ਉੱਠਦੇ ਬਹਿਦੇ ਸ਼ਾਮ ਸਵੇਰੇ,
ਵਾਹਿਗੁਰੂ ਵਾਹਿਗੁਰੂ ਕਹਿੰਦੇ,
ਬਖਸ਼ ਗੁਨਾਹ ਤੂੰ ਮੇਰੇ ,
ਤੈਨੂੰ ਬਖਸ਼ਹਾਰਾ ਕਹਿੰਦੇ ,
ਵਾਹਿਗੁਰੂ ਵਾਹਿਗੁਰੂ
ਇਕ ਬੜੀ ਸੁੰਦਰ ਮਿੱਥ ਹੈ ਕਿ ਇਕ ਦਫ਼ਾ ਸ਼ਿਵ ਜੀ ਨੇ ਪ੍ਰਾਰਥਨਾ ਕੀਤੀ,”ਹੇ ਅਕਾਲ ਪੁਰਖ!ਇਹ ਤੂੰ ਮੈਨੂੰ ਜੋ ਸੇਵਾ ਬਖ਼ਸ਼ੀ ਹੈ ਮੌਤ ਦੀ,ਮੈਂ ਜਿਸ ਘਰ ਦੇ ਵਿਚ ਜਾਨਾਂ ਰੋਣਾ ਪਿੱਟਣਾ ਸ਼ੁਰੂ ਹੋ ਜਾਂਦਾ ਹੈ।ਇਹ ਮੈਨੂੰ ਚੰਗਾ ਨਈਂ ਲੱਗਦਾ, ਮੇਰੀ ਸੇਵਾ ਬਦਲ ਦਿੱਤੀ ਜਾਏ।ਜਿਹੜਾ ਕੰਮ ਇੰਦਰ ਨੂੰ ਸੋਂਪਿਆ ਗਿਆ ਹੈ ਵਰਖਾ ਕਰਨ ਦਾ,ਇਹ ਕੰਮ ਮੈਨੂੰ ਦਿੱਤਾ ਜਾਏ।”
ਪਰਮਾਤਮਾ ਨੇ ਆਖਿਆ ਸ਼ੰਕਰ! ਵਰਖਾ ਕਰਨੀ ਤੇਰੇ ਸੁਭਾਅ ਦੇ ਅਨੁਕੂਲ ਨਈਂ, ਮੌਤ ਕਰਨੀ ਤੇਰੇ ਸੁਭਾਅ ਦੇ ਅਨੁਕੂਲ ਹੈ। ਅਸੀਂ ਕੰਮ ਦਿੱਤਾ ਹੈ ਤੈਨੂੰ ਤੇਰੇ ਸੁਭਾਅ ਦੇ ਅਨੁਕੂਲ।” ਪਰ ਸ਼ਿਵ ਜੀ ਨੇ ਹੱਠ ਕੀਤੀ, “ਨਈਂ,ਜੇ ਵਰਖਾ ਇੰਦਰ ਕਰ ਸਕਦਾ ਹੈ ਤੇ ਮੈਂ ਕਿਉਂ ਨਈਂ ਕਰ ਸਕਦਾ। ਮੇਰੀ ਝੋਲੀ ‘ਚ ਇਹ ਸੇਵਾ ਪਾਈ ਜਾਏ।” ਬਹੁਤੇ ਤਰਲੇ ਤੇ ਹਠ ਕਰਕੇ ਪਰਮਾਤਮਾ ਨੇ ਇਹ ਸੇਵਾ ਝੋਲੀ ‘ਚ ਪਾ ਦਿੱਤੀ, “ਅੱਛਾ,ਹੁਣ ਆਈਂਦਾ ਤੋਂ ਵਰਖਾ ਤੂੰ ਕਰੇਂਂਗਾ।”
ਸ਼ਿਵ ਜੀ ਨੇ ਇਹ ਵਰ ਪਰਾਪਤ ਕੀਤਾ ਜਦੋੰ ਮੈਂ ਡੰਬਰੂ ਵਜਾਵਾਂ ਉਦੋਂ ਹੀ ਵਰਖਾ ਹੋਵੇ, ਉਸ ਤੋਂ ਪਹਿਲੇ ਨਈਂ ਹੋਣੀ ਚਾਹੀਦੀ। ਤਥਾ ਅਸਤੂ ਕਹਿ ਦਿੱਤਾ ਗਿਆ, ਠੀਕ ਹੈ , ਤੂੰ ਡੰਬਰੂ ਵਜਾਏਂਗਾ ਵਰਖਾ ਹੋਵੇਗੀ।
ਮਾਤ ਲੋਕ ਦੇ ਵਿਚ ਆਏ ਸ਼ਿਵ ਜੀ, ਕਿਸਾਨ ਲੋਕ ਹਲ ਚਲਾ ਰਹੇ ਸਨ ਤਾਂ ਸ਼ਿਵ ਜੀ ਕਹਿਣ ਲੱਗੇ,”ਸੁਣੋ, ਹਲ ਨਾ ਚਲਾਉ।”
“ਕਿਉਂ?”
