪਣਾ ਸਰਬੰਸ ਵਾਰ ਕੇ ਸਿਖਾਂ ਨੂੰ ਦਿਤੇ ਹਨ ਜਿਨ੍ਹਾਂ ਨੂੰ ਅਜ ਸੰਭਾਲਣ ਦੀ ਲੋੜ ਹੈ ।
ਕਹਿੰਦੇ ਹਨ ਨਾਦੋਨ ਦੇ ਮੈਦਾਨ–ਏ–ਜੰਗ ਵਿਚੋਂ ਸਿਖ ਹਾਰਨ ਵਾਲੇ ਨਵਾਬ ਦੇ ਮਾਲ ਅਸਬਾਬ ਦੇ ਨਾਲ ਉਸਦੀ ਲੜਕੀ ਨੂੰ ਵੀ ਚੁਕ ਕੇ ਲੈ ਆਏ । ਡੋਲਾ ਵੇਖਕੇ ਗੁਰੂ ਸਾਹਿਬ ਨੇ ਪੁਛਿਆ ਇਸ ਡੋਲੇ ਵਿਚ ਕੀ ਹੈ । ਸਿਖਾਂ ਨੇ… ਉੱਤਰ ਦਿਤਾ ,”ਤੁਰਕ ਸਾਡੇ ਘਰ ਦੀਆਂ ਔਰਤਾ ਨੂੰ ਲੁਟ ਦਾ ਮਾਲ ਸਮਝ ਕੇ ਲੈ ਜਾਂਦੇ ਹਨ ਤਾਂ ਕੀ ਅਸੀਂ ਉਹਨਾਂ ਤੋਂ ਬਦਲਾ ਨਹੀਂ ਲਈ ਸਕਦੇ ?
ਸਭ ਸਿਖਨ ਪੁਛਨ ਗੁਨ ਖਾਣੀ
ਸਗਲ ਤੁਰਕ ਭੋਗੇ ਹਿੰਦਵਾਣੀ
ਸਿਖ ਬਦਲਾ ਲਈ ਭਲਾ ਜਣਾਵੈ
ਗੁਰ–ਸ਼ਾਸ਼ਤਰ ਕਿਓਂ ਵਰਜ ਹਟਾਵੈ ।।
ਗੁਰੂ ਸਾਹਿਬ ਨੇ ਬਹੁਤ ਗੁਸਾ ਕੀਤਾ ਤੇ ਕਹਿਣ ਲਗੇ ਅਸੀਂ ਸਿਖੀ ਨੂੰ ਉਚਾ ਲਿਜਾਣਾ ਹੈ, ਖਨਦ੍ਕੇ ਜਿਲਤ ਵਿਚ ਨਹੀ ਸੁਟਣਾ ” ਕੋਲ ਗਏ ਬਚੀ ਦੇ ਸਿਰ ਤੇ ਹਥ ਫੇਰਿਆ ਕਹਿਣ ਲਗੇ ” ਡਰ ਨਹੀ ,ਤੂੰ ਇਹ ਸਮਝ ਆਪਣੇ ਪਿਤਾ ਦੇ ਘਰ ਆਈ ਹੈਂ ” ਸਿਖਾਂ ਨੂੰ ਹੁਕਮ ਦਿਤਾ ਕੀ ਬਚੀ ਨੂੰ ਬਾ–ਇਜ਼ਤ ਇਸਦੇ ਪਿਤਾ ਦੇ ਘਰ ਛੋੜ ਕੇ ਆਉ ”।
ਉਂਜ ਤਾਂ ਸਿਖਾਂ ਦਾ ਸਾਰਾ ਇਤਿਹਾਸ ਸ਼ਾਹੀਦੀਆਂ ਨਾਲ ਭਰਿਆ ਹੈ ਪਰ 300 ਸਾਲ ਦੇ ਦੌਰਾਨ ਜਿਹੜੇ ਕਹਿਰ ਸਿਖਾਂ ਉਪਰ ਢਾਹੇ ਗਏ ਸਨ ਉਨਾਂ ਵਿਚ ਸਾਕਾ ਚਮਕੌਰ ,ਸਾਕਾ ਸਰਹੰਦ, ਛੋਟਾ ਤੇ ਵਡਾ ਘੱਲੂਘਾਰਾ ਤੋ ਬਾਅਦ ਵਿਚ 1947 ਤੇ 1984 ਦਾ ਕਤਲੇਆਮ । ਇਤਿਹਾਸ ਗਵਾਹ ਹੈ ਕੀ ਤਸੀਹੇ ਤੇ ਤਬਾਹੀ ਦੇ ਤੂਫਾਨਾ ਵਿਚ ਗੁਜਰਦਿਆਂ ਵੀ ਸਿਖਾਂ ਨੇ ਹਰ ਹਾਲ ਆਪਣੀ ਹਸਤੀ ਨੂੰ ਬਰਕਰਾਰ ਰਖਿਆ । ਇਹ ਕਮਾਲ ਗੁਰੂ ਗੋਬਿੰਦ ਸਿੰਘ ਜੀ ਦਾ ਹੀ ਹੈ, ਜਿਹਨਾਂ ਨੇ ਸਿਖੀ ਵਿਚ ਆਉਣ ਦੀ ਪਹਲੀ ਸ਼ਰਤ ਹੀ ਸੀਸ ਕੁਰਬਾਨ ਕਰਨ ਦੀ ਰਖੀ ਤੇ ਹਰ ਮੁਸ਼ਕਿਲ ਘੜੀ ਵਿਚ ਸਿਖ ਨੂੰ ਡੋਲਣ ਨਹੀ ਦਿਤਾ, ਜਿਸਦਾ ਅਸਰ ਸਦੀਆਂ ਤਕ ਰਿਹਾ ਤੇ ਅਜ ਵੀ ਹੈ।
ਓਹਨਾ ਨੇ ਆਪ ਵੀ ਕੌਮ ਦੇ ਆਤਮ ਸਨਮਾਨ , ਗਰੀਬਾਂ, ਮਜ਼ਲੂਮਾਂ, ਤੇ ਇਨਸਾਫ਼ ਲਈ ਜੂਝਦਿਆਂ ਅਨੇਕਾਂ ਕੁਰਬਾਨੀਆ ਦਿਤੀਆਂ ਪਰ ਜੋ ਆਦਰਸ਼ ਨੀਅਤ ਕੀਤੇ ਉਨਾ ਤੋਂ ਮੂੰਹ ਨਹੀ ਮੋੜਿਆ ,ਸਮਝੋਤਾ ਨਹੀਂ ਕੀਤਾ । ਤਾਜੋ ਤਖ਼ਤ ਹੋਵੇ ਜਾ ਮਾਛੀਵਾੜੇ ਦੇ ਜੰਗਲਾਂ ਵਿਚ , ਨੰਗੇ –ਪੈਰੀ, ਭੁਖੇ–ਭਾਣੇ ,ਖੁਲੇ ਆਸਮਾਨ ਹੇਠ ਹੋਣ ਜਾਂ ਭਿਆਨਕ ਜੰਗਲਾਂ ਵਿਚ , ਪੋਹ ਦੀਆਂ ਕਾਲੀਆਂ ਬੋਲੀਆਂ ਠੰਡੀਆਂ ਰਾਤਾਂ ਹੋਣ, ਕੋਈ ਵੀ ਉਹਨਾਂ ਨੂੰ ਝੁਕਾ ਨਹੀ ਸਕਿਆ ,ਡਰਾ ਨਹੀ ਸਕਿਆ ਚਾਹੇ ਓਹ ਰਾਜਾ .ਮਹਾਰਾਜਾ, ਹਾਕਮ ਜਾਂ ਹਿੰਦੁਸਤਾਨ ਦਾ ਬਾਦਸ਼ਾਹ ਵੀ ਕਿਓ ਨਾ ਹੋਵੇ ।
ਜਦੋਂ ਲੜਾਈਆਂ ਦੀ ਖਬਰ ਦਖਣ ਵਿਚ ਔਰੰਗਜ਼ੇਬ ਨੂੰ ਪਹੁੰਚੀ ਤਾਂ ਘਬਰਾ ਕੇ ਉਸਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਚਿਠੀ ਲਿਖੀ । ‘ਮੇਰਾ ਤੇ ਤੁਹਾਡਾ ਇਕ ਰਬ ਨੂੰ ਮਨਣ ਵਾਲਾ ਧਰਮ ਹੈ ਤੁਹਾਨੂੰ ਮੇਰਾ ਨਾਲ ਸੁਲਾ ਸਫਾਈ ਨਾਲ ਰਹਿਣਾ ਚਾਹਿਦਾ ਹੈ । ਮੈਨੂੰ ਇਹ ਬਾਦਸ਼ਾਹੀ ਰਬ ਨੇ ਦਿਤੀ ਹੈ ਤੁਹਾਨੂੰ ਮੇਰਾ ਹੁਕਮ ਮੰਨਣਾ ਚਾਹੀਦਾ ਹੈ, ਲੜਾਈ ਝਗੜੇ ਨਹੀ ਕਰਨੇ ਚਾਹੀਦੇ “। ਗੁਰੂ ਸਾਹਿਬ ਨੇ ਜਵਾਬ ਦਿਤਾ । ‘ਜਿਸ ਰਬ ਨੇ ਤੈਨੂੰ ਬਾਦਸ਼ਾਹੀ ਦਿਤੀ ਹੈ ਉਸੇ ਰਬ ਨੇ ਮੇਨੂੰ ਸੰਸਾਰ ਵਿਚ ਭੇਜਿਆ ਹੈ । ਤੇਨੂੰ ਉਸਨੇ ਇਨਸਾਫ਼ ਤੇ ਪਰਜਾ ਦੇ ਹਿਤ ਵਾਸਤੇ ਭੇਜਿਆ ਹੈ ਪਰ ਤੂੰ ਉਸਦਾ ਹੁਕਮ ਭੁਲ ਗਿਆਂ ਹੈਂ । ਜੋ ਆਪਣੇ ਰਬ ਨੂੰ ਭੁਲ ਜਾਏ ਉਸਦੇ ਹੁਕਮ ਨੂੰ ਭੁਲ ਜਾਏ ਉਸਦਾ ਸਾਡਾ ਕੀ ਮੇਲ। ਫਿਰ ਜਿਹਨਾਂ ਹਿੰਦੂਆ ਤੇ ਤੂੰ ਜੁਲੁਮ ਕਰ ਰਿਹਾਂ ਹੈ ਓਹ ਉਸੇ ਰਬ ਦੇ ਬੰਦੇ ਹਨ ਜਿਸਨੇ ਤੇਨੂੰ ਬਾਦਸ਼ਾਹੀ ਦਿਤੀ ਹੈ ਪਰ ਤੂੰ ਓਹਨਾ ਨੂੰ ਰਬ ਦੇ ਬੰਦੇ ਨਹੀ ਸਮ੍ਝਿਆ ,ਉਹਨਾਂ ਦੇ ਧਰਮ ਤੇ ਧਰਮ ਅਸਥਲਾਂ ਦੀ ਨਿਰਾਦਰੀ ਕਰਦਾ ਰਿਹਾਂ ਹੈਂ । ਹਕੂਮਤ ਨੂੰ ਤੇ ਫਿਰ ਹਿੰਦੁਸਤਾਨ ਦੇ ਬਾਦਸ਼ਾਹ ਨੂੰ ਇਸ ਤਰਾਂ ਦਾ ਜਵਾਬ ਦੇਣਾ ਦਲੇਰੀ ਦੀ ਚਰਮ ਸੀਮਾ ਹੈ ।
ਜਦੋਂ ਬਹਾਦੁਰ ਸ਼ਾਹ,ਹਿੰਦੁਸਤਾਨ ਦੇ ਬਾਦਸ਼ਾਹ ਨੇ ਗੁਰੂ ਸਾਹਿਬ ਨੂੰ ਨੰਦ ਲਾਲ ਦੇ ਹਥ ਸਨੇਹਾ ਭੇਜਿਆ ਤੇ ਮਿਲਣ ਲਈ ਕਿਹਾ ਤਾਂ ਗੁਰੂ ਸਾਹਿਬ ਨੇ ਇਨਕਾਰ ਕਰ ਦਿਤਾ । ਬਹਾਦੁਰ ਸ਼ਾਹ ਹੰਕਾਰ ਕਰਦਿਆਂ ਕ੍ਰੋਧ ਵਿਚ ਬੋਲਿਆ ‘ ਓਹ ਕੋਣ ਬੰਦਾ ਹੈ ਜੋ ਮੁਗੁਲ ਸਮਰਾਜ ਨਾਲ ਟਕਰ ਲੈ ਸਕੇ । ਗਜਨੀ ਤੋਂ ਕੰਨਿਆ ਕੁਮਾਰੀ ਤਕ ਇਸਦੇ ਸਾਮਣੇ ਕੋਈ ਨਹੀ ਟਿਕਿਆ । ਇਹ ਪਹਾੜਾਂ ਨੂੰ ਚੀਰਨ ਤੇ ਦਰਿਆਵਾਂ ਨੂੰ ਪਾਰ ਕਰਨ ਵਾਲੀ ਕੌਮ ਹੈ । ਮੈਂ ਗੁਰੂ ਦਾ ਲਿਹਾਜ਼ ਕਰਦਾ ਹਾਂ ਰਬ ਦਾ ਫ਼ਕੀਰ ਸਮਝਕੇ ” । ਬਹਾਦਰ ਸ਼ਾਹ ਬਹੁਤ ਜਲਦੀ ਭੁਲ ਗਿਆ ਸੀ ਕਿ ਬਾਦਸ਼ਾਹੀ ਵੀ ਉਸਨੇ ਗੁਰੂ ਸਾਹਿਬ ਦੀ ਮਦਦ ਨਾਲ ਹਾਸਲ ਕੀਤੀ ਸੀ । ਪਰ ਫਿਰ ਉਸ ਕੋਲੋਂ ਰਿਹਾ ਨਾ ਗਿਆ ਤੇ ਮਲੋ ਮਲੀ ਮਿਲਣ ਵਾਸਤੇ ਆ ਗਿਆ । ਜਖਮ ਕੁਰੇਦਨ ਲਈ ਪੁਛਦਾ ਹੈ ,’ਕੈਸੀ ਗੁਜਰੀ ? ਗੁਰੂ ਸਾਹਿਬ ਦਾ ਜਵਾਬ ਸੀ।
“ਮੈਂ ਬੁਲੰਦੀ ਸੇ ਗੁਜਰਾ , ਮੈਂ ਪਸਤੀ ਸੇ ਗੁਜਰਾ
ਜਹਾਂ ਸੇ ਭੀ ਗੁਜਰਾ ਬੜੀ ਮਸਤੀ ਸੇ ਗੁਜਰਾ“
( ਚਲਦਾ )
ਕਿਵੇਂ ਦੇਵਾਂ ਮੈਂ ਵਧਾਈਆਂ
ਨਵੇਂ ਸਾਲ ਦੀਆਂ….
