धनासरी महला ५ ॥ जिनि कीने वसि अपुनै त्रै गुण भवण चतुर संसारा ॥ जग इसनान ताप थान खंडे किआ इहु जंतु विचारा ॥१॥ प्रभ की ओट गही तउ छूटो ॥ साध प्रसादि हरि हरि हरि गाए बिखै बिआधि तब हूटो ॥१॥ रहाउ ॥ नह सुणीऐ नह मुख ते बकीऐ नह मोहै उह डीठी ॥ ऐसी ठगउरी पाइ भुलावै मनि सभ कै लागै मीठी ॥२॥ माइ बाप पूत हित भ्राता उनि घरि घरि मेलिओ दूआ ॥ किस ही वाधि घाटि किस ही पहि सगले लरि लरि मूआ ॥३॥ हउ बलिहारी सतिगुर अपुने जिनि इहु चलतु दिखाइआ ॥ गूझी भाहि जलै संसारा भगत न बिआपै माइआ ॥४॥ संत प्रसादि महा सुखु पाइआ सगले बंधन काटे ॥ हरि हरि नामु नानक धनु पाइआ अपुनै घरि लै आइआ खाटे ॥५॥११॥
अर्थ :-हे भाई ! जब मनुख ने परमात्मा का पला पकड़ा, तब वह (माया के पंजे में से) बच गया। जब गुरु की कृपा के साथ मनुख ने परमात्मा की सिफ़त-सालाह के गीत गाने शुरू कीते, तब विकारों का रोग (उस के अंदर से) खत्म हो गया।1।रहाउ। हे भाई ! जिस (माया) ने सारे तै®-गुणी संसार को सारे चार-कूट जगत को आपने वश में किया हुआ है, जिस ने जग करने वाले, स्नान करने वाले, तप करने वाले सारे जगह भंन के रख दिये हैं, इस जीव विचारे की क्या पाँइआँ है (कि उस का टाकरा कर सके) ?।1। हे भाई ! वह माया जब मनुख को आ के भरमाँदी है, तब ना उस की आवाज सुणीदी है, ना वह मुक्ख से बोलती है, ना वह अखीं दिखती है। कोई ऐसी नशीली चीज खवा के मनुख को कुराहे पा देती है कि सभी के मन में वह प्यारी पई लगती है।2। हे भाई ! माँ, पिता, पुत्र, मित्र, भरा-उस माया ने हरेक के हृदय में वितकरा पा रखा है। किसी पास (माया) बहुती है, किसी पास र्थोंड़ी है (बस, इसी गले) सारे (आपस में) लड़ लड़ के पए खपदे हैं।3। हे भाई ! मैं अपने गुरु से कुरबान जाता हूँ, जिस ने मुझे (माया का) यह तमाशा (अखीं) दिखा दिया है। (मैं देख लिया है कि माया की इस) लुकी हुई अग्नि के साथ सारा जगत सड़ रहा है। परमात्मा की भक्ति करने वाले मनुख ऊपर माया (अपना) जोर नहीं डाल सकती।4। हे नानक ! गुरु की कृपा के साथ (जिस मनुख ने) परमात्मा का नाम-धन खोज लिया है, और यह धन खट्-कमा के अपने हृदय-घर में ले आँदा है, वह बड़ा आत्मिक आनंद मनाता है; उस के (माया वाले) सारे बंधन काटे जाते हैं।5।11।
ਅੰਗ : 673
ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥
ਅਰਥ: ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ)?।1। ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ। ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।1। ਰਹਾਉ। ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ। ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ।2। ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰ, ਭਰਾ—ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ। ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ।3। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ। (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ। ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ।4। ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ।5।11।
सोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥
(हे भाई!) जैसे राज के कामों में राजा मगन रहता है, जैसे मान बढ़ाने वाले कामों में आदर-मान का भूखा मनुख मस्त रहता है, जैसे लालची मनुख लालच बढ़ाने वाले कर्मों में फँसा रहता है, उसी प्रकार जीवन के सूझ वाला मनुख प्रेम-रंग में मस्त रहता है।१। परमात्मा के भागर को यही कर्म अच्छा लगता है। (भक्त परमात्मा को) अंग-संग देख कर, और, गुरु की सेवा करके परमात्मा की सिफत सलाह में प्रसन रहता है।रहाउ। हे भाई! नशे करने का प्रेमी मनुख नशों के साथ जुड़ा रहता है, जमीं के मालिकों को जमीन प्यारी लगती हैं, बच्चा दूध के साथ ही पचरता रहता है। इसी प्रकार संत जन परमात्मा के साथ प्यार करते हैं।२।
ਅੰਗ : 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥
ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।
ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 19 ਅਕਤੂਬਰ ਨੂੰ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਂ ਰਹੀਆਂ ਹਨ । ਆਉ ਆਪਾ ਵੀ ਗੁਰੂ ਸਾਹਿਬ ਜੀ ਦੇ ਜੀਵਨ ਦੀਆਂ ਵੀਚਾਰਾ ਰਾਹੀ ਗੁਰੂ ਚਰਨਾਂ ਨਾਲ ਸਾਂਝ ਪਾਉਣ ਦੀ ਕੋਸ਼ਿਸ਼ ਕਰੀਏ ਜੀ ।
ਗੁਰੂ ਰਾਮਦਾਸ ਸਾਹਿਬ ਦੇ ਵੱਡੇ ਬਜ਼ੁਰਗਾਂ ਤੋ ਗੱਲ ਸ਼ੁਰੂ ਕਰਦੇ ਹਾ ਬਾਬਾ ਮੋਤਾ ਰਾਏ ਸੋਢੀ ਜੀ ਨੇ ਕਦੇ ਖਿਆਲ ਵਿੱਚ ਵੀ ਨਹੀ ਸੋਚਿਆ ਹੋਵੇਗਾ ਕਿ ਉਹਨਾਂ ਦੀ ਕੁਲ ਵਿੱਚ ਆਪ ਪ੍ਰਮੇਸ਼ਰ ਗੁਰੂ ਰਾਮਦਾਸ ਸਾਹਿਬ ਜੀ ਦੇ ਰੂਪ ਵਿੱਚ ਪੈਦਾ ਹੋਵਣਗੇ । ਬਾਬਾ ਮੋਤਾ ਰਾਏ ਸੋਢੀ ਜੀ ਦੇ ਘਰ ਅਨੰਤ ਰਾਏ ਸੋਢੀ ਜੀ ਪੈਦਾ ਹੋਏ ਅੱਗੇ ਬਾਬਾ ਅਨੰਤ ਰਾਏ ਸੋਢੀ ਜੀ ਦੇ ਘਰ ਚਿਤਰਭੁਜ ਸੋਢੀ ਜੀ ਪੈਦਾ ਹੋਏ ਸਾਰੇ ਹੱਕ ਦੀ ਕਮਾਈ ਵਿੱਚ ਵਿਸ਼ਵਾਸ ਰੱਖਦੇ ਤੇ ਲੋਕ ਭਲਾਈ ਲਈ ਤਤਪਰ ਰਹਿਣ ਵਾਲੇ ਸਨ । ਚਿਤਰਭੁਜ ਸੋਢੀ ਦੇ ਘਰ ਕ੍ਰਿਸ਼ਨ ਕੁਵਰ ਸੋਢੀ ਜੀ ਪੈਦਾ ਹੋਏ ਅੱਗੇ ਕ੍ਰਿਸ਼ਨ ਕੁਵਰ ਜੀ ਦੇ ਘਰ ਹਰੀ ਰਾਮ ਸੋਢੀ ਜੀ ਪੈਦਾ ਹੋਏ ਸਨ ਆਪ ਜੀ ਸਾਧੂ ਸੁਭਾਅ ਦੇ ਮਾਲਿਕ ਸਨ ਤੇ ਪ੍ਰਮੇਸ਼ਰ ਦੀ ਭਗਤੀ ਵਿੱਚ ਲੀਨ ਰਹਿੰਦੇ ਸਨ । ਹਰੀ ਰਾਮ ਸੋਢੀ ਜੀ ਦੇ ਘਰ ਠਾਕੁਰ ਦਾਸ ਜੀ ਪੈਦਾ ਹੋਏ ਜੋ ਸਤਿਗੁਰੂ ਰਾਮਦਾਸ ਸਾਹਿਬ ਜੀ ਦੇ ਦਾਦਾ ਜੀ ਸਨ । ਠਾਕੁਰ ਦਾਸ ਸੋਢੀ ਜੀ ਦੇ ਘਰ ਸੰਨ 1500 ਨੂੰ ਪੁੱਤਰ ਨੇ ਜਨਮ ਲਿਆ ਜਿਸ ਨਾਮ ਹਰਿਦਾਸ ਜੀ ਰੱਖਿਆ ਗਿਆ ਜਦੋ ਬਾਬਾ ਹਰਿਦਾਸ ਜੀ ਜਵਾਨ ਹੋਏ ਉਹਨਾ ਦਾ ਵਿਆਹ ਕਰ ਦਿੱਤਾ ਗਿਆ।
ਉਹਨਾਂ ਦੀ ਘਰਵਾਲੀ ਦਾ ਨਾਮ ਬੀਬੀ ਅਨੂਪੀ ਸੀ । ਉਹਨਾਂ ਨੂੰ ਹੀ ਦਯਾ ਕੌਰ ਕਰ ਕੇ ਜਾਣਿਆ ਜਾਂਦਾ ਸੀ । ਬਾਬਾ ਹਰਿਦਾਸ ਜੀ ਨਿਰੇ ਨਾਂ ਦੇ ਹੀ ਹਰਿਦਾਸ ਨਹੀਂ ਸਨ , ਸੱਚਮੁੱਚ ਹੀ ਪ੍ਰਭੂ ਦੇ ਦਾਸ ਸਨ । ਬੜਾ ਨਿੱਘਾ ਸੁਭਾਅ ਸੀ । ਦੇਵੀ ਦੇਵਤੇ ਨਹੀਂ ਸਨ ਮਨਾਂਦੇ ਇਕ ਪ੍ਰਮੇਸ਼ਰ ਤੇ ਵਿਸ਼ਵਾਸ ਰੱਖਦੇ ਸਨ । ਸੰਤੋਖੀ ਸੁਭਾਅ ਸੀ ਕਿਰਤ ਵਿਚ ਹੀ ਸੰਤੁਸ਼ਟ ਸਨ । ਹਰ ਆਏ ਗਏ ਦੀ ਸੇਵਾ ਕਰ ਕੇ ਅਨੰਦ ਲੈਂਦੇ । ਅੰਮ੍ਰਿਤ ਵੇਲੇ ਉੱਠਦੇ , ਪ੍ਰਭੂ ਭਗਤੀ ਵਿਚ ਜੁੜ ਜਾਂਦੇ । ਉਹਨਾਂ ਦੀ ਇਹ ਹੀ ਅਰਦਾਸ ਸੀ ਕਿ ਘਰ ਅਜਿਹਾ ਬੇਟਾ ਪੈਦਾ ਹੋਵੇ ਜੋ ਕੁਲ ਦਾ ਨਾਂ ਰੌਸ਼ਨ ਕਰੇ । ਪ੍ਰਭੂ ਦਾ ਪਿਆਰਾ ਹੋਵੇ ਗੁਰ – ਪ੍ਰਣਾਲੀ ਦੇ ਲਿਖੇ ਅਨੁਸਾਰ ਰਾਵੀ ਦੇ ਕਿਨਾਰੇ ਲਾਹੌਰ ਇਕ ਬਹੁਤ ਹੀ ਸੁੰਦਰ ਸ਼ਹਿਰ ਬਣ ਗਿਆ ਸੀ ਇਸ ਸ਼ਹਿਰ ਵਿਖੇ ਥਾਂ – ਥਾਂ , ਬਾਜ਼ਾਰ , ਗਲੀਆਂ ਵਿੱਚ ਲੋਕ ਬੈਠੇ ਸਨ ਜੋ ਸ਼ਾਹੂਕਾਰਾ ਕਰਦੇ ਸਨ । ਉਥੇ ਹੀ ਸੋਢੀ ਕੁਲ ਵਿਚੋਂ ਇਕ ਉੱਚੇ ਮੁਰਾਤਬੇ ਵਾਲੇ ਭਾਈ ਹਰਿਦਾਸ ਜੀ ਵਸੇਬਾ ਕਰਦੇ ਸਨ । ਬਾਬਾ ਹਰਿਦਾਸ ਜੀ ਦੇ ਵਿਆਹ ਤੋਂ ਬਾਰਾਂ ਸਾਲ ਪਿਛੋਂ ਦਾਤਾਰ ਪ੍ਰਭੂ ਨੇ ਅਰਦਾਸ ਸੁਣੀ ਤੇ ੧੫੩੪ ਨੂੰ ਇਸ ਰੱਬੀ ਜੋੜੇ ਘਰ ( ਗੁਰੂ ) ਰਾਮਦਾਸ ਜੀ ਦਾ ਪ੍ਰਕਾਸ਼ ਹੋਇਆ | ਐਸਾ ਨੂਰ ਹੋਇਆ ਚਾਰੇ ਪਾਸੇ ਕਿ ਚਾਂਦਨੀ ਜਹੀ ਹੋ ਗਈ । – ਬਾਲਕ ਦਾ ਨਾਮ ਜੇਠਾ ਰਖਿਆ ਗਿਆ ਕਿਉਂਕਿ ਬਾਬਾ ਹਰਿਦਾਸ ਜੀ ਘਰ ਜਨਮੇ ਉਹ ਪਹਿਲੇ ਬਾਲਕ ਸਨ । ਪਿਸੀਪਲ ਸਤਿਬੀਰ ਸਿੰਘ ਦੀ ਕਿਤਾਬ ਦੇ ਅਨੁਸਾਰ ਫਿਰ ਦੋ ਸਾਲ ਪਿਛੋਂ ਦੂਜੇ ਪੁੱਤਰ ਭਾਈ ਹਰਿਦਿਆਲ ਦਾ ਜਨਮ ਹੋਇਆ ਤੇ ਫਿਰ ਇਕ ਭੈਣ ਜਿਸ ਨੂੰ ‘ ਰਮਦਾਸੀ ‘ ਕਿਹਾ ਜਾਂਦਾ ਸੀ , ਦਾ ਜਨਮ ਹੋਇਆ ।
ਰਾਮਦਾਸ ਹਰਦਿਆਲ ਸੋਢੀ ਦੁਇ ਭਾਈ
ਇਕ ਬੀਬੀ ਰਮਦਾਸੀ ਸਕੀ ਭੈਣ ਕਹਾਈ ।
ਗਿਆਨੀ ਗਿਆਨ ਸਿੰਘ ਨੇ ਤਵਾਰੀਖ਼ ਗੁਰ ਖ਼ਾਲਸਾ ਵਿਚ ਆਪ ਜੀ ਦੀ ਨੁਹਾਰ ਬਾਰੇ ਲਿਖਿਆ ਹੈ ਕਿ ਗੋਰਾ ਬਦਨ , ਅਤਿ ਸੁੰਦਰ , ਮੋਟੇ ਨਕਸ਼ ਤੇ ਚੌੜੇ ਮੱਥੇ ਵਾਲੇ ਸਨ | ਮੈਕਾਲਫ਼ ਨੇ ਸੋਹਣੇ , ਸੁਣੱਖੇ , ਮੁਸਕਰਾਂਦੇ ਤੇ ਕਦੇ ਕਿਸੇ ਨੂੰ ਰੋਂਦੇ ਨਾ ਦੇਖਣ ਦਾ ਜ਼ਿਕਰ ਖ਼ਾਸ ਕਰ ਕੇ ਕੀਤਾ ਹੈ । ਰੱਬੀ ਭੱਟਾਂ ਨੇ ਗੁਰੂ ਗ੍ਰੰਥ ਸਾਹਿਬ ਵਿਚ ਉਚੇਚੇ ਤੌਰ ‘ ਤੇ ਲਿਖਿਆ ਹੈ ਕਿ ਠਾਕੁਰ ਹਰਿਦਾਸ ਜੀ ਦੇ ਪੁੱਤਰ ਨੂੰ ਜਸੋਧਾ ਮਾਂ ਵਾਂਗ ਮਾਪਿਆਂ ਬਹੁਤ ਲਾਡ ਲਡਾਏ | ਕੰਵਲ ਨੈਨ ਹਨ , ਅਤਿ ਸੁਹਣੇ ਹਨ ਅਤੇ ਜਦ ਤੋਤਲੀ ਜ਼ਬਾਨ ਵਿਚ ਗੱਲਾਂ ਕਰਦੇ ਹਨ ਤਾਂ ਬਹੁਤ ਹੀ ਮਿੱਠੇ ਲੱਗਦੇ ਹਨ । ਮੱਥਾ ਚੌੜਾ ਤੇ ਦੰਦ ਚਿੱਟੇ ਹਨ । ਉੱਚੀ ਚੰਗੀ ਮਤਿ ਤੇ ਸੰਤੋਖੀ ਵਾਤਾਵਰਨ ਵਿਚ ਪਲੇ ਹਨ । ਸੁਭਾਅ ਕਰਮ ਸਵੱਛ ਵਾਤਾਵਰਣ ਵਿਚ ਪਲਣ ਕਾਰਨ ਮਤਿ ਅਤਿ ਡੂੰਘੀ ਸੀ । ਪ੍ਰਭੂ ਨਾਲ ਨਿੱਕਿਆਂ ਹੁੰਦਿਆਂ ਤੋਂ ਪਿਆਰ ਸੀ । ਅਡੋਲ ਚਿੱਤ , ਧੀਰਜਵਾਨ ਧਰਮ ਸਰੂਪ ਸਨ । ਦੇਣ ਅਤੇ ਵੰਡਣ ਦੀ ਰੁਚੀ ਬਾਲਪਣ ਤੋਂ ਹੀ ਸੀ । ਆਇਆ ਗਿਆ ਸਾਧੂ ਸੰਤ ਮਹਾਤਮਾ ਜਾਂ ਫ਼ਕੀਰ ਜੋ ਵੀ ਦੇਖਦੇ ਤੱਕਦੇ ਘਰ ਲੈ ਆਉਂਦੇ ਜਾਂ ਉਸ ਦੀ ਲੋੜ ਪੂਰੀ ਕਰਨ ਲਈ ਪਿਤਾ ਨੂੰ ਕਹਿੰਦੇ । ਪੰਥ ਪ੍ਰਕਾਸ਼ ਵਿਚ ‘ ਬਾਲ ਉਮਰ ਬ੍ਰਿਧਨ ਸੀ ਚਾਲੇ ‘ ਦੇ ਸ਼ਬਦ ਲਿਖੇ ਹਨ । – ਜਦ ਬੱਚਿਆਂ ਨਾਲ ਖੇਡਦੇ ਤਾਂ ਵੀ ਭਗਤੀ ਭਾਵ ਦੀਆਂ ਗੱਲਾਂ ਕਰਦੇ ਤੇ ਪ੍ਰਭੂ ਨਾਲ ਚਿੱਤ ਲਗਾਉਣ ਲਈ ਪ੍ਰੇਰਦੇ :
ਖੇਲਨ ਬੀਚ ਬਾਲਕਨ ਤਾਈ | ਉਪਦੇਸ਼ ਭਗਤੀ ਜਗ ਸਾਈਂ ।
ਜਦੋ ਆਪ ਜੀ 7 ਕੁ ਸਾਲ ਦੀ ਉਮਰ ਤੱਕ ਆਏ ਸਾਰੇ ਪਰਿਵਾਰ ਦੇ ਜੀਅ ਆਪ ਜੀ ਨੂੰ ਛੱਡ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਏਨੇ ਸੰਸਾਰ ਵਿੱਚ ਹੁੰਦਿਆ ਹੋਇਆ ਆਪ ਜੀ ਇਕੱਲੇ ਰਹਿ ਗਏ ਸਾਰੇ ਸਰੀਕੇ ਤੇ ਪਿੰਡ ਵਾਲੇ ਆਪ ਜੀ ਨੂੰ ਹੀਣ ਭਾਵਨਾ ਨਾਲ ਵੇਖਣ ਲੱਗੇ ।
ਆਂਢ ਗੁਆਢ ਤੇ ਰਿਸਤੇਦਾਰ ਜੇਠਾ ਜੀ ਤੋ ਨਫਰਤ ਕਰਨ ਲੱਗ ਪਏ ਆਪਣੇ ਬੱਚਿਆ ਤੇ ਵੀ ਰਾਮਦਾਸ ਸਾਹਿਬ ਜੀ ਦਾ ਪਰਿਸ਼ਾਵਾ ਤੱਕ ਨਾ ਪੈਣ ਦੇਂਦੇ । ਪਰ ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦੇ ਦਰ ਦੇ ਦਰਸ਼ਨਾਂ ਲਈ ਸੰਗਤ ਤਰਸਦੀਆਂ ਫਿਰਦੀਆਂ ਹਨ । ਜਿਸ ਰਾਮਦਾਸ ਸਾਹਿਬ ਜੀ ਨੂੰ ਕੋਈ ਆਸਰਾ ਤਕ ਨਹੀ ਸੀ ਦੇਂਦਾ ਅੱਜ ਉਹ ਗੁਰੂ ਰਾਮਦਾਸ ਸਾਹਿਬ ਜੀ ਨਿਆਸਰਿਆਂ ਦੇ ਆਸਰਾ ਹਨ । ਜਿਸ ਗੁਰੂ ਰਾਮਦਾਸ ਸਾਹਿਬ ਨੂੰ ਕੋਈ ਖਾਣ ਲਈ ਰੋਟੀ ਨਹੀ ਸੀ ਦੇਂਦਾ ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦੇ ਦਰ ਤੋ ਹਰ ਰੋਜ ਲੱਖਾਂ ਸੰਗਤਾਂ ਪ੍ਰਸ਼ਾਦਾ ਛੱਕਦੀਆਂ ਹਨ । ਜਿਸ ਰਾਮਦਾਸ ਨੂੰ ਕੋਈ ਪੈਸਾਂ ਤੱਕ ਨਹੀ ਸੀ ਦੇਣ ਨੂੰ ਤਿਆਰ ਅੱਜ ਉਸ ਰਾਮਦਾਸ ਸਾਹਿਬ ਜੀ ਦੇ ਚਰਨਾਂ ਵਿੱਚ ਹਰ ਰੋਜ ਲੱਖਾਂ ਕਰੋੜਾਂ ਰੁਪਏ ਚੜਦੇ ਹਨ । ਜਿਸ ਰਾਮਦਾਸ ਦਾ ਨਾਮ ਆਢ ਗੁਆਢ ਜਾ ਰਿਸਤੇਦਾਰ ਆਪਣੇ ਬੱਚਿਆ ਨੂੰ ਨਹੀ ਸਨ ਲੈਣ ਦੇਂਦੇ ਅੱਜ ਉਸ ਰਾਮਦਾਸ ਸਾਹਿਬ ਜੀ ਦਾ ਨਾਮ ਲੈ ਕੇ ਸੰਗਤਾਂ ਮੁਕਤੀ ਪ੍ਰਾਪਤ ਕਰ ਦੀਆਂ ਹਨ । ਜਿਸ ਰਾਮਦਾਸ ਸਾਹਿਬ ਜੀ ਨੂੰ ਇਹ ਆਖ ਕੇ ਛੱਡ ਦਿਤਾਂ ਸੀ ਕਿ ਇਸ ਦੇ ਜਨਮ ਲੈਣ ਕਰਕੇ ਇਸ ਦੇ ਮਾ ਪਿਉ ਭੈਣ ਭਰਾ ਮਰ ਗਏ ਹਨ । ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦਾ ਨਾਮ ਲੈਣ ਕਰਕੇ ਮਰਦੇ ਲੋਕ ਵੀ ਤੰਦਰੁਸਤ ਹੋ ਰਹੇ ਹਨ । ਜਿਸ ਗੁਰੂ ਰਾਮਦਾਸ ਸਾਹਿਬ ਜੀ ਨੂੰ ਆਢ ਗੁਆਢ ਤੇ ਰਿਸਤੇਦਾਰ ਆਪਣੇ ਘਰਾਂ ਵਿੱਚ ਰਹਿਣ ਨਹੀ ਸਨ ਦੇਂਦੇ , ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦਾ ਘਰ ਸੋਨੇ ਹੀਰਿਆਂ ਨਾਲ ਜੜਿਆ ਹੈ ਜਿਸ ਦੇ ਦਰਸ਼ਨਾਂ ਵਾਸਤੇ ਸਾਰੀ ਦੁਨੀਆ ਤੋ ਸੰਗਤਾ ਆਉਦੀਆਂ ਹਨ । ਜਿਸ ਰਾਮਦਾਸ ਸਾਹਿਬ ਜੀ ਦੇ ਤਨ ਢੱਕਣ ਨੂੰ ਕੋਈ ਰਿਸਤੇਦਾਰ ਕਪੜਾ ਨਹੀ ਸੀ ਦੇਂਦਾ ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦੇ ਦਰ ਤੇ ਲੱਖਾ ਦੇ ਰੁਮਾਲਿਆ ਦੀ ਕਈ ਕਈ ਸਾਲ ਵਾਰੀ ਨਹੀ ਆਉਦੀ । ਇਹ ਹਨ ਬਰਕਤਾਂ ਮੇਰੇ ਧੰਨ ਗੁਰੂ ਰਾਮਦਾਸ ਸਾਹਿਬ ਜੀ ਦੀਆਂ । ਗੁਰੂ ਰਾਮਦਾਸ ਸਾਹਿਬ ਨੇ ਜਦੋ ਅਵਤਾਰ ਧਾਰਿਆ ਸੀ ਉਸ ਸਮੇ ਇਸ ਧਰਤੀ ਤੇ ਵੱਡੇ ਤਿੰਨ ਗੁਰੂ ਸਹਿਬਾਨ ਸਰੀਰ ਕਰਕੇ ਵਿਚਰ ਰਹੇ ਸਨ ਤੇ ਚੌਥੇ ਗੁਰੂ ਸਹਿਬਾਨ ਵੀ ਇਸ ਧਰਤੀ ਤੇ ਸਰੀਰ ਕਰਕੇ ਆ ਗਏ ਸਨ। ਕਿਨਾ ਕਰਮਾ ਵਾਲਾ ਉਹ ਸਮਾਂ ਹੋਵੇਗਾ ਜਦੋ ਆਪ ਅਕਾਲ ਪੁਰਖ ਜੀ ਚਾਰ ਸਰੀਰ ਧਾਰ ਕੇ ਇਸ ਮਾਤਲੋਕ ਤੇ ਵਿਚਰ ਰਹੇ ਹੋਣਗੇ ਧਰਤੀ ਦੇ ਕਿਨੇ ਵੱਡੇ ਭਾਗ ਹੋਣਗੇ । ਗੁਰੂ ਰਾਮਦਾਸ ਸਾਹਿਬ ਜੀ ਦਾ ਅਵਤਾਰ ਧਾਰਨ ਨਾਲ ਉਹ ਲਾਹੌਰ ਦੀ ਸ਼ਰਾਪੀ ਧਰਤੀ ਸਿਫਤੀ ਦਾ ਘਰ ਬਣ ਗਈ। ਬਹੁਤ ਸੋਚਣ ਵਾਲੀ ਗੱਲ ਹੈ ਜਿਵੇ ਮਗਹਰ ਦੀ ਧਰਤੀ ਜਿਥੇ ਲੋਕ ਮਰਨ ਤੋ ਡਰਦੇ ਸਨ ਕਿ ਏਥੇ ਮਰਿਆ ਖੋਤੇ ਦੀ ਜੂੰਨ ਮਿਲਦੀ ਹੈ । ਪਰ ਭਗਤ ਕਬੀਰ ਸਾਹਿਬ ਜੀ ਦੇ ਉਸ ਮਗਹਰ ਦੀ ਧਰਤੀ ਤੇ ਸਰੀਰ ਛੱਡਣ ਨਾਲ ਉਹ ਸ਼ਰਾਪੀ ਧਰਤੀ ਪੂਜਨ ਯੋਗ ਹੋ ਗਈ । ਇਸੇ ਤਰਾਂ ਕਿਸੇ ਸਮੇ ਗੁਰੂ ਨਾਨਕ ਸਾਹਿਬ ਜੀ ਜੀਵਾਂ ਤੇ ਅਤਿਆਚਾਰ ਹੁੰਦਾ ਵੇਖ ਕੇ ਕਹਿ ਦਿੰਦੇ ਹਨ ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ । ਜਦੋ ਗੁਰੂ ਰਾਮਦਾਸ ਸਾਹਿਬ ਜੀ ਨੇ ਲਾਹੌਰ ਦੀ ਧਰਤੀ ਚੂਨਾ ਮੰਡੀ ਵਿੱਚ ਅਵਤਾਰ ਧਾਰਨ ਕੀਤਾਂ ਤਾ ਗੁਰੂ ਅਮਰਦਾਸ ਸਾਹਿਬ ਜੀ ਨੇ ਕਹਿ ਦਿੱਤਾ ਮਹਲਾ ੩ ॥ ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ।।
ਬਿਰਧ ਨਾਨੀ ਗੁਰੂ ਰਾਮਦਾਸ ਸਾਹਿਬ ਜੀ ਨੂੰ ਨਾਲ ਬਾਸਰਕੇ ਪਿੰਡ ਲੈ ਆਈ ਤੇ ਫੇਰ ਗੋਇੰਦਵਾਲ ਸਾਹਿਬ ਵਿਖੇ ਲੈ ਗਈ ।ਬਿਰਧ ਨਾਨੀ ਰਾਤ ਨੂੰ ਹੀ ਕਣਕ ਭਿਉ ਰਖਦੀ ਸਵੇਰੇ ਹੀ ਜੇਠਾ ਜੀ ਗੁਰੂ ਦਰਬਾਰ ਵਿਚ ਜਿਥੇ ਕਾਰ -ਸੇਵਾ ਹੁੰਦੀ ਮਿਠੀ ਤੇ ਸੁਰੀਲੀ ਅਵਾਜ਼ ਵਿਚ ਘੁੰਗਨੀਆਂ ਵੇਚਦੇ ,ਸੰਗਤਾਂ ਨੂੰ ਠੰਡਾ ਜਲ ਛਕਾਂਦੇ ਤੇ ਨਾਲ ਨਾਲ ਤੰਤੀ ਵਜਾ ਕੇ ਗੁਰਬਾਣੀ ਵੀ ਸੁਣਾਉਂਦੇ ਰਹਿੰਦੇ ਸੰਗਤਾਂ ਉਨ੍ਹਾ ਦੀ ਸੋਹਣੀ ਸੂਰਤ , ਮਿਠੀ ਅਵਾਜ਼ ਤੇ ਗੁਣੀ ਸੁਭਾਵ ਕਰਕੇ ਬਦੋ -ਬਦੀ ਖਿਚੀਆਂ ਆਉਦੀਆਂ ਘੁੰਗਨੀਆਂ ਵੇਚਣ ਤੋ ਬਾਦ ਜੇਠਾ ਜੀ ਗੁਰੂ ਦਰਬਾਰ ਵਿਚ ਹਾਜਰੀ ਭਰਦੇ , ਬੜੇ ਪਿਆਰ ਨਾਲ ਸੇਵਾ ਦੇ ਨਾਲ ਨਾਲ ਸਿਮਰਨ ਵੀ ਕਰਦੇ ਰਹਿੰਦੇ ਤੇ ਕਦੀ ਕਦੀ ਤੰਤੀ ਵਜਾਕੇ ਕੀਰਤਨ ਵੀ ਕਰਦੇ ਇਸ ਬੱਚੇ ਦੀ ਇਸ ਛੋਟੀ ਜਹੀ ਉਮਰ ਵਿਚ ਇਤਨੀ ਲਗਨ , ਪ੍ਰੇਮ ਸਾਦਗੀ ,ਤੇ ਨਿਮਰਤਾ ਦੇਖ ਕੇ ਗੁਰੂ ਸਹਿਬ ਮਨ ਹੀ ਮਨ ਵਿਚ ਬਹੁਤ ਖੁਸ਼ ਹੁੰਦੇ ਤੇ ਉਸਨੂੰ ਆਸ਼ੀਰਵਾਦ ਦਿੰਦੇ ।
ਗੁਰੂ ਅਮਰ ਦਾਸ ਦੀਆ ਦੋ ਸਪੁਤਰੀਆਂ ਸਨ ਵਡੀ ਪੁਤਰੀ ਦਾਨੀ ਦਾ ਵਿਆਹ ਭਾਈ ਰਾਮਾ ਜੀ ਨਾਲ ਹੋ ਗਿਆ ਸੀ । ਛੋਟੀ ਪੁਤਰੀ ਬੀਬੀ ਭਾਨੀ ਦੇ ਵਿਆਹ ਦਾ ਜਿਕਰ ਆਪਣੀ ਪਤਨੀ ਮਨਸਾ ਦੇਵੀ ਨਾਲ ਕਰਦਿਆਂ ਕਰਦਿਆਂ ਇਕ ਦਿਨ ਅਚਾਨਕ ਪੁਛ ਲਿਆ ਕਿ ਬੀਬੀ ਭਾਨੀ ਲਈ ਤੁਹਾਨੂੰ ਕਿਹੋ ਜਿਹਾ ਵਰ ਚਾਹੀਦਾ ਹੈ ? ਸਾਹਮਣੇ ਭਾਈ ਜੇਠਾ ਜੀ ਸੇਵਾ ਕਰ ਰਹੇ ਸਨ , ਕਹਿਣ ਲਗੇ ਇਹੋ ਜਿਹਾ , ਤਾਂ ਗੁਰੂ ਸਾਹਿਬ ਨੇ ਕਿਹਾ ਕਿ ਇਹੋ ਜਿਹਾ ਤਾ ਸਿਰਫ ਇਹੀ ਹੋ ਸਕਦਾ ਹੈ ? ਬਸ ਫੈਸਲਾ ਕਰ ਲਿਆ ਨਾਨੀ ਨੂੰ ਬੁਲਾ ਕੇ ਬੀਬੀ ਭਾਨੀ ਦਾ ਰਿਸ਼ਤਾ ਪੱਕਾ ਕਰ ਦਿਤਾ ਅਗਲੇ ਸਾਲ ਜੇਠਾ ਜੀ ਨੂੰ ਸਭ ਗੁਣ ਸੰਪੂਰਨ ਦੇਖਕੇ, ਬੀਬੀ ਭਾਨੀ ਦਾ ਵਿਆਹ ਜੇਠਾ ਜੀ ਨਾਲ ਕਰਵਾ ਦਿਤਾ ।
