सलोकु मः ३ ॥ सतिगुरि मिलिऐ भुख गई भेखी भुख न जाइ ॥ दुखि लगै घरि घरि फिरै अगै दूणी मिलै सजाइ ॥ अंदरि सहजु न आइओ सहजे ही लै खाइ ॥ मनहठि जिस ते मंगणा लैणा दुखु मनाइ ॥ इसु भेखै थावहु गिरहो भला जिथहु को वरसाइ ॥ सबदि रते तिना सोझी पई दूजै भरमि भुलाइ ॥ पइऐ किरति कमावणा कहणा कछू न जाइ ॥ नानक जो तिसु भावहि से भले जिन की पति पावहि थाइ ॥१॥
गुरु को मिलने से ही (मनुख के मन की ) भुख दूर हो सकती है, भेष बनाने से तृष्णा नहीं जाती; ( भेखी साधू तृष्णा के ) दुःख में कलापता है, घर घर भटकता फिरता है, और परलोक में इससे भी ज्यादा सजा भुगतता है। भेखी साधू के मन में शांति नहीं आती, जिस शांति की बरकत से उसे किसी से जो कुछ मिले, ले कर खा ले ( भाव,तृप्त हो जाए); पर मन के हठ के आसरे (भिखिया ) मांगने से ( दोनों तरफ से) कलेश पैदा कर के ही भिखिया मिलती है। इस भेष से घरस्थी अच्छा है, क्योकि यहाँ से मनुख अपनी आस पूरी कर सकता है। जो मनुख गुरु के शब्द में रंगे जाते है, उन को ऊँची सोझी प्राप्त होती है; पर, जो माया में फँसे रहते है, वह भटकते है। पिछले किये कर्मों (के संस्कारों अनुसार) ही कार-कमाने पड़ते हैं। इस बारे में कुछ और क्या कहा जा सकता है? हे नानक! जो जीव उस प्रभु को प्यारे लगते है, वो ही अच्छे हैं, क्योंकि, हे प्रभु! तुम ही उनकी लाज, (इज्ज़त) रखते हो॥१॥
ਅੰਗ : 587
ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। ਪਿਛਲੇ ਕੀਤੇ ਕਰਮਾਂ (ਦੇ ਸੰਸਕਾਰਾਂ ਅਨੁਸਾਰ) ਦੀ ਕਾਰ ਕਮਾਉਣੀ ਪੈਂਦੀ ਹੈ। ਇਸ ਬਾਰੇ ਕੁਝ ਹੋਰ ਕੀ ਆਖਿਆ ਜਾ ਸਕਦਾ? ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ॥੧॥
17. ਗੂਜਰੀ ਕੀ ਵਾਰ ਮਹਲਾ ੫
