15 ਕਾਨੜੇ ਕੀ ਵਾਰ ਮਹਲਾ ੪
‘ਕਾਨੜਾ’ ਇਕ ਪੁਰਾਤਨ ਰਾਗ ਹੈ। ਭਾਰਤੀ ਸੰਗੀਤ ਦੇ ਪ੍ਰਚਲਿਤ ਰਾਗਾਂ ਵਿੱਚੋਂ ਇਹ ਇਕ ਅਤਿ ਗੰਭੀਰ ਰਾਗ ਹੈ। ਪੁਰਾਤਨ ਗ੍ਰੰਥਕਾਰਾਂ ਨੇ ਇਸ ਰਾਗ ਦਾ ਉਲੇਖ ‘ਕਰਨਾਟ’ ਨਾਮ ਨਾਲ ਕੀਤਾ ਹੈ। ਅਕਬਰ ਦੇ ਦਰਬਾਰੀ ਗਾਇਕ ਤਾਨਸੈਨ ਨੇ ਕਾਨੜਾ ਰਾਗ ਨੂੰ ਕਾਫੀ ਸੁੰਦਰ ਢੰਗ ਨਾਲ ਗਾਇਆ, ਜਿਸ ਕਾਰਨ ਇਸ ਦਾ ਨਾਂ ਦਰਬਾਰੀ ਕਾਨੜਾ ਪੈ ਗਿਆ ਸੀ। ਗੁਰਮਤਿ ਸੰਗੀਤ ਪੱਧਤੀ ਵਿਚ ਇਸ ਨੂੰ ਰਾਗ ਕਾਨੜਾ ਹੀ ਕਿਹਾ ਜਾਂਦਾ ਹੈ। ਰਾਗ ਕਾਨੜਾ ਆਧੁਨਿਕ ਸੰਗੀਤ ਵਿਚ ਕਈ ਰੂਪਾਂ ਵਿਚ ਪ੍ਰਚਲਿਤ ਹੈ।
ਇਸ ਵਾਰ ਵਿਚ ਪੰਜ-ਪੰਜ ਤੁਕਾਂ ਦੀਆਂ 15 ਪਉੜੀਆਂ ਹਨ। ਹਰ ਇਕ ਪਉੜੀ ਵਿਚ 2-2 ਸਲੋਕ ਦਰਜ ਹਨ। ਇਸ ਵਾਰ ਵਿਚ ਪਉੜੀਆਂ ਵਾਂਗ ਸਾਰੇ ਸਲੋਕ ਵੀ ਸ੍ਰੀ ਗੁਰੂ ਰਾਮਦਾਸ ਜੀ ਦੇ ਉਚਾਰਨ ਕੀਤੇ ਹੋਏ ਹਨ। ਇਹ ਸਲੋਕ ਦੋ ਤੁਕਾਂ ਤੋਂ ਲੈ ਕੇ ਸੱਤ ਤੁਕਾਂ ਤਕ ਦੇ ਹਨ। ਪਉੜੀਆਂ ਦੀ ਭਾਸ਼ਾ ਦਾ ਸਰੂਪ ਪੂਰਬੀ ਪੰਜਾਬੀ ਵਾਲਾ ਹੈ ਅਤੇ ਇਸ ’ਤੇ ਸਾਧ-ਭਾਖਾ ਦਾ ਪ੍ਰਭਾਵ ਸਪਸ਼ਟ ਹੁੰਦਾ ਹੈ ਪਰ ਸਲੋਕ ਲਹਿੰਦੀ ਪੰਜਾਬੀ ਦੇ ਪ੍ਰਭਾਵ ਹੇਠ ਹਨ।
ਇਸ ਵਾਰ ਵਿਚ ਗੁਰੂ ਸਾਹਿਬ ਦਰਸਾਉਂਦੇ ਹਨ ਕਿ ਹਰ ਪ੍ਰਕਾਰ ਦੀ ਸ੍ਰਿਸ਼ਟੀ ਦੀ ਰਚਨਾ ਪਰਮਤਾਮਾ ਨੇ ਆਪ ਕੀਤੀ ਹੈ ਅਤੇ ਆਪ ਹੀ ਇਸ ਵਿਚ ਵਿਆਪਕ ਹੈ। ਭਗਤੀ ਤੇ ਨਾਮ ਸਿਮਰਨ ਨਾਲ ਜਨਮ-ਜਨਮਾਂਤਰਾਂ ਦੇ ਪਾਪ ਧੁਲ ਜਾਂਦੇ ਹਨ:
ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ॥
ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ॥ (ਪੰਨਾ 1318)
16. ਗਉੜੀ ਕੀ ਵਾਰ ਮਹਲਾ ੫
ਇਸ ਵਾਰ ਵਿਚ ਪੰਜ-ਪੰਜ ਤੁਕਾਂ ਦੀਆਂ ਕੁੱਲ 21 ਪਉੜੀਆਂ ਹਨ ਅਤੇ ਹਰ ਇਕ ਪਉੜੀ ਨਾਲ 2-2 ਸਲੋਕ ਹਨ। ਇਹ ਸਲੋਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਲਿਖੇ ਹੋਏ ਹਨ। ਇਸ ਤਰ੍ਹਾਂ ਕੁੱਲ 42 ਸਲੋਕ ਇਸ ਵਾਰ ਵਿਚ ਹਨ। ਇਸ ਵਾਰ ਵਿਚ 36 ਸਲੋਕ ਦੋ-ਤੁਕੇ ਹਨ, ਤਿੰਨ ਚਾਰ-ਤੁਕੇ, ਦੋ ਪੰਜ-ਤੁਕੇ ਅਤੇ ਇਕ ਸਲੋਕ ਅੱਠ ਤੁਕਾਂ ਦਾ ਹੈ। 19ਵੀਂ ਪਉੜੀ ਦੇ ਨਾਲ ਦਰਜ ਪਹਿਲੇ ਸਲੋਕ ਨਾਲ ‘ਡਖਨਾ’ ਸ਼ਬਦ ਲਿਖਿਆ ਹੋਇਆ ਹੈ। ਇਸ ਪਉੜੀ ਦੇ ਦੋਵੇਂ ਸਲੋਕ ਅਤੇ 20ਵੀਂ ਪਉੜੀ ਦਾ ਪਹਿਲਾ ਸਲੋਕ ਦੋਵੇਂ ਲਹਿੰਦੀ ਭਾਸ਼ਾ ਵਿਚ ਹਨ। ਬਾਕੀ ਦੇ ਸਲੋਕ ਅਤੇ ਪਉੜੀਆਂ ਸਾਧ-ਭਾਖਾ ਪ੍ਰਭਾਵਿਤ ਪੂਰਬੀ ਪੰਜਾਬੀ ਵਿਚ ਲਿਖੀਆਂ ਗਈਆਂ ਹਨ। ਇਸ ਵਾਰ ਵਿਚ ਗੁਰੂ ਜੀ ਨੇ ਗੁਰਮਤਿ ਦੇ ਪ੍ਰਮੁੱਖ ਸਿਧਾਂਤਾਂ ’ਤੇ ਪ੍ਰਕਾਸ਼ ਪਾਉਂਦੇ ਹੋਏ ਫ਼ਰਮਾਇਆ ਹੈ ਕਿ ਪਰਮਾਤਮਾ ਸਰਵ-ਸ਼ਕਤੀਮਾਨ ਹੈ। ਮਨੁੱਖ ਵਾਸਤੇ ਸ੍ਰੇਸ਼ਠ ਬਣਨ ਲਈ ਸਾਧ-ਸੰਗਤ ਵਿਚ ਜਾਣਾ ਬਹੁਤ ਜ਼ਰੂਰੀ ਹੈ। ਨਾਮ-ਸਿਮਰਨ ਨਾਲ ਸਾਧਕ ਦੀ ਸ਼ਖਸੀਅਤ ਇਕਦਮ ਬਦਲ ਜਾਂਦੀ ਹੈ:
ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ॥
ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ॥ (ਪੰਨਾ 323)
( ਚਲਦਾ )
ਜ਼ਮੀਰਾਂ ਬਦਲ ਦਿੰਦਾ ਹੈ , ਲਕੀਰਾਂ ਬਦਲ ਦਿੰਦਾ ਹੈ |
ਤੂੰ ਯਕੀਨ ਤਾਂ ਰੱਖ , ਉਹ ਤਕਦੀਰਾਂ ਬਦਲ ਦਿੰਦਾ ਹੈ |
तिलंग बाणी भगता की कबीर जी ੴ सतिगुर प्रसादि ॥ बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥ असमान मिह्याने लहंग दरीआ गुसल करदन बूद ॥ करि फकरु दाइम लाइ चसमे जह तहा मउजूदु ॥३॥ अलाह पाकं पाक है सक करउ जे दूसर होइ ॥ कबीर करमु करीम का उहु करै जानै सोइ ॥४॥१॥
