ਧੰਨ ਜਿਗਰਾ ਕਲਗ਼ੀ ਵਾਲਿਆਂ
ਧੰਨ ਤੇਰੀ ਕੁਰਬਾਨੀ ,
ਨਾ ਕੋਈ ਹੋਇਆ ਹੈ ਤੇ
ਨਾ ਕੋਈ ਹੋਣਾ ਹੈ ਤੇਰੇ ਵਰਗਾ ਦਾਨੀ
सलोकु मः ३ ॥ पड़णा गुड़णा संसार की कार है अंदरि त्रिसना विकारु ॥ हउमै विचि सभि पड़ि थके दूजै भाइ खुआरु ॥ सो पड़िआ सो पंडितु बीना गुर सबदि करे वीचारु ॥ अंदरु खोजै ततु लहै पाए मोख दुआरु ॥ गुण निधानु हरि पाइआ सहजि करे वीचारु ॥ धंनु वापारी नानका जिसु गुरमुखि नामु अधारु ॥१॥ मः ३ ॥ विणु मनु मारे कोइ न सिझई वेखहु को लिव लाइ ॥ भेखधारी तीरथी भवि थके ना एहु मनु मारिआ जाइ ॥ गुरमुखि एहु मनु जीवतु मरै सचि रहै लिव लाइ ॥ नानक इसु मन की मलु इउ उतरै हउमै सबदि जलाइ ॥२॥ पउड़ी ॥ हरि हरि संत मिलहु मेरे भाई हरि नामु द्रिड़ावहु इक किनका ॥ हरि हरि सीगारु बनावहु हरि जन हरि कापड़ु पहिरहु खिम का ॥ ऐसा सीगारु मेरे प्रभ भावै हरि लागै पिआरा प्रिम का ॥ हरि हरि नामु बोलहु दिनु राती सभि किलबिख काटै इक पलका ॥ हरि हरि दइआलु होवै जिसु उपरि सो गुरमुखि हरि जपि जिणका ॥२१॥
अर्थ: पढ़ना और विचारना संसार का काम (ही हो गया) है (भावार्थ, अन्य व्यवहारों की तरह यह भी एक व्यवहार ही बन गया है, पर) हृदय में तृष्णा और विकार (टिके ही रहते) हैं। अहंकार में सारे (पंडित) पढ़ पढ़ कर थक गए हैं, माया के मोह में परेशान ही होते हैं। वह मनुष्य पढ़ा हुआ और समझदार पंडित है (भावार्थ, उस मनुष्य को पंडित समझो), जो सतिगुरू के श़ब्द में विचार करता है, जो अपने मन को खोजता है (अंदर से) हरी को खोज लेता है और (तृष्णा से) बचने के लिए मार्ग खोज लेता है, जो गुणों के ख़ज़ाने हरी को प्राप्त करता है और आतमिक अडोलता में टिक कर परमात्मा के गुणों में सुरती जोड़ी रखता है। हे नानक जी! इस तरह सतिगुरू के सनमुख हो कर जिस मनुष्य को ‘नाम’ आसरा (रूप) है, उस नाम का व्यापारी मुबारिक है ॥१॥ आप कोई भी मनुष्य ब्रिती जोड़ कर देख लो, मन को काबू करे बिना कोई कामयाब नहीं (भावार्थ, किसी का परिश्रम काम नहीं आया)। भेख करने वाले (साधू भी) तीर्थों की यात्रा कर के रह गए हैं, (इस तरह) यह मन मारा नहीं जाता। सतिगुरू के सनमुख हो कर मनुष्य सच्चे हरी में ब्रिती जोड़ी रखता है (इस लिए) उस का मन जीवित रहते हुए ही मरा हुआ है (भावार्थ, माया में रहते हुए भी माया से निरलेप है।) हे नानक जी! इस मन की मैल इस तरह उतरती है कि (मन की) हउमै (सतिगुरू के) श़ब्द के द्वारा जलाई जाए ॥२॥ हे मेरे भाई संत जनों! एक किनका मात्र (मुझे भी) हरी का नाम जपावो। हे हरी जनों! हरी के नाम का सिंगार बनावो, और माफ़ी की पुश़ाक पहनावो। इस तरह का सिंगार प्यारे हरी को अच्छा लगता है, हरी को प्रेम का सिंगार प्यारा लगता है। दिन रात हरी का नाम सिमरो, एक पल में सभी पाप कट देंगे। जिस गुरमुख पर हरी दयाल होता है, वह हरी का सिमरन कर के (संसार से) जीत (कर) जाता है ॥२१॥
ਅੰਗ : 650
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥
ਗੁਰੂ ਗੋਬਿੰਦ ਸਿੰਘ ਜੀ ਭਾਗ 5
ਹਰ ਧਰਮ ਕਿਸੇ ਨਾ ਕਿਸੇ ਲਾਲਚ ਦੇ ਅਧਾਰ ਤੇ ਲੋਕਾਂ ਨੂੰ ਆਪਣੇ ਧਰਮ ਵਿਚ ਸ਼ਾਮਲ ਕਰਦਾ ਹੈ । ਕਿਸੇ ਨੂੰ ਸਵਰਗ ਦਾ, ਕਿਸੇ ਨੂੰ ਸਵਰਗ ਵਿਚ ਅਪਸਰਾ ਤੇ ਸ਼ਰਾਬ ਦੀਆਂ ਨਦੀਆਂ ਦਾ ਲਾਲਚ, ਕਿਸੇ ਨੂੰ ਮਨੁਖ ਦੇ ਪਾਪਾਂ ਦੀ ਜ਼ਿਮੇਦਾਰੀ ਖੁਦਾ ਨੂੰ ਦੇਣ ਦਾ । ਇਕ ਸਿਖ ਧਰਮ ਹੀ ਐਸਾ ਧਰਮ ਹੋਇਆ ਹੈ ਜਿਸ ਵਿਚ ਅਉਣ ਲਈ ਗੁਰੂ ਸਾਹਿਬ ਨੇ ਸੀਸ ਦੀ ਮੰਗ ਕੀਤੀ ਤੇ ਪੰਜ ਪਿਆਰਿਆਂ ਦੀ ਸਾਜਨਾ ਨਾਲ ਐਸੇ ਯੋਧੇ ਪੈਦਾ ਕੀਤੇ, ਐਸੇ ਮਰਦ ਪੈਦਾ ਕੀਤੇ ਕਿ “ਸਿਰ ਧਰ ਤਲੀ ਗਲੀ ਮੇਰੀ ਆਓ “,” ਇਤਿ ਮਾਰਗ ਪੈਰ ਧਰੀਜੇ , ਸਿਰ ਦੀਜੇ ਕਾਣ ਨਾ ਕੀਜੇ ” ਤੇ “ਸਵਾ ਲਾਖ ਸੇ ਇਕ ਲੜਾਉ “ਦਾ ਮਹਾਂ ਵਾਕ ਸਚ ਕਰਕੇ ਦਿਖਾ ਦਿਤੇ 40-40 ਸਿਖਾਂ ਨੇ 10-10 ਲਖ ਦੀ ਮੁਗਲ ਫੌਜ਼ ਨਾਲ ਟਾਕਰਾ ਕੀਤਾ ਤੇ ਜਿੱਤੇ ਵੀ ।
ਗੁਰੂ ਸਾਹਿਬ ਜਾਣਦੇ ਸੀ ਕੌਮ ਉਸਾਰੀ ਲਈ ਲੋਕਾਂ ਦੇ ਮਨਾਂ ,ਸੁਭਾਵਾਂ, ਰੁਚੀਆਂ ਤੇ ਆਚਰਨ ਨੂੰ ਢਾਲਣ ਲਈ ਸਹਿਤ ਦਾ ਬਹੁਤ ਵਡਾ ਹਥ ਹੁੰਦਾ ਹੈ, ਜਿਸਦੀ ਪੂਰਤੀ ਲਈ ਆਪਜੀ ਨੇ ਪੁਰਾਤਨ ਗਰੰਥ ,ਪੁਰਾਣਾਂ , ਮਹਾਂਭਾਰਤ , ਰਮਾਇਣ ਆਦਿ ਦਾ ਉਲਥਾ ਕਰਵਾਇਆ। ਦੇਸ਼ ਭਰ ਦੇ ਕਵੀਆਂ ਤੇ ਢਾਡੀਆਂ ਨੂੰ ਸਦ ਕੇ ਜਿਹਨਾਂ ਵਿਚ 52 ਉਘੇ ਕਵੀ ਸਨ ,ਆਪਣੇ ਦਰਬਾਰ ਦਾ ਸ਼ਿੰਗਾਰ ਬਣਾਇਆ । ਜਮਨਾ ਦੇ ਕਿਨਾਰੇ ਪਾਉਂਟਾ ਸਾਹਿਬ ਵਿਖੇ ਹਰ ਰੋਜ਼ 52 ਕਵੀਆਂ ਦੀ ਮਹਿਫਿਲ ਲਗਦੀ ਜਿਥੇ ਸੰਸਕ੍ਰਿਤ , ਫ਼ਾਰਸੀ ਵਿਚ ਲਿਖੇ ਗ੍ਰੰਥਾਂ ਦਾ ਅਨੁਵਾਦ ਕਰਕੇ ਹਿੰਦੀ ਤੇ ਪੰਜਾਬੀ ਸਹਿਤ ਨੂੰ ਅਣਮੁਲਾ ਖਜਾਨਾ ਦਿਤਾ ਜਿਸ ਲਈ ਕਈ ਵਿਦਵਾਨਾ ਨੂੰ ਸੰਸਕ੍ਰਿਤ ਪੜਨ ਲਈ ਬਨਾਰਸ ਵੀ ਭੇਜਿਆ । ਸਹਿਤ ਰਾਹੀਂ ਸਿੰਘਾ ਵਿਚ ਨਵੀਂ ਜਿੰਦ –ਜਾਨ , ਨਵਾਂ ਜੋਸ਼ ,ਨਵੀਂ ਤਰੰਗ, ਨਵੀਆਂ ਤਾਂਘਾ ,ਨਵੈ ਸਚੇ ਤੇ ਸੁਚੇ ਇਰਾਦੇ ਭਰੇ । ਬੀਰ ਰਸ ਨੇ ਉਹਨਾਂ ਨੂੰ ਜਬਰ, ਧਕੇ ਜੁਲਮ ਤੇ ਬੇਇਨਸਾਫ਼ੀ ਦੇ ਵਿਰੁਧ ਹਿਕਾਂ ਤਨ ਕੇ ਡਟ ਜਾਣ ਦੀ ਤਾਕਤ ਬਖਸ਼ੀ ।
ਲੋਕਾਂ ਦਾ ਮਿਆਰ ਉਚਾ ਕਰਨ ਲਈ ਤਿਉਹਾਰ ਮਨਾਣ ਦੇ ਢੰਗ ਬਦਲੇ । ਹੋਲੀ ਜੋ ਕੀ ਨੀਵੀਆਂ ਜਾਤੀਆਂ ਦਾ ਇਕ ਖੁਸ਼ੀਆਂ ਭਰਿਆ ਤਿਉਹਾਰ ਸੀ , ਚਿਕੜ ਤੇ ਗੰਦਾ ਪਾਣੀ ਇਕ ਦੂਜੇ ਤੇ ਸੁਟਿਆ ਜਾਂਦਾ । ਗੁਰੂ ਸਾਹਿਬ ਨੇ ਇਸ ਤਿਉਹਾਰ ਨੂੰ ਨਵਾਂ ਰੂਪ ਦੇਕੇ ਹੋਲੇ ਮਹਲੇ ਦਾ ਨਾਂ ਦਿਤਾ । ਜਿਸ ਵਿਚ ਸਵੇਰ ਦੇ ਦੀਵਾਨ ਮਗਰੋ ਕਵੀ ਦਰਬਾਰ ਤੇ ਰਾਗ ਸਭਾਵਾਂ ਹੁੰਦੀਆਂ । ਕਵੀ ਢਾਡੀ ਰਾਗੀ ਤੇ ਕੀਰਤਨੀਏ ਆਪਣੇ ਆਪਣੇ ਵਿਚਾਰ ਸੁਣਾਂਦੇ । ਲੋਢ਼ੇ ਵੇਲੇ ਫਿਰ ਬਹਾਦਰੀ ਦੇ ਕਰਤਵ , ਫੌਜੀ ਕਸਰਤਾਂ ਤੇ ਖੇਡਾਂ ਹੁੰਦੀਆਂ. ਗੁਲਾਲ ਜਲ ਦੀ ਵਰਖਾ ਹੁੰਦੀ । ਅਗਲਾ ਦਿਨ ਹੋਲਾ ਮਹਲਾ ਜਿਸ ਵਿਚ ਫੌਜੀ ਯੋਗਤਾ ਦਾ ਪ੍ਰਸਾਰ ਹੁੰਦਾ । ਇਸ ਯੋਗਤਾ ਵਿਚ ਸ਼ਾਮਲ ਹੋਣ ਲਈ ਲੋਕ ਸਾਰਾ ਸਾਰਾ ਸਾਲ ਤਿਆਰੀ ਕਰਦੇ ਤੇ ਆਪਣਾ ਆਪ ਨੂੰ ਗੁਰੂ ਸਾਹਿਬ ਦੀ ਕਸੋਟੀ ਤੇ ਪੂਰਾ ਉਤਰਨ ਲਈ ਕੋਸ਼ਿਸ਼ਾਂ ਕਰਦੇ । ਗਰੀਬ ਦਾ ਮੂੰਹ ਗੁਰੂ ਕੀ ਗੋਲਕ – ਗੁਰੂ ਦਰਬਾਰ ਵਿਚ ਆਏ ਸਿਖ ਸੰਗਤਾਂ ਤੇ ਜਵਾਨਾ ਦੀ ਜਿਸਮਾਨੀ ,ਆਤਮਿਕ ਤੇ ਮਾਨਸਿਕ ਖੁਰਾਕ ਲਈ ਜਗਾ ਜਗਾ ਲੰਗਰ ਲਗਵਾਏ ਜਾਂਦੇ ।
ਭੰਗਾਣੀ ਦੀ ਜਿਤ ਮਗਰੋਂ ਗੁਰੂ ਸਹਿਬ ਦੇ ਆਦਰਸ਼ਾਂ ਵਿਚ ਹੋਰ ਦ੍ਰਿੜਤਾ ਆ ਗਈ ਜਿਸ ਨਾਲ ਕੌਮ ਉਸਾਰੀ ਦੇ ਮਕਸਦ ਨੂੰ ਤਕੜਾਈ ਮਿਲੀ । ਇਸ ਧਰਮ ਯੁਧ ਸਦਕਾ ਗੁਰੂ ਸਾਹਿਬ ਦਾ ਜਸ ਦੂਰ ਦੂਰ ਤਕ ਫੈਲ ਗਿਆ । ਵਧੇਰੇ ਸ਼ਸ਼ਤਰ ਇਕੱਠੇ ਹੋ ਗਏ । ਦੂਰ ਦੂਰ ਤੋਂ ਜਵਾਨ ਉਹਨਾਂ ਦੀ ਸੇਵਾ ਵਿਚ ਹਾਜਰ ਹੋਏ , ਜਿਨਾਂ ਨੇ ਸਿਰਫ ਦੋ ਵਕਤ ਦੀ ਰੋਟੀ ਤੇ 6 ਮਹੀਨੇ ਬਾਅਦ ਇਕ ਜੋੜੇ ਦੀ ਮੰਗ ਕੀਤੀ । ਗੁਰੂ ਸਾਹਿਬ ਆਪਣੇ ਫਰਜਾਂ ਤੇ ਜ਼ਿਮੇਦਾਰੀਆਂ ਵਲ ਵਧੇਰੇ ਚੇਤਨ ਹੋ ਗਏ । ਤਿਆਰੀ ਦਾ ਇਕ ਨਵਾਂ ਦੋਰ ਸ਼ੁਰੂ ਹੋਇਆ, ਜਿਸ ਵਿਚ ਫੌਜ਼ ਭਰਤੀ , ਸੈਨਿਕ ਸਿਖਲਾਈ ,ਸਾਧਨ ਪ੍ਰਾਪਤੀ ਤੇ ਕਿਲੇ ਬੰਦੀ ਸ਼ਾਮਿਲ ਹੋ ਗਈ ।
1699 ਵੈਸਾਖੀ ਵਾਲੇ ਦਿਨ ਮਾਨਵ ਸਮਾਜ ਦੀ ਸਮਾਨਤਾ ਦੀ ਨੀਹ ਰਖਕੇ ਇਕ ਨਵੇ ਸਮਾਜ ਦੀ ਉਸਾਰੀ ਕੀਤੀ ,ਖਾਲਸਾ ਪੰਥ ਸਾਜਿਆ , ਇਕ ਅਜਿਹੇ ਸਮਾਜ ਅਤੇ ਭਾਈਚਾਰੇ ਦੀ ਸਿਰਜਨਾ ਕੀਤੀ ਜਿਥੇ ਜਾਤ–ਪਾਤ ,ਵਰਣ–ਵੰਡ ਤੇ ਊਚ– ਨੀਚ ਦੀ ਕੋਈ ਥਾਂ ਨਹੀ ਸੀ । ਇਹ ਇਕ ਨਵੇ ਸਮਾਜ ਦੀ ਸੁਤੰਤਰ ਹੋਂਦ ਦਾ ਐਲਾਨ ਸੀ ਜਿਸ ਨਾਲ ਜਾਤ ਪਾਤ ਤੋਂ ਮੁਕਤੀ ਦੇ ਫ਼ਲਸਫ਼ੇ ਨੇ ਲੋਕਾਂ ਵਿਚ ਏਕਤਾ ਦੀ ਭਾਵਨਾ ਪੈਦਾ ਕੀਤੀ ਜੋ ਆਓਣ ਵਾਲੇ ਸਮੇ ਵਿਚ ਕੌਮੀ ਏਕਤਾ ਦਾ ਅਧਾਰ ਬਣ ਗਈ । ਵਖੋ ਵਖ ਜਾਤੀਆਂ, ਧਰਮ, ਤੇ ਕਿਤਿਆ ਦੇ ਲੋਕਾਂ ਨੂੰ ਇਕ ਬਾਟੇ ਵਿਚ ਅਮ੍ਰਿਤ ਛਕਾ ਕੇ ਇਕ ਨਵੇ ਸਮਾਜ ਦੀ ਨੀਹ ਰਖੀ। ਇਖਲਾਕੀ ਤੇ ਅਧਿਆਤ੍ਮਿਕ ਤੋਰ ਤੇ ਉਚਾ ਕਰਨ ਲਈ ਕੁਝ ਰਹਿਤਾਂ ਤੇ ਕੁਰਹਿਤਾਂ ਨੀਅਤ ਕੀਤੀਆਂ । ਸੰਸਾਰਕ ਤੋਰ ਤੇ ਮਜਬੂਤ ਹੋਣ ਲਈ ਕਿਰਪਾਨ ਧਾਰਨ ਇਕ ਜਰੂਰੀ ਅੰਗ ਬਣਾ ਦਿਤਾ । ਉਹਨਾਂ ਦੇ ਦਿਲਾਂ ਵਿਚੋਂ ਡਰ ਤੇ ਹੀਨਤਾ ਦੀ ਭਾਵਨਾ ਦੂਰ ਕਰਨ ਲਈ ਅਕਾਲ ਪੁਰਖ ਦੀਆਂ ਅਸੀਮ ਸ਼ਕਤੀਆਂ ਪ੍ਰਤੀ ਅਟਲ ਵਿਸ਼ਵਾਸ ਪੈਦਾ ਕੀਤਾ ਜੋ ਵਡਿਆਂ ਵਡਿਆਂ ਹਕੂਮਤਾਂ ਨੂੰ ਕੁਚਲਨ ਦੀ ਸ਼ਕਤੀ ਰਖਦਾ ਹੋਵੇ । ਉਹਨਾਂ ਦੇ ਆਚਰਣ ਨੂੰ ਉਚੀ ਮਿਆਰ ਤੇ ਰਖਣ ਲਈ 5 ਕਕਾਰਾਂ, ਚਾਰ ਕੁਰਹਿਤਾਂ, ਪੰਜ ਬਾਣੀਆਂ ਦਾ ਪਾਠ, ਸਚੀ ਸੁਚੀ ਕਿਰਤ ਕਰਕੇ ਵੰਡ ਕੇ ਛਕਣ ਤੇ ਸਿਮਰਨ ਕਰਨ ਦਾ ਹੁਕਮ ਦਿਤਾ । ਕੁਰਬਾਨੀ ਦੇਣ ਦੇ ਨਾਲ ਨਾਲ ਉਹਨਾਂ ਲਈ ਉਤਮ ਕਿਸਮ ਦੇ ਸੰਸਕਾਰ ਤੇ ਆਦਰਸ਼ ਵੀ ਕਾਇਮ ਕੀਤੇ ।
