ਅੰਗ : 503
ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥
ਅਰਥ: ਹੇ ਭਾਈ। ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ-(ਇਸ ਨੂੰ ਆਪਣੀ) ਮਾਲਾ (ਬਣਾਉ)।੧।ਰਹਾਉ। ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧। ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।੨। (ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ)। (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ।੪।
ਬਸੰਤ ਪੰਚਮੀ ਪੁਰਾਤਨ ਸਮੇਂ ਤੋ ਮਨਾਇਆਂ ਜਾਦਾ ਤਿਉਹਾਰ ਹੈ ਇਸ ਦਿਨ ਦੇ ਨਾਲ ਸਿੱਖ ਜਗਤ ਦੀਆਂ ਤਿਨ ਅਹਿਮ ਘਟਨਾਵਾਂ ਜੁੜੀਆ ਹਨ । ਪਹਿਲਾ ਗੱਲ ਕਰਦੇ ਹਾ ਇਸ ਦੇ ਇਤਿਹਾਸ ਬਾਰੇ ਹਿੰਦੂ ਧਰਮ ਦੇ ਅਨੁਸਾਰ ਬਸੰਤ ਪੰਚਮੀ ਨੂੰ ਸੰਗੀਤ ਦੀ ਦੇਵੀ ਸਰਸਵਤੀ ਅਕਾਲ ਪੁਰਖ ਦੇ ਹੁਕਮ ਨਾਲ ਇਸ ਸੰਸਾਰ ਤੇ ਪ੍ਰਗਟ ਹੋਈ ਸੀ । ਉਸ ਦੇ ਆਉਣ ਨਾਲ ਵਾਤਾਵਰਨ ਸੰਗੀਤ ਮਈ ਹੋ ਗਿਆ ਸੀ ਸਾਰੇ ਪਾਸੇ ਹਰਿਆਲੀ ਹੋਣੀ ਸ਼ੁਰੂ ਹੋ ਗਈ ਸੀ । ਇਸ ਦਿਨ ਹਿੰਦੂ ਵੀਰ ਸਰਸਵਤੀ ਤੇ ਵਿਸ਼ਨੂ ਜੀ ਦੀ ਪੂਜਾ ਕਰਦੇ ਹਨ , ਇਹ ਸੀ ਹਿੰਦੂ ਧਰਮ ਦੀ ਮਾਨਤਾ । ਹੁਣ ਗੱਲ ਕਰਦੇ ਹਾ ਸਿੱਖ ਧਰਮ ਦੀ ।
ਪਹਿਲਾ ਇਤਿਹਾਸ
ਗੁਰੂ ਅਰਜਨ ਸਾਹਿਬ ਜੀ ਛੇਹਰਟਾ ਸਾਹਿਬ ਵਿਖੇ ਬਾਲਕ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਧਾਰਨ ਦੀ ਖੁਸ਼ੀ ਵਿੱਚ ਛੇ ਮਾਹਲਾ ਵਾਲਾ ਖੂਹ ਸੰਗਤਾਂ ਵਾਸਤੇ ਲਗਵਾ ਰਹੇ ਸਨ । ਬਸੰਤ ਪੰਚਮੀ ਵਾਲੇ ਦਿਨ ਗੁਰੂ ਅਰਜਨ ਸਾਹਿਬ ਜੀ ਨੇ ਸਿੱਖਾਂ ਕੋਲ ਗੁਰੂ ਕੀ ਵਡਾਲੀ ਜੋ ਗੁਰੂ ਜੀ ਦਾ ਘਰ ਸੀ ਸੁਨੇਹਾਂ ਭੇਜਿਆ । ਕਿ ਬਾਲ ਹਰਿਗੋਬਿੰਦ ਸਾਹਿਬ ਨੂੰ ਮਾਤਾਵਾ ਨਾਲ ਲੈ ਕੇ ਛੇਹਰਟਾ ਸਾਹਿਬ ਵਾਲੇ ਅਸਥਾਨ ਤੇ ਆਉਣ ਅਸੀ ਸਾਰੀ ਸੰਗਤ ਦੇ ਨਾਲ ਪਿਤਾ ਗੁਰੂ ਰਾਮਦਾਸ ਸਾਹਿਬ ਜੀ ਦੇ ਅਸਥਾਨ ਹਰਿਮੰਦਰ ਸਾਹਿਬ ਵਿਖੇ ਬਾਲਕ ਹਰਿਗੋਬਿੰਦ ਸਾਹਿਬ ਜੀ ਨੂੰ ਦਰਸ਼ਨ ਕਰਵਾਉਣ ਜਾਣਾ ਹੈ । ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਜਨਮ ਤੋ ਬਾਅਦ ਪਹਿਲੀ ਵਾਰ ਬਸੰਤ ਪੰਚਮੀ ਵਾਲੇ ਦਿਨ ਗੁਰੂ ਕੀ ਵਡਾਲੀ ਤੋ ਬਾਹਰ ਲਿਆਦਾ ਗਿਆ। ਜਦੋ ਮਤਾਵਾਂ ਤੇ ਸੰਗਤਾਂ ਗੁਰੂ ਅਰਜਨ ਸਾਹਿਬ ਜੀ ਦੇ ਪਾਸ ਛੇਹਰਟਾ ਸਾਹਿਬ ਵਾਲੇ ਅਸਥਾਨ ਤੇ ਪਹੁੰਚੀਆਂ ਤਾ ਗੁਰੂ ਅਰਜਨ ਸਾਹਿਬ ਜੀ ਨੇ ਬਾਲਕ ਹਰਿਗੋਬਿੰਦ ਸਾਹਿਬ ਜੀ ਦੇ ਆਉਣ ਤੇ ਛੇਹਰਟਾ ਸਾਹਿਬ ਵਾਲੇ ਅਸਥਾਨ ਨੂੰ ਬਹੁਤ ਵਰ ਦਿੱਤੇ । ਤੇ ਹੁਣ ਵੀ ਇਸੇ ਹੀ ਖੁਸ਼ੀ ਵਿੱਚ ਛੇਹਰਟਾ ਸਾਹਿਬ ਵਿੱਚ ਬਹੁਤ ਭਾਰੀ ਦੀਵਾਨ ਸੱਜਦੇ ਹਨ ਤੇ ਗੁਰੂ ਜਸ ਸੰਗਤਾਂ ਨੂੰ ਸਰਵਨ ਕਰਵਾਏ ਜਾਦੇ ਹਨ ।
ਦੂਸਰਾ ਇਤਿਹਾਸ
ਪਟਿਆਲੇ ਦੀ ਧਰਤੀ ਤੇ ਪਿੰਡ ਲਹਿਲਗਾਓ ਵਿੱਚ ਇਕ ਬਹੁਤ ਹੀ ਭਿਆਨਕ ਬਿਮਾਰੀ ਫੈਲੀ ਔਰਤਾ ਦਾ ਗਰਬ ਜਦੋ ਹੀ ਅੱਠਵੇਂ ਮਹੀਨੇ ਵਿੱਚ ਪਹੁੰਚਦਾ ਉਹ ਆਪਣੇ ਆਪ ਹੀ ਖਰਾਬ ਹੋ ਜਾਦਾ ਤੇ ਬੱਚੇ ਦੀ ਮੌਤ ਹੋ ਜਾਦੀ ਸੀ । ਪਿੰਡ ਦੇ ਚੌਧਰੀ ਭਾਗ ਰਾਮ ਝੌਰ ਜੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਬੇਨਤੀ ਕੀਤੀ ਮਹਾਰਾਜ ਇਸ ਅਸਥਾਨ ਤੇ ਆਣ ਕੇ ਸਾਡੇ ਪਿੰਡ ਦੀ ਰੱਖਿਆ ਕਰੋ ਜੀ । ਗੁਰੂ ਤੇਗ ਬਹਾਦਰ ਸਾਹਿਬ ਜੀ ਬੇਨਤੀ ਮੰਨ ਕੇ ਬਸੰਤ ਪੰਚਮੀ ਵਾਲੇ ਦਿਨ ਪਟਿਆਲੇ ਦੀ ਧਰਤੀ ਤੇ ਜਿਥੇ ਅੱਜ ਗੁਰਦੁਵਾਰਾ ਦੂਖ ਨਿਵਾਰਨ ਸਾਹਿਬ ਹੈ ਪਹੁੰਚੇ । ਗੁਰੂ ਜੀ ਨੇ ਇਕ ਪਾਣੀ ਵਾਲੀ ਛਪੜੀ ਦੇਖੀ ਉਸ ਵਿੱਚ ਆਪਣੇ ਚਰਨ ਪਾ ਕੇ ਹੁਕਮ ਕੀਤਾ ਜਿਹੜਾ ਵੀ ਇਸ ਅਸਥਾਨ ਤੇ ਇਸਨਾਨ ਕਰੇਗਾ ਉਸ ਦੇ ਸਾਰੇ ਦੁੱਖ ਦੂਰ ਹੋਣਗੇ ਤੇ ਨਾਲ ਹੀ ਅੱਠਸਠ ਤੀਰਥਾਂ ਦਾ ਫੱਲ ਪ੍ਰਾਪਤ ਹੋਵੇਗਾ । ਅੱਜ ਵੀ ਦੁਖ ਨਿਵਾਰਨ ਸਾਹਿਬ ਵਿੱਚ ਬਸੰਤ ਪੰਚਮੀ ਨੂੰ ਮਹਾਨ ਕੀਰਤਨ ਦਰਬਾਰ ਹੁੰਦਾ ਹੈ ਤੇ ਗੁਰੂ ਸਾਹਿਬ ਦਾ ਜਸ ਸੰਗਤਾਂ ਨੂੰ ਸਰਵਨ ਕਰਵਾਇਆ ਜਾਦਾ ਹੈ ।
