अंग : 491
गूजरी महला ३ ॥ तिसु जन सांति सदा मति निहचल जिस का अभिमानु गवाए ॥ सो जनु निरमलु जि गुरमुखि बूझै हरि चरणी चितु लाए ॥१॥ हरि चेति अचेत मना जो इछहि सो फलु होई ॥ गुर परसादी हरि रसु पावहि पीवत रहहि सदा सुखु होई ॥१॥ रहाउ ॥ सतिगुरु भेटे ता पारसु होवै पारसु होइ त पूज कराए ॥ जो उसु पूजे सो फलु पाए दीखिआ देवै साचु बुझाए ॥२॥
अर्थ: राग गूजरी में गुरु अमरदास जी की बाणी, परमात्मा जिस मनुष्य का अहंकार दूर कर देता है, उस मनुष्य को शांति प्राप्त हो जाती है, उस की अकल (माया-मोह से) डोलनी हट जाती है। जो मनुष्य गुरु की शरण में जा कर ( यह भेद ) समझ लेता है , और परमात्मा के चरणों में अपना मन जोड़ता है, वह मनुष्य पवित्र जीवन वाला बन जाता है ॥੧॥ हे (मेरे गाफिल मन! परमात्मा को याद करता रह, तुझे वही फल मिलेगा जो तू माँगेगा। ( गुरु की शरण पडो) गुरु की कृपा के साथ तू परमात्मा के नाम का रस हासिल कर लेगा, और , अगर तू उस रस को पिता रहेगा, तो तुझे सदा आनंद मिलता रहेगा ॥੧॥ रहाउ॥ जब किसी मनुष्य को गुरु मिल जाता है तब वह पारस बन जाता है (वह और मनुष्यों को भी ऊँचे जीवन वाला बनाने योग्य हो जाता है), जब वह पारस बनता है तब लोगों से आदर और मान हासिल करता है। जो भी मनुष्य उस का आदर करता है वह (ऊँचा आत्मिक जीवन रूप) फल प्राप्त करता है। (पारस बना हुआ मनुष्य दूसरों को भी ऊँचे जीवन की) शिक्षा देता है, और, सदा-थिर रहने वाले प्रभु की समझ देता है॥२॥

Share On Whatsapp

Leave a comment

ਅੰਗ : 684
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

Share On Whatsapp

Leave a comment

अंग : 684
धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥
अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1। रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरी नाम (की) खुराक खानी शुरू कर दी उसको (माया की तृष्णा की ओर से) शांति आ जाती है।1।जो मनुष्य हर वक्त परमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं (और वह इन सुंदर पोशाकों का आनंद ले रहा है)।2।हे भाई! जो मनुष्य अपने हृदय में परमात्मा के मिलाप का राह ताकता रहता है, वह (जैसे) हाथी, रथों, घोड़ों की सवारी (के सुख मजे ले रहा है)।3।हे नानक! जिस मनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पा लिया है।4।2।56।

Share On Whatsapp

Leave a comment

ਅੰਗ : 686
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
ਅਰਥ: ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।

Share On Whatsapp

View All 3 Comments
Amarjeet Singh : Waheguru ji kirpa karo ji
Harwinder Singh : Waheguru ji

अंग : 686
धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥
अर्थ: जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२।

