धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥
अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥
ਅੰਗ : 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥
हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥
ਅੰਗ : 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥
ਓਸ਼ੋ ਕਹਿੰਦਾ ਬਿਹਾਰ ਨਾਮ ਮਹਾਤਮਾ ਬੁੱਧ ਕਰਕੇ ਪਿਆ ਜਿਸ ਇਲਾਕੇ ਚ ਬੁੱਧ ਆਮ ਵਿਹਾਰ ਕਰਦੇ ਰਹੇ ਭਾਵ ਵਿਚਰਦੇ ਰਹੇ ਉ ਬਿਹਾਰ ਹੋ ਗਿਆ
ਮਹਾਭਾਰਤ ਸਮੇ ਅਜੋਕਾ ਬਿਹਾਰ ਮਗਧ ਰਾਜ ਦੇ ਨਾਮ ਨਾਲ ਜਾਣਿਆਂ ਜਾਂਦਾ ਸੀ
ਭਾਈ ਕਾਨ੍ਹ ਸਿੰਘ ਨਾਭਾ ਜੀ ਦਸਦੇ ਆ ਪਟਨਾ ਸਭ ਤੋਂ ਪਹਿਲਾਂ ਅਜਾਦ-ਸ਼ਤਰੂ ਨੇ ਵਸਾਇਆ ਸੀ
ਪਰ ਗਿਆਨੀ ਗਿਆਨ ਸਿੰਘ ਜੀ ਲਿਖਦੇ ਆ ਚੰਦਰਬੰਸੀ ਰਾਜਾ ਹੰਸਪਾਲ ਨੇ ਪਾਟਲੀ ਦੇਵੀ ਦੇ ਨਾਮ ਤੇ ਰਾਜਾ ਬਿਕਰਮਾਜੀਤ ਤੋਂ ਹਜ਼ਾਰ ਸਾਲ ਪਹਿਲਾਂ ਪਟਨਾ ਸ਼ਹਿਰ ਵਸਾਇਆ ਮਲਵ ਅਜ ਤੋਂ 3100 ਕ ਸੌ ਸਾਲ ਪਹਿਲਾਂ ਪਟਨਾ ਵਸਿਆ ਏਥੇ ਪਾਟਲੀ ਦੇਵੀ ਦਾ ਮੰਦਰ ਵੀ ਹੈ (ਮੈਨੂੰ ਨਾਭਾ ਜੀ ਨਾਲੋਂ ਗਿਆਨੀ ਗਿਆਨ ਸਿੰਘ ਜ਼ਿਆਦਾ ਸਹੀ ਲਗਦੇ )
ਪਟਨਾ ਲੰਬਾ ਸਮਾਂ ਮੌਰੀਆ ਵੰਸ਼ ਦੀ ਰਾਜਧਾਨੀ ਵੀ ਰਿਆ ਚੰਦ੍ਰਗੁਪਤ ਮੌਰੀਆ ਸਮੇਂ ਪਟਨਾ ਸ਼ਹਿਰ ਗੰਗਾ ਨਦੀ ਦੇ ਨਾਲ ਨਾਲ 9 ਮੀਲ ਲੰਮਾ ਤੇ ਢੇਡ ਮੀਲ ਚੌੜਾ ਵਸਿਆ ਹੋਇਆ ਵਿਸ਼ਾਲ ਇਲਾਕਾ ਸੀ
ਸ਼ਹਿਰ ਦੇ ਚਾਰੇ ਪਾਸੇ ਪੱਕੀ ਕੰਧ ਸੀ ਜਿਸ ਦੇ 570 ਬੁਰਜ ਤੇ 64 ਦਰਵਾਜ਼ੇ ਸੀ ਕੰਧ ਦੇ ਨਾਲ ਨਾਲ 60 ਫੁੱਟ ਚੌੜੀ ਤੇ 45 ਫੁੱਟ ਢੂੰਗੀ ਖਾਈ ਸੀ ਏਥੋਂ ਤੁਹੀ ਸ਼ਹਿਰ ਦੀ ਸੁਰੱਖਿਆ ਦਾ ਅੰਦਾਜ਼ਾ ਲਾਅ ਸਕਦੇ ਹੋ
ਨਾਲੰਦਾ ਦੇ ਨੇੜੇ ਹੋਣ ਕਰਕੇ ਵਿਦਿਆ ਦਾ ਵੀ ਕੇਂਦਰ ਰਿਆ ਬੁਧ ਜੀ ਰਾਜਗਿਰੀ ਨੂੰ ਆਉਂਦੇ ਜਾਂਦੇ ਕੲਈ ਵਾਰ ਪਟਨੇ ਆਏ ਕਹਿੰਦੇ ਬੁਧ ਨੇ ਇੱਕ ਵਾਰ ਕਿਆ ਸੀ ਏ ਸ਼ਹਿਰ ਅੱਗ ਪਾਣੀ ਹਵਾ ਕਰਕੇ ਕੲਈ ਵਾਰ ਢਹੂ ਤੇ ਉਸਰੂ ਮੰਨਿਆਂ ਜਾਂਦਾ ਏ ਗੱਲ ਸਮੇਂ ਨਾਲ ਸਚ ਹੋਈ
ਪਟਨਾ ਕੲਈ ਵਾਰ ਤਬਾਹ ਹੋ ਹੋ ਕੇ ਵਸਿਆ ਤੇ ਹਰ ਵਾਰ ਨਵੇ ਨਾਮ ਨਾਲ ਉਸਰਿਆ ਇਸੇ ਕਰਕੇ ਇਸ ਦੇ ਕਈ ਨਾਮ ਲਿਖੇ ਮਿਲਦੇ , ਪੁਸ਼ਪਪੁਰ , ਕੁਸ਼ਮਪੁਰ , ਕੁਸ਼ਾਮਪੁਰ ,ਮੋਰਯਾ ਨਗਰ, ਪਟਲਾ, ਪਾਟਲੀ-ਪੁੱਤਰ ,ਆਦਿਕ
