ਵਾਰ ਮਾਝ ਕੀ ਮਹਲਾ ੧
ਸੰਗੀਤ ਸ਼ਾਸਤਰੀਆਂ ਦੇ ਵਿਚਾਰ ਅਨੁਸਾਰ ਰਾਗ ‘ਮਾਝ’ ਪੰਜਾਬ ਦੇ ਮਾਝੇ ਇਲਾਕੇ ਦੀ ਲੋਕ-ਧੁਨ ਤੋਂ ਵਿਕਸਿਤ ਹੋਇਆ ਹੈ। ਗੁਰੂ ਸਾਹਿਬਾਨ ਦੇ ਸਮਕਾਲੀ ਸੰਗੀਤ ਗ੍ਰੰਥਾਂ ਵਿਚ ਮਾਝ ਰਾਗ ਦਾ ਉਲੇਖ ਬਿਲਕੁਲ ਨਹੀਂ ਮਿਲਦਾ। ਇਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਗੁਰੂ ਸਾਹਿਬਾਨ ਨੇ ਜਿੱਥੇ ਲੋਕ-ਕਾਵਿ-ਰੂਪਾਂ ਨੂੰ ਆਪਣੀ ਬਾਣੀ ਵਿਚ ਵਰਤਿਆ ਉਥੇ ਉਨ੍ਹਾਂ ਲੋਕ-ਧੁਨਾਂ ’ਤੇ ਆਧਾਰਿਤ ਰਾਗਾਂ ਨੂੰ ਵੀ ਅਪਣਾਇਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਲਿਖੀ ਇਸ ਵਾਰ ਵਿਚ ਕੁੱਲ 27 ਪਉੜੀਆਂ ਅਤੇ 63 ਸਲੋਕ ਹਨ। ਇਨ੍ਹਾਂ ਵਿੱਚੋਂ 46 ਸਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਹਨ ਅਤੇ 12 ਸਲੋਕ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਹਨ, 3 ਸਲੋਕ ਸ੍ਰੀ ਗੁਰੂ ਅਮਰਦਾਸ ਜੀ ਦੇ ਅਤੇ 2 ਸਲੋਕ ਸ੍ਰੀ ਗੁਰੂ ਰਾਮਦਾਸ ਜੀ ਦੇ ਹਨ। ਇਸ ਵਾਰ ਦੇ ਰਚਨਾ-ਕਾਲ ਅਤੇ ਰਚਨਾ-ਸਥਾਨ ਸੰਬੰਧੀ ਕੋਈ ਪੱਕਾ ਪ੍ਰਮਾਣ ਨਹੀਂ ਮਿਲਦਾ। ਉਂਝ ‘ਪੁਰਾਤਨ ਜਨਮਸਾਖੀ’ ਦੀ ਸਾਖੀ 43 ਵਿਚ ਇਸ ਰਚਨਾ ਨੂੰ ਦੱਖਣ ਦੀ ਉਦਾਸੀ ਸਮੇਂ ਰਚਣ ਦਾ ਜ਼ਿਕਰ ਮਿਲਦਾ ਹੈ। ਇਸ ਵਾਰ ਦੀਆਂ ਪਉੜੀਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਾਰਸ਼ਨਿਕ ਅਤੇ ਧਾਰਮਿਕ ਵਿਚਾਰਾਂ ਦਾ ਪ੍ਰਗਟਾਵਾ ਹੋਇਆ ਹੈ। ਇਸ ਵਾਰ ਦੀ ਹਰ ਇਕ ਪਉੜੀ ਅੱਠ-ਅੱਠ ਤੁਕਾਂ ਦੀ ਹੈ, ਪਰ ਇਨ੍ਹਾਂ ਵਿਚ ਮਾਤ੍ਰਾਂ ਸੰਬੰਧੀ ਇਕ-ਰੂਪਤਾ ਨਹੀਂ ਹੈ। ਸਲੋਕਾਂ ਦੀ ਪਉੜੀ ਅਨੁਸਾਰ ਵੰਡ ਇਕ-ਸਮਾਨ ਨਹੀਂ ਹੈ। ਦੋ ਤੋਂ ਅੱਠ ਤਕ ਸਲੋਕ ਦਰਜ ਮਿਲਦੇ ਹਨ। ਸਲੋਕਾਂ ਦੀਆਂ ਤੁਕਾਂ ਦੀ ਗਿਣਤੀ ਵੀ ਇੱਕੋ ਜਿਹੀ ਨਹੀਂ ਹੈ। 2 ਤੋਂ ਲੈ ਕੇ 24 ਤੁਕਾਂ ਦੇ ਸਲੋਕ ਦਰਜ ਹਨ। ਭਾਸ਼ਾ ਦੀ ਦ੍ਰਿਸ਼ਟੀ ਤੋਂ ਇਹ ਵਾਰ ਪੰਜਾਬੀ ਦੇ ਜ਼ਿਆਦਾ ਨੇੜੇ ਹੈ। ਅਰਬੀ ਅਤੇ ਫ਼ਾਰਸੀ ਭਾਸ਼ਾ ਦੀ ਵਰਤੋਂ ਵੀ ਕੀਤੀ ਗਈ ਹੈ।
2. ਆਸਾ ਕੀ ਵਾਰ ਮਹਲਾ ੧
‘ਆਸਾ’ ਪੰਜਾਬ ਦਾ ਪ੍ਰਸਿੱਧ ਅਤੇ ਲੋਕਪ੍ਰਿਯ ਰਾਗ ਹੈ। ਆਸਾ ਰਾਗ ਗੁਰਮਤਿ ਸੰਗੀਤ ਪੱਧਤੀ ਦਾ ਮਹੱਤਵਪੂਰਣ ਰਾਗ ਹੈ। ਸਿੱਖ ਧਰਮ ਵਿਚ ਇਸ ਦੇ ਗਾਇਨ ਦਾ ਸਮਾਂ ਅੰਮ੍ਰਿਤ ਵੇਲੇ (ਸਵੇਰੇ) ਅਤੇ ਸ਼ਾਮ ਹੈ। ਸਵੇਰ ਸਮੇਂ ਇਸ ਰਾਗ ਵਿਚ ‘ਆਸਾ ਕੀ ਵਾਰ’ ਨਾਮਕ ਵਿਸ਼ੇਸ਼ ਬਾਣੀ ਦੇ ਗਾਇਨ ਦੀ ਪ੍ਰਥਾ ਹੈ। ਸ਼ਾਮ ਨੂੰ ‘ਸੋ ਦਰੁ ਦੀ ਚੌਕੀ’ ਵਿਚ ‘ਸੋ ਦਰੁ’ ਦਾ ਸ਼ਬਦ ਇਸੇ ਰਾਗ ਵਿਚ ਗਾਇਆ ਜਾਂਦਾ ਹੈ। ਇਥੇ ਇਹ ਤੱਥ ਵਿਸ਼ੇਸ਼ ਤੌਰ ’ਤੇ ਵਰਣਨਯੋਗ ਹੈ ਕਿ ਭਾਰਤੀ ਸੰਗੀਤ ਦੀਆਂ ਦੋਵਾਂ ਪੱਧਤੀਆਂ ਵਿਚ ਕੋਈ ਵੀ ਰਾਗ ਸਵੇਰੇ ਅਤੇ ਸ਼ਾਮ ਸਮੇਂ ਨਹੀਂ ਗਾਇਆ ਜਾਂਦਾ (ਮੌਸਮੀ ਰਾਗਾਂ ਨਾਲ ਸੰਬੰਧਿਤ ਮੌਸਮ ਤੋਂ ਬਿਨਾਂ) ਪਰ ਇਸ ਰਾਗ ਦਾ ਗਾਇਨ ਕੇਵਲ ਗੁਰਮਤਿ ਸੰਗੀਤ ਪੱਧਤੀ ਵਿਚ ਹੀ ਦੋਵੇਂ ਸਮੇਂ ਕੀਤਾ ਜਾਂਦਾ ਹੈ।
ਇਸ ਦਾ ਪੰਜਾਬ ਦੀ ਲੋਕ ਧੁਨ ‘ਟੁੰਡੇ ਅਸਰਾਜ ਦੀ ਧੁਨੀ’ ਨਾਲ ਨਿਕਟ ਸੰਬੰਧ ਮੰਨਿਆ ਜਾਂਦਾ ਹੈ। ਗੁਰੂ ਸਾਹਿਬਾਨ ਨੇ ਇਸ ਨੂੰ ਮੁੱਖ ਰਾਗ ਵਜੋਂ ਅੰਕਿਤ ਕੀਤਾ ਹੈ। ‘ਆਸਾ ਕੀ ਵਾਰ’ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਸਮੇਂ ਦੇ ਰਾਜਸੀ, ਧਾਰਮਿਕ ਹਾਲਤਾਂ ਸੰਬੰਧੀ ਆਪਣਾ ਅਨੁਭਵ ਪ੍ਰਗਟ ਕੀਤਾ ਹੈ। ਇਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਉਚਾਰਨ ਕੀਤੀਆਂ ਲੰਬੀਆਂ ਬਾਣੀਆਂ ਵਿੱਚੋਂ ਇਕ ਹੈ। ਇਸ ਵਾਰ ਦੀਆਂ 24 ਪਉੜੀਆਂ ਹਨ। ਇਨ੍ਹਾਂ ਪਉੜੀਆਂ ਨੂੰ ਸਮਝਣ ਲਈ ਨਾਲ 59 ਸਲੋਕ ਦਰਜ ਕੀਤੇ ਗਏ ਹਨ। ਇਨ੍ਹਾਂ ਸਲੋਕਾਂ ਵਿੱਚੋਂ 44 ਸਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਹਨ ਅਤੇ 15 ਸਲੋਕ ਸ੍ਰੀ ਗੁਰੂ ਅੰਗਦ ਸਾਹਿਬ ਜੀ ਦੇ ਹਨ। ਇਸ ਵਾਰ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੱਸਿਆ ਹੈ ਕਿ ਮਨੁੱਖ ਦੇ ਅੰਦਰ ਪੰਜ ਵਿਕਾਰਾਂ (ਕਾਮ, ਕ੍ਰੋਧ, ਲੋਭ, ਮੋਹ, ਹੰਕਾਰ) ਦੀ ਹਮੇਸ਼ਾ ਲੜਾਈ ਹੁੰਦੀ ਰਹਿੰਦੀ ਹੈ। ਇਸ ਵਾਰ ਵਿਚ ਦਿੱਤੇ ਸਲੋਕਾਂ ਰਾਹੀਂ ਗੁਰੂ ਜੀ ਮਨੁੱਖ ਨੂੰ ਚੰਗਾ ਮਨੁੱਖ ਬਣਨ ਦੀ ਪ੍ਰੇਰਨਾ ਦਿੰਦੇ ਹਨ। ਇਨ੍ਹਾਂ ਸਲੋਕਾਂ ਵਿਚ ਕੁਦਰਤ ਅਤੇ ਸ੍ਰਿਸ਼ਟੀ ਦਾ ਵਿਵਰਣ ਪੇਸ਼ ਕਰ ਕੇ ਮਨੁੱਖ ਦੀ ਆਤਮਿਕ ਬੁੱਧੀ ਉੁੱਤੇ ਬਲ ਦਿੱਤਾ ਗਿਆ ਹੈ। ਪਾਖੰਡਵਾਦ ਉੁੱਪਰ ਭਾਰੀ ਚੋਟ ਕੀਤੀ ਗਈ ਹੈ। ‘ਆਸਾ ਕੀ ਵਾਰ’ ਅਨੁਸਾਰ ਸਮਾਜ ਅਜਿਹਾ ਹੋਣਾ ਚਾਹੀਦਾ ਹੈ ਜਿਸ ਵਿਚ ਸਾਰੇ ਲੋਕ ਹਰ ਪ੍ਰਕਾਰ ਦਾ ਕੰਮ-ਕਾਰ ਕਰ ਸਕਦੇ ਹੋਣ। ਕੰਮਾਂ ਦੀ ਵੰਡ ਜਨਮ ’ਤੇ ਆਧਾਰਿਤ ਨਾ ਹੋਵੇ ਤਾਂ ਕਿ ਜਾਤ-ਪਾਤ ਦੀ ਤੰਗਦਿਲੀ ਤੋਂ ਉੁੱਪਰ ਉੁੱਠਿਆ ਜਾ ਸਕੇ। ਜਤ-ਸਤ ਨੂੰ ਧਾਰਨ ਕਰਨ ਵਾਲਾ ਸਮਾਜ ਹੋਵੇ ਜਿਸ ਵਿਚ ਇਸਤਰੀ ਨੂੰ ਪੂਰਾ ਸਨਮਾਨ ਪ੍ਰਾਪਤ ਹੋਵੇ। ‘ਆਸਾ ਕੀ ਵਾਰ’ ਮਨੁੱਖ ਨੂੰ ਸਚਿਆਰਾ ਜੀਵਨ ਜੀਣ ਦੀ ਜਾਚ ਦੱਸਦੀ ਹੈ ਅਤੇ ਵਹਿਮਾਂ-ਭਰਮਾਂ ਦਾ ਖੰਡਨ ਕਰ ਕੇ ਮਨੁੱਖ ਨੂੰ ਇਨ੍ਹਾਂ ਤੋਂ ਆਜ਼ਾਦ ਹੋ ਚੱਲਣ ਦਾ ਸਹੀ ਰਾਹ ਦੱਸਦੀ ਹੈ।
(ਚਲਦਾ)