Share On Whatsapp

Leave a comment

8 ਅਗਸਤ ਨੂੰ 100 ਸਾਲ ਤੋਂ ਜ਼ਿਆਦਾ ਹੋ ਚੁੱਕੇ ਹਨ ਗੁਰੂ ਕੇ ਬਾਗ ਮੋਰਚੇ ਲਗੇ ਨੂੰ ਪਰ ਅੱਜ ਵੀ ਯਾਦ ਸਾਡੇ ਦਿਲਾ ਦੇ ਵਿੱਚ ਤਾਜਾ ਹੈ । ਸਰਦਾਰ ਪਿਆਰਾ ਸਿੰਘ ਪਦਮ ਜੀ ਦਸਦੇ ਹਨ ਕਿਵੇ ਸਾਡੇ ਵੱਡਿਆ ਨੇ ਸ਼ਾਂਤਮਈ ਤਰੀਕੇ ਨਾਲ ਸ਼ਹਾਦਤਾਂ ਪ੍ਰਾਪਤ ਕੀਤੀਆਂ ਤੇ ਗ੍ਰਿਫਤਾਰੀਆਂ ਦਿੱਤੀਆ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ ।
ਗੁਰੂ ਕੇ ਬਾਗ ਦੇ ਗੁਰਦੁਆਰੇ ਦਾ ਮਹੰਤ ਸੁੰਦਰ ਦਾਸ ਸੀ, ਜਿਸ ਨਾਲ ਇਕ ਸਾਲ ਪਹਿਲਾਂ ਸਿੱਖ ਕਮੇਟੀ ਦਾ ਸਮਝੌਤਾ ਹੋ ਗਿਆ ਸੀ ਤੇ ਮਹੰਤ ਨੇ ਅੰਮ੍ਰਿਤਪਾਨ ਕਰਕੇ ਕਮੇਟੀ ਅਧੀਨ ਸੇਵਾ ਕਰਨਾ ਪ੍ਰਵਾਨ ਕਰ ਲਿਆ ਸੀ। ਸਿੰਘਾਂ ਉੱਤੇ ਸਰਕਾਰੀ ਸਖ਼ਤੀ ਦਾ ਦੌਰ ਵੇਖ ਕੇ ਮਹੰਤ ਵੀ ਆਪਣੀ ਤੋਰ ਬਦਲ ਬੈਠਾ। ਉਸ ਨੇ ਸਮਝਿਆ ਕਿ ਹੁਣ ਮੁੜ ਜਾਇਦਾਦ ਆਪਣੇ ਕਬਜ਼ੇ ਕੀਤੀ ਜਾ ਸਕੇਗੀ। ਪਹਿਲਾਂ ਵਾਂਗ 8 ਅਗਸਤ ਨੂੰ ਪੰਜ ਸਿੰਘ ਗੁਰੂ ਕੇ ਬਾਗ ਦੀ ਜ਼ਮੀਨ ਵਿੱਚੋਂ, ਜੋ ਸਮਝੌਤੇ ਅਨੁਸਾਰ ਕਮੇਟੀ ਦੇ ਪ੍ਰਬੰਧ ਹੇਠ ਆ ਚੁੱਕੀ ਸੀ, ਲੱਕੜਾਂ ਲੈਣ ਗਏ, ਕਿਸੇ ਨੇ ਕੁਛ ਨਾ ਆਖਿਆ ਤੇ ਨਾ ਹੀ ਮਹੰਤ ਨੇ ਰਿਪੋਰਟ ਕੀਤੀ। ਹਾਂ, ਇਸ ਗੱਲ ਦੀ ਇਤਲਾਹ ਬੇਦੀ ਬ੍ਰਿਜ ਲਾਲ ਨੇ ਪੁਲਿਸ ਨੂੰ ਪਹੁੰਚਾਈ, ਜਿਸ ’ਤੇ 9 ਅਗਸਤ ਨੂੰ ਪੁਲਿਸ ਇਨ੍ਹਾਂ ਪੰਜਾਂ ਸਿੰਘਾਂ ਨੂੰ ਗ੍ਰਿਫ਼ਤਾਰ ਕਰਕੇ ਲੈ ਗਈ ਤੇ 10 ਅਗਸਤ ਨੂੰ ਛੇ ਛੇ ਮਹੀਨੇ ਦੀ ਸਜ਼ਾ ਸੁਣਾ ਦਿੱਤੀ। ਸਰਕਾਰ ਨੇ ਅਜਿਹਾ ਕਿਉਂ ਕੀਤਾ ਜਦੋਂ ਕਿ ਕਮੇਟੀ ਦੇ ਆਦਮੀ ਗੁਰਦੁਆਰੇ ਦੀ ਮਲਕੀਅਤ ਵਿੱਚੋਂ ਹੀ ਗੁਰੂ ਕੇ ਲੰਗਰ ਲਈ ਲੱਕੜਾਂ ਲਿਆਉਂਦੇ ਸਨ, ਇਸ ਦਾ ਸਰਕਾਰ ਨੂੰ ਵੀ ਕੋਈ ਗਿਆਨ ਨਹੀਂ ਸੀ, ਪਰ ਸਰਕਾਰ ਤਾਂ ਜਾਣ ਬੁੱਝ ਕੇ ਲੱਤ ਅੜਾ ਰਹੀ ਸੀ ਤਾਂ ਕਿ ਅਕਾਲੀਆਂ ਨੂੰ ਕਿਵੇਂ ਨਾ ਕਿਵੇਂ ਜੇਲ੍ਹੀਂ ਭੇਜਿਆ ਜਾ ਸਕੇ। ਜੇ ਇਹ ਬੇਕਾਨੂੰਨੀ ਕਰ ਰਹੇ ਸਨ ਤਾਂ ਮਹੰਤ ਸੁੰਦਰ ਦਾਸ ਦੀ ਰਿਪੋਰਟ ’ਤੇ ਹੀ ਪੁਲਿਸ ਨੂੰ ਉੱਥੇ ਪਹੁੰਚਣ ਦੀ ਲੋੜ ਸੀ, ਪਰ ਅਸਲੀਅਤ ਇਹ ਹੈ ਕਿ ਗੋਰੀ ਸਰਕਾਰ ਦਾ ਆਪਣਾ ਹੀ ਸੀਨਾ ਕਾਲ਼ਾ ਸੀ ਤੇ ਉਹ ਕਿਸੇ ਨਾ ਕਿਸੇ ਬਹਾਨੇ ਨਾਮਿਲਵਰਤਨੀਏ ਸਿੱਖਾਂ ਨੂੰ ਦਬਕਾਉਣ ਧਮਕਾਉਣ ਦੀਆਂ ਵਿਉਂਤਾਂ ਬਣਾ ਰਹੀ ਸੀ। ਅਗਲੀਆਂ ਘਟਨਾਵਾਂ ਇਸ ਗੱਲ ਨੂੰ ਹੋਰ ਸਾਫ਼ ਕਰਦੀਆਂ ਹਨ।
10 ਤੋਂ 22 ਅਗਸਤ ਤੱਕ ਪੁਲਿਸ ਚੁੱਪ ਕਰਕੇ ਬੈਠੀ ਰਹੀ ਪਰ ਗ੍ਰਿਫ਼ਤਾਰੀ ਕੋਈ ਨਾ ਹੋਈ। ਅਖੀਰ ਉਤਲੇ ਹੁਕਮ ਅਨੁਸਾਰ 22 ਤਰੀਕ ਤੋਂ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਸ਼ੁਰੂ ਹੋਇਆ। ਮਿ: ਡੰਟ, ਡਿਪਟੀ ਕਮਿਸ਼ਨਰ ਅੰਮ੍ਰਿਤਸਰ 25 ਅਗਸਤ ਨੂੰ ਸ਼ਿਮਲੇ ਤੋਂ ਖ਼ਾਸ ਹਦਾਇਤਾਂ ਲੈ ਕੇ ਅੰਮ੍ਰਿਤਸਰ ਪਹੁੰਚ ਗਿਆ ਤੇ ਅੱਗੋਂ ਤੋਂ ਮਾਰ-ਕੁਟਾਈ ਦਾ ਕੰਮ ਵੀ ਸ਼ੁਰੂ ਹੋ ਗਿਆ। 