अंग : 682
धनासरी महला ५ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखाई ॥२॥१५॥४६॥
अर्थ: हे भाई! (वह प्रभु अपने सेवक को) कोई दुःख दुःख देने वाला समय देखने नहीं देता, वह अपना मूढ़-कदीमा का (प्यार वाला) सवभाव सदा याद रखता है। प्रभु अपना हाथ दे के अपने सेवक की राखी करता है, (सेवक को उसकी ) हरेक साँस के साथ पलता है॥१॥ हे भाई! मेरा मन (भी) उस प्रभु से जुदा रहता है, जो शुरु से आखिर तक सदा ही मददगार बना रहता है। हमारा वह मित्र प्रभु धन्य है (उस की सदा सिफत-सलाह करनी चाहिये)॥रहाउ॥ हे भाई! मालिक-प्रभु के हैरान करने वाले कोटक देख के, उस की बढाई देख के, (सेवक के) मन में (भी) खुशियाँ बनी रहती है। हे नानक! तू भी परमात्मा का नाम सुमिरन कर कर के आत्मिक आनंद मना। (जिस भी मनुख ने सिमरन किया) प्रभु ने पूरे तौर पर उस की इज्जत रख ली॥२॥१५॥४६॥



Share On Whatsapp

Leave a comment




ਜਨਮ ਦਿਹਾੜਾ 4 ਨਵੰਬਰ
ਭਗਤ ਨਾਮਦੇਵ ਜੀ ਮਹਾਰਾਜ
ਮਹਾਰਾਸ਼ਟਰ ਦੇ ਪਿੰਡ ਨਰਸੀ ਬਾਹਮਣੀ ਦੇ ਰਹਿਣ ਵਾਲੇ ਬਾਬਾ ਦਾਮਸ਼ੇਟ ਦੇ ਘਰ ਮਾਤਾ ਗੋਨਾ ਬਾਈ ਜੀ ਦੀ ਪਾਵਨ ਕੁੱਖੋੰ ਕੱਤੇ ਸੁਦੀ 11 ਨੂੰ ਸੰਮਤ ੧੩੨੭ (1270 ਈ: ) ਚ ਇੱਕ ਬੱਚੇ ਦਾ ਜਨਮ ਹੋਇਆ ਨਾਮ ਰੱਖਿਆ ਨਾਮਦੇਵ ਜੋ ਮਾਲਕ ਦੀ ਭਗਤੀ ਕਰਕੇ ਭਗਤ ਨਾਮਦੇਵ ਜੀ ਕਰਕੇ ਹੋਏ
ਨਾਮਦੇਵ ਜੀ ਦਾ ਵਿਆਹ ਬਾਬਾ ਗੋਬਿੰਦ ਸ਼ੇਟੀ ਦੀ ਪੁੱਤਰੀ ਰਾਜਾਬਾਈ ਨਾਲ ਹੋਇਆ ਸਮੇੰ ਨਾਲ ਚਾਰ ਪੁੱਤਰ ਹੋਏ ਨਾਰਾਇਣ ,ਮਹਾਂਦੇਵ ,ਬਿਠੁਲ ਤੇ ਗੋਬਿੰਦ ਇੱਕ ਪੁੱਤਰੀ ਸੀ ਲਿੰਬਾਬਾਈ
ਨਾਮਦੇਵ ਜੀ ਨੇ ਦੋ ਮਹਾਂਪੁਰਖਾਂ ਦੀ ਸੰਗਤ ਕੀਤੀ ਸੰਤ ਵਿਸੋਬਾ-ਖੇਚਰ ਤੇ ਸੰਤ ਗਿਆਨਦੇਵ ਜੀ ਇਨ੍ਹਾਂ ਦੀ ਸੰਗਤ ਨਾਲ ਨਾਮਦੇਵ ਜੀ ਪਰਮ ਪਦਵੀ ਨੂੰ ਪ੍ਰਾਪਤ ਹੋਏ ਇਸ ਅਵਸਥਾ ਬਾਰੇ ਭਗਤ ਜੀ ਖ਼ੁਦ ਕਹਿੰਦੇ ਨੇ ਨਾਮਦੇਵ ਤੇ ਨਰਾਇਣ ਦੇ ਚ ਕੋਈ ਅੰਤਰ ਨਹੀਂ
ਨਾਮੇ ਨਾਰਾਇਨ ਨਾਹੀ ਭੇਦੁ ॥੨੮॥ (ਅੰਗ -੧੧੬੬)1166
ਭਗਤ ਜੀ ਇੱਕ ਵਾਰ ਅੌਢਾ ਨਾਥ ਦੇ ਮੰਦਰ ਗਏ ਪਰ ਜਾਤ ਦੇ ਹੰਕਾਰੀ ਬ੍ਰਾਹਮਣਾਂ ਨੇ ਸ਼ੂਦਰ ਸ਼ੂਦਰ ਕਹਿ ਕੇ ਨਾਮਦੇਵ ਜੀ ਨੂੰ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਉਨ੍ਹਾਂ ਦੇ ਛੈਣੇ ਵੀ ਖੋਹ ਲਏ ਜਿਨ੍ਹਾਂ ਨੂੰ ਵਜਾ ਕੇ ਉਹ ਮਾਲਕ ਨੂੰ ਯਾਦ ਕਰਦੇ ਸੀ ਭਗਤ ਜੀ ਨੇ ਆਪਣੀ ਕਮਲੀ ਦੀ ਬੁਕਲ ਮਾਰੀ ਤੇ ਮੰਦਰ ਦੇ ਪਿਛਲੇ ਪਾਸੇ ਜਾ ਕੇ ਬੈਠ ਗਏ ਉਨ੍ਹਾਂ ਦੇ ਆਪਣੇ ਬਚਨ ਨੇ
ਲੈ ਕਮਲੀ ਚਲਿਓ ਪਲਟਾਇ ॥
ਦੇਹੁਰੈ ਪਾਛੈ ਬੈਠਾ ਜਾਇ ॥੨॥ (ਅੰਗ -੧੧੬੪)1164
ਪਰੀ ਪੂਰਨ ਪ੍ਰਮਾਤਮਾ ਨੇ ਆਪਣੇ ਪਿਆਰੇ ਭਗਤ ਦੀ ਪੈਜ ਰੱਖੀ ਤੇ ਮੰਦਰ ਹੀ ਘੁਮਾ ਕੇ ਦੂਸਰੇ ਪਾਸੇ ਕਰ ਦਿੱਤਾ ਘੁੰਮਿਆ ਹੋਇਆ ਮੰਦਰ ਅੱਜ ਵੀ ਮੌਜੂਦ ਹੈ , ਭਗਤ ਜੀ ਦੇ ਆਪਣੇ ਬਚਨ ਆ
ਫੇਰਿ ਦੀਆ ਦੇਹੁਰਾ ਨਾਮੇ ਕਉ
ਪੰਡੀਅਨ ਕਉ ਪਿਛਵਾਰਲਾ ॥੩॥੨॥ (ਅੰਗ -੧੨੯੨)1292
ਈਰਖਾ ਨਾਲ ਭਰੇ ਬਾਹਮਨਾਂ ਨੇ ਇੱਕ ਵਾਰ ਭਗਤ ਜੀ ਦੇ ਘਰ ਨੂੰ ਅੱਗ ਵੀ ਲਾ ਦਿੱਤੀ ਸੀ ਇੱਕ ਵਾਰ ਪੰਡਿਤਾਂ ਨੇ ਸਮੇਂ ਦੇ ਬਾਦਸ਼ਾਹ ਦੇ ਕੋਲ ਚੁਗਲੀ ਕੀਤੀ ਭਗਤ ਜੀ ਨੂੰ ਗ੍ਰਿਫਤਾਰ ਕਰਵਾਇਆ ਉੱਥੇ ਵੀ ਭਗਤ ਜੀ ਦੀ ਜੈ ਜੈਕਾਰ ਹੋਈ
ਬਾਦਸ਼ਾਹ ਦੀ ਗਾਂ ਮਰ ਗਈ ਨਾਮਦੇਵ ਜੀ ਨੂੰ ਕਿਆ ਜਿਉਂਦੀ ਕਰ ਭਗਤ ਜੀ ਨੇ ਕਿਹਾ ਕਰਨ ਵਾਲਾ ਪ੍ਰਮਾਤਮਾ ਹੈ ਮੇਰਾ ਕੀਤਾ ਕੁਝ ਨਹੀਂ ਹੁੰਦਾ ਮੇਰੇ ਹੱਥ ਕੁਝ ਨਹੀ ਹੈ
ਮੇਰਾ ਕੀਆ ਕਛੂ ਨ ਹੋਇ ॥
ਕਰਿ ਹੈ ਰਾਮੁ ਹੋਇ ਹੈ ਸੋਇ ॥੪॥ (ਅੰਗ -੧੧੬੫) 1165
ਬਾਦਸ਼ਾਹ ਗੁੱਸੇ ਨਾਲ ਭਰ ਗਿਆ ਕਹਿਣ ਲੱਗਾ ਜਾਂ ਗਾਂ ਜੀਉਦੀ ਕਰ ਨਹੀ ਤੇ ਫਿਰ ਤੈਨੂੰ ਹਾਥੀ ਅੱਗੇ ਸੁਟਵਾ ਦਿਊ ਚਾਰ ਘੜੀਆਂ ਦਾ ਸਮਾਂ ਦਿੱਤਾ ਉਦੋਂ ਵੀ ਅਕਾਲ ਪੁਰਖ ਨੇ ਭਗਤ ਜੀ ਦੀ ਪੈਜ ਰੱਖੀ ਇਹ ਸਾਰੀ ਵਾਰਤਾ ਭਗਤ ਜੀ ਨੇ ਆਪ ਗੋੰਡ ਰਾਗ ਚ ਬਿਆਨ ਕੀਤੀ ਹੈ ਜੋ ਬਾਣੀ ਚ ਦਰਜ ਆ
ਭਗਤ ਜੀ ਦੀ ਬਹੁਤ ਸਾਰੀ ਬਾਣੀ ਗੁਰੂ ਗ੍ਰੰਥ ਸਾਹਿਬ ਚ ਵੱਖ ਵੱਖ ਰਾਗਾਂ ਵਿੱਚ ਦਰਜ ਹੈ ਨਾਮ ਦੀ ਮਹਿਮਾ ਕਰਦਿਆਂ ਭਗਤ ਜੀ ਬਿਆਨ ਕਰਦੇ ਨੇ ਕੋਈ ਕਿੰਨਾ ਵੀ ਪਾਪੀ ਤੇ ਕਲੰਕਿਤ ਕਿਉਂ ਨਾ ਹੋਵੇ ਨਾਮ ਜਪਣ ਨਾਲ ਸਭ ਕਲੰਕ ਸਭ ਪਾਪ ਦੂਰ ਹੋ ਜਾਂਦੇ ਨੇ
ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
(ਅੰਗ -੭੧੮) 718
ਧੰਨ ਗੁਰੂ ਅਰਜਨ ਦੇ ਮਹਾਰਾਜ ਵੀ ਭਗਤ ਨਾਮਦੇਵ ਜੀ ਦੀ ਮਹਿਮਾ ਬਿਆਨ ਕਰਦਿਆਂ ਕਹਿੰਦੇ ਨੇ ਜਿਸ ਨਾਮਦੇਵ ਨੂੰ ਲੋਕ ਅੱਧੀ ਕੌਡੀ ਦਾ ਸਮਝਦੇ ਸੀ ਪਰ ਉਹੀ ਨਾਮਦੇਵ ਗੋਬਿੰਦ ਦਾ ਜਪ ਕਰਕੇ ਨਾਮਦੇਵ ਲੱਖਾਂ ਕਰੋੜਾਂ ਦਾ ਹੋ ਗਿਆ ਭਾਵ ਬੇਸ਼ਕੀਮਤੀ ਜੀਵਨ ਹੋ ਗਿਆ
ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥
ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥
(ਅੰਗ -੪੮੭) 487
ਭਗਤ ਜੀ ਵੱਖ ਵੱਖ ਇਲਾਕਿਆਂ ਦੀ ਯਾਤਰਾ ਕਰਦੇ ਹੋਏ ਇੱਕ ਵਾਰ ਪੰਜਾਬ ਵੀ ਆਏ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘੜਾਮ ਚ ਭਗਤ ਜੀ ਦਾ ਯਾਦਗਾਰੀ ਅਸਥਾਨ ਹਨ ਜੋ ਮਿਸਲ ਕਾਲ ਸਮੇਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਬਣਵਾਇਆ ਸੀ
ਨੋਟ ਭਗਤ ਜੀ ਦਾ ਛੋਟਾ ਜਿਆ ਕੱਚਾ ਘਰ ਤੇ ਘੁਮਿਆ ਹੋਇਆ ਅੌਢਾ ਦਾ ਮੰਦਰ ਅੱਜ ਵੀ ਮੌਜੂਦ ਹੈ ਫੋਟੋ ਨਾਲ ਅੈਡ ਹੈ
ਭਗਤ ਸ਼੍ਰੋਮਣੀ ਧੰਨ ਧੰਨ ਭਗਤ ਨਾਮਦੇਵ ਜੀ ਮਹਾਰਾਜ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ
ਮੇਜਰ ਸਿੰਘ
ਗੁਰੂ ਕਿਰਪਾ ਕਰੇ



