सोरठि महला ५ ॥ खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गोपाला ॥४॥१०॥

अर्थ: हे भाई! बड़ी लंबी खोज करके हम इस नतीजे पर पहुँचे हैं कि परमात्मा का नाम (-सिमरन करना ही मनुष्य के जीवन की) सब से बड़ी असलियत है। गुरू की श़रण पड़ कर ही हरी-नाम सिमरन से (यह नाम) पलक झपकते ही (सारे) पाप कट देता है, और, (संसार-समुँद्र से) पार कर देता है॥१॥ आत्मिक जीवन की समझ वाले हे मनुष्य! (सदा) परमात्मा का नाम रस पिया कर। (हे भाई!) गुरू की आत्मिक जीवन देने वाली बाणी के द्वारा (परमात्मा का) नाम बार बार सुन कर (मनुष्य का) मन सब से ऊँचा संतोष हासिल कर लेता है ॥ रहाउ ॥ हे भाई! सारे सुखों का देने वाला, सदा कायम रहने वाला परमात्मा अगर मिल जाए, तो यही है विकारों से मुक्ति (का मूल), यही है (आत्मा की) ख़ुराक, यही है जीने का सही ढंग। वह सर्व-व्यापक सिरजनहार प्रभू भक्ति का (यह) दान अपने सेवक को (ही) बख्श़श़ करता है ॥२॥ हे भाई! उस (प्रभू के) ही (नाम) को काँनों से सुनना चाहिए, जीभ से गाना चाहिए, हृदय में अराधना चाहिए, जिस जगत के मूल सब ताकतों के मालिक के दर से कोई जीव ख़ाली-हाथ नहीं जाता ॥३॥ हे कृपाल! बड़ी किस्मत से यह श्रेष्ठ मनुष्या जन्म मिला है (अब) मेहर कर, गोपाल जी! (तेरा सेवक) नानक साध संगत में रह कर तेरे गुण गाता रहे, तेरा नाम सदा सिमरता रहे ॥४॥१०॥



Share On Whatsapp

Leave a comment




ਅੰਗ : 611

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥

ਅਰਥ : ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥



Share On Whatsapp

Leave a comment


देवगंधारी महला ५ ॥ अपुने हरि पहि बिनती कहीऐ ॥ चारि पदारथ अनद मंगल निधि सूख सहज सिधि लहीऐ ॥१॥ रहाउ ॥ मानु तिआगि हरि चरनी लागउ तिसु प्रभ अंचलु गहीऐ ॥ आंच न लागै अगनि सागर ते सरनि सुआमी की अहीऐ ॥१॥ कोटि पराध महा अक्रितघन बहुरि बहुरि प्रभ सहीऐ ॥ करुणा मै पूरन परमेसुर नानक तिसु सरनहीऐ ॥२॥१७॥

देवगंधारी महला ५ ॥ अपने परमात्मा के पास ही अर्जोई करनी चाहिए। इस तरह यह चारो पदार्थ (धर्म अर्थ, काम, मोक्ष), खुशीयों के खजाने, आत्मिक अडोलता के सुख करामाती ताकतों से हरेक चीज परमात्मा से मिल जाती है॥1॥रहाउ॥ मैं तो अहंकार छोड़ कर परमात्मा के चरणों में ही पड़ा रहता हूँ। उस प्रभु का पल्ला ही पकड़ना चाहिए। विकारों की ) अग्नि के समुन्दर से अग्नि प्रभाव नहीं लगता अगर मालिक प्रभु की शरण मांगी जाए ॥1॥ बड़े बड़े शुकराना ना करने वालों के करोड़ों पाप परमात्मा बार बार सहारता है। गुरू नानक जी कहते हैं, हे नानक! परमात्मा पूर्ण तौर पर तरस-सरूप है उसी की ही शरण पड़ना चाहिए॥2॥17॥



Share On Whatsapp

Leave a comment


ਅੰਗ : 531

ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥

ਅਰਥ : ਦੇਵਗੰਧਾਰੀ ਮਹਲਾ ੫ ॥ ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। ਇੰਜ ਇਹ ਚਾਰੇ ਪਦਾਰਥ (ਧਰਮ, ਅਰਥ, ਕਾਮ,ਮੋਖ), ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ ਤੇ ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ॥੧॥ਰਹਾਉ॥ ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ। ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ ਜੇਮਾਲਕ-ਪ੍ਰਭੂ ਦੀ ਸਰਨ ਮੰਗੀਏ ॥੧॥ ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕ੍ਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀਸਰਨ ਪੈਣਾ ਚਾਹੀਦਾ ਹੈ ॥੨॥੧੭॥



Share On Whatsapp

Leave a comment




ਇਸ ਪਵਿੱਤਰ ਅਸਥਾਨ ਤੇ ਰਾਜਾ ਫਤਿਹ ਚੰਦ ਮੈਣੀ ਦਾ ਮਹਿਲ ਸੀ। ਉਸ ਦੀ ਰਾਣੀ ਦੇ ਕੋਈ ਸੰਤਾਨ ਨਹੀਂ ਸੀ। ਗੁਰੂ ਗੋਬਿੰਦ ਸਿੰਘ ਜੀ ਬਾਲ ਅਵਸਥਾ ਵਿਚ ਇਥੇ ਖੇਡਣ ਆਇਆ ਕਰਦੇ ਸਨ। ਗੁਰੂ ਜੀ ਦਾ ਮਨਮੋਹਣਾ ਬਾਲ ਸਰੂਪ ਦੇਖ ਕੇ ਰਾਣੀ ਦੇ ਮਨ ਵਿਚ ਉਮੰਗ ਉੱਠਦੀ ਕਿ ਮੇਰੀ ਗੋਦ ਵਿੱਚ ਵੀ ਇਹੋ ਜੇਹਾ ਪੁੱਤਰ ਹੋਵੇ। ਗੁਰੂ ਜੀ ਜਾਣੀ ਜਾਣ ਸਨ ਰਾਣੀ ਦੀ ਮਨ ਦੀ ਇੱਛਾ ਨੂੰ ਸਮਝ ਕੇ ਇਕ ਦਿਨ ਮਹਿਲ ਦੇ ਅੰਦਰ ਆ ਕੇ ਰਾਣੀ ਦੀ ਗੋਦ ਵਿੱਚ ਬੈਠ ਗਏ। ਰਾਣੀ ਨੇ ਗੁਰੂ ਜੀ ਪਾਸੋਂ ਵਰਦਾਨ ਮੰਗਿਆ ਕੇ ਮੇਰੇ ਘਰ ਪੁੱਤਰ ਦੀ ਦਾਤ ਬਕਸ਼ੇ। ਗੁਰੂ ਜੀ ਨੇ ਕਿਹਾ ਕੇ ਮੇਰੇ ਵਰਗਾ ਬਸ ਮੈਂ ਹੀ ਆ। ਇਸ ਲਈ ਅੱਜ ਤੋਂ ਮੈਂ ਹੀ ਆਪਦਾ ਧਰਮ ਪੁੱਤਰ ਹਾਂ। ਇਸ ਸੰਸਾਰ ਤੇ ਮੇਰੇ ਨਾਮ ਨਾਲ ਤੁਹਾਡਾ ਨਾਮ ਵੀ ਅਮਰ ਹੋ ਜਾਵੇਗਾ। ਫਿਰ ਗੁਰੂ ਜੀ ਨੇ ਕਿਹਾ ਕੇ ਮਾਤਾ ਅਸਾਨੂੰ ਭੁੱਖ ਲੱਗੀ ਹੈ ਤਾਂ ਰਾਣੀ ਨੇ ਛੋਲਿਆਂ ਦੀਆਂ ਘੁੰਗਣੀਆ ਅਤੇ ਪੂੜੀਆਂ ਛਕਣ ਲਈ ਦਿਤੀਆਂ। ਉਸ ਦਿਨ ਤੋਂ ਗੁਰੂ ਜੀ ਦੇ ਹੁਕਮ ਅਨੁਸਾਰ ਇਸ ਅਸਥਾਨ ਤੇ ਰੋਜ਼ ਸਵੇਰੇ ਬਾਲਕਾਂ ਨੂੰ ਚਣੇ ਦੀਆਂ ਘੁੰਗਣੀਆ ਦਾ ਪ੍ਰਸ਼ਾਦ ਵਰਤਾਇਆ ਜਾਂਦਾ ਹੈ



Share On Whatsapp

Leave a comment


ਅੱਜ ਇਕ ਹੋਰ ਹੱਡਬੀਤੀ ਆਪ ਜੀ ਨਾਲ ਸਾਂਝੀ ਕਰਨ ਲੱਗਾ ਜਿਸ ਤੋ ਸਾਨੂੰ ਸਾਰਿਆਂ ਤੋ ਬਹੁਤ ਸਿਖਿਆ ਮਿਲੇਗੀ ।
ਇਕ ਵੀਰ ਮੈਨੂੰ ਮਿਲਿਆ ਜੋ ਕਾਫੀ ਪੜਿਆ ਲਿਖਿਆ ਸੀ ਤੇ ਮੈਨੂੰ ਕਹਿਣ ਲੱਗਾ ਵੀਰ ਜੀ ਗੁਰਬਾਣੀ ਵਿੱਚ ਲਿਖਿਆ ਹੈ । ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ।। ਸਾਡੇ ਗੁਰੂ ਸਾਹਿਬ ਭਗਤ ਤੇ ਹੋਰ ਮਹਾਪੁਰਖ ਕਹਿੰਦੇ ਹਨ ਸਭ ਕੁਝ ਮਨੁੱਖ ਦੇ ਅੰਦਰ ਹੈ । ਫੇਰ ਤੇ ਅੰਮ੍ਰਿਤ ਵੀ ਸਾਡੇ ਅੰਦਰ ਹੈ ਰੱਬ ਦਾ ਨਾਮ ਵੀ ਸਾਡੇ ਅੰਦਰ ਹੈ ਫੇਰ ਸਾਨੂੰ ਪੰਜਾ ਪਿਆਰਿਆਂ ਪਾਸੋ ਕਿਉ ਅੰਮ੍ਰਿਤ ਛੱਕਣਾ ਪੈਦਾਂ ਹੈ ਤੇ ਵਾਹਿਗੁਰੂ ਦਾ ਸਿਮਰਨ ਕਿੳ ਬੋਲ ਕੇ ਕਰਨਾਂ ਪੈਂਦਾ ਹੈ । ਜਦੋ ਉਸ ਦੀ ਗੱਲ ਸਮਾਪਤ ਹੋਈ ਤਾ ਮੈ ਆਖਿਆ ਵੀਰ ਜੀ ਕਦੇ ਨਲਕਾ ਦੇਖਿਆ ਹੈ । ਬੋਰ ਕਰਕੇ ਧਰਤੀ ਵਿੱਚ ਜਦੋ ਨਲਕਾ ਲਾਉਦੇ ਹਾ ਤਾ ਧਰਤੀ ਤੇ ਪਾਣੀ ਨਾਲ ਭਰੀ ਪਈ ਹੈ ਤੁਸੀ ਜਦੋ ਨਵੇ ਨਲਕੇ ਨੂੰ ਭਾਵੇ ਸਾਰੀ ਉਮਰ ਗੇੜਦੇ ਰਹਿਉ ਉਸ ਵਿੱਚੋ ਕਦੇ ਵੀ ਪਾਣੀ ਨਹੀ ਆਵੇਗਾ । ਸਿਆਣੇ ਲੋਕ ਕੀ ਕਰਦੇ ਸਨ ਜਦੋ ਨਲਕਾ ਨਵਾ ਲਾਇਆ ਜਾਦਾ ਸੀ ਉਸ ਨਲਕੇ ਵਿਚ ਉਪਰ ਤੋ ਪਾਣੀ ਪਾਇਆ ਜਾਦਾ ਸੀ । ਤੇ ਕਾਫੀ ਵਾਰ ਨਲਕੇ ਨੂੰ ਗੇੜਿਆ ਜਾਦਾ ਸੀ ਪਾਣੀ ਪਾ ਕੇ ਤੇ ਵਾਰ ਵਾਰ ਨਲਕੇ ਨੂੰ ਗੇੜਨ ਤੋ ਬਾਅਦ ਨਲਕੇ ਵਿੱਚੋ ਉਹ ਪਾਣੀ ਨਿਕਲਣਾ ਸੁਰੂ ਹੋ ਜਾਦਾ ਸੀ ਜੋ ਧਰਤੀ ਵਿੱਚ ਵੱਡੀ ਮਾਤਰਾ ਵਿੱਚ ਪਾਇਆ ਜਾਦਾ ਹੈ । ਜੋ ਕਦੇ ਨਾ ਖਤਮ ਹੋਣ ਵਾਲਾ ਪਾਣੀ ਹੈ ਇਸੇ ਹੀ ਤਰਾ ਸਾਡੇ ਸਰੀਰ ਵਿੱਚ ਵੀ ਅੰਮ੍ਰਿਤ ਹੈ ਪਰ ਜਦੋ ਪੰਜ ਪਿਆਰੇ ਸਾਡੇ ਮੁਖ ਵਿੱਚ ਇਹ ਅੰਮ੍ਰਿਤ ਪਾਉਦੇ ਹਨ ਤੇ ਨਾਲ ਬਾਣੀ ਪੜ੍ਹਨ ਦਾ ਉਪਦੇਸ਼ ਦਿੰਦੇ ਹਨ । ਤਾ ਜਿਵੇ ਨਲਕੇ ਵਿੱਚ ਪਾਣੀ ਪਾਉਣ ਤੋ ਬਾਅਦ ਵਾਰ ਵਾਰ ਬੋਕੀਆਂ ਮਾਰੀਆ ਜਾਦੀਆ ਹਨ ਤੇ ਧਰਤੀ ਵਾਲਾ ਪਾਣੀ ਨਿਕਲਣਾ ਸੁਰੂ ਹੋ ਜਾਦਾ ਹੈ । ਉਸੇ ਤਰਾ ਹੀ ਅੰਮ੍ਰਿਤ ਛਕ ਕੇ ਜਦੋ ਬਾਣੀ ਦਾ ਅਭਿਆਸ ਵਾਰ ਵਾਰ ਕਰੀ ਦਾ ਹੈ ਤੇ ਸਾਡੇ ਸਰੀਰ ਅੰਦਰ ਜੋ ਅੰਮ੍ਰਿਤ ਹੈ ਉਹ ਬਾਹਰ ਨਿਕਲਣਾ ਸੁਰੂ ਹੋ ਜਾਦਾ ਹੈ ਤੇ ਸਾਨੂੰ ਸਾਰੇ ਪਾਸੇ ਤੇ ਹਰ ਇਕ ਵਿੱਚ ਉਸ ਅਕਾਲ ਪੁਰਖ ਦੀ ਹੀ ਜੋਤ ਨਜਰ ਆਉਦੀ ਹੈ । ਜਿਵੇ ਗੁਰੂ ਅਮਰਦਾਸ ਸਾਹਿਬ ਜੀ ਮਹਾਰਾਜ ਅਨੰਦ ਸਾਹਿਬ ਵਿੱਚ ਫਰਮਾਉਦੇ ਹਨ ।
ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥
ਇਹ ਸੁਣ ਕੇ ਉਹ ਵੀਰ ਕਹਿਣ ਲੱਗਾ ਵੀਰ ਜੀ ਧੰਨਵਾਦ ਜੋ ਆਪ ਜੀ ਨੇ ਵਿਸਥਾਰ ਨਾਲ ਦੱਸਿਆ ਮੈ ਆਖਿਆ ਵੀਰ ਜੀ ਧੰਨਵਾਦ ਉਸ ਰੱਬ ਦਾ ਜਿਸ ਨੇ ਮਿਹਰ ਕਰਕੇ ਸਾਨੂੰ ਇਨਸਾਨ ਬਣਾਇਆ ਤੇ ਦਿਮਾਗ ਦਿੱਤਾ ਸੋਚਣ ਲਈ । ਧੰਨਵਾਦ ਗੁਰੂ ਸਾਹਿਬ ਜੀ ਦਾ ਜਿਨਾ ਨੇ ਮਿਹਰ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿੱਚ ਮਹਾਨ ਗਿਆਨ ਬਖਸ਼ਿਸ਼ ਕੀਤਾ । ਤੇ ਧੰਨਵਾਦ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਜਿਨਾ ਨੇ ਆਪਣਾ ਸਾਰਾ ਸਰਬੰਸ ਵਾਰ ਕੇ ਸਾਨੂੰ ਅੰਮ੍ਰਿਤ ਦੀ ਦਾਤ ਬਖਸ਼ਿਸ਼ ਕੀਤੀ ਹੈ ਤੇ ਬਾਣੀ ਬਾਣੇ ਨਾਲ ਜੋੜਿਆ ਹੈ ।
ਦਾਸ ਜੋਰਾਵਰ ਸਿੰਘ ਤਰਸਿੱਕਾ



Share On Whatsapp

Leave a comment


ਸੀ੍ ਗੁਰੂ ਅਰਜਨ ਦੇਵ ਜੀ ਨੂੰ ਜਿਸ ਦਿਨ ਤੱਤੀ ਤਵੀ ਤੇ ਬਿਠਾਇਆ ਗਿਆ ਤਾਂ ਉਸ ਸਾਮ ਨੂੰ ਗੁਰੂ ਜੀ ਨੂੰ ਵਾਪਸ ਜੇਲ ਵਿੱਚ ਪਾ ਦਿੱਤਾ ਬਹੁਤ ਸਖ਼ਤ ਪਹਿਰਾ ਲਗਾ ਦਿੱਤਾ ਕਿ ਕੋਈ ਵੀ ਗੁਰੂ ਜੀ ਨੂੰ ਨਾ ਮਿਲ ਸਕੇ ,ਉਸ ਸਮੇਂ ਚੰਦੂ ਲਾਹੌਰ ਦਾ ਨਵਾਬ ਸੀ । ਜਿਸ ਦੇ ਹੁਕਮ ਨਾਲ ਇਹ ਸਭ ਕੁੱਝ ਹੋਇਆ ਸੀ। ਉਸੇ ਰਾਤ ਨੂੰ ਚੰਦੂ ਦੀ ਘਰਵਾਲੀ ਚੰਦੂ ਦਾ ਪੁੱਤਰ ਕਰਮ ਚੰਦ ਅਤੇ ਚੰਦੂ ਦੀ ਨੂੰਹ ਸੀ੍ ਗੁਰੂ ਅਰਜਨ ਦੇਵ ਜੀ ਨੂੰ ਮਿਲਣ ਜੇਲ ਵਿੱਚ ਗਏ ਤਾਂ ਸਿਪਾਹੀ ਨੇ ਅੱਗੇ ਨਾ ਜਾਣ ਦਿੱਤਾ ਤਾਂ ਚੰਦੂ ਦੀ ਘਰਵਾਲੀ ਅਤੇ ਨੂੰਹ ਨੇ ਆਪਣੇ ਸਾਰੇ ਗਹਿਣੇ ਉਤਾਰ ਕੇ ਸਿਪਾਹੀਆਂ ਨੂੰ ਦੇ ਦਿੱਤੇ ਅਤੇ ਉਸ ਸੈਲ ਤੱਕ ਪਹੁੰਚ ਗਏ ਜਿਥੇ ਗੁਰੂ ਜੀ ਕੈਦ ਸੀ। ਜਦ ਚੰਦੂ ਦੇ ਪਰਿਵਾਰ ਨੇ ਗੁਰੂ ਜੀ ਦੀ ਹਾਲਤ ਦੇਖੀ ਤਾਂ ਸਾਰੇ ਰੋਣ ਲੱਗ ਪਏ ਕਿ ਐਡੇ ਵੱਡੇ ਮਹਾਂਪੁਰਸ਼ ਨਾਲ ਇਹੋ ਜਿਹਾ ਸਲੂਕ ?
ਤਦ ਚੰਦੂ ਦੀ ਘਰਵਾਲੀ ਨੇ ਕਿਹਾ ਕਿ ਗੁਰੂ ਜੀ ਮੈਂ ਤੁਹਾਡੇ ਲਈ ਠੰਡੇ ਮਿੱਠਾ ਜਲ (ਸਰਬਤ) ਲੈਕੇ ਆਈ ਹਾਂ। ਕ੍ਰਿਪਾ ਕਰਕੇ ਛਕੋ, ਇਹ ਕਹਿ ਕੇ ਉਸਨੇ ਸਰਬਤ ਵਾਲਾ ਗਲਾਸ ਗੁਰੂ ਜੀ ਅੱਗੇ ਕਰ ਦਿੱਤਾ , ਤਾਂ ਗੁਰੂ ਜੀ ਨੇ ਮਨਾਂ ਕਰ ਦਿੱਤਾ ਅਤੇ ਕਿਹਾ ਕਿ ਅਸੀਂ ਪ੍ਰਣ ਕਰ ਚੁੱਕੇ ਹਾਂ ਕਿ ਚੰਦੂ ਦੇ ਘਰ ਦਾ ਪਾਣੀ ਵੀ ਨਹੀਂ ਪੀਣਾ । ਇਹ ਸੁਣ ਕੇ ਚੰਦੂ ਦੇ ਘਰਵਾਲੀ ਦੀਆਂ ਅੱਖਾਂ ਭਰ ਆਈਆਂ ਤੇ ਕਹਿਣ ਲੱਗੀ ਕਿ ਮੈਂ ਤਾਂ ਸੁਣਿਆ ਸੀ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਤੋਂ ਕੋਈ ਖਾਲੀ ਹੱਥ ਨਹੀਂ ਜਾਂਦਾ ਪਰ ?
ਤਦ ਗੁਰੂ ਜੀ ਨੇ ਬਚਨ ਕੀਤਾ ਕਿ ਮਾਤਾ ਜੀ ਇਸ ਮੂੰਹ ਨਾਲ ਤਾਂ ਮੈਂ ਤੇਰਾ ਸਰਬਤ ਨਹੀ ਛੱਕਾਂਗਾਂ ਪਰ ਹਾਂ ਇੱਕ ਵਕਤ ਇਹੋ ਜਿਹਾ ਜਰੂਰ ਆਵੇਗਾ ਜਦੋਂ ਇਹ ਸਰਬਤ ਜੋ ਤੁਸੀ ਲੈਕੇ ਆਏ ਹੋ ਤੁਹਾਡੇ ਨਾਮ ਦਾ ਇਹ ਸਰਬਤ ਹਜ਼ਾਰਾਂ ਲੋਕ ਛਕਾਉਣਗੇ ਅਤੇ ਲੱਖਾਂ ਲੋਕੀ ਛੱਕਣਗੇ । ਤੁਹਾਡੀ ਸੇਵਾ ਸਫ਼ਲ ਹੋਵੇਗੀ । ਇਹ ਜੋ ਅੱਜ ਛਬੀਲ ਲਗਾਈ ਤੇ ਛਕਾਈ ਜਾਂਦੀ ਹੈ ਇਹ ਗੁਰੂ ਅਰਜਨ ਦੇਵ ਜੀ ਦਾ ਬਚਨ ਹੈ । ਇਹ ਹੈ ਛਬੀਲ ਦਾ ਇਤਿਹਾਸ ਜੋ ਅੱਜ ਪੰਜਾਬ ਦੇ ਹਰੇਕ ਪਿੰਡ ਅਤੇ ਸਹਿਰ ਵਿੱਚ ਲਗਾਈ ਅਤੇ ਛਕਾਈ ਜਾਂਦੀ ਹੈ।
ਚੰਦੂ ਦੀ ਨੂੰਹ ਨੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਮਹਾਰਾਜ ਕੱਲ ਨੂੰ ਤੁਹਾਡੀ ਸਹੀਦੀ ਹੋਣੀ ਹੈ ਮੇਰੀ ਤੁਹਾਡੇ ਕੋਲੋਂ ਇਕੋਂ ਮੰਗ ਹੈ ਕੱਲ ਨੂੰ ਜਦੋਂ ਤੁਸੀ ਸਰੀਰ ਰੂਪੀ ਚੋਲਾ ਛੱਡੋਂ ਤਾਂ ਮੈਂ ਵੀ ਆਪਣਾ ਸਰੀਰ ਛੱਡ ਦੇਵਾਂ ਮੈਂ ਲੋਕਾਂ ਕੋਲੋਂ ਇਹ ਤਾਅਨੇਂ ਨਹੀਂ ਸੁਣ ਸਕਦੀ ਕਿ ਉਹ ਦੇਖੋ ਚੰਦੂ ਦੀ ਨੂੰਹ ਜਾ ਰਹੀ ਹੈ ਜਿਸ ਦੇ ਸਹੁਰੇ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਸਹੀਦ ਕੀਤਾ ਸੀ। ਅਗਲੇ ਦਿਨ ਜਦ ਗੁਰੂ ਜੀ ਦੀ ਸਹੀਦੀ ਹੋਈ ਤਾਂ ਚੰਦੂ ਦੀ ਨੂੰਹ ਵੀ ਸਰੀਰ ਤਿਆਗ ਗਈ । ਇਹ ਹੁੰਦਾ ਹੈ ਆਪਣੇ ਗੁਰੂ ਨਾਲ ਸੱਚਾ ਪਿਆਰ , ਗੱਲਾਂ ਨਾਲ ਕਦੇ ਰੱਬ ਨੀ ਮਿਲਦਾ । ਇਥੇ ਤਾਂ 90-90 ਸਾਲ ਦੇ ਬਜੁਰਗ ਵੀ ਮਰਨ ਨੂੰ ਤਿਆਰ ਨਹੀ , ਪਰ ਧੰਨ ਹੈ ਚੰਦੂ ਦੀ ਨੂੰਹ 🙏
ਇਸ ਚੀਜ ਬਾਰੇ ਬਹੁਤ ਘੱਟ ਲੋਕਾਂ ਨੂੰ ਪਤਾ ਇਸ ਲਈ ਆਪ ਜੀ ਨੂੰ 🙏 ਬੇਨਤੀ ਹੈ ਕਿ ਅੱਗੇ ਜਰੂਰ ਸ਼ੇਅਰ ਕਰੋ ਤਾਂ ਕਿ ਅੱਜ ਦੇ ਨੌਜਵਾਨ ਵੀ ਜਾਣ ਸਕਣ ਗੁਰੂ ਇਤਿਹਾਸ । ਜੇ ਚੰਗਾ ਲੱਗਾ ਤਾਂ ਇੱਕ ਵਾਰੀ ਵਾਹਿਗੁਰੂ ਜਰੂਰ ਬੋਲੋ ਜੀ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ



Share On Whatsapp

View All 3 Comments
Gurdeep Kaur : Waheguru ji 🙏🙏🙏🙏
Harmit Singh : Please Dont Spread Bulshit Otherwise Everyone Uusubscribe Your Website



ਜਿਸ ਕੇ ਸਿਰ ਉਪਰ ਤੂੰ ਸੁਆਮੀ ਸੋ ਦੁਖ ਕੈਸਾ ਪਾਵੈ 💙🙏
ਧਨ ਗੁਰੂ ਰਾਮਦਾਸ ਧਨ ਗੁਰੂ ਰਾਮਦਾਸ



Share On Whatsapp

Leave a Comment
Ritika : Waheguru Ji

ਬਾਬਾ ਬੁੱਢਾ ਜੀ ਗੁਰੂ ਨਾਨਕ ਸਾਹਿਬ ਜੀ ਦੀ ਸੇਵਾ ਵਿੱਚ ਏਨੇ ਲੀਨ ਹੋ ਗਏ ਸਨ ਉਹਨਾਂ ਨੂੰ ਵਿਆਹ ਬਾਰੇ ਕਦੇ ਖਿਆਲ ਹੀ ਨਹੀ ਆਇਆ । ਪਰ ਜਿਵੇ ਹਰ ਮਾਂ ਪਿਉ ਦੇ ਦਿਲ ਦੀ ਰੀਝ ਹੁੰਦੀ ਹੈ ਉਹਨਾਂ ਦਾ ਧੀ ਪੁੱਤਰ ਵਿਆਹਿਆ ਜਾਵੇ । ਉਹ ਜਲਦੀ ਤੋ ਜਲਦੀ ਕਿਸੇ ਦੋਹਤੇ ਦੋਹਤੀਆਂ – ਪੋਤੇ ਪੋਤੀਆਂ ਦਾ ਮੂੰਹ ਦੇਖ ਸਕਣ ਤੇ ਆਪਣੇ ਮਨ ਨੂੰ ਤਸੱਲੀ ਦੇ ਸਕਣ ਕਿ ਉਹਨਾਂ ਦੀ ਕੁਲ ਅਗੇ ਚਲ ਪਈ ਹੈ । ਏਸੇ ਮੋਹ ਵੱਸ ਹੋ ਬਾਬਾ ਬੁੱਢਾ ਜੀ ਨੂੰ ਜਵਾਨ ਹੁੰਦਿਆ ਦੇਖਕੇ ੳਹਨਾਂ ਦੇ ਪਿਤਾ ਸੁੱਘਾ ਜੀ ਤੇ ਮਾਤਾ ਗੌਰਾ ਜੀ ਦਾ ਖਿਆਲ ਰੁਕ ਨਾ ਸਕਿਆ। ਉਹਨਾ ਦੋਵਾ ਸੋਚਿਆ ਬਾਬਾ ਜੀ ਸੁਖ ਨਾਲ 17 ਕੁ ਸਾਲਾ ਦੇ ਹੋ ਗਏ ਹਨ ਇਸ ਲਈ ਇਹਨਾ ਦਾ ਵਿਆਹ ਕਰ ਦੇਣਾ ਚਾਹੀਦਾ ਹੈ । ਫੇਰ ਉਹਨਾ ਦੇ ਮਨ ਵਿੱਚ ਖਿਆਲ ਆਇਆ ਅਸੀ ਤਾ ਬਾਬਾ ਜੀ ਨੂੰ ਗੁਰੂ ਨਾਨਕ ਸਾਹਿਬ ਜੀ ਨੂੰ ਸੌਂਪ ਦਿੱਤਾ ਹੈ । ਇਹ ਤਾ ਗੁਰੂ ਨਾਨਕ ਸਾਹਿਬ ਦੀ ਮਹਾਨ ਕਿਰਪਾ ਅਥਵਾ ਲਿਹਾਜ ਹੈ ਕਿ ਬਾਬਾ ਬੁੱਢਾ ਜੀ ਨੂੰ ਉਹਨਾਂ ਮਾਂ ਪਿਉ ਨੂੰ ਮਿਲਣ ਤੇ ਉਹਨਾਂ ਦੇ ਕੰਮ ਕਾਜ ਕਰਨ ਦੀ ਆਗਿਆ ਦਿੱਤੀ ਹੋਈ ਸੀ । ਫੇਰ ਵੀ ਦੋਵੇ ਜੀਅ ਸਲਾਹ ਕਰਕੇ ਗੁਰੂ ਨਾਨਕ ਸਾਹਿਬ ਜੀ ਕੋਲ ਬਾਬਾ ਬੁੱਢਾ ਸਾਹਿਬ ਜੀ ਦੇ ਵਿਆਹ ਦੀ ਇਜਾਜ਼ਤ ਲੈਣ ਲਈ ਕਰਤਾਰਪੁਰ ਸਾਹਿਬ ( ਪਾਕਿਸਤਾਨ ) ਚਲੇ ਗਏ । ਭਾਈ ਸੁਘਾਂ ਜੀ ਤੇ ਮਾਤਾ ਗੌਰਾਂ ਜੀ ਨੇ ਪਹੁੰਚ ਕੇ ਗੁਰੂ ਨਾਨਕ ਸਾਹਿਬ ਜੀ ਦੇ ਚਰਨਾਂ ਤੇ ਮੱਥਾ ਟੇਕਿਆ ਤੇ ਸੰਗਤ ਵਿੱਚ ਬੈਠ ਕੇ ਕੀਰਤਨ ਸਰਵਨ ਕਰਨ ਲੱਗੇ । ਐਸਾ ਮਨ ਟਿਕਿਆ ਕੋਈ ਸੁਧ ਨਾ ਰਹੀ ਕੀਰਤਨ ਦੀ ਸਮਾਪਤੀ ਮਗਰੋ ਲੰਗਰ ਵਿਚ ਭਾਂਡੇ ਸਾਫ ਕਰਨ ਦੀ ਸੇਵਾ ਕੀਤੀ । ਦੋਵੇ ਜੀਅ ਆਪਸ ਵਿਚ ਕਹਿਣ ਲੱਗੇ ਅਸੀ ਕੁਝ ਚਿਰ ਕੀਰਤਨ ਸੁਣਿਆ ਤੇ ਸੇਵਾ ਕੀਤੀ ਹੈ ਸਾਡਾ ਮਨ ਇਕ ਦਮ ਸਾਂਤ ਹੋ ਗਿਆ ਹੈ ਜਿਹੜੇ ਰੋਜ ਕੀਰਤਨ ਸਰਵਨ ਕਰਦੇ ਤੇ ਸੇਵਾ ਕਰਦੇ ਹਨ ਉਹਨਾਂ ਦੀ ਅਵਸਥਾ ਕਿਥੇ ਹੋਵੇਗੀ । ਫੇਰ ਦੋਵੇ ਜੀਅ ਗੁਰੂ ਨਾਨਕ ਸਾਹਿਬ ਜੀ ਦੇ ਕੋਲ ਪਹੁੰਚੇ ਤੇ ਹੱਥ ਜੋੜ ਕੇ ਬੇਨਤੀ ਕੀਤੀ ਸਤਿਗੁਰੂ ਜੀ ਅਸੀ ਚਹੁੰਦੇ ਹਾ ਬੂੜੇ ਦਾ ਵਿਆਹ ਕਰ ਦਈਏ ਜੀ । ਤੁਹਾਡੀ ਇਜਾਜ਼ਤ ਲੈਣ ਵਾਸਤੇ ਆਏ ਹਾ ਤੁਸੀ ਜੋ ਹੁਕਮ ਕਰੋਗੇ ਉਦਾ ਹੀ ਹੋਵੇਗਾ । ਗੁਰੂ ਨਾਨਕ ਸਾਹਿਬ ਜੀ ਨੇ ਆਖਿਆ ਵਿਆਹ ਕਰਵਾਉਣਾ ਕੋਈ ਮਾੜਾ ਕਰਮ ਨਹੀ ਸਗੋ ਗ੍ਰਿਹਸਤੀ ਤਾ ਤਿਆਗੀ ਨਾਲੋ ਕਈ ਗੁਣਾ ਚੰਗਾ ਹੁੰਦਾ ਹੈ । ਗੁਰੂ ਨਾਨਕ ਸਾਹਿਬ ਜੀ ਤੋ ਇਜਾਜ਼ਤ ਲੈ ਕੇ ਬਾਬਾ ਬੁੱਢਾ ਜੀ ਨੂੰ ਨਾਲ ਲੈ ਕੇ ਮਾਤਾ ਪਿਤਾ ਜੀ ਕਥੂਨੰਗਲ ਪਹੁੰਚ ਗਏ। ਬਾਬਾ ਬੁੱਢਾ ਸਾਹਿਬ ਜੀ ਦਾ ਰੋਕਾ ਬਟਾਲਾ ਨਗਰ ਜਿਲਾ ਗੁਰਦਾਸਪੁਰ ਦੇ ਜਿੰਮੀਦਾਰ ਦੀ ਪੁੱਤਰੀ ਬੀਬੀ ਮਿਰੋਆ ਜੀ ਨਾਲ ਹੋਇਆ। ਜਦੋ ਵਿਆਹ ਦਾ ਦਿਨ ਮਿਥਿਆ ਤੇ ਬਾਬਾ ਬੁੱਢਾ ਸਾਹਿਬ ਜੀ ਤੇ ਪਰਿਵਾਰ ਗੁਰੂ ਨਾਨਕ ਸਾਹਿਬ ਜੀ ਦੇ ਕੋਲ ਪਹੁੰਚ ਕੇ ਵਿਆਹ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ । ਗੁਰੂ ਨਾਨਕ ਸਾਹਿਬ ਜੀ ਨੇ ਆਖਿਆ ਏਥੇ ਸੰਗਤ ਰੋਜ ਦਰਸ਼ਨ ਕਰਨ ਵਾਸਤੇ ਆਉਦੀ ਹੈ ਇਸ ਲਈ ਅਸੀ ਨਹੀ ਆ ਸਕਦੇ । ਗੁਰੂ ਨਾਨਕ ਸਾਹਿਬ ਜੀ ਨੇ ਆਪਣੇ ਛੋਟੇ ਪੁੱਤਰ ਲਛਮੀ ਦਾਸ ਤੇ ਉਹਨਾ ਦੀ ਪਤਨੀ ਬੀਬੀ ਲਕਸ਼ਮੀ ਜੀ ਨੂੰ ਵਿਆਹ ਵਿੱਚ ਸ਼ਾਮਲ ਹੋਣ ਲਈ ਭੇਜਿਆ । ਬਾਬਾ ਬੁੱਢਾ ਜੀ ਦੀਆਂ ਵਿਆਹ ਦੀਆਂ ਤਿਆਰੀਆ ਮੁਕੰਮਲ ਕਰਕੇ ਬਰਾਤ ਕਥੂਨੰਗਲ ਤੋ ਬਟਾਲੇ ਵਾਸਤੇ ਰਵਾਨਾ ਹੋਈ । ਇਸ ਬਰਾਤ ਵਿੱਚ ਬਾਬਾ ਲਛਮੀ ਦਾਸ ਉਹਨਾਂ ਦੀ ਪਤਨੀ ਬੀਬੀ ਲਕਸ਼ਮੀ ਜੀ , ਗੁਰੂ ਨਾਨਕ ਸਾਹਿਬ ਜੀ ਦੇ ਬਹੁਤ ਪਿਆਰ ਵਾਲੇ ਸਿੱਖ , ਤੇ ਪਰਿਵਾਰਕ ਜੀਅ ਸਾਮਿਲ ਹੋਏ । ਗੁਰੂ ਨਾਨਕ ਸਾਹਿਬ ਜੀ ਦੇ ਦਸੇ ਅਨੁਸਾਰ ਕੀਰਤਨ ਕਰਦੀਆਂ ਸੰਗਤਾ ਬਟਾਲਾ ਨਗਰ ਵਿੱਚ ਪਹੁੰਚੀਆਂ । ਬਰਾਤ ਦਾ ਭਰਵਾਂ ਸਵਾਗਤ ਕੀਤਾ ਗਿਆ ਗੁਰੂ ਨਾਨਕ ਸਾਹਿਬ ਜੀ ਦੇ ਚਲਾਈ ਮਰਯਾਦਾ ਅਨੁਸਾਰ ਵਿਆਹ ਬੀਬੀ ਮਿਰੋਆ ਜੀ ਨਾਲ ਹੋਇਆ। ਬਰਾਤ ਨੇ ਕੁਝ ਦਿਨ ਬਟਾਲੇ ਨਗਰ ਵਿੱਚ ਹੀ ਠਹਿਰਿਆ ਕੀਤਾ ਤੇ ਫੇਰ ਵਾਪਿਸ ਕਥੂਨੰਗਲ ਪਹੁੰਚ ਗਈ । ਬਾਬਾ ਬੁੱਢਾ ਸਾਹਿਬ ਜੀ ਗ੍ਰਿਹਸਤੀ ਧਰਮ ਨਿਭਾਉਣ ਦੇ ਨਾਲ – ਨਾਲ ਗੁਰੂ ਨਾਨਕ ਸਾਹਿਬ ਜੀ ਦੇ ਚਰਨਾਂ ਵਿੱਚ ਹਾਜਰੀ ਵੀ ਲਾ ਕੇ ਆਉਦੇ ਸਨ । ਬਾਬਾ ਬੁੱਢਾ ਸਾਹਿਬ ਜੀ ਦੇ ਘਰ ਜਦੋ ਦੋ ਪੁੱਤਰਾ ਨੇ ਜਨਮ ਲਿਆ ਤਾ ਬਾਬਾ ਜੀ ਦੇ ਪਿਤਾ ਸੁੱਘਾ ਜੀ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਅਜੇ ਪਿਤਾ ਜੀ ਦੀ ਸਤਾਰਵੀ ਨਹੀ ਕੀਤੀ ਕਿ ਮਾਤਾ ਗੌਰਾ ਜੀ ਵੀ ਪਤੀ ਦੇ ਪਿਛੇ ਸੱਚਖੰਡ ਜਾ ਬਿਰਾਜੇ ਗੁਰੂ ਨਾਨਕ ਸਾਹਿਬ ਜੀ ਆਏ ਤੇ ਹੱਥੀ ਦਸਤਾਰ ਸਜਾ ਕੇ ਘਰ ਦੀ ਸਾਰੀ ਜਿਮੇਵਾਰੀ ਬਾਬਾ ਬੁੱਢਾ ਜੀ ਮੋਢਿਆਂ ਤੇ ਪਾ ਦਿੱਤੀ । ਬਾਬਾ ਬੁੱਢਾ ਜੀ ਨੇ ਹੱਥ ਜੋੜ ਕੇ ਬੇਨਤੀ ਕੀਤੀ ਸਚੇ ਪਾਤਸ਼ਾਹ ਘਰ ਦੀ ਜਿੰਮੇਵਾਰੀ ਨਿਭਾਉਦੇ ਹੋਏ ਆਪ ਤੋ ਦੂਰ ਨਾ ਹੋ ਜਾਵਾ । ਮਿਹਰ ਕਰਿਉ ਆਪ ਜੀ ਦੇ ਚਰਨਾਂ ਨਾਲ ਜੁੜਿਆ ਰਹਾ ਗੁਰੂ ਜੀ ਨੇ ਖੁਸ਼ ਹੋ ਕੇ ਆਖਿਆ ਬਾਬਾ ਜੀ ਮੈ ਤੁਹਾਡੇ ਤੋ ਦੂਰ ਨਾ ਹੋਸਾਂ । ਬਾਬਾ ਬੁੱਢਾ ਜੀ ਦੇ ਦੋ ਪੁੱਤਰ ਹੋਰ ਹੋਏ ਜਿਨਾ ਦੇ ਨਾਮ ਇਸ ਤਰਾ ਹੈ ਭਾਈ ਸਿਧਾਰੀ ਜੀ ਭਾਈ ਭਿਖਾਰੀ ਜੀ ਭਾਈ ਮਹਿਮੂ ਜੀ ਤੇ ਸਭ ਤੋ ਛੋਟੇ ਭਾਈ ਭਾਨਾ ਜੀ । ਬਾਬਾ ਬੁੱਢਾ ਜੀ ਨੇ ਆਪਣਾ ਜੀਵਨ ਮਨੁੱਖਤਾ ਦੀ ਸੇਵਾ ਵਿੱਚ ਲਗਾਇਆ ਅਤੇ ਗੁਰੂ ਜੀ ਦੇ ‘ਨਾਮ ਜਪਣ, ਕਿਰਤ ਕਰਨ ਅਤੇ ਵੰਡ ਕੇ ਛਕਣ’ ਦੇ ਉਪਦੇਸ਼ ਨੂੰ ਕਮਾ ਕੇ ਦਿਖਾਇਆ। ਗੁਰੂ ਨਾਨਕ ਦੇਵ ਜੀ ਉਹਨਾਂ ਉੱਪਰ ਬਹੁਤ ਪ੍ਰਸੰਨ ਸਨ ਅਤੇ ਜਦੋਂ ਗੁਰੂ ਜੀ ਨੇ ਗੁਰਗੱਦੀ ਗੁਰੂ ਅੰਗਦ ਦੇਵ ਜੀ ਨੂੰ ਸੌਂਪੀ, ਤਾਂ ਗੁਰੂ ਜੀ ਨੇ ਗੁ‌ਰਿਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ ਸੀ। ਮਗਰੋਂ ਤੀਜੀ, ਚੌਥੀ, ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨੂੰ ਗੁਰਤਾ ਦੀ ਰਸਮ ਵੀ ਬਾਬਾ ਬੁੱਢਾ ਜੀ ਹੀ ਕਰਦੇ ਰਹੇ।
ਸਿੱਖ ਇਤਿਹਾਸਕਾਰਾਂ ਅਨੁਸਾਰ ਜਦੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਰਾਹੀਂ ਬਾਦਸ਼ਾਹ ਅਕਬਰ ਵੱਲੋਂ ਚਿਤੌੜ ਦਾ ਕਿਲ੍ਹਾ ਫਤਿਹ ਕਰਨ ਉਪਰੰਤ ਪ੍ਰਗਣਾ ਝਬਾਲ (12 ਪਿੰਡ) ਗੁਰੂ ਘਰ ਨੂੰ ਭੇਂਟ ਕੀਤੇ ਤਾਂ ਉਹਨਾਂ ਨੇ ਬਾਬਾ ਬੁੱਢਾ ਜੀ ਨੂੰ ਇਸ ਜਗੀਰ ਦਾ ਕਾਰ-ਮੁਖਤਿਆਰ ਬਣਾ ਕੇ ਇੱਥੇ ਬੀੜ ਵਿਖੇ ਡੇਰਾ ਲਾਉਣ ਦਾ ਹੁਕਮ ਦਿੱਤਾ। ਬਾਬਾ ਬੁੱਢਾ ਜੀ ਨੇ ਝਬਾਲ-ਢੰਡ-ਕਸੇਲ ਦੇ ਮੱਧ ਜਿਹੇ ਇੱਕ ਵਿਰਾਨ ਜਿਹੇ ਅਸਥਾਨ ’ਤੇ ਡੇਰਾ ਲਾਇਆ ਸੀ। ਇਸ ਜੰਗਲ ਜਿਹੇ ਅਸਥਾਨ ’ਤੇ ਅੱਜ ਮੰਗਲ ਬਣਿਆ ਹੋਇਆ ਹੈ। ਸਿੱਖ ਇਤਿਹਾਸ ਅਨੁਸਾਰ ਧੰਨ ਧੰਨ ਬਾਬਾ ਬੁੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪੁੱਤਰ ਦੀ ਦਾਤ ਲਈ ਅਸ਼ੀਰਵਾਦ ਦਿੱਤਾ ਅਤੇ ਕਿਹਾ ਮਾਤਾ ਜੀ ਆਪ ਜੀ ਦੇ ਘਰ ‘ਚ ਮਹਾਨ ਯੋਧਾ ਪੈਦਾ ਹੋਵੇਗਾ, ਜੋ ਮਨੁੱਖਤਾ ਅਤੇ ਧਰਮ ਦੀ ਰਾਖੀ ਲਈ ਮੁਗਲਾਂ ਦੇ ਸਿਰ ਕੁਚਲੇਗਾ। ਉਸ ਤੋਂ ਬਾਅਦ ਮਾਤਾ ਗੰਗਾ ਜੀ ਦੇ ਘਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਜਨਮ ਲਿਆ।
ਦੂਸਰੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਤੋਂ ਲੈ ਕੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੱਕ ਗੁਰਿਆਈ ਰਸਮ ਨਿਭਾਉਣ ਦਾ ਸੁਭਾਗ ਬਾਬਾ ਬੁੱਢਾ ਜੀ ਨੂੰ ਪ੍ਰਾਪਤ ਹੋਇਆ ਹੈ। ਚੌਥੇ ਪੁੱਤਰ ਭਾਨਾਂ ਜੀ ਦੇ ਜਨਮ ਸਮੇਂ ਧੰਨ ਗੁਰੂ ਨਾਨਕ ਦੇਵ ਜੀ ਆਪ ਦੇ ਗ੍ਰਹਿ ਆਸ਼ੀਰਵਾਦ ਦੇਣ ਪਹੁੰਚੇ ਸਨ। ਆਪ ਜੀ ਦੇ ਪੁੱਤਰ ਭਾਨਾਂ ਜੀ ਦੇ ਨਾਂ ਅਤੇ ਆਪਣੇ ਨਗਰ ਤਲਵੰਡੀ ਦੇ ਨਾਂ ਤੇ ਇਸ ਨਗਰ ਦਾ ਨਾਂ ‘ਭਾਨਾਂ ਤਲਵੰਡੀ’ ਪਿਆ। ਬਾਬਾ ਭਾਨਾਂ ਜੀ ਨੇ ਆਪਣੀ ਜ਼ਿੰਦਗੀ ਦਾ ਕਾਫ਼ੀ ਸਮਾਂ ਛੇਵੇ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਸੇਵਾ ਵਿੱਚ ਬਤੀਤ ਕੀਤਾ। ਕੁੱਝ ਸਮੇਂ ਬਾਅਦ ਆਪ ਜੀ ਦੀ ਅੰਸ ਵੰਸ਼ ਵਿੱਚ ਬਾਬਾ ਝੰਡਾ ਜੀ ਨੇ ਜਨਮ ਲਿਆ ਅਤੇ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਇਸ ਨਗਰ ਵਿੱਚ ਬਾਬਾ ਬੁੱਢਾ ਜੀ ਦੇ ਗ੍ਰਹਿ ਵਿਖੇ ਆਸ਼ੀਰਵਾਦ ਦੇਣ ਲਈ ਆਏ ਸਨ।
ਉਸ ਸਮੇਂ ਧੰਨ ਬਾਬਾ ਬੁੱਢਾ ਜੀ ਨੇ ਗੁਰੂ ਰਾਮਦਾਸ ਜੀ ਨੂੰ ਬੇਨਤੀ ਕੀਤੀ ਕਿ ਨਗਰ ਦਾ ਨਾਮ ਆਪ ਜੀ ਦੇ ਨਾਮ ਤੇ ਰੱਖਣਾ ਹੈ। ਪਰ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਨੇ ਹੁਕਮ ਕੀਤਾ ਕਿ ਇਸ ਨਗਰ ਦਾ ਨਾਮ ‘ਝੰਡਾ ਰਮਦਾਸਪੁਰ’ ਰੱਖਿਆ ਜਾਵੇ ਅਤੇ ਹੁਣ ਇਸ ਨਗਰ ਦਾ ਨਾਮ ਰਮਦਾਸ ਜੀ ਦੇ ਨਾਮ ਕਰਕੇ ਪ੍ਰਸਿੱਧ ਹੈ। ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਛੇਵੀਂ ਪੀੜ੍ਹੀ ਵਿੱਚੋਂ ਭਾਈ ਰਾਮ ਕੁਇਰ ਜੀ ਹੋਏ ਜੋ ਬਾਅਦ ਵਿੱਚ ਖੰਡੇ ਦੀ ਪਾਹੁਲ ਲੈ ਕੇ ਗੁਰਬਖਸ਼ ਸਿੰਘ ਨਾਮ ਨਾਲ ਪ੍ਰਸਿੱਧ ਹੋਏ। ਇਹਨਾਂ ਨੇ ਹੀ ਦਸ਼ਮ ਪਾਤਸ਼ਾਹ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਗੁਰਤਾ ਗੱਦੀ ਦਾ ਤਿਲਕ ਲਾਇਆ ਸੀ।
ਬ੍ਰਹਮ ਗਿਆਨੀ ਧੰਨ ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਅੰਤਿਮ ਸਮੇਂ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਯਾਦ ਕੀਤਾ ਸੀ। ਉਸ ਸਮੇਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚੱਲ ਕੇ ਬਾਬਾ ਬੁੱਢਾ ਜੀ ਦੇ ਗ੍ਰਹਿ ਰਮਦਾਸ ਵਿਖੇ ਪਹੁੰਚੇ ਸਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਬਾਬਾ ਬੁੱਢਾ ਜੀ ਦਾ ਸੀਸ ਆਪਣੀ ਗੋਦ ਵਿੱਚ ਲੈ ਕੇ ਪਲੋਸਦੇ ਹਨ ਅਤੇ ਬਾਬਾ ਬੁੱਢਾ ਸਾਹਿਬ ਜੀ ਸੰਮਤ 1688 ਬਿਕਰਮੀ (ਸੰਨ 1631 ਈ:) ਨੂੰ 125 ਸਾਲ ਦੀ ਉਮਰ ਵਿੱਚ ਆਖਰੀ ਸਵਾਸ ਤਿਆਗਦੇ ਹਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀ ਬਾਬਾ ਬੁੱਢਾ ਜੀ ਦਾ ਅੰਤਿਮ ਸੰਸਕਾਰ ਕੀਤਾ ਸੀ। ਉਸ ਸਮੇਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਬਾਬਾ ਬਿਧੀ ਚੰਦ ਜੀ, ਭਾਈ ਗੁਰਦਾਸ ਜੀ, ਭਾਈ ਲੰਗਾਹ ਜੀ, ਭਾਈ ਜੇਠਾ ਜੀ ਅਤੇ ਹੋਰ ਗੁਰਸਿੱਖ ਵੀ ਹਾਜ਼ਰ ਸਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਤਾਰਾਂ ਦਿਨ ਨਗਰ ਰਮਦਾਸ ਵਿਖੇ ਰਹਿ ਕੇ ਬਾਬਾ ਬੁੱਢਾ ਸਾਹਿਬ ਜੀ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਸਨ। ਹੁਣ ਇਹ ਅਸਥਾਨ ਗੁਰਦੁਆਰਾ ਤੱਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਸੁਸ਼ੋਭਿਤ ਹੈ।
ਜੋਰਾਵਰ ਸਿੰਘ ਤਰਸਿੱਕਾ ।