अर्थ: राग तिलंग में भगतों की बाणी; कबीर जी की। अकाल पुरख एक है और सतिगुरू की कृपा द्वारा मिलता है। हे भाई! (वाद-विवाद की खातिर) वेदों कतेबों के हवाले दे दे कर ज्यादा बातें करने से (मनुष्य के अपने) दिल का सहम दूर नहीं होता। (हे भाई!) अगर आप अपने मन को एक पल भर ही टिकाउ, तो आपको सब में ही रब वस्ता दिखेगा (किसी के विरुद्ध तर्क करने की जरुरत नहीं पड़ेगी) ॥१॥ हे भाई! (अपने ही) दिल को हर समय खोज, (बहस करने की) घबराहट में न भटक। यह जगत एक जादू सा है, एक तमाश़ा सा है, (इस में से इस व्यर्थ वाद-विवाद के द्वारा) हाथ आने वाली कोई शै नहीं ॥१॥ रहाउ ॥ बे-समझ लोग (अन-मतों की धर्म-पुस्तकों के बारे यह) पढ़ पढ़ कर (कि इन में जो लिखा है) झूठ (है), ख़ुश हो हो कर बहस करते हैं। (परन्तु वो यह नहीं जानते कि) सदा कायम रहने वाला रब सृष्टि में (भी) वस्ता है, (ना वह अलग सातवें आसमान पर बैठा है और) ना वह परमात्मा कृष्ण की मूर्ति है ॥२॥ (सातवें आसमान पर बैठा समझने की जगह, हे भाई!) वह प्रभू-रूप दरिया पर अंतःकरण में लहरें मार रहा है, तुझे उस में स्नान करना था। सो, उस की सदा बंदगी कर, (यह भगती का) चश्मा लगा (कर देख), वह हर जगह मौजूद है ॥३॥ रब सब से पवित्र (हस्ती) है (उस से पवित्र कोई अन्य नहीं है), इस बात पर मैं तब ही शंका करूं, अगर उस रब जैसा कोई अन्य हो। हे कबीर जी! (इस बात को) वह मनुष्य ही समझ सकता है जिस को वह समझने-योग्य बनाए। और, यह बख़्श़श़ उस बख़्श़श़ करने वाले के अपने हाथ है ॥४॥१॥
ਅੰਗ : 727
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ ਜੀ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥
धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥
अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1। रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरी नाम (की) खुराक खानी शुरू कर दी उसको (माया की तृष्णा की ओर से) शांति आ जाती है।1।जो मनुष्य हर वक्त परमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं (और वह इन सुंदर पोशाकों का आनंद ले रहा है)।2।हे भाई! जो मनुष्य अपने हृदय में परमात्मा के मिलाप का राह ताकता रहता है, वह (जैसे) हाथी, रथों, घोड़ों की सवारी (के सुख मजे ले रहा है)।3।हे नानक! जिस मनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पा लिया है।4।2।56।
ਅੰਗ : 684
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।
ਇੱਕ ਵਾਰ ਭਾਈ ਅਨੋਖ ਸਿੰਘ ਜੀ ਆਪਣੇ ਭਰਾ ਦੇ ਘਰ ਹੋਏ ਬੱਚੇ ਨੂੰ ਦੇਖਣ ਲਈ ਗਏ ਤਾਂ ਪਿਆਰ ਵਜੋਂ ਭਾਈ ਸਾਹਿਬ ਨੇ ਬੱਚੇ ਦੀ ਝੋਲੀ ਵਿੱਚ ੨ ਰੁਪਏ ਪਾਏ। ਇਹ ਦੇਖ ਕੇ ਓਹਨਾ ਦੀ ਭਰਜਾਈ ਨੇ ਮਖੌਲ ਨਾਲ ਕਿਹਾ ਕਿ ਬੱਚੇ ਨੂੰ ਪਿਆਰ ਸਿਰਫ 2 ਰੁਪਏ। ਤਾਂ ਭਾਈ ਸਾਹਿਬ ਕਹਿਣ ਲੱਗੇ ਕਿ ਮੈਨੂੰ ਇਹ 2 ਰੁਪਏ ਵੀ ਬਹੁਤ ਜਿਆਦਾ ਲੱਗ ਰਹੇ ਨੇ ਕਿਉਂਕਿ ਇਹ ਗੁਰੂ ਘਰ ਦੇ ਪੈਸੇ ਨੇ ਤੇ ਮੈਂ ਇਹਨਾ ਨੂੰ ਘਰ ਵਿੱਚ ਨਹੀਂ ਵਰਤ ਸਕਦਾ।
