ਅੰਗ : 855
ਬਿਲਾਵਲੁ ॥ ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥ ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥ ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥
ਅਰਥ: (ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ।੧। ਹੇ ਪਿਆਰੇ ਸੱਜਣ! ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ। ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ। (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ) , (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ।੧।ਰਹਾਉ। ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ।੨। (ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ।੩। (ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ। ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ।੪। ਕਬੀਰ ਆਖਦਾ ਹੈ-ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ, ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ) ।੫।੨।
अंग : 855
बिलावलु ॥ बिदिआ न परउ बादु नही जानउ ॥ हरि गुन कथत सुनत बउरानो ॥१॥ मेरे बाबा मै बउरा सभ खलक सैआनी मै बउरा ॥ मै बिगरिओ बिगरै मति अउरा ॥१॥ रहाउ ॥ आपि न बउरा राम कीओ बउरा ॥ सतिगुरु जारि गइओ भ्रमु मोरा ॥२॥ मै बिगरे अपनी मति खोई ॥ मेरे भरमि भूलउ मति कोई ॥३॥ सो बउरा जो आपु न पछानै ॥ आपु पछानै त एकै जानै ॥४॥ अबहि न माता सु कबहु न माता ॥ कहि कबीर रामै रंगि राता ॥५॥२॥
अर्थ: (बहसों की खातिर) मैं (तुम्हारी तर्क भरी) विद्या नहीं पढ़ता, ना ही मैं (धार्मिक) बहसें करनी जानता हूँ (भाव, आत्मिक जीवन के लिए मैं किसी विद्वता भरी धार्मिक-चर्चा की आवश्यक्ता नहीं समझता)। मैं तो प्रभू की सिफत-सालह करने-सुनने में मस्त रहता हूँ।1। हे प्यारे सज्जन! (लोगों के लिए तो) मैं पागल हूँ। लोग समझदार हैं मैं बवरा हूँ। (लोगों के विचार से) मैं गलत रास्ते पड़ गया हूँ (क्योंकि मैं अपने गुरू के राह पर चल कर प्रभू का भजन करता हूँ), (पर लोग अपना ध्यान रखें, इस) गलत राह पर कोई और ना चले।1। रहाउ। मैं अपने आप (इस प्रकार) बावरा नहीं बना, यह तो मुझे मेरे प्रभू ने (अपनी भक्ति में जोड़ के) पागल कर दिया है, और मेरे गुरू ने मेरा भ्रम-वहम सब जला डाले हैं।2। (यदि) कुमार्ग पर पड़े हुए ने अपनी बुद्धि गवा ली है (तो भला लोगों को क्यों मेरा इतना फिक्र है?) तो कोई और मेरे वाले इस भुलेखे में बेशक ना पड़े।3। (पर लोगों को ये भुलेखा है कि प्रभू की भक्ति करने वाला आदमी पागल होता है। जबकि दरअसल) पागल वह सख्श है जो अपनी अस्लियत को नहीं पहचानता। जो अपने आप को पहचानता है वह हर जगह एक परमात्मा को बसता जानता है।4। कबीर कहता है- परमात्मा के प्यार में रंग के जो मनुष्य इस जीवन में दीवाना नहीं बनता, उसने (फिर) कभी भी नहीं बनना (और वह जीवन व्यर्थ गवा के जाएगा)।5।2।
ਅੰਗ : 695
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਅਰਥ: ਧੰਨਾ ॥ ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧।ਰਹਾਉ। ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧। ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ । ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ ।੨।੪।
अंग : 695
धंना ॥ गोपाल तेरा आरता ॥ जो जन तुमरी भगति करंते तिन के काज सवारता ॥१॥ रहाउ ॥ दालि सीधा मागउ घीउ ॥ हमरा खुसी करै नित जीउ ॥ पन्हीआ छादनु नीका ॥ अनाजु मगउ सत सी का ॥१॥ गऊ भैस मगउ लावेरी ॥ इक ताजनि तुरी चंगेरी ॥ घर की गीहनि चंगी ॥ जनु धंना लेवै मंगी ॥२॥४॥
अर्थ: हे पृथ्वी को पालने वाले प्रभू! मैं तेरे दर का मंगता हूँ (मेरी जरूरतें पूरी कर); जो जो मनुष्य तेरी भक्ति करते हैं तू उनके काम सिरे चढ़ाता है।1। रहाउ। मैं (तेरे दर से) दाल, आटा और घी माँगता हूँ, जो मेरी जिंद को नित्य सुखी रखे, जूती व बढ़िया कपड़ा भी माँगता हूँ, और सात जोताई वाला अन्न भी (तुझी से) माँगता हूँ।1। हे गोपाल! मैं गाय भैंस लावेरी भी माँगता हूँ, और एक बढ़िया अरबी घोड़ी भी चाहिए। मैं तेरा दास धंना तुझसे माँग के घर की अच्छी स्त्री भी लेता हूँ।2।1।
ਅੰਗ : 845
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥
ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ। ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧। ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ। ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ। ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ। ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ। ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।੪।੧।