ਹਾਲੇ ਬੁਝੀਆਂ ਨਹੀਂ ਚਿਤਾਵਾਂ
ਗੁਰੂ ਜੀ ਦੇ ਲਾਲ਼ਾਂ ਦੀਆਂ….
जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥
हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥
ਅੰਗ : 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥
ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਦੀ ਇਕ ਮਹਾਨ ਸ਼ਕਸ਼ੀਅਤ ਸਨ । ਉਹਨਾਂ ਦਾ ਇਨਸਾਨੀਅਤ ਨਾਲ ਪਿਆਰ ਦਾ ਜਜ੍ਬਾ ਉਚਾ ਤੇ ਸੁਚਾ ਜੀਵਨ ਕਿਸੇ ਪੈਗੰਬਰ ਨਾਲੋਂ ਘਟ ਨਹੀ ਸੀ। ਜਿਥੇ ਉਨਾਂ ਵਿਚ ਸੰਤਾ ਵਾਲੇ ਗੁਣ ਸਨ ਉਥੇ ਓਹ ਇਕ ਸਮਾਜ ਸੁਧਾਰਕ ਕੌਮੀ ਉਸਰਈਏ ਅਤੇ ਮਹਾਨ ਫੌਜੀ ਜਰਨੈਲ ਵੀ ਸਨ , ਨਿਡਰ ਤੇ ਲੋਭ ਲਾਲਚ ਤੋ ਕਿਤੇ ਉਪਰ । ਉਹਨਾਂ ਨੇ ਸਿਮਰਨ ਵੀ ਕੀਤਾ ਤੇ ਜੰਗ ਵੀ ,ਜਰ ਜੋਰੁ ਜਾਂ ਜਮੀਨ ਲਈ ਨਹੀ ,ਨਾ ਕਿਸੇ ਨੂੰ ਦੁਖ ਪਹੁੰਚਾਣ ਲਈ ,ਸਗੋ ਗਰੀਬਾਂ ਤੇ ਮਜ੍ਲੂਮਾ ਦੀ ਰਖਿਆ ਕਰਨ ਤੇ ਜੋਰ ਜਬਰ ਦਾ ਟਾਕਰਾ ਕਰਨ ਲਈ । ਓਹਨਾਂ ਨੇ ਨਾ ਕਿਸੇ ਦੀ ਦੋਲਤ ਲੁਟੀ , ਨਾ ਜਮੀਨ ਜਾਇਦਾਦ ਤੇ ਕਬਜਾ ਕੀਤਾ , ਨਾ ਕਿਸੀ ਦੀ ਬਹੂ ਬੇਟੀ ਨੂੰ ਬੇਆਬਰੂ ਕੀਤਾ ਨਾ ਕਰਵਾਇਆ,ਨਾ ਕਿਸੇ ਨੂੰ ਕੈਦ ਕੀਤਾ , ਨਾ ਅੰਗ ਵਡੇ , ਨਾ ਸੂਲੀ ਤੇ ਚਾੜਿਆ , ਓਹ ਲੜੇ ਤੇ ਸਿਰਫ ਅਸੂਲਾਂ ਵਾਸਤੇ, ਹਕ ਤੇ ਸਚ ਦੀ ਰਾਖੀ ਕਰਨ ਵਾਸਤੇ ਓਹ ਵੀ ਤਦ ਜਦੋਂ ਬਾਕੀ ਸਾਰੇ ਸ਼ਾਂਤਮਈ ਢੰਗ ਫ਼ੇਲ ਹੋ ਚੁਕੇ ਸਨ ।
ਉਹਨਾਂ ਦੀਆ ਕੁਰਬਾਨੀਆਂ ਦਾ ਕੋਈ ਅੰਤ ਨਹੀ 9 ਸਾਲ ਦੀ ਉਮਰ ਵਿਚ ਪਿਤਾ ਨੂੰ ਤਿਲਕ ਤੇ ਜੰਜੂ ਦੀ ਰਖਿਆ ਵਾਸਤੇ ਕੁਰਬਾਨ ਕੀਤਾ , ਜਿਸ ਵਿਚ ਨਾ ਕਿਸੇ ਗੁਰੂ ਨੂੰ ਵਿਸ਼ਵਾਸ ਸੀ ਤੇ ਨਾ ਹੀ ਸਤਿਕਾਰ । ਸਿਰਫ 42 ਸਾਲ ਦੀ ਉਮਰ ਵਿਚ ਉਹਨਾ ਨੇ ਗੁਰੂ ਨਾਨਕ ਦੇਵ ਜੀ ਦੇ ਆਰੰਭ ਕੀਤੇ ਜਬਰ ਤੇ ਜੁਲਮ ਦੇ ਖਿਲਾਫ਼ ਕ੍ਰਾਂਤੀਕਾਰੀ ਸਿਧਾਂਤਾਂ ਨੂੰ ਸਿਖਰ ਤੇ ਪਹੁੰਚਾਇਆ , ਜਿਸ ਲਈ ਉਹਨਾ ਨੇ ਆਪਣੇ ਸਰਬੰਸ ਤੇ ਅਨੇਕਾਂ ਪਿਆਰੇ ਸਿਖਾ ਦੀ ਕੁਰਬਾਨੀ ਦਿਤੀ । ਉਹਨਾਂ ਦਾ ਹੋਸਲਾ ਵੀ ਕਮਾਲ ਦਾ ਸੀ ਇਤਨਾ ਕੁਝ ਵਾਪਰ ਗਿਆ ਪਰ ਫਿਰ ਵੀ ਚੜਦੀ ਕਲਾ ਵਿਚ ਰਹਿਕੇ ਰਬ ਦਾ ਸ਼ੁਕਰ ਮਨਾਉਂਦੇ ਰਹੇ । ਚਮਕੌਰ ਦੀ ਜੰਗ ਵਿਚ ਆਪਣੇ ਪੁਤਰਾਂ ਨੂੰ ਆਪਣੀ ਹਥੀਂ ਤਿਆਰ ਕਰਕੇ ਸ਼ਹਾਦਤ ਲਈ ਤੋਰਨਾ ,ਆਪਣੀ ਅਖੀਂ ਸ਼ਹੀਦ ਹੁੰਦਿਆਂ ਵੇਖ ਕੇ ਇਕ ਹੰਜੂ ਕੇਰੇ ਬਿਨਾ ਉਸ ਅਕਾਲ ਪੁਰਖ ਦਾ ਧੰਨਵਾਦ ਕਰਨਾ , ਦੋ ਪੁਤਰ ਸਰਹੰਦ ਦੀਆਂ ਨੀਹਾਂ ਵਿਚ ਚਿਣਵਾ ਦਿਤੇ ਗਏ, ਸੀ ਨਹੀ ਕੀਤੀ , ਸਿਤਮ ਜਫਾ ਕਹਿਰ ਦਾ ਮੁਕ਼ਾਬਲਾ ਪਿਆਰ ਤੇ ਸਿਦਕ ਨਾਲ ਕਰਨਾ ਇਹ ਕੋਈ ਆਮ ਗਲ ਨਹੀ । ਪੁਤਰ ਵੀ ਜਿਹਨਾਂ ਨੇ ਇਤਨੀ ਮਾਸੂਮ ਉਮਰ ਵਿਚ ਸ਼ਹਾਦਤ ਦੇਕੇ ਆਪਣੇ ਜਾਹੋ–ਜਲਾਲ ਨਾਲ ਨਾ ਕੇਵਲ ਸਿਖ ਇਤਿਹਾਸ ਰੋਸ਼ਨ ਕੀਤਾ ਬਲਕਿ ਸ਼ਹੀਦੀ ਦੀ ਇਕ ਐਸੀ ਮਿਸਾਲ ਕਾਇਮ ਕੀਤੀ ਜੋ ਦੁਨਿਆ ਦੇ ਇਤਿਹਾਸ ਨਾਲੋਂ ਵਖਰੀ ਹੈ।
ਜਿਤਨੇ ਖਿਤਾਬ ਗੁਰੂ ਗੋਬਿੰਦ ਸਿੰਘ ਜੀ ਨੂੰ ਮਿਲੇ ਹਨ ਸ਼ਾਇਦ ਹੀ ਕਿਸੇ ਹੋਰ ਮਹਾਪੁਰਸ਼ ਨੂੰ ਮਿਲੇ ਹੋਣ । ਉਹਨਾਂ ਨੂੰ ਸ਼ਹੀਦ ਪਿਤਾ ਦਾ ਪੁਤਰ ਤੇ ਸ਼ਹੀਦ ਪੁਤਰਾਂ ਦਾ ਪਿਤਾ ਬਣਨ ਦਾ ਮਾਣ ਮਿਲਿਆ ਉਹਨਾਂ ਦਾ ਸਾਰਾ ਜੀਵਨ ਦੇਸ਼ ਤੇ ਕੌਮ ਲਈ ਕੁਰਬਾਨੀਆਂ ਕਰਦੇ ਬੀਤਿਆ ਖਾਸ ਕਰਕੇ ਪੋਹ ਦੇ ਓਹ 7 ਦਿਨ ਜਿਨਾਂ ਨੂੰ ਸੁਣਕੇ ਹ਼ਰ ਇਕ ਦੇ ਰੋੰਗਟੇ ਖੜੇ ਹੋ ਜਾਂਦੇ , ਦਿਲ ਕੰਬ ਉਠਦਾ । ਚਾਰ ਪੁਤਰ ਤਿੰਨ ਪਿਆਰੇ ਤੇ 500 ਤੋ ਵਧ ਸੰਤ ਸਿਪਾਹੀ ਜੋ ਉਨਾਂ ਨੂੰ ਪੁਤਰਾਂ ਤੋਂ ਵਧ ਪਿਆਰੇ ਸੀ, ਸ਼ਹੀਦ ਹੋਏ ।
ਪਰ ਕੁਝ ਹਿੰਦੂ ਤੇ ਮੁਸਲਮਾਨਾਂ ਵਿਚੋਂ ਅਜੇਹੇ ਵੀ ਨੇਕ ਦਿਲ ਇਨਸਾਨ ਸੀ ਜਿਹਨਾਂ ਨੇ ਗੁਰੂ ਸਾਹਿਬ ਨੂੰ ਪੀਰ , ਮੁਰਸ਼ਦ ,ਭਗਵਾਨ,ਉਚ ਦੇ ਪੀਰ, ਸੰਤ, ਭਗਤ ਤੇ ਗੁਰੂ ਸਮਝ ਕੇ ਉਹਨਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਰਹੇ । ਇਸ ਧਰਮ ਯੁਧ ਵਿਚ ਅਨੇਕਾਂ ਹਿੰਦੂਆਂ, ਮੁਸਲਮਾਨਾਂ ਤੇ ਸਿਖਾਂ ਨੇ ਸਾਂਝਾ ਖੂਨ ਡੋਲਿਆ ਜਿਵੇ ਕੀ ਪੀਰ ਬੁਧੂ ਸ਼ਾਹ, ਮਹੰਤ ਕਿਰਪਾਲ ,ਨਬੀ ਖਾਨ ਤੇ ਗਨੀ ਖਾਨ ,ਕਾਜੀ ਪੀਰ ਮੁਹੰਮਦ , ਭਾਈ ਮੋਤੀਲਾਲ ਮੇਹਰਾ ,ਨਵਾਬ ਮਲੇਰਕੋਟਲਾ ਤੇ ਹੋਰ ਬਹੁਤ ਸਾਰੇ ਹਿੰਦੂ ਤੇ ਮੁਸਲਮਾਨ । ਇਕ ਪਾਸੇ ਓਹ ਪਠਾਨ ਸਨ ਜੋ ਲਾਲਚ ਦੀ ਖਾਤਰ ਗੁਰੂ ਸਾਹਿਬ ਨੂੰ ਜਿੰਦਾ ਪਕੜਨ ਲਈ ਪਿੱਛਾ ਕਰ ਰਹੇ ਸੀ ਤੇ ਦੂਜੇ ਪਾਸੇ ਗਨੀ ਖਾਨ ਤੇ ਨਬੀ ਖਾਨ ਵਰਗੇ ਪਠਾਨ ਜਿਹਨਾਂ ਨੇ ਗੁਰੂ ਸਾਹਿਬ ਨੂੰ ਉਚ ਦਾ ਪੀਰ ਬਣਾਕੇ ਐਸੀ ਜਗਾ ਤੇ ਪਹੁੰਚਾਇਆ ਜਿਥੇ ਉਹਨਾਂ ਦੀ ਜਿੰਦਗੀ ਲਈ ਕੋਈ ਖਤਰਾ ਨਹੀ ਸੀ । ਕਾਜ਼ੀ ਪੀਰ ਮੁਹੰਮਦ ਜੋ ਇਕ ਵਕਤ ਗੁਰੂ ਸਾਹਿਬ ਨੂੰ ਪੜਾਉਂਦਾ ਸੀ ਨੇ ਜਗਾ ਜਗਾ ਲਗੀ ਨਾਕਾਬੰਦੀ ਦੇ ਸ਼ਾਹੀ ਕਮਾਨਡਰਾਂ ਨੂੰ ਇਹ ਕਹਿਕੇ ਤਸਲੀ ਕਰਵਾਈ ,” ਇਹ ਉਚ੍ ਦੇ ਪੀਰਾਂ ਦੇ ਪੀਰ ਹਨ । ਅੱਲਾ ਦੇ ਪਿਆਰਿਆਂ ਨੂੰ ਰੋਕਣਾ ਗੁਨਾਹ ਹੈ ” । ਇਹ ਸੀ ਇਹਨਾਂ ਦਾ ਪਿਆਰ ਤੇ ਸਤਕਾਰ ਗੁਰੂ ਸਾਹਿਬ ਵਾਸਤੇ ।