26 ਅਗਸਤ 1922 ਨੂੰ ਸ਼੍ਰੋਮਣੀ ਕਮੇਟੀ ਦੇ ਮੀਟਿੰਗ ਕਰ ਰਹੇ ਅੰਤਰਿੰਗ ਮੈਂਬਰ ਸ. ਮਹਿਤਾਬ ਸਿੰਘ (ਪ੍ਰਧਾਨ), ਭਗਤ ਜਸਵੰਤ ਸਿੰਘ (ਜਨਰਲ ਸਕੱਤਰ), ਪ੍ਰੋ. ਸਾਹਿਬ ਸਿੰਘ (ਮੀਤ ਸਕੱਤਰ), ਸ. ਸਰਮੁਖ ਸਿੰਘ ਝਬਾਲ (ਪ੍ਰਧਾਨ ਅਕਾਲੀ ਦਲ), ਮਾਸਟਰ ਤਾਰਾ ਸਿੰਘ, ਬਾਬਾ ਕੇਹਰ ਸਿੰਘ ਪੱਟੀ, ਸ. ਰਵੇਲ ਸਿੰਘ ਵੀ ਫੜ ਲਏ ਗਏ। ਸਰਕਾਰ ਨੇ ਗੁਰੂ ਕੇ ਬਾਗ ਹੋਰ ਪੁਲਿਸ ਵਧਾ ਦਿੱਤੀ ਤੇ ਪਾੱਲਸੀ ਇਹ ਧਾਰਨ ਕੀਤੀ ਕਿ ਜੋ ਵੀ ਸਿੰਘ, ਲੱਕੜਾਂ ਲੈਣ ਜਾਂ ਵੈਸੇ ਆਏ, ਉਸ ਦੀ ਖ਼ੂਬ ਡਾਂਗਾਂ ਨਾਲ ਮਾਰ ਕੁਟਾਈ ਕੀਤੀ ਜਾਵੇ। ਸਿੰਘਾਂ ਨੇ ਅਕਾਲ ਤਖ਼ਤ ਸਾਮ੍ਹਣੇ ਭਰੇ ਦੀਵਾਨ ਵਿੱਚ ਐਲਾਨ ਕੀਤਾ ਕਿ ‘ਗੁਰੂ ਕਾ ਬਾਗ’ ਸਿੱਖ ਕੌਮ ਦੀ ਮਲਕੀਅਤ ਹੈ, ਜੇ ਸਰਕਾਰ ਨੇ ਆਪਣਾ ਦਖ਼ਲ ਨਾ ਛੱਡਿਆ ਤਾਂ ਇਸੇ ਤਰ੍ਹਾਂ ਸ਼ਾਂਤਮਈ ਸੱਤਿਆਗ੍ਰਹਿ ਦਾ ਅੰਦੋਲਨ ਜਾਰੀ ਰਹੇਗਾ।
ਇਸ ਸਮੇਂ ਸਿਵਲ ਨਾਫੁਰਮਾਨੀ ਦੀ ਲਹਿਰ ਸਰਕਾਰ ਨੇ ਦਬਾਅ ਛੱਡੀ ਸੀ, ਇਸ ਲਈ ਉਸ ਨੂੰ ਅਭਿਮਾਨ ਸੀ ਕਿ ਇਹ ਖਾਲਸਈ ਜੋਸ਼ ਵੀ ਮਾਰ-ਕੁਟਾਈ ਨਾਲ ਠੰਢਾ ਪਾ ਦਿੱਤਾ ਜਾਵੇਗਾ ਪਰ ਉਸ ਦਾ ਇਹ ਅਨੁਮਾਨ ਗ਼ਲਤ ਨਿਕਲਿਆ। 30 ਅਗਸਤ ਨੂੰ 60 ਕੁ ਸਿੱਖਾਂ ਦਾ ਜੱਥਾ ਗੁਰੂ ਕੇ ਬਾਗ ਵੱਲ ਰਵਾਨਾ ਹੋਇਆ, ਰਾਹ ਵਿੱਚ ਰਾਤ ਪੈ ਜਾਣ ’ਤੇ ਸਿੰਘ ਉੱਥੇ ਹੀ ਸੌਂ ਗਏ ਪਰੰਤੂ ਪੁਲਿਸ ਨੇ ਸੁੱਤੇ ਪਏ ਜੱਥੇ ਉੱਤੇ ਵੀ ਮਾਰ ਕੁਟਾਈ ਕੀਤੀ। 31 ਅਗਸਤ ਤੋਂ ਹਰ ਰੋਜ਼ ਸੌ ਸੌ ਸਿੰਘਾਂ ਦਾ ਜੱਥਾ ਅਕਾਲ ਤਖ਼ਤ ਤੋਂ ਅਰਦਾਸਾ ਸੋਧ ਕੇ ਜਾਣ ਲੱਗਾ। ਰਸਤੇ ਵਿੱਚ ਹੀ ਜੱਥੇ ਉੱਤੇ ਸਖ਼ਤ ਮਾਰ ਕੁਟਾਈ ਹੁੰਦੀ ਤੇ ਸਿੱਖਾਂ ਨੂੰ ਕੇਸਾਂ ਤੋਂ ਫੜ ਕੇ ਕੁੱਟ-ਕੁੱਟ ਬੇਹੋਸ਼ ਕਰ ਕੇ ਸੁੱਟ ਦਿੱਤਾ ਜਾਂਦਾ। ਬਾਅਦ ਵਿੱਚ ਕਮੇਟੀ ਵੱਲੋਂ ਮੋਟਰਾ ਕਾਰਾ ਜਾਂਦੀਆਂ ਤੇ ਜ਼ਖ਼ਮੀਆਂ ਨੂੰ ਹਸਪਤਾਲ ਲਿਆ ਕੇ ਉਨ੍ਹਾਂ ਦੀ ਸੇਵਾ-ਸੰਭਾਲ ਕੀਤੀ ਜਾਂਦੀ। ਇਸ ਸਮੇਂ ਤਿੰਨ ਹਸਪਤਾਲ ਕੰਮ ਕਰ ਰਹੇ ਸਨ, ਜਿਨ੍ਹਾਂ ਦਾ ਰੋਜ਼ਾਨਾ ਤਿੰਨ ਹਜ਼ਾਰ ਰੁਪਿਆ ਖ਼ਰਚ ਪੈਂਦਾ ਸੀ ਪਰ ਬਾਵਜੂਦ ਇੰਨੀ ਸਖ਼ਤੀ ਦੇ ਕਿਸੇ ਸਿੰਘ ਨੇ ਸ਼ਾਂਤਮਈ ਦੀ ਪ੍ਰਤਿੱਗਿਆ ਨਾ ਤੋੜੀ। 2 ਸਤੰਬਰ ਨੂੰ ਪੰਡਿਤ ਮਦਨ ਮੋਹਨ ਮਾਲਵੀ ਜੀ ਨੇ ਵੀ ਸਿੱਖਾਂ ਦੇ ਇਸ ਅਦੁੱਤੀ ਸੱਤਿਆਗ੍ਰਹਿ ਨੂੰ ਅੱਖੀਂ ਦੇਖ ਕੇ ਪ੍ਰਸੰਸਾ ਅਤੇ ਹਮਦਰਦੀ ਕੀਤੀ। 3 ਸਤੰਬਰ ਨੂੰ ਮੁਸਲਮਾਨਾਂ ਖ਼ੈਰ ਦੀਨ ਦੀ ਮਸਜਿਦ ਵਿੱਚ ਸੱਤਿਆਗ੍ਰਹੀ ਸਿੱਖਾਂ ਨਾਲ ਹਮਦਰਦੀ ਕਰਦਿਆਂ ਰੱਬ ਅੱਗੇ ਦੁਆ ਕੀਤੀ ਗਈ। 9 ਸਤੰਬਰ ਨੂੰ ਪੁਲਿਸ ਨੇ ਰਾਹ ਦੀ ਚੌਂਕੀ ਉੱਠਾ ਲਈ ਤੇ ਰਸਤੇ ਵਿੱਚ ਕੀਤੀ ਜਾਂਦੀ ਮਾਰ-ਕੁਟਾਈ ਬੰਦ ਕਰ ਦਿੱਤੀ ਤੇ ਜੱਥਾ ਸਿੱਧਾ ਗੁਰੂ ਕੇ ਬਾਗ ਵਿੱਚ ਪਹੁੰਚਿਆ। ਮਿਸਟਰ ਬੀ. ਟੀ. (ਡਿਪਟੀ ਸੁਪਰਡੰਟ ਪੁਲਿਸ) ਨੇ ਖ਼ੂਬ ਕੁਟਾਈ…