ਸ੍ਰੀ ਹਰਿਕ੍ਰਿਸ਼ਨ ਧਿਆਈਐ; ਜਿਸ ਡਿਠੈ ਸਭਿ ਦੁਖ ਜਾਇ ॥
ਹਰ ਗੁਰਸਿੱਖ ਜਦੋਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰਦਾ ਹੈ ਤਾਂ ਉਹ ਇਨ੍ਹਾਂ ਸ਼ਬਦਾਂ ਦਾ ਉਚਾਰਨ ਕਰਦਾ ਹੋਇਆ ਬਹੁਤ ਪਿਆਰ, ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅੱਗੇ ਸ਼ਰਧਾ ਦੇ ਫੁੱਲ ਪੇਸ਼ ਕਰਦਾ ਹੈ। ਅਰਦਾਸ ਦੇ ਇਹ ਬੋਲ ਅਜਿਹੇ ਹਨ, ਜਿਹੜੇ ਪ੍ਰੇਰਨਾ ਦਿੰਦੇ ਹਨ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਆਦਰਸ਼ ਜੀਵਨ ਨੂੰ ਜ਼ਰੂਰ ਯਾਦ ਕਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਦਰਸ਼ਨ ਕੀਤਿਆਂ ਸਮੁੱਚੀ ਮਨੁੱਖਤਾ ਦੇ ਸਭ ਤਰ੍ਹਾਂ ਦੇ ਦੁੱਖਾਂ ਦੀ ਨਵਿਰਤੀ ਹੁੰਦੀ ਹੈ। ਇਨ੍ਹਾਂ ਵਿਚਾਰਾਂ ਰਾਹੀਂ ‘ਬਾਲਾ ਪ੍ਰੀਤਮ’ ਗੁਰੂ ਦੀ ਮਾਨਤਾ, ਮਹਾਨਤਾ ਤੇ ਗੌਰਵਤਾ ਦਾ ਪਤਾ ਲੱਗਦਾ ਹੈ।
ਇਤਿਹਾਸਕ ਪੱਖ ਤੋਂ ਵੇਖੀਏ ਤਾਂ ਇੱਕ ਪਾਸੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਹੁਕਮ ਸੀ ਕਿ ਜੇ ਕੋਈ ਰਾਮ ਰਾਇ ਦੇ ਮੱਥੇ ਲੱਗੇਗਾ ਉਹ ਸਿੱਖ ਨਹੀਂ ਤੇ ਦੂਜੇ ਪਾਸੇ ਜੋ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਦਰਸ਼ਨ ਕਰੇਗਾ, ਉਸ ਦੇ ਦੁੱਖ ਦੂਰ ਹੋ ਜਾਣਗੇ। ਰਾਮ ਰਾਇ ਖੁਸ਼ਾਮਦ ਕਰ ਨੀਂਵਾਂ ਹੋ ਗਿਆ ਹੈ ਤੇ ਸ੍ਰੀ (ਗੁਰੂ) ਹਰਿਕ੍ਰਿਸ਼ਨ ਜੀ ਰੱਬੀ ਗੀਤ (ਗੁਣ) ਗਾ ਕੇ ਉੱਚੇ ਰੁਤਬੇ ’ਤੇ ਪਹੁੰਚ ਗਏ। ਬਾਕੀ ਗੁਰੂ ਸਾਹਿਬਾਨ ਨਾਲੋਂ ਵੱਖਰੀ ਸਿਫ਼ਤ ਦਾ ਕਾਰਨ ਰਾਮਰਾਇ ਦੁਆਰਾ ਦਿੱਲੀ ਜਾ ਕੇ ਔਰੰਗਜ਼ੇਬ ਦੇ ਸਾਹਮਣੇ ਗੁਰਬਾਣੀ ਦੀ ਤੁਕ ‘‘ਮਿਟੀ ਮੁਸਲਮਾਨ ਕੀ’’ ਨੂੰ ਬਦਲ ਕੇ ‘ਮਿਟੀ ਬੇਈਮਾਨ ਕੀ’ ਕਰਨ ਦਾ ਵੱਡਾ ਅਪਰਾਧ ਕੀਤਾ ਤੇ ਪਿਤਾ ਗੁਰੂ ਸ੍ਰੀ ਹਰਿ ਰਾਇ ਜੀ ਨੇ ਬਚਨ ਕੀਤਾ ਕਿ ਉਸ ਨੇ ਬਾਣੀ ਦਾ ਸਤਿਕਾਰ ਨਹੀਂ ਕੀਤਾ, ਇਸ ਲਈ ਉਹ ਹੁਣ ਸਾਡੇ ਮੱਥੇ ਨਾ ਲੱਗੇ। ਇਤਿਹਾਸ ਵਿੱਚ ਜ਼ਿਕਰ ਆਉਂਦਾ ਹੈ ਕਿ ਜਦੋਂ ਔਰੰਗਜ਼ੇਬ ਨੇ ਸ੍ਰੀ ਗੁਰੂ ਹਰਿ ਰਾਇ ਜੀ ਨੂੰ ਦਿੱਲੀ ਆਉਣ ਲਈ ਸੱਦਾ ਘੱਲਿਆ ਤਾਂ ਉਨ੍ਹਾਂ ਨੇ ਆਪਣੀ ਥਾਂ ਆਪਣੇ ਵੱਡੇ ਪੁੱਤਰ ਸ੍ਰੀ ਰਾਮ ਰਾਇ ਜੀ ਨੂੰ ਭੇਜਿਆ, ਜੋ ਦਿੱਲੀ ’ਚ ਮਿਲੇ ਪਿਆਰ ਸਤਿਕਾਰ ਜਾਂ ਡਰ ਨੂੰ ਵੇਖਦਿਆਂ ਕੁਝ ਅਜਿਹਾ ਕਰ ਬੈਠਾ ਜੋ ਗੁਰੂ ਘਰ ਦੀ ਮਰਿਆਦਾ ਦੇ ਵਿਪਰੀਤ ਸੀ। ਗੁਰੂ-ਪਿਤਾ ਨੇ ਪੁੱਤਰ ਨੂੰ ਸਮਝਾਇਆ ਸੀ ਕਿ ਦਿੱਲੀ ਜਾ ਕੇ ਔਰੰਗਜ਼ੇਬ ਜੋ ਪੁੱਛੇ ਨਿਡਰ ਹੋ ਕੇ ਸੱਚੀ ਗੱਲ ਬੋਲਣਾ ਤੇ ਕੋਈ ਵਾਧੂ ਹਰਕਤ ਨਾ ਕਰਨਾ। ਮਹਿਮਾ ਪ੍ਰਕਾਸ ਦੇ ਬੋਲ ਹਨ,
ਸੁਨੋ ਪੁੱਤਰ ਮੈਂ ਬਚਨ ਜੋ ਕਹੋਂ। ਤੁਮਰੇ ਸੰਗ ਸਦਾ ਮੈਂ ਰਹੋਂ।
ਦਿੱਲੀ ਪਤ ਸੋ ਜਾਇ ਤੁਮ ਮਿਲੋ। ਕੁਛ ਸ਼ੰਕ ਭੈ ਨਾਹੀਂ ਮਨ ਮੈ ਗਿਲੋ।
ਤੁਮਾਰਾ ਬਚਨ ਸਫਲ ਸਭ ਹੋਏ। ਤੁਮ ਸਮਾਨ ਬਲੀ ਨਹੀਂ ਕੋਏ।
ਜੋ ਪੂਛੈ ਸੋ ਸਤ ਕਹਿ ਦੀਜੇ। ਕਛੁ ਕਰਾਮਾਤ ਪ੍ਰਗਟ ਨਹੀਂ ਕੀਜੇ। (ਸਾਖੀ ੧੮)
ਪਰ ਬਾਬਾ ਰਾਮ ਰਾਇ ਨੇ ਦਿੱਲੀ ਜਾ ਕੇ, ਪਿਤਾ ਗੁਰੂ ਦੇ ਬਚਨ ਭੁੱਲ ਕੇ, ਔਰੰਗਜ਼ੇਬ ਦੇ ਕਹਿਣ ’ਤੇ ੫੨ ਤੋਂ ਵੱਧ ਕਰਾਮਾਤਾਂ ਵਿਖਾਈਆਂ, ਮੰਨਿਆ ਗਿਆ ਅਤੇ ਬਾਦਸ਼ਾਹ ਦੀ ਖੁਸ਼ਾਮਦ ਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਦੀ ਤੁਕ ਵੀ ਬਦਲ ਦਿੱਤੀ। ਇਸ ਕਾਰਨ ਗੁਰਦੇਵ-ਪਿਤਾ ਨੇ ਉਸ ਨੂੰ ਸਦਾ ਲਈ ਤਿਆਗ ਦਿੱਤਾ। ਸ੍ਰੀ ਰਾਮ ਰਾਇ ਦੇ ਮੁਕਾਬਲੇ ’ਤੇ ਸ੍ਰੀ ਹਰਿਕ੍ਰਿਸ਼ਨ ਜੀ ਨੇ ਬਚਪਨ ਵਿੱਚ ਹੀ ਆਪਣੀ ‘ਅਕਾਲੀ’ ਬੋਲਬਿਰਤੀ ਦਾ ਜੋ ਪ੍ਰਗਟਾਵਾ ਕੀਤਾ, ਆਪਣੇ ਆਪ ਨੂੰ ਹਉਂ ਤੋਂ ਮੁਕਤ, ਨਿਰਭਉ ਤੇ ਨਿਰਵੈਰ ਸਾਬਤ ਕੀਤਾ, ਗੁਰੂ-ਦਰਬਾਰ ਨੂੰ ‘ਆਪਾ’ ਸਮਰਪਣ ਕਰ ਕੇ, ਸਮਾਜਿਕ ਤੇ ਰਾਜਸੀ ਸਥਿਤੀ ਵਿੱਚ ਵੀ ਆਪਣੇ ਆਪ ਨੂੰ ‘ਭੁਜਬਲਬੀਰ’ ਸਿਰਜਣ ਦਾ ਜੋ ਪ੍ਰਭਾਵ ਦਿੱਤਾ, ਉਸ ਦਾ ਹੀ ਵੱਡਾ ਫਲ਼ ਇਹ ਮੂਰਤੀਮਾਨ ਹੋਇਆ ਕਿ ਸ੍ਰੀ ਗੁਰੂ ਹਰਿ ਰਾਇ ਸਾਹਿਬ ਨੇ ਵੱਡੇ ਪੁੱਤਰ ਰਾਮ ਰਾਇ ਨੂੰ ਗੁਰਿਆਈ ਤੋਂ ਵੰਚਿਤ ਕਰ ਦਿੱਤਾ ਤੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰਿਆਈ ਯੋਗ ਸਮਝ ਕੇ (ਸਵਾ) ਪੰਜ ਸਾਲ ਦੀ ਉਮਰ ਵਿੱਚ ਹੀ ਗੁਰੂ ਸਿੰਘਾਸਨ ਉੱਤੇ ਬਿਠਾ ਦਿੱਤਾ। ਅਜਿਹੇ ਮਹਾਨ ਗੁਰੂ ਜੀ ਦੇ ਜੀਵਨ ਤੇ ਸ਼ਖ਼ਸੀਅਤ ਬਾਰੇ ਵਿਚਾਰਦੇ ਹਾਂ।
ਜੀਵਨ: ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਪਾਵਨ ਕੁੱਖ ਤੋਂ ੨ ਅਗਸਤ ਸੰਨ ੧੬੫੬ (ਸਾਵਣ ਬਿਕ੍ਰਮੀ ੧੭੧੩) ਨੂੰ ਕੀਰਤਪੁਰ ਸਾਹਿਬ ਦੇ ਪਵਿੱਤਰ ਸਥਾਨ ’ਤੇ ਹੋਇਆ। ਆਪ ਜੀ ਦੇ ਦਾਦਾ ਬਾਬਾ ਗੁਰਦਿੱਤਾ ਜੀ ਤੇ ਪੜਦਾਦਾ ਸ੍ਰੀ ਗੁਰੂ ਹਰਿਗੋਬਿੰਦ ਜੀ ਸਨ। ਸ੍ਰੀ ਰਾਮ ਰਾਇ ਵੱਡਾ ਭਰਾ ਸੀ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਧੁਰ-ਦਰਗਾਹੋਂ ਦੈਵੀ ਗੁਣਾਂ ਵਾਲੀ ਆਤਮਿਕ ਉੱਚਤਾ ਪ੍ਰਾਪਤ ਹੋਈ ਸੀ ਅਤੇ ਜਨਮ ਤੋਂ ਹੀ ਗੁਰਮਤਿ ਦੀ ਸਿੱਖਿਆ-ਦੀਖਿਆ ਮਿਲਣ ਲੱਗ ਪਈ ਸੀ। ਆਪ ਨੇ ਛੋਟੀ ਉਮਰ ਵਿੱਚ ਹੀ ਪਿਤਾ ਜੀ ਦੀ ਸੰਗਤ ਵਿੱਚ ਰਹਿ ਕੇ ਸਭ ਤਰ੍ਹਾਂ ਦੀ ਉਚੇਰੀ ਵਿੱਦਿਆ, ਗੁਰਬਾਣੀ ਤੇ ਗੁਰਮਤਿ ਸਿਧਾਂਤਾਂ ਦੀ ਸੂਝ ਅਤੇ ਦੂਜੇ ਧਰਮਾਂ ਦਾ ਗਿਆਨ ਗ੍ਰਹਿਣ ਕਰ ਲਿਆ ਸੀ। ਆਪ ਅੰਤਰ-ਬੋਧ ਦੇ ਧਾਰਨੀ ਅਤੇ ਬ੍ਰਹਮ-ਗਿਆਨ ਨਾਲ ਓਤ-ਪੋਤ ਸਨ। ਵੇਖਣ-ਸੁਣਨ ਵਾਲੇ ਮਹਾਨ ਵਿਦਵਾਨ ਵੀ ਬਾਲਕ ਦੀ ਦੈਵੀ ਉੱਚਤਾ ਤੇ ਅਲੌਕਿਕ ਸੂਝ-ਬੂਝ ਤੋਂ ਹੈਰਾਨ ਹੋ ਜਾਂਦੇ ਸਨ। ਬਾਲਕ ਸ੍ਰੀ ਹਰਿਕ੍ਰਿਸ਼ਨ ਜੀ ਦਾ ਹਿਰਦਾ ਬਹੁਤ ਕੋਮਲ ਸੀ, ਉਨ੍ਹਾਂ ਵਿੱਚ ਪਰਉਪਕਾਰ ਦੀ ਨੀਤੀ ਨੂੰ ਚੰਗੀ ਤਰ੍ਹਾਂ ਸਮਝਦੇ ਸਨ। ਸ੍ਰੀ ਗੁਰੂ ਹਰਿ ਰਾਇ ਜੀ ਨੂੰ ਆਪਣੇ ਛੋਟੇ ਪੁੱਤਰ ਵਿੱਚ ਗੁਰੂ-ਜੋਤਿ ਦੇ ਅੰਸ਼; ਜੋ ਉਨ੍ਹਾਂ ਨੇ ਪਿਤਾ, ਦਾਦਾ ਤੇ ਪੜਦਾਦਾ ਜੀ ਕੋਲੋਂ ਵਿਰਸੇ ਵਿੱਚ ਪ੍ਰਾਪਤ ਕੀਤੇ ਸਨ; ਦਿਖਾਈ ਦੇ ਰਹੇ ਸਨ।