Share On Whatsapp

Leave a comment




ਵਾਰ’ ਪੰਜਾਬੀ ਲੋਕ ਸਾਹਿੱਤ ਦੇ ਕਾਵਿ-ਰੂਪ ਦਾ ਅਨਿੱਖੜਵਾਂ ਅੰਗ ਹੈ। ਇਹ ਪੰਜਾਬੀਆਂ ਦਾ ਮਨਭਾਉਂਦਾ ਸਾਹਿੱਤ ਹੈ। ਸੈਨਿਕਾਂ, ਯੋਧਿਆਂ ਵਿਚ ਬੀਰ ਰਸ ਪੈਦਾ ਕਰਨ ਲਈ ਇਸ ਸਾਹਿੱਤ ਦਾ ਬਹੁਤ ਹੱਥ ਹੁੰਦਾ ਹੈ। ਭੱਟਾਂ ਅਤੇ ਕਵੀਆਂ ਦੁਆਰਾ ਰਚਿਤ ਵਾਰਾਂ ਨੂੰ ਢਾਡੀ ਬੜੇ ਹੀ ਜੋਸ਼ੀਲੇ ਢੰਗ ਨਾਲ ਗਾਉਂਦੇ ਹਨ ਜਿਸ ਦੇ ਸੁਣਨ ਨਾਲ ਮਨੁੱਖ ਜੋਸ਼ ਨਾਲ ਭਰ ਜਾਂਦਾ ਹੈ। ਉਹ ਨਿਡਰ ਹੋ ਕੇ ਸ਼ੇਰ ਵਾਂਗ ਰਣ-ਤੱਤੇ ਵਿਚ ਜਾ ਗੱਜਦਾ ਹੈ। ਪਰੰਪਰਾ ਅਨੁਸਾਰ ਵਾਰਾਂ ਪਉੜੀਆਂ ਵਿਚ ਲਿਖੀਆਂ ਜਾਂਦੀਆਂ ਸਨ। ਪਉੜੀ ਦੇ ਦੋ ਰੂਪ ਵਰਤੇ ਜਾਂਦੇ ਹਨ- ਨਿਸ਼ਾਨੀ ਛੰਦ ਵਾਲਾ ਅਤੇ ਸਿਰਖੰਡੀ ਛੰਦ ਵਾਲਾ। ਇਸ ਦੀ ਭਾਸ਼ਾ ਜਨ-ਪੱਧਰ ਦੀ ਹੁੰਦੀ ਹੈ ਅਤੇ ਯੁੱਧ ਦਾ ਵਾਤਾਵਰਨ ਸਿਰਜਣ ਲਈ ਤਲਖ ਤੇ ਕਠੋਰ ਧੁਨੀਆਂ ਵਾਲੇ ਵਰਣਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਇਸ ਕਾਵਿ-ਰੂਪ ਦਾ ਅਰੰਭ ਕਦੋਂ ਹੋਇਆ ਇਸ ਬਾਰੇ ਕੁਝ ਵੀ ਕਹਿਣਾ ਮੁਸ਼ਕਿਲ ਹੈ। ਇਸ ਦੇ ਪੁਰਾਤਨ ਹੋਣ ਦਾ ਪ੍ਰਮਾਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਮਿਲ ਜਾਂਦਾ ਹੈ।
ਸੂਰਬੀਰ ਯੋਧਿਆਂ ਦੇ ਜੰਗ-ਏ-ਮੈਦਾਨ ਵਿਚ ਕੀਤੇ ਵੀਰਤਾ-ਭਰਪੂਰ ਕਿਸੇ ਇਕ ਕਾਰਨਾਮੇ ਨੂੰ ਦਿਲਖਿਚਵੀਂ ਕਵਿਤਾ ਰਾਹੀਂ ਪੇਸ਼ ਕੀਤਾ ਜਾਂਦਾ ਆ ਰਿਹਾ ਹੈ। ਵਾਰ ਵਿਚ ਕਿਸੇ ਯੋਧੇ ਦੇ ਸਾਰੇ ਜੀਵਨ ਨੂੰ ਬਿਆਨ ਨਹੀਂ ਕੀਤਾ ਜਾਂਦਾ ਸਗੋਂ ਕਿਸੇ ਇਕ ਘਟਨਾ ਨੂੰ ਹੀ ਬਿਆਨ ਕੀਤਾ ਜਾਂਦਾ ਹੈ। ਵਾਰ ਦਾ ਵਿਸ਼ੇਸ਼ ਗੁਣ ਇਹ ਹੁੰਦਾ ਹੈ ਕਿ ਇਸ ਵਿਚ ਦੋ ਵਿਰੋਧੀ ਸ਼ਕਤੀਆਂ ਦੀ ਟੱਕਰ ਹੁੰਦੀ ਹੈ। ਲੋਕ-ਵਾਰਾਂ ਵਿਚ ਜਿੱਥੇ ਇਹ ਟੱਕਰ ਬਾਹਰਮੁਖੀ ਹੁੰਦੀ ਹੈ ਅਰਥਾਤ ਦੋ ਯੋਧਿਆਂ ਵਿਚ ਹੁੰਦੀ ਹੈ ਉਥੇ ਇਹ ਟੱਕਰ ਅਧਿਆਤਮਿਕ ਵਾਰਾਂ ਵਿਚ ਅੰਤਰਮੁਖੀ ਅਰਥਾਤ ਮਨੁੱਖ ਅੰਦਰ ਚੱਲ ਰਹੀਆਂ ਬੁਰਾਈਆਂ ਨੂੰ ਫਤਿਹ ਕਰਨ ਲਈ ਦਰਸਾਈ ਗਈ ਹੈ। ਇਨ੍ਹਾਂ ਅਧਿਆਤਮਿਕ ਵਾਰਾਂ ਵਿਚ ਮਨੁੱਖ ਨੂੰ ਸਮਾਜਿਕ, ਰਾਜਨੀਤਿਕ ਅਤੇ ਸਭਿਆਚਾਰਕ ਪ੍ਰਕਰਣ ਵਿਚ ਸਹੀ ਸੇਧ ਪ੍ਰਦਾਨ ਕਰ ਕੇ ਉਸ ਦੇ ਇਖਲਾਕੀ ਜੀਵਨ ਨੂੰ ਉੱਚਾ ਚੁੱਕਿਆ ਗਿਆ ਹੈ।
ਸਿੱਖ ਸਾਹਿੱਤ ਵਿਚ ਇਹ ਕਾਵਿ-ਰੂਪ ਬਹੁਤ ਪ੍ਰਚਲਿਤ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 22 ਵਾਰਾਂ ਦਰਜ ਹਨ। ਗੁਰਮਤਿ ਵਿਚ ਵਾਰਾਂ ਦਾ ਮੁੱਢ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬੰਨ੍ਹਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਰਚਿਤ 3 ਵਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਭਾਰਤ ਦੀ ਜਨਤਾ ਹਾਕਮਾਂ ਦੇ ਜ਼ੁਲਮ ਸਹਿ-ਸਹਿ ਕੇ ਬੁਜ਼ਦਿਲ ਤੇ ਨਿਰਬਲ ਹੋ ਚੁੱਕੀ ਸੀ। ਕਾਬਲ ਤੋਂ ਛੋਟੇ-ਛੋਟੇ ਜਥਿਆਂ ਦੇ ਰੂਪ ਵਿਚ ਹਮਲਾਵਰ ਆ ਕੇ ਹਿੰਦੋਸਤਾਨ ਵਿਚ ਲੁੱਟ-ਮਾਰ ਕਰ ਰਹੇ ਸਨ। ਉਨ੍ਹਾਂ ਨੂੰ ਰੋਕਣ ਦੀ ਕਿਸੇ ਵਿਚ ਕੋਈ ਹਿੰਮਤ ਨਹੀਂ ਸੀ। ਖੱਤਰੀ ਜਿਨ੍ਹਾਂ ਦਾ ਧਰਮ ਦੇਸ਼ ਦੀ ਰੱਖਿਆ ਕਰਨਾ ਸੀ, ਉਨ੍ਹਾਂ ਨੇ ਆਪਣਾ ਧਰਮ ਛੱਡ ਕੇ ਮਲੇਛਾਂ ਵਾਂਗ ਰਵੱਈਆ ਬਣਾ ਲਿਆ ਸੀ:
ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ॥ (ਪੰਨਾ 663)
ਸ੍ਰੀ ਗੁਰੂ ਨਾਨਕ ਦੇਵ ਜੀ ਇਸ ਗੱਲ ਤੋਂ ਭਲੀ-ਭਾਂਤ ਜਾਣੂ ਸਨ ਕਿ ਹਿੰਦੋਸਤਾਨੀਆਂ ਨੂੰ ਬਹਾਦਰ ਬਣਾ ਕੇ ਜ਼ੁਲਮ ਦਾ ਟਾਕਰਾ ਕਰਨਾ ਪਵੇਗਾ। ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖਾਂ ਨੂੰ ਉਪਦੇਸ਼ ਦਿੱਤਾ:
ਜਉ ਤਉ ਪ੍ਰੇਮ ਖੇਲਣ ਕਾ ਚਾਉ॥
ਸਿਰੁ ਧਰਿ ਤਲੀ ਗਲੀ ਮੇਰੀ ਆਉ॥
ਇਤੁ ਮਾਰਗਿ ਪੈਰੁ ਧਰੀਜੈ॥
ਸਿਰੁ ਦੀਜੈ ਕਾਣਿ ਨ ਕੀਜੈ॥ (ਪੰਨਾ 1412)
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖਾਂ ਵਿਚ ਬੀਰ ਰਸ ਪੈਦਾ ਕਰਨ ਲਈ ਸਮੇਂ ਦੇ ਅਨੁਕੂਲ 3 ਵਾਰਾਂ ਦੀ ਗੁਰਬਾਣੀ ਵਿਚ ਰਚਨਾ ਕੀਤੀ। ਸ੍ਰੀ ਗੁਰੂ ਅਮਰਦਾਸ ਜੀ ਨੇ 4 ਵਾਰਾਂ, ਸ੍ਰੀ ਗੁਰੂ ਰਾਮਦਾਸ ਜੀ ਨੇ 8 ਵਾਰਾਂ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ 6 ਵਾਰਾਂ ਅਤੇ ਇਕ ਵਾਰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਰਲ ਕੇ ਲਿਖੀ। ਇਨ੍ਹਾਂ ਵਾਰਾਂ ਵਿੱਚੋਂ ‘ਬਸੰਤ ਕੀ ਵਾਰ ਮਹਲ 5’ ਅਤੇ ‘ਸਤੇ ਬਲਵੰਡ ਕੀ ਵਾਰ’ ਨੂੰ ਛੱਡ ਕੇ ਬਾਕੀ ਸਾਰੀਆਂ ਵਾਰਾਂ ਵਿਚ ਪਉੜੀਆਂ ਦੇ ਨਾਲ ਸਲੋਕ ਭੀ ਹਨ ਜਿਹੜੇ ਪਉੜੀ ਦੇ ਭਾਵ-ਅਰਥ ਨਾਲ ਮਿਲਦੇ-ਜੁਲਦੇ ਹਨ। ਇਨ੍ਹਾਂ ਵਾਰਾਂ ਦੇ ਸਿਰਲੇਖ ਗੁਰੂ ਸਾਹਿਬ ਨੇ ਰਾਗਾਂ ਦੇ ਨਾਂ ’ਤੇ ਦਿੱਤੇ ਹਨ ਜਿਸ ਤੋਂ ਭਾਵ ਹੈ ਕਿ ਇਸ ਵਾਰ ਨੂੰ ਇਸ ਰਾਗ ਵਿਚ ਗਾਉਣਾ ਹੈ।
( ਚਲਦਾ )