ਕਰਵਾਈ ਪਰ ਸਿੰਘਾਂ ਦੀ ਕੁਰਬਾਨੀ ਤੇ ਧਾਰਮਕ ਉਤਸ਼ਾਹ ਵੀ ਲਾਸਾਨੀ ਸੀ। ਉਹ ਡਾਂਗਾਂ ਦੀਆਂ ਮਾਰਾਂ ਖਾਂਦੇ ‘ਵਾਹਿਗੁਰੂ ਵਾਹਿਗੁਰੂ’ ਆਖਦੇ ਤੇ ਕਈ ਵੇਰ ਇਹ ਵੀ ਕਹਿੰਦੇ ‘ਹੋਰ ਗੱਫੇ ਬਖ਼ਸ਼ੋ।’ ਸਿੱਖਾਂ ਦੀ ਅਜਿਹੀ ਸਪਿਰਟ ਦੇਖ ਦੇਖ ਹਰ ਗ਼ੈਰ ਸਿੱਖ ਨੇ ਵੀ ਸਿੰਘਾਂ ਦੀ ਪ੍ਰਸੰਸਾ ਕੀਤੀ।
ਮੁਸਲਮ ਆਊਟ ਲੁਕ’ 7 ਸਤੰਬਰ 1922 ਦੇ ਪਰਚੇ ਵਿੱਚ ਲਿੱਖਦਾ ਹੈ, ਜਿਤਨੀ ਦੇਰ ਮਾਰ ਪੈਂਦੀ ਰਹੀ, ਨਗਾਰਾ ਵੱਜਦਾ ਰਿਹਾ, ਅਕਾਲੀ ਜ਼ਮੀਨ ’ਤੇ ਬੈਠ ਗਏ, ਉਨ੍ਹਾਂ ਦੀ ਪਿੱਠ, ਲੱਤਾ, ਗਿੱਟਿਆਂ ਤੇ ਕਈ ਹੋਰ ਹਿੱਸਿਆਂ ਤੇ ਡਾਂਗਾਂ ਮਾਰੀਆਂ ਗਈਆਂ। ਇਹ ਮਾਰ ਬਹੁਤ ਜ਼ਿਆਦਾ ਜ਼ਾਲਮਾਨਾ ਤੇ ਬੇਰਹਿਮੀ-ਭਰੀ ਸੀ, ਇਸ ਨੂੰ ਵੇਖਿਆ ਨਹੀਂ ਸੀ ਜਾ ਸਕਦਾ। ਇਸੇ ਤਰ੍ਹਾਂ ਡਾ. ਖਾਨ ਚੰਦ ਦੇਵਾ ਅਕਾਲੀਆਂ ਦੀ ਮਾਨਸਕ ਦ੍ਰਿੜ੍ਹਤਾ ਦੀ ਪ੍ਰਸੰਸਾ ਕਰਦੇ ਕਹਿੰਦੇ ਹਨ, ‘ਇਹ ਅਕਾਲੀ ਲਹੂ ਹੱਡੀਆਂ ਦੇ ਨਹੀਂ ਸੀ ਬਣੇ ਹੋਏ, ਨਾ ਹੀ ਇਨ੍ਹਾਂ ਵਿੱਚ ਆਮ ਮਨੁੱਖਾਂ ਵਾਲੀ ਰੂਹ ਸੀ। ਇਨ੍ਹਾਂ ਦੀ ਸਰੀਰ ਤੇ ਰੂਹਾਨੀ ਸ਼ਕਤੀ ਸੱਚ ਮੁੱਚ ਅੰਦਾਜ਼ੇ ਤੋਂ ਬਾਹਰ ਸੀ।’ ਇਸੇ ਤਰ੍ਹਾਂ ਖਿਲਾਫਤ ਕਮੇਟੀ ਦੇ ਮੁਖੀ ਮਿਰਜ਼ਾ ਯਾਕੂਬ ਬੇਗ ਜਿਨ੍ਹਾਂ ਕਾਫ਼ੀ ਅਰਸਾ ਜ਼ਖ਼ਮੀਆਂ ਦੀ ਡਾਕਟਰੀ ਸੇਵਾ ਕੀਤੀ, ਲਿਖਦੇ ਹਨ, ‘ਸਿੱਖ ਪੰਜਾਬ ਦੀਆਂ ਸਾਰੀਆਂ ਕੌਮਾਂ ਨਾਲੋਂ ਸਖ਼ਤ ਜਾਨ ਹਨ। ਜੇ ਇਤਨਾ ਕੁਟਾਪਾ ਕਿਸੇ ਹੋਰ ਕੌਮ ’ਤੇ ਪਿਆ ਹੁੰਦਾ ਤਾਂ ਉਹ ਬਹੁਤ ਦੁੱਖ ਮੰਨਦੀ। ਮੈਂ ਕਿਸੇ ਆਦਮੀ ਨੂੰ ਮਾਰ ਪੈਣ ਤੇ ‘ਹਾਇ ਹਾਇ’ ਕਰਦਿਆਂ ਨਹੀਂ ਦੇਖਿਆ ਤੇ ਨਾ ਹੀ ਕਿਸੇ ਨੇ ਕੁਟਾਈ ਤੋਂ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰਤੱਖ ਤੱਕਿਆ ਕਿ ਪੁਲਿਸ ਅੰਦਰ ਜ਼ੁਲਮ ਅਤੇ ਅਕਾਲੀਆਂ ਵਿੱਚ ਰੱਬ ਵੱਸਦਾ ਸੀ।
12 ਸਤੰਬਰ ਨੂੰ ਪਾਦਰੀ ਸੀ. ਐਫ. ਐਂਡ੍ਰਿਊਜ਼ ਨੇ ਆਪ ਆ ਕੇ ਮਾਰ-ਕੁਟਾਈ ਹੁੰਦੀ ਤੱਕੀ ਤੇ ਇਸ ਬਾਰੇ ਗਵਰਨਰ ਪੰਜਾਬ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਸੈਂਕੜੇ ਈਸਾ ਮਸੀਹ ਰੋਜ਼ਾਨਾ ਤਸੀਹਿਆਂ ਦਾ ਸ਼ਿਕਾਰ ਹੋ ਰਹੇ ਹਨ, ਜੋ ਸੰਸਾਰ ਨੂੰ ਸ਼ਾਂਤਮਈ ਤੇ ਸਾਹਸ ਦਾ ਨਵਾਂ ਸਬਕ ਸਿਖਾ ਰਹੇ ਹਨ। 13 ਸਤੰਬਰ ਨੂੰ ਗਵਰਨਰ ਸਰ ਐਡਵਰਡ ਮੈਕਲੇਗਨ ਵੀ ਗੁਰੂ ਕੇ ਬਾਗ ਪਹੁੰਚਿਆ। ਉਸ ਦੇ ਹੁਕਮ ਨਾਲ ਅੱਗੇ ਤੋਂ ਮਾਰ ਕੁਟਾਈ ਬੰਦ ਹੋ ਗਈ ਤੇ ਗ੍ਰਿਫ਼ਤਾਰੀਆਂ ਹੋਣ ਲੱਗੀਆਂ। ਹੁਣ ਤੱਕ 1300 ਦੇ ਲਗਭਗ ਗ੍ਰਿਫ਼ਤਾਰੀ ਹੋ ਚੁੱਕੀ ਸਨ। ਪਹਿਲੇ 20-20 ਸਿੰਘਾਂ ਦਾ ਜੱਥਾ ਜਾਂਦਾ ਰਿਹਾ ਅਤੇ 10 ਅਕਤੂਬਰ ਤੋਂ ਸੌ ਸੌ ਦਾ ਜੱਥਾ ਰੋਜ਼ਾਨਾ ਜਾਣ ਲੱਗਾ। 25 ਅਕਤੂਬਰ ਨੂੰ ਰਸਾਲਦਾਰ ਅਨੂਪ ਸਿੰਘ ਜੀ ਜਥੇਦਾਰੀ ਹੇਠ ਸੌ ਫੌਜੀ ਸਿੱਖ ਪੈਨਸ਼ਨਰਾਂ ਦਾ ਜੱਥਾ ਗਿਆ। ਦੂਰ ਦੂਰ ਤੋਂ ਹਿੰਦੂ ਮੁਸਲਮਾਨ ਸਿੰਘਾਂ ਦੇ ਇਸ ਮੋਰਚੇ ਨੂੰ ਵੇਖਣ ਲਈ ਆਉਂਦੇ ਤੇ ਸਰਕਾਰ ਨੂੰ ਫਿਟਕਾਰਾਂ ਪਾਉਂਦੇ ਜਾਂਦੇ ਸਨ। ਸੱਯਦ ਬੁੱਧੂ ਸ਼ਾਹ ਦੀ ਸੰਤਾਨ ਨੇ ਵੀ ਇਸ ਸੱਤਿਆਗ੍ਰਹਿ ਲਈ ਆਪਣਾ ਆਪ ਪੇਸ਼ ਕੀਤਾ। ਗ੍ਰਿਫ਼ਤਾਰ ਹੋਣ ਵਾਲੇ ਸਿੰਘਾਂ ਨੂੰ ਸਰਕਾਰ ਭੁੱਖਣ-ਭਾਣੇ ਲਿਜਾ ਕੇ ਦੂਰ ਦੂਰ ਦੇ ਜੇਲ੍ਹ ਖਾਨਿਆਂ ਵਿੱਚ ਸੁੱਟਦੀ ਜਾ ਰਹੀ ਸੀ ਕਿਉਂਕਿ ਪੰਜਾਬ ਦੀਆਂ ਜੇਲ੍ਹਾਂ ਸਰਕਾਰੀ ਜ਼ੁਲਮ ਨਾਲ ਨੱਕੋ-ਨੱਕ ਭਰੀਆਂ ਪਈਆਂ ਸਨ। ਕੋਈ ਖ਼ਾਲੀ ਥਾਂ ਨਹੀਂ ਸੀ ਰਿਹਾ।
ਸਾਕੇ ਵਿੱਚ ਸਾਕਾ
30 ਅਕਤੂਬਰ 1922 ਨੂੰ ਗੁਰੂ ਕੇ ਬਾਗ ਦੇ ਮੋਰਚੇ ਦੇ ਸਿੰਘ ਕੈਦੀਆਂ ਦੀ ਗੱਡੀ ਅਟਕ ਜੇਲ੍ਹ ਵੱਲ ਲਿਜਾਈ ਜਾ ਰਹੀ ਸੀ। ਪੰਜਾ ਸਾਹਿਬ ਦੇ ਸਿੰਘਾਂ ਨੇ ਇਨ੍ਹਾਂ ਕੈਦੀ ਭਰਾਵਾਂ ਨੂੰ ਦੁੱਧ, ਪਾਣੀ ਛਕਾਉਣ ਦਾ ਵਿਚਾਰ ਬਣਾਇਆ। ਸਟੇਸ਼ਨ ਮਾਸਟਰ ਗੱਡੀ ਖੜ੍ਹੀ ਕਰਨਾ ਨਾ ਮੰਨਿਆ। ਕਈ ਸਿੰਘ ਗੱਡੀ ਮੂਹਰੇ ਬੈਠ ਗਏ, ਉਨ੍ਹਾਂ ਕਿਹਾ, ‘ਸਾਡਾ ਭਾਵੇਂ ਸਰੀਰ ਲੱਥ ਜਾਵੇ, ਅਸੀਂ ਆਪਣੇ ਭੁੱਖੇ ਭਰਾਵਾਂ ਦੀ ਜ਼ਰੂਰ ਟਹਿਲ ਕਰਨੀ ਹੈ।’ ਇੰਜਨ ਚੱਲਦਾ ਲੰਘ ਗਿਆ ਤੇ ਗੱਡੀ ਖੜ੍ਹੀ ਹੋ ਗਈ। ਭਾਈ ਪਰਤਾਪ ਸਿੰਘ ਖਜ਼ਾਨਚੀ ਗੁਰਦੁਆਰਾ ਪੰਜਾ ਸਾਹਿਬ ਤੇ ਭਾਈ ਕਰਮ ਸਿੰਘ ਜੋ ਯਾਤਰਾ ਲਈ ਆਏ ਸਨ, ਦੋਵੇਂ ਸਿੰਘ ਥਾਂ ’ਤੇ ਸ਼ਹੀਦ ਹੋ ਗਏ ਤੇ 6 ਸਿੰਘ ਬਹੁਤ ਜ਼ਖ਼ਮੀ ਹੋ ਗਏ।
ਇਉਂ ਹਰ ਥਾਂ ਸਿੰਘਾਂ ਦੇ ਮਨ ਵਿੱਚ ਕੁਰਬਾਨੀਆਂ ਦਾ ਚਾਅ ਠਾਠਾਂ ਮਾਰ ਰਿਹਾ ਸੀ। ਇਧਰ ਬੀ. ਟੀ. ਦੀਆਂ ਡਾਂਗਾਂ ਝੱਲੀਆਂ ਜਾ ਰਹੀਆਂ ਸਨ ਅਤੇ ਉਧਰ ਇੰਜਨ ਦਾ ਮੁਕਾਬਲਾ ਹੋ ਰਿਹਾ ਸੀ। ਸਿੱਖਾਂ ਨੂੰ ਜਾਨ ਨਾਲੋਂ ਧਰਮ ਦੀ ਕੀਮਤ ਸਾਫ਼ ਵੱਧ ਨਜ਼ਰ ਆਉਂਦੀ ਸੀ।
ਗੁਰੂ ਕੇ ਬਾਗ ਦਾ ਸੱਤਿਆਗ੍ਰਹਿ, ਮਾਰ ਕੁਟਾਈ ਤੇ ਗ੍ਰਿਫ਼ਤਾਰੀਆਂ ਦਾ ਸਿਲਸਿਲਾ 17 ਨਵੰਬਰ ਨੂੰ ਖ਼ਤਮ ਹੋਇਆ ਜਦੋਂ ਹਾਰੀ ਹੋਈ ਸਰਕਾਰ ਨੇ ਸਰ ਗੰਗਾ ਰਾਮ ਨੂੰ ਆਖਿਆ ਕਿ ਉਹ ਗੁਰੂ ਕੇ ਬਾਗ ਦੀ ਜ਼ਮੀਨ ਠੇਕੇ ’ਤੇ ਲੈ ਲਵੇ। ਇਹ ਤਾਂ ਇੱਕ ਬਹਾਨਾ ਸੀ। ਗੰਗਾ ਰਾਮ ਨੇ ਜ਼ਮੀਨ ਠੇਕੇ ’ਤੇ ਲਿਖਾ ਲਈ ਤੇ ਪੁਲਿਸ ਨੂੰ ਕਿਹਾ, ‘ਜਾਓ, ਮੈਨੂੰ ਤੁਹਾਡੀ ਲੋੜ ਨਹੀਂ।’ ਇਉਂ ਗੁਰੂ ਕੇ ਬਾਗ ਦਾ ਮੋਰਚਾ ਖ਼ਤਮ ਹੋਇਆ। ਕੁੱਲ 5605 ਸਿੰਘ ਕੈਦ ਹੋਏ, ਜਿਸ ਵਿੱਚ 30 ਸ਼੍ਰੋਮਣੀ ਕਮੇਟੀ ਦੇ ਮੈਂਬਰ ਸਨ। ਇਹ ਉਹ ਅਕਾਲੀ ਦਲ ਜਾ ਸ਼੍ਰੋਮਣੀ ਕਮੇਟੀ ਦੇ ਧਰਮੀ ਯੋਧੇ ਸਨ ਜਿਨਾ ਨੇ ਗੁਰੂ ਤੇ ਗੁਰੂ ਘਰਾ ਦੀ ਆਣ ਬਾਣ ਤੇ ਸ਼ਾਨ ਵਾਸਤੇ ਆਪਣਾ ਸਭ ਕੁਝ ਵਾਰ ਦਿੱਤਾ ਸੀ , ਭਲੇਖੇ ਨਾਲ ਹੁਣ ਵਾਲੇ ਬਾਦਲ ਪਰਿਵਾਰ ਨੂੰ ਨਾ ਯੋਧੇ ਸਮਝ ਲੈਣਾ।
ਜੋਰਾਵਰ ਸਿੰਘ ਤਰਸਿੱਕਾ ।