ਤੀਸਰਾ ਇਤਿਹਾਸ
ਬਸੰਤ ਪੰਚਮੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਅਨੰਦ ਕਾਰਜ ਮਾਤਾ ਜੀਤੋ ਜੀ ਨਾਲ ਗੁਰੂ ਕੇ ਲਾਹੌਰ ਵਿਖੇ ਹੋਇਆ ਸੀ।
ਮਾਤਾ ਜੀਤ ਕੌਰ ਜੀ ਗੁਰੂ ਗੋਬਿੰਦ ਸਿੰਘ ਜੀ ਦੀ ਪਹਿਲੀ ਪਤਨੀ ਸਨ ਜਿਨ੍ਹਾਂ ਦਾ ਜਨਮ ਲਾਹੌਰ ਦੇ ਭਾਈ ਹਰਿਜਸ ਸੁਭਿਖੀ ਖਤ੍ਰੀ ਦੇ ਘਰ ਹੋਇਆ । ਇਨ੍ਹਾਂ ਦੀ ਗੁਰੂ ਜੀ ਨਾਲ ਮੰਗਣੀ ਸੰਨ 1673 ਈ . ਵਿਚ ਹੋਈ । ਭਾਈ ਹਰਿਜਸ ਦੀ ਇੱਛਾ ਸੀ ਕਿ ਜੀਤੋ ਜੀ ਦਾ ਵਿਆਹ ਲਾਹੌਰ ਵਿਚ ਠਾਠ ਨਾਲ ਕੀਤਾ ਜਾਏ । ਪਰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਹਾਲਾਤ ਬਦਲ ਗਏ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਲਈ ਲਾਹੌਰ ਜਾਣਾ ਸੰਭਵ ਨ ਹੋਇਆ । ਭਾਈ ਹਰਿਜਸ ਦੀ ਇੱਛਾ ਦੀ ਕਦਰ ਕਰਦਿਆਂ ਗੁਰੂ ਜੀ ਨੇ ਆਨੰਦਪੁਰ ਤੋਂ 10 ਕਿ.ਮੀ. ਦੀ ਵਿਥ ਤੇ ਬਸੰਤਗੜ੍ਹ ਪਿੰਡ ਦੇ ਨੇੜੇ ਇਕ ਆਰਜ਼ੀ ‘ ਗੁਰੂ ਕਾ ਲਾਹੌਰ ‘ ਬਣਵਾਇਆ ਜਿਥੇ 23 ਮਾਘ ਬਸੰਤ ਪੰਚਮੀ ਵਾਲੇ ਦਿਨ 1677 ਈ . ) ਨੂੰ ਵਿਆਹ ਸੰਪੰਨ ਹੋਇਆ । ਆਪ ਜੀ ਨੇ ਤਿੰਨ ਸਾਹਿਬਜ਼ਾਦਿਆਂ – ਬਾਬਾ ਜੁਝਾਰ ਸਿੰਘ , ਜ਼ੋਰਾਵਰ ਸਿੰਘ ਅਤੇ ਫਤਹਿ ਸਿੰਘ— ਨੂੰ ਜਨਮ ਦਿੱਤਾ , ਜਿਨ੍ਹਾਂ ਵਿਚ ਇਕ ਨੇ ਚਮਕੌਰ ਸਾਹਿਬ ਵਿਚ ਅਤੇ ਦੋ ਨੇ ਫਤਹਿਗੜ੍ਹ ਵਿਚ ਸ਼ਹਾਦਤ ਦੇ ਜਾਮ ਪੀਤੇ । ਮਾਤਾ ਜੀਤੋ ਜੀ ਦਾ ਦੇਹਾਂਤ 11 ਅਸੂ , 1757 ਬਿ . ( 5 ਦਸੰਬਰ 1700 ਈ . ) ਵਿਚ ਆਨੰਦਪੁਰ ਵਿਚ ਹੋਇਆ । ਆਪ ਦਾ ਸਸਕਾਰ ਹੋਲਗੜ੍ਹ ਦੇ ਨੇੜੇ ਅਗੰਮਪੁਰ ਵਾਲੀ ਥਾਂ’ਤੇ ਕੀਤਾ ਗਿਆ ।
ਚੌਥਾ ਇਤਿਹਾਸ
ਕੁਝ ਦਿਨ ਪਹਿਲਾ ਮੈ ਪੋਸਟ ਪਾਈ ਸੀ ਸ਼ਹੀਦ ਹਕੀਕਤ ਰਾਏ ਜੀ ਦੀ ਤੁਸੀ ਪੇਜ ਤੇ ਪੜ ਸਕਦੇ ਹੋ ਇਸ ਬੱਚੇ ਨੂੰ ਮੁਸਲਮਾਨ ਬਣਾਉਣ ਦੇ ਬਹੁਤ ਲਾਲਚ ਦਿੱਤੇ ਪਰ ਹਕੀਕਤ ਰਾਏ ਨਾ ਮੰਨਿਆ। ਇਸ ਨੂ ਬਹੁਤ ਤਸੀਹੇ ਵੀ ਦਿੱਤੇ ਗਏ ਇਸ ਨੇ ਆਪਣਾ ਧਰਮ ਨਹੀ ਛੱਡਿਆ ਆਖਰ ਜਾਲਮਾਂ ਨੇ ਭਾਈ ਹਕੀਕਤ ਰਾਏ ਜੀ ਦਾ ਸਿਰ ਧੜ ਤੋ ਅਲੱਗ ਕਰ ਦਿੱਤਾ । ਇਸ ਯੋਧੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਿਖਾਂ ਵਲੋ ਪਾਕਿਸਤਾਨ ਤੇ ਗੁਰਦਾਸਪੁਰ ਦੀ ਧਰਤੀ ਬਟਾਲੇ ਵਿੱਚ ਬਸੰਤ ਪੰਚਮੀ ਦੇ ਦਿਨ ਬਹੁਤ ਭਾਰੀ ਮੇਲਾ ਲੱਗਦਾ ਹੁੰਦਾ ਸੀ । ਇਹ ਹਨ ਬਸੰਤ ਪੰਚਮੀ ਵਾਲੇ ਦਿਨ ਸਿਖਾ ਦੇ ਤਿਉਹਾਰ ਇਸ ਤੋ ਇਲਾਵਾ ਹੋਰ ਵੀ ਇਤਿਹਾਸ ਹੋਵੇਗਾ ਜੇ ਸੰਗਤਾਂ ਨੂੰ ਪਤਾ ਹੋਵੇ ਉਹ ਕੁਮੈਂਟ ਕਰਕੇ ਸੰਗਤਾਂ ਨੂੰ ਜਾਣਕਾਰੀ ਦੇ ਸਕਦੇ ਹਨ ।
ਜੋਰਾਵਰ ਸਿੰਘ ਤਰਸਿੱਕਾ ।
धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6।
ਅੰਗ : 658
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ: ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।
धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥ तुम सरि अवरु न कोइ आइआ जाइसी जीउ ॥ हुकमी होइ निबेड़ु भरमु चुकाइसी जीउ ॥ गुरु भरमु चुकाए अकथु कहाए सच महि साचु समाणा ॥ आपि उपाए आपि समाए हुकमी हुकमु पछाणा ॥ सची वडिआई गुर ते पाई तू मनि अंति सखाई ॥ नानक साहिबु अवरु न दूजा नामि तेरै वडिआई ॥२॥ तू सचा सिरजणहारु अलख सिरंदिआ जीउ ॥ एकु साहिबु दुइ राह वाद वधंदिआ जीउ ॥ दुइ राह चलाए हुकमि सबाए जनमि मुआ संसारा ॥ नाम बिना नाही को बेली बिखु लादी सिरि भारा ॥ हुकमी आइआ हुकमु न बूझै हुकमि सवारणहारा ॥ नानक साहिबु सबदि सिञापै साचा सिरजणहारा ॥३॥ भगत सोहहि दरवारि सबदि सुहाइआ जीउ ॥ बोलहि अम्रित बाणि रसन रसाइआ जीउ ॥ रसन रसाए नामि तिसाए गुर कै सबदि विकाणे ॥ पारसि परसिऐ पारसु होए जा तेरै मनि भाणे ॥ अमरा पदु पाइआ आपु गवाइआ विरला गिआन वीचारी ॥ नानक भगत सोहनि दरि साचै साचे के वापारी ॥४॥ भूख पिआसो आथि किउ दरि जाइसा जीउ ॥ सतिगुर पूछउ जाइ नामु धिआइसा जीउ ॥ सचु नामु धिआई साचु चवाई गुरमुखि साचु पछाणा ॥ दीना नाथु दइआलु निरंजनु अनदिनु नामु वखाणा ॥ करणी कार धुरहु फुरमाई आपि मुआ मनु मारी ॥ नानक नामु महा रसु मीठा त्रिसना नामि निवारी ॥५॥२॥
अर्थ: हे प्रभू जी! तेरे नाम में (जुड़ कर) मेरे अंदर आतमिक जीवन पैदा होता है, मेरे मन में ख़ुश़ी पैदा होती है। हे भाई! परमात्मा का नाम सदा-थिर रहने वाला है, प्रभू गुणों (का ख़ज़ाना) है और धरती के जीवों के दिल की जानने वाला है। गुरू का बख़्श़ा ज्ञान बताता है कि सिरजनहार प्रभू बेअंत है, जिस ने यह सृष्टि पैदा की है, वही इस को नाश करता है। जब उस के हुक्म में भेजा हुआ (मौत का) निमंत्रण आता है तो कोई जीव (उस निमंत्रण को) मोड़ नहीं सकता। परमात्मा आप ही (जीवों को) पैदा कर के आप ही संभाल करता है, आप ही प्रत्येक जीव के सिर पर (उस के किए कार्य अनुसार) लेख लिखता है, आप ही (जीव को सही जीवन-मार्ग की) सूझ बख़्श़ता है। मालिक-प्रभू अपहुँच है, जीवों के ज्ञान-इंद्रियों की उस तक पहुँच नहीं हो सकती। हे नानक जी! (उस के द्वार पर अरदास करो, और कहो – हे प्रभू!) तेरी सदा कायम रहने वाली सिफ़त-सलाह कर के मेरे अंदर आतमिक जीवन पैदा होता है (मुझे अपनी सिफ़त-सलाह बख़्श़) ॥१॥ हे प्रभू जी! तेरे बराबर का अन्य कोई नहीं है, (अन्य जो भी जगत में) आया है, (वह यहाँ से आखिर) चला जाएगा (तूँ ही सदा कायम रहने वाला हैं)। जिस मनुष्य की भटकना (गुरू) दूर करता है, प्रभू के हुक्म अनुसार उस के जन्म मरण के चक्र खत्म हो जाते हैं। गुरू जिस की भटकना दूर करता है, उस से उस परमात्मा की सिफ़त-सलाह करवाता है जिस के गुण बताए नहीं जा सकते। वह मनुष्य सदा-थिर प्रभू (की याद) में रहता है, सदा-थिर प्रभू (उस के हृदय में) प्रगट हो जाता है। वह मनुष्य रज़ा के मालिक-प्रभू का हुक्म पहचान लेता है (और समझ लेता है कि) प्रभू आप ही पैदा करता है और आप ही (अपने में) लीन कर लेता है। हे प्रभू! जिस मनुष्य ने तेरी सिफ़त- सलाह (की दात) गुरू से प्राप्त कर लई है, तूँ उस के मन में आ वसता हैं और अंत समय भी उस का मित्र बनता हैं। हे नानक जी! मालिक-प्रभू सदा कायम रहने वाला है, उस जैसा अन्य कोई नहीं। (उस के द्वार पर अरदास करो और कहो-) हे प्रभू! तेरे नाम से जुड़ने से (लोग परलोग में) आदर मिलता है ॥