Share On Whatsapp

Leave a comment


ਅੰਗ : 826
ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
ਅਰਥ: ਹੇ ਭਾਈ! ਗੋਬਿੰਦ ਦਾ ਨਾਮ ਸਿਮਰ ਕੇ (ਉਸ ਮਨੁੱਖ ਦੇ ਮਨ ਅੰਦਰ) ਸੁਖ ਹੀ ਸੁਖ ਬਣ ਗਿਆ, ਜਿਸ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ। ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ॥੧॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ)। ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ॥੧॥ (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ॥੨॥੨੬॥੧੧੨॥



Share On Whatsapp

View All 3 Comments
Parneet Kaur : Waheguru Ji
ਜਸਕਰਨ ਸਿੰਘ : ਵਾਹਿਗੁਰੂ ਜੀ

अंग : 826
बिलावलु महला ५ ॥ गोबिदु सिमरि होआ कलिआणु ॥ मिटी उपाधि भइआ सुखु साचा अंतरजामी सिमरिआ जाणु ॥१॥ रहाउ ॥ जिस के जीअ तिनि कीए सुखाले भगत जना कउ साचा ताणु ॥ दास अपुने की आपे राखी भै भंजन ऊपरि करते माणु ॥१॥ भई मित्राई मिटी बुराई द्रुसट दूत हरि काढे छाणि ॥ सूख सहज आनंद घनेरे नानक जीवै हरि गुणह वखाणि ॥२॥२६॥११२॥
अर्थ: हे भाई! गोबिंद का नाम सिमर कर ( उस मनुष्य के मन अंदर) सुख ही सुख बन गया, जिस मनुष्य ने हरेक के दिल की जानने वाले सुजान प्रभू का नाम सुमिरन किया । उस के ऊपर किसी की चोट कारगर नहीं हो सकी , उस के अंदर सदा कायम रहने वाला सुख पैदा हो गया ॥੧॥ रहाउ ॥ हे भाई ! जिस प्रभू के यह सारे जिव-जंत है (उन को) सुखी भी उस ने आप ही किया है (सुखी करने वाला भी वह आप ही है ) प्रभू की भक्ती करने वालो को यही सदा कायम रहने वाला सहारा है । हे भाई !प्रभू अपने सेवको की इज्ज़त आप रखता है। भगत उस प्रभू ऊपर विश्वास रखते है, जो सरे डरो का नास करने वाला है ॥੧॥ (हे भाई ! जो मनुष प्रभू का नाम सिमरता है, प्रभू उस का ) बुरा सोचने वालो दुश्मनों को चुन कर निकाल देता है ( उनकी सेवक के साथ) प्यार की साँझ बन जाती है (उन के अंदर उस सेवक के लिए) वेर भाव मिट जाता है। हे नानक! सेवक के हृदय में सुख आत्मक अडोलता और आनंद बने रहते है । सेवक परमात्मा के गुण उचार के आत्मिक जीवन प्राप्त करता रहता है ॥੨॥੨੬॥੧੧੨॥



Share On Whatsapp

Leave a comment




ਅੰਗ : 648
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।



Share On Whatsapp

View All 2 Comments
Harwinder Singh : Waheguru ji
Parneet Kaur : Waheguru Ji🙏

अंग : 648
सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥
अर्थ: हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२।