Share On Whatsapp

Leave a Comment
Balwinder Singh : Waheguru Ji

ਇੱਧਰ ਉੱਧਰ ਲੱਭਦੇ ਰਹੇ
ਅੰਦਰ ਦੀਵੇ ਜਗਦੇ ਰਹੇ
ਉਹ ਮਾਰ ਚੌਕੜੀ ਅੰਦਰ ਬੈਠਾ
ਜੀਹਦੇ ਪਿੱਛੇ ਭੱਜਦੇ ਰਹੇ
ਬਖ਼ਸ਼ੋ ਜੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ



Share On Whatsapp

Leave a Comment
संतोख : 9457621248



सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥

हे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास)बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (phir)कोई (उस के) पास नहीं आता।१।हे मित्र! घर की स्त्री (भी) जिससे बड़ा प्यार होता है, जो सदा (पति के) साथ लगी रहती है, जिस वक्त (पति की) जीवात्मा इस शरीर को छोड़ देती है, (स्त्री उससे ये कह के) परे हट जाती है कि ये मर चुका है मर चुका है।੨। हे नानक! (कह– हे मित्र! दुनिया का) इस तरह का व्यवहार बना हुआ है जिससे (मनुष्य ने) प्यार डाला हुआ है। (पर, हे मित्र! आखिरी समय में परमात्मा के बिना और कोई भी (मनुष्य की) मदद नहीं कर सकता।੩।੧੨।1੧੩੯।



Share On Whatsapp

Leave a comment


ਅੰਗ : 634

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਅਰਥ : ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।



Share On Whatsapp

Leave a comment


ਪੂਰੀਆਂ ਕਰਦੇ ਰੱਬਾ ਕੀਤੀਆਂ ਅਰਦਾਸਾਂ ਨੂੰ
ਦੇਵੀਂ ਨਾ ਕਿਤੇ ਤੋੜ ਮਾਲਕਾ,ਲਾਈਆਂ ਉੱਚੀਆਂ ਆਸਾਂ ਨੂੰ.



Share On Whatsapp

Leave a Comment
Ninder Chand : Waheguru Ji



ਦੁਖਾ ਵਿੱਚ ਵੀ ਉਹ ਹੋਵੇ ਮੇਰੇ ਨਾਲ,
ਸੁਖਾ ਵਿੱਚ ਵੀ ਉਹ ਹੋਵੇ ਮੇਰੇ ਨਾਲ,
ਕਿੰਨਾ ਕੂ ਹਾ ਮੈਂ ਖੁਸ਼ਕਿਸਮਤ ਇਹ ਮੈ ਹੀ ਜਾਣਦਾ ਹਾ,
ਕਿਉਂਕਿ ਮੇਰਾ ਵਾਹਿਗੁਰੂ ਹਰ ਵੇਲੇ ਹੁੰਦਾ ਮੇਰੇ ਨਾਲ !



Share On Whatsapp

Leave a comment


ਬਿਲਗਾ ਇੱਕ ਛੋਟਾ ਜਿਹਾ ਸ਼ਹਿਰ ਹੈ ਜੋ ਪੰਜਾਬ ਰਾਜ ਦੇ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਹੈ।
ਬਿਲਗਾ ਵਿਖੇ 2 ਇਤਿਹਾਸਕ ਸਿੱਖ ਗੁਰਦੁਆਰੇ ਹਨ, ਦੋਵੇਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਨਾਲ ਸਬੰਧਤ ਹਨ।
ਗੁਰਦੁਆਰਾ ਸ੍ਰੀ ਗੁਰੂ ਅਰਜਨ ਸਾਹਿਬ ਬਿਲਗਾ
ਭਾਈ ਕਾਹਨ ਸਿੰਘ ਨਾਭਾ ਦੁਆਰਾ ਤਿਆਰ ਕੀਤੇ ਮਹਾਨ ਕੋਸ਼ ਅਨੁਸਾਰ, ਜਦੋਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਵਿਆਹ ਹੋਣ ਵਾਲਾ ਸੀ, ਗੁਰੂ ਅਰਜਨ ਦੇਵ ਜੀ ਗੋਇੰਦਵਾਲ ਸਾਹਿਬ ਤੋਂ ਯਾਤਰਾ ਕਰ ਕੇ 1 ਜੁਲਾਈ 1589 ਨੂੰ ਇਥੇ ਪਹੁੰਚੇ (ਹਾਲਾਂਕਿ ਗੁਰਦੁਆਰਾ ਬੋਰਡ ਨੇ ਤਰੀਕ ਨੂੰ ਗਲਤੀ ਨਾਲ 1590 ਲਿਖਿਆ ਹੈ)।
ਸ਼੍ਰੀ ਗੁਰੂ ਅਰਜਨ ਦੇਵ ਜੀ ਮਾਤਾ ਗੰਗਾ ਜੀ ਨਾਲ ਵਿਆਹ ਕਰਵਾਉਣ ਲਈ ਮੌ-ਸਾਹਿਬ ਦੀ ਯਾਤਰਾ ਕਰ ਰਹੇ ਸਨ। ਗੁਰੂ ਅਰਜਨ ਦੇਵ ਜੀ ਦੇ ਨਾਲ ਵਿਆਹ ਸਮੂਹ ਵਿੱਚ ਬਾਬਾ ਬੁੱਢਾ ਜੀ, ਭਾਈ ਮੰਜ ਜੀ, ਭਾਈ ਸ਼ਲੋ ਜੀ, ਮੀਆਂ ਮੀਰ ਜੀ, ਭਾਈ ਗੁਰਦਾਸ ਜੀ, ਭਾਈ ਸੰਗ ਜੀ ਅਤੇ ਹੋਰ ਸਿੱਖ ਸ਼ਾਮਲ ਸਨ.
ਉਸ ਸਮੇਂ, ਬਿਲਗਾ ਪਿੰਡ ਵਿੱਚ ਸਿਰਫ 7 ਝੌਪੜੀਆਂ ਸਨ. ਹਾਲਾਂਕਿ, ਪਿੰਡ ਵਾਸੀਆਂ ਨੇ 2 ਦਿਨਾਂ ਲਈ ਗੁਰੂ ਅਰਜਨ ਦੇਵ ਜੀ ਅਤੇ ਵਿਆਹ ਸਮੂਹ ਦੀ ਖੂਬ ਸੇਵਾ ਕੀਤੀ.
ਗੁਰੂ ਅਰਜਨ ਦੇਵ ਜੀ ਪਿੰਡ ਵਾਸੀਆਂ ਦੁਆਰਾ ਪਰਾਹੁਣਚਾਰੀ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਇਸ ਲਈ ਉਹਨਾਂ ਨੇ ਆਪਣੇ ਕੁਝ ਵਸਤਰ ਪਿੰਡ ਵਾਸੀਆਂ ਨੂੰ ਤੋਹਫੇ ਵਜੋਂ ਦਿੱਤੇ, ਇਹ ਵਸਤਰ ਅੱਜ ਵੀ ਇਥੇ ਗੁਰੁਦਆਰਾ ਸਾਹਿਬ ਵਿੱਚ ਰੱਖੇ ਹੋਏ ਹਨ।
ਮੁੱਖ ਗੁਰਦੁਆਰੇ ਵਿਚ ਇਕ ਖੂਹ ਹੈ, ਇਸ ਖੂਹ ਦੇ ਪਾਣੀ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਇਸ਼ਨਾਨ ਕਰਿਆ ਕਰਦੇ ਸਨ . ਹਰ ਸਾਲ, 18, 19, 20 ਹਾੜ੍ਹ ਨੂੰ ਇਥੇ ਇਕ ਮਹਾਨ ਦੀਵਾਨ ਹੁੰਦਾ ਹੈ ਜਿੱਥੇ (ਆਖਰੀ ਦਿਨ) ਗੁਰੂ ਅਰਜਨ ਦੇਵ ਜੀ ਦੇ ਵਸਤਰ ਪ੍ਰਦਰਸ਼ਤ ਹੁੰਦੇ ਹਨ.
ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਬਿਲਗਾ
ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਬਿਲਗਾ ਉਸ ਅਸਥਾਨ ਹੈ ਜਿਥੇ ਸ੍ਰੀ ਗੁਰੂ ਅਰਜਨ ਸਾਹਿਬ ਜੀ ਬਿਲਗਾ ਵਿਖੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਸਨ। ਉਸ ਵਕਤ ਪਿੰਡ ਦੇ ਆਸ ਪਾਸ ਜੰਗਲ ਸੀ। ਗੁਰੂ ਅਰਜਨ ਦੇਵ ਜੀ ਇਕ ਪਿਪਲੀ ਦੇ ਰੁੱਖ ਹੇਠ ਬੈਠਦੇ ਸਨ ਇਸ ਲਈ ਇਸਦਾ ਨਾਮ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਬਿਲਗਾ ਪੈ ਗਿਆ।