ਤੇਰਾਂ ਸਾਲ ਤੱਕ ਮੀਂਹ ਨਈਂ ਪੈਣਾ,ਵਰਖਾ ਮੇਰੇ ਹੱਥ ਵਿਚ ਹੈ।”
ਲੈ ਕੇ ਵਰ ਆਇਆ ਹਾਂ ਵਰਖਾ ਦਾ, ਇੰਦਰ ਕਰ ਰਿਹਾ ਹੈ ਮੌਤ, ਆਪਣੇ ਸੁਭਾਅ ਦੇ ਮੁਤਾਬਿਕ। ਪੰਦਰਾਂ ਦਿਨਾਂ ਬਾਅਦ ਜਦ ਫੇਰ ਓਥੋੰ ਲੰਘਿਆ ਤਾਂ ਕਿਸਾਨ ਬੀਜ ਪਏ ਪਾਉਣ।ਸ਼ਿਵ ਜੀ ਗੁੱਸੇ ‘ਚ ਆ ਕੇ ਕਹਿਣ ਲੱਗੇ,”ਜਦ ਮੈਂ ਕਹਿ ਦਿੱਤਾ ਹੈ, ਤੇਰਾਂ ਸਾਲ ਤੱਕ ਮੀਂਹ ਨਈਂ ਪੈਣਾ ਤਾਂ ਬੀਜ ਕਿਉਂ ਰੋਲ ਰਹੇ ਹੋ ਜ਼ਮੀਨ ‘ਚ, ਕਿਉਂ ਨਾਸ ਕਰ ਰਹੇ ਹੋ,ਕਿਉਂ ਆਪਣਾ ਨੁਕਸਾਨ ਕਰ ਰਹੇ ਹੋ।”
ਕਿਸਾਨ ਕਹਿਣ ਲੱਗੇ,”ਰੱਬ ਚਾਹਵੇਗਾ ਤਾਂ ਬਿਨਾ ਮੀਂਹ ਤੇ ਵੀ ਬੀਜ ਉੱਗ ਆਉਣਗੇ ਤੇ ਜੇ ਨਾ ਵੀ ਉੱਗੇ ਤਾਂ ਤੇਰਾਂ ਸਾਲ ਬਾਅਦ ਮੀਂਹ ਪੈਣਾ ਹੈ ਤੇ ਤੇਰਾਂ ਸਾਲ ਜੇ ਅਸੀਂ ਬੀਜ ਬੋਇਆ ਨਾ, ਹਲ ਚਲਾਇਆ ਨਾ, ਅਸੀਂ ਤੇ ਹਲ ਚਲਾਉਣਾ ਹੀ ਭੁੱਲ ਜਾਵਾਂਗੇ, ਸਾਡੀ ਸੰਤਾਨ ਭੁੱਲ ਜਾਵੇਗੀ। ਅਸੀਂ ਖੇਤੀਬਾੜੀ ਦਾ ਕੰਮ ਹੀ ਭੁੱਲ ਜਾਵਾਂਗੇ।”
ਥੋੜੇ ਜਿਹੇ ਸ਼ਿਵ ਜੀ ਅੱਗੇ ਚਲੇ ਗਏ,ਰੁੱਖ ਦੇ ਥੱਲੇ ਬੈਠੇ ਤੇ ਖਿਆਲ ਆਇਆ ਕਿ ਜੇ ਮੈਂ ਤੇਰਾਂ ਸਾਲ ਤੱਕ ਡੰਬਰੂ ਵਜਾਇਆ ਨਾ ਤੇ ਮੈਂ ਵਜਾਉਣਾ ਭੁੱਲ ਜਾਵਾਂਗਾ।ਇਕਦਮ ਝੋਲੀ ਦੇ ‘ਚੋਂ ਡੰਬਰੂ ਕੱਢਿਆ ਔਰ ਉਹਨੂੰ ਵਜਾਉਣ ਲੱਗ ਪਏ ਤੇ ਵਜਾਉਂਦਿਆਂ ਹੀ ਮੀਂਹ ਪੈ ਗਿਆ।ਗੁੱਸੇ ‘ਚ ਆਏ,”ਇਹ ਮੇਰੀ ਚਾਹਤ ਤੋਂ ਬਿਨਾ ਕਿਸ ਤਰ੍ਹਾਂ ਹੋ ਗਿਆ।”
ਅਲਹਾਮ ਹੋਇਆ,ਅਕਾਸ਼ਵਾਣੀ ਹੋਈ,ਤੂੰ ਹੀਂ ਵਰ ਲਿਆ ਸੀ,ਜਦ ਮੈਂ ਡੰਬਰੂ ਵਜਾਵਾਂ ਉਦੋਂ ਵਰਖਾ ਹੋਵੇ,ਤੇ ਹੋ ਗਈ ਏ ਵਰਖਾ।”
ਸ਼ਿਵ ਜੀ ਦੇ ਹੱਥ ਜੁੜ ਗਏ,ਕਹਿਣ ਲੱਗੇ,”ਨਈਂ! ਇਹ ਤੇ ਜੋ ਕੁਝ ਤੂੰ ਚਾਹੁੰਦਾ ਹੈਂ,ਓਹੀ ਕੁਛ ਹੁੰਦਾ ਹੈ,ਜੋ ਕੁਛ ਅਸੀਂ ਚਾਹੁੰਨੇ ਹਾਂ,ਉਹ ਕੁਝ ਨਈਂ ਹੁੰਦਾ।”
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਫਰਮਾਨ ਪਏ ਕਰਦੇ ਨੇ -:
‘ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥’
{ ਮ: ੧,ਅੰਗ ੭}
ਹਕੀਕਤ ਤਾਂ ਇਹ ਹੈ ਕਿ ਪਰਮਾਤਮਾ ਜਿਵੇ ਚਾਹੁੰਦਾ ਹੈ ਤਿਵੇਂ ਆਪਣੀ ਪ੍ਰਾਕ੍ਰਿਤੀ ਨੂੰ ਚਲਾ ਰਿਹਾ ਹੈ।ਜਿਵੇਂ ਉਸਦਾ ਹੁਕਮ ਹੈ ਤਿਵੇਂ ਹੀ ਜਗਤ ਦੇ ਵਿਚ ਸਭ ਕੁਝ ਹੋ ਰਿਹਾ ਹੈ।ਉਸ ਤੋਂ ਬਿਨਾ ਹੋਰ ਕੁਝ ਨਈਂ,ਉਸ ਤੋਂ ਹੀ ਉਤਪਤੀ ਹੋ ਰਹੀ ਏ,ਉਸ ਤੋਂ ਹੀ ਪਾਲਣਾ ਹੋ ਰਹੀ ਏ,ਉਸ ਤੋਂ ਹੀ ਨਾਸ ਹੋ ਰਿਹਾ ਹੈ।ਕਿਉਂਕਿ ਉਸਦਾ ਕੋਈ ਮੁੱਦਾ ਨਈਂ,ਉਸ ਲਈ ਇਹ ਸਭ ਕੁਛ ਤਮਾਸ਼ਾ ਹੈ,ਉਸ ਲਈ ਇਹ ਸਭ ਕੁਝ ਖੇਲ ਹੈ।
ਗਿਆਨੀ ਸੰਤ ਸਿੰਘ ਜੀ ਮਸਕੀਨ।
ਘੁੱਟਿਆ ਸੀ ਦਮ ਤੇ ਬੇਹੋਸ਼ ਹੋ ਗਏ,
ਗੂੰਜਦੇ ਸੀ ਜੈਕਾਰੇ ਖਾਮੋਸ਼ ਹੋ ਗਏ,
