सोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥

(हे भाई!) जैसे राज के कामों में राजा मगन रहता है, जैसे मान बढ़ाने वाले कामों में आदर-मान का भूखा मनुख मस्त रहता है, जैसे लालची मनुख लालच बढ़ाने वाले कर्मों में फँसा रहता है, उसी प्रकार जीवन के सूझ वाला मनुख प्रेम-रंग में मस्त रहता है।१। परमात्मा के भागर को यही कर्म अच्छा लगता है। (भक्त परमात्मा को) अंग-संग देख कर, और, गुरु की सेवा करके परमात्मा की सिफत सलाह में प्रसन रहता है।रहाउ। हे भाई! नशे करने का प्रेमी मनुख नशों के साथ जुड़ा रहता है, जमीं के मालिकों को जमीन प्यारी लगती हैं, बच्चा दूध के साथ ही पचरता रहता है। इसी प्रकार संत जन परमात्मा के साथ प्यार करते हैं।२।



Share On Whatsapp

Leave a comment




ਅੰਗ : 613

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥

ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।



Share On Whatsapp

View All 2 Comments
SIMRANJOT SINGH : Waheguru Ji🙏
Harpinder Singh : 🙏🏻🌹🌷🥀🌼🌸🌺Waheguru Ji🌺🌸🌼🥀🌷🌹🙏🏻

धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥

अर्थ: (हे भाई! दुनिया में) बड़े बड़े राजे हैं, बड़े बड़े जिमींदार हैं, (माया के लिए) उनकी तृष्णा कभी भी खत्म नहीं होती, वह माया के अचंभों में मस्त रहते हैं, माया से चिपके रहते हैं। (माया के बिना) ओर कुछ उनको आँखों से दिखता ही नहीं ॥१॥ हे भाई! माया (के मोह) में (फंसे रह के) किसी मनुष्य ने माया की तृप्ति को प्राप्त नहीं किया है, जैसे आग को बालण देते जाओ वह तृप्त नहीं होती। परमात्मा के नाम के बिना मनुष्य कभी तृप्त नहीं हो सकता ॥ रहाउ ॥ हे भाई! जो मनुष्य हर रोज़ स्वादले भोजन खाता रहता है, उस की (स्वादले भोजनों की) भूख कभी नहीं खत्म होती। (स्वादले भोजनों की खातिर) वह मनुष्य कुत्ते की तरह दौड़-भज करता है, चारों ओर ढूंढ़ता फिरता है ॥२॥ हे भाई! काम-वश हुए विशई मनुष्य की चाहे कितनी ही स्त्री हों, पराए घर की तरफ उस की मंदी निगाह फिर भी नहीं हटती। वह हर रोज़ (विशे-पाप करता है, और, पछतावा (भी) है। सो, इस काम-वाशना में और पछतावे में उस का आतमिक जीवन सुखता जाता है ॥३॥ हे भाई! परमात्मा का नाम ही एक ऐसा बेअंत और कीमती ख़ज़ाना है जो आतमिक जीवन देता है। (इस नाम-ख़ज़ाने की बरकत से) संत जनों के हृदय-घर में आतमिक अडोलता बनी रहती है, सुख आनंद बना रहता है। पर, हे नानक जी! गुरू पासों ही इस ख़ज़ाने की जान-पहचान प्राप्त होती है ॥४॥६॥



Share On Whatsapp

Leave a comment


ਅੰਗ : 672

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥



Share On Whatsapp

Leave a Comment
SIMRANJOT SINGH : Waheguru Ji 🙏



धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥

अर्थ: (हे भाई! दुनिया में) बड़े बड़े राजे हैं, बड़े बड़े जिमींदार हैं, (माया के लिए) उनकी तृष्णा कभी भी खत्म नहीं होती, वह माया के अचंभों में मस्त रहते हैं, माया से चिपके रहते हैं। (माया के बिना) ओर कुछ उनको आँखों से दिखता ही नहीं ॥१॥ हे भाई! माया (के मोह) में (फंसे रह के) किसी मनुष्य ने माया की तृप्ति को प्राप्त नहीं किया है, जैसे आग को बालण देते जाओ वह तृप्त नहीं होती। परमात्मा के नाम के बिना मनुष्य कभी तृप्त नहीं हो सकता ॥ रहाउ ॥ हे भाई! जो मनुष्य हर रोज़ स्वादले भोजन खाता रहता है, उस की (स्वादले भोजनों की) भूख कभी नहीं खत्म होती। (स्वादले भोजनों की खातिर) वह मनुष्य कुत्ते की तरह दौड़-भज करता है, चारों ओर ढूंढ़ता फिरता है ॥२॥ हे भाई! काम-वश हुए विशई मनुष्य की चाहे कितनी ही स्त्री हों, पराए घर की तरफ उस की मंदी निगाह फिर भी नहीं हटती। वह हर रोज़ (विशे-पाप करता है, और, पछतावा (भी) है। सो, इस काम-वाशना में और पछतावे में उस का आतमिक जीवन सुखता जाता है ॥३॥ हे भाई! परमात्मा का नाम ही एक ऐसा बेअंत और कीमती ख़ज़ाना है जो आतमिक जीवन देता है। (इस नाम-ख़ज़ाने की बरकत से) संत जनों के हृदय-घर में आतमिक अडोलता बनी रहती है, सुख आनंद बना रहता है। पर, हे नानक जी! गुरू पासों ही इस ख़ज़ाने की जान-पहचान प्राप्त होती है ॥४॥६॥



Share On Whatsapp

Leave a comment


ਅੰਗ : 672

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਅਰਥ : (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥



Share On Whatsapp

View All 3 Comments
Harpinder Singh : 🙏🏻🌹🌷🥀🌼🌸🌺Waheguru Ji🌺🌸🌼🌷🌷🌹🙏🏻
SIMRANJOT SINGH : Waheguru Ji🙏

धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।



Share On Whatsapp

Leave a comment




ਅੰਗ : 682

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ : ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।