ਗੁਰਿਆਈ ਦੀ ਪ੍ਰਾਪਤੀ: ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਜੀ ਨੇ ਆਪਣਾ ਜੋਤੀ-ਜੋਤਿ ਸਮਾਉਣ ਦਾ ਸਮਾਂ ਨੇੜੇ ਆਇਆ ਸਮਝ ਕੇ ਆਪਣੇ ਛੋਟੇ ਪੁੱਤਰ ਨੂੰ ਹਰ ਤਰ੍ਹਾਂ ਨਾਲ ਯੋਗ ਸਮਝਿਆ ਅਤੇ ਗੁਰਬਾਣੀ ਦੇ ਮਹਾਂਵਾਕ- ‘‘ਤਖਤਿ ਬਹੈ, ਤਖਤੈ ਕੀ ਲਾਇਕ॥’’ ਅਨੁਸਾਰ ਅਕਤੂਬਰ ੧੬੬੧ ਈ. ( ਕੱਤਕ ੧੭੧੮ ਬਿਕ੍ਰਮੀ) ਨੂੰ ਸਾਰੀ ਸੰਗਤ ਦੇ ਸਨਮੁਖ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰਿਆਈ ਸੌਂਪ ਦਿੱਤੀ। ਆਪ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤਿ ਅਤੇ ਜੁਗਤਿ ਦਾ ਗੁਰੂ-ਵਾਰਿਸ ਸਥਾਪਤ ਕਰਦਿਆਂ ਇਹ ਵਰਦਾਨ ਵੀ ਦਿੱਤਾ ਕਿ ਜਿਹੜਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਾਤਸ਼ਾਹ ਦੇ ਦਰਸ਼ਨ ਕਰੇਗਾ, ਉਸ ਦੇ ਦੁੱਖ-ਦਲਿੱਦਰ ਤੇ ਰੋਗ-ਸੰਤਾਪ ਸਹਿਜੇ ਹੀ ਮਿਟ ਜਾਣਗੇ; ਸੁਖ, ਸਹਿਜ ਤੇ ਅਨੰਦ ਉਸ ਦਾ ਧਨ ਬਣ ਜਾਵੇਗਾ। ਆਪ ਦਾ ਦਰਸ਼ਨ-ਦੀਦਾਰ ਨਿਸ਼ਚੇ ਹੀ ‘‘ਸਭਿ ਦੁਖਿ ਜਾਇ’’ ਦਾ ਪ੍ਰਤੱਖ ਪ੍ਰਮਾਣ ਹੈ। ਇਸ ਤਰ੍ਹਾਂ ਸਵਾ ਪੰਜ ਸਾਲ ਦੀ ਉਮਰ ਵਿੱਚ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸਮਰੱਥ ਤੇ ਯੋਗ ‘ਗੁਰੂ’ ਦੇ ਰੂਪ ਵਿੱਚ ਪ੍ਰਗਟ ਹੋਏ ਅਤੇ ਸਿੱਖਾਂ ਦੇ ਅਠਵੇਂ ਗੁਰੂ-ਜੋਤੀ ਦੇ ਵਾਰਸ ਹੋਏ ਹਨ। ਆਪ ਸਭ ਤੋਂ ਛੋਟੀ ਉਮਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਤਮਕ ਰੱਬੀ ਖ਼ਜ਼ਾਨੇ ਦੇ ਮਾਲਕ ਬਣੇ।
ਇੱਥੇ ਇਹ ਸਪਸ਼ਟ ਕਰਨਾ ਜ਼ਰੂਰੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ‘ਅਨੰਤ ਜੋਤਿ’ ਹੀ ਗੁਰੂ ਰੂਪ ਹੋ ਕੇ ਗੁਰੂ ਸਾਹਿਬਾਨ ਵਿੱਚ ਵਿਚਰਦੀ ਹੋਈ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਵਿੱਚ ਪ੍ਰਵੇਸ਼ ਕਰ ਗਈ। ਇਸ ਲਈ ਉਨ੍ਹਾਂ ਦੀ ਜੀਵਨ-ਜੋਤਿ ਤੇ ਜੁਗਤਿ ਪੂਰਬਲੇ ਗੁਰੂ ਸਾਹਿਬਾਨ ਵਾਲੀ ਹੀ ਸੀ। ਭਾਈ ਸੱਤਾ ਜੀ ਤੇ ਭਾਈ ਬਲਵੰਡ ਜੀ ਅਨੁਸਾਰ ਜਦੋਂ ਇਹ ‘ਅਨੰਤ ਜੋਤਿ’ ਇੱਕ ਗੁਰੂ ਤੋਂ ਦੂਸਰੇ ਵਿੱਚ ਪ੍ਰਵੇਸ਼ ਕਰਦੀ ਹੈ, ਉਸ ਵਿੱਚ ਮੁਕੰਮਲ ਰੂਪ ਵਿੱਚ ਹਲੂਲ (ਲੀਨ) ਹੋ ਜਾਂਦੀ ਹੈ ਤਾਂ ਕੇਵਲ ਕਾਇਆਂ ਹੀ ਪਲਟਦੀ ਹੈ। ਇਸ ਦੀ ਜੁਗਤ ਅਤੇ ਵਰਤਾਰਾ ਉਹੀ ਰਹਿੰਦਾ ਹੈ, ਜੋ ਅਨੰਤ ਦਾ ਹੋ ਸਕਦਾ ਹੈ- ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੀ (ਯਾਦ ਰਹੇ ਕਿ ਗੁਰਬਾਣੀ ਵਿੱਚ ‘ਨਾਨਕ’ ਸ਼ਬਦ, ਸਰੀਰ ਗੁਰੂ ਸਰੂਪ ਲਈ ਨਹੀਂ, ਸਗੋਂ ‘ਸ਼ਬਦ ਜੋਤਿ’ ਦੇ ਪ੍ਰਤੀਕਾਤਮਿਕ ਰੂਪ ਵਿੱਚ ਵਰਤਿਆ ਗਿਆ ਹੈ) ਇਸ ਤਰ੍ਹਾਂ ਇਹ ਜੋਤਿ ਨਵੇਂ ਹੋਣ ਵਾਲੇ ਗੁਰੂ, ਜਿਸ ਵਿੱਚ ਇਹ ਹਲੂਲ ਕਰ ਗਈ ਹੋਵੇ, ਉਸ ਦੀ ਉਮਰ ਦੇ ਲਿਹਾਜ਼ ਤੋਂ ਉੱਪਰ ਰਹਿੰਦੀ ਹੈ। ਜੋਤਿ ਤਾਂ ਸਦੀਵੀ ਹੈ, ਇਸ ਦੀ ਕੋਈ ਉਮਰ ਨਹੀਂ ਹੁੰਦੀ। ਗੁਰੂ-ਸਰੂਪ ਦੇ ਸਰੀਰ ਦੇ ਬਚਪਨ ਜਾਂ ਬੁਢਾਪੇ ਦਾ ਇਸ ਉੱਤੇ ਕੋਈ ਅਸਰ ਨਹੀਂ ਹੁੰਦਾ। ਜੇਕਰ ਇਹ ਜੋਤਿ ੭੦-੭੨ ਸਾਲ ਦੀ ਉਮਰ ਦੇ ਵਿੱਚ ਸ੍ਰੀ ਗੁਰੂ ਅਮਰਦਾਸ ਜੀ ਅੰਦਰ ਪ੍ਰਵੇਸ਼ ਕਰਦੀ ਹੈ ਤਾਂ ਉਹ ਗਿਆਨਵਾਨ, ਸਮਾਜ ਸੁਧਾਰਕ ਤੇ ਅਜਿਹੀਆਂ ਸ਼ਕਤੀਆਂ ਦੇ ਮਾਲਕ ਹੋ ਨਿਬੜਦੇ ਹਨ, ਜਿਨ੍ਹਾਂ ਦਾ ਬਿਆਨ ਕਥਨ ਤੋਂ ਬਾਹਰ ਹੈ (ਗੁਰ ਅਮਰਦਾਸ ਕੀ ਅਕਥ ਕਥਾ ਹੈ, ਇਕ ਜੀਹ ਕਛੁ ਕਹੀ ਨ ਜਾਈ ॥ ਭਟ ਕੀਰਤ/੧੪੦੬) ਅਤੇ ਇਸੇ ਤਰ੍ਹਾਂ ਇਹ ਜੋਤਿ, ਸਵਾ ਪੰਜ ਸਾਲ ਦੀ ਬਾਲ ਉਮਰ ਵਿੱਚ ਪ੍ਰਵੇਸ਼ ਕਰ ਜਾਂਦੀ ਹੈ ਤਾਂ ਉਹ ਹੱਦ ਦਰਜੇ ਦਾ ਸੂਝਵਾਨ, ਗਿਆਨ ਦਾ ਦਾਤਾ, ਦੂਖ ਨਿਵਾਰਨ ਤੇ ਨਿਰਭਉ ਭੁਜਬਲਬੀਰ ਹੋ ਨਿਬੜਦਾ ਹੈ। ਉਸ ਵਿੱਚ ਉਸੇ ਤਰ੍ਹਾਂ ਦੀ ਪ੍ਰੋੜ੍ਹਤਾ, ਦੂਰ-ਅੰਦੇਸ਼ੀ, ਦਿੱਬ-ਦ੍ਰਿਸ਼ਟੀ ਤੇ ਗਿਆਨ ਪ੍ਰਕਾਸ਼ ਕਰਨ ਦੀ ਸਮਰੱਥਾ ਹੋਵੇਗੀ, ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਵਿੱਚ ਸੀ ਤੇ ਇਹ ਬਾਲਕ ਵੀ ਉਸੇ ਤਰ੍ਹਾਂ ਦਾ ਨਿਰਭਉ ਤੇ ਨਿਧੜਕ ਹੋਵੇਗਾ, ਜਿਸ ਤਰ੍ਹਾਂ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਸਨ। ਜੇਕਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਨੂੰ ਜਾਬਰ ਕਿਹਾ ਸੀ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੇ ਔਰੰਗਜ਼ੇਬ ਵਰਗੇ ਸ਼ਕਤੀਵਾਨ, ਸ਼ਹਿਨਸ਼ਾਹ-ਏ-ਹਿੰਦ ਨੂੰ ਮੂੰਹ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ।
ਸਿੱਖ ਧਰਮ ਦੇ ਵਿਕਾਸ ਵਿਚ ਯੋਗਦਾਨ:
ਜਿਸ ਸਿਆਣਪ, ਦੂਰ-ਦਰਸ਼ਤਾ, ਨਿਪੁੰਨਤਾ, ਦ੍ਰਿੜ੍ਹਤਾ, ਲਗਨ ਤੇ ਜ਼ਿੰਮੇਵਾਰੀ ਨਾਲ ਆਪ ਜੀ ਨੇ ਸਿੱਖੀ ਦੀ ਸੇਵਾ ਤੇ ਅਗਵਾਈ ਕੀਤੀ, ਉਸ ਦਾ ਖਿਆਲ ਕਰ ਕੇ ਸਧਾਰਨ ਪ੍ਰਾਣੀ ਦੀ ਬੁੱਧੀ ਚੱਕ੍ਰਿਤ ਹੋ ਜਾਂਦੀ ਹੈ।… ਛੋਟੀ ਉਮਰ ਵਿੱਚ ਆਪ ਉਨ੍ਹਾਂ ਸਰਬ ਸਮਰੱਥਾਵਾਂ ਦੇ ਸੁਆਮੀ ਸਨ, ਜੋ ਅਕਾਲ ਪੁਰਖ ਦੇ ‘ਜੋਤ ਸਰੂਪ’ ਆਪ ਤੋਂ ਪਹਿਲੇ ਸੱਤ ਗੁਰੂ ਸਾਹਿਬਾਨ ਵਿੱਚ ਵਿਦਮਾਨ ਸਨ। ਇਸ ਬਾਰੇ ਗਿਆਨੀ ਗਿਆਨ ਸਿੰਘ ਜੀ ‘ਪੰਥ ਪ੍ਰਕਾਸ਼’ ਵਿੱਚ ਲਿਖਦੇ ਹਨ :
ਜੇਤਕ ਥੀ ਗੁਰੁ ਘਰ ਕੀ ਰੀਤੀ। ਅਸ਼ਟਮ ਗੁਰੁ ਸਬ ਗਹੀ ਬਿਨੀਤੀ।
ਜਦ੍ਯਪਿ ਹੁਤੇ ਬਾਲ ਬਯ ਸੋਈ। ਤਦ੍ਯਪਿ ਬੁਧਿ ਬ੍ਰਿਧਨ ਸਮ ਹੋਈ।
ਸਭ ਬਿਵਹਾਰ ਔਰ ਪਰਮਾਰਥ। ਪੂਰਨ ਕਰੇ ਸਿਖਨ ਕੇ ਸ੍ਵਾਰਥ।
ਅਜ਼ਮਤ ਔਰ ਅਰੂਜ ਅਪਾਰਾ। ਅਸ਼ਟਮ ਗੁਰ ਬਹੁ ਬਿਧ ਬਿਸਤਾਰਾ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੁਆਰਾ ਛੋਟੀ ਉਮਰ ਵਿੱਚ ਸੁਯੋਗ ਢੰਗ ਨਾਲ ਸਿੱਖਾਂ ਦੀ ਅਧਿਆਤਮਿਕ ਰਹਿਨੁਮਾਈ ਕਰਨੀ, ਆਪ ਜੀ ਦੀ ਰੂਹਾਨੀ ਕਲਾ ਦਾ ਇਕ ਮਹਾਨ ਕ੍ਰਿਸ਼ਮਾ ਹੈ। ਆਪ ਨੇ ਦੂਰ-ਦੁਰਾਡੇ ਰਹਿਣ ਵਾਲੀਆਂ ਸਿੱਖ ਸੰਗਤਾਂ ਦੀ ਚੰਗੀ ਅਗਵਾਈ ਕੀਤੀ। ਦੂਰ ਪ੍ਰਦੇਸਾਂ ਵਿੱਚ ਧਰਮ ਪ੍ਰਚਾਰਕ ਨਿਯੁਕਤ ਕੀਤੇ ਅਤੇ ਆਪ ਵੀ ਸੱਚ ਦੇ ਢੁੰਢਾਊਆਂ ਨੂੰ ਉਪਦੇਸ਼ ਦਿੱਤੇ। ਪ੍ਰਸਿੱਧ ਇਤਿਹਾਸਕਾਰ ਡੰਕਨ ਗ੍ਰੀਨਲੀਜ਼ ਦੇ ਸ਼ਬਦਾਂ ਵਿਚ:
At this very early age he was called to lead and to teach the wide-spread and vigorous Sikh community. He did his work well. He sent out missionaries to the furthest outposts of the Religion and he himself taught with all confidence those who asked him of the truth.
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮੁਖਾਰਬਿੰਦ ਤੋਂ ਜੋ ਅੰਮ੍ਰਿਤ ਰੂਪ ਆਤਮ ਉਨ੍ਹਾਂ ਨੂੰ ਮੁਨਵਰ (ਰੌਸ਼ਨ) ਕਰੀ ਜਾਂਦਾ ਸੀ। ਗੁਰੂ ਜੀ ਦੇ ਅਤੀ ਕੋਮਲ ਬਾਲਾ ਸਰੀਰ ਤੋਂ ਰੂਹਾਨੀ ਆਭਾ ਪੂਰੇ ਜੋਬਨ ਵਿੱਚ ਚਮਕਾਰੇ ਮਾਰਦੀ ਸੀ।
ਬੇਸ਼ੱਕ ਆਪ ਬਾਲ ਅਵਸਥਾ ਵਿੱਚ ਸਨ ਪਰ ਯੋਗਤਾ ਅਤੇ ਕਰਨੀ ਕਰ ਕੇ ਸੰਪੂਰਨ ਸਨ। ਫ਼ਾਰਸੀ ਦੀ ਇਹ ਅਖਾਉਤ ਅਠਵੇਂ ਪਾਤਸ਼ਾਹ ’ਤੇ ਠੀਕ ਢੁੱਕਦੀ ਹੈ-‘ਬਜ਼ੁਰਗੀ ਬ-ਅਕਲ, ਨ ਬਸਾਲ’ ਭਾਵ ਵਡਿਆਈ ਨਿਰਮਲ ਬੁੱਧੀ ਤੇ ਗੁਣਾਂ ਉੱਤੇ ਨਿਰਭਰ ਹੈ, ਨਾ ਕਿ ਵੱਡੀ ਉਮਰ ਉੱਤੇ। ਆਪ ਜੀ ਨੇ ਗੁਰੂ-ਘਰ ਦੀ ਸਾਰੀ ਮਰਯਾਦਾ ਗੁਰਮਤਿ ਅਨੁਸਾਰ ਨਿਭਾਈ ਤੇ ਸਿੱਖਾਂ ਨੂੰ ਸੁਯੋਗ ਰਹਿਨੁਮਾਈ ਦਿੱਤੀ। ਆਪ ਦੇ ਮਕਨਾਤੀਸੀ (ਚੁੰਬਕੀ) ਸ਼ਬਦਾਂ ਦੇ ਪ੍ਰਭਾਵ ਅਤੇ ਪ੍ਰਚਾਰ ਸਦਕਾ ਸਿੱਖੀ ਨੇ ਦੇਸ਼-ਪਰਦੇਸ ਵਿੱਚ ਮਕਬੂਲਤਾ ਹਾਸਲ ਕੀਤੀ। ਭਾਈ ਜੈਤਾ ਜੀ ਤੇ ਭਾਈ ਲੱਖੀ ਸ਼ਾਹ ਜੀ ਵਰਗੇ ਅਨੇਕਾਂ ਆਪਾ-ਵਾਰਨ ਵਾਲੇ ਸ਼ਰਧਾਲੂ ਸਿੱਖ ਸਜ ਗਏ। ਬਹੁਤ ਥੋੜ੍ਹੇ ਸਮੇਂ ਵਿੱਚ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਕੀਰਤੀ ਦੂਰ-ਦੂਰ ਤੱਕ ਫੈਲ ਗਈ।
ਰਾਮ ਰਾਇ ਵੱਲੋਂ ਵਿਰੋਧਤਾ:
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਵਧ ਰਹੀ ਵਡਿਆਈ ਨੂੰ ਵੇਖ ਕੇ ਰਾਮ ਰਾਇ ਈਰਖਾ ਦੀ ਅੱਗ ਵਿੱਚ ਸੜਨ ਲੱਗਾ ਤੇ ਉਸ ਨੇ ਛੋਟੇ ਭਰਾ ਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ। ਦਿੱਲੀ ਦਰਬਾਰ ਵਿੱਚ ਜਾ ਕੇ ਔਰੰਗਜ਼ੇਬ ਅੱਗੇ ਫ਼ਰਿਆਦ ਕੀਤੀ ਕਿ ‘ਵੱਡਾ ਹੋਣ ਕਾਰਨ ਗੁਰਤਾਗੱਦੀ ’ਤੇ ਮੇਰਾ ਹੱਕ ਹੈ। ਮੇਰੇ ਨਾਲ ਪਿਤਾ ਨੇ ਧੱਕਾ ਕੀਤਾ ਹੈ। ਬਾਦਸ਼ਾਹ ਆਲਮਗੀਰ ! ਮੈਂ ਆਪ ਜੀ ਦਾ ਵਫ਼ਾਦਾਰ ਹਾਂ ਤੇ ਅੱਗੇ ਤੋਂ ਵੀ ਤੁਸਾਂ ਦਾ ਰਿਣੀ ਰਹਾਂਗਾ। ਗੁਰਤਾ ਦਾ ਹੱਕ ਮੇਰਾ ਹੈ।’
ਔਰੰਗਜ਼ੇਬ ਬੜਾ ਚਲਾਕ ਸੀ। ਉਸ ਨੇ ਸੋਚਿਆ ਜੇ ਮੇਰੇ ਵਫ਼ਾਦਾਰ ਨੂੰ ਗੁਰਤਾਗੱਦੀ ਮਿਲ ਜਾਵੇਗੀ, ਮੈਂ ਸਾਰੀ ਲੋਕਾਈ ਦਾ ਧਰਮ-ਪਰਿਵਰਤਨ ਬੜੀ ਆਸਾਨੀ ਨਾਲ ਕਰ ਸਕਦਾ ਹਾਂ। ਸ਼ਾਹੀ ਹੁਕਮ ਭੇਜ ਦਿੱਤਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਿੱਲੀ ਆਉਣ ਤੇ ਬਾਦਸ਼ਾਹ ਨਾਲ ਵਿਚਾਰ-ਵਟਾਂਦਰਾ ਕਰਨ। ਜਦੋਂ ਸ੍ਰੀ ਰਾਮ ਰਾਇ ਦੀ ਸ਼ਿਕਾਇਤ ਸੁਣ ਕੇ ਔਰੰਗਜ਼ੇਬ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੂੰ ਦਿੱਲੀ ਦਰਬਾਰ ਵਿੱਚ ਹਾਜ਼ਰ ਹੋਣ ਲਈ ਸ਼ਾਹੀ ਕਾਸਦ ਨੂੰ ਚਿੱਠੀ ਦੇ ਕੇ ਕੀਰਤਪੁਰ ਸਾਹਿਬ ਭੇਜਿਆ ਤਾਂ ਆਪ ਜੀ ਨੇ ਗੁਰੂ ਪਿਤਾ ਦੇ ਅੰਤਮ ਸੰਦੇਸ਼ ‘ਨਹਿ ਮਲੇਛ ਕੋ ਦਰਸ਼ਨ ਦੇ ਹੈਂ’ ਨੂੰ ਸਮਰਪਿਤ ਹੋ ਕੇ ਔਰੰਗਜ਼ੇਬ ਨੂੰ ਦਿੱਲੀ ਜਾ ਕੇ ਮਿਲਣ ਤੋਂ ਸਾਫ਼ ਇਨਕਾਰ ਕਰ ਦਿੱਤਾ। ‘ਸੂਰਜ ਪ੍ਰਕਾਸ਼’ ਦੇ ਕਰਤਾ ਨੇ ਇਸ ਘਟਨਾ ਨੂੰ ਇਉਂ ਬਿਆਨ ਕੀਤਾ ਹੈ:
ਸੁਨ ਕੇ ਸ੍ਰੀ ਹਰਿ ਕ੍ਰਿਸਨ ਸੁਜਾਨਾ। ਸਭਨ ਸੁਨਾਵਤ ਬਾਕ ਬਖਾਨਾ।
ਨਹਿ ਮਲੇਛ ਕੋ ਦਰਸ਼ਨ ਦੇ ਹੈ। ਹੋਇ ਸਮੀਪ ਤਿਸ ਕੋ ਨਹਿ ਲੈ ਹੈ।
ਇਹੀ ਨੇਮ ਪਿਤ ਕੀਨ ਹਮਾਰੇ। ਤਿਸ ਪ੍ਰਕਾਰ ਹਮ ਭੀ ਉਰ ਧਾਰੇ।
ਪਰ ਜਦੋਂ ਰਾਜਾ ਜੈ ਸਿੰਘ ਨੇ ਦਿੱਲੀ ਦੀਆਂ ਸੰਗਤਾਂ ਵੱਲੋਂ ਦਿੱਲੀ ਚਰਨ ਪਾਉਣ ਲਈ ਬੇਨਤੀ ਕੀਤੀ ਤਾਂ ਆਪ ਨੇ ਸੰਗਤਾਂ ਦੀ ਅਰਜ਼ੋਈ ਨੂੰ ਪਰਵਾਨ ਕਰਦਿਆਂ ਦਿੱਲੀ ਆ ਪਏ।
ਹੰਕਾਰੀ ਪੰਡਿਤ ਦਾ ਹੰਕਾਰ ਤੋੜਨਾ:
ਦਿੱਲੀ ਵੱਲ ਜਾਂਦੇ ਰਾਹ ਵਿੱਚ ਪੰਜੋਖਰੇ ਦੇ ਸਥਾਨ ’ਤੇ ਪੜਾਅ ਦੌਰਾਨ ਹੰਕਾਰੀ ਪੰਡਿਤ ਲਾਲ ਚੰਦ ਗੁਰੂ-ਪਾਤਸ਼ਾਹ ਕੋਲ ਆਇਆ ਤੇ ਕਹਿਣ ਲੱਗਾ ਕਿ ‘ਨਾਮ ਤਾਂ ਹਰਿਕ੍ਰਿਸ਼ਨ ਰੱਖਿਆ ਹੈ ਪਰ ‘ਗੀਤਾ-ਗਿਆਨ’ ਦਾ ਤਾਂ ਤੁਹਾਨੂੰ ਕੋਈ ਅਨੁਭਵ ਨਹੀਂ। ਸ਼੍ਰੀ ਕ੍ਰਿਸ਼ਨ ਜੀ ਨੇ ਤਾਂ ਗੀਤਾ ਰਚੀ ਸੀ, ਤੁਸੀਂ ਗੀਤਾ ਦੇ ਅਰਥ ਹੀ ਕਰ ਕੇ ਦੱਸੋ।’ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਇੱਕ ਛੱਜੂ ਨਾਮੀ ਗੂੰਗੇ ਬੋਲੇ ਸਾਧਾਰਨ ਇਨਸਾਨ ਉਤੇ ਮਿਹਰ ਦੀ ਨਿਗਾ ਕਰ ਕੇ ਪੰਡਤ ਜੀ ਨੂੰ ਗੀਤਾ ਦੇ ਅਰਥ ਕਰ ਕੇ ਸਮਝਾਉਣ ਲਈ ਕਿਹਾ। ਉਸ ਨੇ ਸਹਿਜੇ ਹੀ ਬਿਬੇਕ ਬੁੱਧੀ ਸਹਿਤ ਗੀਤਾ ਦੇ ਅਰਥ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਪੰਡਿਤ ਲਾਲ ਚੰਦ ਚਰਨੀਂ ਢਹਿ ਪਿਆ ਤੇ ਮਾਫ਼ੀ ਮੰਗੀ। ਇਉਂ ਅਠਵੇਂ ਗੁਰਦੇਵ ਨੇ ਲਾਲ ਚੰਦ ਪੰਡਿਤ ਦਾ ਹੰਕਾਰ ਤੋੜਿਆ। ਪੰਜੋਖਰੇ ਦੀਆਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਦਿੱਲੀ ਵੱਲ ਚੱਲ ਪਏ।
ਦਿੱਲੀ ਵਿੱਚ ਸਿੱਖ ਧਰਮ ਦਾ ਪ੍ਰਚਾਰ ਤੇ ਵਿਸਥਾਰ:
ਦਿੱਲੀ ਪਹੁੰਚਣ ’ਤੇ ਰਾਜਾ ਜੈ ਚੰਦ ਤੇ ਸਿੱਖ ਸੰਗਤਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਭਾਰੀ ਸਵਾਗਤ ਕੀਤਾ। ਰਾਜਾ ਜੈ ਸਿੰਘ, ਜੋ ਗੁਰੂ-ਘਰ ਦਾ ਪੱਕਾ ਸ਼ਰਧਾਲੂ ਸੀ, ਨੇ ਆਪ ਦਾ ਉਤਾਰਾ ਆਪਣੇ ਬੰਗਲੇ ਵਿੱਚ ਕਰਵਾਇਆ। ਉਹ ਨਿੱਜੀ ਤੌਰ ’ਤੇ ਗੁਰੂ ਜੀ ਦੀ ਸੇਵਾ ਵਿੱਚ ਹਾਜ਼ਰ ਰਿਹਾ। ਇੱਕ ਦਿਨ ਰਾਜਾ ਜੈ ਚੰਦ ਦੀ ਰਾਣੀ ਨੇ ਸਤਿਗੁਰਾਂ ਦੇ ਦੀਦਾਰ ਦੀ ਤਾਂਘ ਪ੍ਰਗਟ ਕੀਤੀ ਤਾਂ ਰਾਜੇ ਨੇ ਗੁਰੂ ਜੀ ਨੂੰ ਮਹਿਲ ਵਿੱਚ ਬੁਲਾ ਲਿਆ। ਰਾਣੀ ਨੇ ਗੁਰੂ ਜੀ ਦੀ ਦਿੱਬਦ੍ਰਿਸ਼ਟੀ ਨੂੰ ਪਰਖਣ ਲਈ ਆਪ ਗੋਲੀਆਂ ਵਾਲੇ ਕੱਪੜੇ ਪਾ ਲਏ ਤੇ ਉਨ੍ਹਾਂ ਵਿੱਚ ਹੀ ਬੈਠ ਗਈ। ਗੁਰੂ ਜੀ ਨੇ ਆਪਣੀ ਛੜੀ, ਰਾਣੀ ਦੇ ਸਿਰ ’ਤੇ ਰੱਖ ਕੇ ਚਿਹਰੇ ਵੱਲ ਗਹੁ ਨਾਲ ਵੇਖਿਆ ਤੇ ਕਿਹਾ, ‘ਇਹ ਹੈ ਪਟਰਾਣੀ’। ਗੁਰੂ ਜੀ ਨੇ ਰਾਣੀ ਤੇ ਰਾਜੇ ਦੇ ਮਨੋਰਥ ਪੂਰੇ ਕੀਤੇ। ਰਾਜਾ ਜੈ ਚੰਦ ਬਾਲ-ਗੁਰੂ ਦੀ ਆਤਮਿਕ ਉੱਚਤਾ ਤੋਂ ਬਹੁਤ ਪ੍ਰਭਾਵਤ ਹੋਇਆ। ਉਸ ਨੇ ਇਹੋ ਪ੍ਰਭਾਵ ਬਾਦਸ਼ਾਹ ਔਰੰਗਜ਼ੇਬ ਨੂੰ ਵੀ ਜਾ ਕੇ ਦੱਸਿਆ ਤਾਂ ਬਾਦਸ਼ਾਹ ਨੇ ਵੱਡੇ ਭਰਾ ਦੀ ਗੁਰਗੱਦੀ ਦੇ ਹੱਕ ਲਈ, ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਵਿਰੁਧ ਦਿੱਤੀ ਦਰਖ਼ਾਸਤ ਖਾਰਜ ਕਰ ਦਿੱਤੀ। ਸਿੱਟਾ ਇਹ ਹੋਇਆ ਕਿ ਰਾਮ ਰਾਇ ਜੀ ਦੀ ਸੋਚੀ ਹੋਈ ਸਾਜ਼ਿਸ਼ ਸਿਰੇ ਨਾ ਚੜ੍ਹ ਸਕੀ।
ਰਾਜਾ ਜੈ ਸਿੰਘ ਦੇ ਬੰਗਲੇ ’ਤੇ ਰੋਜ਼ਾਨਾ ਹਰਿ-ਜਸ ਤੇ ਕੀਰਤਨ ਹੋਣ ਲੱਗਾ। ਦਿੱਲੀ ਦੀਆਂ ਸੰਗਤਾਂ ਹੁੰਮ-ਹੁਮਾ ਕੇ ਸਤਿਗੁਰਾਂ ਦੇ ਦਰਸ਼ਨ ਕਰਨ ਲਈ ਆਣ ਜੁੜਦੀਆਂ ਤੇ ਸਤਿਸੰਗ ਦਾ ਲਾਭ ਉੱਠਾ ਕੇ ਨਿਹਾਲ ਹੁੰਦੀਆਂ। ਗੁਰੂ ਜੀ ਨਾਮ ਬਾਣੀ ਦੇ ਉਪਦੇਸ਼ ਦੁਆਰਾ ਸੰਸਾਰੀ ਜੀਵਾਂ ਦੇ ਤਨ-ਮਨ ਦੇ ਅਸਾਧ ਰੋਗ ਦੂਰ ਕਰਦੇ ਸਨ।
ਗੁਰੂ ਜੀ ਨੇ ਵਰਣ ਵੰਡ ਦੇ ਸਿਧਾਂਤ ਦਾ ਸਖ਼ਤੀ ਨਾਲ ਵਿਰੋਧ ਕੀਤਾ, ਚੰਗੇ ਕਰਮ ਕਰਨ ਦੀ ਪ੍ਰੇਰਨਾ ਦਿੱਤੀ, ਇਸਤ੍ਰੀ ਨੂੰ ਸਮਾਜ ਵਿੱਚ ਸਤਿਕਾਰ ਦਿੱਤਾ, ਕੁੜੀ ਮਾਰਨ ਵਾਲਿਆਂ ਦਾ ਗੁਰੂ-ਦਰਬਾਰ ਵਿੱਚ ਆਉਣਾ ਮਨ੍ਹਾ ਕਰ ਦਿੱਤਾ, ਨਸ਼ਿਆਂ ਦੀ ਵਰਤੋਂ ਨਾ ਕਰਨ ’ਤੇ ਜ਼ੋਰ ਦਿੱਤਾ, ਆਦਿ। ਆਪ ਜੀ ਨੇ ਉਨ੍ਹਾਂ ਸਾਰੇ ਉਦੇਸ਼ਾਂ ਤੇ ਆਦਰਸ਼ਾਂ ਉੱਤੇ ਨਿੱਡਰਤਾ ਨਾਲ ਪਹਿਰਾ ਦਿੱਤਾ, ਜਿਹੜੇ ਗੁਰਮਤਿ ਨੇ ਸਿੱਖ ਲਹਿਰ ਲਈ ਮਿਥੇ ਹੋਏ ਸਨ। ਕਿਉਕਿ ਜੋਤਿ ਤੇ ਜੁਗਤਿ ਇੱਕੋ ਸੀ, ਬਾਣੀ ਤੇ ਬੋਲ ਇੱਕੋ ਸੀ, ਦ੍ਰਿਸ਼ਟ ਤੇ ਚਿੰਤਨ ਇੱਕੋ ਸੀ, ਆਦੇਸ਼ ਤੇ ਉਪਦੇਸ਼ ਇੱਕੋ ਜਿਹਾ ਸੀ, ਇਸ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਸਮਕਾਲੀ ਸਮਾਜਕ ਸਥਿਤੀ ਨੂੰ ਸੋਧਣ ਵਾਸਤੇ ਜਿਹੜੇ ਉਪਦੇਸ਼ ਦਿੱਤੇ, ਉਹ ਇੰਨੇ ਸੁਧਾਰ ਵਾਲੇ, ਸਾਰਥਕ ਤੇ ਸਿਰਜਣਾਤਮਕ ਸਨ ਕਿ ਸਮਕਾਲੀ ਸਮਾਜ ਨੂੰ ਪਵਿੱਤਰ ਤੇ ਆਦਰਸ਼ਕ ਜੀਵਨ ਵਾਲਾ ਸਿਰਜਣ ਵਿੱਚ ਵੀ ਉਹ ਬੜੇ ਸਹਾਇਕ ਹੋਏ। ਨਿਰਸੰਦੇਹ, ਸਿੱਖ ਧਰਮ ਦੇ ਪ੍ਰਚਾਰ ਤੇ ਵਿਸਥਾਰ ਵਾਸਤੇ ਆਪ ਜੀ ਨੇ ਇਤਿਹਾਸਕ ਰੋਲ ਅਦਾ ਕੀਤਾ।