Share On Whatsapp

Leave a comment


20 ਫਰਵਰੀ 1707 ਨੂੰ ਔਰੰਗਜ਼ੇਬ ਦੀ ਮੌਤ ਹੋਈ ਉਸ ਨੇ ਜਦੋ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋ ਭੇਜਿਆ ਜ਼ਫਰਨਾਮਾਂ ਪੜ੍ਹਿਆ ਉਸ ਸਮੇ ਤੋ ਉਹ ਮੌਤ ਵੱਲ ਤੁਰ ਪਿਆ ਆਉ ਸੰਖੇਪ ਝਾਤ ਮਾਰੀਏ ਔਰੰਗਜ਼ੇਬ ਦੇ ਹਾਲ ਤੇ ।
ਉਸ ਰਾਤ ਜੋ ਜਫਰਨਾਮਾਂ ਸੁਣ ਕੇ ਬੀਤਿਆ
ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ ਖਿੜਕੀਆਂ ਦੀ ਤਾੜ ਤਾੜ ਬਾਦਸ਼ਾਹ ਔਰੰਗਜ਼ੇਬ ਦੇ ਮਨ ਵਿਚ ਖੋਰੂਂ ਪਾ ਰਹੀ ਸੀ । ਸਰੀਰ ਤਰੇਲੀਓ -ਤਰੇਲੀ ਸੁਰਾਹੀਆਂ ਦੀਆਂ ਸੁਰਾਹੀਆਂ , ਪਾਣੀ ਦੀਆ ਖਤਮ ਹੁੰਦੀਆਂ ਜਾ ਰਹੀਆ ਸੀ ਨੀਂਦ ਮੰਜੇ ਤੋਂ ਕੋਸੋਂ ਦੂਰ ਸੀ ਮਖਮਲੀ ਸੇਜ ਕੰਡਿਆਂ ਤੋ ਬਤਰ ਹੋ ਗਈ ਸੀ । ਸਿਰ ਦੀ ਟੋਪੀ ਕਈ ਵਾਰ ਸਿਰ ਤੇ ਟਿਕੀ ਤੇ ਕਈ ਵਾਰ ਡਿਗੀ ।
ਪਾਗਲਾਂ ਤੇ ਵਹਿਸ਼ੀਆਂ ਵਾਂਗ ਸਿਰ ਮਾਰਦਾ ਬਾਦਸ਼ਾਹ ਦਾ ਹਾਲ ਅਜ ਦੀ ਰਾਤ ਟੱਪਰੀਵਾਸਾ ਤੋਂ ਵੀ ਭੈੜਾ ਸੀ ਹੁੱਕੇ ਦੇ ਕਸ਼ ਖਿਚਦਿਆਂ ਉਸ ਨੂੰ ਜਬਰਦਸਤ ਖੰਘ ਛਿੜ ਪਈ ਐਸੀ ਖੰਘ ਜਿਵੇਂ ਖਹੂੰ ਖਹੂੰ ਕਰਦਿਆਂ ਮਹਿਲ ਦੀਆਂ ਦੀਵਾਰਾਂ ਹਿਲ ਹਿਲ ਉਹਦੇ ਉਪਰ ਢੇਹ-ਢੇਰੀ ਹੋ ਜਾਣਗੀਆਂ । ਜ਼ਫਰਨਾਮੇ ਦੀ ਇਕ ਇਕ ਸੱਤਰ ਉਸਦਾ ਸੀਨਾ ਕੋਹ ਰਹੀ ਸੀ ਕਾਫਰ ,ਦੱਗਾ – ਫਰੋਸ਼ , ਈਮਾਂ-ਸ਼ਿਕਨ ਸ਼ਬਦ ਉਸਦੀ ਰੂਹ ਨੂੰ ਖਰੋਚ ਰਹੇ ਸੀ । ਗੁਰੂ ਤੇਗ ਬਹਾਦਰ ਤੋਂ ਲੈਕੇ ਛੋਟੇ ਸਾਹਿਬਜ਼ਾਦਿਆਂ ਤਕ ਦੀਆਂ ਸ਼ਹਾਦਤਾਂ ਦੀਆਂ ਤਸਵੀਰਾਂ ਉਸਦੇ ਸਾਮਣੇ ਰੂਪਮਾਨ ਹੋਕੇ ਆ ਰਹੀਆਂ ਸਨ ।
ਚਾਂਦਨੀ ਚੌਕ ਦੇ ਸਾਮਣੇ ਚੌਕੜਾ ਲਾਈ ਬੈਠਾ ਗੁਰੂ ਤੇਗ ਬਹਾਦਰ ਉਸਤੇ ਜਿਵੇਂ ਜੋਰੋ-ਜੋਰ ਹਸ ਰਿਹਾ ਹੋਵੇ ,” ਔਰੰਗੇ ਦੇਖ ਤੇਨੂੰ ਕਿਹਾ ਸੀ ਨਾ ਕਿ ਤੇਰੀ ਰੂਹ ਤੋਂ ਪਾਪਾਂ ਦਾ ਭਾਰ ਚੁਕ ਨਹੀਂ ਹੋਣਾ ਦਸ ਭਲਾ ਅਜ ਕੋਣ ਹਾਰਿਆ ” ਤੂੰ ਤਾ ਜਿੱਤ ਜਿੱਤ ਕੇ ਵੀ ਲਗਾਤਾਰ ਹਾਰਦਾ ਆਇਆਂ ਏ ਉਸਨੇ ਗੁਰੂ ਦੇ ਸਾਏ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੁਝ ਵੀ ਹਥ ਪਲੇ ਨਾ ਪਿਆ ਸਿਧਾ ਸਪਾਟ ਮੱਥਾ ਫਰਸ਼ ਤੇ ਜਾ ਵਜਿਆ ਮਥੇ ਉਤੇ ਪਿਆ ਰੋੜਾ ਉਸਦੇ ਹਥ ਤੇ ਪੂਰੀ ਤਰਹ ਰੜਕ ਰਿਹਾ ਸੀ । ਮਥੇ ਤੇ ਹਥ ਘਸਾਉਂਦਾ, ਡਿਗਦਾ ਢਹਿੰਦਾ ਸ਼ੀਸ਼ੇਦਾਨੀ ਮੁਹਰੇ ਜਾ ਪਹੁੰਚਿਆ ,ਆਪਣੇ ਆਪ ਨੂੰ ਸ਼ੀਸ਼ੇ ਵਿਚ ਤਕਿਆ, ਉਹ ਤ੍ਰਭਕ ਗਿਆ । ਸ਼ੀਸ਼ੇ ਵਿਚ ਉਸ ਨੂੰ ਭਿਆਨਕ ਅਕਸ਼ ਦਿਖਿਆ ਇਕ ਕਾਤਲ, ਇਕ ਸ਼ਿਕਾਰੀ, ਰੱਬ ਦੇ ਘਰ ਦਾ ਦੁਸ਼ਮਨ ਤੇ ਜ਼ਾਲਮਾਂ ਦਾ ਹਿਮਾਇਤੀ ।
ਉਹ ਸ਼ੀਸ਼ੇ ਵਲੋਂ ਮੂੰਹ ਮੋੜ ਕੇ ਸੇਜ ਵਲ ਦੌੜਿਆ, ਉਸ ਨੂੰ ਲਗਾ ਜਿਵੇਂ ਕੋਈ ਉਸਦੀ ਰੂਹ ਘਸਾ -ਘਸ ਚੀਰ ਰਿਹਾ ਹੋਵੇ ਉਹ ਵਿਲਕਣ ਲਗਾ ਮਤੀਦਾਸ ਦੇ ਸਿਰ ਤੇ ਚਲਦਾ ਆਰਾ ਉਸ ਨੂੰ ਪ੍ਰੱਤਖ ਦਿਸਣ ਲਗਾ ਮਤੀ ਦਾਸ ਦਾ ਡਿਗਦਾ ਦੋ-ਫਾੜ ਸਰੀਰ ਉਹਨੇ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਖਾਲੀ ਬਾਹਾਂ ਮਾਰਨ ਤੋ ਸਿਵਾ ਉਸਦੇ ਪਲੇ ਕੁਝ ਨਾ ਪਿਆ ਥਕ -ਹਾਰ ਕੇ ਉਸਨੇ ਮਤੀ ਦਾਸ ਦੇ ਚਰਨਾ ਤੇ ਢਹਿਣ ਦੀ ਕੋਸ਼ਿਸ਼ ਕੀਤੀ ,’ ਬਖਸ਼ ਮੇਰੇ ਗੁਨਾਹਾਂ ਨੂੰ ਵੀਰ ਪੁਰਸ਼ਾ ਬਖਸ਼ “ ਮਥੇ ਤੇ ਇਕ ਹੋਰ ਰੋੜੇ ਤੋਂ ਸਿਵਾ ਕੁਝ ਵੀ ਨਸੀਬ ਨਾ ਹੋਇਆ ਸ਼ੀਸ਼ੇ ਨੂੰ ਦੁਬਾਰਾ ਵੇਖਣ ਦਾ ਹੀਆ ਨਾ ਪਿਆ ਦੌੜ ਕੇ ਆਪਣੇ ਮੰਜੇ ਤੇ ਜਾ ਲੇਟਿਆ ਰਜਾਈ ਵਿਚ ਸਿਰ ਜਾ ਤੁਨਿਆ ਪਰ ਉਭੜਵਾਹੇ ਫਿਰ ਉਠ ਕੇ ਬਹਿ ਗਿਆ
ਜਿਸਮ ਤੇ ਲਪੇਟੀ ਰਜਾਈ ਉਸ ਨੂੰ ਅਗ ਵਰਗੀ ਜਾਪੀ ਸਚ-ਮੁਚ ਰਜਾਈ ਤੋਂ ਲਪਟਾਂ ਨਿਕਲ ਰਹੀਆਂ ਸਨ ਬਿਲਕੁਲ ਉਵੇਂ ਜਿਵੇਂ ਸਤੀਦਾਸ ਦੁਆਲੇ ਰੂੰ ਵਿਚੋਂ ਨਿਕਲੀਆਂ ਸਨ । ਉਸਨੇ ਭਜਣ ਦੀ ਕੋਸ਼ਿਸ਼ ਕੀਤੀ ਪਰ ਭਜ ਕੇ ਜਾਵੇ ਕਿਥੇ ਅਖੀਰ ਉਹ ਬਾਦਸ਼ਾਹ ਸੀ ਉਹ ਮੁਈਨੂਦੀਨ ਤੋਂ ਬੜੇ ਫਖਰ ਨਾਲ ਔਰੰਗਜੇਬ ਬਣਿਆ ਸੀ -ਜਿਸਦਾ ਮਤਲਬ ਤਖ਼ਤ ਦੀ ਸ਼ਾਨ । ਉਹ ਆਲਮਗੀਰ ਸੀ ਜਿਸਦਾ ਮਤਲਬ ਸੀ ਕੁਲ ਦੁਨੀਆਂ ਦਾ ਵਾਲੀ , ਉਹ ਅਜ ਦੁਨੀਆਂ ਨੂੰ ਪਿਠ ਕਿਵੇਂ ਦਿਖਾ ਸਕਦਾ ਹੈ । ਉਸਨੇ ਸੋਚਿਆ ਕੀ ਉਹ ਅੰਦਰੋ-ਅੰਦਰ ਸਾਰੇ ਮਾਮਲੇ ਨਬੇੜ ਲਵੇਗਾ ਤੇ ਮੁਆਫੀਆਂ ਮੰਗ ਕੇ ਸੁਰਖਰੂ ਹੋ ਜਾਵੇਗਾ ਖਾਲੀ ਇਕ ਰਾਤ ਦੀ ਤਾਂ ਗਲ ਸੀ ਉਹ ਭਜ ਕੇ ਸਤੀ ਦਾਸ ਦੇ ਨੇੜੇ ਪਹੁੰਚਿਆ ਹਥ ਮਾਰਕੇ ਅਗ ਦੀਆਂ ਲਪਟਾਂ ਬੁਝਾਣ ਦੀ ਕੋਸ਼ਿਸ਼ ਕੀਤੀ ਪਰ ਹਥ ਤਾਂ ਜਿਵੇਂ ਖਾਲੀ ਹਵਾ ਵਿਚ ਸ਼ੂਕ ਰਹੇ ਸਨ । ਹੁਣ ਓਹ ਰੋਣ -ਹਾਕਾ ਹੋ ਗਿਆ ਉਸਨੇ ਉਚੀ ਅਵਾਜ਼ ਵਿਚ ਚੀਕਾਂ ਮਾਰਨ ਦੀ ਕੋਸ਼ਿਸ਼ ਕੀਤੀ ਧੁਰ ਅੰਦਰੋਂ ਨਿਕਲੀਆਂ ਚੀਕਾਂ ਉਸਦੇ ਗਲੇ ਵਿਚ ਹੀ ਅਟਕ ਕੇ ਰਹਿ ਗਈਆਂ ਉਹ ਮਾਰਦਾ ਵੀ ਕਿਵੇਂ ਅਖੀਰ ਓਹ ਬਾਦਸ਼ਾਹ ਸੀ ।