Share On Whatsapp

Leave a comment


25 ਮਈ 1886 ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਭ ਤੋਂ ਛੋਟੇ ਪੁਤਰ ਮਹਾਰਾਜਾ ਦਲੀਪ ਸਿੰਘ ਨੇ ਅਦਲ ਚ ਪੰਜ ਪਿਆਰਿਆਂ ਤੋ ਅੰਮ੍ਰਿਤ ਛਕ ਕੇ ਮੁੜ ਗੁਰਸਿੱਖੀ ਨੂੰ ਧਾਰਨ ਕੀਤਾ।
1849 ਵਿਚ ਜਦੋ ਅੰਗਰੇਜ ਨੇ ਧੋਖੇ ਨਾਲ ਪੰਜਾਬ ਤੇ ਕਬਜਾ ਕੀਤਾ ਤੇ ਨਾਲ ਹੀ ਡੂੰਘੀ ਸਾਜਿਸ਼ ਤਹਿਤ ਮਹਾਰਾਜਾ ਦਲੀਪ ਸਿੰਘ ਨੂੰ ਆਪਣੇ ਕਬਜ਼ੇ ਵਿੱਚ ਰੱਖ ਸਦਾ ਲਈ ਪੰਜਾਬ ਤੋ ਬਾਹਰ ਲੈ ਗਏ , ਤੇ ਬਾਲਪਣ ਚ ਉਸ ਨੂੰ 4 ਸਾਲ ਵਰਗਲਾ ਕੇ 1853 ਚ ਧੋਖੇ ਨਾਲ ਈਸਾਈ ਬਣਾ ਲਿਆ ਸੀ। ਫਿਰ ਕਈ ਸਾਲ ਬਾਦ 1861 ਚ ਆਪਣੀ ਮਾਂ ਮਹਾਰਾਣੀ ਜਿੰਦ ਕੌਰ ਨੂੰ ਮਿਲਿਆ। ਕੈਦੀ ਚ ਪਈ ਮਾਂ , ਦੁਖਾਂ ਦੀ ਮਾਰੀ ਰੋ ਰੋ ਕੇ ਅੰਨੀ ਹੋ ਚੁਕੀ ਸੀ। ਇਸ ਲਈ ਪੁੱਤ ਦੀ ਸ਼ਕਲ ਤੇ ਨ ਦੇਖ ਸਕੀ। ਪਰ ਜਦੋਂ ਮਾਂ ਨੇ ਲਾਡ ਨਾਲ ਸਿਰ ਤੇ ਹੱਥ ਫੇਰਿਆ ਤਾਂ ਕੁਰਲਾ ਉੱਠੀ , ਕਹਿੰਦੇ , “ਹੇ ਤਕਦੀਰੇ ਤੂ ਮੇਰੇ ਸਿਰ ਦਾ ਸਾਈਂ , ਜਨਮ ਭੂਮੀ ਸੋਹਣਾ ਪੰਜਾਬ ਖੋਹਿਆ, ਰਾਜ ਭਾਗ ਖੋਹਿਆ , ਤੂ ਮੇਰੇ ਘਰੋ ਸਿੱਖੀ ਵੀ ਖੋਹ ਲਈ….. ਪੁੱਤ ਮੈਨੂੰ ਰਾਜ ਜਾਣ ਦਾ ਇੰਨਾ ਦੁਖ ਨਹੀਂ ਜਿਨ੍ਹਾਂ ਤੇਰੇ ਸਿੱਖੀ ਤੋਂ ਦੂਰ ਜਾਣ ਦਾ ਹੋਇਆ।
ਦਲੀਪ ਸਿੰਘ ਨੂੰ ਜਦੋ ਸਭ ਸੋਝੀ ਆਈ ਕੇ ਮੇਰੇ ਨਾਲ ਕੀ ਕੀ ਛਲ ਧੋਖੇ ਕੀਤਾ ਆ ਤਾਂ ਮਾਂ ਨਾਲ ਪ੍ਰਣ ਕੀਤਾ, ਮਾਂ ਮੈ ਏ ਵਾਅਦਾ ਤੇ ਨਹੀਂ ਕਰਦਾ ਕਿ ਤੇਰੀ ਉਝੜੀ ਦੁਨੀਆਂ ਵਸਾ ਸਕਾਂਗਾ ਜਾਂ ਖਾਲਸਾ ਰਾਜ ਵਾਪਸ ਲਿਆਵਾਂਗਾ ਪਰ ਤੇਰੇ ਘਰ ਚ ਸਿੱਖੀ ਜਰੂਰ ਵਾਪਸ ਆਵੇਗੀ। ਮਾਂ ਨਾਲ ਕੀਤਾ ਪ੍ਰਣ , 25 -5-1886 ਖੰਡੇ ਦੀ ਪਾਹੁਲ ਛਕ ਕੇ ਮਹਾਰਾਜਾ ਦਲੀਪ ਸਿੰਘ ਨੇ ਪੂਰਾ ਕੀਤਾ ਤੇ 23 ਸਾਲ ਬਾਦ ਮੁੜ ਗੁਰੂ ਦੇ ਲੜ ਲੱਗਾ। ਅੰਗਰੇਜ ਸਰਕਾਰ ਏ ਖਬਰ ਸੁਣ ਡਰ ਗਈ ਤੇ ਉਸੇ ਵੇਲੇ ਮਹਾਰਾਜੇ ਨੂੰ ਅਦਲ ਤੋ ਪੈਰਿਸ ਬੁਲਾ ਲਿਆ।
ਮੇਜਰ ਸਿੰਘ
ਗੁਰੂ ਕਿਰਪਾ ਕਰੇ



Share On Whatsapp

Leave a comment


धनासरी महला ३ घरु २ चउपदे ੴ सतिगुर प्रसादि ॥ इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै समाइ ॥ पूरे गुर कै सहजि सुभाइ ॥ पूरे गुर की साची बाणी ॥ सुख मन अंतरि सहजि समाणी ॥२॥ एकु अचरजु जन देखहु भाई ॥ दुबिधा मारि हरि मंनि वसाई ॥ नामु अमोलकु न पाइआ जाइ ॥ गुर परसादि वसै मनि आइ ॥३॥ सभ महि वसै प्रभु एको सोइ ॥ गुरमती घटि परगटु होइ ॥ सहजे जिनि प्रभु जाणि पछाणिआ ॥ नानक नामु मिलै मनु मानिआ ॥४॥१॥

अर्थ: राग धनासरी, घर २ में गुरू अमरदास जी की चार-बंदों वाली बाणी। अकाल पुरख एक है और सतिगुरू की कृपा से मिलता है। हे भाई! यह नाम-खजाना कभी खत्म होने वाला नहीं, ना यह (खर्च करने से) खत्म होता है, ना यह गुम होता है। (इस धन की यह सिफ़त मुझे) पूरे गुरु ने दिखा दी है। (हे भाई!) मैं अपने गुरु से सदा सदके जाता हूँ, गुरु की कृपा के साथ परमात्मा (का नाम-धन आपने) मन में बसाता हूँ ॥१॥ (हे भाई! जिन मनुष्यों के मन में) पूरे गुरु ने परमात्मा के नाम का धन प्रकट कर दिया, वह मनुष्य परमात्मा के नाम में सुरति जोड़ के (आतमिक जीवन के) शाह बन गए। हे भाई! यह नाम-धन परमात्मा की कृपा के साथ मन में आ के बसता है ॥ रहाउ ॥ (हे भाई! गुरु शरण आ मनुष्य के) औगुण दूर कर के परमात्मा की सिफ़त-सालाह (उस के) हृदय में वसा देता है। (हे भाई!) पूरे गुरु की (उचारी हुई) सदा-थिर भगवान की सिफ़त-सालाह वाली बाणी (मनुष्य के) मन में आतमिक हुलारे पैदा करती है। (इस बाणी की बरकत के साथ) आतमिक अढ़ोलता हृदय में समाई हुई रहती है ॥२॥ हे भाई जनों! एक हैरान करन वाला तमाश़ा देखो। (गुरू मनुष्य के अंदरों) तेर-मेर मिटा के परमात्मा (का नाम उस के) मन में वसा देता है। हे भाई! परमात्मा का नाम अमुल्य है, (किसे भी दुनियावी कीमत से) नहीं मिल सकता। गुरू की कृपा से मन में आ वसता है ॥३॥ (हे भाई! जाहे) वह एक परमात्मा आप ही सब में वसता है, (पर) गुरू की मत पर चलिया ही (मनुष के) हिरदे में प्रगट होता है। आतमिक अडोलता में टिक के जिस मनुष्य ने प्रभू से गहरी सांझ पा कर (उस को अपने अंदर वसता) पछाण लिया है, नानक जी! उस को परमात्मा का नाम (सदा के लिए) प्रापत हो जाता है, उस का मन (परमात्मा की याद में) लगा रहता है ॥४॥१॥



Share On Whatsapp

Leave a comment




ਅੰਗ : 663

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥

ਅਰਥ: ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥ ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥ (ਹੇ ਭਾਈ! ਭਾਵੇਂ) ਉਹ ਇੱਕ ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਨਾਨਕ ਜੀ! ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ॥੪॥੧॥



