अंग : 641
सोरठि महला ५ घरु २ असटपदीआ ੴ सतिगुर प्रसादि ॥ पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥
अर्थ: राग सोरठि, घर २ में गुरु अर्जनदेव जी की आठ-बंद वाली बाणी अकाल पुरुख एक है वः सतगुरु की कृपा द्वारा मिलता है हे भाई! कोई मनुख वेद (आदिक धरम पुस्तक को) पड़ता है और विचारता है। कोई मनुख निवलीकरम करता है, कोई कुंडलनी नाडी रस्ते प्राण चडाता है। (परन्तु इन साधनों से कामादिक ) पांचो के साथ , साथ ख़तम नहीं हो सकता। (बलिक ) और अहंकार में (मनुख) बंध जाता है ।१। हे भाई! मेरे देखते हुए अनेकों ही लोग (निश्चित धार्मिक) कर्म करते हैं, परन्तु इन साधनों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालिक परभू के दर पर आ गिरा हूँ (और विनती करता रहता हूँ हे प्रभु! मुझे भलाई और बुराई की) परख करने की अकल दो।रहाउ। हे भाई! कोई मनुख चुप साधे बैठा है, कोई कर-पाती बन बैठा है (बर्तन के स्थान पर अपने हाथ बरतता है), कोई जंगल में नगन घूमता है। कोई मनुख सारे तीर्थों का रटन कर रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़तम नहीं होती॥२॥ हे भाई! कोई मनुष्य अपनी मनोकामना के अनुसार तीर्थों पे जा बसा है, (मुक्ति का चाहवान अपने) सिर पर (शिव जी वाला) आरा रखवाता है (और, अपने आप को चिरवा लेता है)। पर अगर कोई मनुष्य (ऐसे) लाखों ही यतन करे, इस तरह भी मन की (विकारों की) मैल नहीं उतरती।3। हे भाई! कोई मनुष्य सोना, स्त्री, बढ़िया घोड़े, बढ़िया हाथी (और ऐसे ही) कई किसमों के दान करने वाला है। कोई मनुष्य अन्न दान करता है, कपड़े दान करता है, जमीन दान करता है। (इस तरह भी) परमात्मा के दर पर पहुँचा नहीं जा सकता।4। हे भाई! कोई मनुष्य देव-पूजा में, देवताओं को नमस्कार दंडवत करने में, खट् कर्म करने में मस्त रहता है। पर वह भी (इन मिथे हुए धार्मिक कर्मों को करने के कारण अपने आप को धार्मिक समझ के) अहंकार करता-करता (माया के मोह के) बँधनों में जकड़ा रहता है। इस ढंग से भी परमात्मा को नहीं मिला जा सकता।5। योग-मत में सिद्धों के प्रसिद्ध चौरासी आसन हैं। ये आसन कर करके भी मनुष्य थक जाता है। उम्र तो लंबी कर लेता है, पर इस तरह परमात्मा से मिलाप का संजोग नहीं बनता, बार बार जनम मरन के चक्कर में पड़ा रहता है।