ਇਕ ਪਾਸੇ ਗੁਰੂ ਸਾਹਿਬ ਦੇ ਪੁਤਰਾਂ ਨੂੰ ਸਰਹੰਦ ਦੀਆਂ ਨੀਹਾਂ ਵਿਚ ਸ਼ਹੀਦ ਕਰਾਉਣ ਵਿਚ ਗੰਗੂ ਬ੍ਰਾਹਮਣ ਤੇ ਸੁਚਾ ਨੰਦ ਵਰਗੇ ਹਿੰਦੂ ਵੀ ਸਨ ਤੇ ਦੂਜੇ ਪਾਸੇ ਮੋਤੀ ਲਾਲ ਮੇਹਰਾ ਤੇ ਟੋਡਰ ਮਲ ਵਰਗੇ ਨੇਕ ਦਿਲ ਇਨਸਾਨ ਜਿਹਨਾਂ ਨੇ ਕੈਦਖਾਨੇ ਵਿਚ ਸਾਰਾ ਖਤਰਾ ਝੇਲ ਕੇ ਬਚਿਆਂ ਲਈ ਦੁਧ ਪਹੁੰਚਾਇਆ ਤੇ ਆਪਣਾ ਸਭ ਕੁਝ ਵੇਚ ਕੇ ਸਸਕਾਰ ਦੀ ਜਗਾ ਮੋਹਰਾਂ ਵਿਛਾ ਕੇ ਖਰੀਦੀ । ਦੀਨਾ ਪਿੰਡ ਦੇ ਚੋਧਰੀ ਲਖਮੀਰਾ ਤੇ ਸ਼ਮਸ਼ੀਰਾ ਨੂੰ ਜਦੋਂ ਸਰਹੰਦ ਦੇ ਨਵਾਬ ਨੇ ਗੁਰੂ ਗੋਬਿੰਦ ਸਿੰਘ ਨੂੰ ਉਸ ਦੇ ਹਵਾਲੇ ਕਰਨ ਦਾ ਹੁਕਮ ਦਿਤਾ ਤਾਂ ਉਹਨਾਂ ਦਾ ਜਵਾਬ ਸੀ ” ਗੁਰੂ ਸਾਹਿਬ ਸਾਡੇ ਪੀਰ ਹਨ ਉਹਨਾਂ ਦੀ ਸੇਵਾ ਕਰਨਾ ਸਾਡਾ ਫਰਜ਼ ਤੇ ਧਰਮ ਹੈ , ਇਹਨਾਂ ਨੂੰ ਅਸੀਂ ਤੁਹਾਡੇ ਹਵਾਲੇ ਹਰਗਿਜ਼ ਨਹੀ ਕਰਾਂਗੇ । ਇਥੇ ਹੀ ਗੁਰੂ ਸਾਹਿਬ ਨੇ ਔਰੰਗਜ਼ੇਬ ਨੂੰ ਇਕ ਲੰਬੀ ਚਿਠੀ ਲਿਖੀ ਜਿਸ ਨੂੰ ਜ਼ਫ਼ਰਨਾਮਾ ਕਿਹਾ ਜਾਂਦਾ ਹੈ ।
ਜਦ ਸਿੰਘਾ ਨੇ ਭਾਈ ਘਨਈਆ ਦੀ ਸ਼ਕਾਇਤ ਗੁਰੂ ਸਾਹਿਬ ਨੂੰ ਕੀਤੀ ਕਿ ਅਸੀਂ ਜੰਗ ਵਿਚ ਜੂਝ ਕੇ ਦੁਸ਼ਮਨ ਨੂੰ ਮਾਰਦੇ ਹਾਂ ਜਾਂ ਜਖਮੀ ਕਰਦੇ ਹਾਂ ਤੇ ਇਹ ਦੁਸ਼ਮਣਾ ਨੂੰ ਪਾਣੀ ਪਿਲਾ ਕੇ ਜੀਵਾਲਦਾ ਹੈ ਤਾਂ ਭਾਈ ਘਨੱਈਆ ਕੋਲੋ ਪੁਛਿਆ ਗਿਆ ,ਉਸਦਾ ਉਤਰ ਸੀ ,” ਪਾਤਸ਼ਾਹ ਮੈਨੂੰ ਤਾਂ ਕੋਈ ਦੁਸ਼ਮਨ ਨਜ਼ਰ ਨਹੀ ਆਓਂਦਾ ਹਰ ਇਕ ਵਿਚ ਤੁਹਾਡਾ ਹੀ ਰੂਪ ਨਜਰ ਆਓਂਦਾ ਹੈ ਤਾਂ ਗੁਰੂ ਸਾਹਿਬ ਨੇ ਉਸ ਨੂੰ ਮਰਹਮ ਦੀ ਡਬੀ ਦਿਤੀ ਤੇ ਪਾਣੀ ਪਿਲਾਣ ਦੇ ਨਾਲ ਨਾਲ ਮਰਮ–ਪਟੀ ਕਰਨ ਦੀ ਵੀ ਹਿਦਾਅਤ ਦਿਤੀ । ਉਹਨਾਂ ਨੂੰ ਵੀ ਕਿਥੇ ਕੋਈ ਦੁਸ਼ਮਨ ਨਜਰ ਆਉਂਦਾ ਸੀ । ਉਹ ਤਾ ਸਭ ਦਾ ਭਲਾ ਮੰਗਦੇ ਰਹੇ । ਉਹਨਾ ਦੀ ਟਕਰ ਜ਼ੁਲਮ ਨਾਲ ਸੀ ਕਿਸੇ ਇਨਸਾਨ ਨਾਲ ਨਹੀਂ ।
ਗੁਰੂ ਸਾਹਿਬ ਦੀ ਕਮਾਨ ਦੀ ਡੋਰੀ ਖਿੱਚਣ ਦੀ ਤਾਕਤ 496 ਪੋਂਡ ਮਤਲਬ ੨੩੫ ਕਿਲੋ ਦੀ ਹੁੰਦੀ ਸੀ । ਹਰ ਤੀਰ ਨਾਲ ।/2 ਤੋਲਾ ਸੋਨਾ ਲਗਾ ਹੁੰਦਾ ਸੀ ,ਸਿਰਫ ਇਸ ਕਰਕੇ ਕੀ ਅਗਰ ਕੋਈ ਵੈਰੀ ਜਖਮੀ ਹੋ ਜਾਏ , ਉਸ ਕੋਲ ਪੈਸੇ ਨਾ ਹੋਣ ਤਾ ਸੋਨਾ ਵੇਚ ਕੇ ਇਲਾਜ ਕਰਵਾ ਸਕੇ .ਔਰ ਅਗਰ ਉਸਦੀ ਮੋਤ ਹੋ ਜਾਏ ਤਾ ਉਸ ਲਈ ਕਫਨ–ਦਫਨ ਦਾ ਇੰਤਜ਼ਾਮ ਹੋ ਸਕੇ । ਵੈਰੀਆਂ ਜਾਂ ਵੈਰੀਆਂ ਦੇ ਪਰਿਵਾਰ ਬਾਰੇ , ਓਹਨਾ ਦੀ ਜਖਮੀ ਜਾਂ ਮੌਤ ਦੇ ਹਾਲਤ ਬਾਰੇ ਸੋਚਣਾ ਤੇ ਉਹਨਾਂ ਦੇ ਕਫਨ ਦਫਨ ਦਾ ਇੰਤਜ਼ਾਮ ਕਰਨਾ , ਇਤਨੀ ਡੂੰਘੀ ਤੇ ਉਚੀ ਸੋਚ ਕਿਸੇ ਆਮ ਇਨਸਾਨ ਦੀ ਜਾਂ ਕਿਸੇ ਫੌਜੀ ਜਰਨੈਲ ਦੀ ਨਹੀਂ ਹੋ ਸਕਦੀ , ਕਿਸੇ ਦਰਵੇਸ਼ , ਫਕੀਰ ਜਾਂ ਰਹਿਬਰ ਦੀ ਹੀ ਹੋ ਸਕਦੀ ਹੈ ।
ਗੁਰੂ ਸਾਹਿਬ ਨੇ 14 ਲੜਾਈਆਂ ਲੜੀਆਂ ,ਤੇ ਜਿਤੀਆਂ ਵੀ ਪਰ ਕਦੀ ਕਿਸੇ ਤੇ ਆਪ ਹਮਲਾ ਨਹੀ ਕੀਤਾ । ਉਹਨਾਂ ਦੇ ਜੰਗੀ ਅਸੂਲ ਵੀ ਦੁਨੀਆ ਤੋ ਵਖ ਸਨ । ਕਿਸੇ ਤੇ ਪਹਿਲੇ ਹਲਾ ਨਹੀ ਬੋਲਣਾ ,ਪਹਿਲਾਂ ਵਾਰ ਨਹੀ ਕਰਨਾ , ਭਗੋੜੇ ਦਾ ਪਿਛਾ ਨਹੀਂ ਕਰਨਾ । ਉਹਨਾਂ ਦੀ ਕਿਸੇ ਨਾਲ ਦੁਸ਼ਮਨੀ ਜਾਂ ਵੈਰ ਵਿਰੋਧ ਨਹੀ ਸੀ । ਰਾਜਿਆਂ ਮਹਾਰਾਜਿਆਂ ਨੇ ਹਮਲੇ ਵੀ ਕੀਤੇ ਤੇ ਲੋੜ ਵੇਲੇ ਮਾਫੀਆਂ ਵੀ ਦਿੱਤੀਆਂ । ਔਰੰਗਜ਼ੇਬ ਨੇ ਅੰਤਾਂ ਦੇ ਜੁਲਮ ਕੀਤੇ ਤੇ ਕਰਵਾਏ ਪਰ ਜਦ ਉਸਨੂੰ ਅਹਿਸਾਸ ਹੋਇਆ ਤੇ ਆਪਣੀ ਭੁਲ ਬਖਸ਼ਾਣ ਲਈ ਗੁਰੂ ਸਾਹਿਬ ਨੂੰ ਮਿਨਤਾਂ ਤਰਲਿਆਂ ਨਾਲ ਸਦਿਆ ਤਾਂ ਗੁਰੂ ਸਾਹਿਬ ਸਭ ਕੁਝ ਭੁਲਾ ਕੇ ਜਾਣ ਲਈ ਤਿਆਰ ਹੋ ਗਏ ।
ਇਕ ਵਾਰੀ ਜਦ ਗੁਰੂ ਸਾਹਿਬ ਪੀਰ ਬੁਧੂ ਸ਼ਾਹ ਕੋਲ ਸਮਾਣੇ ਆਏ ਤਾ ਉਥੋਂ ਦੇ ਹਾਕਮ ਉਸਮਾਨ ਖਾਨ ਨੇ ਪੀਰ ਜੀ ਨੂੰ ਗੁਰੂ ਸਾਹਿਬ ਉਸਦੇ ਹਵਾਲੇ ਕਰਨ ਨੂੰ ਕਿਹਾ । ਪੀਰ ਬੁਧੂ ਸ਼ਾਹ ਨੇ ਇਨਕਾਰ ਕਰ ਦਿਤਾ ਪਰ ਇਤਨਾ ਮੰਨਵਾ ਲਿਆ ਕੀ ਜੇ ਮੈਂ ਉਹਨਾਂ ਦਾ ਖੂਨ ਤੇਨੂੰ ਦੇ ਦਿਆਂ ਤਾਂ ਤੂੰ ਔਰੰਗਜ਼ੇਬ ਦੀ ਤੱਸਲੀ ਕਰਵਾ ਸਕਦਾ ਹੈਂ । ਪੀਰ ਬੁਧੂ ਸ਼ਾਹ ਦੇ ਤੀਸਰੇ ਪੁਤਰ ਨੇ ਸਲਾਹ ਦਿਤੀ ਕੀ ਉਸਦਾ ਸਿਰ ਕਲਮ ਕਰ ਕੇ ਉਸਦਾ ਖੂੰਨ ਉਸਮਾਨ ਖਾਨ ਨੂੰ ਭੇਜ ਦਿਤਾ ਜਾਏ । ਪੀਰ ਬੁਧੂ ਸ਼ਾਹ ਨੇ ਇਵੇਂ ਹੀ ਕੀਤਾ । ਪਰ ਔਰੰਗਜ਼ੇਬ ਦੇ ਸ਼ਾਹੀ ਹਕੀਮ ਨੇ ਖੂਨ ਦੇਖਿਆ ਤੇ ਕਿਹਾ ਇਹ ਕਿਸੇ ਰਬੀ ਨੂਰ ਦਾ ਖੂਨ ਨਹੀਂ ਹੈ । ਉਸਮਾਨ ਖਾਨ ਨੂੰ ਬਹੁਤ ਗੁਸਾ ਆਇਆ । ਉਸਨੇ ਪੀਰ ਬੁਧੂ ਸਾਹ ਦੀ ਹਵੇਲੀ ਨੂੰ ਅੱਗ ਲਗਾ ਦਿਤੀ ਤੇ ਪੀਰ ਬੁਧੂ ਸ਼ਾਹ ਨੂੰ ਜੰਗਲਾ ਵਿਚ ਲਿਜਾ ਕੇ ਜਮੀਨ ਵਿਚ ਜਿੰਦਾ ਦਬ ਦਿਤਾ । ਸਿਰ ਤੇ ਦਹੀਂ ਪਾਕੇ ਜੰਗਲੀ ਕੁਤਿਆਂ ਨੂੰ ਛਡ ਦਿਤਾ ਜੋ ਉਹਨਾ ਨੂੰ ਨੋਚ ਨੋਚ ਕੇ ਖਾ ਗਏ ।