ਪੰਜ ਪਿਆਰਿਆਂ ਨੂੰ ਪੁਤਰਾਂ ਤੋ ਵਧ ਪਿਆਰ ਕੀਤਾ । ਪਾਹੁਲ ਦਿਤੀ, ਆਪਣਾ ਨਾਮ ਦਿਤਾ । ਪੁਤਰ ਬਣਾਇਆ । ਪੁਰਾਣੀ ਕੁਲ–ਨਾਸ਼, ਵਰਣ ਨਾਸ਼ ,ਜਾਤ ਨਾਸ਼ ਕਰਕੇ ਖਾਲਸੇ ਦਾ ਖਿਤਾਬ ਬਖਸ਼ਿਆ । ਉਹਨਾਂ ਤੋਂ ਹੀ ਖੰਡਾ ਬਾਟੇ ਦੀ ਪਹੁਲ ਲੈਕੇ ਗੁਰੂ ਗੋਬਿੰਦ ਰਾਇ ਤੋ ਗੁਰੂ ਗੋਬਿੰਦ ਸਿੰਘ ਬਣਕੇ ਗੁਰੂ ਚੇਲੇ ਦਾ ਭੇਦ ਮਿਟਾ ਦਿਤਾ । ਏਕ ਪਿਤਾ ਏਕਸ ਕੇ ਹਮ ਬਾਰਿਕ ” ਖਾਲਸੇ ਨੂੰ ਆਪਣਾ ਰੂਪ ,ਆਪਣਾ ਇਸ਼ਟ ,ਸ਼ਹਿਰਦ ,ਆਪਣਾ ਪਿੰਡ ਪਰਾਨ, ਸਤਿਗੁਰੂ ਪੂਰਾ ਅਤੇ ਸਜਣ ਸੂਰਾ ਕਹਿ ਕੇ ਨਿਵਾਜਿਆ ।
ਖਾਲਸਾ ਮੇਰਾ ਰੂਪ ਹੈ ਖਾਸ ।।
ਖਾਲਸੇ ਮੇ ਹਓ ਕਰਓ ਨਿਵਾਸ ।।
ਇਸ ਦਿਨ ਪੰਜ ਪਿਆਰਿਆਂ ਤੋ ਬਾਅਦ ਲਖਾਂ ਨੇ ਅਮ੍ਰਿਤ ਛਕਿਆ ਤੇ ਖਾਲਸਾ ਪੰਥ ਵਿਚ ਸ਼ਾਮਲ ਹੋਏ । ਗੁਰੂ ਸਾਹਿਬ ਦਾ ਇਹ ਇਕ ਐਸਾ ਮਹਾਨ ਕਾਰਨਾਮਾ ਸੀ ਜਿਸਨੇ ਮੁਰਦਾ ਕੌਮ ਵਿਚ ਰੂਹ ਫੂਕ ਦਿਤੀ । ਸੋਈ ਹੋਈ ਹਿੰਦੁਸਤਾਨ ਦੀ ਮਿਟੀ ਵਿਚੋਂ ਅਜਿਹੇ ਸੰਤ ਸਿਪਾਹੀ ਪੈਦਾ ਕੀਤੇ ਜਿਸਨੇ ਦੇਸ਼ ਤੇ ਕੌਮ ਦੀ ਤਸਵੀਰ ਬਦਲ ਕੇ ਰਖ ਦਿਤੀ । ਸਿਖਾਂ ਨੂੰ ਉਸ ਮੰਜਿਲ ਤੇ ਪੁਚਾ ਦਿਤਾ ਜਿਥੇ ਦੁਸ਼ਮਣਾ ਦੀਆਂ ਲਖਾਂ ਕੋਸ਼ਿਸ਼ਾਂ ਵੀ ਹਿਲਾ ਨਾ ਸਕੀਆਂ । ਰਾਜੇ ,ਮਹਾਰਜਿਆਂ ਨੂੰ ਵੀ ਖਾਲਸਾ ਪੰਥ ਵਿਚ ਸ਼ਾਮਿਲ ਕਰਨ ਦੇ ਜਤਨ ਕੀਤੇ ,ਪਰ ਓਹ ਜਾਤ ਪਾਤ ,ਨਸਲ, ਗੋਤ, ਕੁਲ ਤੋਂ ਉਪਰ ਨਹੀਂ ਉਠ ਸਕੇ । ਉਹਨਾਂ ਨੇ ਆਪਣੀ ਐਸ਼ ਪ੍ਰਸਤੀ ਤੇ ਅਜ਼ਾਦੀ ਦਾ ਸੋਖਾ ਰਾਹ ਚੁਣਿਆ । ਰਾਜੇ ,ਮਹਾਰਾਜੇ ਤੇ ਉਚੀਆਂ ਜਾਤਾਂ ਦੇ ਲੋਕਾਂ ਨੇ ਗੁਰੂ ਸਾਹਿਬ ਦੀਆਂ ਸਰਗਰਮੀਆਂ ਨੂੰ ਆਪਣੇ ਲਈ ਖਤਰਾ ਤੇ ਵਿਦ੍ਰੋਹ ਸਮਝਿਆ । ਨੀਵੀਆਂ ਜਾਤੀਆਂ ਦੇ ਬਰਾਬਰ ਖੜਾ ਕਰਨਾ ਉਹਨਾਂ ਕੋਲ ਸਹਿਣ ਨਹੀ ਸੀ ਹੋ ਰਿਹਾ । ਇਹੀ ਕਾਰਨ ਹੈ ਕੀ ਇਸ ਕੋਮੀ ਤੇ ਅਧਿਆਤਮਿਕ ਜਦੋ ਜਹਿਦ ਵਿਚ ਜਿਨੀਆਂ ਰੁਕਾਵਟਾ ਤੇ ਮੁਸ਼ਕਲਾਂ ਰਾਜਿਆਂ, ਮਹਾਰਾਜਿਆਂ ਨੇ ਖੜੀਆਂ ਕੀਤੀਆਂ ਮੁਗਲ ਹਕੂਮਤ ਨੇ ਵੀ ਨਹੀਂ ਖੜੀਆਂ ਕੀਤੀਆਂ ।
ਖਾਲਸਾ ਪੰਥ ਨੇ ਉਨਾਂ ਸਾਰੀਆਂ ਗਲਾਂ ਦਾ ਡਟ ਕੇ ਵਿਰੋਧ ਕੀਤਾ ਜਿਨਾਂ ਤੇ ਭਾਰਤੀ ਸਮਾਜ ਨੂੰ ਉਸਾਰਿਆ ਗਿਆ ਸੀ । ਜਿਹਨਾ ਨੂੰ ਧਰਤੀ ਤੇ ਕੀੜਿਆਂ ਵਾਂਗੂ ਰੇਗਣ ਦਾ ਹੁਕਮ ਸੀ ਘੋੜਿਆਂ ਤੇ ਚੜਨ ਦੀ ਮਨਾਹੀ ਸੀ ਉਹਨਾਂ ਨੂੰ ਸਹਿ –ਸਵਾਰ ਬਣਾ ਦਿਤਾ । ਜਿਹਨਾਂ ਨੂੰ ਘਰ ਵਿਚ ਕਰਦ ਰਖਣ ਦੀ ਆਗਿਆ ਨਹੀਂ ਸੀ ਉਨਾ ਦੇ ਹਥ ਤਲਵਾਰਾਂ ਪਕੜਾ ਦਿਤੀਆਂ । ਜਿਹਨਾਂ ਨੀਵੀਆਂ ਜਾਤਾਂ ਦੀ ਹੋਂਦ ਨਾਲ ਹਵਾ ਗੰਦੀ ਹੋ ਜਾਂਦੀ ,ਮੰਦਰਾਂ ਵਿਚ ਜਾਣਾ ਤਾਂ ਇਕ ਪਾਸੇ ਮੰਦਰਾਂ ਦੇ ਆਸ ਪਾਸ ਵੀ ਜਾਣ ਦੀ ਮਨਾਹੀ ਸੀ ਉਨਾ ਨੂੰ ਸੰਗਤ ਤੇ ਪੰਗਤ ਵਿਚ ਬੈਠਣ ਦੀ ਆਜ਼ਾਦੀ ਦੇ ਦਿਤੀ । ਔਰੰਗਜ਼ੇਬ ਨੇ ਜਦ ਮੰਦਰਾਂ ਵਿਚ ਸੰਖ ਵਜਾਣ ਦੀ ਮਨਾਹੀ ਕੀਤੀ ਤਾਂ ਰਣਜੀਤ ਨਗਾਰੇ ਵਜਾਣ ਦੀ ਪਰੰਪਰਾ ਸ਼ੁਰੂ ਕਰਵਾ ਦਿਤੀ । ਜਦ ਉਸਨੇ ਸੰਗੀਤ ਤੇ ਰਾਗ ਦੀ ਮਨਾਹੀ ਕੀਤੀ ਤਾ ਕਵੀਆਂ , ਢਾਡੀਆਂ , ਰਾਗੀਆਂ ਤੇ ਸੰਗੀਤਕਾਰਾਂ ਨੂੰ ਆਪਣੇ ਦਰਬਾਰ ਦਾ ਸ਼ਿੰਗਾਰ ਬਣਾ ਲਿਆ । ਸੰਸਕ੍ਰਿਤ ਪਾਠਸ਼ਾਲਾਂ ਬੰਦ ਕਰਵਾਈਆਂ ਤਾਂ ਗੁਰੂ ਸਾਹਿਬ ਨੇ ਸਿਖਾਂ ਨੂੰ ਸੰਸਕ੍ਰਿਤ ਪੜਨ ਲਈ ਬਨਾਰਸ ਭੇਜ ਦਿਤਾ । ਗੁਰੂ ਗੋਬਿੰਦ ਸਿੰਘ ਜੀ ਨੇ ਸਿਖਾਂ ਨੂੰ ਆਪਣੇ ਕੋਲ ਇਕ ਖੰਡਾ ਰਖਣ ਦਾ ਹੁਕਮ ਦਿਤਾ ਤੇ ਵੰਗਾਰ ਕੇ ਕਿਹਾ ਕੀ ਲੋੜ ਪਵੇ ਇਸ ਨੂੰ ਗਡ ਲਵੋ । ਦੇਖੋ ਕਿਸਦੀ ਹਿੰਮਤ ਪੈਂਦੀ ਹੈ ਇਸ ਅਗੇ ਸਿਰ ਚੁਕਣ ਦੀ ਅਗਰ ਫਿਰ ਵੀ ਕੋਈ ਚੁਕੇ ਤਾਂ ਗਰਦਨ ਲਾਹ ਦਿਉ ।
