ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਬੇਅਦਬੀ ਤੋਂ ਬਚਾਉਣ ਲਈ ਅਪਣੇ ਕੋਲੋਂ ਵੱਡਾ ਧਨ ਖ਼ਰਚ ਕੇ ਪੂਰੇ ਸਨਮਾਨ ਸਾਹਿਤ ਅੰਤਿਮ ਸਸਕਾਰ ਕਰਨ ਵਾਲੇ ਗੁਰੂ ਕੇ ਪਿਆਰੇ ਸਿੱਖ ਸੇਠ ਟੋਡਰ ਮੱਲ ਦਾ ਸਿੱਖ ਸਮਾਜ ਰਹਿੰਦੀ ਦੁਨੀਆਂ ਤਕ ਰਿਣੀ ਰਹੇਗਾ।
ਦੁਨੀਆਂ ਦੀ ਇਸ ਮਹਿੰਗੀ ਜ਼ਮੀਨ ਦੀ ਖ਼੍ਰੀਦ ਕਰਨ ਲਈ ਵੱਡੇ ਹੌਸਲੇ ਤੇ ਧਨ ਦੀ ਲੋੜ ਸੀ ਤੇ ਵਕਤ ਦੀ ਇਸ ਵੱਡੀ ਤੇ ਇਤਿਹਾਸਕ ਲੋੜ ਨੂੰ ਪੂਰਾ ਕਰਨ ਅੱਗੇ ਆਏ ਦੀਵਾਨ ਟੋਡਰ ਮੱਲ ਜੀ ਜਿਨ੍ਹਾਂ ਨੇ ਉਸ ਸਮੇਂ ਲਗਭਗ 78000 ਸੋਨੇ ਦੀਆਂ ਮੋਹਰਾਂ ਨੂੰ ਖੜੀਆਂ ਕਰ ਕੇ ਗੁਰੂਘਰ ਪ੍ਰਤੀ ਅਪਣੇ ਫ਼ਰਜ਼ ਨੂੰ ਨਿਭਾਇਆ ਤੇ ਸਿੱਖ ਇਤਿਹਾਸ ਦੇ ਅਮਰ ਪਾਤਰ ਬਣ ਗਏ।
ਟੋਡਰਮੱਲ ਜੀ ਜ਼ਿਲ੍ਹਾ ਲਾਹੌਰ ਪਿੰਡ ਚੂਹਈਆਂ ਦੇ ਵਾਸੀ ਇਕ ਗ਼ਰੀਬ ਖੱਤਰੀ ਸ੍ਰੀ ਭਗਵਤੀ ਦਾਸ ਦੇ ਘਰ ਵਿਚ ਜਨਮਿਆ । ਕੁਝ ਇਤਿਹਾਸਕਾਰ ਇਹਨਾਂ ਦਾ ਜਨਮ ਅੱਜੋਕਾ ਲਹਾਰਪੁਰ, ਉੱਤਰ ਪ੍ਰਦੇਸ਼, ਭਾਰਤ ਵਿੱਚ ਦਸਦੇ ਹਨ ਤੇ ਕੁਝ ਕਾਕੜਾ ਦਾ ਪਿੰਡ ਤੇ ਬਲਾਕ ਭਵਾਨੀਗੜ੍ਹ ਜਿਲਾ ਸੰਗਰੂਰ, ਟੋਡਰਮੱਲ ਜੀ ਫ਼ਾਰਸੀ ਤੋਂ ਬਿਨਾਂ ਹਿੰਦੀ ਦਾ ਵੀ ਕਵੀ ਸੀ । ਇਸ ਦੀ ਇਕ ਰਚਨਾ ਇਸ ਤਰ੍ਹਾਂ ਹੈ :
ਤੀਰ ਬਿਨ ਜਿਵੇ ਕਮਾਨ ਗੁਰੂ ਬਿਨ ਜੈਸੇ ਗਯਾਨ