Share On Whatsapp

View All 2 Comments
Harpinder Singh : Waheguru Ji🌹🙏🏻
SIMRANJOT SINGH : Waheguru Ji🙏

सोरठि महला ५ घरु १ असटपदीआ ੴ सतिगुर प्रसादि ॥ सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥ जा कै घरि सभु किछु है भाई नउ निधि भरे भंडार ॥ तिस की कीमति ना पवै भाई ऊचा अगम अपार ॥ जीअ जंत प्रतिपालदा भाई नित नित करदा सार ॥ सतिगुरु पूरा भेटीऐ भाई सबदि मिलावणहार ॥२॥

राग सोरठि, घर १ में गुरु अर्जनदेव जी की आठ बन्दों वाली बाणी। अकाल पुरख एक है और सतगुरु की कृपा द्वारा मिलता है। हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों का मालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयां नहीं किया जा सकता। हे भाई! उस करतार का सवरूप बताया नहीं जा सकता। उस को कैसे देखा जाये? हे भाई! गोबिंद के रूप गुरु की सिफत करनी चाहिये, क्योंकि गुरु से ही सरे जगत के मूल की सूझ पाई जा सकती है॥१॥ हे मेरे मन! (सदा) हरी परमात्मा का नाम जपना चाहिए। वह भगवन अपने सेवक को अपने नाम की दात देता है। वह सारे दुःख और पीड़ा का नास करने वाला है॥रहाउ॥ हे भाई! जिस प्रभू के घर में हरेक चीज मौजूद है, जिस के घर में जगत के सारे नौ ही खजाने विद्यमान हैं, जिसके घर में भंडारे भरे पड़े हैं, उसका मूल्य नहीं आंका जा सकता। वह सबसे ऊँचा है, वह अपहुँच है, वह बेअंत है। हे भाई! वह प्रभू सारे जीवों की पालना करता है, वह सदा ही (सब जीवों की) संभाल करता है। (उसका दर्शन करने के लिए) हे भाई! पूरे गुरू को मिलना चाहिए, (गुरू ही अपने) शबद में जोड़ के परमात्मा के साथ मिला सकने वाला है।२।