ਬੀਬੀ ਨਾਸੀਰਾਂ ਪੀਰ ਬੁਧੂ ਸ਼ਾਹ ਦੀ ਬੀਵੀ ਦੀ ਵੀ ਗੁਰੂ ਸਾਹਿਬ ਲਈ ਸ਼ਰਧਾ ਅੱਤ ਦੀ ਸੀ । ਜਦੋ ਪੀਰ ਬੁਧੂ ਸ਼ਾਹ ਭੰਗਾਣੀ ਦੀ ਜੰਗ ਤੋ ਵਾਪਿਸ ਆਏ ਤਾ ਬੀਬੀ ਨਸੀਰਾਂ ਨੂੰ ਕਿਹਾ ਤੇਰੇ ਦੋ ਪੁਤਰ ਸ਼ਹੀਦ ਕਰਵਾਕੇ ਆਇਆਂ ਹਾਂ ਤਾ ਬੀਬੀ ਨਸੀਰਾਂ ਰੋਣ ਲਗ ਪਈ , ਪੀਰ ਜੀ ਨੇ ਹੌਸਲਾ ਦਿਤਾ, ਚੁਪ ਕਰਾਇਆ ਤਾਂ ਬੀਬੀ ਨਸੀਰਾਂ ਨੇ ਦਸਿਆ ਕਿ ” ਮੈਂ ਇਸ ਕਰਕੇ ਨਹੀ ਰੋ ਰਹੀ ਕੀ ਮੇਰੇ ਦੋ ਪੁਤਰ ਸ਼ਹੀਦ ਹੋਏ ਹਨ ਮੈਂ ਇਸ ਕਰਕੇ ਰੋ ਰਹੀ ਹਾਂ ਕੀ ਜੋ ਦੋ ਵਾਪਿਸ ਆਏ ਹਨ ਉਹਨਾਂ ਨੂੰ ਜਮਣ ਵਿਚ ਮੇਰੇ ਕੋਲੋਂ ਕੀ ਭੁਲ ਹੋ ਗਈ ਹੈ ਜੋ ਗੁਰੂ ਸਾਹਿਬ ਨੇ ਕਬੂਲ ਨਹੀ ਕੀਤੇ , ਨਹੀ ਤਾਂ ਮੈ ਵੀ ਅਜ ਚਾਰ ਸ਼ਹੀਦ ਸਾਹਿਬਜਾਦਿਆਂ ਦੀ ਮਾਂ ਕਹਿਲਾਂਦੀ “। ਜਦੋਂ ਗੁਰੂ ਸਾਹਿਬ ਚਮਕੌਰ ਖੁਲੀ ਥਾਂ ਤੇ ਕੁਝ ਸਿੰਘਾ ਨਾਲ ਟਿਕੇ ਹੋਏ ਸੀ ਤਾਂ ਅਜਮੇਰ ਚੰਦ ਇਸ ਤਾਕ ਵਿਚ ਸੀ । ਉਸਨੇ ਮੌਕਾ ਦੇਖ ਕੇ ਲਾਹੌਰ ਦੇ ਦੋ ਓਮਰਾਓ ਜੋ 5000- 5000 ਦੀਆਂ ਫੌਜਾਂ ਲੇਕੇ ਦਿੱਲੀ ਵਲ ਨੂੰ ਜਾ ਰਹੇ ਸਨ , ਆਪਣੇ ਏਲਚੀ ਨੂੰ ਇਸ ਸਨੇਹੇ ਨਾਲ ,ਲੁਧਿਆਣੇ ਇਹਨਾਂ ਦੇ ਮਨਸਬਦਾਰਾਂ ਕੋਲ ਭੇਜ ਦਿਤਾ ” ਗੁਰੂ ਸਾਹਿਬ ਇਸ ਵੇਲੇ ਖੁਲੇ ਮੈਦਾਨ ਵਿਚ ਬੈਠੇ ਹੋਏ ਹਨ , ਤੁਸੀ ਸੋਖੇ ਹੀ ਉਹਨਾਂ ਤੇ ਕਾਬੂ ਪਾ ਸਕਦੇ ਹੋ ‘। ਇਸ ਸੁਨੇਹੇ ਤੇ ਦੋਨੋ ਹੀ ਉਮਰਾਓ ਬੜੇ ਖੁਸ਼ ਹੋਏ ਤੇ ਮੌਕੇ ਨੂੰ ਗਨੀਮਤ ਸਮਝ ਕੇ ਚਮਕੌਰ ਵਲ ਨੂੰ ਤੁਰ ਪਏ । ਗੁਰੂ ਸਾਹਿਬ ਨੂੰ ਲੁਧਿਆਣੇ ਤੋ ਖਬਰ ਮਿਲ ਗਈ । ਰਣਜੀਤ ਨਗਰਾ ਵਜਾਕੇ ਲੜਾਈ ਵਾਸਤੇ ਤਿਆਰ ਹੋ ਗਏ । ਜਦੋਂ ਦੋਨੋ ਪਾਸਿਓ ਟਾਕਰਾ ਹੋਇਆ ਤਾਂ ਉਮਰਾਓ ਨੂੰ ਬੜਾ ਅਚਰਜ ਹੋਇਆ ਕੀ ਇਤਨੀ ਥੋੜੀ ਫੌਜ਼ ਨਾਲ ਕਿਸ ਹਿੰਮਤ ਤੇ ਦਲੇਰੀ ਨਾਲ ਸਿਖ ਲੜ ਰਹੇ ਹਨ । ਓਹ ਅਗੇ ਹੋਕੇ ਆਪ ਗੁਰੂ ਸਾਹਿਬ ਨਾਲ ਜੰਗ ਕਰਨ ਲਈ ਵਧਿਆ । ਗੁਰੂ ਸਾਹਿਬ ਦਾ ਤੇਜ ਪ੍ਰਤਾਪ ਉਸਤੋਂ ਝ੍ਲਿਆ ਨਹੀਂ ਗਿਆ । ਓਹ ਘੋੜੇ ਤੋਂ ਉਤਰਿਆ , ਚਰਨਾ ਤੇ ਮਥਾ ਟੇਕਿਆ ਤੇ ਆਪਣੇ ਗੁਨਾਹ ਦੀ ਮਾਫ਼ੀ ਮੰਗਣ ਲਗਾ ਤੁਸੀਂ ਤਾਂ ਪੀਰਾਂ ਦੇ ਪੀਰ ,ਅਲਾਹ ਦਾ ਨੂਰ ਲਗਦੇ ਹੋ । ਗੁਰੂ ਸਾਹਿਬ ਨੇ ਉਸ ਨੂੰ ਥਾਪੜਾ ਦਿਤਾ , ਜ਼ੁਲਮ ਨਾ ਕਰਨ ਤੇ ਅਲਾਹ ਨੂੰ ਚੇਤੇ ਰਖਣ ਦੀ ਹਿਦਾਇਤ ਦਿਤੀ ।
ਪੰਡਤ ਸ਼ਿਵ ਦਾਸ ਨੂੰ ਗੁਰੂ ਸਾਹਿਬ ਵਿੱਚੋਂ ਕ੍ਰਿਸ਼ਨ ਜੀ ਦਿਸਦੇ ਸਨ । ਭੀਖਣ ਸ਼ਾਹ, ਵਰਗੇ ਨਾਮੀ ਫਕੀਰ ਜਿਹਨਾ ਦੇ ਦਰਸ਼ਨ ਕਰਨ ਲਈ ਹਕੂਮਤ ਦੇ ਬਾਦਸ਼ਾਹ ਪੈਦਲ ਚਲ ਕੇ ਆਇਆ ਕਰਦੇ ਸੀ ਤੇ ਕਈ ਕਈ ਘੰਟੇ ਦਰਸ਼ਨਾ ਲਈ ਇੰਤਜ਼ਾਰ ਕਰਦੇ ਸੀ ,ਓਹ ਫਕੀਰ ਕਈ ਕਈ ਘੰਟੇ ਪੈਦਲ ਚਲ ਕੇ ਗੁਰੂ ਸਾਹਿਬ ਦੇ ਦਰਸ਼ਨ ਕਰਦੇ ,ਸਜਦਾ ਤੇ ਸੇਵਾ ਕਰਦੇ ਨਜਰ ਆਉਂਦੇ ਸਨ ।
ਉਹਨਾਂ ਨੇ ਸਿਖਾਂ ਨੂੰ ਖਾਲੀ ਜ਼ੁਲਮ ਦਾ ਟਾਕਰਾ ਕਰਨਾ ਹੀ ਨਹੀਂ ਸਿਖਾਇਆ ਜਿਥੇ ਉਹਨਾਂ ਨੇ ਸਿਖਾਂ ਲਈ ਸ਼ਸ਼ਤਰ ਪਹਿਨਣੇ ਜਰੂਰੀ ਅੰਗ ਬਣਾਇਆ ਉਥੇ ਨਿਤ ਨੇਮ ਦਾ ਪਾਠ ਕਰਨਾ ਵੀ ਅਵਸ਼ਕ ਕਰ ਦਿਤਾ । ਉਹਨਾਂ ਦਾ ਆਪਣਾ ਕਿਰਦਾਰ ਵੀ ਇਸ ਗਲ ਦੀ ਗਵਾਹੀ ਦਿੰਦਾ ਹੈ ,ਸਰਸਾ ਨਦੀ ਦੇ ਕਿਨਾਰੇ ਵਰਦੀਆਂ ਗੋਲੀਆਂ ਹੇਠ ਉਹਨਾਂ ਆਪਣਾ ਨਿਤਨੇਮ ਨਹੀਂ ਛਡਿਆ। ਉਹਨਾ ਦੀ ਬਾਣੀ ਅਕਾਲ ਉਸਤਤਿ ਤੇ ਜਾਪੁ ਸਾਹਿਬ ਹੁਣ ਤਕ ਸਿਖੀ ਨੂੰ ਰੂਹਾਨੀਅਤ ਦੇ ਦਰਸ਼ਨ ਕਰਾਉਂਦੀ ਹੈ ਤੇ ਗੁਰੂ ਨਾਨਕ ਸਾਹਿਬ ਦੀ ਤੇਰਾ ਤੇਰਾ ਸਾਖੀ ਨਾਲ ਜੋੜਦੀ ਹੈ ।
ਅਬਦੁਲ ਮਜੀਦ ਲਿਖਦੇ ਹਨ ,’ ਗੁਰੂ ਗੋਬਿੰਦ ਸਿੰਘ ਕਦੇ ਇਸਲਾਮ ਜਾਂ ਮੁਸਲਮਾਨਾ ਦੇ ਵੈਰੀ ਨਹੀਂ ਸੀ ” । ਜੋ ਪੈਗੰਬਰ ਖੁਦਾ ਦੀ ਖਲਕਤ ਨੂੰ ਇਕ ਸਮਝਦਾ ਹੋਵੇ , ਨਿਮਾਜ਼ ਅਤੇ ਪੂਜਾ , ਮੰਦਰ ਅਤੇ ਮਸਜਿਦ ਵਿਚ ਕੋਈ ਫਰਕ ਨਾ ਕਰਦਾ ਹੋਵੇ , ਜਿਸਦੀ ਫੌਜ਼ ਵਿਚ ਹਜ਼ਾਰਾਂ ਮੁਸਲਮਾਨ, ਜਾਲਮ ਮੁਗਲ ਹਕੂਮਤ ਨਾਲ ਟਾਕਰਾ ਕਰਨ ਲਈ ਖੜੇ ਹੋਣ , ਜਿਸਦੇ ਪੈਰੋਕਾਰ ਲੜਾਈ ਦੇ ਮੈਦਾਨ ਵਿਚ ਆਪਣੇ ਅਤੇ ਦੁਸ਼ਮਨ ਨੂੰ ਪਾਣੀ ਪਿਲਾਣ ਤੇ ਮਰਹਮ ਪਟੀ ਦੀ ਸੇਵਾ ਕਰਣ , ਜਿਸਦੇ ਲੰਗਰ ਵਿਚ ਹਰ ਮੁਸਲਮਾਨ , ਹਿੰਦੂ , ਸਿਖ ਇਕ ਪੰਗਤ ਵਿਚ ਬੈਠ ਕੇ ਲੰਗਰ ਛਕਣ ਤੇ ਸੰਗਤ ਕਰਨ ਓਹ ਭਲਾ ਕਿਸੇ ਮਜਹਬ ਦਾ ਵੇਰੀ ਕਿਵੈ ਹੋ ਸਕਦਾ ਹੈ । ਓਹ ਵਖਰੀ ਗਲ ਹੈ ਕੀ ਉਸ ਵਕਤ ਜੋ ਜੁਲਮ ਕਰ ਰਹੇ ਸੀ ਇਤਫਾਕਨ ਮੁਸਲਮਾਨ ਸਨ । ਜੰਗਾਂ ਦੀ ਸ਼ੁਰੂਵਾਤ ਤਾਂ ਪਹਾੜੀ ਰਾਜੇ , ਜੋ ਕੀ ਹਿੰਦੂ ਸਨ , ਉਹਨਾਂ ਤੋ ਹੋਈ , ਜਿਸ ਵਿਚ ਪੀਰ ਬੁਧੂ ਸ਼ਾਹ , ਜੋ ਕੀ ਇਕ ਨਾਮੀ ਮੁਸਲਮਾਨ ਫਕੀਰ ਸਨ ਆਪਣੇ 700 ਮੁਰੀਦ , ਚਾਰ ਪੁਤਰ, ਭਰਾ ਤੇ ਭਤੀਜਿਆਂ ਸਮੇਤ ਗੁਰੂ ਸਾਹਿਬ ਨਾਲ ਆ ਖੜੇ ਹੋਏ । ਗੁਰੂ ਸਾਹਿਬਾਨਾ ਨੇ ਲੋੜ ਪਈ ਤਾਂ ਮੁਸਲਮਾਨਾ ਲਈ ਮਸੀਤਾ ਵੀ ਬਣਵਾਈਆਂ । ਬੰਦਾ ਬਹਾਦਰ , ਮਿਸਲਾਂ ਤੇ ਮਹਾਰਾਜਾ ਰਣਜੀਤ ਸਿੰਘ ਵਕਤ ਵੀ ਮਸੀਤਾਂ ਬਣੀਆ ਪਰ ਅਜ ਤਕ ਕਿਸੇ ਸਿਖ ਨੇ ਢਾਹੀਆਂ ਨਹੀਂ ।
( ਚਲਦਾ )
जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥
राग जैतसरी, घर २ में गुरु अर्जनदेव जी की बानी ‘छंद’ ।अकाल पुरख एक है और सतगुरु की कृपा द्वारा प्राप्त होता है। सलोकु। हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। नानक बनती करता है हे प्रभु! हमारे ऊपर कृपार कर, हम जीवों को संसार-सागर के (माया के) घेर से निकल ले॥१॥
ਅੰਗ : 704