ਏਸੇ ਤਰਾਂ ਹੀ ਜਦ ਭਾਈ ਸਾਹਿਬ ਗ੍ਰਿਫਤਾਰ ਸਨ ਤਾਂ ਓਹਨਾ ਨੇ ਆਪਣੇ ਭਰਾ ਨੂੰ ਕਿਹਾ ਸੀ ਕਿ ਜੇ ਮੈਨੂੰ ਸ਼ਹੀਦ ਕਰ ਦਿੱਤਾ ਗਿਆ ਤਾਂ ਮੇਰੇ ਨਾਮ ‘ਤੇ ਪੰਥ ਕੋਲੋਂ ਇੱਕ ਵੀ ਪੈਸਾ ਨਾ ਲਿਆ ਜਾਵੇ।
ਭਾਈ ਸਾਹਿਬ ਆਪਣੇ ਘਰੋਂ ਪੰਥ ਦੀ ਸੇਵਾ ਲਈ ਦਸਵੰਦ ਲੈ ਜਾਇਆ ਕਰਦੇ ਸਨ। ਘਰ ਦੀ ਹਾਲਤ ਠੀਕ ਨਾ ਹੋਣ ਕਰਕੇ ਜਦ ਪਰਿਵਾਰ ਨੇ ਪੈਸੇ ਨਾ ਦੇਣ ਦੀ ਗੱਲ ਕੀਤੀ ਤਾਂ ਭਾਈ ਸਾਹਿਬ ਨੇ ਕਿਹਾ ਕਿ ਦਸਵੰਦ ਪੰਥ ਦੇ ਪੈਸੇ ਹੁੰਦੇ ਹਨ ਆਪਣੇ ਨਹੀਂ। ਇਹ ਦੇਣੇ ਹੀ ਪੈਣਗੇ।
ਸੋ ਗੁਰੂ ਕੇ ਪਿਆਰਿਓ ਦੁਨੀਆਂ ਵਿੱਚ ਬੜੇ ਉਤਾਰ ਚੜਾਵ ਆਉਂਦੇ ਹਨ। ਆਪਣੇ ਆਪ ਨੂੰ ਓਸੇ ਤਰਾਂ ਹੀ ਮਜ਼ਬੂਤ ਰੱਖਿਓ ਜਿਸ ਤਰਾਂ ਭਾਈ ਸਾਹਿਬ ਨੇ ਗੁਰੂ ਦੇ ਭਾਣੇ ਅੰਦਰ ਆਪਣੇ ਆਪ ਨੂੰ ਏਨੀਆਂ ਮੁਸ਼ਕਿਲਾਂ ਵਿਚ ਵੀ ਮਜ਼ਬੂਤ ਰੱਖਿਆ ਹੋਇਆ ਸੀ।
ਭਾਈ ਅਨੋਖ ਸਿੰਘ ਜੀ ਬੱਬਰ ਦੀ ਸ਼ਹੀਦੀ ਨੂੰ ਪ੍ਰਣਾਮ। (30 ਅਗਸਤ 1987)
ਰਣਜੀਤ ਸਿੰਘ ਮੋਹਲੇਕੇ
80700-61000
ਸ਼੍ਰੀ ਗੁਰੂ ਅਮਰਦਾਸ ਜੀ ਦਾ ਜਨਮ ਇਸ ਨਗਰ ਬਾਸਰਕੇ ਗਿੱਲਾਂ ਵਿਖੇ ਹੋਇਆ। ਸ਼੍ਰੀ ਗੁਰੂ ਅਮਰਦਾਸ ਜੀ ਬੀਬੀ ਅਮਰੋ ਜੀ ਰਾਹੀਂ ਦੂਸਰੀ ਪਾਤਸ਼ਾਹੀ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਦਰਸ਼ਨ ਕੀਤੇ ਅਤੇ ਉਹਨਾਂ ਦੀ ਸੇਵਾ ਵਿਚ ਜੁੱਟ ਗਏ। 12 ਸਾਲ ਬਿਆਸ ਦਰਿਆ ਤੋਂ ਜਲ ਦੀ ਗਾਗਰ ਲਿਆ ਕੇ ਗੁਰੂ ਜੀ ਨੂੰ ਇਸ਼ਨਾਨ ਕਰਵਾਇਆ। ਸੇਵਾ ਤੋਂ ਖੁਸ਼ ਹੋ ਕੇ ਗੁਰੂ ਜੀ ਨੇ ਗੁਰਗੱਦੀ ਦੀ ਬਖਸ਼ਸ਼ ਕੀਤੀ। ਭਾਈ ਦਾਤੂ ਜੀ ਤੇ ਭਾਈ ਦਾਸੂ ਜੀ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਸਪੁੱਤਰਾਂ ਨੇ ਗੁਰਗੱਦੀ ਦੀ ਈਰਖਾ ਕਰਕੇ ਸ਼੍ਰੀ ਗੁਰੂ ਅਮਰ ਦਾਸ ਜੀ ਨੂੰ ਲੱਤ ਮਾਰੀ ਗੁਰੂ ਜੀ ਇਸ ਈਰਖਾ ਤੋਂ ਦੂਰ ਰਹਿਣ ਲਈ ਆਪਣੇ ਹੀ ਨਗਰ ਬਾਸਰਕੇ ਗਿੱਲਾਂ ਵਿਖੇ ਬਾਹਰ ਇਸ ਅਸਥਾਨ ਤੇ ਕੱਚੇ ਕੋਠੇ ਵਿਚ ਬੈਠ ਕੇ ਬਾਹਰ ਲਿਖ ਦਿੱਤਾ ਕੇ ਦਰਵਾਜਾ ਖੋਲਣ ਵਾਲਾ ਗੁਰੂ ਦਾ ਸਿੱਖ ਨਹੀਂ ਹੋਵੇਗਾ। ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਨੇ ਸੰਗਤਾਂ ਸਮੇਤ ਘੋੜੀ ਸਜਾ ਕੇ ਪਿੱਛੇ ਲੱਗ ਤੁਰੇ। ਘੋੜੀ ਇਸ ਜਗ੍ਹਾ ਆ ਕੇ ਰੁਕ ਗਈ। ਬਾਬਾ ਬੁੱਢਾ ਜੀ ਨੇ ਲਿਖਿਆ ਪੜ੍ਹ ਕੇ ਪਿੱਛੋਂ ਦੀ ਸੰਨ੍ਹ ਲਾ ਕੇ ਸੰਗਤਾਂ ਸਮੇਤ ਗੁਰੂ ਜੀ ਦੇ ਦਰਸ਼ਨ ਕੀਤੇ। ਗੁਰੂ ਜੇ ਨੇ ਖੁਸ਼ ਹੋ ਕੇ ਕਿਹਾ। ਇਹ ਕਲਯੁਗੀ ਜੀਵਾਂ ਦਾ ਉਧਾਰ ਘਰ ਬਣਾ ਦਿੱਤਾ ਹੈ ਅਤੇ ਵਰ ਬਖਸ਼ਿਸ਼ ਕੀਤਾ ਕੇ ਜੋ ਇਸ ਸੰਨ੍ਹ ਚੋ ਇਕ ਮਨ ਨਾਲ ਲੰਘੇਗਾ ਉਸਦੀ ਚੋਰਾਸੀ ਕੱਟੀ ਜਾਵੇਗੀ…
ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ ਤੇ ਬਣੇ ਪਿੰਡ ਝੀਵਰਹੇੜੀ ਵਿਖੇ ਸੁਸ਼ੋਭਿਤ ਹੈ | ਇਤਿਹਾਸ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਦੋਂ ਆਸਾਮ-ਬਿਹਾਰ ਵੱਲ ਨੂੰ ਜਾ ਰਹੇ ਸਨ ਤਾਂ ਪਿੰਡ ਬਨੀ ਬਦਰਪੁਰ ਤੋਂ ਹੁੰਦੇ ਹੋਏ ਗੁਰੂ ਸਾਹਿਬ ਪਿੰਡ ਝੀਵਰਹੇੜੀ ਵਿਖੇ ਪੁੱਜੇ | ਜਿੱਥੇ ਉਨ੍ਹਾਂ ਨੇ ਡੇਰਾ ਸਰਸਵਤੀ ਦੇ ਕਿਨਾਰੇ ਸੰਤ ਭਿਖਾਰੀ ਦਾਸ ਨੂੰ ਦਰਸ਼ਨ ਦਿੱਤੇ | ਡੇਰੇ ਪਹੁੰਚਣ ‘ਤੇ ਸੰਤ ਭਿਖਾਰੀ ਦਾਸ ਨੇ ਗੁਰੂ ਜੀ ਦਾ ਆਦਰ ਕੀਤਾ | ਇਸ ਤੋਂ ਬਾਅਦ ਗੁਰੂ ਸਾਹਿਬ ਇਕ ਸੁੱਕੇ ਪਿੱਪਲ ਥੱਲੇ ਬੈਠ ਗਏ, ਜੋ ਮੁੱਦਤਾਂ ਤੋਂ ਸੁੱਕਾ ਸੀ | ਸੰਤ ਭਿਖਾਰੀ ਦਾਸ ਨੇ ਗੁਰੂ ਸਾਹਿਬ ਨੂੰ ਛਾਂ ਵਾਲੇ ਰੁੱਖ ਥਲੇ ਬੈਠਣ ਦੀ ਬੇਨਤੀ ਕੀਤੀ | ਕਿਉਂਕਿ ਸੁੱਕੇ ਪਿੱਪਲ ਦੀ ਛਾਂ ਨਹੀਂ ਸੀ | ਗੁਰੂ ਜੀ ਦੇ ਪਵਿੱਤਰ ਮੁਖਾਰਬਿੰਦ ਤੋਂ ਇਹ ਵਚਨ ਨਿਕਲਿਆ ਕਿ ਸੰਤ ਜੀ ਅਕਾਲ ਪੁਰਖ ਨੂੰ ਮਨਜ਼ੂਰ ਹੋਇਆ ਤਾਂ ਇਹ ਪਿੱਪਲ ਵੀ ਹਰਾ ਹੋ ਜਾਵੇਗਾ | ਗੁਰੂ ਜੀ ਦੇ ਪਵਿੱਤਰ ਮੁੱਖ ‘ਚੋਂ ਗੁਰਬਾਣੀ ਦੀ ਇਹ ਤੁਕ ਨਿਕਲੀ ਕਿ ਸੁੱਕੇ ਹਰੇ ਕੀਏ ਖਿਨ ਮਾਹੇ, ਬਚਨਾਂ ਨਾਲ ਪਿੱਪਲ ਹਰਾ-ਭਰਾ ਹੋ ਗਿਆ | ਅੱਜ ਵੀ ਇਹ ਪਿੱਪਲ ਹਰਾ-ਭਰਾ ਹੈ ਅਤੇ ਸੰਗਤਾਂ ਇਸ ਦੇ ਦਰਸ਼ਨ ਕਰਕੇ ਨਿਹਾਲ ਹੰੁਦੀਆਂ ਹਨ | ਇਤਿਹਾਸ ਮੁਤਾਬਿਕ ਅਗਲੇ ਦਿਨ ਮੱਸਿਆ ਦਾ ਸ਼ੁੱਭ ਦਿਹਾੜਾ ਸੀ | ਸੰਤ ਭਿਖਾਰੀ ਦਾਸ ਹਰ ਮੱਸਿਆ ਨੂੰ ਹਰਿਦਵਾਰ ਵਿਖੇ ਹਰ ਦੀ ਪੌੜੀ ਤੇ ਇਸ਼ਨਾਨ ਕਰਨ ਜਾਂਦਾ ਸੀ | ਭਿਖਾਰੀ ਦਾਸ ਨੇ ਜਾਣ ਦੀ ਤਿਆਰੀ ਕੀਤੀ ਤਾਂ ਗੁਰੂ ਸਾਹਿਬ ਜੀ ਦੇ ਪੁੱਛਿਆ ਕਿ ਸਾਧ ਜੀ ਤੁਸੀਂ ਕਿਥੇ ਜਾ ਰਹੇ ਹੋ | ਫਿਰ ਭਿਖਾਰੀ ਦਾਸ ਨੇ ਹਰ ਮਹੀਨੇ ਮੱਸਿਆ ਤੇ ਹਰਿਦਵਾਰ ਜਾਣ ਬਾਰੇ ਦੱਸਿਆ | ਗੁਰੂ ਸਾਹਿਬ ਨੇ ਭਿਖਾਰੀ ਦਾਸ ਦਾ ਭਰਮ ਤੋੜਨ ਲਈ ਆਪਣਾ ਗੜਵਾ ਅਤੇ ਆਪਣੇ ਪਵਿੱਤਰ ਚਰਨਾਂ ਦੀ ਖੜ੍ਹਾਵਾਂ ਦੇ ਕੇ ਕਿਹਾ ਕਿ ਇਹ ਦੋਵੇਂ ਵਸਤਾਂ ਸਾਢੇ ਵਲੋਂ ਗੰਗਾ ‘ਚ ਭੇਟ ਕਰ ਦੇਣਾ | ਭਿਖਾਰੀ ਦਾਸ ਜਦੋਂ ਹਰਿਦਵਾਰ ਤੋਂ ਵਾਪਸ ਆਇਆ ਤਾਂ ਉਸ ਨੇ ਉੱਥੇ ਬਣੇ ਖੂਹ ‘ਚੋਂ ਬਰਤਨ ਨਾਲ ਪੀਣ ਲਈ ਪਾਣੀ ਕੱਢਿਆ ਤਾਂ ਗੁਰੂ ਸਾਹਿਬ ਵਲੋਂ ਦਿੱਤਾ ਗੜਵਾ ਅਤੇ ਪਵਿੱਤਰ ਖੜਾਵਾਂ ਵੀ ਪਾਣੀ ਨਾਲ ਬਾਹਰ ਆ ਗਈਆਂ | ਭਿਖਾਰੀ ਦਾਸ ਇਹ ਦੇਖ ਕੇ ਹੈਰਾਨ ਹੋਇਆ | ਆ ਕੇ ਗੁਰੂ ਸਾਹਿਬ ਨੂੰ ਖੜਾਵਾਂ ਵਾਲੀ ਗੱਲ ਦੱਸੀ | ਗੁਰੂ ਸਾਹਿਬ ਜੀ ਨੇ ਕਿਹਾ ਕਿ ਹੈਰਾਨ ਹੋਣ ਦੀ ਕੋਈ ਲੋੜ ਨਹੀਂ, ਤੁਹਾਡੇ ਇਸ਼ਨਾਨ ਲਈ ਗੰਗਾ ਚੱਲ ਕੇ ਇੱਥੇ ਆ ਗਈ ਹੈ | ਅੱਜ ਤੋਂ ਬਾਅਦ ਤੁਹਾਨੂੰ ਇਸ਼ਨਾਨ ਲਈ ਹਰਿਦਵਾਰ ਜਾਣ ਦੀ ਲੋੜ ਨਹੀਂ, ਇੱਥੇ ਹੀ ਇਸ਼ਨਾਨ ਕਰਨ ਨਾਲ ਹਰਿਦਵਾਰ ਦਾ ਮਹਾਤਮ ਮਿਲੇਗਾ | ਜਿਨ੍ਹਾਂ ਸਮਾਂ ਭਿਖਾਰੀ ਦਾਸ ਇਸ ਅਸਥਾਨ ਤੇ ਰਿਹਾ, ਉਹ ਖੂਹ ‘ਚੋਂ ਪਾਣੀ ਲੈਕੇ ਇਸ਼ਨਾਨ ਕਰਦਾ ਰਿਹਾ | ਇਸ ਪਵਿੱਤਰ ਅਸਥਾਨ ‘ਤੇ ਅੱਜ ਵੀ ਗੁਰੂ ਸਾਹਿਬ ਦਾ ਗੜਵਾ, ਖੂਹ ਅਤੇ ਭਿਖਾਰੀ ਦਾਸ ਦੇ ਦੋ ਡੰਡੇ ਸੰਗਤਾਂ ਦੇ ਦਰਸ਼ਨ ਲਈ ਮੌਜੂਦ ਹਨ | ਹਰ ਮਹੀਨੇ ਦੀ ਮੱਸਿਆ ਤੇ ਇੱਥੇ ਭਾਰੀ ਜੋੜ ਮੇਲਾ ਲਗਦਾ ਹੈ | ਇਸ ਅਸਥਾਨ ਦਾ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਖਿਆ ਜਾ ਰਿਹਾ ਹੈ |
13 ਬਿਲਾਵਲ ਕੀ ਵਾਰ ਮਹਲਾ ੪
‘ਬਿਲਾਵਲ’ ਬੜਾ ਪ੍ਰਸਿੱਧ ਅਤੇ ਪੁਰਾਤਨ ਰਾਗ ਹੈ। ਮੱਧਕਾਲੀ ਅਤੇ ਆਧੁਨਿਕ ਹਰ ਸੰਗੀਤ ਗ੍ਰੰਥ ਵਿਚ ਇਸ ਦਾ ਵਰਣਨ ਮਿਲਦਾ ਹੈ, ਜਿਸ ਤੋਂ ਇਸ ਦੇ ਅਤਿਅੰਤ ਲੋਕਪ੍ਰਿਯ ਹੋਣ ਦਾ ਸਬੂਤ ਭਲੀ-ਭਾਂਤ ਮਿਲ ਜਾਂਦਾ ਹੈ।
ਵਰਤਮਾਨ ਥਾਟ ਪੱਧਤੀ ਨੂੰ ਮੰਨਣ ਵਾਲੇ ਵਿਦਵਾਨਾਂ ਨੇ ਇਸ ਰਾਗ ਦੀ ਰਚਨਾ ਬਿਲਾਵਲ ਥਾਟ ਤੋਂ ਹੋਈ ਮੰਨੀ ਹੈ। ਇਹ ਆਪਣੇ ਥਾਟ ਦਾ ਪ੍ਰਮੁੱਖ ਅਤੇ ਜਨਕ ਰਾਗ ਹੈ। ਕਈ ਸੰਗੀਤ ਗ੍ਰੰਥਾਂ ਵਿਚ ਇਸ ਨੂੰ ਹਿੰਡੋਲ ਦੀ ਰਾਗਣੀ ਲਿਖਿਆ ਹੋਇਆ ਹੈ ਅਤੇ ਕਈਆਂ ਨੇ ਇਸ ਨੂੰ ਭੈਰਵ ਦਾ ਪੁੱਤਰ ਮੰਨਿਆ ਹੈ। ਪਰੰਤੂ ਗੁਰਮਤਿ ਸੰਗੀਤ ਪ੍ਰਣਾਲੀ ਦੇ ਆਧਾਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਸ ਨੂੰ ‘ਬਿਲਾਵਲ’ ਹੀ ਲਿਖਿਆ ਗਿਆ ਹੈ। ਇਸ ਰਾਗ ਵਿਚ ਸ੍ਰੀ ਗੁਰੂ ਰਾਮਦਾਸ ਜੀ ਦੀ ਲਿਖੀ ਵਾਰ ਵਿਚ ਕੁੱਲ 13 ਪਉੜੀਆਂ ਹਨ। ਇਨ੍ਹਾਂ ਵਿੱਚੋਂ 12 ਪਉੜੀਆਂ ਪੰਜ-ਪੰਜ ਤੁਕਾਂ ਦੀਆਂ ਹਨ ਅਤੇ ਦਸਵੀਂ ਪਉੜੀ 6 ਤੁਕਾਂ ਦੀ ਹੈ। ਇਹ ਤੁਕਾਂ ਆਕਾਰ ਵਜੋਂ ਇਕ-ਸਮਾਨ ਨਹੀਂ ਹਨ। ਹਰ ਇਕ ਪਉੜੀ ਨਾਲ ਦੋ-ਦੋ ਸਲੋਕ ਹਨ, ਸਿਰਫ਼ ਸਤਵੀਂ ਪਉੜੀ ਨਾਲ 3 ਸਲੋਕ ਹਨ। ਇਨ੍ਹਾਂ 27 ਸਲੋਕਾਂ ਵਿੱਚੋਂ ਇਕ ਸ੍ਰੀ ਗੁਰੂ ਰਾਮਦਾਸ ਜੀ ਦਾ ਹੈ। ਬਾਕੀਆਂ ਵਿੱਚੋਂ 2 ਸਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ 24 ਸਲੋਕ ਸ੍ਰੀ ਗੁਰੂ ਅਮਰਦਾਸ ਜੀ ਦੇ ਲਿਖੇ ਹੋਏ ਹਨ। ਇਨ੍ਹਾਂ ਵਿਚ ਦੋ ਤੋਂ ਲੈ ਕੇ ਦਸ ਤੁਕਾਂ ਸ਼ਾਮਲ ਹਨ।