Share On Whatsapp

Leave a Comment
SIMRANJOT SINGH : Waheguru Ji🙏

ਮਰਦਾਨੇ ਦੇ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ ਏ ਪਈ ਮੁਸਲਮਾਨ ਬੀਬੀਆਂ ਮੈਨੂੰ ਤਾਹਨਾ ਮਾਰਦੀਆਂ ਨੇ, ਤੇਰਾ ਆਦਮੀ ਮੁਸਲਮਾਨ ਹੋ ਕੇ ਇਕ ਹਿੰਦੂ ਫ਼ਕੀਰ ਦੇ ਪਿੱਛੇ ਰਬਾਬ ਚੁੱਕੀ ਫਿਰਦੈ।
ਤੇ ਮਰਦਾਨਾ ਆਪਣੇ ਘਰਵਾਲੀ ਨੂੰ ਕਹਿੰਦਾ ਹੈ, “ਤੇ ਫਿਰ ਤੂੰ ਕੀ ਆਖਿਅਾ, ਤੂੰ ਕੀ ਜਵਾਬ ਦਿੱਤਾ?”
“ਮੈਂ ਕੀ ਜਵਾਬ ਦੇਂਦੀ,ਠੀਕ ਮਾਰਦੀਆਂ ਨੇ ਤਾਹਨੇ,ਮੈਂ ਚੁੱਪ ਰਹਿ ਗਈ।ਵਾਕਈ ਉਹ ਬੇਦੀ ਕੁਲਭੂਸ਼ਨ ਨੇ,ਬੇਦੀਆਂ ਦੀ ਕੁਲ ਦੇ ਵਿਚੋਂ ਪੈਦਾ ਹੋਏ ਨੇ ਅਸੀਂ ਮੁਸਲਮਾਨ।”
“ਨਈਂ ਤੂੰ ਕਹਿਣਾ ਸੀ, ਮੈਂ ਜਿਸ ਦੇ ਪਿੱਛੇ ਰਬਾਬ ਚੁੱਕੀ ਫਿਰਦਾਂ ਉਹ ਹਿੰਦੂ ਮੁਸਲਮਾਨ ਨਹੀਂ ਏਂ, ਉਹ ਸਿਰਫ਼ ਅੱਲਾ ਤੇ ਰਾਮ ਦਾ ਰੂਪ ਏ। ਉਹ ਈਸ਼ਵਰ ਏ, ਗੁਰੂ ਏ। ਉਹ ਕਿਸੇ ਫਿਰਕੇ ਦੇ ਵਿਚ ਬੰਦ ਨਹੀਂ ਹੁੰਦਾ, ਕਿਸੇ ਦਾਇਰੇ ਦੀ ਗ੍ਰਿਫ਼ਤ ਦੇ ਵਿਚ ਨਹੀਂ ਆਉਂਦਾ।”
ਘਰਵਾਲੀ ਯਕੀਨ ਨਹੀਂ ਕਰਦੀ, ਕਹਿੰਦੀ,”ਅਗਰ ਅੈਸਾ ਹੈ, ਸਾਡੇ ਘਰ ਤੇ ਕਦੀ ਆਇਆ ਨਹੀਂ ਤੇ ਨਾ ਕਦੀ ਭੋਜਨ ਛਕਿਅੈ।ਅਗਰ ਅੈਹੋ ਜਿਹੀ ਗੱਲ ਹੈ, ਸਾਰੇ ਉਸ ਦੀ ਨਿਗਾਹ ‘ਚ ਇਕੋ ਹੀ ਨੇ ਤੇ ਕਿਸੇ ਦਿਨ ਸਾਡੇ ਘਰ ਵੀ ਆਉਣ।”
ਮਰਦਾਨਾ ਕਹਿੰਦੈ, “ਫਿਰ ਅੱਜ ਇੰਝ ਹੀ ਸਹੀ,ਤੂੰ ਬਣਾ ਲੰਗਰ,ਭੋਜਨ ਬਣਾ, ਜੋ ਕੁਝ ਹੈ ਘਰ ਦੇ ਵਿਚ ਬਣਾ, ਮੈਂ ਬਾਬੇ ਨੂੰ ਲੈ ਕੇ ਆਉਨਾ।”
ਘਰਵਾਲੀ ਕਹਿੰਦੀ,”ਮੈਂ ਬਣਾ ਤਾਂ ਦਿੰਦੀ ਹਾਂ,ਉਹ ਨਹੀਂ ਆਏਗਾ। ਉਹ ਬੇਦੀ ਕੁਲਭੂਸ਼ਨ, ਬੇਦੀਆਂ ਦਾ ਮੁੰਡਾ, ਬੜੀ ਉੱਚੀ ਕੁਲ ਏ, ਸਾਡੇ ਘਰ ਨਹੀਂ ਆਉਣ ਲੱਗੇ, ਫਿਰ ਮੇਰੇ ਹੱਥ ਦਾ ਭੋਜਨ, ਮੈ ਮੁਸਲਮਾਣੀ, ਅਸੀਂ ਮੁਸਲਮਾਨ।”
ਪਤਾ ਹੈ ਮਰਦਾਨਾ ਕੀ ਕਹਿੰਦਾ ਹੈ? ਮਰਦਾਨੇ ਨੇ ਵੀ ਕਹਿ ਦਿੱਤਾ, “ਜੇ ਨਾ ਆਏ ਤਾਂ ਯਾਰੀ ਟੁੱਟੀ, ਪਰ ਤੂੰ ਯਕੀਨ ਰੱਖ,ਯਾਰੀ ਨਹੀਂ ਟੁੱਟੇਗੀ।”
ਚੱਲਿਅੈ, ਪਰ ਇਹ ਸੋਚਣੀ ਵੀ ਏਂ ਕਿਧਰੇ ਮੈਨੂੰ ਆਪਣੇ ਘਰਵਾਲੀ ਦੇ ਕੋਲੋਂ ਸ਼ਰਮਸ਼ਾਰ ਨਾ ਹੋਣਾ ਪਏ, ਬਾਬਾ ਜਵਾਬ ਨਾ ਦੇ ਦਏ। ਇਹ ਸੋਚ ਕੇ ਜਾ ਰਿਹੈ। ਅਜੇ ੨੦੦ ਕਦਮ ਹੀ ਚੱਲਿਆ ਹੋਣੈ, ਬਾਬਾ ਜੀ ਰਸਤੇ ਵਿਚ ਮਿਲੇ। ਸਲਾਮ ਕੀਤੀ, ਸੱਜਦਾ ਕੀਤਾ, ਸੁਭਾਵਿਕ ਪੁੱਛ ਲਿਆ,
“ਬਾਬਾ ਜੀ! ਕਿਥੇ ਚੱਲੇ?”
ਤੇ ਸਤਿਗੁਰੂ ਕਹਿੰਦੇ ਨੇ,”ਮਰਦਾਨਿਆਂ, ਸਵੇਰੇ ਦਾ ਜੀਅ ਕਰ ਰਿਹਾ ਸੀ, ਦੁਪਹਿਰ ਦਾ ਲੰਗਰ ਤੇਰੇ ਕੋਲ ਛਕ ਲੈਨੇ ਆਂ, ਭੋਜਨ ਤੇਰੇ ਕੋਲ ਛਕ ਲਈਏ, ਚੱਲ।”
ਰੋ ਪਿਆ, ਚੀਕ ਨਿਕਲ ਗਈ ਮਰਦਾਨੇ ਦੀ,”ਬਾਬਾ! ਇਕ ਨਿੱਕਾ ਜਿਹਾ ਕਿਨਕਾ ਸ਼ੱਕ ਦਾ ਆ ਗਿਆ ਸੀ, ਦੂਰ ਹੋ ਗਿਅੈ। ਵਾਕਈ ਤੂੰ ਸਾਂਝੈਂ।”
ਗੁਰੂ ਤੇ ਉਹ ਹੈ,ਔਰ ਵਾਸਤਵ ਗੁਰੂ ਉਹ ਹੈ ਜੋ ਹਿਰਦੇ ਦੇ ਸ਼ੱਕ ਨੂੰ ਮਿਟਾ ਦੇਵੇ। ਜਿਸ ਦਾ ਨਾਮ,ਜਿਸ ਦਾ ਗਿਆਨ,ਜਿਸ ਦੀ ਹੋਂਦ ਅੰਦਰ ਦੇ ਸਾਰੇ ਸ਼ੱਕ ਧੋ ਦੇਵੇ।
“ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ॥
ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ॥”
{ਥਿਤੀ ਗਉੜੀ ਮ: ੫,ਅੰਗ ੨੯੯}

ਜਿਸ ਤਰਾਂ ਸੂਰਜ ਸਾਂਝਾ ਹੁੰਦੈ, ਇਸ ਤਰ੍ਹਾਂ ਹੀ ਅਵਤਾਰੀ ਪੁਰਸ਼ ਤੇ ਸੰਤ ਸਾਂਝੇ ਹੁੰਦੇ ਨੇ, ਔਰ ਜੋ ਸਾਂਝਾ ਨਹੀਂ ਉਸ ਨੂੰ ਸੰਤ ਕਹਿਣ ਦੀ, ਅਵਤਾਰ ਕਹਿਣ ਦੀ ਲੋੜ ਹੀ ਨਹੀਂ। ਉਹ ਸੂਰਜ ਨਹੀਂ ਹੋਵੇਗਾ, ਕਿਸੇ ਘਰ ਦਾ ਜਲਦਾ ਹੋਇਆ, ਟਿਮਟਿਮਾਂਦਾ ਹੋਇਆ ਦੀਵਾ ਹੀ ਹੋ ਸਕਦੈ,ਹੋਰ ਕੁਝ ਨਹੀਂ , ਵਕਤ ਨਾਲ ਬੁਝ ਜਾਏਗਾ।