२॥ हे अदृष्ट रचनहार! तूँ सदा-थिर रहने वाला हैं और सब जीवों को पैदा करने वाला हैं। एक सिरजणहार ही (सारे जगत का) मालिक है, उस ने (जन्म और मरण) के दो रास्ते चलाएं हैं। (उसी की रज़ा अनुसार जगत में) झगड़ों की वृद्धि होती है। दोनों रास्ते प्रभू ने ही चलाएं हैं, सभी जीव उसी के हुक्म में हैं, (उसी के हुक्म अनुसार) जगत जमता और मरता रहता है। (जीव नाम को भुला कर माया के मोह का) ज़हर-रूप बोझ अपने सिर पर इक्कठा करी जाता है, (और यह नहीं समझता कि) परमात्मा के नाम के बिना अन्य कोई भी साथी-मित्र नहीं बन सकता। जीव (परमात्मा के) हुक्म अनुसार (जगत में) आता है, (पर माया के मोह में फंस कर उस) हुक्म को समझता नहीं। प्रभू आप ही जीव को अपने हुक्म अनुसार (सही रास्ते पा कर) संवारने के समर्थ है। हे नानक जी! गुरू के श़ब्द में जुड़ने से यह पहचान आती है कि जगत का मालिक सदा-थिर रहने वाला है और सब का पैदा करने वाला है ॥३॥ हे भाई! परमात्मा की भगती करने वाले मनुष्य परमात्मा की हज़ूरी में शोभा प्राप्त करते हैं, क्योंकि गुरू के श़ब्द की बरकत से वह अपने जीवन को सुंदर बना लेते हैं। वह मनुष्य आतमिक जीवन देने वाली बाणी अपनी जीभ से उचारते रहते हैं, जीव को उस बाणी से एक-रस कर लेते हैं। भगत-जन प्रभू के नाम से जीभ को रसा लेते हैं, नाम में जुड़ कर (नाम के लिए उनकी) प्यास बढ़ती है, गुरू के श़ब्द द्वारा वह प्रभू-नाम से सदके होते हैं (नाम की खातिर अन्य सभी शारीरिक सुख कुर्बान करते हैं। हे प्रभू! जब (भगत जन) तेरे मन को प्यारे लगते हैं, तब वह गुरू-पारस से स्पर्श कर के आप भी पारस हो जाते हैं (अन्यों को पवित्र जीवन देने योग्य हो जाते हैं)। जो मनुष्य आपा-भाव दूर करते हैं उनको वह आतमिक दर्जा मिल जाता है जहाँ आतमिक मौत असर नहीं कर सकती। परन्तु इस तरह कोई विरला ही गुरू के दिए ज्ञान की विचार करने वाला मनुष्य होता है। हे नानक जी! परमात्मा की भगती करने वाले मनुष्य सदा-थिर प्रभू के द्वार पर शोभा प्राप्त करते हैं, वह (अपने सारे जीवन में) सदा-थिर प्रभू के नाम का ही व्यपार करते हैं ॥४॥ जब तक मैं माया के लिए भुखा प्यासा रहता हूँ, तब तक मैं किसी भी तरह प्रभू के द्वार पर पहुँच नहीं सकता। (माया की तृष्णा दूर करने का इलाज) मैं जा कर अपने गुरू से पुछता हूँ (और उन की शिक्षा के अनुसार) मैं परमात्मा का नाम सिमरता हूँ (नाम ही तृष्णा दूर करता है)। गुरू की श़रण पड़ कर मैं सदा-थिर नाम सिमरता हूँ, सदा-थिर प्रभू (की सिफ़त-सलाह) उचारता हूँ, और सदा-थिर प्रभू के साथ सांझ पाता हूँ। मैं हर रोज़ उस प्रभू का नाम मुख से लेता हूँ जो दीनों का सहारा है जो दया का स्रोत है और जिस पर