ਇਸ ਵਾਰ ਵਿਚ ਗੁਰੂ ਸਾਹਿਬ ਨੇ ਫ਼ਰਮਾਇਆ ਹੈ ਕਿ ਸਾਰਾ ਸੰਸਾਰ ਪਰਮਾਤਮਾ ਨੇ ਸਿਰਜਿਆ ਹੈ। ਮੁੱਖ ਤੌਰ ’ਤੇ ਨਾਮ-ਸਿਮਰਨ ਹੀ ਮਨੁੱਖ ਦੀ ਸੱਚੀ ਕਮਾਈ ਹੈ।
14. ਸਾਰੰਗ ਕੀ ਵਾਰ ਮਹਲਾ ੪
‘ਰਾਗ ਸਾਰੰਗ’ ਭਾਰਤੀ ਸੰਗੀਤ ਦਾ ਪੁਰਾਤਨ ਲੋਕਪ੍ਰਿਯ ਰਾਗ ਹੈ। ਇਸ ਦੀ ਰਚਨਾ ਇਕ ਲੋਕ ਗੀਤ ਤੋਂ ਹੋਈ ਹੈ। ਚਰਵਾਹਿਆਂ ਅਤੇ ਸਪੇਰਿਆਂ ਦੇ ਲੋਕ-ਗੀਤਾਂ ਦੀਆਂ ਧੁਨਾਂ ’ਚੋਂ ਇਸ ਰਾਗ ਦੀ ਝਲਕ ਮਿਲ ਸਕਦੀ ਹੈ।
ਇਸ ਵਾਰ ਵਿਚ ਕੁੱਲ 36 ਪਉੜੀਆਂ ਹਨ ਜਿਨ੍ਹਾਂ ਵਿੱਚੋਂ 35ਵੀਂ ਪਉੜੀ ਦੀ ਰਚਨਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੀਤੀ ਹੋਈ ਹੈ ਅਤੇ ਬਾਕੀ ਦੀਆਂ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਹਨ। ਹਰ ਇਕ ਪਉੜੀ ਵਿਚ ਇਕਸਾਰ ਆਕਾਰ ਦੀਆਂ ਪੰਜ-ਪੰਜ ਤੁਕਾਂ ਹਨ। ਇਨ੍ਹਾਂ ਪਉੜੀਆਂ ਨਾਲ 74 ਸਲੋਕ ਵੀ ਦਰਜ ਹਨ। ਇਨ੍ਹਾਂ ਸਲੋਕਾਂ ਵਿੱਚੋਂ 34 ਪਉੜੀਆਂ ਨਾਲ ਦੋ-ਦੋ ਸਲੋਕ ਹਨ ਅਤੇ ਪਹਿਲੀ ਤੇ 34ਵੀਂ ਪਉੜੀ ਵਿਚ ਇਹ ਗਿਣਤੀ ਤਿੰਨ-ਤਿੰਨ ਹੈ। ਇਨ੍ਹਾਂ 74 ਸਲੋਕਾਂ ਵਿੱਚੋਂ 33 ਸਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ, 9 ਸਲੋਕ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਅਤੇ 23 ਸਲੋਕ ਸ੍ਰੀ ਗੁਰੂ ਅਮਰਦਾਸ ਜੀ ਦੇ ਹਨ। 6 ਸਲੋਕ ਸ੍ਰੀ ਗੁਰੂ ਰਾਮਦਾਸ ਜੀ ਦੇ ਅਤੇ 3 ਸਲੋਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਹਨ। ਇਨ੍ਹਾਂ ਸਲੋਕਾਂ ਦੀਆਂ ਦੋ ਤੋਂ ਲੈ ਕੇ ਗਿਆਰਾਂ ਤਕ ਤੁਕਾਂ ਹਨ। ਭਾਸ਼ਾ ਸਰਲ ਅਤੇ ਪੰਜਾਬੀ ਦੇ ਵਧੇਰੇ ਅਨੁਰੂਪ ਹੈ।
ਇਸ ਵਾਰ ਵਿਚ ਗੁਰੂ ਜੀ ਨੇ ਦਰਸਾਇਆ ਹੈ ਕਿ ਪਰਮਾਤਮਾ ਦੁਆਰਾ ਪੈਦਾ ਕੀਤੀ ਮਾਇਆ ਦੇ ਮੋਹ-ਜਾਲ ਵਿਚ ਫਸ ਕੇ ਮਨੁੱਖ ਆਪਣੇ ਪਰਮਾਰਥਿਕ ਕਰਤੱਵ ਨੂੰ ਭੁੱਲ ਜਾਂਦਾ ਹੈ ਅਤੇ ਦੁਖੀ ਹੋ ਭਟਕਦਾ ਹੈ। ਮਨੁੱਖ ਨੂੰ ਹੌਲੀ-ਹੌਲੀ ਨਾਮ ਜਪਣ ਦੀ ਆਦਤ ਪਾਉਣੀ ਚਾਹੀਦੀ ਹੈ ਜੋ ਮਨੁੱਖ ਨੂੰ ਸਹੀ ਮਾਰਗ ਉਪਰ ਚੱਲਣ ਵਿਚ ਸਹਾਈ ਹੁੰਦੀ ਹੈ:
ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ॥
ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨ੍ੀ ਉਪਰਿ ਚੋਰ॥ (ਪੰਨਾ 1247)
( ਚਲਦਾ )
11 ਵਡਹੰਸ ਕੀ ਵਾਰ ਮਹਲਾ ੪
ਗੁਰਮਤਿ ਸੰਗੀਤ ਪੱਧਤੀ ਉੱਤਰੀ ਸ਼ਾਸਤਰੀ ਸੰਗੀਤ ਅਤੇ ਲੋਕ ਸੰਗੀਤ ਦਾ ਸੁਮੇਲ ਹੈ। ਗੁਰੂ ਸਾਹਿਬਾਨ ਨੇ ਸੰਗੀਤ ਦੇ ਇਨ੍ਹਾਂ ਦੋਵੇਂ ਗਾਇਨ ਰੂਪਾਂ ਦੀਆਂ ਗਾਇਨ ਸ਼ੈਲੀਆਂ, ਰਾਗਾਂ ਤੇ ਧੁਨਾਂ ਦੀ ਵਰਤੋਂ ਕੀਤੀ ਅਤੇ ਪ੍ਰਚਾਰਿਆ। ਲੋਕ-ਕਾਵਿ ਰੂਪਾਂ ਨੂੰ ਕਿਸੇ ਰਾਗ ਅਧੀਨ ਅੰਕਿਤ ਕਰਨਾ ਗੁਰੂ ਸਾਹਿਬਾਨ ਦੀ ਵਿਸ਼ੇਸ਼ਤਾ ਹੈ। ਇਸ ਤੋਂ ਸੰਬੰਧਿਤ ਰਾਗਾਂ ਵਿਚ ਅੰਕਿਤ ਲੋਕ-ਕਾਵਿ ਰੂਪ ਦੀ ਧੁਨ ਨੂੰ, ਉਸ ਰਾਗ ਦਾ ਮੁਢਲਾ ਸਰੂਪ ਵੀ ਮਿਥਿਆ ਜਾ ਸਕਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਰਾਗ ਵਡਹੰਸ ਅਧੀਨ ਘੋੜੀਆਂ ਵਰਗੇ ਲੋਕ-ਕਾਵਿ ਰੂਪਾਂ ਨੂੰ ਅੰਕਿਤ ਕੀਤਾ ਗਿਆ ਹੈ। ਇਨ੍ਹਾਂ ਤੋਂ ਬਿਨਾਂ ਸ਼ਾਸਤਰੀ ਸੰਗੀਤ ਦੀ ਸ਼ੈਲੀ ਧਰੁਪਦ, ਧਮਾਰ ਆਦਿ ਵਿਚ ਵੀ ਕਈ ਸ਼ਬਦ ਅੰਕਿਤ ਕੀਤੇ ਮਿਲਦੇ ਹਨ।
ਇਸ ਵਾਰ ਵਿਚ ਸ੍ਰੀ ਗੁਰੂ ਰਾਮਦਾਸ ਜੀ ਦੁਆਰਾ ਉਚਾਰਨ ਕੀਤੀਆਂ 21 ਪਉੜੀਆਂ ਹਨ। ਇਨ੍ਹਾਂ ਨਾਲ ਕੁੱਲ 43 ਸਲੋਕ ਹਨ। ਪਹਿਲੀ ਨਾਲ ਤਿੰਨ ਅਤੇ ਬਾਕੀ ਨਾਲ ਦੋ-ਦੋ ਸਲੋਕ ਹਨ। ਇਨ੍ਹਾਂ ਸਲੋਕਾਂ ਵਿੱਚੋਂ ਦਸਵੀਂ ਪਉੜੀ ਨਾਲ ਇਕ ਅਤੇ 20ਵੀਂ ਪਉੜੀ ਨਾਲ ਦੋ ਸਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉੇਚਾਰਨ ਕੀਤੇ ਹੋਏ ਹਨ। ਅਤੇ ਬਾਕੀ ਦੇ 40 ਸਲੋਕ ਸ੍ਰੀ ਗੁਰੂ ਅਮਰਦਾਸ ਜੀ ਦੇ ਹਨ। ਸਲੋਕਾਂ ਦੀਆਂ ਤੁਕਾਂ ਦੀ ਗਿਣਤੀ ਇਕਸਾਰ ਨਹੀਂ ਹੈ। 2 ਤੋਂ ਲੈ ਕੇ 10 ਤਕ ਸਲੋਕ ਹਨ। ਇਸ ਵਾਰ ਵਿਚ ਗੁਰੂ ਜੀ ਨੇ ਗੁਰਮਤਿ ਦੇ ਅਨੇਕਾ ਪੱਖਾਂ ’ਤੇ ਆਪਣੇ ਢੰਗ ਨਾਲ ਵਿਆਖਿਆ ਕਰ ਕੇ ਚਾਨਣਾ ਪਾਇਆ ਹੈ।