ਉਹ ਪਾਣੀ ਦੀ ਸੁਰਾਹੀ ਵਲ ਦੋੜਿਆ ਪਾਣੀ ਦਾ ਭਰਵਾਂ ਗਲਾਸ ਉਸਨੇ ਆਪਣੇ ਅੰਦਰ ਵਗਾਹ ਮਾਰਿਆ , ਪਾਣੀ ਨੇ ਠੰਡ ਪਾਣ ਦੀ ਬਜਾਏ ਉਸਦੇ ਅੰਦਰ ਉਬਾਲੇ ਛੇੜ ਦਿਤੇ ਉਸ ਨੂੰ ਦੇਗ ਵਿਚ ਉਬਲਦਾ ਭਾਈ ਦਿਆਲਾ ਯਾਦ ਆਇਆ ਉਹ ਲੇਟਣ ਲਗਾ , ਉਹਦੀਆਂ ਅਖਾਂ ਅਗੇ ਭਾਈ ਦਿਆਲਾ ਦੀ ਸ਼ਾਂਤ ਮੂਰਤ , ਦੇਗ ਵਿਚ ਚੌਕੜਾ ਮਾਰ ਕੇ ਬੈਠਾ , ਨਾਮ-ਰੰਗ ਵਿਚ ਰੰਗਿਆ ਉਹਨੂੰ ਹਲੂਣ ਰਿਹਾ ਸੀ ਜਿਵੇਂ ਕਹਿ ਰਿਹਾ ਹੋਵੇ ,’ ਦੇਖ ਔਰੰਗੇ ਤੇਰੇ ਅੰਦਰ ਠੰਡੇ ਪਾਣੀ ਦਾ ਗਲਾਸ ਵੀ ਨਹੀਂ ਸਮਾ ਰਿਹਾ ਤੇ ਇਧਰ ਗੁਰੂ ਦੀ ਕਿਰਪਾ ਨਾਲ ਉਬਲਦੀ ਦੇਗ ਵੀ ਠੰਡਕ ਦੇ ਰਹੀ ਹੈ । ਉਹ ਲੇਟਦਾ ਹੋਇਆ ਅਚਾਨਕ ਸਿਰ ਮਾਰਦਾ ਉਠ ਖੜੋਤਾ ਉਸਦੀ ਨਿਗਾਹ ਸਾਮਣੇ ਪਈ ਤੇਗ ਤੇ ਜਾ ਪਈ ਉਹ ਤੇਗ ਵਲ ਵਧਿਆ ਉਸ ਨੂੰ ਖ਼ਿਆਲ ਆਇਆ ਕੀ ਇਸ ਕੁਲੇਹਿਣੀ ਰਾਤ ਨਾਲ ਮੁਕਾਬਲਾ ਕਰਨ ਦੀ ਬਜਾਏ ਤਾਂ ਮਰ ਜਾਣਾ ਬਿਹਤਰ ਹੈ । ਉਸ ਨੇ ਤਲਵਾਰ ਮਿਆਨ ਵਿਚੋ ਕਢੀ ,ਗਰਦਨ ਤੇ ਰਖੀ , ਫਿਰ ਉਸ ਨੂੰ ਖ਼ਿਆਲ ਆਇਆ ਹਥੀਂ ਮੌਤ ਸ਼ਹੇੜਨੀ ਕੁਫਰ ਹੈ ,ਪਾਪ ਹੈ, ਨਿਰੀ ਕਾਇਰਤਾ ਹੈ ਮੈਂ ਹਾਲਤ ਦਾ ਮੁਕਾਬਲਾ ਕਰਾਂਗਾ ਭੁਲ ਬਖਸ਼ਾਵਾਂਗਾ ਗੁਰ ਦੇ ਪੈਰ ਪਵਾਂਗਾ । ਦੋਜਖ ਦੀ ਸਜ਼ਾ ਤੋ ਬਚਾਂਗਾ ਵਜੂਦ ਦੇ ਨਿਰੰਤਰ ਕਾਂਬੇ ਨੇ ਉਸਦੀਆਂ ਅਖਾਂ ਮੂੰਦ ਦਿਤੀਆਂ ਉਸ ਨੂੰ ਗੁਰੂ ਤੇਗ ਬਹਾਦਰ ਦਾ ਇਕੋ ਝਟਕੇ ਨਾਲ ਸਰੀਰ ਅੱਲਗ ਹੁੰਦਾ ਦਿਖਾਈ ਦਿਤਾ ਸਰੀਰ ਦੇ ਦੋ ਹਿਸੇ ਦੋਨੋ ਬਿਲਕੁਲ ਸ਼ਾਂਤ ਤੇਗ ਚਲਦੇ ਵਕਤ ਕੋਈ ਹਿਲ ਨਾ ਜੁਲ ਇਕ ਅਕਿਹ ਸ਼ਾਂਤੀ ਉਸ ਨੂੰ ਆਪਣੇ ਅੰਦਰ ਗਿਲਾਨੀ ਮਹਿਸੂਸ ਹੋਈ । ਉਸਨੇ ਆਪਣੇ ਆਪ ਨੂੰ ਲਾਹਨਤ ਪਾਈ ਉਸ ਨੂੰ ਆਪਣੀ ਔਰੰਗਜੇਬੀ ਤੇ ਸ਼ਕ ਹੋਣ ਲਗਾ ਉਸਨੇ ਅਡੋਲ ਗੁਰੂ ਦੇ ਚਰਨਾ ਤੇ ਸੀਸ਼ ਨੀਵਾਣ ਦੀ ਕੋਸ਼ਿਸ਼ ਕੀਤੀ ਇਕ ਹੋਰ ਰੋੜਾ ਮੱਥੇ ਤੇ ਉਭਰ ਆਇਆ ਉਸਦਾ ਮੱਥਾ ਉਸਦੀ ਆਪਣੀ ਪਹਿਚਾਣ ਤੋਂ ਬਾਹਰ ਹੋ ਗਿਆ ਇਉਂ ਮਹਿਸੂਸ ਹੋਇਆ ਜਿਵੇ ਸ਼ੀਸ਼ਾ ਉਸਦਾ ਮੂੰਹ ਚਿੜਾ ਰਿਹਾ ਹੋਵੇ ਉਸਨੇ ਅੱਤਰ ਦੀ ਸ਼ੀਸ਼ੀ ਸ਼ੀਸ਼ੇ ਤੇ ਵਗਾਹ ਮਾਰੀ ਸ਼ੀਸ਼ੇ ਤੇ ਤਰੇੜਾਂ ਉਭਰ ਆਈਆਂ ਉਸ ਨੂੰ ਆਪਣਾ ਚੇਹਰਾ ਕਿਤੇ ਵਧ ਭਿਆਨਕ ਦਿਖਾਈ ਦੇਣ ਲਗਾ ਉਸਨੇ ਮੱਥੇ ਤੇ ਹਥ ਫੇਰਿਆ ਉਬੜ ਖਾਬੜ ਮਥੇ ਨੇ ਆਨੰਦਪੁਰ ਦੀਆਂ ਉਚੀਆਂ ਨੀਵੀਆਂ ਪਹਾੜੀਆਂ ਯਾਦ ਕਰਾ ਦਿਤੀਆ ।
ਆਨੰਦਪੁਰ ਨੂੰ ਪਾਇਆ ਛੇ ਮਹੀਨਿਆਂ ਤੋਂ ਵਡਾ ਘੇਰਾ ਯਾਦ ਆਇਆ ਉਸ ਨੂੰ ਸ਼ਰਮਿੰਦਗੀ ਮਹਿਸੂਸ ਹੋਈ ਪਹਾੜੀ ਰਾਜਿਆਂ ਨਾਲ ਦੋਸਤੀ ਦਾ ਚੇਤਾ ਆਇਆ ਬੁਤ ਪ੍ਰਸਤਾਂ ਨਾਲ ਕੀਤੀ ਸੰਧੀ ਨੇ ਉਸ ਨੂੰ ਹਲੂਣ ਕੇ ਰਖ ਦਿਤਾ ਉਹ ਆਪਣੇ ਆਪ ਨੂੰ ਮੁਹੰਮਦ ਸਾਹਿਬ ਦਾ ਵੀ ਦੋਸ਼ੀ ਮੰਨਣ ਲਗਾ ਉਹਨੇ ਸੋਚਿਆਂ ਹੁਣ ਤਾ ਪੱਕਾ ਉਹ ਦੋਜਖ ਵਾਸੀ ਬਣੇਗਾ ਦੁਨਿਆ ਦੀ ਕੋਈ ਤਾਕਤ ਮੈਨੂੰ ਦੋਜ਼ਖ ਵਿਚ ਸੜਨ ਤੋਂ ਬਚਾ ਨਹੀਂ ਸਕਦੀ ਬੁਤ ਪ੍ਰਸਥਾ ਨਾਲ ਸੰਧੀ ਤੇ ਬੁਤ-ਸ਼ਿਕਨਾਂ ਨਾਲ ਮਥਾ ,” ਓ ਅਲਾ ਤਾਲਾ ਮੈਨੂੰ ਕੀ ਹੋ ਗਿਆ ਸੀ ” ਉਸਨੇ ਜੋਰ ਨਾਲ ਕੰਧ ਤੇ ਮਥਾ ਮਾਰਿਆ ਇਕ ਗਰਮ ਤਤੀਰੀ ਉਸਦੇ ਪੈਰਾਂ ਤੇ ਵਜੀ ਉਹ ਤ੍ਰਭਕ ਪਿਆ ਉਸ ਨੂੰ ਆਪਣਾ ਖੂਨ ਕਾਲਾ ਸਿਆਹ ਜਾਪਿਆ ਦੁਬਾਰਾ ਕੰਧ ਤੇ ਮਥਾ ਮਾਰਨ ਦੀ ਕੋਸ਼ਿਸ਼ ਕੀਤੀ ਪਰ ਹਿੰਮਤ ਨਾ ਪਈ ਉਸ ਨੂੰ ਲਗਿਆ ਸ਼ਾਇਦ ਸਾਹਿਬਜ਼ਾਦੇ ਕਿਤੇ ਆਸ ਪਾਸ ਹੋਣ ਤੇ ਉਸਦੀ ਹਾਲਤ ਤੇ ਹੱਸ ਰਹੇ ਹੋਣ ਸ਼ੀਸ਼ਾ ਜੜੀ ਦੀਵਾਰ ਵਿਚੋ ਉਹ ਫਤਹਿ ਦਾ ਜੈਕਾਰਾ ਗਜਾਉਂਦੇ ਸਾਮਣੇ ਪ੍ਰਤਖ ਨਜਰ ਆ ਗਏ ਫੁਲਾਂ ਵਾਂਗ ਲਟਕਦੇ ਚੇਹਰੇ ਜਿਵੇਂ ਇਸਦੇ ਥੋਬੜ ਚਿਹਰੇ ਦਾ ਮਜ਼ਾਕ ਉੜਾ ਰਹੇ ਹੋਣ ਉਸ ਨੇ ਛੇਤੀ ਨਾਲ ਆਪਣਾ ਚੇਹਰਾ ਦੋਨਾ ਹਥਾ ਵਿਚ ਲਕੋ ਲਿਆ ਦੋਨੋ ਹਥ ਖੂਨ ਨਾਲ ਲਥ-ਪਥ ਹੋਏ ਸੀ । ਉਹ ਦੁਬਾਰਾ ਤ੍ਰਭਕ ਗਿਆ ਉਹਦੇ ਹਥ ਮਜਲੂਮਾ ਦੇ ਖੂਨ ਨਾਲ ਰੰਗੇ ਹੋਏ ਸੀ ਉਸ ਨੂੰ ਮਹਿਲ ਦੇ ਕਿਸੇ ਨੁਕਰੋਂ ਬੋਲੇ ਸੋ ਨਿਹਾਲ ਦੇ ਨਾਹਰੇ ਸੁਣਾਈ ਦੇਣ ਲਗੇ ਉਹ ਦੋੜ ਕੇ ਰੋਸ਼ਨਦਾਨ ਤੋਂ ਹੇਠਾਂ ਦੇਖਣ ਲਗ ਪਿਆ ਦੂਰੋਂ ਦਿਸਦੇ ਤਕ ਸੁੰਨ-ਸਾਨ ਰਾਤ ਜਿਵੇਂ ਉਸਂ ਨੂੰ ਨਿਗਲਣ ਲਈ ਕਾਹਲੀ ਹੋਵੇ ਉਹ ਛੇਤੀ ਨਾਲ ਹੇਠਾਂ ਉਤਰ ਆਇਆ ਉਸ ਨੂੰ ਅਜੇ ਵੀ ਸਵਾ ਸਵਾ ਲੱਖ ਨਾਲ ਇਕ ਇਕ ਸਿਖ ਲੜਦਾ ਨਜਰ ਆ ਰਿਹਾ ਸੀ । ਚਮਕੌਰ ਦੀ ਗੜੀ ਚੇਤੇ ਆ ਗਈ ਇਕ ਪਾਸੇ ਗਿਣਤੀ ਦੇ ਭੁਖੇ -ਭਾਣੇ ਚਾਲੀ ਸਿਖ ਤੇ ਦੂਜੇ ਪਾਸੇ 1000000 ਲਖ ਦੀ ਫੌਜ਼ ਉਸ ਨੂੰ ਲਗਿਆ ਜਿਵੇਂ ਇਕ ਇਕ ਸਿਖ ਕਿਲੇ ਨੂੰ ਢਾਹ ਕੇ ਉਸਦੇ ਵਜੂਦ ਵਿਚ ਦਾਖਲ ਹੋ ਰਿਹਾ ਹੈ । ਉਹ ਜਖਮੀ ਸੱਪ ਦੀ ਤਰਹ ਪਲਸੇਟੇ ਮਾਰਨ ਲਗਾ ਸਾਮਣੇ ਤਖਤ ਪੋਸ਼ ਤੇ ਗੁਰੂ ਗੋਬਿੰਦ ਸਿੰਘ ਦਾ ਖਤ ਵਿਚ ਲਿਖੀ ਉਹ ਸਤਰ ਯਾਦ ਆਉਣ ਲਗੀ ,’ ਕੀ ਹੋਇਆ ਜੇ ਤੂੰ ਮੇਰੇ ਚਾਰ ਸਾਹਿਬਜ਼ਾਦੇ ਮਾਰ ਦਿਤੇ ਹਨ ਕੁੰਡਲੀ ਵਾਲਾ ਸੱਪ ਅਜੇ ਵੀ ਬਾਕੀ ਹੈ । ਉਸ ਨੂੰ ਲਗਾ ਹੁਣੇ ਹੀ ਕੁੰਡਲੀ ਵਾਲਾ ਸੱਪ ਉਸ ਨੂੰ ਆਪਣੀ ਲਪੇਟ ਵਿਚ ਲੈ ਲਵੇਗਾ ਉਸ ਨੂੰ ਡੰਗ ਮਾਰੇਗਾ ਤੇ ਇਹ ਜ਼ਫਰਨਾਮਾ ਸਚਮੁਚ ਉਸਦੀ ਮੌਤ ਦਾ ਪੈਗਾਮ ਹੋਵੇਗਾ ।
ਉਸਦੀ ਚੀਕ ਨਿਕਲ ਗਈ ਭੈਭੀਤ ਹੋ ਗਿਆ ਚੋਬਦਾਰ ਹਾਜਰ ਸਨ ਬਾਦਸ਼ਾਹ ਦੀ ਮੰਦੀ ਹਾਲਤ ਦੇਖਕੇ ਚਿੰਤਾਜਨਕ ਹੋ ਗਏ ਵੈਦ , ਹਕੀਮ ਬੁਲਾਏ ਗਏ ਮਥੇ ਤੇ ਮਲਮ ਲਗਾਈ ਜਿਸਨੇ ਬਲਦੀ ਅੱਗ ਤੇ ਘਿਉ ਦਾ ਕੰਮ ਕੀਤਾ ਬਾਦਸ਼ਾਹ ਦਾ ਗੁਸਾ ਆਸਮਾਨ ਪਾੜਨ ਲਗਾ ਹਕੀਮ ਤੇ ਚੋਬਦਾਰ ਬਾਹਰ ਹੋ ਗਏ ਦਰਵਾਜ਼ਾ ਬੰਦ ਹੋ ਗਿਆ ਬਾਦਸ਼ਾਹ ਨੂੰ ਬੋਲੇ ਸੋ ਨਿਹਾਲ ਦੇ ਨਾਹਰੇ ਤੇ ਘੋੜਿਆਂ ਦੇ ਸੁੰਮਾ ਦੀ ਅਵਾਜ਼ ਜੋ ਹੋਰ ਨੇੜੇ , ਹੋਰ ਨੇੜੇ ਆਈ ਜਾ ਰਹੀ ਸੀ । ਉਸ ਨੂੰ ਜਾਪਿਆ ਜਿਵੇ ਘੋੜੇ ਦੇ ਸੁੰਮ ਤਾੜ ਤਾੜ ਉਸਦੀ ਛਾਤੀ ਤੇ ਚੜ ਗਏ ਹੋਣ ਉਹ ਦੋੜ ਕੇ ਰੋਸ਼ਨਦਾਨ ਕੋਲ ਆ ਗਿਆ ਉਸ ਨੂੰ ਲਗਿਆ ਸਿੰਘ ਹਥ ਵਿਚ ਤੇਗ ਤੇ ਨੇਜੇ ਫੜੀ ਚਾਂਦਨੀ ਚੌਕ ਵਲ ਵਧ ਰਹੇ ਹੋਣ ਅਚਾਨਕ ਉਸਦੀ ਅਖਾਂ ਦੀ ਲੋਅ ਤੇਜ਼ ਹੋ ਗਈ ਉਸ ਨੂੰ ਲਗਾ ਕੇ ਨੀਲੇ ਘੋੜੇ ਤੇ ਅਸਵਾਰ ਕਲਗੀਆਂ ਵਾਲੇ ਖੁਦ ਸਿੰਘਾਂ ਦੀ ਅਗਵਾਈ ਕਰ ਰਹੇ ਹੋਣ ਉਸਨੇ ਮੰਨ ਬਣਾਇਆ ,’
ਉਹ ਤੇਗ ਨਹੀਂ ਚੁਕੇਗਾ , ਓਹ ਇਤਿਹਾਸ ਨਹੀਂ ਦੁਹਰਾਇਗਾ ਉਹ ਇਸ ਦਰਵੇਸ਼ ਦੇ ਕਦਮਾਂ ਤੇ ਢਹਿ ਕੇ ਆਪਣੇ ਗੁਨਾਹਾਂ ਤੋਂ ਤੋਬਾ ਕਰ ਲਵੇਗਾ ਉਹ ਉਹਨਾ ਦੇ ਖੱਤ ਨੂੰ ਸੋਨੇ ਚਾਂਦੀ ਵਿਚ ਮੜਵਾਇਗਾ ਜਿਸ ਨੇ ਤੱਬਸਮ ਵਿਚ ਸੁਤੀ ਉਸਦੀ ਰੂਹ ਦੁਬਾਰਾ ਜਗਾ ਦਿਤੀ ਓਹ ਵਾਰੀ ਵਾਰੀ ਖਤ ਨੂੰ ਚੁੰਮ ਰਿਹਾ ਸੀ ਉਸ ਦੀਆਂ ਅਖਾਂ ਵਿਚੋਂ ਪਰਲ ਪਰਲ ਨੀਰ ਬਹਿ ਰਿਹਾ ਸੀ । ਉਹ ਦੁਬਾਰਾ ਸੇਜ ਤੇ ਆ ਟਿਕਿਆ ਉਹਨੇ ਖਤ ਨੂੰ ਪਲਕਾਂ ਤੇ ਟਿਕਾ ਲਿਆ ਉਸ ਨੂੰ ਡਾਢਾ ਸਕੂਨ ਮਿਲ ਰਿਹਾ ਸੀ ਪਹੁ ਫੁਟਾਲਾ ਹੋਣ ਲਗਾ ਚਿੜੀਆਂ ਦੇ ਚੂਕਨ ਦੀ ਅਵਾਜ਼ ਆਈ ਔਰੰਗਾ ਬੜੀ ਗੂੜੀ ਨੀਦ ਵਿਚ ਸੀ ਜਿਵੇਂ ਕਈ ਜਨਮਾਂ ਤੋ ਸੁਤਾ ਨਾ ਹੋਵੇ ।
ਜਫਰਨਾਮਾ ਪੜਨ ਤੋਂ ਬਾਅਦ ਹੀ ਉਸਨੇ ਇਕ ਹੁਕਨਾਮਾ ਜਾਰੀ ਕੀਤਾ ਸੀ ਕੀ ਗੁਰੂ ਗੋਬਿੰਦ ਸਿੰਘ ਜੀ ਜਿਥੇ ਵੀ ਰਹਿਣ , ਜੋ ਵੀ ਕਰਨ ਉਸ ਵਿਚ ਕੋਈ ਦਖਲ-ਅੰਦਾਜੀ ਨਹੀਂ ਹੋਣੀ ਚਾਹੀਦੀ ਔਰੰਗਜ਼ੇਬ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਮਿਲਣ ਦੀ ਬੇਨਤੀ ਕੀਤੀ ਜੋ ਗੁਰੂ ਗੋਬਿੰਦ ਸਿੰਘ ਜੀ ਨੇ ਪਰਵਾਨ ਕਰ ਲਈ ਪਰ ਗੁਰੂ ਜੀ ਨੂੰ ਮਿਲਣ ਤੋ ਪਹਿਲਾ ਹੀ ਔਰੰਗਜ਼ੇਬ ਦੀ ਮੌਤ ਹੋ ਗਈ । ਔਰੰਗਜ਼ੇਬ ਨੇ ਆਖਿਆ ਸੀ ਮੈ ਬਹੁਤ ਪਾਪੀ ਬਾਦਸ਼ਾਹ ਹਾ ਮੇਰੀ ਕਬਰ ਬਹੁਤ ਸਾਦੀ ਬਣਵਾਇਆ ਜੇ ਨਾ ਹੀ ਮੇਰੀ ਕਬਰ ਲਾਗੇ ਕੋਈ ਰੁੱਖ ਹੋਵੇ ਕਿਉਕਿ ਮੇਰੇ ਵਰਗੇ ਪਾਪੀ ਦੀ ਕਬਰ ਨੂੰ ਛਾਂ ਵੀ ਨਸੀਬ ਨਹੀ ਹੋਣੀ ਚਾਹੀਦੀ।
ਜੋਰਾਵਰ ਸਿੰਘ ਤਰਸਿੱਕਾ ।



Share On Whatsapp

Leave a comment





  ‹ Prev Page Next Page ›