ਸੰਤਾਂ ਅਤੇ ਸ਼ਹੀਦਾ ਦੀ ਇਸ ਧਾਰਮਿਕ ਸੰਪਰਦਾ ਨੇ ਹੌਲੀ ਹੌਲੀ ਬਹਾਦਰ ਯੋਧਿਆਂ ਦੇ ਸੰਗਠਨ ਦਾ ਰੂਪ ਧਾਰਨ ਕਰ ਲਿਆ , ਜੋ ਸਿਪਾਹੀ ਤਾਂ ਬਣੇ ਪਰ ਸੰਤਾ ਵਾਲੇ ਗੁਣ ਨਹੀਂ ਛਡੇ । । ਉਹਨਾਂ ਨੇ ਆਪਣੇ ਸਿਖਾਂ ਨੂੰ ਸਿਰਫ ਤਾਕਤ ਹੀ ਨਹੀਂ ਬਖਸ਼ੀ , ਸੰਸਕਾਰ ਵੀ ਦਿਤੇ । ਸਮਾਜ ਸੇਵਾ ਨੂੰ ਇਕ ਰੂਹਾਨੀ ਤਰਕੀ ਵਾਸਤੇ ਮੁਢਲੀ ਸ਼ਰਤ ਬਣਾ ਦਿਤਾ । ਕਾਮ , ਕ੍ਰੋਧ , ਲੋਭ ,ਮੋਹ , ਹੰਕਾਰ ਤੇ ਕਾਬੂ ਪਾਣ ਦੀ ਜਰੂਰਤ ਤੇ ਜੋਰ ਦਿਤਾ । ਜਾਤ– ਪਾਤ ਦੀਆਂ ਸੰਸਥਾਵਾਂ –ਉਚੇ –ਨੀਵੇਂ ਰੁਤਬੇ , ਮਰਦ –ਇਸਤਰੀ ਵਿਚ ਨਾ ਬਰਾਬਰੀ , ਧਾਰਮਕ ਤੇ ਸਿਆਸੀ ਜਬਰ ਦੇ ਖਿਲਾਫ਼ ਜਦੋ–ਜਹਿਦ ਕਰਨ ਦੀ ਹਿੰਮਤ ਤੇ ਤਾਕਤ ਬਖਸ਼ੀ , ਸ਼ਕਤੀ ਸੰਕਲਪ ਤੇ ਸਮਾਜ ਸੇਵਾ ਨੂੰ ਇਨਕਲਾਬੀ ਰੰਗਤ ਦਿਤੀ । ਮਨੁਖ ਦੀ ਸੰਪੂਰਨ ਅਜਾਦੀ ਸਿਖ ਲਹਿਰ ਦਾ ਨਿਸ਼ਾਨਾ ਬਣ ਗਿਆ ਜਿਸਨੇ ਮੁਗਲ ਹਕੂਮਤ ਦੇ ਹਰ ਜੁਲਮ ਦਾ ਡਟ ਕੇ ਵਿਰੋਧ ਕੀਤਾ । ਲੋੜ ਪਈ ਤਾ ਕੁਰਬਾਨੀਆਂ ਵੀ ਦਿਤੀਆਂ ਜਿਸ ਵਿਚ ਉਮਰ ਦੀ ਕੋਈ ਅਹਿਮੀਅਤ ਨਹੀਂ ਸੀ । ਗੁਰੂ ਸਾਹਿਬ ਦੇ ਸਾਹਿਬਜਾਦੇ ਨੇ ਲੜਾਈ ਦੇ ਮੈਦਾਨ ਵਿਚ ਛੋਟੇ ਖੰਡੇ ਵਾਹੇ । ਦੋ ਛੋਟੇ ਪੁਤਰਾਂ ਨੇ ਸਰਹੰਦ ਦੀਆਂ ਨੀਹਾਂ ਵਿਚ ਧਰਮ ਬਦਲਣ ਦੀ ਬਜਾਇ ਸ਼ਹੀਦੀ ਨੂੰ ਤਰਜੀਹ ਦਿਤੀ । ਬੰਦਾ ਬਹਾਦਰ ਦਾ ਚਾਰ ਸਾਲ ਦਾ ਪੁਤ ਸ਼ਹੀਦ ਹੋਇਆ ਤੇ ਇਸਤੋਂ ਬਾਅਦ ਹੋਰ ਕਿਤਨੇ ਹੀ ਬਚੀ ਬਚਿਆਂ ਨੇ ਅਕਿਹ ਤੇ ਅਸਹਿ ਕਸ਼ਟ ਸਹਾਰਦੇ ਹੋਏ ਸ਼ਹੀਦੀਆਂ ਨੂੰ ਗਲੇ ਲਗਾਇਆ ।
“ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ“
ਬੜੀ ਵਾਰ ਭੁਲੇਖਾ ਪਾਇਆ ਜਾਂਦਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਨਾਨਕ ਦਾ ਰਾਹ ਤਿਆਗ ਕੇ ਸਿਖਾਂ ਦੀ ਪਰਮਾਰਥ ਏਕਤਾ ਨੂੰ ਦੁਨਿਆਵੀ ਸਫਲਤਾ ਦਾ ਵਸੀਲਾ ਬਣਾ ਦਿਤਾ । ਰਾਜਸੀ ਉਨਤੀ ਦਾ ਸਾਧਨ ਬਣਾ ਦਿਤਾ ਜਿਸ ਕਰਕੇ ਸਿਖ ਜੋ ਸਦੀਆਂ ਤੋਂ ਸਚੇ ਸੁਚੇ ਮਨੁਖ ਬਣਨ ਵਲ ਪ੍ਰਗਤੀ ਕਰ ਰਹੇ ਸੀ ਨਿਰੇ ਸਿਪਾਹੀ ਬਣ ਕੇ ਰਹਿ ਗਏ । ਕਈ ਲੋਗ ਜਿਨਾ ਨੇ ਇਤਿਹਾਸ ਨੂੰ ਠੀਕ ਤਰਹ ਪੜਿਆ ਨਹੀਂ ਜਾ ਜਾਣ–ਬੁਝ ਕੇ‘ਗੁਰੂ ਸਾਹਿਬ ਦੀ ਤੁਲਨਾ ਮਹਾਰਾਣਾ ਪ੍ਰਤਾਪ ਅਤੇ ਸ਼ਿਵਾ ਜੀ ਨਾਲ ਕਰਦੇ ਹਨ। ਸਚਮੁਚ ਉਨਾ ਦੀ ਸੋਚ ਤੇ ਮਾਨਸਿਕ ਉਡਾਰੀ ਤੇ ਬੜਾ ਅਫਸੋਸ ਹੁੰਦਾ ਹੈ । ਉਹਨਾਂ ਨੂੰ ਬਹੁਤ ਢੁਕਵਾਂ ਤੇ ਮੂੰਹ ਤੋੜਵਾਂ ਜਵਾਬ ‘ਅਰਬਿੰਦੂ ਘੋਸ਼’ ਨੇ ਆਪਣੀ ਪੁਸਤਕ ‘ਫਾਊਂਡੇਸ਼ਨ ਆਫ ਇੰਡੀਅਨ ਕਲਚਰ’ ਵਿੱਚ ਦਿੱਤਾ ਹੈ ਕਿ ‘ ਮਹਾਰਾਣਾ ਪ੍ਰਤਾਪ ਤੇ ਸ਼ਿਵਾ ਜੀ ਦਾ ਨਿਸ਼ਾਨਾ ਸੀਮਤ ਅਤੇ ਕਰਤਵ ਨਿੱਜੀ ਸਨ। ਦੂਜੇ ਪਾਸੇ ਖਾਲਸਾ ਅਸਚਰਜ ਮਈ ਅਨੋਖੀ ਤੇ ਨਿਰਾਲੀ ਸਿਰਜਨਾ ਹੈ ।’ ‘ਸੀ. ਐਚ. ਪੇਨ’ ਲਿਖਦਾ ਹੈ ਕਿ ‘ਇਹ ਗੁਰੂ ਗੋਬਿੰਦ ਸਿੰਘ ਜੀ ਦਾ ਹੀ ਕਮਾਲ ਹੈ ਜਿਹਨਾਂ ਨੇ ਜਾਤ ਪਾਤ ਦੇ ਦੈਂਤ ਨੂੰ ਸਿੰਙਾਂ ਤੋਂ ਪਕੜ ਕੇ ਕਾਬੂ ਕੀਤਾ। ਜਾਤ ਦੀਆਂ ਜੜ੍ਹਾਂ ਉੱਤੇ ਕੁਲਹਾੜਾ ਮਾਰਿਆ ਅਤੇ ਐਸੀ ਕੌਮ ਬਣਾਉਣ ਦਾ ਫੈਸਲਾ ਕੀਤਾ ਜੋ ਖਿਆਲੀ ਅਤੇ ਅਮਲੀ ਤੌਰ ਤੇ ਇੱਕ ਹੋਵੇ । ..