ਮਾਨ ਬਿਨ ਦਾਨ ਜੈਸੇ ਜਲ ਬਿਨ ਸਰ ਹੈ ,
ਕੰਠ ਬਿਨ ਗੀਤ ਜੈਸੇ ਹਿਤੁ ਬਿਨ ਪ੍ਰੀਤਿ
ਜੈਸੇ ਵੇਸ਼ਯਾ ਰਸਰੀਤਿ ਜੈਸੇ ਫਲ ਬਿਨ ਤਰ ਹੈ ,
ਤਾਰ ਬਿਨ ਯੰਤੂ ਜੈਸੇ ਸਯਾਨੇ ਬਿਨ ਮੰਤ੍ਰ ਜੈਸੇ
ਪਤਿ ਬਿਨ ਨਾਰਿ ਜੈਸੇ ਪੁਤ੍ਰ ਬਿਨ ਘਰ ਹੈ ,
“ ਟੋਡਰ ” ਸੁ ਕਵਿ ਤੈਸੇ ਮਨ ਮੇ ਵਿਚਾਰ ਦੇਖੋ
ਧਰਮ ਵਿਹੀਨ ਧਨ ਪਕੀ ਬਿਨ ਪਰ ਹੈ .
ਮਾਤਾ ਗੁਜਰ ਕੌਰ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀਆਂ ਦੇਹਾਂ ਦਾ ਅੰਤਿਮ ਸਸਕਾਰ ਕਰਨ ਲਈ ਦੀਵਾਨ ਟੋਡਰ ਮੱਲ ਨੇ ਜ਼ਮੀਨ ਦਾ ਇੱਕ ਟੁਕੜਾ ਚੌਧਰੀ ਅੱਤਾਂ ਨਾਂ ਦੇ ਇੱਕ ਜ਼ਿਮੀਂਦਾਰ ਪਾਸੋਂ ਭਾਰੀ ਕੀਮਤ ਅਦਾ ਕਰਕੇ ਖ਼ਰੀਦਿਆ ਸੀ। ਦੀਵਾਨ ਸਾਹਿਬ ਨੇ ਸਬੰਧਿਤ ਜ਼ਮੀਨ ਦੇ ਟੁਕੜੇ ’ਤੇ ਸੋਨੇ ਦੇ ਸਿੱਕੇ (ਅਸ਼ਰਫੀਆਂ) ਖੜ੍ਹੇ ਕਰ ਕੇ ਮੁੱਲ ਉਤਾਰਿਆ ਸੀ। ਸੇਠ ਟੋਡਰ ਮੱਲ ਨੇ ਹੀ ਇਨ੍ਹਾਂ ਤਿੰਨਾਂ ਸ਼ਹੀਦਾਂ ਦੀਆਂ ਦੇਹਾਂ ਨੂੰ ਅੰਤਿਮ ਸਸਕਾਰ ਕਰਨ ਦਾ ਪ੍ਰਬੰਧ ਕੀਤਾ ਸੀ। ਇਹੋ ਕਾਰਨ ਹੈ ਕਿ ਸਿੱਖ ਜਗਤ ਵਿੱਚ ਦੀਵਾਨ ਸਾਹਿਬ ਨੂੰ ਬੜੀ ਸ਼ਰਧਾ ਦੀ ਨਿਗਾਹ ਨਾਲ ਵੇਖਿਆ ਜਾਂਦਾ ਹੈ।
