ਅੰਗ : 574
ਵਡਹੰਸੁ ਮਹਲਾ ੪ ॥ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥
ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥
ਅਰਥ : ਹੇ ਹਰੀ, ਮੇਹਰ ਕਰ! ਹੇ ਹਰੀ, ਮੇਹਰ ਕਰ! ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ, ਜਿਸ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ। ਜਿਸ ਗੁਰੂ ਨੇ ਜੀਵਨ ਦਾ ਸਹੀ ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ ਤੇ ਉਸ ਗੁਰੂ ਅੱਗੇ ਬੇਨਤੀ ਕਰਾਂਗਾ। ਉਹ (ਗੁਰੂ) ਹੀ (ਅਸਲ) ਭਗਤ ਹੈ, ਗੁਰੂ ਦੁਖ ਤੇ ਸੁਖ ਨੂੰ ਇਕੋ ਜਿਹਾ ਕਰ ਕੇ ਜਾਣਦਾ ਹੈ, ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਹੇ ਹਰੀ, ਮੇਹਰ ਕਰ! ਹੇ ਹਰੀ, ਮੇਹਰ ਕਰ! ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ ॥੧॥ ਜੋ ਗੁਰੂ ਦੀ ਸਰਨ ਪੈ ਕੇ ਗੁਰਮਤ ਸੁਣਦਾ ਹੈ, ਉਸ ਦੇ ਨਾਮ ਦੀ ਰਾਹੀਂ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ। ਹਰਿ-ਨਾਮ ਜਪ ਕੇ, ਹਰਿ-ਨਾਮ ਜਪ ਕੇ ਜਗਤ ਵਿਚ (ਜਿਤਨੇ ਭੀ) ਦੁੱਖ-ਕਲੇਸ਼ (ਹਨ ਉਹ ਸਾਰੇ) ਲਹਿ ਜਾਂਦੇ ਹਨ। ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੇ ਸਾਰੇ ਦੁੱਖ ਪਾਪ ਦੂਰ ਹੋ ਜਾਂਦੇ ਹਨ। ਜਿਨ੍ਹਾਂ ਨੂੰ ਗੁਰੂ ਨੇ ਹੱਥ ਵਿਚ ਆਤਮਕ ਜੀਵਨ ਦੀ ਸੂਝ ਦਾ ਖੰਡਾ ਫੜਾ ਦਿੱਤਾ ਉਨ੍ਹਾਂ ਦੇ ਜਮਰਾਜ ਦੇ ਦੂਤ ਮਰ ਮੁਕਾ ਗਏ। ਸੁਖਾਂ ਦੇ ਦਾਤੇ ਹਰੀ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਦੇ ਸਾਰੇ ਦੁੱਖ ਪਾਪ ਕਲੇਸ਼ ਲਹਿ ਗਏ। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸੁਣਿਆ ਕਰ ਇੰਜ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ ॥੨॥ ਹਰਿ-ਨਾਮ ਜਪ ਕੇ, ਹਰਿ-ਨਾਮ ਜਪ ਕੇ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ। ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਣ ਨਾਲ ਸਾਰੇ ਰੋਗ ਦੂਰ ਹੋ ਜਾਂਦੇ ਹਨ। ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਣ ਨਾਲ ਸਾਰੇ ਰੋਗ ਦੂਰ ਹੋ ਜਾਂਦੇ ਹਨ ਤੇ ਸਰੀਰ ਨਰੋਆ ਹੋ ਜਾਂਦਾ ਹੈ। ਡੂੰਘੇ ਤੇ ਵੱਡੇ ਜਿਗਰੇ ਵਾਲੇ ਹਰੀ ਦਾ ਨਾਮ ਜਪਿਆਂ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤ ਜੁੜੀ ਰਹਿੰਦੀ ਹੈ। ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਜਿਨ੍ਹਾਂ ਨੇ ਹਰੀ-ਨਾਮ ਸਿਮਰਿਆ ਹੈ ਉਹਨਾਂ ਨੇ ਇਹ ਸਭ ਤੋਂ ਸ੍ਰੇਸ਼ਟ (ਨਾਮ-) ਪਦਾਰਥ ਹਾਸਲ ਕਰ ਲਿਆ ਹੈ। ਹਰਿ-ਨਾਮ ਜਪ ਕੇ, ਹਰਿ-ਨਾਮ ਜਪ ਕੇ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ ॥੩॥
ਨਾ ਬਾਜ ਤੇ ਘੋੜਾ ਏ
ਅਤੇ ਇਕ ਵੀ ਲਾਲ ਨਹੀਂ
ਅਨੰਦਪੁਰ ਛੱਡ ਆਏ
ਪਰ ਰਤਾ ਮਲਾਲ ਨਹੀਂ
ਅੰਮ੍ਰਿਤ ਦਾ ਦਾਤਾ ਏ
ਸਰਬੰਸਦਾਨੀ ਦਾ ਦਾਨੀ ਏ
ਨਹੀਂ ਦੁਨੀਆ ਸਾਰੀ ਤੇਰੇ
ਕੋਈ ਉਸ ਦਾ ਸਾਨੀ ਏ
ਸੌਂ ਕੌਣ ਰਿਹਾ ਰੋੜਾਂ ਤੇ
ਕੋਈ ਬੇਪਰਵਾਹ ਜਾਪੇ
ਦੁਨੀਆਂ ਦਾ ਵਾਲੀ ਏ
ਕੋਈ ਸ਼ਹਿਨਸ਼ਾਹ ਜਾਪੇ
धनासरी महला ५ ॥ पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥
अर्थ: (हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके लिए आटा) पीसता रहूँ, और, हे गोबिंद! तेरी सिफत सलाह तेरे सुन गाता रहूँ। मेरे मन प्रतेक साँस के साथ (तेरा) नाम याद करता रहे, मैं तेरा यह नाम प्राप्त कर लूँ जो सुख शांति का खज़ाना है ॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो कि मैं सदा ही तेरा नाम सिमरता रहूँ ॥१॥ रहाउ ॥ हे प्रभु! तेरी कृपा से (मेरे अंदर से) माया का मोह ख़त्म हो जाए, अहंकार दूर हो जाए, मेरी भटकना का नास हो जाए, मैं जहाँ जहाँ जा के देखूँ सब में मुझे तूँ आनंद-सरूप ही वसता दिखे ॥२॥ हे धरती के खसम! तूँ दयाल हैं, कृपाल हैं, तूँ दया का खज़ाना हैं, तूँ विकारियों को पवित्र करने वाले हैं। जब मैं आँख झमकण जितने समय के लिए मुँहों तेरा नाम उचारता हूँ, मुझे इस तरह जापता है कि मैं राज-भाग के करोड़ों सुख आनन्द प्रापत कर लिए हैं ॥३॥ वही जाप ताप वही भगती पूरन मानों, जो परमात्मा के मन में पसंद आती है। हे नानक जी! परमात्मा का नाम जपिया सारी त्रिसना खत्म हो जाती है, (माया वाले पदार्थों से) पूरन तौर से संतुस्टी हो जाती है ॥४॥१०
ਅੰਗ : 673
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