ਯੂਨਾਨੀਆਂ ਨੇ ਨਾਮ ਦਿੱਤਾ ਸੀ ਪਾਲੀ-ਪੋਥਰਾ
ਮੁਗ਼ਲ ਬਾਦਸ਼ਾਹ ਔਰੰਗਜ਼ੇਬ ਨੇ ਆਪਣੇ ਪੋਤਰੇ ਆਜ਼ਮ ਨੂੰ ਏਥੋਂ ਦਾ ਗਵਰਨਰ ਥਾਪਿਆ ਤੇ ਪਟਨੇ ਦਾ ਨਾਮ ਅਜੀਮਾਬਾਦ ਰੱਖਿਆ
ਜਿਸ ਵੇਲੇ ਕਲਗੀਧਰ ਪਿਤਾ ਜੀ ਦਾ ਆਗਮਨ ਹੋਇਆ ਉਸ ਵੇਲੇ ਨਾਮ ਪਟਨਾ ਸੀ
ਏਸੇ ਕਰਕੇ ਸਵੈ ਕਥਾ ਚ ਲਿਖਦੇ ਆ
ਤਹੀ ਪ੍ਰਕਾਸ ਹਮਾਰਾ ਭਯੋ ॥
ਪਟਨਾ ਸਹਰ ਬਿਖੈ ਭਵ ਲਯੋ ॥
ਏ ਤੇ ਗੱਲ ਸੀ ਨਾਂਵਾਂ ਦੀ ਹੁਣ ਗੱਲ ਕਰਦੇ ਆਂ ਗੁਰੂ ਘਰ ਨਾਲ ਪਟਨੇ ਦਾ ਸਬੰਧ ਕੀ ਤੇ ਕਿਵੇਂ ਰਿਆ
ਕਲਗੀਧਰ ਪਿਤਾ ਤੋਂ ਪਹਿਲਾਂ ਧੰਨ ਗੁਰੂ ਨਾਨਕ ਸਾਹਿਬ ਨੇ ਵੀ ਪਟਨੇ ਚਰਨ ਪਾਏ ਸੀ ਏਥੇ ਹਰੀਹਰਿ ਤੀਰਥ ਤੇ ਮੇਲਾ ਲਗਦਾ ਸੀ ਮੰਨਿਆ ਜਾਂਦਾ ਏਥੇ ਹਰੀ (ਪਰਮਾਤਮਾ) ਨੇ ਹਾਥੀ ਨੂੰ ਤੰਦੂਏ ਦੇ ਹੱਥੋਂ ਛੁਡਾਇਆ ਸੀ ਜਿਸਦਾ ਜ਼ਿਕਰ ਬਾਣੀ ਚ ਵਾਰ ਵਾਰ ਆਉਂਦਾ ।
ਜਨਮਸਾਖੀ ਚ ਬਾਬੇ ਸਾਲਸਰਾਏ ਜੌਹਰੀ ਦਾ ਨਾਮ ਆਉਂਦਾ ਏ ਪਟਨੇ ਦਾ ਹੀ ਵਾਸੀ ਸੀ ਜਿਸ ਕੋਲ ਧੰਨ ਗੁਰੂ ਨਾਨਕ ਸਾਹਿਬ ਜੀ ਨੇ ਭਾਈ ਮਰਦਾਨੇ ਨੂੰ ਲਾਲ ਵੇਚਣ ਭੇਜਿਆ ਸੀ
ਗਿਆਨੀ ਗਿਆਨ ਸਿੰਘ ਜੀ ਤੇ ਲਿਖਦੇ ਆ ਪਟਨੇ ਤੋਂ ਵਿਦਾਅ ਹੋਣ ਲੱਗਿਆ ਗੁਰੂ ਬਾਬੇ ਨੇ ਸਾਲਸਰਾਏ ਨੂੰ ਬਚਨ ਕਹੇ ਸੀ ਏਥੇ ਮਹਾਨ ਸਤਿ ਪੁਰਖ ਪ੍ਰਗਟ ਹੋਵੇਗਾ (ਦਸਮੇਸ਼ ਜੀ ਦੇ ਵੱਲ ਇਸ਼ਾਰਾ)
ਉ ਲਿਖਦੇ ਰਾਜਾ ਫਤਹਿ ਚੰਦ ਮੈਣੀ ਬਾਬਾ ਸਾਲਸ ਰਾਏ ਦੀ ਹੀ ਅੰਸ਼ ਬੰਸ ਆ ਜਿੰਨਾਂ ਨੂੰ ਦਸਮੇਸ਼ ਜੀ ਨੇ ਮਾਂ ਪਿਉ ਕਰਕੇ ਮੰਨਿਆ ਸੀ …….
ਏਥੋ ਤੁਰਨ ਲੱਗਿਆ ਗੁਰੂ ਬਾਬਾ ਜੀ ਸਾਲਸਰਾਏ ਦੇ ਨੌਕਰ ਭਾਈ ਅੱਧਰਕੇ ਨੂੰ ਮੰਜੀ ਦੇਕੇ ਗੲਏ ਸੀ ਕਿਉਂਕਿ ਭਾਈ ਅੱਧਰਕਾ ਉਹ ਬੰਦਾ ਜਿਸ ਨੇ ਪਟਨੇ ਚੋਂ ਸਭ ਤੋਂ ਪਹਿਲਾਂ ਗੁਰੂ ਬਾਬੇ ਦੇ ਚਰਨੀਂ ਮੱਥਾ ਟੇਕਿਆ ਸੀ। ਗੁਰੂ ਨਾਨਕ ਚਮਤਕਾਰ ਚ ਭਾਈ ਵੀਰ ਸਿੰਘ ਜੀ ਨੇ ਏ ਸਾਖੀ ਬੜੇ ਵਿਸਥਾਰ ਨਾਲ ਦਿੱਤੀਆ।
ਭਾਈ ਅੱਧਰਕੇ ਦੀ ਵੰਸ਼ ਦਸਮੇਸ ਸਮੇਂ ਗੁਰੂ ਘਰ ਦੇ ਮਸੰਦ ਰਹੇ ਭਾਈ ਘਨਸਯਾਮ ਜੀ ਭਾਈ ਗੁਲਾਬ ਰਾਇ ਜੀ ਪਟਨੇ ਤੋਂ ਅਨੰਦਪੁਰ ਸੰਗਤ ਲੈਕੇ ਜਾਂਦੇ ਰਹੇ ਅੱਗੇ ਉਹਨਾਂ ਦੀ ਬੰਸ ਬਾਬਾ ਗੁਲਾਬ ਸਿੰਘ ਜੀ ਆਦਿਕ ਬਹੁਤ ਸਾਰੇ ਤਖ਼ਤ ਸਾਹਿਬ ਦੇ ਗ੍ਰੰਥੀ ਰਹੇ
ਗੁਰੂ ਬਾਬੇ ਤੋਂ ਬਾਦ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਨੇ ਪਟਨੇ ਚਰਨ ਪਾਏ ਇੱਕ ਹੁਕਮਨਾਮੇ ਚ ਪਾਤਸ਼ਾਹ ਲਿਖਦੇ
ਪਟਨਾ ਗੁਰੂ ਕਾ ਘਰ ਹੈ