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਅਰਥ: ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥
ਸਰਬੱਤ ਸੰਗਤ ਨੂੰ ਨਵੇਂ ਸਾਲ ਦੀ ਲੱਖ ਲੱਖ ਵਧਾਈ ਹੋਵੇ ਜੀ
ਗੁਰੂ ਸਾਹਿਬ ਜੀ ਤੰਦਰੁਸਤੀ, ਖੁਸ਼ਹਾਲ ਜੀਵਨ ਅਤੇ ਨਾਮ ਬਾਣੀ ਦੀ ਦਾਤ ਬਖ਼ਸਣ ਜੀ 🙏🏻
सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥
अर्थ :- (हे भाई!) जब गुरू को अच्छा लगता है जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तब) परमात्मा ने हमारी लाज रख ली (हमें ठगने से बचा लिया) ॥१॥ हे भाई! परमात्मा के चरण सदा सुख देने वाले हैं। (जो मनुष्य हरी-चरणों का सहारा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा के ऊपर रखी हुई कोई भी) आस व्यर्थ नहीं जाती ॥१॥ रहाउ ॥ हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफ़त-सलाह के गीत गाता है। उस मनुष्य का मन परमात्मा की प्यार-भरी भक्ति में मस्त हो जाता है, वह मनुष्य परमात्मा के मन को प्यारा लगने लग जाता है ॥२॥ हे भाई! आठों पहर (हर समय) परमात्मा की सिफ़त-सलाह करने से विकारों की ठग-बूटी का ज़ोर खत्म हो जाता है। (जिस भी मनुष्य ने परमात्मा की सिफ़त-सलाह में मन जोड़ा) करतार ने (उस को) अपने साथ मिला लिया, संत जन उस के संगी-साथी बन गए ॥३॥ (हे भाई! गुरू की श़रण पड़ कर जिस भी मनुष्य ने प्रभू-चरणों का अराधन किया) प्रभू ने उस का हाथ पकड़ कर उस को सब कुछ बख़्श़ दिया, प्रभू ने उस को अपना आप ही मिला दिया। नानक जी कहते हैं – जिस मनुष्य को पूरा गुरू मिल गया, उस के सभी कार्य सफल हो गए ॥४॥१५॥७९॥
ਅੰਗ : 618
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥
रागु देवगंधारी महला ५ घरु ३ ੴ सतिगुर प्रसादि मीता ऐसे हरि जीउ पाए ॥ छोडि न जाई सद ही संगे अनदिनु गुर मिलि गाए ॥१॥ रहाउ ॥ मिलिओ मनोहरु सरब सुखैना तिआगि न कतहू जाए ॥ अनिक अनिक भाति बहु पेखे प्रिअ रोम न समसरि लाए ॥१॥ मंदरि भागु सोभ दुआरै अनहत रुणु झुणु लाए ॥ कहु नानक सदा रंगु माणे ग्रिह प्रिअ थीते सद थाए ॥२॥१॥२७॥
राग देवगंधारी, घर ३ में गुरु अर्जनदेव जी की बाणी। अकाल पुरख एक है और सतगुरु की कृपा द्वारा मिलता है। हे भाई! मैने ऐसे मित्र प्रभु जी खोज लिए हैं,जो मुझे छोड़ कर नहीं जाते, मेरे साथ रहते हैं, गुरु को मिल के में हर समय उस के गुण गाता रहता हूँ।१।रहाउ। हे भाई! मेरे मन को मोह लेने वाला, मुझे सारे सुख देने वाला प्रभु मिल गया है, मुझे छोड़ के वह और कहीं भी नहीं जाता, (सुखो के इकरार करने वाले) और बहुत अनेकों किस्मो के (व्यक्ति) देख लिए हैं, परन्तु कोई भी प्यारे प्रभु के एक बाल की बराबरी भी नहीं कर सकता।१। हे नानक! कह-जिस जिव के हिरदय-घर में प्रभु जी सदा के लिए आ टिकते हैं, वह सदा आत्मिक आनंद मनाता हैं, उस के हृदय -घर में भाग्य जग जाता है, उस के हृदय में इक रस, धीरे धीरे ख़ुशी का गीत होता रहता है, उस को प्रभु के दर से सोभा मिलती है।२।१।२७।
ਅੰਗ : 533
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥
ਅਰਥ: ਰਾਗ ਦੇਵਗੰਧਾਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।
ਚਾਰ ਪੁੱਤ ਵਾਰੇ
ਪੰਜਵੀਂ ਮਾਂ ਵਾਰੀ
ਛੇਹਾ ਬਾਪ ਵਾਰਿਆ
ਸੱਤਵਾਂ ਆਪ ਵਾਰਿਆ
ਸੱਤ ਵਾਰ ਕੇ ਕਹਿੰਣਾ
ਭਾਣਾ ਮੀਠਾ ਲਾਗੇ ਤੇਰਾ
ਸਰਬੰਸਦਾਨੀਆ ਵੇ ਦੇਣਾ
ਕੋਣ ਦੇਓੁਗਾ ਤੇਰਾ