‘ਗੂਜਰੀ’ ਇਕ ਪੁਰਾਤਨ ਰਾਗ ਹੈ। ਇਸ ਦਾ ਸੁਰਾਤਮਕ ਸਰੂਪ ਕਰੁਣਾ ਰਸ ਦਾ ਧਾਰਨੀ ਹੈ ਜਿਸ ਕਰਕੇ ਇਹ ਗੰਭੀਰ ਪ੍ਰਕਿਰਤੀ ਦੀਆਂ ਭਗਤੀ-ਭਾਵ ਵਾਲੀਆਂ ਰਚਨਾਵਾਂ ਦੇ ਗਾਇਨ ਲਈ ਅਤਿ ਢੁਕਵਾਂ ਹੈ। ਰਾਗ ਗੂਜਰੀ, ਤੋੜੀ ਦੀ ਵੰਨਗੀ ਹੈ, ਇਸੇ ਕਰਕੇ ਕਈ ਸੰਗੀਤ ਪ੍ਰੇਮੀ ਇਸ ਨੂੰ ‘ਗੂਜਰੀ ਤੋੜੀ’ ਵੀ ਆਖਦੇ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਰਚੀ ਇਸ ਵਾਰ ਵਿਚ ਕੁੱਲ 21 ਪਉੜੀਆਂ ਹਨ। ਹਰ ਇਕ ਪਉੜੀ ਵਿਚ ਅੱਠ-ਅੱਠ ਤੁਕਾਂ ਹਨ। ਪਰ 20ਵੀਂ ਪਉੜੀ ਦੀਆਂ ਕੁੱਲ ਪੰਜ ਤੁਕਾਂ ਹਨ। ਹਰ ਇਕ ਪਉੜੀ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਲਿਖੇ 2-2 ਸਲੋਕ ਹਨ। ਇਨ੍ਹਾਂ ਸਲੋਕਾਂ ਵਿੱਚੋਂ 37 ਸਲੋਕ ਦੋ-ਤੁਕੇ ਹਨ ਅਤੇ ਦੋਹਰੇ ਦੇ ਆਕਾਰ ਦੇ ਹਨ। ਪੰਜ ਸਲੋਕਾਂ ਦੀਆਂ ਤੁਕਾਂ ਦੋ ਤੋਂ ਵੱਧ ਸੱਤ ਤਕ ਹਨ। ਸਲੋਕਾਂ ਦੀ ਭਾਸ਼ਾ ਲਹਿੰਦੀ ਪੰਜਾਬੀ ਹੈ ਪਰ ਪਉੜੀਆਂ ’ਤੇ ਸਾਧ-ਭਾਖਾ ਦੇ ਪ੍ਰਭਾਵ ਵਾਲੀ ਪੂਰਬੀ ਪੰਜਾਬੀ ਦਾ ਪ੍ਰਭਾਵ ਹੈ। ਇਸ ਵਾਰ ਦੀਆਂ ਅਨੇਕਾਂ ਤੁਕਾਂ ‘ਸਤਿ’ ਕਥਨ ਦਾ ਰੂਪ ਧਾਰਨ ਕਰ ਗਈਆਂ ਹਨ।
ਗੁਰੂ ਜੀ ਨੇ ਇਸ ਵਾਰ ਵਿਚ ਮੁੱਖ ਤੌਰ ’ਤੇ ਪਰਮਾਤਮਾ ਅਤੇ ਗੁਰੂ ਦੀ ਮਹਿਮਾ ਦਾ ਵਿਖਿਆਨ ਕੀਤਾ ਹੈ। ਜੀਵ ਆਪਣੀ ਸਾਧਨਾ ਰਾਹੀਂ ਉੱਚਾ ਉੱਠ ਕੇ ਸੱਚੀ ਦਰਗਾਹ ਵਿਚ ਪ੍ਰਵਾਨ ਚੜ੍ਹਦਾ ਹੈ। ਇਨ੍ਹਾਂ ਤੋਂ ਇਲਾਵਾ ਗੁਰਮਤਿ ਦੇ ਹੋਰ ਕਈ ਸਿਧਾਂਤਾਂ ਉੱਤੇ ਵੀ ਰੋਸ਼ਨੀ ਪਾਈ ਗਈ ਹੈ:
ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ॥
ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ॥ (ਪੰਨਾ 522)
18. ਜੈਤਸਰੀ ਕੀ ਵਾਰ ਮਹਲਾ ੫
‘ਰਾਗ ਜੈਤਸਰੀ’ ਬਹੁਤ ਪੁਰਾਤਨ ਰਾਗ ਹੈ। ਪੂਰਬੀ ਅੰਗ ਦੇ ਰਾਗਾਂ ਵਿਚ ਇਸ ਦਾ ਨਿਵੇਕਲਾ ਅਤੇ ਅਸਾਧਾਰਨ ਸਰੂਪ ਹੈ। ਇਸ ਰਾਗ ਦੀ ਰਚਨਾ ਜੋਤ ਅਤੇ ਸਿਰੀ ਰਾਗ ਦੇ ਮਧੁਰ ਸੰਜੋਗ ਤੋਂ ਹੋਈ ਹੈ।
ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਉਚਾਰਨ ਕੀਤੀ ਇਸ ਵਾਰ ਦੀਆਂ ਕੁੱਲ 20 ਪਉੜੀਆਂ ਹਨ। ਹਰ ਇਕ ਪਉੜੀ ਦੀਆਂ ਪੰਜ-ਪੰਜ ਤੁਕਾਂ ਹਨ। ਹਰ ਇਕ ਪਉੜੀ ਨਾਲ 2-2 ਸਲੋਕ ਹਨ। ਸਾਰੇ ਸਲੋਕ 2-2 ਤੁਕਾਂ ਦੇ ਦੋਹਿਰਾ ਸੋਰਠਾ ਤੋਲ ’ਤੇ ਲਿਖੇ ਗਏ ਹਨ। ਸਿਵਾਏ 12ਵੀਂ ਪਉੜੀ ਦੇ ਪਹਿਲੇ ਸਲੋਕ ਦੇ ਜੋ ਕਿ 3 ਤੁਕਾਂ ਦਾ ਹੈ। ਇਸ ਵਾਰ ਵਿਚ ਭਾਵੇਂ ਗੁਰਮਤਿ ਦੇ ਅਨੇਕਾਂ ਵਿਸ਼ਿਆਂ ’ਤੇ ਪ੍ਰਕਾਸ਼ ਪਾਇਆ ਗਿਆ ਹੈ ਪਰ ਵਿਸ਼ੇਸ਼ ਤੌਰ ’ਤੇ ਪਰਮਾਤਮਾ ਦੇ ਨਾਮ-ਸਿਮਰਨ, ਮਾਇਆ ਦੇ ਪ੍ਰਪੰਚ ਤੋਂ ਮੁਕਤ ਹੋਣ ਅਤੇ ਚੰਗੇ ਗੁਣ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ ਹੈ।