ਏਥੋਂ ਤੁਸੀਂ ਅੰਦਾਜ਼ਾ ਲਾਅ ਸਕਦੇ ਹੋ ਪਟਨੇ ਚ ਸਿੱਖੀ ਦੀ ਕਿੰਨੀ ਮਹਿਕਦੀ ਹੋਊ।
ਐਸੇ ਬਾਗ਼ ਚ ਪੋਹ ਸੁਦੀ ਸੱਤਵੀਂ ਬਿਕ੍ਰਮੀ ਸੰਮਤ 1723 ਨੂੰ ਬਾਜਾਂ ਤਾਜ਼ਾ ਵਾਲੇ ਪਾਤਸ਼ਾਹ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਪ੍ਰਗਟ ਹੋਏ (ਬਾਕੀ ਵਿਸਥਾਰ ਕਿਤੇ ਫੇਰ)
सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥
अर्थ :- (हे भाई!) जब गुरू को अच्छा लगता है जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तब) परमात्मा ने हमारी लाज रख ली (हमें ठगने से बचा लिया) ॥१॥ हे भाई! परमात्मा के चरण सदा सुख देने वाले हैं। (जो मनुष्य हरी-चरणों का सहारा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा के ऊपर रखी हुई कोई भी) आस व्यर्थ नहीं जाती ॥१॥ रहाउ ॥ हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफ़त-सलाह के गीत गाता है। उस मनुष्य का मन परमात्मा की प्यार-भरी भक्ति में मस्त हो जाता है, वह मनुष्य परमात्मा के मन को प्यारा लगने लग जाता है ॥२॥ हे भाई! आठों पहर (हर समय) परमात्मा की सिफ़त-सलाह करने से विकारों की ठग-बूटी का ज़ोर खत्म हो जाता है। (जिस भी मनुष्य ने परमात्मा की सिफ़त-सलाह में मन जोड़ा) करतार ने (उस को) अपने साथ मिला लिया, संत जन उस के संगी-साथी बन गए ॥३॥ (हे भाई! गुरू की श़रण पड़ कर जिस भी मनुष्य ने प्रभू-चरणों का अराधन किया) प्रभू ने उस का हाथ पकड़ कर उस को सब कुछ बख़्श़ दिया, प्रभू ने उस को अपना आप ही मिला दिया। नानक जी कहते हैं – जिस मनुष्य को पूरा गुरू मिल गया, उस के सभी कार्य सफल हो गए ॥४॥१५॥७९॥
ਅੰਗ : 628
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥
टोडी महला ५ ॥ हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥ गुण निधान गुण तिन ही गाए जा कउ किरपा धारी ॥ सो सुखीआ धंनु उसु जनमा नानक तिसु बलिहारी ॥२॥२॥