ਟੋਡਰ ਮੱਲ ਜੀ ਨੂੰ ਸ਼ਾਹਜਹਾਨੀ ਵੀ ਕਿਹਾ ਜਾਂਦਾ ਸੀ। ਬਾਦਸ਼ਾਹ ਨੇ ਇਸ ਨੂੰ ‘ਰਾਏ’ ਦਾ ਖ਼ਿਤਾਬ ਦਿੱਤਾ ਹੋਇਆ ਸੀ। ਇਸ ਕੋਲ ਪਹਿਲਾਂ 100 ਘੋੜਸਵਾਰ ਅਤੇ 200 ਪਿਆਦਾ ਫ਼ੌਜ ਰੱਖਣ ਦਾ ਹੱਕ ਸੀ, ਜੋ ਵਧਦਾ ਵਧਦਾ 1648 ਵਿੱਚ 2000 ਘੋੜਸਵਾਰ ਤੇ 4000 ਪਿਆਦਾ ਸਿਪਾਹੀਆਂ ਦਾ ਹੋ ਗਿਆ ਸੀ। 1650 ਵਿੱਚ ਇਸ ਟੋਡਰ ਮੱਲ ਦੇ ਨਿਜ਼ਾਮ ਹੇਠ ਸਰਹੰਦ ਹੀ ਨਹੀਂ ਬਲਕਿ ਦੀਪਾਲਪੁਰ, ਜਲੰਧਰ ਤੇ ਸੁਲਤਾਨਪੁਰ ਦੇ ਸੂਬੇ ਵੀ ਸਨ। ਇਨ੍ਹਾਂ ਦੀ ਆਮਦਨ ਵਿਚੋਂ 50 ਲੱਖ ਟਕੇ ਸਾਲਾਨਾ ਉਸ ਨੂੰ ਆਪਣੇ ਵਾਸਤੇ ਮਿਲਦੇ ਸਨ। ਉਹ ਜਿਸ ਮਹਲ ਵਿੱਚ ਰਹਿੰਦਾ ਸੀ ਉਸ ਦਾ ਨਾਂ ਜਹਾਜ਼ੀ ਹਵੇਲੀ ਸੀ ਕਿਉਂ ਕਿ ਉਸ ਦੀ ਸ਼ਕਲ ਸਮੁੰਦਰੀ ਜਹਾਜ਼ ਵਰਗੀ ਸੀ। ਦੀਵਾਨ ਟੋਡਰ ਮੱਲ ਸਰਹਿੰਦ ਦਾ ਧਨਾਢ ਮਹਾਜਨ ਸੀ। ਕਿਹਾ ਜਾਂਦਾ ਹੈ ਕਿ ਉਸਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਸ਼ਹਿਦੀ ਪਿੱਛੋਂ ਉਹਨਾਂ ਦੇ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਦੇ ਲਈ ਵੱਡੀ ਕੀਮਤ ਦੇ ਕੇ ਜ਼ਮੀਨ ਖ਼ਰੀਦੀ ਸੀ। ਦੀਵਾਨ ਟੋਡਰ ਮੱਲ ਆਗਰਾ ਤੋਂ ਲਾਹੌਰ ਤੱਕ ਜਾਣ ਲਈ ਲੰਮਾ ਸਫ਼ਰ ਤੈਅ ਕਰਨ ਵਾਲੇ ਯਾਤਰੀਆਂ ਦੀ ਪਿਆਸ ਬੁਝਾਉਣ ਲਈ ਰਾਜਾਤਾਲ ਵਿੱਚ ਬਣੇ ਤਲਾਬ ਦੇ ਪਾਣੀ ਦਾ ਪ੍ਰਬੰਧ ਕਰਨਾ ਬਹੁਤ ਵੱਡਾ ਪੁੰਨ ਸਮਝਦਾ ਸੀ। ਤਲਾਬ ਬਣਵਾਉਣ ਦੇ ਉਪਰਾਲੇ ਨਾਲ ਮਿਲੀ ਪ੍ਰਸਿੱਧੀ ਦੇ ਸਿੱਟੇ ਵਜੋਂ ਟੋਡਰ ਮੱਲ ਨੂੰ 1582 ਵਿੱਚ ‘ਦੀਵਾਨ’ ਦੀ ਉਪਾਧੀ ਪ੍ਰਾਪਤ ਹੋਈ। ਦੀਵਾਨ ਟੋਡਰ ਮੱਲ ਅਕਬਰ ਬਾਦਸ਼ਾਹ ਦੇ ਦਰਬਾਰ ਦਾ ਉੱਘਾ ਦਰਬਾਰੀ, ਧਾਰਮਿਕ ਤੇ ਦਿਆਲੂ ਸ਼ਖ਼ਸੀਅਤ ਸੀ। ਟੋਡਰ ਮੱਲ ਨੂੰ ਰਾਜ ਦਰਬਾਰ ਵਿੱਚ ਇੱਕ ਧਰਮੀ ਵਿਅਕਤੀ ਵਜੋਂ ਜਾਣਿਆ ਜਾਂਦਾ ਸੀ, ਜੋ ਖੇਤੀਬਾੜੀ ਸੁਧਾਰਾਂ ਵਿੱਚ ਮਾਹਿਰ ਸੀ।
ਭਾਈ ਟੋਡਰਮੱਲ ਜੀ, ਭਾਈ ਰਾਮਾਂ ਜੀ , ਭਾਈ ਤ੍ਲੋਕਾ ਜੀ , ਬਲੀਆਂ ਦਾ ਪਠਾਨ ਤੇ ਭਾਈ ਮੋਤੀ ਰਾਮ ਜੀ ਤੇ ਉਹਨਾਂ ਦਾ ਪਰਿਵਾਰ ਜੋ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸਰੀਰ ਦੇ ਅੰਤਿਮ ਸੰਸਕਾਰ ਵੇਲੇ ਮੌਜੂਦ ਸਨ।
ਕਈ ਵੀਰ ਕਹਿੰਦੇ ਹਨ ਜੇ ਸੇਠ ਟੋਡਰ ਮੱਲ ਜੀ ਕੋਲ ਆਪਣੀ ਜਮੀਨ ਸੀ ਫੇਰ ਏਨੀਆ ਮੋਹਰਾ ਦੇ ਕੇ ਕਿਉ ਸੰਸਕਾਰ ਕੀਤਾ ਸਾਹਿਬਜਾਦਿਆਂ ਤੇ ਮਾਤਾ ਜੀ ਦਾ , ਮੈ ਦਸ ਦੇਣਾ ਚਾਹੁੰਦਾ ਹਾ ਵਜੀਰ ਖਾਂਨ ਨੇ ਮਾਤਾ ਜੀ ਤੇ ਸਾਹਿਬਜਾਦਿਆਂ ਦਾ ਸਰੀਰ ਰੁਲਣ ਵਾਸਤੇ ਦਰੱਖ਼ਤ ਦੇ ਕੋਲ ਛੁਟਵਾ ਦਿੱਤਾ ਸੀ । ਤੇ ਹੁਕਮ ਕੀਤਾ ਸੀ ਕਿ ਕੋਈ ਇਹਨਾ ਦੇ ਸਰੀਰਾਂ ਨੂੰ ਹੱਥ ਨਾ ਲਾਵੇ ਪਰ ਸੇਠ ਟੋਡਰਮਲ ਦੇ ਕਹਿਣ ਉਤੇ ਲਾਲਚ ਵਸ ਹੋ ਕੇ ਸੰਸਕਾਰ ਕਰਨ ਦੀ ਅਜਾਜਤ ਦਿੱਤੀ ਸੀ ।
ਜੋਰਾਵਰ ਸਿੰਘ ਤਰਸਿੱਕਾ।