Share On Whatsapp

Leave a comment


ਅੰਗ : 639

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।



Share On Whatsapp

Leave a Comment
SIMRANJOT SINGH : Waheguru Ji🙏



ਅੱਜ ਦੇ ਦਿੱਨ 1606 ਈ: ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਜੀ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਕੋਟ ਕੋਟ ਪ੍ਨਾਮ।
ਸ਼ਾਤੀ ਦੇ ਪੁੰਜ, ਧੀਰਜ ਅਤੇ ਨਿਮਰਤਾ, ਉਪਕਾਰ ਦੀ ਮੂਰਤ,ਪੰਜਵੇਂ ਗੁਰੂ ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਗੁਜਰਿਆਂ ਅੱਜ 416 ਸਾਲ ਸੰਪੂਰਨ ਹੋ ਚੁੱਕੇ ਹਨ, ਪਰ ਸਿਖ ਪੰਥ ਵਿਚ ਗੁਰੂ ਜੀ ਦੀ ਸ਼ਹਾਦਤ ਤੋਂ ਪ੍ਰਰੇਣਾ ਦਾ ਜਜਬਾ ਅੱਜ ਵੀ ਉਸੇ ਤਰਾਂ ਬਰਕਰਾਰ ਹੈ।
ਗੁਰੂ ਅਰਜਨ ਦੇਵ ਜੀ ਚੌਥੇ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ, ਆਪ ਜੀ ਦਾ ਪ੍ਰਕਾਸ਼ 15 ਅਪ੍ਰੈਲ, 1563 ਈਸਵੀ, ਵਿਚ ਮਾਤਾ ਭਾਨੀ ਜੀ ਦੀ ਕੁਖੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗ੍ਰਹਿ ਗੋਇੰਦਵਾਲ ਵਿਖੇ ਹੋਇਆ।
ਗੁਰੂ ਅਰਜਨ ਸਾਹਿਬ ਦਾ ਬਚਪਨ, ਗੁਰੂ ਅਤੇ ਸੰਗਤਾਂ ਵਿਚ ਵਿਚਰਿਆ। ਜਿਸ ਸਦਕਾ ਸੇਵਾ, ਸਿਮਰਨ, ਸਿਆਣਪ, ਸਤਿਕਾਰ, ਨੇਮ ਅਤੇ ਪ੍ਰੇਮ, ਉਪਕਾਰਤਾ, ਨਿਮਰਤਾ, ਸ਼ਾਤ ਸੁਭਾਉ ਵਰਗੇ ਸ਼ੁਭ ਗੁਣ ਵਿਰਸੇ ਵਿਚ ਹੀ ਪ੍ਰਾਪਤ ਹੋਏ। ਗੁਰਬਾਣੀ ਦੀ ਡੂੰਘਾਈ ਨੂੰ ਅਤੇ ਕਾਵਿ ਸੈਲੀ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਗੁਰੂ ਅਮਰਦਾਸ ਪਾਤਿਸ਼ਾਹ ਨੇ ਕਿਹਾ ” ਦੋਹਿਤਾ ਬਾਣੀ ਕਾ ਬੋਹਿਥਾ ” ਉਥੇ ਭੱਟਾਂ ਨੇ ਬਾਣੀ ਵਿਚ ਉਪਮਾਂ ਲਿਖਦੇ ਕਿਹਾ
“ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ”
ਭਾਵ ਕਿ ਹੇ ਗੁਰੂ ਅਰਜਨ ਜੀ ਤੁਸੀਂ ਬਚਪਨ ਤੋਂ ਹੀ ਬ੍ਰਹਮ ਸਰੂਪ ਪਰਮਾਤਮਾਂ ਦੀ ਪਛਾਣ ਕਰ ਲਈ ਹੈ।ਪੰਜਵੇਂ ਪਾਤਸ਼ਾਹ ਜੀ ਨੇ ਜਿੱਥੇ ਲਾਹੌਰ ਦੇ ਵਿਚ ਪਏ ਕਾਲ ਸਮੇਂ ਲੋੜਵੰਦਾਂ ਦੀ ਬਿਨਾਂ ਵਿਤਕਰੇ ਸੇਵਾ ਕਰਕੇ ਆਪਾ ਪਰਕਾ ਦੀ ਭਾਵਨਾਂ ਨੂੰ ਦੂਰ ਕੀਤਾ, ਉਥੇ ਆਦਿ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾਂ ਕਰਕੇ ਊਚ ਨੀਚ ਦੀ ਭਾਵਨਾਂ ਅਤੇ ਧਰਮ ਨਿਰਪੱਖ ਦੇ ਦ੍ਰਿਸ਼ਟਾਂਤ ਨੂੰ ਸਾਕਾਰ ਕੀਤਾ, ਕਈ ਖੂਹਾਂ ਬਾਉਲੀਂਆਂ ਦਾ ਵੀ ਨਿਰਮਾਣ ਕਰਵਾਇਆ। ਸਿੱਖ ਧਰਮ ਵਿਚ ਗੁਰੂ ਜੀ ਨੇ ਸਿੱਖਾਂ ਨੂੰ ਨਿਰਡਰਤਾ,ਹੱਕ ਸੱਚ ਲਈ ਮਰਮਿਟਣ ਅਤੇ ਸਖੀ ਸਰਵਰ ਤੇ ਬੁੱਤ ਪੂਜਾ ਤੋਂ ਪੂਰਨ ਰੂਪ ਵਿਚ ਰੋਕਿਆ। ਧਰਮ ਦੇ ਪ੍ਰਚਾਰ ਲਈ ਦੂਰ ਦਰਾਡੇ ਪ੍ਰਚਾਰ ਸੈਂਟਰ ਖੋਲੇ ਗਏ। ਸਿੱਖੀ ਦਾ ਵੱਧਦਾ ਪ੍ਰਚਾਰ ਪ੍ਰਸਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਹੀ ਅਸਲ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਦੋ ਮੁੱਖ ਕਾਰਣ ਹਨ ,ਕਿਉਂਕਿ ਉਸ ਸਮੇਂ ਦਾ ਹਾਕਮ , ਜਹਾਂਗੀਰ ਕੱਟੜ ਮੁਸਲਮਾਨ ਬਾਦਸ਼ਾਹ ਸੀ, ਜਿਸ ਦੇ ਇਰਦ ਗਿਰਦ ਫਿਰਕੂ ਮੌਲਾਣਿਆਂ ਦਾ ਬੜਾ ਦਬਦਬਾ ਸੀ ਜੋ ਸਿੱਖ ਧਰਮ ਤੋਂ ਈਰਖਾ ਕਰਦੇ ਸਨ, ਅਤੇ ਗੁਰੂ ਸਾਹਿਬ ਨੂੰ ਰਸਤੇ ਤੋਂ ਪਰਾ ਹਟਾਉਣਾਂ ਚਾਹੁੰਦੇ ਸਨ। ਜਹਾਂਗੀਰ ਕਿਸੇ ਮੌਕੇ ਦੀ ਤਲਾਸ਼ ਵਿਚ ਸੀ, ਇਨੀ ਦਿਨੀ ਜਹਾਂਗੀਰ ਦੇ ਪੁੱਤਰ ਖ਼ੁਸ਼ਰੋ ਨੇ ਬਗਾਵਤ ਕੀਤੀ ਅਤੇ ਉਹ ਲਾਹੌਰ ਵੱਲ ਨੂੰ ਆਪਣੀਆਂ ਫੌਜਾਂ ਲੈ ਕੇ ਰਵਾਨਾ ਹੋਇਆ, ਬਿਆਸ ਤੋਂ ਲੰਘਦਿਆਂ, ਸੰਭਵ ਹੈ ਕਿ ਉਹ ਗੁਰੂ ਅਰਜਨ ਦੇਵ ਜੀ ਮਿਲਣ ਵਾਸਤੇ ਗੋਇੰਦਵਾਲ ਗਿਆ ਹੋਵੇ। ਪਿਛੋਂ ਜਦ ਜਹਾਂਗੀਰ ਨੇ ਖ਼ੁਸ਼ਰੋ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਸ ਨੇ ਉਸ ਹਰ ਸ਼ਖਸ਼, ਜਿਸ ਨੁੰ ਖ਼ੁਸ਼ਰੋ ਨਾਲ ਮਿਲ ਵਰਤੋਂ ਕੀਤੀ ਸੀ, ਨੂੰ ਗ੍ਰਿਫ਼ਤਾਰ ਕਰਨ ਦੇ ਹੁੱਕਮ ਜਾਰੀ ਕੀਤੇ।