Share On Whatsapp

Leave a comment


30 ਅਕਤੂਬਰ 1922 ਨੂੰ ਪੰਜਾ ਸਾਹਿਬ ਜੀ ਦਾ ਸਾਕਾ ਵਾਪਰਿਆ, ਆਉ ਸੰਖੇਪ ਝਾਤ ਮਾਰੀਏ।
ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਗੁਰਦੁਆਰਿਆਂ ਵਿਚ ਮਸੰਦਾਂ ਨੇ ਪੈਰ ਜਮਾਉਣੇ ਸ਼ੁਰੂ ਕਰ ਦਿੱਤੇ। ਧਿਆਨ ਸਿੰਘ ਡੋਗਰਾ ਅਤੇ ਉਸ ਦੇ ਭੇਖਧਾਰੀ ਸਿੱਖ ਭਰਾਵਾਂ ਨੇ ਜੰਮੂ ਤੋਂ ਡੋਗਰੇ ਲਿਆ ਕੇ ਉਨ੍ਹਾਂ ਨੂੰ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਲਈ ਗੁਰਦੁਆਰਿਆਂ ਵਿਚ ਬਿਠਾ ਦਿੱਤਾ। ਉਨ੍ਹਾਂ ਬੰਦਿਆਂ ਨੂੰ ਹੀ ਪੁਜਾਰੀ ਜਾਂ ਮਸੰਦਾਂ ਦਾ ਨਾਂ ਦਿੱਤਾ ਗਿਆ। ਇਨ੍ਹਾਂ ਨੇ ਗੁਰਦੁਆਰਿਆਂ ਦਾ ਪੂਜਾ ਧਾਨ ਖਾਣਾ ਤੇ ਗੁਰਦੁਆਰਿਆਂ ਦੀ ਬੇਅਦਬੀ ਕਰਨੀ ਸ਼ੁਰੂ ਕਰ ਦਿੱਤੀ।
ਅੰਮ੍ਰਿਤਸਰ ਤੋਂ 13 ਕਿਲੋਮੀਟਰ ਦੀ ਦੂਰੀ ’ਤੇ ਘੁੱਕੇਵਾਲੀ ਵਿਚ ਗੁਰੂ ਅਰਜਨ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਥਾਪਿਤ ਹੈ। ਇਸ ਗੁਰਦੁਆਰੇ ਨੂੰ ਕਾਫੀ ਜ਼ਮੀਨ ਮਿਲੀ ਹੋਈ ਹੈ, ਜੋ ‘ਗੁਰੂ ਕਾ ਬਾਗ਼’ ਅਖਵਾਉਂਂਦੀ ਹੈ।
‘ਗੁਰੂ ਕਾ ਬਾਗ਼’ ਦਾ ਪ੍ਰਬੰਧ ਮਹੰਤ ਸੁੰਦਰ ਦਾਸ ਦੇ ਕਬਜ਼ੇ ਵਿਚ ਸੀ, ਜਿਸ ਨੇ ਉਥੇ ਬਿਨਾਂ ਵਿਆਹ ਤੋਂ ਇੱਕ ਔਰਤ ਰੱਖੀ ਹੋਈ ਸੀ ਅਤੇ ਗੁਰਦੁਆਰੇ ਦੀ ਮਰਿਆਦਾ ਨੂੰ ਵੀ ਸਹੀ ਢੰਗ ਨਾਲ ਨਹੀਂ ਨਿਭਾਅ ਰਿਹਾ ਸੀ। ਇਹ ਸਭ ਕੁਝ ਇਲਾਕੇ ਦੀ ਸੰਗਤ ਨੂੰ ਮਨਜ਼ੂਰ ਨਹੀਂ ਸੀ। ਇਹ ਗੱਲ ਉਨ੍ਹਾਂ ਸ਼੍ਰੋਮਣੀ ਕਮੇਟੀ ਕੋਲ ਕੀਤੀ। ਸ਼੍ਰੋਮਣੀ ਕਮੇਟੀ ਨੇ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਲਈ ਦਾਨ ਸਿੰਘ ਵਿਛੋਆ ਦੀ ਡਿਊਟੀ ਲਾ ਦਿੱਤੀ। ਦਾਨ ਸਿੰਘ ਵਿਛੋਆ ਦੇ ਕਹਿਣ ’ਤੇ ਮਹੰਤ ਸੁੰਦਰ ਦਾਸ ਨੇ ਈਸ਼ਰੀ ਨਾਂ ਦੀ ਔਰਤ ਨਾਲ ਵਿਆਹ ਕਰਵਾ ਲਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਛਕ ਕੇ ਗੁਰਦੁਆਰੇ ਦੀ ਮਰਿਆਦਾ ਨੂੰ ਠੀਕ ਢੰਗ ਨਾਲ ਚਲਾਉਣ ਲੱਗ ਪਿਆ।
21 ਫ਼ਰਵਰੀ 1921 ਈਃ ਨੂੰ ਸਿੱਖਾਂ ਨੇ ਸ਼ਹੀਦੀਆਂ ਪ੍ਰਾਪਤ ਕਰਕੇ ਨਨਕਾਣਾ ਸਾਹਿਬ ਦਾ ਕਬਜ਼ਾ ਲੈ ਲਿਆ ਸੀ। ਉਸ ਵੇਲੇ ਮਹੰਤ ਸੁੰਦਰ ਦਾਸ ਨੂੰ ਵੀ ਆਪਣਾ ਫਿਕਰ ਪੈ ਗਿਆ। ਉਸ ਨੇ ਸ਼੍ਰੋਮਣੀ ਕਮੇਟੀ ਨਾਲ ਸਮਝੌਤਾ ਕਰ ਲਿਆ। ਕਮੇਟੀ ਨੇ ਮਹੰਤ ਸੁੰਦਰ ਦਾਸ ਨੂੰ 120 ਰੁਪਏ ਮਹੀਨਾ ਦੇਣਾ ਮੰਨ ਲਿਆ ਅਤੇ ਅੰਮ੍ਰਿਤਸਰ ਵਿਚ ਰਹਿਣ ਲਈ ਇੱਕ ਮਕਾਨ ਮੁੱਲ ਲੈ ਕੇ ਦੇ ਦਿੱਤਾ। ਗੁਰਦੁਆਰੇ ਦਾ ਪ੍ਰਬੰਧ ਕਮੇਟੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਪਰ ਅੰਗਰੇਜ਼ ਸਰਕਾਰ ਦੀ ਸ਼ਹਿ ’ਤੇ ਮਹੰਤ ਨੇ ਫਿਰ ਗੁਰਦੁਆਰੇ ਦਾ ਪ੍ਰਬੰਧ ਆਪਣੇ ਕਬਜ਼ੇ ਵਿਚ ਲੈਣ ਲਈ ਹੱਥ ਪੈਰ ਮਾਰਨੇ ਸ਼ੁਰੂ ਕਰ ਦਿੱਤੇ।
