ਅੰਗ : 604
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥
ਅਰਥ: ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ । ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ । ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ।੧। ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ । (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ ।ਰਹਾਉ। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ । ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ । ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ । ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ।੩। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ । ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ । ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ । ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ।੪।੧।
ਅੰਗ : 626
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ ਜੀ! (ਆਖੋ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ॥੨॥੬॥੭੦॥
अंग : 626
सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥
अर्थ: पूरे गुरू ने (हरि-नाम की दवाई दे कर जिस मनुष्य के अंदर से) ताप दूर कर दिया, (उस के अंदर आत्मिक आनंद के, मानों) एक-रस वाजे वजने लग गए। प्रभू ने सभी सुख आनंद बख़्श़ दिए। उस ने कृपा कर के आप ही यह सुख बख़्श़ दिए ॥१॥ हे भाई! (जिस ने भी परमात्मा का नाम सिमरिया) गुरू ने आप (उस की प्रत्येक) तकलीफ़ दूर कर दी। सारे सिक्ख संत परमात्मा का नाम सिमर सिमर कर आनंद-भरपूर हुए रहते हैं ॥ रहाउ ॥ हे प्रभू! (तेरे दर से तेरे संत जन) जो कुछ माँगते हैं, वह हासिल कर लेते हैं। तूँ अपने संतों को (आप सब कुछ) देता हैं। (हे भाई! बालक) हरि गोबिंद को (भी) प्रभू ने (आप) बचाया है (किसी देवी आदि ने नहीं) हे दास नानक जी! (कहो-) मैं तो सदा-थिर रहने वाले प्रभू का नाम ही उचारता हूँ ॥२॥६॥७०॥
अंग : 597
सोरठि महला १ ॥ तू प्रभ दाता दानि मति पूरा हम थारे भेखारी जीउ ॥ मै किआ मागउ किछु थिरु न रहाई हरि दीजै नामु पिआरी जीउ ॥१॥ घटि घटि रवि रहिआ बनवारी ॥ जलि थलि महीअलि गुपतो वरतै गुर सबदी देखि निहारी जीउ ॥ रहाउ ॥ मरत पइआल अकासु दिखाइओ गुरि सतिगुरि किरपा धारी जीउ ॥ सो ब्रहमु अजोनी है भी होनी घट भीतरि देखु मुरारी जीउ ॥२॥ जनम मरन कउ इहु जगु बपुड़ो इनि दूजै भगति विसारी जीउ ॥ सतिगुरु मिलै त गुरमति पाईऐ साकत बाजी हारी जीउ ॥३॥ सतिगुर बंधन तोड़ि निरारे बहुड़ि न गरभ मझारी जीउ ॥ नानक गिआन रतनु परगासिआ हरि मनि वसिआ निरंकारी जीउ ॥४॥८॥
अर्थ: सोरठि पातशाही पहली ।
हे प्रभू जी! तू हमें सब पदार्थ देने वाला है, दातें देने में तू कभी चूकता नहीं, हम तेरे (दर के) मंगते हैं। मैं तुझ से कौन सी चीज माँगू? कोई भी चीज सदा टिकी नहीं रहने वाली। (हाँ, तेरा नाम ही है जो सदा स्थिर रहने वाला है। इसलिए) हे हरी! मुझे अपना नाम दे, मैं तेरे नाम को प्यार करूँ।1।