ਇਸੇ ਹੁੱਕਮ ਤਹਿਤ ਗੁਰੂ ਅਰਜਨ ਦੇਵ ਜੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਚੰਦੂ ਵਰਗੇ ਚੁਗਲਖੋਰਾ ਅਤੇ ਬ੍ਰਹਾਮਣਾਂ ਨੇ ਜੋ ਗੁਰੂ ਜੀ ਨਾਲ ਈਰਖਾ ਕਰਦੇ ਸਨ, ਝੂਠੇ ਇਲਜਾਮ ਲਗਾ ਕੇ ਮੁਕੱਦਮਾ ਚਲਵਾ ਦਿੱਤਾ। ਗੁਰੂ ਜੀ ਨੇ ਹਰਿਗੋਬਿੰਦ ਜੀ ਨੂੰ ਮੀਰੀ ਪੀਰੀ ਦੇ ਮਿਸ਼ਨ ਤਹਿਤ ਗੁਰਗੱਦੀ ਦੀ ਸੇਵਾ ਸੰਭਾਲ ਦਿੱਤੀ।
ਗੁਰੂ ਜੀ ਨੂੰ ਤਸੀਹੇ ਦੇ ਕੇ ਮਾਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਸਤਿਗੁਰੂ ਜੀ ਨੂੰ ਉਬਲਦੇ ਪਾਣੀ ਵਿਚ ਅਤੇ ਫਿਰ ਤੱਤੀ ਤਵੀ ਉੱਪਰ ਬੈਠਾ ਕੇ, ਸਿਰ ਵਿਚ ਗਰਮ ਰੇਤ ਪਾ ਕੇ ਤਸੀਹੇ ਦਿੱਤੇ ਜਾਂਦੇ ਰਹੇ, ਬਾਰ ਬਾਰ ਗੁਰੂ ਜੀ ਨੂੰ ਧਰਮ ਪਰਿਵਰਤਨ ਕਰਨ ਲਈ ਕਿਹਾ ਗਿਆ, ਪਰ ਗੁਰੂ ਜੀ ਨਾ ਮੰਨੇ ਅਤੇ ਇਨਸਾਨੀਅਤ ਦੇ ਲਈ ਕਸ਼ਟ ਸਹਿੰਦੇ ਰਹੇ।ਇਹ ਦੁੱਖ ਦੇਖ ਕੇ ਸਾਈਂ ਮੀਆਂ ਮੀਰ ਕੋਲੋਂ ਨ ਰਿਹਾ ਗਿਆ,ਗੁੱਸੇ ਵਿਚ ਆ ਕੇ ਕਹਿਣ ਲੱਗਾ, ਗੁਰੂ ਜੀ ਇਹਨਾਂ ਜ਼ਾਲਮਾਂ ਨੇ ਤੁਹਾਨੂੰ ਅੱਗ ਵਿਚ ਤਪਾ ਛੱਡਿਆ ਹੈ, ਤੁਹਾਡਾ ਸਰੀਰ ਦਾ ਚਮ ਝੁਲਸ ਰਿਹਾ ਹੈ , ਜੇਕਰ ਹੁਕਮ ਹੋਵੇ ਤਾਂ ਮੈਂ ਲਾਹੌਰ ਅਤੇ ਦਿੱਲੀ ਦਰਬਾਰ ਦੀ ਇੱਟ ਨਾਲ ਇੱਟ ਖੜਕਾ ਦਿਆਂ ? ਗੁਰੂ ਜੀ ਨੇ ਕਿਸੇ ਵੀ ਕਰਾਮਾਤ ਨੂੰ ਦਿਖਾਉਣ ਤੋਂ ਅਤੇ ਕਿਸੇ ਵੀ ਦਰਬਾਰ ਵਿਚ ਪਹੁੰਚ ਕਰਨ ਤੋਂ ਇਨਕਾਰ ਕਰ ਦਿੱਤਾ, ਸਾਈਂ ਜੀ ਨੂੰ ਗੁਰੂ ਜੀ ਦੇ ਦਿੱਤੇ ਜਵਾਬ ਨੂੰ ਕਿਸੇ ਕਵੀ ਨੇ ਖੂਬ ਕਲਮਬੱਧ ਕੀਤਾ ਹੈ-:
ਮੀਆਂ ਛੋਡੋ ਯਾਰੀ ਚਾਮ ਸੇ,
ਕਿਆ ਹੂਆ ਤਨ ਤਪ ਰਹਾ ਹੈ,
ਹਮ ਸਾਂਤ ਹੈ ਹਰੀ ਨਾਮ ਸੇ।
ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਇਹਨਾਂ ਦੀ ਮੌਤ ਵੀ ਕੌਮ ਦੀ ਜ਼ਿਦਗੀ ਬਣਦੀ ਹੈ,ਇੱਕ ਕਵੀ ਹੋਰ ਲਿਖਦਾ ਹੈ: ਸ਼ਹੀਦ ਕੀ ਜੋ ਮੌਤ ਹੈ,ਵੋ ਕੌਮ ਕੀ ਹਯਾਤ (ਜ਼ਿਦਗੀ) ਹੈ,ਵੋ ਹਯਾਤ ਤੋ ਹਯਾਤ ਹੈ, ਵੋ ਮੌਤ ਵੀ ਹਯਾਤ ਹੈ।
ਗੁਰੂ ਜੀ ਦਾ ਮਨ ਬੜਾ ਵਿਸ਼ਾਲ ਸੀ ਤੇ ਧੀਰਜ ਵਾਲਾ ਸੀ, ਸਰੀਰ ਭਾਵੇਂ ਤੁੰਬਾ ਤੁੰਬਾ ਹੋ ਚੁੱਕਾ ਸੀ, ਪਰ ਅਕਾਲ ਪੁਰਖ ਦੇ ਇਸ ਭਾਣੇ ਤੇ ਕੋਈ ਸ਼ਿਕਵਾ ਨਹੀਂ ਸੀ। ਸੰਸਾਰ ਨੂੰ ਸਿਖਿਆ ਦਿੰਦਿਆਂ ਉਹਨਾਂ ਸਮਝਾਇਆ ਕਿ ਦੁਖ ਤੇ ਸੁਖ, ਜੀਵਨ ਦੇ ਦੋ (ਕਪੜ ਰੂਪ) ਪਹਿਲੂ ਹਨ ,ਜਿਸ ਨੂੰ, ਮਨੁੱਖ ਨੂੰ ਪਾਉਣ ਲਈ ਹਮੇਂਸਾਂ ਤਿਆਰ ਰਹਿਣਾ ਚਾਹੀਦਾ ਹੈ, ਸਦੀਵੀ ਸੁੱਖ ਦੀ ਹੀ ਤਾਂਘ ਨਹੀਂ ਰੱਖਣੀ ਚਾਹੀਦੀ , ਪਰਮੇਸ਼ਰ ਦੀ ਰਜ਼ਾ ਤੇ ਕੋਈ ਸ਼ਿਕਵਾ ਨਹੀਂ ਕਰਣਾ ਚਾਹੀਦਾ :
ਨਾਨਕ ਬੋਲਣੁ ਝਖਣਾ,ਦੁਖ ਛਡਿ ਮੰਗੀਅਹਿ ਸੁਖ ॥
ਸੁਖੁ ਦੁਖੁ ਦੁਇ ਦਰਿ ਕਪੜੇ, ਪਹਿਰਹਿ ਜਾਇ ਮਨੁਖ ॥
ਇੰਝ ਲਗਦਾ ਸੀ ਕਿ ਤੱਤੀ ਤਵੀ ਤੇ ਬੈਠ ਕੇ ਵੀ ‘ਸ਼ਾਤੀ ਦੇ ਪੁੰਜ’ ਦੇ ਮੁਖੋਂ ਇਹ ਬੋਲ ਗੂੰਜ ਰਹੇ ਸਨ ;
ਤੇਰਾ ਕੀਆ ਮੀਠਾ ਲਾਗੈ, ਹਰਿ ਨਾਮੁ ਪਦਾਰਥੁ ਨਾਨਕ ਮਾਗੈ॥
ਅੰਤ ਕਈ ਦਿਨਾਂ ਦੇ ਕਠੋਰ ਤਸੀਹਿਆਂ ਤੋਂ ਬਾਅਦ, ਗੁਰੂ ਜੀ ਦੇ ਸਰੀਰ ਨਾਲ ਪੱਥਰ ਬੰਨ ਕੇ ਉਹਨ੍ਹਾਂ ਨੂੰ ਰਾਵੀ ਵਿਚ ਰੋੜ ਦਿੱਤਾ ਗਿਆ। ਅੱਜ ਦੇ ਦਿੱਨ 1607 ਈਸਵੀ ਨੂੰ ਗੁਰੂ ਅਰਜਨ ਦੇਵ ਜੀ ਜੋਤੀ ਜੋਤ ਸਮਾ ਗਏ।ਇਸ ਤਰਾਂ ਸਿਖ ਧਰਮ ਦਾ ਮਹਾਨ ਸੂਰਜ ਜੱਗ ਨੂੰ ਸ਼ਾਂਤੀ ,ਸਦਭਾਵਨਾ, ਨਿਰਮਲਤਾ, ਠੰਡਤਾ, ਪ੍ਰੇਮ, ਪਰਉਪਕਾਰਤਾ, ਸ਼ਹਾਦਤ ਦੇ ਸ਼ੁੱਭ ਗੁਣ ਸਿਖਾਂਉਦਾ ਸਰੀਰ ਕਰਕੇ ਭਾਵੇਂ ਅਸਤ ਹੋ ਗਿਆ, ਪਰ ਜੋਤ ਕਰਕੇ ਸਦਾ ਲਈ ਅਮਰ ਹੋ ਗਿਆ।
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ॥