Share On Whatsapp

Leave a Comment
Paramjit Singh : waheguru Ji waheguru Ji

8 ਅਗਸਤ ਨੂੰ 100 ਸਾਲ ਹੋ ਚਲੇ ਹਨ ਗੁਰੂ ਕੇ ਬਾਗ ਮੋਰਚੇ ਲਗੇ ਨੂੰ ਪਰ ਅੱਜ ਵੀ ਯਾਦ ਸਾਡੇ ਦਿਲਾ ਦੇ ਵਿੱਚ ਤਾਜਾ ਹੈ । ਸਰਦਾਰ ਪਿਆਰਾ ਸਿੰਘ ਪਦਮ ਜੀ ਦਸਦੇ ਹਨ ਕਿਵੇ ਸਾਡੇ ਵੱਡਿਆ ਨੇ ਸ਼ਾਂਤਮਈ ਤਰੀਕੇ ਨਾਲ ਸ਼ਹਾਦਤਾਂ ਪ੍ਰਾਪਤ ਕੀਤੀਆਂ ਤੇ ਗ੍ਰਿਫਤਾਰੀਆਂ ਦਿੱਤੀਆ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ ।
ਗੁਰੂ ਕੇ ਬਾਗ ਦੇ ਗੁਰਦੁਆਰੇ ਦਾ ਮਹੰਤ ਸੁੰਦਰ ਦਾਸ ਸੀ, ਜਿਸ ਨਾਲ ਇਕ ਸਾਲ ਪਹਿਲਾਂ ਸਿੱਖ ਕਮੇਟੀ ਦਾ ਸਮਝੌਤਾ ਹੋ ਗਿਆ ਸੀ ਤੇ ਮਹੰਤ ਨੇ ਅੰਮ੍ਰਿਤਪਾਨ ਕਰਕੇ ਕਮੇਟੀ ਅਧੀਨ ਸੇਵਾ ਕਰਨਾ ਪ੍ਰਵਾਨ ਕਰ ਲਿਆ ਸੀ। ਸਿੰਘਾਂ ਉੱਤੇ ਸਰਕਾਰੀ ਸਖ਼ਤੀ ਦਾ ਦੌਰ ਵੇਖ ਕੇ ਮਹੰਤ ਵੀ ਆਪਣੀ ਤੋਰ ਬਦਲ ਬੈਠਾ। ਉਸ ਨੇ ਸਮਝਿਆ ਕਿ ਹੁਣ ਮੁੜ ਜਾਇਦਾਦ ਆਪਣੇ ਕਬਜ਼ੇ ਕੀਤੀ ਜਾ ਸਕੇਗੀ। ਪਹਿਲਾਂ ਵਾਂਗ 8 ਅਗਸਤ ਨੂੰ ਪੰਜ ਸਿੰਘ ਗੁਰੂ ਕੇ ਬਾਗ ਦੀ ਜ਼ਮੀਨ ਵਿੱਚੋਂ, ਜੋ ਸਮਝੌਤੇ ਅਨੁਸਾਰ ਕਮੇਟੀ ਦੇ ਪ੍ਰਬੰਧ ਹੇਠ ਆ ਚੁੱਕੀ ਸੀ, ਲੱਕੜਾਂ ਲੈਣ ਗਏ, ਕਿਸੇ ਨੇ ਕੁਛ ਨਾ ਆਖਿਆ ਤੇ ਨਾ ਹੀ ਮਹੰਤ ਨੇ ਰਿਪੋਰਟ ਕੀਤੀ। ਹਾਂ, ਇਸ ਗੱਲ ਦੀ ਇਤਲਾਹ ਬੇਦੀ ਬ੍ਰਿਜ ਲਾਲ ਨੇ ਪੁਲਿਸ ਨੂੰ ਪਹੁੰਚਾਈ, ਜਿਸ ’ਤੇ 9 ਅਗਸਤ ਨੂੰ ਪੁਲਿਸ ਇਨ੍ਹਾਂ ਪੰਜਾਂ ਸਿੰਘਾਂ ਨੂੰ ਗ੍ਰਿਫ਼ਤਾਰ ਕਰਕੇ ਲੈ ਗਈ ਤੇ 10 ਅਗਸਤ ਨੂੰ ਛੇ ਛੇ ਮਹੀਨੇ ਦੀ ਸਜ਼ਾ ਸੁਣਾ ਦਿੱਤੀ। ਸਰਕਾਰ ਨੇ ਅਜਿਹਾ ਕਿਉਂ ਕੀਤਾ ਜਦੋਂ ਕਿ ਕਮੇਟੀ ਦੇ ਆਦਮੀ ਗੁਰਦੁਆਰੇ ਦੀ ਮਲਕੀਅਤ ਵਿੱਚੋਂ ਹੀ ਗੁਰੂ ਕੇ ਲੰਗਰ ਲਈ ਲੱਕੜਾਂ ਲਿਆਉਂਦੇ ਸਨ, ਇਸ ਦਾ ਸਰਕਾਰ ਨੂੰ ਵੀ ਕੋਈ ਗਿਆਨ ਨਹੀਂ ਸੀ, ਪਰ ਸਰਕਾਰ ਤਾਂ ਜਾਣ ਬੁੱਝ ਕੇ ਲੱਤ ਅੜਾ ਰਹੀ ਸੀ ਤਾਂ ਕਿ ਅਕਾਲੀਆਂ ਨੂੰ ਕਿਵੇਂ ਨਾ ਕਿਵੇਂ ਜੇਲ੍ਹੀਂ ਭੇਜਿਆ ਜਾ ਸਕੇ। ਜੇ ਇਹ ਬੇਕਾਨੂੰਨੀ ਕਰ ਰਹੇ ਸਨ ਤਾਂ ਮਹੰਤ ਸੁੰਦਰ ਦਾਸ ਦੀ ਰਿਪੋਰਟ ’ਤੇ ਹੀ ਪੁਲਿਸ ਨੂੰ ਉੱਥੇ ਪਹੁੰਚਣ ਦੀ ਲੋੜ ਸੀ, ਪਰ ਅਸਲੀਅਤ ਇਹ ਹੈ ਕਿ ਗੋਰੀ ਸਰਕਾਰ ਦਾ ਆਪਣਾ ਹੀ ਸੀਨਾ ਕਾਲ਼ਾ ਸੀ ਤੇ ਉਹ ਕਿਸੇ ਨਾ ਕਿਸੇ ਬਹਾਨੇ ਨਾਮਿਲਵਰਤਨੀਏ ਸਿੱਖਾਂ ਨੂੰ ਦਬਕਾਉਣ ਧਮਕਾਉਣ ਦੀਆਂ ਵਿਉਂਤਾਂ ਬਣਾ ਰਹੀ ਸੀ। ਅਗਲੀਆਂ ਘਟਨਾਵਾਂ ਇਸ ਗੱਲ ਨੂੰ ਹੋਰ ਸਾਫ਼ ਕਰਦੀਆਂ ਹਨ।
10 ਤੋਂ 22 ਅਗਸਤ ਤੱਕ ਪੁਲਿਸ ਚੁੱਪ ਕਰਕੇ ਬੈਠੀ ਰਹੀ ਪਰ ਗ੍ਰਿਫ਼ਤਾਰੀ ਕੋਈ ਨਾ ਹੋਈ। ਅਖੀਰ ਉਤਲੇ ਹੁਕਮ ਅਨੁਸਾਰ 22 ਤਰੀਕ ਤੋਂ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਸ਼ੁਰੂ ਹੋਇਆ। ਮਿ: ਡੰਟ, ਡਿਪਟੀ ਕਮਿਸ਼ਨਰ ਅੰਮ੍ਰਿਤਸਰ 25 ਅਗਸਤ ਨੂੰ ਸ਼ਿਮਲੇ ਤੋਂ ਖ਼ਾਸ ਹਦਾਇਤਾਂ ਲੈ ਕੇ ਅੰਮ੍ਰਿਤਸਰ ਪਹੁੰਚ ਗਿਆ ਤੇ ਅੱਗੋਂ ਤੋਂ ਮਾਰ-ਕੁਟਾਈ ਦਾ ਕੰਮ ਵੀ ਸ਼ੁਰੂ ਹੋ ਗਿਆ। 26 ਅਗਸਤ 1922 ਨੂੰ ਸ਼੍ਰੋਮਣੀ ਕਮੇਟੀ ਦੇ ਮੀਟਿੰਗ ਕਰ ਰਹੇ ਅੰਤਰਿੰਗ ਮੈਂਬਰ ਸ. ਮਹਿਤਾਬ ਸਿੰਘ (ਪ੍ਰਧਾਨ), ਭਗਤ ਜਸਵੰਤ ਸਿੰਘ (ਜਨਰਲ ਸਕੱਤਰ), ਪ੍ਰੋ. ਸਾਹਿਬ ਸਿੰਘ (ਮੀਤ ਸਕੱਤਰ), ਸ. ਸਰਮੁਖ ਸਿੰਘ ਝਬਾਲ (ਪ੍ਰਧਾਨ ਅਕਾਲੀ ਦਲ), ਮਾਸਟਰ ਤਾਰਾ ਸਿੰਘ, ਬਾਬਾ ਕੇਹਰ ਸਿੰਘ ਪੱਟੀ, ਸ. ਰਵੇਲ ਸਿੰਘ ਵੀ ਫੜ ਲਏ ਗਏ। ਸਰਕਾਰ ਨੇ ਗੁਰੂ ਕੇ ਬਾਗ ਹੋਰ ਪੁਲਿਸ ਵਧਾ ਦਿੱਤੀ ਤੇ ਪਾੱਲਸੀ ਇਹ ਧਾਰਨ ਕੀਤੀ ਕਿ ਜੋ ਵੀ ਸਿੰਘ, ਲੱਕੜਾਂ ਲੈਣ ਜਾਂ ਵੈਸੇ ਆਏ, ਉਸ ਦੀ ਖ਼ੂਬ ਡਾਂਗਾਂ ਨਾਲ ਮਾਰ ਕੁਟਾਈ ਕੀਤੀ ਜਾਵੇ। ਸਿੰਘਾਂ ਨੇ ਅਕਾਲ ਤਖ਼ਤ ਸਾਮ੍ਹਣੇ ਭਰੇ ਦੀਵਾਨ ਵਿੱਚ ਐਲਾਨ ਕੀਤਾ ਕਿ ‘ਗੁਰੂ ਕਾ ਬਾਗ’ ਸਿੱਖ ਕੌਮ ਦੀ ਮਲਕੀਅਤ ਹੈ, ਜੇ ਸਰਕਾਰ ਨੇ ਆਪਣਾ ਦਖ਼ਲ ਨਾ ਛੱਡਿਆ ਤਾਂ ਇਸੇ ਤਰ੍ਹਾਂ ਸ਼ਾਂਤਮਈ ਸੱਤਿਆਗ੍ਰਹਿ ਦਾ ਅੰਦੋਲਨ ਜਾਰੀ ਰਹੇਗਾ।