Share On Whatsapp

Leave a comment




ਜਿਸ ਸਮੇਂ ਸ਼੍ਰੀ ਗੁਰੂ ਅਰਜਨ ਦੇਵ ਜੀ ਬਾਰਠ ਸਾਹਿਬ ਵਿਖੇ ਆਏ ਉਸ ਸਮੇਂ ਬਾਬਾ ਸ਼੍ਰੀ ਚੰਦ ਜੀ ਸਮਾਧੀ ਵਿਚ ਲੀਨ ਸਨ। ਗੁਰੂ ਸਾਹਿਬ ਜੀ ਦੇ ਬਾਬਾ ਸ਼੍ਰੀ ਚੰਦ ਜੀ ਨਾਲ ਬਚਨ ਬਿਲਾਸ ਨਾ ਹੋਏ ਅਤੇ ਇਸ ਅਸਥਾਨ ਤੇ ਰਾਤ ਸਮੇਂ ਵਿਸ਼ਰਾਮ ਕੀਤਾ। ਇਸ ਅਸਥਾਨ ਤੋਂ ਹੀ ਗੁਰੂ ਜੀ ਹਰ ਰੋਜ਼ ਅੰਮ੍ਰਿਤ ਵੇਲੇ ਗੁ: ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵਿਖੇ ਥੰਮ ਸਾਹਿਬ ਵਾਲੀ ਜਗ੍ਹਾ ਤੇ ਜਾ ਕੇ ਬਾਬਾ ਸ਼੍ਰੀ ਚੰਦ ਜੀ ਦੀ ਸਮਾਧੀ ਖੁਲਣ ਦੀ ਉਡੀਕ ਵਿਚ ਨਿਮਰਤਾ ਸਹਿਤ ਖਲੋਤੇ ਰਹਿੰਦੇ ਸਨ। ਇਸ ਤਰਾਂ ਇਹ ਸਿਲਸਲਾ ਲਗਾਤਾਰ 6 ਮਹੀਨੇ ਦੇ ਕਰੀਬ ਚਲਦਾ ਰਿਹਾ। ਬਾਬਾ ਸ਼੍ਰੀ ਚੰਦ ਮਹਾਰਾਜ ਦੀ ਸਮਾਧੀ ਖੁੱਲਣ ਉਪਰੰਤ ਗੁਰੂ ਸਾਹਿਬ ਜੀ ਨਾਲ ਬਚਨ ਬਿਲਾਸ ਹੋਏ। ਗੁਰੂ ਸਾਹਿਬ ਜੀ ਦੇ 6 ਮਹੀਨੇ ਦਿਨ ਤੇ ਰਾਤ ਵਿਸ਼ਰਾਮ ਕਰਨ ਦੇ ਕਾਰਨ ਇਸ ਪਾਵਨ ਅਸਥਾਨ ਨੂੰ ਗੁਰੂਸਰ ਕਰਕੇ ਜਾਣਿਆ ਜਾਂਦਾ ਹੈ। ਇਸ ਪਵਿੱਤਰ ਅਸਥਾਨ ਤੇ ਚੋਧਰੀ ਦੋਦਾ ਸ਼੍ਰੀ ਗੁਰੂ ਅਰਜਨ ਦੇਵ ਜੀ ਪਾਸੋਂ ਮੌਤ ਮੰਗਦਾ ਹੈ। ਗੁਰੂ ਜੀ ਉਸ ਨੂੰ ਮੁਕਤੀ ਦਾ ਦਾਨ ਬਖਸ਼ਿਸ ਕਰਦੇ ਹਨ। ਇਸ ਪਵਿੱਤਰ ਅਸਥਾਨ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਆਏ ਅਤੇ ਉਹਨਾਂ ਨੇ ਆਪਣੇ ਪਿਤਾ ਜੀ ਦੀ ਯਾਦ ਵਿਚ ਇੱਕ ਬਾਗ਼ ਲੁਆਇਆ।



Share On Whatsapp

Leave a comment


ਜਿਵੇਂ ਜਿਵੇਂ ਨੇੜੇ ਨੇੜੇ ਸਿਆਲ ਆਈ ਜਾਂਦਾ ਏ
ਕਲਗੀਆਂ ਵਾਲੇ ਦਾ ਖਿਆਲ ਆਈ ਜਾਂਦਾ ਏ



Share On Whatsapp

Leave a comment


ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਮਹਾਰਾਜਾ ਜੀ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
🙏🙏🙏🙏🙏🙏🙏🙏🙏🙏🙏🙏🙏🙏



Share On Whatsapp

Leave a Comment
Sajanpreet Singh : Waheguru Ji 🙏





Share On Whatsapp

Leave a Comment
Sarwan singh : waheguru ji waheguru ji



Share On Whatsapp

Leave a comment




Share On Whatsapp

Leave a comment






Share On Whatsapp

Leave a Comment
Davinder Khehrs : waheguru ji



Share On Whatsapp

Leave a comment


ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥☬॥
ਵਾਹਿਗੁਰੂ ਜੀ ਸਭ ਦਾ ਦਿਨ ਖੁਸ਼ੀਆਂ ਭਰਿਆ ਲੈ ਕੇ ਆਉਣ …
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਜੀਓ



Share On Whatsapp

Leave a Comment
gaggu maan : waheguru ji



ਸਤਿ ਸ੍ਰੀ ਅਕਾਲ ਜੀ 🙏🙏
ਆਕਾਲ ਪੁਰਖ ਜੀ ਸਭ ਨੂੰ ਤੰਦਰੁਸਤੀ ਚੜ੍ਹਦੀ ਕਲਾਂ ਅਤੇ ਖੁਸ਼ੀਆਂ ਬਖਸ਼ਣ ਜੀ 🙏🙏



Share On Whatsapp

Leave a comment


धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥

अर्थ: हे भाई! जिस प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥



Share On Whatsapp

Leave a comment


ਅੰਗ : 671

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥



Share On Whatsapp

Leave a Comment
SIMRANJOT SINGH : Waheguru Ji🙏🌹





Share On Whatsapp

Leave a comment




Share On Whatsapp

Leave a comment


रामकली महला १ ॥ सुरति सबदु साखी मेरी सिंङी बाजै लोकु सुणे ॥ पतु झोली मंगण कै ताई भीखिआ नामु पड़े ॥१॥बाबा गोरखु जागै ॥ गोरखु सो जिनि गोइ उठाली करते बार न लागै ॥१॥ रहाउ॥पाणी प्राण पवणि बंधि राखे चंदु सूरजु मुखि दीए ॥ मरण जीवण कउ धरती दीनी एते गुण विसरे ॥२॥सिध साधिक अरु जोगी जंगम पीर पुरस बहुतेरे ॥ जे तिन मिला त कीरति आखा ता मनु सेव करे ॥३॥कागदु लूणु रहै घ्रित संगे पाणी कमलु रहै ॥ ऐसे भगत मिलहि जन नानक तिन जमु किआ करै ॥४॥४॥

अर्थ: (जो प्रभु सारे) जगत को सुनता है (भाव, सारे जगत की सदाअ सुनता है) उसके चरणों में तवज्जो जोड़नी मेरी सदाअ है, उसको अपने अंदर साक्षात देखना (उसके दर पर) मेरी सिंगी बज रही है। (उसके दर से भिक्षा) मांगने के लिए अपने आप को योग्य पात्र बनाना, (ये) मैंने (कंधे पर) झोली डाली हुई है, ता कि मुझे नाम-भिक्षा मिल जाए।1। हे जोगी! (मैं भी गोरख का चेला हूँ, पर मेरा) गोरख (सदा जीता-) जागता है। (मेरा) गोरख वह है जिसने सृष्टि पैदा की है, और पैदा करते हुए समय नहीं लगता।1। रहाउ। (जिस परमात्मा ने) पानी-पवन (आदि तत्वों) में (जीवों के) प्राण टिका के रख दिए हैं, सूर्य और चंद्रमा मुखी दीए बनाए हैं, बसने के लिए (जीवों को) धरती दी है (जीवों ने उसको भुला के उसके) इतने उपकार बिसार दिए हैं।2। जगत में अनेक जंगम-जोगी, पीर जोग-साधना में सिद्ध हुए जोगी और अन्य साधन करने वाले देखने में आते हैं, पर मैं तो यदि उन्हें मिलूँगा तो (उनसे मिलके) परमात्मा की महिमा ही करूँगा (मेरा जीवन-उद्देश्य यही है) मेरा मन प्रभु का नाम जपना ही करेगा।3। जैसे नमक घी में पड़ा गलता नहीं, जैसे कागज़ घी में रखा गलता नहीं, जैसे कमल फूल पानी में रहने से कुम्हलाता नहीं, इसी तरह, हे दास नानक! भक्त जन परमात्मा के चरणों में मिले रहते हैं, यम उनका कुछ बिगाड़ नहीं सकता।4।4।



Share On Whatsapp

Leave a comment





  ‹ Prev Page Next Page ›