6। हे भाई! कई ऐसे हैं जो राज हकूमत के रंग तमाशे भोगते हैं, राजाओं वाले ठाठ-बाठ बनाते हैं, लोगों पर हुकम चलाते हैं, कोई उनका हुकम मोड़ नहीं सकता। सुंदर स्त्री की सेज भोगते हैं, (अपने शरीर पर) चंदन व इत्र लगाते हैं। पर ये सब कुछ तो भयानक नर्क की ओर ले जाने वाले हैं।7। हे भाई! साध-संगति में बैठ के परमात्मा की सिफत सालाह करनी- ये कर्म और सारे कर्मों से श्रेष्ठ है। पर, हे नानक! कह– ये अवसर उस मनुष्य को ही मिलता है जिसके माथे पर पूर्बले किए कर्मों के संस्कारों के अनुसार लेख लिखा होता है।8। हे भाई! तेरा सेवक तेरी सिफत सालाह के रंग में मस्त रहता है। हे भाई! दीनों के दुख दूर करने वाला परमात्मा जिस मनुष्य पर दयावान होता है, उसका ये मन परमात्मा की सिफत सालाह के रंग में रंगा रहता है। रहाउ दूजा।1।3।
ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਤੋਂ ਪਹਿਲਾਂ ਅਜਿਹਾ ਹੀ ਇਕ ਹੋਰ ਖੂਨੀ ਸਾਕਾ ਹਿੰਦੁਸਤਾਨ ਦੀ ਧਰਤੀ ‘ਤੇ ਵਾਪਰਿਆ। ਇਸ ਸਾਕੇ ਨੂੰ ‘ਬਜਬਜ ਘਾਟ ਦੇ ਖੂਨੀ ਸਾਕੇ’ ਵਜੋਂ ਹਰ ਦੇਸ਼ ਵਾਸੀ ਯਾਦ ਕਰਦਾ ਹੈ। ਇਹ ਖੂਨੀ ਸਾਕਾ ਹੁਗਲੀ ਨਦੀ ਦੇ ਕਿਨਾਰੇ ਬਜਬਜ ਘਾਟ ਨਾਂਅ ਦੀ ਬੰਦਰਗਾਹ ‘ਤੇ 29 ਸਤੰਬਰ, 1914 ਨੂੰ ਵਾਪਰਿਆ। ਇਸ ਖੂਨੀ ਸਾਕੇ ਸਮੇਂ ਜਿਸ ਜੁਝਾਰੂ ਸਿੱਖ ਆਗੂ ਦੀ ਅਗਵਾਈ ਵਿਚ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਨਵੀਂ ਚੇਤਨਾ ਪੈਦਾ ਕਰਨ ਲਈ ਕੁਰਬਾਨੀਆਂ ਦਿੱਤੀਆਂ, ਉਸ ਮਹਾਨ ਸਿੱਖ ਆਗੂ ਨੂੰ ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ ਦੇ ਨਾਂਅ ਨਾਲ ਹਰ ਸਾਲ ਯਾਦ ਕਰਦਾ ਹੈ। ਬਾਬਾ ਗੁਰਦਿੱਤ ਸਿੰਘ ਦਾ ਜਨਮ ਪਿੰਡ ਸਰਹਾਲੀ, ਜ਼ਿਲ੍ਹਾ ਅੰਮ੍ਰਿਤਸਰ ਵਿਖੇ 1861 ਈ: ਨੂੰ ਸ: ਹੁਕਮ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਇਆ। ਮੁਢਲੀ ਸਿੱਖਿਆ ਤੋਂ ਪਿੱਛੋਂ ਪਿਤਾ-ਪੁਰਖੀ ਕਿੱਤਾ ਖੇਤੀਬਾੜੀ ਅਰੰਭ ਕੀਤਾ ਪਰ ਖੇਤੀਬਾੜੀ ਦਾ ਕਿੱਤਾ ਘਰ ਦੀ ਆਰਥਿਕ ਮੰਦਹਾਲੀ ਨੂੰ ਦੂਰ ਕਰਨ ਵਿਚ ਬਹੁਤਾ ਯੋਗਦਾਨ ਨਾ ਪਾ ਸਕਿਆ। ਬਾਬਾ ਗੁਰਦਿੱਤ ਸਿੰਘ ਦੇ ਮਨ ਵਿਚ ਵਪਾਰ ਕਰਨ ਦੀ ਲਗਨ ਸੀ। ਇਸੇ ਲਗਨ ਨੂੰ ਲੈ ਕੇ ਬਾਬਾ ਜੀ ਪਹਿਲਾਂ ਮਲਾਇਆ ਪਹੁੰਚੇ ਤੇ ਫਿਰ ਇਸ ਤੋਂ ਪਿੱਛੋਂ ਹਾਂਗਕਾਂਗ ਚਲੇ ਗਏ। ਬਾਬਾ ਜੀ ਨੇ ਵਪਾਰ ਕਰਨ ਦੇ ਆਸ਼ੇ ਨੂੰ ਮੁੱਖ ਰੱਖ ਕੇ ਕੁਝ ਸਮੇਂ ਲਈ ਠੇਕੇਦਾਰੀ ਦਾ ਕਿੱਤਾ ਕੀਤਾ। ਥੋੜ੍ਹਾ ਸਮਾਂ ਠੇਕੇਦਾਰੀ ਕਰਨ ਤੋਂ ਪਿੱਛੋਂ ਉਨ੍ਹਾਂ ਇਕ ਜਪਾਨੀ ਸਮੁੰਦਰੀ ਜਹਾਜ਼ ਕਾਮਾਗਾਟਾਮਾਰੂ ਕਿਰਾਏ ‘ਤੇ ਲੈ ਲਿਆ। ਉਨ੍ਹਾਂ ਸਾਂਝੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 376 ਮੁਸਾਫਰਾਂ ਸਮੇਤ ਇਸ ਜਹਾਜ਼ ਨੂੰ ਕੈਨੇਡਾ ਲਿਜਾਣ ਦਾ ਪ੍ਰੋਗਰਾਮ ਬਣਾਇਆ। ਇਨ੍ਹਾਂ ਪੰਜਾਬੀ ਮੁਸਾਫਰਾਂ ਵਿਚ ਕੇਵਲ 30 ਗ਼ੈਰ-ਸਿੱਖ ਯਾਤਰੂ ਸਨ, ਬਾਕੀ ਸਾਰੇ ਸਿੱਖ ਸਨ। ਉਨ੍ਹਾਂ ਇਸ ਜਹਾਜ਼ ਦਾ ਨਾਂਅ ਕਾਮਾਗਾਟਾਮਾਰੂ ਦੀ ਥਾਂ ‘ਤੇ ‘ਗੁਰੂ ਨਾਨਕ ਜਹਾਜ਼’ ਰੱਖਿਆ। ਇਹ ਜਹਾਜ਼ ਹਾਂਗਕਾਂਗ ਤੋਂ ਵੈਨਕੂਵਰ ਲਈ 4 ਅਪ੍ਰੈਲ, 1914 ਈ: ਨੂੰ ਰਵਾਨਾ ਹੋਇਆ। ਸਮੁੰਦਰੀ ਸਫਰ ਤੈਅ ਕਰਕੇ 22 ਮਈ, 1914 ਈ: ਨੂੰ ਇਹ ਜਹਾਜ਼ ਵੈਨਕੂਵਰ (ਕੈਨੇਡਾ) ਪਹੁੰਚਿਆ ਪਰ ਇਸ ਜਹਾਜ਼ ਨੂੰ ਬੰਦਰਗਾਹ ਤੋਂ ਪਿੱਛੇ ਹੀ ਰੋਕ ਲਿਆ ਗਿਆ। ਇਸ ਜਹਾਜ਼ ਵਿਚ ਸਫਰ ਕਰ ਰਹੇ ਮੁਸਾਫਰਾਂ ਵਿਚੋਂ ਕੇਵਲ ਉਨ੍ਹਾਂ ਨੂੰ ਹੀ ਉਤਰਨ ਦੀ ਆਗਿਆ ਦਿੱਤੀ ਗਈ, ਜਿਹੜੇ ਕੈਨੇਡਾ ਦੀ ਨਾਗਰਿਕਤਾ ਸਿੱਧ ਕਰ ਸਕੇ। ਬਾਕੀ ਸਾਰੇ ਮੁਸਾਫਿਰ ਲਗਭਗ ਦੋ ਮਹੀਨੇ 23 ਜੁਲਾਈ ਤੱਕ ਸਮੁੰਦਰ ਵਿਚ ਸਖਤ ਪਹਿਰੇ ਹੇਠ ਰੋਕੀ ਰੱਖੇ। ਅਨੇਕਾਂ ਕਠਿਨਾਈਆਂ ਤੇ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਇਹ ਮੁਸਾਫਿਰ 29 ਸਤੰਬਰ, 1914 ਈ: ਨੂੰ ਹੁਗਲੀ ਬੰਦਰਗਾਹ ‘ਤੇ ਪਹੁੰਚੇ। ਇਸ ਘਾਟ ਦਾ ਨਾਂਅ ‘ਬਜਬਜ ਘਾਟ’ ਵਜੋਂ ਜਾਣਿਆ ਜਾਂਦਾ ਹੈ। ਭਾਰਤ ਵਿਚ ਰਾਜ ਕਰ ਰਹੀ ਅੰਗਰੇਜ਼ ਸਰਕਾਰ ਨੂੰ ਇਹ ਸਾਰੇ ਮੁਸਾਫਿਰ ਵਿਦਰੋਹੀ ਨਜ਼ਰ ਆਉਂਦੇ ਸਨ। ਇਨ੍ਹਾਂ ਮੁਸਾਫਿਰਾਂ ਨੂੰ ਜਹਾਜ਼ ਵਿਚੋਂ ਉਤਾਰਨ ਤੋਂ ਪਹਿਲਾਂ ਸਾਰੇ ਜਹਾਜ਼ ਦੀ ਤਲਾਸ਼ੀ ਲਈ ਗਈ। ਸਰਕਾਰ ਨੇ ਫੈਸਲਾ ਕੀਤਾ ਕਿ ਇਨ੍ਹਾਂ ਭੁੱਖ ਅਤੇ ਬਿਮਾਰੀਆਂ ਤੋਂ ਤੰਗ ਆਏ ਸਾਰੇ ਬਾਗੀ ਮੁਸਾਫਿਰਾਂ ਨੂੰ ਇਕ ਬੰਦ ਰੇਲ ਗੱਡੀ ਰਾਹੀਂ ਪੰਜਾਬ ਭੇਜਿਆ ਜਾਵੇ। 17 ਮੁਸਲਮਾਨ ਮੁਸਾਫਿਰ ਸਰਕਾਰ ਦਾ ਹੁਕਮ ਮੰਨ ਕੇ ਗੱਡੀ ਵਿਚ ਸਵਾਰ ਹੋ ਗਏ, ਬਾਕੀ ਸਭ ਨੇ ਪਲੇਟਫਾਰਮ ‘ਤੇ ਬੈਠ ਕੇ ਰਹਿਰਾਸ ਸਾਹਿਬ ਦਾ ਪਾਠ ਅਰੰਭ ਕੀਤਾ। ਏਨੇ ਨੂੰ ਫੌਜ ਅਤੇ ਪੁਲਿਸ ਦੀਆਂ ਟੁਕੜੀਆਂ ਨੇ ਇਨ੍ਹਾਂ ਜੁਝਾਰੂ ਪੰਜਾਬੀਆਂ ਉੱਤੇ ਗੋਲੀਆਂ ਦੀ ਬੁਛਾੜ ਸ਼ੁਰੂ ਕਰ ਦਿੱਤੀ। ਸਰਕਾਰੀ ਰਿਕਾਰਡ ਮੁਤਾਬਿਕ 18 ਮੁਸਾਫਿਰ ਸ਼ਹਾਦਤ ਦਾ ਜਾਮ ਪੀ ਗਏ, 25 ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ‘ਬਜਬਜ ਘਾਟ’ ਦੇ ਖੂਨੀ ਸਾਕੇ ਨੇ ਦੇਸ਼ ਭਗਤਾਂ ਅੰਦਰ ਆਜ਼ਾਦੀ ਦੀ ਚਿਣਗ ਨੂੰ ਹੋਰ ਤਿੱਖਾ ਕੀਤਾ। ਇਸ ਖੂਨੀ ਸਾਕੇ ਸਮੇਂ ਬਾਬਾ ਗੁਰਦਿੱਤ ਸਿੰਘ ਆਪਣੇ ਹੋਰ 28 ਸਾਥੀਆਂ ਸਮੇਤ ਉਸ ਜਗ੍ਹਾ ਤੋਂ ਬਚ ਕੇ ਨਿਕਲ ਜਾਣ ਵਿਚ ਕਾਮਯਾਬ ਹੋ ਗਏ। ਇਹ ਜੁਝਾਰੂ ਬਾਬਾ ਛੇ ਸਾਲ ਤੱਕ ਗੁਪਤਵਾਸ ਵਿਚ ਰਿਹਾ। ਇਸ ਤੋਂ ਪਿੱਛੋਂ ਉਹ ਲੋਕਾਂ ਦੇ ਸਾਹਮਣੇ ਆਏ। 1926 ਈ: ਵਿਚ ਜਦੋਂ ਸ: ਸਰਮੁਖ ਸਿੰਘ ਝਬਾਲ ਜੇਲ੍ਹ ਚਲਾ ਗਿਆ ਤਾਂ ਬਾਬਾ ਜੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ। ਇਸ ਤੋਂ ਪਿੱਛੋਂ 1931 ਈ: ਤੋਂ 1933 ਈ: ਤੱਕ ਬਾਬਾ ਜੀ ਨੂੰ ਰਾਜਨੀਤਕ ਗਤੀਵਿਧੀਆਂ ਕਾਰਨ ਤਿੰਨ ਵਾਰ ਜੇਲ੍ਹ ਜਾਣਾ ਪਿਆ। ਇਹ ਮਹਾਨ ਜੁਝਾਰੂ ਸਿੱਖ ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ 94 ਵਰ੍ਹਿਆਂ ਦੀ ਲੰਮੀ ਉਮਰ ਭੋਗ ਕੇ ਅੰਮ੍ਰਿਤਸਰ ਵਿਖੇ 24 ਜੁਲਾਈ, 1954 ਨੂੰ ਅਕਾਲ ਚਲਾਣਾ ਕਰ ਗਿਆ। ‘ਬਜਬਜ ਘਾਟ’ ਦੇ ਖੂਨੀ ਸਾਕੇ ਦੀ ਬਣੀ ਹੋਈ ਸ਼ਹੀਦੀ ਯਾਦਗਾਰ ਅੱਜ ਵੀ ਬਾਬਾ ਜੀ ਦੀ ਅਗਵਾਈ ਵਿਚ ਵਾਪਰੇ ਇਸ ਸਾਕੇ ਦੀ ਯਾਦ ਨੂੰ ਤਾਜ਼ਾ ਕਰ ਰਹੀ ਹੈ।
ਅੰਗ : 707
ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥
ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ ਜੀ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ ॥੧॥ ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ ਜੀ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ ॥੨॥ ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ ।(ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ ॥੯॥
अंग : 707
सलोक ॥ बसंति स्वरग लोकह जितते प्रिथवी नव खंडणह ॥ बिसरंत हरि गोपालह नानक ते प्राणी उदिआन भरमणह ॥१॥ कउतक कोड तमासिआ चिति न आवसु नाउ ॥ नानक कोड़ी नरक बराबरे उजड़ु सोई थाउ ॥२॥ पउड़ी ॥ महा भइआन उदिआन नगर करि मानिआ ॥ झूठ समग्री पेखि सचु करि जानिआ ॥ काम क्रोधि अहंकारि फिरहि देवानिआ ॥ सिरि लगा जम डंडु ता पछुतानिआ ॥ बिनु पूरे गुरदेव फिरै सैतानिआ ॥९॥
अर्थ: प्राणी चाहे स्वर्ग लोक में रहता हो, चाहे उसने पृथ्वी के नौ खण्डों पर भी विजय प्राप्त कर ली हो, परन्तु यदि वह पृथ्वीपालक परमात्मा को विस्मृत कर देता है तो हे नानक जी! वह भयानक वन में ही भटक रहा है ॥१॥ हे नानक जी! जिन्हें कौतुक, आनंद एवं खेल-तमाशों के कारण परमात्मा का नाम याद नहीं आता, वे मनुष्य नरक में रहने वाले कुष्ठी समान हैं और उनका निवास स्थान भी उजाड़ समान है ॥२॥ यह जगत एक महाभयानक वन के समान है परन्तु मूर्ख जीव ने इसे सुन्दर नगर समझ लिया है और झूठी साम्रगी को देखकर उसने सत्य समझ लिया है। वह काम, क्रोध एवं अहंकार में मग्न होकर पागलों की तरह घूम रहा है। लेकिन जब मृत्यु की चोट इसके सिर पर आकर लगी तो वह पश्चाताप कर रहा है। पूर्ण गुरुदेव के बिना जीव एक शैतान की भांति घूमता रहता है ॥९॥
ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
अंग : 696
जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥
ਅੰਗ : 628
ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥
ਅਰਥ: ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ। ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧। (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ। ਹੇ ਨਾਨਕ! ਆਖ-) ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।
अंग : 628