ਗਿਆਨੀ ਸੰਤ ਸਿੰਘ ਜੀ ਮਸਕੀਨ



Share On Whatsapp

Leave a comment


ਮਾਪਿਆਂ ਤੇ ਬੱਚਿਆਂ ਵਾਲਿਓ,
ਮੁੱਖ ਓਸ ਦੀ ਸਿਫ਼ਤ ਦੇ ਵੱਲ ਕਰੀਏ
ਸਾਰਾ ਪਰਿਵਾਰ ਜਿਨ੍ਹੇਂ ਹੱਸ ਵਾਰਿਆ,
ਆਓ ਓਸ ਗੁਰੂ ਦੀ ਗੱਲ ਕਰੀਏ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੁੱਤ ਦੇ ਰੂਪ ਵਿੱਚ ਦੁਨੀਆਂ ਦੇ ਕਲਿਆਣ ਦਾ ਜੋ ਕੰਮ ਕੀਤਾ ਓਸ ਦੀ ਉਦਾਹਰਣ ਪੂਰੀ ਦੁਨੀਆ ਵਿੱਚ ਅੱਜ ਤੱਕ ਕਿਤੇ ਨਹੀਂ ਮਿਲਦੀ। 9 ਸਾਲ ਦੀ ਉਮਰ ਵਿੱਚ ਹੀ ਪਿਤਾ ਨੂੰ ਕੁਰਬਾਨੀ ਲਈ ਭੇਜਣਾ ਸਿਰਫ ਓਹਨਾ ਦੀ ਤਿਆਗ ਸ਼ਕਤੀ ਹੀ ਨਹੀਂ ਦਰਸਾਉਂਦਾ ਸਗੋਂ ਛੋਟੀ ਉਮਰ ਵਿੱਚ ਹੀ ਵੱਡੇ ਫੈਸਲੇ ਲੈਣ ਦੀ ਸਮਰੱਥਾ ਨੂੰ ਵੀ ਦੁਨੀਆਂ ਦੇ ਸਾਹਮਣੇ ਪੇਸ਼ ਕਰਦਾ ਹੈ।
ਧਰਮ ਬਚਾਵਣੇ ਲਈ ਜਾਓ ਪਿਤਾ ਜੀ,
ਸਬਕ ਪੜਾਵਨੇ ਲਈ ਜਾਓ ਪਿਤਾ ਜੀ
ਤੁਹਾਡੇ ਨਾਲੋਂ ਵੱਡਾ ਕੌਣ ਮਹਾਂਪੁਰਸ਼ ਹੈ,
ਸੀਸ ਕਟਾਵਨੇ ਲਈ ਜਾਓ ਪਿਤਾ ਜੀ।
ਇਸ ਦੇ ਨਾਲ ਹੀ ਗੁਰੂ ਸਾਹਿਬ ਜੀ ਨੇ ਆਪਣੇ ਮਾਤਾ ਮਾਤਾ ਗੁਜਰ ਕੌਰ ਜੀ ਨੂੰ ਵੀ ਹਰ ਜੰਗ ਵਿੱਚ ਆਪਣੇ ਨਾਲ ਰੱਖਿਆ। ਗੁਰੂ ਸਾਹਿਬ ਚਾਹੁੰਦੇ ਤਾਂ ਮਾਤਾ ਜੀ ਨੂੰ ਕਿਸੇ ਸੁਰੱਖਿਅਤ ਜਗ੍ਹਾ ਤੇ ਭੇਜ ਸਕਦੇ ਸਨ ਜਿਵੇਂ ਕਿ ਜਿਹੜੇ ਸਿੰਘਾਂ ਨੇ ਬੇਦਾਵਾ ਦਿੱਤਾ ਸੀ ਓਹ ਵੀ ਸੁਰੱਖਿਅਤ ਘਰਾਂ ਨੂੰ ਚਲੇ ਗਏ ਸਨ। ਪਰ ਗੁਰੂ ਸਾਹਿਬ ਜੀ ਨੇ ਮਾਤਾ ਜੀ ਨੂੰ ਜੰਗਾਂ ਵਿੱਚ ਵੀ ਆਪਣੇ ਨਾਲ ਰੱਖਿਆ ਤਾਂ ਕਿ ਕੋਈ ਇਹ ਨਾ ਕਹਿ ਸਕੇ ਕਿ ਗੁਰੂ ਸਾਹਿਬ ਜੀ ਨੇ ਵਖਰੇਵਾਂ ਕੀਤਾ ਹੈ ਅਤੇ ਆਪਣੇ ਪਰਿਵਾਰ ਨੂੰ ਬਚਾਉਣ ਦਾ ਯਤਨ ਕੀਤਾ ਹੈ। ਆਖਿਰ ਸਰਸਾਂ ਨਦੀ ਤੇ ਵਿਛੋੜਾ ਪੈਣ ਤੋਂ ਬਾਅਦ ਮਾਤਾ ਜੀ ਠੰਡੇ ਬੁਰਜ ਵਿਖੇ ਸਮਾਧੀ ਲੀਨ ਹੋ ਗਏ ਅਤੇ ਧਰਮ ਉੱਤੋਂ ਆਪਣੇ ਮਾਤਾ ਜੀ ਨੂੰ ਕੁਰਬਾਨ ਕਰਨਾ ਵੀ ਗੁਰੂ ਸਾਹਿਬ ਜੀ ਨੇ ਆਪਣੀ ਝੋਲੀ ਪਵਾਇਆ।
ਸਭ ਨਾਲੋਂ ਉੱਚਾ ਦਰਜਾ ਹੈ ਮਾਵਾਂ ਦਾ,
ਪਰ ਗੁਰੂ ਜੀ ਨੇ ਧਰਮ ਮਹਾਨ ਕਰਤਾ,
ਪੰਥ ਤੇ ਮਨੁੱਖਤਾ ਬਚਾਉਣ ਦੇ ਲਈ,
ਪਿਆਰੇ ਮਾਤਾ ਨੂੰ ਵੀ ਕੁਰਬਾਨ ਕਰਤਾ।
ਸਿਰਫ ਪੁੱਤ ਦੇ ਰੂਪ ਵਿੱਚ ਹੀ ਨਹੀਂ, ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪਿਤਾ ਦੇ ਰੂਪ ਜੋ ਕੁਰਬਾਨੀ ਕੀਤੀ ਗਈ ਓਹ ਵੀ ਦੁਨੀਆਂ ਵਿੱਚ ਕੋਈ ਹੋਰ ਨਹੀਂ ਕਰ ਸਕਿਆ। ਧਰਮ ਦੇ ਉੱਤੋਂ ਆਪਣੇ ਚਾਰੇ ਪੁੱਤਾਂ ਨੂੰ ਵਾਰ ਦੇਣਾ ਇਹ ਕਿਸੇ ਵੀ ਯੁੱਗ ਵਿੱਚ ਕਿਸੇ ਵੀ ਮਹਾਂਪੁਰਸ਼ ਦੇ ਹਿੱਸੇ ਨਹੀਂ ਆਇਆ।
ਲੋੜ ਪਈ ਜਦ ਪੰਥ ਨੂੰ ਕੁਰਬਾਨੀਆਂ ਦੀ,
ਪੁੱਤ ਚਾਰੇ ਦੇ ਚਾਰੇ ਹੀ ਵਾਰ ਦਿੱਤੇ।
ਨਾ ਰੱਖਿਆ ਇੱਕ ਵੀ ਬਚਾ ਕੇ ਤੇ,
ਓਹਨੇ ਸਾਰੇ ਦੇ ਸਾਰੇ ਹੀ ਵਾਰ ਦਿੱਤੇ,
ਸੋ ਗੁਰੂ ਪਿਆਰਿਓ ਇਸ ਤਰਾਂ ਗੁਰੂ ਸਾਹਿਬ ਜੀ ਨੇ ਮਨੁੱਖਤਾ ਲਈ ਜੋ ਕੁਰਬਾਨੀਆਂ ਕੀਤੀਆਂ ਓਸ ਦਾ ਕਰਜ਼ ਰਹਿੰਦੀ ਦੁਨੀਆਂ ਵਿੱਚ ਕੋਈ ਲੱਖਾਂ ਕਰੋੜਾਂ ਜਨਮ ਲੈ ਕੇ ਵੀ ਨਹੀਂ ਉਤਾਰ ਸਕਦਾ।
ਰਣਜੀਤ ਸਿੰਘ ਮੋਹਲੇਕੇ
80700-61000