अर्थ: हे भाई! परमात्मा (के नाम) को भुलाने से सदा (माया के हाथों मनुष्य की) बे-पत्ती ही होती है। हे प्रभू! जिस मनुष्य को तेरा सहारा हो, उस को (माया के किसी भी विकार से) धोखा नहीं हो सकता ॥ रहाउ ॥ हे भाई! परमात्मा का नाम सिमरन करने के बिना जितनी भी जिन्दगी गुजारनी है (वह वैसे ही होती है) जैसे सर्प (अपनी) उम्र गुजा़रता है (उम्र चाहे लम्बी होती है, परन्तु वह सदा अपने अंदर ज्हर पैदा करता रहता है)। (सिमरन से वंचित हुआ मनुष्य अगर) सारी धरती का राज भी करता रहे, तो भी आखिर मनुष्य जीवन की बाजी हार कर ही जाता है ॥१॥ (हे भाई!) गुणों के खजानें हरी के गुण उस मनुष्य ने ही गाए हैं जिस पर हरी ने मेहर की है। वह मनुष्य सदा सुखी जीवन बतीत करता है, उस की जिन्दगी मुबारिक होती है। हे नानक जी! (कहो-) ऐसे मनुष्य से सदके होना चाहिए ॥२॥२॥
ਅੰਗ : 711
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥
रामकली महला ५ ॥ अंगीकारु कीआ प्रभि अपनै बैरी सगले साधे ॥ जिनि बैरी है इहु जगु लूटिआ ते बैरी लै बाधे ॥१॥ सतिगुरु परमेसरु मेरा ॥ अनिक राज भोग रस माणी नाउ जपी भरवासा तेरा ॥१॥ रहाउ ॥ चीति न आवसि दूजी बाता सिर ऊपरि रखवारा ॥ बेपरवाहु रहत है सुआमी इक नाम कै आधारा ॥२॥ पूरन होइ मिलिओ सुखदाई ऊन न काई बाता ॥ ततु सारु परम पदु पाइआ छोडि न कतहू जाता ॥३॥ बरनि न साकउ जैसा तू है साचे अलख अपारा ॥ अतुल अथाह अडोल सुआमी नानक खसमु हमारा ॥४॥५॥
