धनासरी महला ५ ॥ पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥
अर्थ: (हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके लिए आटा) पीसता रहूँ, और, हे गोबिंद! तेरी सिफत सलाह तेरे सुन गाता रहूँ। मेरे मन प्रतेक साँस के साथ (तेरा) नाम याद करता रहे, मैं तेरा यह नाम प्राप्त कर लूँ जो सुख शांति का खज़ाना है ॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो कि मैं सदा ही तेरा नाम सिमरता रहूँ ॥१॥ रहाउ ॥ हे प्रभु! तेरी कृपा से (मेरे अंदर से) माया का मोह ख़त्म हो जाए, अहंकार दूर हो जाए, मेरी भटकना का नास हो जाए, मैं जहाँ जहाँ जा के देखूँ सब में मुझे तूँ आनंद-सरूप ही वसता दिखे ॥२॥ हे धरती के खसम! तूँ दयाल हैं, कृपाल हैं, तूँ दया का खज़ाना हैं, तूँ विकारियों को पवित्र करने वाले हैं। जब मैं आँख झमकण जितने समय के लिए मुँहों तेरा नाम उचारता हूँ, मुझे इस तरह जापता है कि मैं राज-भाग के करोड़ों सुख आनन्द प्रापत कर लिए हैं ॥३॥ वही जाप ताप वही भगती पूरन मानों, जो परमात्मा के मन में पसंद आती है। हे नानक जी! परमात्मा का नाम जपिया सारी त्रिसना खत्म हो जाती है, (माया वाले पदार्थों से) पूरन तौर से संतुस्टी हो जाती है ॥४॥१०
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥
सलोकु मः ३ ॥ सतिगुर की परतीति न आईआ सबदि न लागो भाउ ॥ ओस नो सुखु न उपजै भावै सउ गेड़ा आवउ जाउ ॥ नानक गुरमुखि सहजि मिलै सचे सिउ लिव लाउ ॥१॥ मः ३ ॥ ए मन ऐसा सतिगुरु खोजि लहु जितु सेविऐ जनम मरण दुखु जाइ ॥ सहसा मूलि न होवई हउमै सबदि जलाइ ॥ कूड़ै की पालि विचहु निकलै सचु वसै मनि आइ ॥ अंतरि सांति मनि सुखु होइ सच संजमि कार कमाइ ॥ नानक पूरै करमि सतिगुरु मिलै हरि जीउ किरपा करे रजाइ ॥२॥
जिस मनुख को सतगुरु पर भरोसा नहीं बना और सतगुरु के शब्द में जिस का प्यार नहीं लगा, उस को कभी सुख नहीं, चाहे (गुरु पास) सौ बार जाये। हे नानाम! अगर गुरु के सन्मुख हो कर सच्चे में लिव जोड़े तो प्रभु सहजे ही मिल जाता है॥ हे मेरे मन! ऐसा सतगुरु खोज, जिस की सेवा करने से तेरा साडी उम्र का दुःख दूर हो जाये, कभी जरा भी चिंता न हो और (उस सतगुरु के शब्द से तेरा अहंकार जल जाये, तेरे अंदर से कूड़ की दिवार दूर हो जाये और मन में सच्चा हरी आ बसे, और हे मन! (उस सतगुरु के बताये हुए) संजम में सच्ची कर कर के तेरे अंदर शांति और सुख हो जाये। हे नानक! जब हरी अपने रजा में कृपा करता है तो (इस जैसा) सतगुरु पूरी बक्शीश से ही मिलता है॥२॥
ਸਲੋਕੁ ਮ:੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥
सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥
अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपस से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपस बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपस से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ : ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
आसा ॥ कहा सुआन कउ सिम्रिति सुनाए ॥ कहा साकत पहि हरि गुन गाए ॥१॥ राम राम राम रमे रमि रहीऐ ॥ साकत सिउ भूलि नही कहीऐ ॥१॥ रहाउ ॥ कऊआ कहा कपूर चराए ॥ कह बिसीअर कउ दूधु पीआए ॥२॥ सतसंगति मिलि बिबेक बुधि होई ॥ पारसु परसि लोहा कंचनु सोई ॥३॥ साकतु सुआनु सभु करे कराइआ ॥ जो धुरि लिखिआ सु करम कमाइआ ॥४॥ अम्रितु लै लै नीमु सिंचाई ॥ कहत कबीर उआ को सहजु न जाई ॥५॥७॥२०॥
अर्थ: (जैसे) कुत्ते को स्मृतियां सुनाने का कोई लाभ नहीं होता, वैसे ही साकत के पास परमात्मा के गुण गाने से साकत पर असर नहीं पड़ता।1। (हे भाई! आप ही) सदा परमात्मा का सिमरन करना चाहिए, कभी भी किसी साकत को सिमरन करने की शिक्षा नहीं देनी चाहिए।1। रहाउ। कौए को मुश्क कपूर खिलाने से कोई गुण नहीं निकलता (क्योंकि कौए की गंद खाने की आदत नहीं जा सकती, इसी तरह) सांप को दूध पिलाने से भी कोई फायदा नहीं हो सकता (वह डंग मारने से फिर भी नहीं टलेगा)।2। यह अच्छे-बुरे काम की परख करने वाली अक्ल साध-संगति में बैठ के ही आती है, जैसे पारस को छू के वह लोहा भी सोना हो जाता है।3। कुक्ता और साकत जो कुछ करते हैं, प्रेरित हुए ही करते हैं, पिछले किए कर्मों के अनुसार जो कुछ आदि से इनके माथे पर लिखा है (भाव, जो संस्कार इसके मन में बन चुके हैं) उसी तरह अब किए जाते हैं।4। कबीर जी कहते हैं – अगर अमृत (भाव, मिठास वाला जल) ले के नीम के पौधे को बारंबार सींचते रहें, तो भी उस पौधे का मूल स्वभाव (कड़वापन) दूर नहीं हो सकता।5।7।20।
ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥ ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥
ਅਰਥ: (ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ ਕੋਈ ਲਾਭ ਨਹੀਂ ਹੁੰਦਾ, ਤਿਵੇਂ ਸਾਕਤ ਦੇ ਕੋਲ ਪਰਮਾਤਮਾ ਦੇ ਗੁਣ ਗਾਵਿਆਂ ਸਾਕਤ ਉੱਤੇ ਅਸਰ ਨਹੀਂ ਪੈਂਦਾ।1। (ਹੇ ਭਾਈ! ਆਪ ਹੀ) ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਕਦੇ ਭੀ ਕਿਸੇ ਸਾਕਤ ਨੂੰ ਸਿਮਰਨ ਕਰਨ ਦੀ ਸਿੱਖਿਆ ਨਹੀਂ ਦੇਣੀ ਚਾਹੀਦੀ।1। ਰਹਾਉ। ਕਾਂ ਨੂੰ ਮੁਸ਼ਕ-ਕਾਫ਼ੂਰ ਖੁਆਉਣ ਤੋਂ ਕੋਈ ਗੁਣ ਨਹੀਂ ਨਿਕਲਦਾ (ਕਿਉਂਕਿ ਕਾਂ ਦੀ ਗੰਦ ਖਾਣ ਦੀ ਆਦਤ ਨਹੀਂ ਜਾ ਸਕਦੀ, ਇਸੇ ਤਰ੍ਹਾਂ) ਸੱਪ ਨੂੰ ਦੁੱਧ ਪਿਲਾਉਣ ਨਾਲ ਭੀ ਕੋਈ ਫ਼ਾਇਦਾ ਨਹੀਂ ਹੋ ਸਕਦਾ (ਉਹ ਡੰਗ ਮਾਰਨੋਂ ਫਿਰ ਭੀ ਨਹੀਂ ਟਲੇਗਾ)।2। ਇਹ ਚੰਗੇ-ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਸਾਧ-ਸੰਗਤ ਵਿਚ ਬੈਠਿਆਂ ਹੀ ਆਉਂਦੀ ਹੈ, ਜਿਵੇਂ ਪਾਰਸ ਨੂੰ ਛੋਹ ਕੇ ਉਹ ਲੋਹਾ ਭੀ ਸੋਨਾ ਹੋ ਜਾਂਦਾ ਹੈ।3। ਕੁੱਤਾ ਤੇ ਸਾਕਤ ਜੋ ਕੁਝ ਕਰਦਾ ਹੈ, ਪ੍ਰੇਰਿਆ ਹੋਇਆ ਹੀ ਕਰਦਾ ਹੈ, ਪਿਛਲੇ ਕੀਤੇ ਕਰਮਾਂ-ਅਨੁਸਾਰ ਜੋ ਕੁਝ ਮੁੱਢ ਤੋਂ ਇਸ ਦੇ ਮੱਥੇ ਉੱਤੇ ਲਿਖਿਆ ਹੈ (ਭਾਵ, ਜੋ ਸੰਸਕਾਰ ਇਸ ਦੇ ਮਨ ਵਿਚ ਬਣ ਚੁਕੇ ਹਨ) ਉਸੇ ਤਰ੍ਹਾਂ ਹੀ ਹੁਣ ਕਰੀ ਜਾਂਦਾ ਹੈ।4। ਕਬੀਰ ਜੀ ਕਿਹੰਦੇ ਹਨ – ਜੇ ਅੰਮ੍ਰਿਤ (ਭਾਵ, ਮਿਠਾਸ ਵਾਲਾ ਜਲ) ਲੈ ਕੇ ਨਿੰਮ ਦੇ ਬੂਟੇ ਨੂੰ ਮੁੜ ਮੁੜ ਸਿੰਜਦੇ ਰਹੀਏ, ਤਾਂ ਭੀ ਉਸ ਬੂਟੇ ਦਾ ਜਮਾਂਦਰੂ (ਕੁੜਿੱਤਣ ਵਾਲਾ) ਸੁਭਾਉ ਦੂਰ ਨਹੀਂ ਹੋ ਸਕਦਾ।5।7। 20।
गूजरी की वार महला ३ सिकंदर बिराहिम की वार की धुनी गाउणी ੴ सतिगुर प्रसादि ॥ सलोकु मः ३ ॥ इहु जगतु ममता मुआ जीवण की बिधि नाहि ॥ गुर कै भाणै जो चलै तां जीवण पदवी पाहि ॥ ओइ सदा सदा जन जीवते जो हरि चरणी चितु लाहि ॥ नानक नदरी मनि वसै गुरमुखि सहजि समाहि ॥१॥ मः ३ ॥ अंदरि सहसा दुखु है आपै सिरि धंधै मार ॥ दूजै भाइ सुते कबहि न जागहि माइआ मोह पिआर ॥ नामु न चेतहि सबदु न वीचारहि इहु मनमुख का आचारु ॥ हरि नामु न पाइआ जनमु बिरथा गवाइआ नानक जमु मारि करे खुआर ॥२॥