ਇਹਨੀਂ ਦਿਨੀਂ ਦਿੱਲੀ ਵਿੱਚ ਚੇਚਕ ਤੇ ਹੈਜ਼ੇ ਦੀ ਭਿਆਨਕ ਬਿਮਾਰੀ ਫੈਲੀ ਹੋਈ ਸੀ। ਆਪ ਪਾਸ ਰੋਗੀ ਆਉਂਦੇ ਸਨ। ਗੁਰੂ ਜੀ ਆਪ ਵੀ ਲੋਕਾਂ ਦੀਆਂ ਪੀੜਾਂ ਹਰਨ ਲਈ ਘਰਾਂ ਵਿੱਚ ਜਾਂਦੇ ਤੇ ਆਪਣੇ ਹੱਥੀਂ ਸੇਵਾ ਕਰ ਕੇ ਦੁਖੀਆਂ ਦੇ ਦੁੱਖ ਦੂਰ ਕਰਦੇ ਰਹੇ ਸਨ। ਦਿਨ-ਰਾਤ ਚੇਚਕ ਨਾਲ ਪੀੜਤ ਰੋਗੀਆਂ ਵਿੱਚ ਵਿਚਰਨ ਕਾਰਨ ਅਤੇ ਅਕਾਲ ਪੁਰਖ ਦੇ ਭਾਣੇ ਅਨੁਸਾਰ ਗੁਰੂ ਜੀ ’ਤੇ ਇਸ ਬਿਮਾਰੀ ਦਾ ਹਮਲਾ ਹੋ ਗਿਆ। ਰੋਗ ਵਧ ਜਾਣ ਕਾਰਨ ਸਿੱਖ ਸੰਗਤਾਂ ਵਿੱਚ ਘਬਰਾਹਟ ਪੈਦਾ ਹੋ ਗਈ। ਆਪ ਜੀ ਨੇ ਸ਼ਹਿਰ ਤੋਂ ਬਾਹਰਵਾਰ ਖੁਲ੍ਹੀ ਥਾਂ ’ਤੇ ਜਾਣ ਦੀ ਇੱਛਾ ਪ੍ਰਗਟ ਕੀਤੀ। ਆਪ ਜਮਨਾ ਦਰਿਆ ਦੇ ਕੰਢੇ ’ਤੇ ਰਮਣੀਕ ਸਥਾਨ ਉੱਪਰ ਚੱਲੇ ਗਏ ਤੇ ਕਾਦਰ ਦੀ ਕੁਦਰਤ ਵਿੱਚ ਅੰਤਲਾ ਸਮਾਂ ਬਿਤਾਇਆ। ਇੱਕ ਦਿਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਮਾਤਾ ਜੀ ਤੇ ਸੰਗਤਾਂ ਨੂੰ ਦੱਸਿਆ ਕਿ ਉਨ੍ਹਾਂ ਦਾ ਜੋਤੀ-ਜੋਤਿ ਸਮਾਉਣ ਦਾ ਸਮਾਂ ਨੇੜੇ ਆ ਗਿਆ ਹੈ। ਫਿਰ ਸਿੱਖ ਸੰਗਤਾਂ ਨੂੰ ਉਪਦੇਸ਼ ਦਿੱਤਾ ਕਿ ਮੇਰੇ ਪਿੱਛੋਂ ਕਿਸੇ ਨੇ ਰੋਣਾ ਨਹੀਂ, ਸਗੋਂ ਭਾਣੇ ਵਿੱਚ ਰਹਿ ਕੇ ਪਰਮਾਤਮਾ ਦਾ ਸਿਮਰਨ ਤੇ ਕੀਰਤਨ ਕਰਨਾ ਹੈ। ਅੰਤ, ਸਿੱਖ ਸੰਗਤਾਂ ਨੂੰ ‘ਬਾਬਾ….ਬਕਾਲੇ’ ਦਾ ਸੰਕੇਤ ਦੇ ਕੇ ਆਪ ‘‘ਜਿਉ ਜਲ ਮਹਿ, ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ, ਜੋਤਿ ਸਮਾਨਾ ॥’’ (ਮ: ੫/੨੭੮) ਗੁਰਵਾਕ ਅਨੁਸਾਰ ੩੦ ਮਾਰਚ ੧੬੬੪ ਈ. (੩ ਵਿਸਾਖ ੧੭੨੧ ਬਿ.) ਨੂੰ ਜੋਤੀ ਜੋਤ ਸਮਾ ਗਏ।
ਗੁਰੂ ਜੀ ਦਾ ‘ਬਾਬਾ…. ਬਕਾਲੇ’ ਦੇ ਸ਼ਬਦਾਂ ਵਿੱਚ ਬਹੁਤ ਡੂੰਘਾ ਰਹੱਸ ਤੇ ਗਹਿਰੀ ਰਮਜ਼ ਸੀ। ਗੁਰੂ ਜੀ ਨੇ ‘ਬਾਬਾ’ ਇਸ ਲਈ ਕਿਹਾ ਕਿਉਂਕਿ ਗੁਰਗੱਦੀ ਦੇ ਜ਼ਿੰਮੇਵਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਸਨ, ਜੋ ਅਠਵੇਂ ਪਾਤਸ਼ਾਹ ਦੇ ਰਿਸ਼ਤੇ ਵਿੱਚ ਬਾਬਾ ਜੀ ਲਗਦੇ ਸਨ। ‘ਬਕਾਲੇ’ ਦਾ ਭਾਵ ਹੈ ਪਿੰਡ ਦਾ ਨਾਂ ਬਕਾਲਾ। ਵਿਦਵਾਨਾਂ ਦੀ ਰਾਇ ਹੈ ਕਿ ਬਾਲਾ-ਪ੍ਰੀਤਮ ਗੁਰੂ ਸਿੱਖਾਂ ਦੀ ਪਰਖ ਕਰਨੀ ਚਾਹੁੰਦੇ ਸਨ ਕਿ ਕੀ ਉਨ੍ਹਾਂ ਵਿੱਚ ਦੰਭ ਤੇ ਪਾਖੰਡ ਵਿੱਚੋਂ ਸੱਚ ਦੀ ਪਛਾਣ ਕਰਨ ਦੀ ਸੂਝ ਆ ਗਈ ਹੈ ਅਤੇ ਕੀ ਉਹ ਸੱਚੇ ਗੁਰੂ ਨੂੰ ਪਛਾਨਣ ਯੋਗ ਹੋ ਗਏ ਹਨ ? ਸਿੱਖ ਇਤਿਹਾਸ ਗਵਾਹ ਹੈ ਕਿ ਬਕਾਲੇ ਦੇ ਸਥਾਨ ’ਤੇ ਇਹ ਪਰਖ ਪੂਰੀ ਹੋਈ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੌਵੇਂ ਗੁਰੂ ਦੇ ਰੂਪ ਵਿੱਚ ਪਰਗਟ ਹੋਏ। ਭਾਈ ਮੱਖਣ ਸ਼ਾਹ ਨੇ ਸੱਚੇ ਗੁਰੂ ਨੂੰ ਲੱਭਣ ਉਪਰੰਤ ਕੋਠੇ ’ਤੇ ਚੜ੍ਹ ਕੇ ‘ਲਾਧੋ ਰੇ, ਗੁਰ ਲਾਧੋ ਰੇ’ ਦਾ ਹੋਕਾ ਦਿੱਤਾ। ਸਿੱਖ ਸੰਗਤਾਂ ਨੂੰ ਅਥਾਹ ਖੁਸ਼ੀ ਹੋਈ ਕਿ ਸੱਚ ਉਜਾਗਰ ਹੋ ਗਿਆ ਹੈ ਤੇ ਉਨ੍ਹਾਂ ਦੀ ਬਾਂਹ ਫੜਨ ਵਾਲਾ ਮਿਲ ਗਿਆ ਹੈ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਵਿਲੱਖਣ ਸ਼ਖ਼ਸੀਅਤ:
ਸਿੱਖ ਗੁਰੂ ਪਰੰਪਰਾ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਮਹਾਨ ਸ਼ਖ਼ਸੀਅਤ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਰੱਬੀ ਜੋਤਿ ਦੀ ਨਦਰਿ ਇੱਕ ਬਾਲਕ ਨੂੰ ਵੀ ਇਲਾਹੀ ਜੋਤਿ ਦਾ ਵਾਰਸ ਬਣਾ ਸਕਦੀ ਹੈ। ਪਾਠਕਾਂ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਵਿਲੱਖਣ ਸ਼ਖ਼ਸੀਅਤ ਬਾਰੇ ਪ੍ਰੋ. ਜੋਗਿੰਦਰ ਸਿੰਘ ਦੇ ਲਿਖੇ ਸ਼ਬਦ (ਹੂ-ਬ-ਹੂ) ਸਾਂਝੇ ਕਰਦਾ ਹਾਂ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ‘ਜੀਵਨ’ ਬੜਾ ਵਚਿੱਤਰ, ਵਿਸ਼ੇਸ਼ਤਾ ਵਾਲਾ ਤੇ ਪ੍ਰਭਾਵਸ਼ਾਲੀ ਹੈ। ਜੇਕਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਭਵ ਤੇ ਬਾਣੀ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਬੜੇ ਸਮਰੱਥ, ਉੱਜਲ-ਦੀਦਾਰ ਤੇ ਸਭ ਦੁੱਖਾਂ ਦੀ ਨਵਿਰਤੀ ਕਰਨ ਵਾਲੇ ਹਨ ਤਾਂ ਸਮਕਾਲੀ ਭਾਈ ਗੁਰਦਾਸ ਜੀ ਦੀ ਦ੍ਰਿਸ਼ਟੀ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਭਰਮ ਅਤੇ ਭੈ ਤੋਂ ਮੁਕਤ ਵੀ ਹਨ। ਬਲਬੀਰ ਇੰਨੇ ਹਨ ਕਿ ਜੇ ਸਮਕਾਲੀ ਬਾਦਸ਼ਾਹ ਔਰੰਗਜ਼ੇਬ ਨਾਲ ਵਾਦ ਰਚਾਉਣ ਦਾ ਸਮਾਂ ਬਣਿਆ ਹੈ ਤਾਂ ਪੂਰੇ ਸੂਰਮਿਆਂ ਤੇ ਬਹਾਦਰਾਂ ਵਾਂਗ ਨਾ ਜ਼ਾਲਮ ਔਰੰਗਜ਼ੇਬ ਨੂੰ ਦਰਸ਼ਨ ਦਿੱਤੇ ਹਨ ਤੇ ਨਾ ਹੀ ਉਸ ਦੀ ਹਕੂਮਤ ਦਾ ਕੋਈ ਡਰ ਸਵੀਕਾਰ ਕੀਤਾ ਹੈ। ਸਹੀ ਅਰਥਾਂ ਵਿੱਚ ਇਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਜੀਵਨ-ਵਚਿੱਤਰਤਾ ਹੈ ਕਿ ਬਾਲ ਉਮਰ ਵਿੱਚ ਦੁਖੀ ਤੇ ਰੋਗੀ ਮਨੁੱਖ ਦਾ ਭਰਪੂਰ ਹਮਦਰਦ ਹੋਣਾ ਅਤੇ ਸਮਕਾਲੀ ਤੇ ਜ਼ਾਲਮ ਹਕੂਮਤ ਦੇ ਭੈ ਤੋਂ ਆਜ਼ਾਦ ਹੋ ਕੇ ਗੁਰੂ-ਪਰੰਪਰਾ ਵਾਂਗ ਬਲਬੀਰ ਹੋ ਕੇ ਆਪਣੀ ਜੀਵਨ-ਕ੍ਰਿਆ ਨੂੰ ਉਜਾਗਰ ਕਰਨਾ ਹੀ ਨਹੀਂ, ਸਗੋਂ ਆਪਣੇ ਚਿੰਤਨ ਤੇ ਉਪਦੇਸ਼ਾਂ ਦਾ ਇੱਕ ਸਫ਼ਲ ਆਗੂ ਵਾਂਗ ਖੁੱਲ੍ਹ ਕੇ ਪ੍ਰਚਾਰ ਕਰਨਾ ਵੀ ਸੀ। ਉਨ੍ਹਾਂ ਨੇ ਪੰਜ ਸਾਲ ਦੀ ਉਮਰ ਵਿੱਚ ਗੁਰੂ-ਜੋਤਿ ਦੀ ਦਾਤਿ-ਵਡਿਆਈ ਪ੍ਰਾਪਤ ਕਰ ਕੇ, ਗੁਰੂ-ਸਿੰਘਾਸਣ ਉੱਤੇ ਬੈਠ ਕੇ, ਸਿੱਖ ਧਰਮ, ਸਿੱਖ ਸੰਗਤ, ਸਿੱਖ-ਸੰਸਥਾਵਾਂ ਤੇ ਸਿੱਖ-ਲਹਿਰ ਨੂੰ ਸਮਰੱਥ ਗੁਰੂ ਵਜੋਂ ਅਗਵਾਈ ਪ੍ਰਦਾਨ ਕੀਤੀ। ਗੁਰ-ਇਤਿਹਾਸ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਤਿੰਨ ਸਾਲ ਦਾ ਗੁਰੂ-ਗੱਦੀ ਕਾਲ ਸਾਖੀ ਹੈ ਕਿ ਪੰਜ ਅਤੇ ਅੱਠ ਸਾਲ ਦੀ ਉਮਰ ਵਿੱਚ ਬਲਬੀਰ ਤੇ ਸਮਰੱਥ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਗੁਰੂ ਪਰੰਪਰਾ ਅਨੁਸਾਰ ਗੁਰੂ-ਦਰ-ਘਰ ਦੀ ਸੇਵਾ-ਸੰਭਾਲ ਵੀ ਕੀਤੀ, ਸਿੱਖ ਸੰਗਤ ਨੂੰ ਨਾਨਕ-ਨਾਮ ਤੇ ਧਰਮ-ਆਦਰਸ਼ਾਂ ਨਾਲ ਪੂਰੀ ਤਰ੍ਹਾਂ ਜੋੜੀ ਵੀ ਰੱਖਿਆ, ਸਮਾਜਿਕ ਤੇ ਰਾਜਨੀਤਕ ਜਾਗ੍ਰਿਤੀ ਲਈ ਸਰੀਰਕ ਬੰਧਨਾਂ ਤੋਂ ਆਜ਼ਾਦ ਹੋ ਕੇ, ਪੜਦਾਦਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਾਂਗ ਭੈ-ਮੁਕਤ ਵਾਤਾਵਰਨ ਵੀ ਸਿਰਜਦੇ ਰਹੇ ਤੇ ਜੇ ਸਮਕਾਲੀ ਬਾਦਸ਼ਾਹ ਔਰੰਗਜ਼ੇਬ ਨੇ ਆਤਮਿਕ ਗਤੀ ਜਾਂ ਰਾਜਨੀਤਕ-ਸਾਂਝ ਲਈ ਦਰਸ਼ਨ-ਦੀਦਾਰ ਦੀ ਇੱਛਾ ਵੀ ਪ੍ਰਗਟਾਈ ਤਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਅਤਿਆਚਾਰੀ ਤੇ ਜ਼ਾਲਮ ਕਹਿ ਕੇ, ਔਰੰਗਜ਼ੇਬ ਨੂੰ ਦਰਸ਼ਨ ਦੇਣ ਜਾਂ ਮਿਲਣ ਤੋਂ ਵੀ ਇਨਕਾਰ ਕਰ ਦਿੱਤਾ। ਨਿਸ਼ਚੇ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੀਵਨ ਬੜਾ ਵਚਿੱਤਰ ਤੇ ਗੁਰੂ-ਪਰੰਪਰਾ ਵਿੱਚ ਵਿਲੱਖਣ ਵਿਸ਼ੇਸ਼ਤਾ ਰੱਖਣ ਵਾਲਾ ਹੈ। ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਵਿਲੱਖਣ ਵਿਸ਼ੇਸ਼ਤਾ ਦਾ ਇੱਕ ਆਧਾਰ ਇਹ ਵੀ ਹੈ ਕਿ ਗੁਰੂ-ਜੀਵਨ ਤੇ ਗੁਰੂ-ਗੱਦੀ ਕਾਲ ਵਿੱਚ ਗੁਰੂ ਹਰਿਕ੍ਰਿਸ਼ਨ ਸਾਹਿਬ ਸਭ ਤੋਂ ਘੱਟ ਉਮਰ ਦੇ ਹਨ। ਉਮਰ ਹੀ ਘੱਟ ਨਹੀਂ, ਗੁਰੂ-ਸਿੰਘਾਸਣ ਉੱਤੇ ਬੈਠ ਕੇ ਸਿੱਖ ਸੰਗਤਾਂ ਨੂੰ ਆਤਮਿਕ, ਸਮਾਜਿਕ ਅਤੇ ਰਾਜਨੀਤਕ ਅਗਵਾਈ ਪ੍ਰਦਾਨ ਕਰਨ ਦਾ ਸਮਾਂ ਵੀ ਸਭ ਗੁਰੂ-ਪ੍ਰਤਿਭਾਵਾਂ ਨਾਲੋਂ ਘੱਟ ਮਿਲਾ ਹੈ।