Share On Whatsapp

Leave a comment






Share On Whatsapp

Leave a comment


ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਓਂ ਰਖਦੇ ਸੀ ਕੋਈ ਹੋਰ ਪੰਛੀ ਕਿਓਂ ਨਹੀਂ ? ਸੰਗਤ ਦਾ ਸੁਆਲ ਹੈ l
ਇਸ ਲਈ ਕਿ ਬਾਜ ਜਿਸ ਨੂੰ ਈਗਲ ਜਾਂ ਸ਼ਾਹੀਨ ਵੀ ਕਹਿੰਦੇ ਹਨ ਦਸ਼ਮੇਸ਼ ਪਿਤਾ ਜੀ ਦਾ ਦੁਲਾਰਾ ਅਣਖੀ ਦਲੇਰ ਅਤੇ ਹਿੰਮਤੀ ਪੰਛੀ ਹੈl ਫ਼ਾਲਕੋ ਵੰਸ਼ ਦਾ ਇਹ ਸ਼ਿਕਾਰੀ ਪੰਛੀ (raptor), ਗਰੁੜ ਨਾਲੋਂ ਛੋਟਾ ਹੁੰਦਾ ਹੈ। ਫ਼ਾਲਕੋ ਵੰਸ਼ ਵਿੱਚ ਸੰਸਾਰ ਭਰ ਵਿੱਚ ਲਗਪਗ ਚਾਲੀ ਪ੍ਰਜਾਤੀਆਂ ਮੌਜੂਦ ਹਨ ਅਤੇ ਵੱਖ – ਵੱਖ ਨਾਮਾਂ ਨਾਲ ਜਾਣੀਆਂ ਜਾਂਦੀਆਂ ਹਨ। ਸਾਰੇ ਸ਼ਿਕਾਰੀ ਪੰਛੀਆਂ ਦੀ ਤਰ੍ਹਾਂ ਇੱਕ ਤਾਂ ਬਾਜ਼ ਦੀ ਨਜ਼ਰ ਬਹੁਤ ਤੇਜ਼ ਹੁੰਦੀ ਹੈ ਦੂਜਾ, ਇਸ ਨੂੰ ਵਸਤੂਆਂ ਆਕਾਰ ਨਾਲੋਂ ਵੱਡੀਆਂ ਨਜ਼ਰ ਆਉਂਦੀਆਂ ਹਨ। ਬਾਜ਼ 1.6 ਕਿਲੋਮੀਟਰ ਦੀ ਉਚਾਈ ਉੱਤੇ ਉਡਦਿਆਂ, ਧਰਤੀ ਉੱਤੇ ਇੱਕ ਚੂਹੇ ਨੂੰ ਸਾਫ਼ ਵੇਖ ਸਕਦਾ ਹੈ। ਇਹ ਪੰਛੀ ਮਜ਼ਬੂਤ ਪੰਜਿਆਂ ਤੇ ਤਿੱਖੀਆਂ ਨਹੁੰਦਰਾਂ ਨਾਲ ਲੈਸ ਹੁੰਦਾ ਹੈ ਅਤੇ ਪਿਛਲੀ ਨਹੁੰਦਰ ਮੁਕਾਬਲਤਨ ਵੱਡੀ ਅਤੇ ਸ਼ਕਤੀਸ਼ਾਲੀ ਹੁੰਦੀ ਹੈ। ਮਾਸ ਨੋਚਣ ਲਈ ਇਸ ਦੀ ਚੁੰਝ ਹੁੱਕ ਵਾਂਗ ਮੁੜੀ ਹੋਈ ਹੁੰਦੀ ਹੈ ਜੋ ਕਾਬੂ ਆਏ ਸ਼ਿਕਾਰ ਨੂੰ ਪਲਾਂ ਵਿੱਚ ਹੀ ਫੀਤਾ-ਫੀਤਾ ਕਰ ਸੁੱਟਦੀ ਹੈ। ਆਮ ਤੌਰ ਉੱਤੇ ਬਾਜ਼ ਆਪਣੇ ਸ਼ਿਕਾਰ ਨੂੰ ਦਬੋਚਣ ਲਈ ਉਸ ੳੱਪਰ ਕਿਸੇ ਇੱਟ ਵਾਂਗ ਡਿੱਗ ਪੈਂਦਾ ਹੈ ਅਤੇ ਫਿਰ ਸ਼ਿਕਾਰ ਨੂੰ ਆਪਣੇ ਪੰਜਿਆਂ ਵਿੱਚ ਦਬੋਚ ਕੇ ਉੱਡ ਜਾਂਦਾ ਹੈ। ਇਹ ਸਭ ਕੁਝ 1-2 ਸਕਿੰਟਾਂ ਵਿੱਚ ਹੀ ਵਾਪਰ ਜਾਂਦਾ ਹੈ। ਬਾਜ਼ਾਂ ਨੂੰ ਚੂਹੇ, ਕਿਰਲੀਆਂ ਦਾ ਸ਼ਿਕਾਰ ਕਰਨਾ ਪਸੰਦ ਹੈ। ਸੱਪ ਵੀ ਇਨ੍ਹਾਂ ਦੇ ਭੋਜਨ ਵਿੱਚ ਸ਼ਾਮਲ ਹਨ। ਅੱਜ ਵੀ ਕਜ਼ਾਖਸਤਾਨ, ਜਾਪਾਨ ਅਤੇ ਕੇਂਦਰੀ ਏਸ਼ੀਆ ਤੇ ਅਰਬ ਦੇ ਕੁਝ ਭਾਗਾਂ ਵਿੱਚ ਬਾਜ਼ ਨਾਲ ਸ਼ਿਕਾਰ ਕਰਨ ਦੀ ਸ਼ਾਹੀ ਰਵਾਇਤ ਨੂੰ ਬਾਜ਼ ਪਾਲਕਾਂ ਵੱਲੋਂ ਜਿਉਂਦੀ ਰੱਖਿਆ ਜਾ ਰਿਹਾ ਹੈ। ਗੁਰੂ ਸਾਹਿਬ ਨੇ ਇਕ ਮਾਸਾਹਾਰੀ ਪੰਛੀ ਬਾਜ ਨੂੰ ਹਮੇਸ਼ਾਂ ਆਪਣੇ ਨਾਲ ਕਿਓਂ ਰਖਿਆ ਹੈ ? ਕਿਓਂਕਿ ਗੁਰੂ ਸਾਹਿਬ ਦੇ ਹਰ ਕਦਮ ਪਿਛੇ ਕੌਮ ਲਈ, ਕੌਮ ਦੀ ਭਲਾਈ ਲਈ ਕੋਈ ਨਾ ਕੋਈ ਸੰਦੇਸ਼ ਜਰੂਰ ਹੁੰਦਾ ਸੀl
1, ਬਾਜ ਦੀ ਫਿਤਰਤ ਵਿਚ ਗੁਲਾਮੀ ਨਹੀਂ ਹੁੰਦੀl ਉਸ ਨੂੰ ਤੁਸੀਂ ਪਿੰਜਰੇ ਵਿਚ ਨਹੀਂ ਰਖ ਸਕਦੇ ਜੇ ਰਖੋਗੇ ਤਾਂ ਯਾ ਤਾਂ ਉਹ ਪਿੰਜਰੇ ਨੂੰ ਤੋੜ ਦੇਵੇਗਾ ਜਾਂ
ਅੰਦਰ ਹੀ ਆਪਣੀ ਜਾਨ ਦੇ ਦੇਵੇਗਾl ਸਿਖ ਵੀ ਕਿਸੇ ਦੀ ਗੁਲਾਮੀਂ ਪਸੰਦ ਨਹੀਂ ਕਰਦਾl ਗੁਰਮਤਿ ਵਿਚ ਅਗਰ ਕੋਈ ਕਿਸੀ ਨੂੰ ਕੈਦ ਕਰਦਾ ਹੈ ਉਸ ਨੂੰ ਗੁਲਾਮੀ ਨਹੀਂ ਕਿਹਾ ਜਾਂਦਾ ਗੁਲਾਮੀ ਉਸ ਨੂੰ ਕਿਹਾ ਗਿਆ ਜੋ ਆਪਣੀ ਜਮੀਰ ਵੇਚ ਦੇਵੇ , ਆਪਣੀ ਜਮੀਰ ਕਿਸੀ ਲਾਲਚ ਕਾਰਣ ਅਗਲੇ ਦੇ ਕਦਮਾਂ ਵਿਚ ਧਰ ਦੇਵੇ, ਆਪਣੀ ਸੋਚ ਨੂੰ ਦੂਸਰੇ ਦੇ ਅਧੀਨ ਕਰ ਦੇਵੇ, ਭਾਵ ਮਾਨਸਿਕ ਤੌਰ ਤੇ ਖਤਮ ਹੋ ਜਾਵੇ-ਗੁਰੂ ਸਾਹਿਬ ਵੇਲੇ ਭਾਵੇ ਰਾਜ ਮੁਗਲਾਂ ਦਾ ਸੀ , ਜਹਾਂਗੀਰ, ਔਰੰਗਜ਼ੇਬ ਵਰਗੇ ਬੜੇ ਬੜੇ ਜਾਲਮ ਬਾਦਸ਼ਾਹ ਹੋਏ ਸਨ, ਗੁਰੂ ਸਾਹਿਬ ਨੇ ਡਟ ਕੇ ਮੁਕਾਬਲਾ ਕੀਤਾ, ਚਾਹੇ ਅਨੇਕਾਂ ਮੁਸੀਬਤਾ ਸਹੀਂਆਂ, ਬਚੇ , ਮਾਂ-ਬਾਪ, ਘਰ ਘਾਟ, ਦੌਲਤ ਸਭ ਕੁਝ ਵਾਰ ਦਿਤਾ ਪਰ ਜ਼ੁਲਮ ਅਗੇ ਹਾਰ ਨਹੀਂ ਮੰਨੀ, ਘੁਟਨੇ ਨਹੀਂ ਟੇਕੇl ਗੁਰੂ ਸਾਹਿਬ ਤੋਂ ਬਾਅਦ ਸਿਖਾਂ ਨੇ ਜੰਗਲਾਂ ਵਿਚ ਰਹਿਣਾ ਪ੍ਰਵਾਨ ਕਰ ਲਿਆ, ਦਰੱਖਤਾਂ ਦੇ ਪਤੇ ਖਾਕੇ ਗੁਜ਼ਾਰਾ ਕੀਤਾ ਜੰਗਲਾਂ ਦੀਆਂ ਠੰਡੀਆਂ ਰਾਤਾਂ ਵਿਚ ਕਾਠੀਆਂ ਤੇ ਜਾਂ ਭੁੰਜੇ ਸੌਣਾ ਕਬੂਲ ਕਰ ਲਿਆ ਪਰ ਗੁਲਾਮੀ ਮਨਜੂਰ ਨਹੀਂ ਕੀਤੀl