( ਚਲਦਾ )
15 ਕਾਨੜੇ ਕੀ ਵਾਰ ਮਹਲਾ ੪
‘ਕਾਨੜਾ’ ਇਕ ਪੁਰਾਤਨ ਰਾਗ ਹੈ। ਭਾਰਤੀ ਸੰਗੀਤ ਦੇ ਪ੍ਰਚਲਿਤ ਰਾਗਾਂ ਵਿੱਚੋਂ ਇਹ ਇਕ ਅਤਿ ਗੰਭੀਰ ਰਾਗ ਹੈ। ਪੁਰਾਤਨ ਗ੍ਰੰਥਕਾਰਾਂ ਨੇ ਇਸ ਰਾਗ ਦਾ ਉਲੇਖ ‘ਕਰਨਾਟ’ ਨਾਮ ਨਾਲ ਕੀਤਾ ਹੈ। ਅਕਬਰ ਦੇ ਦਰਬਾਰੀ ਗਾਇਕ ਤਾਨਸੈਨ ਨੇ ਕਾਨੜਾ ਰਾਗ ਨੂੰ ਕਾਫੀ ਸੁੰਦਰ ਢੰਗ ਨਾਲ ਗਾਇਆ, ਜਿਸ ਕਾਰਨ ਇਸ ਦਾ ਨਾਂ ਦਰਬਾਰੀ ਕਾਨੜਾ ਪੈ ਗਿਆ ਸੀ। ਗੁਰਮਤਿ ਸੰਗੀਤ ਪੱਧਤੀ ਵਿਚ ਇਸ ਨੂੰ ਰਾਗ ਕਾਨੜਾ ਹੀ ਕਿਹਾ ਜਾਂਦਾ ਹੈ। ਰਾਗ ਕਾਨੜਾ ਆਧੁਨਿਕ ਸੰਗੀਤ ਵਿਚ ਕਈ ਰੂਪਾਂ ਵਿਚ ਪ੍ਰਚਲਿਤ ਹੈ।
ਇਸ ਵਾਰ ਵਿਚ ਪੰਜ-ਪੰਜ ਤੁਕਾਂ ਦੀਆਂ 15 ਪਉੜੀਆਂ ਹਨ। ਹਰ ਇਕ ਪਉੜੀ ਵਿਚ 2-2 ਸਲੋਕ ਦਰਜ ਹਨ। ਇਸ ਵਾਰ ਵਿਚ ਪਉੜੀਆਂ ਵਾਂਗ ਸਾਰੇ ਸਲੋਕ ਵੀ ਸ੍ਰੀ ਗੁਰੂ ਰਾਮਦਾਸ ਜੀ ਦੇ ਉਚਾਰਨ ਕੀਤੇ ਹੋਏ ਹਨ। ਇਹ ਸਲੋਕ ਦੋ ਤੁਕਾਂ ਤੋਂ ਲੈ ਕੇ ਸੱਤ ਤੁਕਾਂ ਤਕ ਦੇ ਹਨ। ਪਉੜੀਆਂ ਦੀ ਭਾਸ਼ਾ ਦਾ ਸਰੂਪ ਪੂਰਬੀ ਪੰਜਾਬੀ ਵਾਲਾ ਹੈ ਅਤੇ ਇਸ ’ਤੇ ਸਾਧ-ਭਾਖਾ ਦਾ ਪ੍ਰਭਾਵ ਸਪਸ਼ਟ ਹੁੰਦਾ ਹੈ ਪਰ ਸਲੋਕ ਲਹਿੰਦੀ ਪੰਜਾਬੀ ਦੇ ਪ੍ਰਭਾਵ ਹੇਠ ਹਨ।
ਇਸ ਵਾਰ ਵਿਚ ਗੁਰੂ ਸਾਹਿਬ ਦਰਸਾਉਂਦੇ ਹਨ ਕਿ ਹਰ ਪ੍ਰਕਾਰ ਦੀ ਸ੍ਰਿਸ਼ਟੀ ਦੀ ਰਚਨਾ ਪਰਮਤਾਮਾ ਨੇ ਆਪ ਕੀਤੀ ਹੈ ਅਤੇ ਆਪ ਹੀ ਇਸ ਵਿਚ ਵਿਆਪਕ ਹੈ। ਭਗਤੀ ਤੇ ਨਾਮ ਸਿਮਰਨ ਨਾਲ ਜਨਮ-ਜਨਮਾਂਤਰਾਂ ਦੇ ਪਾਪ ਧੁਲ ਜਾਂਦੇ ਹਨ:
ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ॥
ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ॥ (ਪੰਨਾ 1318)
16. ਗਉੜੀ ਕੀ ਵਾਰ ਮਹਲਾ ੫
ਇਸ ਵਾਰ ਵਿਚ ਪੰਜ-ਪੰਜ ਤੁਕਾਂ ਦੀਆਂ ਕੁੱਲ 21 ਪਉੜੀਆਂ ਹਨ ਅਤੇ ਹਰ ਇਕ ਪਉੜੀ ਨਾਲ 2-2 ਸਲੋਕ ਹਨ। ਇਹ ਸਲੋਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਲਿਖੇ ਹੋਏ ਹਨ। ਇਸ ਤਰ੍ਹਾਂ ਕੁੱਲ 42 ਸਲੋਕ ਇਸ ਵਾਰ ਵਿਚ ਹਨ। ਇਸ ਵਾਰ ਵਿਚ 36 ਸਲੋਕ ਦੋ-ਤੁਕੇ ਹਨ, ਤਿੰਨ ਚਾਰ-ਤੁਕੇ, ਦੋ ਪੰਜ-ਤੁਕੇ ਅਤੇ ਇਕ ਸਲੋਕ ਅੱਠ ਤੁਕਾਂ ਦਾ ਹੈ। 