…ਉਨ੍ਹਾਂ ਨੇ ਬਾਲ-ਉਮਰ ਤੋਂ ਘੱਟ ਗੁਰੂ-ਕਾਲ ਵਿੱਚ ਵੀ ਗੁਰੂ-ਸਮਰੱਥਾ, ਗੁਰੂ-ਦ੍ਰਿਸ਼ਟੀ, ਗੁਰੂ-ਮਾਣ ਤੇ ਗੁਰੂ-ਪ੍ਰਭਾਵ ਨੂੰ ਵੀ ਸਥਾਪਤ ਰੱਖਿਆ ਤੇ ਸਮਕਾਲੀ ਵਿਰੋਧਤਾ ਨਾਲ ਭਰੇ ਅਤੇ ਵਿਰੋਧੀ ਹਾਲਾਤ ਤੋਂ ਸਿੱਖ ਧਰਮ ਤੇ ਸਿੱਖ ਲਹਿਰ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਵੀ ਰੱਖਿਆ। ਜੋਤੀ-ਜੋਤਿ ਸਮਾਉਣ ਵੇਲੇ ‘ਬਾਬਾ ਬਕਾਲੇ’ ਦਾ ਸੰਕੇਤ ਕਰ ਕੇ ਜਿਸ ਯੋਗਤਾ, ਸਿਆਣਪ ਤੇ ਦੂਰ-ਦ੍ਰਿਸ਼ਟੀ ਨਾਲ ਗੁਰੂ-ਜੋਤਿ ਦਾ ਅਧਿਕਾਰੀ ਤੇ ਗੁਰੂ-ਸੰਸਥਾ ਦੇ ਨੌਵੇਂ ਵਾਰਸ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਬਣਾਇਆ, ਇਹ ਰਹੱਸ ਵੀ ਸਪਸ਼ਟ ਕਰਦਾ ਹੈ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਬਿਬੇਕ ਬੁੱਧ ਵਾਲੇ ਤੇ ਜਾਗਦੇ ਯੋਧੇ ਸਨ। ਉਹ ਧੀਰਮੱਲੀਆਂ, ਰਾਮਰਾਈਆਂ, ਸੋਢੀਆਂ ਤੇ ਸ਼ਾਹੀ ਏਜੰਟਾਂ ਦੀ ਵਿਰੋਧਤਾ ਤੇ ਵੰਗਾਰਾਂ ਤੋਂ ਸਦਾ ਬੇਮੁਹਤਾਜ ਰਹੇ। ਸਹੀ ਅਰਥਾਂ ਵਿੱਚ ਇਹ ਸਾਰੀ ਗੁਰੂ-ਕ੍ਰਿਆ ਵੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਵਿਲੱਖਣ ਵਿਸ਼ੇਸ਼ਤਾ ਵਾਲੀ ਸਥਾਪਿਤ ਕਰਦੀ ਹੈ।
ਭਾਈ ਗੁਰਦਾਸ ਜੀ (ਦੂਜੇ) ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਸਰੂਪ ਨੂੰ ‘ਅਸਟਮ ਬਲਬੀਰਾ’ ਆਖਿਆ ਹੈ, ਜਿਸ ਦਾ ਅਰਥ ਹੈ ਕਿ ਅਠਵੇਂ ਪਾਤਸ਼ਾਹ ਅਧਿਆਤਮਿਕ ਪੱਖੋਂ ਬਹੁਤ ਬਲਵਾਨ ਹਨ :
ਹਰਿਕਿਸਨ ਭਯੋ ਅਸਟਮ ਬਲਬੀਰਾ। ਜਿਨ ਪਹੁੰਚਿ ਦੇਹਲੀ ਤਜਿਓ ਸਰੀਰਾ।
ਬਾਲ ਰੂਪ ਧਰਿਓ ਸ੍ਵਾਂਗ ਰਚਾਇ। ਤਬ ਸਹਿਜੇ ਤਨ ਕੋ ਛੋਡਿ ਸਿਧਾਇ।
ਇਉ ਮੁਗਲਨ ਸੀਸ ਪਰੀ ਬਹੁ ਛਾਰਾ। ਵੈ ਖੁਦ ਪਤਿ ਸੋ ਪਹੁੰਚੇ ਦਰਬਾਰਾ।
ਆਰੰਗੇ ਇਹ ਬਾਦ ਰਚਾਇਓ। ਤਿਨ ਅਪਨਾ ਕੁਲ ਸਭ ਨਾਸ ਕਰਾਇਓ। (ਭਾਈ ਗੁਰਦਾਸ ਜੀ/ਵਾਰ ੪੧ ਪਉੜੀ ੨੨)
ਭਾਈ ਨੰਦ ਲਾਲ ਜੀ ਦੀਆਂ ਨਜ਼ਰਾਂ ਵਿੱਚ :
ਗੁਰੂ ਹਰਿਕਿਸ਼ਨ ਆਂ ਹਮਾਂ ਫਜਲੋ ਜ਼ੂਦ। ਹਕਸ਼ ਅਜ਼ ਹਮਾਂ ਖ਼ਾਸਗਾਂ ਬਰ ਸਤੂਦ। ਮਿਆਨਿ ਹੱਕ ਵਓ ਫ਼ਸਾਲ-ਉਲ ਵਰੱਕ। ਵਜੂਦਸ਼ ਹਮਾਂ ਫ਼ਸਲੋ ਅਫ਼ਜਾਲਿ ਹੱਕ। ਹਮਾਂ ਸਾਇਲਿ ਲੁਤਫ਼ਿ ਹੱਕ ਪਰਵਰਸ਼। ਜ਼ਮੀਨੋ ਜ਼ਮਾਂ ਜੁਮਲਾ ਫ਼ਰਮਾ ਬਰਸ਼। ਤੁਫ਼ੈਦਸ਼ ਦੁ ਆਲਮ ਬਵਦ ਕਾਮਯਾਬ। ਅਜ਼ੋ ਗਸ਼ਤਾ ਹਰ ਜ਼ੱਰਰਾ ਖ਼ੁਰਸ਼ੈਦ ਤਾਬ।
ਅਰਥਾਤ- ਪਿਆਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਉਪਮਾ ਅਪਰ ਅਪਾਰ ਹੈ- ਉਹ ਬਖਸ਼ਿਸ਼ਾਂ ਦੇ ਭੰਡਾਰੇ ਤੇ ਦਾਤਾਂ ਵੰਡਣ ਵਾਲੇ ਹਨ। ਧਰਤੀ, ਅਕਾਸ਼, ਸੂਰਜ, ਚੰਦ ਤੇ ਤਾਰਿਆਂ ਦੇ ਮਾਲਕ ਆਪ ਨਿਰੰਕਾਰ ਹਨ। ਜਿਸ ’ਤੇ ਉਨ੍ਹਾਂ ਦੀ ਸੁਵੱਲੀ ਨਜ਼ਰ ਹੋ ਜਾਂਦੀ ਹੈ, ਉਸ ਦੇ ਲੋਕ-ਪਰਲੋਕ ਸੁਧਰ ਜਾਂਦੇ ਹਨ।
‘ਮਹਿਮਾ ਪ੍ਰਕਾਸ਼’ ਦਾ ਕਰਤਾ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਉਪਮਾ ਇਨ੍ਹਾਂ ਸ਼ਬਦਾਂ ਵਿੱਚ ਕਰਦਾ ਹੈ :
‘ਮਨ ਇਛਿਆ ਧਰ ਦਰਸਨ ਜੋ ਕਰੇ। ਪਾਏ ਪਦਾਰਥ ਪੂਰੀ ਪਰੇ। ਲੀਲਾ ਸਮੇ ਦਰਸਨ ਜੋ ਕਰੇ। ਅਰਥ ਪਰਮਾਰਥ ਜੋ ਮਨ ਧਰੇ। ਗੁਰ ਅੰਤਰਜਾਮੀ ਸਭ ਕੀ ਜਾਨੇ। ਕਰ ਕਿਰਪਾ ਕਰ ਬਚਨ ਬਖਾਨੇ। ਤਾਤਕਾਲ ਪੂਰਨ ਹੋਇ ਆਸ। ਅਦਭੁਤ ਲੀਲਾ ਪਰਮ ਬਿਲਾਸ।’
ਭਾਈ ਸੰਤੋਖ ਸਿੰਘ ਜੀ ਨੇ ਅਠਵੇਂ ਪਾਤਸ਼ਾਹ ਦੀ ਉਸਤਤੀ ਕਰਦਿਆਂ ਲਿਖਿਆ ਹੈ :
‘ਸੁੰਦਰ ਸੂਰਤਿ ਮਾਧੁਰੀ ਮੂਰਤਿ, ਪੂਰਤਿ ਕਾਮਨਾ ਸਿਖਯਨ ਕੀ। ਸ਼ਾਂਤੀ ਸਰੂਪ ਧਰੇ ਪ੍ਰਭੁ ਪੂਬ, ਆਠਮ ਦੇਹਿ ਸੁ ਨੌਤਨ ਕੀ। ਜਯੋ ਮਹਿਪਾਲਕ ਪੋਸ਼ਿਸ਼ ਕੋ ਤਜਿ, ਪੈ ਪਹਿਰੈ ਹਿਤ ਭਾਤਨ ਕੀ। ਸ੍ਰੀ ਹਰਿ ਕ੍ਰਿਸ਼ਨ ਤਥਾ ਦੁਤ ਪਾਤ, ਸੰਗਤਿ ਪ੍ਰੀਤਿ ਕਰੇ ਮਨ ਕੀ। … ਦੁਖ ਹਰਿ ਲੇਤ, ਸੁਖ ਬਾਂਛਤ ਕੋ ਦੇਤਿ ਗੁਰ, ਸਤਿਨਾਮ ਹੇਤੁ ਲਾਇ ਚੇਤਨਾ ਚਿਤਾਵਈ। ਮਨ ਕੇ ਬਿਕਾਰ ਨਾਸ ਕਰੇ ਏਕ ਬਾਰ ਗਨ, ਧੀਰਜ ਧਰਮ ਦਯਾ ਗੁਨ ਕੋ ਬਧਾਵਈ। ਸਮਤਾ ਸੰਤੋਖ, ਸੰਤੋਖ ਸਿੰਘ ਰਿਦੇ ਬਾਸ, ਸਿਖੀ ਕੋ ਪ੍ਰਕਾਸ਼ ਨੀਕੋ ਸੁਗਮ ਬਤਾਵਈ। ਜਾਨ ਸਿਖ ਆਪਨੇ ਹਰਤਿ ਤੀਨੋ ਤਾਪ ਨੇ, ਬਿਨਾ ਹੀ ਤਪ ਤਾਪਨੋ ਸੁ ਫਲ ਮਹਾਂ ਪਾਵਈ।’ (ਸੂਰਜ ਪ੍ਰਕਾਸ਼, ਰਾਸਿ ੧੦:੨੮)
ਗਿ. ਸੰਤੋਖ ਸਿੰਘ ਆਨੰਦਪੁਰੀ ਨੇ ਬਾਲ ਗੁਰੂ ਦੀ ਅਨੂਪਮ ਸ਼ਖ਼ਸੀਅਤ ਦਾ ਸ਼ਬਦ-ਚਿਤ੍ਰਣ ਇਉਂ ਕੀਤਾ ਹੈ :
‘ਸੂਰਜ ਵੱਤ ਝਿਲਮਿਲ ਝਲਕਦਾ, ਚੰਦਰਮਾ ਵੱਤ ਸੀਤਲਾਇ।… ਮੁਸਕਾਏ ਖਿੜੇ ਗੁਲਾਬ ਜਿਉਂ, ਚੌਤਰਫ ਸੁਗੰਧ ਫੈਲਾਇ। ਗੁਰੂ ਜਿਤ ਵੱਲ ਤੱਕੇ ਦਯਾ ਧਾਰ, ਦੁੱਖ ਦਰਿੱਦਰ ਦਰਦ ਵੰਝਾਇ।… ਲਘੁ ਆਯੂ, ਬੁੱਧਿ ਬਲਵਾਨ ਹੈ, ਸਭ ਸੰਗਤ ਸੀਸ ਨਿਵਾਇ। ਸ੍ਰੀ ਹਰਿਕ੍ਰਿਸ਼ਨ ਧਿਆਈਐ, ਜਿਸ ਡਿਠੇ ਸਭਿ ਦੁਖਿ ਜਾਇ॥’’
ਸਿੱਖਾਂ ਦੀ ਨਿੱਤ ਦੀ ਅਰਦਾਸ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਪ੍ਰਤੀ ‘ਧਿਆਈਐ’ ਅਤੇ ‘ਡਿਠੇ ਸਭਿ ਦੁਖਿ ਜਾਇ’ ਦੋ ਪਦ ਜੋੜ ਕੇ ਉਨ੍ਹਾਂ ਦੀ ਬਲਬੀਰ ਤੇ ਸਿਰਜਨਾਤਮਿਕ ਸ਼ਖ਼ਸੀਅਤ ਦੀ ਜੋ ਮਹਿਮਾ ਗਾਇਨ ਕੀਤੀ ਹੈ, ਜੇ ਸਮੁੱਚੀ ਮਾਨਸ ਜਾਤਿ ਉਸ ਮਹਿਮਾ ਗਾਇਨ ਵਿੱਚ ਇਕ-ਸੁਰ ਹੋ ਸਕੇ ਤਾਂ ਨਿਸ਼ਚੇ ਹੀ ਸਭ ਦੁੱਖ ਦੂਰ ਹੋ ਜਾਣਗੇ। ਸਭ ਦੁਖ ਜਾਣ ਨਾਲ ਹੀ ਸੁਖ, ਸਹਿਜ ਤੇ ਅਨੰਦ ਦੀ ਪ੍ਰਾਪਤੀ ਹੋਵੇਗੀ। ਅਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਦਰਸ਼ਨ-ਦੀਦਾਰ ਸੁਖ, ਸਹਿਜ ਤੇ ਅਨੰਦ ਪ੍ਰਾਪਤੀ ਦਾ ਵੀ ਦਰਸ਼ਨ ਦੀਦਾਰ ਹੈ।
ਅੰਗ : 525
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥
ਅਰਥ: ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।
अंग : 525
गूजरी स्री रविदास जी के पदे घरु ३ ੴ सतिगुर प्रसादि ॥ दूधु त बछरै थनहु बिटारिओ ॥ फूलु भवरि जलु मीनि बिगारिओ ॥१॥ माई गोबिंद पूजा कहा लै चरावउ ॥ अवरु न फूलु अनूपु न पावउ ॥१॥ रहाउ ॥ मैलागर बेर्हे है भुइअंगा ॥ बिखु अम्रितु बसहि इक संगा ॥२॥ धूप दीप नईबेदहि बासा ॥ कैसे पूज करहि तेरी दासा ॥३॥ तनु मनु अरपउ पूज चरावउ ॥ गुर परसादि निरंजनु पावउ ॥४॥ पूजा अरचा आहि न तोरी ॥ कहि रविदास कवन गति मोरी ॥५॥१॥