8 ਅਗਸਤ, 1922 ਨੂੰ 5 ਸਿੰਘਾਂ ਦਾ ਜਥਾ ਲੰਗਰ ਲਈ ਲੱਕੜਾਂ ਕੱਟਣ ਲਈ ਗੁਰੂ ਕਾ ਬਾਗ਼ ਚਲਾ ਗਿਆ। ਮਹੰਤ ਸੁੰਦਰ ਦਾਸ ਨੇ ਇਹ ਖ਼ਬਰ ਪੁਲੀਸ ਨੂੰ ਦੇ ਦਿੱਤੀ। ਉਨ੍ਹਾਂ ਨੇ 9 ਅਗਸਤ ਨੂੰ ਪੰਜੇ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ। 10 ਤਾਰੀਖ ਨੂੰ ਸਿੰਘਾਂ ਨੂੰ ਛੇ-ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਸੁਣਾ ਦਿੱਤਾ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਮਿਸਟਰ ਡੰਟ ਨੇ ਸਰਕਾਰੀ ਹਦਾਇਤਾਂ ਅਨੁਸਾਰ 22 ਅਗਸਤ ਤੋਂ ਸਿੱਖਾਂ ਦੀਆਂ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ। 25 ਅਗਸਤ ਤੋਂ ਸਿੱਖਾਂ ’ਤੇ ਤਸ਼ੱਦਦ ਢਾਹੁਣਾ ਸ਼ੁਰੂ ਕਰ ਦਿੱਤਾ ਗਿਆ।
26 ਅਗਸਤ 1922 ਨੂੰ ਅਕਾਲ ਤਖ਼ਤ ਸਾਹਿਬ ’ਤੇ ਮੀਟਿੰਗ ਕਰ ਰਹੀ ਅੰਤਰਿੰਗ ਕਮੇਟੀ ਦੇ ਆਗੂ ਭਗਤ ਜਸਵੰਤ ਸਿੰਘ (ਜਨਰਲ ਸਕੱਤਰ), ਮਹਿਤਾਬ ਸਿੰਘ (ਪ੍ਰਧਾਨ), ਪ੍ਰੋ. ਸਾਹਿਬ ਸਿੰਘ (ਮੀਤ ਸਕੱਤਰ), ਸਰਮੁਖ ਸਿੰਘ ਝਬਾਲ (ਪ੍ਰਧਾਨ, ਅਕਾਲੀ ਦਲ), ਬਾਬਾ ਕੇਹਰ ਸਿੰਘ ਪੱਟੀ, ਮਾਸਟਰ ਤਾਰਾ ਸਿੰਘ ਤੇ ਰਵੇਲ ਸਿੰਘ ਨੂੰ ਡੀਸੀ ਨੇ ਵਾਰੰਟ ਜਾਰੀ ਕਰ ਕੇ ਸਾਰੇ ਗ੍ਰਿਫ਼ਤਾਰ ਕਰ ਲਏ। ਸਰਕਾਰ ਨਨਕਾਣਾ ਸਾਹਿਬ ਦੇ ਸਾਕੇ ਵੇਲੇ ਸਿੱਖਾਂ ਦੇ ਦਲੇਰੀ ਭਰੇ ਕਾਰਨਾਮੇ ਦੇਖ ਚੁੱਕੀ ਸੀ, ਹੁਣ ਉਹ ਸਿੱਖਾਂ ਦੀ ਲਹਿਰ ਨੂੰ ਸਖ਼ਤੀ ਨਾਲ ਦਬਾਉਣਾ ਚਾਹੁੰਦੀ ਸੀ ਪਰ ਸਰਕਾਰ ਦੀ ਸਖਤੀ ਦਾ ਸਿੱਖਾਂ ’ਤੇ ਕੋਈ ਅਸਰ ਨਾ ਪਿਆ।
30 ਅਗਸਤ ਨੂੰ 60 ਕੁ ਸਿੰੰਘਾਂ ਦਾ ਜਥਾ ‘ਗੁਰੂ ਕਾ ਬਾਗ਼’ ਨੂੰ ਰਵਾਨਾ ਹੋਇਆ। ਜਥੇ ਨੂੰ ਰਸਤੇ ਵਿਚ ਹੀ ਰਾਤ ਕੱਟਣੀ ਪਈ ਪਰ ਪੁਲੀਸ ਨੇ ਸੁੱਤੇ ਪਏ ਜਥੇ ’ਤੇ ਡਾਂਗਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਫਿਰ ਇਹ ਮੋਰਚਾ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕਰ ਦਿੱਤਾ ਗਿਆ। 31 ਅਗਸਤ ਤੋਂ ਹਰ ਰੋਜ਼ 100 ਸਿੰਘਾਂ ਦਾ ਜਥਾ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਕੇ ਤੁਰਦਾ। ਜਥੇ ਨੂੰ ਤੁਰਨ ਵੇਲੇ ਇਹ ਕਿਹਾ ਜਾਂਦਾ ਕਿ ਭਾਵੇਂ ਸਰਕਾਰ ਵੱਲੋਂ ਤਸ਼ੱਦਦ ਢਾਹੇ ਜਾਣ, ਪਰ ਉਹ ਸ਼ਾਂਤ ਹੀ ਰਹਿਣਗੇ।
30 ਅਕਤੂਬਰ 1922 ਨੂੰ ਸਰਕਾਰ ਨੇ ਇੱਕ ਕੈਦੀ ਜਥੇ ਨੂੰ ਰੇਲ ਗੱਡੀ ਰਾਹੀਂ ਅਟਕ ਜ੍ਹੇਲ ਭੇਜਣ ਦੀ ਤਿਆਰੀ ਕਰ ਲਈ। ਜਦ ਹਸਨ ਅਬਦਾਲ ਵਿਚ ਸਿੱਖਾਂ ਨੂੰ ਪਤਾ ਲੱਗਾ ਕਿ ਸਿੱਖ ਕੈਦੀ ਜਥੇ ਦੀ ਭਰੀ ਗੱਡੀ ਆ ਰਹੀ ਹੈ ਅਤੇ ਉਸ ਨੇ ਗੁਰਦੁਆਰਾ ਪੰਜਾ ਸਾਹਿਬ ਕੋਲੋਂ ਲੰਘ ਕੇ ਅਟਕ ਜ੍ਹੇਲ ਜਾਣਾ ਹੈ ਤਾਂ ਉਨ੍ਹਾਂ ਨੇ ਲੰਗਰ-ਪਾਣੀ ਦਾ ਪ੍ਬੰਧ ਸ਼ਟੇਸ਼ਨ ਤੇ ਕਰਨ ਦਾ ਮਤਾ ਪਾਸ ਕੀਤਾ ।