ਦੇਣਾ ਕੋਣ ਦੇਓੁਗਾ ਤੇਰਾ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ (ਜਨਵਰੀ 1705) ਨੂੰ ਅੰਮ੍ਰਿਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ ਹੀ ਦਿਨ ਚੜ੍ਹਿਆ ਰਾਏ ਕੱਲੇ ਦਾ ਚਰਵਾਹਾ ਨੂਰਾ ਮਾਹੀ ਮੱਝਾਂ ਚਾਰਨ ਆ ਗਿਆ ਅਤੇ ਗੁਰੂ ਸਾਹਿਬ ਨੇ ਨੂਰੇ ਨੂੰ ਦੁੱਧ ਛਕਾਉਣ ਲਈ ਕਿਹਾ। ਇਸ ‘ਤੇ ਨੂਰੇ ਨੇ ਬੇਨਤੀ ਕੀਤੀ ਕਿ ਗੁਰੂ ਸਾਹਿਬ ਮੱਝਾਂ ਤਾਂ ਮੈਂ ਅੱਜ ਸਵੇਰੇ ਚੋ ਕੇ ਆਇਆਂ, ਹੁਣ ਮੱਝਾਂ ਥੱਲੇ ਦੁੱਧ ਨਹੀਂ ਹੈ। ਜੇਕਰ ਤੁਸੀਂ ਹੁਕਮ ਕਰੋ, ਮੈਂ ਦੁੱਧ ਘਰੋਂ ਲੈ ਆਉਂਦਾ ਹਾਂ ਪਰ ਗੁਰੂ ਸਾਹਿਬ ਨੇ ਨੂਰੇ ਨੂੰ ਇਕ ਔਸਰ ਝੋਟੀ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਉਸ ਝੋਟੀ ਨੂੰ ਥਾਪੜਾ ਦੇ ਕੇ ਚੋਅ ਲੈ। ਗੁਰੂ ਸਾਹਿਬ ਦਾ ਹੁਕਮ ਮੰਨ ਕੇ ਨੂਰਾ ਮਾਹੀ ਝੋਟੀ ਨੂੰ ਥਾਪੜਾ ਦੇ ਕੇ ਦੁੱਧ ਚੋਣ ਲਈ ਹੇਠਾਂ ਬੈਠ ਗਿਆ ਅਤੇ ਝੋਟੀ ਨੂੰ ਦੁੱਧ ਉਤਰ ਆਇਆ। ਨੂਰੇ ਨੇ ਗੁਰੂ ਸਾਹਿਬ ਨੂੰ ਬੇਨਤੀ ਕੀਤੀ ਕਿ ਮੇਰੇ ਕੋਲ ਦੁੱਧ ਚੋਣ ਲਈ ਕੋਈ ਬਰਤਨ ਨਹੀਂ ਹੈ। ਗੁਰੂ ਸਾਹਿਬ ਨੇ ਉਸ ਨੂੰ ਆਪਣੇ 288 ਛੇਕਾਂ ਵਾਲਾ ਬਰਤਨ ਜਿਸ ਨੂੰ ਗੰਗਾ ਸਾਗਰ ਕਹਿੰਦੇ ਹਨ, ਦੇ ਦਿੱਤਾ। ਨੂਰੇ ਮਾਹੀ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ, ਜਦੋਂ ਔਸਰ ਝੋਟੀ ਨੇ ਦੁੱਧ ਦੇ ਦਿੱਤਾ ਅਤੇ 288 ਛੇਕਾਂ ਵਾਲੇ ਬਰਤਨ (ਗੰਗਾ ਸਾਗਰ) ਵਿਚੋਂ ਦੁੱਧ ਬਾਹਰ ਨਹੀਂ ਡੁੱਲਿਆ।
ਇਹ ਸਾਰੀ ਕਹਾਣੀ ਨੂਰੇ ਨੇ ਆਪਣੇ ਮਾਲਕ ਰਾਏ ਕੱਲਾ ਨੂੰ ਜਾ ਦੱਸੀ। ਰਾਏ ਕੱਲਾ ਬਹੁਤ ਅਮੀਰ ਜਾਗੀਰਦਾਰ ਪਰਿਵਾਰ ਰਾਏਕੋਟ ਨਾਲ ਸੰਬੰਧ ਰੱਖਦਾ ਸੀ। ਰਾਏ ਕੱਲਾ ਸਾਰੀ ਕਹਾਣੀ ਸੁਣ ਕੇ ਉਸੇ ਵਕਤ ਗੁਰੂ ਸਾਹਿਬ ਦੇ ਚਰਨੀਂ ਆ ਪਿਆ ਅਤੇ ਬੇਨਤੀ ਕੀਤੀ ਕਿ ਕੋਈ ਸੇਵਾ ਕਰਨ ਦਾ ਮਾਣ ਬਖਸ਼ੋ। ਗੁਰੂ ਸਾਹਿਬ ਨੇ ਕਿਹਾ ਸਰਹੰਦ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਖ਼ਬਰ ਲੈਣੀ ਹੈ, ਕੋਈ ਘੋੜ ਸਵਾਰ ਭੇਜੋ ਅਤੇ ਜਲਦੀ ਖਬਰ ਮੰਗਵਾਓ। ਰਾਏ ਕੱਲਾ ਨੇ ਇਕਦਮ ਨੂਰੇ ਨੂੰ ਸਰਹੰਦ ਲਈ ਰਵਾਨਾ ਕਰ ਦਿੱਤਾ, ਕਿਉਂਕਿ ਨੂਰੇ ਦੀ ਭੈਣ ਨੂਰਾਂ ਸਰਹੰਦ ਵਿਆਹੀ ਹੋਈ ਸੀ। ਸਰਹੰਦ ਪਹੁੰਚ ਕੇ ਆਪਣੀ ਭੈਣ ਨੂਰਾਂ ਤੋਂ ਛੋਟੇ ਗੁਰੂ ਸਾਹਿਬ ਦੇ ਬੱਚਿਆਂ ਅਤੇ ਮਾਤਾ ਬਾਰੇ ਸਾਰੀ ਜ਼ਾਲਮਾਨਾ ਤੇ ਦੁੱਖ ਭਰੀ ਕਹਾਣੀ ਸੁਣ ਕੇ ਵਾਪਸ ਆ ਕੇ ਗੁਰੂ ਜੀ ਨੂੰ ਦੱਸੀ। ਛੋਟੇ ਸਾਹਿਬਜ਼ਾਦੇ ਇਸਲਾਮ ਨੂੰ ਨਾ ਕਬੂਲ ਕਰਦੇ ਹੋਏ ਉਥੋਂ ਦੇ ਨਵਾਬ ਵਜੀਦ ਖਾਨ ਨੇ ਬੱਚਿਆਂ ਨੂੰ ਜ਼ਿੰਦਾ ਨੀਂਹ ਵਿਚ ਚਿਣਵਾ ਕੇ ਸ਼ਹੀਦ ਕਰ ਦਿੱਤਾ। ਗੁਰੂ ਸਾਹਿਬ ਨੇ ਪੁੱਛਿਆ ਕਿਸੇ ਨੇ ਹਮਦਰਦੀ ਦਾ ਹਾਅ ਦਾ ਨਾਅਰਾ ਨਹੀਂ ਮਾਰਿਆ। ਤਦ ਨੂਰੇ ਨੇ ਕਿਹਾ ਬੱਚਿਆਂ ਦੀ ਹਮਦਰਦੀ ਵਿਚ ਹਾਅ ਦਾ ਨਾਅਰਾ ਨਵਾਬ ਮਾਲੇਰਕੋਟਲਾ ਨੇ ਮਾਰਿਆ ਸੀ ਕਿ ਇਨਾਹ੍ ਮਾਸੂਮਾਂ ਦਾ ਕੋਈ ਕਸੂਰ ਨਹੀਂ ਹੈ ਅਤੇ ਇੰਨੀ ਵੱਡੀ ਸਜ਼ਾ ਕਿਉਂ ਦਿੱਤੀ ਜਾ ਰਹੀ ਹੈ, ਜੋ ਨਵਾਬ ਸਰਹੰਦ ਨੇ ਨਹੀਂ ਮੰਨੀ। ਮਾਤਾ ਜੀ ਠੰਡੇ ਬੁਰਜ ਵਿਚ ਸ਼ਹਾਦਤ ਪਾ ਗਏ ਸਨ।
ਗੁਰੂ ਜੀ ਨੇ ਇਹ ਸਾਰੀ ਸ਼ਹਾਦਤ ਦੀ ਵਾਰਤਾ ਸੁਣ ਕੇ ਤੀਰ ਦੀ ਨੋਕ ਨਾਲ ਕਾਹੀ ਦੇ ਬੂਟੇ ਦੀ ਜੜ੍ਹ ਪੁੱਟੀ ਤੇ ਵਚਨ ਕੀਤਾ ਕਿ ਭਾਰਤ ਵਿਚੋਂ ਮੁਗਲ ਰਾਜ ਦੀ ਜੜ੍ਹ ਅੱਜ ਪੁੱਟੀ ਗਈ। ਉਸ ਸਮੇਂ ਸਾਰੀ ਸੰਗਤ ਚੁੱਪ ਰਹੀ ਪਰ ਰਾਏ ਕੱਲਾ ਨੇ ਬੇਨਤੀ ਕੀਤੀ ਕਿ ਗੁਰੂ ਸਾਹਿਬ ਸਾਡੇ ‘ਤੇ ਰਹਿਮ ਕਰੋ, ਅਸੀਂ ਵੀ ਮੁਗਲ ਹਾਂ ਤਾਂ ਗੁਰੂ ਸਾਹਿਬ ਨੇ ਕਿਹਾ ਕਿ ਤੁਸੀਂ ਸੇਵਾ ਕੀਤੀ ਹੈ, ਤੇਰਾ ਰਾਜ ਕਾਇਮ ਰਹੇਗਾ ਅਤੇ ਨਵਾਬ ਮਾਲੇਰਕੋਟਲੇ ਦਾ ਵੀ ਰਹੇਗਾ। ਰਾਏ ਕੱਲੇ ਨੂੰ ਗੁਰੂ ਸਾਹਿਬ ਨੇ ਤਲਵਾਰ ਗੰਗਾ ਸਾਗਰ ਅਤੇ ਕੇਹਲ ਬਖਸ਼ਿਸ਼ ਕਰਕੇ ਬਚਨ ਕੀਤਾ ਕਿ ਜਦ ਤਕ ਇਨ੍ਹਾਂ ਸ਼ਸਤਰਾਂ ਦੀ ਸੇਵਾ ਕਰੋਗੇ, ਉਦੋਂ ਤਕ ਉਨ੍ਹਾਂ ਦਾ ਰਾਜ ਕਾਇਮ ਰਹੇਗਾ। ਅੱਜਕਲ ਉਸ ਅਸਥਾਨ ਉੱਪਰ ਬਹੁਤ ਵੱਡਾ ਗੁਰਦੁਆਰਾ ਸਾਹਿਬ ਹੈ, ਜਿਸ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਕਹਿੰਦੇ ਹਨ, ਜੋ ਰਾਏਕੋਟ ਲੁਧਿਆਣੇ ਦੇ ਨੇੜੇ ਹੈ। ਇਸ ਵੱਡੇ ਗੁਰਦੁਆਰੇ ਦੇ ਅੰਦਰ ਹੀ ਦੋ ਛੋਟੇ ਗੁਰਦੁਆਰੇ, ਗੁਰਦੁਆਰਾ ਜੜ੍ਹ ਪੁੱਟੀ ਸਾਹਿਬ ਤੇ ਬੂਟਾ ਸਾਹਿਬ ਹਨ।
ਗੁਰਦੁਆਰਾ ਮਾਛੀਵਾੜਾ ਅਤੇ ਹੋਰ ਗੁਰਧਾਮ ।
ਸਿੱਖ ਧਰਮ ਵਿਚ ਗੁਰੂ ਮਹਾਰਾਜ ਤੋਂ ਪਿੱਛੋਂ ਦੂਸਰਾ ਦਰਜਾ ਗੁਰਦੁਆਰਿਆਂ ਨੂੰ ਦਿੱਤਾ ਜਾਂਦਾ ਹੈ । ਗੁਰਦੁਆਰੇ ਗੁਰੂ – ਘਰ ਜਾਂ ਸਿੱਖੀ ਵਿਚ ਮਹਾਨ ਪੂਜਨੀਕ ਹਨ । ਇਕ ਗੁਰੂ ਮਹਾਰਾਜ ਦੀ ਅਮਰ ਯਾਦ , ਦੂਸਰਾ ਸਿੱਖੀ ਪ੍ਚਾਰ ਦੇ ਕੇਂਦਰ ਤੇ ਤੀਸਰਾ ਜੀਵਨ – ਕਲਿਆਣ , ਸ਼ਾਂਤੀ , ਗਿਆਨ , ਭਗਤੀ ਤੇ ਸ਼ਕਤੀ ਦੇ ਸੋਮੇ ਗੁਰਦੁਆਰੇ ਵਿਚੋਂ ਸਿੱਖ ਨੂੰ ਕੀ ਪ੍ਰਾਪਤ ਹੁੰਦਾ ਹੈ । ਇਸ ਪ੍ਰਥਾਇ ਗਿਆਨੀ ਠਾਕੁਰ ਸਿੰਘ ਅੰਮ੍ਰਿਤਸਰੀ ਲਿਖਦੇ ਹਨ :
ਅੰਮ੍ਰਿਤ ਵੇਲੇ ਗੁਰ ਸਿਖ ਜਾਗੈ ॥
ਦਾਤਨ ਸੌਚ ਸਨਾਨ ਸੁ ਲਾਗੈ ।
ਸ੍ਰੀ ਜਪੁਜੀ ਪੁਨ ਜਾਪੁ ਉਚਾਰੈ ॥
ਆਸਾ ਵਾਰ ਸੁਖਮਨੀ ਸਾਰੈ ।
ਨਿਤਨੇਮ ਨਿਤਪ੍ਤਿ ਸਦ ਕਰਨੋ ।
ਜਿਹ ਬਿਧ ਗੁਰ ਸਿਖਨ ਸਦ ਬਰਨੋ ।
ਪੁਨ ਅਰਦਾਸ ਆਹ ਨਾਲ ਕਰ ਕੇ ।
ਮਾਥਾ ਟੇਕ ਧਰਨ ਸਿਰ ਧਰ ਕੇ ।
ਗੁਰ ਪਦ ਪਦਮ ਧਿਆਨ ਉਰ ਧਰਨੋ ।
ਫਤੈ ਗਜਾਇ ਗੁਰੂ ਜਸ ਬਰਨੋ ।