ਗੁਰੂ ਅਮਰ ਦਾਸ ਜੇਠਾ ਜੀ ਦੀ ਸਖਸ਼ੀਅਤ ਤੋ ਕਾਫੀ ਪ੍ਰਭਾਵਿਤ ਸਨ । ਉਨ੍ਹਾ ਦੀ ਅਦੁਤੀ ਸੇਵਾ, ਨਿਮਰਤਾ ਮਿਠਾ ਬੋਲਣਾ, ਤੇ ਚੇਹਰੇ ਤੇ ਅਲਾਹੀ ਨੂਰ ਸੀ । ਵਿਆਹ ਤੋ ਬਾਅਦ ਵੀ ਓਹ ਗੁਰੂ ਅਮਰਦਾਸ ਦੀ ਤਨ-ਮਨ ਨਾਲ ਸੇਵਾ ਕਰਦੇ ਗੋਇੰਦਵਾਲ ਦੀ ਬਾਓਲੀ ਸੇਵਾ ਦੀ ਤਿਆਰੀ ਕੀਤੀ, ਜਿਸਦਾ ਸਾਰਾ ਕਾਰਜ ਰਾਮਦਾਸ ਜੀ ਨੇ ਸੰਭਾਲ ਲਿਆ । ਸੇਵਾ ਕਰਦੇ ਕਰਦੇ ਓਹ ਖੁਦ ਵੀ ਟੋਕਰੀਆਂ ਢੋਂਦੇ ਸਾਰਾ ਸਾਰਾ ਦਿਨ ਗੁਰੂ ਘਰ ਦੀ ਸੇਵਾ, ਕਾਰ ਸੇਵਾ ਤੇ ਲੰਗਰ ਦੀ ਸੇਵਾ ਵਿਚ ਲਗੇ ਰਹਿੰਦੇ ਉਨਾ ਦੀ ਹਲੀਮੀ, ਬਾਣੀ ਦੀ ਮਿਠਾਸ , ਤੇ ਤੰਤੀ ਸਾਜ ਵਜਾਕੇ ਕੀਰਤਨ ਕਰਨ ਨਾਲ ਸੰਗਤਾਂ ਨਿਹਾਲ ਹੋ ਜਾਂਦੀਆ ਸਨ ।
ਇਕ ਦਿਨ ਰਾਮ ਦਾਸ ਜੀ ਨੇ ਬਾਓਲੀ ਦੀ ਸੇਵਾ ,ਕਰਦੇ ਸਿਰ ਤੇ ਟੋਕਰੀ ਚੁਕੀ ਹੋਈ ਸੀ । ਕਪੜੇ ਸਾਰੇ ਮਿਟੀ ਤੇ ਗਾਰੇ ਨਾਲ ਲਿਬੜੇ ਹੋਏ ਸੀ ਓਨ੍ਹਾ ਦੇ ਰਿਸ਼ਤੇਦਾਰ ਤੇ ਗੁਆਂਢੀ ,ਜੋ ਲਾਹੌਰ ਦੀਆਂ ਸੰਗਤਾ ਨਾਲ ਗੁਰੂ ਸਾਹਿਬ ਦੇ ਦਰਸ਼ਨਾ ਲਈ ਆਏ ਹੋਏ ਸਨ ,ਜਦ ਜੇਠਾ ਜੀ ਨੂੰ ਦੇਖਿਆ ਤੇ ਬੁਰਾ ਭਲਾ ਕਿਹਾ ” ਤੂੰ ਪੇਟ ਦੀ ਖਾਤਿਰ ਸਹੁਰਿਆਂ ਦੀ ਟੋਕਰੀ ਢੋਂਦਾ ਹੈ , ਤੂੰ ਤਾਂ ਸਾਡੇ ਪਿੰਡ ਦਾ ਨੱਕ ਵਢਾ ਦਿਤਾ ਹੈ । ਗੁਰੂ ਸਾਹਿਬ ਨੂੰ ਵੀ ਓਲਾਹਬਾ ਦਿਤਾ ਕਿ ਤੁਸੀਂ ਜਵਾਈ ਕੋਲੋਂ ਮਜਦੂਰੀ ਕਰਾ ਰਹੇ ਹੋ ਜਦੋਂ ਭਾਈ ਜੇਠਾ ਜੀ ਨੂੰ ਪਤਾ ਲਗਾ ਤਾਂ ਬਹੁਤ ਦੁਖੀ ਹੋਏ । ਗੁਰੂ ਸਾਹਿਬ ਦੇ ਚਰਨਾ ਵਿਚ ਡਿਗ ਪਏ ਤੇ ਕਹਿਣ ਲਗੇ ਮਹਾਰਾਜ ਜੀ ਇਹ ਭੁਲਣਹਾਰ ਹਨ ਇਹਨਾਂ ਦੀ ਭੁਲ ਬਖਸ ਦੇਣੀ ।
ਗੁਰੂ ਅਮਰਦਾਸ ਮਹਾਰਾਜ ਜੀ ਨੇ ਅਖੀਰ ਗੁਰੂ ਨਾਨਕ ਸਾਹਿਬ ਜੀ ਦੀ ਗੁਰਗੱਦੀ ਦਾ ਵਾਰਿਸ ਗੁਰੂ ਰਾਮਦਾਸ ਸਾਹਿਬ ਜੀ ਨੂੰ ਬਣਾ ਦਿੱਤਾ ।
ਗੁਰੂ ਰਾਮਦਾਸ ਸਾਹਿਬ ਦੀ ਸਿਫਤ ਜੇ ਮੈ ਕਈ ਜਨਮ ਲੈ ਕੇ ਵੀ ਲਿਖਦਾ ਰਹਾ ਤਾ ਵੀ ਨਹੀ ਲਿਖ ਸਕਦਾ , ਲੇਖ ਬਹੁਤ ਲੰਮਾ ਹੋ ਜਾਵੇਗਾ ਅਖੀਰ ਵਿਚ ਗੁਰੂ ਜੀ ਸਾਨੂੰ ਸਮਝਾਉਦੇ ਹੋਏ ਆਖਦੇ ਹਨ ।
ਵਿਣੁ ਨਾਵੈ ਹੋਰ ਸਲਾਹਣਾ ਸਭੁ ਬੋਲਣ ਫਿਕਾ ਸਾਦੁ ।।
ਨਾਮ ਜਪਣਾ, ਵੰਡ ਛਕਣਾ, ਕਿਰਤ ਕਰਨੀ ਗੁਰੂ ਨਾਨਕ ਸਾਹਿਬ ਦੇ ਅਸੂਲਾਂ ਦੇ ਨਾਲ ਨਾਲ ਆਪਣੇ ਪਰਿਵਾਰਕ ਜਿਮੇਦਾਰੀਆਂ ਲਈ ਤੇ ਸਮਾਜਿਕ ਵਿਕਾਸ ਲਈ ਸੇਵਾ ਨੂੰ ਉਤਮ ਮੰਨਿਆ, ਜਿਸ ਲਈ ਕਾਮ, ਕ੍ਰੋਧ, ਲੋਭ ,ਮੋਹ, ਹੰਕਾਰ,ਕਪਟ ਝੂਠ ਨਿੰਦਾ , ਦੁਬਿਧਾ, ਤੇ ਈਰਖਾ ਨੂੰ ਤਿਆਗਣਾ ਬਹੁਤ ਜਰੂਰੀ ਹੈ । ਮਾਇਆ ਦਾ ਮਾਨ ਕੂੜਾ ਹੈ ਮਾਇਆ ਪਰਛਾਵੈ ਦੀ ਨਿਆਈ ਹੈ ਜੋ ਕਦੇ ਚੜਦੇ ਤੇ ਕਦੀ ਲਹਿੰਦੇ ਪਾਸੇ ਹੋ ਜਾਂਦੀ ਹੈ ਘੁਮਿਆਰ ਦੇ ਚਕ ਵਾਂਗ ਘੁੰਮਦੀ ਫਿਰਦੀ ਰਹਿੰਦੀ ਹੈ । ਗੁਰਮਤਿ ਸਿਧਾਂਤਾਂ ਦਾ ਪਾਲਣ ਕਰਨ ਵਾਲਾ ਹੀ ਗੁਰਸਿੱਖ ਅਖਵਾਣ ਦਾ ਅਧਿਕਾਰੀ ਹੈ ।
ਭੁੱਲ ਚੁੱਕ ਦੀ ਮੁਆਫ਼ੀ ਗੁਰੂ ਸਾਹਿਬ ਤੇ ਸੰਗਤ ਬਖਸ਼ਣਯੋਗ ਹੈ ।ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ।
ਜੋਰਾਵਰ ਸਿੰਘ ਤਰਸਿੱਕਾ ।
*सोरठि महला ५ ॥*
*राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ हरि जन हरि गुण गावहि ॥३॥ जैसी भूख तैसी का पूरकु सगल घटा का सुआमी ॥ नानक पिआस लगी दरसन की प्रभु मिलिआ अंतरजामी ॥४॥५॥१६॥*
*☬ अर्थ ☬*
*(हे भाई! जैसे) राज के कामों में राजा मग्न रहता है, जैसे मान बढ़ाने वाले कामों में आदर-मान का भूखा मनुष्य मस्त रहता है, जैसे लालची मनुष्य लालच बढ़ाने वाले कर्मों में फँसा रहता है, उसी प्रकार जीवन की सूझ वाला मनुष्य प्रभू के प्रेम-रंग में मस्त रहता है ॥१॥ परमात्मा के भगत को यही कर्म अच्छा लगता है। (भगत परमात्मा को) अंग-संग देख कर, और, गुरू की सेवा करके परमात्मा की सिफ़त-सलाह में ही प्रसन्न रहता है ॥ रहाउ ॥ हे भाई! नशों का प्रेमी मनुष्य नशों के साथ जुड़ा रहता है, ज़मीन के मालिकों को ज़मीन प्यारी लगती है, बच्चा दूध से मस्त रहता है। इसी प्रकार संत जन परमात्मा के साथ प्यार करते हैं ॥