सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥

हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥



Share On Whatsapp

Leave a comment




ਅੰਗ : 619

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥



Share On Whatsapp

Leave a comment


बिहागड़ा महला ५ ॥ हरि चरण सरोवर तह करहु निवासु मना ॥ करि मजनु हरि सरे सभि किलबिख नासु मना ॥ करि सदा मजनु गोबिंद सजनु दुख अंधेरा नासे ॥ जनम मरणु न होइ तिस कउ कटै जम के फासे ॥ मिलु साधसंगे नाम रंगे तहा पूरन आसो ॥ बिनवंति नानक धारि किरपा हरि चरण कमल निवासो ॥१॥ तह अनद बिनोद सदा अनहद झुणकारो राम ॥ मिलि गावहि संत जना प्रभ का जैकारो राम ॥ मिलि संत गावहि खसम भावहि हरि प्रेम रस रंगि भिंनीआ ॥ हरि लाभु पाइआ आपु मिटाइआ मिले चिरी विछुंनिआ ॥ गहि भुजा लीने दइआ कीन्हे प्रभ एक अगम अपारो ॥ बिनवंति नानक सदा निरमल सचु सबदु रुण झुणकारो ॥२॥ सुणि वडभागीआ हरि अंम्रित बाणी राम ॥ जिन कउ करमि लिखी तिसु रिदै समाणी राम ॥ अकथ कहाणी तिनी जाणी जिसु आपि प्रभु किरपा करे ॥ अमरु थीआ फिरि न मूआ कलि कलेसा दुख हरे ॥ हरि सरणि पाई तजि न जाई प्रभ प्रीति मनि तनि भाणी ॥ बिनवंति नानक सदा गाईऐ पवित्र अंम्रित बाणी ॥३॥ मन तन गलतु भए किछु कहणु न जाई राम ॥ जिस ते उपजिअड़ा तिनि लीआ समाई राम ॥ मिलि ब्रहम जोती ओति पोती उदकु उदकि समाइआ ॥ जलि थलि महीअलि एकु रविआ नह दूजा द्रिसटाइआ ॥ बणि त्रिणि त्रिभवणि पूरि पूरन कीमति कहणु न जाई ॥ बिनवंति नानक आपि जाणै जिनि एह बणत बणाई ॥४॥२॥५॥

अर्थ :-हे मेरे मन ! परमात्मा के चरण (मानो) सुंदर तालाब है, उस में तूँ (सदा) टिकिआ रहो। हे मन ! परमात्मा (की सिफ़त-सालाह) के तालाब में स्नान करा कर, तेरे सारे पापों का नास हो जाएगा। हे मन ! सदा (हरि-सर में) स्नान करता रहा कर। (जो मनुख यह स्नान करता है) मित्र भगवान उस के सारे दु:ख नास कर देता है उस का मोह का अंधेरा दूर कर देता है। उस मनुख को जन्म-मरन का गेड़ नहीं भुगतणा पड़ता, मित्र-भगवान उसकी यम की फाहीआँ (फंदे) (आत्मिक मौत लाने वाली फाहीआँ (फंदे)) काट देता है। हे मन ! साध संगत में मिल, परमात्मा के नाम-रंग में जुड़ा कर, साध संगत में ही तेरी हरेक आशा पूरी होगी। नानक बेनती करता है-हे हरि ! कृपा कर, तेरे सुंदर कोमल चरणों में मेरा मन सदा टिका रहे।1। साध संगत में सदा आत्मिक आनंद और खुशी की (मानो) एक-रस रौ चली रहती है। साध संगत में संत जन मिल के परमात्मा की सिफ़त-सालाह के गीत गाते रहते हैं। संत जन सिफ़त-सालाह के गीत गाते हैं, वह खसम-भगवान को प्यारे लगते हैं, उन की सुरति परमात्मा के प्रेम-रस के रंग में भिगी रहती है। वह (इस मनुष्य के जन्म में) परमात्मा के नाम की कमाई कमाते हैं, (अपने अंदर से) आपा-भाव मिटा लेते हैं, मुद्दत से बिछुड़े हुए (फिर परमात्मा को) मिल पड़ते हैं। अपहुँच और बयंत परमात्मा उनके ऊपर दया करता है, (उन की) बाँह पकड़ के (उनको) अपना बना लेता है। नानक बेनती करता है-वह संत जन सदा के लिए पवित्र जीवन वाले हो जाते हैं, परमात्मा की सिफ़त सालाह की बाणी उन के अंदर मिठ्ठी मिठ्ठी रौ चलाई रखती है।2।



Share On Whatsapp

Leave a comment


ਅੰਗ : 544

ਬਿਹਾਗੜਾ ਮਹਲਾ ੫ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥

ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ। ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ। (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ। ਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ। ਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ। ਨਾਨਕ ਬੇਨਤੀ ਕਰਦਾ ਹੈ—ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ।1। ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈ। ਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ। ਸੰਤ ਜਨ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈ। ਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨ। ਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ। ਨਾਨਕ ਬੇਨਤੀ ਕਰਦਾ ਹੈ—ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ।2।



Share On Whatsapp

Leave a comment




सोरठि महला ५ ॥ जीअ जंत्र सभि तिस के कीए सोई संत सहाई ॥ अपुने सेवक की आपे राखै पूरन भई बडाई ॥१॥ पारब्रहमु पूरा मेरै नालि ॥ गुरि पूरै पूरी सभ राखी होए सरब दइआल ॥१॥ रहाउ ॥ अनदिनु नानकु नामु धिआए जीअ प्रान का दाता ॥ अपुने दास कउ कंठि लाइ राखै जिउ बारिक पित माता ॥२॥२२॥५०॥