परमात्मा हरेक शरीर में व्यापक है। पानी में, धरती में, धरती पर, आकाश में हर जगह मौजूद है पर छुपा हुआ है। (हे मन!) गुरू के शबद के माध्यम से उसे देख। रहाउ।
(हे भाई! जिस मनुष्य पर) गुरू ने सतिगुरू ने कृपा की उसको उसने धरती आकाश पाताल (सारा जगत ही परमात्मा के अस्तित्व से भरपूर) दिखा दिया। वह परमात्मा जूनियों में नहीं आता, अब भी मौजूद है, आगे भी मौजूद रहेगा, (हे भाई!) उस प्रभू को तू अपने दिल में बसता देख।2।
ये भाग्यहीन जगत जनम-मरण का चक्कर सहेड़े बैठा है क्योंकि इसने माया के मोह में पड़ कर परमात्मा की भक्ति भुला दी है। अगर सतिगुरू मिल जाए तो गुरू के उपदेश में चलने से (प्रभू की भक्ति) प्राप्त होती है, पर माया-ग्रसित जीव (भक्ति से टूट के मानस जन्म की) बाजी हार जाते हैं।3।
हे सतिगुरू! माया के बँधन तोड़ के जिन लोगों को तू माया से निर्लिप कर देता है, वह दुबारा जनम-मरन के चक्कर में नहीं पड़ता। हे नानक! (गुरू की कृपा से जिनके अंदर परमात्मा के) ज्ञान का रतन चमक पड़ता है, उनके मन में हरी निरंकार (स्वयं) आ बसता है।4।9।
ਅੰਗ : 597
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਅਰਥ: ਸੋਰਠਿ ਪਹਿਲੀ ਪਾਤਿਸ਼ਾਹੀ।
ਹੇ ਮੇਰੇ ਪੂਰਨ ਸਮਝ ਅਤੇ ਸਖਾਵਤ ਵਾਲੇ ਮਾਨਣਹੀਯ ਦਾਤਾਰ ਮਾਲਕ, ਮੈਂ ਤੇਰਾ ਇਕ ਮੰਗਤਾ ਹਾਂ।
ਮੈਂ ਕੀ ਮੰਗਾ? ਕੋਈ ਭੀ ਅਸਥਿਰ ਨਹੀਂ ਰਹਿੰਦੀ। ਹੇ ਵਾਹਿਗੁਰੂ! ਮੈਨੂੰ ਆਪਣਾ ਪਿਆਰਾ ਨਾਮ ਬਖਸ਼।
ਫੂਲ-ਮਾਲਾ ਵਾਲਾ ਸਾਈਂ ਹਰ ਦਿਲ ਅੰਦਰ ਰਮ ਰਿਹਾ ਹੈ।
ਸਮੁੰਦਰ, ਧਰਤੀ ਤੇ ਅਸਮਾਨ ਵਿੱਚ ਉਹ ਲੁਕ ਕੇ ਵਿਆਪਕ ਹੋ ਰਿਹਾ ਹੈ। ਗੁਰਾਂ ਦੇ ਉਪਦੇਸ਼ ਦੁਆਰਾ ਉਸ ਦਾ ਦੀਦਾਰ ਦੇਖਿਆ ਜਾਂਦਾ ਹੈ। ਠਹਿਰਾਉ।
ਆਪਣੀ ਮਿਹਰ ਧਾਰ ਕੇ ਵਿਸ਼ਾਲ ਸੱਚੇ ਗੁਰਾਂ ਨੇ ਮੈਨੂੰ ਸਾਹਿਬ, ਮਾਤ ਲੋਕ, ਪਾਤਾਲ ਅਤੇ ਅਸਮਾਨ ਵਿੱਚ ਵਿਖਾਲ ਦਿੱਤਾ ਹੈ।
ਉਹ ਅਜਨਮਾ ਪ੍ਰਭੂ ਹੈ ਅਤੇ ਅੱਗੇ ਨੂੰ ਭੀ ਹੋਵੇਗਾ। ਆਪਣੇ ਦਿਲ ਅੰਦਰ ਤੂੰ ਉਸ ਹੰਕਾਰ ਦੇ ਵੈਰੀ ਨੂੰ ਤੱਕ।
ਇਹ ਨਾਂ-ਮੁਰਾਦ ਦੁਨੀਆਂ ਜੰਮਣ ਦੇ ਮਰਨ ਦੇ ਅਧੀਨ ਹੈ। ਦਵੈਤ-ਭਾਵ ਅੰਦਰ ਇਸ ਨੇ ਸਾਹਿਬ ਦੇ ਸਿਮਰਨ ਨੂੰ ਭੁਲਾ ਛੱਡਿਆ ਹੈ।
ਜਦ ਸੱਚੇ ਗੁਰੂ ਮਿਲ ਪੈਂਦੇ ਹਨ, ਤਦ ਗੁਰਾਂ ਦੀ ਸਿਆਣਪ ਪ੍ਰਾਪਤ ਹੋ ਜਾਂਦੀ ਹੈ। ਮਾਇਾਅ ਨੂੰ ਉਪਾਸ਼ਕ ਆਪਣੀ ਜੀਵਨ ਦੀ ਖੇਡ ਨੂੰ ਹਾਰ ਬਹਿੰਦਾ ਹੈ।
ਮੇਰੇ ਜੁੜ (ਫਾਹੇ) ਵੱਣ ਕੇ ਸੱਚੇ ਗੁਰਾਂ ਨੇ ਮੈਨੂੰ ਆਜਾਦ ਕਰ ਦਿੱਤਾ ਹੈ, ਸੋ ਮੈਂ ਮੁੜ ਕੇ ਮਾਤਾ ਦੇ ਪੇਟ ਵਿੱਚ ਨਹੀਂ ਪਵਾਂਗਾ।
ਮੇਰੇ ਅੰਦਰ, ਹੇ ਨਾਨਕ! ਬ੍ਰਹਮ ਵੀਚਾਰ ਦੇ ਹੀਰੇ ਦਾ ਚਾਨਣ ਹੈ ਅਤੇ ਸਰੂਪ-ਰਹਿਤ ਸੁਆਮੀ ਨੇ ਮੇਰੇ ਹਿਰਦੇ ਅੰਦਰ ਨਿਵਾਸ ਕਰ ਲਿਆ ਹੈ।
ਅੰਗ : 740
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ – ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥
अंग : 740
सूही महला ५ ॥ गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥ साधसंगि जनम मरण निवारी ॥ अंम्रित कथा सुणि करन अधारी ॥२॥ काम क्रोध लोभ मोह तजारी ॥ द्रिड़ु नाम दानु इसनानु सुचारी ॥३॥ कहु नानक इहु ततु बीचारी ॥ राम नाम जपि पारि उतारी ॥४॥१२॥१८॥