ਸਿੱਖਾਂ ਦੀ ਸਹਿਨਸ਼ੀਲਤਾ , ਸੂਰਬੀਰਤਾ ਅਤੇ ਪੂਰਨ ਕੁਰਬਾਨੀ ਦਾ ਇਕ ਉਦਾਹਰਨ ਸੀ ਜੋ ਮਿਤੀ 30 ਅਕਤੂਬਰ 1922 ਦੀ ਸਵੇਰ 10 ਵਜੇ ਨੂੰ ਪੰਜਾ ਸਾਹਿਬ ਦੇ ਨੇੜੇ ਹਸਨ ਅਬਦਾਲ ( ਪਾਕਿਸਤਾਨ ) ਰੇਲਵੇ ਸਟੇਸ਼ਨ ਤੇ ਸਿੱਖਾਂ ਵੱਲੋਂ ਦੁਨੀਆਂ ਅੱਗੇ ਪੇਸ਼ ਕੀਤਾ ਗਿਆ । ਸਿੱਖਾਂ ਦੀ ਸੂਰਬੀਰਤਾ ਅਤੇ ਸੰਕਲਪ ਦ੍ਰਿੜਤਾ ਦੀ ਇਹ ਮਿਸਾਲ ਸੁਤੇ-ਸਿੱਧ ਹੀ ਇਕ ਲੋਕ ਗਾਥਾ ਦਾ ਰੂਪ ਧਾਰਨ ਕਰ ਗਈ । ਜ਼ਿਲਾ ਅੰਮ੍ਰਿਤਸਰ ਵਿਚ ਗੁਰਦੁਆਰਾ ਗੁਰੂ ਕਾ ਬਾਗ , ਆਪਸੀ ਸਮਝੌਤੇ ਮਗਰੋਂ , ਪੁਜਾਰੀਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਬਜ਼ੇ ਵਿਚ ਆ ਗਿਆ ਸੀ । ਇਸ ਗੁਰਦੁਆਰੇ ਦੇ ਨਾਂ ਲਗੀ ਜ਼ਮੀਨ ਤੋਂ ‘ ਗੁਰੂ ਕਾ ਲੰਗਰ` ਲਈ ਲੱਕੜ ਲਿਆਉਣ ਵਾਸਤੇ ਦਰਖ਼ਤ ਕੱਟਣ ਦੇ ਅਧਿਕਾਰ ਨੂੰ ਦ੍ਰਿੜ੍ਹ ਕਰਾਉਣ ਹਿਤ 8 ਅਗਸਤ 1922 ਨੂੰ ਇਕ ਅਹਿੰਸਕ ਸੰਘਰਸ਼ ਸ਼ੁਰੂ ਹੋ ਚੁੱਕਾ ਸੀ । ਪਹਿਲਾਂ ਤਾਂ ਇਸ ਅੰਦੋਲਨ ਦੇ ਜਥੇ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਉੱਤੇ ਨਾਜਾਇਜ਼ ਦਖ਼ਲ ਦਾ ਮੁਕੱਦਮਾ ਚਲਾਇਆ ਗਿਆ ਪਰੰਤੂ 25 ਅਗਸਤ ਤੋਂ ਮਗਰੋਂ ਹਰ ਰੋਜ਼ ਆਉਣ ਵਾਲੇ ਸਿੱਖ ਜਥਿਆਂ ਦੀ ਪੁਲਿਸ ਨੇ ਕੁਟਾਈ ਕਰਨੀ ਸ਼ੁਰੂ ਕਰ ਦਿੱਤੀ । ਇਹ ਸਭ ਕੁਝ 13 ਸਤੰਬਰ ਤਕ ਵਾਪਰਦਾ ਰਿਹਾ । ਫਿਰ ਗਵਰਨਰ ਪੰਜਾਬ ਦੇ ਦਖ਼ਲ ਦੇਣ ਤੇ ਕੁਟਾਈ ਬੰਦ ਹੋ ਗਈ ਅਤੇ ਮੁੜ ਗ੍ਰਿਫ਼ਤਾਰੀਆਂ ਸ਼ੁਰੂ ਹੋ ਗਈਆਂ ।
ਬੰਦੀਆਂ ( ਕੈਦੀਆਂ ) ਵਿਰੁੱਧ ਅੰਮ੍ਰਿਤਸਰ ਵਿਚ ਸਰਸਰੀ ਸੁਣਵਾਈ ਵਾਲੇ ਮੁਕੱਦਮੇ ਚਲਾਉਣ ਉਪਰੰਤ ਰੇਲ ਗੱਡੀਆਂ ਰਾਹੀਂ ਉਹਨਾਂ ਨੂੰ ਦੂਰ-ਦੂਰ ਦੀਆਂ ਜੇਲ੍ਹਾਂ ਵਿਚ ਭੇਜਣਾ ਸ਼ੁਰੂ ਹੋ ਗਿਆ । 29 ਅਕਤੂਬਰ 1922 ਨੂੰ ਇਕ ਜਥਾ ਰੇਲ ਗੱਡੀ ਰਾਹੀਂ ਅੱਟਕ ਦੇ ਕਿਲੇ ਵੱਲ ਤੋਰਿਆ ਗਿਆ ਜਿਸ ਨੇ ਹਸਨ ਅਬਦਾਲ ਸਟੇਸ਼ਨ ਤੇ ਪੁਜਣਾ ਸੀ । ਪੰਜਾ ਸਾਹਿਬ ਦੇ ਸਿੱਖਾਂ ਨੇ ਇਹਨਾਂ ਬੰਦੀਆਂ ਨੂੰ ਭੋਜਨ ਛਕਾਉਣ ਦਾ ਫ਼ੈਸਲਾ ਕੀਤਾ ਅਤੇ ਜਦੋਂ ਲਗਪਗ 200 ਸਿੱਖ ਲੰਗਰ ਲੈ ਕੇ ਰੇਲਵੇ ਸਟੇਸ਼ਨ ਪੁੱਜੇ ਤਾਂ ਸਟੇਸ਼ਨ ਮਾਸਟਰ ਨੇ ਦਸਿਆ ਕਿ ਇਸ ਗੱਡੀ ਨੂੰ ਇਸ ਸਟੇਸ਼ਨ ਤੇ ਰੋਕਣਾ ਅੱਜ ਦੀ ਸਮਾਂ ਸੂਚੀ ਵਿਚ ਸ਼ਾਮਲ ਨਹੀਂ ਹੈ । ਪੰਜਾ ਸਾਹਿਬ ਦੀ ਸੰਗਤ ਦੀਆਂ ਮਿੰਨਤਾਂ ਅਤੇ ਬੇਨਤੀਆਂ ਦਾ ਕਿ ਅਜਿਹੀਆਂ ਗੱਡੀਆਂ ਨੂੰ ਕੈਦੀਆਂ ਦੇ ਭੋਜਨ ਵਾਸਤੇ ਹੋਰਨਾਂ ਥਾਵਾਂ ਤੇ ਰੋਕਿਆ ਜਾਂਦਾ ਹੈ ਕੋਈ ਅਸਰ ਨਹੀਂ ਹੋਇਆ ।
ਇਹ ਦਲੀਲ ਵੀ ਕਾਰਗਰ ਸਿੱਧ ਨਾ ਹੋਈ ਕਿ ਅਜਿਹੀਆਂ ਗੱਡੀਆਂ ਹੋਰ ਕਈ ਥਾਵਾਂ ਤੇ ਲੰਗਰ ਛਕਾਉਣ ਲਈ ਰੋਕੀਆਂ ਸਨ । ਸੰਗਤ ਦੇ ਦੋ ਆਗੂਆਂ , ਭਾਈ ਪ੍ਰਤਾਪ ਸਿੰਘ ਅਤੇ ਭਾਈ ਕਰਮ ਸਿੰਘ ਨੇ ਜਦੋਂ ਦੂਰੋਂ ਆਉਂਦੀ ਗੱਡੀ ਦੀ ਗੜ ਗੜ ਤੇ ਸੀਟੀਆਂ ਸੁਣੀਆਂ ਤਾਂ ਉਹ ਅੱਗੇ ਵਧ ਕੇ ਰੇਲ ਦੀ ਪਟੜੀ ਦੇ ਵਿਚਕਾਰ ਚੌਕੜੀ ਮਾਰ ਕੇ ਬੈਠ ਗਏ । ਇਹ ਵੇਖ ਕੇ ਕੁਝ ਹੋਰ ਸਿੱਖ ਅਤੇ ਬੀਬੀਆਂ ਵੀ ਰੇਲ-ਪਟੜੀ ਤੇ ਜਾ ਬੈਠੇ । ਗੱਡੀ ਨੇ 11 ਵਿਅਕਤੀਆਂ ਨੂੰ ਕੁਚਲਣ ਤੋਂ ਪਹਿਲਾਂ ਨਾ ਰੁਕ ਸਕੀ । ਗੱਡੀ ਰੁਕੀ ਅਤੇ ਬੰਦੀਆਂ ਨੂੰ ਪ੍ਰਸ਼ਾਦਾ ਛਕਾਇਆ ਗਿਆ । ਭਾਈ ਪ੍ਰਤਾਪ ਸਿੰਘ ਅਤੇ ਭਾਈ ਕਰਮ ਸਿੰਘ ਬੁਰੀ ਤਰ੍ਹਾਂ ਜਖਮੀ ਹੋਏ ਅਤੇ ਇਹ ਦੋਵੇਂ ਅਗਲੇ ਦਿਨ ਦਮ ਤੋੜ ਗਏ ।