( ਚਲਦਾ )
ਮਾਛੀਵਾੜਾ ਭਾਗ 10
ਸੂਰਜ ਚੜ ਕੇ ਕਿੰਨਾ ਉੱਚਾ ਚੜ੍ਹ ਆਇਆ । ਦੂਰ ਤਕ ਅਮਨ ਸੀ । ਜੀਊਣਾ , ਭਾਈ ਧਰਮ ਸਿੰਘ ਤੇ ਭਾਈ ਮਾਨ ਸਿੰਘ ਤਿੰਨੇ ਮਾਛੀਵਾੜੇ ਦੀ ਵਿਚ ਆ ਗਏ । ਉਹ ਕੁਝ ਬੇਰੀਆਂ ਤੋਂ ਅੱਗੇ ਹੋਏ ਤਾਂ ਉਹਨਾਂ ਨੂੰ ਭਾਈ ਦਇਆ ਸਿੰਘ ਨੇ ਆ ਫ਼ਤਹਿ ਬੁਲਾਈ । ਉਹਨਾਂ ਕੰਬਲੀ ਦਾ ਝੁੰਬ ਮਾਰਿਆ ਹੋਇਆ ਸੀ । ਫ਼ਤਹਿ ਬੁਲਾਉਣ ਤੋਂ ਪਤਾ ਲੱਗਾ । ਖ਼ੁਸ਼ ਹੋ ਗਏ । ਅੱਗੇ ਚੱਲ ਪਏ । ਉਹ ਤਿੰਨਾਂ ਤੋਂ ਚਾਰ ਹੋਏ ਤੇ ਚਾਰੇ ਗ਼ਨੀ ਖ਼ਾਂ ਨਬੀ ਖ਼ਾਂ ਦੇ ਬਾਗ ਵਿਚ ਆਏ । ਜੰਡ ਦੇ ਹੇਠਾਂ ਕਲਗੀਧਰ ਪਿਤਾ ਜੀ ਨੂੰ ਸੁੱਤਿਆਂ ਦੇਖ ਲਿਆ । ਨੱਸ ਕੇ ਅੱਗੇ ਹੋਏ । ਕੋਲ ਹੋ ਕੇ ਪੈਰ ਦੱਬੇ ਤੇ ਚਰਨਾਂ ਉੱਤੇ ਨਮਸਕਾਰ ਕਰ ਕੇ ਬੈਠ ਗਏ । ਭਾਈ ਦਇਆ ਸਿੰਘ ਜੀ ਨੇ ਸ੍ਰੀ ਅਨੰਦੁ ਸਾਹਿਬ ਦੀ ਬਾਣੀ ਦਾ ਪਾਠ ਰਤਾ ਉੱਚੀ ਕੀਤਾ ਤਾਂ ਪਾਠ ਦੀ ਆਵਾਜ਼ ਨਾਲ ਸਤਿਗੁਰੂ ਜੀ ਦੀ ਨੀਂਦ ਖੁੱਲ੍ਹ ਗਈ । ਨੇਤਰ ਖੁੱਲ੍ਹੇ ਤਾਂ ਆਪਣੇ ਪਿਆਰੇ ਸਿੱਖਾਂ ਨੂੰ ਹਾਜ਼ਰ ਬੈਠਿਆਂ ਦੇਖਦੇ ਸਾਰ ਮੁਸਕਰਾਏ , ਉੱਠ ਕੇ ਬੈਠ ਗਏ ਤੇ ਫ਼ਤਹਿ ਬੁਲਾ ਕੇ ਸੁੱਖ ਸਾਂਦ ਪੁੱਛੀ । “ ਸੇਵਾ । ” ਭਾਈ ਦਇਆ ਸਿੰਘ ਨੇ ਹੱਥ ਜੋੜ ਕੇ ਬੇਨਤੀ ਕੀਤੀ ਤੇ ਭਾਈ ਧਰਮ ਸਿੰਘ ਤੇ ਮਾਨ ਸਿੰਘ ਸਤਿਗੁਰੂ ਜੀ ਦੇ ਚਰਨ ਘੁੱਟਣ ਲੱਗ ਪਏ । “ ਜਲ ਲਿਆਉ । ” ਗੁਰੂ ਜੀ ਨੇ ਫੁਰਮਾਇਆ । ਉਸੇ ਵੇਲੇ ਭਾਈ ਦਇਆ ਸਿੰਘ ਉੱਠ ਕੇ ਖੂਹ ਵੱਲ ਗਿਆ ਤੇ ਖੂਹ ਦੀ ਮਾਹਲ ਨਾਲੋਂ ਪਾਣੀ ਦੀ ਭਰੀ ਹੋਈ ਟਿੰਡ ਲਾਹ ਕੇ ਲੈ ਆਇਆ । ਭਾਈ ਦਇਆ ਸਿੰਘ ਦੇ ਪਾਸ ਕੁਝ ਮਿੱਠਾ ਸੀ । ਉਹ ਮਿੱਠਾ ਗੁਰੂ ਜੀ ਨੂੰ ਦਿੱਤਾ । ਉਹਨਾਂ ਨੇ ਛਕ ਕੇ ਪਾਣੀ ਪੀਤਾ ਤੇ ਬਚਨ ਬਿਲਾਸ ਕਰਨ ਲੱਗੇ । ਚਮਕੌਰ ਸਾਹਿਬ ਤੋਂ ਮਾਛੀਵਾੜੇ ਤਕ ਕੀਤੇ ਸਫ਼ਰ ਬਾਬਤ ਬਚਨ – ਬਿਲਾਸ ਕਰ ਰਹੇ ਸਨ ਕਿ ਘੋੜੇ ਉੱਤੇ ਸਵਾਰ ਮੁਸਲਮਾਨ ਆਇਆ । ਉਸ ਦਾ ਲਿਬਾਸ ਕੁਝ ਠਾਠ ਵਾਲਾ ਸੀ । ਉਸ ਨੂੰ ਦੇਖ ਕੇ ਸਿੰਘ ਚੌਕਸ ਹੋਏ , ਪਰ ਉਹ ਨੇੜੇ ਆ ਕੇ ਘੋੜੇ ਤੋਂ ਉੱਤਰ ਬੈਠਾ । ਉੱਤਰ ਕੇ ਅੱਗੇ ਹੋਇਆ ਤੇ ਹੱਥ ਜੋੜ ਕੇ ਆ ਨਿਮਸ਼ਕਾਰ ਕੀਤੀ । ਬੈਠ ਗਿਆ । ਸਤਿਗੁਰੂ ਜੀ ਤੇ ਧਰਮ ਸਿੰਘ ਜੀ ਨੇ ਸਿਆਣ ਲਿਆ ਗੁਰੂ ਜੀ ਮੁਸਕਰਾ ਕੇ ਬੋਲੇ , “ ਆਓ ਨਬੀ ਖ਼ਾਂ ਜੀ ! ਅੱਜ ਅਸੀਂ ਤੁਸਾਂ ਦੇ ਘਰ ਆਏ ਹਾਂ । ” “ ਮੇਰੇ ਧੰਨ ਭਾਗ ! ਇਸ ਬਾਗ਼ ਵਿਚ ਚਰਨ ਪਾਏ ਜੇ । ਇਹ ਬਾਗ ਆਪ ਦਾ ਹੀ ਹੈ , ਪਰ ਇਹ ਮਾਮਲਾ ਕੀ ? ” ਉਸ ਮੁਸਲਮਾਨ ਦਾ ਨਾਂ ਨਬੀ ਖ਼ਾਂ ਸੀ ਤੇ ਉਸ ਦਾ ਵੱਡਾ ਭਰਾ ਗ਼ਨੀ ਖ਼ਾਂ । ਦੋਨੋਂ ਭਰਾ ਮਾਛੀਵਾੜੇ ਦੇ ਵਸਨੀਕ ਤੇ ਘੋੜਿਆਂ ਦੇ ਸੌਦਾਗਰ ਸਨ । ਅਨੰਦਪੁਰ ਘੋੜੇ ਵੇਚਣ ਜਾਇਆ ਕਰਦੇ ਸਨ । ਉਸ ਨੇ ਸਤਿਗੁਰੂ ਜੀ ਨੂੰ ਸਿਆਣ ਲਿਆ । “ ਸ਼ਾਹੀ ਲਸ਼ਕਰ ਦਾ ਰੌਲਾ ਤੁਸਾਂ ਸੁਣਿਆ ਹੋਏਗਾ ? ” ਭਾਈ ਧਰਮ ਸਿੰਘ ਜੀ ਬੋਲੇ । “ ਸੁਣਿਆ ਤਾਂ ਹੈ , ਪਰ ਜਿੰਨੇ ਮੂੰਹ , ਉਨੀਆਂ ਹੀ ਗੱਲਾਂ । ” ਨਬੀ ਖ਼ਾਂ ਨੇ ਉੱਤਰ ਦਿੱਤਾ , “ ਅਸਲ ਗੱਲ ਕੀ ਹੈ ? ” “ ਅਨੰਦਪੁਰ ਛੱਡਣਾ ਪਿਆ । ” ਭਾਈ ਧਰਮ ਸਿੰਘ ਨੇ ਚਮਕੌਰ ਸਾਹਿਬ ਤਕ ਸਾਰਾ ਹਾਲ ਸੁਣਾ ਦਿੱਤਾ ਤੇ ਆਖਿਆ , “ ਚਮਕੌਰ ਸਾਹਿਬ ਦੀ ਗੜ੍ਹੀ ਵਿਚ ਮਹਾਰਾਜ ਜੀ ਦੇ ਦੋ ਵੱਡੇ ਪੁੱਤਰ ਸ਼ਹੀਦ ਹੋ ਗਏ ਹਨ । ਨਿੱਕਿਆਂ ਸਪੁੱਤਰਾਂ , ਮਹਿਲਾਂ , ਵੱਡੇ ਮਾਤਾ ਜੀ ਅਤੇ ਸਿੱਖਾਂ ਸੇਵਕਾਂ ਦਾ ਕੋਈ ਪਤਾ ਨਹੀਂ , ਕਿਧਰ ਗਏ , ਕਿਸ ਹਾਲਤ ਵਿਚ ਹਨ ? ਹੁਣੇ ਹੀ ਅਸੀਂ ਆ ਕੇ ਮਿਲੇ ਹਾਂ । ਮਹਾਰਾਜ ਹਨੇਰੇ ਵਿਚ ਇਕੱਲੇ ਹੀ ਆਏ । ਦੇਖੋ ਚਰਨਾਂ ਵਿਚੋਂ ਲਹੂ ਸਿੰਮ ਰਿਹਾ ਹੈ । ਖਾਧਾ ਪੀਤਾ ਵੀ ਸ਼ਾਇਦ ਕੁਝ ਨਹੀਂ । ਹੁਣੇ ਤੁਸਾਂ ਦੇ ਖੂਹ ‘ ਚੋਂ ਜਲ ਲਿਆ ਕੇ ਛਕਾਇਆ ਹੈ । ਪਾਤਸ਼ਾਹੀ ਨਾ ਰਹੀ , ਪਾਤਸ਼ਾਹ ਹਨ । ”ਸਾਰੀ ਵਾਰਤਾ ਸੁਣ ਕੇ ਨਬੀ ਖ਼ਾਂ ਦੇ ਨੇਤਰ ਸੱਜਲ ਹੋ ਗਏ । ਉਹਨਾਂ ਨੇ ਚਰਨਾਂ ਨੂੰ ਹੱਥ ਲਾ ਕੇ ਕਿਹਾ , “ ਅਸੀਂ ਦੋਵੇਂ ਭਰਾ ਸੇਵਾ ਕਰਾਂਗੇ । ਜੇ ਜਾਨ…