अर्थ: हे भाई! गुरू के श़ब्द के द्वारा मैं अपने ह्रदय में परमात्मा का ध्यान धर्ता हूँ, और अपनी जिव्हा से परमात्मा (के नाम) का जाप जपता हूँ ॥१॥ हे भाई! गुरू की हस्ती मनुष्य जीवन का फल देने वाली है। मैं (गुरू के) दर्शन से सदके जाता हूँ। गुरू के कोमल चरणों को मैं अपने मन का जिंद का आसरा बनाता हूँ ॥१॥ रहाउ ॥ हे भाई! गुरू की संगत में (रह कर) मैं जन्म मरण का चक्र ख़त्म कर लिया है, और आतमिक जीवन देने वाली सिफ़त-सलाह कानों से सुन कर (इस को मैं अपने जीवन का) आसरा बना रहा हूँ ॥२॥ हे भाई! (गुरू की बरकत से) मैं काम क्रोध लोभ मोह (आदि) को त्याग दिया है। ह्रदय में प्रभू-नाम को पक्का कर के टिकाना, दूसरों की सेवा करनी, आचरन को पवित्र रखना – यह मैं अच्छी जीवन-मरयादा बना ली है ॥३॥ नानक जी कहते हैं – (हे भाई! तूँ भी) यह असलीयत अपने मन में वसा ले, और गुरू के द्वारा परमात्मा का नाम जप कर (अपने आप को संसार-समुँद्र से) पार निकाल ले ॥४॥१२॥१८॥
ਅੰਗ : 626
ਸੋਰਠਿ ਮਹਲਾ ੫॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥
अंग : 626
सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥
अर्थ: पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०।
ਅੰਗ : 609
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।1। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।2। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।3। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।4।5।
अंग : 609
सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥
अर्थ: हे भाई ! मैं अपने गुरु से कुरबान जाता हूँ, (गुरु की कृपा के साथ) मेरे हृदय-घर में आनंद बना रहता है, इस लोक में भी आत्मिक अढ़ोलता का सुख मुझे प्राप्त हो गया है, और, परलोक में भी यह सुख टिकिआ रहने वाला है।रहाउ। हे भाई ! बड़ी किस्मत के साथ मुझे पूरा गुरु मिल गया है, मेरे मन में आत्मिक जीवन की सूझ पैदा हो गई है। अब मुझे अपने स्वामी का सहारा हो गया है, कोई उस स्वामी की बराबरी नहीं कर सकता।1। हे भाई ! जब से मैं गुरु की चरणी लगा हूँ, मुझे परमात्मा के नाम का सहारा हो गया है, कोई भय मुझे अब पोह नहीं सकता (मुझे निश्चय हो गया है कि जो) सिरजणहार सब के दिल की जानने वाला है वही मेरे सिर ऊपर रखवाला है।2। (हे भाई ! गुरु की कृपा के साथ मुझे यकीन बन गया है कि) जिस परमात्मा का दर्शन मनुष्य जन्म का फल देने वाला है, जिस परमात्मा की हस्ती मौत से रहित है, वह इस समय भी (मेरे सिर ऊपर) मौजूद है, और, सदा कायम रहने वाला है। वह भगवान अपनी प्रीति की अपने प्यार की दाति दे के अपने सेवकों को अपने गले लगा के रखता है।3। हे भाई ! मुझे नानक को पूरा गुरु मिल गया है, मेरे सारे दु:ख दूर हो गए हैं। वह गुरु बड़ी प्रशंसा वाला है, अचरज शोभा वाला है, उस की शरण आने से जिंदगी का मनोरथ प्राप्त हो जाता है।4।5।
ਅੰਗ : 601
ਸੋਰਠਿ ਮਹਲਾ ੩ ॥*
*ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ। ਹੇ ਪ੍ਰਭੂ! ਜੇ ਤੂੰ ਮੈਥੋਂ ਇਕ ਪਲ-ਭਰ ਜਾਂ ਇਕ ਛਿਨ-ਭਰ ਵੀ ਵਿੱਸਰਦਾ ਹੈਂ, ਮੈਂ ਉਹ ਵਕਤ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ॥੧॥ ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ॥ ਰਹਾਉ ॥ ਹੇ ਭਾਈ! ਅਸੀਂ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਨ ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ। ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ, ਤੇ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਅੰਦਰ ਆ ਵੱਸਦਾ ਹੈ। ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ॥੨॥ ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ॥੩॥ ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ)। ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ ਜੀ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ* *ਹੈ, ਕੋਈ ਹੋਰ ਇਹ ਦਾਤ ਦੇਣ ਜੋਗਾ ਨਹੀਂ ਹੈ ॥੪॥੪॥
अंग : 601
सोरठि महला ३ ॥*
*हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥*
अर्थ: हे प्यारे प्रभू जी! (मेहर कर) जितना समय मेरे शरीर में जिंद है, मैं सदा तेरी सिफ़त-सलाह करता रहूँ। हे प्रभू! अगर तूँ मुझे एक पल-भर एक क्षण-भर भी भूलता हैं, मैं वह समय पचास साल बीत गए समझता हूँ। हे भाई! हम सदा से मूर्ख अनजान चले आ रहे थे, गुरू के श़ब्द की बरकत से (हमारे अंदर आत्मिक जीवन का) प्रकाश हुआ है ॥१॥ हे प्रभू जी! तूँ आप ही (अपना नाम जपने की मुझे) समझ बख़्श़। हे प्रभू! मैं तुझसे सदा सदके जाऊं, मैं तेरे नाम से कुर्बान जाऊं ॥ रहाउ ॥ हे भाई! हम (जीव) गुरू के श़ब्द द्वारा (विकारों की तरफ़ से) मर सकते हैं, श़ब्द के द्वारा ही (विकारों की तरफ़ से) मन मार कर (गुरू) आत्मिक जीवन देता है। गुरू के श़ब्द में जुड़ने से ही विकारों से मुक्ति हासिल होती है, और मन पवित्र होता है, शरीर पवित्र होता है, और परमात्मा अंदर आ बसता है। गुरू का श़ब्द (ही नाम की दात) देने वाला है, जब श़ब्द में मन रंगा जाता है तो परमात्मा में लीन हो जाता है ॥२॥ जो मनुष्य गुरू के श़ब्द से साँझ नहीं पाते वह (माया के मोह में आत्मिक जीवन की तरफ़ से) अंधे बोले हुए रहते हैं, संसार में आ कर वह कुछ नहीं खटते। उनको प्रभू के नाम का स्वाद नहीं आता, वह अपना जीवन व्यर्थ गंवा जाते हैं, वह बार-बार जन्म मरण के चक्र में पड़े रहते हैं। जैसे गंद के कीड़े गंद में ही टिके रहते हैं, वैसे अपने मन के पीछे चलने वाले मूर्ख मनुष्य (अज्ञानता के) अंधेरे में ही (मस्त रहते हैं) ॥३॥ प्रभू आप ही (जीवों को) पैदा करके संभाल करता है, आप ही (जीवन के सही) रास्ते पाता है, उस प्रभू के अलावा अन्य कोई नहीं (जो जीवों को रास्ता बता सके)। करतार जो कुछ करता है वही होता है, धुर दरगाह से (जीवों के माथे पर लेख) लिख देता है, उस को कोई (अन्य) मिटा नहीं सकता। हे नानक जी! (उस प्रभू की मेहर से ही उसका) नाम (मनुष्य के) मन में वस सकता है, कोई अन्य यह दात देने योग्य नहीं है ॥४॥४॥
ਅੰਗ : 134
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ*
*ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।
(ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ।
ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) ।
ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ।
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5।