ਸ਼ਹੀਦ ਭਾਈ ਪ੍ਰਤਾਪ ਸਿੰਘ ਦਾ ਜਨਮ 26 ਮਾਰਚ, 1899 ਈ: ਨੂੰ ਜ਼ਿਲ੍ਹਾ ਗੁਜਰਾਂਵਾਲਾ ਦੇ ਪਿੰਡ ਅਕਾਲਗੜ੍ਹ ਦੇ ਸ: ਸਰੂਪ ਸਿੰਘ ਦੇ ਘਰ ਬੀਬੀ ਪ੍ਰੇਮ ਕੌਰ ਦੀ ਕੁੱਖ ਤੋਂ ਹੋਇਆ ਸੀ। ਆਪਣੇ ਕਸਬੇ ਵਿਚ ਸਿੱਖਿਆ ਪ੍ਰਾਪਤ ਕਰਨ ਪਿੱਛੋਂ ਭਾਈ ਪ੍ਰਤਾਪ ਸਿੰਘ ਸਰਗੋਧਾ ਜ਼ਿਲ੍ਹੇ ਦੀ ਮੰਡੀ ਭਲਵਾਲ ਵਿਚ ਅਧਿਆਪਕ ਨਿਯੁਕਤ ਹੋਏ। ਪਿੱਛੋਂ ਕਰਾਚੀ ਦੇ ਕਿਸੇ ਆੜ੍ਹਤੀਏ ਕੋਲ ਵੀ ਨੌਕਰੀ ਕੀਤੀ।
1918 ਈ: ਵਿਚ ਇਨ੍ਹਾਂ ਦੀ ਸ਼ਾਦੀ ਬੀਬੀ ਹਰਨਾਮ ਕੌਰ ਨਾਲ ਹੋਈ। ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਤੋਂ ਪ੍ਰੇਰਿਤ ਹੋ ਕੇ ਨੌਕਰੀ ਛੱਡ ਦਿੱਤੀ। ਆਪਣਾ ਪੂਰਾ ਜੀਵਨ ਗੁਰਦੁਆਰਾ ਸੁਧਾਰ ਲਹਿਰ ਲਈ ਗੁਰੂ ਪੰਥ ਦੇ ਲੇਖੇ ਲਾਉਣ ਲਈ ਕੌਮ ਨੂੰ ਸਮਰਪਿਤ ਕਰ ਦਿੱਤਾ। ਪੰਜਾਬ ਸਾਹਿਬ ਦੇ ਸਾਕੇ ਸਮੇਂ ਉਹ ਹੁਣ ਗੁਰਦੁਆਰਾ ਪੰਜਾ ਸਾਹਿਬ ਵਿਚ ਖਜ਼ਾਨਚੀ ਦੀ ਸੇਵਾ ਕਰ ਰਹੇ ਸਨ।
ਇਸ ਸਾਕੇ ਦੇ ਦੂਸਰੇ ਸ਼ਹੀਦ ਭਾਈ ਕਰਮ ਸਿੰਘ ਸਨ। ਇਨ੍ਹਾਂ ਦਾ ਜਨਮ 14 ਨਵੰਬਰ, 1885 ਈ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਗ੍ਰੰਥੀ ਭਾਈ ਭਗਵਾਨ ਸਿੰਘ ਦੇ ਗ੍ਰਹਿ ਵਿਖੇ ਹੋਇਆ। ਅੰਮ੍ਰਿਤ ਛੱਕਣ ਤੋਂ ਪਹਿਲਾਂ ਇਨ੍ਹਾਂ ਦਾ ਪਰਿਵਾਰਕ ਨਾਂਅ ਸ: ਸੰਤ ਸਿੰਘ ਸੀ। ਪਰ ਘਰ ਦੇ ਧਾਰਮਿਕ ਪ੍ਰਭਾਵ ਕਾਰਨ ਪਿਤਾ ਜੀ ਤੋਂ ਗੁਰਬਾਣੀ ਦੀ ਸੰਥਿਆ ਅਤੇ ਕੀਰਤਨ ਦੀ ਸਿਖਲਾਈ ਪ੍ਰਾਪਤ ਕਰਕੇ ਥੋੜ੍ਹੇ ਸਮੇਂ ਵਿਚ ਨਾਮਵਰ ਕੀਰਤਨੀਏ ਬਣ ਗਏ।
1922 ਈ: ਵਿਚ ਆਪਣੀ ਪਤਨੀ ਸਮੇਤ ਗੁ: ਪੰਜਾ ਸਾਹਿਬ ਦੇ ਦਰਸ਼ਨਾਂ ਨੂੰ ਗਏ, ਇਥੇ ਹੀ ਕੀਰਤਨ ਦੀ ਸੇਵਾ ਨਿਭਾਉਣ ਲੱਗ ਪਏ। ਇਥੇ ਹੀ ਅੰਮ੍ਰਿਤਪਾਨ ਕਰਕੇ ਸੰਤ ਸਿੰਘ ਤੋਂ ਕਰਮ ਸਿੰਘ ਨਾਂਅ ਰੱਖਿਆ ਗਿਆ, ਜਦੋਂ ਇਸ ਸਾਕੇ ਦੀ ਇਹ ਘਟਨਾ ਵਾਪਰੀ ਉਦੋਂ ਭਾਈ ਪ੍ਰਤਾਪ ਸਿੰਘ ਤੇ ਭਾਈ ਕਰਮ ਸਿੰਘ ਰੇਲਵੇ ਲਾਈਨ ਉੱਪਰ ਚੌਂਕੜੇ ਮਾਰ ਕੇ ਬੈਠੇ ਸਨ ਅਤੇ ਬਾਕੀ ਸੰਗਤਾਂ ਉਨ੍ਹਾਂ ਦੇ ਪਿੱਛੇ ਰੇਲ ਲਾਈਨ ਉੱਪਰ ਬੈਠੀਆਂ ਸਨ। ਗੱਡੀ ਵਿਸਲਾਂ ਮਾਰਦੀ ਆ ਰਹੀ ਸੀ ਪਰ ਇਹ ਮਰਜੀਵੜੇ ਆਪਣੇ ਅਕੀਦੇ ਅਤੇ ਕੀਤੀ ਹੋਈ ਅਰਦਾਸ ਤੋਂ ਜ਼ਰਾ ਜਿੰਨਾ ਵੀ ਨਹੀਂ ਥਿੜਕੇ। ਰੇਲ ਗੱਡੀ ਰੁਕ ਤਾਂ ਗਈ ਪਰ ਗਿਆਰਾਂ ਸਿੰਘ ਨੂੰ ਦਰੜ ਕੇ। ਭਾਈ ਪ੍ਰਤਾਪ ਸਿੰਘ ਤੇ ਭਾਈ ਕਰਮ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਸਨ ਪਰ ਸੁਆਸ ਚੱਲ ਰਹੇ ਸਨ। ਸਾਰੇ ਜ਼ਖਮੀਆਂ ਨੂੰ ਗੁ: ਪੰਜਾ ਸਾਹਿਬ ਦੇ ਗੁਰ ਧਾਮ ਵਿਚ ਇਲਾਜ ਲਈ ਪਹੁੰਚਾਇਆ ਗਿਆ।
ਇਹਨਾਂ ਦੇ ਮ੍ਰਿਤਕ ਸਰੀਰਾਂ ਨੂੰ ਰਾਵਲਪਿੰਡੀ ( ਪਾਕਿਸਤਾਨ ) ਲਿਆਂਦਾ ਗਿਆ । ਇਕ ਨਵੰਬਰ 1922 ਨੂੰ ਇਹਨਾਂ ਦਾ ਉਥੇ ਸਸਕਾਰ ਕੀਤਾ ਗਿਆ ਅਤੇ ਸਿੱਖ ਸੰਗਤਾਂ ਵੱਲੋਂ ਇਹਨਾਂ ਨੂੰ ਸ਼ਹੀਦ ਐਲਾਨਿਆ ਗਿਆ । 1947 ਵਿਚ ਦੇਸ ਦੀ ਵੰਡ ਤਕ ਇਹਨਾਂ , ਸ਼ਹੀਦਾਂ ਦੀ ਯਾਦ ਵਿਚ ਪੰਜਾ ਸਾਹਿਬ ਵਿਖੇ ਹਰ ਸਾਲ ਤਿੰਨ ਦਿਨਾਂ , 30 ਅਕਤੂਬਰ ਤੋਂ 1 ਨਵੰਬਰ ਤਕ ਧਾਰਮਿਕ ਜੋੜ ਮੇਲਾ ਕੀਤਾ ਜਾਂਦਾ ਰਿਹਾ ਹੈ ।
ਦਾਸ ਜੋਰਾਵਰ ਸਿੰਘ ਤਰਸਿੱਕਾ ।