12. ਸੋਰਠਿ ਕੀ ਵਾਰ ਮਹਲਾ ੪
ਸੋਰਠਿ ਰਾਗ ਦੇ ਸੰਬੰਧ ਵਿਚ ਸ੍ਰੀ ਗੁਰੂ ਰਾਮਦਾਸ ਜੀ ਫ਼ਰਮਾਉਂਦੇ ਹਨ :
ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥ (ਪੰਨਾ 642)
ਇਹ ਰਾਗ ਗੰਭੀਰ ਪ੍ਰਕਿਰਤੀ ਦਾ ਵੈਰਾਗਮਈ ਰਾਗ ਹੈ ਜੋ ਭਗਤੀ-ਭਾਵ ਦੀਆਂ ਰਚਨਾਵਾਂ ਲਈ ਅਤਿ ਢੁਕਵਾਂ ਹੈ। ‘ਸੋਰਠਿ ਕੀ ਵਾਰ’ ਵਿਚ ਕੁੱਲ 29 ਪਉੜੀਆਂ ਹਨ ਜੋ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਉਚਾਰਨ ਕੀਤੀਆਂ ਹੋਈਆਂ ਹਨ। ਹਰ ਇਕ ਪਉੜੀ ਦੀਆਂ ਪੰਜ-ਪੰਜ ਤੁਕਾਂ ਹਨ, ਪਰ ਤੁਕਾਂ ਦਾ ਆਕਾਰ ਇਕਸਾਰ ਨਹੀਂ ਹੈ। ਹਰ ਇਕ ਪਉੜੀ ਨਾਲ ਦੋ-ਦੋ ਸਲੋਕ ਹਨ। ਇਸ ਤਰ੍ਹਾਂ ਇਸ ਵਾਰ ਵਿਚ ਕੁੱਲ 58 ਸਲੋਕ ਹਨ ਜਿਨ੍ਹਾਂ ਦੀਆਂ ਤੁਕਾਂ ਦੀ ਗਿਣਤੀ ਦੋ ਤੋਂ ਲੈ ਕੇ ਅੱਠ ਤਕ ਹੈ। ਇਨ੍ਹਾਂ ਵਿੱਚੋਂ 3 ਸਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ, 1 ਸਲੋਕ ਸ੍ਰੀ ਗੁਰੂ ਅੰਗਦ ਦੇਵ ਜੀ ਦਾ, 47 ਸਲੋਕ ਸ੍ਰੀ ਗੁਰੂ ਅਮਰਦਾਸ ਜੀ ਦੇ ਅਤੇ 7 ਸਲੋਕ ਸ੍ਰੀ ਗੁਰੂ ਰਾਮਦਾਸ ਜੀ ਦੇ ਹਨ। ਇਸ ਵਾਰ ਵਿਚ ਦਰਸਾਇਆ ਗਿਆ ਹੈ ਕਿ ਪਰਮਾਤਮਾ ਦੀ ਸ਼ਰਨ ਵਿਚ ਆਉਣ ਨਾਲ ਸਹੀ ਸੂਝ ਪ੍ਰਾਪਤ ਹੁੰਦੀ ਹੈ। ਸੰਸਾਰਿਕ ਵਸਤੂਆਂ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ।
( ਚਲਦਾ )
ਉਠਦੇ ਬਹਿੰਦੇ ਸ਼ਾਮ ਸਵੇਰੇ
ਵਾਹਿਗੁਰੂ ਵਾਹਿਗੁਰੂ ਕਹਿੰਦੇ …
ਬਖ਼ਸ਼ ਗੁਨਾਹ ਤੂੰ ਦਾਤਾ ਮੇਰੇ
ਤੈਨੂੰ ਸਾਰੇ ਬਖ਼ਸ਼ਣ ਹਾਰਾ ਕਹਿੰਦੇ …
ਤੂੰ ਹੀ ਦੁਖੜੇ ਦੂਰ ਭਜਾਉਣੇ
ਤੂੰ ਹੀ ਸੁੱਖ ਸਾਡੀ ਝੋਲੀ ਪਾਉਣੇ
ਘਟ ਘਟ ਕੇ ਅੰਤਰ ਕੀ ਜਾਨਤ ॥
ਭਲੇ ਬੁਰੇ ਕੀ ਪੀਰ ਪਛਾਨਤ ॥
धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥ तुम सरि अवरु न कोइ आइआ जाइसी जीउ ॥ हुकमी होइ निबेड़ु भरमु चुकाइसी जीउ ॥ गुरु भरमु चुकाए अकथु कहाए सच महि साचु समाणा ॥ आपि उपाए आपि समाए हुकमी हुकमु पछाणा ॥ सची वडिआई गुर ते पाई तू मनि अंति सखाई ॥ नानक साहिबु अवरु न दूजा नामि तेरै वडिआई ॥२॥ तू सचा सिरजणहारु अलख सिरंदिआ जीउ ॥ एकु साहिबु दुइ राह वाद वधंदिआ जीउ ॥ दुइ राह चलाए हुकमि सबाए जनमि मुआ संसारा ॥ नाम बिना नाही को बेली बिखु लादी सिरि भारा ॥ हुकमी आइआ हुकमु न बूझै हुकमि सवारणहारा ॥ नानक साहिबु सबदि सिञापै साचा सिरजणहारा ॥३॥ भगत सोहहि दरवारि सबदि सुहाइआ जीउ ॥ बोलहि अम्रित बाणि रसन रसाइआ जीउ ॥ रसन रसाए नामि तिसाए गुर कै सबदि विकाणे ॥ पारसि परसिऐ पारसु होए जा तेरै मनि भाणे ॥ अमरा पदु पाइआ आपु गवाइआ विरला गिआन वीचारी ॥ नानक भगत सोहनि दरि साचै साचे के वापारी ॥४॥ भूख पिआसो आथि किउ दरि जाइसा जीउ ॥ सतिगुर पूछउ जाइ नामु धिआइसा जीउ ॥ सचु नामु धिआई साचु चवाई गुरमुखि साचु पछाणा ॥ दीना नाथु दइआलु निरंजनु अनदिनु नामु वखाणा ॥ करणी कार धुरहु फुरमाई आपि मुआ मनु मारी ॥ नानक नामु महा रसु मीठा त्रिसना नामि निवारी ॥५॥२॥