Share On Whatsapp

Leave a comment


ਅੰਗ : 621

ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥

ਅਰਥ: ਸਰਠਿ ਮਹਲਾ ੫ ॥ ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ । ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ ।੧। ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ । ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ ।੧।ਰਹਾਉ। ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ । ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ ।੨।੨੨।੫੦।



Share On Whatsapp

Leave a comment


धनासरी महला ५ ॥ पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥

अर्थ: (हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके लिए आटा) पीसता रहूँ, और, हे गोबिंद! तेरी सिफत सलाह तेरे सुन गाता रहूँ। मेरे मन प्रतेक साँस के साथ (तेरा) नाम याद करता रहे, मैं तेरा यह नाम प्राप्त कर लूँ जो सुख शांति का खज़ाना है ॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो कि मैं सदा ही तेरा नाम सिमरता रहूँ ॥१॥ रहाउ ॥ हे प्रभु! तेरी कृपा से (मेरे अंदर से) माया का मोह ख़त्म हो जाए, अहंकार दूर हो जाए, मेरी भटकना का नास हो जाए, मैं जहाँ जहाँ जा के देखूँ सब में मुझे तूँ आनंद-सरूप ही वसता दिखे ॥२॥ हे धरती के खसम! तूँ दयाल हैं, कृपाल हैं, तूँ दया का खज़ाना हैं, तूँ विकारियों को पवित्र करने वाले हैं। जब मैं आँख झमकण जितने समय के लिए मुँहों तेरा नाम उचारता हूँ, मुझे इस तरह जापता है कि मैं राज-भाग के करोड़ों सुख आनन्द प्रापत कर लिए हैं ॥३॥ वही जाप ताप वही भगती पूरन मानों, जो परमात्मा के मन में पसंद आती है। हे नानक जी! परमात्मा का नाम जपिया सारी त्रिसना खत्म हो जाती है, (माया वाले पदार्थों से) पूरन तौर से संतुस्टी हो जाती है ॥४॥१०



Share On Whatsapp

Leave a comment




ਅੰਗ : 673

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥



Share On Whatsapp

Leave a comment


धनासिरी महला ५ ॥ अउखधु तेरो नामु दइआल ॥ मोहि आतुर तेरी गति नही जानी तूं आपि करहि प्रतिपाल ॥१॥ रहाउ ॥ धारि अनुग्रहु सुआमी मेरे दुतीआ भाउ निवारि ॥ बंधन काटि लेहु अपुने करि कबहू न आवह हारि ॥१॥ तेरी सरनि पइआ हउ जीवां तूं सम्रथु पुरखु मिहरवानु ॥ आठ पहर प्रभ कउ आराधी नानक सद कुरबानु ॥२॥१८॥

अर्थ :-हे दया के घर भगवान ! तेरा नाम (मेरे हरेक रोग की) दवाई है, पर मैं दुखीए को समझा ही नहीं थी कि तूं कितनी ऊँची आत्मिक अवस्था वाला हैं, (फिर भी) तूं आप मेरी पालना करता हैं ।1।रहाउ । हे मेरे स्वामी ! मेरे ऊपर कृपा कर (मेरे अंदर से) माया का मोह दूर कर । हे भगवान ! हमारे (माया के मोह के) बंधन काट के हमे आपने बना लो, हम कभी (मनुख जन्म की बाजी) हार के ना आए।1। हे नानक ! (बोल-हे भगवान !) तेरी शरण में आकर मैं आत्मिक जीवन वाला बना रहता हूँ (मुझे अपनी शरण में रख) तूं सभी ताकतों का स्वामी हैं, तूं सर्व-व्यापक हैं, तूं (सब ऊपर) दया करने वाला हैं । (हे भाई ! मेरी यही अरदास है कि) मैं आठो पहर परमात्मा का आराधन करता रहूँ, मैं उस से सदा सदके जाता हूँ।2।18।



Share On Whatsapp

Leave a comment


ਅੰਗ : 675

ਧਨਾਸਿਰੀ ਮਹਲਾ ੫ ॥ ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥ ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥

ਅਰਥ: ਹੇ ਦਇਆ ਦੇ ਘਰ ਪ੍ਰਭੂ! ਤੇਰਾ ਨਾਮ (ਮੇਰੇ ਹਰੇਕ ਰੋਗ ਦੀ) ਦਵਾਈ ਹੈ, ਪਰ ਮੈਂ ਦੁੱਖੀਏ ਨੇ ਸਮਝਿਆ ਹੀ ਨਹੀਂ ਸੀ ਕਿ ਤੂੰ ਕਿਤਨੀ ਉੱਚੀ ਆਤਮਕ ਅਵਸਥਾ ਵਾਲਾ ਹੈਂ, (ਫਿਰ ਭੀ) ਤੂੰ ਆਪ ਮੇਰੀ ਪਾਲਣਾ ਕਰਦਾ ਹੈਂ ॥੧॥ ਰਹਾਉ ॥ ਹੇ ਮੇਰੇ ਮਾਲਕ! ਮੇਰੇ ਉੱਤੇ ਮੇਹਰ ਕਰ (ਮੇਰੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ। ਹੇ ਪ੍ਰਭੂ! ਸਾਡੇ (ਮਾਇਆ ਦੇ ਮੋਹ ਦੇ) ਬੰਧਨ ਕੱਟ ਕੇ ਸਾਨੂੰ ਆਪਣੇ ਬਣਾ ਲਵੋ, ਅਸੀਂ ਕਦੇ (ਮਨੁੱਖ ਜਨਮ ਦੀ ਬਾਜ਼ੀ) ਹਾਰ ਕੇ ਨਾਹ ਆਵੀਏ ॥੧॥ (ਹੇ ਪ੍ਰਭੂ!) ਤੇਰੀ ਸਰਨ ਪੈ ਕੇ ਮੈਂ ਆਤਮਕ ਜੀਵਨ ਵਾਲਾ ਬਣਿਆ ਰਹਿੰਦਾ ਹਾਂ (ਮੈਨੂੰ ਆਪਣੀ ਸਰਨ ਵਿਚ ਰੱਖ) ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ (ਸਭ ਉਤੇ) ਦਇਆ ਕਰਨ ਵਾਲਾ ਹੈਂ। (ਹੇ ਭਾਈ! ਮੇਰੀ ਇਹੀ ਅਰਦਾਸ ਹੈ ਕਿ) ਮੈਂ ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹਾਂ। ਹੇ ਨਾਨਕ! (ਆਖ-) ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ ॥੨॥੧੮॥



Share On Whatsapp

Leave a comment




सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥



Share On Whatsapp

Leave a comment


ਅੰਗ : 646

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।



Share On Whatsapp

View All 2 Comments
Harpinder Singh : Waheguru Ji🌹🙏🏻
SIMRANJOT SINGH : Waheguru Ji🙏

ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਆਨੰਦ ਕਾਰਜ ਨੂੰ ਕਾਫ਼ੀ ਸਮਾਂ ਬਤੀਤ ਗਿਆ ਪਰ ਘਰ ਦੇ ਵਿੱਚ ਕੋਈ ਔਲਾਦ ਨਹੀਂ ਸੀ ਪ੍ਰਿਥੀ ਚੰਦ ਦੀ ਘਰਵਾਲੀ ਬੀਬੀ ਕਰਮੋ ਨੇ ਇਕ ਦਿਨ ਮਿਹਣਾ ਮਾਰਿਆ ਇਹ ਤੇ ਔਂਤਰੇ ਨੇ ਇਨ੍ਹਾਂ ਦੇ ਕਿਹੜਾ ਕੋਈ ਔਲਾਦ ਹੈ ਅਖੀਰ ਨੂੰ ਸਭ ਕੁਝ ਸਾਡੇ ਕੋਲ ਹੀ ਆਉਣਾ ਇਸ ਗੱਲ ਦਾ ਜਦੋਂ ਮਾਤਾ ਗੰਗਾ ਜੀ ਨੂੰ ਪਤਾ ਲੱਗਾ ਬੜੇ ਉਦਾਸ ਹੋਏ ਗੁਰੂਦੇਵ-ਪਤੀ ਜੀ ਕੋਲ ਬੇਨਤੀ ਕੀਤੀ ਤੁਸੀਂ ਸਾਰਿਆਂ ਦੀਆਂ ਝੋਲੀਆਂ ਭਰਦੇ ਹੋ ਦਾਸੀ ਤੇ ਵੀ ਕਿਰਪਾ ਕਰੋ ਹੁਣ ਤਾਂ ਸ਼ਰੀਕ ਵੀ ਮਿਹਣੇ ਮਾਰਨ ਲੱਗ ਪਏ ਨੇ ਨਾਲ ਸਾਰੀ ਗੱਲ ਦੱਸੀ ਸਤਿਗੁਰਾਂ ਨੇ ਕਿਹਾ ਬਾਬਾ ਬੁੱਢਾ ਜੀ ਨੇ ਗੁਰੂ ਨਾਨਕ ਸਾਹਿਬ ਦੇ ਦੀਦਾਰ ਕੀਤੇ ਨੇ ਸਿੱਖੀ ਕਮਾਈ ਹੈ ਤੁਸੀਂ ਉਨ੍ਹਾਂ ਦੇ ਕੋਲ ਬੇਨਤੀ ਕਰੋ ਤੁਹਾਡੀ ਜ਼ਰੂਰ ਇੱਛਾ ਪੂਰੀ ਹੋਵੇਗੀ
ਅਗਲੇ ਦਿਨ ਮਾਤਾ ਜੀ ਤਿਆਰੀ ਕਰਕੇ ਰੱਥ ਤੇ ਚੜ੍ਹ ਕੇ ਚੱਲ ਪਏ ਬਾਬਾ ਬੁੱਢਾ ਸਾਹਿਬ ਬੀੜ ਦੇ ਇਲਾਕੇ ਚ ਰਹਿ ਖੇਤੀਬਾੜੀ ਤੇ ਮਾਲ ਡੰਗਰ ਦੀ ਸੇਵਾ ਕਰਦੇ ਸੀ ਦੂਰੋਂ ਧੂੜ ਉੱਡਦੀ ਦੇਖ ਬਾਬਾ ਬੁੱਢਾ ਜੀ ਨੇ ਕਿਹਾ ਏ ਧੂੜਾਂ ਕਾਹਦੀਆਂ ਉੱਠਦੀਆਂ ਨੇ ਨੇਡ਼ਿਓਂ ਇਕ ਸਿੱਖ ਨੇ ਦਸਿਅਾ ਬਾਬਾ ਜੀ ਏ ਗੁਰੂ ਕੇ ਮਹਿਲ ਅਉਣ ਡਏ ਅਾ ਸੁਣ ਕੇ ਬਾਬਾ ਜੀ ਨੇ ਸੁਭਾਵਕ ਬਚਨ ਕਹੇ ਗੁਰੂ ਕਿਆਂ ਨੂੰ ਕਿਧਰੋਂ ਭਾਜੜਾਂ ਪੈ ਗਈਆਂ … ਮਾਤਾ ਗੰਗਾ ਜੀ ਜਦੋਂ ਪਹੁੰਚੇ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਬੜੇ ਉਦਾਸ ਹੋਏ ਫਿਰ ਵੀ ਬੇਨਤੀ ਕੀਤੀ ਤਾਂ ਬਾਬਾ ਬੁੱਢਾ ਜੀ ਨੇ ਕਿਹਾ ਸਾਰੇ ਖ਼ਜ਼ਾਨਿਆਂ ਦੇ ਮਾਲਕ ਗੁਰੂ ਅਰਜਨ ਦੇਵ ਜੀ ਨੇ ਮੈਂ ਤੇ ਨੌਕਰ ਹਾਂ
ਮਾਤਾ ਜੀ ਨੇ ਦਰਸ਼ਨ ਕੀਤੇ ਤੇ ਉਦਾਸ ਚਲੇ ਗਏ ਜਾ ਕੇ ਸਾਰੀ ਗੱਲ ਸਤਿਗੁਰਾਂ ਨੂੰ ਦੱਸੀ ਮਹਾਰਾਜੇ ਨੇ ਕਿਹਾ ਤੁਹਾਡੇ ਜਾਣ ਦਾ ਢੰਗ ਸਹੀ ਨਹੀਂ ਸੀ ਜਦੋਂ ਵੱਡਿਆਂ ਦੇ ਕੋਲ ਜਾਈਏ ਤੇ ੲੇਦਾਂ ਨਹੀਂ ਜਾਈਦਾ ਨੀਵੇਂ ਹੋ ਕੇ ਜਾਈਦਾ ਫਿਰ ਆਪ ਸਤਿਗੁਰਾਂ ਨੇ ਤਰੀਕਾ ਦੱਸਿਆ ਕਿ ਕੱਲ੍ਹ ਅੰਮ੍ਰਿਤ ਵੇਲੇ ਉੱਠਣਾ ਕੇਸੀ ਇਸ਼ਨਾਨ ਕਰਕੇ ਆਪ ਦਹੀਂ ਰਿੜਕ ਕੇ ਲੱਸੀ ਤਿਆਰ ਕਰਨੀ ਹਥੀਂ ਮਿੱਸੇ ਪ੍ਰਸ਼ਾਦੇ ਨਾਲ ਗੰਢਾ ਲੈ ਪੈਦਲ ਚੱਲ ਕੇ ਜਾਓ ਮਾਤਾ ਜੀ ਨੇ ਇਸੇ ਤਰ੍ਹਾਂ ਸਾਰੀ ਤਿਆਰੀ ਕੀਤੀ ਆਪ ਸਿਰ ਤੇ ਪ੍ਰਸ਼ਾਦਿਆਂ ਦਾ ਟੋਕਰਾ ਚੁੱਕ ਕੇ ਲੱਸੀ ਲੈ ਕੇ ਚੱਲੇ ਨਾਲ ਇੱਕ ਦਾਸੀ ਲੈ ਲਈ ਪਹੁੰਚਦਿਆਂ ਨੂੰ ਦਿਨ ਵਾਹਵਾ ਚੜ੍ਹ ਗਿਆ ਸੀ ਬਾਬਾ ਬੁੱਢਾ ਜੀ ਨੇ ਮਾਤਾ ਜੀ ਨੂੰ ਦੂਰੋਂ ਆਉਂਦਿਆਂ ਦੇਖ ਕੇ ਅੱਗੇ ਹੋ ਕੇ ਪਰਸ਼ਾਦਿਆਂ ਵਾਲਾ ਟੋਕਰਾ ਉਤਾਰਿਅਾ ਤੇ ਨਾਲ ਬਚਨ ਕਹੇ ਜਦੋਂ ਪੁੱਤ ਨੂੰ ਭੁੱਖ ਲੱਗਦੀ ਏ ਮਾਂ ਨੂੰ ਹੀ ਪਤਾ ਚਲਦਾ ਹੈ ਬਾਬਾ ਜੀ ਨੂੰ ਪ੍ਰਸ਼ਾਦਾ ਛਕਾਇਆ ਬੜੇ ਖ਼ੁਸ਼ ਪਰਸ਼ਾਦਾ ਛਕਦਿਆਂ ਬਾਬਾ ਬੁੱਢਾ ਜੀ ਨੇ ਜਦੋਂ ਗੰਢੇ ਤੇ ਮੁੱਕੇ ਮਾਰੀ ਤਾਂ ਨਾਲ ਬਚਨ ਕੀਤਾ ਤੁਹਾਡੇ ਘਰ ਇਸ ਤਰ੍ਹਾਂ ਦਾ ਸੂਰਬੀਰ ਯੋਧਾ ਪੈਦਾ ਹੋਵੇਗਾ ਜੋ ਗੰਢੇ ਵਾਂਗੂੰ ਵੈਰੀਆਂ ਦੇ ਸਿਰ ਭੰਨੇਗਾ ਏ ਵੀ ਜਿਕਰ ਹੈ ਕੇ ਅਕਾਸ਼ ਚ ਬਦਲ ਹੋਏ ਸੀ ਤੇ ਬੜੇ ਜੋਰ ਦੀ ਬਿਜਲੀ ਕੜਕੀ ਸੀ
ਤੁਮਰੇ ਗ੍ਰਹਿ ਪ੍ਰਗਟੇ ਗਾ ਯੋਧਾ ।
ਜਾਕਾ ਬਲ ਗੁਨ ਕਿੰਨਹੁ ਨ ਸੋਧਾ। (ਗੁਰ ਬਿਲਾਸ ਪਾਤਸ਼ਾਹੀ ੬)
ਇਸ ਤਰ੍ਹਾਂ ਨਾਲ ਬਾਬਾ ਜੀ ਪ੍ਰਸ਼ਾਦਾ ਛਕੀ ਜਾਂਦੇ ਨੇ ਨਾਲ ਨਾਲ ਅਸੀਸਾਂ ਦੇਈ ਜਾਂਦੇ ਨੇ ਬਾਬਾ ਬੁੱਢਾ ਸਾਹਿਬ ਜੀ ਦੀ ਅਸੀਸ ਲੈ ਕੇ ਮਾਤਾ ਗੰਗਾ ਜੀ ਘਰ ਆਏ ਸਤਿਗੁਰਾਂ ਨੂੰ ਦੱਸਿਆ ਬੜੇ ਖ਼ੁਸ਼ ਸਮੇਂ ਨਾਲ ਛੇਵੇਂ ਸਤਿਗੁਰੂ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਹਾੜ੍ਹ ਵਦੀ 1 ਸੰਨ 1595 ਈ: ਨੂੰ ਮਾਤਾ ਗੰਗਾ ਜੀ ਦੀ ਪਾਵਨ ਕੁਖੋ ਧੰਨ ਗੁਰੂ ਅਰਜਨ ਦੇ ਮਹਾਰਾਜੇ ਦੇ ਘਰ ਪਿੰਡ ਵਡਾਲੀ (ਜ਼ਿਲ੍ਹਾ ਅੰਮ੍ਰਿਤਸਰ) ਹੋਇਆ ਸਾਹਿਬਜ਼ਾਦੇ ਦੇ ਆਗਮਨ ਦੀ ਖ਼ੁਸ਼ੀ ਵਿੱਚ ਇੱਕ ਛੇ-ਹਰਟਾ ਖੂਹ ਲਗਵਾਇਆ ਇਸ ਕਰਕੇ ਅਸਥਾਨ ਨੂੰ ਛੇਹਰਟਾ ਸਾਹਿਬ (ਛੇਹਾਟਾ)ਕਹਿੰਦੇ ਨੇ
ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥
🌹🌹