अर्थ: राग गूजरी, घर ३ में भगत रविदास जी की बन्दों वाली बाणी। अकाल पुरख एक है और सतगुरु की कृपा द्वारा मिलता है। दूध तो थनों से ही बछड़े ने जूता कर दिया; फूल भवरे ने (सूंघ कर) और पानी मश्ली ने ख़राब कर दिय (सो, दूध पूल पानी यह तीनो ही जूठे हो जाने के कारन प्रभु के आगे भेंट करने योग्य न रह गए)॥१॥ हे माँ! गोबिं की पूजा करने के लिए मैं कहाँ से कोई वास्तु ले के भेंट करूँ? कोई और (सुच्चा) फूल (आदिक मिल) नहीं (सकता)। क्या मैं (इस कमीं के कारण) उस सुंदर प्रभु को कभी प्राप्त न कर सकूँगा? ॥१॥रहाउ॥ चन्दन के पौधों को सर्प जकड़े हुए हैं (और उन्होंने ने चन्दन को जूठा कर दिया है), जहर और अमृत (भी समुन्दर में) इकठे ही बसते हैं॥२॥ सुगंधी आ जान कर के धुप दीप और नैवेद भी (जूठे हो जाते हैं), (फिर हे प्रभु! अगर तेरी पूर इन वस्तुओं से ही हो सकती हो, तो यह जूठी चीजें तेरे भक्त किस प्रकार तेरे आगे रख कर तेरी पूजा करें? ॥३॥ (हे प्रभू! ) मैं अपना तन और मन अर्पित करता हूँ, तेरी पूजा के तौर पर भेट करता हूँ; (इसी भेटा से ही) सतिगुरू की मेहर की बरकति से तुझ माया-रहित को ढूँढ सकता हूँ।4। रविदास कहता है– (हे प्रभू! अगर सुच्चे दूध, फूल, धूप, चंदन और नैवेद आदि की भेटा से ही तेरी पूजा हो सकती तो कहीं भी ये वस्तुएं स्वच्छ ना मिलने के कारण) मुझसे तेरी पूजा व भक्ति हो ही नहीं सकती, तो फिर (हे प्रभू!) मेरा क्या हाल होता?।5।1।
ਅੰਗ : 719
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥
अंग : 719
बैराड़ी महला ४ ॥ हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥
अर्थ: परमात्मा का भक्त हर समय परमात्मा के गुण गाता रहता है। अगर कोई मनुख उस भक्त की निंदा (भी) करता है तो वह भक्त अपना सवभाव नहीं छोड़ता॥१॥रहाउ॥ (भक्त अपनी निंदा सुन के भी अपना सवभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को )समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है॥१॥ (भक्त जनता है कि) परमात्मा ने आप ही (अपने आप से) पञ्च तत्वों का जगत-बिखेरा हुआ है, आप ही इन पञ्च तत्वों में पांच विषय भरे हुए हैं। गुरू नानक जी कहते हैं, हे नानक! परमात्मा आप ही अपने सेवक को मिलाता है, और, आप ही (उस के अंदर से हरेक प्रकार कि) खिंच तान ख़तम करता है॥२॥३॥
ਅੰਗ : 688
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ।੫।੨।
अंग : 688
धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥ तुम सरि अवरु न कोइ आइआ जाइसी जीउ ॥ हुकमी होइ निबेड़ु भरमु चुकाइसी जीउ ॥ गुरु भरमु चुकाए अकथु कहाए सच महि साचु समाणा ॥ आपि उपाए आपि समाए हुकमी हुकमु पछाणा ॥ सची वडिआई गुर ते पाई तू मनि अंति सखाई ॥ नानक साहिबु अवरु न दूजा नामि तेरै वडिआई ॥२॥ तू सचा सिरजणहारु अलख सिरंदिआ जीउ ॥ एकु साहिबु दुइ राह वाद वधंदिआ जीउ ॥ दुइ राह चलाए हुकमि सबाए जनमि मुआ संसारा ॥ नाम बिना नाही को बेली बिखु लादी सिरि भारा ॥ हुकमी आइआ हुकमु न बूझै हुकमि सवारणहारा ॥ नानक साहिबु सबदि सिञापै साचा सिरजणहारा ॥३॥ भगत सोहहि दरवारि सबदि सुहाइआ जीउ ॥ बोलहि अम्रित बाणि रसन रसाइआ जीउ ॥ रसन रसाए नामि तिसाए गुर कै सबदि विकाणे ॥ पारसि परसिऐ पारसु होए जा तेरै मनि भाणे ॥ अमरा पदु पाइआ आपु गवाइआ विरला गिआन वीचारी ॥ नानक भगत सोहनि दरि साचै साचे के वापारी ॥४॥ भूख पिआसो आथि किउ दरि जाइसा जीउ ॥ सतिगुर पूछउ जाइ नामु धिआइसा जीउ ॥ सचु नामु धिआई साचु चवाई गुरमुखि साचु पछाणा ॥ दीना नाथु दइआलु निरंजनु अनदिनु नामु वखाणा ॥ करणी कार धुरहु फुरमाई आपि मुआ मनु मारी ॥ नानक नामु महा रसु मीठा त्रिसना नामि निवारी ॥५॥२॥
अर्थ: हे प्रभू जी! तेरे नाम में (जुड़ के) मेरे अंदर आत्मिक जीवन पैदा होता है, मेरे मन में खुशी पैदा होती है। हे भाई! परमात्मा का नाम सदा स्थिर रहने वाला है, प्रभू गुणों (का खजाना) है और धरती के जीवों के दिलोंकी जानने वाला है। गुरू का बख्शा हुआ ज्ञान बताता है कि सृजनहार प्रभू बेअंत है, जिसने ये सृष्टि पैदा की है, वही इसका नाश करता है। जब उसके हुकम में भेजा हुआ आमंत्रण आता है तो कोई भी जीव (उसके बुलावे को) रोक नहीं सकता। परमात्मा स्वयं ही (जीवों को) पैदा करके आप ही संभाल करता है, आप ही हरेक जीव के सिर पर (उसके किए कर्मों के अनुसार) लेख लिखता है, खुद ही (जीव को सही जीवन-राह की) सूझ बख्शता है। मालिक-प्रभू अपहुँच है, जीवों की ज्ञानेन्द्रियों की उस तक पहुँच नहीं हो सकती। हे नानक! (उसके दर पर अरदास कर, और कह– हे प्रभू!) तेरी सदा कायम रहने वाली सिफत सालाह करके मेरे अंदर आत्मिक जीवन पैदा होता है (मुझे अपनी सिफत सालाह बख्श)।1। हे प्रभू जी! तेरे बराबर का और कोई नहीं है, (और जो भी जगत में) आया है, (वह यहाँ से आखिर) चला जाएगा (तू ही सदा कायम रहने वाला है)। जिस मनुष्य की भटकना (गुरू) दूर करता है, प्रभू के हुकम अनुसार उसके जनम-मरण के चक्कर का खात्मा हो जाता है। गुरू जिसकी भटकना दूर करता है, उससे उस परमात्मा की सिफत सालाह करवाता है जिसके गुण बयान से परे हैं। वह मनुष्य सदा-स्थिर प्रभू (की याद) में रहता है, सदा स्थिर प्रभू (उसके हृदय में) प्रगट हो जाता है। वह मनुष्य रजा के मालिक प्रभू का हुकम पहचान लेता है (और समझ लेता है कि) प्रभू खुद ही पैदा करता है और खुद ही (अपने में) लीन कर लेता है। हे प्रभू! जिस मनुष्य ने तेरी सिफत सालाह (की दाति) गुरू से प्राप्त कर ली है, तू उसके मन में आ बसता है और अंत के समय भी उसका साथी बनता है। हे नानक! मालिक प्रभू सदा कायम रहने वाला है, उस जैसा कोई और नहीं। (उसके दर पर अरदास कर और कह–) हे प्रभू! तेरे नाम में जुड़ने से (लोक-परलोक में) आदर मिलता है।