अर्थ: हे प्रभू जी! तेरे नाम में (जुड़ कर) मेरे अंदर आतमिक जीवन पैदा होता है, मेरे मन में ख़ुश़ी पैदा होती है। हे भाई! परमात्मा का नाम सदा-थिर रहने वाला है, प्रभू गुणों (का ख़ज़ाना) है और धरती के जीवों के दिल की जानने वाला है। गुरू का बख़्श़ा ज्ञान बताता है कि सिरजनहार प्रभू बेअंत है, जिस ने यह सृष्टि पैदा की है, वही इस को नाश करता है। जब उस के हुक्म में भेजा हुआ (मौत का) निमंत्रण आता है तो कोई जीव (उस निमंत्रण को) मोड़ नहीं सकता। परमात्मा आप ही (जीवों को) पैदा कर के आप ही संभाल करता है, आप ही प्रत्येक जीव के सिर पर (उस के किए कार्य अनुसार) लेख लिखता है, आप ही (जीव को सही जीवन-मार्ग की) सूझ बख़्श़ता है। मालिक-प्रभू अपहुँच है, जीवों के ज्ञान-इंद्रियों की उस तक पहुँच नहीं हो सकती। हे नानक जी! (उस के द्वार पर अरदास करो, और कहो – हे प्रभू!) तेरी सदा कायम रहने वाली सिफ़त-सलाह कर के मेरे अंदर आतमिक जीवन पैदा होता है (मुझे अपनी सिफ़त-सलाह बख़्श़) ॥१॥ हे प्रभू जी! तेरे बराबर का अन्य कोई नहीं है, (अन्य जो भी जगत में) आया है, (वह यहाँ से आखिर) चला जाएगा (तूँ ही सदा कायम रहने वाला हैं)। जिस मनुष्य की भटकना (गुरू) दूर करता है, प्रभू के हुक्म अनुसार उस के जन्म मरण के चक्र खत्म हो जाते हैं। गुरू जिस की भटकना दूर करता है, उस से उस परमात्मा की सिफ़त-सलाह करवाता है जिस के गुण बताए नहीं जा सकते। वह मनुष्य सदा-थिर प्रभू (की याद) में रहता है, सदा-थिर प्रभू (उस के हृदय में) प्रगट हो जाता है। वह मनुष्य रज़ा के मालिक-प्रभू का हुक्म पहचान लेता है (और समझ लेता है कि) प्रभू आप ही पैदा करता है और आप ही (अपने में) लीन कर लेता है। हे प्रभू! जिस मनुष्य ने तेरी सिफ़त- सलाह (की दात) गुरू से प्राप्त कर लई है, तूँ उस के मन में आ वसता हैं और अंत समय भी उस का मित्र बनता हैं। हे नानक जी! मालिक-प्रभू सदा कायम रहने वाला है, उस जैसा अन्य कोई नहीं। (उस के द्वार पर अरदास करो और कहो-) हे प्रभू! तेरे नाम से जुड़ने से (लोग परलोग में) आदर मिलता है ॥२॥ हे अदृष्ट रचनहार! तूँ सदा-थिर रहने वाला हैं और सब जीवों को पैदा करने वाला हैं। एक सिरजणहार ही (सारे जगत का) मालिक है, उस ने (जन्म और मरण) के दो रास्ते चलाएं हैं। (उसी की रज़ा अनुसार जगत में) झगड़ों की वृद्धि होती है। दोनों रास्ते प्रभू ने ही चलाएं हैं, सभी जीव उसी के हुक्म में हैं, (उसी के हुक्म अनुसार) जगत जमता और मरता रहता है। (जीव नाम को भुला कर माया के मोह का) ज़हर-रूप बोझ अपने सिर पर इक्कठा करी जाता है, (और यह नहीं समझता कि) परमात्मा के नाम के बिना अन्य कोई भी साथी-मित्र नहीं बन सकता। जीव (परमात्मा के) हुक्म अनुसार (जगत में) आता है, (पर माया के मोह में फंस कर उस) हुक्म को समझता नहीं। प्रभू आप ही जीव को अपने हुक्म अनुसार (सही रास्ते पा कर) संवारने के समर्थ है। हे नानक जी! गुरू के श़ब्द में जुड़ने से यह पहचान आती है कि जगत का मालिक सदा-थिर रहने वाला है और सब का पैदा करने वाला है ॥