माया का असर नहीं पड़ सकता। परमात्मा ने जिस मनुष्य को अपनी हज़ूरी से ही नाम सिमरन की करने-योग्य कार्य करने का हुक्म दे दिया, वह मनुष्य अपने मन को (माया की तरफ़ से) मार कर तृष्णा के असर से बच जाता है। हे नानक जी! उस मनुष्य को प्रभू का नाम ही मीठा और अन्य सभी रसों से श्रेष्ठ लगता है, उस ने नाम सिमरन की बरकत से माया की तृष्णा (अपने अंदर से) दूर कर ली होती है ॥५॥२॥
ਅੰਗ : 688
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! (ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥ ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥ ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ ਜੀ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)। ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ* *ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥
टोडी महला ५ ॥ गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥
मुर्ख दिल अहंकार में पागल हुआ रहता है। इस हृदये को महाराज (प्रभु) की माया ने मछली की तरह मोह में फंसा रखा है (जैसे मछली की कांटे में)॥रहाउ॥ (मोह में फंसा हुआ हिरदा) सदा बहुत बहुत (माया) मांगता रहता है, पर भाग्य के बिना कहाँ से प्राप्त करे? महाराज का (दिया हुआ) यह सरीर है, इसी के साथ (मुर्ख जीव) मोह करता रहता है। अभागा मनुख (अपने मन को तृष्णा की) अग्नि के साथ जोड़े रखता है॥१॥ हे मन! सारे साधू जनों की शिक्षा सुना कर, (इस की बरकत से) तेरे सारे पाप मिट जायेंगे। हे दास नानक! महाराज के खजाने में से जिस के भाग्य में कुछ प्राप्ति लिखी है, वह जूनों में नहीं पड़ता॥२॥२॥१९॥
ਅੰਗ : 715
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
ਅਰਥ: ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥
रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥
अर्थ: राग सोरठि, घर १ में भगत कबीर जी की बाणी। अकाल पुरख एक है और सतिगुरू की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥
ਅੰਗ : 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
सलोक मः ३ ॥ हउमै विचि जगतु मुआ मरदो मरदा जाइ ॥ जिचरु विचि दमु है तिचरु न चेतई कि करेगु अगै जाइ ॥ गिआनी होइ सु चेतंनु होइ अगिआनी अंधु कमाइ ॥ नानक एथै कमावै सो मिलै अगै पाए जाइ ॥१॥
संसार हुमाय में मरा हुआ है, रोज (और गहरा) जा रहा है, जब तक सरीर में दम है, प्रभु को याद नहीं करता: ( सनसारी जीवे हुमाय में रह के कभी नहीं सोचता की) आगे दर्गेह में जा के क्या हाल होगा। जो मनुख ज्ञानवान होता है, वेह सुचेत रहता है, अज्ञानी मनुख अज्ञानता का ही काम करता हिया; हे नानक! मनुख जनम में जो कुछ मनुख कमाई करता हिया, वो ही मिलती है, परलोक में जा का भी वो ही मिलती है।