२॥ हे भाई! विद्वान मनुष्य विद्या (पढ़ने पढ़ाने) मे ख़ुश रहता है, आँखें (पदार्थ) देख देख के सुख मानती हैं। हे भाई! जिस तरह जीभ (स्वादिष्ट पदार्थों के) स्वाद (चख्खन) में ख़ुश रहती है, वैसे ही प्रभू के भगत प्रभू की सिफ़त-सलाह के गीत गाते हैं ॥३॥ हे भाई! सभी शरीरों का मालिक प्रभू जिस तरह किसे जीव की लालसा हो वैसी ही पूरी करने वाला है। हे नानक जी! (जिस मनुष्य को) परमातमा के दर्शन की प्यास लगती है, उस मनुष्य को दिल की जानने वाला परमातमा (आप) आ मिलता है ॥४॥५॥१६॥*
ਅੰਗ : 613
*ਸੋਰਠਿ ਮਹਲਾ ੫ ॥*
*ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥*
ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ॥੧॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ। ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ॥੨॥ ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥*
सोरठि महला ५ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥
( हे भाई! गुरु की शरण आ कर जिस मनुष ने) परमात्मा के चरणों का दर्शन कर लिया, उस के अंदर सुख खुशी आनंद और आत्मक अडोलता की लहर चल पड़ी। ( जो भी मनुष गुरु की शरण आ पड़ा) गुरु ने उस का ताप (दुःख-कलेश) खत्म कर दिया, रक्षा करने का समर्थय रखने वाले गुरु ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥ हे भाई! उस गुरु की शरण जो मनुख आते हैं (आत्मिक जीवन के रास्तेमें आने वाली रुकावटों से ) बच जाते हैं जिस गुरु कि की हुई सेवा खाली नहीं जाती (उस की शरण प्राप्त कर।)॥रहाउ॥ (हे भाई! जो मनुख गुरु की शरण आते हैं उन के) हृदय में आत्मिक आनंद बना रहता है, उस ऊपर प्रभू सदा दयावान रहता है। बाहर (दुनिया से बरत-विहार करते) भी उस को आत्मिक सुख मिलता रहता है, उस ऊपर परभू सदा दयावान रहता है। हे नानक! उस मनुख की जिंदगी के रास्ते में कोई रुकावट नहीं आती, उस ऊपर परमात्मा किरपाल हुआ रहता है॥२॥१२॥४०॥
ਅੰਗ : 619
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥
ਅਰਥ: (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥
धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥
हे प्रभु! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! तू ही एक एक पल हमारी पालना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बेअंत मालिक प्रभु! किसी भी तरफ से तेरे गुणों का अंत नहीं खोजा जा सका। (मनुष्य की) एक जिव्हा से तेरा कौन कौन सा गुण बयान किया जाये।१।रहाउ। हे प्रभु! तू हमारे करोड़ों अपराध नाश करता है, तू हमें अनेक प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला स्वभाव कायम रखता है ॥२॥ हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।
ਅੰਗ : 673
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥
हे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास)बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (phir)कोई (उस के) पास नहीं आता।१।हे मित्र! घर की स्त्री (भी) जिससे बड़ा प्यार होता है, जो सदा (पति के) साथ लगी रहती है, जिस वक्त (पति की) जीवात्मा इस शरीर को छोड़ देती है, (स्त्री उससे ये कह के) परे हट जाती है कि ये मर चुका है मर चुका है।੨। हे नानक! (कह– हे मित्र! दुनिया का) इस तरह का व्यवहार बना हुआ है जिससे (मनुष्य ने) प्यार डाला हुआ है। (पर, हे मित्र! आखिरी समय में परमात्मा के बिना और कोई भी (मनुष्य की) मदद नहीं कर सकता।੩।੧੨।1੧੩੯।
ਅੰਗ : 634
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਅਰਥ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।
ਹਵਾਵਾਂ ਮੌਸਮ ਦਾ ਰੁੱਖ ਬਦਲ
ਸਕਦੀਆਂ ਨੇ ਤੇ ਅਰਦਾਸਾਂ
ਮੁਸੀਬਤਾਂ ਦਾ
रागु वडहंसु महला १ घरु ५ अलाहणीआ ॥ ੴ सतिगुर प्रसादि ॥ धंनु सिरंदा सचा पातिसाहु जिनि जगु धंधै लाइआ ॥ मुहलति पुनी पाई भरी जानीअड़ा घति चलाइआ ॥ जानी घति चलाइआ लिखिआ आइआ रुंने वीर सबाए ॥ कांइआ हंस थीआ वेछोड़ा जां दिन पुंने मेरी माए ॥ जेहा लिखिआ तेहा पाइआ जेहा पुरबि कमाइआ ॥ धंनु सिरंदा सचा पातिसाहु जिनि जगु धंधै लाइआ ॥१॥ साहिबु सिमरहु मेरे भाईहो सभना एहु पइआणा ॥ एथै धंधा कूड़ा चारि दिहा आगै सरपर जाणा ॥ आगै सरपर जाणा जिउ मिहमाणा काहे गारबु कीजै ॥ जितु सेविऐ दरगह सुखु पाईऐ नामु तिसै का लीजै ॥ आगै हुकमु न चलै मूले सिरि सिरि किआ विहाणा ॥ साहिबु सिमरिहु मेरे भाईहो सभना एहु पइआणा ॥२॥ जो तिसु भावै संम्रथ सो थीऐ हीलड़ा एहु संसारो ॥ जलि थलि महीअलि रवि रहिआ साचड़ा सिरजणहारो ॥ साचा सिरजणहारो अलख अपारो ता का अंतु न पाइआ ॥ आइआ तिन का सफलु भइआ है इक मनि जिनी धिआइआ ॥ ढाहे ढाहि उसारे आपे हुकमि सवारणहारो ॥ जो तिसु भावै संम्रथ सो थीऐ हीलड़ा एहु संसारो ॥३॥ नानक रुंना बाबा जाणीऐ जे रोवै लाइ पिआरो ॥ वालेवे कारणि बाबा रोईऐ रोवणु सगल बिकारो ॥ रोवणु सगल बिकारो गाफलु संसारो माइआ कारणि रोवै ॥ चंगा मंदा किछु सूझै नाही इहु तनु एवै खोवै ॥ ऐथै आइआ सभु को जासी कूड़ि करहु अहंकारो ॥ नानक रुंना बाबा जाणीऐ जे रोवै लाइ पिआरो ॥४॥१॥
अर्थ: जिस (प्रभू) ने जगत को माया के चक्कर में लगा रखा है वही सृजनहार पातशाह सलाहने-योग्य है। (क्योंकि वही) सदा कायम रहने वाला है। (जीव बिचारे की कोई बिसात नहीं) जब जीव को मिला हुआ समय समाप्त हो जाता है जब इसकी उम्र की प्याली भर जाती है तो (शरीर के) प्यारे साथी को पकड़ के आगे लगा लिया जाता है। (उम्र के खत्म होने पर) जब परमात्मा का लिखा हुकम आता है, शरीर के प्यारे साथी जीवात्मा को पकड़ के आगे लगा लिया जाता है, और सारे सजजन-संबंधी रोते हैं। हे मेरी माँ! जब उम्र के दिन पूरे हो जाते हैं, तो शरीर और जीवात्मा का (सदा के लिए) विछोड़ा हो जाता है। (उस अंत समय से) पहले-पहले जो कर्म जीव ने कमाए होते हैं (उस उस के अनुसार) जैसे जैसे संस्कारों का लेख (उसके माथे पर) लिखा जाता है वैसा ही फल जीव पाता है। जिसने जगत को माया की आहर में लगा रखा है वही सृजनहार पातशाह सराहने-योग्य है वही सदा कायम रहने वाला है।