Share On Whatsapp

Leave a comment


ਵਾਰ ਮੂਸੇ ਕੀ
ਪ੍ਰਚਲਿਤ ਰਵਾਇਤ ਅਨੁਸਾਰ ਮੂਸਾ ਬੜਾ ਸੂਰਬੀਰ ਅਤੇ ਅਣਖ ਵਾਲਾ ਜਾਗੀਰਦਾਰ ਸੀ। ਉਸ ਦੀ ਮੰਗੇਤਰ ਦਾ ਕਿਸੇ ਹੋਰ ਰਜਵਾੜੇ ਨਾਲ ਵਿਆਹ ਹੋ ਗਿਆ। ਮੂਸੇ ਤੋਂ ਇਹ ਸਭ ਕੁਝ ਸਹਿਆ ਨਾ ਗਿਆ। ਉਸ ਨੇ ਉਸ ਜਾਗੀਰਦਾਰ ਉੱਤੇ ਹਮਲਾ ਕਰ ਦਿੱਤਾ ਅਤੇ ਆਪਣੀ ਮੰਗੇਤਰ ਸਮੇਤ ਉਸ ਨੂੰ ਪਕੜ ਕੇ ਲੈ ਆਇਆ। ਜਦੋਂ ਮੰਗੇਤਰ ਨੂੰ ਉਸ ਨੇ ਸੰਬੋਧਨ ਕੀਤਾ ਕਿ ਤੇਰੇ ਮਨ ਦੀ ਇੱਛਾ ਕੀ ਹੈ? ਤੂੰ ਕਿਸ ਨਾਲ ਰਹਿਣਾ ਚਾਹੁੰਦੀ ਹੈਂ? ਤਾਂ ਉਸ ਨੇ ਉੱਤਰ ਦਿੱਤਾ ਕਿ ਜਿਸ ਨਾਲ ਮੇਰਾ ਵਿਆਹ ਹੋ ਚੁਕਿਆ ਹੈ ਮੈਂ ਉਸੇ ਦੀ ਪਤਨੀ ਵਜੋਂ ਰਹਾਂਗੀ। ਉਸ ਇਸਤਰੀ ਦੀ ਇੱਛਾ ਜਾਣ ਕੇ ਮੂਸਾ ਬੜਾ ਖੁਸ਼ ਹੋਇਆ ਅਤੇ ਦੋਹਾਂ ਨੂੰ ਬੜੇ ਮਾਣ-ਸਤਿਕਾਰ ਨਾਲ ਵਿਦਾ ਕੀਤਾ। ਮੂਸੇ ਦੀ ਉਦਾਰਤਾ ਅਤੇ ਬਹਾਦਰੀ ’ਤੇ ਕਿਸੇ ਢਾਡੀ ਨੇ ਦਿਲ ਨੂੰ ਕੀਲ ਲੈਣ ਵਾਲੀ ਵਾਰ ਲਿਖੀ ਜੋ ਬਹੁਤ ਹਰਮਨ ਪਿਆਰੀ ਹੋਈ। ਇਸ ਵਾਰ ਦੀ ਵੰਨਗੀ ਇਸ ਪ੍ਰਕਾਰ ਹੈ:
ਤ੍ਰੈ ਸੈ ਸਠ ਮਰਾਤਬਾ, ਇਕਿ ਘੁਰਿਐ ਡੱਗੇ।
ਚੜ੍ਹਿਆ ਮੂਸਾ ਪਾਤਸਾਹ, ਸਭ ਸੁਣਿਆ ਜੱਗੇ।
ਦੰਦ ਚਿੱਟੇ ਬਡ ਹਾਥੀਆਂ ਕਹੁ ਕਿਤ ਵਰੱਗੇ ।
ਰੁੱਤ ਪਛਾਤੀ ਬਗੁਲਿਆਂ, ਘਟ ਕਾਲੀ ਬੱਗੇ।
ਏਹੀ ਕੀਤੀ ਮੂਸਿਆ ਕਿਨ ਕਰੀ ਨ ਅੱਗੇ।
ਇਸ ਵਾਰ ਦੀ ਧੁਨੀ ’ਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੁਆਰਾ ਰਚਿਤ ‘ਕਾਨੜੇ ਕੀ ਵਾਰ’ ਨੂੰ ਗਾਉਣ ਦਾ ਸੰਕੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਕੀਤਾ ਹੈ ।
(ਚਲਦਾ )



Share On Whatsapp

Leave a comment


जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥



Share On Whatsapp

Leave a comment




ਅੰਗ : 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥



Share On Whatsapp

Leave a Comment
SIMRANJOT SINGH : Waheguru Ji🙏

सलोक मः ३ ॥ अपणा आपु न पछाणई हरि प्रभु जाता दूरि ॥ गुर की सेवा विसरी किउ मनु रहै हजूरि ॥ मनमुखि जनमु गवाइआ झूठै लालचि कूरि ॥ नानक बखसि मिलाइअनु सचै सबदि हदूरि ॥१॥

(हे भाई! अपने मन के पीछे चलने वाला मनुख) अपने आत्मिक जीवन को (कभी) परखता नहीं, वह परमात्मा को (कहीं) दूर बस्ता समझता है, उस को गुरु के बताये हुए काम (सदा) भूले रहता हैं, (इस लिए उस का) मन (परमात्मा की) हजूरी में (कभी) नहीं टिकता। हे नानक! अपने मन के पीछे चलने वाले मनुख ने झूठे लालच में (लग के) माया के मोह में (फस के ही अपना) जीवन गवा लिया होता है। जो मनुख सिफत-सलाह वाले गुरु-शब्द के द्वारा (परमात्मा की) हजूरी में टिके रहते हैं, उन को परमात्मा ने कृपा कर के (अपने चरणों में) मिला लिया होता है।१।



