🙏ਕਹੁ ਨਾਨਕ ਸਭ ਤੇਰੀ ਵਡਿਆਈ 🙏
🙏 ਕੋਈ ਨਾਉਂ ਨ ਜਾਣੈਂ ਮੇਰਾ।।🙏
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ गुर ते साति सहज सुखु बाणी ॥ सेवा साची नामि समाणी ॥ सबदि मिलै प्रीतमु सदा धिआए ॥ साच नामि वडिआई पाए ॥३॥ आपे करता जुगि जुगि सोइ ॥ नदरि करे मेलावा होइ ॥ गुरबाणी ते हरि मंनि वसाए ॥ नानक साचि रते प्रभि आपि मिलाए ॥४॥३॥
हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥ हे भाई! गुरू से (मिली) बाणी की बरकति से आत्मिक शांति प्राप्त होती है, आत्मिक अडोलता का आनंद मिलता है। (गुरू की बताई हुई) सेवा सदा साथ निभने वाली चीज है (इसकी बरकति से परमात्मा के) नाम में लीनता हो जाती है। जो मनुष्य गुरू के शबद में जुड़ा रहता है, वह प्रीतम प्रभू को सदा सिमरता रहता है, सदा-स्थिर प्रभू के नाम में लीन हो के (परलोक में) इज्जत कमाता है।3। जो करतार हरेक युग में खुद ही (मौजूद चला आ रहा) है, वह (जिस मनुष्य पर मेहर की) निगाह करता है (उस मनुष्य का उससे) मिलाप हो जाता है। वह मनुष्य गुरू की बाणी की बरकति से परमात्मा को अपने मन में बसा लेता है। हे नानक! जिन मनुष्यों को प्रभू ने खुद (अपने चरणों में) मिलाया है, वह उस सदा-स्थिर (के प्रेम रंग) में रंगे रहते हैं।4।3।
ਅੰਗ : 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।
देवगंधारी महला ५ ॥ उलटी रे मन उलटी रे ॥ साकत सिउ करि उलटी रे ॥ झूठै की रे झूठु परीति छुटकी रे मन छुटकी रे साकत संगि न छुटकी रे ॥१॥ रहाउ ॥ जिउ काजर भरि मंदरु राखिओ जो पैसै कालूखी रे ॥ दूरहु ही ते भागि गइओ है जिसु गुर मिलि छुटकी त्रिकुटी रे ॥१॥ मागउ दानु क्रिपाल क्रिपा निधि मेरा मुखु साकत संगि न जुटसी रे ॥ जन नानक दास दास को करीअहु मेरा मूंडु साध पगा हेठि रुलसी रे ॥२॥४॥३७॥
हे मेरे मन! जो मनुख परमात्मा से सदा टूटे रहते हैं, उन से अपने को सदा दूर रखो, दूर रखो। हे मन! साकत झूठे मनुख की प्रीत को भी झूठा समझो, यह कभी अंत तक नहीं निभती, यह जरूर टूट जाती है। फिर, झूठे की सांगत मैं रहने से विकारों से कभी खलासी नहीं हो सकती।१।रहाउ। हे मन! जैसे कोई घर कज्जल से भर लिया जाये, उस में जो भी मनुख प्रवेश करेगा वह कालिख से भर जायेगा (इसी प्रकार परमात्मा से टूटे हुए मनुख के साथ मुख जोड़ने से विकारों की कालिख ही मिलेगी)। गुरु को मिल के जिस मनुख की माथे की सलवट मिट जाती है (जिस के अंदर से विकारों की खीच दूर हो जाती है) वह दूर से ही सकत (अधर्मी) मनुख से दूर दूर रहता है॥१॥ हे कृपा के घर प्रभू! हे कृपा के खजाने प्रभू! मैं तेरे पास एक दान माँगता हूँ (मेहर कर) मुझे किसी साकत का साथ ना मिले। हे दास नानक! (कह– हे प्रभू!) मुझे अपने दासों का दास बना ले, मेरा सिर तेरे संत-जनों के पैरों तले पड़ा रहे।2।4।37।
ਅੰਗ : 534
ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥
ਅਰਥ: ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ। ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ)। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ (ਅਧਰਮੀ) ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ॥੧॥ ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।
ਦਸੰਬਰ ਮਹੀਨੇ ਨਾਲ ਸਾਡਾ ਕੀ ਸੰਬੰਧ ਹੈ ?
1. ਪੋਹ 6 ਨੂੰ ਸਤਿਗੁਰ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਸੀ।
2. ਪੋਹ 7 ਦੀ ਸਵੇਰ ਨੂੰ ਸਰਸਾ ਨਦੀ ਦੇ ਕਿਨਾਰੇ ਆਸਾ ਦੀ ਵਾਰ ਦਾ ਕੀਰਤਨ ਕੀਤਾ ਸੀ।
3. 7 ਪੋਹ ਦੀ ਰਾਤ ਸਰਸਾ ਨਦੀ ਪਾਰ ਕਰਦੇ ਗੁਰੂ ਜੀ ਦਾ ਪਰਿਵਾਰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਸੀ।
4. 7 ਪੋਹ ਦੀ ਰਾਤ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਕੁੰਮੇ ਮਾਛਕੀ ਦੀ ਝੋਂਪੜੀ ‘ਚ ਰਹੇ।
5. 8 ਪੋਹ ਨੂੰ ਚਮਕੌਰ ਸਾਹਿਬ ਦੀ ਗੜ੍ਹੀ ਵਿੱਚ ਜੰਗ ਹੋਈ, 3 ਪਿਆਰੇ, ਵੱਡੇ ਦੋਨੋਂ ਸਾਹਿਬਜ਼ਾਦੇ ਅਤੇ 34 ਸਿੰਘ ਸ਼ਹੀਦ ਹੋ ਗਏ।
6. 8 ਪੋਹ ਨੂੰ ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਸਮੇਤ ਗੰਗੂ ਬ੍ਰਾਹਮਣ ਦੇ ਘਰ ਰਹੇ।
7. 9 ਪੋਹ ਨੂੰ ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਸਮੇਤ ਮੁਰਿੰਡੇ ਰਹੇ।
8. 10,11,12 ਪੋਹ ਦੀ ਰਾਤ ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਸਮੇਤ ਸਰਹਿੰਦ ਦੇ ਠੰਡੇ ਬੁਰਜ ਵਿੱਚ ਰਹੇ (ਜੋ ਅੱਜਕਲ੍ਹ ਫਤਹਿਗੜ੍ਹ ਸਾਹਿਬ ਨਾਲ ਜਾਣਿਆ ਜਾਂਦਾ ਹੈ )
9. 13 ਪੋਹ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਸ਼ਹੀਦ ਹੋ ਗਏ , 7 ਦਿਨ ਵਿੱਚ ਦਸ਼ਮੇਸ਼ ਪਿਤਾ ਨੇ ਆਪਣਾ ਪਰਿਵਾਰ ਸਾਡੇ ਲਈ ਕੁਰਬਾਨ ਕਰ ਦਿੱਤਾ।