2, ਕਿਸੇ ਦਾ ਕੀਤੇ ਸ਼ਿਕਾਰ ਨੂੰ ਨਹੀਂ ਖਾਂਦਾ ਇਸੇ ਤਰਹ ਹਰ ਸਿਖ ਨੂੰ ਆਦੇਸ਼ ਹੈ ਕਿ ਆਪਣੀ ਕਿਰਤ ਦੀ ਕਮਾਈ ਖਾਵੇ ਉਹ ਵੀ ਵੰਡ ਕੇ ,ਮੁਫਤ ਦੀ, ਜਾਂ ਦੂਜੇ ਦੇ ਹਥ ਦੀ ਕੀਤੀ ਕਮਾਈ ਵਲ ਨਾ ਵੇਖੇ l
3 ਬਾਜ ਦੀ ਉਡਾਰੀ ਬਹੁਤ ਉਚੀ ਹੁੰਦੀ ਹੈ -ਅਸਮਾਨਾਂ ਨੂੰ ਛੁਹਣ ਵਾਲੀ -ਪਰ ਨਜ਼ਰਾਂ ਹਮੇਸ਼ਾਂ ਨੀਵੀਆਂ, ਧਰਤੀ ਤੇ ਰਹਿੰਦੀਆਂ ਹਨ l ਸਿਖਾਂ ਨੂੰ ਵੀ ਮਨ
ਨੀਵਾਂ ਤੇ ਮੱਤ ਉਚੀ ਰਖਣ ਦਾ ਗੁਰਮਤਿ ਵਲੋਂ ਸਿਖ ਅਤੇ ਸੰਦੇਸ਼ ਹੈ ।
4 ਬਾਜ਼ ਆਪਣੀ ਆਖਰੀ ਸਾਹਾਂ ਤਕ ਵੀ ਆਲਸੀ ਨਹੀਂ ਹੁੰਦਾ l ਸਿਖ ਕਦੀ ਆਲਸੀ ਨਹੀਂ ਹੁੰਦਾ, ਮਿਹਨਤ ਮਜਦੂਰੀ ਕਰਨ ਨੂੰ ਹਰ ਵਕਤ ਤਿਆਰ ਬਰ ਤਿਆਰ ਰਹਿੰਦਾ ਹੈ l ਕਿਸੇ ਦੇ ਆਸਰੇ ਵਲ ਨਹੀਂ ਤਕਦਾ, ਅਜ ਦਾ ਕੰਮ ਕਲ ਤੇ ਨਾਂ ਛਡਣ ਤੇ ਹੁਣ ਦਾ ਕੰਮ ਹੁਣੇ ਕਰਨ ਦਾ ਸੰਕਲਪ ਰਖਦਾ ਹੈ l
5 ਬਾਜ ਹਵਾ ਦੇ ਬਹਾ ਤੋ ਉਲਟਾ ਉਡਦਾ ਹੈ ਹਵਾ ਦੀ ਵਹੀਂ ਵਿਚ ਨਹੀਂ ਉਡਦਾ l ਸਿਖ ਵੀ ਆਪਣੀ ਮੌਜ-ਮਸਤੀ ਵਿਚ ਤੇ ਜਿੰਦਾ ਦਿਲੀ ਨਾਲ ਜਿੰਦਗੀ ਬਸਰ ਕਰਦਾ ਹੈ
6 ਉਹ ਕਦੀ ਆਪਣਾ ਸਦਾ ਲਈ ਘੋਸਲਾ ਨਹੀਂ ਬਣਾਉਂਦਾ . ਖੁਲੀ ਆਸਮਾਂ ਹੀ ਉਸਦੀ ਛਤ ਤੇ ਧਰਤੀ ਜਮੀਨ ਹੁੰਦੀ ਹੈ ਸਿਖ ਨੂੰ ਵੀ ਮੋਹ ਮਾਇਆ ਦੇ ਜਾਲ ਵਿਚ ਨਾ ਫਸਣ ਦਾ ਗੁਰੂ-ਸਹਿਬਾਨਾ ਵਲੋਂ ਹੁਕਮ ਹੈl
7 ਬਾਜ ਕਦੀ ਹਾਰ ਨਹੀਂ ਮੰਨਦਾ, ਕਿਸੇ ਤੋਂ ਡਰਦਾ ਨਹੀਂ ,ਦੁਖ ਭਰੀ ਜਿੰਦਗੀ ਵੀ ਖੁਸ਼ੀ ਖੁਸ਼ੀ ਜਿਓੰਦਾ ਹੈ l ਗੁਰੂ ਤੇਗ ਬਹਾਦਰ ਤੇ ਹਰ ਗੁਰੂ ਸਹਿਬਾਨ, ਗੁਰੂ ਨਾਨਕ ਸਾਹਿਬ ਤੋ ਲੈਕੇ ਦਸਵੇਂ ਪਾਤਸ਼ਾਹ ਤਕ ਸਿਖ ਨੂੰ ਇਹੀ ਸਿਖਾਇਆ – ਨਾ ਡਰੋ ਨਾ ਡਰਾਓ “ਭੈ ਕਾਹੂ ਕੋ ਦੇਤ ਨਹਿl ਨਹਿ ਭੈ ਮਾਨਤ ਆਨ”
8 ਬਾਜ਼ ਲਗਭਗ 70 ਸਾਲ ਜਿਉਂਦਾਂ ਹੈਂ, ਪਰੰਤੂ ਆਪਣੇ ਜੀਵਨ ਦੇ 40 ਵੇਂ ਸਾਲ ਵਿੱਚ ਆਉਂਦੇ – ਉਸਦੀ ਜਿੰਦਗੀ ਵਿਚ ਇਕ ਨਵਾਂ ਮੋੜ ਆਉਂਦਾ ਹੈ ਜਿਸ ਵਕ਼ਤ ਉਸ ਨੂੰ ਇੱਕ ਮਹੱਤਵਪੂਰਣ ਨਿਰਨਾ ਲੈਣਾ ਪੈਂਦਾ ਹੈ, ਜਿਸ ਤੋਂ ਬਾਅਦ ਉਹ ਇਕ ਨਵੀਂ ਜਿੰਦਗੀ ਵਿਚ ਪ੍ਰਵੇਸ਼ ਹੁੰਦਾ ਹੈ l 40 ਸਾਲ ਦੀ ਉਮਰ ਤਕ ਪਹੁੰਚਦੇ ਪਹੁੰਚਦੇ ਉਸਦੇ ਪੰਜੇ. ਚੁੰਜ, ਤੇ ਖੰਬ ਸਭਨਾ ਦੀ ਹਾਲਤ ਵਿਗੜ ਜਾਂਦੀ ਹੈ ,ਪੰਜੇ ਲੰਬੇ ਤੇ ਲਚੀਲੇ ਹੋ ਜਾਂਦੇ ਹਨ ,ਸ਼ਿਕਾਰ ਦੀ ਪਕੜ ਮੁਸ਼ਕਿਲ ਹੋ ਜਾਂਦੀ ਹੈ, ਚੁੰਝ ਮੁੜ ਜਾਂਦੀ ਹੈ, ਉਸਦੀ ਧਾਰਕ ਮੁੱਕ ਜਾਂਦੀ ਹੈ ,ਭੋਜਨ ਖਾਣ ਵਿਚ ਅੜਚਨ ਪੈਦਾ ਕਰਦੀ ਹੈ l ਖੰਭ ਭਾਰੀ ਹੋਕੇ ਸੀਨੇ ਨਾਲ ਲਿਪਟ ਜਾਂਦੇ ਹਨ, ਠੀਕ ਤਰਹ ਖੁਲ ਨਹੀਂ ਸਕਦੇ, ਉਡਨਾ ਮੁਸ਼ਕਿਲ ਹੋ ਜਾਂਦਾ ਹੈ, ਉਚੀ ਉਡਾਰੀ ਸੀਮਤ ਹੋ ਜਾਂਦੀ ਹੈl ਪਰ ਉਹ ਹਿੰਮਤ ਨਹੀਂ ਹਾਰਦਾl ਉਸ ਕੋਲ ਤਿੰਨ ਹੀ ਰਾਹ ਬਚਦੇ ਹਨ ,ਜਾ ਖੁਦਕੁਸ਼ੀ ਕਰ ਲਏ. ਜਾਂ ਇਲ ਵਾਗ ਦੂਜਿਆਂ ਦਾ ਜੂਠਾ ਖਾਏ , ਜਾਂ ਫਿਰ ” ਖ਼ੁਦ ਨੂੰ ਪੁਨਰ ਸਥਾਪਿਤ ਕਰੇ ” !
ਜਿੱਥੇ ਪਹਿਲਾਂ ਦੋ ਵਿਕਲਪ ਸਰਲ ਅਤੇ ਤੇਜ਼ ਹਨ, ਤੀਸਰਾ ਲੰਮਾ ਅਤੇ ਅਤਿਅੰਤ ਪੀੜਾਦਾਈਕ ਰਸਤਾ ਹੈ l ਇਸ ਲਈ ਉਹ ਉੱਚੇ ਪਹਾੜ ਤੇ ਚਲਾ ਜਾਂਦਾ ਹੈਂ ਤੇ ਇਕਾਂਤ ਵਿੱਚ ਪੁਨਰ ਸਥਾਪਿਤ ਕਰਨ ਦੀ ਪ੍ਰਕਿਰਿਆ ਆਰੰਭ ਕਰਦਾ ਹੈਂ ! !
ਪਥਰ ਦੀ ਚਟਾਨ ਨਾਲ ਮਾਰ ਮਾਰ ਕੇ ਉਹ ਆਪਣੀ ਚੁੰਜ ਭੰਨ ਦਿਤਾ ਹੈ, ਪੰਜਿਆਂ ਨੂੰ ਤੋੜ ਦਿੰਦਾ ਹੈ ਤੇ ਆਪਣੇ ਭਾਰੀ ਖੰਬਾਂ ਨੂੰ ਇਕ ਇਕ ਕਰਕੇ ਨੋਚ ਦਿੰਦਾ ਹੈ ਜੋ ਪੀੜਾ ਦਾਇਕ ਹੁੰਦੀ ਹੈl ਅਗਲੇ 150 ਦਿਨਾਂ ਦੀ ਪੀੜਾ-ਭਰੀ ਉਡੀਕ ਤੋਂ ਬਾਅਦ ਮੁੜ ਕੇ ਨਵੀਂ ਚੁੰਝ, ਨਵੇ ਪੰਜੇ ਤੇ ਨਵੇਂ ਖੰਬ ਉਗ ਆਉਂਦੇ ਹਨ, ਫਿਰ ਤੋਂ ਮਿਲਦੀ ਹੈਂ ਬਾਜ਼ ਨੂੰ ਪਹਿਲਾਂ ਵਰਗੀ ਉਹੀ ਸ਼ਾਨਦਾਰ ਅਤੇ ਉੱਚੀ ਉਡਾਨ …. ਇਸ ਪੁਨਰ ਸਥਾਪਨਾ ਦੀ ਪ੍ਰਕਿਰਿਆ ਤੋਂ ਬਾਦ ਉਹ 30 ਸਾਲ ਹੋਰ ਜਿਉਂਦਾ ਹੈਂ ,ਊਰਜਾ , ਸਨਮਾਨ ਅਤੇ ਦ੍ਰਿੜਤਾ ਦੇ ਨਾਲ | ਨੰਬਰ 8 (Discovery Channel ) ਤੇ ਯੂਟਿਊਬ ਦੇ ਅਧਾਰ ਤੇ ਜੀ ।
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕਿ ਫਤਹਿ