सोरठि महला ५ ॥ ऐथै ओथै रखवाला ॥ प्रभ सतिगुर दीन दइआला ॥ दास अपने आपि राखे ॥ घटि घटि सबदु सुभाखे ॥१॥ गुर के चरण ऊपरि बलि जाई ॥ दिनसु रैनि सासि सासि समाली पूरनु सभनी थाई ॥ रहाउ ॥ आपि सहाई होआ ॥ सचे दा सचा ढोआ ॥ तेरी भगति वडिआई ॥ पाई नानक प्रभ सरणाई ॥२॥१४॥७८॥
अर्थ: हे भाई! मैं (अपने) गुरू के चरणों से सदके जाता हूँ, (गुरू की कृपा से ही) मैं (अपने) हरेक सांस के साथ दिन रात (उस परमात्मा को) याद करता रहता हूँ जो सब जगहों में भरपूर है। रहाउ। हे भाई! गुरू प्रभू गरीबों पर दया करने वाला है, (शरण आए की) इस लोक और परलोक में रक्षा करने वाला है। (हे भाई! प्रभू) अपने सेवकों की स्वयं रक्षा करता है (सेवकों को ये भरोसा रहता है कि) प्रभू हरेक शरीर में (स्वयं ही) बचन बिलास कर रहा है।1। (हे भाई! गुरू की कृपा से) परमात्मा स्वयं मददगार बनता है (गुरू की मेहर से) सदा स्थिर रहने वाले प्रभू की सदा स्थिर रहने वाली सिफत सालाह की दाति मिलती है। हे नानक! (कह–) हे प्रभू! (गुरू की कृपा से) तेरी शरण में आने से, तेरी भक्ति, तेरी सिफत सालाह प्राप्त होती है।2।14।78।
ਅੰਗ : 626
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥
अंग : 626
सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥
अर्थ: पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०।
ਅੰਗ : 721
ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਿਣ ਜੇ ਥੀਅੈ ਪਿਆਰੇ ਪਾਈਅੈ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਅੈਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਿਣ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
ਅਰਥ: ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥ ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥ ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ॥੩॥ ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ। ਹੇ ਨਾਨਕ ਜੀ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ॥੪॥੧॥੩॥
अंग : 721
तिलंग महला १ घरु ३ ੴ सतिगुर प्रसादि ॥ इहु तनु माइआ पाहिआ पिआरे लीतड़ा लबि रंगाए ॥ मेरै कंत न भावै चोलड़ा पिआरे किउ धन सेजै जाए ॥१॥ हंउ कुरबानै जाउ मिहरवाना हंउ कुरबानै जाउ ॥ हंउ कुरबानै जाउ तिना कै लैनि जो तेरा नाउ ॥ लैनि जो तेरा नाउ तिना कै हंउ सद कुरबानै जाउ ॥१॥ रहाउ ॥ काइआ रंङणि जे थीऐ पिआरे पाईऐ नाउ मजीठ ॥ रंङण वाला जे रंङै साहिबु ऐसा रंगु न डीठ ॥२॥ जिन के चोले रतड़े पिआरे कंतु तिना कै पासि ॥ धूड़ि तिना की जे मिलै जी कहु नानक की अरदासि ॥३॥ आपे साजे आपे रंगे आपे नदरि करेइ ॥ नानक कामणि कंतै भावै आपे ही रावेइ ॥४॥१॥३॥