Share On Whatsapp

Leave a comment


ਅੰਗ : 854

ਸਲੋਕ ਮਹਲਾ ੩ ॥
ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਹਲਾ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰਨ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥

ਅਰਥ: ਸਲੋਕ ਮਹਲਾ ੩ ॥
(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ । ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ । ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ ।੧। ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ । ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ । ਹੇ ਨਾਨਕ! (ਆਖ ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ ।੨। (ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ, ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ । ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ, (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤਿਨਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ ।ਹੇ ਨਾਨਕ! (ਆਖ ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।੧੩।੧।ਸੁਧੁ।



Share On Whatsapp

Leave a Comment
SIMRANJOT SINGH : Waheguru Ji🙏



जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥

हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥



Share On Whatsapp

Leave a comment


ਅੰਗ : 702

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥



Share On Whatsapp

Leave a comment


ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਤੇ ਭਾਈ ਸਤੀ ਦਾਸ ਜੀ ਦੀ ਸ਼ਹੀਦੀ ਤੋਂ ਭਾਈ ਉਦੋ ਤੇ ਭਾਈ ਚੀਮਾ ਬੜੇ ਜੋਸ਼ ਵਿਚ ਆਏ।
ਉਨ੍ਹਾਂ ਨੇ ਗੁਰੂ ਜੀ ਅੱਗੇ ਬੇਨਤੀ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਬੇਵਸੀ ਦੀ ਮੌਤ ਨਹੀਂ ਮਰਨਾ ਚਾਹੁੰਦੇ।
ਆਪ ਸਾਨੂੰ ਆਗਿਆ ਦਿਉ ਤਾਂ ਜੋ ਅਸੀਂ ਜੇਲ੍ਹ ਵਿਚੋਂ ਨਿਕਲ ਜਾਈਏ ਤੇ ਬਾਹਰ ਜਾ ਕੇ ਸਿੱਖਾਂ ਵਿਚ ਜੋਸ਼ ਤੇ ਜਾਗ੍ਰਤ ਪੈਦਾ ਕਰੀਏ ਕਿ ਉਹ ਜਾਬਰ ਮੁਗ਼ਲ ਸਰਕਾਰ ਦੇ ਵਿਰੁੱਧ ਸੰਗਠਤ ਹੋਣ ਤੇ ਇਸ ਦਾ ਡਟ ਕੇ ਮੁਕਾਬਲਾ ਕਰਨ।
ਇਹ ਹਕੂਮਤ ਹੁਣ ਆਪਣੇ ਪਤਨ ਵਲ ਵੱਧ ਰਹੀ ਹੈ, ਇਸ ਨੂੰ ਕੇਵਲ ਧੱਕਾ ਦੇਣ ਦੀ ਲੋੜ ਹੈ।
ਗੁਰੂ ਜੀ ਨੇ ਜਾਣ ਲਿਆ ਕਿ ਇਨ੍ਹਾਂ ਸਿੱਖਾਂ ਵਿਚ ਬੀਰ ਰਸ ਦਾ ਸੰਚਾਰ ਹੋ ਆਇਆ ਹੈ ਅਤੇ ਇਹ ਜ਼ੁਲਮ ਤੇ ਬੇਇਨਸਾਫ਼ੀ ਦਾ ਟਾਕਰਾ ਕਰਨ ਤੇ ਤੱਤਪਰ ਹਨ, ਇਸ ਲਈ ਗੁਰੂ ਜੀ ਨੇ ਉਨ੍ਹਾਂ ਨੂੰ ਜੇਲ੍ਹ ਵਿਚੋਂ ਚਲੇ ਜਾਣ ਦੀ ਆਗਿਆ ਦੇ ਦਿੱਤੀ।
ਦੋਵੇਂ ਸੂਰਮੇ ਜੇਲ੍ਹ ਦੀ ਕੰਧ ਤੋੜ ਕੇ ਨਿਕਲ ਗਏ। ਇਸ ਨਾਲ ਅਧਿਕਾਰੀ ਡਰ ਗਏ ਕਿ ਕਿਧਰੇ ਗੁਰੂ ਜੀ ਵੀ ਨਾ ਇਸ ਤਰ੍ਹਾਂ ਜੇਲ੍ਹ ਵਿਚੋਂ ਨਿਕਲ ਜਾਣ। ਉਨ੍ਹਾਂ ਨੇ ਗੁਰੂ ਜੀ ਨੂੰ ਲੋਹੇ ਦੇ ਮਜ਼ਬੂਤ ਪਿੰਜਰੇ ਵਿਚ ਬੰਦ ਕਰ ਦਿੱਤਾ ਤੇ ਕਰੜਾ ਪਹਿਰਾ ਲਗਾ ਦਿਤਾ।
ਉਧਰ ਆਨੰਦਪੁਰ ਬੈਠੇ ਦਸਮ ਗੁਰੂ ਜੀ ਆਪਣੇ ਪਿਤਾ ਜੀ ਵਲੋਂ ਬੜੇ ਚਿੰਤਤ ਸਨ। ਉਨ੍ਹਾਂ ਨੇ ਇਕ ਚਤਰ ਤੇ ਚੁਸਤ ਸਿੱਖ ਨੂੰ ਦਿੱਲੀ ਭੇਜਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਖ਼ਬਰ ਸਾਰ ਲਿਆਵੇ।
ਸਿੱਖ ਕਿਸੇ ਨਾ ਕਿਸੇ ਤਰ੍ਹਾਂ ਗੁਰੂ ਜੀ ਨੂੰ ਜੇਲ੍ਹ ਵਿਚ ਮਿਲਣ ਵਿਚ ਸਫਲ ਹੋ ਗਿਆ।
ਗੁਰੂ ਜੀ ਨੇ ਉਸ ਦੇ ਰਾਹੀਂ ਸਾਹਿਬਜ਼ਾਦਾ ਜੀ ਵਲ ਸ਼ਬਦ ਦੇ ਰੂਪ ਵਿਚ ਪੱਤਰ ਭੇਜਿਆ ਜਿਸ ਵਿਚ ਆਪ ਨੇ ਅਕਾਲ ਪੁਰਖ ਦੀ ਟੇਕ ਤੇ ਰਹਿਣ ਦਾ ਨਿਸਚਾ ਪ੍ਰਗਟ ਕੀਤਾ।
ਇਸ ਦੇ ਉੱਤਰ ਵਿਚ ਸ੍ਰੀ ਗੁਰੂ ਗੋਬਿੰਦ ਰਾਇ ਜੀ ਨੇ ਪੱਤਰ ਭੇਜਿਆ, ਉਸ ਤੋਂ ਗੁਰੂ ਜੀ ਨੂੰ ਪੂਰਾ ਭਰੋਸਾ ਹੋ ਗਿਆ ਕਿ ਗੋਬਿੰਦ ਜੀ ਗੁਰ-ਗੱਦੀ ਦੀ ਜ਼ਿੰਮੇਵਾਰੀ ਨੂੰ ਸੰਭਾਲਣ ਦੇ ਪੂਰੀ ਤਰ੍ਹਾਂ ਸੁਯੋਗ ਹਨ।
ਆਪ ਨੇ ਪੱਤਰ ਦੁਆਰਾ ਗੋਬਿੰਦ ਰਾਇ ਜੀ ਨੂੰ ਆਪਣੀ ਜਗ੍ਹਾਂ ਗੁਰੂ ਨੀਯਤ ਕੀਤਾ ਅਤੇ ਲਿਖਿਆ:-
ਨਾਮੁ ਰਹਿਓ ਸਾਧੂ ਰਹਿਓ, ਰਹਿਓ ਗੁਰੁ ਗੋਬਿੰਦੁ ॥
ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰਮੰਤ ॥੫੬॥
👉ਪੋਸਟ ਨੂੰ ਪੜ੍ਹ ਕੇ ਸ਼ੇਅਰ ਜਰੂਰ ਕਰੋ ਜੀ ਜੋ ਵੱਧ ਤੋਂ ਵੱਧ ਵੀਰ ਭੈਣਾਂ ਆਪਣੇ ਇਤਿਹਾਸ ਨਾਲ ਜੁੜ ਸਕਣ .



Share On Whatsapp

Leave a Comment
Chandpreet Singh : ਵਾਹਿਗੁਰੂ ਜੀ🙏




  ‹ Prev Page Next Page ›