Share On Whatsapp

View All 2 Comments
Chandpreet Singh : ਵਾਹਿਗੁਰੂ ਜੀ🙏
Chandpreet Singh : ਸਰਬੱਤ ਦਾ ਭਲਾ🙏

ਭਗਤੀ ਲਹਿਰ ਭਾਵੇਂ ਭਗਤ ਰਾਮਾਨੰਦ ਤੋਂ ਕਾਫੀ ਦੇਰ ਪਹਿਲੇ ਸ਼ੁਰੂ ਹੋ ਚੁਕੀ ਸੀ ਪਰੰਤੂ ਇਸ ਦਾ ਮੋਢੀ ਰਾਮਾਨੰਦ ਨੂੰ ਹੀ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਜਨਮ 1366 ਈ. ਵਿੱਚ ਦੱਖਣ ਮਾਨਕੋਟ ਪਿੰਡ ਵਿਖੇ ਇੱਕ ਬ੍ਰਾਹਮਣ ਪਰਿਵਾਰ ਪਿਤਾ ਸ੍ਰੀ ਭੂਰਿਕਰਮਾ ਤੇ ਮਾਤਾ ਸੁਸ਼ੀਲਾ ਦੇਵੀ ਦੇ ਘਰ ਹੋਇਆ ਭਗਤ ਜੀ ਦੇ ਬਚਪਨ ਦਾ ਨਾਂ ਰਾਮਾਦੱਤ ਸੀ। ਲੇਖਕਾਂ ਦੀਆਂ ਲਿਖਤਾਂ ਵਿਚ ਭਗਤ ਜੀ ਦੇ ਪਿਤਾ ਦਾ ਨਾਮ ਸਦਨ ਸ਼ਰਮਾ ਅਤੇ ਜਨਮ ਸਥਾਨ ਕਾਂਸ਼ੀ ਵੀ ਲਿਖਿਆ ਗਿਆ ਹੈ ।
ਭਗਤ ਜੀ ਦਾ ਜੀਵਨ-ਕਾਲ ਇੱਕ ਸਦੀ ਤੋਂ ਵੀ ਵਧੇਰੇ ਮੰਨਿਆ ਜਾਂਦਾ ਹੈ । ਜਿਸ ਦਾ ਬਹੁਤਾ ਹਿੱਸਾ ਉਨ੍ਹਾਂ ਨੇ ਪਰਮਾਤਮਾ ਦੀ ਭਗਤੀ ਵਿਚ ਲੀਨ ਰਹਿ ਕੇ ਹੀ ਗੁਜ਼ਾਰਿਆ
ਪਹਿਲਾਂ ਆਪ ਰਾਮ-ਸੀਤਾ ਦੇ ਉਪਾਸ਼ਕ ਸਨ ਪਰ ਫਿਰ ਨਿਰਗੁਣ ਦੇ ਉਪਾਸਨਾ ਵੱਲ ਰੁਚਿਤ ਹੋ ਗਏ ਰਾਮਨੰਦ ਜੀ ਬੜੇ ਉਦਾਰ ਦ੍ਰਿਸ਼ਟੀ ਕੋਣ ਦੇ ਮਾਲਕ ਸਨ। ਉਨ੍ਹਾਂ ਨੂੰ ਔਰਤਾਂ ਅਤੇ ਪਛੜੀਆਂ ਜਾਤੀਆਂ ਲਈ ਵੀ ਭਗਤੀ ਦੇ ਦੁਆਰ ਖੋਲ੍ਹ ਦਿੱਤੇ। ਫਲਸਰੂਪ ਭਗਤੀ ਕਾਵਿ ਵਿੱਚ ਉਦਾਰਵਾਦੀ ਚੇਤਨਾ ਦਾ ਵਿਕਾਸ ਹੋਇਆ ਰਾਮਾਨੰਦ ਨੇ ਸੰਸਕ੍ਰਿਤ ਦੀ ਥਾਂ ਹਿੰਦੀ ਸਧੂੱਕੜੀ ਭਾਸ਼ਾ ਨੂੰ ਆਪਣਾ ਪ੍ਰਚਾਰ ਮਾਧਿਅਮ ਬਣਾਇਆ।
ਭਗਤ ਰਾਮਾਨੰਦ ਜੀ ਅਚਾਰੀਆ ‘ਰਾਮਾਨੁਜ’ ਜੀ ਦੁਆਰਾ ਚਲਾਈ ਗਈ ਸ੍ਰੀ ਸੰਪਰਦਾ ਦੇ ਇੱਕ ਉੱਘੇ ਪ੍ਰਚਾਰਕ ਸਵਾਮੀ ਰਾਘਵਨੰਦ ਦੇ ਚੇਲੇ ਸਨ, ਜਿਹੜੇ ਇਸ ਸੰਪਰਦਾ ਦੇ ਤੇਰਵੇਂ ਮੁੱਖੀ ਸਨ । ਭਗਤ ਜੀ ਲੰਮੇ ਸਮੇਂ ਤੱਕ ਸ੍ਰੀ ਸੰਪਰਦਾ ਨਾਲ ਜੁੜ ਕੇ ਆਪਣੀਆਂ ਅਧਿਆਤਮਕ ਗਤੀਵਿਧੀਆਂ ਨੂੰ ਨੇਪਰੇ ਚਾੜ੍ਹਦੇ ਰਹੇ ਹਨ ਪਰ ਬਾਅਦ ਵਿਚ ਉਨ੍ਹਾਂ ਨੇ ਰਾਮਾਵਤ/ਰਾਮਾਦਤ ਸੰਪਰਦਾ ਦੀ ਸਥਾਪਨਾ ਕਰ ਲਈ । ਇਸ ਸੰਪਰਦਾ ਦੇ ਸਿਧਾਂਤ ਤਾਂ ਪਹਿਲਾਂ ਵਾਲੇ ਹੀ ਰਹੇ ਪਰ ਸਾਧਨਾ-ਪਧਤੀ ਵਿਚ ਕੁੱਝ ਉਦਾਰਤਾ ਜ਼ਰੂਰ ਕਾਇਮ ਹੋ ਗਈ । ਇਸ ਲਹਿਰ ਨਾਲ ਭਗਤੀ ਲਹਿਰ ਵਿਚ ਇੱਕ ਨਿਵੇਕਲਾ ਰੰਗ ਅਤੇ ਢੰਗ ਦਿਖਾਈ ਦੇਣ ਲੱਗ ਪਿਆ । ਇਸ ਰੰਗ ਅਤੇ ਢੰਗ ਕਾਰਨ ਹੀ ਉਸ ਵਕਤ ਦੀਆਂ ਕੁੱਝ ਨੀਵੀਆਂ ਜਾਤਾਂ ਦੇ ਲੋਕ ਵੀ ਇਸ ਕ੍ਰਾਂਤੀਕਾਰੀ ਲਹਿਰ ਨਾਲ ਜੁੜਨ ਲੱਗੇ ਅਤੇ ਪਰਮ ਪਿਤਾ ਦੀ ਭਗਤੀ ਦਾ ਹੱਕ ਹਾਸਲ ਕਰਨ ਲੱਗੇ ।
ਭਗਤ ਰਾਮਾਨੰਦ ਜੀ ਦੇ ਉਚੇਚੇ ਯਤਨਾਂ ਨਾਲ ਰਾਮ-ਨਾਮ ਦੀ ਗੰਗਾ ਝੁੱਗੀਆਂ ਝੋਪੜੀਆਂ ਦੇ ਬਸ਼ਿੰਦਿਆਂ ਤੱਕ ਵੀ ਪਹੁੰਚ ਗਈ ਅਤੇ ਉਨ੍ਹਾਂ ਦਾ ਆਤਮਿਕ ਜੀਵਨ ਵੀ ਆਨੰਦਿਤ ਹੋਣ ਲੱਗਾ । ਉਸ ਵਕਤ ਦੇ ਵਰਣ-ਵੰਡ ਵਾਲੇ ਸਮਾਜ ਵਿਚ ਭਗਤ ਜੀ ਦੁਆਰਾ ਕੀਤਾ ਗਿਆ ਬਰਾਬਰਤਾ ਦਾ ਇਹ ਉਪਰਾਲਾ ਕਿਸੇ ਕ੍ਰਾਂਤੀਕਾਰੀ ਕਦਮ ਤੋਂ ਘੱਟ ਨਹੀਂ ਕਿਹਾ ਜਾ ਸਕਦਾ ਕਿਉਂਕਿ ਉਸ ਵਕਤ ਪੂਜਾ-ਪਾਠ ਦਾ ਅਧਿਕਾਰ ਕੁੱਝ ਰਾਖਵੀਆਂ ਸ਼੍ਰੇਣੀਆਂ ਦੇ ਲੋਕਾਂ ਦੇ ਹੀ ਹਿੱਸੇ ਆਉਂਦਾ ਸੀ । ਭਗਤ ਜੀ ਦੀ ਇਸ ਫ਼ਰਾਖਦਿਲੀ ਵਾਲੀ ਸੋਚ-ਸਮਝ ਤੋਂ ਪ੍ਰਭਾਵਤ ਹੋ ਕੇ ਵੈਰਾਗੀ ਸੰਪਰਦਾ ਵਾਲੇ ਵੀ ਉਨ੍ਹਾਂ ਨੂੰ ਆਪਣਾ ਅਚਾਰੀਆ ਮੰਨਣ ਲੱਗ ਪਏ । ਸਮਾਂ ਪਾ ਕੇ ਭਗਤ ਰਾਮਾਨੰਦ ਜੀ ਨੇ ਵੈਸ਼ਨਵ ਮੱਤ ਨੂੰ ਤਿਆਗ ਦਿੱਤਾ ਅਤੇ ਅਕਾਲ-ਪੁਰਖ ਦੇ ਨਿਰਗੁਣ ਸਰੂਪ ਦੇ ਉਪਾਸ਼ਕ ਬਣ ਗਏ । ਭਗਤ ਜੀ ਦੀ ਇਸ ਉਪਾਸ਼ਨਾ ਕਾਰਨ ਹੀ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਉਨ੍ਹਾਂ ਦਾ ਬਸੰਤ ਰਾਗ ਵਿਚ ਉਚਾਰਨ ਕੀਤਾ ਹੋਇਆ ਇਹ ਸ਼ਬਦ ‘‘ਕਤ ਜਾਈਐ ? ਰੇ ! ਘਰ ਲਾਗੋ ਰੰਗੁ ॥ ਮੇਰਾ ਚਿਤੁ ਨ ਚਲੈ; ਮਨੁ ਭਇਓ ਪੰਗੁ ॥੧॥ ਰਹਾਉ ॥’’ (ਭਗਤ ਰਾਮਾਨੰਦ/੧੧੯੫), ਗੁਰੂ ਗ੍ਰੰਥ ਸਾਹਿਬ ਦੇ ਅੰਗ 1195 ਉੱਪਰ ਦਰਜ ਕੀਤਾ ਹੈ । ਆਪਣੀ ਮਾਨਸਿਕ ਅਵਸਥਾ ਨੂੰ ਬਿਆਨਦੇ ਹੋਏ ਸਵਾਮੀ ਜੀ ਦੱਸਦੇ ਹਨ ਕਿ ਮੇਰਾ ਮਨ ਪਿੰਗਲਾ ਹੋ ਗਿਆ ਹੈ ਭਾਵ ਹੁਣ ਇਹ ਦਰ-ਦਰ ’ਤੇ ਨਹੀਂ ਭਟਕਦਾ ਸਗੋਂ ਆਪਣੇ ਪਿਆਰੇ ਨੂੰ ਪੂਰਨ ਰੂਪ ਵਿਚ ਸਮਰਪਿਤ ਹੋ ਗਿਆ ਹੈ ।
ਭਗਤ ਰਾਮਾਨੰਦ ਜੀ ਦੇ ਕਈ ਹੋਰ ਵੀ ਪ੍ਰਸਿੱਧ ਚੇਲੇ ਹੋਏ ਹਨ ਜਿਨ੍ਹਾਂ ਨੇ ਆਪਣੇ-ਆਪਣੇ ਸਮੇਂ ਵਿਚ ਮਨੁੱਖਤਾ ਨੂੰ ਸੱਚ ਨਾਲ ਜੋੜਿਆ ਅਤੇ ਕੂੜ ਤੋਂ ਮੋੜਿਆ ਹੈ । ਭਗਤ ਜੀ ਦੇ ਇਨ੍ਹਾਂ ਚੇਲਿਆਂ ਵਿਚ ਕਬੀਰ ਸਾਹਿਬ, ਬਾਬਾ ਰਵਿਦਾਸ ਜੀ, ਭਗਤ ਸੈਣ ਜੀ ਅਤੇ ਭਗਤ ਪੀਪਾ ਜੀ ਦਾ ਨਾਮ ਵਰਣਨ ਯੋਗ ਹੈ । ਇਸ ਸੂਚੀ ਵਿਚ ਕਈ ਲੇਖਕਾਂ ਨੇ ਭਗਤ ਧੰਨਾ ਜੀ ਦੇ ਨਾਂ ਨੂੰ ਵੀ ਸ਼ਾਮਲ ਕੀਤਾ ਹੈ ਪਰ ਇਹ ਪੂਰਨ ਰੂਪ ਵਿਚ ਪ੍ਰਮਾਣਿਤ ਨਹੀਂ ਹੈ । ਭਗਤੀ ਲਹਿਰ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਇਨ੍ਹਾਂ ਸਾਰੇ ਭਗਤਾਂ ਨੇ ਕਾਬਲ-ਏ-ਤਾਰੀਫ਼ ਯੋਗਦਾਨ ਪਾਇਆ ਹੈ ਅਤੇ ਰੱਬੀ ਨੇੜਤਾ ਤੇ ਪਿਆਰ ਹਾਸਲ ਕਰਨ ਲਈ ਭਾਉ-ਭਗਤੀ ਦੇ ਮਾਰਗ ਨੂੰ ਇੱਕ ਉੱਤਮ ਮਾਰਗ ਦਰਸਾਇਆ ਹੈ ।
ਆਪਣੀ ਹਯਾਤੀ ਦਾ ਲੰਮਾ ਸਮਾਂ ਗੰਗਾ ਦੇ ਕੰਢੇ (ਕਾਂਸ਼ੀ) ’ਤੇ ਬਤੀਤ ਕਰ ਕੇ ਭਗਤ ਰਾਮਾਨੰਦ ਜੀ 12 ਦਸੰਬਰ 1467 ਈ. ਨੂੰ ਪ੍ਰਲੋਕ ਗਮਨ ਕਰ ਗਏ । ਬੇਸ਼ੱਕ ਭਗਤ ਜੀ ਇੱਕ ਬ੍ਰਾਹਮਣ ਪਰਿਵਾਰ ਵਿਚ ਪੈਦਾ ਹੋਏ ਪਰ ਉਹ ਬ੍ਰਾਹਮਣਵਾਦੀ ਪਸਾਰੇ ਤੋਂ ਨਿਰਲੇਪ ਹੀ ਰਹੇ । ਉਨ੍ਹਾਂ ਦੇ ਮੁਤਾਬਕ ਪੂਰੇ ਗੁਰੂ ਦੀ ਸ਼ਰਨ ਹੀ ਜਨਮਾਂ-ਜਨਮਾਤਰਾਂ ਦੇ ਬੰਧਨਾਂ ਨੂੰ ਕੱਟਣ ਦੇ ਸਮਰੱਥ ਬਣਦੀ ਹੈ॥ ਸੰਸਕ੍ਰਿਤ ਵਿੱਚ ਆਪ ਦੇ ਨਾਂ ਦੀਆਂ ਕਈ ਰਚਨਾਵਾਂ ਮਿਲਦੀਆਂ ਹਨ ਜਿਨ੍ਹਾਂ ਵਿਚੋਂ ਦੋ ਮਹੱਤਵਪੂਰਨ ਸਮਝੀਆਂ ਜਾਂਦੀਆਂ ਹਨ। ਪਹਿਲੀ ਸ੍ਰੀ ਵੈਸ਼ਣਵਮਤਾਬਜ ਭਾਸਕਰ ਜਿਸ ਵਿੱਚ ਪ੍ਰਮੁੱਖ ਸਿਧਾਂਤ ਅੰਕਿਤ ਹਨ, ਦੂਜੀ ‘ਸ੍ਰੀ ਰਾਮਾਚਰਣ ਪੱਧਤੀ` ਜਿਸ ਵਿੱਚ ਪੂਜਾ ਪ੍ਰਣਾਲੀ ਬਾਰੇ ਦੱਸਿਆ ਗਿਆ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਰਾਮਾਨੰਦ ਜੀ ਦਾ ਇੱਕ ‘ਸ਼ਬਦ` ਬਸੰਤ ਰਾਗ ਵਿਚ ਦਰਜ ਹੈ। ਰਾਮਾਨੰਦ ਜੀ ਅਨੁਸਾਰ ਪ੍ਰਮਾਤਮਾ ਕਿਸੇ ਖ਼ਾਸ ਥਾਂ ਤੇ ਨਹੀਂ ਹੈਂ।ਉਹ ਸਰਬ ਵਿਆਪੀ ਹੈਂ,ਉਸ ਦੀ ਮਿਹਰ ਹੋ ਜਾਏ ਤਾਂ ਪ੍ਰਭੂ ਮਨ ਵਿੱਚੋ ਹੀ ਪ੍ਰਗਟ ਹੋ ਜਾਂਦਾ ਹੈਂ
ਸਤਿਗੁਰ ਮੈਂ ਬਲਿਹਾਰੀ ਤੋਰ॥ਜਿਨਿ ਸਕਲ ਬਿਕਲ ਭ੍ਰਮ ਕਾਟੈ ਮੋਰ॥
ਰਾਮਾਨੰਦ ਸੁਆਮੀ ਰਮਤ ਬ੍ਰਹਮ॥ਗੁਰ ਕਾ ਸ਼ਬਦ ਕਾਟੈ ਕੋਟਿ ਕਰਮ॥ (ਪੰਨਾ:1195)