1। हे मेरे भाईयो! (सदा स्थिर) मालिक प्रभू का सिमरन करो। (दुनिया से) कूच तो सभी ने करना है। दुनिया में माया का आहर चार दिनों के लिए ही है, (हरेक ने ही) यहाँ से आगे (परलोक में) अवश्य चले जाना है। यहाँ से आगे जरूर (हरेक ने) चले जाना है, (यहाँ जगत में) हम मेहमान की तरह ही हैं, (किसी भी धन-पदार्थ आदि का) गुमान करना व्यर्थ है। उस परमात्मा का ही नाम सिमरना चाहिए जिसके सिमरने से परमात्मा की हजूरी में आत्मिक आनंद मिलता है। (जगत में तो धन-पदार्थ वाले का हुकम चल सकता है, पर) परलोक में किसी का भी हुकम बिल्कुल नहीं चल सकता, वहाँ तो हरेक के सिर पर (अपने-अपने) किए अनुसार बीतती है। हे मेरे भाईयो! (सदा स्थिर) मालिक प्रभू का सिमरन करो। (दुनिया से) सभी ने ही चले जाना है।2। जगत के जीवों का उद्यम तो एक बहाना ही है, होता वही कुछ है जो उस सर्व-शक्तिमान प्रभू को भाता है। वह सदा-स्थिर रहने वाला सृजनहार पानी में धरती पर आकाश में हर जगह मौजूद है। वह प्रभू सदा स्थिर रहने वाला है, सबको पैदा करने वाला है, अदृष्ट है, बेअंत है, कोई भी जीव उसके गुणों का अंत नहीं पा सकता। जगत में पैदा उनका ही सफल कहा जाता है जिन्होंने उस बेअंत प्रभू को सुरति जोड़ के सिमरा है। वह परमात्मा स्वयं ही जगत-रचना को गिरा देता है, गिरा के खुद ही फिर बना लेता है, वह अपने हुकम में जीवों को अच्छे जीवन वाले बनाता है। जगत के जीवों का उद्यम तो एक बहाना ही है, होता वही कुछ है जो उस सर्व-शक्तिमान प्रभू को अच्छा लगता है।3। हे नानक! (कह–विछुड़े संबन्धियों की मौत पर तो हर कोई वैराग में आ जाता है, पर इस वैराग के कोई मायने नहीं) हे भाई! उसी मनुष्य को सही (रूप में) वैराग में आया समझो, जो प्यार से (परमात्मा के मिलाप की खातिर) वैराग में आता है। हे भाई! दुनिया के धन पदार्थों की खातिर जो रोते हैं वह रोना सारा ही व्यर्थ जाता है। परमात्मा से भूला हुआ जगत की माया की खातिर रोता है ये सारा ही रुदन व्यर्थ है। (इस रोने से) मनुष्य को अच्छे-बुरे काम की पहचान नहीं आती, (माया की खातिर रो-रो के) इस शरीर को व्यर्थ ही नाश कर लेता है। हे भाई! हरेक जीव जो जगत में (जन्म ले के) आया है (अपना समय गुजार के) चला जाएगा, नाशवंत जगत के मोह में फंस के (व्यर्थ) गुमान करते हो। हे नानक! (कह–) हे भाई! उसी मनुष्य को सही वैराग में आया समझो जो (परमात्मा के मिलाप की खातिर) प्यार से वैराग में आता है।4।1।
ਅੰਗ : 578
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥ ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥
ਅਰਥ: ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਅਲਾਹਣੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥ ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। ਪਰਲੋਕ ਵਿਚ ਕਿਸੇ ਦਾ ਭੀ ਹੁਕਮ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ ॥੨॥ ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ ॥੩॥ ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ। ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ ॥੪॥੧॥