अर्थ :-अकाल पुरख एक है और सतगुरु की कृपा द्वारा मिलता है, सलोक गुरु अमर दास जी का। यह जगत (भावार्थ, हरेक जीव) (यह चीज ‘मेरी’ बन जाए, यह चीज ‘मेरी’ हो जाए-इस) अणपत में इतना फँसा पड़ा है कि इस को जीवन का ढंग नहीं रहा । जो जो मनुख सतिगुरु के कहे पर चलते है वह जीवन-जुगति सीख लेते हैं, जो मनुख भगवान के चरणों में चित् जोड़ते हैं, वह समझो, सदा ही जीवित हैं, (क्योंकि) हे नानक ! गुरु के सनमुख होने से मेहर का स्वामी भगवान मन में आ बसता है और गुरमुखि उस अवस्था में जा पहुँचते हैं जहाँ पदार्थों की तरफ मन डोलता नहीं ।1। जिन मनुष्यों का माया के साथ मोह प्यार है जो माया के प्यार में मस्त हो रहे हैं (इस गफलित में से) कभी जागते नहीं, उन के मन में तौखला और कलेश टिका रहता है, उन्हों ने दुनिया के झंबेलिआँ का यह खपाणा आपने सिर ऊपर आप सहेड़िआ हुआ है। अपने मन के पिछे चलने वाले मनुष्यों की रहिणी यह है कि वह कभी गुर-शब्द नहीं वीचारदे । हे नानक ! उनको परमात्मा का नाम नसीब नहीं हुआ, वह जन्म अजाईं गवाँदे हैं और जम उनको मार के खुआर करता है (भावार्थ, मौत हाथों सदा सहमे रहते हैं) ।2।
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਅਰਥ : ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ’, ਇਸ ਨੂੰ ਸਿਕੰਦਰ ਬਿਰਾਹਿਮ ਦੀ ‘ਵਾਰ’ ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥
बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाइ जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ भगति नारदी रिदै न आई काछि कूछि तनु दीना ॥ राग रागनी डि्मभ होइ बैठा उनि हरि पहि किआ लीना ॥३॥ परिओ कालु सभै जग ऊपर माहि लिखे भ्रम गिआनी ॥ कहु कबीर जन भए खालसे प्रेम भगति जिह जानी ॥४॥३॥
अर्थ :-जिन सयाने लोगों ने वेद पुरान आदि के सारे मत सुन के कर्म-काँड की आशा रखी, (यह आशा रखी कि कर्म-काँड के साथ जीवन संवरेगा), वह सारे (आत्मिक) मौत में ही ग्रसे रहे। पंडित लोक भी आशा पूरी होने के बिना ही उॅठ के चले गए (जगत त्याग गए)।1। हे मन ! तुमने प्रकाश-रूप परमात्मा का भजन नहीं किया, तेरे से यह एक काम भी (जो करने-योग्य था) नहीं हो सका।1।रहाउ। कई लोकों ने जंगलों में जा के योग साधे, तप किये, गाजर-मूली आदि चुन खा के गुजारा किया; योगी, कर्म-काँडी, ‘अलख’ कहने वाले योगी, मोनधारी-यह सारे यम के लेखे में ही लिखे गए (भावार्थ, इन के साधन मौत के डर से बचा नहीं सकते)।2। जिन मनुष्यों ने शरीर पर तो (धार्मिक चिन्ह) चक्र आदि लगा लिए हैं, पर प्रेमा-भक्ति उसके हृदय में पैदा नहीं हुई, राग-रागनियां तो गाता है पर निरी पाखण्ड की मूर्ति ही बना बैठा है, ऐसे मनुष्य को परमात्मा से कुछ नहीं मिलता।3। सारे जगत पर काल का सहम पड़ा हुआ है, भरमी-ज्ञानी भी उसी ही लेखे में लिखे गए हैं (वे भी मौत के सहम में ही हैं)। हे कबीर! कह– जिन मनुष्यों ने प्रेमा-भक्ति करनी समझ ली है वह (मौत के सहम से) आजाद हो गए हैं।4।3।
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਅਰਥ : ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩। ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।
सलोक मः ३ ॥गुरमुखि प्रभु सेवहि सद साचा अनदिनु सहजि पिआरि ॥सदा अनंदि गावहि गुण साचे अरधि उरधि उरि धारि ॥अंतरि प्रीतमु वसिआ धुरि करमु लिखिआ करतारि ॥नानक आपि मिलाइअनु आपे किरपा धारि ॥१॥मः ३ ॥कहिऐ कथिऐ न पाईऐ अनदिनु रहै सदा गुण गाए ॥विणु करमै किनै न पाइओ भउकि मुए बिललाए ॥गुर कै सबदि मनु तनु भिजै आपि वसै मनि आए ॥नानक नदरी पाईऐ आपे लए मिलाए ॥२॥पउड़ी ॥आपे वेद पुराण सभि सासत आपि कथै आपि भीजै ॥आपे ही बहि पूजे करता आपि परपंचु करीजै ॥आपि परविरति आपि निरविरती आपे अकथु कथीजै ॥आपे पुंनु सभु आपि कराए आपि अलिपतु वरतीजै ॥आपे सुखु दुखु देवै करता आपे बखस करीजै ॥८॥
सलोक म: ३ ।। सतिगुरू के सन्मुख रहने वाले मनुष्य हर समय सहज अवस्था में लिव जोड़ कर(सदा एक मन एक चित रह कर) हमेशा सच्चे प्रभु को सिमरते हैंऔर नीचे ऊपर(सब जगह)व्यापक हरि को हृदय में बसा कर चढ़दी कला में(रह कर)सदा सच्चे की सिफत सालाह करते हैं ।धुर दरगाह से ही प्रभु ने(उनके लिए)बख्शीश(का फुरमान)लिख दिया है(इस लिए)उन के हृदय में प्यारा प्रभु बसता है, हे नानक ! उस प्रभु ने आप ही किरपा कर के उन को आपने में मिला लिया है ।१। म:३ ।।(जब तक सतिगुरु के शब्द के द्वारा हृदय नहीं पसीजता और प्रभु की बख्शीश का पात्र नहीं बनता,तब तक)(चाहे)सदा हर समय गुण गाता रहे,(इस तरह)कहने और बयान करने से अंत नही पाया जा सकता,किरपा से बिना किसी को नही मिला,कई रोते, पुकारते मर गए हैं । सतिगुरू के शब्द के द्वारा (ही )मन और तन पसीजता है और प्रभु हृदय में बसता है । हे नानक ! प्रभु अपनी किरपा जिस पर करे उसे ही मिलता है,वह आप ही(जीव को)अपने से मिलाता है।२।
पऊड़ी ।। सारे वेद पुराण और शास्त्र प्रभु आप ही रचने वाला है,आप ही इनकी कथा करता है और आप ही(सुन कर)प्रसन्न होता है,प्रभु आप ही बैठ कर(पुराण आदि के मत्त अनुसार)पूजा करता है और आप ही(और)पसारा पसारता है,आप ही संसार में(भोगों में) मस्त हो रहा है और आप ही (कहीं)इनसे अलग हो कर उदास हो बैठा है वह अकथ परमात्मा आपना आप आप ही बयान करता है,पुन्न भी आप ही करवाता है,फिर(पाप)पुन्न से अलेप भी आप ही बरतता है,आप ही प्रभु दुःख सुख देता है और आप ही मेहर करता है
ਸਲੋਕ ਮਃ ੩ ॥ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ਮਃ ੩ ॥ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ਪਉੜੀ ॥ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥
ਅਰਥ : ਸਲੋਕ ਮਃ ੩ ॥ ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ,ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ ।ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ,ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ ।੧।ਮਃ ੩ ॥(ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ,(ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ ।ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ ।ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ ।੨।ਪਉੜੀ ॥ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ,ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ,ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ,ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ,ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ ।੮।