ਸਿੱਖੀ ਦਾ ਝੰਡਾ ਧਰਤੀ ਤੇ ਲਹਿਰਾ ਗਏ,
ਮਾਏ ਤੇਰੇ ਪੋਤਰੇ ਨੀਹਾਂ ਚ ਸ਼ਹੀਦੀ ਪਾ ਗਏ
गूजरी असटपदीआ महला १ घरु १ ੴ सतिगुर प्रसादि ॥ एक नगरी पंच चोर बसीअले बरजत चोरी धावै ॥ त्रिहदस माल रखै जो नानक मोख मुकति सो पावै ॥१॥ चेतहु बासुदेउ बनवाली ॥ रामु रिदै जपमाली ॥१॥ रहाउ ॥ उरध मूल जिसु साख तलाहा चारि बेद जितु लागे ॥ सहज भाइ जाइ ते नानक पारब्रहम लिव जागे ॥२॥ पारजातु घरि आगनि मेरै पुहप पत्र ततु डाला ॥ सरब जोति निरंजन स्मभू छोडहु बहुतु जंजाला ॥३॥ सुणि सिखवंते नानकु बिनवै छोडहु माइआ जाला ॥ मनि बीचारि एक लिव लागी पुनरपि जनमु न काला ॥४॥ सो गुरू सो सिखु कथीअले सो वैदु जि जाणै रोगी ॥ तिसु कारणि कमु न धंधा नाही धंधै गिरही जोगी ॥५॥
अर्थ: अर्थ: हे भाई! सर्व-व्यापक जगत के मालिक परमात्मा को सदा याद रखो। प्रभू को अपने हृदय में टिकाओ- (इसको अपनी) माला (बनाओ)।1। रहाउ। इस एक ही (शरीर-) नगर में (कामादिक) पाँच चोर बसे हुए हैं, मना करते-करते भी (इनमें से हरेक इस नगर के आत्मिक गुणों को) चुराने के लिए उठ दौड़ता है। (परमात्मा को अपने हृदय में बसा के) जो मनुष्य (इन पाँचों से) माया के तीन गुणों से और दस इन्द्रियों से (अपने आत्मिक गुणों की) पूँजी बचा के रखता है, हे नानक! वह (इनसे) सदा के लिए निजात प्राप्त कर लेता है।1। जिस माया का मूल प्रभू, माया के प्रभाव से ऊपर है, जगत पसारा जिस माया के प्रभाव से नीचे है, चारों वेद जिस (माया के बल के वर्णन) में लगे रहे हैं, वह माया सहजे ही (उन लोगों से) परे हट जाती है (जो परमात्मा को अपने हृदय में बसाते हैं, क्योंकि) वह लोग, हे नानक! परमात्मा (के चरणों) में सुरति जोड़ के (माया के हमलों से) सुचेत रहते हैं।2। (ये सारा जगत जिस पारजात-प्रभू) फूल-पत्तियां-डालियां आदि पसारा है, जो प्रभू सारे जगत का मूल है, जिसकी ज्योति सब जीवों में पसर रही है, जो माया के प्रभाव से परे है, जिसका प्रकाश अपने आप से है, वह (सर्व-इच्छा-पूरक) पारजात (-प्रभू) मेरे हृदय आँगन में प्रगट हो गया है (और मेरे अंदर से माया वाले जंजाल समाप्त हो गए हैं)। (हे भाई! तुम भी परमात्मा को अपने हृदय में बसाओ, इस तरह) माया के बहुते जंजाल छोड़ सकोगे।