ਅੰਗ : 555
ਸਲੋਕ ਮਃ ੩ ॥
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥
ਅਰਥ: ਸਲੋਕ ਮਃ ੩ ॥
ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ । ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ ।੧। ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ । ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ।੨। ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ । ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ।੧੯।
सोरठि महला ४ ॥ आपे कंडा आपि तराजी प्रभि आपे तोलि तोलाइआ ॥ आपे साहु आपे वणजारा आपे वणजु कराइआ ॥ आपे धरती साजीअनु पिआरै पिछै टंकु चड़ाइआ ॥१॥ मेरे मन हरि हरि धिआइ सुखु पाइआ ॥ हरि हरि नामु निधानु है पिआरा गुरि पूरै मीठा लाइआ ॥ रहाउ ॥ आपे धरती आपि जलु पिआरा आपे करे कराइआ ॥ आपे हुकमि वरतदा पिआरा जलु माटी बंधि रखाइआ ॥ आपे ही भउ पाइदा पिआरा बंनि बकरी सीहु हढाइआ ॥२॥ आपे कासट आपि हरि पिआरा विचि कासट अगनि रखाइआ ॥ आपे ही आपि वरतदा पिआरा भै अगनि न सकै जलाइआ ॥ आपे मारि जीवाइदा पिआरा साह लैदे सभि लवाइआ ॥३॥ आपे ताणु दीबाणु है पिआरा आपे कारै लाइआ ॥ जिउ आपि चलाए तिउ चलीऐ पिआरे जिउ हरि प्रभ मेरे भाइआ ॥ आपे जंती जंतु है पिआरा जन नानक वजहि वजाइआ ॥४॥४॥
अर्थ: वह तराजू भी प्रभू आप ही है, उस तराजू की सुई भी प्रभू आप ही है, प्रभू ने आप ही वट्टे से (इस सृष्टि को) तोला हुआ है (अपने हुक्म में रखा हुआ है)। प्रभू आप ही (इस धरती पर व्यापार करने वाला) साहूकार है, आप ही (जीव-रूप हो कर) व्यापार करने वाला है, आप ही व्यापार कर रहा है। हे भाई! प्रभू ने आप ही धरती पैदा की हुई है (अपनी मर्यादा रूप तराजू के) पिछले छाबे में चार मासे का तोल रख कर (प्रभू ने आप ही इस सृष्टि को अपनी मर्यादा में रखा हुआ है। यह काम उस प्रभू के लिए बहुत साधारण और आसान है) ॥१॥ हे मेरे मन! सदा परमात्मा का सिमरन कर, (जिस किसी ने परमात्मा को सिमरिया है, उस ने) सुख पाया है। हे भाई! परमात्मा का नाम (सभी) सुखों का ख़ज़ाना है (जो मनुष्य गुरू की शरण आया है) पूरे गुरू ने उस को परमात्मा का नाम मीठा अनुभव करा दिया है ॥ रहाउ ॥ हे भाई! प्रभू प्यारा आप ही धरती पैदा करने वाला है, आप ही पानी पैदा करने वाला है, आप ही सब कुछ करता है आप ही (जीवों से सब कुछ) कराता है। आप ही अपने हुक्म अनुसार हर जगह कार्य चला रहा है, पानी को मिट्टी से (उस ने अपने हुक्म में ही) बांध रखा है (पानी मिट्टी को रोड़ नहीं सकता।) (पानी में उस ने) आप ही अपना डर पा रखा है, (मानों बकरी शेर को बांध कर फिरा रही है ॥२॥ हे भाई! प्रभू आप ही लकड़ी (पैदा करने वाला) है, (आप ही आग बनाने वाला है) लकड़ी में उस ने अाप ही आग टिका रखी है। प्रभू प्यारा आप ही अपना हुक्म चला रहा है (उस के हुक्म में) आग (लकड़ को) जला नहीं सकती। प्रभू आप ही मार के जीवालण वाला है। सारे जीव उस के प्रेरे होए ही स्वास ले रहे हैं ॥३॥ हे भाई! प्रभू आप ही ताकत है, आप ही (ताकत वरतने वाला) हाकम है, (सारे जगत को उस ने) आप ही कार्य में लगाया हुआ है। हे प्यारे सजन! जैसे प्रभू आप जीवों को चलाता है, जैसे मेरे हरी-प्रभू को अच्छा लगता है, वैसे ही चला सकता है। दास नानक जी! प्रभू आप ही (जीव-) वाजा (बनाने वाला) है, आप वाजा वजाने वाला है, सारे जीव-वाजे उसे के वजाए वज रहे हैं ॥४॥४॥
ਅੰਗ : 605
ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
ਅਰਥ: ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)। ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ। ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ ॥ ਰਹਾਉ ॥ ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ।) (ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ ॥੨॥ ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ ॥੩॥ ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ ਜੀ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ ॥੪॥੪॥
ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਿਸਮ ਤੇ ੨੨ ਜ਼ਖ਼ਮ ਤਲਵਾਰਾਂ, ਗੋਲੀਆਂ, ਤੀਰਾਂ,, ਦੇ ਲੱਗੇ ਹੋਏ ਸੀ ਸਾਰੀ ਪੁਸ਼ਾਕ ਖੂਨ ਨਾਲ ਭਿੱਜੀ ਹੋਈ ਆ,, ਫਿਰ ਵੀ ਪੂਰੇ ਜੋਸ ਨਾਲ ਲੜ੍ਹ ਰਹੇ ਸੀ,,,,,, ਜਦੋਂ ਮਿਸਲਾਂ ਦੇ ਸਰਦਾਰਾਂ ਨੂੰ ਪਤਾ ਲੱਗਾ ਕਿ ਬਾਬਾ ਜੀ ਜਖਮੀ ਹਨ ਤਾਂ ਤੇਜੀ ਨਾਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਮਦਦ ਲਈ ਆ ਗਏ,,,,ਉਹ ਜਾਣਦੇ ਆ ਕਿ ਇਹ ਬਹਾਦਰ ਜਰਨੈਲ ਮਰਨੀ ਮਰ ਜਾਵੇਗਾ ਪਰ ਇਸਦੀ ਕਿਰਪਾਨ ਰੁਕਣ ਵਾਲੀ ਨਹੀਂ,,ਪਰ ਇਹ ਕੀਮਤੀ ਜਰਨੈਲ ਹੈ ਖਾਲਸੇ ਦਾ,,,,ਇਸ ਦਾ ਜਿਉਂਦਾ ਰਹਿਣਾ ਪੰਥ ਲਈ ਬਹੁਤ ਜ਼ਰੂਰੀ ਆ,,,,,
ਕਹਿੰਦੇ ਆ ਕਿਸੇ ਸਿੰਘ ਨੇ ਚੜ੍ਹਤ ਸਿੰਘ ਸ਼ੁਕਰਚੱਕੀਆ ਨੂੰ ਬੋਲੀ ਮਾਰ ਦਿੱਤੀ,,,,, ਸਿੰਘ ਦੀ ਬੋਲੀ ਸੁਣ ਚੜ੍ਹਤ ਸਿੰਘ ਗੁਸੇ ਵਿਚ ਆਕੇ ਅਬਦਾਲੀ ਦੀ ਫੌਜ ਦੇ ਡਕਰੇ ਕਰਨ ਲੱਗਾ,,,, ਚੜ੍ਹਤ ਸਿੰਘ ਇਹਨੇ ਗੁੱਸੇ ਵਿੱਚ ਕਿਰਪਾਨ ਦਾ ਵਾਰ ਕਰ ਰਿਹਾ ਕਿ ਇਕੋ ਵਾਰ ਨਾਲ ਅਬਦਾਲੀ ਦੇ ਗਿਲਜੀਆਂ ਨੂੰ ਚੀਰ ਕੇ ਛੁੱਟੀ ਜਾ ਰਿਹਾ,,,,,, ਚੜ੍ਹਤ ਸਿੰਘ ਬਹੁਤ ਫੁਰਤੀਲਾ ਸੀ ਤੇਜੀ ਨਾਲ ਅਬਦਾਲੀ ਦੀਆਂ ਫੌਜਾਂ ਦੇ ਵਿਚ ਜਾ ਘੁਸਦਾ ਤੇ ਸਿਪਾਹੀਆਂ ਨੂੰ ਮਾਰ ਘੋੜੇ ਵੀ ਖੋਹ ਲੈਦਾ ਜਦੋਂ ਫੌਜ ਦਾ ਜੋਰ ਪੈਣ ਲੱਗਦਾ ਫੁਰਤੀ ਨਾਲ ਪਿਛੇ ਮੁੜ ਆਉਦਾ,,,,,
ਕਿਰਪਾਨ ਤੋਂ ਬਾਅਦ ਚੜ੍ਹਤ ਸਿੰਘ ਨੇਜ਼ਾ ਫੜ੍ਹ ਅਬਦਾਲੀ ਦੀ ਫੌਜ ਨੂੰ ਜਾਂ ਪੈਂਦਾ,,, ਸਿੰਘਾਂ ਦੇ ਨੇਜ਼ੇ ਤੋ ਤਾਂ ਕੋਹ ਕਾਫ਼ ਦੇ ਪਹਾੜ ਵੀ ਕੰਬਦੇ ਆ,,,ਕਾਜੀ ਨੂਰ ਮੁਹੰਮਦ ਲਿਖਦਾ,,,
ਸਰੇ ਨੇਜਾ ਬਾਜੀ ਦਰ ਅਹੰਦੇ ਦਸਤ
ਅਗਰ ਕੋਹ ਕਾਫ਼ ਅਸਤ ਜਹਮ ਬੁਰਦੰਦ