ਵਡਾਲੀ ਪਿੰਡ ਛੇਵੇਂ ਪਾਤਸ਼ਾਹ ਦੇ ਬਚਪਨ ਦੇ ਕੁੱਝ ਸਾਲ ਬਤੀਤ ਹੋਇ ਰਿਸ਼ਤੇ ਵਿੱਚ ਸਤਿਗੁਰਾਂ ਦਾ ਤਾਇਆ ਲੱਗਣ ਵਾਲੇ #ਪ੍ਰਿਥੀ_ਚੰਦ ਨੇ ਗੁਰੂ ਪੱਤਰ ਉਪਰ ਕਈ ਜਾਨਲੇਵਾ ਹਮਲੇ ਕੀਤੇ ਦਾਈ ਨੂੰ ਜ਼ਹਿਰ ਦੇ ਕੇ ਮਾਰਨ ਲਈ ਭੇਜਿਆ ਸਪੇਰਾ ਭੇਜਿਆ ਸਾਥੀ ਦੇ ਰਾਹੀਂ ਜ਼ਹਿਰ ਦੇਣ ਦਾ ਯਤਨ ਕੀਤਾ ਇਕ ਬ੍ਰਾਹਮਣ ਰਾਹੀਂ ਵੀ ਦਹੀਂ ਵਿੱਚ ਜ਼ਹਿਰ ਮਿਲਾ ਕੇ ਖਵਾਉਣ ਦਾ ਯਤਨ ਕੀਤਾ ਪਰ ਸਭ ਵਿਅਰਥ ਗਿਆ ਗੁਰੂ ਅਰਜਨ ਦੇਵ ਮਹਾਰਾਜ ਨੇ ਹਰ ਵੇਲੇ ਸ਼ੁਕਰਾਨਾ ਹੀ ਕੀਤਾ
🌹🌹
ਛੇਵੇਂ ਪਾਤਸ਼ਾਹ ਨੂੰ ਬਚਪਨ ਦੇ ਵਿੱਚ ਸੀਤਲਾ( ਚੇਚਕ )ਦਾ ਰੋਗ ਵੀ ਹੋਇਆ ਦਵਾਈਅਾ ਅਤੇ ਦੁਆਵਾਂ ਦੇ ਨਾਲ ਰੋਗ ਦੂਰ ਹੋਇਆ ਪੰਜਵੇਂ ਪਾਤਸ਼ਾਹ ਨੇ ਸ਼ੁਕਰਾਨੇ ਦੇ ਸ਼ਬਦ ਉਚਾਰੇ
ਸੀਤਲਾ ਤੇ ਰਖਿਆ ਬਿਹਾਰੀ ॥
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥
🌹🌹
ਫਿਰ ਬਚਪਨ ਐਸਾ ਤਾਪ ਚੜ੍ਹਿਆ ਜੋ ਬੜਾ ਨੁਕਸਾਨ-ਦਾਇਕ ਹੋ ਸਕਦਾ ਸੀ ਪਰ ਗੁਰੂ ਕ੍ਰਿਪਾ ਨਾਲ ਉਹ ਵੀ ਲੱਥ ਗਿਆ ਪੰਜਵੇਂ ਪਾਤਸ਼ਾਹ ਫਿਰ ਸ਼ੁਕਰਾਨਾ ਕੀਤਾ
ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ
ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
🌹🌹
ਛੇਵੇਂ ਪਾਤਸ਼ਾਹ ਨੂੰ ਥੋੜ੍ਹ ਵੱਡੇ ਹੋਇਆ ਦੇਖ ਪੜ੍ਹਨ ਦੇ ਲਈ ਬਾਬਾ ਬੁੱਢਾ ਜੀ ਦੇ ਕੋਲ ਭੇਜਿਆ ਬਾਬਾ ਜੀ ਕੋਲੋਂ ਅੱਖਰੀ ਵਿੱਦਿਆ ਤੇ ਸ਼ਸਤਰ ਵਿੱਦਿਆ ਸਿੱਖੀ ਯੁੱਧ ਦੇ ਕੁੱਝ ਦਾਅ ਪੇਚ ਤੇ ਘੋੜ ਸਵਾਰੀ ਭਾਈ ਜੇਠਾ ਜੀ ਭਾਈ ਪਿਰਾਗਾ ਜੀ ਤੇ ਭਾਈ ਗੰਗਾ ਸਹਿਗਲ ਜੀ ਕੋਲੋਂ ਵੀ ਸਿੱਖੀ
ਛੇਵੇਂ ਗੁਰਦੇਵ ਦੇ ਤਿੰਨ ਵਿਆਹ ਹੋਏ ਮਾਤਾ ਦਮੋਦਰੀ ਜੀ ਮਾਤਾ ਮਰਵਾਹੀ ਜੀ ਮਾਤਾ ਨਾਨਕੀ ਜੀ ਨਾਲ
ਆਪ ਜੀ ਦੇ ਛੇ ਔਲਾਦਾਂ ਸੀ ਪੰਜ ਪੁੱਤਰ ਬਾਬਾ ਗੁਰਦਿੱਤਾ ਜੀ ਬਾਬਾ ਸੂਰਜ ਮੱਲ ਬਾਬਾ ਅਣੀਰਾਏ ਬਾਬਾ ਅਟੱਲ ਰਾਇ ਤੇ ਗੁਰੂ ਤੇਗ ਬਹਾਦਰ ਜੀ ਇਕ ਪੁੱਤਰੀ ਬੀਬੀ ਵੀਰੋ ਜੀ ਸਨ
🌹🌹
ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਤੋਂ ਬਾਅਦ ਗੁਰਤਾ ਗੱਦੀ ਤੇ ਬਿਰਾਜਮਾਨ ਹੋਏ ਤਾਂ ਦੋ ਸ੍ਰੀ ਸਾਹਿਬਾਂ ਮੀਰੀ ਤੇ ਪੀਰੀ ਦੀਆਂ ਧਾਰਨ ਕੀਤੀਆਂ ਸਿੱਖਾਂ ਨੂੰ ਕਿਹਾ ਸਾਡੀ ਖ਼ੁਸ਼ੀ ਲੈਣੀ ਹੈ ਤਾਂ ਘੋੜੇ ਅਤੇ ਸ਼ਸਤਰ ਲੈ ਕੇ ਆਉਣਾ ਜਵਾਨੀਆਂ ਭੇਟ ਕਰੋ ( ਭਾਵ ਸੈਨਾ ਵਿੱਚ ਭਰਤੀ ਹੋਣਾ ) ਫਿਰ ਉੱਚਾ ਤਖ਼ਤ ਬਣਾਇਆ ਜਿਸ ਨੂੰ ਅਕਾਲ ਤਖ਼ਤ ਦਾ ਨਾਮ ਦਿੱਤਾ ਜਿੱਥੇ ਬੈਠ ਕੇ ਛੇਵੇਂ ਪਾਤਸ਼ਾਹ ਸ਼ਾਮ ਨੂੰ ਦੀਵਾਨ ਸਜਾਉਂਦੇ ਸਿਖਾਂ ਚ ਸੂਰਮਤਾਈ ਪ੍ਰਗਟ ਕਰਨ ਦੇ ਲਈ ਭਾਈ ਨੱਥਾ ਤੇ ਅਬਦੁੱਲਾ ਜੀ ਨੂੰ ਢਾਡੀ ਵਾਰਾਂ ਗਾਇਨ ਕਰਨ ਦਾ ਹੁਕਮ ਹੋਇਆ ਢਾਡੀ ਪਰੰਪਰਾ ਦੇ ਦਾਤੇ ਛੇਵੇਂ ਪਾਤਸ਼ਾਹ ਹੀ ਨੇ ਇੱਥੇ ਹੀ ਬੈਠ ਕੇ ਪਾਤਸ਼ਾਹ ਜੀ ਸਿੱਖਾਂ ਦੇ ਇਲਾਕਾ ਨਿਵਾਸੀਆਂ ਦੇ ਝਗੜਿਆਂ ਦਾ ਫ਼ੈਸਲਾ ਵੀ ਕਰਦੇ ਇਹ ਨਿਡਰਤਾ ਤੇ ਆਜ਼ਾਦੀ ਭਰੀ ਜ਼ਿੰਦਗੀ ਸਮੇਂ ਦੀ ਹਕੂਮਤ ਨੂੰ ਕਿਵੇਂ ਬਰਦਾਸ਼ਤ ਹੋ ਸਕਦੀ ਸੀ ਇਸ ਲਈ ਜਹਾਂਗੀਰ ਨੇ ਸਤਿਗੁਰਾਂ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦ ਰੱਖਿਆ ਕੁਝ ਅਰਸੇ ਬਾਅਦ 52 ਬਵੰਜਾ ਰਾਜਿਆਂ ਨੂੰ ਨਾਲ ਲੈ ਕੇ ਰਿਹਾਅ ਹੋਏ ਸਤਿਗੁਰਾਂ ਦੇ ਨਾਮ ਨਾਲ ਸ਼ਬਦ ਜੁੜਿਆ #ਦਾਤਾ_ਬੰਦੀਛੋੜ
🌹🌹
ਸਤਿਗੁਰੂ ਜੀ ਸਰੀਰਕ ਤੌਰ ਤੇ ਇੰਨੇ ਬਲਵਾਨ ਸੀ ਕਿ ਇਕ ਘੋੜਾ ਲੰਬਾ ਸਮਾਂ ਸਵਾਰੀ ਨਹੀਂ ਸੀ ਚੱਲਦਾ ਇਸ ਲਈ ਇੱਕ ਘੋੜਾ ਨਾਲ ਖਾਲੀ ਚੱਲਦਾ ਸੀ ਜੋ ਰਸਤੇ ਵਿੱਚ ਬਦਲਿਆ ਜਾਂਦਾ ਸੀ ਭਾਈ ਗੁਰਦਾਸ ਜੀ ਲਿਖਦੇ ਨੇ
ਦਲਭੰਜਨ ਗੁਰੁ ਸੂਰਮਾ
ਵਡ ਜੋਧਾ ਬਹੁ ਪਰਉਪਕਾਰੀ ॥
🌹🌹
ਜਹਾਂਗੀਰ ਦੀ ਮੌਤ ਤੋਂ ਬਾਅਦ ਦਿੱਲੀ ਤਖ਼ਤ ਤੇ ਉਸ ਦਾ ਪੁੱਤਰ ਸ਼ਾਹਜਹਾਨ ਬੈਠਾ ਜਿਸ ਦੀ ਹਕੂਮਤ ਸਮੇਂ ਛੇਵੇਂ ਗੁਰਦੇਵ ਦੇ ਨਾਲ ਚਾਰ ਭਾਰੇ ਜੰਗਾਂ ਹੋਈਆਂ ਅੰਮ੍ਰਿਤਸਰ , ਹਰਗੋਬਿੰਦਪੁਰ (ਗੁਰਦਾਸਪੁਰ ਚ) , ਮਹਿਰਾਜ (ਮਾਲਵੇ ਚ)ਤੇ ਕਰਤਾਰਪੁਰ ਸਾਹਿਬ (ਜਲੰਧਰ ਨੇੜੇ) ਚੌਹਾਂ ਦੇ ਵਿਚ ਗੁਰਦੇਵ ਪਾਤਸ਼ਾਹ ਦੀ ਫਤੇ ਹੋਈ ਛੇਵੇਂ ਪਾਤਸ਼ਾਹ ਨੇ ਸਿੱਖੀ ਨੂੰ ਨਵਾਂ ਰੂਪ ਦਿੱਤਾ ਨਵਾਂ ਜਜ਼ਬਾ ਭਰਿਅਾ ਮਨ ਦੇ ਵਿਕਾਰਾਂ ਦੇ ਨਾਲ ਨਾਲ ਬਾਹਰ ਦੇ ਜ਼ੁਲਮ ਨਾਲ ਲੜਨ ਦਾ ਵੀ ਵੱਲ ਤੇ ਬਲ ਬਖ਼ਸ਼ਿਆ ਬਾਣੀ ਦੇ ਨਾਲ ਸ਼ਸਤਰ ਵੀ ਬਖਸ਼ਿਸ਼ ਕੀਤੇ ਕੀਰਤਨ ਦੇ ਨਾਲ ਢਾਡੀ ਵਾਰਾਂਬਬਖ਼ਸ਼ੀਆਂ ਹਰਿਮੰਦਰ ਦੇ ਨਾਲ ਅਕਾਲ ਤਖ਼ਤ ਬਖ਼ਸ਼ਿਸ਼ ਕੀਤਾ
ਮੀਰੀ ਪੀਰੀ ਦੇ ਮਾਲਕ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ #ਲੱਖ_ਲੱਖ_ਵਧਾਈਆਂ
🌹🌹🌹🌹🌹
ਮੇਜਰ ਸਿੰਘ
ਗੁਰੂ ਕਿਰਪਾ ਕਰੇ