३॥ हे भाई! परमात्मा की भगती करने वाले मनुष्य परमात्मा की हज़ूरी में शोभा प्राप्त करते हैं, क्योंकि गुरू के श़ब्द की बरकत से वह अपने जीवन को सुंदर बना लेते हैं। वह मनुष्य आतमिक जीवन देने वाली बाणी अपनी जीभ से उचारते रहते हैं, जीव को उस बाणी से एक-रस कर लेते हैं। भगत-जन प्रभू के नाम से जीभ को रसा लेते हैं, नाम में जुड़ कर (नाम के लिए उनकी) प्यास बढ़ती है, गुरू के श़ब्द द्वारा वह प्रभू-नाम से सदके होते हैं (नाम की खातिर अन्य सभी शारीरिक सुख कुर्बान करते हैं। हे प्रभू! जब (भगत जन) तेरे मन को प्यारे लगते हैं, तब वह गुरू-पारस से स्पर्श कर के आप भी पारस हो जाते हैं (अन्यों को पवित्र जीवन देने योग्य हो जाते हैं)। जो मनुष्य आपा-भाव दूर करते हैं उनको वह आतमिक दर्जा मिल जाता है जहाँ आतमिक मौत असर नहीं कर सकती। परन्तु इस तरह कोई विरला ही गुरू के दिए ज्ञान की विचार करने वाला मनुष्य होता है। हे नानक जी! परमात्मा की भगती करने वाले मनुष्य सदा-थिर प्रभू के द्वार पर शोभा प्राप्त करते हैं, वह (अपने सारे जीवन में) सदा-थिर प्रभू के नाम का ही व्यपार करते हैं ॥४॥ जब तक मैं माया के लिए भुखा प्यासा रहता हूँ, तब तक मैं किसी भी तरह प्रभू के द्वार पर पहुँच नहीं सकता। (माया की तृष्णा दूर करने का इलाज) मैं जा कर अपने गुरू से पुछता हूँ (और उन की शिक्षा के अनुसार) मैं परमात्मा का नाम सिमरता हूँ (नाम ही तृष्णा दूर करता है)। गुरू की श़रण पड़ कर मैं सदा-थिर नाम सिमरता हूँ, सदा-थिर प्रभू (की सिफ़त-सलाह) उचारता हूँ, और सदा-थिर प्रभू के साथ सांझ पाता हूँ। मैं हर रोज़ उस प्रभू का नाम मुख से लेता हूँ जो दीनों का सहारा है जो दया का स्रोत है और जिस पर माया का असर नहीं पड़ सकता। परमात्मा ने जिस मनुष्य को अपनी हज़ूरी से ही नाम सिमरन की करने-योग्य कार्य करने का हुक्म दे दिया, वह मनुष्य अपने मन को (माया की तरफ़ से) मार कर तृष्णा के असर से बच जाता है। हे नानक जी! उस मनुष्य को प्रभू का नाम ही मीठा और अन्य सभी रसों से श्रेष्ठ लगता है, उस ने नाम सिमरन की बरकत से माया की तृष्णा (अपने अंदर से) दूर कर ली होती है ॥५॥२॥
ਅੰਗ : 688
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! (ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥ ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥ ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ ਜੀ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)। ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ* *ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