3। गुरू नानक जी कहते हैं, हे (मेरी) शिक्षा सुनने वाले भाई! जो विनती नानक करता है वह सुन- (अपने हृदय में परमात्मा का नाम धारण कर, इस तरह तू) माया के बंधन त्याग सकेगा। जिस मनुष्य के मन में सोच-मण्डल में परमात्मा की लिव लग जाती है वह बार-बार जनम-मरण (के चक्कर) में नहीं आता।4।
ਅੰਗ : 503
ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ॥
ੴ ਸਤਿਗੁਰ ਪ੍ਰਸਾਦਿ ॥
ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥
ਅਰਥ : ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ ॥੧॥ ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ।ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ ਤੇ (ਇਸ ਨੂੰ ਆਪਣੀ) ਮਾਲਾ ਬਣਾਉ ॥੧॥ ਰਹਾਉ ॥ ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ॥੨॥ ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਜਿਸ ਪਾਰਜਾਤ-ਪ੍ਰਭੂ ਦਾ) ਇਹ ਸਾਰਾ ਜਗਤ ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ। (ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ ॥੩॥ ਹੇ ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ! (ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਦੇ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ ॥੪॥ ਉਸ ਨੂੰ ਗੁਰੂ ਕਿਹਾ ਜਾ ਸਕਦਾ ਹੈ, (ਅਸਲ) ਸਿੱਖ ਕਿਹਾ ਜਾ ਸਕਦਾ ਹੈ, ਜਾਂ (ਅਸਲ) ਵੈਦ ਕਿਹਾ ਜਾ ਸਕਦਾ ਹੈ ਜੋ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ। ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ, (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ), ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ ॥੫॥ ਉਸ ਨੇ ਕਾਮ ਕ੍ਰੋਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤ੍ਰਿਸ਼ਨਾ ਛੱਡ ਦਿੱਤੀ ਹੈ, ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ॥੬॥ ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ; ਇਹ ਸਭ ਪ੍ਰਭੂ ਦੀ ਦਾਤ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ) ਬ੍ਰਹਮ-ਰੂਪ ਕਮਲ ਦਾ ਸ਼ਹਿਦ (ਚੋਣ ਲੱਗ ਪੈਂਦਾ) ਹੈ, ਉਸ (ਨਾਮ-ਅੰਮ੍ਰਿਤ ਸ਼ਹਿਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਨਹੀਂ ਹੁੰਦਾ ॥੭॥ ਹੇ ਨਾਨਕ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ ॥੮॥੧॥
धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6।
ਅੰਗ : 668
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।
गूजरी स्री रविदास जी के पदे घरु ३ ੴ सतिगुर प्रसादि ॥ दूधु त बछरै थनहु बिटारिओ ॥ फूलु भवरि जलु मीनि बिगारिओ ॥१॥ माई गोबिंद पूजा कहा लै चरावउ ॥ अवरु न फूलु अनूपु न पावउ ॥१॥ रहाउ ॥ मैलागर बेर्हे है भुइअंगा ॥ बिखु अम्रितु बसहि इक संगा ॥२॥ धूप दीप नईबेदहि बासा ॥ कैसे पूज करहि तेरी दासा ॥३॥
राग गूजरी, घर ३ में भगत रविदास जी की बन्दों वाली बाणी। अकाल पुरख एक है और सतगुरु की कृपा द्वारा मिलता है। दूध तो थनों से ही बछड़े ने जूता कर दिया; फूल भवरे ने (सूंघ कर) और पानी मश्ली ने ख़राब कर दिय (सो, दूध पूल पानी यह तीनो ही जूठे हो जाने के कारन प्रभु के आगे भेंट करने योग्य न रह गए)॥१॥ हे माँ! गोबिं की पूजा करने के लिए मैं कहाँ से कोई वास्तु ले के भेंट करूँ? कोई और (सुच्चा) फूल (आदिक मिल) नहीं (सकता)। क्या मैं (इस कमीं के कारण) उस सुंदर प्रभु को कभी प्राप्त न कर सकूँगा? ॥१॥रहाउ॥ चन्दन के पौधों को सर्प जकड़े हुए हैं (और उन्होंने ने चन्दन को जूठा कर दिया है), जहर और अमृत (भी समुन्दर में) इकठे ही बसते हैं॥२॥ सुगंधी आ जान कर के धुप दीप और नैवेद भी (जूठे हो जाते हैं), (फिर हे प्रभु! अगर तेरी पूर इन वस्तुओं से ही हो सकती हो, तो यह जूठी चीजें तेरे भक्त किस प्रकार तेरे आगे रख कर तेरी पूजा करें? ॥३॥