ਚਲੀ ਜਾਏ , ਤਾਂ ਵੀ ਧੰਨ ਭਾਗ ! ਮੈਂ ਹੁਣੇ ਆਇਆ , ਆਪਣੇ ਭਰਾ ਗ਼ਨੀ ਖ਼ਾਂ ਨੂੰ ਦੱਸਦਾ ਹਾਂ । ਦੁੱਧ ਲਿਆਉਂਦੇ ਹਾਂ , ਅਜੇ ਏਥੇ ਬਿਰਾਜੋ । ” “ ਹਾਂ ! ਰਤਾ ਪੰਜਾਬੇ ਗੁਲਾਬੇ ਨੂੰ ਸੁਨੇਹਾ ਦੇਣਾ । ਮਸੰਦ ਹੈ ਗੁਰੂ ਘਰ ਦਾ । ” “ ਖੱਤਰੀ । ” ਹਾਂ ! ’ ’ “ ਉਹਨਾਂ ਨੂੰ ਹੀ ਸਾਰਾ ਸਾਮਾਨ ਚੁਕਵਾ ਕੇ ਲਿਆਉਂਦੇ ਹਾਂ । ਚਿੰਤਾ ਨਹੀਂ ਕਰਨੀ , ਅੱਗੇ ਪਿੱਛੇ ਨਹੀਂ ਜਾਣਾ । ਮੈਂ ਖ਼ੁਦਾ ਨੂੰ ਹਾਜ਼ਰ – ਨਾਜ਼ਰ ਸਮਝ ਕੇ ਕਸਮ ਖਾਂਦਾ ਹਾਂ , ਸੱਚੀ ਸੇਵਾ ਕਰਾਂਗਾ । ” ਨਬੀ ਖ਼ਾਂ ਨੇ ਹੱਥ ਜੋੜ ਕੇ ਦਿਲ ਦੀ ਗੱਲ ਇਸ ਕਰਕੇ ਦੱਸੀ ਕਿ ਕਿਤੇ ਗੁਰੂ ਜੀ ਸ਼ੱਕ ਨਾ ਕਰ ਲੈਣ ਕਿ ਮੁਸਲਮਾਨ ਹੈ , ਕੀ ਪਤਾ ਇਨਾਮ ਲੈਣ ਲਈ ਧੋਖਾ ਕਰੇ | ਪਰ ਉਹ ਭੋਲਾ ਨਹੀਂ ਸੀ ਸਮਝਦਾ ਕਿ ਮਹਾਰਾਜ ਤਾਂ ਹਰ ਇਕ ‘ ਤੇ ਹੀ ਭਰੋਸਾ ਕਰ ਲੈਂਦੇ ਸਨ । ਸਤਿਗੁਰੂ ਜੀ ਨੇ ਆਪ ਫ਼ੁਰਮਾਇਆ , “ ਨਬੀ ਖ਼ਾਂ ਜੀ ! ਐਸਾ ਖ਼ਿਆਲ ਅਸਾਂ ਦੇ ਮਨ ਵਿਚ ਕਦੀ ਨਹੀਂ ਆ ਸਕਦਾ । ਭਲਾ ਕਰਨ ਵਾਲੇ ਨੇ ਭਲਿਆਈ ਦਾ ਫਲ ਲੈਣਾ ਹੈ ਤੇ ਬੁਰਿਆਈ ਕਰਨ ਵਾਲੇ ਨੇ ਬੁਰਿਆਈ ਦਾ । ਅਕਾਲ ਪੁਰਖ ਸਭ ਕੁਝ ਦੇਖਦਾ ਤੇ ਜਾਣਦਾ ਹੈ । ” ਨਬੀ ਖ਼ਾਂ ਨਿਮਸ਼ਕਾਰ ਕਰ ਕੇ ਘੋੜੇ ‘ ਤੇ ਸਵਾਰ ਹੋਇਆ ਤੇ ਘਰ ਨੂੰ ਤੁਰ ਗਿਆ । ਭਾਈ ਜੀਊਣਾ , ਭਾਈ ਧਰਮ ਸਿੰਘ ਤੇ ਭਾਈ ਮਾਨ ਸਿੰਘ ਸਤਿਗੁਰੂ ਜੀ ਦੇ ਸਰੀਰ ਨੂੰ ਘੁੱਟਦੇ ਰਹੇ । ਭਾਈ ਦਇਆ ਸਿੰਘ ਨੇ ਸੁੱਕੀਆਂ ਲੱਕੜਾਂ ਇਕੱਠੀਆਂ ਕੀਤੀਆਂ ਤੇ ਦੂਰ ਦੇਖਿਆ , ਬਾਗ ਦੇ ਇਕ ਪਾਸੇ ਇਕ ਆਦਮੀ ਅੱਗ ਧੁਖਾਈ ਬੈਠਾ ਸੀ । ਉਸ ਕੋਲੋਂ ਅੱਗ ਲੈ ਆਂਦੀ ਤੇ ਅੱਗ ਬਾਲ ਦਿੱਤੀ । ਸਿੰਘ ਗੁਰੂ ਜੀ ਦੇ ਨਾਲ ਹੀ ਅੱਗ ਸੇਕ ਕੇ ਆਪਣੇ ਆਪ ਨੂੰ ਵੀ ਨਿੱਘਿਆਂ ਕਰਨ ਲੱਗੇ । “ ਮਹਾਰਾਜ ) ਪੂਰਨ ਮਸੰਦ ਵੀ ਦੇਖੋ । ” ਜੀਉਣਾ ਬੋਲਿਆ , “ ਕਿੰਨਾ ਅਕ੍ਰਿਤਘਣ ਨਿਕਲਿਆ । ਆਪ ਨੂੰ ਆਸਰਾ ਨਾ ਦਿੱਤਾ । ਜੇ ਆਸਰਾ ਦਿੰਦਾ ਤਾਂ ਕਿੰਨਾ ਚੰਗਾ ਹੁੰਦਾ । ” “ ਗੁਰਮੁਖਾ ! ਸ਼ਾਇਦ ਉਸ ਕੋਲੋਂ ਅਕਾਲ ਪੁਰਖ ਨੇ ਚੰਗਾ ਹੀ ਕਰਾਇਆ । ਸੂਰਮਾ ਤੇ ਸ਼ੇਰ ਜੰਗਲ ਵਿਚ ਹੀ ਠੀਕ ਰਹਿੰਦੇ ਹਨ । ਮਕਾਨਾਂ ਵਿਚ ਘਿਰ ਜਾਂਦੇ ਹਨ । ਪੂਰਨ ਨੂੰ ਮਾੜਾ ਕਾਹਨੂੰ ਆਖਣਾ । ਅਕਾਲ ਪੁਰਖ ਜਾਣਦਾ ਹੀ ਹੈ । ” “ ਧੰਨ ਹੋ ਆਪ ! ਮਹਾਰਾਜ , ਵੈਰੀ ਦਾ ਵੀ ਭਲਾ ਤੱਕਦੇ ਹੋ । ” “ ਸਭ ਦਾ ਭਲਾ । ਕਿਸੇ ਨੂੰ ਜ਼ਬਾਨੋਂ ਮੰਦਾ ਆਖਣਾ ਠੀਕ ਨਹੀਂ । ਕਿਉਂਕਿ ਸਭ ਕੁਝ ਅਕਾਲ ਪੁਰਖ ਦੇ ਹੁਕਮ ਨਾਲ ਹੁੰਦਾ ਹੈ । ” ਉਨੇ ਨੂੰ ਗ਼ਨੀ ਖ਼ਾਂ ਤੇ ਨਬੀ ਖ਼ਾਂ ਦੋਵੇਂ ਭਰਾ ਆ ਗਏ । ਗੁਲਾਬਾ ਮਸੰਦ ਵੀ ਆਇਆ । ਉਸ ਨੂੰ ਗਰਮ ਦੁੱਧ ਚੁਕਵਾ ਕੇ ਲਿਆਏ ਸਨ । ਸਤਿਗੁਰੂ ਜੀ ਨੇ ਦੁੱਧ ਛਕਿਆ । ਦੁੱਧ ਦੇ ਛਕਣ ਨਾਲ ਸਾਰਿਆਂ ਦੀ ਕੁਝ ਨਾ ਕੁਝ ਭੁੱਖ ਮਰੀ ਤੇ ਸਰੀਰਾਂ ਦਾ ਥਕੇਵਾਂ ਦੂਰ ਹੋਇਆ । “ ਆਪ ਗੁਲਾਬੇ ਦੇ ਘਰ ਚੱਲੋ । ” ਨਬੀ ਖ਼ਾਂ ਨੇ ਆਖਿਆ । “ ਗੁਲਾਬੇ ਦੀ ਕੀ ਇੱਛਾ ਹੈ ? ” “ ਚਲੋ ਮਹਾਰਾਜ ! ਅਸਾਂ ਦੇ ਧੰਨ ਭਾਗ , ਆਉ । ” “ ਦੇਖ ਲੈ । ” ਭਾਈ ਦਇਆ ਸਿੰਘ ਜੀ ਵਿਅੰਗ ਨਾਲ ਬੋਲੇ । “ ਦੇਖਣਾ ਕੀ ਹੈ । ਵਾਹਿਗੁਰੂ ਦਾ ਦਿੱਤਾ ਸਭ ਕੁਝ ਹੈ । ” “ ਜਿਸ ਚੀਜ਼ ਦੀ ਲੋੜ ਹੋਵੇਗੀ , ਅਸੀਂ ਪਹੁੰਚਾਵਾਂਗੇ । ਹੱਥ ਬੰਨ੍ਹੀ ਗ਼ੁਲਾਮ ਹਾਂ । ” ਗ਼ਨੀ ਖ਼ਾਂ ਦਾ ਬੋਲ ਸੀ । ਗੁਲਾਬਾ ਮੰਨ ਗਿਆ । ਉਸ ਨੇ ਪਹਿਲਾਂ ਵੀ ਨਾਂਹ ਨਹੀਂ ਸੀ ਕੀਤੀ । ਸਤਿਗੁਰੂ ਜੀ ਤੁਰਨ ਲੱਗੇ ਤਾਂ ਪੈਰਾਂ ਨੂੰ ਕੁਝ ਤਕਲੀਫ਼ ਹੋਈ ਪਰ ਆਪ ਨੇ ਤਕਲੀਫ਼ ਨੂੰ ਪ੍ਰਗਟ ਨਾ ਹੋਣ ਦਿੱਤਾ । ਚੱਲ ਪਏ । ਗ਼ਨੀ ਖ਼ਾਂ ਸਿੱਧਾ ਬਾਜ਼ਾਰ ਨੂੰ ਤੁਰ ਗਿਆ ਤੇ ਮੋਚੀ ਕੋਲੋਂ ਤਿਆਰ ਹੋਇਆ ਇਕ ਜੋੜਾ ਲੈ ਆਇਆ । ਉਹ ਜੋੜਾ ਕਿਸੇ ਹੋਰ ਵਾਸਤੇ ਤਿਆਰ ਕੀਤਾ ਸੀ । ਮਾਛੀਵਾੜਾ ਪਿੰਡ ਦੇ ਵਿਚਾਲੇ ਗੁਲਾਬੇ ਮਸੰਦ ਦਾ ਘਰ ਸੀ , ਗੁਰੂ ਜੀ ਉਸ ਘਰ ਵਿਚ ਜਾ ਬਿਰਾਜੇ ।
( ਚਲਦਾ )
ਸਾਹਿਬ -ਏ – ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆ
ਸਭ ਨੂੰ ਬਹੁਤ ਬਹੁਤ ਮੁਬਾਰਕਾ,
धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥
अर्थ: हे भाई! जिस प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥
ਅੰਗ : 671
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
सोरठि महला ५ ॥ मात गरभ दुख सागरो पिआरे तह अपणा नामु जपाइआ ॥ बाहरि काढि बिखु पसरीआ पिआरे माइआ मोहु वधाइआ ॥ जिस नो कीतो करमु आपि पिआरे तिसु पूरा गुरू मिलाइआ ॥ सो आराधे सासि सासि पिआरे राम नाम लिव लाइआ ॥१॥ मनि तनि तेरी टेक है पिआरे मनि तनि तेरी टेक ॥ तुधु बिनु अवरु न करनहारु पिआरे अंतरजामी एक ॥ रहाउ ॥ कोटि जनम भ्रमि आइआ पिआरे अनिक जोनि दुखु पाइ ॥ साचा साहिबु विसरिआ पिआरे बहुती मिलै सजाइ ॥ जिन भेटै पूरा सतिगुरू पिआरे से लागे साचै नाइ ॥ तिना पिछै छुटीऐ पिआरे जो साची सरणाइ ॥२॥