Share On Whatsapp

Leave a comment




ਸ਼ਹੀਦ ਜਰਨੈਲ ਸ਼ੁਬੇਗ ਸਿੰਘ ਦੀ 90 ਸਾਲਾ ਬਿਰਧ ਮਾਂ ਦਰਬਾਰ ਸਾਹਿਬ ਸੇਵਾ ਕਰਨ ਆਈ ,
ਮਲਬੇ ਦੀ ਇਕ ਬੁੱਕ ਤਸਲੇ ਵਿੱਚ ਪਾਓੁਦੀ ਤੁਰ ਪੈਂਦੀ ਕਿਸੇ ਪੱਤਰਕਾਰ ਨੇ ਪਛਾਣ ਲਈ ਕਹਿਣ ਲੱਗਾ ” ਮਾਤਾ ਬੜਾ ਸੋਹਣਾ ਹੁੰਦਾ ਸੀ ਕੱਖ ਨਹੀ ਛੱਡਿਆ ਮਾਤਾ ਨੇ ਕਿਹਾ ਨਹੀ ਹੁਣ ਵੀ ਸੋਹਣਾ ਹੈ ਇਹ ਓਵੇ ਹੀ ਹੈ ਜਦੋਂ ਮੱਸਾ ਰੰਘੜ ਇੱਥੇ ਬੈਠ ਕੇ ਪਾਪ ਕਰਦਾ ਸੀ ਓੁਦੋਂ ਵੀ ਸਾਨੂੰ ਦਰਬਾਰ ਸਾਹਿਬ ਸੋਹਣਾ ਲੱਗਦਾ ਸੀ ਜੁੱਗਾਂ ਤੋਂ ਸੋਹਣਾ ਹੈ ਬੇਅਦਬੀ ਕਰਨ ਵਾਲੇ ਨਹੀ ਰਹੇ , ਇਹ ਥਿਰ ਸਦਾ ਰਹੇਗਾ ….
ਸਰਕਾਰ ਨੇ ਬੂਟਾ ਸਿੰਘ ਅਤੇ ਨਹਿੰਗ ਸਿੰਘ ਮੁਖੀ ਬਾਬਾ ਸੰਤਾ ਸਿੰਘ ਦੀ ਨਿਗਰਾਨੀ ਹੇਠ ਅਕਾਲ ਤਖਤ ਸਾਹਿਬ ਤੇ ਦਰਬਾਰ ਸਾਹਿਬ ਦੀ ਓੁਸਾਰੀ ਤੇ ਮੁਰੰਮਤ ਕਰਵਾਈ , ਦਰਬਾਰ ਸਾਹਿਬ ਦੇ ਬਾਹਰ ਦੁਕਾਨਾਂ ਵਿੱਚੋਂ ਸੰਤ ਜਰਨੈ਼ਲ ਸਿੰਘ ਭਾਈ ਅਮਰੀਕ ਸਿੰਘ ਤੇ ਜਰਨੈਲ ਸ਼ੁਬੇਗ ਸਿੰਘ ਦੀਆਂ ਤਸਵੀਰਾਂ ਹਜ਼ਾਰਾਂ ਦੀ ਗਿਣਤੀ ਵਿੱਚ ਵਿਕ ਰਹੀਆਂ ਸਨ ,
ਇਕ ਪੇਂਡੂ ਯਾਤਰੂ ਨਾਲ ਦੇ ਨੂੰ ਪੁੱਛਣ ਲੱਗਾ
‘ ਇੱਥੇ ਲੋਂਗੋਵਾਲ ਟੋਹੜਾ ਬਾਦਲ ਦੀਆਂ ਤਸਵੀਰਾਂ ਵੀ ਪਈਆਂ ਹਨ ਓੁਨਾਂ ਨੁੰ ਕੋਈ ਕਿਓੇੁ ਨਹੀ ਖਰੀਦਦਾ ? ਓੁੱਤਰ ਮਿਲਿਆ ”ਜਿਹੜੇ ਖੁਦ ਵਿਕ ਜਾਂਦੇ ਹਨ ਓੁਹਨਾਂ ਦੀ ਫੋਟੋ ਨਹੀਂ ਵਿਕਦੀ ”
ਲਿਖੁਤ : ਹਰਪਾਲ ਸਿੰਘ ਪੰਨੂ
ਧੰਨਵਾਦ ਸਹਿਤ ਕਿਤਾਬ ਸਵੇਰ ਤੋਂ ਸ਼ਾਮ ਤੱਕ .



Share On Whatsapp

Leave a comment


बैराड़ी महला ४ ॥ हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥

अर्थ: परमात्मा का भगत हर समय परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं छोड़ता ॥१॥ रहाउ ॥ (भगत अपनी निंदा सुन के भी अपना स्वभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को) समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है ॥१॥ (भगत जनता है कि) परमात्मा ने आप ही (अपने आप से) पांच तत्वों का जगत-बिखेरा हुआ है, आप ही इन पांच तत्वों में पांच विषय भरे हुए हैं। हे नानक जी! परमात्मा आप ही अपने सेवक को मिलाता है, और, आप ही (उस के अंदर से हरेक प्रकार की) खिचोतान ख़त्म करता है ॥२॥३॥



Share On Whatsapp

Leave a comment


ਅੰਗ : 719

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥



Share On Whatsapp

Leave a Comment
SIMRANJOT SINGH : Waheguru Ji🙏




  ‹ Prev Page Next Page ›