ਇਸ ਸਮੇਂ ਸਿਵਲ ਨਾਫੁਰਮਾਨੀ ਦੀ ਲਹਿਰ ਸਰਕਾਰ ਨੇ ਦਬਾਅ ਛੱਡੀ ਸੀ, ਇਸ ਲਈ ਉਸ ਨੂੰ ਅਭਿਮਾਨ ਸੀ ਕਿ ਇਹ ਖਾਲਸਈ ਜੋਸ਼ ਵੀ ਮਾਰ-ਕੁਟਾਈ ਨਾਲ ਠੰਢਾ ਪਾ ਦਿੱਤਾ ਜਾਵੇਗਾ ਪਰ ਉਸ ਦਾ ਇਹ ਅਨੁਮਾਨ ਗ਼ਲਤ ਨਿਕਲਿਆ। 30 ਅਗਸਤ ਨੂੰ 60 ਕੁ ਸਿੱਖਾਂ ਦਾ ਜੱਥਾ ਗੁਰੂ ਕੇ ਬਾਗ ਵੱਲ ਰਵਾਨਾ ਹੋਇਆ, ਰਾਹ ਵਿੱਚ ਰਾਤ ਪੈ ਜਾਣ ’ਤੇ ਸਿੰਘ ਉੱਥੇ ਹੀ ਸੌਂ ਗਏ ਪਰੰਤੂ ਪੁਲਿਸ ਨੇ ਸੁੱਤੇ ਪਏ ਜੱਥੇ ਉੱਤੇ ਵੀ ਮਾਰ ਕੁਟਾਈ ਕੀਤੀ। 31 ਅਗਸਤ ਤੋਂ ਹਰ ਰੋਜ਼ ਸੌ ਸੌ ਸਿੰਘਾਂ ਦਾ ਜੱਥਾ ਅਕਾਲ ਤਖ਼ਤ ਤੋਂ ਅਰਦਾਸਾ ਸੋਧ ਕੇ ਜਾਣ ਲੱਗਾ। ਰਸਤੇ ਵਿੱਚ ਹੀ ਜੱਥੇ ਉੱਤੇ ਸਖ਼ਤ ਮਾਰ ਕੁਟਾਈ ਹੁੰਦੀ ਤੇ ਸਿੱਖਾਂ ਨੂੰ ਕੇਸਾਂ ਤੋਂ ਫੜ ਕੇ ਕੁੱਟ-ਕੁੱਟ ਬੇਹੋਸ਼ ਕਰ ਕੇ ਸੁੱਟ ਦਿੱਤਾ ਜਾਂਦਾ। ਬਾਅਦ ਵਿੱਚ ਕਮੇਟੀ ਵੱਲੋਂ ਮੋਟਰਾ ਕਾਰਾ ਜਾਂਦੀਆਂ ਤੇ ਜ਼ਖ਼ਮੀਆਂ ਨੂੰ ਹਸਪਤਾਲ ਲਿਆ ਕੇ ਉਨ੍ਹਾਂ ਦੀ ਸੇਵਾ-ਸੰਭਾਲ ਕੀਤੀ ਜਾਂਦੀ। ਇਸ ਸਮੇਂ ਤਿੰਨ ਹਸਪਤਾਲ ਕੰਮ ਕਰ ਰਹੇ ਸਨ, ਜਿਨ੍ਹਾਂ ਦਾ ਰੋਜ਼ਾਨਾ ਤਿੰਨ ਹਜ਼ਾਰ ਰੁਪਿਆ ਖ਼ਰਚ ਪੈਂਦਾ ਸੀ ਪਰ ਬਾਵਜੂਦ ਇੰਨੀ ਸਖ਼ਤੀ ਦੇ ਕਿਸੇ ਸਿੰਘ ਨੇ ਸ਼ਾਂਤਮਈ ਦੀ ਪ੍ਰਤਿੱਗਿਆ ਨਾ ਤੋੜੀ। 2 ਸਤੰਬਰ ਨੂੰ ਪੰਡਿਤ ਮਦਨ ਮੋਹਨ ਮਾਲਵੀ ਜੀ ਨੇ ਵੀ ਸਿੱਖਾਂ ਦੇ ਇਸ ਅਦੁੱਤੀ ਸੱਤਿਆਗ੍ਰਹਿ ਨੂੰ ਅੱਖੀਂ ਦੇਖ ਕੇ ਪ੍ਰਸੰਸਾ ਅਤੇ ਹਮਦਰਦੀ ਕੀਤੀ। 3 ਸਤੰਬਰ ਨੂੰ ਮੁਸਲਮਾਨਾਂ ਖ਼ੈਰ ਦੀਨ ਦੀ ਮਸਜਿਦ ਵਿੱਚ ਸੱਤਿਆਗ੍ਰਹੀ ਸਿੱਖਾਂ ਨਾਲ ਹਮਦਰਦੀ ਕਰਦਿਆਂ ਰੱਬ ਅੱਗੇ ਦੁਆ ਕੀਤੀ ਗਈ। 9 ਸਤੰਬਰ ਨੂੰ ਪੁਲਿਸ ਨੇ ਰਾਹ ਦੀ ਚੌਂਕੀ ਉੱਠਾ ਲਈ ਤੇ ਰਸਤੇ ਵਿੱਚ ਕੀਤੀ ਜਾਂਦੀ ਮਾਰ-ਕੁਟਾਈ ਬੰਦ ਕਰ ਦਿੱਤੀ ਤੇ ਜੱਥਾ ਸਿੱਧਾ ਗੁਰੂ ਕੇ ਬਾਗ ਵਿੱਚ ਪਹੁੰਚਿਆ। ਮਿਸਟਰ ਬੀ. ਟੀ. (ਡਿਪਟੀ ਸੁਪਰਡੰਟ ਪੁਲਿਸ) ਨੇ ਖ਼ੂਬ ਕੁਟਾਈ ਕਰਵਾਈ ਪਰ ਸਿੰਘਾਂ ਦੀ ਕੁਰਬਾਨੀ ਤੇ ਧਾਰਮਕ ਉਤਸ਼ਾਹ ਵੀ ਲਾਸਾਨੀ ਸੀ। ਉਹ ਡਾਂਗਾਂ ਦੀਆਂ ਮਾਰਾਂ ਖਾਂਦੇ ‘ਵਾਹਿਗੁਰੂ ਵਾਹਿਗੁਰੂ’ ਆਖਦੇ ਤੇ ਕਈ ਵੇਰ ਇਹ ਵੀ ਕਹਿੰਦੇ ‘ਹੋਰ ਗੱਫੇ ਬਖ਼ਸ਼ੋ।’ ਸਿੱਖਾਂ ਦੀ ਅਜਿਹੀ ਸਪਿਰਟ ਦੇਖ ਦੇਖ ਹਰ ਗ਼ੈਰ ਸਿੱਖ ਨੇ ਵੀ ਸਿੰਘਾਂ ਦੀ ਪ੍ਰਸੰਸਾ ਕੀਤੀ।
ਮੁਸਲਮ ਆਊਟ ਲੁਕ’ 7 ਸਤੰਬਰ 1922 ਦੇ ਪਰਚੇ ਵਿੱਚ ਲਿੱਖਦਾ ਹੈ, ਜਿਤਨੀ ਦੇਰ ਮਾਰ ਪੈਂਦੀ ਰਹੀ, ਨਗਾਰਾ ਵੱਜਦਾ ਰਿਹਾ, ਅਕਾਲੀ ਜ਼ਮੀਨ ’ਤੇ ਬੈਠ ਗਏ, ਉਨ੍ਹਾਂ ਦੀ ਪਿੱਠ, ਲੱਤਾ, ਗਿੱਟਿਆਂ ਤੇ ਕਈ ਹੋਰ ਹਿੱਸਿਆਂ ਤੇ ਡਾਂਗਾਂ ਮਾਰੀਆਂ ਗਈਆਂ। ਇਹ ਮਾਰ ਬਹੁਤ ਜ਼ਿਆਦਾ ਜ਼ਾਲਮਾਨਾ ਤੇ ਬੇਰਹਿਮੀ-ਭਰੀ ਸੀ, ਇਸ ਨੂੰ ਵੇਖਿਆ ਨਹੀਂ ਸੀ ਜਾ ਸਕਦਾ। ਇਸੇ ਤਰ੍ਹਾਂ ਡਾ. ਖਾਨ ਚੰਦ ਦੇਵਾ ਅਕਾਲੀਆਂ ਦੀ ਮਾਨਸਕ ਦ੍ਰਿੜ੍ਹਤਾ ਦੀ ਪ੍ਰਸੰਸਾ ਕਰਦੇ ਕਹਿੰਦੇ ਹਨ, ‘ਇਹ ਅਕਾਲੀ ਲਹੂ ਹੱਡੀਆਂ ਦੇ ਨਹੀਂ ਸੀ ਬਣੇ ਹੋਏ, ਨਾ ਹੀ ਇਨ੍ਹਾਂ ਵਿੱਚ ਆਮ ਮਨੁੱਖਾਂ ਵਾਲੀ ਰੂਹ ਸੀ। ਇਨ੍ਹਾਂ ਦੀ ਸਰੀਰ ਤੇ ਰੂਹਾਨੀ ਸ਼ਕਤੀ ਸੱਚ ਮੁੱਚ ਅੰਦਾਜ਼ੇ ਤੋਂ ਬਾਹਰ ਸੀ।’ ਇਸੇ ਤਰ੍ਹਾਂ ਖਿਲਾਫਤ ਕਮੇਟੀ ਦੇ ਮੁਖੀ ਮਿਰਜ਼ਾ ਯਾਕੂਬ ਬੇਗ ਜਿਨ੍ਹਾਂ ਕਾਫ਼ੀ ਅਰਸਾ ਜ਼ਖ਼ਮੀਆਂ ਦੀ ਡਾਕਟਰੀ ਸੇਵਾ ਕੀਤੀ, ਲਿਖਦੇ ਹਨ, ‘ਸਿੱਖ ਪੰਜਾਬ ਦੀਆਂ ਸਾਰੀਆਂ ਕੌਮਾਂ ਨਾਲੋਂ ਸਖ਼ਤ ਜਾਨ ਹਨ। ਜੇ ਇਤਨਾ ਕੁਟਾਪਾ ਕਿਸੇ ਹੋਰ ਕੌਮ ’ਤੇ ਪਿਆ ਹੁੰਦਾ ਤਾਂ ਉਹ ਬਹੁਤ ਦੁੱਖ ਮੰਨਦੀ। ਮੈਂ ਕਿਸੇ ਆਦਮੀ ਨੂੰ ਮਾਰ ਪੈਣ ਤੇ ‘ਹਾਇ ਹਾਇ’ ਕਰਦਿਆਂ ਨਹੀਂ ਦੇਖਿਆ ਤੇ ਨਾ ਹੀ ਕਿਸੇ ਨੇ ਕੁਟਾਈ ਤੋਂ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰਤੱਖ ਤੱਕਿਆ ਕਿ ਪੁਲਿਸ ਅੰਦਰ ਜ਼ੁਲਮ ਅਤੇ ਅਕਾਲੀਆਂ ਵਿੱਚ ਰੱਬ ਵੱਸਦਾ ਸੀ।
12 ਸਤੰਬਰ ਨੂੰ ਪਾਦਰੀ ਸੀ. ਐਫ. ਐਂਡ੍ਰਿਊਜ਼ ਨੇ ਆਪ ਆ ਕੇ ਮਾਰ-ਕੁਟਾਈ ਹੁੰਦੀ ਤੱਕੀ ਤੇ ਇਸ ਬਾਰੇ ਗਵਰਨਰ ਪੰਜਾਬ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਸੈਂਕੜੇ ਈਸਾ ਮਸੀਹ ਰੋਜ਼ਾਨਾ ਤਸੀਹਿਆਂ ਦਾ ਸ਼ਿਕਾਰ ਹੋ ਰਹੇ ਹਨ, ਜੋ ਸੰਸਾਰ ਨੂੰ ਸ਼ਾਂਤਮਈ ਤੇ ਸਾਹਸ ਦਾ ਨਵਾਂ ਸਬਕ ਸਿਖਾ ਰਹੇ ਹਨ। 13 ਸਤੰਬਰ ਨੂੰ ਗਵਰਨਰ ਸਰ ਐਡਵਰਡ ਮੈਕਲੇਗਨ ਵੀ ਗੁਰੂ ਕੇ ਬਾਗ ਪਹੁੰਚਿਆ। ਉਸ ਦੇ ਹੁਕਮ ਨਾਲ ਅੱਗੇ ਤੋਂ ਮਾਰ ਕੁਟਾਈ ਬੰਦ ਹੋ ਗਈ ਤੇ ਗ੍ਰਿਫ਼ਤਾਰੀਆਂ ਹੋਣ ਲੱਗੀਆਂ। ਹੁਣ ਤੱਕ 1300 ਦੇ ਲਗਭਗ ਗ੍ਰਿਫ਼ਤਾਰੀ ਹੋ ਚੁੱਕੀ ਸਨ। ਪਹਿਲੇ 20-20 ਸਿੰਘਾਂ ਦਾ ਜੱਥਾ ਜਾਂਦਾ ਰਿਹਾ ਅਤੇ 10 ਅਕਤੂਬਰ ਤੋਂ ਸੌ ਸੌ ਦਾ ਜੱਥਾ ਰੋਜ਼ਾਨਾ ਜਾਣ ਲੱਗਾ। 25 ਅਕਤੂਬਰ ਨੂੰ ਰਸਾਲਦਾਰ ਅਨੂਪ ਸਿੰਘ ਜੀ ਜਥੇਦਾਰੀ ਹੇਠ ਸੌ ਫੌਜੀ ਸਿੱਖ ਪੈਨਸ਼ਨਰਾਂ ਦਾ ਜੱਥਾ ਗਿਆ। ਦੂਰ ਦੂਰ ਤੋਂ ਹਿੰਦੂ ਮੁਸਲਮਾਨ ਸਿੰਘਾਂ ਦੇ ਇਸ ਮੋਰਚੇ ਨੂੰ ਵੇਖਣ ਲਈ ਆਉਂਦੇ ਤੇ ਸਰਕਾਰ ਨੂੰ ਫਿਟਕਾਰਾਂ ਪਾਉਂਦੇ ਜਾਂਦੇ ਸਨ। ਸੱਯਦ ਬੁੱਧੂ ਸ਼ਾਹ ਦੀ ਸੰਤਾਨ ਨੇ ਵੀ ਇਸ ਸੱਤਿਆਗ੍ਰਹਿ ਲਈ ਆਪਣਾ ਆਪ ਪੇਸ਼ ਕੀਤਾ। ਗ੍ਰਿਫ਼ਤਾਰ ਹੋਣ ਵਾਲੇ ਸਿੰਘਾਂ ਨੂੰ ਸਰਕਾਰ ਭੁੱਖਣ-ਭਾਣੇ ਲਿਜਾ ਕੇ ਦੂਰ ਦੂਰ ਦੇ ਜੇਲ੍ਹ ਖਾਨਿਆਂ ਵਿੱਚ ਸੁੱਟਦੀ ਜਾ ਰਹੀ ਸੀ ਕਿਉਂਕਿ ਪੰਜਾਬ ਦੀਆਂ ਜੇਲ੍ਹਾਂ ਸਰਕਾਰੀ ਜ਼ੁਲਮ ਨਾਲ ਨੱਕੋ-ਨੱਕ ਭਰੀਆਂ ਪਈਆਂ ਸਨ। ਕੋਈ ਖ਼ਾਲੀ ਥਾਂ ਨਹੀਂ ਸੀ ਰਿਹਾ।
ਸਾਕੇ ਵਿੱਚ ਸਾਕਾ
30 ਅਕਤੂਬਰ 1922 ਨੂੰ ਗੁਰੂ ਕੇ ਬਾਗ ਦੇ ਮੋਰਚੇ ਦੇ ਸਿੰਘ ਕੈਦੀਆਂ ਦੀ ਗੱਡੀ ਅਟਕ ਜੇਲ੍ਹ ਵੱਲ ਲਿਜਾਈ ਜਾ ਰਹੀ ਸੀ। ਪੰਜਾ ਸਾਹਿਬ ਦੇ ਸਿੰਘਾਂ ਨੇ ਇਨ੍ਹਾਂ ਕੈਦੀ ਭਰਾਵਾਂ ਨੂੰ ਦੁੱਧ, ਪਾਣੀ ਛਕਾਉਣ ਦਾ ਵਿਚਾਰ ਬਣਾਇਆ। ਸਟੇਸ਼ਨ ਮਾਸਟਰ ਗੱਡੀ ਖੜ੍ਹੀ ਕਰਨਾ ਨਾ ਮੰਨਿਆ। ਕਈ ਸਿੰਘ ਗੱਡੀ ਮੂਹਰੇ ਬੈਠ ਗਏ, ਉਨ੍ਹਾਂ ਕਿਹਾ, ‘ਸਾਡਾ ਭਾਵੇਂ ਸਰੀਰ ਲੱਥ ਜਾਵੇ, ਅਸੀਂ ਆਪਣੇ ਭੁੱਖੇ ਭਰਾਵਾਂ ਦੀ ਜ਼ਰੂਰ ਟਹਿਲ ਕਰਨੀ ਹੈ।’ ਇੰਜਨ ਚੱਲਦਾ ਲੰਘ ਗਿਆ ਤੇ ਗੱਡੀ ਖੜ੍ਹੀ ਹੋ ਗਈ। ਭਾਈ ਪਰਤਾਪ ਸਿੰਘ ਖਜ਼ਾਨਚੀ ਗੁਰਦੁਆਰਾ ਪੰਜਾ ਸਾਹਿਬ ਤੇ ਭਾਈ ਕਰਮ ਸਿੰਘ ਜੋ ਯਾਤਰਾ ਲਈ ਆਏ ਸਨ, ਦੋਵੇਂ ਸਿੰਘ ਥਾਂ ’ਤੇ ਸ਼ਹੀਦ ਹੋ ਗਏ ਤੇ 6 ਸਿੰਘ ਬਹੁਤ ਜ਼ਖ਼ਮੀ ਹੋ ਗਏ।
ਇਉਂ ਹਰ ਥਾਂ ਸਿੰਘਾਂ ਦੇ ਮਨ ਵਿੱਚ ਕੁਰਬਾਨੀਆਂ ਦਾ ਚਾਅ ਠਾਠਾਂ ਮਾਰ ਰਿਹਾ ਸੀ। ਇਧਰ ਬੀ. ਟੀ. ਦੀਆਂ ਡਾਂਗਾਂ ਝੱਲੀਆਂ ਜਾ ਰਹੀਆਂ ਸਨ ਅਤੇ ਉਧਰ ਇੰਜਨ ਦਾ ਮੁਕਾਬਲਾ ਹੋ ਰਿਹਾ ਸੀ। ਸਿੱਖਾਂ ਨੂੰ ਜਾਨ ਨਾਲੋਂ ਧਰਮ ਦੀ ਕੀਮਤ ਸਾਫ਼ ਵੱਧ ਨਜ਼ਰ ਆਉਂਦੀ ਸੀ।
ਗੁਰੂ ਕੇ ਬਾਗ ਦਾ ਸੱਤਿਆਗ੍ਰਹਿ, ਮਾਰ ਕੁਟਾਈ ਤੇ ਗ੍ਰਿਫ਼ਤਾਰੀਆਂ ਦਾ ਸਿਲਸਿਲਾ 17 ਨਵੰਬਰ ਨੂੰ ਖ਼ਤਮ ਹੋਇਆ ਜਦੋਂ ਹਾਰੀ ਹੋਈ ਸਰਕਾਰ ਨੇ ਸਰ ਗੰਗਾ ਰਾਮ ਨੂੰ ਆਖਿਆ ਕਿ ਉਹ ਗੁਰੂ ਕੇ ਬਾਗ ਦੀ ਜ਼ਮੀਨ ਠੇਕੇ ’ਤੇ ਲੈ ਲਵੇ। ਇਹ ਤਾਂ ਇੱਕ ਬਹਾਨਾ ਸੀ। ਗੰਗਾ ਰਾਮ ਨੇ ਜ਼ਮੀਨ ਠੇਕੇ ’ਤੇ ਲਿਖਾ ਲਈ ਤੇ ਪੁਲਿਸ ਨੂੰ ਕਿਹਾ, ‘ਜਾਓ, ਮੈਨੂੰ ਤੁਹਾਡੀ ਲੋੜ ਨਹੀਂ।’ ਇਉਂ ਗੁਰੂ ਕੇ ਬਾਗ ਦਾ ਮੋਰਚਾ ਖ਼ਤਮ ਹੋਇਆ। ਕੁੱਲ 5605 ਸਿੰਘ ਕੈਦ ਹੋਏ, ਜਿਸ ਵਿੱਚ 30 ਸ਼੍ਰੋਮਣੀ ਕਮੇਟੀ ਦੇ ਮੈਂਬਰ ਸਨ। ਇਹ ਉਹ ਅਕਾਲੀ ਦਲ ਜਾ ਸ਼੍ਰੋਮਣੀ ਕਮੇਟੀ ਦੇ ਧਰਮੀ ਯੋਧੇ ਸਨ ਜਿਨਾ ਨੇ ਗੁਰੂ ਤੇ ਗੁਰੂ ਘਰਾ ਦੀ ਆਣ ਬਾਣ ਤੇ ਸ਼ਾਨ ਵਾਸਤੇ ਆਪਣਾ ਸਭ ਕੁਝ ਵਾਰ ਦਿੱਤਾ ਸੀ , ਭਲੇਖੇ ਨਾਲ ਹੁਣ ਵਾਲੇ ਬਾਦਲ ਪਰਿਵਾਰ ਨੂੰ ਨਾ ਯੋਧੇ ਸਮਝ ਲੈਣਾ।
ਜੋਰਾਵਰ ਸਿੰਘ ਤਰਸਿੱਕਾ ।