अर्थ: हे प्यारे प्रभू! (मेरे) मन में (मेरे) हृदय में सदा तेरा ही आसरा है (तू ही माया के मोह से बचाने वाला है)। हे प्यारे प्रभू! तू ही सबके दिलों की जानने वाला है। तेरे बिना और कोई नहीं जो सब कुछ करने की समर्था वाला हो। रहाउ।
हे प्यारे (भाई)! माँ का पेट दुखों का समुंद्र है, वहाँ (प्रभू ने जीव से) अपने नाम का सिमरन करवाया (और, इसे दुखों से बचाए रखा)। माँ के पेट में से निकाल के (जन्म दे के, प्रभू ने जीव के लिए, आत्मिक जीवन को समाप्त कर देने वाली माया के मोह का) जहर बिखेर दिया (और, इस तरह जीव के हृदय में) माया का मोह बढ़ा दिया। हे भाई! जिस मनुष्य पर प्रभू स्वयं मेहर करता है, उसको पूरे गुरू से मिलवाता है। वह मनुष्य हरेक सांस के साथ परमात्मा का सिमरन करता है, और, परमात्मा के नाम की लगन (अपने अंदर) बनाए रखता है।1। हे भाई! अनेकों जूनियों के दुख सह के करोड़ों जन्मों में भटक के (जीव मनुष्य के जन्म में) आता है, (पर, यहाँ इसे) सदा कायम रहने वाला मालिक भूल जाता है, और इसे बड़ी सजा मिलती है। हे भाई! जिन मनुष्यों को पूरा गुरू मिल जाता है, वे सदा-स्थिर प्रभू के नाम में सुरति जोड़ते हैं। हे भाई! जो मनुष्य सदा-स्थिर प्रभू की शरण में पड़े रहते हैं, उनके पद्-चिन्हों पर चल के (माया के मोह के जहर से) बचा जाता है।2।
ਅੰਗ : 640
ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥
ਅਰਥ: ਹੇ ਪਿਆਰੇ ਪ੍ਰਭੂ! ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ) । ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ।ਰਹਾਉ। ਹੇ ਪਿਆਰੇ (ਭਾਈ) ! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ) । ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ। ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ। ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ।੧। ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, (ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ। ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ।੨।
सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजीऐ ॥ हरि बिसरिऐ किउ त्रिपतावै ना मनु रंजीऐ ॥ प्रभू छोडि अन लागै नरकि समंजीऐ ॥ होहु क्रिपाल दइआल नानक भउ भंजीऐ ॥१०॥
अर्थ: हे नानक जी! यह राज रूप धन और (ऊँची) कुल का अभिमान-सब छल-रूप है। जीव छल कर के दूसरों पर दोष लगा लगा कर (कई तरीकों से) माया जोड़ते हैं, परन्तु प्रभू के नाम के बिना कोई भी वस्तु यहाँ से साथ नहीं जाती ॥१॥ तुम्मा देखने में तो मुझे सुंदर दिखा। क्या यह ऊकाई लग गई ? इस का तो आधी कोडी भी मुल्य नहीं मिलता। हे नानक जी! (यही हाल माया का है, जीव के लिए तो यह भी कोड़ी मुल्य की नहीं होती क्योंकि यहाँ से चलने के समय) यह माया जीव के साथ नहीं जाती ॥२॥ उस माया को इकट्ठी करने का क्या लाभ, जो (जगत से चलने समय) साथ नहीं जाती, जिस से आखिर विछुड़ ही जाना है, उस की खातिर बताओ क्या यत्न करना हुआ ? प्रभू को भुला हुआ (बहुती माया से) तृप्त भी नहीं और ना ही मन प्रसन्न होता है। परमात्मा को छोड़ कर अगर मन अन्य जगह लगाया तो नर्क में समाता है। हे प्रभू! कृपा कर, दया कर, नानक का सहम दूर कर दे ॥१०॥
ਅੰਗ : 708
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