ਚੜ੍ਹਤ ਸਿੰਘ ਬਹੁਤ ਗੁੱਸੇ ਨਾਲ ਨੇਜ਼ੇ ਦੇ ਬਾਰ ਕਰ ਰਿਹਾ ਕੀ ਨੇਜ਼ਾ ਸਿਪਾਹੀਆਂ ਦੇ ਸਰੀਰ ਦੇ ਆਰ ਪਾਰ ਹੋ ਰਿਹਾ,,, ਨੇਜ਼ੇ ਦਾ ਫਾਲਾ ਟੁੱਟਣ ਤੋਂ ਬਾਅਦ ਚੜ੍ਹਤ ਸਿੰਘ ਬੰਦੂਕ ਨਾਲ ਅਬਦਾਲੀ ਦੀ ਫੌਜ ਤੇ ਨਿਸ਼ਾਨੇ ਲਾਉਂਦਾ,,,, ਸਿੰਘਾਂ ਦਾ ਨਿਸ਼ਾਨਾ ਪੂਰੀ ਦੁਨੀਆ ਵਿੱਚ ਮਸ਼ਹੂਰ ਸੀ,,, ਦੁਸ਼ਮਣ ਵੀ ਸਿੰਘਾਂ ਦੀ ਬੰਦੂਕ ਦੇ ਨਿਸ਼ਾਨੇ ਨੂੰ ਮੰਨਦਾਂ ਸੀ,,, ਸਿੰਘਾਂ ਬਾਰੇ ਮਸ਼ਹੂਰ ਸੀ ਕਿ ਇਹ ਹਨੇਰੇ ਵਿੱਚ ਵੀ ਨਿਸ਼ਾਨੇ ਤੇ ਗੋਲੀ ਮਾਰਦੇ ਆ,,,, ਚੜ੍ਹਤ ਸਿੰਘ ਤਾਂ ਪੱਕਾ ਬਦੂੰਕਖਚੀ ਸੀ,,,ਦੋ ਤਿੰਨ ਸਿੰਘ ਚੜ੍ਹਤ ਸਿੰਘ ਦੀਆਂ ਬੰਦੂਕਾਂ ਭਰਦੇ ਸਨ ਤੇ ਉਹ ਖਾਲੀ ਕਰੀ ਜਾ ਰਿਹਾ ਸੀ ਤੇ ਅਬਦਾਲੀ ਦੀਆਂ ਫੌਜਾਂ ਨੂੰ ਬਿਨ ਬਿਨ ਸੁਟੀ ਜਾ ਰਿਹਾ ਸੀ,,,,
ਸਿੱਖ ਲੜਦੇ ਲੜਦੇ ੧੨ ਕੋਹ ਦੂਰ ਕੁਤਬਾ ਬਾਹਮਣੀਆਂ ਦੇ ਕੋਲ ਆ ਗਏ,,,, ਕੁੱਝ ਵਹੀਰ ਕੁਤਬਾ ਬਾਹਮਣੀਆਂ ਪਿੰਡ ਦੇ ਘਰਾਂ ਵਿੱਚ ਜਾ ਲੁਕੀ,,,ਪਰ ਇਹ ਪਿੰਡ ਰੰਗੜਾ ਦਾ ਸੀ ਤੇ ਮਲੇਰਕੋਟਲੇ ਵਾਲੀਆ ਦੀ ਹੱਦ ਵਿਚ ਆਉਂਦਾ ਸੀ,,, ਮਲੇਰਕੋਟਲੀਏ ਨੇ ਜਾ ਪਿੰਡ ਵਾਲਿਆਂ ਨੂੰ ਕਿਹਾ ਕਿ ਸਿੱਖ ਹਕੂਮਤ ਦੇ ਬਾਗੀ ਆ,,, ਇਹਨਾਂ ਨੂੰ ਲੁਟ ਲਵੋਂ ਤੇ ਕਤਲ ਕਰ ਦੇਵੋ,,,,ਰੰਗੜ ਵਹੀਰ ਨੂੰ ਕਤਲ ਕਰਨ ਲੱਗੇ,,,, ਜਦੋਂ ਚੜ੍ਹਤ ਸਿੰਘ ਨੂੰ ਪਤਾ ਲੱਗਾ ਤਾਂ ਗੁੱਸੇ ਵਿੱਚ ਆ ਚੜ੍ਹਤ ਸਿੰਘ ਨੇ ਰੰਗੜ ਸੋਧ ਦਿੱਤੇ ਤੇ ਵਹੀਰ ਨੂੰ ਬਚਾ ਲਿਆ,,,,
ਕੁਤਬਾ ਬਾਹਮਣੀਆਂ ਦੇ ਕੋਲ ਈ ਪਾਣੀ ਦੀ ਢਾਬ ਸੀ,,,, ਸਵੇਰ ਤੋਂ ਯੁੱਧ ਚੱਲ ਰਿਹਾ,,,, ਹੁਣ ਦੁਪਹਿਰ ਹੋ ਗਿਆ ਅਬਦਾਲੀ ਦੀਆਂ ਫੌਜਾਂ ਵੀ ਪਿਆਸਿਆਂ ਤੇ ਸਿੱਖ ਵੀ,,, ਸਿੱਖਾਂ ਨੇ ਪਹਿਲਾਂ ਜਾ ਢਾਬ ਤੇ ਕਬਜਾ ਕਰ ਲਿਆ ਤੇ ਬਾਰੋ ਬਾਰੀ ਪਾਣੀ ਪੀਣ ਲੱਗੇ,,,,, ਅਬਦਾਲੀ ਦੀਆਂ ਫੌਜਾਂ ਦੇ ਬੁਲਾਂ ਤੇ ਵੀ ਸਿਕਰੀ ਆਈ ਪਈ ਸੀ,,,, ਉਹ ਪਾਣੀ ਪੀਣ ਨੂੰ ਕਾਹਲੇ ਪੈ ਗਏ,,, ਪਰ ਸਿੰਘ ਉਨ੍ਹਾਂ ਨੂੰ ਕੋਲ ਨਹੀਂ ਲੱਗਣ ਦੇ ਰਹੇ,,,, ਸਿੰਘਾਂ ਆਪ ਪਾਣੀ ਪੀਤਾ ਫਿਰ ਵਹੀਰ ਨੂੰ ਪਾਣੀ ਪਿਲਾ ਕੇ ਅੱਗੇ ਜਾਣ ਲੱਗੇ,,,,
ਅਬਦਾਲੀ ਦੀ ਫੌਜ ਦੇ ਸਿਪਾਹੀਆਂ ਤੇ ਘੋੜਿਆਂ ਦਾ ਪਾਣੀ ਬਿਨਾਂ ਬੁਰਾ ਹਾਲ ਸੀ,,,,, ਲੰਮੇਂ ਸਫਰ ਤੋ ਆੳੁਣ ਕਾਰਨ ਫੌਜ ਹੁਣ ਥੱਕ ਚੁਕੀ ਆ,,,, ਉਹ ਸਮੇਤ ਘੋੜੇ ਪਾਣੀ ਤੇ ਜਾ ਪਏ,,,,
ਸਿੰਘਾਂ ਨੇ ਇਥੋਂ ਸੱਤ ਅੱਠ ਕੋਹ ਦੂਰ ਜਾ ਕੇ ਪੜਾਅ ਕੀਤਾ,,, ਜੰਗ ਦੇ ਮੈਦਾਨ ਵਿੱਚ ਕਈ ਕੋਹਾਂ ਤੱਕ ਲਾਸ਼ਾਂ ਦੇ ਢੇਰ ਲੱਗੇ ਪਏ ਸੀ,,,, ਬੱਚੇ,ਬੁਢੇ,, ਨੌਜਵਾਨ,, ਅੌਰਤਾਂ ,, ਅਬਦਾਲੀ ਦੀ ਫੌਜ ਦੇ ਸਿਪਾਹੀ,,,, ਘੋੜੇ ਊਠ ਮਰੇ ਹੋਏ ਸੀ,,,,,
ਪ੍ਰਚੀਨ ਪੰਥ ਪ੍ਰਕਾਸ਼ ਵਿੱਚ ਰਤਨ ਸਿੰਘ ਭੰਗੂ ਲਿਖਦੇ ਆ ਕਿ ਇਸ ਘੱਲੂਘਾਰੇ ਬਾਰੇ ਲੋਕੀ ਗੱਲਾਂ ਕਰਦੇ ਆ ਕਿ ਅੱਧਾ ਖਾਲਸਾ ਈ ਜਿਉਂਦਾ ਬੱਚ ਸਕੀਆਂ ਬਾਕੀ ਅੱਧਾ ਖੱਪ ਗਿਆ,,,, ਰਤਨ ਸਿੰਘ ਭੰਗੂ ਲਿਖਦਾ ਕਿ ਉਸਦੇ ਪਿਤਾ ਰਾਏ ਸਿੰਘ ਦੱਸਦੇ ਆ ਕਿ ਤਕਰੀਬਨ ੩੦ ਹਜ਼ਾਰ ਸਿੰਘ ਸਮੇਤ ਵਹੀਰ ਸ਼ਹੀਦ ਹੋ ਗਏ ਸੀ,,,,
ਇਸ ਘੱਲੂਘਾਰੇ ਸਮੇਂ ਅਕਾਲੀ ਫੂਲਾ ਸਿੰਘ ਇੱਕ ਸਾਲ ਦੇ ਸਨ,, ਉਹਨਾ ਦੇ ਪਿਤਾ ਬਾਬਾ ਈਸ਼ਰ ਸਿੰਘ ਵੀ ਸ਼ਹੀਦ ਹੋ ਗਏ ਸੀ,,,
੧੦ ਹਜਾਰ ਦੇ ਲੱਗਪਗ ਅਬਦਾਲੀ ਦੀ ਫੌਜ ਮਾਰੀ ਗਈ,,,, ਸਿੱਖਾਂ ਨਾਲ ਵਹੀਰ ਹੋਣ ਕਾਰਨ ਸਿੰਘਾਂ ਦਾ ਨੁਕਸਾਨ ਜ਼ਿਆਦਾ ਹੋਇਆਂ,,,,,
ਸਿੰਘਾਂ ਦੇ ਡੇਰੇ ਕੋਈ ਅਜਿਹਾ ਸਿੱਖ ਸਿਪਾਹੀ ਨਹੀਂ ਜਿਸ ਦੇ ਫੱਟ ਨਾ ਲੱਗੇ ਹੋਏ,,,, ਚੜ੍ਹਤ ਸਿੰਘ ਸ਼ੁਕਰਚੱਕੀਏ ਦੇ ੧੯ ਫੱਟ ਲੱਗੇ ਸੀ,,, ਸਾਰੀਆਂ ਮਿਸਲਾਂ ਦੇ ਸਰਦਾਰਾਂ ਦੇ ਫੱਟ ਲੱਗੇ ਹੋਏ ਸੀ,,,,
ਕਹਿੰਦੇ ਆ ਕਿ ਰਾਤ ਨੂੰ ਸਿੰਘਾਂ ਦੇ ਡੇਰੇ ਇੱਕ ਬੁਢਾ ਨਿਹੰਗ ਸਿੰਘ ਜੈਕਾਰੇ ਛੱਡ ਰਿਹਾ ਸੀ,,, ਕਿਸੇ ਨੇ ਪੁਛਿਆ ਬਾਬਾ ਜੀ ਜੈਕਾਰੇ ਕਿੳੁ ਛੱਡ ਰਹੇ ਹੋ,,,, ਨਿਹੰਗ ਸਿੰਘ ਕਹਿੰਦਾ ਕੀ ਤੱਤ ਖਾਲਸਾ ਬੱਚ ਗਿਆ ਖੋਟ ਨਿਕਲ ਗਿਆ,,, ਹੁਣ ਅਬਦਾਲੀ ਨੂੰ ਸੇਤੀ ਟੱਕਰਾਂਗੇ,,,
( ਘੱਲੂਘਾਰੇ ਦਾ ਆਖਰੀ ਭਾਗ ਇਥੇ ਸਮਾਪਤ,,,)
✍️ਮਾਲਵਿੰਦਰ ਸਿੰਘ ਬਮਾਲ