2। हे अदृष्य रचनहार! तू सदा स्थिर रहने वाला है और सब जीवों को पैदा करने वाला है। एक ही सृजनहार (सारे जगत का) मालिक है, उसने (पैदा होना और मरना) दो रास्ते चलाए हैं। (उसीकी रजा के अनुसार जगत में) झगड़े बढ़ते हैं। दोनों रास्ते प्रभू ने ही चलाए हैं, सारे जीव उसी के हुकम में हैं, (उसी के हुकम अनुसार) जगत पैदा होता व मरता रहता है। (जीव नाम को भुला के माया के मोह का) जहर-रूपी भार अपने सिर पर इकट्ठा किए जाता है, (और ये नहीं समझता कि) परमात्मा के नाम के बिना और कोई भी साथी मित्र नहीं बन सकता। जीव (परमात्मा के) हुकम अनुसार (जगत में) आता है, (पर माया के मोह में फस के उस) हुकम को नहीं समझता। प्रभू आप ही जीवों को अपने हुकम अनुसार (सीधे रास्ते पर डाल के) सँवारने में समर्थ है। हे नानक! गुरू के शबद में जुड़ने से ये पहचान हो जाती है कि जगत का मालिक सदा-स्थिर रहने वाला है और सबको पैदा करने वाला है।3। हे भाई! परमात्मा की भक्ति करने वाले बंदे परमात्मा की हजूरी में शोभते हैं, क्योंकि गुरू के शबद की बरकति से वह अपने जीवन को सुंदर बना लेते हैं। वह लोग आत्मिक जीवन देने वाली बाणी अपनी जीभ से उचारते रहते हैं, जीव को उस बाणी के साथ एकरस कर लेते हैं। भक्त जन प्रभू के नाम के साथ जीभ को रसित कर लेते हैं, नाम में जुड़ के (नाम के वास्ते उनकी) प्यास बढ़ती है, गुरू के शबद से वह प्रभू-नाम से कुर्बान होते हैं, (नाम की खातिर और सब शारीरिक सुख कुर्बान करते हैं)। हे प्रभू! जब (भक्तजन) तेरे मन को प्यारे लगते हैं, तो वह गुरू पारस से छू के स्वयं भी पारस बन जाते हैं (औरों को पवित्र जीवन देने के लायक बन जाते हैं)। जो लोग स्वैभाव दूर करते हैं उन्हें वह आत्मिक दर्जा मिल जाता है जहाँ आत्मिक मौत असर नहीं कर सकती। पर ऐसा कोई विरला ही गुरू के दिए ज्ञान की विचार करने वाला सख्श होता है। हे नानक! परमात्मा की भक्ति करने वाले बंदे सदा-स्थिर प्रभू के दर पर शोभा पाते हैं, वह (अपने सारे जीवन में) सदा-स्थिर प्रभू के नाम का ही व्यापार करते हैं।4। जब तक मैं माया के वास्ते भूखा प्यासा रहता हूँ, तब तक मैं किसी भी तरह प्रभू के दर पर पहुँच नहीं सकता। (माया की तृष्णा दूर करने का इलाज) मैं जा के अपने गुरू से पूछता हूँ (और उसकी शिक्षा के अनुसार) मैं परमात्मा का नाम सिमरता हूँ (नाम ही तृष्णा दूर करता है)। गुरू की शरण पड़ कर मैं सदा-स्थिर नाम सिमरता हूँ सदा-स्थिर प्रभू (की सिफत सालाह) उचारता हूँ, और सदा स्थिर प्रभू से सांझ पाता हूँ। मैं हर रोज उस प्रभू का नाम मुँह से बोलता हूँ जो दीनों का सहारा है जो दया का श्रोत है और जिस पर माया का प्रभाव नहीं पड़ सकता। परमात्मा ने जिस मनुष्य को अपनी हजूरी से ही नाम-सिमरन का करणीय कार्य करने का हुकम दे दिया, वह मनुष्य अपने मन को (माया की ओर से) मार के तृष्णा के प्रभाव से बच जाता है। हे नानक! उस मनुष्य को प्रभू का नाम ही मीठा व सभी रसों से श्रेष्ठ लगता है, उसने नाम-सिमरन की बरकति से माया की तृष्णा (अपने अंदर से) दूर कर ली होती है।5।2।
ਅੰਗ : 555
ਸਲੋਕ ਮ: ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥
ਅਰਥ: ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ। ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧। ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ। ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ।੨। ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ। ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ।੧੯।
अंग : 555
सलोक मः ३ ॥ हउमै विचि जगतु मुआ मरदो मरदा जाइ ॥ जिचरु विचि दमु है तिचरु न चेतई कि करेगु अगै जाइ ॥ गिआनी होइ सु चेतंनु होइ अगिआनी अंधु कमाइ ॥ नानक एथै कमावै सो मिलै अगै पाए जाइ ॥१॥ मः ३ ॥ धुरि खसमै का हुकमु पइआ विणु सतिगुर चेतिआ न जाइ ॥ सतिगुरि मिलिऐ अंतरि रवि रहिआ सदा रहिआ लिव लाइ ॥ दमि दमि सदा समालदा दमु न बिरथा जाइ ॥ जनम मरन का भउ गइआ जीवन पदवी पाइ ॥ नानक इहु मरतबा तिस नो देइ जिस नो किरपा करे रजाइ ॥२॥ पउड़ी ॥ आपे दानां बीनिआ आपे परधानां ॥ आपे रूप दिखालदा आपे लाइ धिआनां ॥ आपे मोनी वरतदा आपे कथै गिआनां ॥ कउड़ा किसै न लगई सभना ही भाना ॥ उसतति बरनि न सकीऐ सद सद कुरबाना ॥१९॥
अर्थ: संसार अहंकार में मरा पड़ा है, नित्य (नीचे ही नीचे) गरकता ही है। जब तक शरीर में दम है, प्रभू को याद नहीं करता; (संसारी जीव अहंकार में रह के कभी नहीं सोचता कि) आगे दरगाह में जा के क्या हाल होगा। जो मनुष्य दयावान होता है, वह सचेत रहता है और अज्ञानी मनुष्य अज्ञानता का ही काम करता है। हे नानक! मानस जनम में जो कुछ मनुष्य कमाई करता है, वही मिलती है, परलोक में जा के भी वही मिलती है।1। धुर से ही प्रभू का हुकम चला आ रहा है कि सतिगुरू के बिना प्रभू का सिमरन नहीं किया जा सकता; सतिगुरू के मिलने पर प्रभू मनुष्य के हृदय में बस जाता है और मनुष्य सदा उसमें बिरती जोड़े रखता है; श्वास-श्वास उसको चेता करता है, एक भी श्वास व्यर्थ नहीं जाता; (इस तरह उसका) पैदा होने मरने का डर खत्म हो जाता है और उसको (असल मानस) जीवन का दर्जा मिल जाता है। हे नानक! प्रभू ये मर्तबा (भाव, जीवन पदवी) उस मनुष्य को देता है जिस पर अपनी रजा में मेहर करता है।2। प्रभू खुद ही समझदार है, खुद ही चतुर है और खुद ही नायक है, खुद ही (अपने) रूप दिखलाता है और खुद ही बिरती जोड़ता है, खुद ही मौनधारी है और खुद ही ज्ञान की बातें करने वाला है, किसी को कड़वा नहीं लगता (किसी को किसी रंग में, किसी को किसी रंग में) सभी को प्यारा लगता है। ऐसे प्रभू से मैं सदके हूँ, उसके गुण बयान नहीं किए जा सकते।19।
ਅੰਗ : 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
अंग : 694
धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥
अर्थ: (हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