19ਵੀਂ ਪਉੜੀ ਦੇ ਨਾਲ ਦਰਜ ਪਹਿਲੇ ਸਲੋਕ ਨਾਲ ‘ਡਖਨਾ’ ਸ਼ਬਦ ਲਿਖਿਆ ਹੋਇਆ ਹੈ। ਇਸ ਪਉੜੀ ਦੇ ਦੋਵੇਂ ਸਲੋਕ ਅਤੇ 20ਵੀਂ ਪਉੜੀ ਦਾ ਪਹਿਲਾ ਸਲੋਕ ਦੋਵੇਂ ਲਹਿੰਦੀ ਭਾਸ਼ਾ ਵਿਚ ਹਨ। ਬਾਕੀ ਦੇ ਸਲੋਕ ਅਤੇ ਪਉੜੀਆਂ ਸਾਧ-ਭਾਖਾ ਪ੍ਰਭਾਵਿਤ ਪੂਰਬੀ ਪੰਜਾਬੀ ਵਿਚ ਲਿਖੀਆਂ ਗਈਆਂ ਹਨ। ਇਸ ਵਾਰ ਵਿਚ ਗੁਰੂ ਜੀ ਨੇ ਗੁਰਮਤਿ ਦੇ ਪ੍ਰਮੁੱਖ ਸਿਧਾਂਤਾਂ ’ਤੇ ਪ੍ਰਕਾਸ਼ ਪਾਉਂਦੇ ਹੋਏ ਫ਼ਰਮਾਇਆ ਹੈ ਕਿ ਪਰਮਾਤਮਾ ਸਰਵ-ਸ਼ਕਤੀਮਾਨ ਹੈ। ਮਨੁੱਖ ਵਾਸਤੇ ਸ੍ਰੇਸ਼ਠ ਬਣਨ ਲਈ ਸਾਧ-ਸੰਗਤ ਵਿਚ ਜਾਣਾ ਬਹੁਤ ਜ਼ਰੂਰੀ ਹੈ। ਨਾਮ-ਸਿਮਰਨ ਨਾਲ ਸਾਧਕ ਦੀ ਸ਼ਖਸੀਅਤ ਇਕਦਮ ਬਦਲ ਜਾਂਦੀ ਹੈ:
ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ॥
ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ॥ (ਪੰਨਾ 323)
( ਚਲਦਾ )
सलोक ॥ रचंति जीअ रचना मात गरभ असथापनं ॥ सासि सासि सिमरंति नानक महा अगनि न बिनासनं ॥१॥ मुखु तलै पैर उपरे वसंदो कुहथड़ै थाइ ॥ नानक सो धणी किउ विसारिओ उधरहि जिस दै नाइ ॥२॥
जो परमात्मा जीवों की बनावट बनता है और उनको माँ के पेट में जगह देता है, हे नानक! जीव उस को हरेक साँस के साथ साथ याद करते रहते हैं और (और माँ के पेट की) बड़ी (भयानक) अग्नि उसका नास नहीं कर सकती।१। हे नानक! (कह-हे भाई!) जब तेरा मुख निचे को था, पैर ऊपर को थे, बहुत मुश्किल जगह पर तू बस्ता था तब जिस प्रभु के नाम की बरकत से तू बचा रहा, अब उस मालिक को तुमने क्यों भुला दिया।२।
ਅੰਗ : 706
ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! (ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।
धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥
अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।
ਅੰਗ : 682
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।