ਭਾਵ ਕਿ ਗੁਰਦੁਆਰਿਆਂ ਦੀ ਬੇਅੰਤ ਮਹਿਮਾ ਹੈ । ਲਿਖਣ ਲੱਗੀਏ ਤਾਂ ਵੱਡਾ ਗ੍ਰੰਥ ਬਣਦਾ ਹੈ । ਸਤਿਗੁਰੂ ਗੋਬਿੰਦ ਸਿੰਘ ਜੀ ਚਮਕੌਰ ਸਾਹਿਬ ਤੋਂ ਚੱਲੇ ਸਨ । ਆਪ ਮਾਛੀਵਾੜੇ ਤੋਂ ਦੀਨੇ ਤਕ ਆਏ । ਮਾਲਵੇ ਦੀ ਇਸ ਜੰਗਲੀ ਧਰਤੀ ਨੇ ਅੱਜ ਤਕ ਗੁਰਦੁਆਰਿਆਂ ਦੇ ਰੂਪ ਵਿਚ ਆਪ ਦੀ ਯਾਦ ਸੰਭਾਲ ਕੇ ਰੱਖੀ ਹੈ । ਜਿਨ੍ਹਾਂ ਦੇ ਦਰਸ਼ਨ ਕਰ ਕੇ ਅੱਜ ਵੀ ਸ਼ਰਧਾਲੂ ਸਿੱਖ , ਸਿੱਖੀ ਜੀਵਨ ਦੀ ਪ੍ਰੇਰਨਾ ਲੈਂਦੇ ਹਨ । ਸਤਿਗੁਰੂ ਮਹਾਰਾਜ ਦਾ ਵਾਕ ਹੈ :
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ ਗੁਰ ਸਿਖੀ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥
ਜਿਥੇ ਵੀ ਗੁਰੂ ਮਹਾਰਾਜ ਬਿਰਾਜੇ , ਅੱਜ ਉਥੇ ਆਲੀਸ਼ਾਨ ਗੁਰਦੁਆਰੇ ਹਨ । ਉਹਨਾਂ ਗੁਰਦੁਆਰਿਆਂ ਦੇ ਦਰਸ਼ਨ ਕਰਨ ‘ ਤੇ ਤਿੰਨ ਸੌ ਸਾਲ ਦਾ ਇਤਿਹਾਸ ਝੱਟ ਚੇਤੇ ਆ ਜਾਂਦਾ ਹੈ । ਚਮਕੌਰ ਸਾਹਿਬ ਤੋਂ ਅੱਗੇ ਗੁਰਦੁਆਰਿਆਂ ਦਾ ਵੇਰਵਾ ਇਸ ਪ੍ਰਕਾਰ ਹੈ : ਇਕ ਸ਼ਰਧਾਲੂ ਸਿੱਖ , ਜਿਸ ਨੇ ਸਤਿਗੁਰੂ ਗੋਬਿੰਦ ਸਿੰਘ ਸਾਹਿਬ ਦੀਆਂ ਯਾਦਾਂ ਦੇ ਦਰਸ਼ਨ ਕਰਨੇ ਹੋਣ , ਉਹ ਚਮਕੌਰ ਸਾਹਿਬ ਤੋਂ ਉਸ ਗੱਡੀ ਵਿਚ ਬੈਠੇ ਜਿਹੜੀ ਰੋਪੜ ਨਹਿਰ ਦੀ ਪਟੜੀ ਸਮਰਾਲੇ ਨੂੰ ਆਉਂਦੀ ਹੈ । ਸਾਰੇ ਗੁਰਦੁਆਰੇ ਚਾਰ ਕੋਹ ਦੀ ਵਿੱਥ ‘ ਤੇ ਇਕ ਦੂਸਰੇ ਦੇ ਨਾਲੋ ਨਾਲ ਹਨ । ਹੌਲੀ ਹੌਲੀ ਦਰਸ਼ਨ ਕਰਦਾ ਆਏ । ੧ – ਪਹਿਲਾ ਗੁਰਦੁਆਰਾ ਜੰਡ ਸਾਹਿਬ ਹੈ । ਏਥੇ ਸਤਿਗੁਰੂ ਜੀ ਨੇ ਗੁਜਰਾਂ ਨੂੰ ਸੋਧਿਆ ਸੀ , ਜਿਹੜੇ ਰੌਲਾ ਪਾਉਂਦੇ ਸੀ , “ ਔਹ ਸਿੱਖਾਂ ਦਾ ਗੁਰੂ ਜਾਂਦਾ ਹੈ । ” ਉਹਨਾਂ ਨੂੰ ਮੋਹਰਾਂ ਦਾ ਲਾਲਚ ਵੀ ਦਿੱਤਾ । ਫਿਰ ਵੀ ਦੁਸ਼ਟ ਨਾ ਸਮਝੇ । ੨ — ਗੁਰਦੁਆਰਾ ਝਾੜ ਸਾਹਿਬ — ਬਲੋਲਪੁਰ ਦੇ ਨਹਿਰ ਦੇ ਪੁਲ ਤੋਂ ਪੂਰਬ ਦੱਖਣ ਵੱਲ ਕੋਈ ਅੱਧ ਮੀਲ ਉੱਤੇ ਹੈ । ਇਮਾਰਤ ਸਾਰੀ ਪੱਕੀ , ਗੁਰੂ ਕਾ ਲੰਗਰ ਚੱਲਦਾ ਹੈ ਤੇ ਚੰਗੀਆਂ ਰੌਣਕਾਂ ਰਹਿੰਦੀਆਂ ਹਨ । ਏਥੇ ਗੁਰੂ ਜੀ ਬਲੋਲਪੁਰ ਤੋਂ ਹੋ ਕੇ ਰੁਕੇ ਸਨ । ੩- ਗੁਰਦੁਆਰਾ ਮੰਜੀ ਸਾਹਿਬ – ਇਸ ਅਸਥਾਨ ‘ ਤੇ ਸਤਿਗੁਰੂ ਜੀ ਇਕ ਪਹਿਰ ਰਹੇ ਸਨ ਤੇ ਦਸਤਾਰ ਸਜਾਈ ਸੀ । ਝਾੜ ਸਾਹਿਬ ਤੋਂ ਤਿੰਨ ਕੋਹ ਦੀ ਵਾਟ ` ਤੇ ਹੈ । ਸ਼ਰਧਾਲੂ ਸਿੱਖਾਂ ਨੇ ਯਾਦਗਾਰ ਕਾਇਮ ਕਰ ਰੱਖੀ ਹੈ । ੪ – ਗੁਰਦੁਆਰਾ ਮੰਜੀ ਸਾਹਿਬ ਤੋਂ ਅੱਗੇ ਸ਼ਹਿਰ ਮਾਛੀਵਾੜਾ ਆ ਜਾਂਦਾ ਇਹ ਦਰਿਆ ਸਤਲੁਜ ਦੇ ਕਿਨਾਰੇ ਕਦੀ ਹੁੰਦਾ ਸੀ , ਹੁਣ ਦਰਿਆ ਕੁਝ ਪਿੱਛੇ ਹਟ ਗਿਆ ਹੈ । ਸ਼ਹਿਰ ਦੇ ਪੂਰਬ ਵੱਲ ਗੁਰਦੁਆਰਾ ਚਰਨ ਕੰਵਲ ਸਾਹਿਬ ਹੈ । ਇਹ ਉਹ ਪਵਿੱਤਰ ਅਸਥਾਨ ਹੈ ,…
ਜਿਥੇ ਸਤਿਗੁਰੂ ਜੀ ਗੁਲਾਬੇ ਮਸੰਦ ਦੇ ਬਾਗ ਵਿਚੋਂ ਖੂਹ ਤੋਂ ਪਾਣੀ ਪੀ ਕੇ ਜੰਡ ਹੇਠਾਂ ਬਿਰਾਜੇ ਸਨ ਤੇ ਏਥੇ ਹੀ ਭਾਈ ਦਇਆ ਸਿੰਘ , ਭਾਈ ਮਾਨ ਸਿੰਘ ਤੇ ਭਾਈ ਧਰਮ ਸਿੰਘ ਜੀ ਆ ਮਿਲੇ ਸਨ । ਅਜੇ ਵੀ ਬਾਗ ਹੈ ਤੇ ਆਲੀਸ਼ਾਨ ਗੁਰਦੁਆਰਾ ਬਣਿਆ ਹੋਇਆ ਹੈ । ਪੱਕੀ ਸੜਕ ਜਾਂਦੀ ਹੈ । ਇਸ਼ਨਾਨ ਕਰਨ ਲਈ ਬੰਬੀ ਲੱਗੀ ਹੈ ਤੇ ਗੁਰੂ ਕਾ ਲੰਗਰ ਤਿਆਰ ਵਰਤੀਂਦਾ ਰਹਿੰਦਾ ਹੈ । ੫ – ਮਾਛੀਵਾੜਾ ਸ਼ਹਿਰ ਗੁਲਾਬੇ ਮਸੰਦ ਦਾ ਘਰ , ਗੁਰਦੁਆਰਾ ਹੈ । ਉਥੇ ਲਾਗੇ ਹੀ ਉਹ ਇਤਿਹਾਸਕ ਮੱਟੀ ਪਈ ਹੈ , ਜਿਸ ਵਿਚ ਸਤਿਗੁਰੂ ਜੀ ਦੇ ਬਸਤਰ ਨੀਲੇ ਰੰਗੇ ਸਨ , ਜਦੋਂ ਉੱਚ ਦੇ ਪੀਰ ਬਣਨ ਦੀ ਸਲਾਹ ਕੀਤੀ ਸੀ । ਇਤਿਹਾਸਕ ਯਾਦਗਾਰ ਹੈ । ੬ – ਨਬੀ ਖ਼ਾਂ ਗਨੀ ਖ਼ਾਂ ਦਾ ਘਰ — ਇਹ ਅਸਥਾਨ ਵੀ ਮਾਛੀਵਾੜੇ ਸ਼ਹਿਰ ਵਿਚ ਹੈ । ਨਿੱਕੀ ਨਾਨਕਸ਼ਾਹੀ ਇੱਟ ਦਾ ਮਕਾਨ ਹੈ । ਪਾਕਿਸਤਾਨ ਬਣਨ ਤੋਂ ਪਹਿਲਾਂ ਇਸ ਅਸਥਾਨ ਦੀ ਸੰਭਾਲ ਨਬੀ ਖ਼ਾਂ ਗ਼ਨੀ ਖ਼ਾਂ ਦੀ ਸੰਤਾਨ ਕਰਦੀ ਸੀ । ਪਰ ਜਦੋਂ ਦੇਸ਼ ਦੀ ਵੰਡ ਪੈ ਗਈ ਤੇ ਮੁਸਲਮਾਨ ਹਿਜਰਤ ਕਰ ਗਏ ਤਾਂ ਨਬੀ ਖ਼ਾਂ ਗ਼ਨੀ ਖ਼ਾਂ ਦੀ ਸੰਤਾਨ ਵਾਲੇ ਮੁਸਲਮਾਨ ਵੀ ਪਾਕਿਸਤਾਨ ਚਲੇ ਗਏ । ਗੁਰੂ ਜੀ ਦਾ ਯਾਦਗਾਰੀ ਇਤਿਹਾਸਕ ਪਲੰਘ ਨਾਲ ਲੈ ਗਏ , ਕਿਉਂਕਿ ਉਹ ਪੂਜਾ ਕਰਦੇ ਹਨ । ਅੱਜ ਕੱਲ ਇਕ ਸੇਵਾਦਾਰ ਹੈ । ਓਸੇ ਤਰ੍ਹਾਂ ਦਾ ਹੋਰ ਨਵਾਂ ਪਲੰਘ ਰੱਖਿਆ ਹੈ ਤੇ ਗੁਰੂ ਜੀ ਦਾ ਆਉਣਾ , ਪਲੰਘ ਤੇ ਗੁਰੂ ਜੀ ਦੇ ਦਿੱਤੇ ਵਰ ਆਦਿਕ ਬਾਬਤ ਲਿਖ ਕੇ ਰੱਖਿਆ ਹੈ । ਸਿੱਖ ਸੰਗਤਾਂ ਦਰਸ਼ਨ ਕਰਦੀਆਂ ਹਨ । ਸਤਿਗੁਰੂ ਮਹਾਰਾਜ ਦੀ ਕ੍ਰਿਪਾ ਨਾਲ ਸ਼ਹਿਰ ਵੱਸਦਾ ਹੈ । ਪਾਕਿਸਤਾਨ ਬਣਨ ਵੇਲੇ ਬਹੁਤ ਉਜੜਿਆ ਜਾਂ ਢੱਠਾ ਨਹੀਂ ਸੀ । ੭ – ਗੁਰੂ ਸਰ ਸਾਹਿਬ , ਲੇਲ ਪਿੰਡ — ਇਹ ਮਾਛੀਵਾੜੇ ਤੋਂ ਪੰਜ ਕੋਹ ਦੀ ਦੂਰੀ ` ਤੇ ਹੈ । ਏਥੇ ਮੁਸਲਮਾਨੀ ਲਸ਼ਕਰ ਨੇ ਗੁਰੂ ਜੀ ਨੂੰ ਰੋਕਿਆ ਸੀ । ਪਰ ਨਬੀ ਖ਼ਾਂ ਗਨੀ ਖਾਂ ਦੀ ਹਿੰਮਤ ਤੇ ਅਕਲ ਨਾਲ , ਕੁਝ ਅਕਾਲ ਪੁਰਖ ਦੀ ਕ੍ਰਿਪਾ ਨਾਲ ਅੱਗੇ ਨਿਕਲ ਗਏ ਸਨ । ਇਥੇ ਸਰੋਵਰ ਗੁਰਦੁਆਰਾ ਹੈ —੮ ਕਟਾਣੀ ਪਿੰਡ — ਰੋਪੜ ਨਹਿਰ ਦੇ ਕਿਨਾਰੇ ਕਟਾਣੀ ਬੜਾ ਵੱਡਾ ਪਿੰਡ ਹੈ । ਉਥੇ ਵੀ ਗੁਰਦੁਆਰਾ ਹੈ । ੯ — ਗੁਰਦੁਆਰਾ ਕਨੇਚ ਨਗਰ ੧੦ – ਗੁਰਦੁਆਰਾ ਆਲਮਗੀਰ ੧੧ – ਗੁਰਦੁਆਰਾ ਜੋਧ ਪਿੰਡ ੧੨ — ਗੁਰਦੁਆਰਾ ਮੋਹੀ ਪਿੰਡ — ਇਸ ਗੁਰਦੁਆਰੇ ਦਾ ਇਤਿਹਾਸ ਇਉਂ ਹੈ ਕਿ ਸਤਿਗੁਰੂ ਮਹਾਰਾਜ ਨੂੰ ਮੋਹੀ ਨਗਰ ਵਿਚ ਇਕ ਲੁਹਾਰ ਗੋਚਰਾ ਕੰਮ ਪਿਆ । ਉਸ ਨੇ ਬੜੀ ਸ਼ਰਧਾ ਨਾਲ ਕੰਮ ਕੀਤਾ ਤੇ ਹੱਥ ਜੋੜ ਕੇ ਬੇਨਤੀ ਕੀਤੀ , “ ਆਪ ਕੋਈ ਵਲੀ – ਔਲੀਏ ਦਿਖਾਈ ਦਿੰਦੇ ਹੋ । ਮੇਰੇ ਉੱਤੇ ਕ੍ਰਿਪਾ ਕਰੋ । ” ਸਤਿਗੁਰੂ ਜੀ , “ ਗੁਰਮੁਖਾ , ਤੈਨੂੰ ਕੀ ਕਸ਼ਟ ਜਾਂ ਤੰਗੀ ਹੈ ? ” ਲੁਹਾਰ , ਮਹਾਰਾਜ ! ਮੇਰੇ ਘਰ ਸੰਤਾਨ ਨਹੀਂ । ਮੈਂ ਚਾਹੁੰਦਾ ਹਾਂ ਦੋ ਪੁੱਤਰ ਹੋਣ । ਬੂਟੇ ਤੋਂ ਬੂਟਾ ਲੱਗੇ , ਦੀਵੇ ਨਾਲ ਦੀਵਾ ਬਲਦਾ ਰਹੇ ਤਾਂ ਕਿ ਇਸ ਘਰ ਤੇ ਦੁਕਾਨ ਵਿਚ ਚਾਨਣ ਰਹੇ । ਸੰਤਾਨ ਨਾਂ ਹੋਣੀ ਤਾਂ ਇਕ ਪ੍ਰਕਾਰ ਦਾ ਕਸ਼ਟ ਹੈ । ਰਾਤ ਦਿਨ ਸੋਚਾਂ ਵਿਚ ਬੀਤ ਜਾਂਦਾ ਹੈ । ਅੰਤਰਯਾਮੀ ਸਤਿਗੁਰੂ ਮਹਾਰਾਜ , ਘਟ ਘਟ ਦੀ ਜਾਣਨਹਾਰ ਨੇ ਜਦੋਂ ਧਿਆਨ ਮਾਰਿਆ ਤਾਂ ਲੁਹਾਰ ਦੇ ਖ਼ਾਨਦਾਨ ਦਾ ਅੰਤ ਹੋਣਾ ਲਿਖਿਆ ਨਜ਼ਰ ਆਇਆ । ਦਰਗਾਹੇ ਲੇਖੇ ਮੁੱਕ ਚੁੱਕੇ ਸਨ । ਪਰ ਕਿਉਂਕਿ ਉਸ ਨੇ ਬੇਨਤੀ ਕੀਤੀ , ਬੇਨਤੀ ਹੋਈ ਅਕਾਲ ਪੁਰਖ ਦੇ ਬੇਟੇ ਕੋਲ , ਜਿਸ ਉੱਤੇ ਅਕਾਲ ਪੁਰਖ ਦੀਆਂ ਸਭ ਮਿਹਰਾਂ ਸਨ । ਮਹਾਰਾਜ ਨੇ ਉਸ ਵੇਲੇ ਧਿਆਨ ਧਰ ਕੇ ਅਕਾਲ ਪੁਰਖ ਨਾਲ ਬਚਨ ਕੀਤੇ , “ ਇਸ ਲੁਹਾਰ ਨੇ ਆਪ ਦੇ ਬੇਟੇ ਅੱਗੇ ਬੇਨਤੀ ਕੀਤੀ ਹੈ । ਜੇ ਬੇਨਤੀ ਮੰਨੀ ਨਾ ਜਾਏ ਤਾਂ ਆਪ ਦੀ ਵਡਿਆਈ ਵਿਚ ਫ਼ਰਕ ਆਉਂਦਾ ਹੈ । ” ਉਸ ਵੇਲੇ ਅਕਾਲ ਪੁਰਖ ਨੇ ਬਚਨ ਕੀਤਾ , “ ਬੇਟਾ ਗੋਬਿੰਦ ਸਿੰਘ ਜੋ ਕੁਝ ਬਚਨ ਕਰੋਗੇ ਸੋ ਸੱਚ ਹੋਣਗੇ । ਅਸਾਂ ਦੀ ਮਰਜ਼ੀ ਜਾਂ ਲਿਖਤ ਦੇ ਉਲਟ ਵੀ ਹੋ ਸਕਦਾ ਹੈ । ਤੁਸਾਂ ਦੀ ਤਪੱਸਿਆ , ਘਾਲਣਾ ਤਿਆਗ ਤੇ ਸੇਵਾ ’ ਤੇ ਅਸੀਂ ਪ੍ਰਸੰਨ ਹਾਂ । ਅੱਜ ਤੁਸੀਂ ਜੀਵਨ ਦੇ ਉਸ ਪੜਾਅ ‘ ਤੇ ਤੁਰੇ ਜਾ ਰਹੇ ਹੋ , ਜਿਸ ‘ ਤੇ ਕੋਈ ਵਲੀ , ਅਵਤਾਰ ਨਹੀਂ ਪਹੁੰਚਿਆ । ਸਭ ਰੁਕ ਜਾਂਦੇ ਰਹੇ । ਅਸਾਂ ਦੀ ਪੈਦਾ ਕੀਤੀ ਮਾਯਾ ਦੇ ਜਾਲ ਵਿਚ ਫਸ ਕੇ ਜੀਵਨ – ਨਿਸ਼ਾਨੇ ਤੇ ਕਰਮ ਟੀਚੇ ਤੋਂ ਉਰੇ ਹੀ ਰਹਿ ਜਾਂਦੇ ਰਹੇ । ਇਸ ਲੁਹਾਰ ਨੂੰ ਕੀ , ਜੇ ਮਿੱਟੀ ਨੂੰ ਵਰ ਦਿਉਗੇ ਤਾਂ ਉਹ ਵੀ ਪੂਰਾ ਹੋਏਗਾ । ਅਸੀਂ ਪ੍ਰਸੰਨ ਹਾਂ । ” ਐਸਾ ਅਕਾਲ ਪੁਰਖ ਦਾ ਬਚਨ ਸੁਣ ਕੇ ਸਤਿਗੁਰੂ ਜੀ ਦੇ ਚਿਹਰੇ ਉੱਤੇ ਇਕ ਅਨੋਖਾ ਚਮਤਕਾਰੀ ਨੂਰ ਆਇਆ । ਉਹਨਾਂ ਦਾ ਤਨ ਲਰਜ਼ਿਆ ਤੇ ਚੜ੍ਹਦੀ ਕਲਾ ਦਾ ਪ੍ਰਕਾਸ਼ ਹੋਇਆ । ਉਹਨਾਂ ਨੇ ਲੁਹਾਰ ਵੱਲ ਦੇਖਿਆ । ਉਸ ਦੀ ਆਤਮਾ ਨੂੰ ਦੇਖਿਆ , ਉਹ ਨਿਰਮਲ ਤੇ ਆਸ਼ਾਵੰਤ ਮਾਸੂਮ ਸੀ । “ ਭਾਈ ! ” ਸਤਿਗੁਰੂ ਜੀ ਨੇ ਲੁਹਾਰ ਨੂੰ ਸੰਬੋਧਨ ਕੀਤਾ । “ ਹੁਕਮ ਮਹਾਰਾਜ ! ” ਉਸ ਨੇ ਦੋਵੇਂ ਹੱਥ ਜੋੜੇ । “ ਤੇਰੀ ਇੱਛਾ ਪੁੱਤਰ ਦੀ ਹੈ ! ” “ ਦੋ ਪੁੱਤਰਾਂ ਦੀ ਮਹਾਰਾਜ ! ” “ ਅੱਛਾ ! ਅਕਾਲ ਪੁਰਖ , ਮੇਰੇ ਮਾਲਕ ਨੇ ਤੇਰੇ ਭਾਗ ਵਿਚ ਅਦਲਾ – ਬਦਲੀ ਕਰ ਦਿੱਤੀ ਹੈ । ਤੇਰੇ ਘਰ ਦੋ ਪੁੱਤਰ ਹੋਣਗੇ । ਦੋ ਦੋ ਡੋਲੇ ਆਇਆ ਕਰਨਗੇ । ਪਰਵਾਰ ਵਧੇਗਾ | ਤੇਰੇ ਘਰ ਰੌਣਕਾਂ ਰਹਿਣਗੀਆਂ । ” ਮਹਾਰਾਜ ਨੇ ਵਰ ਦਿੱਤਾ । ਲੁਹਾਰ ਦੀ ਆਤਮਾ ਪ੍ਰਸੰਨ ਹੋ ਗਈ । ਉਸ ਨੂੰ ਭਰੋਸਾ ਹੋ ਗਿਆ ਤੇ ਮਹਾਰਾਜ ਦੀ ਸੇਵਾ ਕੀਤੀ । ਉਸ ਨੇ ਗੁਰੂ ਮਹਾਰਾਜ ਦੀ ਯਾਦਗਾਰ ਕਾਇਮ ਕੀਤੀ । ਲੁਹਾਰ ਦੇ ਘਰ ਦੋ ਪੁੱਤਰ ਹੋਏ ਤੇ ਪੁੱਤਰਾਂ ਦਾ ਪਰਵਾਰ ਵਧਿਆ । ਉਸ ਲੁਹਾਰ ਦੇ ਪੁੱਤਰਾਂ ਤਕ ਜਦੋਂ ਗੁਰੂ ਜੀ ਦੇ ਵਰ ਦੀ ਚਰਚਾ ਚਲੀ ਆਈ ਤਾਂ ਉਸ ਵੇਲੇ ਨੂੰ ਪੰਜਾਬ ਵਿਚ ਸਿੰਘਾਂ ਦਾ ਬੋਲ – ਬਾਲਾ ਹੋ ਗਿਆ । ਮੋਹੀ ਨਗਰ ਵਾਸੀਆਂ ਤੇ ਸਤਿਗੁਰੂ ਮਹਾਰਾਜ ਦੇ ਵਰ ਨਾਲ ਜਨਮੇ ਲੜਕਿਆਂ ਨੇ ਗੁਰੂ ਜੀ ਦੇ ਚਰਨ – ਛੋਹ ਵਾਲੀ ਧਰਤ ਸੁਹਾਵੀ ਨੂੰ ਗੁਰਦੁਆਰੇ ਦਾ ਰੂਪ ਦਿੱਤਾ । ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਤੇ ‘ ਪੂਜਾ ਆਸਣ ਥਾਪਨ ਸੋਆ ‘ ਦਾ ਬਚਨ ਅਟੱਲ ਹੋਇਆ । ਸੀਨਾ – ਬ – ਸੀਨਾ ਤੁਰੀਆਂ ਆ ਰਹੀਆਂ ਕਥਾਵਾਂ ਤੋਂ ਪ੍ਰਗਟ ਹੁੰਦਾ ਹੈ ਕਿ ਜਿਸ ਨੇ ਵੀ ਸੇਵਾ ਕੀਤੀ , ਉਸੇ ਦੀ ਸੰਤਾਨ ਵਧੀ । ਹੁਣ ਗੁਰਦੁਆਰੇ ਦੀ ਬੜੀ ਮਹਿਮਾ ਹੈ ਤੇ ਜਿਹੜਾ ਵੀ ਸ਼ਰਧਾ ਧਾਰ ਕੇ ਪੁੱਤਰ ਦੀ ਇੱਛਾ ਕਰਦਾ ਹੈ , ਉਸ ਦੇ ਘਰ ਪੁੱਤਰ ਹੋ ਜਾਂਦਾ ਹੈ । ਇਸ ਗੁਰਦੁਆਰੇ ਦੀ ਮਹਿਮਾ ਵਧੀ ਸੀ , ਸਿੱਖ ਰਾਜ ਦੇ ਮੁੱਢਲੇ ਦਿਨਾਂ ਵਿਚ ਜਦੋਂ ਕਿ ਸਿੱਖ ਸਰਦਾਰਾਂ ਨੇ ਪੁੱਤਰ ਪ੍ਰਾਪਤੀ ਦੀ ਅਰਦਾਸ ਕਰਵਾਈ ਤੇ ਇਹ ਕਿਹਾ , “ ਪੁੱਤਰ ਹੋਣ ‘ ਤੇ ਗੁਰਧਾਮ ਦਾ ਨਿਸ਼ਾਨ ਪੱਕਾ ਕਰਾਏਗਾ । ਨਿਸ਼ਾਨ ਸਾਹਿਬ ਕਾਇਮ ਕਰੇਗਾ । ” ਅਰਦਾਸ ਕਰਨ ਦੇ ਇਕ ਸਾਲ ਪਿੱਛੋਂ ਉਸ ਦੇ ਘਰ ਪੁੱਤਰ ਹੋਇਆ ਤੇ ਉਸ ਨੇ ਗੁਰਦੁਆਰੇ ਦੀ ਸੇਵਾ ਤਨੋਂ ਮਨੋਂ ਹੋ ਕੇ ਕਰਾਈ । ਬੱਸ ਫਿਰ ਜੱਸ ਸਾਰੇ ਇਲਾਕੇ ਵਿਚ ਖਿੱਲਰ ਗਿਆ ਤੇ ਅਸਥਾਨ ਦੀ ਮੰਨਤਾ ਵਧ ਗਈ । ਅੱਜ ਵੀ ਜੋ ਇੱਛਾ ਧਾਰ ਕੇ ਸੱਚੇ ਦਿਲੋਂ ਅਰਦਾਸ ਕਰਾਉਂਦਾ ਹੈ , ਉਸ ਦੇ ਘਰ ਬਾਲਕਾਂ ਦੀ ਰੌਣਕ ਹੋ ਜਾਂਦੀ ਹੈ । ਉਸ ਦਾ ਨਿਸ਼ਾਨ ਕਾਇਮ ਹੁੰਦਾ ਅਤੇ ਦੀਵੇ ਨਾਲ ਦੀਵਾ ਜਗਦਾ ਰਹਿੰਦਾ ਹੈ ।
ਸੰਪੂਰਨ