अर्थ: राग तिलंग, घर ३ में गुरु नानक देव जी की बाणी। अकाल पुरख एक है और सतिगुरु की कृपा द्वारा मिलता है। जिस जीव-स्त्री के इस संसार को माया (के मोह की लाग लगी हो, और फिर उस ने इस को पूरा जिव्हा के चस्के में रंग लिया हो, वह जीव-स्त्री खसम प्रभू के चरणों में नहीं पहुँच सकती, क्योंकि (जीवन का) यह चोला (यह शरीर, यह जीवन) खसम प्रभू को पसंद नहीं आता ॥१॥ हे मेहरबान प्रभू! मैं कुर्बान जाता हूँ, मैं सदके जाता हूँ उन से जो तेरा नाम सिमरते हैं। जो व्यक्ति तेरा नाम लेता है, मैं उस से सदा कुर्बान जाता हूँ ॥१॥ रहाउ ॥ (पर, हाँ!) अगर यह शरीर (निलारी की) मट्टी बन जाए, और हे सजन! अगर इस में मजीठ जैसे पक्के रंग वाला प्रभू का नाम रंग डाला जाए, फिर मालिक प्रभु स्वयं निलारी (बन के जीव-स्त्री के मन को) रंग (का गोता) दे, तो ऐसा रंग चड़ता है जो जो पहले कभी देखा न हो ॥੨॥ हे प्यारे (सजन!) जिन जीव स्त्रियों के (शरीर-) चोले (जीवन नाम-रंग से) रंगें गए हैं,खसम-प्रभू (सदा) उनके पास (वसता) है। हे सजन! नानक तरफों उन्हा पास बेनती कर, भला कहीं नानक को उनके चरनों की धूड़ मिल जाए ॥३॥ जिस जीव स्त्री पर प्रभू आप मेहर की नज़र करता है उसको वह आप ही संवारदा है और आप ही (नाम के) रंग में रंगता है। नानक जी! वह जीव-स्त्री खसम-प्रभू को प्यारी लगती है, उसको प्रभू आप ही अपने चरनों में जोड़ता है ॥४॥१॥३॥
ਅੰਗ : 729
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥
अंग : 729
सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥
अर्थ: राग सूही, घर ६ में गुरू नानक देव जी की बाणी अकाल पुरख एक है और सतिगुरू की कृपा द्वारा मिलता है। मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई)। अगर मैं सौ वारी भी उस काँसे के बर्तन को धोवा (साफ करू) तो भी (बाहरों) धोने से उस की (अंदरली) जूठ (कालिख) दूर नहीं होती ॥१॥ मेरे असल मित्र वही हैं जो (सदा) मेरे साथ रहन, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है वहाँ बेझिझक हो कर हिसाब दे सकें (भावार्थ, हिसाब देने में कामयाब हो सकें) ॥१॥ रहाउ ॥ जो घर मन्दिर महल चारों तरफ से तो चित्रे हुए हों, पर अंदर से खाली हों, (वह ढह जाते हैं और) ढहे हुए किसी काम नहीं आते ॥२॥ बगुलों के सफेद पंख होते हैं, वसते भी वह तीर्थों पर ही हैं। पर जीवों को (गला) घोट घोट के खा जाने वाले (अंदर से) साफ सुथरे नहीं कहे जाते ॥३॥ (जैसे) सिंबल का वृक्ष (है उसी प्रकार) मेरा शरीर है, (सिंबल के फलों को) देख कर तोते भ्रम खा जाते हैं, (सिंबल के) वह फल (तोतों के) काम नहीं आते, वैसे ही गुण मेरे शरीर में हैं ॥४॥ मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है। आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं। इस हालत में) किस तरीके के साथ (पहाड़ी पर) चड़ कर मैं पार निकलूँ ? ॥५॥ हे नानक जी! (पहाड़ी रस्ते जैसे बिखड़े जीवन-पंध में से पार निकलने के लिए) दुनिया के लोगों की खुश़ामदें, लोग-दिखावे और चतुराइयाँ किसी काम नहीं आ सकती। परमात्मा का नाम (अपने हृदय में) संभाल कर रख। (माया के मोह में) बंधा हुआ तूँ इस नाम (-सिमरन) के द्वारा ही (मोह के बंधनों से) मुक्ति पा सकेंगा ॥६॥१॥३॥
ਅੰਗ : 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
अंग : 646
सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥
अर्थ: हे (बातों में) आए हुए शेख! इस मन को ठिकाने पर ला, टेढ़ी-मेढ़ी बातें छोड़ और सतिगुरु के शब्द को समझ। हे शेख! जो (सबका) जानकार सतिगुरु सब कुछ समझता है उसके चरणों में लग; आशाएं और मन की दौड़ मिटा के अपने आप को जगत में मेहमान समझ; अगर तू सतिगुरु की रजा में चलेगा तो ईश्वर की दरगाह में आदर पाएगा। हे नानक! जो मनुष्य नाम नहीं स्मरण करते, उनका (अच्छा) खाना और (अच्छा) पहनना सब धिक्कार है।1। हरि के गुण बयान करते हुए वे गुण समाप्त नहीं होते, और ना ही ये बताया जा सकता है कि इन गुणों की कीमत क्या है; (पर) हे नानक! गुरमुख हरि के गुण गाते हैं। (जो मनुष्य प्रभु के गुण गाता है वह) गुणों में लीन हुआ रहता है।2। (ये मानव) शरीर, जैसे, चोली है जो प्रभु ने बनाई है और भक्ति (-रूप का कसीदा) काढ़ के ये चोली पहनने योग्य बनती है। (इस चोली को) बहुत तरह के कई प्रकार के हरि-नाम के गोटे लगे हुए हैं; (इस भेद को) मन में विचार के कोई विरला ही समझने वाला समझता है। इस विचार को वही समझता है जिसे हरि खुद समझाए। नानक दास ये विचार बताता है कि सदा स्थिर रहने वाला हरि गुरु के द्वारा (स्मरण किया जा सकता है)।11।