अर्थ: हे भाई! मेरा तो गुरू रखवाला है, परमात्मा रक्षक है (वही) मुझे कामादिक वैरियों से बचाने वाला है। हे प्रभू! मुझे तेरा ही आसरा है (मेहर कर) मैं तेरा नाम जपता रहूँ (नाम की बरकति से ऐसा प्रतीत होता है कि) मैं राज (-पाट) के अनेकों भोगों के रस ले रहा हूँ।1। रहाउ। हे भाई! प्यारे प्रभू ने जिस मनुष्य को अपने चरणों से लगा लिया, उसके उसने (कामादिक) सारे ही वैरी वश में कर दिए। (कामादिक) जिस जिस वैरी ने ये जगत लूट लिया है, (प्रभू ने उसके) वह वैरी पकड़ के बाँध दिए।1। हे भाई! परमात्मा (जिस मनुष्य के) सिर पर रखवाला बनता है, उस मनुष्य के चिक्त में (परमात्मा के नाम के बिना, काम आदि का) कोई फुरना उठता ही नहीं। हे मालिक प्रभू! सिर्फ तेरे नाम के आसरे वह मनुष्य (दुनिया की अन्य गरजों से) बेपरवाह रहता है।2। हे भाई! जिसको सारे सुख देने वाला प्रभू मिल जाता है, वह (ऊँचे आत्मिक गुणों से) भरपूर हो जाता है। वह किसी बात से मुथाज नहीं रहता। वह मनुष्य जगत के मूल-प्रभू को पा लेता है, वह सबसे ऊँचा आत्मिक दर्जा पा लेता है, और, इसको छोड़ के किसी ओर तरफ नहीं भटकता।3। हे सदा कायम रहने वाले! हे अलख! हे बेअंत! मैं बयान नहीं कर सकता कि तू कैसा है । हे नानक! (कह-) हे बेमिसाल प्रभू! हे अथाह! हे अडोल मालिक! तू ही मेरा पति है।4।5।
ਅੰਗ : 884
ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥
ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ। ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧। ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩। ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।
सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥
अर्थ: राग सोरठि, घर ३ में गुरू अर्जनदेव जी की चार-बंदों वाली बाणी। अकाल पुरख एक है और सतिगुरू की कृपा से मिलता है। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥
ਅੰਗ : 621
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