ਅੱਜ ਵੀ ਭਗਤ ਰਾਮਾਨੰਦ ਜੀ ਦੇ ਕਮਾਏ ਹੋਏ ਉਪਦੇਸ਼ਾਂ ਦੀ ਓਨੀ ਹੀ ਸਾਰਥਿਕਤਾ ਹੈ ਜਿੰਨੀ ਉਨ੍ਹਾਂ ਦੇ ਆਪਣੇ ਸਮਕਾਲ ਵਿਚ ਰਹੀ ਹੈ । ਲੋੜ ਸਿਰਫ਼ ਉਨ੍ਹਾਂ ਨੂੰ ਆਪਣੇ ਅੰਗ-ਸੰਗ ਲਗਾਉਣ ਦੀ ਹੈ, ਪਰ ਅਫਸੋਸ ਕਿ ਅਸੀਂ ਆਪਣੇ ਪੁਰਖਿਆਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚੋਂ ਦਿਨ-ਬ-ਦਿਨ ਮਨਫ਼ੀ ਕਰੀ ਜਾ ਰਹੇ ਹਾਂ ਅਤੇ ਕਈ ਤਰ੍ਹਾਂ ਦੇ ਸਰੀਰਕ ਤੇ ਮਾਨਸਿਕ ਸੰਤਾਪ ਭੋਗੀ ਜਾ ਰਹੇ ਹਾਂ । ਉਨ੍ਹਾਂ ਦੇ ਜਨਮ ਦਿਨ ਅਤੇ ਬਰਸੀਆਂ ਸਾਨੂੰ ਹਮੇਸ਼ਾਂ ਹੀ ਉਨ੍ਹਾਂ ਦੁਆਰਾ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ । ਆਉ ! ਭਗਤ ਰਾਮਾਨੰਦ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਅਸੀਂ ਵੀ ਆਪਣੇ ਲੋਕ ਤੇ ਪ੍ਰਲੋਕ ਨੂੰ ਸੰਵਾਰਨ ਅਤੇ ਸ਼ਿੰਗਾਰਨ ਦਾ ਯਤਨ ਕਰੀਏ ।
ਸ਼ਬਦ ਭਗਤ ਰਾਮਾਨੰਦ ਜੀ
ੴ ਸਤਿਗੁਰ ਪ੍ਰਸਾਦਿ ॥
ਕਤ ਜਾਈਐ ਰੇ ਘਰ ਲਾਗੋ ਰੰਗੁ ॥
ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥
ਏਕ ਦਿਵਸ ਮਨ ਭਈ ਉਮੰਗ ॥
ਘਸਿ ਚੰਦਨ ਚੋਆ ਬਹੁ ਸੁਗੰਧ ॥
ਪੂਜਨ ਚਾਲੀ ਬ੍ਰਹਮ ਠਾਇ ॥
ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥
ਜਹਾ ਜਾਈਐ ਤਹ ਜਲ ਪਖਾਨ ॥
ਤੂ ਪੂਰਿ ਰਹਿਓ ਹੈ ਸਭ ਸਮਾਨ ॥
ਬੇਦ ਪੁਰਾਨ ਸਭ ਦੇਖੇ ਜੋਇ ॥
ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥
ਸਤਿਗੁਰ ਮੈ ਬਲਿਹਾਰੀ ਤੋਰ ॥
ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥
ਰਾਮਾਨੰਦ ਸੁਆਮੀ ਰਮਤ ਬ੍ਰਹਮ ॥
ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥1195॥
ਜੋਰਾਵਰ ਸਿੰਘ ਤਰਸਿੱਕਾ
ਵਾਹਿਗੁਰੁ ਜੀ ਕਾ ਖਾਲਸਾ ਵਹਿਗੁਰ ਜੀ ਕੀ ਫਤਹਿ ।



Share On Whatsapp

Leave a comment




धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।



Share On Whatsapp

Leave a comment


ਅੰਗ : 682

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ : ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।



Share On Whatsapp

Leave a Comment
SIMRANJOT SINGH : Waheguru Ji🙏

धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥

अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1। रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरी नाम (की) खुराक खानी शुरू कर दी उसको (माया की तृष्णा की ओर से) शांति आ जाती है।1।जो मनुष्य हर वक्त परमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं (और वह इन सुंदर पोशाकों का आनंद ले रहा है)।2।हे भाई! जो मनुष्य अपने हृदय में परमात्मा के मिलाप का राह ताकता रहता है, वह (जैसे) हाथी, रथों, घोड़ों की सवारी (के सुख मजे ले रहा है)।3।हे नानक! जिस मनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पा लिया है।4।2।56।



Share On Whatsapp

Leave a comment





  ‹ Prev Page Next Page ›