Share On Whatsapp

Leave a Comment
Gurjitkaur : Waheguru Ji



ਅੰਗ : 647
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।



Share On Whatsapp

View All 2 Comments
ਜਸਕਰਨ ਸਿੰਘ : ਵਾਹਿਗੁਰੂ ਜੀ
SinderPal Singh janagal : Sat shari akal ji wahe guru mehar kre ji

अंग : 647
सलोकु मः ३ ॥ परथाइ साखी महा पुरख बोलदे साझी सगल जहानै ॥ गुरमुखि होइ सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ जिन कउ मन की परतीति नाही नानक से किआ कथहि गिआनै ॥१॥ मः ३ ॥ गुरमुखि चितु न लाइओ अंति दुखु पहुता आइ ॥ अंदरहु बाहरहु अंधिआं सुधि न काई पाइ ॥ पंडित तिन की बरकती सभु जगतु खाइ जो रते हरि नाइ ॥ जिन गुर कै सबदि सलाहिआ हरि सिउ रहे समाइ ॥ पंडित दूजै भाइ बरकति न होवई ना धनु पलै पाइ ॥ पड़ि थके संतोखु न आइओ अनदिनु जलत विहाइ ॥ कूक पूकार न चुकई ना संसा विचहु जाइ ॥ नानक नाम विहूणिआ मुहि कालै उठि जाइ ॥२॥ पउड़ी ॥ हरि सजण मेलि पिआरे मिलि पंथु दसाई ॥ जो हरि दसे मितु तिसु हउ बलि जाई ॥ गुण साझी तिन सिउ करी हरि नामु धिआई ॥ हरि सेवी पिआरा नित सेवि हरि सुखु पाई ॥ बलिहारी सतिगुर तिसु जिनि सोझी पाई ॥१२॥
अर्थ: महा पुरुख किसी के सम्बन्ध में शिक्षा का बचन बोलते है (पर वेह शिक्षा) सार संसार के लिए बराबर होती हा, जो मनुख सतगुरु के सन्मुख होता है, वह (सुन के) प्रभु का डर (हिरदय में धारण) करता है, और अपने आप की खोह करता है। सतगुरु की कृपा से वह संसार में रहता हुआ माया से दूर रहता है, तो उसका मन अपने आप में रहता है (बहार भटकने से हट जाता है)। हे नानक! जिनका मन पसीजा नहीं, उनको ज्ञान की बातें करने का कोई लाभ नहीं होता।१। हे पंडित! जिन मनुष्यों ने सतिगुरू के सन्मुख हो के (हरी में) मन नहीं जोड़ा, उन्हें आखिर दुख ही होता है। उन अंदर व बाहर के अंधों को कोई समझ नहीं आती। (पर) हे पंडित! जो मनुष्य हरी के नाम में रंगे हुए हैं, जिन्होंने सतिगुरू के शबद के द्वारा सिफत सालाह की है और हरी में लीन हैं, उनकी कमाई की बरकति सारा संसार खाता है। हे पण्डित! माया के मोह में (फसे रहने से) बरकति नहीं हो सकती (आत्मिक जीवन फलता-फूलता नहीं) और ना ही नाम-धन मिलता है; पढ़-पढ़ के थक जाते हैं, पर संतोष नहीं आता और हर वक्त (उम्र) जलते हुए गुजरती है; उनकी गिला-गुजारिश खत्म नहीं होती और मन में से चिंता नहीं जाती। हे नानक! नाम से वंचित रहने के कारण मनुष्य काला मुँह ले के ही (संसार से) उठ जाता है।2। हे प्यारे हरी! मुझे गुरमुख मिला, जिनको मिल के मैं तेरा राह पूछूँ। जो मनुष्य मुझे हरी मित्र (की खबर) बताए, मैं उससे सदके हूँ। उनके साथ मैं गुणों की सांझ डालूँ और हरी का नाम सिमरूँ। मैं सदा प्यारे हरी को सिमरूँ और सिमर के सुख लूँ। मैं सदके हूँ उस सतिगुरू से जिसने (परमात्मा की) समझ बख्शी है।12।



Share On Whatsapp

Leave a comment


ਅੰਗ : 703
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥



Share On Whatsapp

View All 3 Comments
Jaswinder singh Dhanjal : tara garh near jandiala guru
ਜਸਕਰਨ ਸਿੰਘ : ਵਾਹਿਗੁਰੂ ਜੀ



अंग : 703
जैतसरी महला ९ ॥ हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥ नाहिन गुनु नाहिन कछु जपु तपु कउनु करमु अब कीजै ॥ नानक हारि परिओ सरनागति अभै दानु प्रभ दीजै ॥३॥२॥
अर्थ: हे प्रभु जी! मेरी लाज रख लो । मेरे हृदय में मौत का दर बस रहा है, (इस से बचने के लिए) हे कृपा के खजाने प्रभु! मैने तेरा सहारा लिया है ॥१॥ रहाउ ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझे मरने का दर (किसी समय) भूलता नहीं, इस (मरने) की चिंता ने मेरा सरीर जला दिया है ॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेप परमात्मा हृदय में ही बस्ता है, उस का भेद मैं नहीं समझ सका ॥२॥ (परमातमा की सरन से बिना ओर) कोई गुण नहीं कोई जप तप नहीं (जो मुत्य के सहम से बचा ले, फिर) अब कौनसा काम किया जाए ? नानक जी! (कहो-) हे प्रभू! (ओर साधनों से) हार कर मैं तेरी सरन आ गया हूँ, तूँ मुझे मुत्य के डर से निरभयता का दान दें ॥३॥२॥



Share On Whatsapp

Leave a comment


ਇਤਿਹਾਸ – 27 ਅਕਤੂਬਰ ਗੁਰਤਾ ਗੱਦੀ ਦਿਹਾੜਾ( 1708)
ਧੰਨ ਗੁਰੂ ਗ੍ਰੰਥ ਸਾਹਿਬ ਜੀ
ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਬਚਨ ਕਹੇ, ਅਸੀਂ ਹੁਣ ਸੱਚਖੰਡ ਗਮਨ ਕਰਨਾ ਹੈ। ਸੁਣ ਕੇ ਸਭ ਸਿੰਘ ਗਮਗੀਨ ਹੋ ਗਏ। ਫਿਰ ਹੱਥ ਜੋੜ ਬੇਨਤੀ ਕੀਤੀ ਮਹਾਰਾਜ ਪੰਥ ਨੂੰ ਕਿਸ ਦੇ ਲੜ ਲਾ ਚੱਲੇ ਹੋ…… ?
ਸਤਿਗੁਰਾਂ ਨੇ ਕਿਹਾ, ਤੁਹਾਨੂੰ ਐਸੇ ਗੁਰੂ ਦੇ ਲੜ ਲਾਵਾਂਗੇ ਜੋ ਸਦਾ ਅਮਰ ਅਟੱਲ ਹੈ , ਤੁਹਾਨੂੰ ਸਬਦ ਗੁਰੂ ਦੇ ਲੜ ਜੋੜਾਗੇ। ਪੰਜ ਸਿੰਘ, ਭਾਈ ਧਰਮ ਸਿੰਘ ਜੀ , ਭਾਈ ਹਰਿ ਸਿੰਘ ਜੀ (ਜੋ ਸਤਿਗੁਰਾਂ ਦੀ ਰੋਜ਼ਾਨਾ ਡਾਇਰੀ ਲਿਖਦੇ ਸਨ) ਭਾਈ ਗੁਰਬਖ਼ਸ਼ ਸਿੰਘ ਜੀ (ਜਿਨ੍ਹਾਂ ਦਾ ਸ਼ਹੀਦ ਗੰਜ ਸ੍ਰੀ ਅਕਾਲ ਤਖਤ ਸਾਹਿਬ ਦੇ ਮਗਰ ਹੈ) , ਬਾਬਾ ਦੀਪ ਸਿੰਘ ਜੀ , ਹਜੂਰੀ ਸੇਵਕ ਭਾਈ ਸੰਤੋਖ ਸਿੰਘ ਜੀ ਪੰਜ ਪਿਆਰਿਆਂ ਦੇ ਰੂਪ ਚ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਕੀਤੇ।
ਕੱਤੇ ਸੁਦੀ 2 ਸੰਮਤ ੧੭੬੫ (1708) ਨੂੰ ਅੱਜ ਦੇ ਦਿਨ ਸ੍ਰੀ ਹਜੂਰ ਸਾਹਿਬ ਨਾਦੇੜ ਕਲਗੀਧਰ ਪਿਤਾ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਪੰਜ ਪੈਸੇ ਨਾਰੀਅਲ ਰੱਖ ਕੇ ਤਿੰਨ ਪਰਿਕਰਮਾ ਕਰਕੇ ਮੱਥਾ ਟੇਕਿਆ। ਭਾਈ ਮਨੀ ਸਿੰਘ ਜੀ ਤਾਬਿਆ ਬੈਠੇ ਸੀ। ਭਾਈ ਸਾਹਿਬ ਨੇ ਸ੍ਰੀ ਮੁੱਖਵਾਕ ਲਿਆ।
ਸ਼ਬਦ ਸੀ
ਮਾਰੂ ਮਹਲਾ ੫ ॥
ਖੁਲਿਆ ਕਰਮੁ ਕਿ੍ਰਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥
ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥
………
ਅੰਗ ੧੦੦੦ (1000)
ਦਸਮੇਸ਼ ਜੀ ਨੇ ਹੁਕਮ ਕੀਤਾ ਅੱਜ ਤੋ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਗੁਰੂ ਕਰ ਜਾਨਣਾ। ਏ ਸਾਡਾ ਰੂਪ ਨੇ ਜਿਸ ਨੂੰ ਸਾਡੇ ਨਾਲ ਗੱਲ ਕਰਨ ਦੀ ਇੱਛਾ ਹੋਵੇ ਗੁਰਬਾਣੀ ਦਾ ਪਾਠ ਕਰਨਾ। ਇਨ੍ਹਾਂ ਦੇ ਦਰਸ਼ਨ ਸਾਡੇ ਦਰਸ਼ਨ ਹੋਣਗੇ। ਹੋਰ ਵੀ ਬਹੁਤ ਸਾਰੇ ਬਚਨ ਕੀਤੇ ਜੋ ਵਿਸਥਾਰ ਨਾਲ ਗ੍ਰੰਥਾਂ ਚ ਕਿਤਾਬਾਂ ਚ ਲਿਖੇ ਪਏ ਆ।
ਆਗਿਆ ਭਈ ਅਕਾਲ ਕੀ ਤਬੀ ਚਲਾਯੋ ਪੰਥ
ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ
……
ਗੁਰੂ ਬਚਨ ਨੇ
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥
ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥
ਨੋਟ : ਇਹ ਵੀ ਲਿਖਿਆ ਮਿਲਦਾ ਹੈ ਕੇ ਗੁਰਤਾ ਗੱਦੀ ਤੋਂ ਪਹਿਲਾ ਸ੍ਰੀ ਅਖੰਡ ਪਾਠ ਹੋਇਆ ਪਾਤਸ਼ਾਹ ਨੇ ਆਪ ਇੱਕੋ ਚੌਂਕੜੇ ਚ ਬੈਠ ਕੇ ਸਾਰਾ ਪਾਠ ਸੁਣਿਆ। ਭੋਗ ਤੋਂ ਉਪਰੰਤ ਗੁਰਤਾ ਗੱਦੀ ਬਖ਼ਸ਼ਿਸ਼ ਕੀਤੀ
ਜਾਗਤ ਜੋਤਿ ਸ਼ਬਦ ਗੁਰੂ ਪ੍ਰਤੱਖ ਗੁਰੂ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਗੁਰਤਾਗੱਦੀ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ
ਮੇਜਰ ਸਿੰਘ
ਗੁਰੂ ਕਿਰਪਾ ਕਰੇ