Share On Whatsapp

Leave a Comment
Rajinder kaur : waheguru ji ka khalsa Waheguru ji ki Fateh ji 🙏🏻

ਅੰਗ : 709
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Share On Whatsapp

Leave a comment

अंग : 709
सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥
अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपस से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपस बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपस से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।

View All 2 Comments
Harwinder Singh : Waheguru ji
Dalbara Singh : waheguru ji🙏

ਅੰਗ : 630
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
ਅਰਥ: ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

Share On Whatsapp

Leave a Comment
Harwinder Singh : waheguru ji

अंग : 630
सोरठि महला ५ ॥ सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥
अर्थ: हे भाई! गुरु सरे सुखों का देने वाला है, उस (गुरु) की सरन में आना चाहिए। गुरु का दर्शन करने से आत्मिक आनंद प्राप्त होता है, हरेक दुःख दूर हो जाता है, (गुरु की शरण आ के) परमात्मा की सिफत-सलाह करनी चाहिए।१। हे भाई! गुरु की सरन आ के परमात्मा का नाम सुमीरन करो, हर समय सुमिरन करो, परमात्मा के नाम का अमिरत पीते रहा करो।रहाउ। परन्तु हे भाई! ( यह नाम की डाट गुरु के दर से) उस मनुख को मिलत है जिस की किस्मत में परमत्मा की हजूरी से इस की प्राप्ति लिखी होती है। वह मनुख सारे गुणों वाला हो जाता है। हे प्रभु जी! (तेरे दास) नानक की (भी तेरे दर पर यह) बेनती है-में तेरे नाम में अपनी सुरती जोड़े रखु।२।२५।८९।

Share On Whatsapp

Leave a comment

ਅੰਗ : 545
ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥
ਅਰਥ: ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ( ਗੁਰੂ ਨਾਨਕ ਜੀ ਕਹਿੰਦੇ ਹਨ) ਨਾਨਕ ਬੇਨਤੀ ਕਰਦਾ ਹੈ ਕਿ ਹੇ ਜਿੰਦ ਤੋਂ ਪਿਆਰੇ, ਮੇਹਰ ਕਰ ਕੇ ਮੈਨੂੰ ਆ ਮਿਲ! ॥੧॥

Share On Whatsapp

Leave a Comment
Harwinder Singh : Waheguru ji

अंग : 545
बिहागड़ा महला ५ ॥ खोजत संत फिरहि प्रभ प्राण अधारे राम ॥ ताणु तनु खीन भइआ बिनु मिलत पिआरे राम ॥ प्रभ मिलहु पिआरे मइआ धारे करि दइआ लड़ि लाइ लीजीऐ ॥ देहि नामु अपना जपउ सुआमी हरि दरस पेखे जीजीऐ ॥ समरथ पूरन सदा निहचल ऊच अगम अपारे ॥ बिनवंति नानक धारि किरपा मिलहु प्रान पिआरे ॥१॥
अर्थ: संत जन जीवन के सहारे परमात्मा को (सदा) खोजते रहते हैं, प्यारे प्रभु को मिलने के बिना उनका शरीर कमजोर हो जाता है उनका शारीरिक बल कम हो जाता है। हे प्यारे प्रभु! कृपा कर के मुझे मिल, दया करके मुझे अपने लड़ लगा ले। हे मेरे स्वामी! मुझे अपना नाम देह, मैं (तेरे नाम का सदा) जपता रहूँ, तेरा दर्शन कर के मेरे अंदर आत्मिक जीवन पैदा हो जाता है। सब ताकतों के मालिक! हे सर्ब व्यापक! हे सदा अटल रहने वाले! हे सब से ऊँचे! हे अपहुंच! हे बयंत! (गुरू नानक जी कहते हैं) नानक विनती करता है की हे जीवन से प्यारे, कृपा कर के मुझे आ मिल! ॥१॥

Share On Whatsapp

Leave a comment

ਅੰਗ : 623
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਅਰਥ: (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।

Share On Whatsapp

Leave a Comment
SinderPal Singh janagal : wahe guru mehar kre ji Sat shari akal ji

  ‹ Prev Page Next Page ›