Share On Whatsapp

Leave a Comment
Mukhtar Singh : ਸਤਿਨਾਮ ਵਾਹਿਗੁਰੂ ਜੀ

ਅੰਗ : 709
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।



Share On Whatsapp

View All 2 Comments
Harwinder Singh : waheguru ji
Dalbir Singh : 🙏🙏ਸਤਿਨਾਮ ਸ੍ਰੀ ਵਾਹਿਗੁਰੂ ਗੁਰੂ ਸਾਹਿਬ ਜੀ 🙏🙏



अंग : 709
सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥
अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपस से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपस बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपस से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।



Share On Whatsapp

Leave a comment


ਅੰਗ : 961
ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਇ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥
ਅਰਥ: ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।੧।ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ । ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ । ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ । ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ । ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।੨।(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ ।ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ।੮।



Share On Whatsapp

View All 2 Comments
SinderPal Singh janagal : wahe guru mehar kre ji Sat shari akal ji
Parneet Kaur : Waheguru Ji Baksh Lavo Tusi Bakshanhaar Ho

अंग : 961
सलोक मः ५ ॥ करि किरपा किरपाल आपे बखसि लै ॥ सदा सदा जपी तेरा नामु सतिगुर पाइ पै ॥ मन तन अंतरि वसु दूखा नासु होइ ॥ हथ देइ आपि रखु विआपै भउ न कोइ ॥ गुण गावा दिनु रैणि एतै कमि लाइ ॥ संत जना कै संगि हउमै रोगु जाइ ॥ सरब निरंतरि खसमु एको रवि रहिआ ॥ गुर परसादी सचु सचो सचु लहिआ ॥ दइआ करहु दइआल अपणी सिफति देहु ॥ दरसनु देखि निहाल नानक प्रीति एह ॥१॥ मः ५ ॥ एको जपीऐ मनै माहि इकस की सरणाइ ॥ इकसु सिउ करि पिरहड़ी दूजी नाही जाइ ॥ इको दाता मंगीऐ सभु किछु पलै पाइ ॥ मनि तनि सासि गिरासि प्रभु इको इकु धिआइ ॥ अम्रितु नामु निधानु सचु गुरमुखि पाइआ जाइ ॥ वडभागी ते संत जन जिन मनि वुठा आइ ॥ जलि थलि महीअलि रवि रहिआ दूजा कोई नाहि ॥ नामु धिआई नामु उचरा नानक खसम रजाइ ॥२॥ पउड़ी ॥ जिस नो तू रखवाला मारे तिसु कउणु ॥ जिस नो तू रखवाला जिता तिनै भैणु ॥ जिस नो तेरा अंगु तिसु मुखु उजला ॥ जिस नो तेरा अंगु सु निरमली हूं निरमला ॥ जिस नो तेरी नदरि न लेखा पुछीऐ ॥ जिस नो तेरी खुसी तिनि नउ निधि भुंचीऐ ॥ जिस नो तू प्रभ वलि तिसु किआ मुहछंदगी ॥ जिस नो तेरी मिहर सु तेरी बंदिगी ॥८॥
अर्थ: हे कृपालु (प्रभू)! मेहर कर, और तू स्वयं ही मुझे बख्श ले, सतिगुरू के चरणों में गिर के मैं सदा ही तेरा नाम जपता रहॅूँ। (हे कृपालु!) मेरे मन में तन में आ बस (ता कि) मेरे दुख समाप्त हो जाएं; तू स्वयं मुझे अपना हाथ दे के रख, कोई डर मुझ पर अपना जोर ना डाल सके। (हे कृपालु!) मुझे इसी काम में लगाए रख कि मैं दिन-रात तेरे गुण गाता रहूँ, गुरमुखों की संगति में रह के मेरा अहंकार का रोग काटा जाए। (हे भाई! भले ही) पति-प्रभू सब जीवों में एक रस व्यापक है, पर उस सदा-स्थिर रहने वाले प्रभू को जिसने पाया है गुरू की मेहर से पाया है। हे दयालु प्रभू! दया कर, मुझे अपनी सिफत-सालाह बख्श, (मुझ) नानक की यही तमन्ना है कि तेरे दर्शन करके प्रफुल्लित रहूँ।1। एक प्रभु को ही मन में ध्याना चाहिए, एक प्रभु की ही शरण लेनी चाहिए। हे मन! एक प्रभु के साथ ही प्रेम डाल, उसके बिना और कोई जगह-ठिकाना नहीं है। एक प्रभु-दाते से ही माँगना चाहिए, हरेक चीज उसी से ही मिलती है। हे भाई! मन से शरीर से श्वास-श्वास खाते-पीते एक प्रभु को ही स्मरण कर। प्रभु का आत्मिक जीवन देने वाला नाम सदा कायम रहने वाला खजाना गुरु के द्वारा ही मिलता है। वह गुरमुख लोग बड़े ही भाग्यों वाले हैं जिनके मन में प्रभु आ बसता है। प्रभु जल में धरती में आकाश में (हर जगह) मौजूद है, उसके बिना (कहीं भी) कोई और नहीं है। हे नानक! (अरदास कर कि) मैं भी उस प्रभु का नाम स्मरण करूँ, नाम (मुँह से) उचारूँ और उस पति-प्रभु की रजा में रहूँ।2। (हे प्रभु!) जिस मनुष्य को तू रक्षक मिला है, उसको कोई (विकार आदि) मार नहीं सकता, क्योंकि उसने तो (सारा) जगत (ही) जीत लिया है। (हे प्रभु!) जिसको तेरा आसरा प्राप्त है वह (मानवता की जिम्मेवारी में) आजाद हो गया है, वह बड़े ही पवित्र जीवन वाला बन गया है। (हे प्रभु!) जिसको तेरी (मेहर की) नजर नसीब हुई है उसको (जिंदगी में किए कामों का) हिसाब नहीं पूछा जाता, क्योंकि हे प्रभु! जिसको तेरी खुशी प्राप्त हुई है उसने तेरे नाम-रूप नौ खजानों का आनंद ले लिया है। हे प्रभु! तू जिस व्यक्ति के पक्ष में है उसको किसी की अधीनता नहीं रहती (क्योंकि) जिस पर तेरी मेहर है वह तेरी भक्ति करता है।8।



Share On Whatsapp

Leave a comment





  ‹ Prev Page Next Page ›